ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  1 day ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  1 day ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 day ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 day ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  1 day ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  1 day ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  1 day ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  1 day ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  1 day ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  1 day ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  1 day ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  1 day ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  1 day ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  1 day ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਅੱਸੂ ਸੰਮਤ 552

ਦਿੱਲੀ / ਹਰਿਆਣਾ

ਆਨਲਾਈਨ ਤਬਾਦਲਾ ਨੀਤੀ ਖ਼ਿਲਾਫ਼ ਬਿਜਲੀ ਕਰਮਚਾਰੀਆਂ ਨੇ ਕੀਤੀ ਨਾਅਰੇਬਾਜ਼ੀ

ਸਿਰਸਾ, 22 ਸਤੰਬਰ (ਅ.ਬ.)- ਬਿਜਲੀ ਨਿਗਮ ਵਿਚ ਆਨਲਾਈਨ ਤਬਾਦਲਾ ਨੀਤੀ ਦੇ ਵਿਰੋਧ ਵਿਚ ਬਿਜਲੀ ਕਰਮਚਾਰੀਆਂ ਨੇ ਸਰਕਾਰ ਤੇ ਉੱਚ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਬਿਜਲੀ ਮੰਤਰੀ ਦੇ ਨਾਂਅ ਅਧਿਕਾਰੀਆਂ ਨੂੰ ਮੰਗ ਪੱਤਰ ਸੌਾਪਿਆ | ਪ੍ਰਦਰਸ਼ਨਕਾਰੀਆਂ ਦੀ ਅਗਵਾਈ ਸਿਟੀ ਯੂਨਿਟ ਦੇ ਪ੍ਰਧਾਨ ਮਦਨ ਲਾਲ ਕੰਬੋਜ ਨੇ ਕੀਤੀ | ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਆਨਲਾਈਨ ਤਬਾਦਲਾ ਨੀਤੀ ਨਾ ਤਾਂ ਕਰਮਚਾਰੀਆਂ ਦੇ ਹੱਕ ਵਿਚ ਹੈ ਅਤੇ ਨਾ ਹੀ ਬਿਜਲੀ ਖਪਤਕਾਰਾਂ ਦੇ | ਆਨਲਾਈਨ ਤਬਾਦਲਾ ਨੀਤੀ ਦੇ ਲਾਗੂ ਹੋਣ ਨਾਲ ਕਰਮਚਾਰੀਆਂ ਦੇ ਦੂਰ ਤਬਾਦਲੇ ਹੋਣਗੇ ਜਿਸ ਨਾਲ ਬਿਜਲੀ ਦੀ ਸਪਲਾਈ ਤੇ ਹੋਰ ਕੰਮਕਾਜ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ | ਉਨ੍ਹਾਂ ਨੇ ਮੰਗ ਕੀਤੀ ਕਿ ਆਨਲਾਈਨ ਤਬਾਦਲਾ ਨੀਤੀ ਨੂੰ ਲਾਗੂ ਨਾ ਕੀਤਾ ਜਾਵੇ | ਇਸ ਮੌਕੇ ਸੁਖਦੇਵ ਸਿੰਘ, ਐਸਐਸ ਬੇਦੀ, ਜਗਤਾਰ ਸਿੰਘ, ਅਸ਼ੋਕ ਜੇਈ, ਹਰੀ ਕਿਸ਼ਨ ਕੰਬੋਜ, ਮੀਤ ਸਿੰਘ, ਅਜੈ, ਰਮੇਸ਼ ਕੁਮਾਰ, ਵਿਕਰਮ ਜੇਈ, ਹਰਦੀਪ ਸਿੰਘ, ਸੁਨੀਲ ਮੈਹਲਾ, ਰੋਹਤਾਸ਼ ਰਾਣਾ ਆਦਿ ਕਰਮਚਾਰੀ ਮੌਜੂਦ ਸਨ |

ਖੱਬੇ ਪੱਖੀ ਪਾਰਟੀਆਂ ਨੇ ਕਿਸਾਨ ਵਿਰੋਧੀ ਬਿੱਲਾਂ ਦੀ ਕੀਤੀ ਨਿੰਦਾ

ਨਵੀਂ ਦਿੱਲੀ, 22 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਰਾਜ ਖੱਬੇ ਪੱਖੀ ਪਾਰਟੀਆਂ ਦੀ ਬੈਠਕ ਹੋਈ ਜਿਸ ਵਿਚ ਜੋ ਕਿਸਾਨ ਵਿਰੋਧੀ ਬਿੱਲਾਂ ਨੂੰ ਰਾਜ ਸਭਾ ਪਾਸ ਕੀਤਾ ਗਿਆ ਹੈ, ਉਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ | ਬੈਠਕ ਵਿਚ ਇਹ ਵੀ ਕਿਹਾ ਗਿਆ ਹੈ ਕਿ ਇਨ੍ਹਾਂ ...

ਪੂਰੀ ਖ਼ਬਰ »

ਸਿਰਸਾ 'ਚ ਕੋਰੋਨਾ ਨਾਲ ਦੋ ਦੀ ਮੌਤ

ਸਿਰਸਾ, 22 ਸਤੰਬਰ (ਅ.ਬ.)- ਜ਼ਿਲ੍ਹਾ ਸਿਰਸਾ ਵਿਚ ਅੱਜ ਕੋਰੋਨਾ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ | ਜਿਸ ਨਾਲ ਮੌਤਾਂ ਦਾ ਅੰਕੜਾ 50 'ਤੇ ਪੁੱਜ ਗਿਆ ਹੈ | ਇਹ ਜਾਣਕਾਰੀ ਦਿੰਦੇ ਹੋਏ ਸਿਰਸਾ ਦੇ ਸਿਵਲ ਸਰਜਨ ਡਾ. ਸੁਰਿੰਦਰ ਨੈਨ ਨੇ ਦੱਸਿਆ ਕਿ ਅੱਜ ਕੋਰੋਨਾ ਨਾਲ ਪਿੰਡ ...

ਪੂਰੀ ਖ਼ਬਰ »

ਕਿਸਾਨਾਂ ਨਾਲ ਖੜ੍ਹੀ ਹੈ ਕਾਂਗਰਸ-ਸ਼ੈਲਜਾ

ਸਿਰਸਾ, 22 ਸਤੰਬਰ (ਅ.ਬ.)-ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਬਿੱਲਾਂ ਦਾ ਵਿਰੋਧ ਕਰਦੀ ਹੈ | ਇਸ ਗੱਲ ਕਾਂਗਰਸ ਦੀ ਸੂਬਾ ਪ੍ਰਧਾਨ ਕੁਮਾਰੀ ਸ਼ੈਲਜਾ ਸਿਰਸਾ ਦੇ ਕਾਂਗਰਸ ਭਵਨ ਵਿਚ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਹਰਿਆਣਾ ਵੀਰ ਤੇ ਸ਼ਹੀਦੀ ਦਿਵਸ ਅੱਜ ਮਨਾਇਆ ਜਾਵੇਗਾ-ਬਾਂਗੜ

ਫਤਿਹਾਬਾਦ, 22 ਸਤੰਬਰ (ਹਰਬੰਸ ਸਿੰਘ ਮੰਡੇਰ)- ਡਿਪਟੀ ਕਮਿਸ਼ਨਰ ਡਾ: ਨਰਹਰੀ ਸਿੰਘ ਬਾਂਗੜ ਨੇ ਜ਼ਿਲ੍ਹਾ ਵਾਸਿਆਂ ਨੂੰ ਹਰਿਆਣਾ ਵੀਰ ਅਤੇ ਸ਼ਹੀਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ 23 ਸਤੰਬਰ ਨੂੰ ਸਵੇਰੇ 10 ਵਜੇ ਮਿੰਨੀ ਸਕੱਤਰੇਤ ਦੇ ਨਜ਼ਦੀਕ ਸ਼ਹੀਦੀ ਸਮਾਰਕ ਵਿਖੇ ...

ਪੂਰੀ ਖ਼ਬਰ »

ਸੇਠ ਜੈ ਪ੍ਰਕਾਸ਼ ਪੋਲੀਟੈਕਨਿਕ ਕਾਲਜ ਦਾਮਲਾ ਦਾ ਭਾਰਤ ਸਰਕਾਰ ਦੁਆਰਾ 'ਸਰਬੋਤਮ ਵਿਸ਼ਵਕਰਮਾ ਪੁਰਸਕਾਰ' ਨਾਲ ਸਨਮਾਨ

ਯਮੁਨਾਨਗਰ, 22 ਸਤੰਬਰ (ਗੁਰਦਿਆਲ ਸਿੰਘ ਨਿਮਰ)-ਸੇਠ ਜੈ ਪ੍ਰਕਾਸ਼ ਪੋਲੀਟੈਕਨਿਕ ਕਾਲਜ ਦਾਮਲਾ (ਯਮੁਨਾਨਗਰ) ਨੂੰ ਅਖਿਲ ਭਾਰਤੀ ਤਕਨੀਕੀ ਸੰਸਥਾਨ ਨਵੀਂ ਦਿੱਲੀ ਵਲੋਂ 'ਸਰਬੋਤਮ ਵਿਸ਼ਵਕਰਮਾ ਪੁਰਸਕਾਰ-2020' ਨਾਲ ਸਨਮਾਨਿਤ ਕੀਤਾ ਗਿਆ ਹੈ | ਕੇਂਦਰੀ ਸਿੱਖਿਆ ਮੰਤਰੀ ...

ਪੂਰੀ ਖ਼ਬਰ »

ਸਬਜ਼ੀਆਂ ਦੀਆਂ ਕੀਮਤਾਂ 'ਚ ਵਾਧੇ ਕਾਰਨ ਲੋਕ ਪ੍ਰੇਸ਼ਾਨ

ਨਰਾਇਣਗੜ੍ਹ, 22 ਸਤੰਬਰ (ਪੀ ਸਿੰਘ)-ਨਰਾਇਣਗੜ੍ਹ ਅੰਦਰ ਰੋਜ਼ਾਨਾ ਵੱਧ ਰਹੀਆਂ ਸਬਜ਼ੀ ਦੀਆਂ ਕੀਮਤਾਂ ਕਾਰਨ ਆਮ ਲੋਕ ਪ੍ਰੇਸ਼ਾਨ ਹਨ | ਸਬਜ਼ੀ ਮੰਡੀ ਵਿਚ 200 ਰੁ. ਕਿੱਲੋ ਮਟਰ, 70 ਰੁ. ਕਿੱਲੋ ਟਮਾਟਰ ਤੇ 80 ਰੁ. ਕਿੱਲੋ ਗੋਭੀ ਵਿਕਣ ਕਾਰਨ ਲੋਕਾਂ ਨੂੰ ਮਹਿੰਗਾਈ ਕਾਰਨ ਲਾਲੇ ਪਏ ...

ਪੂਰੀ ਖ਼ਬਰ »

ਸਰਕਾਰ ਵਲੋਂ ਵਧਾਏ ਸਮਰਥਨ ਮੁੱਲ ਤੋਂ ਕਿਸਾਨ ਅਸੰਤੁਸ਼ਟ

ਸਿਰਸਾ, 22 ਸਤੰਬਰ (ਅ.ਬ.)-ਕੇਂਦਰ ਸਰਕਾਰ ਵਲੋਂ ਹਾੜੀ ਦੀਆਂ ਫ਼ਸਲਾਂ ਦੇ ਸਮਰਥਨ ਮੁੱਲ 'ਚ ਕੀਤੇ ਵਾਧੇ ਨੂੰ ਘੱਟ ਦੱਸਦਿਆਂ ਸਰਕਾਰ ਵੀ ਤਿੱਖੇ ਸ਼ਬਦਾਂ ਵਿਚ ਆਲੋਚਨਾ ਕੀਤੀ ਹੈ | ਕਿਸਾਨਾਂ ਨੇ ਇਸ ਵਾਧੇ ਨੂੰ ਉੱਠ ਦੇ ਮੂੰਹ ਵਿਚ ਜੀਰਾ ਦੱਸਿਆ ਹੈ | ਕਿਸਾਨ ਆਗੂ ਸਵਰਨ ਸਿੰਘ ...

ਪੂਰੀ ਖ਼ਬਰ »

ਕਿਸਾਨਾਂ ਦੇ ਧਰਨਿਆਂ 'ਤੇ ਜਾਣ ਲੱਗੇ ਸਿਆਸੀ ਆਗੂ

ਸਿਰਸਾ, 22 ਸਤੰਬਰ (ਅ.ਬ.)-ਖੇਤੀ ਸਬੰਧੀ ਬਿੱਲਾਂ ਦੇ ਖ਼ਿਲਾਫ਼ ਅਤੇ ਆਪਣੇ ਹੋਰ ਮੁੱਦਿਆਂ ਨੂੰ ਲੈ ਕੇ ਵੱਖ-ਵੱਖ ਥਾਵਾਂ 'ਤੇ ਧਰਨਿਆਂ 'ਤੇ ਬੈਠੇ ਕਿਸਾਨਾਂ ਦੀ ਹਮਾਇਤ ਵਿਚ ਸਿਆਸੀ ਆਗੂ ਪਹੁੰਚਣ ਲੱਗੇ ਹਨ | ਕਿਸਾਨ ਆਪਣੀਆਂ ਫ਼ਸਲਾਂ ਛੱਡ ਕੇ ਧਰਨਿਆਂ 'ਤੇ ਡੇਰੇ ਲਾ ਲਏ ਹਨ | ...

ਪੂਰੀ ਖ਼ਬਰ »

ਪਿਪਲੀ 'ਚ ਨਸ਼ੇ ਖ਼ਿਲਾਫ਼ ਕੀਤਾ ਲੋਕਾਂ ਨੂੰ ਜਾਗਰੂਕ

ਸਿਰਸਾ, 22 ਸਤੰਬਰ (ਅ.ਬ.)-ਜ਼ਿਲ੍ਹਾ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਤਹਿਤ ਗਾਈਡ ਐਾਡ ਸਕਾਊਟਸ ਦੇ ਮੈਂਬਰਾਂ ਨੇ ਪਿੰਡ ਪਿਪਲੀ ਵਿਚ ਲੋਕਾਂ ਨੂੰ ਨਸ਼ਾ ਨਾ ਕਰਨ ਲਈ ਪ੍ਰੇਰਿਤ ਕਰਦੇ ਹੋਏ ਜ਼ਿਲ੍ਹਾ ਨੂੰ ਨਸ਼ਾ ਮੁਕਤ ਬਣਾਉਣ ਦਾ ਸੁਨੇਹਾ ਦਿੱਤਾ | ਇਹ ਪੋ੍ਰਗਰਾਮ ...

ਪੂਰੀ ਖ਼ਬਰ »

ਝੂਠੇ ਕੇਸਾਂ 'ਚ ਫਸਾਏ ਬੁੱਧੀਜੀਵੀਆਂ ਦੀ ਰਿਹਾਈ ਲਈ ਸਿਰਸਾ ਤੋਂ ਵੀ ਉੱਠੀ ਆਵਾਜ਼

ਸਿਰਸਾ, 22 ਸਤੰਬਰ (ਅ.ਬ.)-ਭੀਮ-ਕੋਰੇਗਾਓਾ ਅਤੇ ਦਿੱਲੀ ਹਿੰਸਾ ਨਾਲ ਜੋੜ ਕੇ ਝੂਠੇ ਕੇਸਾਂ 'ਚ ਗਿ੍ਫ਼ਤਾਰ ਕੀਤੇ ਬੁੱਧੀਜੀਵੀਆਂ, ਵਿਦਿਆਰਥੀਆਂ, ਪੱਤਰਕਾਰਾਂ ਦੀ ਰਿਹਾਈ ਲਈ ਜਮਹੂਰੀ ਹੱਕਾਂ ਦੀਆਂ ਜਥੇਬੰਦੀਆਂ ਦੇ ਤਾਲਮੇਲ (ਸੀ.ਡੀ.ਆਰ.ਓ.) ਦੇ ਸੱਦੇ ਉੱਪਰ ਜਮਹੂਰੀ ਅਧਿਕਾਰ ...

ਪੂਰੀ ਖ਼ਬਰ »

ਆਨਲਾਈਨ ਨਕਲੀ ਬੀਮਾ ਕਰਨ ਵਾਲੇ ਠੱਗਾਂ ਨੂੰ ਪੁਲਿਸ ਨੇੇ ਕੀਤਾ ਕਾਬੂ

ਨਵੀਂ ਦਿੱਲੀ, 22 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਆਨਲਾਈਨ ਠੱਗੀ ਮਾਰ ਲੋਕ ਕੋਰੋਨਾ ਮਹਾਂਮਾਰੀ ਵਿਚ ਵੀ ਆਪਣਾ ਖੂਬ ਦਾਅ ਚਲਾ ਰਹੇ ਹਨ ਅਤੇ ਉਹ ਇਸ ਸਥਿਤੀ ਵਿਚ ਲੋਕਾਂ ਨਾਲ ਠੱਗੀ ਮਾਰ ਕੇ ਉਨ੍ਹਾਂ ਨੂੰ ਲੱੁਟਣ ਵਿਚ ਲੱਗੇ ਹੋਏ ਹਨ | ਉੱਤਰ-ਪੱਛਮ ਜ਼ਿਲ੍ਹਾ ...

ਪੂਰੀ ਖ਼ਬਰ »

ਪੁਲਿਸ ਨੇ 64 ਪੇਟੀਆਂ ਸ਼ਰਾਬ ਦੀਆਂ ਫੜੀਆਂ

ਨਵੀਂ ਦਿੱਲੀ, 22 ਸਤੰਬਰ (ਬਲਵਿੰਦਰ ਸਿੰਘ ਸੋਢੀ)-ਸਾਊਥ ਵੈਸਟ ਜ਼ਿਲ੍ਹੇ ਦੀ ਪੁਲਿਸ ਨੇ 64 ਪੇਟੀਆਂ ਸ਼ਰਾਬ ਦੀਆਂ ਫੜੀਆਂ ਹਨ ਜੋ ਕਿ ਹਰਿਆਣਾ ਤੋਂ ਦਿੱਲੀ ਸਪਲਾਈ ਲਈ ਲਿਆਂਦੀ ਜਾ ਰਹੀ ਸੀ | ਇਸ ਦੇ ਨਾਲ ਹੀ ਪੁਲਿਸ ਨੇ ਇਸੇ ਮਾਮਲੇ ਵਿਚ ਹੌਾਡਾ ਸਿਟੀ ਕਾਰ ਵੀ ਬਰਾਮਦ ਕੀਤੀ ...

ਪੂਰੀ ਖ਼ਬਰ »

ਚੌ. ਦੇਵੀ ਲਾਲ ਦੀ ਜੈਅੰਤੀ 25 ਨੂੰ ਮਨਾਈ ਜਾਵੇਗੀ- ਅਵਤਾਰ ਚੀਕਾ

ਗੂਹਲਾ ਚੀਕਾ, 22 ਸਤੰਬਰ (ਓ.ਪੀ. ਸੈਣੀ)-ਜਨਨਾਇਕ ਜਨਤਾ ਪਾਰਟੀ ਵਲੋਂ ਭਾਰਤ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਚੌ. ਦੇਵੀ ਲਾਲ ਦਾ 107ਵਾਂ ਜਨਮ ਦਿਨ ਜ਼ਿਲ੍ਹਾ ਪੱਧਰ 'ਤੇ ਚੌ. ਦੇਵੀ ਲਾਲ ਪਾਰਕ ਚੀਕਾ ਵਿਖੇ ਮਨਾਇਆ ਜਾਵੇਗਾ | ਉਕਤ ਜਾਣਕਾਰੀ ਦਿੰਦਿਆਂ ਹਲਕਾ ਜਜਪਾ ਪ੍ਰਧਾਨ ...

ਪੂਰੀ ਖ਼ਬਰ »

ਕਾਲਾਂਵਾਲੀ 'ਚ ਖੇਤੀ ਬਿੱਲਾਂ ਖ਼ਿਲਾਫ਼ ਕਿਸਾਨਾਂ ਅਤੇ ਆੜ੍ਹਤੀਆਂ ਦਾ ਧਰਨਾ ਜਾਰੀ

ਸਿਰਸਾ, 22 ਸਤੰਬਰ (ਅ.ਬ.)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਬਿੱਲਾਂ ਦੇ ਵਿਰੋਧ ਵਿਚ ਹਰਿਆਣਾ ਆੜ੍ਹਤੀ ਐਸੋਸੀਏਸ਼ਨ ਦੇ ਸੱਦੇ 'ਤੇ ਕਾਲਾਂਵਾਲੀ ਦੀਆਂ ਤਿੰਨਾਂ ਆੜ੍ਹਤੀ ਐਸੋਸੀਏਸ਼ਨਾਂ, ਮਜ਼ਦੂਰ ਯੂਨੀਅਨ, ਕਿਸਾਨ ਯੂਨੀਅਨ ਅਤੇ ਮੁਨੀਮ ਯੂਨੀਅਨ ਵਲੋਂ ਅਨਾਜ ...

ਪੂਰੀ ਖ਼ਬਰ »

ਸੋਸ਼ਲ ਮੈਡੀਕਲ ਐਸੋਸੀਏਸ਼ਨ ਲੋਕਾਂ ਨੂੰ ਕੋਰੋਨਾ ਪ੍ਰਤੀ ਜਾਗਰੂਕ ਕਰ ਰਹੀ - ਡਾ: ਰਣਜੀਤ

ਫਤਿਆਬਾਦ, 22 ਸਤੰਬਰ (ਹਰਬੰਸ ਸਿੰਘ ਮੰਡੇਰ)-ਫਤਿਹਾਬਾਦ ਹਰਿਆਣਾ ਸੋਸ਼ਲ ਮੈਡੀਕਲ ਐਸੋਸੀਏਸ਼ਨ ਦੀ ਮੀਟਿੰਗ ਰੈਸਟ ਹਾਊਸ ਵਿਖੇ ਹੋਈ | ਜ਼ਿਲ੍ਹਾ ਪ੍ਰਧਾਨ ਡਾ: ਰਣਜੀਤ ਸਿੰਘ ਨੇ ਕਿਹਾ ਕਿ ਕੋਰੋਨਾ ਸਮੇਂ ਦੌਰਾਨ ਸੰਘ ਦੇ ਮੈਂਬਰ ਆਮ ਲੋਕਾਂ ਨੂੰ ਕੋਰੋਨਾ ਪ੍ਰਤੀ ਜਾਗਰੂਕ ...

ਪੂਰੀ ਖ਼ਬਰ »

ਇਸਤਰੀ ਵਿੰਗ ਦੇ ਗਠਨ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੂੰ ਮਿਲੇਗੀ ਮਜ਼ਬੂਤੀ-ਤਰਸੇਮ ਸਿੰਘ

ਨਵੀਂ ਦਿੱਲੀ, 22 ਸਤੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਧਿਰਾਂ ਵਲੋਂ ਸਿਆਸੀ ਹਲਚਲ ਤੇਜ਼ ਹੋ ਗਈ ਹੈ | ਇਸੇ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਇਸਤਰੀ ਵਿੰਗ ...

ਪੂਰੀ ਖ਼ਬਰ »

ਲਾਪਤਾ ਪਾਵਨ ਸਰੂਪਾਂ ਦੇ ਮਾਮਲੇ 'ਚ ਬਾਦਲ ਪਰਿਵਾਰ ਸਮੇਤ ਹੋਰਨਾਂ ਦੋਸ਼ੀਆਂ ਖ਼ਿਲਾਫ਼ ਹੋਏ ਸਖਤ ਕਾਰਵਾਈ-ਬਖਸ਼ੀ ਪਰਮਜੀਤ ਸਿੰਘ

ਨਵੀਂ ਦਿੱਲੀ, 22 ਸਤੰਬਰ (ਜਗਤਾਰ ਸਿੰਘ)-ਸਿੱਖ ਬ੍ਰਦਰਜ਼ਹੁੱਡ ਇੰਟਰਨੈਸ਼ਨਲ ਦੇ ਕੌਮੀ ਪ੍ਰਧਾਨ ਬਖਸ਼ੀ ਪਰਮਜੀਤ ਸਿੰਘ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਲਾਪਤਾ ਹੋਣ ਪਿੱਛੇ ਬਾਦਲ ਪਰਿਵਾਰ ਸਮੇਤ ਜਿਹੜੇ ਵੀ ਲੋਕ ਦੋਸ਼ੀ ਹਨ, ਉਨ੍ਹਾਂ ...

ਪੂਰੀ ਖ਼ਬਰ »

ਸੁਰਿੰਦਰ ਸਿੰਘ ਰੁਮਾਲਿਆਂ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ 'ਤੇ ਦੱੁਖ ਪ੍ਰਗਟ

ਪਟਨਾ ਸਾਹਿਬ, 22 ਸਤੰਬਰ (ਕੁਲਵਿੰਦਰ ਸਿੰਘ ਘੁੰਮਣ)-ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਮੈਨੇਜਰ ਅਤੇ ਚੀਫ਼ ਖ਼ਾਲਸਾ ਦੀਵਾਨ ਸ੍ਰੀ ਅੰਮਿ੍ਤਸਰ ਦੇ ਜਨਰਲ ਸਕੱਤਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਦੇ ਅਚਾਨਕ ਸਦੀਵੀ ਵਿਛੋੜਾ ਦੇ ਜਾਣ 'ਤੇ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਪਰਮਜੀਤ ਸਿੰਘ ਜੱਜ ਦੇ ਨਾਵਲ 'ਪੜਤਾਲ' 'ਤੇ ਚਰਚਾ

ਨਵੀਂ ਦਿੱਲੀ, 22 ਸਤੰਬਰ (ਬਲਵਿੰਦਰ ਸਿੰਘ ਸੋਢੀ)-ਨੈਸ਼ਨਲ ਇੰਸਟੀਚਿਊਟ ਆਫ਼ ਪੰਜਾਬ ਸਟੱਡੀਜ਼ ਤੇ ਭਾਈ ਵੀਰ ਸਿੰਘ ਸਾਹਿਤ ਸਦਨ ਵਲੋਂ ਸਮਾਜ ਸ਼ਾਸਤਰੀ ਤੇ ਨਾਵਲਕਾਰ ਪਰਮਜੀਤ ਸਿੰਘ ਜੱਜ ਦੇ ਨਾਵਲ 'ਪੜਤਾਲ' 'ਤੇ ਆਨਲਾਈਨ ਚਰਚਾ ਕੀਤੀ ਗਈ ਜਿਸ ਦਾ ਸੰਚਾਲਨ ਦੇਸਬੰਧੂ ਕਾਲਜ ...

ਪੂਰੀ ਖ਼ਬਰ »

ਲੰਮੇ ਸਮੇਂ ਤੋਂ ਸੜਕ ਤੇ ਡਰੇਨ ਦੀ ਸਮੱਸਿਆ ਤੋਂ ਲੋਕਾਂ ਨੂੰ ਮਿਲੀ ਰਾਹਤ

ਨਵੀਂ ਦਿੱਲੀ, 22 ਸਤੰਬਰ (ਬਲਵਿੰਦਰ ਸਿੰਘ ਸੋਢੀ)-ਮੋਤੀਨਗਰ ਵਿਧਾਨ ਸਭਾ ਦੇ ਵਿਧਾਇਕ ਸ਼ਿਵਚਰਨ ਗੋਇਲ ਵਲੋਂ ਭਗਵਾਨਦਾਸ ਨਗਰ ਦੇ ਈ-ਬਲਾਕ ਵਿਚ ਆਰ.ਐੱਮ.ਸੀ ਸੜਕ ਤੇ ਡਰੇਨ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਉਥੋਂ ਦੀ ਰੈਜ਼ੀਮੈਂਟ ਵੈੱਲਫ਼ੇਅਰ ਸੁਸਾਇਟੀ ਅਤੇ ਇਲਾਕੇ ਦੇ ...

ਪੂਰੀ ਖ਼ਬਰ »

ਜੇਕਰ ਬਿਨਾਂ ਵੋਟਿੰਗ ਹੀ ਕਾਨੂੰਨ ਪਾਸ ਕਰਵਾਉਣੇ ਹਨ ਤਾਂ ਸੰਸਦ ਇਜਲਾਸ ਬੁਲਾਉਂਦੇ ਹੀ ਕਿਉਂ ਹੋ-ਕੇਜਰੀਵਾਲ

ਨਵੀਂ ਦਿੱਲੀ, 22 ਸਤੰਬਰ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਕਰਾਰ ਦੀ ਸਖਤ ਆਲੋਚਨਾ ਕਰਦੇ ਹੋਏ ਕਿਹਾ ਕਿ ਖਤਰਨਾਕ ਖੇਤੀ ਬਿੱਲਾਂ ਨੂੰ ਰਾਜ ਸਭਾ 'ਚ ਬਿਨਾਂ ਵੋਟਿੰਗ ਦੇ ਹੀ ਪਾਸ ਕਰਵਾਇਆ ਗਿਆ | ਇਸ ਦੇ ਨਾਲ ਹੀ ਉਨ੍ਹਾਂ 8 ਮੁਅੱਤਲ ...

ਪੂਰੀ ਖ਼ਬਰ »

ਹਰ ਪਿੰਡ ਤੇ ਹਰ ਕਸਬੇ 'ਚ ਖੇਤੀ ਸੋਧ ਬਿੱਲ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ-ਲੱਖੋਵਾਲ

ਲੁਧਿਆਣਾ, 22 ਸਤੰਬਰ (ਪੁਨੀਤ ਬਾਵਾ)- ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਜੋ ਲੋਕ ਸਭਾ ਤੇ ਰਾਜ ਸਭਾ 'ਚ ਖੇਤੀ ਸੋਧ ਬਿੱਲ ਸਬੰਧੀ ਆਰਡੀਨੈਂਸ ਪਾਸ ਕਰਕੇ ਰਾਸ਼ਟਰਪਤੀ ਨੂੰ ਭੇਜਿਆ ਗਿਆ ਹੈ, ਉਹ ਭਾਰਤ ਦੇ ...

ਪੂਰੀ ਖ਼ਬਰ »

ਪੰਜਾਬ ਦੇ 4 ਕਾਂਗਰਸੀ ਸੰਸਦ ਮੈਂਬਰਾਂ ਵਲੋਂ ਖੇਤੀ ਬਿੱਲਾਂ ਖ਼ਿਲਾਫ਼ ਮੋਮਬੱਤੀ ਮਾਰਚ

ਜਗਤਾਰ ਸਿੰਘ ਨਵੀਂ ਦਿੱਲੀ, 22 ਸਤੰਬਰ-ਸੰਸਦ 'ਚ ਪਾਸ ਕੀਤੇ ਖੇਤੀ ਬਿੱਲਾਂ ਖ਼ਿਲਾਫ਼ ਪੰਜਾਬ ਦੇ 4 ਕਾਂਗਰਸੀ ਸੰਸਦ ਮੈਂਬਰਾਂ ਨੇ ਸੰਸਦ ਭਵਨ ਨੇੜੇ ਵਿਜੈ ਚੌਾਕ 'ਤੇ ਮੋਮਬੱਤੀ ਮਾਰਚ ਕੱਢ ਕੇ ਰੋਸ ਦਾ ਪ੍ਰਗਟਾਵਾ ਕੀਤਾ | ਪੰਜਾਬ ਦੇ ਚਾਰੇ ਕਾਂਗਰਸੀ ਮੈਂਬਰਾਂ ਰਵਨੀਤ ਸਿੰਘ ...

ਪੂਰੀ ਖ਼ਬਰ »

ਮੋਦੀ ਸਰਕਾਰ ਕਿਸਾਨ, ਵਪਾਰੀ, ਨੌਜਵਾਨ ਵਿਰੋਧੀ -ਅਗਰਵਾਲ

ਜਲੰਧਰ, 22 ਸਤੰਬਰ (ਸ਼ਿਵ)- ਕਾਂਗਰਸ ਦੇ ਸੀਨੀਅਰ ਆਗੂ ਮਨੋਜ ਅਗਰਵਾਲ ਨੇ ਕਿਹਾ ਹੈ ਕਿ ਹੁਣ ਤੱਕ ਮੋਦੀ ਸਰਕਾਰ ਨੇ ਵਪਾਰੀਆਂ, ਨੌਜਵਾਨਾਂ ਸਮੇਤ ਹੋਰ ਵਰਗਾਂ ਦਾ ਨੁਕਸਾਨ ਕੀਤਾ ਸੀ, ਪਰ ਹੁਣ ਕਾਰਪੋਰੇਟ ਸਹਿਯੋਗੀਆਂ ਨੂੰ ਲਾਭ ਦੇਣ ਲਈ ਖੇਤੀ ਬਿੱਲ ਕਿਸਾਨਾਂ 'ਤੇ ਥੋਪੇ ਜਾ ...

ਪੂਰੀ ਖ਼ਬਰ »

ਜਲੰਧਰ ਦੇ ਪੈਨਸ਼ਨਰ 24 ਨੂੰ ਭੁੱਖ ਹੜਤਾਲ 'ਤੇ ਬੈਠਣਗੇ-ਪਿਆਰਾ ਸਿੰਘ

ਜਲੰਧਰ, 22 ਸਤੰਬਰ (ਹਰਵਿੰਦਰ ਸਿੰਘ ਫੁੱਲ) ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜਲੰਧਰ ਦੀ ਮੀਟਿੰਗ ਪਿਆਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਫੈਸਲਾ ਕੀਤਾ ਗਿਆ ਕਿ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਜਲੰਧਰ ਦੇ ...

ਪੂਰੀ ਖ਼ਬਰ »

ਨੌਜਵਾਨ ਨੇ ਦਰੱਖਤ ਨਾਲ ਲਿਆ ਫਾਹਾ

ਕਰਨਾਲ, 22 ਸਤੰਬਰ (ਗੁਰਮੀਤ ਸਿੰਘ ਸੱਗੂ)-ਬਲੜੀ ਬਾਈਪਾਸ ਮੋੜ ਨੇੜੇ ਅੱਜ ਸਵੇਰੇ ਇਕ ਨੌਜਵਾਨ ਦੀ ਦਰਖਤ 'ਤੇ ਲਟਕੀ ਲਾਸ਼ ਦੇਖ ਕੇ ਖੇਤਰ ਵਿਚ ਸਨਸਨੀ ਫੈਲ ਗਈ | ਪੁਲਿਸ ਨੇ ਅਣਪਛਾਤੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ 72 ਘੰਟੇ ਲਈ ਕਲਪਨਾ ਚਾਵਲਾ ਮੈਡੀਕਲ ਕਾਲੇਜ ...

ਪੂਰੀ ਖ਼ਬਰ »

ਜਨਨਾਇਕ ਜਨਤਾ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਗੋਰਾਇਆ ਦਾ ਜ਼ੋਰਦਾਰ ਸਵਾਗਤ

ਕਰਨਾਲ, 22 ਸਤੰਬਰ (ਗੁਰਮੀਤ ਸਿੰਘ ਸੱਗੂ)-ਜਨਨਾਇਕ ਜਨਤਾ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸ. ਇੰਦਰਜੀਤ ਸਿੰਘ ਗੋਰਾਇਆ ਦਾ ਪੀ.ਡਬਲਿਊ.ਡੀ. ਆਰਾਮ ਘਰ ਵਿਖੇ ਜਜਪਾ ਵਰਕਰਾਂ ਅਤੇ ਆਗੂਆਂ ਵਲੋਂ ਬੁਕੇ ਦੇ ਕੇ ਜ਼ੋਰਦਾਰ ਸਵਾਗਤ ਕੀਤਾਿ ਗਆ | ਜਜਪਾ ਸਮਰਥਕਾਂ ਨੇ ...

ਪੂਰੀ ਖ਼ਬਰ »

ਪੁਲਿਸ ਵਲੋਂ ਦੋ ਅਫੀਮ ਤਸਕਰ ਕਾਬੂ

ਰਨਾਲ, 22 ਸਤੰਬਰ (ਗੁਰਮੀਤ ਸਿੰਘ ਸੱਗੂ)-ਪੁਲਿਸ ਨੇ ਦੋ ਅਫੀਮ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 325 ਗ੍ਰਾਮ ਅਫੀਮ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਦੱਸਿਆ ਜਾ ਰਿਹਾ ਹੈ ਕਿ ਐਾਟੀ ਨਾਰਕੋਟਿਕ ਸੈਲ ਦੇ ਇੰਚਾਰਜ ਇੰਸਪੈਕਟਰ ਮੋਹਨ ਲਾਲ ਅਤੇ ...

ਪੂਰੀ ਖ਼ਬਰ »

ਡੀ. ਡੀ. ਪੀ. ਓ. ਨੇ ਪਿੰਡ ਫੂਸ ਗੜ੍ਹ ਵਿਖੇ ਚਲਾਇਆ ਪੀਲਾ ਪੰਜਾ

ਕਰਨਾਲ, 22 ਸਤੰਬਰ (ਗੁਰਮੀਤ ਸਿੰਘ ਸੱਗੂ)-ਡੀ. ਡੀ. ਪੀ. ਓ. ਵਿਭਾਗ ਵਲੋਂ ਅੱਜ ਗੈਰ ਕਾਨੂੰਨੀ ਆਬਾਦ ਹੋ ਰਹੀਆਂ ਕਾਲੋਨੀ ਖਿਲਾਫ ਕਾਰਵਾਈ ਕਰਦੇ ਹੋਏ ਫੂਸਗੜ੍ਹ ਵਿਖੇ 7 ਏਕੜ ਵਿਚ ਬਣਾਈ ਜਾ ਰਹੀ ਗੈਰ ਕਾਨੂੰਨੀ ਕਾਲੋਨੀ 'ਤੇ ਪੀਲਾ ਪੰਜਾ ਚਲਾ ਕੇ ਨਿਰਮਾਣ ਕਾਰਨ ਨੂੰ ਤੋਂੜਿਆ ...

ਪੂਰੀ ਖ਼ਬਰ »

ਆਸ਼ਾ ਵਰਕਰ ਯੂਨੀਅਨ ਦਾ ਧਰਨਾ 46ਵੇਂ ਦਿਨ ਵੀ ਜਾਰੀ

ਕਰਨਾਲ, 22 ਸਤੰਬਰ (ਗੁਰਮੀਤ ਸਿੰਘ ਸੱਗੂ)-ਆਸ਼ਾ ਵਰਕਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਸੀ. ਐਮ. ਓ. ਦਫ਼ਤਰ ਬਾਹਰ ਦਿੱਤਾ ਜਾ ਰਿਹਾ ਧਰਨਾ 46 ਵੇਂ ਦਿਨ ਵੀ ਜਾਰੀ ਹੈ | ਧਰਨੇ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਸੁਦੇਸ਼ ਰਾਣੀ ਅਤੇ ਸੰਚਾਲਨ ਜ਼ਿਲ੍ਹਾ ਮੀਤ ਪ੍ਰਧਾਨ ਸੁਰੇਸ਼ੋ ...

ਪੂਰੀ ਖ਼ਬਰ »

ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਮੁਲਜ਼ਮ ਕਾਬੂ

ਕਰਨਾਲ, 22 ਸਤੰਬਰ (ਗੁਰਮੀਤ ਸਿੰਘ ਸੱਗੂ)-ਬੀਤੀ 17 ਅਤੇ 18 ਸਤੰਬਰ ਦੀ ਰਾਤ ਨੂੰ ਸੈਕਟਰ 9 ਸਥਿਤ ਪੈਟਰੋਲ ਪੰਪ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿਨ ਮੁਲਜਮਾਂ 'ਚੋਂ ਦੋ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਟੁੱਟਾ ਹੋਇਆ ਡੀ. ਵੀ. ਆਰ., ਐਲ. ਈ. ਡੀ. ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਗੁਰਦੁਆਰਾ ਛੇਵੀਂ ਪਾਤਸ਼ਾਹੀ ਕੁਰੂਕਸ਼ੇਤਰ ਵਿਖੇ ਮੀਟਿੰਗ ਅੱਜ

ਸ਼ਾਹਬਾਦ ਮਾਰਕੰਡਾ, 22 ਸਤੰਬਰ (ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਤੇਜਿੰਦਰ ਸਿੰਘ ਮੱਕੜ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂਾ ਕਿਸਾਨਾਂ ਦੇ ਵਿਰੋਧ ਵਿਚ ਜੋ ਤਿੰਨ ਬਿੱਲ ਪਾਸ ਕੀਤੇ ਗਏ ਹਨ, ਉਨ੍ਹਾਂ ਖ਼ਿਲਾਫ਼ ਸੰਘਰਸ਼ ਵਿੱਢਣ ਦੀ ...

ਪੂਰੀ ਖ਼ਬਰ »

ਢਾਡੀ ਸਭਾ ਹਰਿਆਣਾ ਵਲੋਂ ਬਿਮਾਰ ਸਾਰੰਗੀ ਵਾਦਕ ਨੂੰ ਮਾਲੀ ਸਹਾਇਤਾ ਭੇਟ

ਸ਼ਾਹਬਾਦ ਮਾਰਕੰਡਾ, 22 ਸਤੰਬਰ (ਅਵਤਾਰ ਸਿੰਘ)-ਭਾਈ ਨੱਥਾ ਅਬਦੁੱਲਾ ਜੀ ਢਾਡੀ ਸਭਾ ਰਜਿ. ਹਰਿਆਣਾ ਨਾਲ ਜੁੜੇ ਢਾਡੀ ਸਿੰਘਾਂ ਵਲੋਂਾ ਜਿੱਥੇ ਸਮੇਂ-ਸਮੇਂ 'ਤੇ ਧਾਰਮਿਕ ਸਮਾਗਮਾਂ ਵਿਚ ਸਿੱਖ ਇਤਿਹਾਸ ਅਤੇ ਗੁਰਬਾਣੀ ਦਾ ਪ੍ਰਚਾਰ ਤੇ ਪ੍ਰਸਾਰ ਕੀਤਾ ਜਾਂਦਾ ਹੈ, ਉੱਥੇ ਹੀ ...

ਪੂਰੀ ਖ਼ਬਰ »

ਦਸਤਾਰ ਮੁਕਾਬਲਿਆਂ ਦੇ ਜੂਨੀਅਰ ਗਰੁੱਪ 'ਚ ਚਰਨਜੋਤ ਸਿੰਘ, ਏਕਮ ਸਿੰਘ ਤੇ ਖੁਸ਼ਵੀਰ ਸਿੰਘ ਜੇਤੂ

ਸ਼ਾਹਬਾਦ ਮਾਰਕੰਡਾ, 22 ਸਤੰਬਰ (ਅਵਤਾਰ ਸਿੰਘ)- ਭਾਈ ਤਾਰੂ ਸਿੰਘ ਦੇ 300 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਸੁੰਦਰ ਦਸਤਾਰ ਮੁਕਾਬਲਾ ਬੀਤੇ ਦਿਨੀਂ ਗੁਰਦੁਆਰਾ ਮਰਦੋਂ ਸਾਹਿਬ ਪਾਤਸ਼ਾਹੀ ਨੌਵੀ ਅਤੇ ਦਸਵੀਂ ਅੰਬਾਲਾ ਵਿਖੇ ਕਰਵਾਇਆ ਗਿਆ | ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਗੁ: ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਕੇਂਦਰ ਸਰਕਾਰ ਨੂੰ ਅਪੀਲ

ਜਲੰਧਰ, 22 ਸਤੰਬਰ (ਹਰਵਿੰਦਰ ਸਿੰਘ ਫੁੱਲ)- ਕੋਵਿਡ-19 ਮਹਾਂਮਾਰੀ ਦਾ ਕਾਰਨ ਬੰਦ ਕੀਤੇ ਗਏ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਮੁੜ ਤੋਂ ਖੋਲ੍ਹਣ ਲਈ ਗੁਰਦੁਆਰਾ ਕਰਤਾਰਪੁਰ ਰਾਵੀ ਦਰਸ਼ਨ ਅਭਿਲਾਸ਼ੀ ਸੰਸਥਾ ਵਲੋਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ | ...

ਪੂਰੀ ਖ਼ਬਰ »

ਗੰਨਾ ਪਿੰਡ 'ਚ ਕਿਸਾਨਾਂ ਵਲੋਂ ਫਿਲੌਰ-ਤਲਵਣ ਸੜਕ 'ਤੇ ਧਰਨਾ

ਫਿਲੌਰ, 22 ਸਤੰਬਰ (ਸਤਿੰਦਰ ਸ਼ਰਮਾ)- ਆਲੇ ਦੁਆਲੇ ਦੇ ਪਿੰਡਾਂ ਗੰਨਾ ਪਿੰਡ, ਮੋਤੀਪੁਰ ਖਾਲਸਾ ਅਤੇ ਦਸਮੇਸ਼ ਨਗਰ ਦੇ ਕਿਸਾਨਾਂ ਨੇ ਫਿਲੌਰ-ਤਲਵਣ ਸੜਕ 'ਤੇ ਖੇਤੀ ਆਰਡੀਨੈਂਸ ਦੇ ਵਿਰੋਧ ਵਿਚ ਆਲੂ ਉਤਪਾਦਕ ਐਸੋਸੀਏਸ਼ਨ ਜਲੰਧਰ ਦੇ ਮੀਤ ਪ੍ਰਧਾਨ ਲਖਵਿੰਦਰ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX