ਤਾਜਾ ਖ਼ਬਰਾਂ


ਅਮਰ ਜਵਾਨ ਜੋਤੀ ਨੂੰ ਜੰਗੀ ਯਾਦਗਾਰ ਮਸ਼ਾਲ ਨਾਲ ਮਿਲਾਉਣ 'ਤੇ ਬੋਲੇ ਮਨੀਸ਼ ਤਿਵਾੜੀ, ਕਿਹਾ - ਇਹ ਇਕ ਕੌਮੀ ਦੁਖਾਂਤ ਹੈ
. . .  24 minutes ago
ਨਵੀਂ ਦਿੱਲੀ, 21 ਜਨਵਰੀ - ਅਮਰ ਜਵਾਨ ਜੋਤੀ ਨੂੰ ਜੰਗੀ ਯਾਦਗਾਰ ਮਸ਼ਾਲ ਨਾਲ ਮਿਲਾਉਣ 'ਤੇ ਕਾਂਗਰਸ ਦੇ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਜੋ ਵੀ ਕੀਤਾ ਜਾ ਰਿਹਾ ਹੈ, ਉਹ ਇਕ ਕੌਮੀ ਦੁਖਾਂਤ ਹੈ ਅਤੇ ਇਤਿਹਾਸ ਨੂੰ ਮੁੜ ਲਿਖਣ ਦਾ ਯਤਨ ਹੈ। ਅਮਰ ਜਵਾਨ ਜੋਤੀ ਨੂੰ ਜੰਗੀ ਯਾਦਗਾਰ ਮਸ਼ਾਲ ...
'ਅਮਰ ਜਵਾਨ ਜੋਤੀ' ਨੂੰ ਅੱਜ ਨਵੇਂ ਬਣੇ ਨੈਸ਼ਨਲ ਵਾਰ ਮੈਮੋਰੀਅਲ 'ਚ ਜਾਵੇਗਾ ਰੱਖਿਆ
. . .  37 minutes ago
ਨਵੀਂ ਦਿੱਲੀ, 21 ਜਨਵਰੀ - ਦਿੱਲੀ ਦੇ ਇੰਡੀਆ ਗੇਟ 'ਤੇ ਸ਼ਹੀਦਾਂ ਦੇ ਸਨਮਾਨ 'ਚ ਹਮੇਸ਼ਾ ਬਲਦੀ ਰਹਿਣ ਵਾਲੀ 'ਅਮਰ ਜਵਾਨ ਜੋਤੀ' ਨੂੰ ਅੱਜ ਨਵੇਂ ਬਣੇ ਨੈਸ਼ਨਲ ਵਾਰ ਮੈਮੋਰੀਅਲ 'ਚ ਰੱਖਿਆ ਜਾਵੇਗਾ। ਇਹ 50 ਸਾਲ ਬਾਅਦ ਹੋ ਰਿਹਾ ਹੈ, ਜਦੋਂ ਅਮਰ ਜਵਾਨ ...
ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਹਫ਼ਤਾਵਰੀ ਕਰਫ਼ਿਊ ਖ਼ਤਮ ਕਰਨ ਲਈ ਉਪ ਸਰਕਾਰ ਨੂੰ ਕੀਤੀ ਸਿਫ਼ਾਰਿਸ਼
. . .  48 minutes ago
ਨਵੀਂ ਦਿੱਲੀ, 21 ਜਨਵਰੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਫ਼ਤਾਵਰੀ ਕਰਫ਼ਿਊ ਖ਼ਤਮ ਕਰਨ ਲਈ ਉਪ ਸਰਕਾਰ ਨੂੰ ਸਿਫ਼ਾਰਿਸ਼ ਭੇਜੀ। ਪ੍ਰਸਤਾਵ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਾਜ਼ਾਰਾਂ ਵਿਚ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3,47,254 ਨਵੇਂ ਮਾਮਲੇ, 703 ਮੌਤਾਂ
. . .  about 1 hour ago
ਨਵੀਂ ਦਿੱਲੀ, 21 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3,47,254 ਨਵੇਂ ਮਾਮਲੇ ਅਤੇ....
ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨੇ ਮੇਘਾਲਿਆ, ਮਨੀਪੁਰ ਅਤੇ ਤ੍ਰਿਪੁਰਾ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦਿਵਸ 'ਤੇ ਸ਼ੁੱਭਕਾਮਨਾਵਾਂ ਦਿੱਤੀਆਂ
. . .  about 2 hours ago
ਨਵੀਂ ਦਿੱਲੀ, 21 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਟਵੀਟ ਕਰਕੇ ਮੇਘਾਲਿਆ, ਮਨੀਪੁਰ ਅਤੇ ਤ੍ਰਿਪੁਰਾ ਦੇ ਲੋਕਾਂ ਨੂੰ ਉਨ੍ਹਾਂ ਦੇ....
ਪ੍ਰਧਾਨ ਮੰਤਰੀ ਮੋਦੀ ਅੱਜ ਗੁਜਰਾਤ ਦੇ ਸੋਮਨਾਥ ਵਿਚ ਇਕ ਨਵੇਂ ਸਰਕਟ ਹਾਊਸ ਦਾ ਉਦਘਾਟਨ ਕਰਨਗੇ
. . .  about 2 hours ago
ਨਵੀਂ ਦਿੱਲੀ, 21 ਜਨਵਰੀ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਜਰਾਤ ਦੇ ਸੋਮਨਾਥ ਵਿਚ ਇਕ ਨਵੇਂ ਸਰਕਟ ਹਾਊਸ ਦਾ ਉਦਘਾਟਨ....
ਵਿਸਫੋਟਕ ਲੈ ਜਾ ਰਿਹਾ ਟਰੱਕ ਇਕ ਮੋਟਰਸਾਈਕਲ ਨਾਲ ਟਕਰਾਇਆ, ਧਮਾਕੇ 'ਚ ਘੱਟੋ-ਘੱਟ 17 ਲੋਕ ਮਾਰੇ ਗਏ ਅਤੇ 59 ਜ਼ਖਮੀ
. . .  about 2 hours ago
ਨਵੀਂ ਦਿੱਲੀ, 21 ਜਨਵਰੀ - ਇਕ ਸੋਨੇ ਦੀ ਖਾਨ ਵਿਚ ਵਿਸਫੋਟਕ ਲੈ ਜਾ ਰਿਹਾ ਇਕ ਟਰੱਕ ਇਕ ਮੋਟਰਸਾਈਕਲ ਨਾਲ ਟਕਰਾਉਣ ਤੋਂ ਬਾਅਦ ਇਕ ਧਮਾਕੇ ਵਿਚ ਘੱਟੋ-ਘੱਟ ....
ਟੀ-20 ਵਿਸ਼ਵ ਕੱਪ 2022 ਦੇ ਮੈਚਾਂ ਦਾ ਐਲਾਨ, ਭਾਰਤ 23 ਅਕਤੂਬਰ ਨੂੰ ਐੱਮ.ਸੀ.ਜੀ.'ਚ ਪਾਕਿਸਤਾਨ ਨਾਲ ਭਿੜੇਗਾ
. . .  about 2 hours ago
ਨਵੀਂ ਦਿੱਲੀ, 21 ਜਨਵਰੀ - ਟੀ-20 ਵਿਸ਼ਵ ਕੱਪ 2022 ਦੇ ਮੈਚਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਰਤ ਨੂੰ ਸੁਪਰ 12 ਪੜਾਅ ਦੇ ਗਰੁੱਪ 2 ਵਿਚ ਪਾਕਿਸਤਾਨ, ਦੱਖਣੀ ਅਫ਼ਰੀਕਾ, ਬੰਗਲਾਦੇਸ਼ ਅਤੇ ਦੋ ਕੁਆਲੀਫਾਇਰ....
'ਪਰੀਕਸ਼ਾ ਪੇ ਚਰਚਾ 2022' ਲਈ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 27 ਜਨਵਰੀ ਤੱਕ ਵਧਾਈ
. . .  about 2 hours ago
ਨਵੀਂ ਦਿੱਲੀ, 21 ਜਨਵਰੀ - 'ਪਰੀਕਸ਼ਾ ਪੇ ਚਰਚਾ 2022' ਲਈ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 27 ਜਨਵਰੀ....
ਆਸਟਰੀਆ ਦੀ ਸੰਸਦ ਨੇ ਬਾਲਗਾਂ ਲਈ ਵੈਕਸੀਨ ਦੇ ਆਦੇਸ਼ ਨੂੰ ਦਿੱਤੀ ਮਨਜ਼ੂਰੀ
. . .  about 2 hours ago
ਆਸਟਰੀਆ, 21 ਜਨਵਰੀ - ਆਸਟਰੀਆ ਦੀ ਸੰਸਦ ਨੇ ਅਗਲੇ ਮਹੀਨੇ ਤੋਂ ਬਾਲਗਾਂ ਲਈ ਕੋਰੋਨਾ ਟੀਕੇ ਲਾਜ਼ਮੀ ਬਣਾਉਣ....
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਇਹ ਸਪੱਸ਼ਟ ਹੈ ਕਿ ਮੁੱਖ ਮੰਤਰੀ ਚੰਨੀ ਪੰਜਾਬ ਵਿਚ ਰੇਤ ਮਾਫੀਆ ਦੀ ਅਗਵਾਈ ਕਰ ਰਿਹਾ ਹੈ - ਹਰਸਿਮਰਤ ਕੌਰ ਬਾਦਲ
. . .  1 day ago
ਭਗੀਰਥ ਸਿੰਘ ਗਿੱਲ ਲੋਪੋ ਯੂਥ ਅਕਾਲੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਚੰਡੀਗੜ੍ਹ, 20 ਜਨਵਰੀ- ਸੰਤ ਜਗਜੀਤ ਸਿੰਘ ਜੀ ਲੋਪੋਂ ਦੇ ਸਪੁੱਤਰ ਭਗੀਰਥ ਸਿੰਘ ਗਿੱਲ ਲੋਪੋਂ ਨੂੰ ਯੂਥ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਆਪਣਾ ਓ.ਐਸ.ਡੀ (ਓ.ਐਸ.ਡੀ ਟੂ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ) ਵਜੋਂ ਨਿਯੁਕਤ ਕੀਤਾ ਹੈ। ਇਸ 'ਤੇ ਸੁਖਬੀਰ ਸਿੰਘ ਬਾਦਲ...
ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਨੇ ਗੈਰ-ਕਾਨੂੰਨੀ ਮਾਈਨਿੰਗ ਕਰਕੇ ਕੀਤੀ ਕਰੋੜਾਂ ਦੀ ਕਮਾਈ-ਬਿਕਰਮ ਸਿੰਘ ਮਜੀਠੀਆ
. . .  1 day ago
ਛੇਹਰਟਾ, 20 ਜਨਵਰੀ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਡਾ.ਦਲਬੀਰ ਸਿੰਘ ਵੇਰਕਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ, ਜਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਮਾਝੇ...
ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਵੀ.ਆਈ.ਪੀ. ਨੂੰ ਵੀ ਨਹੀਂ ਮਿਲੀ ਇਜਾਜ਼ਤ
. . .  1 day ago
ਅਟਾਰੀ, 20 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਗਈ..
ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ
. . .  1 day ago
ਚੰਡੀਗੜ੍ਹ, 20 ਜਨਵਰੀ-ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ..
ਵਿਧਾਇਕ ਬੈਂਸ ਸਮੇਤ ਸੱਤ ਖ਼ਿਲਾਫ਼ ਭਗੌੜਾ ਕਰਾਰ ਦਿੱਤੇ ਜਾਣ ਦੀ ਕਾਰਵਾਈ ਸ਼ੁਰੂ
. . .  1 day ago
ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਹੋਰਨਾਂ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਜਾਣ..
ਪੰਜਾਬ ਚੋਣਾਂ : ਬਸਪਾ ਨੇ 14 ਸੀਟਾਂ ਤੋਂ ਐਲਾਨੇ ਉਮੀਦਵਾਰ
. . .  1 day ago
ਚੰਡੀਗੜ੍ਹ, 20 ਜਨਵਰੀ-ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜਨ ਜਾ ਰਹੀ ਹੈ। ਚੋਣਾਂ ਨੂੰ ਲੈ ਕੇ ਬਸਪਾ ਨੇ ਆਪਣੇ ਹਿੱਸੇ ਦੀਆਂ 14 ਸੀਟਾਂ ਤੋਂ ਅੱਜ ਉਮੀਦਵਾਰਾਂ ਦਾ ਐਲਾਨ ਕਰ ..
ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ ਜਾਰੀ, ਦੋ ਔਰਤਾਂ ਸਮੇਤ 8 ਮਰੀਜ਼ਾਂ ਦੀ ਹੋਈ ਮੌਤ
. . .  1 day ago
ਅੰਮ੍ਰਿਤਸਰ, 20 ਜਨਵਰੀ (ਰੇਸ਼ਮ ਸਿੰਘ)- ਲਗਾਤਾਰ ਘਾਤਕ ਹੋ ਰਿਹਾ ਕੋਰੋਨਾ ਦਾ ਕਹਿਰ ਹਾਲੇ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਅੱਜ ਦੂਜੇ ਦਿਨ 2 ਔਰਤਾਂ ਸਮੇਤ 8 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਤੋਂ ਪਹਿਲਾਂ ਬੀਤੇ ਦਿਨ 7 ਮਰੀਜ਼ਾਂ ਦੀ ਮੌਤ ਹੋਈ ਸੀ ਜਦੋਂਕਿ...
ਚੰਨੀ ਦੇ ਪਰਿਵਾਰ ਨੇ 111 ਦਿਨਾਂ 'ਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਕਰਕੇ ਕੀਤੀ ਕਰੋੜਾਂ ਦੀ ਕਮਾਈ : ਹਰਸਿਮਰਤ ਕੌਰ ਬਾਦਲ
. . .  1 day ago
ਬਠਿੰਡਾ, 20 ਜਨਵਰੀ- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨੇ 'ਤੇ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ 111 ਦਿਨਾਂ ਦੇ ਮੁੱਖ ਮੰਤਰੀ ਦੇ ਕਾਰਜਕਾਲ...
ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਚੱਲੀ ਗੋਲੀ, ਇਕ ਜ਼ਖ਼ਮੀ
. . .  1 day ago
ਜਲੰਧਰ, 20 ਜਨਵਰੀ- ਥਾਣਾ ਨਕੋਦਰ ਦੇ ਚੂਹੜ ਪਿੰਡ ਵਿਖੇ ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ । ਇਸ ਗੋਲੀ ਦੇ ਚੱਲਣ ਨਾਲ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ ਜਿਸਦੀ ਗੰਭੀਰ ਹਾਲਤ ਨੂੰ ..
ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
. . .  1 day ago
ਚੰਡੀਗੜ੍ਹ, 20 ਜਨਵਰੀ-ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਵਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਹੈ। ਇਸ 'ਤੇ ਰਣਦੀਪ ਸੂਰਜੇਵਾਲਾ ਦਾ ਕਹਿਣਾ ਹੈ ਕਿ ਭਾਜਪਾ 'ਆਪ' ਨਾਲ ਮਿਲੀ ਹੋਈ ਹੈ ਅਤੇ ਮੁੱਖ ਮੰਤਰੀ ਚੰਨੀ ਦੇ ਖ਼ਿਲਾਫ਼ ਸਾਜ਼ਿਸ਼..
ਮੌਜੂਦਾ ਸਰਪੰਚ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਗੁਰੂ ਹਰਸਹਾਏ, 20 ਜਨਵਰੀ (ਕਪਿਲ ਕੰਧਾਰੀ) - ਗੁਰੂ ਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸਰਦਾਰ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਨਾਲ ਲੱਗਦੇ ਪਿੰਡ ਰਾਜਾ ਰਾਏ ਦਾ...
ਪੰਜਾਬੀ ਨੌਜਵਾਨ ਦੀ ਮ੍ਰਿਤਕ ਦੇਹ ਮਨੀਲਾ ਤੋਂ ਪਿੰਡ ਪਹੁੰਚਣ 'ਤੇ ਹੋਇਆ ਅੰਤਿਮ ਸੰਸਕਾਰ
. . .  1 day ago
ਨੱਥੂਵਾਲਾ ਗਰਬੀ, 20 ਜਨਵਰੀ (ਸਾਧੂ ਰਾਮ ਲੰਗੇਆਣਾ)-ਪਿੰਡ ਲੰਗੇਆਣਾ ਪੁਰਾਣਾ ਜ਼ਿਲ੍ਹਾ ਮੋਗਾ ਦੇ ਵਾਸੀ ਹਰਜਿੰਦਰ ਸਿੰਘ ਦਾ ਨੌਜਵਾਨ ਭਾਣਜਾ ਜਗਮੀਤ ਸਿੰਘ 24 ਸਾਲ ਪੁੱਤਰ ਬਲਬੀਰ ਸਿੰਘ ਜੱਟ ਸਿੱਖ ਵਾਸੀ ਪੰਜਗਰਾਈਂ ਖ਼ੁਰਦ ਜਿਸ ਦਾ ਕੁਝ ਦਿਨ..
ਲਾਹੌਰ 'ਚ ਧਮਾਕੇ ਨਾਲ 3 ਦੀ ਮੌਤ, 28 ਜ਼ਖ਼ਮੀ, ਟੀ. ਟੀ. ਪੀ. 'ਤੇ ਹਮਲੇ 'ਚ ਸ਼ਾਮਿਲ ਹੋਣ ਦਾ ਸ਼ੱਕ
. . .  1 day ago
ਅੰਮ੍ਰਿਤਸਰ, 20 ਜਨਵਰੀ (ਸੁਰਿੰਦਰ ਕੋਛੜ) - ਲਹਿੰਦੇ ਪੰਜਾਬ ਦੇ ਲਾਹੌਰ ਵਿਖੇ ਅਨਾਰਕਲੀ ਬਾਜ਼ਾਰ ਇਲਾਕੇ 'ਚ ਅੱਜ ਸੜਕ ਕਿਨਾਰੇ ਲੱਗੇ ਸਟਾਲ 'ਤੇ ਧਮਾਕਾ ਹੋਣ ਕਾਰਨ ਇਕ ਬੱਚੇ ਸਮੇਤ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਧਮਾਕੇ 'ਚ 28 ਤੋਂ ਵੱਧ ਲੋਕ ਜ਼ਖ਼ਮੀ ਦੱਸੇ ਜਾ ਰਹੇ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਅੱਸੂ ਸੰਮਤ 552

ਪਹਿਲਾ ਸਫ਼ਾ

10 ਦਿਨਾਂ 'ਚ ਪਾਸ ਕਰਵਾਏ 25 ਬਿੱਲ

8 ਦਿਨ ਪਹਿਲਾਂ ਹੀ ਖ਼ਤਮ ਹੋਇਆ ਮੌਨਸੂਨ ਇਜਲਾਸ

ਨਵੀਂ ਦਿੱਲੀ, 23 ਸਤੰਬਰ (ਉਪਮਾ ਡਾਗਾ ਪਾਰਥ)-ਕੇਂਦਰ ਸਰਕਾਰ ਨੇ ਦੋਵਾਂ ਸਦਨਾਂ 'ਚ ਵਿਰੋਧੀ ਧਿਰਾਂ ਦੀ ਗ਼ੈਰ-ਹਾਜ਼ਰੀ 'ਚ ਆਪਣਾ ਵਿਧਾਈ ਕੰਮ ਤਕਰੀਬਨ ਮੁਕੰਮਲ ਕਰਦਿਆਂ ਦੋਵਾਂ ਸਦਨਾਂ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਉਠਾ ਦਿੱਤੀ। ਕੋਰੋਨਾ ਕਾਲ 'ਚ ਸਰਕਾਰ ਵਲੋਂ ਸੱਦੇ 18 ਦਿਨਾਂ ਦੇ ਸੰਖੇਪ ਜਿਹੇ ਮੌਨਸੂਨ ਇਜਲਾਸ ਨੂੰ ਹੋਰ ਸੰਖੇਪ ਕਰਦਿਆਂ 10 ਦਿਨਾਂ 'ਚ ਖ਼ਤਮ ਕਰ ਦਿੱਤਾ ਗਿਆ। ਬੁੱਧਵਾਰ ਨੂੰ ਦੋਵਾਂ ਸਦਨਾਂ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਉਠਾਉਣ ਤੋਂ ਪਹਿਲਾਂ ਰਾਜ ਸਭਾ 'ਚ ਤਕਰੀਬਨ ਸਵਾ 5 ਘੰਟੇ ਦੀ ਕਾਰਵਾਈ 'ਚ 7 ਅਹਿਮ ਬਿੱਲ ਪਾਸ ਕਰਵਾਏ, ਜਿਨ੍ਹਾਂ 'ਚ ਕਿਰਤ ਸੁਧਾਰਾਂ ਬਾਰੇ 3 ਬਿੱਲ ਅਤੇ ਜੰਮੂ-ਕਸ਼ਮੀਰ ਸਰਕਾਰੀ ਭਾਸ਼ਾ ਬਿੱਲ ਵੀ ਸ਼ਾਮਿਲ ਹੈ। ਹਾਲਾਂਕਿ ਸੋਮਵਾਰ ਤੋਂ ਦੋਹਾਂ ਸਦਨਾਂ ਦੀ ਕਾਰਵਾਈ ਦਾ ਬਾਈਕਾਟ ਕਰ ਰਹੀਆਂ ਵਿਰੋਧੀ ਧਿਰਾਂ ਨੇ ਰਾਜ ਸਭਾ ਦੇ ਚੇਅਰਮੈਨ ਵੈਂਕਈਆ ਨਾਇਡੂ ਨੂੰ ਚਿੱਠੀ ਲਿਖ ਕੇ ਇਨ੍ਹਾਂ ਬਿੱਲਾਂ 'ਤੇ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਸੀ ਕਿ ਬਿੱਲਾਂ ਨੂੰ ਇਕਪਾਸੜ ਰਾਇ ਨਾਲ ਪਾਸ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਿੱਲਾਂ ਨੂੰ ਬਿਨਾਂ ਚਰਚਾ ਕੀਤੇ ਪਾਸ ਕਰਨਾ ਲੋਕਤੰਤਰ 'ਤੇ ਵੱਡਾ ਹਮਲਾ ਹੋਵੇਗਾ ਪਰ ਰਾਜ ਸਭਾ 'ਚ ਇਕ ਤੋਂ ਬਾਅਦ ਇਕ ਬਿੱਲ ਪਾਸ ਕੀਤੇ 7 ਬਿੱਲਾਂ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਉਠਾ ਦਿੱਤੀ ਗਈ।
ਕਿਰਤ ਸੁਧਾਰਾਂ ਬਾਰੇ 3 ਬਿੱਲ ਰਾਜ ਸਭਾ 'ਚ ਪਾਸ
ਰਾਜ ਸਭਾ 'ਚ ਕਿਰਤ ਸਬੰਧੀ 3 ਅਹਿਮ ਬਿੱਲਾਂ ਨੂੰ ਜ਼ਬਾਨੀ ਵੋਟਾਂ ਨਾਲ ਪਾਸ ਕਰ ਦਿੱਤਾ ਗਿਆ। ਸੋਮਵਾਰ ਨੂੰ ਲੋਕ ਸਭਾ 'ਚੋਂ ਪਾਸ ਹੋਏ ਇਨ੍ਹਾਂ ਤਿੰਨਾਂ ਬਿੱਲਾਂ 'ਤੇ ਰਾਜ ਸਭਾ ਦੀ ਮੋਹਰ ਲੱਗਣ ਤੋਂ ਬਾਅਦ ਹੁਣ ਇਨ੍ਹਾਂ ਨੂੰ ਕਾਨੂੰਨ ਦਾ ਦਰਜਾ ਦਿਵਾਉਣ ਲਈ ਸਿਰਫ਼ ਰਾਸ਼ਟਪਤੀ ਦੇ ਦਰਖ਼ਾਸਤ ਦੀ ਲੋੜ ਹੋਵੇਗੀ। ਇਨ੍ਹਾਂ ਬਿੱਲਾਂ 'ਚ ਉਯਦੋਗਿਕ ਸਬੰਧਾਂ ਬਾਰੇ ਕੋਡ 2020, ਸਮਾਜਿਕ ਸੁਰੱਖਿਆ ਬਾਰੇ ਕੋਡ 2020 ਅਤੇ ਕੰਮਕਾਜੀ ਸੁਰੱਖਿਆ ਸਿਹਤ ਅਤੇ ਕੰਮਕਾਰ ਸਥਿਤੀ ਕੋਡ 2020 ਸ਼ਾਮਿਲ ਹਨ। ਰਾਜ ਸਭਾ 'ਚ ਬਿੱਲ ਪੇਸ਼ ਕਰਦਿਆਂ ਕਿਰਤ ਰਾਜ ਮੰਤਰੀ ਸੰਤੋਖ ਗੰਗਵਾਰ ਨੇ ਕਿਹਾ ਕਿ ਇਨ੍ਹਾਂ ਬਿੱਲਾਂ ਰਾਹੀਂ ਬਦਲੇ ਹੋਏ ਕਾਰੋਬਾਰੀ ਮਾਹੌਲ ਦੇ ਮੁਤਾਬਿਕ ਪਾਰਦਰਸ਼ੀ ਅਮਲ ਤਿਆਰ ਕਰਨਾ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਬਿੱਲਾਂ ਦੇ ਪਾਸ ਹੋਣ ਤੋਂ ਬਾਅਦ ਕੰਪਨੀਆਂ ਨੂੰ ਬੰਦ ਕਰਨ 'ਚ ਆਉਣ ਵਾਲੀਆਂ ਔਕੜਾਂ ਖ਼ਤਮ ਹੋਣਗੀਆਂ ਅਤੇ ਵੱਧ ਤੋਂ ਵੱਧ 300 ਮੁਲਾਜ਼ਮਾਂ ਵਾਲੀ ਕੰਪਨੀਆਂ ਨੂੰ ਸਰਕਾਰ ਦੀ ਇਜਾਜ਼ਤ ਤੋਂ ਬਿਨਾਂ ਵੀ ਮੁਲਾਜ਼ਮਾਂ ਨੂੰ ਕੱਢਣ ਦੀ ਇਜਾਜ਼ਤ ਹੋਵੇਗੀ। ਵਿਰੋਧੀ ਧਿਰਾਂ ਅਤੇ ਮਜ਼ਦੂਰ ਯੂਨੀਅਨਾਂ ਵਲੋਂ ਇਨ੍ਹਾਂ ਬਿੱਲਾਂ ਦਾ ਇਹ ਕਹਿ ਕੇ ਵਿਰੋਧ ਕੀਤਾ ਜਾ ਰਿਹਾ ਹੈ ਕਿ ਇਸ ਨਾਲ ਕੰਪਨੀਆਂ ਨੂੰ ਮੁਲਾਜ਼ਮਾਂ ਦੀ ਛਾਂਟੀ ਕਰਨ 'ਚ ਸੌਖ ਹੋ ਜਾਵੇਗੀ ਅਤੇ ਉਨ੍ਹਾਂ ਦਾ ਪ੍ਰਦਰਸ਼ਨ ਕਰਨ ਦਾ ਅਧਿਕਾਰ ਸੀਮਤ ਹੋ ਜਾਵੇਗਾ। ਜ਼ਿਕਰਯੋਗ ਹੈ ਕਿ ਬਿੱਲ ਮੁਤਾਬਿਕ ਕੋਈ ਵੀ ਉਦਯੋਗਿਕ ਮੁਲਾਜ਼ਮ ਬਿਨਾਂ 60 ਦਿਨਾਂ ਦੇ ਨੋਟਿਸ ਦਿੱਤੇ ਹੜਤਾਲ 'ਤੇ ਨਹੀਂ ਜਾ ਸਕਦਾ। ਇਸ ਤੋਂ ਪਹਿਲਾਂ ਅਜਿਹਾ ਨੇਮ ਸਿਰਫ਼ ਜਨਤਕ ਸੇਵਾਵਾਂ ਜਿਵੇਂ ਪਾਣੀ, ਬਿਜਲੀ ਤੇ ਗੈਸ ਆਦਿ ਜਿਹੀਆਂ ਲੋੜੀਂਦੀਆਂ ਵਸਤਾਂ ਲਈ ਹੀ ਲਾਗੂ ਸੀ। ਇਨ੍ਹਾਂ ਬਿੱਲਾਂ ਦਾ ਵਿਰੋਧ ਕਰ ਰਹੀਆਂ ਮਜ਼ਦੂਰ ਯੂਨੀਅਨਾਂ 'ਚ ਭਾਰਤੀ ਮਜ਼ਦੂਰ ਸੰਘ ਵੀ ਸ਼ਾਮਿਲ ਹੈ ਜੋ ਕਿ ਰਾਸ਼ਟਰੀ ਸਵੈ ਸੇਵਕ ਸੰਘ ਨਾਲ ਜੁੜਿਆ ਹੋਇਆ ਹੈ। ਰਾਜ ਸਭਾ 'ਚ ਇਨ੍ਹਾਂ ਤਿੰਨਾਂ ਬਿੱਲਾਂ ਦੇ ਪਾਸ ਹੋਣ 'ਤੇ ਮਜ਼ਦੂਰ ਜਥੇਬੰਦੀਆਂ ਵੀ ਕਿਸਾਨ ਜਥੇਬੰਦੀਆਂ ਦੇ ਨਾਲ ਪ੍ਰਦਰਸ਼ਨ 'ਚ ਸ਼ਾਮਿਲ ਹੋ ਗਈਆਂ ਹਨ।
11 ਰਾਜ ਸਭਾ ਮੈਂਬਰਾਂ ਨੂੰ ਦਿੱਤੀ ਵਿਦਾਇਗੀ
ਮੌਨਸੂਨ ਇਜਲਾਸ ਦੇ ਆਖ਼ਰੀ ਦਿਨ ਰਾਜ ਸਭਾ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਸਮੇਤ 11 ਮੈਂਬਰ, ਜੋ ਨਵੰਬਰ 'ਚ ਸੇਵਾਮੁਕਤ ਹੋ ਰਹੇ ਹਨ ਨੂੰ ਵਿਦਾਇਗੀ ਦਿੱਤੀ। ਇਨ੍ਹਾਂ ਮੈਂਬਰਾਂ 'ਚ ਸ਼ਹਿਰੀ ਹਵਾਬਾਜ਼ੀ ਬਾਰੇ ਮੰਤਰੀ ਹਰਦੀਪ ਸਿੰਘ ਪੁਰੀ ਤੋਂ ਇਲਾਵਾ ਭਾਜਪਾ ਦੇ ਨੀਰਜ ਸ਼ੇਪਰ ਅਤੇ ਅਰੁਣ ਸਿੰਘ, ਸਮਾਜਵਾਦੀ ਪਾਰਟੀ ਦੇ ਰਾਮ ਗੋਪਾਲ ਯਾਦਵ, ਰਵੀ ਪ੍ਰਕਾਸ਼ ਵਰਮਾ, ਜਾਵੇਦ ਅਲੀ ਖ਼ਾਨ ਅਤੇ ਚੰਦਰਪਾਲ ਸਿੰਘ ਯਾਦਵ, ਕਾਂਗਰਸ ਦੇ ਰਾਜ ਬੱਬਰ ਅਤੇ ਪੀ.ਐੱਲ. ਪੁਨੀਆ ਅਤੇ ਬਹੁਜਨ ਸਮਾਜ ਪਾਰਟੀ ਦੇ ਵੀਰ ਸਿੰਘ ਅਤੇ ਰਾਜਾ ਰਾਮ ਸ਼ਾਮਿਲ ਹਨ।
ਰਾਜ ਸਭਾ 'ਚ 25 ਬਿੱਲ ਪਾਸ
8 ਦਿਨ ਪਹਿਲਾਂ ਖ਼ਤਮ ਹੋਏ ਮੌਨਸੂਨ ਇਜਲਾਸ 'ਚ ਰਾਜ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਉਠਾਉਣ ਤੋਂ ਪਹਿਲਾਂ ਚੇਅਰਮੈਨ ਵੈਂਕਈਆ ਨਾਇਡੂ ਨੇ ਰਾਜ ਸਭਾ 'ਚ ਰਵਾਇਤੀ ਭਾਸ਼ਨ ਦਿੰਦਿਆਂ ਕਿਹਾ ਕਿ ਰਾਜ ਸਭਾ 'ਚ ਇਸ ਵਾਰ 25 ਬਿੱਲ ਪਾਸ ਹੋਏ, ਨਾਲ ਹੀ 6 ਬਿੱਲ ਪੇਸ਼ ਕੀਤੇ ਗਏ। ਪਾਸ ਹੋਏ ਬਿੱਲਾਂ 'ਚ ਖੇਤੀਬਾੜੀ ਨਾਲ ਸਬੰਧਿਤ 3 ਬਿੱਲ ਅਤੇ ਕਿਰਤ ਸੁਧਾਰਾਂ ਨਾਲ ਸਬੰਧਿਤ 3 ਬਿੱਲ ਸ਼ਾਮਿਲ ਹਨ। ਉਨ੍ਹਾਂ ਇਜਲਾਸ ਨੂੰ ਕੁਝ ਮਾਮਲਿਆਂ 'ਚ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਕਿ ਉੱਪਰਲੇ ਸਦਨ ਦੇ ਮੈਂਬਰਾਂ ਨੂੰ ਬਿਠਾਉਣ ਦੀ ਨਹੀਂ ਵਿਵਸਥਾ ਤਹਿਤ 5 ਹੋਰ ਥਾਵਾਂ 'ਤੇ ਬਿਠਾਇਆ ਗਿਆ ਜੋ ਕਿ ਰਾਜ ਸਭਾ ਦੇ ਇਤਿਹਾਸ 'ਚ ਪਹਿਲਾਂ ਕਦੇ ਨਹੀਂ ਹੋਇਆ। ਲਗਾਤਾਰ 10 ਦਿਨ ਚੱਲੀ ਰਾਜ ਸਭਾ 'ਚ 104.47 ਫ਼ੀਸਦੀ ਕੰਮਕਾਜ ਹੋਇਆ ਜਿੱਥੇ ਵੱਖ-ਵੱਖ ਮੁੱਦਿਆਂ 'ਤੇ ਪਈਆਂ ਰੁਕਾਵਟਾਂ ਕਾਰਨ ਸਦਨ ਦੇ ਕੰਮਕਾਜ 'ਚ 3 ਘੰਟਿਆਂ ਦਾ ਨੁਕਸਾਨ ਹੋਇਆ, ਉੱਥੇ ਸਦਨ ਨੇ 3 ਘੰਟੇ 26 ਮਿੰਟ ਵਾਧੂ ਬੈਠ ਕੇ ਕੰਮਕਾਜ ਕੀਤਾ। ਨਾਇਡੂ ਨੇ ਸੋਮਵਾਰ ਨੂੰ ਉਪ-ਸਭਾਪਤੀ ਹਰੀਵੰਸ਼ ਅਤੇ ਸੰਸਦ ਮੈਂਬਰਾਂ ਦਰਮਿਆਨ ਹੋਏ ਹੰਗਾਮੇ ਦਾ ਵੀ ਉਚੇਚੇ ਤੌਰ 'ਤੇ ਜ਼ਿਕਰ ਕਰਦਿਆਂ ਕਿਹਾ ਕਿ ਰਾਜ ਸਭਾ ਦੇ ਇਤਿਹਾਸ 'ਚ ਪਹਿਲੀ ਵਾਰ ਹੋਇਆ ਹੈ ਕਿ ਉਪ-ਸਭਾਪਤੀ ਨੂੰ ਹਟਾਉਣ ਬਾਰੇ ਨੋਟਿਸ ਦਿੱਤਾ ਗਿਆ ਹੋਵੇ।
ਵਿਰੋਧੀ ਧਿਰਾਂ ਵਲੋਂ ਖੇਤੀਬਾੜੀ ਬਿੱਲਾਂ ਨੂੰ ਲੈ ਕੇ ਮੂਕ ਪ੍ਰਦਰਸ਼ਨ
ਖੇਤੀਬਾੜੀ ਬਿੱਲਾਂ ਦੇ ਵਿਰੋਧ 'ਚ ਰਾਜ ਸਭਾ ਦੀ ਕਾਰਵਾਈ ਦਾ ਬਾਈਕਾਟ ਕਰ ਰਹੀਆਂ ਵਿਰੋਧੀ ਧਿਰਾਂ ਨੇ ਸੰਸਦ ਦੇ ਅੰਦਰ ਮੂਕ ਪ੍ਰਦਰਸ਼ਨ ਕੀਤਾ। ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ ਦੀ ਅਗਵਾਈ 'ਚ ਪ੍ਰਦਰਸ਼ਨ ਕਰ ਰਹੇ ਸੰਸਦ ਮੈਂਬਰਾਂ ਨੇ ਹੱਥਾਂ 'ਚ ਤਖ਼ਤੀਆਂ ਫੜ ਕੇ ਰੋਸ ਪ੍ਰਗਟ ਕੀਤਾ ਜਿਸ 'ਤੇ ਲਿਖਿਆ ਸੀ 'ਕਿਸਾਨਾਂ ਨੂੰ ਬਚਾਓ, ਮਜ਼ਦੂਰਾਂ ਨੂੰ ਬਚਾਓ ਅਤੇ ਲੋਕਤੰਤਰ ਨੂੰ ਬਚਾਓ। ਪ੍ਰਦਰਸ਼ਨ ਦੌਰਾਨ ਸੰਸਦ ਮੈਂਬਰਾਂ ਨੇ ਸੰਸਦ ਭਵਨ 'ਚ ਮਹਾਤਮਾ ਗਾਂਧੀ ਦੇ ਬੁੱਤ ਤੋਂ ਭੀਮਰਾਓ ਅੰਬੇਡਕਰ ਦੇ ਬੁੱਤ ਤੱਕ ਮਾਰਚ ਕੱਢਿਆ। ਇਸ 'ਚ ਕਾਂਗਰਸ, ਟੀ.ਐੱਮ.ਸੀ. ਸੀ.ਪੀ.ਆਈ., ਸੀ.ਪੀ.ਐੱਮ., ਆਰ.ਜੇ.ਡੀ., ਡੀ.ਐੱਮ.ਕੇ., ਆਮ ਆਦਮੀ ਪਾਰਟੀ, ਸਮਾਜਵਾਦੀ ਪਾਰਟੀ ਅਤੇ ਐੱਨ.ਸੀ.ਪੀ. ਸ਼ਾਮਿਲ ਸਨ।
ਔਜਲਾ ਸਮੇਤ ਕਈ ਕਾਂਗਰਸੀ ਮੈਂਬਰਾਂ ਨੇ ਝੋਨੇ ਦੀਆਂ ਬੱਲੀਆਂ ਦੇ ਨਾਲ ਕੀਤਾ ਵਿਰੋਧ
ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਸਮੇਤ ਕਈ ਕਾਂਗਰਸੀ ਮੈਂਬਰਾਂ ਨੇ ਝੋਨੇ ਦੀਆਂ ਬੱਲੀਆਂ ਦੇ ਨਾਲ ਪ੍ਰਦਰਸ਼ਨ ਕੀਤਾ। ਔਜਲਾ ਨੇ ਵਿਰੋਧ ਪ੍ਰਗਟਾਉਂਦਿਆਂ ਕਿਹਾ ਕਿ ਕਾਰੋਬਾਰੀਆਂ ਨੂੰ ਸਟਾਕ ਕਰਨ ਦੀ ਖੁੱਲ੍ਹੀ ਛੋਟ ਮਿਲਣ ਤੋਂ ਬਾਅਦ ਉਹ ਮੰਡੀਆਂ 'ਚੋਂ ਫ਼ਸਲ ਖ਼ਰੀਦ ਹੀ ਨਹੀਂ ਰਹੇ ਅਤੇ ਅਨਾਜ ਪੰਜਾਬ ਦੀਆਂ ਮੰਡੀਆਂ 'ਚ ਸੜ ਰਿਹਾ ਹੈ ਪਰ ਵਪਾਰੀ ਚੁੱਕਣ ਨੂੰ ਤਿਆਰ ਨਹੀਂ।
ਨਰੇਸ਼ ਗੁਜਰਾਲ ਦੇ ਤਿੱਖੇ ਵਿਰੋਧ ਦੇ ਬਾਅਦ ਵੀ ਜੰਮੂ-ਕਸ਼ਮੀਰ 'ਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਵਜੋਂ ਮਾਨਤਾ ਨਾ ਦੇਣ ਬਾਰੇ ਬਿੱਲ ਨੂੰ ਮਨਜ਼ੂਰੀ
ਜੰਮੂ-ਕਸ਼ਮੀਰ 'ਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਵਜੋਂ ਮਾਨਤਾ ਨਾ ਦੇਣ ਬਾਰੇ ਬਿੱਲ ਨੂੰ ਬੁੱਧਵਾਰ ਨੂੰ ਰਾਜ ਸਭਾ 'ਚ ਪ੍ਰਵਾਨਗੀ ਮਿਲ ਗਈ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਇਸ ਬਿੱਲ ਨੂੰ ਲੋਕ ਸਭਾ 'ਚ ਪ੍ਰਵਾਨਗੀ ਮਿਲ ਗਈ ਸੀ। ਬਿੱਲ ਦੀ ਮੁਖਾਲਫ਼ਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਨਰੇਸ਼ ਗੁਜਰਾਲ ਨੇ ਇਸ ਨੂੰ ਜੰਮੂ-ਕਸ਼ਮੀਰ 'ਚ ਪੰਜਾਬੀਆਂ ਦੀ ਸੱਭਿਆਚਾਰਕ ਵਿਰਾਸਤ ਨੂੰ ਲੱਗਾ ਵੱਡਾ ਧੱਕਾ ਕਰਾਰ ਦਿੱਤਾ। ਉਨ੍ਹਾਂ ਜੰਮੂ-ਕਸ਼ਮੀਰ ਦੇ ਨਾਲ ਪੰਜਾਬੀ ਭਾਸ਼ਾ ਦੇ ਸਦੀਆਂ ਪੁਰਾਣੇ ਸਬੰਧਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਦੇ ਸੰਵਿਧਾਨ 'ਚ ਵੀ ਹਿੰਦੀ ਅਤੇ ਉਰਦੂ ਦੇ ਨਾਲ ਪੰਜਾਬੀ ਨੂੰ ਵੀ ਅਧਿਕਾਰਤ ਭਾਸ਼ਾ ਦਾ ਦਰਜਾ ਦਿੱਤਾ ਗਿਆ ਸੀ। ਉਨ੍ਹਾਂ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਤੋਂ ਜੰਮੂ-ਕਸ਼ਮੀਰ 'ਚ ਚਲੇ ਆ ਰਹੇ ਪੰਜਾਬੀ ਦੇ ਪ੍ਰਭਾਵ ਨੂੰ ਇਕ ਬਿੱਲ ਰਾਹੀਂ ਖ਼ਤਮ ਕਰਨ ਦੀਆਂ ਕੇਂਦਰ ਸਰਕਾਰ ਦੀਆਂ ਕੋਸ਼ਿਸ਼ਾਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਨਾਲ ਉੱਥੇ ਵਸ ਰਹੇ ਪੰਜਾਬੀ ਭਾਈਚਾਰੇ ਨਾਲ ਧੱਕਾ ਹੋਵੇਗਾ। ਨਰੇਸ਼ ਗੁਜਰਾਲ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਨਾਲ ਪੰਜਾਬੀ ਭਾਸ਼ਾ ਅਤੇ ਭਾਈਚਾਰੇ ਦੇ ਜੁੜਾਅ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਵੀ ਕਿਹਾ ਕਿ ਜੰਮੂ-ਕਸ਼ਮੀਰ ਦਾ ਪਹਿਲਾ ਪ੍ਰਧਾਨ ਮੰਤਰੀ ਮੇਹਰ ਚੰਦ ਮਹਾਜਨ ਵੀ ਪੰਜਾਬੀ ਸੀ। ਉਨ੍ਹਾਂ ਸਰਕਾਰ ਨੂੰ ਅਪੀਲ ਕਰਦਿਆਂ ਬਿੱਲ ਵਾਪਸ ਲੈਣ ਦੀ ਮੰਗ ਕੀਤੀ। ਹਾਲਾਂਕਿ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਦੇ ਇਤਰਾਜ਼ 'ਤੇ ਸਿਰਫ਼ ਏਨਾ ਹੀ ਜ਼ਬਾਨੀ ਭਰੋਸਾ ਦਿਵਾਇਆ ਕਿ ਖਿੱਤੇ 'ਚ ਪੰਜਾਬੀ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਕਈ ਕਦਮ ਚੁੱਕੇਗੀ। ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਸਰਕਾਰੀ ਭਾਸ਼ਾ ਬਿੱਲ ਤਹਿਤ ਹੁਣ ਖਿੱਤੇ 'ਚ ਹਿੰਦੀ, ਅੰਗਰੇਜ਼ੀ, ਉਰਦੂ, ਕਸ਼ਮੀਰੀ ਅਤੇ ਡੋਗਰੀ ਨੂੰ ਸਰਕਾਰੀ ਭਾਸ਼ਾਵਾਂ ਦਾ ਦਰਜਾ ਮਿਲੇਗਾ ਜਦਕਿ ਇਸ ਸੂਚੀ 'ਚ ਪੰਜਾਬੀ ਸ਼ਾਮਿਲ ਨਹੀਂ ਹੋਵੇਗੀ।

ਖੇਤੀ ਬਿੱਲਾਂ ਖ਼ਿਲਾਫ਼ ਰਾਸ਼ਟਰਪਤੀ ਨੂੰ ਮਿਲੀਆਂ ਵਿਰੋਧੀ ਪਾਰਟੀਆਂ

ਨਵੀਂ ਦਿੱਲੀ, 23 ਸਤੰਬਰ (ਉਪਮਾ ਡਾਗਾ ਪਾਰਥ)-ਖੇਤੀ ਸਬੰਧੀ ਵਿਵਾਦਿਤ ਬਿੱਲਾਂ ਨੂੰ ਰਾਜ ਸਭਾ 'ਚ ਪਾਸ ਕਰਵਾਉਣ ਦੇ ਤਰੀਕੇ ਨੂੰ ਗ਼ੈਰ ਸੰਵਿਧਾਨਕ ਕਰਾਰ ਦਿੰਦਿਆਂ 18 ਵਿਰੋਧੀ ਪਾਰਟੀਆਂ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਕੇ ਇਨ੍ਹਾਂ ਬਿੱਲਾਂ ਨੂੰ ਮਨਜ਼ੂਰੀ ਨਾ ਦੇ ਕੇ ਵਾਪਸ ਸਰਕਾਰ ਕੋਲ ਭੇਜਣ ਦੀ ਅਪੀਲ ਕੀਤੀ। ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਲੋਕਤੰਤਰ ਦੇ ਮੰਦਰ 'ਚ ਸੰਵਿਧਾਨ ਨੂੰ ਕਮਜ਼ੋਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਖੇਤੀ ਸਬੰਧੀ ਬਿੱਲ ਲਿਆਉਣ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਅਤੇ ਕਿਸਾਨ ਆਗੂਆਂ ਨਾਲ ਵਿਚਾਰ ਚਰਚਾ ਕਰਨੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਇਸ ਬਿੱਲ ਸਬੰਧੀ ਐਤਵਾਰ ਨੂੰ ਸਦਨ 'ਚ ਹੋਏ ਹੰਗਾਮੇ ਲਈ ਵਿਰੋਧੀ ਨਹੀਂ, ਬਲਕਿ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਰਾਜ ਸਭਾ 'ਚ ਬਿੱਲ ਪਾਸ ਕਰਵਾਉਣ ਨੂੰ ਗ਼ੈਰ ਸੰਵਿਧਾਨਕ ਕਰਾਰ ਦਿੰਦਿਆਂ ਕਿਹਾ ਕਿ ਸਦਨ 'ਚ ਨਾ ਤਾਂ ਵੋਟਿੰਗ ਕਰਵਾਈ ਗਈ ਅਤੇ ਨਾ ਹੀ ਜ਼ੁਬਾਨੀ ਵੋਟਿੰਗ ਹੋਈ। ਸਦਨ 'ਚ ਸੰਵਿਧਾਨ ਅਤੇ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ ਹਨ। ਸਰਕਾਰ ਵਲੋਂ ਇਨ੍ਹਾਂ ਬਿੱਲਾਂ ਨੂੰ ਸਿਲੈਕਟ ਕਮੇਟੀ ਜਾਂ ਸਟੈਂਡਿੰਗ ਕਮੇਟੀ ਕੋਲ ਨਾ ਭੇਜਣਾ ਗ਼ਲਤ ਹੈ। ਇਸ ਲਈ ਉਨ੍ਹਾਂ ਰਾਸ਼ਟਰਪਤੀ ਨੂੰ ਬਿੱਲ ਵਾਪਸ ਭੇਜਣ ਦੀ ਅਪੀਲ ਕੀਤੀ, ਤਾਂ ਜੋ ਇਸ 'ਤੇ ਸੰਸਦ 'ਚ ਮੁੜ ਚਰਚਾ ਅਤੇ ਵੋਟਿੰਗ ਹੋਵੇ। ਉਨ੍ਹਾਂ ਦੱਸਿਆ ਕਿ ਰਾਸ਼ਟਰਪਤੀ ਨੇ ਕਿਹਾ ਕਿ ਉਹ ਸਾਡੇ ਵਲੋਂ ਕੀਤੀ ਅਪੀਲ 'ਤੇ ਗ਼ੌਰ ਕਰਨਗੇ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਵੀ ਇਨ੍ਹਾਂ ਬਿੱਲਾਂ ਸਬੰਧੀ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਸੀ।

ਮੰਤਰੀ ਮੰਡਲ ਵਲੋਂ ਪੰਜਾਬ 'ਚ ਚੌਕਸੀ ਕਮਿਸ਼ਨ ਦੀ ਮੁੜ ਸਥਾਪਨਾ ਨੂੰ ਮਨਜ਼ੂਰੀ

ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਭਰਨ ਦਾ ਫ਼ੈਸਲਾ

ਚੰਡੀਗੜ੍ਹ, 23 ਸਤੰਬਰ (ਹਰਕਵਲਜੀਤ ਸਿੰਘ)-ਪੰਜਾਬ ਮੰਤਰੀ ਮੰਡਲ ਦੀ ਅੱਜ ਇੱਥੇ ਵੀਡੀਓ ਕਾਨਫ਼ਰੰਸ ਰਾਹੀਂ ਹੋਈ ਇਕ ਬੈਠਕ ਵਲੋਂ ਸਰਕਾਰੀ ਮੁਲਾਜ਼ਮਾਂ ਦੇ ਕੰਮਕਾਜ 'ਚ ਪਾਰਦਰਸ਼ਤਾ ਲਿਆਉਣ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ 3 ਮੈਂਬਰੀ ਵਿਜੀਲੈਂਸ ਕਮਿਸ਼ਨ ਦੀ ਸਥਾਪਨਾ ਨੂੰ ਮਨਜ਼ੂਰੀ ਦੇ ਦਿੱਤੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੀ ਆਪਣੀ ਮਗਰਲੀ ਸਰਕਾਰ ਦੌਰਾਨ ਸੱਤਾ 'ਚੋਂ ਜਾਣ ਤੋਂ ਪਹਿਲਾਂ 2006 ਵਿਚ ਇਕ ਅਜਿਹਾ ਕਮਿਸ਼ਨ ਬਣਾਇਆ ਸੀ ਜਿਸ ਨੂੰ ਅਕਾਲੀ-ਭਾਜਪਾ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਬਾਅਦ 2007 ਵਿਚ ਭੰਗ ਕਰ ਦਿੱਤਾ ਸੀ। ਇਸ ਕਮਿਸ਼ਨ ਦਾ ਇਕ ਚੇਅਰਮੈਨ ਅਤੇ 2 ਮੈਂਬਰ ਹੋਣਗੇ ਅਤੇ ਚੇਅਰਮੈਨ ਕੇਂਦਰ ਸਰਕਾਰ ਵਿਚ ਸਕੱਤਰ ਪੱਧਰ ਦੇ ਅਧਿਕਾਰੀ ਦੇ ਬਰਾਬਰ ਜਾਂ ਹਾਈਕੋਰਟ ਦਾ ਮੌਜੂਦਾ ਤੇ ਸੇਵਾ ਮੁਕਤ ਜੱਜ ਹੋ ਸਕੇਗਾ। ਜਦੋਂਕਿ ਮੈਂਬਰਾਂ ਦੀ ਚੋਣ ਰਾਜ ਸਰਕਾਰ ਤੋਂ ਵਿੱਤ ਕਮਿਸ਼ਨਰ ਦੇ ਅਹੁਦੇ 'ਤੇ ਕੰਮ ਕਰਨ ਵਾਲੇ ਅਧਿਕਾਰੀ ਅਤੇ ਕੇਂਦਰ 'ਚ ਵਧੀਕ ਸਕੱਤਰ ਦੇ ਅਹੁਦੇ 'ਤੇ ਕੰਮ ਕਰ ਚੁੱਕੇ ਅਧਿਕਾਰੀ ਹੋ ਸਕਣਗੇ। ਮੈਂਬਰਾਂ ਦੀ ਚੋਣ ਮੁੱਖ ਮੰਤਰੀ ਦੀ ਪ੍ਰਵਾਨਗੀ ਵਾਲੀ ਕਮੇਟੀ ਵਲੋਂ ਕੀਤੀ ਜਾਵੇਗੀ। ਜਿਸ 'ਚ ਸਪੀਕਰ ਵਿਧਾਨ ਸਭਾ ਅਤੇ ਮੰਤਰੀ ਮੰਡਲ ਦੇ ਮੁੱਖ ਮੰਤਰੀ ਤੋਂ ਬਾਅਦ ਦੂਜੇ ਸੀਨੀਅਰ ਮੰਤਰੀ ਮੈਂਬਰ ਹੋਣਗੇ। ਇਹ ਕਮਿਸ਼ਨ ਸਰਕਾਰੀ ਮੁਲਾਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਅਤੇ ਹੋਰ ਅਪਰਾਧਾਂ ਤੇ ਇਲਜ਼ਾਮਾਂ ਲਈ ਜਾਂਚ ਦੇ ਆਦੇਸ਼ ਦੇ ਸਕੇਗਾ ਜਾਂ ਖ਼ੁਦ ਅਜਿਹੀ ਜਾਂਚ ਕਰ ਸਕੇਗਾ।
ਪੁਲਿਸ ਸ਼ਿਕਾਇਤ ਅਥਾਰਟੀ
ਪੰਜਾਬ ਸਰਕਾਰ ਵਲੋਂ ਜਨਵਰੀ 2020 'ਚ ਸੂਬੇ ਵਿਚ ਗਠਿਤ ਕੀਤੀ ਗਈ ਰਾਜ ਪੁਲਿਸ ਸ਼ਿਕਾਇਤ ਅਥਾਰਟੀ ਜਿਸ ਦੇ ਚੇਅਰਮੈਨ ਸੇਵਾ ਮੁਕਤ ਗ੍ਰਹਿ ਸਕੱਤਰ ਡਾ. ਨਿਰਮਲਜੀਤ ਸਿੰਘ ਕਲਸੀ ਨੂੰ ਲਗਾਇਆ ਗਿਆ ਸੀ ਦੇ ਕੰਮਕਾਜ ਲਈ ਅੱਜ ਮੰਤਰੀ ਮੰਡਲ ਦੀ ਬੈਠਕ ਵਿਚ 8 ਮਹੀਨੇ ਬਾਅਦ ਨਿਯਮਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਇਹ ਅਥਾਰਟੀ ਕਿਸ ਪੱਧਰ ਤੱਕ ਦੇ ਅਧਿਕਾਰੀਆਂ ਵਿਰੁੱਧ ਦੋਸ਼ਾਂ ਦੀ ਜਾਂਚ ਕਰ ਸਕੇਗੀ।
8393 ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀਆਂ ਅਸਾਮੀਆਂ ਭਰਨ ਦਾ ਫ਼ੈਸਲਾ
ਮੰਤਰੀ ਮੰਡਲ ਵਲੋਂ ਅੱਜ ਸੂਬੇ ਵਿਚ ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਭਰਨ ਲਈ ਵੀ ਮਨਜ਼ੂਰੀ ਦੇ ਦਿੱਤੀ ਗਈ। ਇਹ ਵੀ ਫ਼ੈਸਲਾ ਲਿਆ ਗਿਆ ਕਿ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਮੌਜੂਦਾ ਵਲੰਟੀਅਰਾਂ ਨੂੰ ਵਿਸ਼ੇਸ਼ ਤਰਜੀਹ ਅਤੇ ਉਮਰ ਵਿਚ ਛੋਟ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਮੀਟਿੰਗ ਦੌਰਾਨ ਦੱਸਿਆ ਕਿ ਸੂਬੇ ਵਿਚ ਇਸ ਵੇਲੇ 12000 ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀ ਲੋੜ ਹੈ ਪਰ ਵਿੱਤੀ ਮਜਬੂਰੀਆਂ ਕਾਰਨ ਸਾਰੀਆਂ ਅਸਾਮੀਆਂ 'ਤੇ ਭਰਤੀ ਨਹੀਂ ਹੋਣੀ ਉਕਤ ਭਰਤੀ ਨਾਲ ਪਹਿਲੇ 3 ਵਰ੍ਹਿਆਂ ਦੌਰਾਨ ਸਾਲਾਨਾ 103.73 ਕਰੋੜ ਦਾ ਖਜ਼ਾਨੇ 'ਤੇ ਭਾਰ ਪਵੇਗਾ ਜਦੋਂਕਿ 3 ਸਾਲ ਬਾਅਦ ਪੂਰੀ ਤਨਖਾਹ ਦੇਣ ਨਾਲ 374.20 ਕਰੋੜ ਰੁਪਏ ਦਾ ਸਾਲਾਨਾ ਵਿੱਤੀ ਬੋਝ ਪਵੇਗਾ। ਮੰਤਰੀ ਮੰਡਲ ਵਲੋਂ ਸਿੱਖਿਆ ਪ੍ਰੋਵਾਈਡਰਾਂ/ ਐਜੂਕੇਸ਼ਨ ਪ੍ਰੋਵਾਈਡਰਾਂ/ਐਜੂਕੇਸ਼ਨ ਵਲੰਟੀਅਰਾਂ/ਈ. ਜੀ. ਐਸ. ਵਲੰਟੀਅਰਾਂ/ ਏ.ਆਈ.ਈ. ਵਲੰਟੀਅਰਾਂ ਅਤੇ ਸਪੈਸ਼ਲ ਟ੍ਰੇਨਿੰਗ ਰਿਸੋਰਸ ਵਲੰਟੀਅਰਾਂ ਆਦਿ ਨੂੰ ਉਪਰਲੀ ਉਮਰ ਹੱਦ ਵਿਚ ਛੋਟ ਦੇਣ ਦੀ ਤਜਵੀਜ਼ ਪ੍ਰਵਾਨ ਕਰ ਲਈ ਅਤੇ ਅਜਿਹੇ ਵਲੰਟੀਅਰਾਂ ਨੂੰ ਵੱਧ ਤੋਂ ਵੱਧ 10 ਅੰਕਾਂ ਦੀ ਹੱਦ ਤੱਕ ਇਕ ਅੰਕ ਪ੍ਰਤੀ ਸਾਲ ਦੇ ਹਿਸਾਬ ਨਾਲ ਵਿਸ਼ੇਸ਼ ਤਰਜੀਹ ਵਜੋਂ ਦੇਣ ਦਾ ਫ਼ੈਸਲਾ ਵੀ ਲਿਆ।
ਪੀ.ਏ.ਸੀ.ਐਲ. 'ਚੋਂ ਸਰਕਾਰੀ ਹਿੱਸਾ ਵੇਚਣ ਲਈ ਰਾਹ ਪੱਧਰਾ
ਮੰਤਰੀ ਮੰਡਲ ਵਲੋਂ ਅੱਜ ਪੰਜਾਬ ਐਲਕਲੀਜ਼ ਤੇ ਕੈਮੀਕਲ ਲਿਮਟਿਡ 'ਚੋਂ 33.49 ਪ੍ਰਤੀਸ਼ਤ ਸਰਕਾਰੀ ਹਿੱਸੇ ਨੂੰ ਵੇਚਣ ਲਈ ਹਰੀ ਝੰਡੀ ਦੇ ਦਿੱਤੀ। ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਸਰਕਾਰ ਨੂੰ ਆਪਣੇ ਹਿੱਸੇ ਲਈ 42 ਕਰੋੜ ਰੁਪਏ ਮਿਲ ਸਕਣਗੇ, ਜਦੋਂਕਿ ਸਰਕਾਰੀ ਗਰੰਟੀਆਂ ਨਾਲ ਉਕਤ ਅਦਾਰੇ ਵਲੋਂ ਕੋਈ 900 ਕਰੋੜ ਰੁਪਏ ਦਾ ਕਰਜ਼ਾ ਲਿਆ ਹੋਇਆ ਹੈ, ਉਕਤ ਅਦਾਰਾ ਵਿੱਤੀ ਔਕੜਾਂ ਤੋਂ ਬਾਅਦ ਕਾਫ਼ੀ ਸਮੇਂ ਤੋਂ ਠੱਪ ਚੱਲ ਰਿਹਾ ਹੈ। ਕਪੂਰਥਲਾ ਤੇ ਹੁਸ਼ਿਆਰਪੁਰ ਮੈਡੀਕਲ ਕਾਲਜਾਂ ਦੇ ਨਾਂਅ ਬਦਲੇ
ਮੰਤਰੀ ਮੰਡਲ ਵਲੋਂ ਅੱਜ ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਦਾ ਨਾਂਅ ਸ੍ਰੀ ਗੁਰੂ ਨਾਨਕ ਦੇਵ ਜੀ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਅਤੇ ਸਰਕਾਰੀ ਮੈਡੀਕਲ ਕਾਲਜ ਹੁਸ਼ਿਆਰਪੁਰ ਦਾ ਨਾਂਅ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਰੱਖਣ ਦੇ ਮੰਤਵ ਦੀ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ। ਸਰਕਾਰੀ ਤੌਰ 'ਤੇ ਦੱਸਿਆ ਗਿਆ ਕਿ ਨਾਂਅ ਬਦਲਣ ਦਾ ਇਕ ਇਹ ਵੀ ਮੰਤਵ ਹੈ ਕਿ ਇਨ੍ਹਾਂ ਕਾਲਜਾਂ ਨੂੰ ਵਿੱਤੀ ਔਕੜਾਂ ਕਾਰਨ ਸੁਸਾਇਟੀਆਂ ਅਧੀਨ ਚਲਾਇਆ ਜਾਵੇ।
ਕਪੂਰਥਲਾ ਤੇ ਹੁਸ਼ਿਆਰਪੁਰ ਮੈਡੀਕਲ ਕਾਲਜਾਂ ਦੇ ਨਾਂਅ ਬਦਲੇ
ਮੰਤਰੀ ਮੰਡਲ ਵਲੋਂ ਅੱਜ ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਦਾ ਨਾਂਅ ਸ੍ਰੀ ਗੁਰੂ ਨਾਨਕ ਦੇਵ ਜੀ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਅਤੇ ਸਰਕਾਰੀ ਮੈਡੀਕਲ ਕਾਲਜ ਹੁਸ਼ਿਆਰਪੁਰ ਦਾ ਨਾਂਅ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਰੱਖਣ ਦੇ ਮੰਤਵ ਦੀ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ। ਸਰਕਾਰੀ ਤੌਰ 'ਤੇ ਦੱਸਿਆ ਗਿਆ ਕਿ ਨਾਂਅ ਬਦਲਣ ਦਾ ਇਕ ਇਹ ਵੀ ਮੰਤਵ ਹੈ ਕਿ ਇਨ੍ਹਾਂ ਕਾਲਜਾਂ ਨੂੰ ਵਿੱਤੀ ਔਕੜਾਂ ਕਾਰਨ ਸੁਸਾਇਟੀਆਂ ਅਧੀਨ ਚਲਾਇਆ ਜਾਵੇ।
ਨਰਸਿੰਗ ਕਾਲਜਾਂ ਦੀਆਂ ਫੀਸਾਂ 'ਚ ਵਾਧਾ
ਮੰਤਰੀ ਮੰਡਲ ਵਲੋਂ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਕਾਲਜਾਂ ਅਤੇ ਮੈਡੀਕਲ ਸਿੱਖਿਆ ਦੇ ਅਦਾਰਿਆਂ ਨੂੰ ਅਕਾਦਮਿਕ ਸੈਸ਼ਨ 2020-21 ਤੋਂ ਵੱਖ-ਵੱਖ ਨਰਸਿੰਗ ਕੋਰਸਾਂ ਲਈ ਫੀਸਾਂ 'ਚ ਵਾਧੇ ਦੀ ਪ੍ਰਵਾਨਗੀ ਦੇ ਦਿੱਤੀ। ਜਿਸ ਅਨੁਸਾਰ ਆਉਂਦੇ 5 ਸਾਲ ਲਈ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਵਿਚ ਅਗਾਮੀ ਬੈਚ ਲਈ ਫੀਸਾਂ ਵਿਚ ਹਰੇਕ ਸਾਲ 5 ਫੀਸਦੀ ਦਾ ਵਾਧਾ ਕੀਤਾ ਜਾ ਸਕੇਗਾ ਅਤੇ ਫੀਸਾਂ ਵਿਚ ਵਾਧੇ ਸਬੰਧੀ ਕਿਸੇ ਵੀ ਤਜਵੀਜ 'ਤੇ ਸਮੀਖਿਆ 5 ਸਾਲਾਂ ਬਾਅਦ ਹੋ ਸਕੇਗੀ। ਮੈਡੀਕਲ ਸਿੱਖਿਆ ਵਿਭਾਗ ਵਲੋਂ ਵੱਖ-ਵੱਖ ਕੋਰਸਾਂ ਲਈ ਆਪਣੇ ਤੌਰ 'ਤੇ ਵਾਧੇ ਦੀਆਂ ਤਜਵੀਜ਼ਾਂ ਦਿੱਤੀਆਂ ਗਈਆਂ ਸਨ।

ਰੇਲਵੇ ਰਾਜ ਮੰਤਰੀ ਸੁਰੇਸ਼ ਅੰਗਾੜੀ ਦੀ ਕੋਰੋਨਾ ਨਾਲ ਮੌਤ

ਨਵੀਂ ਦਿੱਲੀ, 23 ਸਤੰਬਰ (ਏਜੰਸੀ)-ਕੇਂਦਰੀ ਰੇਲਵੇ ਰਾਜ ਮੰਤਰੀ ਸੁਰੇਸ਼ ਅੰਗਾੜੀ (65) ਦੀ ਬੁੱਧਵਾਰ ਰਾਤ 8 ਕੁ ਵਜੇ ਕੋਰੋਨਾ ਵਾਇਰਸ ਨਾਲ ਏਮਜ਼ ਦੇ ਟਰੌਮਾ ਸੈਂਟਰ ਵਿਖੇ ਮੌਤ ਹੋ ਗਈ ਹੈ, ਉਹ ਕਰਨਾਟਕਾ ਦੇ ਬੇਲਾਗਾਡੀ ਤੋਂ ਭਾਜਪਾ ਦੇ ਲੋਕ ਸਭਾ ਸੰਸਦ ਮੈਂਬਰ ਸਨ। ਸ੍ਰੀ ਅੰਗਾੜੀ ਦੇਸ਼ 'ਚ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਮਰਨ ਵਾਲੇ ਪਹਿਲੇ ਕੇਂਦਰੀ ਮੰਤਰੀ ਹਨ, ਜਦਕਿ ਉਨ੍ਹਾਂ ਤੋਂ ਪਹਿਲਾਂ ਕੋਰੋਨਾ 3 ਸੰਸਦ ਮੈਂਬਰਾਂ ਤੇ 6 ਵਿਧਾਇਕਾਂ ਦੀ ਜਾਨ ਲੈ ਚੁੱਕਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵਿੱਟਰ 'ਤੇ ਟਵੀਟ ਕਰਕੇ ਅੰਗਾੜੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਜਤਾਈ ਹੈ। ਰੇਲਵੇ ਮੰਤਰੀ ਪਿਯੂਸ਼ ਗੋਇਲ ਨੇ ਸ੍ਰੀ ਅੰਗਾੜੀ ਨੂੰ ਆਪਣੇ ਭਰਾ ਵਾਂਗ ਦੱਸਦਿਆਂ ਉਨ੍ਹਾਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕਈ ਹੋਰ ਆਗੂਆਂ ਨੇ ਵੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਸ ਦੌਰਾਨ ਗ੍ਰਹਿ ਮੰਤਰਾਲੇ ਵਲੋਂ ਜਾਰੀ ਐਲਾਨ 'ਚ ਕਿਹਾ ਗਿਆ ਹੈ ਕਿ ਸੁਰੇਸ਼ ਅੰਗਾੜੀ ਦੀ ਮੌਤ ਦੇ ਮੱਦੇਨਜ਼ਰ 24 ਸਤੰਬਰ ਵੀਰਵਾਰ ਨੂੰ ਦਿੱਲੀ ਦੇ ਸਭ ਸਰਕਾਰੀ ਦਫ਼ਤਰਾਂ 'ਚ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ।

ਸੰਸਦ ਘੇਰਨ ਜਾ ਰਹੇ ਬੈਂਸ ਭਰਾਵਾਂ ਨੂੰ ਹਰਿਆਣਾ ਪੁਲਿਸ ਨੇ ਡੱਕਿਆ

ਰਾਜਪੁਰਾ/ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਜੀ.ਪੀ. ਸਿੰਘ, ਬਲਜਿੰਦਰ ਸਿੰਘ)-ਅੱਜ ਦੁਪਹਿਰ ਬਾਅਦ ਲੋਕ ਭਲਾਈ ਪਾਰਟੀ ਦੇ ਸੈਂਕੜੇ ਵਰਕਰਾਂ ਨਾਲ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਦਿੱਲੀ ਸੰਸਦ ਘੇਰਨ ਜਾ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੂੰ ਹਰਿਆਣਾ ਪੁਲਿਸ ਨੇ ਪੰਜਾਬ-ਹਰਿਆਣਾ ਦੀ ਹੱਦ ਘੱਗਰ ਦਰਿਆ 'ਤੇ ਮਜ਼ਬੂਤ ਬੈਰੀਕੇਡਸ ਲਗਾ ਕੇ ਰੋਕ ਲਿਆ। ਪਾਰਟੀ ਵਰਕਰਾਂ ਨੇ ਕੇਂਦਰ, ਹਰਿਆਣਾ ਸਰਕਾਰਾਂ ਅਤੇ ਹਰਿਆਣਾ ਪੁਲਿਸ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਜਿਸ ਦੌਰਾਨ ਮੁੱਖ ਕੌਮੀ ਮਾਰਗ ਨੰਬਰ 44 ਬੰਦ ਹੋਣ ਕਾਰਨ ਰਾਹਗੀਰਾਂ ਨੂੰ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਤੇ ਸੈਂਕੜੇ ਮੁਸਾਫ਼ਰ ਜਿਨ੍ਹਾਂ ਨੂੰ ਬੱਸਾਂ ਤੋਂ ਉਤਾਰ ਦਿੱਤਾ ਗਿਆ ਸੀ ਕਈ ਕਿੱਲੋਮੀਟਰ ਪੈਦਲ ਤੁਰ ਕੇ ਘੱਗਰ ਦਰਿਆ ਦੇ ਗੋਡੇ-ਗੋਡੇ ਪਾਣੀ 'ਚੋਂ ਲੰਘ ਕੇ ਜਾਣ ਲਈ ਮਜਬੂਰ ਹੋਣਾ ਪਿਆ। ਅੱਜ ਦੁਪਹਿਰ ਬਾਅਦ ਜਦੋਂ ਲੋਕ ਇਨਸਾਫ ਪਾਰਟੀ ਦੇ ਵਰਕਰਾਂ ਦਾ ਕਾਫ਼ਲਾ ਮੋਟਰਸਾਈਕਲਾਂ 'ਤੇ ਪਾਰਟੀ ਮੁਖੀ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਵਿਚ ਪੰਜਾਬ-ਹਰਿਆਣਾ ਦੀ ਹੱਦ 'ਤੇ ਪਹੁੰਚਿਆ ਤਾਂ ਹਰਿਆਣਾ ਪੁਲਿਸ ਵਲੋਂ ਕੌਮੀ ਸ਼ਾਹ ਮਾਰਗ ਨੰਬਰ 44 'ਤੇ ਲਗਾਏ ਮਜ਼ਬੂਤ ਬੈਰੀਕੇਡਸ ਲਗਾ ਕੇ ਰੋਕ ਲਿਆ ਗਿਆ। ਜਿਸ 'ਤੇ ਪਾਰਟੀ ਵਰਕਰਾਂ ਨੇ ਕੇਂਦਰ ਅਤੇ ਹਰਿਆਣਾ ਦੀਆਂ ਸਰਕਾਰਾਂ ਅਤੇ ਹਰਿਆਣਾ ਪੁਲਿਸ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਬੈਰੀਕੇਡਸ ਤੋੜਨ ਦੀ ਕੋਸ਼ਿਸ਼ ਕੀਤੀ। ਜਿਸ 'ਤੇ ਹਰਿਆਣਾ ਪੁਲਿਸ ਨੇ ਪਹਿਲਾਂ ਤੋਂ ਹੀ ਤਾਇਨਾਤ ਕੀਤੇ ਵਾਟਰ ਕੈਨਨ ਰਾਹੀਂ ਪਾਰਟੀ ਵਰਕਰਾਂ 'ਤੇ ਕਈ ਵਾਰ ਪਾਣੀ ਦੀ ਬੁਛਾੜ ਕਰਨੀ ਸ਼ੁਰੂ ਕਰ ਦਿੱਤੀ। ਜਿਸ ਨਾਲ ਕਈ ਪਾਰਟੀ ਵਰਕਰਾਂ ਦੀਆਂ ਪੱਗਾਂ ਵੀ ਉਤਰ ਗਈਆਂ ਤੇ ਇਕ ਵਰਕਰ ਦੀ ਅੱਖ 'ਚ ਸਿੱਧੀ ਬੁਛਾੜ ਪੈਣ ਨਾਲ ਉਸ ਦੀ ਅੱਖ 'ਚੋਂ ਦਿਸਣਾ ਬੰਦ ਤੱਕ ਹੋ ਗਿਆ ਪਰ ਵਰਕਰਾਂ ਦਾ ਉਤਸ਼ਾਹ ਫੇਰ ਵੀ ਮੱਠਾ ਨਾ ਪਿਆ ਤੇ ਵਾਰ-ਵਾਰ ਬੈਰੀਕੇਡਸ ਤੋੜਨ ਦੀ ਕੋਸ਼ਿਸ਼ ਕਰਦੇ ਰਹੇ। ਇਸ ਮੌਕੇ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਮੋਦੀ ਸਰਕਾਰ ਨੇ ਸੰਸਦ 'ਚ ਕਿਸਾਨਾਂ ਦੀ ਮੌਤ ਦਾ ਵਾਰੰਟ ਜਾਰੀ ਕੀਤਾ ਹੈ, ਉਸ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਘੱਟ ਹੈ ਤੇ ਉਸ ਦਾ ਜਵਾਬ ਵੀ ਦਿੱਤਾ ਜਾਵੇਗਾ ਤੇ ਬਿੱਲ ਰੱਦ ਕਰਵਾ ਕੇ ਹੀ ਰਹਾਂਗੇ। ਉਨ੍ਹਾਂ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਬੇਨਤੀ ਕੀਤੀ ਕਿ ਸਾਰੀਆਂ ਪਾਰਟੀਆਂ ਰਲ ਕੇ ਇਸ ਮੁੱਦੇ 'ਤੇ ਸੰਘਰਸ਼ ਕਰਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਕ ਵਿਚ 25 ਸਤੰਬਰ ਨੂੰ ਸਾਰੀਆਂ ਪਾਰਟੀਆਂ ਵਲੋਂ ਕੀਤੇ ਜਾ ਰਹੇ ਸੰਘਰਸ਼ ਵਿਚ ਸ਼ਾਮਿਲ ਹੋਣਗੇ।
ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਅਰਦਾਸ ਉਪਰੰਤ ਹੋਏ ਰਵਾਨਾ
ਇਸ ਤੋਂ ਪਹਿਲਾਂ ਲੋਕ ਇਨਸਾਫ਼ ਪਾਰਟੀ ਦੇ ਸੁਪਰੀਮੋ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸ਼ਹੀਦਾਂ ਦੀ ਪਾਵਨ ਧਰਤੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਦੇਸ਼ ਦੀ ਸੰਸਦ ਦਾ ਘਿਰਾਓ ਕਰਨ ਲਈ ਵਰਕਰਾਂ, ਅਹੁਦੇਦਾਰਾਂ, ਕਿਸਾਨ ਤੇ ਖੇਤ ਮਜ਼ਦੂਰਾਂ ਦੇ ਵੱਡੇ ਕਾਫ਼ਲੇ ਸਮੇਤ ਸਰਹਿੰਦ ਦੀ ਦਾਣਾ ਮੰਡੀ 'ਚੋਂ ਮੋਟਰਸਾਈਕਲਾਂ ਅਤੇ ਕਾਰਾਂ ਰਾਹੀਂ ਮਹਾਂਰੈਲੀ ਦੇ ਰੂਪ ਵਿਚ ਦਿੱਲੀ ਨੂੰ ਰਵਾਨਾ ਹੋਣ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਸ. ਬੈਂਸ ਨੇ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਖੇਤੀ ਬਿੱਲਾਂ ਦੇ ਵਿਰੋਧ ਵਿਚ ਕਿਸਾਨਾਂ ਦੇ ਅੰਦੋਲਨ ਤਹਿਤ ਸੜਕਾਂ 'ਤੇ ਉਤਰ ਚੁੱਕਿਆ ਹੈ ਪਰ ਅਫ਼ਸੋਸ ਇਸ ਗੱਲ ਦਾ ਹੈ ਕਿ ਕਿਸਾਨ ਹੱਕਾਂ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੇ ਤੇ ਜੱਟਮਹਾਂ ਸਭਾ ਦੇ ਫਾਊਂਡਰ ਪ੍ਰਧਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਅੰਦੋਲਨ ਦੀ ਅਗਵਾਈ ਕਿਉਂ ਨਹੀਂ ਕਰ ਰਹੇ? ਉਨ੍ਹਾਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਅਤੇ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰਨ ਵਾਲੀਆਂ ਸਾਰੀਆਂ ਸਿਆਸੀ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਕੈਪਟਨ ਅਮਰਿੰਦਰ ਸਿੰਘ ਨੂੰ ਅਗਵਾਈ ਕਰਨ ਲਈ ਕਹਿਣ, ਕਿਉਂਕਿ ਉਹ ਕਿਸੇ ਕਾਂਗਰਸੀ ਨੇਤਾ ਨੂੰ ਨਹੀਂ, ਬਲਕਿ ਮੁੱਖ ਮੰਤਰੀ ਪੰਜਾਬ ਨੂੰ ਕਿਸਾਨਾਂ ਦੇ ਹਿਤਾਂ ਦੀ ਪਹਿਰੇਦਾਰੀ ਲਈ ਅੰਦੋਲਨ ਦੀ ਅਗਵਾਈ ਕਰਨ ਦੀ ਅਪੀਲ ਕਰ ਰਹੇ ਹਨ। ਇਸ ਕਾਫ਼ਲੇ 'ਚ ਸ਼ਾਮਿਲ ਪ੍ਰਦਰਸ਼ਨਕਾਰੀਆਂ ਦੇ ਹੱਥਾਂ 'ਚ ਫੜੀਆਂ ਤਖ਼ਤੀਆਂ 'ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇ ਲਿਖੇ ਹੋਏ ਸਨ। ਇਸ ਕਾਫ਼ਲੇ ਵਿਚ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ, ਪ੍ਰੋ ਧਰਮਜੀਤ ਸਿੰਘ ਮਾਨ ਜਲਵੇੜਾ ਜ਼ਿਲ੍ਹਾ ਪ੍ਰਧਾਨ, ਡਾ. ਅਮਿੱਤ ਸੰਦਲ ਹਲਕਾ ਪ੍ਰਧਾਨ ਅਮਲੋਹ ਤੋਂ ਇਲਾਵਾ ਸੈਂਕੜਿਆਂ ਦੀ ਗਿਣਤੀ ਵਿਚ ਪਾਰਟੀ ਕਾਰਕੁਨ, ਕਿਸਾਨ ਅਤੇ ਖੇਤ ਮਜ਼ਦੂਰ ਸ਼ਾਮਿਲ ਸਨ।

ਅੱਤਵਾਦੀਆਂ ਵਲੋਂ ਬਲਾਕ ਵਿਕਾਸ ਕੌਂਸਲ ਦੇ ਮੈਂਬਰ ਦੀ ਗੋਲੀ ਮਾਰ ਕੇ ਹੱਤਿਆ

ਸ੍ਰੀਨਗਰ, 23 ਸਤੰਬਰ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਬਡਗਾਮ ਦੇ ਦਾਲਵਾਸ਼ ਪਿੰਡ 'ਚ ਅੱਤਵਾਦੀਆਂ ਨੇ ਦੇਰ ਸ਼ਾਮ ਬਲਾਕ ਵਿਕਾਸ ਕੌਂਸਲ (ਬੀ.ਡੀ.ਸੀ.) ਨੂੰ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ। ਜਾਣਕਾਰੀ ਅਨੁਸਾਰ ਦੇਰ ਸ਼ਾਮ ਅੱਤਵਾਦੀਆਂ ਨੇ ਜ਼ਿਲ੍ਹਾ ਬਡਗਾਮ ਦੇ ਖਾਘ ਤਹਿਸੀਲ ਦੇ ਦਾਲਵਾਸ਼ ਪਿੰਡ 'ਚ ਭੁਪਿੰਦਰ ਸਿੰਘ ਭਿੰਦਰ 'ਤੇ ਨੇੜਿਓਂ ਗੋਲੀਆਂ ਚਲਾ ਦਿੱਤੀਆਂ। ਸੂਤਰਾਂ ਅਨੁਸਾਰ ਉਸ ਦੇ ਸੁਰੱਖਿਆ ਗਾਰਡ ਮੌਕੇ 'ਤੇ ਮੌਜੂਦ ਨਹੀਂ ਸਨ। ਗੋਲੀਆਂ ਮਾਰ ਕੇ ਅੱਤਵਾਦੀ ਫ਼ਰਾਰ ਹੋ ਗਏ। ਇਥੇ ਦੱਸਣਯੋਗ ਹੈ ਕਿ ਭੁਪਿੰਦਰ ਸਿੰਘ ਜੰਮੂ-ਕਸ਼ਮੀਰ ਗੁਰਦੁਆਰਾ ਪ੍ਰਬੰਧਕ ਬੋਰਡ ਦਾ ਸਕੱਤਰ ਵੀ ਰਹਿ ਚੁੱਕਾ ਸੀ। ਉਹ ਜ਼ਿਆਦਾਤਰ ਸ੍ਰੀਨਗਰ ਦੇ ਅਲੂਚਾ ਬਾਗ਼ ਇਲਾਕੇ 'ਚ ਰਹਿੰਦਾ ਸੀ ਤੇ ਅੱਜ ਆਪਣੇ ਜੱਦੀ ਪਿੰਡ ਦਾਲਵਾਸ਼ ਖਾਘ ਗਿਆ ਸੀ।

ਸੂਬੇ ਮਾਈਕ੍ਰੋ ਕੰਟੇਨਮੈਂਟ ਜ਼ੋਨ ਵੱਲ ਜ਼ਿਆਦਾ ਧਿਆਨ ਕੇਂਦਰਿਤ ਕਰਨ-ਮੋਦੀ

ਨਵੀਂ ਦਿੱਲੀ, 23 ਸਤੰਬਰ (ਏਜੰਸੀਆਂ)-ਦੇਸ਼ 'ਚ ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ, ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ਸਮੇਤ 7 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ। ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਨੇ ਇਨ੍ਹਾਂ ਰਾਜਾਂ 'ਚ ਕੋਰੋਨਾ ਵਾਇਰਸ ਦੀ ਮੌਜੂਦਾ ਸਮੇਂ 'ਚ ਹਾਲਾਤ ਬਾਰੇ ਸਮੀਖਿਆ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕੋਵਿਡ ਨਾਲ ਲੜਾਈ 'ਚ ਹੁਣ ਹੇਠਲੇ ਪੱਧਰ 'ਤੇ ਧਿਆਨ ਕੇਂਦਰਿਤ ਕਰਕੇ ਬਿਮਾਰੀ 'ਤੇ ਕਾਬੂ ਪਾਉਣ ਹੋਵੇਗਾ। ਉਨ੍ਹਾਂ ਕਿਹਾ ਕਿ ਸਾਰੇ ਸੂਬਿਆਂ ਨੂੰ ਆਪਣੇ-ਆਪਣੇ ਸੂਬੇ 'ਚ ਮਾਈਕ੍ਰੋ ਕੰਟੇਨਮੈਂਟ ਜ਼ੋਨਾਂ ਵੱਲ ਜ਼ਿਆਦਾ ਧਿਆਨ ਕੇਂਦਰਿਤ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਦੇਸ਼ 'ਚ 60 ਸਭ ਤੋਂ ਪ੍ਰਭਾਵਿਤ ਜ਼ਿਲ੍ਹਿਆਂ ਦੀ ਪਹਿਚਾਣ ਕਰ ਕੇ ਹੁਣ ਉਥੇ ਵਾਇਰਸ ਦੇ ਪ੍ਰਸਾਰ 'ਤੇ ਰੋਕ ਲਗਾਉਣ ਦੀ ਰਣਨੀਤੀ ਬਣਾਉਣੀ ਹੋਵੇਗੀ। ਮੀਟਿੰਗ 'ਚ ਪੰਜਾਬ, ਦਿੱਲੀ, ਉੱਤਰ ਪ੍ਰਦੇਸ਼, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਕਰਨਾਟਕ ਅਤੇ ਤਾਮਿਲਨਾਡੂ ਆਦਿ ਸੂਬਿਆਂ ਦੇ ਮੁੱਖ ਮੰਤਰੀ ਸ਼ਾਮਿਲ ਹੋਏ। ਮੀਟਿੰਗ 'ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਬੀਤੇ ਮਹੀਨਿਆਂ 'ਚ ਕੋਰੋਨਾ ਇਲਾਜ ਨਾਲ ਜੁੜੀਆਂ ਜਿਨ੍ਹਾਂ ਸਹੂਲਤਾਂ ਦਾ ਵਿਕਾਸ ਕੀਤਾ ਹੈ। ਉਹ ਸਾਨੂੰ ਕੋਰੋਨਾ ਨਾਲ ਮੁਕਾਬਲੇ 'ਚ ਬਹੁਤ ਸਹਾਇਤਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਕੋਰੋਨਾ ਨਾਲ ਜੁੜੇ ਬੁਨਿਆਦੀ ਢਾਂਚੇ ਨੂੰ ਤਾਂ ਮਜ਼ਬੂਤ ਕਰਨਾ ਹੀ ਹੈ ਸਗੋਂ ਸਿਹਤ ਨਾਲ ਜੁੜੇ, ਟ੍ਰੈਕਿੰਗ-ਟੈਸਟਿੰਗ ਨਾਲ ਜੁੜਿਆ ਨੈੱਟਵਰਕ ਹੈ। ਇਸ ਦੀ ਬਿਹਤਰ ਸਿਖਲਾਈ ਵੀ ਲੈਣੀ ਹੈ। ਉਨ੍ਹਾਂ ਵੱਖ-ਵੱਖ ਰਾਜਾਂ 'ਚ ਹਫ਼ਤਾਵਾਰੀ ਤਾਲਾਬੰਦੀ ਦੀ ਪਰੰਪਰਾ ਨੂੰ ਸਮਾਪਤ ਕਰਨ ਦਾ ਸੱਦਾ ਦਿੱਤਾ।

ਸਿੱਟ ਅੱਗੇ ਪੇਸ਼ ਨਹੀਂ ਹੋਇਆ ਸੁਮੇਧ ਸੈਣੀ-ਹਾਈਕੋਰਟ ਵਲੋਂ ਵੱਡੀ ਰਾਹਤ

ਐਸ.ਏ.ਐਸ. ਨਗਰ/ਚੰਡੀਗੜ੍ਹ, 23 ਸਤੰਬਰ (ਜਸਬੀਰ ਸਿੰਘ ਜੱਸੀ, ਸੁਰਜੀਤ ਸਿੰਘ ਸੱਤੀ)-ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਤੇ ਉਸ ਦੀ ਲਾਸ਼ ਨੂੰ ਖੁਰਦ-ਬੁਰਦ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਅੱਜ ਐੱਸ. ਆਈ. ਟੀ. ਸਾਹਮਣੇ ਪੇਸ਼ ...

ਪੂਰੀ ਖ਼ਬਰ »

ਦੀਪਿਕਾ, ਸਾਰਾ, ਸ਼ਰਧਾ ਤੇ ਰਕੁਲਪ੍ਰੀਤ ਡਰੱਗ ਮਾਮਲੇ 'ਚ ਤਲਬ

ਮੁੰਬਈ, 23 ਸਤੰਬਰ (ਏਜੰਸੀ)-ਕੇਂਦਰੀ ਨਸ਼ਾ-ਰੋਕੂ ਏਜੰਸੀ ਨਾਰਕੋਟਿਕਸ ਕੰਟਰੋਲ ਬੋਰਡ (ਐਨ.ਸੀ.ਬੀ.) ਵਲੋਂ ਬੁੱਧਵਾਰ ਨੂੰ 4 ਬਾਲੀਵੁੱਡ ਅਭਿਨੇਤਰੀਆਂ-ਦੀਪਿਕਾ ਪਾਦੂਕੋਨ, ਸਾਰਾ ਅਲੀ ਖ਼ਾਨ, ਸ਼ਰਧਾ ਕਪੂਰ ਤੇ ਰਕੁਲਪ੍ਰੀਤ ਸਿੰਘ ਤੇ ਹੋਰਾਂ ਨੂੰ ਨਸ਼ੀਲੇ ਪਦਾਰਥਾਂ ਦੀ ਵਰਤੋਂ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦਾ 350ਵਾਂ ਜਨਮ ਉਤਸਵ ਮਨਾਇਆ

ਨਵੀਂ ਦਿੱਲੀ, 23 ਸਤੰਬਰ (ਬਲਵਿੰਦਰ ਸਿੰਘ ਸੋਢੀ)-ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ 350ਵਾਂ ਜਨਮ ਉਤਸਵ ਦਿੱਲੀ ਦੇ ਮਹਿਰੋਲੀ ਵਿਖੇ ਉਨ੍ਹਾਂ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਮਹਿਰੋਲੀ ਸਾਹਿਬ ਦਿੱਲੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਨਾਲ 76 ਹੋਰ ਮੌਤਾਂ, 2050 ਨਵੇਂ ਮਾਮਲੇ

ਚੰਡੀਗੜ੍ਹ, 23 ਸਤੰਬਰ (ਵਿਕਰਮਜੀਤ ਸਿੰਘ ਮਾਨ)-ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ ਜਿਥੇ 76 ਹੋਰ ਮੌਤਾਂ ਹੋ ਗਈਆਂ, ਉਥੇ 2050 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ। ਅੱਜ ਹੋਈਆਂ 76 ਮੌਤਾਂ 'ਚੋਂ 9 ਜ਼ਿਲ੍ਹਾ ਜਲੰਧਰ, 11 ਲੁਧਿਆਣਾ, 4 ਪਟਿਆਲਾ, 6 ਅੰਮ੍ਰਿਤਸਰ, 8 ਬਠਿੰਡਾ, 4 ...

ਪੂਰੀ ਖ਼ਬਰ »

ਕੈਪਟਨ ਵਲੋਂ ਦੂਜੇ ਸੂਬਿਆਂ ਤੋਂ ਆਕਸੀਜਨ ਦੀ ਸਪਲਾਈ ਯਕੀਨੀ ਬਣਾਉਣ ਦੀ ਅਪੀਲ

ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)-ਕੋਰੋਨਾ ਦੇ ਵਧ ਰਹੇ ਕੇਸਾਂ ਕਾਰਨ ਮੈਡੀਕਲ ਆਕਸੀਜਨ ਦੀ ਕਮੀ ਪੈਦਾ ਹੋਣ ਦੇ ਖ਼ਦਸ਼ਿਆਂ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਦੂਜੇ ਰਾਜਾਂ ਤੋਂ ਢੁਕਵੀਂ ਸਪਲਾਈ ਯਕੀਨੀ ਬਣਾਉਣ ਲਈ ਲੋੜੀਂਦੇ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX