ਤਾਜਾ ਖ਼ਬਰਾਂ


ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  6 minutes ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  11 minutes ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  54 minutes ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  about 2 hours ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  about 2 hours ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  about 2 hours ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  about 3 hours ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 3 hours ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  about 4 hours ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  about 4 hours ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  about 4 hours ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  about 5 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  about 5 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  about 4 hours ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  about 6 hours ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  about 5 hours ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 6 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  about 6 hours ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  about 7 hours ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  about 6 hours ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  about 7 hours ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  about 7 hours ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਧਵਨ, ਰੋਹਿਤ ਤੋਂ ਬਾਅਦ ਕੋਹਲੀ ਵੀ ਆਊਟ, 13.3 ਓਵਰਾਂ ਤੋਂ ਬਾਅਦ ਭਾਰਤ 57/3
. . .  about 7 hours ago
2047 ਤੱਕ ਭਾਰਤ ਨੂੰ ਬਣਾਉਣਾ ਹੈ ਇਕ ਵਿਕਸਤ ਦੇਸ਼-ਹਰਦੀਪ ਪੁਰੀ
. . .  about 7 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੋਟ ਪਾਉਣ ਤੋਂ ਬਾਅਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਅਸੀਂ 2047 ਤੱਕ ਭਾਰਤ ਨੂੰ ਇਕ ਵਿਕਸਤ ਦੇਸ਼ ਬਣਾਉਣਾ ਹੈ।ਹਾਲ ਹੀ ਵਿਚ ਇਕ ਰਿਪੋਰਟ ਵਿਚ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਅੱਸੂ ਸੰਮਤ 552

ਗੁਰਦਾਸਪੁਰ / ਬਟਾਲਾ / ਪਠਾਨਕੋਟ

25 ਦੇ ਰੋਸ ਧਰਨੇ ਨੂੰ ਲੈ ਕੇ ਵਿਧਾਇਕ ਲੋਧੀਨੰਗਲ ਨੇ ਅਕਾਲੀ ਆਗੂਆਂ ਨੂੰ ਕੀਤਾ ਲਾਮਬੰਦ

ਬਟਾਲਾ, 23 ਸਤੰਬਰ (ਕਾਹਲੋਂ)- ਕੇਂਦਰ ਸਰਕਾਰ ਵਲੋਂ ਪਿਛਲੇ ਦਿਨੀਂ ਲੋਕ ਸਭਾ ਤੇ ਰਾਜ ਸਭਾ ਵਿਚ ਪਾਸ ਕੀਤਾ ਗਿਆ ਜ਼ਰੂਰੀ ਵਸਤੂਆਂ ਅਤੇ ਖੇਤੀ ਆਰਡੀਨੈਂਸ ਬਿੱਲ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਦੀ ਕੋਰ ਕਮੇਟੀ ਵਲੋਂ ਐਲਾਨ ਕੀਤਾ ਗਿਆ ਕਿ ਸਮੁੱਚੀ ਪਾਰਟੀ ਸ: ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਦੀ ਅਗਵਾਈ ਹੇਠ ਪੰਜਾਬ ਦੇ ਸਮੁੱਚੇ ਵਿਧਾਨ ਸਭਾ ਹਲਕਿਆਂ ਵਿਚ ਵੱਡੀ ਪੱਧਰ 'ਤੇ ਧਰਨੇ ਲਾਏ ਜਾਣਗੇ | ਇਸੇ ਤਹਿਤ ਕੇਂਦਰ ਸਰਕਾਰ ਖ਼ਿਲਾਫ਼ 25 ਸਤੰਬਰ ਨੂੰ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਸਥਾਨਕ ਬਾਈਪਾਸ ਮਾਲ ਮੰਡੀ ਗੁਰਦਾਸਪੁਰ ਵਿਖੇ ਸ: ਲਖਬੀਰ ਸਿੰਘ ਲੋਧੀਨੰਗਲ ਦੀ ਅਗਵਾਈ ਹੇਠ ਰੋਸ ਮੁਜ਼ਾਹਰਾ ਕੀਤਾ ਜਾਵੇਗਾ, ਜਿਸ ਤਹਿਤ ਲੋਧੀਨੰਗਲ ਵਲੋਂ ਹਲਕੇ ਦੇ ਸਮੁੱਚੇ ਅਕਾਲੀ ਆਗੂਆਂ ਨਾਲ ਭਰਵੀਂ ਮੀਟਿੰਗ ਕਰ ਕੇ 25 ਦੇ ਧਰਨੇ ਸਬੰਧੀ ਲਾਮਬੰਦ ਕੀਤਾ ਗਿਆ ਅਤੇ ਹਰੇਕ ਵਰਕਰ ਦੀ ਡਿਊਟੀ ਲਗਾਈ ਗਈ ਕਿ ਵੱਡੀ ਗਿਣਤੀ ਵਿਚ ਪਹੰੁਚ ਕੇ ਰੋਸ ਧਰਨੇ ਨੂੰ ਸਫ਼ਲ ਕੀਤਾ ਜਾਏ | ਇਸ ਮੌਕੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਬਲਬੀਰ ਸਿੰਘ ਬਿੱਟੂ, ਸਾ: ਚੇਅਰਮੈਨ ਹਰਭਜਨ ਸਿੰਘ, ਜ਼ਿਲ੍ਹਾ ਯੂਥ ਪ੍ਰਧਾਨ ਰਮਨਦੀਪ ਸਿੰਘ ਸੰਧੂ, ਸਾ: ਚੇਅਰਮੈਨ ਸੁਖਬੀਰ ਸਿੰਘ ਵਾਹਲਾ, ਸੁਭਾਸ਼ ਓਹਰੀ, ਸੁੱਚਾ ਸਿੰਘ ਸੁਚੇਤਗੜ੍ਹ, ਪੁਲਿਸ ਜ਼ਿਲ੍ਹਾ ਪ੍ਰਧਾਨ (ਬੀ.ਸੀ.) ਨਰਿੰਦਰ ਸਿੰਘ, ਸੁਲੱਖਣ ਸਿੰਘ, ਗੁਰਦੇਵ ਸਿੰਘ, ਕੁਲਵੰਤ ਸਿੰਘ, ਰਣਧੀਰ ਸਿੰਘ, ਭੁਪਿੰਦਰ ਸਿੰਘ ਲਾਡੀ, ਬਲਵਿੰਦਰ ਸਿੰਘ ਚੱਠਾ, ਗੁਰਿੰਦਰ ਸਿੰਘ ਨੀਲੂ, ਸਤਪਾਲ ਕਸ਼ਯਪ, ਹੀਰਾ ਲਾਲ, ਸਮਸ਼ੇਰ ਚੀਮਾ, ਪੰਕਜ ਭੱਟੀ, ਅਨਿਲ ਭੱਟੀ, ਕੁਨਾਲ ਮੈਹਿਰਾ, ਭੁਪਿੰਦਰ ਸਿੰਘ ਭੂਪਾ, ਬਲਵੰਤ ਸਿੰਘ, ਭੁਪਿੰਦਰ ਸਿੰਘ ਸਾਗਰਪੁਰ, ਹਰਬੀਰ ਸਿੰਘ, ਰਸ਼ਪਾਲ ਸਿੰਘ, ਅਜੀਤ ਸਿੰਘ ਪੱਪੂ, ਯੁੱਧਬੀਰ ਸਿੰਘ, ਸ਼ੁਭਮ ਸਰੀਨ ਆਦਿ ਹਾਜ਼ਰ ਸਨ |

ਵਿਆਹੁਤਾ ਨੰੂ ਤੰਗ ਪ੍ਰੇਸ਼ਾਨ ਕਰਨ ਤੇ ਦਹੇਜ ਦੀ ਮੰਗ ਨੰੂ ਲੈ ਕੇ ਸਹੁਰਾ ਪਰਿਵਾਰ 'ਤੇ ਮਾਮਲਾ ਦਰਜ

ਗੁਰਦਾਸਪੁਰ, 23 ਸਤੰਬਰ (ਭਾਗਦੀਪ ਸਿੰਘ ਗੋਰਾਇਆ)- ਸਥਾਨਕ ਸ਼ਹਿਰ ਦੇ ਮੁਹੱਲਾ ਇਸਲਾਮਾਬਾਦ ਦੀ ਰਹਿਣ ਵਾਲੀ ਇਕ ਵਿਆਹੁਤਾ ਵਲੋਂ ਉਸ ਨੰੂ ਤੰਗ ਪ੍ਰੇਸ਼ਾਨ ਕਰਨ ਅਤੇ ਦਹੇਜ ਦੀ ਮੰਗ ਕਰਨ ਨੰੂ ਲੈ ਕੇ ਕੀਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਉਸ ਦੇ ਸਹੁਰਾ ਪਰਿਵਾਰ ਖ਼ਿਲਾਫ਼ ...

ਪੂਰੀ ਖ਼ਬਰ »

12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਗਿ੍ਫ਼ਤਾਰ

ਗੁਰਦਾਸਪੁਰ, 23 ਸਤੰਬਰ (ਭਾਗਦੀਪ ਸਿੰਘ ਗੋਰਾਇਆ/ਆਲਮਬੀਰ ਸਿੰਘ)-ਥਾਣਾ ਸਦਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੰੂ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਨਰਿੰਦਰ ਸਿੰਘ ਨੇ ਦੱਸਿਆ ਕਿ ਖ਼ਾਸ ਮੁਖ਼ਬਰ ਦੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਡੈਮੋਕਰੈਟਿਕ ਨੇ ਖੇਤੀ ਆਰਡੀਨੈਂਸਾਂ ਸਬੰਧੀ ਡੀ.ਸੀ ਰਾਹੀਂ ਰਾਸ਼ਟਰਪਤੀ ਨੰੂ ਭੇਜਿਆ ਮੰਗ ਪੱਤਰ

ਗੁਰਦਾਸਪੁਰ, 23 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਅੱਜ ਸ਼ੋ੍ਰਮਣੀ ਅਕਾਲੀ ਦਲ ਡੈਮੋਕਰੈਟਿਕ ਵਲੋਂ ਸੰਵਿਧਾਨ ਦੀ ਧਾਰਾ-111 ਤਹਿਤ ਤਿੰਨ ਖੇਤੀ ਆਰਡੀਨੈਂਸਾਂ ਨੰੂ ਭਾਰਤ ਸਰਕਾਰ ਵਲੋਂ ਵਾਪਸ ਲੈਣ ਅਤੇ ਮੁੜ ਵਿਚਾਰ ਕਰਨ ਸਬੰਧੀ ਡਿਪਟੀ ਕਮਿਸ਼ਨਰ ਰਾਹੀਂ ਰਾਸ਼ਟਰਪਤੀ ਨੰੂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੇ ਕਿਸਾਨ ਮਾਰੂ ਫ਼ੈਸਲਿਆਂ ਵਿਰੁੱਧ ਹਰੇਕ ਵਰਗ ਯੋਗਦਾਨ ਪਾਵੇ- ਬਾਬਾ ਸੁਖਵਿੰਦਰ ਸਿੰਘ, ਬਾਬਾ ਸਰਵਨ ਸਿੰਘ ਮਲਕਪੁਰ

ਬਟਾਲਾ, 23 ਸਤੰਬਰ (ਕਾਹਲੋਂ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਆਰਡੀਨੈਂਸ ਕਰ ਕੇ ਦੇਸ਼ ਭਰ ਵਿਚ ਕਿਸਾਨ ਰੋਸ ਮੁਜ਼ਾਹਰੇ ਕਰ ਰਹੇ ਹਨ, ਜਿਸ ਤਹਿਤ ਪੰਜਾਬ ਭਰ ਵਿਚ ਵੀ 25 ਸਤੰਬਰ ਨੂੰ ਪੰਜਾਬ ਬੰਦ ਦੇ ਸੱਦੇ 'ਤੇ ਹਰੇਕ ਵਰਗ ਨੂੰ ਆਪਣਾ ਯੋਗਦਾਨ ਪਾਉਂਦਿਆਂ ਕਿਸਾਨੀ ਨਾਲ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਬਚਣ ਲਈ ਮਾਸਕ ਵੈਕਸੀਨ ਦੇ ਤੌਰ 'ਤੇ ਕਰਦਾ ਹੈ ਕੰਮ–ਡਿਪਟੀ ਕਮਿਸ਼ਨਰ

ਗੁਰਦਾਸਪੁਰ, 23 ਸਤੰਬਰ (ਆਰਿਫ਼)-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਮਾਸਕ ਵੈਕਸੀਨ ਦੇ ਤੌਰ 'ਤੇ ਕੰਮ ਕਰਦਾ ਹੈ | ਮਾਸਕ ਪਾਉਣ ਵਾਲੇ ਵਿਅਕਤੀ ਜੇਕਰ ਕੋਰੋਨਾ ਪੀੜਤ ਦੇ ਸੰਪਰਕ ਵਿਚ ਆ ਵੀ ਜਾਂਦੇ ਹਨ, ਤਾਂ ਮਾਸਕ ਪਾਇਆ ਹੋਣ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਕਾਰਨ 4 ਦੀ ਮੌਤ, 150 ਨਵੇਂ ਮਾਮਲੇ

ਗੁਰਦਾਸਪੁਰ, 23 ਸਤੰਬਰ (ਸੁਖਵੀਰ ਸਿੰਘ ਸੈਣੀ)- ਗੁਰਦਾਸਪੁਰ ਜ਼ਿਲ੍ਹੇ ਅੰਦਰ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ | ਸਿਹਤ ਵਿਭਾਗ ਵਲੋਂ ਇਸ ਨੂੰ ਲੈ ਕੇ ਰੋਜ਼ਾਨਾ ਹੀ ਵੱਡੀ ਗਿਣਤੀ ਵਿਚ ਟੈਸਟ ਕੀਤੇ ਜਾ ਰਹੇ ਹਨ | ਇਸ ਸਬੰਧੀ ਗੱਲ ਕਰਦੇ ਹੋਏ ...

ਪੂਰੀ ਖ਼ਬਰ »

25 ਨੂੰ ਅਕਾਲੀ ਦਲ ਫਤਹਿਗੜ੍ਹ ਚੂੜੀਆਂ ਵਿਖੇ ਕਰੇਗਾ ਚੱਕਾ ਜਾਮ- ਰਵੀਕਰਨ ਸਿੰਘ ਕਾਹਲੋਂ

ਫਤਹਿਗੜ੍ਹ ਚੂੜੀਆਂ, 23 ਸਤੰਬਰ (ਬਾਠ, ਫੁੱਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ, ਮਜ਼ਦੂਰ ਅਤੇ ਆੜ੍ਹਤੀਆਂ ਵਿਰੁੱਧ ਆਰਡੀਨੈਂਸ ਬਿੱਲਾਂ ਖ਼ਿਲਾਫ਼ ਅਕਾਲੀ ਦਲ ਬਾਦਲ 25 ਸਤੰਬਰ ਨੂੰ ਫਤਹਿਗੜ੍ਹ ਚੂੜੀਆਂ ਵਿਖੇ ਚੱਕਾ ਜਾਮ ਕਰੇਗਾ | ਇਨ੍ਹਾਂ ਗੱਲਾਂ ਦਾ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ 25 ਦੇ ਪੰਜਾਬ ਬੰਦ ਦੇ ਸੱਦੇ ਦੀ ਇੰਪਲਾਈਜ਼ ਫ਼ੈਡਰੇਸ਼ਨ ਵਲੋਂ ਹਮਾਇਤ

ਬਟਾਲਾ, 23 ਸਤੰਬਰ (ਕਾਹਲੋਂ)-ਕੇਂਦਰ ਸਰਕਾਰ ਵਲੋਂ ਕਿਸਾਨ ਮਜ਼ਦੂਰ ਅਤੇ ਮੁਲਾਜ਼ਮ ਵਿਰੋਧੀ ਖੇਤੀਬਾੜੀ ਅਤੇ ਬਿਜਲੀ ਬਿੱਲ ਪਾਸ ਕਰ ਕੇ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਆਮ ਲੋਕਾਂ ਦਾ ਗਲਾ ਘੁੱਟਿਆ ਜਾ ਰਿਹਾ ਹੈ, ਜਿਸ ਦੇ ਖ਼ਿਲਾਫ਼ ਪੰਜਾਬ, ਹਰਿਆਣਾ ਅਤੇ ਹੋਰ ਸੂਬਿਆਂ ...

ਪੂਰੀ ਖ਼ਬਰ »

ਪਿੰਡ ਭੁੱਲੇਚੱਕ ਤੋਂ ਗੋਹਤ ਪੋਖਰ ਦੇ ਖੇਡ ਸਟੇਡੀਅਮ ਨੂੰ ਜਾਣ ਵਾਲੇ ਕੱਚੇ ਰਸਤੇ ਨੂੰ ਪੱਕਾ ਕਰਨ ਦੀ ਮੰਗ

ਪੁਰਾਣਾ ਸ਼ਾਲਾ, 23 ਸਤੰਬਰ (ਅਸ਼ੋਕ ਸ਼ਰਮਾ)- ਗੁਰਦਾਸਪੁੁਰ ਬਲਾਕ ਅੰਦਰ ਪੈਂਦੇ ਪਿੰਡ ਭੁੱਲੇ ਚੱਕ ਤੋਂ ਗੋਹਤ ਪੋਖਰ ਖੇਡ ਸਟੇਡੀਅਮ ਨੂੰ ਜਾਣ ਵਾਲੇ ਕੱਚੇ ਰਸਤੇ ਦੀ ਹਾਲਤ ਕਾਫ਼ੀ ਖਸਤਾ ਹੋਈ ਪਈ ਹੈ ਅਤੇ ਇਸ ਰਸਤੇ ਨੂੰ ਪੱਕੀ ਸੜਕ ਵਿਚ ਤਬਦੀਲ ਕਰਨ ਲਈ ਇਲਾਕੇ ਦੇ ਲੋਕਾਂ ...

ਪੂਰੀ ਖ਼ਬਰ »

ਕਰਮਚਾਰੀ ਦਲ ਵੀ 25 ਨੂੰ ਪੰਜਾਬ ਬੰਦ ਦੀ ਕਰਨਗੇ ਹਮਾਇਤ

ਧਾਰੀਵਾਲ, 23 ਸਤੰਬਰ (ਸਵਰਨ ਸਿੰਘ)-ਕਿਸਾਨ ਜਥੇਬੰਦੀਆਂ ਵਲੋਂ ਖੇਤੀ ਬਿੱਲਾਂ ਅਤੇ ਬਿਜਲੀ ਐਕਟ ਖ਼ਿਲਾਫ਼ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ | ਇਸ ਸਬੰਧੀ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੇ ਸੂਬਾ ਪ੍ਰਧਾਨ ਰਵੇਲ ਸਿੰਘ ਸਹਾਏਪੁਰ, ਜਨਰਲ ...

ਪੂਰੀ ਖ਼ਬਰ »

ਥਾਣਾ ਸਿਟੀ ਵਲੋਂ ਭਗੌੜਾ ਗਿ੍ਫ਼ਤਾਰ

ਗੁਰਦਾਸਪੁਰ, 23 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਮਾਣਯੋਗ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਇਕ ਵਿਅਕਤੀ ਨੰੂ ਥਾਣਾ ਸਿਟੀ ਦੀ ਪੁਲਿਸ ਵਲੋਂ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਏ.ਐਸ.ਆਈ ਜੈ ਸਿੰਘ ਨੇ ਦੱਸਿਆ ਕਿ ਸੁਨੀਲ ਮਹਾਜਨ ਪੁੱਤਰ ਰਾਜ ਕੁਮਾਰ ਵਾਸੀ ਝੂਲਦਾ ...

ਪੂਰੀ ਖ਼ਬਰ »

ਕ੍ਰਿਸਚਨ ਭਾਈਚਾਰਾ ਕਿਸਾਨਾਂ ਦੇ ਹੱਕਾਂ ਲਈ ਖੜ੍ਹਾ-ਜਗਦੀਸ਼ ਮਸੀਹ

ਗੁਰਦਾਸਪੁਰ, 23 ਸਤੰਬਰ (ਆਲਮਬੀਰ ਸਿੰਘ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਆਰਡੀਨੈਂਸਾਂ ਕਰਕੇ ਕਿਸਾਨਾਂ ਲਈ ਗੈਰ ਕੁਦਰਤੀ ਮਾਰੂ ਨੀਤੀ 'ਤੇ ਮੋਹਰ ਲਗਾ ਦਿੱਤੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਨੈਸ਼ਨਲ ਕ੍ਰਿਸਚਨ ਲੀਗ ਦੇ ਪ੍ਰਧਾਨ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਆਰਡੀਨੈਂਸ ਬਿੱਲ ਖ਼ਿਲਾਫ਼ ਮੋਦੀ ਦਾ ਪੁਤਲਾ ਫੂਕਿਆ

ਪੁਰਾਣਾ ਸ਼ਾਲਾ, 23 ਸਤੰਬਰ (ਅਸ਼ੋਕ ਸ਼ਰਮਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੱਦੇ ਤੇ ਪਿੰਡ ਗੋਹਤ ਪੋਕਰ ਦੇ ਪ੍ਰਧਾਨ ਸੁਖਜਿੰਦਰ ਸਿੰਘ ਅਤੇ ਉਸ ਦੇ ਸਾਥੀਆਂ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਆਰਡੀਨੈਂਸ ਖ਼ਿਲਾਫ਼ ਰੋਸ ਧਰਨਾ ਦਿੱਤਾ ਅਤੇ ਬਿਲ ਪਾਸ ਦੇ ਵਿਰੋਧ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਸੰਧੂ ਵਲੋਂ ਝੋਨੇ ਦੀ ਰਹਿੰਦ-ਖੰੂਹਦ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ

ਗੁਰਦਾਸਪੁਰ, 23 ਸਤੰਬਰ (ਆਰਿਫ਼)- ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਤੇਜਿੰਦਰਪਾਲ ਸਿੰਘ ਸੰਧੂ ਜ਼ਿਲ੍ਹਾ ਗੁਰਦਾਸਪੁਰ ਦੀ ਹੱਦ ਅੰਦਰ ਝੋਨੇ ਦੀ ਰਹਿੰਦ-ਖੰੂਹਦ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਇਹ ਹੁਕਮ 23 ਸਤੰਬਰ ਤੋਂ 21 ...

ਪੂਰੀ ਖ਼ਬਰ »

ਮਜ਼ਦੂਰ ਵਿਰੋਧੀ ਫ਼ੈਸਲੇ ਦੇ ਵਿਰੋਧ 'ਚ ਏਟਕ, ਸੀਟੂ, ਏਕਟੂ ਅਤੇ ਸੀ.ਟੀ.ਯੂ. ਪੰਜਾਬ ਨੇ ਕੀਤੀ ਰੋਸ ਰੈਲੀ

ਗੁਰਦਾਸਪੁਰ, 23 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਅੱਜ ਸਥਾਨਕ ਗੁਰੂ ਨਾਨਕ ਪਾਰਕ ਵਿਖੇ ਏਟਕ, ਸੀਟੂ, ਏਕਟੂ ਅਤੇ ਸੀ.ਟੀ.ਯੂ (ਪੰਜਾਬ) ਜ਼ਿਲ੍ਹਾ ਇਕਾਈ ਦੇ ਵਰਕਰਾਂ ਵਲੋਂ ਮਜ਼ਦੂਰ ਵਿਰੋਧੀ ਲਏ ਫ਼ੈਸਲਿਆਂ ਦੇ ਵਿਰੋਧ ਵਿਚ ਰੈਲੀ ਕੀਤੀ ਗਈ | ਉਪਰੰਤ ਡੀ.ਸੀ ਰਾਹੀਂ ਪ੍ਰਧਾਨ ...

ਪੂਰੀ ਖ਼ਬਰ »

25 ਦੇ ਪੰਜਾਬ ਬੰਦ ਨੰੂ ਲੈ ਕੇ ਕਿਸਾਨ ਜਥੇਬੰਦੀਆਂ ਨੇ ਦੁਕਾਨਾਂ ਬੰਦ ਰੱਖਣ ਦੀ ਕੀਤੀ ਅਪੀਲ

ਗੁਰਦਾਸਪੁਰ, 23 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਨੰੂ ਪੰਜਾਬ ਬੰਦ ਨੰੂ ਲੈ ਕੇ ਅੱਜ ਸ਼ਹਿਰ ਦੀਆਂ ਸਮੂਹ ਦੁਕਾਨਾਂ 'ਤੇ ਜਾ ਕੇ ਦੁਕਾਨਦਾਰਾਂ ਨੰੂ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ | ਇਸ ਮੌਕੇ ਕਿਸਾਨ ਆਗੂ ਸੁਖਦੇਵ ਸਿੰਘ ...

ਪੂਰੀ ਖ਼ਬਰ »

'ਦੀ ਵੀਜ਼ਾ ਵਰਲਡ' ਸੰਸਥਾ ਨੇ ਸਪਾਊਸ ਵੀਜ਼ੇ 'ਤੇ ਯੂ.ਕੇ. ਜਾਣ ਵਾਲਿਆਂ ਦਾ ਸੁਪਨਾ ਕੀਤਾ ਸਾਕਾਰ

ਗੁਰਦਾਸਪੁਰ, 23 ਸਤੰਬਰ (ਆਰਿਫ਼)-ਦੀ ਵੀਜ਼ਾ ਵਰਲਡ ਸੰਸਥਾ ਵਲੋਂ ਪਿਛਲੇ ਲੰਮੇ ਸਮੇਂ ਤੋਂ ਯੂ.ਕੇ ਦੇ ਸਟੱਡੀ ਵੀਜ਼ੇ ਸਬੰਧੀ ਦਿੱਤੇ ਗਏ 100 ਫ਼ੀਸਦੀ ਨਤੀਜਿਆਂ ਸਦਕਾ ਇਹ ਸੰਸਥਾ ਵਿਦਿਆਰਥੀਆਂ ਦੀ ਮਨ ਪਸੰਦ ਸੰਸਥਾ ਬਣ ਚੁੱਕੀ ਹੈ | ਸੰਸਥਾ ਵਲੋਂ ਹੁਣ ਤੱਕ ਲਗਾਏ ਸਟੱਡੀ ਤੇ ...

ਪੂਰੀ ਖ਼ਬਰ »

ਲੜਕੀ ਅਗਵਾ ਮਾਮਲੇ 'ਚ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਦੋਰਾਂਗਲਾ, 23 ਸਤੰਬਰ (ਚੱਕਰਾਜਾ)-ਬੀਤੇ ਦਿਨੀਂ ਸਰਹੱਦੀ ਪਿੰਡ ਓਗਰਾ ਤੋਂ ਪਿਸਤੌਲ ਦਿਖਾ ਕੇ ਇਕ 17 ਸਾਲਾ ਨਾਬਾਲਗ ਲੜਕੀ ਨੰੂ ਅਗਵਾ ਕਰਨ ਦੇ ਮਾਮਲੇ ਵਿਚ ਦੋਰਾਂਗਲਾ ਪੁਲਿਸ ਵਲੋਂ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਲੜਕੀ ਦੇ ਪਿਤਾ ਅਵਤਾਰ ਸਿੰਘ ...

ਪੂਰੀ ਖ਼ਬਰ »

ਤੇਰਾ ਤੇਰਾ ਆਨ ਡਿਊਟੀ ਟਰੱਸਟ ਵਲੋਂ ਕਿਸਾਨੀ ਸੰਘਰਸ਼ 'ਚ ਕੁੱਦਣ ਦਾ ਐਲਾਨ

ਪੁਰਾਣਾ ਸ਼ਾਲਾ, 23 ਸਤੰਬਰ (ਗੁਰਵਿੰਦਰ ਸਿੰਘ ਗੋਰਾਇਆ)- ਬੇਟ ਇਲਾਕੇ 'ਚ ਸਰਗਰਮ ਤੇਰਾ ਤੇਰਾ ਆਨ ਡਿਊਟੀ ਟਰੱਸਟ ਦੇ ਆਗੂਆਂ ਵਲੋਂ ਕਿਸਾਨੀ ਸੰਘਰਸ਼ 'ਚ ਕੁੱਦਣ ਦਾ ਐਲਾਨ ਕੀਤਾ ਗਿਆ ਹੈ | ਨੇੜਲੇ ਪਿੰਡ ਗੁਰੀਆ ਵਿਖੇ ਸਥਿਤ ਬਾਬਾ ਤਕੀਆ ਸ਼ਾਹ ਦੀ ਮਦਾਰ 'ਤੇ ਉਕਤ ਟਰੱਸਟੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਕੱਲ੍ਹ ਬਾਈਪਾਸ 'ਤੇ ਕਰੇਗਾ ਚੱਕਾ ਜਾਮ-ਬੱਬੇਹਾਲੀ

ਗੁਰਦਾਸਪੁਰ, 23 ਸਤੰਬਰ (ਆਰਿਫ਼)- ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਗੁਰਦਾਸਪੁਰ ਵਿਖੇ 25 ਸਤੰਬਰ ਨੰੂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਤੇ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਦੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਹੋਏ ਕੋਰੋਨਾ ਪਾਜ਼ੀਟਿਵ

ਡੇਰਾ ਬਾਬਾ ਨਾਨਕ, 23 ਸਤੰਬਰ (ਵਿਜੇ ਸ਼ਰਮਾ)- ਡੇਰਾ ਬਾਬਾ ਨਾਨਕ ਦੇ ਤਹਿਸੀਲਦਾਰ ਨਵਕੀਰਤ ਸਿੰਘ ਅਤੇ ਨਾਇਬ ਤਹਿਸੀਲਦਾਰ ਲਖਵਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ, ਜਿਸ ਉਪਰੰਤ ਤਹਿਸੀਲ ਦਾ ਕੰਮ ਰਸਮੀ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ | ਫੋਨ 'ਤੇ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਵਲੋਂ ਪੰਜਾਬ ਬੰਦ 'ਚ ਕਿਸਾਨਾਂ ਨੂੰ ਪੂਰਨ ਹਮਾਇਤ ਦੇਣ ਦਾ ਫ਼ੈਸਲਾ

ਧਾਰੀਵਾਲ, 23 ਸਤੰਬਰ (ਰਮੇਸ਼ ਨੰਦਾ)- ਆੜ੍ਹਤੀ ਐਸੋਸੀਏਸ਼ਨ ਧਾਰੀਵਾਲ ਅਤੇ ਮਜ਼ਦੂਰ ਯੂਨੀਅਨ ਦਾਣਾ ਮੰਡੀ ਧਾਰੀਵਾਲ ਦੀ ਮੀਟਿੰਗ ਪ੍ਰਧਾਨ ਮੰਗਲ ਸਿੰਘ ਜ਼ਫਰਵਾਲ ਦੀ ਪ੍ਰਧਾਨਗੀ ਹੇਠ ਅਨਾਜ ਮੰਡੀ ਧਾਰੀਵਾਲ ਵਿਖੇ ਹੋਈ, ਜਿਸ ਵਿਚ ਸਕੱਤਰ ਸੂਬੇਦਾਰ ਅਨੂਪ ਸਿੰਘ, ...

ਪੂਰੀ ਖ਼ਬਰ »

ਹਲਕਾ ਸ੍ਰੀ ਹਰਿਗੋਬਿੰਦਪੁਰ ਵਲੋਂ 25 ਨੂੰ ਚੱਕਾ ਜਾਮ 5 ਮੈਂਬਰੀ ਕਮੇਟੀ ਦੀ ਅਗਵਾਈ ਹੇਠ ਕੀਤਾ ਜਾਵੇਗਾ- ਮੰਗਲ ਸਿੰਘ

ਬਟਾਲਾ, 23 ਸਤੰਬਰ (ਕਾਹਲੋਂ)- ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਸ: ਮੰਗਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਵਲੋਂ 25 ਸਤੰਬਰ ਨੂੰ ਸੂਬੇ ਭਰ ਵਿਚ ਚੱਕਾ ਜਾਮ ਕੀਤਾ ਜਾ ਰਿਹਾ ਹੈ | ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਕਮਿਊਨਿਸਟ ਪਾਰਟੀ ਵਲੋਂ ਰੋਸ ਪ੍ਰਦਰਸ਼ਨ

ਬਟਾਲਾ, 23 ਸਤੰਬਰ (ਕਾਹਲੋਂ)-ਕਮਿਊਨਿਸਟ ਪਾਰਟੀ ਆਫ਼ ਇੰਡੀਆ (ਮਾਰਕਸਵਾਦੀ) ਨੇ ਦਿੱਲੀ ਦੰਗਿਆਂ ਦੇ ਆਗੂਆਂ ਦੇ ਨਾਂਅ ਚਾਰਜ ਸੀਟ 'ਚੋਂ ਕੱਢਣ ਦੀ ਮੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਭਾਰਤ ਸਰਕਾਰ ਦੇ ਨਾਂਅ ਬਟਾਲਾ ਦੇ ਐਸ.ਡੀ.ਐਮ. ਨੂੰ ਕਨਵੀਨਰ ਰਣਬੀਰ ਸਿੰਘ ਵਿਰਕ ਦੀ ...

ਪੂਰੀ ਖ਼ਬਰ »

ਬੇਅਦਬੀ ਮਾਮਲੇ 'ਚ ਸਿੱਖ ਜਥੇਬੰਦੀਆਂ ਵਲੋਂ ਕਲਾਨੌਰ 'ਚ ਲੌ ਾਗੋਵਾਲ ਤੇ ਬਾਦਲ ਦੇ ਪੁਤਲੇ ਫੂਕੇ

ਕਲਾਨੌਰ, 23 ਸਤੰਬਰ (ਪੁਰੇਵਾਲ)- ਬੀਤੇ ਸਮੇਂ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਹੇਠ 328 ਪਾਵਨ ਸਰੂਪਾਂ ਦੀ ਹੋਈ ਬੇਅਦਬੀ ਦੇ ਮਾਮਲੇ 'ਚ ਸਥਾਨਕ ਕਸਬੇ ਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ 'ਚ ਭਾਰੀ ਰੋਹ ਵੇਖਣ ਨੂੰ ਮਿਲਿਆ, ਜਿਸ ਤਹਿਤ ਅੱਜ ...

ਪੂਰੀ ਖ਼ਬਰ »

ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨ ਮੋਰਚਾ ਔਲਖ ਨੇ ਹਰਚੋਵਾਲ ਚੌਕ ਵਿਚ ਲਗਾਇਆ ਧਰਨਾ

ਹਰਚੋਵਾਲ, 23 ਸਤੰਬਰ (ਰਣਜੋਧ ਸਿੰਘ ਭਾਮ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਵਿਰੋਧ ਵਿਚ ਕਿਸਾਨ ਮੋਰਚਾ ਔਲਖ ਵਲੋਂ ਪ੍ਰਧਾਨ ਸੋਨੂੰ ਔਲਖ ਦੀ ਅਗਵਾਈ ਹੇਠ ਹਰਚੋਵਾਲ ਚੌਕ ਵਿਚ ਧਰਨਾ ਲਗਾਇਆ ਗਿਆ | ਇਸ ਧਰਨੇ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਪੰਚਾਇਤ 'ਤੇ ਗਲਤ ਇਲਜ਼ਾਮ ਲਗਾਉਣ ਵਾਲੇ ਸਮਾਜ ਸੇਵਕ ਖ਼ਿਲਾਫ਼ ਸ਼ਿਕਾਇਤ ਦਰਜ

ਕਲਾਨੌਰ, 23 ਸਤੰਬਰ (ਪੁਰੇਵਾਲ)-ਨੇੜਲੇ ਪਿੰਡ ਕਿਲਾ ਨੱਥੂ ਸਿੰਘ ਦੇ ਸਰਪੰਚ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕੋਆਪ੍ਰੇਟਿਵ ਸੈੱਲ ਪੰਜਾਬ ਦੇ ਮੀਤ ਪ੍ਰਧਾਨ ਦਿਲਬਾਗ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਪਿੰਡ ਦੇ ਇਕ ਵਿਅਕਤੀ ਜਿਸ ਕੋਲੋਂ ਪੰਚਾਇਤ ਵਲੋਂ ਨਾਜਾਇਜ਼ ...

ਪੂਰੀ ਖ਼ਬਰ »

ਬਾਬਾ ਦਲੇਰ ਸਿੰਘ ਖ਼ਾਲਸਾ ਨੂੰ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਦਾ ਮੁੱਖ ਪ੍ਰਬੰਧਕ ਥਾਪਿਆ

ਵਡਾਲਾ ਗ੍ਰੰਥੀਆਂ, 23 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਦੇ ਅਗਲੇ ਮੁਖੀ ਬਾਬਾ ਦਲੇਰ ਸਿੰਘ ਨੂੰ ਚੁਣ ਲਿਆ ਗਿਆ ਹੈ | ਇਲਾਕੇ ਭਰ ਦੀਆਂ ਵੱਡੀ ਤਾਦਾਦ 'ਚ ਜੁੜੀਆਂ ਸੰਗਤਾਂ ਵਲੋਂ ਜੈਕਾਰਿਆਂ ...

ਪੂਰੀ ਖ਼ਬਰ »

ਪਨਬਸ ਕੰਟਰੈਕਟ ਯੂਨੀਅਨ ਵਲੋਂ 25 ਦੇ ਬੰਦ ਨੂੰ ਸਮਰਥਨ

ਬਟਾਲਾ, 23 ਸਤੰਬਰ (ਬੁੱਟਰ)- ਅੱਜ ਇਥੇ ਪਨਬਸ ਕੰਟਰੈਕਟ ਵਰਕਰ ਯੂਨੀਅਨ ਕਮੇਟੀ ਦੀ ਵੀਡੀਓ ਕਾਨਫਰੰਸ ਹੋਈ, ਜਿਸ ਵਿਚ ਵਿਭਾਗ ਦਾ ਨਿੱਜੀਕਰਨ ਸਰਕਾਰ ਤੋਂ ਰੋਕਣ ਅਤੇ ਕਿਸਾਨ ਸੰਘਰਸ਼ ਦੇ ਸਮਰਥਨ 'ਚ 25 ਸਤੰਬਰ ਨੂੰ ਪਨਬਸ ਬੰਦ ਕਰਨ ਦਾ ਫੈਸਲਾ ਲਿਆ ਗਿਆ | ਇਸ ਬਾਰੇ ਸਕੱਤਰ ...

ਪੂਰੀ ਖ਼ਬਰ »

2300 ਦਾ ਤੇਲ ਪੁਆ ਕੇ ਪੰਪ ਤੋਂ ਭੱਜਦੇ-ਲੁਟੇਰਿਆਂ ਨੇ ਕਰਿੰਦੇ ਉੱਤੇ ਚੜ੍ਹਾਈ ਕਾਰ, ਗੰਭੀਰ ਜ਼ਖ਼ਮੀ

ਡੇਹਰੀਵਾਲ ਦਰੋਗਾ, 23 ਸਤੰਬਰ (ਹਰਦੀਪ ਸਿੰਘ ਸੰਧੂ)- ਇਥੋਂ ਨੇੜਲੇ ਪਿੰਡ ਬੁੱਢਾ ਕੋਟ ਵਿਚ ਪੈਟਰੋਲ ਪੰਪ 'ਤੇ ਦਿਨ-ਦਿਹਾੜੇ ਲੁਟੇਰਿਆਂ ਨੇ ਆਪਣੀ ਕਾਰ ਵਿਚ ਤੇਲ ਪਵਾਉਣ ਤੋਂ ਬਾਅਦ ਪੰਪ 'ਤੇ ਕੰਮ ਕਰਦੇ ਕਰਿੰਦਿਆਂ ਕੋਲੋਂ ਪੈਸੇ ਖੋਹਣ ਦੀ ਕੋਸ਼ਿਸ਼ ਕੀਤੀ | ਜਦੋਂ ...

ਪੂਰੀ ਖ਼ਬਰ »

ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਦੀ ਸੜਕ ਦੁਰਘਟਨਾ 'ਚ ਮੌਤ

ਵਡਾਲਾ ਬਾਂਗਰ/ਨਿੱਕੇ ਘੁੰਮਣ, 23 ਸਤੰਬਰ (ਭੁੰਬਲੀ, ਘੁੰਮਣ)- ਕਾਂਗਰਸ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਮਨਜੀਤ ਸਿੰਘ ਬੱਗਾ(35) ਦੀ ਬੀਤੀ ਰਾਤ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਮੌਤ ਹੋ ਗਈ | ਉਹ ਰਾਤ 11 ਵਜੇ ਦੇ ਕਰੀਬ ਬਟਾਲਾ ਤੋਂ ਆਪਣੇ ਪਿੰਡ ਉਗੜੂ ਖੈੜਾ ਨੂੰ ਆਪਣੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਹੋਈ ਮੀਟਿੰਗ

ਫਤਹਿਗੜ੍ਹ ਚੂੜੀਆਂ, 23 ਸਤੰਬਰ (ਐਮ.ਐਸ. ਫੁੱਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ ਪਿੰਡ ਮੰਜਿਆਂਵਾਲੀ ਵਿਖੇ ਅਜੀਤ ਸਿੰਘ ਖੋਖਰ ਦੀ ਅਗਵਾਈ ਵਿਚ ਹੋਈ, ਜਿਸ ਵਿਚ ਕਿਸਾਨ ਆਗੂ ਲਖਵਿੰਦਰ ਸਿੰਘ ਮੰਜਿਆਂਵਾਲ, ਦਲਜੀਤ ਸਿੰਘ ਚਿਤੌੜਗੜ੍ਹ ਅਤੇ ਸਾਹਿਬ ...

ਪੂਰੀ ਖ਼ਬਰ »

ਪੰਜਗਰਾਈਆਂ ਦੇ ਛੱਪੜ ਦੇ ਮੁਢਲੇ ਪੜਾਅ ਦੇ ਕੰਮ ਦੀ ਸ਼ੁਰੂਆਤ ਦਾ ਬੀ.ਡੀ.ਪੀ.ਓ. ਨੇ ਲਿਆ ਜਾਇਜ਼ਾ

ਪੰਜਗਰਾਈਆਂ, 23 ਸਤੰਬਰ (ਬਲਵਿੰਦਰ ਸਿੰਘ)- ਨਰੇਸ਼ ਕੁਮਾਰ ਬੀ.ਡੀ.ਪੀ.ਓ. ਕਾਦੀਆਂ ਨੇ ਪਿੰਡ ਪੰਜਗਰਾਈਆਂ ਦੇ ਛੱਪੜ ਦੇ ਮੁਢਲੇ ਪੜਾਅ ਦੇ ਕੰਮ ਦੀ ਸ਼ੁਰੂਆਤ ਸਮੇਂ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਪਸੁਰ ਦੀ ਰਹਿਨਮਾਈ ਹੇਠ ਪਿੰਡਾਂ ਅੰਦਰ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਧੂ ਵਲੋਂ ਪਾਬੰਦੀ ਦੇ ਹੁਕਮ ਲਾਗੂ

ਗੁਰਦਾਸਪੁਰ, 23 ਸਤੰਬਰ (ਆਰਿਫ਼)- ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਤੇਜਿੰਦਰਪਾਲ ਸਿੰਘ ਸੰਧੂ ਨੇ ਜ਼ਿਲ੍ਹਾ ਗੁਰਦਾਸਪੁਰ ਵਿਚ ਸਮੂਹ ਸਧਾਰਨ ਜਨਤਾ ਨੂੰ ਜਾਂ ਇਸ ਦੇ ਕਿਸੇ ਮੈਂਬਰ (ਪੱਗੜੀ ਸੰਭਾਲ ਜੱਟਾਂ ਲਹਿਰ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ) ਨੂੰ ...

ਪੂਰੀ ਖ਼ਬਰ »

ਜੀ.ਓ.ਜੀ.ਟੀ ਨੇ ਵਿਦਿਆਰਥੀਆਂ ਨੰੂ ਵੰਡੇ ਸਮਾਰਟ ਫੋਨ

ਧਾਰ ਕਲਾਂ, 23 ਸਤੰਬਰ (ਨਰੇਸ਼ ਪਠਾਨੀਆ)-ਜੀ.ਓ.ਜੀ ਟੀਮ ਵਲੋਂ ਅੱਜ ਸਰਕਾਰੀ ਸਮਾਰਟ ਸਕੂਲ ਧਾਰ ਕਲਾਂ ਦਾ ਨਿਰੀਖਣ ਕੀਤਾ ਗਿਆ | ਇਸ ਟੀਮ ਵਿਚ ਸ਼ਾਮਿਲ ਬਲਾਕ ਪ੍ਰਧਾਨ ਸੂਬੇ: ਮੇਜਰ ਸੁਮਨ ਕਲਿਆਣ ਸਿੰਘ, ਬਲਾਕ ਸੁਪਰਵਾਈਜ਼ਰ ਕੈਪ: ਕਿਸ਼ੋਰੀ ਲਾਲ ਨੇ ਦੱਸਿਆ ਕਿ ਸਕੂਲ ਵਿਚ ...

ਪੂਰੀ ਖ਼ਬਰ »

ਆਈ.ਟੀ.ਆਈ. 'ਚ ਦਾਖਲਾ ਲੈਣ ਲਈ ਲੜਕੀਆਂ ਲਈ ਆਖਰੀ ਮੌਕਾ 29 ਤੱਕ- ਪਿ੍ੰ. ਮੁਨੀਸ਼ ਗਾਂਧੀ

ਫਤਹਿਗੜ੍ਹ ਚੂੜੀਆਂ, 23 ਸਤੰਬਰ (ਧਰਮਿੰਦਰ ਸਿੰਘ ਬਾਠ)-ਸਥਾਨਕ ਸਰਕਾਰੀ ਆਈ.ਟੀ.ਆਈ. (ਲੜਕੀਆਂ) ਵਿਚ ਸ਼ੈਸ਼ਨ 2020 ਐਨ.ਸੀ.ਵੀ.ਟੀ. ਟਰੇਡਾਂ, ਕਟਾਈ-ਸਿਲਾਈ, ਕਢਾਈ, ਕੰਪਿਊਟਰ, ਬਿਊਟੀਸ਼ਨ ਅਤੇ ਫੈਸ਼ਨ ਡਿਜਾਇਨ ਦੇ ਦਾਖਲੇ ਲਈ 8ਵੀਂ, 10ਵੀਂ ਅਤੇ 12ਵੀਂ ਪਾਸ ਲੜਕੀਆਂ ਲਈ ਕੁਝ ਸੀਟਾਂ ...

ਪੂਰੀ ਖ਼ਬਰ »

ਬਮਿਆਲ ਵਿਖੇ ਕਰਨਲ ਕੇ.ਐਲ. ਗੁਪਤਾ ਦਾ 25ਵਾਂ ਸ਼ਹੀਦੀ ਦਿਹਾੜਾ ਮਨਾਇਆ

ਬਮਿਆਲ, 23 ਸਤੰਬਰ (ਰਾਕੇਸ਼ ਸ਼ਰਮਾ)- ਸਰਹੱਦੀ ਕਸਬਾ ਬਮਿਆਲ ਸਥਿਤ ਸ਼ਹੀਦ ਕਰਨਲ ਕੇ.ਐਲ. ਗੁਪਤਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਸ਼ਹੀਦ ਕਰਨਲ ਕੇ.ਐਲ. ਗੁਪਤਾ ਦਾ 25ਵਾਂ ਸ਼ਹੀਦੀ ਦਿਹਾੜਾ ਕੋਰੋਨਾ ਸੰਬੰਧਿਤ ਹਦਾਇਤਾਂ ਦਾ ਪਾਲਨ ਕਰਦੇ ਹੋਏ ਮਨਾਇਆ ਗਿਆ, ਜਿਸ ਦੀ ...

ਪੂਰੀ ਖ਼ਬਰ »

ਪੰਜਾਬ ਪ੍ਰਾਪਤੀ ਸਰਵੇਖਣ ਦੇ ਚੰਗੇ ਨਤੀਜਿਆਂ ਲਈ ਅਧਿਆਪਕ ਕਰ ਰਹੇ ਨੇ ਅਣਥੱਕ ਮਿਹਨਤ

ਪਠਾਨਕੋਟ, 23 ਸਤੰਬਰ (ਚੌਹਾਨ)-ਸਿੱਖਿਆ ਵਿਭਾਗ ਵਲੋਂ ਇਸ ਸਮੇਂ ਦੌਰਾਨ ਵਿਦਿਆਰਥੀਆਂ ਦੇ ਸਿੱਖਣ ਪੱਧਰ ਦਾ ਮੁਲਾਂਕਣ ਕਰਨ ਅਤੇ ਉਨ੍ਹਾਂ ਨੰੂ ਭਵਿੱਖ ਵਿਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਲਈ ਪੰਜਾਬ ਪ੍ਰਾਪਤੀ ਸਰਵੇਖਣ 2020 ਕਰਵਾਇਆ ਜਾ ਰਿਹਾ ਹੈ, ਜਿਸ ਨੰੂ ...

ਪੂਰੀ ਖ਼ਬਰ »

ਪੀ.ਪੀ.ਈ. ਕਿੱਟਾਂ ਦੇਖ ਕੇ ਡਰੇ ਲੋਕ

ਸ਼ਾਹਪੁਰ ਕੰਢੀ, 23 ਸਤੰਬਰ (ਰਣਜੀਤ ਸਿੰਘ)-ਬੀਤੀ ਸ਼ਾਮ ਸ਼ਾਹਪੁਰ ਕੰਢੀ ਸ਼ਮਸ਼ਾਨਘਾਟ ਤੋਂ ਕੁਝ ਦੂਰੀ 'ਤੇ ਪਈਆਂ ਦੋ ਪੀ.ਪੀ. ਕਿੱਟਾਂ ਨੰੂ ਦੇਖ ਕੇ ਲੋਕ ਸਹਿਮ ਗਏ ਤੇ ਸਰਕਾਰੀ ਹਸਪਤਾਲ ਰਣਜੀਤ ਸਾਗਰ ਡੈਮ ਨੰੂ ਸੂਚਨਾ ਦਿੱਤੀ | ਨੋਡਲ ਅਧਿਕਾਰੀ ਡਾ. ਜੇ.ਪੀ ਭੱਟੀ ਨੇ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਜ਼ਿਲ੍ਹਾ ਪੱਧਰੀ ਰੋਸ ਧਰਨਾ ਭਲਕੇ-ਕਨਵਰ ਮਿੰਟੂ

ਪਠਾਨਕੋਟ, 23 ਸਤੰਬਰ (ਸੰਧੂ)-ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੀ ਮੀਟਿੰਗ ਮਾਡਲ ਟਾਊਨ ਵਿਖੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਕਨਵਰ ਮਿੰਟੂ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਪਠਾਨਕੋਟ, 23 ਸਤੰਬਰ (ਸੰਧੂ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ ਦੀ ਅਗਵਾਈ ਵਿਚ ਭਾਜਪਾ ਦਾ ਇਕ ਵਫ਼ਦ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਨੂੰ ਮਿਲਿਆ ਤੇ ਇਕ ਮੰਗ ਪੱਤਰ ਦਿੱਤਾ | ਮੰਗ ਪੱਤਰ ਦੇਣ ਤੋਂ ਬਾਅਦ ਗੱਲਬਾਤ ਕਰਦੇ ਹੋਏ ਜ਼ਿਲ੍ਹਾ ...

ਪੂਰੀ ਖ਼ਬਰ »

25 ਨੂੰ ਕੀਤਾ ਜਾਵੇਗਾ ਚੱਕਾ ਜਾਮ- ਰਾਣਾ

ਪਠਾਨਕੋਟ, 23 ਸਤੰਬਰ (ਸੰਧੂ)- ਕੇਂਦਰ ਵਲੋਂ ਕਿਸਾਨੀ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਜੋ ਖੇਤੀ ਆਰਡੀਨੈਂਸ ਬਣਾਏ ਗਏ ਹਨ, ਉਸ ਦੇ ਵਿਰੋਧ ਵਿਚ ਸ਼ੋ੍ਰਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮਜੀਤ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਡੈਮੋਕ੍ਰੈਟਿਕ ਜ਼ਿਲ੍ਹਾ ਪਠਾਨਕੋਟ ਦੀ ਕਾਰਜਕਾਰਨੀ ਟੀਮ ਦਾ ਜਲਦੀ ਹੀ ਕੀਤਾ ਜਾਵੇਗਾ ਐਲਾਨ- ਰਾਣੀਪੁਰ

ਪਠਾਨਕੋਟ, 23 ਸਤੰਬਰ (ਸੰਧੂ)-ਜ਼ਿਲ੍ਹਾ ਪਠਾਨਕੋਟ ਅੰਦਰ ਸ਼ੋ੍ਰਮਣੀ ਅਕਾਲੀ ਦਲ ਡੈਮੋਕ੍ਰੇਟਿਕ ਨੂੰ ਮਜ਼ਬੂਤ ਕਰਨ ਲਈ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਪਠਾਨਕੋਟ ਦੇ ਸੀਨੀਅਰ ਆਗੂ ਜਸਵੰਤ ਸਿੰਘ ...

ਪੂਰੀ ਖ਼ਬਰ »

ਨੀਰੂ ਬਾਲਾ ਨੇ ਧਾਰ ਕਲਾਂ ਵਿਖੇ ਬੀ.ਡੀ.ਪੀ.ਓ. ਦਾ ਚਾਰਜ ਸੰਭਾਲਿਆ

ਧਾਰ ਕਲਾਂ, 23 ਸਤੰਬਰ (ਨਰੇਸ਼ ਪਠਾਨੀਆ)-ਬੀ.ਡੀ.ਪੀ.ਓ.ਦਫ਼ਤਰ ਧਾਰ ਕਲਾਂ ਵਿਖੇ ਨਵੇਂ ਆਏ ਬੀ.ਡੀ.ਪੀ.ਓ. ਨੀਰੂ ਬਾਲਾ ਨੇ ਅੱਜ ਆਪਣਾ ਚਾਰਜ ਸੰਭਾਲ ਲਿਆ ਹੈ | ਸਤੰਬਰ ਮਹੀਨੇ ਵਿਚ ਹੀ ਬੀ.ਡੀ.ਪੀ.ਓ.ਦਫ਼ਤਰ ਧਾਰ ਕਲਾਂ ਵਿਖੇ ਡੀ.ਡੀ.ਪੀ.ਓ.ਦੀ ਪੋਸਟ 'ਤੇ ਤੀਜੇ ਅਧਿਕਾਰੀ ਦੀ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਦੇ ਹਜ਼ਾਰਾਂ ਲੋਕਾਂ ਨੇ ਲਿਆ ਲਾਭ-ਡਾ: ਜੁਗਲ ਕਿਸ਼ੋਰ

ਪਠਾਨਕੋਟ, 23 ਸਤੰਬਰ (ਚੌਹਾਨ)-ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਪੰਜਾਬ ਸਰਕਾਰ ਵਲੋਂ 5 ਲੱਖ ਤੱਕ ਦਾ ਸਿਹਤ ਬੀਮਾ ਕੀਤਾ ਜਾਂਦਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ: ਜੁਗਲ ਕਿਸ਼ੋਰ ਨੇ ਦੱਸਿਆ ਕਿ ਇਹ ਸਕੀਮ ਪੰਜਾਬ ਸਰਕਾਰ ਵਲੋਂ 20 ਅਗਸਤ 2019 ਵਿਚ ਪੂਰੇ ...

ਪੂਰੀ ਖ਼ਬਰ »

ਕੋਰੋਨਾ ਕਾਰਨ 2 ਹੋਰ ਮੌਤਾਂ, 27 ਨਵੇਂ ਮਰੀਜ਼

ਪਠਾਨਕੋਟ, 23 ਸਤੰਬਰ (ਚੌਹਾਨ)-ਕੋਰੋਨਾ ਮਹਾਂਮਾਰੀ ਨੇ ਜ਼ਿਲ੍ਹੇ 'ਚ ਦੋ ਹੋਰ ਲੋਕਾਂ ਦੀ ਜਾਨ ਲੈ ਲਈ ਹੈ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ 59 ਹੋ ਗਈ ਹੈ | ਇਸ ਦੀ ਜਾਣਕਾਰੀ ਸਿਵਲ ਸਰਜਨ ਡਾ: ਜੁਗਲ ਕਿਸ਼ੋਰ ਨੇ ਦਿੱਤੀ | ਡਾ: ਜੁਗਲ ਕਿਸ਼ੋਰ ਨੇ ਦੱਸਿਆ ਕਿ ਇਕ 62 ਸਾਲਾ ਬਜ਼ੁਰਗ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX