ਤਾਜਾ ਖ਼ਬਰਾਂ


ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  37 minutes ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 minute ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  about 2 hours ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  about 2 hours ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  about 3 hours ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 3 hours ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  about 4 hours ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  about 4 hours ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  about 4 hours ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  about 4 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  about 4 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  about 4 hours ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  about 5 hours ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  about 4 hours ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 5 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  about 6 hours ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  about 6 hours ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  about 6 hours ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  about 7 hours ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  about 7 hours ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਧਵਨ, ਰੋਹਿਤ ਤੋਂ ਬਾਅਦ ਕੋਹਲੀ ਵੀ ਆਊਟ, 13.3 ਓਵਰਾਂ ਤੋਂ ਬਾਅਦ ਭਾਰਤ 57/3
. . .  about 7 hours ago
2047 ਤੱਕ ਭਾਰਤ ਨੂੰ ਬਣਾਉਣਾ ਹੈ ਇਕ ਵਿਕਸਤ ਦੇਸ਼-ਹਰਦੀਪ ਪੁਰੀ
. . .  about 7 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੋਟ ਪਾਉਣ ਤੋਂ ਬਾਅਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਅਸੀਂ 2047 ਤੱਕ ਭਾਰਤ ਨੂੰ ਇਕ ਵਿਕਸਤ ਦੇਸ਼ ਬਣਾਉਣਾ ਹੈ।ਹਾਲ ਹੀ ਵਿਚ ਇਕ ਰਿਪੋਰਟ ਵਿਚ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ...
ਰਿਸ਼ਵ ਪੰਤ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ
. . .  about 8 hours ago
ਮੁੰਬਈ, 4 ਦਸੰਬਰ-ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵਲੋਂ ਕੀਤੇ ਟਵੀਟ ਅਨੁਸਾਰ ਬੀ.ਸੀ.ਸੀ.ਆਈ. ਦੀ ਮੈਡੀਕਲ ਟੀਮ ਨਾਲ ਸਲਾਹ ਕਰਕੇ ਰਿਸ਼ਵ ਪੰਤ ਨੂੰ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ ਕਰ ਦਿੱਤਾ ਗਿਆ...
ਅਸੀਂ ਅਗਲੇ 5 ਸਾਲਾਂ 'ਚ ਦਿੱਲੀ ਨੂੰ ਕਰਨਾ ਹੈ ਸਾਫ਼-ਕੇਜਰੀਵਾਲ
. . .  about 8 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਹੋ ਰਹੀ ਵੋਟਿੰਗ ਦੌਰਾਨ ਵੋਟ ਪਾਉਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕਰਦਾ ਹਾਂ। ਅਸੀਂ ਦੇਖ ਸਕਦੇ ਹਾਂ ਕਿ ਹਰ ਪਾਸੇ ਕੂੜਾ ਪਿਆ ਹੈ। ਇਹ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਅੱਸੂ ਸੰਮਤ 552

ਤਰਨਤਾਰਨ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਭਿੱਖੀਵਿੰਡ, 23 ਸਤੰਬਰ (ਬੌਬੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਭਾਈ ਤਾਰੂ ਸਿੰਘ ਪੂਹਲਾ ਜ਼ੋਨ ਵਲੋਂ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਅਸਥਾਨ ਪਹੂਵਿੰਡ ਵਿਖੇ ਮੀਟਿੰਗ ਦਿਲਬਾਗ ਸਿੰਘ ਪਹੂਵਿੰਡ ਤੇ ਮਹਿਲ ਸਿੰਘ ਮਾੜੀ ਮੇਘਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ੋਨ ਪ੍ਰਧਾਨ ਗੁਰਸਾਹਿਬ ਸਿੰਘ ਪਹੂਵਿੰਡ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਆਰਡੀਨੈਂਸ ਪਾਸ ਕਰਨ ਵਾਲੇ ਫੈਸਲੇ ਦੀ ਸਖ਼ਤ ਸਬਦਾਂ ਵਿਚ ਨਿਖੇਧੀ ਕੀਤੀ | ਇਸ ਮੌਕੇ ਗੁਰਲਾਲ ਸਿੰਘ ਮਾੜੀ ਮੇਘਾ ਕਿਸਾਨ ਆਗੂ ਨੇ ਬਾਦਲ ਪਰਿਵਾਰ ਨੂੰ ਨਿਸ਼ਾਨੇ 'ਤੇ ਲੈਂਦਿਆ ਕਿਹਾ ਕਿ ਬਾਦਲਾਂ ਵਲੋਂ ਹੁਣ ਅਸਤੀਫਾ ਦੇ ਕੇ ਲੋਕ ਾਂ ਵਿਚ ਕਿਸਾਨ ਹਮਾਇਤੀ ਹੋਣ ਦਾ ਢੋਂਗ ਰਚਾਇਆ ਜਾ ਰਿਹਾ ਹੈ ਕਿਉਂਕਿ ਬਾਦਲ ਪਰਿਵਾਰ ਵਲੋਂ ਤੇ ਕੈਪਟਨ ਅਮਰਿੰਦਰ ਸਿੰਘ ਵਲੋਂ ਕੁਝ ਸਮਾਂ ਪਹਿਲਾਂ ਇਹ ਆਰਡੀਨੈਂਸ ਕਿਸਾਨੀ ਦੇ ਹੱਕ ਵਿਚ ਕਹਿ ਕੇ ਹਮਾਇਤ ਕੀਤੀ ਸੀ | ਕਿਸਾਨ ਆਗੂਆਂ ਨੇ ਕਿਹਾ ਕਿ ਇਨ੍ਹਾਂ ਆਰਡੀਨੈਂਸ ਦਾ ਵਿਰੋਧ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਤੇ 24 ਸਤੰਬਰ ਤੋਂ 26 ਸਤੰਬਰ ਤੱਕ ਰੇਲਾਂ ਦਾ 48 ਘੰਟੇ ਲਈ ਚੱਕਾ ਮੁਕੰਮਲ ਜਾਮ ਕੀਤਾ ਜਾਵੇਗਾ ਜਿਸ ਦੀਆਂ ਤਿਆਰੀਆਂ ਵੱਡੇ ਪੱਧਰ 'ਤੇ ਹੋ ਚੁੱਕੀਆਂ ਹਨ | ਇਸ ਮੌਕੇ ਕਿਸਾਨਾਂ ਵਲੋਂ ਭਿੱਖੀਵਿੰਡ ਦੇ ਮੇਨ ਚੌਕ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ ਤੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸੁੱਚਾ ਸਿੰਘ ਵੀਰਮ, ਸਮਸੇਰ ਸਿੰਘ ਵੀਰਮ, ਜਸਵਿੰਦਰ ਸਿੰਘ ਵੀਰਮ, ਨਿਸ਼ਾਨ ਸਿੰਘ ਮਾੜੀ ਮੇਘਾ, ਗੁਰਜੰਟ ਸਿੰਘ ਡਲੀਰੀ, ਮਲਕੀਤ ਸਿੰਘ ਡਲੀਰੀ, ਗੁਰਪ੍ਰਤਾਪ ਸਿੰਘ ਚੂੰਘ, ਜਸਵਿੰਦਰ ਸਿੰਘ ਚੂੰਘ, ਅਜਮੇਰ ਸਿੰਘ ਅਮੀਸ਼ਾਹ , ਮਨਜੀਤ ਸਿੰਘ ਅਮੀਸ਼ਾਹ , ਸੁਖਵਿੰਦਰ ਸਿੰਘ ਸਿੱਧਵਾ, ਬਾਜ ਸਿੰਘ ਖਾਲੜਾ, ਬਲਕਾਰ ਸਿੰਘ ਖਾਲੜਾ, ਨਿਰਵੈਲ ਸਿੰਘ ਚੇਲਾ, ਸੁਖਦੇਵ ਸਿੰਘ ਚੇਲਾ, ਜਰਨੈਲ ਸਿੰਘ ਉੱਦੋਕੇ, ਬਲਦੇਵ ਸਿੰਘ ਉੱਦੋਕੇ, ਰਣਜੀਤ ਸਿੰਘ ਪਹੂਵਿੰਡ, ਗੁਰਤਾਜ ਸਿੰਘ ਪਹੂਵਿੰਡ, ਪਰਮਜੀਤ ਸਿੰਘ ਪਹੂਵਿੰਡ , ਮਨਦੀਪ ਸਿੰਘ ਪਹੂਵਿੰਡ ਆਦਿ ਕਿਸਾਨ ਹਾਜ਼ਰ ਸਨ |

ਜ਼ਿਲ੍ਹਾ ਤਰਨ ਤਾਰਨ 'ਚ ਕੋਰੋਨਾ ਵਾਇਰਸ ਤੋਂ ਪੀੜਤ 4 ਵਿਅਕਤੀਆਂ ਦੀ ਮੌਤ

ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ 'ਚ ਕੋਰੋਨਾ ਵਾਇਰਸ ਤੋਂ ਪੀੜਤ ਵੱਖ-ਵੱਖ ਹਸਪਤਾਲਾਂ 'ਚ ਦਾਖ਼ਲ ਚਾਰ ਵਿਅਕਤੀਆਂ ਦੀ ਮੌਤ ਹੋ ਗਈ | ਜਿਨ੍ਹਾਂ ਦਾ ਸਿਹਤ ਵਿਭਾਗ ਦੀ ਟੀਮ ਦੀ ਦੇਖ ਰੇਖ ਹੇਠ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ 'ਚ ਅੰਤਿਮ ਸੰਸਕਾਰ ਕਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਪੱਠੇ ਕੁਤਰਣ ਵਾਲੀਆਂ ਮਸ਼ੀਨਾਂ ਦੀ ਖ਼ਰੀਦ 'ਤੇ ਦਿੱਤੀ ਜਾਵੇਗੀ ਸਬਸਿਡੀ-ਡਿਪਟੀ ਕਮਿਸ਼ਨਰ

ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)-ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਡੇਅਰੀ ਦਾ ਧੰਦਾ ਕਰਨ ਵਾਲੇ ਕਿਸਾਨਾਂ ਦੀ ਸਹਾਇਤਾ ਲਈ ਕਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਤਹਿਤ ਪੰਜਾਬ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੇ ਮੋਦੀ ਦਾ ਪੁਤਲਾ ਫੂਕਿਆ

ਸਰਾਏ ਅਮਾਨਤ ਖਾਂ, 23 ਸਤੰਬਰ (ਨਰਿੰਦਰ ਸਿੰਘ ਦੋਦੇ)-ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਕਾਰਕੁੰਨਾਂ ਵਲੋਂ ਅੱਡਾ ਪਿੰਡ ਭੂਸੇ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਇਸ ਸਮੇਂ ਕਿਸਾਨਾਂ ਨੂੰ ਸੰਬੋਧਨ ਕਰਦੇ ਸੂਬਾ ਆਗੂ ਅਵਤਾਰ ਸਿੰਘ ਚਾਹਲ, ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕੋਵਿਡ-19 ਮਹਾਂਮਾਰੀ ਦੇ ਇਲਾਜ ਦੀ ਕੀਤੀ ਗਈ ਵਿਵਸਥਾ-ਡਿਪਟੀ ਕਮਿਸ਼ਨਰ

ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)-ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਨੂੰ ਪੂਰੇ ਪੰਜਾਬ 'ਚ ਸਫ਼ਲਤਾਪੂਰਵਕ ਲਾਗੂ ਹੋਏ ਨੂੰ ਇਕ ਸਾਲ ਹੋ ਗਿਆ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ 'ਚੋਂ ਬਾਹਰ ਕੱਢਣ ਲਈ ਕਬੱਡੀ ਨੂੰ ਪਿੰਡ-ਪਿੰਡ ਲੈ ਜਾਣ ਦੀ ਲੋੜ-ਸੰਧੂ

ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)-ਪੰਜਾਬ ਵਿਚ ਖੇਡੀਆਂ ਜਾਣ ਵਾਲੀਆਂ ਖੇਡਾਂ ਬਹੁਤ ਹਨ ਪਰ ਕਬੱਡੀ ਨੂੰ ਮਾਂ ਖੇਡ ਦਾ ਰੁਤਬਾ ਹਾਸਲ ਹੈ ਕਿਉਂਕਿ ਇਹ ਖੇਡ ਪੰਜਾਬ ਦੇ ਕਣ ਕਣ (ਮਿੱਟੀ) ਵਿਚ ਸਮਾਈ ਹੋਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇਕਬਾਲ ਸਿੰਘ ਸੰਧੂ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਕਾਨੂੰਨ ਖਿਲਾਫ਼ ਸੈਂਕੜੇ ਕਿਸਾਨਾਂ ਵਲੋਂ ਰੋਸ ਮੁਜ਼ਾਹਰਾ

ਚੋਹਲਾ ਸਾਹਿਬ, 23 ਸਤੰਬਰ (ਬਲਵਿੰਦਰ ਸਿੰਘ)¸ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਅਕਾਲੀ-ਭਾਜਪਾ ਗਠਜੋੜ ਕੇਂਦਰ ਦੀ ਸਰਕਾਰ ਵਲੋਂ ਸਮੁੱਚੇ ਭਾਰਤ ਤੇ ਖਾਸ ਕਰਕੇ ਪੰਜਾਬ ਦੇ ਕਿਸਾਨ ਵਿਰੋਧੀ ਤਿੰਨ ਆਰਡੀਨੈਂਸ ਜਾਰੀ ਕੀਤੇ ਹਨ, ਉਨ੍ਹਾਂ ਖਿਲਾਫ਼ ਅੱਜ ਸਮੁੱਚੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ 25 ਨੂੰ ਕਸਬਾ ਫਤਿਆਬਾਦ ਵਿਖੇ ਦਿੱਤਾ ਜਾਵੇਗਾ ਧਰਨਾ

ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)-ਸ਼੍ਰ੍ਰੋਮਣੀ ਅਕਾਲੀ ਦਲ ਵਲੋਂ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੇ ਵਿਰੋਧ 'ਚ 25 ਸਤੰਬਰ ਨੂੰ ਜੋ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਵਾਰ ਜੋ ਰੋਸ ਧਰਨੇ ਦਿੱਤੇ ਜਾਣਗੇ, ਉਸੇ ਕੜੀ ਦੇ ਸਬੰਧ 'ਚ ਹਲਕਾ ਖਡੂਰ ਸਾਹਿਬ ਦੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਹਰੇਕ ਵਰਗ ਦੁਖੀ-ਮੰਨਣ

ਝਬਾਲ, 23 ਸਤੰਬਰ (ਸਰਬਜੀਤ ਸਿੰਘ)-ਕੇਂਦਰ 'ਚ ਬਣੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਸਮੇਂ-ਸਮੇਂ 'ਤੇ ਕੀਤੇ ਜਾ ਰਹੇ ਲੋਕ ਵਿਰੋਧੀ ਫ਼ੈਸਲਿਆਂ ਕਾਰਨ ਹਰੇਕ ਵਰਗ ਦੇ ਲੋਕ ਦੁਖੀ ਹੋ ਚੁੱਕੇ ਹਨ | ਕੇਂਦਰ ਸਰਕਾਰ ਨੇ ਪਹਿਲਾਂ ਨੋਟਬੰਦੀ ਵਰਗੇ ਲੋਕ ਮਾਰੂ ਫ਼ੈਸਲੇ ...

ਪੂਰੀ ਖ਼ਬਰ »

ਦਾਣਾ ਮੰਡੀ ਅਮਰਕੋਟ ਤੋਂ ਟਰੈਕਟਰ ਰੈਲੀ 26 ਨੂੰ

ਅਮਰਕੋਟ, 23 ਸਤੰਬਰ (ਗੁਰਚਰਨ ਸਿੰਘ ਭੱਟੀ)-ਕੇਂਦਰ ਦੀ ਭਾਜਪਾ, ਅਕਾਲੀ ਦਲ ਦੀ ਗਠਜੋੜ ਸਰਕਾਰ ਦੇ ਕਿਸਾਨ ਮਾਰੂ ਕਾਨੂੰਨ ਆਰਡੀਨੈਂਸ ਮੋਦੀ ਸਰਕਾਰ ਇਹ ਪਾਸ ਕਰਕੇ ਕਿਸਾਨਾਂ ਨਾਲ ਬਹੁਤ ਵੱਡਾ ਧੋਖਾ ਕਰ ਰਹੀ ਹੈ | ਇਸ ਬਿੱਲ ਦੇ ਨਾਲ ਪੰਜਾਬ ਦੀ ਕਿਸਾਨੀ ਤਬਾਹ ਹੋ ਜਾਵੇਗੀ, ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਵਲੋਂ ਕਿਸਾਨੀ ਸੰਘਰਸ਼ ਦੀ ਡੱਟ ਕੇ ਕੀਤੀ ਜਾਵੇਗੀ ਹਮਾਇਤ-ਬੱਠੇ ਭੈਣੀ

ਤਰਨ ਤਾਰਨ, 23 ਸਤੰਬਰ (ਲਾਲੀ ਕੈਰੋਂ)-ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਬੱਠੇ ਭੈਣੀ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਪੁੱਜੇ ਸਮੂਹ ਅਹੁਦੇਦਾਰਾਂ ਨਾਲ ਸਭਾਵਾਂ ਦੇ ਕੰਮਕਾਜ ਬਾਰੇ ...

ਪੂਰੀ ਖ਼ਬਰ »

ਆੜ੍ਹਤੀ ਤੇ ਮਜ਼ਦੂਰ 25 ਦੇ ਰੋਸ ਪ੍ਰਦਰਸ਼ਨ 'ਚ ਵੱਧ ਚੜ੍ਹ ਕੇ ਕਰਨਗੇ ਸ਼ਮੂਲੀਅਤ-ਦੇਊ

ਤਰਨ ਤਾਰਨ, 23 ਸਤੰਬਰ (ਲਾਲੀ ਕੈਰੋਂ)- ਦਾਣਾ ਮੰਡੀ ਤਰਨ ਤਾਰਨ ਵਿਖੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਦੇਉ ਦੀ ਪ੍ਰਧਾਨਗੀ ਹੇਠ ਮੰਡੀ ਕਮੇਟੀ ਦੇ ਸਮੂਹ ਐਗਜ਼ੈਕਟਿਵ ਮੈਂਬਰਾਂ ਦੀ ਮੀਟਿੰਗ ਬੁਲਾਈ ਗਈ, ਜਿਸ ਵਿਚ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ...

ਪੂਰੀ ਖ਼ਬਰ »

ਹੋਟਲ 'ਚ ਚੱਲਦੇ ਦੇਹ-ਵਪਾਰ ਦੇ ਧੰਦੇ ਦਾ ਪਰਦਾਫਾਸ਼

ਪੱਟੀ, 23 ਸਤੰਬਰ (ਕੁਲਵਿੰਦਰਪਾਲ ਸਿੰਘ ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਪੁਲਿਸ ਨੇ ਪੱਟੀ-ਖੇਮਰਕਰਨ ਰੋਡ 'ਤੇ ਤਾਜ ਹੋਟਲ 'ਚ ਛਾਪਾ ਮਾਰਿਆ ਹੈ | ਇਸ ਦੌਰਾਨ ਪੁਲਿਸ ਨੇ ਕੁਝ ਜੋੜਿਆ ਨੂੰ ਇਤਰਾਜਯੋਗ ਹਾਲਤ 'ਚ ਕਾਬੂ ਕੀਤਾ ਹੈ | ਜਿਸ ਤੋਂ ਬਾਅਦ ਪੁਲਿਸ ਨੇ ਹੋਟਲ ...

ਪੂਰੀ ਖ਼ਬਰ »

ਸ਼ਰਾਬ ਤਸਕਰੀ ਦੇ ਮਾਮਲੇ 'ਚ 10 ਵਿਅਕਤੀ ਨਾਮਜ਼ਦ

ਹਰੀਕੇ ਪੱਤਣ/ਚੋਹਲਾ ਸਾਹਿਬ, 23 ਸਤੰਬਰ (ਸੰਜੀਵ ਕੁੰਦਰਾ, ਬਲਵਿੰਦਰ ਸਿੰਘ)-ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਹੋਣ ਤੋਂ ਬਾਅਦ ਪੰਜਾਬ ਪੁਲਿਸ ਨੇ ਸ਼ਰਾਬ ਤਸ਼ਕਰਾਂ ਖ਼ਿਲਾਫ਼ ਸ਼ਿਕੰਜਾ ਕੱਸਿਆ ਹੋਇਆ ਹੈ ਤੇ ਹਰੀਕੇ ਮੰਡ ਖੇਤਰ 'ਚ ਸ਼ਰਾਬ ਤਸ਼ਕਰਾਂ ਦੇ ਅੱਡਿਆਂ ...

ਪੂਰੀ ਖ਼ਬਰ »

ਕਿਸਾਨਾਂ ਦਾ ਪੱਕਾ ਜੇਲ੍ਹ ਭਰੋ ਮੋਰਚਾ 17ਵੇਂ ਦਿਨ 'ਚ ਦਾਖ਼ਲ

ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ 7 ਸਤੰਬਰ ਤੋਂ ਜ਼ਿਲ੍ਹਾ ਤਰਨ ਤਾਰਨ ਦੇ ਡੀ.ਸੀ. ਦਫ਼ਤਰ ਅੱਗੇ ਲੱਗਾ ਹੋਇਆ ਪੱਕਾ ਜੇਲ੍ਹ ਭਰੋ ਮੋਰਚਾ 17ਵੇਂ ਦਿਨ 'ਚ ਦਾਖ਼ਲ ਹੋ ਗਿਆ | 17ਵੇਂ ਦਿਨ ਮੋਰਚੇ ਦੀ ਅਗਵਾਈ ਜ਼ੋਨ ...

ਪੂਰੀ ਖ਼ਬਰ »

ਦੋ ਦੁਕਾਨਾਂ 'ਚੋਂ 2700 ਰੁਪਏ ਚੋਰੀ

ਪੱਟੀ, 23 ਸਤੰਬਰ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)- ਸਥਾਨਕ ਸ਼ਹਿਰ ਵਿਖੇ ਬੀਤੀ ਰਾਤ ਚੋਰਾਂ ਵਲੋਂ ਚੌਕ ਭਾਡਿਆਂ ਵਾਲਾ ਵਿਖੇ ਦੋ ਦੁਕਾਨਾਂ ਤੋੜ ਕੇ 2700 ਰੁਪਏ ਚੋਰੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਸੁੱਚਾ ਸਿੰਘ ਲੋਹੇ ਵਾਲੇ ਦੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਹਰੇਕ ਵਰਗ ਦੁਖੀ-ਮੰਨਣ

ਝਬਾਲ, 23 ਸਤੰਬਰ (ਸਰਬਜੀਤ ਸਿੰਘ)-ਕੇਂਦਰ 'ਚ ਬਣੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਸਮੇਂ-ਸਮੇਂ 'ਤੇ ਕੀਤੇ ਜਾ ਰਹੇ ਲੋਕ ਵਿਰੋਧੀ ਫ਼ੈਸਲਿਆਂ ਕਾਰਨ ਹਰੇਕ ਵਰਗ ਦੇ ਲੋਕ ਦੁਖੀ ਹੋ ਚੁੱਕੇ ਹਨ | ਕੇਂਦਰ ਸਰਕਾਰ ਨੇ ਪਹਿਲਾਂ ਨੋਟਬੰਦੀ ਵਰਗੇ ਲੋਕ ਮਾਰੂ ਫ਼ੈਸਲੇ ...

ਪੂਰੀ ਖ਼ਬਰ »

ਕਿਸਾਨਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਪੱਟੀ, 23 ਸਤੰਬਰ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਕੇਂਦਰ ਸਰਕਾਰ ਵਲੋਂ ਮੰਡੀਕਰਨ ਖ਼ਤਮ ਕਰਨ ਸਮੇਤ ਕਿਸਾਨਾਂ ਵਿਰੁੱਧ ਪਾਸ ਕੀਤੇ ਗਏ ਤਿੰਨ ਆਰਡੀਨੈਂਸਾ ਦੇ ਵਿਰੋਧ 'ਚ ਪਿੰਡ ਚੂਸਲੇਵੜ੍ਹ ਵਿਖੇ ਸਰਪੰਚ ਨਰਿੰਦਰ ਸਿੰਘ ਦੀ ਅਗਵਾਈ 'ਚ ਕਿਸਾਨਾਂ ਤੇ ਮਜ਼ਦੂਰਾਂ ਨੇ ...

ਪੂਰੀ ਖ਼ਬਰ »

ਦਾਣਾ ਮੰਡੀ ਤਰਨ ਤਾਰਨ ਦੇ ਮੁਨੀਮ ਤੇ ਮਜ਼ਦੂਰ ਆਗੂਆਂ ਵਲੋਂ ਕਾਲੇ ਕੱਪੜੇ ਪਾ ਕੇ ਆਰਡੀਨੈਂਸਾਂ ਦਾ ਵਿਰੋਧ

ਤਰਨ ਤਾਰਨ, 23 ਸਤੰਬਰ (ਲਾਲੀ ਕੈਰੋਂ)-ਕੇਂਦਰ ਸਰਕਾਰ ਤਿੰਨ ਆਰਡੀਨੈਂਸਾਂ ਲਿਆਕੇ ਦੇਸ਼ ਦਾ ਸਮੁੱਚਾ ਮੰਡੀਕਰਨ ਸਿਸਟਮ ਦੇਸ਼ ਦੇ ਕਾਰਪੋਰੇਟ ਘਰਾਣਿਆਂ ਦੀ ਝੋਲੀ 'ਚ ਪਾਉਣਾ ਚਾਹੁੰਦੀ ਹੈ ਤੇ ਇਨ੍ਹਾਂ ਆਰਡੀਨੈਂਸਾਂ ਦੇ ਆਉਣ ਨਾਲ ਆੜ੍ਹਤੀ, ਕਿਸਾਨ, ਮੁਨੀਮ, ਪੱਲੇਦਾਰ ਤੇ ...

ਪੂਰੀ ਖ਼ਬਰ »

ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ ਰੰਗ ਰੋਗਨ ਦੀ ਸੇਵਾ ਸ਼ੁਰੂ

ਝਬਾਲ, 23 ਸਤੰਬਰ (ਸੁਖਦੇਵ ਸਿੰਘ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਦੇ ਸਮੁੱਚੇ ਕੰਪਲੈਕਸ ਨੂੰ ਰੰਗ ਰੋਗਨ ਕਰਨ ਦੀ ਸੇਵਾ ਕਾਰ ਸੇਵਕ ਬਾਬਾ ਕਸ਼ਮੀਰਾ ਸਿੰਘ ਭੂਰੀ ਵਾਲਿਆਂ ਵਲੋਂ ਆਰੰਭ ਕਰ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ 8 ਵਿਸ਼ੇਸ਼ ਜਾਗਰੂਕਤਾ ਵੈਨਾਂ ਰਵਾਨਾ

ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)-ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਜਾਗਰੂਕ ਕਰਵਾਉਣ ਲਈ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਤੋਂ 8 ਵਿਸ਼ੇਸ ਜਾਗਰੂਕਤਾ ...

ਪੂਰੀ ਖ਼ਬਰ »

ਆੜ੍ਹਤ ਐਸੋਸੀਏਸ਼ਨ ਵਲੋਂ 25 ਨੂੰ ਅਨਾਜ ਮੰਡੀ ਬੰਦ ਕਰਨ ਦਾ ਐਲਾਨ

ਪੱਟੀ, 23 ਸਤੰਬਰ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਪਾਰਲੀਮੈਂਟ ਦੇ ਦੋਵਾਂ ਸਦਨਾਂ ਅੰਦਰ ਖੇਤੀ ਅਧਾਰਤ ਪਾਸ ਕੀਤੇ ਗਏ ਤਿੰਨ ਬਿੱਲਾਂ ਦੇ ਖਿਲਾਫ਼ ਸਮੁੱਚੇ ਦੇਸ਼ ਅੰਦਰ 25 ਸਤੰਬਰ ਨੂੰ ਕਿਸਾਨਾਂ ਮਜ਼ਦੂਰਾਂ ਤੋਂ ਲੈ ਕੇ ...

ਪੂਰੀ ਖ਼ਬਰ »

ਪੰਜਾਬ ਤੇ ਯੂ.ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਭੁੱਖ ਹੜਤਾਲ ਛੇਵੇਂ ਦਿਨ ਵੀ ਜਾਰੀ

ਤਰਨ ਤਾਰਨ, 23 ਸਤੰਬਰ (ਲਾਲੀ ਕੈਰੋਂ)-ਪੰਜਾਬ ਤੇ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਦੇ ਸੂਬਾ ਪੱਧਰੀ ਸੱਦੇ 'ਤੇ ਪੰਜਾਬ ਸਰਕਾਰ ਦੇ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਰਵੱਈਏ ਖਿਲਾਫ਼ ਸਥਾਨਕ ਬੱਸ ਅੱਡੇ 'ਤੇ ਛੇਵੇਂ ਦਿਨ ਬਿਜਲੀ ਕਾਮਿਆਂ ਦੀ ਏਟਕ ਜਥੇਬੰਦੀ ਦੇ 6 ...

ਪੂਰੀ ਖ਼ਬਰ »

ਸੁਖਬੀਰ ਅਤੇ ਬੀਬਾ ਬਾਦਲ ਨੇ ਮੰਨਾ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਕੀਤੀ ਗੱਲਬਾਤ

ਮੀਆਂਵਿੰਡ, 23 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਤੇ ਹਲਕੇ ਦੇ ਮੁੱਖ ਸੇਵਾਦਾਰ ਮਨਜੀਤ ਸਿੰਘ ਮੰਨਾ ਨਾਲ ਵੀਡੀਓ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ 25 ਨੂੰ ਸੂਬੇ ਭਰ 'ਚ ਕੀਤਾ ਜਾਵੇਗਾ ਚੱਕਾ ਜਾਮ-ਔਲਖ, ਲਾਲੀ

ਗੋਇੰਦਵਾਲ ਸਾਹਿਬ, 23 ਸਤੰਬਰ (ਸਕੱਤਰ ਸਿੰਘ ਅਟਵਾਲ)-ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ ਤੇ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸੁਜਿੰਦਰ ਸਿੰਘ ਲਾਲੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਰੁਪਿੰਦਰ ਕੌਰ ਬ੍ਰਹਮਪੁਰਾ ਦੀ ਅਗਵਾਈ 'ਚ ਔਰਤਾਂ ਕਿਸਾਨਾਂ ਦੇ ਹਿੱਤਾਂ ਲਈ ਨਿਤਰੀਆਂ

ਫਤਿਆਬਾਦ, 23 ਸਤੰਬਰ( ਹਰਵਿੰਦਰ ਸਿੰਘ ਧੂੰਦਾ)-ਮੋਦੀ ਸਰਕਾਰ ਵਲੋਂ ਕਿਸਾਨਾਂ ਦੇ ਖ਼ਿਲਾਫ਼ ਲਿਆਂਦੇ ਗਏ ਬਿੱਲਾਂ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਕੌਰ ਬ੍ਰਹਮਪੁਰਾ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਦੀਆਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ 25 ਨੂੰ ਫਤਿਆਬਾਦ 'ਚ ਚੱਕਾ ਜਾਮ ਕੀਤਾ ਜਾਵੇਗਾ

ਫਤਿਆਬਾਦ, 23 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪ੍ਰੋ ਵਿਰਸਾ ਸਿੰਘ ਵਲਟੋਹਾ ਵਲੋਂ ਵੱਖ-ਵੱਖ ਹਲਕਿਆਂ 'ਚ ਕੀਤੇ ਜਾ ਰਹੇ ਚੱਕਾ ਜਾਮ ਬਾਰੇ ਲਏ ਗਏ ਫੈਸਲੇ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਖਡੂਰ ਸਾਹਿਬ ਦੇ ਕਸਬਾ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਵਲੋਂ ਆਰਡੀਨੈਂਸ ਦੇ ਵਿਰੋਧ 'ਚ ਰੋਸ ਰੈਲੀ

ਮੀਆਂਵਿੰਡ, 23 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਆਰਡੀਨੈਂਸ ਦੇ ਵਿਰੋਧ 'ਚ ਯੂਥ ਆਗੂ ਸਰਪੰਚ ਪ੍ਰਦੀਪ ਸਿੰਘ ਭਲਾਈਪੁਰ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਦੇ ਯੂਥ ਵਰਕਰਾਂ ਵਲੋਂ ਟਰੈਕਟਰਾਂ, ਕਾਰਾਂ, ਗੱਡੀਆਂ ਰਾਹੀਂ ...

ਪੂਰੀ ਖ਼ਬਰ »

ਸ਼ਿਵ ਸੈਨਾ ਪੰਜਾਬ ਵਲੋਂ ਤਰਨਤਾਰਨ ਦੀ ਨਵੀਂ ਜ਼ਿਲ੍ਹਾ ਇਕਾਈ ਦਾ ਗਠਨ

ਤਰਨ ਤਾਰਨ, 23 ਸਤੰਬਰ (ਵਿਕਾਸ ਮਰਵਾਹਾ)-ਸ਼ਿਵ ਸੈਨਾ ਪੰਜਾਬ ਵਲੋਂ ਪਾਰਟੀ ਦਾ ਵਿਸਥਾਰ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਦੀ ਇਕਾਈ ਦਾ ਗਠਨ ਕੀਤਾ ਗਿਆ | ਪਾਰਟੀ ਦੇ ਉੱਤਰੀ ਭਾਰਤ ਦੇ ਪ੍ਰਮੁੱਖ ਵਿਪਿਨ ਨਈਅਰ ਤੇ ਹਿਮਾਚਲ ਦੇ ਪ੍ਰਭਾਰੀ ਸਤੀਸ਼ ਮਹਾਜਨ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਖੇਤੀ ਬਿੱਲਾਂ ਵਿਰੁੱਧ 25 ਨੂੰ ਪੰਜਾਬ ਬੰਦ ਲਈ ਲੋਕਾਂ 'ਚ ਵੱਡਾ ਉਤਸ਼ਾਹ-ਕਿਸਾਨ ਆਗੂ

ਝਬਾਲ, 23 ਸਤੰਬਰ (ਸਰਬਜੀਤ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਵਿਰੋਧ 'ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਸਬੰਧੀ ਇਲਾਕੇ ਦੇ ਵੱਖ-ਵੱਖ ਪਿੰਡਾਂ 'ਚ ਲੋਕਾਂ ਨਾਲ ਮੀਟਿੰਗਾਂ ਕਰਨ ਉਪਰੰਤ ...

ਪੂਰੀ ਖ਼ਬਰ »

25 ਦੇ ਪੰਜਾਬ ਬੰਦ ਦੇ ਸੱਦੇ ਦਾ ਖੇਮਕਰਨ ਦੇ ਦੁਕਾਨਦਾਰਾਂ ਵਲੋਂ ਵੀ ਸਮਰਥਨ

ਖੇਮਕਰਨ, 23 ਸਤੰਬਰ (ਰਾਕੇਸ਼ ਬਿੱਲਾ)-ਪੰਜਾਬ ਅੰਦਰ ਖੇਤੀ ਬਿੱਲ ਆਰਡੀਨੈਂਸ ਵਿਰੁੱਧ ਵੱਖ-ਵੱਖ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਬੰਦ ਦਾ ਸੱਦਾ ਦਿੱਤਾ ਗਿਆ ਹੈ | ਇਸ ਸਬੰਧੀ ਸ਼ਹਿਰ ਖੇਮਕਰਨ ਦੇ ਸਮੂਹ ਦੁਕਾਨਦਾਰ ਦੀ ਮੀਟਿੰਗ ਮੰਦਰ 'ਚ ਹੋਈ, ਜਿਸ ਵਿਚ ਸਰਬ ਸੰਮਤੀ ਨਾਲ 25 ...

ਪੂਰੀ ਖ਼ਬਰ »

ਕੱਲ੍ਹ ਦੇ ਪੰਜਾਬ ਬੰਦ ਦੀਆਂ ਤਿਆਰੀਆਂ ਮੁਕੰਮਲ-ਸਖੀਰਾ

ਤਰਨ ਤਾਰਨ, 23 ਸਤੰਬਰ (ਵਿਕਾਸ ਮਰਵਾਹਾ)-ਕਿਸਾਨ ਸੰਘਰਸ਼ ਕਮੇਟੀ ਪੰਜਾਬ (ਪੰਜ ਮੈਂਬਰੀ ਕਮੇਟੀ) ਜੋ ਕਿ ਗੁਰਬਾਜ ਸਿੰਘ ਸਿੱਧਵਾਂ, ਦਲੇਰ ਸਿੰਘ ਰਾਜੋਕੇ, ਸੁਖਵੰਤ ਸਿੰਘ ਵਲਟੋਹਾ, ਬਲਜਿੰਦਰ ਸਿੰਘ ਲੋਹੀਆਂ ਤੇ ਹਰਦੀਪ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਹੈ, ਤਹਿਤ ਇਹ ਐਲਾਨ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਪਹਿਲਵਾਨ ਦੀ ਵੀਡੀਓ ਕਾਨਫ਼ਰੰਸ ਰਾਹੀਂ ਮੀਟਿੰਗ-ਪ੍ਰਧਾਨ ਢਿੱਲੋਂ

ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)-ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਦੀ ਵੀਡੀਓ ਕਾਨਫ਼ਰੰਸ ਰਾਹੀਂ ਮੀਟਿੰਗ ਗੁਰਭੇਜ ਸਿੰਘ ਢਿੱਲੋਂ ਸਰਕਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੂਬਾ ਕਮੇਟੀ ਦੇ ਸੱਦੇ ਮੁਤਾਬਿਕ ਸਰਕਲ ਤਰਨ ਤਾਰਨ ਅਧੀਨ ਆਉਂਦੇ ਰਈਆ ਮੰਡਲ ...

ਪੂਰੀ ਖ਼ਬਰ »

25 ਨੂੰ ਪੰਜਾਬ ਬੰਦ ਦਾ ਪੂਰਨ ਸਮਰਥਨ

ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)-25 ਸਤੰਬਰ ਨੂੰ ਕੇਂਦਰ ਦੀਆਂ ਕਿਸਾਨ ਵਿਰੋਧੀ 3 ਆਰਡੀਨੈਸ ਦੇ ਖਿਲਾਫ਼ 25 ਸਤੰਬਰ ਨੂੰ ਪੰਜਾਬ ਬੰਦ ਕਰਨ ਦਾ ਐਲਾਨ ਕਰਦਿਆਂ ਸਭਾ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਆਗੂ ਅਮਰਜੀਤ ਸਿੰਘ ਹਰੀਕੇ, ਜਗਜੀਤ ਸਿੰਘ ਯੋਨੀ, ਵਿਦਿਆਰਥੀ ਆਗੂ ...

ਪੂਰੀ ਖ਼ਬਰ »

ਕਾਮਰੇਡ ਯੈਚੁਰੀ ਦਾ ਨਾਂਅ ਚਾਰਜਸ਼ੀਟ 'ਚ ਆਉਣ 'ਤੇ ਪ੍ਰਧਾਨ ਮੰਤਰੀ ਦੇ ਨਾਂਅ ਡੀ.ਸੀ. ਨੂੰ ਮੰਗ ਪੱਤਰ

ਤਰਨ ਤਾਰਨ, 23 ਸਤੰਬਰ (ਵਿਕਾਸ ਮਰਵਾਹਾ)-ਡਿਪਟੀ ਕਮਿਸ਼ਨਰ ਤਰਨ ਤਾਰਨ ਕੁਲਵੰਤ ਸਿੰਘ ਨੂੰ ਪ੍ਰਧਾਨ ਮੰਤਰੀ ਦੇ ਨਾਂਅ ਸੀ.ਪੀ.ਐੱਮ. ਦੇ ਕੌਮੀ ਜਨਰਲ ਸਕੱਤਰ ਕਾਮਰੇਡ ਸੀਤਾ ਰਾਮ ਯੈਚੁਰੀ ਦਾ ਨਾਂਅ ਦਿੱਲੀ ਦੰਗੇ ਦੀ ਚਾਰਜਸ਼ੀਟ 'ਚੋਂ ਕੱਢਣ ਦੀ ਮੰਗ ਨੂੰ ਲੈ ਕੇ ਕੌਮੀ ਸੱਦੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਰੋਸ ਮਾਰਚ

ਤਰਨ ਤਾਰਨ, 23 ਸਤੰਬਰ (ਪਰਮਜੀਤ ਜੋਸ਼ੀ)-ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਕਾਮਯਾਬ ਕਰਨ ਲਈ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਜਸਪਾਲ ਸਿੰਘ ਝਬਾਲ, ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਦੇ ਆਗੂ ਨਛੱਤਰ ਸਿੰਘ ਜੌੜਾ, ...

ਪੂਰੀ ਖ਼ਬਰ »

ਤਰਕਸ਼ੀਲਾਂ ਵਲੋਂ ਕਿਸਾਨ ਜਥੇਬੰਦੀਆਂ ਦੇ 25 ਦੇ ਬੰਦ ਨੂੰ ਪੂਰਨ ਹਮਾਇਤ

ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)-ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਤਰਨ ਤਾਰਨ ਦੀ ਮੀਟਿੰਗ ਜਥੇਬੰਦਕ ਮੁਖੀ ਨਰਿੰਦਰ ਸਿੰਘ ਸ਼ੇਖਚੱਕ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਤਰਨ ਤਾਰਨ ਵਿਖੇ ਹੋਈ | ਜਾਣਕਾਰੀ ਦਿੰਦਿਆਂ ਨਰਿੰਦਰ ਸ਼ੇਖਚੱਕ ਤੇ ਜ਼ੋਨ ਮੁਖੀ ਰਜਵੰਤ ...

ਪੂਰੀ ਖ਼ਬਰ »

ਬਾਬਾ ਗੁਰਬਚਨ ਸਿੰਘ ਵਲੋਂ ਕਿਸਾਨ ਜਥੇਬੰਦੀਆਂ ਦੇ ਪੰਜਾਬ ਬੰਦ ਦੇ ਸੱਦੇ ਨੂੰ ਸਮਰਥਨ ਦਾ ਐਲਾਨ

ਪੱਟੀ, 23 ਸਤੰਬਰ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਸੰਪ੍ਰਦਾਇ ਬਾਬਾ ਬਿਧੀ ਚੰਦ ਜੀ ਦੇ ਜਾਨਸ਼ੀਨ ਬਾਬਾ ਗੁਰਬਚਨ ਸਿੰਘ ਸੁਰਸਿੰਘ ਵਾਲਿਆਂ ਨੇ ਮੋਦੀ ਸਰਕਾਰ ਵਲੋਂ ਪਾਸ ਖੇਤੀ ਬਿੱਲਾਂ ਖ਼ਿਲਾਫ਼ ਕਿਸਾਨਾਂ ਵਲੋਂ ਕੀਤੇ ਜਾ ਰਹੇ ਦੇਸ਼ ਵਿਆਪੀ ਸੰਘਰਸ਼ ਦੀ ਹਮਾਇਤ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਬਿੱਲਾਂ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਵਲੋਂ ਪ੍ਰਦਰਸ਼ਨ ਅੱਜ

ਝਬਾਲ, 23 ਸਤੰਬਰ (ਸੁਖਦੇਵ ਸਿੰਘ)-ਜੇਕਰ ਪੰਜਾਬ ਦੀ ਕਿਸਾਨੀ ਬਚੇਗੀ ਤਾਂ ਹੀ ਪੰਜਾਬ ਬਚ ਸਕਦਾ ਹੈ ਕਿਉਂਕਿ ਪੰਜਾਬ ਦੀ ਆਰਥਿਕਤਾ ਕਿਸਾਨੀ 'ਤੇ ਨਿਰਭਰ ਕਰਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਤਰਨ ਤਾਰਨ ਦੇ ਸੀਨੀਅਰ ਆਗੂ ਡਾ. ਕਸ਼ਮੀਰ ਸਿੰਘ ...

ਪੂਰੀ ਖ਼ਬਰ »

ਕਿਸਾਨ ਅੰਦੋਲਨ 'ਚ ਅਕਾਲੀ ਦਲ ਵਰਕਰਾਂ ਵਲੋਂ ਅਹਿਮ ਰੋਲ ਅਦਾ ਕੀਤਾ ਜਾਵੇਗਾ- ਲਾਲ਼ੀ ਢਾਲਾ

ਸਰਾਏ ਅਮਾਨਤ ਖਾ, 23 ਸਤੰਬਰ (ਨਰਿੰਦਰ ਸਿੰਘ ਦੋਦੇ)-ਕੇਂਦਰ ਸਰਕਾਰ ਵਲੋਂ ਜੋ ਤਿੰਨ ਕਿਸਾਨ ਵਿਰੋਧੀ ਆਰਡੀਨੈਂਸ ਜਾਰੀ ਕੀਤੇ ਗਏ ਹਨ, ਕਿਸਾਨ ਅੰਦੋਲਨ 'ਚ ਅਕਾਲੀ ਵਰਕਰਾਂ ਵਲੋਂ ਵੱਡੀ ਸ਼ਮੂਲੀਅਤ ਕੀਤੀ ਜਾਵੇਗੀ | ਬੀਤੇ ਦਿਨ ਤਰਨ ਤਾਰਨ ਹਲਕੇ ਦੇ ਉਘੇ ਅਕਾਲੀ ਆਗੂ ...

ਪੂਰੀ ਖ਼ਬਰ »

ਅੰਮਿ੍ਤਸਰ ਤੋਂ ਫ਼ਿਰੋਜ਼ਪੁਰ ਵਾਇਆ ਪੱਟੀ ਰੂਟ ਸ਼ੁਰੂ ਹੋਣ ਨਾਲ ਇਲਾਕਾ ਨਿਵਾਸੀਆਂ 'ਚ ਖ਼ੁਸ਼ੀ ਦੀ ਲਹਿਰ

ਪੱਟੀ, 23 ਸਤੰਬਰ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਅੱਜ ਸਮੂਹ ਪੰਜਾਬ ਰੋਡਵੇਜ਼ ਪਨਬੱਸ ਮਹਿਕਮਾਂ ਵਲੋਂ ਜੋ ਪੱਟੀ ਤੋਂ ਕੋਟਬੁੱਢਾ ਨਵਾਂ ਪੁਲ ਫ਼ਿਰੋਜ਼ਪੁਰ ਨੂੰ ਰੂਟ ਮਿਲੇ ਹਨ | ਉਸ ਦੇ ਸਬੰਧ 'ਚ ਅੰਮਿ੍ਤਸਰ ਤੋਂ ਫ਼ਿਰੋਜ਼ਪੁਰ ਅਤੇ ਪੱਟੀ ਦੇ ਕਾਉਂਟਰ ਅੰਮਿ੍ਤਸਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਵਜੀਫ਼ੇ ਲਈ ਅਪਲਾਈ ਕਰਨ ਵਾਸਤੇ ਆਖਰੀ ਤਰੀਕ 'ਚ ਵਾਧਾ

ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਨੇ ਚਾਲੂ ਵਿਦਿਅਕ ਸੈਸ਼ਨ ਲਈ ਵੱਖ-ਵੱਖ ਵਜੀਫ਼ਾ ਸਕੀਮਾਂ ਲਈ ਅਪਲਾਈ ਵਾਸਤੇ ਆਖਰੀ ਤਾਰੀਕ 'ਚ ਵਾਧਾ ਕਰ ਦਿੱਤਾ ਹੈ | ਸਾਲ 2020-21 ਲਈ ਵਜੀਫ਼ੇ ਵਾਸਤੇ ਈ-ਪੰਜਾਬ ਪੋਰਟਲ 'ਤੇ ਅਪਲਾਈ ਕੀਤਾ ਜਾ ਸਕੇਗਾ | ਇਸ ਸਬੰਧੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੇ ਆਰਡੀਨੈਂਸਾਂ ਵਿਰੁੱਧ ਕਾਂਗਰਸ ਵਲੋਂ ਹਲਕਾ ਖੇਮਕਰਨ 'ਚ 26 ਨੂੰ ਟਰੈਕਟਰ ਰੈਲੀ-ਵਿਧਾਇਕ ਭੁੱਲਰ

ਖੇਮਕਰਨ, 23 ਸਤੰਬਰ (ਰਾਕੇਸ਼ ਬਿੱਲਾ)¸ਕੇਂਦਰ ਸਰਕਾਰ ਵਲੋਂ ਖ਼ੇਤੀਬਾੜੀ ਸੁਧਾਰ ਬਿੱਲ ਦੀ ਆੜ 'ਚ ਲਾਗੂ ਕੀਤੇ ਗਏ ਲਗਾਤਾਰ ਤਿੰਨ ਆਰਡੀਨੈਂਸ ਕਿਸਾਨਾਂ ਦੀ ਮੌਤ ਦੇ ਵਰੰਟ ਹਨ | ਇਨ੍ਹਾਂ ਨਾਲ ਦੇਸ਼ ਦਾ ਕਿਸਾਨ ਤਬਾਹੀ ਦੇ ਰਸਤੇ 'ਤੇ ਪਾਇਆ ਗਿਆ ਹੈ | ਭਾਜਪਾ ਦੀ ਇਸ ਸਾਜਿਸ਼ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਕੋਵਿਡ-19 ਮਹਾਂਮਾਰੀ ਪ੍ਰਤੀ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਣ ਲਈ ਬਹੁਪੱਖੀ ਨੀਤੀ ਨੂੰ ਅਪਣਾਇਆ ਗਿਆ ਹੈ, ਜਿਸ 'ਚ ਵੱਧ ਤੋਂ ਵੱਧ ਲੋਕਾਂ ਦੇ ਟੈਸਟ ਕਰਨੇ, ਕੋਵਿਡ-19 ਪ੍ਰਭਾਵਿਤ ਵਿਅਕਤੀਆਂ ...

ਪੂਰੀ ਖ਼ਬਰ »

ਬਾਰਡਰ ਕਿਸਾਨ ਵੈੱਲਫੇਅਰ ਸੁਸਾਇਟੀ ਪੰਜਾਬ ਆਰਡੀਨੈਂਸਾਂ ਵਿਰੁੱਧ 25 ਨੂੰ ਚੱਕਾ ਜਾਮ ਕਰੇਗੀ- ਆਗੂ

ਖੇਮਕਰਨ, 23 ਸਤੰਬਰ (ਰਾਕੇਸ਼ ਬਿੱਲਾ)-ਕੇਂਦਰ ਵਿਚਲੀ ਮੋਦੀ ਸਰਕਾਰ ਵਲੋਂ ਕਿਸਾਨੀ ਵਿਰੋਧੀ ਪਾਸ ਕੀਤੇ ਗਏ ਆਰਡੀਨੈਂਸਾਂ ਸਬੰਧੀ ਹੰਗਾਮੀ ਮੀਟਿੰਗ ਗੁਰਦੁਆਰਾ ਗੁਰੂਸਰ ਸਾਹਿਬ ਖੇਮਕਰਨ ਵਿਖੇ ਪੰਜਾਬ ਬਾਰਡਰ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰਘਬੀਰ ਸਿੰਘ ਭੰਗਾਲਾ ...

ਪੂਰੀ ਖ਼ਬਰ »

ਐੱਨ.ਆਰ.ਆਈ. ਸਮਾਜ ਸੇਵੀ ਸੰਸਥਾ ਵਲੋਂ ਬੂਟੇ ਲਗਾਉਣ ਦਾ ਉਪਰਾਲਾ ਸ਼ਲਾਘਾਯੋਗ-ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ

ਸੁਰ ਸਿੰਘ, 23 ਸਤੰਬਰ (ਧਰਮਜੀਤ ਸਿੰਘ)-ਐੱਨ.ਆਰ.ਆਈ. ਸਮਾਜ ਸੇਵੀ ਸੰਸਥਾ (ਸੁਰ ਸਿੰਘ) ਨੇ ਨਿਸ਼ਕਾਮ ਸੇਵਾ ਭਾਵਨਾ ਨਾਲ ਨਗਰ ਸੁਰ ਸਿੰਘ ਦੀ ਸਾਫ਼-ਸਫ਼ਾਈ ਕਰਵਾ ਕੇ ਜਿਥੇ ਇਸਦੀ ਦਿੱਖ ਨੂੰ ਸੰਵਾਰਿਆ ਹੈ, ਉਥੇ ਇਸ ਸਮਾਜ ਸੇਵੀ ਸੰਸਥਾ ਵਲੋਂ ਨਗਰ ਵਿਚ ਆਰੰਭ ਕੀਤੀ ਗਈ ਬੂਟੇ ...

ਪੂਰੀ ਖ਼ਬਰ »

ਖੇਤੀ ਟੈਕਨੋਕਰੇਟ ਐਕਸ਼ਨ ਕਮੇਟੀ ਸੰਘਰਸ਼ਸ਼ੀਲ ਜਥੇਬੰਦੀਆਂ ਦਾ ਸਮਰਥਨ ਕਰੇਗੀ-ਪੰਨੂੰ

ਫਤਿਆਬਾਦ 23 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਖੇਤੀ ਟੈਕਨੋਕਰੇਟ ਐਕਸ਼ਨ ਕਮੇਟੀ ਦੇ ਪ੍ਰਧਾਨ ਹਰਪਾਲ ਸਿੰਘ ਪੰਨੂੰ ਨੇ ਸਾਥੀਆਂ ਡਾ. ਜਗਵਿੰਦਰ ਸਿੰਘ, ਗੁਰਭੇਜ ਸਿੰਘ ਸਤਨਾਮ ਸਿੰਘ ਤੇ ਹੋਰਨਾਂ ਸਮੇਤ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਦੀ ਕਿਰਸਾਨੀ ਨੂੰ ...

ਪੂਰੀ ਖ਼ਬਰ »

ਖੇਤੀ ਸੋਧ ਕਾਨੂੰਨ ਦੇ ਵਿਰੋਧ 'ਚ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ

ਸੁਰ ਸਿੰਘ, 23 ਸਤੰਬਰ (ਧਰਮਜੀਤ ਸਿੰਘ)- ਖੇਤੀ ਸੋਧ ਕਾਨੂੰਨ 2020 ਦੇ ਵਿਰੋਧ 'ਚ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਸਥਾਨਕ ਇਕਾਈ ਵਲੋਂ ਕਿਸਾਨ ਆਗੂ ਰੂਪ ਸਿੰਘ ਸੁਰ ਸਿੰਘ ਦੀ ਅਗਵਾਈ 'ਚ ਮੁੱਖ ਚੌਕ ਵਿਖੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਗਿਆ | ਇਸ ਮੌਕੇ ਰੂਪ ਸਿੰਘ ਸੁਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX