ਤਾਜਾ ਖ਼ਬਰਾਂ


ਚੰਨੀ ਜੀ ਚਮਕੌਰ ਸਾਹਿਬ ਤੋਂ ਹਾਰ ਰਹੇ ਹਨ - ਅਰਵਿੰਦ ਕੇਜਰੀਵਾਲ
. . .  3 minutes ago
ਨਵੀਂ ਦਿੱਲੀ, 21 ਜਨਵਰੀ - ਅਰਵਿੰਦ ਕੇਜਰੀਵਾਲ ਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਵੱਡਾ ਸਿਆਸੀ ਹਮਲਾ ਵੇਖਣ ਨੂੰ ਮਿਲਿਆ ਹੈ | ਜ਼ਿਕਰਯੋਗ ਹੈ ਕਿ ਉਨ੍ਹਾਂ ਦਾ ਕਹਿਣਾ ਸੀ ਕਿ ਸਾਡਾ ਸਰਵੇ ਦਿਖਾ ਰਿਹਾ ਹੈ ਕਿ ਚੰਨੀ ਜੀ ਚਮਕੌਰ ਸਾਹਿਬ ਤੋਂ ਹਾਰ ਰਹੇ ਹਨ...
ਅਮਰ ਜਵਾਨ ਜੋਤੀ ਨੂੰ ਜੰਗੀ ਯਾਦਗਾਰ ਮਸ਼ਾਲ ਨਾਲ ਮਿਲਾਉਣ 'ਤੇ ਬੋਲੇ ਮਨੀਸ਼ ਤਿਵਾੜੀ, ਕਿਹਾ - ਇਹ ਇਕ ਕੌਮੀ ਦੁਖਾਂਤ ਹੈ
. . .  32 minutes ago
ਨਵੀਂ ਦਿੱਲੀ, 21 ਜਨਵਰੀ - ਅਮਰ ਜਵਾਨ ਜੋਤੀ ਨੂੰ ਜੰਗੀ ਯਾਦਗਾਰ ਮਸ਼ਾਲ ਨਾਲ ਮਿਲਾਉਣ 'ਤੇ ਕਾਂਗਰਸ ਦੇ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਜੋ ਵੀ ਕੀਤਾ ਜਾ ਰਿਹਾ ਹੈ, ਉਹ ਇਕ ਕੌਮੀ ਦੁਖਾਂਤ ਹੈ ਅਤੇ ਇਤਿਹਾਸ ਨੂੰ ਮੁੜ ਲਿਖਣ ਦਾ ਯਤਨ ਹੈ। ਅਮਰ ਜਵਾਨ ਜੋਤੀ ਨੂੰ ਜੰਗੀ ਯਾਦਗਾਰ ਮਸ਼ਾਲ ...
'ਅਮਰ ਜਵਾਨ ਜੋਤੀ' ਨੂੰ ਅੱਜ ਨਵੇਂ ਬਣੇ ਨੈਸ਼ਨਲ ਵਾਰ ਮੈਮੋਰੀਅਲ 'ਚ ਜਾਵੇਗਾ ਰੱਖਿਆ
. . .  45 minutes ago
ਨਵੀਂ ਦਿੱਲੀ, 21 ਜਨਵਰੀ - ਦਿੱਲੀ ਦੇ ਇੰਡੀਆ ਗੇਟ 'ਤੇ ਸ਼ਹੀਦਾਂ ਦੇ ਸਨਮਾਨ 'ਚ ਹਮੇਸ਼ਾ ਬਲਦੀ ਰਹਿਣ ਵਾਲੀ 'ਅਮਰ ਜਵਾਨ ਜੋਤੀ' ਨੂੰ ਅੱਜ ਨਵੇਂ ਬਣੇ ਨੈਸ਼ਨਲ ਵਾਰ ਮੈਮੋਰੀਅਲ 'ਚ ਰੱਖਿਆ ਜਾਵੇਗਾ। ਇਹ 50 ਸਾਲ ਬਾਅਦ ਹੋ ਰਿਹਾ ਹੈ, ਜਦੋਂ ਅਮਰ ਜਵਾਨ ...
ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਹਫ਼ਤਾਵਰੀ ਕਰਫ਼ਿਊ ਖ਼ਤਮ ਕਰਨ ਲਈ ਉਪ ਸਰਕਾਰ ਨੂੰ ਕੀਤੀ ਸਿਫ਼ਾਰਿਸ਼
. . .  56 minutes ago
ਨਵੀਂ ਦਿੱਲੀ, 21 ਜਨਵਰੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਫ਼ਤਾਵਰੀ ਕਰਫ਼ਿਊ ਖ਼ਤਮ ਕਰਨ ਲਈ ਉਪ ਸਰਕਾਰ ਨੂੰ ਸਿਫ਼ਾਰਿਸ਼ ਭੇਜੀ। ਪ੍ਰਸਤਾਵ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਾਜ਼ਾਰਾਂ ਵਿਚ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3,47,254 ਨਵੇਂ ਮਾਮਲੇ, 703 ਮੌਤਾਂ
. . .  about 1 hour ago
ਨਵੀਂ ਦਿੱਲੀ, 21 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3,47,254 ਨਵੇਂ ਮਾਮਲੇ ਅਤੇ....
ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨੇ ਮੇਘਾਲਿਆ, ਮਨੀਪੁਰ ਅਤੇ ਤ੍ਰਿਪੁਰਾ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦਿਵਸ 'ਤੇ ਸ਼ੁੱਭਕਾਮਨਾਵਾਂ ਦਿੱਤੀਆਂ
. . .  about 2 hours ago
ਨਵੀਂ ਦਿੱਲੀ, 21 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਟਵੀਟ ਕਰਕੇ ਮੇਘਾਲਿਆ, ਮਨੀਪੁਰ ਅਤੇ ਤ੍ਰਿਪੁਰਾ ਦੇ ਲੋਕਾਂ ਨੂੰ ਉਨ੍ਹਾਂ ਦੇ....
ਪ੍ਰਧਾਨ ਮੰਤਰੀ ਮੋਦੀ ਅੱਜ ਗੁਜਰਾਤ ਦੇ ਸੋਮਨਾਥ ਵਿਚ ਇਕ ਨਵੇਂ ਸਰਕਟ ਹਾਊਸ ਦਾ ਉਦਘਾਟਨ ਕਰਨਗੇ
. . .  about 2 hours ago
ਨਵੀਂ ਦਿੱਲੀ, 21 ਜਨਵਰੀ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਜਰਾਤ ਦੇ ਸੋਮਨਾਥ ਵਿਚ ਇਕ ਨਵੇਂ ਸਰਕਟ ਹਾਊਸ ਦਾ ਉਦਘਾਟਨ....
ਵਿਸਫੋਟਕ ਲੈ ਜਾ ਰਿਹਾ ਟਰੱਕ ਇਕ ਮੋਟਰਸਾਈਕਲ ਨਾਲ ਟਕਰਾਇਆ, ਧਮਾਕੇ 'ਚ ਘੱਟੋ-ਘੱਟ 17 ਲੋਕ ਮਾਰੇ ਗਏ ਅਤੇ 59 ਜ਼ਖਮੀ
. . .  about 2 hours ago
ਨਵੀਂ ਦਿੱਲੀ, 21 ਜਨਵਰੀ - ਇਕ ਸੋਨੇ ਦੀ ਖਾਨ ਵਿਚ ਵਿਸਫੋਟਕ ਲੈ ਜਾ ਰਿਹਾ ਇਕ ਟਰੱਕ ਇਕ ਮੋਟਰਸਾਈਕਲ ਨਾਲ ਟਕਰਾਉਣ ਤੋਂ ਬਾਅਦ ਇਕ ਧਮਾਕੇ ਵਿਚ ਘੱਟੋ-ਘੱਟ ....
ਟੀ-20 ਵਿਸ਼ਵ ਕੱਪ 2022 ਦੇ ਮੈਚਾਂ ਦਾ ਐਲਾਨ, ਭਾਰਤ 23 ਅਕਤੂਬਰ ਨੂੰ ਐੱਮ.ਸੀ.ਜੀ.'ਚ ਪਾਕਿਸਤਾਨ ਨਾਲ ਭਿੜੇਗਾ
. . .  about 2 hours ago
ਨਵੀਂ ਦਿੱਲੀ, 21 ਜਨਵਰੀ - ਟੀ-20 ਵਿਸ਼ਵ ਕੱਪ 2022 ਦੇ ਮੈਚਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਰਤ ਨੂੰ ਸੁਪਰ 12 ਪੜਾਅ ਦੇ ਗਰੁੱਪ 2 ਵਿਚ ਪਾਕਿਸਤਾਨ, ਦੱਖਣੀ ਅਫ਼ਰੀਕਾ, ਬੰਗਲਾਦੇਸ਼ ਅਤੇ ਦੋ ਕੁਆਲੀਫਾਇਰ....
'ਪਰੀਕਸ਼ਾ ਪੇ ਚਰਚਾ 2022' ਲਈ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 27 ਜਨਵਰੀ ਤੱਕ ਵਧਾਈ
. . .  about 2 hours ago
ਨਵੀਂ ਦਿੱਲੀ, 21 ਜਨਵਰੀ - 'ਪਰੀਕਸ਼ਾ ਪੇ ਚਰਚਾ 2022' ਲਈ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 27 ਜਨਵਰੀ....
ਆਸਟਰੀਆ ਦੀ ਸੰਸਦ ਨੇ ਬਾਲਗਾਂ ਲਈ ਵੈਕਸੀਨ ਦੇ ਆਦੇਸ਼ ਨੂੰ ਦਿੱਤੀ ਮਨਜ਼ੂਰੀ
. . .  about 2 hours ago
ਆਸਟਰੀਆ, 21 ਜਨਵਰੀ - ਆਸਟਰੀਆ ਦੀ ਸੰਸਦ ਨੇ ਅਗਲੇ ਮਹੀਨੇ ਤੋਂ ਬਾਲਗਾਂ ਲਈ ਕੋਰੋਨਾ ਟੀਕੇ ਲਾਜ਼ਮੀ ਬਣਾਉਣ....
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਇਹ ਸਪੱਸ਼ਟ ਹੈ ਕਿ ਮੁੱਖ ਮੰਤਰੀ ਚੰਨੀ ਪੰਜਾਬ ਵਿਚ ਰੇਤ ਮਾਫੀਆ ਦੀ ਅਗਵਾਈ ਕਰ ਰਿਹਾ ਹੈ - ਹਰਸਿਮਰਤ ਕੌਰ ਬਾਦਲ
. . .  1 day ago
ਭਗੀਰਥ ਸਿੰਘ ਗਿੱਲ ਲੋਪੋ ਯੂਥ ਅਕਾਲੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਚੰਡੀਗੜ੍ਹ, 20 ਜਨਵਰੀ- ਸੰਤ ਜਗਜੀਤ ਸਿੰਘ ਜੀ ਲੋਪੋਂ ਦੇ ਸਪੁੱਤਰ ਭਗੀਰਥ ਸਿੰਘ ਗਿੱਲ ਲੋਪੋਂ ਨੂੰ ਯੂਥ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਆਪਣਾ ਓ.ਐਸ.ਡੀ (ਓ.ਐਸ.ਡੀ ਟੂ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ) ਵਜੋਂ ਨਿਯੁਕਤ ਕੀਤਾ ਹੈ। ਇਸ 'ਤੇ ਸੁਖਬੀਰ ਸਿੰਘ ਬਾਦਲ...
ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਨੇ ਗੈਰ-ਕਾਨੂੰਨੀ ਮਾਈਨਿੰਗ ਕਰਕੇ ਕੀਤੀ ਕਰੋੜਾਂ ਦੀ ਕਮਾਈ-ਬਿਕਰਮ ਸਿੰਘ ਮਜੀਠੀਆ
. . .  1 day ago
ਛੇਹਰਟਾ, 20 ਜਨਵਰੀ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਡਾ.ਦਲਬੀਰ ਸਿੰਘ ਵੇਰਕਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ, ਜਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਮਾਝੇ...
ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਵੀ.ਆਈ.ਪੀ. ਨੂੰ ਵੀ ਨਹੀਂ ਮਿਲੀ ਇਜਾਜ਼ਤ
. . .  1 day ago
ਅਟਾਰੀ, 20 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਗਈ..
ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ
. . .  1 day ago
ਚੰਡੀਗੜ੍ਹ, 20 ਜਨਵਰੀ-ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ..
ਵਿਧਾਇਕ ਬੈਂਸ ਸਮੇਤ ਸੱਤ ਖ਼ਿਲਾਫ਼ ਭਗੌੜਾ ਕਰਾਰ ਦਿੱਤੇ ਜਾਣ ਦੀ ਕਾਰਵਾਈ ਸ਼ੁਰੂ
. . .  1 day ago
ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਹੋਰਨਾਂ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਜਾਣ..
ਪੰਜਾਬ ਚੋਣਾਂ : ਬਸਪਾ ਨੇ 14 ਸੀਟਾਂ ਤੋਂ ਐਲਾਨੇ ਉਮੀਦਵਾਰ
. . .  1 day ago
ਚੰਡੀਗੜ੍ਹ, 20 ਜਨਵਰੀ-ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜਨ ਜਾ ਰਹੀ ਹੈ। ਚੋਣਾਂ ਨੂੰ ਲੈ ਕੇ ਬਸਪਾ ਨੇ ਆਪਣੇ ਹਿੱਸੇ ਦੀਆਂ 14 ਸੀਟਾਂ ਤੋਂ ਅੱਜ ਉਮੀਦਵਾਰਾਂ ਦਾ ਐਲਾਨ ਕਰ ..
ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ ਜਾਰੀ, ਦੋ ਔਰਤਾਂ ਸਮੇਤ 8 ਮਰੀਜ਼ਾਂ ਦੀ ਹੋਈ ਮੌਤ
. . .  1 day ago
ਅੰਮ੍ਰਿਤਸਰ, 20 ਜਨਵਰੀ (ਰੇਸ਼ਮ ਸਿੰਘ)- ਲਗਾਤਾਰ ਘਾਤਕ ਹੋ ਰਿਹਾ ਕੋਰੋਨਾ ਦਾ ਕਹਿਰ ਹਾਲੇ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਅੱਜ ਦੂਜੇ ਦਿਨ 2 ਔਰਤਾਂ ਸਮੇਤ 8 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਤੋਂ ਪਹਿਲਾਂ ਬੀਤੇ ਦਿਨ 7 ਮਰੀਜ਼ਾਂ ਦੀ ਮੌਤ ਹੋਈ ਸੀ ਜਦੋਂਕਿ...
ਚੰਨੀ ਦੇ ਪਰਿਵਾਰ ਨੇ 111 ਦਿਨਾਂ 'ਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਕਰਕੇ ਕੀਤੀ ਕਰੋੜਾਂ ਦੀ ਕਮਾਈ : ਹਰਸਿਮਰਤ ਕੌਰ ਬਾਦਲ
. . .  1 day ago
ਬਠਿੰਡਾ, 20 ਜਨਵਰੀ- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨੇ 'ਤੇ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ 111 ਦਿਨਾਂ ਦੇ ਮੁੱਖ ਮੰਤਰੀ ਦੇ ਕਾਰਜਕਾਲ...
ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਚੱਲੀ ਗੋਲੀ, ਇਕ ਜ਼ਖ਼ਮੀ
. . .  1 day ago
ਜਲੰਧਰ, 20 ਜਨਵਰੀ- ਥਾਣਾ ਨਕੋਦਰ ਦੇ ਚੂਹੜ ਪਿੰਡ ਵਿਖੇ ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ । ਇਸ ਗੋਲੀ ਦੇ ਚੱਲਣ ਨਾਲ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ ਜਿਸਦੀ ਗੰਭੀਰ ਹਾਲਤ ਨੂੰ ..
ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
. . .  1 day ago
ਚੰਡੀਗੜ੍ਹ, 20 ਜਨਵਰੀ-ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਵਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਹੈ। ਇਸ 'ਤੇ ਰਣਦੀਪ ਸੂਰਜੇਵਾਲਾ ਦਾ ਕਹਿਣਾ ਹੈ ਕਿ ਭਾਜਪਾ 'ਆਪ' ਨਾਲ ਮਿਲੀ ਹੋਈ ਹੈ ਅਤੇ ਮੁੱਖ ਮੰਤਰੀ ਚੰਨੀ ਦੇ ਖ਼ਿਲਾਫ਼ ਸਾਜ਼ਿਸ਼..
ਮੌਜੂਦਾ ਸਰਪੰਚ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਗੁਰੂ ਹਰਸਹਾਏ, 20 ਜਨਵਰੀ (ਕਪਿਲ ਕੰਧਾਰੀ) - ਗੁਰੂ ਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸਰਦਾਰ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਨਾਲ ਲੱਗਦੇ ਪਿੰਡ ਰਾਜਾ ਰਾਏ ਦਾ...
ਪੰਜਾਬੀ ਨੌਜਵਾਨ ਦੀ ਮ੍ਰਿਤਕ ਦੇਹ ਮਨੀਲਾ ਤੋਂ ਪਿੰਡ ਪਹੁੰਚਣ 'ਤੇ ਹੋਇਆ ਅੰਤਿਮ ਸੰਸਕਾਰ
. . .  1 day ago
ਨੱਥੂਵਾਲਾ ਗਰਬੀ, 20 ਜਨਵਰੀ (ਸਾਧੂ ਰਾਮ ਲੰਗੇਆਣਾ)-ਪਿੰਡ ਲੰਗੇਆਣਾ ਪੁਰਾਣਾ ਜ਼ਿਲ੍ਹਾ ਮੋਗਾ ਦੇ ਵਾਸੀ ਹਰਜਿੰਦਰ ਸਿੰਘ ਦਾ ਨੌਜਵਾਨ ਭਾਣਜਾ ਜਗਮੀਤ ਸਿੰਘ 24 ਸਾਲ ਪੁੱਤਰ ਬਲਬੀਰ ਸਿੰਘ ਜੱਟ ਸਿੱਖ ਵਾਸੀ ਪੰਜਗਰਾਈਂ ਖ਼ੁਰਦ ਜਿਸ ਦਾ ਕੁਝ ਦਿਨ..
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਅੱਸੂ ਸੰਮਤ 552

ਫਰੀਦਕੋਟ

ਗੁਰਦੁਆਰਾ ਗੋਦੜੀ ਸਾਹਿਬ ਵਿਖੇ ਬਾਬਾ ਫ਼ਰੀਦ ਜੀ ਦੇ ਸਲੋਕਾਂ ਨਾਲ ਆਗਮਨ ਪੁਰਬ ਦੀ ਹੋਈ ਸਮਾਪਤੀ

• ਜਸਵੰਤ ਸਿੰਘ ਪੁਰਬਾ
ਫ਼ਰੀਦਕੋਟ, 23 ਸਤੰਬਰ-ਅੱਜ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਉਪਰੰਤ ਹਜ਼ੂਰੀ ਰਾਗੀ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ | ਗ੍ਰੰਥੀ ਭਾਈ ਦੀਦਾਰ ਸਿੰਘ ਵਲੋਂ ਬਾਬਾ ਫ਼ਰੀਦ ਜੀ ਦੇ ਸਲੋਕਾਂ ਦਾ ਜਾਪ ਕੀਤਾ ਗਿਆ ਇਹ ਪ੍ਰੋਗਰਾਮ ਗੁਰਦੁਆਰਾ ਗੋਦੜੀ ਸਾਹਿਬ ਬਾਬਾ ਫ਼ਰੀਦ ਜੀ ਦੇ ਫੇਸਬੁੱਕ ਪੇਜ਼ 'ਤੇ ਲਾਈਵ ਦਿਖਾਇਆ ਗਿਆ | ਬਾਬਾ ਫ਼ਰੀਦ ਸੰਸਥਾਵਾਂ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਖਾਲਸਾ ਵਲੋਂ ਹਰ ਸਾਲ ਦੀ ਤਰ੍ਹਾਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੂੰ ਸਿਰੋਪਾਉ ਅਤੇ ਦੁਸ਼ਾਲਾ ਦੇ ਕੇ ਸਨਮਾਨਿਤ ਕੀਤਾ ਗਿਆ | ਗੁਰਦੁਆਰਾ ਗੋਦੜੀ ਸਾਹਿਬ ਬਾਬਾ ਫ਼ਰੀਦ ਜੀ ਦੇ ਸੇਵਾਦਾਰ ਗੁਰਜਾਪ ਸਿੰਘ ਸੇਖੋਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਨ 1969 ਤੋਂ ਲਗਾਤਾਰ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਬੜ੍ਹੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ | ਜਿਸ ਵਿਚ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਗੁਰਦੁਆਰਾ ਸਾਹਿਬ ਵਿਖੇ ਆਪਣੀ ਸ਼ਰਧਾ ਦੇ ਫੁੱਲ ਭੇਟ ਕਰਨ ਪੁੱਜਦੇ ਹਨ | 23 ਸਤੰਬਰ ਨੂੰ ਨਗਰ ਕੀਰਤਨ ਟਿੱਲਾ ਬਾਬਾ ਫ਼ਰੀਦ ਤੋਂ ਚੱਲ ਕੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਪਹੁੰਚਦਾ ਹੈ, ਧਾਰਮਿਕ ਦੀਵਾਨ ਸਜਾਏ ਜਾਂਦੇ ਹਨ ਅਤੇ ਸਮਾਪਤੀ ਸਮਾਰੋਹ ਦੌਰਾਨ ਦੋ ਮਹੱਤਵਪੂਰਨ ਐਵਾਰਡ ਭਗਤ ਪੂਰਨ ਐਵਾਰਡ ਫ਼ਾਰ ਸਰਵਿਸ ਟੂ ਹਿਓਮੈਂਟੀ ਅਤੇ ਬਾਬਾ ਫ਼ਰੀਦ ਐਵਾਰਡ ਫਾਰ ਆਨੈਸਿਟੀ ਦਿੱਤੇ ਜਾਂਦੇ ਹਨ | ਇਸ ਸਾਲ ਆਗਮਨ ਪੁਰਬ ਦੀ ਸ਼ੁਰੂਆਤ ਵਿਚ ਕਮੇਟੀ ਵਲੋਂ ਮੀਟਿੰਗ ਕੀਤੀ ਗਈ, ਜਿਸ ਵਿਚ ਫ਼ੈਸਲਾ ਲਿਆ ਗਿਆ ਸੀ ਕਿ ਇਸ ਵਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਨਗਰ ਕੀਰਤਨ ਨਹੀਂ ਸਜਾਇਆ ਜਾਵੇਗਾ ਅਤੇ ਨਾ ਹੀ ਐਵਾਰਡ ਦਿੱਤੇ ਜਾਣਗੇ | ਮੀਟਿੰਗ ਵਿਚ ਲਏ ਗਏ ਫ਼ੈਸਲੇ ਨੂੰ ਧਿਆਨ ਵਿਚ ਰੱਖਦਿਆਂ ਆਗਮਨ ਪੁਰਬ ਦੇ ਆਰੰਭ ਵਿਚ 21 ਸਤੰਬਰ ਨੂੰ ਗੁਰਦੁਆਰਾ ਗੋਦੜੀ ਸਾਹਿਬ ਬਾਬਾ ਫ਼ਰੀਦ ਜੀ ਵਿਖੇ ਸ੍ਰੀ ਅਖੰਡ ਪਾਠ ਆਰੰਭ ਕੀਤੇ ਗਏ ਤੇ 23 ਸਤੰਬਰ ਨੂੰ ਭੋਗ ਪਾਏ ਗਏ | ਇਸ ਮੌਕੇ ਬਾਬਾ ਫ਼ਰੀਦ ਜੀ ਦੀਆਂ ਲਗਪਗ 5000 ਕਿਤਾਬਾਂ ਵੰਡੀਆਂ ਗਈਆਂ ਤਾਂ ਜੋ ਸੰਗਤਾਂ ਆਪਣੇ ਘਰ ਰਹਿ ਕੇ ਹੀ ਪਾਠ ਕਰ ਸਕਣ | ਸਮੂਹ ਸੰਗਤਾਂ ਵਲੋਂ ਵੀ ਇਸ ਬੇਨਤੀ ਨੂੰ ਪ੍ਰਵਾਨ ਕਰਦਿਆਂ ਅਤੇ ਆਪਣੀ ਸੂਝ - ਬੂਝ ਤੇ ਸਿਆਣਪ ਦਾ ਸਬੂਤ ਦਿੰਦਿਆਂ ਗੁਰਦੁਆਰਾ ਸਾਹਿਬ ਵਿਚ ਇੱਕਠ ਨਹੀਂ ਕੀਤਾ, ਜੋ ਸ਼ਰਧਾਲੂ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ, ਉਨ੍ਹਾਂ ਸਭ ਦੇ ਮਾਸਕ ਪਾਏ ਹੋਏ ਸਨ ਜਾਂ ਮੂੰਹ ਢੱਕੇ ਹੋਏ ਸਨ ਅਤੇ ਸਮਾਜਿਕ ਦੂਰੀ ਬਣਾ ਕੇ ਰੱਖੀ ਹੋਈ ਸੀ | ਗੁਰਦੁਆਰਾ ਕਮੇਟੀ ਵਲੋਂ ਸੇਵਾਦਾਰਾਂ ਨੂੰ ਵੀ ਗਲਬੱਜ਼, ਮਾਸਕ ਅਤੇ ਹੈਡ ਸ਼ੀਲਡਾਂ ਮੁੱਹਈਆ ਕਰਵਾਈਆਂ ਗਈਆਂ ਸਨ | ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਬਾਖੂਬੀ ਪਾਲਣਾ ਕੀਤੀ ਗਈ ¢ ਸੰਗਤਾਂ ਦੀ ਚੜ੍ਹਦੀ ਕਲਾ ਅਤੇ ਬਾਬਾ ਫ਼ਰੀਦ ਜੀ ਦੇ ਸ਼ੁਕਰਾਨੇ ਦੀ ਅਰਦਾਸ ਉਪਰੰਤ ਹੁਕਨਾਮਾ ਲੈ ਕੇ ਆਗਮਨ ਪੁਰਬ ਦੀ ਸਮਾਪਤੀ ਕੀਤੀ ਗਈ | ਆਿਖ਼ਰ ਵਿਚ ਸੇਵਾਦਾਰ ਗੁਰਜਾਪ ਸਿੰਘ ਸੇਖੋਂ ਵਲੋਂ ਆਏ ਹੋਏ ਮੁੱਖ ਮਹਿਮਾਨ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਨੇ ਦੱਸਿਆ ਕਿ ਜਿੱਥੇ ਹਰ ਸਾਲ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਪਹੁੰਚਦੀਆਂ ਸਨ ਪ੍ਰੰਤੂ ਇਸ ਸਾਲ ਸਿਰਫ਼ 30 ਪ੍ਰਤੀਸ਼ਤ ਸੰਗਤ ਹੀ ਮੱਥਾ ਟੇਕਣ ਆਈ |

ਨੈਸ਼ਨਲ ਐਵਾਰਡੀ ਰਜਿੰਦਰ ਕੁਮਾਰ ਤੇ ਕਲਾਕਾਰ ਬੂਟਾ ਗੱਪੀ ਦਾ ਹੋਇਆ ਫ਼ਖਰ-ਏ-ਫ਼ਰੀਦਕੋਟ ਐਵਾਰਡ ਨਾਲ ਸਨਮਾਨ

ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੂਰਬ ਦੇ ਅੰਤਿਮ ਦਿਨ ਟਿੱਲਾ ਬਾਬਾ ਸ਼ੇਖ਼ ਫ਼ਰੀਦ ਜੀ ਵਿਖੇ ਨੈਸ਼ਨਲ ਐਵਾਰਡੀ ਅਧਿਆਪਕ ਰਜਿੰਦਰ ਕੁਮਾਰ ਅਤੇ ਕਲਾਕਾਰ ਬੂਟਾ ਗੱਪੀ ਨੂੰ ਫ਼ੱਖਰ-ਏ-ਫ਼ਰੀਦਕੋਟ ਐਵਾਰਡ ਨਾਲ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ 30 ਨੂੰ ਪੁਤਲਾ ਫੂਕ ਮੁਜ਼ਾਹਰਾ

ਫ਼ਰੀਦਕੋਟ, 23 ਸਤੰਬਰ (ਸਰਬਜੀਤ ਸਿੰਘ)-ਸਾਂਝਾ ਅਧਿਆਪਕ ਮੋਰਚਾ ਫ਼ਰੀਦਕੋਟ ਵਲੋਂ ਇੱਥੇ ਇਕ ਮੀਟਿੰਗ ਕਰਕੇ 30 ਸਤੰਬਰ ਨੂੰ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਬੁੱਤ ਫ਼ੂਕ ਕੇ ਰੋਸ ਮੁਜ਼ਾਹਰਾ ਕਰਨ ਦਾ ਫ਼ੈਸਲਾ ਕੀਤਾ ਗਿਆ | ਸੁਖਵਿੰਦਰ ਸਿੰਘ ਸੁੱਖੀ ਨੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ 25 ਨੂੰ ਹਲਕੇ ਵਾਇਜ਼ ਚੱਕੇ ਜਾਮ ਕਰਕੇ ਹਾਈਵੇ ਬੰਦ ਕੀਤੇ ਜਾਣਗੇ-ਸੂਬਾ ਸਿੰਘ ਬਾਦਲ

ਜੈਤੋ, 23 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਵਿਰੋਧੀ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਵਲੋਂ 25 ਸਤੰਬਰ ਦਿਨ ਸ਼ੁੱਕਰਵਾਰ ਨੂੰ ਦਿੱਤੇ ਪੰਜਾਬ ਬੰਦ, ਚੱਕਾ ਜਾਮ, ਰੇਲ ਰੋਕੋ ਦੇ ਸੱਦਾ ਦਾ ਸਮਰਥਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਬਾਬਾ ਫ਼ਰੀਦ ਆਗਮਨ ਪੁਰਬ ਦੇ ਆਖ਼ਰੀ ਦਿਨ ਸਜਾਏ ਗਏ ਧਾਰਮਿਕ ਦੀਵਾਨ

ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ)-ਮਹਾਨ ਸੂਫ਼ੀ ਸੰਤ ਬਾਬਾ ਸ਼ੇਖ਼ ਫ਼ਰੀਦ ਜੀ ਦੀ ਯਾਦ ਵਿਚ ਹਰ ਸਾਲ ਮਨਾਇਆ ਜਾਣ ਵਾਲਾ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਜੋ ਪੰਜ ਦਿਨ ਮੇਲੇ ਦੇ ਰੂਪ ਵਿਚ ਮਨਾਇਆ ਜਾਂਦਾ ਰਿਹਾ ਹੈ ਅਤੇ ਇਸ ਵਿਚ ਕਈ ਤਰ੍ਹਾਂ ਦੇ ਖੇਡ ਮੁਕਾਬਲੇ, ...

ਪੂਰੀ ਖ਼ਬਰ »

ਫ਼ਰੀਦਕੋਟ ਜ਼ਿਲ੍ਹੇ 'ਚ 1 ਕੋਰੋਨਾ ਮਰੀਜ਼ ਦੀ ਮੌਤ, 35 ਪਾਜ਼ੀਟਿਵ ਕੇਸ ਆਏ

ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ)- ਸਿਵਲ ਸਰਜਨ ਫ਼ਰੀਦਕੋਟ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲ੍ਹੇ ਅੰਦਰ 35 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜ਼ਿਲ੍ਹੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 560 ਹੋ ਗਈ ਹੈ | ...

ਪੂਰੀ ਖ਼ਬਰ »

ਮੰਡੀ ਬੋਰਡ ਯੂਨੀਅਨ ਵਲੋਂ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਦੀ ਹਮਾਇਤ

ਕੋਟਕਪੂਰਾ, 23 ਸਤੰਬਰ (ਮੋਹਰ ਸਿੰਘ ਗਿੱਲ)-ਕੇਂਦਰੀ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਆਰਡੀਨੈੈਂਸ ਦੇ ਵਿਰੋਧ 'ਚ ਸਮੂਹ ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਦਾ ਪੰਜਾਬ ਮੰਡੀ ਬੋਰਡ ਫ਼ੀਡਲ ਇੰਪਲਾਈਜ਼ ਯੂਨੀਅਨ ਪੰਜਾਬ ਨੇ ...

ਪੂਰੀ ਖ਼ਬਰ »

ਅਸਲ੍ਹੇ ਸਮੇਤ ਇਕ ਵਿਅਕਤੀ ਕਾਬੂ

ਸਾਦਿਕ, 23 ਸਤੰਬਰ (ਗੁਰਭੇਜ ਸਿੰਘ ਚੌਹਾਨ)-ਬੀਤੀ ਰਾਤ ਥਾਣਾ ਸਾਦਿਕ ਦੀ ਪੁਲਿਸ ਵਲੋਂ ਏ.ਐਸ.ਆਈ ਸੁਖਦਰਸ਼ਨ ਕੁਮਾਰ ਦੀ ਅਗਵਾਈ ਵਿਚ ਇਕ ਵਿਅਕਤੀ ਜਿਸ ਦਾ ਨਾਂਅ ਗੁਰਕੀਰਤਨ ਸਿੰਘ ਪੁੱਤਰ ਨਿਰਵੈਰ ਸਿੰਘ ਵਾਸੀ ਕਿਲੀ ਥਾਣਾ ਲੱਖੋ ਕੇ ਬਹਿਰਾਮ ਜ਼ਿਲ੍ਹਾ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਕੇਂਦਰੀ ਮਾਡਰਨ ਜੇਲ੍ਹ ਦੇ ਕੈਦੀ ਤੋਂ ਮੋਬਾਈਲ ਬਰਾਮਦ

ਫ਼ਰੀਦਕੋਟ, 23 ਸਤੰਬਰ (ਸਰਬਜੀਤ ਸਿੰਘ)-ਸਥਾਨਕ ਕੇਂਦਰੀ ਮਾਡਰਨ ਜੇਲ੍ਹ ਦੇ ਕੈਦੀ ਤੋਂ ਇਕ ਮੋਬਾਇਲ ਫ਼ੋਨ, ਹੈੱਡਫੋਨ ਅਤੇ ਸਿੰਮ ਬਰਾਮਦ ਹੋਇਆ ਹੈ | ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

'ਪੰਜਾਬ ਬੰਦ' ਦੇ ਸੱਦੇ ਦੀ ਵੱਖ-ਵੱਖ ਜਥੇਬੰਦੀਆਂ ਵਲੋਂ ਹਮਾਇਤ ਦਾ ਐਲਾਨ

ਕੋਟਕਪੂਰਾ, 23 ਸਤੰਬਰ (ਮੋਹਰ ਗਿੱਲ, ਮੇਘਰਾਜ)-ਆਲ ਪੰਜਾਬ ਬੇਰੁਜ਼ਗਾਰ ਡੀ.ਪੀ.ਈ ਅਧਿਆਪਕ ਯੂਨੀਅਨ ਪੰਜਾਬ ਵਲੋਂ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਗਏ 25 ਸਤੰਬਰ ਨੂੰ 'ਪੰਜਾਬ ਬੰਦ' ਦੇ ਸੰਘਰਸ਼ ਦੀ ਹਮਾਇਤ ਕੀਤੀ ਹੈ | ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਕਣਕ ਦੇ ਭਾਅ 'ਚ 50 ਰੁਪਏ ਵਾਧਾ ਕਰਕੇ ਜ਼ਖ਼ਮਾਂ 'ਤੇ ਲੂਣ ਛਿੜਕਿਆ-ਬੀ. ਕੇ. ਯੂ. ਏਕਤਾ

ਸਾਦਿਕ, 23 ਸਤੰਬਰ (ਗੁਰਭੇਜ ਸਿੰਘ ਚੌਹਾਨ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਬਲਾਕ ਸਾਦਿਕ ਦੀ ਮੀਟਿੰਗ ਬਲਾਕ ਪ੍ਰਧਾਨ ਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪੱਈਆਂ ਵਾਲਾ ਅਤੇ ਜ਼ਿਲ੍ਹਾ ਪ੍ਰੈਸ ...

ਪੂਰੀ ਖ਼ਬਰ »

ਪੈਨਸ਼ਨਰਜ਼ ਯੂਨੀਅਨ ਵਲੋਂ ਕਿਸਾਨ ਸੰਘਰਸ਼ ਦੀ ਹਮਾਇਤ

ਫ਼ਰੀਦਕੋਟ, 23 ਸਤੰਬਰ (ਸਰਬਜੀਤ ਸਿੰਘ)-ਪੰਜਾਬ ਪੈਨਸ਼ਨਰਜ਼ ਯੂਨੀਅਨ (ਏਟਕ) ਵਲੋਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੇ ਖੇਤੀ ਸੈਕਟਰ ਦਾ ਉਜਾੜਾ ਕਰਨ ਵਾਲੇ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਵਿੱਢੇ ਸੰਘਰਸ਼ ਦੀ ਪੂਰਨ ਹਮਾਇਤ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਯੂਨਾਈਟਿਡ ਹਿਊਮਨ ਰਾਈਟਸ ਫ਼ਰੰਟ ਵਲੋਂ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰਨ ਦਾ ਫ਼ੈਸਲਾ

ਜੈਤੋ, 23 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਕੇਂਦਰ ਦੀ ਮੋਦੀ ਸਰਕਾਰ ਦੁਆਰਾ ਕਿਸਾਨ ਵਿਰੋਧੀ ਤਿੰਨ ਬਿੱਲਾਂ (ਆਰਡੀਨੈਂਸ) ਨੂੰ ਮਨਜ਼ੂਰੀ ਦਿੱਤੇ ਜਾਣ 'ਤੇ ਸਰਕਾਰ ਪ੍ਰਤੀ ਹਰ ਵਰਗ ਵਿਚ ਗੁੱਸਾ ਪਾਇਆ ਜਾ ਰਿਹਾ ਹੈ ਅਤੇ ਇਨ੍ਹਾਂ ਬਿੱਲਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਕਮੇਟੀ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਕੋਟਲੀ ਅਬਲੂ ਵਿਖੇ ਕਮੇਟੀ ਦੀ ਚੋਣ ਕੀਤੀ ਗਈ | ਇਸ ਮੌਕੇ ਜਗਮੀਤ ਸਿੰਘ ਨੂੰ ਪ੍ਰਧਾਨ, ਸੁਖਵਿੰਦਰ ਸਿੰਘ ਤੇ ਜਸਪ੍ਰੀਤ ਸਿੰਘ ਨੂੰ ਵਾਈਸ ਪ੍ਰਧਾਨ, ਸੁਖਜਿੰਦਰ ਸਿੰਘ ਨੂੰ ...

ਪੂਰੀ ਖ਼ਬਰ »

ਏਕਜੋਤਿ ਗੁਰਮਤਿ ਖਾਲਸਾ ਸੇਵਾ ਸੁਸਾਇਟੀ ਕਰੇਗੀ ਰੋਸ ਪ੍ਰਦਰਸ਼ਨ

ਪੰਜਗਰਾੲੀਂ ਕਲਾਂ, 23 ਸਤੰਬਰ (ਸੁਖਮੰਦਰ ਸਿੰਘ ਬਰਾੜ)-ਸਥਾਨਕ ਏਕਜੋਤਿ ਗੁਰਮਤਿ ਖਾਲਸਾ ਸੇਵਾ ਸੁਸਾਇਟੀ ਦੀ ਮੀਟਿੰਗ ਕਲੱਬ ਦੇ ਚੇਅਰਮੈਨ ਬੋਹੜ ਸਿੰਘ ਬਰਾੜ ਅਤੇ ਪ੍ਰਧਾਨ ਰਾਜਵਿੰਦਰ ਸਿੰਘ ਰਾਜੂ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਕਿਸਾਨ ਯੂਨੀਅਨ ਵਲੋਂ ਕੇਂਦਰ ...

ਪੂਰੀ ਖ਼ਬਰ »

ਵਿਧਾਇਕ ਸੰਧਵਾਂ ਵਲੋਂ 24 ਨੂੰ ਮਨੁੱਖੀ ਚੇਨ ਤੇ 25 ਦੇ ਪੰਜਾਬ ਬੰਦ 'ਚ ਸ਼ਾਮਿਲ ਹੋਣ ਦਾ ਸੱਦਾ

ਕੋਟਕਪੂਰਾ, 23 ਸਤੰਬਰ (ਮੇਘਰਾਜ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੋਟਕਪੂਰਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵਲੋਂ ਮੋਦੀ ਸਰਕਾਰ ਵਲੋਂ ਜਾਰੀ ਆਰਡੀਨੈਂਸ ਖ਼ਿਲਾਫ਼ ਚਲਾਈ 'ਕਿਸਾਨ ਬਚਾਉ ਪੰਜਾਬ ਬਚਾਉ' ਮੁਹਿੰਮ ਦੇ ਤੀਜੇ ਪੜਾਅ ਅਧੀਨ ਵੱਖ ਵੱਖ ਪਿੰਡਾਂ 'ਚ ...

ਪੂਰੀ ਖ਼ਬਰ »

ਪੰਥਕ ਧਿਰਾਂ ਵਲੋਂ ਕਿਸਾਨਾਂ ਦੇ ਬੰਦ ਦੇ ਸੱਦੇ ਨੂੰ ਸਮਰਥਨ ਦਾ ਐਲਾਨ

ਬਾਜਾਖਾਨਾ, 23 ਸਤੰਬਰ (ਜਗਦੀਪ ਸਿੰਘ ਗਿੱਲ)-ਕੇਂਦਰ ਸਰਕਾਰ ਵਲੋਂ ਨਵੇਂ ਬਣਾਏ ਕਾਲੇ ਕਾਨੂੰਨ ਦੇ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਬੰਦ ਦੇ ਸੱਦੇ ਦਾ ਪੰਥਕ ਧਿਰਾਂ ਵੱਲੋਂ ਪੁਰਨ ਸਹਿਯੋਗ ਦੇ ਐਲਾਨ ਕੀਤਾ ਗਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ...

ਪੂਰੀ ਖ਼ਬਰ »

ਗਊਸ਼ਾਲਾ ਦਾ ਗੱਲ੍ਹਾ ਤੋੜ ਕੇ 18 ਹਜ਼ਾਰ ਨਕਦੀ ਚੋੋਰੀ

ਕੋਟਕਪੂਰਾ, 23 ਸਤੰਬਰ (ਮੋਹਰ ਸਿੰਘ, ਮੇਘਰਾਜ)-ਅਣਪਛਾਤੇ ਵਿਅਕਤੀ ਧਾਰਮਿਕ ਸਥਾਨਾਂ 'ਤੇ ਵੀ ਚੋਰੀ ਕਰਨ ਤੋਂ ਨਹੀਂ ਝਿਜਕਦੇ | ਰਾਤ ਸਮੇਂ ਕੁਝ ਅਣਪਛਾਤੇ ਵਿਅਕਤੀਆਂ ਨੇ ਸਥਾਨਕ ਸਿੱਖਾਂ ਵਾਲਾ ਸੜਕ 'ਤੇ ਸਥਿਤ ਗਊਸ਼ਾਲਾ ਦੇ ਇਕ ਦਫ਼ਤਰੀ ਕਮਰੇ 'ਚ ਦਾਖ਼ਲ ਹੋ ਕੇ ਓਥੇ ਪਿਆ ...

ਪੂਰੀ ਖ਼ਬਰ »

ਸਮੂਹ ਜਥੇਬੰਦੀਆਂ ਦੇ ਸਹਿਯੋਗ ਨਾਲ 25 ਨੂੰ ਮੁਕੰਮਲ ਹੋਵੇਗਾ ਪੰਜਾਬ ਬੰਦ

ਜੈਤੋ, 23 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਸਕੱਤਰ ਨੱਥਾ ਸਿੰਘ ਰੋੜੀਕਪੂਰਾ ਨੇ ਦੱਸਿਆ ਕਿ ਪੰਜਾਬ ਸੰਘਰਸ਼ ਕਮੇਟੀ ਦੇ ਸੱਦੇ 'ਤੇ 24 ਤੋਂ 26 ਸਤੰਬਰ ਦੇ (48 ਘੰਟੇ ਤੱਕ) ਬਠਿੰਡਾ ਫ਼ਿਰੋਜ਼ਪੁਰ ਰੇਲ ਮਾਰਗ 'ਤੇ ਸਥਿਤ ...

ਪੂਰੀ ਖ਼ਬਰ »

ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ 'ਤੇ ਗਤਕਾ ਗੋਲਡ ਕੱਪ ਚੈਂਪੀਅਨਸ਼ਿਪ ਕਰਵਾਈ

ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਦੇ ਸਬੰਧ ਵਿਚ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਹਰ ਸਾਲ ਦੀ ਤਰ੍ਹਾਂ ਸੱਤਵੀਂ ਗਤਕਾ ਗੋਲਡ ਕੱਪ ਚੈਪੀਅਨਸ਼ਿਪ ਮਿੳਾੁਸਪਲ ਕਮੇਟੀ ਕੋਟਕਪੂਰਾ ਵਿਖੇ ਕਰਵਾਈ ਗਈ ਜਿਸ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਬਲਾਕ ਕੋਟਕਪੂਰਾ ਦੀ ਮਾਸਿਕ ਮੀਟਿੰਗ

ਕੋਟਕਪੂਰਾ, 23 ਸਤੰਬਰ (ਮੋਹਰ ਸਿੰਘ ਗਿੱਲ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ: ਬਲਾਕ ਕੋਟਕਪੂਰਾ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਦਸਵੀਂ ਕੋਟਕਪੂਰਾ ਵਿਖੇ ਬਲਾਕ ਪ੍ਰਧਾਨ ਡਾ. ਸੁਖਚੈਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ...

ਪੂਰੀ ਖ਼ਬਰ »

ਸਰਕਾਰੀ ਸੰਸਥਾ ਦੀ ਵਰਕਸ਼ਾਪ 'ਚੋਂ ਸਾਮਾਨ ਚੋਰੀ

ਕੋਟਕਪੂਰਾ, 23 ਸਤੰਬਰ (ਮੋਹਰ ਸਿੰਘ ਗਿੱਲ)-ਸਥਾਨਕ ਦੇਵੀ ਵਾਲਾ ਸੜਕ 'ਤੇ ਸਥਿਤ ਸਰਕਾਰੀ ਬਹੁ-ਤਕਨੀਕੀ ਕਾਲਜ ਦੀ ਵਰਕਸ਼ਾਪ 'ਚ ਰਾਤ ਸਮੇਂ ਕੁਝ ਅਣਪਛਾਤੇ ਵਿਅਕਤੀਆਂ ਨੇ ਦਾਖ਼ਲ ਹੋ ਕੇ ਕੀਮਤੀ ਔਜਾਰ ਅਤੇ ਮਸ਼ੀਨਾਂ ਦੇ ਕੁਝ ਪੁਰਜ਼ੇ ਚੋਰੀ ਕਰ ਲਏ ਹਨ | ਇਨ੍ਹਾਂ ਦੀ ...

ਪੂਰੀ ਖ਼ਬਰ »

ਪੀ. ਆਰ. ਟੀ. ਸੀ. ਆਜ਼ਾਦ ਯੂਨੀਅਨ ਵਲੋਂ ਬੰਦ ਦੀ ਹਮਾਇਤ

ਫ਼ਰੀਦਕੋਟ, 23 ਸਤੰਬਰ (ਸਰਬਜੀਤ ਸਿੰਘ)-ਪੀ. ਆਰ. ਟੀ. ਸੀ. ਇੰਪਲਾਈਜ਼ ਯੂਨੀਅਨ ਆਜ਼ਾਦ ਫ਼ਰੀਦਕੋਟ ਦੀ ਹੰਗਾਮੀ ਮੀਟਿੰਗ ਡੀਪੂ ਪ੍ਰਧਾਨ ਸੁਖਮੰਦਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸਟੇਟ ਕਨਵੀਨਰ ਸਿਮਰਜੀਤ ਸਿੰਘ ਬਰਾੜ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਕੈਦੀ ਨੇ ਹਵਾਲਾਤੀ ਦੇ ਚਾਕੂ ਮਾਰਿਆ

ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਸ਼ਾਮ ਸਥਾਨਕ ਮਾਰਡਰਨ ਜੇਲ੍ਹ 'ਚ ਕੈਦੀ ਅਤੇ ਹਵਾਲਾਤੀ ਦੀ ਆਪਸੀ ਤਕਰਾਰ ਤੋਂ ਬਾਅਦ ਕੈਦੀ ਨੇ ਹਵਾਲਾਤੀ ਦੇ ਚਾਕੂ ਮਾਰ ਕੇ ਉਸਨੂੰ ਜ਼ਖ਼ਮੀ ਕਰ ਦਿੱਤਾ | ਜੇਲ੍ਹ ਸਟਾਫ਼ ਨੇ ਜ਼ਖ਼ਮੀ ਹਵਾਲਾਤੀ ਨੂੰ ਸਥਾਨਕ ਸਿਵਲ ...

ਪੂਰੀ ਖ਼ਬਰ »

ਖੇਤੀ ਆਰਡੀਨੈਂਸ ਸਮੁੱਚੇ ਲੋਕਾਂ ਲਈ ਖ਼ਤਰੇ ਦੀ ਘੰਟੀ- ਸਿਕੰਦਰ ਸਿੰਘ ਮੜ੍ਹਾਕ

ਜੈਤੋ, 23 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਸਿਕੰਦਰ ਸਿੰਘ ਮੜ੍ਹਾਕ ਨੇ ਕਿਹਾ ਕਿ ਖੇਤੀ ਆਰਡੀਨੈਂਸ ਇਕੱਲੇ ਕਿਸਾਨਾਂ ਲਈ ਹੀ ਨਹੀਂ ਸਗੋਂ ਸਮੁੱਚੇ ਲੋਕਾਂ ਲਈ ਖ਼ਤਰੇ ਦੀ ਘੰਟੀ ਸਾਬਿਤ ਹੋਵੇਗਾ | ਜਦਕਿ ਕਿਸਾਨਾਂ ਅਤੇ ਕਾਂਗਰਸ ...

ਪੂਰੀ ਖ਼ਬਰ »

ਅਕਾਲੀ ਆਗੂਆਂ ਵਲੋਂ ਆਪਣੀ ਹਾਈ ਕਮਾਂਡ ਨੂੰ ਨਸੀਅਤ

ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ)-ਕੇਂਦਰ ਵਲੋਂ ਕਿਸਾਨਾਂ ਲਈ ਬਣਾਏ ਗਏ ਨਵੇਂ ਕਾਲੇ ਕਾਨੂੰਨ ਦੇ ਖ਼ਿਲਾਫ਼ ਪੰਜਾਬ ਦੇ ਸਮੂਹ ਕਿਸਾਨ, ਮਜ਼ਦੂਰ, ਆੜ੍ਹਤੀਏ ਤੇ ਸਮਾਜਸੇਵੀ ਸੰਸਥਾਵਾਂ ਵਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਸ਼੍ਰੋਮਣੀ ਅਕਾਲੀ ਦਲ ਵਲੋਂ ਵੀ ...

ਪੂਰੀ ਖ਼ਬਰ »

ਮੋਦੀ ਸਰਕਾਰ ਦੇ ਫ਼ੈਸਲੇ ਲੋਕ ਹਿੱਤ 'ਚ ਨਹੀਂ ਹੁੰਦੇ- ਮੁਹੰਮਦ ਸਦੀਕ

ਕੋਟਕਪੂਰਾ, 23 ਸਤੰਬਰ (ਮੋਹਰ ਸਿੰਘ ਗਿੱਲ)-ਪਿੰਡ ਢਿੱਲਵਾਂ ਕਲਾਂ ਵਿਖੇ ਗੁਰੂ ਤੇਗ਼ ਬਹਾਦਰ ਨਗਰ 'ਚ 35 ਲੱਖ ਰੁਪਏ ਦੀ ਲਾਗਤ ਨਾਲ ਛੱਪੜਾਂ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਪਾਈਆਂ ਪਾਈਪਾਂ ਦਾ ਉਦਘਾਟਨ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ...

ਪੂਰੀ ਖ਼ਬਰ »

ਲਾਇਨਜ਼ ਕਲੱਬਾਂ ਦੇ ਅਹੁਦੇਦਾਰਾਂ ਨੇ ਥੈਲੇ ਤੇ ਮਾਸਕ ਵੰਡੇ

ਕੋਟਕਪੂਰਾ, 23 ਸਤੰਬਰ (ਮੋਹਰ ਸਿੰਘ ਗਿੱਲ)-'ਮਿਸ਼ਨ ਫ਼ਤਹਿ' ਮੁਹਿੰਮ ਦੀ ਕਾਮਯਾਬੀ ਵਾਤਾਵਰਨ ਸ਼ੁੱਧ ਰੱਖਣ ਪ੍ਰਤੀ ਆਮ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਮਕਸਦ ਨਾਲ ਲਾਇਨਜ਼ ਕਲੱਬ ਕੋਟਕਪੂਰਾ ਰਾਇਲ ਅਤੇ ਵਿਸ਼ਵਾਸ ਵਲੋਂ ਤਹਿਸੀਲਦਾਰ ਰਜਿੰਦਰ ਸਿੰਘ ਸਰਾਂ ਰੀਜ਼ਨ ...

ਪੂਰੀ ਖ਼ਬਰ »

ਦੁਕਾਨਦਾਰਾਂ ਵਲੋਂ ਬੰਦ ਦੇ ਸੱਦੇ ਦਾ ਸਾਥ ਦੇਣ ਦਾ ਐਲਾਨ

ਬਰਗਾੜੀ, 23 ਸਤੰਬਰ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਸਮੂਹ ਦੁਕਾਨਦਾਰ ਵੈਲਫੇਅਰ ਐਸੋਸੀਏਸ਼ਨ ਕਸਬਾ ਬਰਗਾੜੀ ਦੀ ਅਹਿਮ ਬੈਠਕ ਐਸੋਸੀਏਸ਼ਨ ਦੇ ਪ੍ਰਧਾਨ ਬਲਜੀਤ ਰਾਹਿਲ ਦੀ ਅਗਵਾਈ ਹੇਠ ਰਾਹਿਲ ਪੰਪ ਸਟੋਰ ਬਰਗਾੜੀ ਵਿਖੇ ਹੋਈ | ਬੈਠਕ ਵਿਚ ਦੁਕਾਨਦਾਰਾਂ ...

ਪੂਰੀ ਖ਼ਬਰ »

ਦੀ ਮਰਾੜ੍ਹ ਬਹੁ-ਮੰਤਵੀ ਸਹਿਕਾਰੀ ਸਭਾ ਜੰਡ ਸਾਹਿਬ ਦੇ ਸੁਖਬੀਰ ਸਿੰਘ ਮਰਾੜ੍ਹ ਪ੍ਰਧਾਨ ਬਣੇ

ਸਾਦਿਕ, 23 ਸਤੰਬਰ (ਆਰ.ਐਸ.ਧੰੁਨਾ)-ਹਿਠਾੜ ਇਲਾਕੇ ਦੀ ਚਰਚਿਤ ਚਾਰ ਪਿੰਡਾਂ ਵੀਰੇਵਾਲਾ ਕਲਾਂ, ਪਿੰਡੀ ਬਲੋਚਾਂ, ਮਰਾੜ੍ਹ ਅਤੇ ਸੰਗਤਪੁਰਾ (ਸਾਧਾਂਵਾਲਾ) ਦੀ ਸਾਂਝੀ ਦੀ ਮਰਾੜ੍ਹ ਬਹੁ ਮੰਤਵੀ ਸਹਿਕਾਰੀ ਸਭਾ ਲਿਮ: ਜੰਡ ਸਾਹਿਬ ਦੀ 11 ਮੈਂਬਰੀ ਕਮੇਟੀ ਦੀ ਪ੍ਰਧਾਨਗੀ ਲਈ ਦੋ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਸਟੇਟ ਐਵਾਰਡੀ ਅਧਿਆਪਕ ਕੁਲਵੰਤ ਸਿੰਘ ਨੂੰ ਕੀਤਾ ਸਨਮਾਨਿਤ

ਜੈਤੋ, 23 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਾ: ਬਲਦੇਵ ਸਿੰਘ, ਸਾਬਕਾ ਜ਼ਿਲ੍ਹਾ ਪ੍ਰਧਾਨ ਧਰਮਜੀਤ ਸਿੰਘ ਰਾਮੇਆਣਾ ਅਤੇ ਸਾਬਕਾ ਹਲਕਾ ਇੰਚਾਰਜ ਅਮੋਲਕ ਸਿੰਘ ਦੀ ਅਗਵਾਈ ਵਿਚ ਪਾਰਟੀ ਵਰਕਰਾਂ ਵਲੋਂ ਸਟੇਟ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਖੇਤੀ ਵਿਰੋਧੀ ਆਰਡੀਨੈਂਸ ਲਿਆ ਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ-ਧਰਮਜੀਤ ਰਾਮੇਆਣਾ

ਜੈਤੋ, 23 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨਾਂ ਦੀ ਬਾਂਹ ਫੜ੍ਹਣ ਦੀ ਬਜਾਏ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੀ ਆੜ 'ਚ ਕਿਸਾਨ ਵਿਰੋਧੀ ਖੇਤੀ ਆਰਡੀਨੈਂਸ ਲਿਆ ਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਪਿੰਡ ਸੰਗਤਪੁਰਾ ਦੇ ਵਿਅਕਤੀ ਦੀ ਕੋਰੋਨਾ ਨਾਲ ਮੌਤ

ਸਾਦਿਕ, 23 ਸਤੰਬਰ (ਆਰ. ਐਸ. ਧੰੁਨਾ) -ਸਾਦਿਕ ਨੇੜਲੇ ਪਿੰਡ ਸੰਗਤਪੁਰਾ (ਸਾਧਾਂਵਾਲਾ) ਦੇ ਵਿਅਕਤੀ ਸੁਖਮੰਦਰ ਸਿੰਘ ਪੁੱਤਰ ਧਰਮ ਸਿੰਘ ਜੋ ਸਬ ਤਹਿਸੀਲ ਸਾਦਿਕ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਿਹਾ ਸੀ, ਦੀ ਕੋਰੋਨਾ ਦੀ ਮਾਰ 'ਚ ਆ ਜਾਣ ਕਾਰਨ ਮੌਤ ਹੋ ਜਾਣ ਦਾ ਦੁਖਦਾਈ ...

ਪੂਰੀ ਖ਼ਬਰ »

ਸਰਵਿਸ ਸਟੇਸ਼ਨ ਤੋਂ ਸਾਮਾਨ ਚੋਰੀ

ਸਾਦਿਕ, 23 ਸਤੰਬਰ (ਗੁਰਭੇਜ ਸਿੰਘ ਚੌਹਾਨ)-ਬੀਤੀ ਰਾਤ ਪਿੰਡ ਜੰਡਵਾਲਾ ਦੇ ਅੱਡੇ 'ਤੇ ਕੱਸੀ ਦੇ ਨਾਲ ਬਣੇ ਸਰਵਿਸ ਸਟੇਸ਼ਨ ਤੋਂ ਸਾਮਾਨ ਚੋਰੀ ਹੋਣ ਦਾ ਸਮਾਚਾਰ ਹੈ | ਇਹ ਸਰਵਿਸ ਸਟੇਸ਼ਨ ਰਾਮ ਸਿੰਘ ਵਾਸੀ ਸਾਦਿਕ ਚਲਾ ਰਿਹਾ ਸੀ | ਰਾਮ ਸਿੰਘ ਦੇ ਭਰਾ ਰਘਬੀਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX