ਤਾਜਾ ਖ਼ਬਰਾਂ


ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  about 1 hour ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  about 1 hour ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  about 2 hours ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  about 3 hours ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  about 3 hours ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  about 4 hours ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  about 4 hours ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 5 hours ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  about 5 hours ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  about 5 hours ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  about 6 hours ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  about 6 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  about 6 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  about 5 hours ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  about 7 hours ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  about 6 hours ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 7 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  about 7 hours ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  about 8 hours ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  about 8 hours ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  1 minute ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  about 8 hours ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  about 8 hours ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਧਵਨ, ਰੋਹਿਤ ਤੋਂ ਬਾਅਦ ਕੋਹਲੀ ਵੀ ਆਊਟ, 13.3 ਓਵਰਾਂ ਤੋਂ ਬਾਅਦ ਭਾਰਤ 57/3
. . .  1 minute ago
2047 ਤੱਕ ਭਾਰਤ ਨੂੰ ਬਣਾਉਣਾ ਹੈ ਇਕ ਵਿਕਸਤ ਦੇਸ਼-ਹਰਦੀਪ ਪੁਰੀ
. . .  about 8 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੋਟ ਪਾਉਣ ਤੋਂ ਬਾਅਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਅਸੀਂ 2047 ਤੱਕ ਭਾਰਤ ਨੂੰ ਇਕ ਵਿਕਸਤ ਦੇਸ਼ ਬਣਾਉਣਾ ਹੈ।ਹਾਲ ਹੀ ਵਿਚ ਇਕ ਰਿਪੋਰਟ ਵਿਚ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਅੱਸੂ ਸੰਮਤ 552

ਪੰਜਾਬ / ਜਨਰਲ

ਖੇਤੀ ਬਿੱਲਾਂ ਦਾ ਵਿਰੋਧ ਭਾਂਬੜ ਬਣਨ ਤੋਂ ਪਹਿਲਾਂ ਕੇਂਦਰ ਕਿਸਾਨਾਂ ਨਾਲ ਗੱਲ ਕਰੇ-ਇਯਾਲੀ

ਮੁੱਲਾਂਪੁਰ-ਦਾਖਾ, 23 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਖੇਤੀ ਨਾਲ ਸਬੰਧਿਤ ਵਿਵਾਦਿਤ ਬਿੱਲਾਂ 'ਤੇ ਸੰਸਦ ਦੀ ਮੋਹਰ ਲੱਗਣ ਤੋਂ ਬਾਅਦ ਅੱਜ ਹਲਕਾ ਦਾਖਾ 'ਚ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ 'ਚ ਹਜ਼ਾਰਾਂ ਦੀ ਤਾਦਾਦ ਕਿਸਾਨਾਂ ਵਲੋਂ ਖੇਤੀ ਬਿੱਲਾਂ ਸਬੰਧੀ ਰੋਸ ਪ੍ਰਗਟਾਉਂਦਿਆਂ ਟਰੈਕਟਰ ਰੈਲੀ ਕੱਢੀ ਗਈ | ਹੱਥਾਂ 'ਚ ਕਾਲੇ ਝੰਡੇ ਫੜ ਅਤੇ ਮੱਥੇ 'ਤੇ ਕਾਲੀਆਂ ਪੱਟੀਆਂ ਬੰਨੀ ਕਿਸਾਨਾਂ ਨਰਿੰਦਰ ਮੋਦੀ ਦੀ ਕੇਂਦਰ ਸਰਕਾਰ ਖ਼ਿਲਾਫ਼ ਦੱਬ ਕੇ ਨਾਅਰੇਬਾਜ਼ੀ ਕੀਤੀ | ਪਿੰਡ ਬੱਦੋਵਾਲ ਬਾਬਾ ਜ਼ਾਹਿਰ ਬਲੀ ਨਜ਼ਦੀਕ ਖੁੱਲ੍ਹੇ ਪੰਡਾਲ 'ਚ ਕਿਸਾਨਾਂ ਦੀ ਵੱਡੀ ਇਕੱਤਰਤਾ ਨੂੰ ਸੰਬੋਧਨ ਹੁੰਦਿਆਂ ਇਯਾਲੀ ਨੇ ਕਿਹਾ ਕਿ ਉਹ ਖ਼ੁਦ ਕਿਸਾਨ ਹੋਣ ਨਾਤੇ ਜਾਣਦੇ ਹਨ ਕਿ ਸੜਕਾਂ 'ਤੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਿਹਾ ਕਿਸਾਨ ਆਰਥਿਕ ਪੱਖੋਂ ਦੇਸ਼ ਦੀ ਰੀੜ੍ਹ ਦੀ ਹੱਡੀ ਹੈ | ਜੇਕਰ ਇਹ ਕਮਜ਼ੋਰ ਹੋ ਗਏ ਤਾਂ ਦੇਸ਼ ਆਰਥਿਕ ਪੱਖੋਂ ਪੱਛੜ ਜਾਵੇਗਾ | ਇਯਾਲੀ ਨੇ ਕਿਹਾ ਕਿ ਖੇਤੀ ਮੰਡੀਆਂ ਕਮਜ਼ੋਰ ਹੋਣ ਨਾਲ ਵਪਾਰੀ ਕਿਸਾਨਾਂ ਨੂੰ ਘੱਟ ਕੀਮਤ 'ਤੇ ਆਪਣੀਆਂ ਫ਼ਸਲਾਂ ਵੇਚਣ ਲਈ ਮਜਬੂਰ ਕਰਨਗੇ | ਇਯਾਲੀ ਨੇ ਕਿਹਾ ਕਿ ਪੰਜਾਬ 'ਚ ਖੇਤੀਬਾੜੀ ਬਿੱਲਾਂ ਦਾ ਨਿੱਤ ਦਿਨ ਵੱਧ ਰਿਹਾ ਵਿਰੋਧ ਭਾਂਬੜ ਬਣਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਨਾਲ ਖ਼ੁਦ ਬੈਠ ਕੇ ਗੱਲ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਕਿਸਾਨਾਂ ਦੇ ਹੱਕ 'ਚ ਸਟੈਂਡ ਲੈਂਦਿਆਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕੁਰਸੀ ਨਾਲੋਂ ਕਿਸਾਨਾਂ ਦੇ ਹਿੱਤ ਪਿਆਰੇ ਹਨ | ਉਨ੍ਹਾਂ ਕਿਹਾ ਕਿ ਖੇਤੀ ਬਿੱਲਾਂ ਦਾ ਸਿੱਧਾ ਅਸਰ ਮੰਡੀਆਂ ਨਾਲ ਸਬੰਧਿਤ ਆੜ੍ਹਤੀ, ਮਜ਼ਦੂਰ ਤੇ ਢੋਆ-ਢੁਆਈ ਵਿਚ ਲੱਗੀ ਟਰਾਂਸਪੋਰਟ ਦੇ ਨਾਲ ਸਭ ਤੋਂ ਵੱਧ ਕਿਸਾਨਾਂ 'ਤੇ ਪਵੇਗਾ | ਇਯਾਲੀ ਨੇ ਖੇਤੀ ਬਿੱਲਾਂ ਦੇ ਵਿਰੋਧ 'ਚ ਹਲਕਾ ਦਾਖਾ ਦੀਆਂ ਸੜਕਾਂ 'ਤੇ ਰੋਸ ਪ੍ਰਦਰਸ਼ਨ ਦੌਰਾਨ ਟਰੈਕਟਰ ਰੈਲੀ ਦੀ ਅਗਵਾਈ ਇਯਾਲੀ ਖ਼ੁਦ ਟਰੈਕਟਰ ਚਲਾ ਕੇ ਕੀਤੀ |

ਕਿਸਾਨ, ਮਜ਼ਦੂਰ ਤੇ ਆੜ੍ਹਤੀਆਂ ਨੂੰ ਖ਼ਤਮ ਕਰਨਾ ਚਾਹੁੰਦੈ ਕੇਂਦਰ-ਕੈਪਟਨ ਸੰਧੂ

ਮੁੱਲਾਂਪੁਰ-ਦਾਖਾ, 23 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਕੇਂਦਰ ਸਰਕਾਰ ਵਲੋਂ ਖੇਤੀਬਾੜੀ ਨਾਲ ਸਬੰਧਿਤ ਪਾਸ ਕੀਤੇ ਬਿੱਲਾਂ ਕਾਰਨ ਪੰਜਾਬ 'ਚ ਕਾਂਗਰਸ ਪੂਰੀ ਤਰ੍ਹਾਂ ਤਪ ਗਈ ਹੈ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਅਤੇ ਕਾਂਗਰਸ ਦੇ ਹਲਕਾ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਸਰੋਵਰ ਦੇ ਪੁਲ 'ਤੇ ਲੱਗੀ ਧੁੱਪ ਘੜੀ ਦੇ ਰੱਖ-ਰਖਾਅ ਦੀ ਉੱਠੀ ਮੰਗ

ਸ਼ਰਧਾਲੂਆਂ ਦੇ ਹੱਥ ਲੱਗਣ ਕਾਰਨ ਮਿਟ ਰਹੇ ਹਨ ਸੰਗਮਰਮਰ 'ਤੇ ਉੱਕਰੇ ਅੰਕ ਤੇ ਇਬਾਰਤ

ਅੰਮਿ੍ਤਸਰ, 23 ਸਤੰਬਰ (ਸੁਰਿੰਦਰ ਕੋਛੜ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉੜੀ ਦੇ ਅੰਦਰ ਸਰੋਵਰ ਦੇ ਪੁਲ ਦੀ ਉੱਤਰੀ ਬਾਹੀ ਵੱਲ ਸਥਾਪਤ ਧੁੱਪ ਘੜੀ ਵਾਲੀ ਪੱਥਰ ਦੀ ਸਿਲ 'ਤੇ ਉੱਕਰੀ ਇਬਾਰਤ ਤੇ ਅੰਕ ਸ਼ਰਧਾਲੂਆਂ ਦੇ ਵਾਰ-ਵਾਰ ਹੱਥ ਲੱਗਣ ਕਾਰਨ ਮਿਟਦੇ ਜਾ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਇਕ ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਰੇਲਾਂ ਰੋਕਣ ਦਾ ਐਲਾਨ

ਭਾਜਪਾ ਵਿਧਾਇਕਾਂ, ਸੰਸਦ ਮੈਂਬਰਾਂ, ਸੂਬਾ ਤੇ ਜ਼ਿਲ੍ਹਾ ਪ੍ਰਧਾਨਾਂ ਦਾ ਕੀਤਾ ਜਾਵੇਗਾ ਵਿਰੋਧ

ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਦੇ ਮੁਕੰਮਲ ਪੰਜਾਬ ਬੰਦ ਨੂੰ ਲੈ ਕੇ ਅੱਜ ਮੋਗਾ ਦੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ 'ਚ ਬੀ.ਕੇ.ਯੂ. ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਵਲੋਂ ਖੇਤੀ ਬਿੱਲਾਂ ਦੇ ਵਿਰੋਧ 'ਚ ਜ਼ੋਰਦਾਰ ਰੋਸ ਪ੍ਰਰਦਸ਼ਨ

ਅੰਮਿ੍ਤਸਰ, 23 ਸਤੰਬਰ (ਰੇਸ਼ਮ ਸਿੰਘ)-ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਅੱਜ ਸ਼ਹਿਰ ਦੀਆਂ ਸੜਕਾਂ 'ਤੇ ਉੱਤਰ ਆਏ, ਜਿਨ੍ਹਾਂ ਵਲੋਂ ਇੱਥੇ ਖੇਤੀ ਬਿੱਲਾਂ ਖ਼ਿਲਾਫ਼ ਰੋਸ ਮਾਰਚ ਕੱਢ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਕਿਸਾਨੀ ...

ਪੂਰੀ ਖ਼ਬਰ »

ਦਮਦਮੀ ਟਕਸਾਲ ਵਲੋਂ ਕਿਸਾਨਾਂ ਦੇ 25 ਦੇ ਪੰਜਾਬ ਬੰਦ ਦੇ ਸੱਦੇ ਨੂੰ ਸਮਰਥਨ ਦਾ ਐਲਾਨ

ਬੰਦ ਨੂੰ ਸਫਲ ਬਣਾਉਣ ਸਮੂਹ ਪੰਜਾਬੀ-ਬਾਬਾ ਹਰਨਾਮ ਸਿੰਘ ਖ਼ਾਲਸਾ

ਚੌਕ ਮਹਿਤਾ, 23 ਸਤੰਬਰ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਸਦਾਰੰਗ)-ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨੇ ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਖ਼ਿਲਾਫ਼ ਕਿਸਾਨਾਂ ਵਲੋਂ ਕੀਤੇ ...

ਪੂਰੀ ਖ਼ਬਰ »

ਅਕਾਲੀ ਦਲ ਡੈਮੋਕ੍ਰੈਟਿਕ ਵਲੋਂ 25 ਨੂੰ ਕਿਸਾਨ ਸੰਘਰਸ਼ 'ਚ ਸ਼ਾਮਿਲ ਹੋਣ ਦਾ ਐਲਾਨ

ਚੰਡੀਗੜ੍ਹ, 23 ਸਤੰਬਰ (ਵਿਕਰਮਜੀਤ ਸਿੰਘ ਮਾਨ)-ਸ਼ੋ੍ਰਮਣੀ ਅਕਾਲੀ ਦਲ ਡੈਮੋਕੇ੍ਰਟਿਕ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਕਿਸਾਨਾਂ ਦੇ ਹਰ ਸੰਘਰਸ਼ 'ਚ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਕਾਰਨ ਫ਼ਿਰੋਜ਼ਪੁਰ ਮੰਡਲ ਦੀਆਂ ਸਾਰੀਆਂ ਯਾਤਰੀ ਰੇਲ ਗੱਡੀਆਂ ਰੱਦ

ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ)-ਪੰਜਾਬ ਦੇ ਕਿਸਾਨਾਂ ਵਲੋਂ 24 ਤੋਂ 26 ਸਤੰਬਰ ਤੱਕ ਰੇਲਾਂ ਰੋਕਣ ਦੇ ਕੀਤੇ ਐਲਾਨ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਮੰਡਲ ਤੋਂ ਚੱਲਣ ਵਾਲੀਆਂ ਸਾਰੀਆਂ ਵਿਸ਼ੇਸ਼ ਰੇਲ ਗੱਡੀਆਂ 24 ਸਤੰਬਰ ਤੋਂ ਰੱਦ ਕਰ ਦਿੱਤੀਆਂ ਗਈਆਂ ਹਨ | ਇਹ ...

ਪੂਰੀ ਖ਼ਬਰ »

ਸਿਹਤ ਵਿਭਾਗ 'ਚ ਰੱਖੇ 117 ਅਰੋਗਿਆ ਮਿੱਤਰਾਂ ਨੂੰ ਨੌਕਰੀਓਾ ਕੱਢਣ ਦੇ ਨੋਟਿਸ

ਬਠਿੰਡਾ, 23 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਟੇਟ ਹੈਲਥ ਏਜੰਸੀ, ਪੰਜਾਬ ਨੇ ਸਿਹਤ ਵਿਭਾਗ ਵਿਚ ਰੱਖੇ 117 ਅਰੋਗਿਆ ਮਿੱਤਰਾਂ ਨੂੰ ਨੌਕਰੀਓਾ ਕੱਢਣ ਦੇ ਨੋਟਿਸ ਜਾਰੀ ਕਰ ਦਿੱਤੇ ਹਨ | ਨੋਟਿਸ 'ਚ ਅਰੋਗਿਆ ਮਿੱਤਰਾਂ ਨੂੰ ਸਪੱਸ਼ਟ ਕਰ ਦਿੱਤਾ ਗਿਆ ਕਿ 30 ਸਤੰਬਰ ...

ਪੂਰੀ ਖ਼ਬਰ »

ਠੇਕੇ ਜਾਂ ਆਊਟਸੋਰਸ ਰਾਹੀਂ ਨਿਯੁਕਤ ਕਰਮਚਾਰੀਆਂ ਨੂੰ ਨੌਕਰੀ ਤੋਂ ਤੁਰੰਤ ਫਾਰਗ ਕਰਨ ਦੇ ਹੁਕਮ

ਐੱਸ.ਏ.ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)-ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸਹਿਕਾਰਤਾ ਵਿਭਾਗ ਪੰਜਾਬ ਦੇ ਵਿਸ਼ੇਸ਼ ਮੁੱਖ ਸਕੱਤਰ, ਰਜਿਸਟਰਾਰ ਅਤੇ ਮਾਰਕਫੈੱਡ ਪੰਜਾਬ ਦੇ ਐਮ. ਡੀ. ਨੂੰ ਪੱਤਰ ਲਿਖ ਕੇ ਹੁਕਮ ਦਿੱਤੇ ਗਏ ਹਨ ਕਿ 58 ਸਾਲ ਦੀ ...

ਪੂਰੀ ਖ਼ਬਰ »

ਦਲ ਖ਼ਾਲਸਾ ਤੇ ਅਕਾਲੀ ਦਲ (ਅ) ਵਲੋਂ ਕਿਸਾਨ ਜਥੇਬੰਦੀਆਂ ਦੇ ਬੰਦ ਦੇ ਸੱਦੇ ਦੀ ਹਮਾਇਤ

ਅੰਮਿ੍ਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)-ਸਿੱਖ ਜਥੇਬੰਦੀਆਂ ਦਲ ਖ਼ਾਲਸਾ ਤੇ ਅਕਾਲੀ ਦਲ ਅੰਮਿ੍ਤਸਰ ਨੇ ਮੋਦੀ ਸਰਕਾਰ ਵਲੋਂ ਖੇਤੀ ਬਿੱਲ ਪਾਸ ਕਰਨ ਵਿਰੁੱਧ ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਦਿੱਤੇ ਜਾ ਰਹੇ ਪੰਜਾਬ ਬੰਦ ਦੇ ਸੱਦੇ ਦਾ ਪੂਰਨ ਸਮਰਥਨ ਕਰਦਿਆਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਮਿ੍ਤਕ ਸਾਥੀ ਦੇ ਪਰਿਵਾਰ ਲਈ 10 ਲੱਖ ਰੁਪਏ ਮੁਆਵਜ਼ਾ ਤੇ ਕਰਜ਼ਾ ਮੁਆਫ਼ੀ ਲਈ ਘੇਰਿਆ ਕੌਮੀ ਸ਼ਾਹਰਾਹ

ਬਠਿੰਡਾ, 23 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਅੱਜ ਬਠਿੰਡਾ ਮਾਨਸਾ ਰੋਡ ਆਈ. ਟੀ. ਆਈ. ਚੌਕ ਕੌਮੀ ਸ਼ਾਹ ਮਾਰਗ 'ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਾਦਲ ਮੋਰਚੇ ਤੋਂ ਪਰਤਦਿਆਂ ਦੌਰਾਨ ਵਾਪਰੇ ਹਾਦਸੇ 'ਚ ਮਾਰੇ ਗਏ ਕਿਸਾਨ ਅਤੇ ਜ਼ਖ਼ਮੀ ਕਿਸਾਨਾਂ ਲਈ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਨੇ ਸੇਖਵਾਂ ਦੀ ਅਗਵਾਈ 'ਚ ਕੱਢਿਆ ਰੋਸ ਮਾਰਚ

ਡੇਹਰੀਵਾਲ ਦਰੋਗਾ, 23 ਸਤੰਬਰ (ਹਰਦੀਪ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਜਨਰਲ ਸਕੱਤਰ ਜਥੇ. ਸੇਵਾ ਸਿੰਘ ਸੇਖਵਾਂ ਤੇ ਜਗਰੂਪ ਸਿੰਘ ਸੇਖਵਾਂ ਵਲੋਂ ਅੱਜ ਪਿੰਡ ਸੇਖਵਾਂ ਤੋਂ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ, ਜੋ ਕਿ ਹਲਕਾ ਕਾਦੀਆਂ ਦੇ ਪਿੰਡਾਂ ...

ਪੂਰੀ ਖ਼ਬਰ »

ਸੂਬੇ ਦੇ 1650 ਕਾਲਜ 3 ਲੱਖ ਦਲਿਤ ਵਿਦਿਆਰਥੀਆਂ ਤੋਂ ਫ਼ੀਸਾਂ ਮੰਗਣ ਲਈ ਹੋਣਗੇ ਮਜਬੂਰ

ਜੈਕ ਵਲੋਂ ਪੋਸਟ ਮੈਟਿ੍ਕ ਵਜ਼ੀਫ਼ਾ ਵਿਵਾਦ ਦੀ 10 ਦਿਨਾਂ 'ਚ ਜਾਂਚ ਪੂਰੀ ਕਰਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਬਠਿੰਡਾ, 23 ਸਤੰਬਰ (ਸਟਾਫ਼ ਰਿਪੋਰਟਰ)-ਪੰਜਾਬ ਸਰਕਾਰ ਵਲੋਂ ਲੰਘੇ ਚਾਰ ਸਾਲ ਤੋਂ ਦਲਿਤ ਵਿਦਿਆਰਥੀਆਂ ਦੀ ਸਿੱਖਿਆ ਲਈ ਪੋਸਟ ਮੈਟਿ੍ਕ ਵਜ਼ੀਫ਼ਾ ਯੋਜਨਾ ਸਬੰਧੀ ਕੋਈ ਗੰਭੀਰਤਾ ਨਾ ਦਿਖਾਉਣ ਤੋਂ ਨਿਰਾਸ਼ ਪੰਜਾਬ ਦੇ 1650 ਕਾਲਜਾਂ ਤੇ ਯੂਨੀਵਰਸਿਟੀਆਂ ਦੀਆਂ 13 ...

ਪੂਰੀ ਖ਼ਬਰ »

ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਪਟਵਾਰੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਹਰੀ ਝੰਡੀ

ਐੱਸ.ਏ.ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਦੀ ਲੋਕਾਂ ਪ੍ਰਤੀ ਵਚਨਬੱਧਤਾ ਨੂੰ ਮੁੱਖ ਰੱਖਦੇ ਹੋਏ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਮਾਲ ਵਿਭਾਗ ਪੰਜਾਬ 'ਚ ਪਟਵਾਰੀਆਂ ਦੀਆਂ 1090 ਅਸਾਮੀਆਂ ਦੀ ਭਰਤੀ ਪ੍ਰਕਿਰਿਆ ...

ਪੂਰੀ ਖ਼ਬਰ »

ਓਪਨ ਸਕੂਲ ਪ੍ਰਣਾਲੀ ਅਧੀਨ 10ਵੀਂ ਦੀ ਅਨੁਪੂਰਕ ਪ੍ਰੀਖਿਆ ਦੀ ਰੀ-ਅਪੀਅਰ ਕੈਟਾਗਰੀ ਲਈ ਪ੍ਰੀਖਿਆ ਫੀਸ ਤੇ ਫਾਰਮ ਸ਼ਡਿਊਲ ਜਾਰੀ

ਐੱਸ. ਏ. ਐੱਸ. ਨਗਰ, 23 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਓਪਨ ਸਕੂਲ ਪ੍ਰਣਾਲੀ ਅਧੀਨ ਅਕਾਦਮਿਕ ਸਾਲ 2020-21 ਦੀ 10ਵੀਂ ਸ਼੍ਰੇਣੀ ਦੀ ਅਨੁਪੂਰਕ ਪ੍ਰੀਖਿਆ ਦੀ ਰੀ-ਅਪੀਅਰ ਕੈਟਾਗਰੀ ਲਈ ਪ੍ਰੀਖਿਆ ਫ਼ੀਸ ਤੇ ਪ੍ਰੀਖਿਆ ਫਾਰਮ ਜਮ੍ਹਾ ...

ਪੂਰੀ ਖ਼ਬਰ »

ਜਵੱਦੀ ਟਕਸਾਲ ਪੰਜਾਬ ਦੇ ਕਿਸਾਨਾਂ ਦੇ ਹੱਕ 'ਚ ਨਿੱਤਰੀ

ਲੁਧਿਆਣਾ, 23 ਸਤੰਬਰ (ਕਵਿਤਾ ਖੁੱਲਰ)-ਪੰਜਾਬ ਦੇ ਕਿਸਾਨਾਂ ਨੇ ਹਮੇਸ਼ਾ ਦੇਸ਼ ਵਾਸੀਆਂ ਨੂੰ ਅਨਾਜ ਮੁਹੱਈਆ ਕਰਵਾ ਕੇ ਦੇਸ਼ ਵਾਸੀਆਂ ਦਾ ਢਿੱਡ ਭਰਿਆ ਹੈ ਪਰ ਹਾਲ ਹੀ ਵਿਚ ਪਾਸ ਕੀਤੇ ਖੇਤੀ ਆਰਡੀਨੈਂਸਾਂ ਨੇ ਪੰਜਾਬ ਹੀ ਨਹੀਂ ਸਮੁੱਚੇ ਦੇਸ਼ ਦੇ ਕਿਸਾਨਾਂ ਵਿਚ ਬੇਚੈਨੀ ...

ਪੂਰੀ ਖ਼ਬਰ »

ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਦਾ ਨਤੀਜਾ ਵੈੱਬਸਾਈਟ 'ਤੇ ਅਪਲੋਡ

ਐੱਸ.ਏ.ਐੱਸ. ਨਗਰ, 23 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮਾਰਚ 2020 'ਚ ਲਈ ਗਈ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਦਾ ਨਤੀਜਾ 23 ਸਤੰਬਰ ਨੂੰ ਬੋਰਡ ਦੀ ਵੈੱਬਸਾਈਟ 'ਤੇ ਅਪਲੋਡ ਕਰ ਦਿੱਤਾ ਗਿਆ ਹੈ | ਕੰਟਰੋਲਰ ਪ੍ਰੀਖਿਆਵਾਂ ਨੇ ਜਾਣਕਾਰੀ ...

ਪੂਰੀ ਖ਼ਬਰ »

ਸੁਖਬੀਰ ਵਲੋਂ ਜੰਮੂ-ਕਸ਼ਮੀਰ ਸਰਕਾਰੀ ਭਾਸ਼ਾਵਾਂ ਬਿੱਲ ਨੂੰ ਜਬਰੀ ਪਾਸ ਕਰਨ 'ਤੇ ਰੋਸ ਪ੍ਰਗਟ

ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸੰਸਦ ਵਲੋਂ ਜੰਮੂ-ਕਸ਼ਮੀਰ ਸਰਕਾਰੀ ਭਾਸ਼ਾਵਾਂ ਬਿੱਲ ਪਾਸ ਕਰਨ ਦੇ ਤਰੀਕੇ 'ਤੇ ਦੁੱਖ ਤੇ ਰੋਸ ਪ੍ਰਗਟ ਕੀਤਾ ਅਤੇ ਕਿਹਾ ਕਿ ਸੰਸਦ 'ਚ ਇਸ ਮਾਮਲੇ ਨੰੂ ਜਬਰੀ ਦਬਾਇਆ ...

ਪੂਰੀ ਖ਼ਬਰ »

ਪੰਜਾਬ ਨੇ ਪੀ.ਪੀ.ਐਸ.ਸੀ. ਮੈਂਬਰਾਂ ਦੀਆਂ ਤਿੰਨ ਅਸਾਮੀਆਂ ਲਈ ਮੰਗੀਆਂ ਅਰਜ਼ੀਆਂ

ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਲੋਕ ਸੇਵਾ ਕਮਿਸ਼ਨ ਦੇ ਤਿੰਨ ਮੈਂਬਰਾਂ ਦੀਆਂ ਅਸਾਮੀਆਂ ਪੁਰ ਕਰਨ ਲਈ ਉੱਚ ਯੋਗਤਾ ਤੇ ਪ੍ਰਸ਼ਾਸਨਿਕ ਤਜ਼ਰਬੇ ਰੱਖਣ ਵਾਲੇ ਨਾਮਵਰ ਵਿਅਕਤੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕੈਪਟਨ ਪੰਜਾਬ ਨੂੰ ਪ੍ਰਮੁੱਖ ਮੰਡੀ ਐਲਾਨ ਕੇ ਸੂਬੇ 'ਚ ਕੇਂਦਰ ਦੀ ਕਾਰਵਾਈ ਨੂੰ ਅਸਫਲ ਬਣਾਉਣ- ਸੁਖਬੀਰ

ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੰੂ ਆਖਿਆ ਕਿ ਉਹ ਸਾਰੇ ਪੰਜਾਬ ਨੰੂ ਖੇਤੀਬਾੜੀ ਜਿਣਸਾਂ ਲਈ ਪ੍ਰਮੁੱਖ ਮੰਡੀ ਐਲਾਨਣ ਤਾਂ ਜੋ ਕੇਂਦਰ ਸਰਕਾਰ ਦੇ ...

ਪੂਰੀ ਖ਼ਬਰ »

ਭਾਈ ਗੋਬਿੰਦ ਸਿੰਘ ਲੌ ਾਗੋਵਾਲ ਬਾਦਲਾਂ ਦੀ ਕਠਪੁਤਲੀ-ਮਾਨ

ਲੌਾਗੋਵਾਲ ਧਰਨਾ ਦੂਜੇ ਦਿਨ 'ਚ ਦਾਖ਼ਲ-ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਲੌਾਗੋਵਾਲ, 23 ਸਤੰਬਰ (ਵਿਨੋਦ, ਖੰਨਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਅਗਵਾਈ 'ਚ ਸਿੱਖ ਜਥੇਬੰਦੀਆਂ ਵਲੋਂ ਲੌਾਗੋਵਾਲ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗ਼ਾਇਬ ਹੋਏ ਪਵਿੱਤਰ ਸਰੂਪਾਂ ਦੇ ਸਬੰਧ 'ਚ ਸ਼ੁਰੂ ਕੀਤਾ ਗਿਆ ਰੋਸ ਧਰਨਾ ਅੱਜ ਦੂਜੇ ਦਿਨ ਵਿਚ ਦਾਖ਼ਲ ਹੋ ...

ਪੂਰੀ ਖ਼ਬਰ »

ਅਮਰੀਕਾ ਤੋਂ ਡਿਪੋਰਟ ਹੋ ਕੇ ਅੰਮਿ੍ਤਸਰ ਪੁੱਜੇ ਹੋਰ 74 ਨੌਜਵਾਨ

ਮੈਕਸੀਕੋ ਦੀਆਂ ਕੰਧਾਂ ਟੱਪ ਕੇ ਗ਼ੈਰ-ਕਾਨੂੰਨੀ ਢੰਗ ਨਾਲ ਹੋਏ ਸਨ ਅਮਰੀਕਾ 'ਚ ਦਾਖ਼ਲ

ਰਾਜਾਸਾਂਸੀ, 23 ਸਤੰਬਰ (ਹੇਰ/ਖੀਵਾ)-ਚੰਗੇ ਭਵਿੱਖ ਦੇ ਸੁਪਨਿਆਂ ਨੂੰ ਸਜਾ ਲੱਖਾਂ ਰੁਪਏ ਖ਼ਰਚ ਕਰ ਵੱਖੋ ਵੱਖਰੇ ਢੰਗ ਤਰੀਕਿਆਂ ਨਾਲ ਆਪਣੀਆਂ ਜਾਨਾਂ ਜੋਖ਼ਮ 'ਚ ਪਾ ਕੇ ਮੈਕਸੀਕੋ ਦੀਆਂ ਕੰਧਾਂ ਟੱਪਣ ਤੋਂ ਬਾਅਦ ਅਮਰੀਕਾ 'ਚ ਦਾਖ਼ਲ ਹੋਣ ਉਪਰੰਤ ਉੱਥੋਂ ਦੀ ਪੁਲਿਸ ਦੇ ...

ਪੂਰੀ ਖ਼ਬਰ »

ਘੁਮਾਣ ਪੁਲਿਸ ਨੇ ਨਾਬਾਲਗ ਅੰਮਿ੍ਤਧਾਰੀ ਬੱਚਿਆਂ ਨੂੰ ਕੀਤਾ ਹਵਾਲਾਤ 'ਚ ਬੰਦ

ਪੁਲਿਸ 'ਤੇ ਕਕਾਰ ਉਤਾਰ ਕੇ ਕੁੱਟਮਾਰ ਕਰਨ ਦਾ ਦੋਸ਼

ਘੁਮਾਣ, 23 ਸਤੰਬਰ (ਬੰਮਰਾਹ)-ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਘੁਮਾਣ ਅਧੀਨ ਪੈਂਦੇ ਪਿੰਡ ਛੈਲੋਵਾਲ ਦੇ ਦੋ ਨਾਬਾਲਗ ਸਕੇ ਭਰਾਵਾਂ ਤੇ ਉਨ੍ਹਾਂ ਦੇ ਪਿਤਾ ਨੂੰ ਥਾਣਾ ਘੁਮਾਣ ਦੇ ਏ.ਐੱਸ.ਆਈ. ਅਤੇ ਦੋ ਹੋਰ ਮੁਲਾਜ਼ਮਾਂ ਵਲੋਂ ਉਨ੍ਹਾਂ ਦੇ ਆਪਣੇ ਘਰੋਂ ਸਵੇਰੇ ਕਰੀਬ 6 ਵਜੇ ...

ਪੂਰੀ ਖ਼ਬਰ »

ਮੁੱਖ ਮੰਤਰੀ ਦਾ ਨਿੱਜੀ ਸਹਾਇਕ ਬਣ ਕੇ ਸਰਕਾਰੀ ਅਧਿਕਾਰੀਆਂ ਤੇ ਹੋਰਨਾਂ ਨੂੰ ਧੋਖਾ ਦੇਣ ਵਾਲਾ ਸਿਪਾਹੀ ਕਾਬੂ

ਪਟਿਆਲਾ, 23 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਪੁਲਿਸ ਨੇ ਸਿਪਾਹੀ ਮਨਜਿੰਦਰ ਸਿੰਘ ਨੂੰ ਮੁੱਖ ਮੰਤਰੀ ਦਾ ਪੀ.ਏ. ਬਣ ਕੇ ਅਤੇ ਟਰੂਕਾਲਰ ਐਪ ਦੀ ਵਰਤੋਂ ਕਰਦਿਆਂ ਖ਼ੁਦ ਨੂੰ ਵੱਖ-ਵੱਖ ਅਹੁਦਿਆਂ ਦੇ ਸੀਨੀਅਰ ਅਧਿਕਾਰੀ ਵਜੋਂ ਗ਼ਲਤ ਤਰੀਕੇ ਨਾਲ ਪੇਸ਼ ਕਰਕੇ ਕਈ ...

ਪੂਰੀ ਖ਼ਬਰ »

ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਆਰ.ਐਮ.ਪੀ.ਆਈ. ਪੂਰੀ ਤਾਕਤ ਝੋਕ ਦੇਵੇਗੀ- ਪਾਸਲਾ

ਜਲੰਧਰ, 23 ਸਤੰਬਰ (ਜਸਪਾਲ ਸਿੰਘ)-ਕੇਂਦਰ ਸਰਕਾਰ ਨੇ ਜਿਸ ਗੈਰ ਜਮਹੂਰੀ ਢੰਗ ਨਾਲ ਖੇਤੀਬਾੜੀ ਨਾਲ ਸਬੰਧਿਤ ਤਿੰਨ ਕਾਨੂੰਨ ਪਾਸ ਕੀਤੇ ਹਨ, ਉਸ ਦਾ ਢੁਕਵਾਂ ਜਵਾਬ 'ਜਨਤਾ ਦੀ ਪਾਰਲੀਮੈਂਟ' ਵਲੋਂ 25 ਸਤੰਬਰ ਦੇ 'ਪੰਜਾਬ ਬੰਦ' ਨੂੰ ਸਫਲ ਬਣਾ ਕੇ ਦਿੱਤਾ ਜਾਵੇਗਾ | ਆਰ.ਐਮ.ਪੀ.ਆਈ. ...

ਪੂਰੀ ਖ਼ਬਰ »

ਪੈਰਾਗੋਨ ਗਰੁੱਪ ਨੇ 7 ਸਾਲ ਦੇ ਗੈਪ ਨਾਲ ਲਵਾਇਆ ਯੂ.ਕੇ. ਦਾ ਵੀਜ਼ਾ- ਰਣਜੀਤ ਸਿੰਘ

ਸੰਗਰੂਰ, 23 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਸੰਗਰੂਰ ਸਥਿਤ ਇੰਮੀਗ੍ਰੇਸ਼ਨ ਕੰਪਨੀ 'ਪੈਰਾਗੋਨ ਗਰੁੱਪ' ਜਿਸ ਨੇ ਥੋੜੇ੍ਹ ਸਮੇਂ 'ਚ ਹੀ ਸੈਂਕੜੇ ਲੋਕਾਂ ਨੂੰ ਯੂ.ਕੇ ਭੇਜਣ ਦਾ ਦਾਅਵਾ ਕੀਤਾ ਹੈ ਅਤੇ ਕੰਪਨੀ ਦੇ ਬੁਲਾਰੇ ਅਨੁਸਾਰ ਨਵੰਬਰ ਸੈਸ਼ਨ 'ਚ ਸੈਂਕੜੇ ਵੀਜ਼ੇ ਲਵਾਏ ...

ਪੂਰੀ ਖ਼ਬਰ »

ਕਿਸਾਨਾਂ ਤੇ ਮਜ਼ਦੂਰਾਂ ਲਈ ਰਾਜਨੀਤਕ ਪਾਰਟੀਆਂ ਤੇ ਜਥੇਬੰਦੀਆਂ ਇਕੱਠੀਆਂ ਹੋਣ- ਛੋਟੇਪੁਰ

ਧਾਰੀਵਾਲ, 23 ਸਤੰਬਰ (ਸਵਰਨ ਸਿੰਘ)-ਦੇਸ਼ ਦਾ ਅੰਨਦਾਤਾ ਕਹਾਉਣ ਵਾਲੇ ਕਿਸਾਨ ਦੇ ਵਿਰੋਧ 'ਚ ਕੇਂਦਰ ਸਰਕਾਰ ਵਲੋਂ ਖੇਤੀ ਬਿੱਲ ਪਾਸ ਕਰਨਾ ਕਿਸਾਨ ਤੇ ਮਜ਼ਦੂਰ ਲਈ ਮੰਦਭਾਗਾ ਫ਼ੈਸਲਾ ਹੈ | ਇਸ ਸਬੰਧ 'ਚ 'ਆਪਣਾ ਪੰਜਾਬ ਪਾਰਟੀ' ਦੇ ਕੌਮੀ ਪ੍ਰਧਾਨ ਤੇ ਸਾਬਕਾ ਮੰਤਰੀ ਪੰਜਾਬ ...

ਪੂਰੀ ਖ਼ਬਰ »

ਹਰਸਿਮਰਤ ਕੌਰ ਬਾਦਲ ਵਲੋਂ ਖੇਤੀ ਬਿੱਲਾਂ ਵਿਰੁੱਧ ਅਸਤੀਫ਼ਾ ਦੇਣ ਦਾ ਫ਼ੈਸਲਾ ਸ਼ਲਾਘਾਯੋਗ- ਧੰਜੂ, ਮਾਛੀਜੋਆ

ਸੁਲਤਾਨਪੁਰ ਲੋਧੀ, 23 ਸਤੰਬਰ (ਥਿੰਦ, ਹੈਪੀ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲਾਂ ਦੇ ਵਿਰੋਧ ਵਿਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਕੇ ਸ਼ੋ੍ਰਮਣੀ ਅਕਾਲੀ ਦਲ ਦੀਆਂ ਇਤਿਹਾਸਕ ਰਵਾਇਤਾਂ ਨੂੰ ਕਾਇਮ ...

ਪੂਰੀ ਖ਼ਬਰ »

ਚੰਡੀਗੜ੍ਹ 'ਵਰਸਿਟੀ ਦੇ ਵਿਦਿਆਰਥੀ ਨੇ ਬਣਾਇਆ 'ਰੋਡ ਐਕਸੀਡੈਂਟ ਕੰਟਰੋਲਰ' ਸਾਫ਼ਟਵੇਅਰ

ਸੜਕ ਹਾਦਸਿਆਂ ਨੂੰ ਪਾਏਗਾ ਠੱਲ੍ਹ

ਐੱਸ.ਏ.ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)-ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਬੀ. ਟੈੱਕ ਕੰਪਿਊਟਰ ਸਾਇੰਸ ਇੰਜੀਨੀਅਰਿੰਗ 'ਚ ਦੂਜੇ ਸਾਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਮੋਹਿਤ ਕੁਮਾਰ ਨੇ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਅਨੋਖਾ ਸਾਫ਼ਟਵੇਅਰ ਤਿਆਰ ...

ਪੂਰੀ ਖ਼ਬਰ »

ਕਬੱਡੀ ਖਿਡਾਰੀ ਯਾਦਾ ਸੁਰਖਪੁਰੀਆ ਦੀ ਮਾਤਾ ਨਮਿਤ ਪਾਠ ਦਾ ਭੋਗ 25 ਨੂੰ

ਭੰਡਾਲ ਬੇਟ, 23 ਸਤੰਬਰ (ਜੋਗਿੰਦਰ ਸਿੰਘ ਜਾਤੀਕੇ)-ਭਾਰਤੀ ਕਬੱਡੀ ਟੀਮ ਦੇ ਕਪਤਾਨ ਯਾਦਾ ਸੁਰਖਪੁਰੀਆ ਦੀ ਮਾਤਾ ਬਲਵੀਰ ਕੌਰ ਪਤਨੀ ਮੇਜਰ ਸਿੰਘ ਸਰਪੰਚ ਸੁਰਖਪੁਰ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਪਿੰਡ ਸੁਰਖਪੁਰ ...

ਪੂਰੀ ਖ਼ਬਰ »

ਪੰਜਾਬ ਬੰਦ ਅਤੇ ਰੇਲ ਰੋਕੋ ਪ੍ਰੋਗਰਾਮ ਨੂੰ ਲੈ ਕੇ ਸਰਕਾਰ ਵਲੋਂ ਹਦਾਇਤਾਂ ਜਾਰੀ

ਚੰਡੀਗੜ੍ਹ, 23 ਸਤੰਬਰ (ਵਿਕਰਮਜੀਤ ਸਿੰਘ ਮਾਨ)-ਖੇਤੀ ਆਰਡੀਨੈਂਸਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ 25 ਸਤੰਬਰ ਨੂੰ ਕੀਤੇ ਜਾ ਰਹੇ ਪੰਜਾਬ ਬੰਦ ਨੂੰ ਲੈ ਕੇ ਸਰਕਾਰ ਵਲੋਂ ਸਮੂਹ ਡਿਪਟੀ ਕਮਿਸ਼ਨਰਾਂ ਤੇ ਪੁਲਿਸ ਮੁਖੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ...

ਪੂਰੀ ਖ਼ਬਰ »

ਪਾਵਨ ਸਰੂਪਾਂ ਦੇ ਮਾਮਲੇ 'ਚ ਸਿੱਖ ਜਥੇਬੰਦੀਆਂ ਦੇ ਰੋਸ ਧਰਨੇ ਵਾਲੇ ਸਥਾਨ ਦੀ ਬਿਜਲੀ ਸਪਲਾਈ ਕੀਤੀ ਬੰਦ

ਅੰਮਿ੍ਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)-ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀਆਂ ਤੇ ਹੋਰ ਸਿੱਖ ਜਥੇਬੰਦੀਆਂ ਵਲੋਂ 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਦੇ ਦੋਸ਼ੀਆਂ ਵਿਰੁੱਧ ਫ਼ੌਜਦਾਰੀ ਕੇਸ ਦਰਜ ਕਰਵਾਉਣ ਤੇ ਕੈਨੇਡਾ 'ਚ ਭੇਜੇ ਗਏ ਪਾਵਨ ਸਰੂਪਾਂ ਦੀ ਹੋਈ ਬੇਅਦਬੀ ...

ਪੂਰੀ ਖ਼ਬਰ »

ਖੇਤੀ ਬਿੱਲਾਂ ਨੂੰ ਲੈ ਕੇ ਬਾਜਵਾ ਨੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ

ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)-ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ ਦੇ ਸਾਬਕਾ ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖੀ ਹੈ ਜਿਸ 'ਚ ਉਨ੍ਹਾਂ ਨੇ ਇਨ੍ਹਾਂ ਬਿੱਲਾਂ ਦੇ ਵਿਰੋਧ 'ਚ ...

ਪੂਰੀ ਖ਼ਬਰ »

ਲੇਜ਼ਰ-ਗਾਈਡਡ ਐਾਟੀ ਟੈਂਕ ਮਿਜ਼ਾਈਲ ਦਾ ਸਫਲ ਪ੍ਰੀਖਣ

ਨਵੀਂ ਦਿੱਲੀ, 23 ਸਤੰਬਰ (ਏਜੰਸੀ)-ਰੱਖਿਆ ਖੋਜ ਤੇ ਵਿਕਾਸ ਸੰਗਠਨ (ਡੀ. ਆਰ. ਡੀ. ਓ.) ਨੇ ਇਕ ਵੱਡੀ ਉਪਲਬਧੀ ਹਾਸਲ ਕਰਦਿਆਂ ਮਹਾਰਾਸ਼ਟਰ ਦੇ ਅਹਿਮਦਨਗਰ ਸਥਿਤ ਇਕ ਫਾਇਰਿੰਗ ਰੇਂਜ 'ਚ ਦੇਸੀ ਵਿਕਸਤ ਲੇਜ਼ਰ-ਗਾਈਡਡ ਐਾਟੀ-ਟੈਂਕ ਗਾਈਡਡ ਮਿਜ਼ਾਈਲ (ਏ. ਟੀ. ਜੀ. ਐਮ.) ਦਾ ਸਫ਼ਲ ...

ਪੂਰੀ ਖ਼ਬਰ »

ਰਾਫ਼ੇਲ ਬਣਾਉਣ ਵਾਲੀ ਦਸਾਲਟ ਐਵੀਏਸ਼ਨ ਨੇ ਅਜੇ ਨਹੀਂ ਪੂਰਾ ਕੀਤਾ ਸੌਦੇ ਦਾ ਵਾਅਦਾ

ਨਵੀਂ ਦਿੱਲੀ, 23 ਸਤੰਬਰ (ਏਜੰਸੀ)-ਕੰਟੋਰਲਰ ਤੇ ਆਡਿਟ ਜਨਰਲ (ਕੈਗ) ਨੇ ਬੁੱਧਵਾਰ ਨੂੰ ਜਾਰੀ ਕੀਤੀ ਰਿਪੋਰਟ 'ਚ ਕਿਹਾ ਹੈ ਕਿ ਰਾਫੇਲ ਬਣਾਉਣ ਵਾਲੀ ਫਰਾਂਸ ਦੀ ਪ੍ਰਮੱਖ ਏਅਰੋਸਪੇਸ ਕੰਪਨੀ ਦਸਾਲਟ ਐਵੀਏਸ਼ਨ ਤੇ ਯੂਰਪੀਨ ਮਿਜ਼ਾਈਲ ਨਿਰਮਾਤਾ ਐਮ.ਬੀ.ਡੀ.ਏ. ਵਲੋਂ 36 ਰਾਫੇਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX