ਤਾਜਾ ਖ਼ਬਰਾਂ


ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  23 minutes ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  28 minutes ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  about 1 hour ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  about 2 hours ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  about 2 hours ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  about 3 hours ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  about 3 hours ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 4 hours ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  about 4 hours ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  about 4 hours ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  about 5 hours ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  about 5 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  about 5 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  about 4 hours ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  about 6 hours ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  about 5 hours ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 6 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  about 7 hours ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  about 7 hours ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  about 6 hours ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  about 7 hours ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  about 7 hours ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਧਵਨ, ਰੋਹਿਤ ਤੋਂ ਬਾਅਦ ਕੋਹਲੀ ਵੀ ਆਊਟ, 13.3 ਓਵਰਾਂ ਤੋਂ ਬਾਅਦ ਭਾਰਤ 57/3
. . .  about 7 hours ago
2047 ਤੱਕ ਭਾਰਤ ਨੂੰ ਬਣਾਉਣਾ ਹੈ ਇਕ ਵਿਕਸਤ ਦੇਸ਼-ਹਰਦੀਪ ਪੁਰੀ
. . .  about 7 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੋਟ ਪਾਉਣ ਤੋਂ ਬਾਅਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਅਸੀਂ 2047 ਤੱਕ ਭਾਰਤ ਨੂੰ ਇਕ ਵਿਕਸਤ ਦੇਸ਼ ਬਣਾਉਣਾ ਹੈ।ਹਾਲ ਹੀ ਵਿਚ ਇਕ ਰਿਪੋਰਟ ਵਿਚ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਅੱਸੂ ਸੰਮਤ 552

ਮੋਗਾ

ਵੱਖ-ਵੱਖ ਜਥੇਬੰਦੀਆਂ ਤੇ ਐਸੋਸੀਏਸ਼ਨਾਂ ਵਲੋਂ ਕਿਸਾਨ ਸੰਘਰਸ਼ ਦੇ ਸਮਰਥਨ ਦਾ ਐਲਾਨ

ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਦੀ ਮੋਗਾ ਐਗਰੋ ਇੰਡਸਟਰੀ ਐਸੋਸੀਏਸ਼ਨ ਮੋਗਾ ਦੇ ਅਹੁਦੇਦਾਰ ਹਰਮੇਲ ਸਿੰਘ ਤੇ ਜੇ.ਪੀ.ਐਸ. ਖੰਨਾ ਨੇ ਇਕ ਪੈੱ੍ਰਸ ਬਿਆਨ ਰਾਹੀ ਕਿਹਾ ਕਿ ਕੇਂਦਰ ਸਰਕਾਰ ਵਲੋਂ ਜੋ ਖੇਤੀ ਆਰਡੀਨੈਂਸ ਨਾਲ ਸਬੰਧਿਤ ਬਿੱਲ ਪਾਸ ਕੀਤੇ ਗਏ ਹਨ ਉਹ ਪੰਜਾਬ ਦੇ ਕਿਸਾਨ ਵੀਰਾਂ ਦੇ ਨਾਲ-ਨਾਲ ਹਰ ਵਰਗ ਦੇ ਲੋਕਾਂ ਨਾਲ ਬਹੁਤ ਵੱਡਾ ਧੱਕਾ ਕੀਤਾ ਗਿਆ ਹੈ | ਇਹ ਬਿੱਲ ਲਾਗੂ ਹੋਣ ਨਾਲ ਕਿਸਾਨ ਦੀ ਆਮਦਨ ਬਹੁਤ ਘੱਟ ਜਾਣ ਦੀ ਸੰਭਾਵਨਾ ਹੈ, ਭਾਵੇਂ ਸਰਕਾਰ ਵਲੋਂ ਫ਼ਸਲਾਂ ਦੀ ਐਮ.ਐਸ.ਪੀ. ਜਾਰੀ ਰੱਖਣ ਬਾਰੇ ਕਿਹਾ ਜਾ ਰਿਹਾ ਹੈ ਪਰ ਜਦੋਂ ਸਰਕਾਰ ਖ਼ਰੀਦਦਾਰ ਹੀ ਨਹੀ ਹੋਵੇਗੀ ਤਾਂ ਉਸ ਦੁਆਰਾ ਨਿਸ਼ਚਤ ਕੀਤੀ ਕੀਮਤ ਦਾ ਕੀ ਲਾਭ ਹੋਵੇਗਾ |
*-ਇਲੈਕਟੋ੍ਰਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਵਲੋਂ ਕਿਸਾਨਾਂ ਦੇ ਸੰਘਰਸ਼ ਦਾ ਸਮਰਥਨ
-ਇਲੈਕਟੋ੍ਰਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਰਜਿ: ਪੰਜਾਬ ਦੇ ਅਹੁਦੇਦਾਰਾਂ ਵਲੋਂ ਮੀਟਿੰਗ ਕੀਤੀ ਗਈ ਜਿਸ ਵਿਚ ਚੇਅਰਮੈਨ ਡਾ. ਜਗਤਾਰ ਸਿੰਘ ਸੇਖੋਂ, ਪ੍ਰਧਾਨ ਡਾ. ਛਿੰਦਰ ਸਿੰਘ ਕਲੇਰ, ਜ. ਸਕੱਤਰ ਡਾ. ਜਗਮੋਹਨ ਸਿੰਘ ਧੂੜਕੋਟ, ਪ੍ਰੈੱਸ ਸਕੱਤਰ ਡਾ. ਦਰਬਾਰਾ ਸਿੰਘ ਭੁੱਲਰ, ਕੈਸ਼ੀਅਰ ਡਾ. ਸੁਖਦੇਵ ਸਿੰਘ ਦਿਉਲ, ਡਾਇਰੈਕਟਰ ਡਾ. ਮਨਪ੍ਰੀਤ ਸਿੰਘ ਸਿੱਧੂ, ਮੀਤ ਪ੍ਰਧਾਨ ਡਾ. ਜਸਵਿੰਦਰ ਸਿੰਘ ਸਮਾਧ ਭਾਈ, ਦਫ਼ਤਰ ਸਕੱਤਰ ਡਾ. ਜਗਜੀਤ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਹੋਇਆਂ ਦੱਸਿਆ ਕਿ ਕੇਂਦਰ ਸਰਕਾਰ ਨੇ ਜੋ ਖੇਤੀਬਾੜੀ ਸਬੰਧੀ ਬਿੱਲ ਪਾਸ ਕੀਤੇ ਹਨ ਇਹ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ ਅਤੇ ਮੱਧਮ ਵਰਗ ਵਾਸਤੇ ਬਹੁਤ ਜ਼ਿਆਦਾ ਨੁਕਸਾਨ ਦੇਹ ਸਾਬਤ ਹੋਣਗੇ | ਇਸ ਲਈ ਸਾਡੀ ਜਥੇਬੰਦੀ ਕਿਸਾਨਾਂ ਦੇ ਇਸ ਸੰਘਰਸ਼ ਦਾ ਜ਼ੋਰਦਾਰ ਸਮਰਥਨ ਕਰਦੀ ਹੈ |
*ਆਲ ਇੰਡੀਆ ਆਂਗਣਵਾੜੀ ਹੈਲਪਰਜ਼ ਯੂਨੀਅਨ (ਏਟਕ) ਵੀ ਕਿਸਾਨਾਂ ਦੇ ਇਕੱਠਾਂ 'ਚ ਸ਼ਾਮਿਲ ਹੋਵੇਗੀ
-ਪੰਜਾਬ ਦੀਆਂ ਏਟਕ ਨਾਲ ਸਬੰਧਿਤ ਸਮੁੱਚੀਆਂ ਜਥੇਬੰਦੀਆਂ ਹਰ ਇਕ ਜ਼ਿਲੇ੍ਹ ਅਤੇ ਸ਼ਹਿਰਾਂ, ਪਿੰਡਾਂ ਵਿਚੋਂ 25 ਸਤੰਬਰ ਨੂੰ 31 ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਤੌਰ 'ਤੇ ਸਮਰਥਨ ਦੇ ਰਹੀਆਂ ਹਨ | ਇਸ ਲਈ ਆਲ ਇੰਡੀਆ ਆਂਗਣਵਾੜੀ ਵਰਕਰਜ਼, ਹੈਲਪਰਜ਼ ਯੂਨੀਅਨ (ਏਟਕ) ਵੀ ਪੰਜਾਬ ਬੰਦ ਦੇ ਸੱਦੇ ਵਿਚ ਸ਼ਾਮਲ ਹੋਵੇਗੀ | ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਤਿੰਨੇ ਬਿੱਲ ਇਕੱਲੀ ਕਿਸਾਨੀ ਦਾ ਉਜਾੜਾ ਨਹੀ ਕਰਨਗੇ ਸਗੋਂ ਇਸ ਦਾ ਅਸਰ ਸਾਰੇ ਵਰਗਾਂ 'ਤੇ ਪਵੇਗਾ |
* ਲੋਕ ਸੰਗਰਾਮ ਮੋਰਚੇ ਵਲੋਂ ਬੰਦ ਦੀ ਹਮਾਇਤ
-ਲੋਕ ਸੰਗਰਾਮ ਮੋਰਚਾ ਪੰਜਾਬ (ਆਰ. ਡੀ.ਐਫ.) ਦੀ ਮੋਗਾ ਅਤੇ ਫ਼ਿਰੋਜ਼ਪੁਰ ਜ਼ਿਲਿ੍ਹਆਂ ਦੇ ਆਗੂਆਂ ਤਾਰਾ ਸਿੰਘ ਮੋਗਾ, ਤਲਵਿੰਦਰ ਸੇਰ ਖਾਂ, ਦਰਸਨ ਤੂਰ, ਰਾਜੇਸ਼ ਮਲਹੋਤਰਾ ਅਤੇ ਪਰਮਜੀਤ ਜ਼ੀਰਾ ਨੇ ਸਾਂਝੀ ਮੀਟਿੰਗ ਕਰਕੇ ਸੂਬਾ ਕਮੇਟੀ ਵਲੋਂ ਬਿਆਨ ਜਾਰੀ ਕਰਦੇ ਹੋਏ ਮੋਰਚੇ ਦੇ ਸੂਬਾ ਪ੍ਰੈੱਸ ਸਕੱਤਰ ਪਰਮਜੀਤ ਜ਼ੀਰਾ ਨੇ ਐਨ. ਡੀ. ਏ. ਦੀ ਕੇਂਦਰੀ ਹਕੂਮਤ ਵਲੋਂ ਖੇਤੀ ਨੂੰ ਕਾਰਪੋਰੇਟ ਘਰਾਨਿਆਂ ਦੇ ਹੱਥ ਵਿਚ ਦੇਣ ਲਈ ਖੇਤੀ ਸਬੰਧੀ ਤਿੰਨ ਬਿੱਲਾਂ ਨੂੰ ਪਾਸ ਕਰਕੇ ਕਾਨੂੰਨ ਬਣਾਉਣ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਇਹ ਬਿੱਲ ਇਕੱਲੇ ਕਿਸਾਨਾਂ ਨੂੰ ਹੀ ਨਹੀਂ ਸਗੋਂ ਮਜ਼ਦੂਰਾਂ, ਵਪਾਰੀਆਂ ਅਤੇ ਖੇਤੀ ਨਾਲ ਜੁੜੇ ਹੋਏ ਹੋਰ ਲੋਕਾਂ ਲਈ ਵੀ ਮੌਤ ਦੇ ਵਰੰਟ ਬਣਨਗੇ | ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਵੋਟਾਂ ਰਾਹੀਂ ਸਰਕਾਰਾਂ ਬਦਲ ਕੇ ਇਨ੍ਹਾਂ ਨੀਤੀਆਂ ਨੂੰ ਬਦਲਣ ਦੀ ਥਾਂ ਲੋਕ ਸੰਘਰਸ਼ਾਂ ਦੇ ਅਖਾੜਿਆਂ ਮਘਾਉਣ ਰਾਹੀਂ ਹੀ ਇਸ ਕਾਰਪੋਰੇਟ ਰਾਜ ਨੂੰ ਬਦਲਣ ਦੇ ਰਾਹ 'ਤੇ ਤੁਰਿਆ ਜਾਵੇ | ਕਿਉਂਕਿ ਦੇਸ਼ ਹਿੰਦੂਤਵੀ ਫ਼ਾਸ਼ੀਵਾਦੀ ਕਾਰਪੋਰੇਟ ਰਾਜ ਵਿਚ ਬਦਲ ਚੁੱਕਾ ਹੈ, ਜਿਸ ਦੀ ਕਮਾਂਡ ਹਿੰਦੂਤਵੀ ਆਰ. ਐਸ. ਐਸ. ਕਰ ਰਹੀ ਹੈ | ਉਨ੍ਹਾਂ ਕਿਸਾਨਾਂ ਦੇ ਇਨ੍ਹਾਂ ਕਾਨੰੂਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਦੀ ਗਹਿ ਗੱਡਵੀਂ ਹਮਾਇਤ ਦਾ ਐਲਾਨ ਕੀਤਾ |
ਪੈਰੀ ਫੇਰੀ ਪੰਪ ਐਸੋਸੀਏਸ਼ਨ ਵੀ ਆਈ ਕਿਸਾਨਾਂ ਦੇ ਹੱਕ 'ਚ
-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਆਰਡੀਨੈਂਸਾਂ ਦੇ ਮਾਮਲੇ ਨੂੰ ਲੈ ਕੇ ਜਿੱਥੇ ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਬੰਦ ਦਾ ਸੱਦਾ ਦਿੱਤਾ ਗਿਆ ਹੈ ਉੱਥੇ ਉਨ੍ਹਾਂ ਦੀ ਹਮਾਇਤ ਵਿਚ ਹਰ ਐਸੋਸੀਏਸ਼ਨ ਤੇ ਜਥੇਬੰਦੀ ਨੇ ਵੀ ਖੜ੍ਹਨ ਦਾ ਐਲਾਨ ਕੀਤਾ ਹੈ | ਜਿਸ ਦੇ ਚੱਲਦਿਆਂ ਮੋਗਾ ਪੈਰੀ ਫੇਰੀ ਪੰਪ ਐਸੋਸੀਏਸ਼ਨ ਵੀ ਹੁਣ ਕਿਸਾਨਾਂ ਦੇ ਹੱਕ ਵਿਚ ਆਈ ਹੈ | ਇਸ ਸਬੰਧੀ ਐਸੋ. ਦੇ ਪ੍ਰਧਾਨ ਸੁਖਜਿੰਦਰ ਸਿੰਘ ਕਾਕਾ ਬਲਖੰਡੀ ਨੇ 'ਅਜੀਤ' ਨਾਲ ਗੱਲਬਾਤ ਕਰਦੇ ਦੱਸਿਆ ਕਿ ਮੋਗਾ ਪੈਰੀ ਫੇਰੀ ਪੰਪ ਐਸੋਸੀਏਸ਼ਨ ਵੀ 25 ਤਾਰੀਖ਼ ਨੂੰ ਕਿਸਾਨਾਂ ਵਲੋਂ ਬੰਦ ਦੀ ਹਮਾਇਤ 'ਤੇ ਆਵੇਗੀ ਤੇ ਰੋਸ ਵਜੋਂ ਜ਼ਿਲ੍ਹੇ ਵਿਚ ਸਵੇਰੇ 9 ਵਜੇ ਤੋਂ 5 ਵਜੇ ਤੱਕ ਸਮੂਹ ਪੈਟਰੋਲ ਪੰਪ ਬੰਦ ਰੱਖੇ ਜਾਣਗੇ | ਉਨ੍ਹਾਂ ਕਿਹਾ ਕਿ ਕਿਸਾਨਾਂ ਖ਼ਿਲਾਫ਼ ਪਾਸ ਕੀਤੇ ਆਰਡੀਨੈਂਸ ਇਕ ਤਾਨਾਸ਼ਾਹੀ ਫ਼ੈਸਲਾ ਹੈ |
*ਸ਼ਿਵ ਸੈਨਾ ਬਾਲ ਠਾਕਰੇ ਵੀ ਕਰੇਗੀ ਕਿਸਾਨਾਂ ਦੀ ਹਮਾਇਤ
-ਅੱਜ ਮੋਗਾ ਵਿਖੇ ਸ਼ਿਵ ਸੈਨਾ ਬਾਲ ਠਾਕਰੇ ਦੀ ਇਕ ਅਹਿਮ ਮੀਟਿੰਗ ਪੰਜਾਬ ਦੇ ਉਪ ਪ੍ਰਧਾਨ ਵਿਕਾਸ ਕੌੜਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸ਼ਿਵ ਸੈਨਾ ਮਹਿਲਾ ਮੰਡਲ ਦੀ ਪ੍ਰਧਾਨ ਕਿਰਨ ਬਾਲਾ, ਸੀ.ਜ਼ਿਲ੍ਹਾ ਪ੍ਰਧਾਨ ਜੀਵਨ ਗੋਇਲ, ਟਵਿੰਕਲ ਗੋਇਲ, ਸਮੀਰ ਅਰੋੜਾ ਆਦਿ ਨੇ ਹਿੱਸਾ ਲਿਆ | ਇਸ ਮੌਕੇ ਮੀਟਿੰਗ ਦੌਰਾਨ 25 ਸਤੰਬਰ ਨੂੰ ਜੋ ਕਿਸਾਨਾਂ ਵਲੋਂ ਬੰਦ ਦਾ ਸੱਦਾ ਦਿੱਤਾ ਗਿਆ ਹੈ | ਉਸ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ | ਇਸ ਮੌਕੇ ਵਿਕਾਸ ਕੌੜਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਜੋ ਆਰਡੀਨੈਂਸ ਪਾਸ ਕੀਤੇ ਗਏ ਹਨ ਉਹ ਬਿਲਕੁਲ ਕਿਸਾਨ ਵਿਰੋਧੀ ਹਨ ਇਸ ਲਈ ਸ਼ਿਵ ਸੈਨਾ ਬਾਲ ਠਾਕਰੇ ਵੀ 25 ਸਤੰਬਰ ਨੂੰ ਸੰਘਰਸ਼ ਦੌਰਾਨ ਮੋਢੇ ਨਾਲ ਮੋਢਾ ਲਾ ਕੇ ਖੜੇਗੀ | ਉਨ੍ਹਾਂ ਕਿਹਾ ਕਿ ਸਮੁੱਚੇ ਪੰਜਾਬ ਵਿਚ ਸੂਬਾ ਪ੍ਰਧਾਨ ਯੋਗਰਾਜ ਸ਼ਰਮਾ ਦੇ ਨਿਰਦੇਸ਼ਾਂ 'ਤੇ ਕਿਸਾਨ ਜਥੇਬੰਦੀਆਂ ਨੂੰ ਹਮਾਇਤ ਦਿੱਤੀ ਜਾਵੇਗੀ |
*ਆਲ ਇੰਡੀਆ ਟੈਂਟ ਡੀਲਰ ਵੈੱਲਫੇਅਰ ਆਰਗੇਨਾਈਜ਼ੇਸ਼ਨ ਵੀ ਸੰਘਰਸ਼ ਦੀ ਹਮਾਇਤ ਕਰੇਗੀ
-ਕੇਂਦਰ ਸਰਕਾਰ ਦੇ ਤਾਨਾਸ਼ਾਹੀ ਫ਼ੈਸਲੇ ਆਰਡੀਨੈਂਸਾਂ ਦੇ ਖ਼ਿਲਾਫ਼ ਜਿੱਥੇ ਪੰਜਾਬ ਦੇ ਕਿਸਾਨਾਂ ਵਲੋਂ 25 ਸਤੰਬਰ ਨੂੰ ਪੰਜਾਬ ਬੰਦ ਕਰਕੇ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ, ਉੱਥੇ ਵੱਖ ਵੱਖ ਜਥੇਬੰਦੀਆਂ ਦੇ ਨਾਲ ਅੱਜ ਐਸੋਸੀਏਸ਼ਨ ਨੇ ਕਵਾਲਿਟੀ ਟੈਂਟ ਮੋਗਾ ਵਿਖੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਕੀਤੀ | ਜਿਸ ਵਿਚ ਜ਼ਿਲ੍ਹੇ ਦੇ ਸਬ ਡਵੀਜ਼ਨਾਂ ਤੋਂ ਵੀ ਆਗੂ ਸ਼ਾਮਲ ਹੋਏ | ਇਸ ਮੌਕੇ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਸਿੱਧੂ ਨੇ ਕਿਹਾ ਕਿ ਜੋ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਆਰਡੀਨੈਂਸ ਬਿੱਲ ਪਾਸ ਕੀਤਾ ਗਿਆ ਹੈ, ਉਸ ਦੀ ਜਿੰਨੀ ਦੀ ਨਿਖੇਧੀ ਕੀਤੀ ਜਾਵੇ ਉਹ ਥੋੜ੍ਹੀ ਹੈ | ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਇਨ੍ਹਾਂ ਬਿੱਲਾਂ ਦੀ ਪੁਰਜੋਰ ਵਿਰੋਧ ਕਰਦੀ ਹੈ ਅਤੇ ਮੋਦੀ ਦੇ ਇਨ੍ਹਾਂ ਬਿੱਲਾਂ ਖ਼ਿਲਾਫ਼ ਐਸੋਸੀਏਸ਼ਨ 25 ਸਤੰਬਰ ਨੂੰ ਕਿਸਾਨ ਸੰਘਰਸ਼ ਵਿਚ ਕੁੱਦ ਕੇ ਕਿਸਾਨਾਂ ਦੇ ਮੋਢੇ ਦੇ ਨਾਲ ਮੋਢਾ ਲਗਾ ਕੇ ਖੜੇਗੀ | ਇਸ ਮੌਕੇ ਜ. ਸਕੱਤਰ ਦਿਨੇਸ਼ ਕਟਾਰੀਆ, ਵਿਸ਼ਾਲ ਅਰੋੜਾ, ਰਣਬੀਰ ਸਿੰਘ ਰਾਣਾ, ਅਸ਼ਵਨੀ ਅਰੋੜਾ, ਦੀਪਕ ਗਰਗ ਆਦਿ ਹਾਜ਼ਰ ਸਨ |
*ਐਸੋਸੀਏਸ਼ਨ ਫਾਈਨਾਂਸ਼ਰਜ਼ ਅਤੇ ਪ੍ਰਾਪਰਟੀਜ਼ ਮੋਗਾ ਵੀ ਆਈ ਕਿਸਾਨਾਂ ਦੇ ਹੱਕ 'ਚ
-ਕੇਂਦਰ ਸਰਕਾਰ ਵਲੋਂ ਜੋ ਖੇਤੀਬਾੜੀ ਨਾਲ ਸਬੰਧਿਤ ਤਿੰਨ ਆਰਡੀਨਾਂਸ ਰਾਹੀ ਕਾਨੰੂਨ ਬਣਾ ਕੇ ਪਾਸ ਕੀਤੇ ਹਨ ਦੇਸ਼ ਦੇ ਸਮੂਹ ਕਿਸਾਨਾਂ ਦੇ ਨਾਲ-ਨਾਲ ਪੰਜਾਬ ਦੇ ਕਿਸਾਨਾਂ ਵਲੋਂ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ | ਜਿੱਥੇ ਕਿਸਾਨਾਂ ਦੇ ਸਹੀ ਹਿਤਾਂ ਲਈ ਸਾਰੇ ਲੋਕਾਂ ਵਲੋਂ ਇਨ੍ਹਾਂ ਬਿੱਲਾਂ ਨੂੰ ਵਾਪਸ ਲੈ ਕੇ ਕਿਸਾਨ ਨਾਲ ਆੜ੍ਹਤੀਆਂ, ਮੁਨੀਮਾਂ, ਟਰਾਂਸਪੋਰਟਰਾਂ ਅਤੇ ਮਜ਼ਦੂਰਾਂ ਹਰ ਵਰਗ ਕਿਰਤੀ ਲੋਕਾਂ ਨਾਲ ਹੋ ਰਹੇ ਧੱਕੇ ਖ਼ਿਲਾਫ਼ ਸੰਘਰਸ਼ ਵਿਚ ਸਾਥ ਦਿੱਤਾ ਜਾ ਰਿਹਾ ਹੈ ਉੱਥੇ ਹੁਣ ਮੋਗਾ ਦੀ ਅਗਾਂਹਵਧੂ ਐਸੋਸੀਏਸ਼ਨ ਫਾਈਨਾਂਸ਼ਰਜ਼ ਅਤੇ ਪ੍ਰਾਪਰਟੀ ਯੂਨੀਅਨ ਵਲੋਂ ਵੀ ਕੇਂਦਰ ਦੀ ਮੋਦੀ ਸਰਕਾਰ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਬਿੱਲਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਅਤੇ ਉਨ੍ਹਾਂ 25 ਸਤੰਬਰ ਨੂੰ ਕਿਸਾਨ ਸੰਘਰਸ਼ ਵਿਚ ਕਿਸਾਨ ਦਾ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ | ਇਸ ਮੌਕੇ ਗੁਰਮੀਤ ਸਿੰਘ ਚੀਮਾ, ਰਾਮ ਸਿੰਘ ਸਿੱਧੂ, ਅਮਰਜੀਤ ਸਿੰਘ ਘੋਲੀਆ, ਕ੍ਰਿਪਾਲ ਸਿੰਘ ਕੋਰੇਵਾਲਾ, ਰਾਜਦੀਪ ਕੁਮਾਰ, ਅਮਿਤ ਛਾਬੜਾ, ਅਸੂ ਕਪੂਰ, ਰਾਕੇਸ਼ ਅਗਰਵਾਲ, ਵਿਕਾਸ ਸੂਦ, ਰਵਿੰਦਰ ਮੋਂਗਾ, ਜੀਵਨ ਸਿੰਘ, ਗੁਰਮੇਲ ਸਿੰਘ, ਹਰਮੰਦਰ ਸਿੰਘ, ਵਿਕਰਮਜੀਤ ਸਿੰਘ, ਮਦਨ ਲਾਲ, ਗੁਰਜਿੰਦਰ ਸਿੰਘ ਤੂਰ ਆਦਿ ਹਾਜ਼ਰ ਸਨ |

ਜ਼ਿਲ੍ਹਾ ਇੰਟਕ ਮੋਗਾ ਵਲੋਂ ਕਿਸਾਨ ਮਾਰੂ ਬਿੱਲਾਂ ਤੇ ਸਰਕਾਰੀ ਅਦਾਰੇ ਪੂੰਜੀਪਤੀਆਂ ਨੂੰ ਸੌਾਪੇ ਜਾਣ ਵਿਰੁੱਧ ਪ੍ਰਦਰਸ਼ਨ

ਮੋਗਾ, 23 ਸਤੰਬਰ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਜ਼ਿਲ੍ਹਾ ਇੰਟਕ ਪ੍ਰਧਾਨ ਐਡਵੋਕੇਟ ਵਿਜੇ ਧੀਰ, ਸੂਬਾ ਇੰਟਕ ਜਨਰਲ ਸਕੱਤਰ ਦਵਿੰਦਰ ਸਿੰਘ ਜੌੜਾ, ਸੂਬਾ ਯੂਥ ਇੰਟਕ ਜਨਰਲ ਸਕੱਤਰ ਪ੍ਰਵੀਨ ਕੁਮਾਰ ਸ਼ਰਮਾ, ਮਿਡ ਡੇ ਮੀਲ ਕੁੱਕ ਯੂਨੀਅਨ ਸੂਬਾ ਪ੍ਰਧਾਨ ਕਰਮ ...

ਪੂਰੀ ਖ਼ਬਰ »

ਬਾਸਮਤੀ ਝੋਨੇ 1509 ਨੂੰ ਘੱਟ ਕੀਮਤ 'ਤੇ ਖ਼ਰੀਦਣ ਕਾਰਨ ਕਿਸਾਨਾਂ 'ਚ ਰੋਸ

ਮੰਡੀ ਬਰੀਵਾਲਾ, 23 ਸਤੰਬਰ (ਨਿਰਭੋਲ ਸਿੰਘ)-ਬਾਸਮਤੀ ਝੋਨਾ 1509 ਵਪਾਰੀ ਵਰਗ ਵਲੋਂ ਘੱਟ ਰੇਟ 'ਤੇ ਖ਼ਰੀਦਣ ਕਾਰਨ ਕਿਸਾਨਾਂ ਵਿਚ ਰੋਸ ਹੈ | ਜਗਦੇਵ ਸਿੰਘ ਕਾਨਿਆਂਵਾਲੀ, ਦਲਜੀਤ ਸਿੰਘ ਰੰਧਾਵਾ, ਹਰਪਾਲ ਸਿੰਘ ਡੋਹਕ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਸਮਤੀ ਝੋਨਾ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਮੈਂਬਰ ਨੂੰ ਮੰਗ ਪੱਤਰ

ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਨੂੰ ਲੈ ਕੇ ਸੰਤ ਬਾਬਾ ਬਲਦੇਵ ਸਿੰਘ ਜੋਗੇਵਾਲਾ ਦੀ ਅਗਵਾਈ ਹੇਠ ਗੁਰਦੁਆਰਾ ਜੋਤੀ ਸਰੂਪ ਜੋਗੇਵਾਲਾ ਵਿਖੇ ...

ਪੂਰੀ ਖ਼ਬਰ »

ਕਾਰ 'ਚ ਨਕਲੀ ਦਵਾਈਆਂ ਵੇਚਦੇ 2 ਕਾਬੂ

ਮੋਗਾ, 23 ਸਤੰਬਰ (ਗੁਰਤੇਜ ਸਿੰਘ)-ਅੱਜ ਮੋਗਾ ਵਿਖੇ ਪੁਲਿਸ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਕਾਰ ਵਿਚ ਘਰ-ਘਰ ਜਾ ਕੇ ਦਵਾਈਆਂ ਵੇਚਣ ਵਾਲੇ ਦੋ ਵਿਅਕਤੀਆਂ ਨੂੰ ਵੱਡੀ ਮਾਤਰਾ ਵਿਚ ਦਵਾਈਆਂ ਸਮੇਤ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਦੋ ਕਾਬੂ

ਮੋਗਾ, 23 ਸਤੰਬਰ (ਗੁਰਤੇਜ ਸਿੰਘ)-ਥਾਣਾ ਸਿਟੀ ਸਾਊਥ ਪੁਲਿਸ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਆਧਾਰ 'ਤੇ ਦੋ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਸਿਟੀ ਸਾਊਥ ਮੋਗਾ ਦੇ ਸਹਾਇਕ ਥਾਣੇਦਾਰ ਮੇਜਰ ...

ਪੂਰੀ ਖ਼ਬਰ »

50 ਲੀਟਰ ਲਾਹਣ ਤੇ 12 ਬੋਤਲਾਂ ਸ਼ਰਾਬ ਬਰਾਮਦ

ਮੋਗਾ, 23 ਸਤੰਬਰ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ 50 ਲੀਟਰ ਲਾਹਣ ਅਤੇ 12 ਬੋਤਲਾਂ ਸ਼ਰਾਬ ਬਰਾਮਦ ਕਰ ਕੇ ਦੋ ਵਿਅਕਤੀਆਂ ਖ਼ਿਲਾਫ਼ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਨਾਲ ਹੋਈ ਇਕ ਹੋਰ ਮੌਤ, 10 ਨਵੇਂ ਮਾਮਲੇ ਆਏ ਸਾਹਮਣੇ

ਮੋਗਾ, 23 ਸਤੰਬਰ (ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ ਅੰਦਰ ਕੋਰੋਨਾ ਨਾਲ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਤੇ ਅੱਜ ਮੋਗਾ ਨਿਵਾਸੀ ਇਕ ਹੋਰ 61 ਸਾਲਾ ਵਿਅਕਤੀ ਨੇ ਡੀ.ਐਮ.ਸੀ. ਲੁਧਿਆਣਾ ਵਿਖੇ ਕੋਰੋਨਾ ਨਾਲ ਦਮ ਤੋੜ ਦਿੱਤਾ | ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 61 ਤੱਕ ...

ਪੂਰੀ ਖ਼ਬਰ »

ਡੀ. ਟੀ. ਐਫ. ਵਲੋਂ ਕਿਸਾਨ ਸੰਘਰਸ਼ ਦੀ ਹਮਾਇਤ ਦਾ ਐਲਾਨ

ਮੋਗਾ, 23 ਸਤੰਬਰ (ਅਸ਼ੋਕ ਬਾਂਸਲ)-ਪ੍ਰਤੀਨਿਧ ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਜ਼ਿਲ੍ਹਾ ਇਕਾਈ ਮੋਗਾ ਨੇ ਕੇਂਦਰ ਸਰਕਾਰ ਵਲੋਂ ਲੋਕ ਸਭਾ ਤੇ ਰਾਜ ਸਭਾ ਵਿਚ ਪਾਸ ਕੀਤੇ ਖੇਤੀ ਵਿਰੋਧੀ ਆਰਡੀਨੈਂਸਾਂ ਖ਼ਿਲਾਫ਼ ਦੇਸ਼ ਭਰ ਵਿਚ ਚੱਲ ਰਹੇ ਕਿਸਾਨ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਕਿਸਾਨਾਂ ਦੇ ਸੰਘਰਸ਼ ਦਾ ਸਮਰਥਨ ਤੇ ਸ਼ਮੂਲੀਅਤ ਦਾ ਐਲਾਨ

ਧਰਮਕੋਟ, 23 ਸਤੰਬਰ (ਪਰਮਜੀਤ ਸਿੰਘ)-ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸਿਜ਼ ਯੂਨੀਅਨ ਅਤੇ ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਦੀ ਸਾਂਝੀ ਮੀਟਿੰਗ ਸਾਥੀ ਬਲਤੇਜ ਸਿੰਘ ਬੱਡੂਵਾਲ ...

ਪੂਰੀ ਖ਼ਬਰ »

ਵਿਧਾਇਕ ਦਰਸ਼ਨ ਬਰਾੜ ਨੇ ਏ. ਐਸ. ਆਈ. ਸਵਰਨ ਸਿੰਘ ਨੂੰ ਕੀਤਾ ਸਨਮਾਨਿਤ

ਬਾਘਾ ਪੁਰਾਣਾ, 23 ਸਤੰਬਰ (ਬਲਰਾਜ ਸਿੰਗਲਾ)-ਉੱਘੇ ਸੁਤੰਤਰਤਾ ਸੰਗਰਾਮੀ ਤੇ ਬਲਾਕ ਬਾਘਾ ਪੁਰਾਣਾ ਕਾਂਗਰਸ ਦੇ ਪ੍ਰਧਾਨ ਸਵਰਗੀ ਜਥੇਦਾਰ ਜੰਗੀਰ ਸਿੰਘ ਦੇ ਬੇਟੇ ਏ.ਐਸ.ਆਈ. ਸਵਰਨ ਸਿੰਘ ਜਿਨ੍ਹਾਂ ਨੂੰ ਮਹਾਨ ਸੇਵਾਵਾਂ ਬਦਲੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਜ਼ਿਲ੍ਹਾ ਮੋਗਾ ਵਿਚ ਹਥਿਆਰ ਲੈ ਕੇ ਚੱਲਣ 'ਤੇ ਪਾਬੰਦੀ

ਮੋਗਾ, 23 ਸਤੰਬਰ (ਅਜੀਤ ਬਿਊਰੋ)-ਸੂਬੇ ਭਰ ਵਿਚ 'ਪਗੜੀ ਸੰਭਾਲ ਜੱਟਾ ਲਹਿਰ' ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ, ਆੜ੍ਹਤੀਆਂ, ਮਜ਼ਦੂਰ ਅਤੇ ਵਿਦਿਆਰਥੀ ਯੂਨੀਅਨਾਂ ਵਲੋਂ ਮਿਤੀ 24 ਸਤੰਬਰ ਤੋਂ 26 ਸਤੰਬਰ ਤੱਕ 48 ਘੰਟਿਆਂ ਲਈ ਉਲੀਕੇ ਰੇਲ ਆਵਾਜਾਈ ਨੂੰ ਰੋਕਣ ਅਤੇ ਪੰਜਾਬ ਬੰਦ ...

ਪੂਰੀ ਖ਼ਬਰ »

ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ ਜੀ. ਟੀ. ਬੀ. ਗੜ੍ਹ ਦੇ ਡਾਇਰੈਕਟਰ ਅਮਿਤ ਕੁਮਾਰ ਮਨੋਚਾ ਨੇ ਕਾਲਜ ਦੀਆਂ ਉਪਲਬਧੀਆਂ ਬਾਰੇ ਦਿੱਤੀ ਜਾਣਕਾਰੀ

ਸਮਾਲਸਰ, 23 ਸਤੰਬਰ (ਕਿਰਨਦੀਪ ਸਿੰਘ ਬੰਬੀਹਾ)-ਗੁਰੂ ਤੇਗ਼ ਬਹਾਦਰਗੜ੍ਹ ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਅਦਾਰੇ ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ ਡਾਇਰੈਕਟਰ ਅਮਿਤ ਕੁਮਾਰ ਮਨੋਚਾ ਵਲੋਂ ਸੰਸਥਾ ਵਿਖੇ ...

ਪੂਰੀ ਖ਼ਬਰ »

ਭਾਰਤ ਸਟੱਡੀ ਵੀਜ਼ਾ ਕੰਸਲਟੈਂਟ ਮੋਗਾ ਨੇ ਲਗਵਾਇਆ ਯੂ. ਕੇ. ਦਾ ਸਟੱਡੀ ਵੀਜ਼ਾ

ਮੋਗਾ, 23 ਸਤੰਬਰ (ਅ.ਬ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਭਾਰਤ ਸਟੱਡੀ ਵੀਜ਼ਾ ਕੰਸਲਟੈਂਟ ਵਲੋਂ ਕਾਨੂੰਨੀ ਢੰਗ ਨਾਲ ਵਿਦੇਸ਼ ਵਿਚ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ ਹੈ, ਜਿਸ ਤਹਿਤ ਸੰਸਥਾ ਵਲੋਂ ਮਨਵੀਰ ਕੌਰ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਓਪਨ ਵਰਕ ਪਰਮਿਟ ਵਿਚ ਮੋਹਰੀ-ਡੱਲਾ

ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਮੋਗਾ ਓਪਨ ਵਰਕ ਪਰਮਿਟ ਰਾਹੀ ਕੈਨੇਡਾ ਜਾਣ ਵਾਲਿਆਂ ਲਈ ਸਹੀ ਸਾਬਤ ਹੋ ਰਹੀ ਹੈ | ਸੰਸਥਾ ਵਲੋਂ ਨੌਜਵਾਨਾਂ ਦਾ ਵੀਜ਼ਾ ਲਗਵਾ ਕੇ ਭਵਿੱਖ ਸੰਵਾਰਨ ਵਿਚ ਸਹਾਇਤਾ ਕੀਤੀ ਜਾਂਦੀ ਹੈ ...

ਪੂਰੀ ਖ਼ਬਰ »

ਬੰਦ ਦੇ ਪ੍ਰੋਗਰਾਮ ਸਬੰਧੀ ਹਲਕੇ ਦੀਆਂ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ

ਨਿਹਾਲ ਸਿੰਘ ਵਾਲਾ, 23 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਵਿਰੋਧੀ ਆਰਡੀਨੈਂਸ ਲਿਆਉਣ ਖ਼ਿਲਾਫ਼ 30 ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਦੇ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਹਲਕਾ ਨਿਹਾਲ ਸਿੰਘ ਵਾਲਾ ਦੀਆਂ ਜਥੇਬੰਦੀਆਂ, ...

ਪੂਰੀ ਖ਼ਬਰ »

ਅੱਜ ਜ਼ਿਲ੍ਹਾ ਪ੍ਰਧਾਨ ਮਾਹਲਾ ਦੀ ਅਗਵਾਈ ਹੇਠ 250 ਗੱਡੀਆਂ ਦਾ ਕਾਫ਼ਲਾ ਸ੍ਰੀ ਦਮਦਮਾ ਸਾਹਿਬ ਹੋਵੇਗਾ ਰਵਾਨਾ

ਬਾਘਾ ਪੁਰਾਣਾ, 23 ਸਤੰਬਰ (ਬਲਰਾਜ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਅੱਜ ਇੱਥੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ 24 ਸਤੰਬਰ ਦਿਨ ਵੀਰਵਾਰ ਨੂੰ ...

ਪੂਰੀ ਖ਼ਬਰ »

ਹਲਕਾ ਵਿਧਾਇਕ ਦੀ ਅਗਵਾਈ 'ਚ ਕੀਤੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਠੱਠੀ ਭਾਈ, 23 ਸਤੰਬਰ (ਜਗਰੂਪ ਸਿੰਘ ਮਠਾੜੂ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨ ਵਿਰੋਧੀ ਲਿਆਂਦੇ ਗਏ ਆਰਡੀਨੈਂਸ ਦੇ ਪਾਸ ਕੀਤੇ ਗਏ ਤਿੰਨ ਬਿੱਲਾਂ ਦੇ ਵਿਰੋਧ ਵਿਚ ਪਿੰਡ ਸੁਖਾਨੰਦ ਵਿਖੇ ਕਾਂਗਰਸ ਪਾਰਟੀ ਵਲੋਂ ਦਿੱਤੇ ਗਏ ਰੋਸ ਧਰਨੇ ਵਿਚ ਹਲਕਾ ਬਾਘਾ ਪੁਰਾਣਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਆਸ਼ਾ ਵਰਕਰਾਂ ਦੀ ਤਨਖ਼ਾਹ ਵਿਚ ਵਾਧਾ ਕਰੇ-ਅਰਜੁਨ ਕੁਮਾਰ

ਮੋਗਾ, 23 ਸਤੰਬਰ (ਜਸਪਾਲ ਸਿੰਘ ਬੱਬੀ)-ਆਦਿ ਧਰਮ ਸਮਾਜ (ਰਜਿ:) ਭਾਰਤ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਅਰਜੁਨ ਕੁਮਾਰ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਕਰੋਨਾ ਵਾਇਰਸ ਤੋਂ ਬਚਾਉਣ ਲਈ ਲੋਕਾਂ ਨੂੰ ਸੁਚੇਤ ਕਰ ਰਹੀਆ ਪੰਜਾਬ ਦੀਆਂ ਸਿਹਤ ਵਿਭਾਗ ਵਿਚ ਤਾਇਨਾਤ ਆਸ਼ਾ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਨੇ ਐਸ. ਐਮ. ਓ. ਨੂੰ ਦਿੱਤਾ ਮੰਗ ਪੱਤਰ

ਬੱਧਨੀ ਕਲਾਂ, 23 ਸਤੰਬਰ (ਸੰਜੀਵ ਕੋਛੜ)-ਆਸ਼ਾ ਵਰਕਰ ਯੂਨੀਅਨ ਬਲਾਕ ਪੱਤੋ ਹੀਰਾ ਸਿੰਘ ਵਲੋਂ ਦੋ ਦਿਨਾਂ ਦੀ ਹੜਤਾਲ ਕਰਨ ਉਪਰੰਤ ਐਸ.ਐਮ.ਓ. ਗਗਨਦੀਪ ਸਿੰਘ ਬੱਧਨੀ ਕਲਾਂ ਨੂੰ ਆਪਣੀਆਂ ਹੱਕੀ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ਉਨ੍ਹਾਂ ਹਰਿਆਣਾ ਪੈਟਰਨ ...

ਪੂਰੀ ਖ਼ਬਰ »

ਕਿਸਾਨਾਂ ਦੇ ਸੰਘਰਸ਼ ਵਿਚ ਚੱਟਾਨ ਵਾਂਗ ਨਾਲ ਖੜ੍ਹੇ ਹਾਂ-ਵਿਧਾਇਕ ਮਨਜੀਤ ਬਿਲਾਸਪੁਰ

ਨਿਹਾਲ ਸਿੰਘ ਵਾਲਾ , 23 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਦੇ ਕਿਸਾਨਾਂ ਵਲੋਂ ਵਿੱਢੇ ਸੰਘਰਸ਼ ਵਿਚ ਆਮ ਆਦਮੀ ਪਾਰਟੀ ਉਨ੍ਹਾਂ ਨਾਲ ਚਟਾਨ ਵਾਂਗ ਖੜ੍ਹੀ ਹੈ ਅਤੇ ਅਸੀ ਪੂਰੇ ਸੰਘਰਸ਼ ਦੌਰਾਨ ਜੁਝਾਰੂ ਜਥੇਬੰਦੀਆਂ ਦਾ ਡਟਵਾਂ ਸਾਥ ਦੇਵਾਂਗੇ | ਇਨ੍ਹਾਂ ਸ਼ਬਦਾਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਨੂੰ ਧਾਰਾ 370 ਤੇ 371 ਅਧੀਨ ਲਿਆ ਕੇ ਐਮ. ਐਸ. ਪੀ. ਨੂੰ ਕਾਨੂੰਨੀ ਦਾਇਰੇ ਅੰਦਰ ਲਿਆਵੇ-ਐਡਵੋਕੇਟ ਬੈਰਾਗੀ

ਮੋਗਾ, 23 ਸਤੰਬਰ (ਜਸਪਾਲ ਸਿੰਘ ਬੱਬੀ)-ਕੇਂਦਰ ਸਰਕਾਰ ਪੰਜਾਬ ਹਰਿਆਣਾ ਦੇ ਕਿਸਾਨਾਂ ਨੂੰ ਧਾਰਾ 370 ਅਤੇ 371 ਅਧੀਨ ਲਿਆ ਕੇ ਐਮ.ਐਸ.ਪੀ.ਨੂੰ ਕਾਨੂੰਨੀ ਦਾਇਰੇ ਅੰਦਰ ਲਿਆਵੇ | ਇਹ ਮੰਗ ਕਰਮ ਫਾੳਾੂਡੇਸ਼ਨ ਫ਼ਾਰ ਸੋਸ਼ਲ ਜਸਟਿਸ ਦੇ ਚੇਅਰਮੈਨ ਅਤੇ ਪੰਜਾਬ ਐਾਡ ਹਰਿਆਣਾ ...

ਪੂਰੀ ਖ਼ਬਰ »

ਨਿਊ ਗੀਤਾ ਕਾਲੋਨੀ ਦੀਆਂ ਸੜਕਾਂ ਦੇ ਮੋੜਾਂ 'ਤੇ ਸ਼ੀਸ਼ੇ ਲਗਾਏ

ਮੋਗਾ, 23 ਸਤੰਬਰ (ਜਸਪਾਲ ਸਿੰਘ ਬੱਬੀ)-ਸੜਕੀ ਹਾਦਸਿਆਂ ਤੋਂ ਬਚਾਓ ਲਈ ਮੋਗਾ ਦੇ ਨਿਊ ਗੀਤਾ ਕਲੋਨੀ ਗਲੀ ਵਾਰਡ ਨੰ. 38 ਦੀਆਂ ਸੜਕਾਂ ਦੇ ਮੋੜਾਂ 'ਤੇ ਸੁਰੱਖਿਆ ਲਈ ਸ਼ੀਸ਼ੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ | ਸਮਾਜ ਸੇਵੀ ਗੌਰਵ ਗੁਪਤਾ ਗੁੱਡੂ ਨੇ ਦੱਸਿਆ ਕਿ ਮਿਸ਼ਨ ਕਲੀਨ ...

ਪੂਰੀ ਖ਼ਬਰ »

ਪਿੰ੍ਰਟਿੰਗ ਪ੍ਰੈੱਸ ਐਸੋਸੀਏਸ਼ਨ ਨੇ ਲਗਾਇਆ ਨਾਅਰਾ 'ਜੇ ਕਿਸਾਨ ਹੈ ਤਾਂ ਦੁਕਾਨ ਹੈ'

ਬਾਘਾ ਪੁਰਾਣਾ, 23 ਸਤੰਬਰ (ਬਲਰਾਜ ਸਿੰਗਲਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਸੁਧਾਰ ਬਿੱਲ ਦਾ ਦੇਸ਼ ਅੰਦਰ ਵੱਡੇ ਪੱਧਰ 'ਤੇ ਵਿਰੋਧ ਹੋ ਰਿਹਾ ਹੈ | ਜਿਸ ਨੂੰ ਲੈ ਕੇ ਬਾਘਾ ਪੁਰਾਣਾ ਦੀ ਪਿ੍ੰਟਿੰਗ ਪ੍ਰੈੱਸ ਐਸੋਸੀਏਸ਼ਨ ਵਲੋਂ ਖੇਤੀ ਆਰਡੀਨੈਂਸਾਂ ਦਾ ...

ਪੂਰੀ ਖ਼ਬਰ »

ਭਾਵਾਧਸ ਯੂਥ ਵਿੰਗ ਦੀ ਵਿਸ਼ੇਸ਼ ਮੀਟਿੰਗ 'ਚ ਕਿਸਾਨ ਸੰਘਰਸ਼ ਨੂੰ ਸਮਰਥਨ

ਮੋਗਾ, 23 ਸਤੰਬਰ (ਅਸ਼ੋਕ ਬਾਂਸਲ)-ਅੱਜ ਭਾਵਾਧਸ ਯੂਥ ਵਿੰਗ ਮੋਗਾ ਵਲੋਂ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਦੀ ਅਗਵਾਈ ਭਾਵਾਧਸ ਯੂਥ ਵਿੰਗ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਵੀਰ ਰਾਜੇਸ਼ ਦਾਨਵ ਵਲੋਂ ਕੀਤੀ ਗਈ | ਉਨ੍ਹਾਂ ਕਿਹਾ ਕਿ ਜੋ ਭਾਜਪਾ ਸਰਕਾਰ ਵਲੋਂ ਕਿਸਾਨ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਵੈੱਲਫੇਅਰ ਐਸੋਸੀਏਸ਼ਨ ਬਾਘਾ ਪੁਰਾਣਾ ਵਲੋਂ ਪੰਜਾਬ ਬੰਦ ਨੂੰ ਹਮਾਇਤ

ਬਾਘਾ ਪੁਰਾਣਾ, 23 ਸਤੰਬਰ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਦੀ ਤਹਿਸੀਲ ਕੰਪਲੈਕਸ ਵੈੱਲਫੇਅਰ ਐਸੋਸੀਏਸ਼ਨ ਦੇ ਆਗੂਆਂ ਅਤੇ ਵਰਕਰਾਂ ਦੀ ਇਕ ਅਹਿਮ ਅਤੇ ਭਰਵੀਂ ਇਕੱਤਰਤਾ ਪ੍ਰਧਾਨ ਅਵਤਾਰ ਸਿੰਘ ਸੰਘਾ ਦੀ ਪ੍ਰਧਾਨਗੀ ਹੇਠ ਹੋਈ | ਇਸ ਇਕੱਤਰਤਾ ਵਿਚ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਗੁਰਵਿੰਦਰ ਸਿੰਘ ਬੱਬੂ ਮਸੀਤਾਂ ਨੂੰ ਸ਼ਰਧਾਂਜਲੀਆਂ

ਕੋਟ ਈਸੇ ਖਾਂ, 23 ਸਤੰਬਰ (ਨਿਰਮਲ ਸਿੰਘ ਕਾਲੜਾ)-ਗੁਰਪ੍ਰੀਤ ਸਿੰਘ ਹੈਪੀ ਸਰਪੰਚ ਪ੍ਰੀਤਮ ਸਿੰਘ ਨਗਰ, ਬਲਵਿੰਦਰ ਸਿੰਘ ਗੱਬਰ ਦੇ ਵੱਡੇ ਭਰਾ ਅਤੇ ਬਾਬਾ ਕੁੰਦਨ ਸਿੰਘ ਕਾਲਜ ਮੁਹਾਰ ਦੇ ਪਿ੍ੰਸੀਪਲ ਸੁਰਜੀਤ ਸਿੱਧੂ ਦੇ ਭਤੀਜੇ ਕਾਂਗਰਸ ਪਾਰਟੀ ਦੇ ਆਗੂ ਅਤੇ ਸਰਪੰਚ ...

ਪੂਰੀ ਖ਼ਬਰ »

ਪਿੰਡ ਨਸੀਰੇਵਾਲਾ ਵਿਖੇ ਵਿਕਾਸ ਕਾਰਜਾਂ ਦਾ ਵਿਧਾਇਕ ਲੋਹਗੜ੍ਹ ਨੇ ਕੀਤਾ ਉਦਘਾਟਨ

ਕਿਸ਼ਨਪੁਰਾ ਕਲਾਂ, 23 ਸਤੰਬਰ (ਪਰਮਿੰਦਰ ਸਿੰਘ ਗਿੱਲ)-ਹਲਕਾ ਧਰਮਕੋਟ ਅਧੀਨ ਆਉਂਦੇ ਪਿੰਡਾਂ ਨੂੰ ਗਰਾਂਟਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਨੇ ਪਿੰਡ ਨਸੀਰੇਵਾਲਾ ਵਿਖੇ ਵਿਕਾਸ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼-ਥਾਣੇਦਾਰ ਮਨਜੀਤ ਸਿੰਘ ਸੰਧੂ

ਫ਼ਤਿਹਗੜ੍ਹ ਪੰਜਤੂਰ-ਮਨਜੀਤ ਸਿੰਘ ਸੰਧੂ ਦਾ ਜਨਮ 1965 ਨੂੰ ਨਿਸ਼ਾਨ ਸਿੰਘ ਦੇ ਗ੍ਰਹਿ ਵਿਖੇ ਮਾਤਾ ਜੋਗਿੰਦਰ ਕੌਰ ਦੀ ਕੁੱਖੋਂ ਪਿੰਡ ਕੱਟਿਆਂ ਵਾਲੀ (ਮਲੋਟ) ਵਿਖੇ ਹੋਇਆ | ਆਪ ਆਪਣੇ ਤਿੰਨ ਭਰਾਵਾਂ ਅਤੇ ਦੋ ਭੈਣਾਂ ਤੋਂ ਛੋਟੇ ਸਨ | ਆਪ ਨੇ ਆਪਣੇ ਪਿਤਾ ਪੁਰਖੀ ਕਿੱਤੇ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼-ਪ੍ਰਧਾਨ ਮਹਿੰਦਰ ਸਿੰਘ ਸੰਧੂ ਮਨਾਵਾਂ

ਕੋਟ ਈਸੇ ਖਾਂ-ਮਹਿੰਦਰ ਸਿੰਘ ਸੰਧੂ ਮਨਾਵਾਂ ਦਾ ਜਨਮ 20 ਮਾਰਚ 1952 ਈ. ਮਾਤਾ ਹਰਚਰਨ ਕੌਰ ਜੀ ਦੀ ਕੁੱਖੋਂ ਪਿਤਾ ਦਰਸ਼ਨ ਸਿੰਘ ਦੇ ਗ੍ਰਹਿ ਪਿੰਡ ਮਨਾਵਾਂ ਵਿਖੇ ਹੋਇਆ | ਆਪ ਜੀ ਦਾ ਪਾਲਣ ਪੋਸ਼ਣ ਦਮਦਮੀ ਟਕਸਾਲ ਭਿੰਡਰਾਂ ਵਾਲੇ ਮਹਿਤਾ ਚੌਕ ਵਿਖੇ ਹੋਇਆ ਅਤੇ ਮੁੱਢਲੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX