ਤਾਜਾ ਖ਼ਬਰਾਂ


ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  30 minutes ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  about 1 hour ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  about 2 hours ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  about 2 hours ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  about 2 hours ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 3 hours ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  about 4 hours ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  about 4 hours ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  about 4 hours ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  about 4 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  about 4 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  about 4 hours ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  about 5 hours ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  about 4 hours ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 5 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  1 minute ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  about 6 hours ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  about 6 hours ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  about 6 hours ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  about 6 hours ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  about 7 hours ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਧਵਨ, ਰੋਹਿਤ ਤੋਂ ਬਾਅਦ ਕੋਹਲੀ ਵੀ ਆਊਟ, 13.3 ਓਵਰਾਂ ਤੋਂ ਬਾਅਦ ਭਾਰਤ 57/3
. . .  about 7 hours ago
2047 ਤੱਕ ਭਾਰਤ ਨੂੰ ਬਣਾਉਣਾ ਹੈ ਇਕ ਵਿਕਸਤ ਦੇਸ਼-ਹਰਦੀਪ ਪੁਰੀ
. . .  1 minute ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੋਟ ਪਾਉਣ ਤੋਂ ਬਾਅਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਅਸੀਂ 2047 ਤੱਕ ਭਾਰਤ ਨੂੰ ਇਕ ਵਿਕਸਤ ਦੇਸ਼ ਬਣਾਉਣਾ ਹੈ।ਹਾਲ ਹੀ ਵਿਚ ਇਕ ਰਿਪੋਰਟ ਵਿਚ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ...
ਰਿਸ਼ਵ ਪੰਤ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ
. . .  about 8 hours ago
ਮੁੰਬਈ, 4 ਦਸੰਬਰ-ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵਲੋਂ ਕੀਤੇ ਟਵੀਟ ਅਨੁਸਾਰ ਬੀ.ਸੀ.ਸੀ.ਆਈ. ਦੀ ਮੈਡੀਕਲ ਟੀਮ ਨਾਲ ਸਲਾਹ ਕਰਕੇ ਰਿਸ਼ਵ ਪੰਤ ਨੂੰ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ ਕਰ ਦਿੱਤਾ ਗਿਆ...
ਅਸੀਂ ਅਗਲੇ 5 ਸਾਲਾਂ 'ਚ ਦਿੱਲੀ ਨੂੰ ਕਰਨਾ ਹੈ ਸਾਫ਼-ਕੇਜਰੀਵਾਲ
. . .  about 8 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਹੋ ਰਹੀ ਵੋਟਿੰਗ ਦੌਰਾਨ ਵੋਟ ਪਾਉਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕਰਦਾ ਹਾਂ। ਅਸੀਂ ਦੇਖ ਸਕਦੇ ਹਾਂ ਕਿ ਹਰ ਪਾਸੇ ਕੂੜਾ ਪਿਆ ਹੈ। ਇਹ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਅੱਸੂ ਸੰਮਤ 552

ਬਰਨਾਲਾ

ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚ 25 ਦੇ ਬੰਦ ਨੂੰ ਲੈ ਕੇ ਕਿਸਾਨ ਯੂਨੀਅਨਾਂ ਵਲੋਂ ਮੀਟਿੰਗਾਂ ਤੇ ਮੁਜ਼ਾਹਰੇ

ਬਰਨਾਲਾ, 23 ਸਤੰਬਰ (ਧਰਮਪਾਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੀ ਸੂਬਾ ਕਮੇਟੀ ਦੀ ਮੀਟਿੰਗ ਬੂਟਾ ਬੁਰਜ ਗਿੱਲ ਦੀ ਪ੍ਰਧਾਨਗੀ ਹੇਠ ਤਰਕਸ਼ੀਲ ਭਵਨ ਬਰਨਾਲਾ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ 5 ਜੂਨ ਜਿਸ ਦਿਨ ਇਹ ਤਿੰਨੋਂ ਆਰਡੀਨੈਂਸ ਲਿਆਂਦੇ ਗਏ ਸਨ, ਉਸੇ ਦਿਨ ਤੋਂ ਹੀ ਇਨ੍ਹਾਂ ਆਰਡੀਨੈਂਸਾਂ ਦੇ ਕਿਸਾਨਾਂ ਉੱਪਰ ਉਨ੍ਹਾਂ ਦੇ ਖੇਤੀ ਕਿੱਤੇ ਦੀ ਤਬਾਹੀ ਦਾ ਸੂਚਕ ਹੋਣ ਕਾਰਨ ਹੋਰਨਾਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੂੰ ਨਾਲ ਲੈ ਕੇ ਸੰਘਰਸ਼ ਕਰ ਰਹੇ ਹਾਂ ਪਰ ਮੋਦੀ ਸਰਕਾਰ ਨੇ ਸਾਰੇ ਆਪਣੇ ਹੀ ਬਣਾਏ ਹੋਏ ਕਾਨੂੰਨਾਂ ਨੂੰ ਛਿੱਕੇ ਟੰਗ ਕੇ ਅਤੇ ਕਿਸਾਨ ਸੰਘਰਸ਼ ਨੂੰ ਅਣਗੌਲਿਆ ਕਰਨ ਦਾ ਭਰਮ ਪਾਲਿਆ ਹੈ | ਜਲਦ ਹੀ ਮੋਦੀ ਸਰਕਾਰ ਦਾ ਇਹ ਭਰਮ ਵਿਸ਼ਾਲ ਜਥੇਬੰਦਕ ਸੰਘਰਸ਼ ਨਾਲ ਚਕਨਾਚੂਰ ਕਰ ਦਿੱਤਾ ਜਾਵੇਗਾ | ਪੰਜਾਬ ਦੀਆਂ ਸਾਰੀਆਂ 31 ਕਿਸਾਨ ਜਥੇਬੰਦੀਆਂ ਤਾਂ ਇਕਜੁੱਟ ਹੋਈਆਂ ਹੀ ਹਨ, ਸਗੋਂ ਇਨ੍ਹਾਂ ਆਰਡੀਨੈਂਸਾਂ ਦੇ ਸਮੁੱਚੇ ਅਰਥਚਾਰੇ ਉੱਤੇ ਪੈਣ ਵਾਲੇ ਪ੍ਰਭਾਵ ਨੂੰ ਸਮਝਦਿਆਂ ਵਪਾਰਕ ਕਾਰੋਬਾਰੀਆਂ ਨੂੰ ਵੀ ਨਾਲ ਲੈਣ ਵਿਚ ਸਫਲਤਾ ਹਾਸਲ ਕੀਤੀ ਹੈ | ਮੀਟਿੰਗ 'ਚ ਬਲਵੰਤ ਉੱਪਲੀ, ਰਾਮ ਸਿੰਘ ਮਟੋਰੜਾ, ਕੁਲਵੰਤ ਕਿਸ਼ਨਗੜ੍ਹ ਸੂਬਾ ਕਮੇਟੀ ਮੈਂਬਰ, ਬਲਦੇਵ ਭਾਈਰੂਪਾ, ਹਰਨੇਕ ਮਹਿਮਾ, ਗੁਰਦੇਵ ਸਿੰਘ ਮਾਂਗੇਵਾਲ, ਹਰਦੀਪ ਗਾਲਬ, ਧਰਮਪਾਲ ਰੋੜੀਕਪੂਰਾ, ਮਹਿੰਦਰ ਸਿੰਘ ਭੈਣੀ ਬਾਘਾ, ਸੁਖਦੇਵ ਘਰਾਂਚੋ, ਗੁਰਬਚਨ ਕਨਸੂਹਾ, ਜਗਮੇਲ ਸਿੰਘ ਪਟਿਆਲਾ ਆਦਿ ਹਾਜ਼ਰ ਸਨ |
ਹੰਡਿਆਇਆ, (ਗੁਰਜੀਤ ਸਿੰਘ ਖੁੱਡੀ)-ਗੁਰਦੁਆਰਾ ਗੁਰੂਸਰ ਪੱਕਾ ਸਾਹਿਬ ਪਾਤਸ਼ਾਹੀ ਨੌਵੀਂ ਹੰਡਿਆਇਆ ਦੇ ਦੀਵਾਨ ਹਾਲ ਵਿਖੇ ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਪਰਮਿੰਦਰ ਹੰਡਿਆਇਆ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਪੰਜਾਬ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ 25 ਸਤੰਬਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਸੂਬਾ ਪ੍ਰੈੱਸ ਸਕੱਤਰ ਬਲਵੰਤ ਸਿੰਘ ਉੱਪਲੀ ਨੇ ਕਿਹਾ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨ ਅਤੇ ਖੇਤੀ ਵਿਰੋਧੀ ਤਿੰਨ ਆਰਡੀਨੈਂਸਾਂ ਨੂੰ ਲੋਕ ਸਭਾ ਤੇ ਰਾਜ ਸਭਾ ਵਿਚੋਂ ਧੱਕੇ ਨਾਲ ਪਾਸ ਕਰ ਕੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਗਲਾ ਘੁੱਟਿਆ ਹੈ | ਇਸ ਮੌਕੇ ਬਲਾਕ ਜਨਰਲ ਸਕੱਤਰ ਬਾਬੂ ਸਿੰਘ ਖੁੱਡੀ ਕਲਾਂ, ਸਿਕੰਦਰ ਸਿੰਘ ਭੂਰੇ, ਸਾਹਿਬ ਸਿੰਘ ਬਡਬਰ, ਨਿਰਮਲ ਸਿੰਘ ਹਮੀਦੀ, ਕੁਲਵਿੰਦਰ ਸਿੰਘ ਉੱਪਲੀ, ਚਮਕੌਰ ਸਿੰਘ ਅਸਪਾਲ ਕਲਾਂ, ਮਹਿੰਦਰ ਸਿੰਘ ਅਸਪਾਲ ਕਲਾਂ, ਗੋਪਾਲ ਕਿ੍ਸ਼ਨ ਹਮੀਦੀ, ਮੇਜਰ ਸਿੰਘ ਸੰਘੇੜਾ, ਦਰਸ਼ਨ ਸਿੰਘ ਠੀਕਰੀਵਾਲਾ, ਮਹਿੰਦਰ ਸਿੰਘ ਧਨੌਲਾ ਆਦਿ ਆਗੂ ਹਾਜ਼ਰ ਸਨ |
ਤਪਾ ਮੰਡੀ, (ਵਿਜੇ ਸ਼ਰਮਾ, ਪ੍ਰਵੀਨ ਗਰਗ)- ਮੋਦੀ ਸਰਕਾਰ ਵਲੋਂ ਜਾਰੀ ਕੀਤੇ ਖੇਤੀ ਆਰਡੀਨੈਂਸ ਬਿੱਲ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਇਸ ਤਹਿਤ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਆੜ੍ਹਤੀਆ, ਕਿਸਾਨਾਂ, ਮਜ਼ਦੂਰਾਂ ਅਤੇ ਦੁਕਾਨਾਂ ਨੂੰ ਬੰਦ 'ਚ ਪੂਰਨ ਸਮਰਥਨ ਦੇ ਮੰਤਵ ਨਾਲ ਤਪਾ ਸ਼ਹਿਰ ਅੰਦਰ ਮੋਟਰਸਾਈਕਲ ਮਾਰਚ ਕੀਤਾ ਗਿਆ ਅਤੇ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜੀ ਵੀ ਕੀਤੀ ਗਈ | ਇਸ ਸਬੰਧੀ ਯੂਨੀਅਨ ਧੌਲਾ ਇਕਾਈ ਦੇ ਪ੍ਰਧਾਨ ਬਲਜਿੰਦਰ ਸਿੰਘ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ 24 ਤੋਂ 26 ਤੱਕ ਰੇਲ ਰੋਕੂ ਅੰਦੋਲਨ ਕੀਤਾ ਜਾ ਰਿਹਾ ਹੈ ਅਤੇ 25 ਸਤੰਬਰ ਨੂੰ ਪੂਰਨ ਪੰਜਾਬ ਬੰਦ ਦਾ ਸੱਦਾ ਦਿੱਤਾ ਜਾ ਰਿਹਾ ਹੈ | ਜਿਸ ਦੇ ਸਬੰਧ 'ਚ ਮੋਟਰਸਾਈਕਲ ਮਾਰਚ ਕੀਤ ਗਿਆ ਤਾਂ ਜੋ ਵਪਾਰੀ ਵਰਗ ਪੰਜਾਬ ਬੰਦ ਨੂੰ ਪੂਰਾ ਸਮਰਥਨ ਦੇਵੇ | ਇਸ ਮੌਕੇ ਰੂਪ ਸਿੰਘ, ਕਾਲਾ ਸਿੰਘ, ਬਲਜਿੰਦਰ ਸਿੰਘ, ਕਿ੍ਸ਼ਨ ਸਿੰਘ, ਜਰਨੈਲ ਸਿੰਘ ਅਤੇ ਕਿਸਾਨ ਆਗੂ ਹਾਜ਼ਰ ਸਨ |
ਟੱਲੇਵਾਲ, (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਇਕਾਈ ਟੱਲੇਵਾਲ ਵਲੋਂ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਜ਼ਬਰਦਸਤ ਵਿਰੋਧ ਕਰਦਿਆਂ ਇਕਾਈ ਟੱਲੇਵਾਲ ਵਲੋਂ ਕੇਂਦਰ ਸਰਕਾਰ ਦੀ ਅਰਥੀ ਸਾੜ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਯੂਨੀਅਨ ਦੇ ਇਕਾਈ ਪ੍ਰਧਾਨ ਸਰਬਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਬਲਵੀਰ ਸਿੰਘ, ਮੀਤ ਪ੍ਰਧਾਨ ਨਾਹਰ ਸਿੰਘ, ਰਾਜਿੰਦਰ ਸਿੰਘ ਆਦਿ ਆਗੂਆਂ ਨੇ ਕਿਹਾ ਕਿ 25 ਸਤੰਬਰ ਨੂੰ ਬੰਦ ਦੇ ਕੀਤੇ ਐਲਾਨ ਨੂੰ ਲੈ ਕੇ ਪਿੰਡ ਦੇ ਸਮੁੱਚੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਇਸ ਮੌਕੇ ਜਗਸੀਰ ਸਿੰਘ, ਨਿਰਮਲ ਸਿੰਘ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ |

ਬਲਾਕ ਵਿਕਾਸ ਦਫ਼ਤਰ ਵਿਖੇ ਵਿਕਾਸ ਦੇ ਕੰਮ ਰੁਕੇ ਹੋਣ ਕਾਰਨ ਸੜਕ ਜਾਮ ਕਰ ਕੇ ਦਿੱਤਾ ਧਰਨਾ

ਸ਼ਹਿਣਾ, 23 ਸਤੰਬਰ (ਸੁਰੇਸ਼ ਗੋਗੀ)-ਬਲਾਕ ਵਿਕਾਸ ਦਫ਼ਤਰ ਸ਼ਹਿਣਾ ਦੇ ਅਧਿਕਾਰੀਆਂ ਵਲੋਂ ਲੋਕਾਂ ਦੀਆਂ ਚੁਣੀਆਂ ਹੋਈਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਸਾਥ ਨਾ ਦੇਣ ਦੇ ਰੋਸ ਵਜੋਂ ਅਤੇ ਨਰੇਗਾ ਮਜ਼ਦੂਰਾਂ ਨੂੰ ਬਣਦਾ ਕੰਮ ਅਤੇ ਕੀਤੇ ਕੰਮਾਂ ਦੇ ਪੈਸੇ ਸਮੇਂ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜਨਤਕ ਥਾਵਾਂ 'ਤੇ ਹਥਿਆਰ ਚੁੱਕਣ 'ਤੇ ਪਾਬੰਦੀ

ਬਰਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਰਨਾਲਾ ਦੀਆਂ ...

ਪੂਰੀ ਖ਼ਬਰ »

ਬਰਨਾਲਾ 'ਚ ਕੋਰੋਨਾ ਦੇ 25 ਨਵੇਂ ਕੇਸ, 17 ਮਰੀਜ਼ ਹੋਏ ਸਿਹਤਯਾਬ

ਬਰਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ ਵਿਚ ਅੱਜ ਕੋਰੋਨਾ ਵਾਇਰਸ ਦੇ 25 ਹੋਰ ਨਵੇਂ ਕੇਸ ਆਏ ਹਨ ਜਦਕਿ 17 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਆਏ ਸੈਂਪਲਾਂ ਦੀ ਰਿਪੋਰਟ ਵਿਚ 19 ਵਿਅਕਤੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਰਾਮਗੜ੍ਹ ਇਕਾਈ ਦੀ ਚੋਣ

ਟੱਲੇਵਾਲ, 23 ਸਤੰਬਰ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਜਿੱਥੇ ਪੰਜਾਬ ਦੀ ਕਿਸਾਨੀ ਨੂੰ ਬਚਾਉਣ ਹਿਤ ਕਿਸਾਨੀ ਸੰਘਰਸ਼ ਲੜੇ ਜਾ ਰਹੇ ਹਨ, ਉੱਥੇ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਕਾਲੇ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਜਾਰੀ ਹੈ, ਜਿਸ ਲਈ ਪਿੰਡਾਂ ਦੇ ...

ਪੂਰੀ ਖ਼ਬਰ »

ਆਲ ਪੰਜਾਬ ਬੇਰੁਜ਼ਗਾਰ ਡੀ.ਪੀ.ਈ. ਅਧਿਆਪਕ ਯੂਨੀਅਨ ਦੀ ਹੋਈ ਮੀਟਿੰਗ

ਬਰਨਾਲਾ, 23 ਸਤੰਬਰ (ਅਸ਼ੋਕ ਭਾਰਤੀ)-ਆਲ ਪੰਜਾਬ ਬੇਰੁਜ਼ਗਾਰ ਡੀ.ਪੀ.ਈ. ਅਧਿਆਪਕ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਸੂਬਾ ਪ੍ਰਧਾਨ ਜਗਸੀਰ ਸਿੰਘ ਨਵੀਨ ਗੁਰਦਾਸਪੁਰ, ਕਾਰਜਕਾਰੀ ਪ੍ਰਧਾਨ ਹਰਦੀਪ ਪਾਤੜਾਂ, ਜ਼ਿਲ੍ਹਾ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਜ਼ਿਲ੍ਹੇ 'ਚ 9023 ਲੋਕਾਂ ਦਾ ਮੁਫ਼ਤ ਇਲਾਜ ਕੀਤਾ ਗਿਆ-ਸਿਵਲ ਸਰਜਨ

ਬਰਨਾਲਾ, 23 ਸਤੰਬਰ (ਰਾਜ ਪਨੇਸਰ)-ਪੰਜਾਬ 'ਚ ਲੋੜਵੰਦ ਲੋਕਾਂ ਲਈ ਚਲਾਈ ਗਈ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਇਕ ਸਾਲ ਸਫਲਤਾ ਪੂਰਵਕ ਮੁਕੰਮਲ ਕਰ ਕੇ 20 ਅਗਸਤ ਤੋਂ ਦੂਜੇ ਸਾਲ ਵਿਚ ਪ੍ਰਵੇਸ਼ ਕਰ ਚੁੱਕੀ ਹੈ | ਸਿਵਲ ਸਰਜਨ ਬਰਨਾਲਾ ਡਾ. ਗੁਰਿੰਦਰਬੀਰ ਸਿੰਘ ਨੇ ...

ਪੂਰੀ ਖ਼ਬਰ »

ਕੰਮ ਨਾ ਮਿਲਣ ਤੋਂ ਅੱਕੇ ਮਨਰੇਗਾ ਮਜ਼ਦੂਰਾਂ ਨੇ ਲੁਧਿਆਣਾ-ਬਠਿੰਡਾ ਮੁੱਖ ਮਾਰਗ ਕੀਤਾ ਜਾਮ

ਮਹਿਲ ਕਲਾਂ, 23 ਸਤੰਬਰ (ਅਵਤਾਰ ਸਿੰਘ ਅਣਖੀ)-ਬਲਾਕ ਮਹਿਲ ਕਲਾਂ ਅਧੀਨ ਪੈਂਦੇ ਪਿੰਡਾਂ ਕੁਰੜ, ਮਹਿਲ ਕਲਾਂ ਸੋਢੇ, ਧਨੇਰ, ਦੀਵਾਨਾ, ਭੱਦਲਵੱਢ, ਅਮਲਾ ਸਿੰਘ ਵਾਲਾ ਆਦਿ 'ਚ ਬੰਦ ਪਏ ਮਨਰੇਗਾ ਦੇ ਕੰਮ ਨੂੰ ਚਾਲੂ ਕਰਵਾਉਣ ਲਈ ਅੱਜ ਇਨ੍ਹਾਂ ਪਿੰਡਾਂ ਦੇ ਮਜ਼ਦੂਰਾਂ ਵਲੋਂ ...

ਪੂਰੀ ਖ਼ਬਰ »

ਹੰਡਿਆਇਆ ਇਲਾਕੇ 'ਚ ਝੋਨੇ ਦੀ ਅਗੇਤੀ ਕਟਾਈ ਸ਼ੁਰੂ

ਹੰਡਿਆਇਆ, 23 ਸਤੰਬਰ (ਗੁਰਜੀਤ ਸਿੰਘ ਖੁੱਡੀ)-ਕਸਬਾ ਹੰਡਿਆਇਆ ਵਿਖੇ ਕਿਸਾਨਾਂ ਵਲੋਂ ਅਗੇਤੇ ਝੋਨੇ ਦੀ ਕਟਾਈ ਕੰਬਾਈਨਾਂ ਨਾਲ ਸ਼ੁਰੂ ਕੀਤੀ ਗਈ | ਇਸ ਸਬੰਧੀ ਕਿਸਾਨ ਸਵਰਨਜੀਤ ਸਿੰਘ, ਜਗਦੇਵ ਸਿੰਘ, ਸੁਖਵਿੰਦਰ ਬਬਲੀ ਨੇ ਦੱਸਿਆ ਕਿ ਬਾਸਪਤੀ ਅਗੇਤੇ ਝੋਨੇ ਦੀ ਕੰਬਾਈਨ ...

ਪੂਰੀ ਖ਼ਬਰ »

ਵਪਾਰਕ ਜਥੇਬੰਦੀਆਂ ਵਲੋਂ 25 ਨੂੰ ਵਪਾਰ ਬੰਦ ਰੱਖਣ ਦਾ ਫ਼ੈਸਲਾ

ਤਪਾ ਮੰਡੀ, 23 ਸਤੰਬਰ (ਵਿਜੇ ਸ਼ਰਮਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਜਾਰੀ ਕੀਤੇ ਖੇਤੀ ਆਰਡੀਨੈਂਸ ਬਿੱਲ ਦੇ ਵਿਰੋਧ 'ਚ ਜਿੱਥੇ ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਉੱਥੇ ਸ਼ਹਿਰ ਦੀਆਂ ਵੱਖ-ਵੱਖ ਵਪਾਰਿਕ ਜਥੇਬੰਦੀਆਂ ...

ਪੂਰੀ ਖ਼ਬਰ »

ਪੁਲਿਸ ਵਲੋਂ ਦੋ ਨਾਬਾਲਗ ਤਿੰਨ ਮੋਟਰਸਾਈਕਲਾਂ ਸਮੇਤ ਕਾਬੂ

ਹੰਡਿਆਇਆ, 23 ਸਤੰਬਰ (ਗੁਰਜੀਤ ਸਿੰਘ ਖੁੱਡੀ)- ਪੁਲਿਸ ਵਲੋਂ ਦੋ ਨਾਬਾਲਗਾਂ ਨੂੰ ਤਿੰਨ ਮੋਟਰਸਾਈਕਲ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਐਸ.ਆਈ. ਲਖਵਿੰਦਰ ਸਿੰਘ ਗੁਰੂ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਲਾਲਜੀਤ ਸਿੰਘ ...

ਪੂਰੀ ਖ਼ਬਰ »

ਚੋਰ ਗਰੋਹ ਦੇ ਤਿੰਨ ਮੈਂਬਰ ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ

ਬਰਨਾਲਾ, 23 ਸਤੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਵਲੋਂ ਲੱੁਟਾਂ ਖੋਹਾਂ ਕਰਨ ਵਾਲੇ ਚੋਰ ਗਰੋਹ ਦੇ ਤਿੰਨ ਮੈਂਬਰਾਂ ਨੂੰ ਚੋਰੀ ਦੇ ਤਿੰਨ ਮੋਟਰਸਾਈਕਲਾਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਕਮਲਜੀਤ ...

ਪੂਰੀ ਖ਼ਬਰ »

ਸੱਪ ਦੇ ਡੰਗਣ ਨਾਲ ਪ੍ਰਵਾਸੀ ਮਜ਼ਦੂਰ ਦੀ ਮੌਤ

ਮਹਿਲ ਕਲਾਂ, 23 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਪਿੰਡ ਮਹਿਲ ਖ਼ੁਰਦ ਵਿਖੇ ਇਕ ਕਿਸਾਨ ਪਰਿਵਾਰ ਨਾਲ ਖੇਤੀ ਮਜ਼ਦੂਰ ਵਜੋਂ ਕੰਮ ਕਰਦੇ ਪ੍ਰਵਾਸੀ ਮਜ਼ਦੂਰ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਹਿਚਾਣ ਜਨਕ ਕੁਮਾਰ (31) ਪੁੱਤਰ ਰਾਮ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ 29 ਤੇ 30 ਨੂੰ ਲਗਾਏ ਜਾ ਰਹੇ ਨੇ ਰੁਜ਼ਗਾਰ ਮੇਲੇ

ਬਰਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ 'ਘਰ ਘਰ ਰੋਜ਼ਗਾਰ ਮਿਸ਼ਨ' ਤਹਿਤ ਜ਼ਿਲ੍ਹਾ ਬਰਨਾਲਾ ਵਿਚ 29 ਅਤੇ 30 ਸਤੰਬਰ ਨੂੰ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਰੋਜ਼ਗਾਰ ਮੇਲੇ ਲਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ 25 ਨੂੰ ਕੀਤਾ ਜਾਵੇਗਾ ਚੱਕਾ ਜਾਮ-ਕੀਤੂ

ਬਰਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਗਾਂਧਾ ਸਿੰਘ ਬਰਨਾਲਾ ਵਿਖੇ ਗਈ | ਮੀਟਿੰਗ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਕਿਸਾਨੀ ਹਿਤਾਂ ਲਈ ਜੇਲ੍ਹਾਂ ਭਰਨ ਲਈ ਵੀ ਤਿਆਰ-ਰਾਹੀ

ਸ਼ਹਿਣਾ, 23 ਸਤੰਬਰ (ਸੁਰੇਸ਼ ਗੋਗੀ)-ਸ਼ੋ੍ਰਮਣੀ ਅਕਾਲੀ ਦਲ ਦਾ ਕੁਰਬਾਨੀਆਂ ਵਾਲਾ ਇਤਿਹਾਸ ਰਿਹਾ ਹੈ ਅਤੇ ਉਸ ਇਤਿਹਾਸ ਨੂੰ ਮੁੜ ਦੁਹਰਾਇਆ ਜਾ ਸਕਦਾ ਹੈ | ਇਹ ਸ਼ਬਦ ਐਡ. ਸਤਨਾਮ ਸਿੰਘ ਰਾਹੀ ਹਲਕਾ ਇੰਚਾਰਜ ਸ਼ੋ੍ਰਮਣੀ ਅਕਾਲੀ ਦਲ ਨੇ ਸ਼ਹਿਣਾ ਵਿਖੇ ਕਲੇਰ ਫਾਰਮ ਵਿਖੇ ...

ਪੂਰੀ ਖ਼ਬਰ »

ਗੁਰਵਿੰਦਰ ਧਾਲੀਵਾਲ ਦਾ ਬੁਲਟ ਮੋਟਰਸਾਈਕਲ ਨਾਲ ਕੀਤਾ ਜਾਵੇਗਾ ਸਨਮਾਨ-ਬਿੱਟੂ ਯੂ.ਐਸ.ਏ.

ਟੱਲੇਵਾਲ, 23 ਸਤੰਬਰ (ਸੋਨੀ ਚੀਮਾ)-ਇਤਿਹਾਸਕ ਪਿੰਡ ਗਹਿਲ ਦੇ ਘੱਲੂਘਾਰਾ ਸਪੋਰਟਸ ਕਲੱਬ ਦੇ ਚੇਅਰਮੈਨ, ਉੱਘੇ ਪ੍ਰਮੋਟਰ ਅਤੇ ਸਮਾਜ ਸੇਵੀ ਜਗਰੂਪ ਸਿੰਘ ਬਿੱਟੂ ਯੂ.ਐਸ.ਏ ਅਤੇ ਕਲੱਬ ਪ੍ਰਧਾਨ ਜਗਜੀਤ ਸਿੰਘ ਨੰਬਰਦਾਰ ਨੇ ਦੱਸਿਆ ਕਿ ਪਿੰਡ ਗਹਿਲ ਦੇ ਪ੍ਰਸਿੱਧ 42ਵੇਂ ਖੇਡ ...

ਪੂਰੀ ਖ਼ਬਰ »

ਅਕਾਲੀ ਬੰਦ ਦੇ ਸੱਦੇ ਦੇ ਕੇ ਡਰਾਮੇ ਕਰਨ ਤੋਂ ਗੁਰੇਜ਼ ਕਰਨ- ਕਾਂਗਰਸੀ ਆਗੂ

ਟੱਲੇਵਾਲ, 23 ਸਤੰਬਰ (ਸੋਨੀ ਚੀਮਾ)-ਕੇਂਦਰ ਦੀ ਭਾਜਪਾ ਦੀ ਭਾਈਵਾਲ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਦੇ ਖਾਣ ਦੇ ਦੰਦ ਹੋਰ ਤੇ ਦਿਖਾਉਣ ਦੇ ਦੰਦ ਹੋਰ ਹਨ | ਇਹ ਸ਼ਬਦ ਕਾਂਗਰਸੀ ਆਗੂ ਬਲਜੀਤ ਸਿੰਘ ਨਿਹਾਲੂਵਾਲ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ, ਸਰਪੰਚ ...

ਪੂਰੀ ਖ਼ਬਰ »

ਪਿੰਡ ਛਾਪਾ ਵਿਖੇ ਕਰਵਾਇਆ ਇਕ ਰੋਜ਼ਾ ਕਬੱਡੀ ਟੂਰਨਾਮੈਂਟ

ਮਹਿਲ ਕਲਾਂ, 23 ਸਤੰਬਰ (ਅਵਤਾਰ ਸਿੰਘ ਅਣਖੀ)-ਐਨ.ਆਰ.ਆਈ. ਕਲੱਬ ਛਾਪਾ ਵਲੋਂ ਇਕ ਰੋਜ਼ਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਆਗੂ ਰਿੰਕਾ ਕੁਤਬਾ ਬਾਹਮਣੀਆਂ ਪ੍ਰਧਾਨ ਡਾ: ਭੀਮ ਰਾਓ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਬਰਨਾਲਾ ਵੀ ਕਿਸਾਨਾਂ ਦੇ ਹੱਕ 'ਚ ਨਿੱਤਰੀ

ਬਰਨਾਲਾ, 23 ਸਤੰਬਰ (ਧਰਮਪਾਲ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਬਾਰ ਰੂਮ 'ਚ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਜਿਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਗੁਰਵਿੰਦਰ ਸਿੰਘ ਗਿੰਦੀ, ਜਨਰਲ ਸਕੱਤਰ ਨਿਤਿਨ ਬਾਂਸਲ, ...

ਪੂਰੀ ਖ਼ਬਰ »

ਵਾਈ.ਐਸ. ਕਾਲਜ ਹੰਡਿਆਇਆ ਵਲੋਂ ਵੈਬੀਨਾਰ ਪਹਿਲੀ ਨੂੰ

ਹੰਡਿਆਇਆ, 23 ਸਤੰਬਰ (ਗੁਰਜੀਤ ਸਿੰਘ ਖੱੁਡੀ)-ਵਾਈ.ਐਸ. ਸੰਸਥਾ ਦੇ ਪ੍ਰਧਾਨ ਪ੍ਰੋ: ਦਰਸ਼ਨ ਕੁਮਾਰ ਨੇ ਦੱਸਿਆ ਕਿ ਕੈਨੇਡਾ ਜਾਣ ਵਾਲੇ ਵਿਦਿਆਰਥੀ ਜੋ 2 ਸਾਲ ਦੀ ਡਿਗਰੀ ਕਰਨਾ ਚਾਹੁੰਦੇ ਹਨ ਉਨ੍ਹਾਂ ਲਈ ਇਕ ਵੈਬੀਨਾਰ 1 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਪਟਵਾਰੀ ਤੇ ਕਾਨੂੰਗੋ 25 ਦੇ ਸੰਘਰਸ਼ ਦੀ ਹਮਾਇਤ ਕਰਨਗੇ-ਜ਼ਿਲ੍ਹਾ ਪ੍ਰਧਾਨ

ਬਰਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਇਕਾਈ ਬਰਨਾਲਾ ਦੀ ਅਹਿਮ ਇਕੱਤਰਤਾ ਸਥਾਨਕ ਰੈਡ ਕਰਾਸ ਭਵਨ ਤਹਿਸੀਲ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਧਾਨ ਹਸਨਪ੍ਰੀਤ ਭਾਰਦਵਾਜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ...

ਪੂਰੀ ਖ਼ਬਰ »

ਮੱਘਰ ਸਿੰਘ ਸੇਖੋਂ ਮੂੰਮ ਨੂੰ ਸ਼ਰਧਾਂਜਲੀਆਂ ਭੇਟ

ਮਹਿਲ ਕਲਾਂ, 23 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਇੰਜੀਨੀਅਰ ਸ: ਗੁਰਮੀਤ ਸਿੰਘ ਸੇਖੋਂ (ਇੰਜੀਨੀਅਰ ਦਸਮੇਸ਼ ਕੰਬਾਈਨ ਮਲੇਰਕੋਟਲਾ ਅਤੇ ਪੈਸਟੀਸਾਈਡਜ਼ ਕਾਰੋਬਾਰੀ ਸ: ਇੰਦਰਜੀਤ ਸਿੰਘ ਸੇਖੋਂ ਸੇਠੀ ਮੂੰਮ ਦੇ ਸਤਿਕਾਰਯੋਗ ਪਿਤਾ ਮੱਘਰ ਸਿੰਘ ਸੇਖੋਂ ਨਮਿਤ ਅੰਤਿਮ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਸੂਬਾ ਸਰਕਾਰ ਖ਼ਿਲਾਫ਼ ਭੱੁਖ ਹੜਤਾਲ 'ਤੇ ਬੈਠ ਕੇ ਦਿੱਤਾ ਰੋਸ ਧਰਨਾ

ਤਪਾ ਮੰਡੀ, 23 ਸਤੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਪੰਜਾਬ ਸਫ਼ਾਈ ਸੇਵਕ ਯੂਨੀਅਨ ਅਤੇ ਪੈਨਸ਼ਨਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਮਿੳਾੂਸੀਪਲ ਕਰਮਚਾਰੀ ਸਫ਼ਾਈ ਯੂਨੀਅਨ ਅਤੇ ਪੈਨਸ਼ਨਰਾਂ ਵਲੋਂ ਨਗਰ ਕੌਾਸਲ ਦੇ ਵਿਹੜੇ 'ਚ ਇਕ ਰੋਜ਼ਾ ਭੱੁਖ ਹੜਤਾਲ ਕਰ ਕੇ ਸਰਕਾਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੀ.ਪੀ.ਆਈ.ਐਮ. ਦੀ ਮੀਟਿੰਗ

ਬਰਨਾਲਾ, 23 ਸਤੰਬਰ (ਧਰਮਪਾਲ ਸਿੰਘ)-ਕਾ. ਸੀਤਾ ਰਾਮ ਯੇਚੂਰੀ ਸਮੇਤ ਆਗੂਆਂ 'ਤੇ ਫ਼ਿਰਕੂ ਦੰਗੇ ਭੜਕਾਉਣ ਦੇ ਦਰਜ ਕੀਤੇ ਝੂਠੇ ਪਰਚੇ ਰੱਦ ਕਰਵਾਉਣ ਦੀ ਮੰਗ ਨੂੰ ੂ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਦੇ ...

ਪੂਰੀ ਖ਼ਬਰ »

ਸਾਹਿਤਕਾਰਾਂ ਵਲੋਂ ਜੰਮੂ-ਕਸ਼ਮੀਰ 'ਚ ਪੰਜਾਬੀ ਭਾਸ਼ਾ ਨੂੰ ਅੱਖੋਂ-ਪਰੋਖੇ ਕਰਨ ਵਾਲੇ ਬਿੱਲ ਦੀ ਨਿਖੇਧੀ

ਧੂਰੀ, 23 ਸਤੰਬਰ (ਦੀਪਕ)-ਪੰਜਾਬੀ ਸਾਹਿਤ ਸਭਾ ਧੂਰੀ ਦੀ ਵਿਸ਼ੇਸ਼ ਇਕੱਤਰਤਾ ਮੂਲ ਚੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬੀਤੇ ਸਮੇਂ ਦੌਰਾਨ ਸਦੀਵੀ ਵਿਛੋੜਾ ਦੇ ਗਏ ਲੇਖਕਾਂ ਅਤੇ ਕਲਾਕਾਰਾਂ ਤੋਂ ਇਲਾਵਾ ਸ਼੍ਰੀ ਸ਼ੈਲੇਂਦਰ ਕੁਮਾਰ ਗਰਗ ਦੇ ਵੱਡੇ ਭਾਈ ਸਾਹਿਬ ...

ਪੂਰੀ ਖ਼ਬਰ »

'ਆਪ' ਪੰਜਾਬ ਬੰਦ ਦਾ ਸਮਰਥਨ ਕਰਦੀ ਹੈ-ਆਜ਼ਮ ਦਾਰਾ

ਸੰਦੌੜ, 23 ਸਤੰਬਰ (ਜਸਵੀਰ ਸਿੰਘ ਜੱਸੀ)-ਕੇਂਦਰ ਦੀ ਮੋਦੀ ਸਰਕਾਰ ਜੋ ਅੱਛੇ ਦਿਨਾਂ ਦੇ ਸੁਪਨੇ ਵਿਖਾ ਕੇ ਅੱਜ ਲੋਕਾਂ ਨੂੰ ਦੁਖੀ ਕਰਨ ਅਤੇ ਗ਼ਰੀਬੀ ਵੱਲ ਧਕੇਲ ਰਹੀ ਹੈ, ਜੋ ਨਾ ਸਹਿਣਯੋਗ ਹੈ | ਸਰਕਾਰਾਂ ਲੋਕ ਆਪਣੇ ਅਤੇ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਚੁਣਦੇ ਹਨ ਨਾ ...

ਪੂਰੀ ਖ਼ਬਰ »

ਐਸ.ਡੀ.ਐਮ. ਨੇ ਅਧਿਕਾਰੀਆਂ ਦੀ ਹਾਜ਼ਰੀ 'ਚ ਵਾਟਰ ਵਰਕਸ ਲਹਿਰਾਗਾਗਾ ਦਾ ਲਿਆ ਜਾਇਜ਼ਾ

ਲਹਿਰਾਗਾਗਾ, 23 ਸਤੰਬਰ (ਅਸ਼ੋਕ ਗਰਗ)- ਲੋਕਾਂ ਨੂੰ ਘਰੇਲੂ ਵਰਤੋਂ ਅਤੇ ਪੀਣ ਲਈ ਪਾਣੀ ਮੁਹੱਈਆ ਕਰਵਾਉਣ ਵਾਲਾ ਲਹਿਰਾਗਾਗਾ ਦੇ ਵਾਟਰ ਵਰਕਸ 'ਚ ਪਾਣੀ ਸਟੋਰ ਕਰਨ ਲਈ ਬਣੇ ਟੈਂਕਾਂ ਨੂੰ ਜੇਕਰ ਕੋਈ ਦੇਖ ਲਵੇ ਤਾਂ ਉਹ ਵਾਟਰ ਵਰਕਸ ਵਲੋਂ ਸਪਲਾਈ ਕੀਤਾ ਪਾਣੀ ਪੀਣ ਤੋਂ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੇ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ

ਅਹਿਮਦਗੜ੍ਹ, 23 ਸਤੰਬਰ (ਰਣਧੀਰ ਸਿੰਘ ਮਹੋਲੀ)-ਲੋਕ ਇਨਸਾਫ਼ ਪਾਰਟੀ ਦੀ ਸਥਾਨਕ ਇਕਾਈ ਦੇ ਸਰਪ੍ਰਸਤ ਸੁਦਾਗਰ ਸਿੰਘ ਲੇਲ੍ਹ ਦੀ ਅਗਵਾਈ ਵਿਚ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਬੈਠਕ ਕੀਤੀ ਗਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਗੁਆਰਾ ਨੇ ਵਿਸ਼ੇਸ਼ ਤੌਰ ਤੇ ...

ਪੂਰੀ ਖ਼ਬਰ »

ਸੁਸਾਇਟੀ ਪ੍ਰਧਾਨ ਦੀ ਚੋਣ ਨੂੰ ਰੱਦ ਕੀਤੇ ਜਾਣ ਦੀ ਮੰਗ

ਲੌਾਗੋਵਾਲ, 23 ਸਤੰਬਰ (ਵਿਨੋਦ,­ ਖੰਨਾ)-ਕਿਸਾਨੀ ਸੰਘਰਸ਼ ਦੇ ਚੱਲਦਿਆਂ ਸਹਿਕਾਰੀ ਸਭਾ ਲੌਾਗੋਵਾਲ ਦੇ ਵਿਰੋਧੀ ਧਿਰ ਦੇ ਮੈਂਬਰਾਂ ਨੇ 25 ਸਤੰਬਰ ਨੂੰ ਸਭਾ ਦੇ ਪ੍ਰਧਾਨ ਦੀ ਪ੍ਰਸਤਾਵਿਤ ਚੋਣ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਹੈ | ਇਸ ਸੰਬੰਧੀ ਉੱਘੇ ਸਮਾਜ ਸੇਵੀ ...

ਪੂਰੀ ਖ਼ਬਰ »

ਪ੍ਰਮੁੱਖ ਸਕੱਤਰ ਸਿਹਤ ਕੋਲ ਰੱਖਿਆ ਡਾਕਟਰਾਂ ਦੀ ਘਾਟ ਦਾ ਮੁੱਦਾ

ਅਮਰਗੜ੍ਹ, 23 ਸਤੰਬਰ (ਸੁਖਜਿੰਦਰ ਸਿੰਘ ਝੱਲ)- ਸਰਕਾਰੀ ਹਸਪਤਾਲ ਅਮਰਗੜ੍ਹ ਵਿਖੇ ਕਾਫੀ ਸਮੇਂ ਤੋਂ ਰੜਕਦੀ ਡਾਕਟਰਾਂ ਦੀ ਘਾਟ ਸਬੰਧੀ ਮੰਗ ਨੂੰ ਲੈ ਕੇ ਉੱਘੇ ਸਮਾਜ ਸੇਵੀ ਕਰਮਜੀਤ ਸਿੰਘ ਖੇੜੀ ਜੱਟਾਂ ਪ੍ਰਮੁੱਖ ਸਕੱਤਰ ਸਿਹਤ ਸ੍ਰੀ ਹੁਸਨ ਲਾਲ ਨੂੰ ਮਿਲੇ | ਇਸ ਮੌਕੇ ...

ਪੂਰੀ ਖ਼ਬਰ »

ਸਕੂਲ ਮੈਨੇਜਮੈਂਟ ਕਮੇਟੀ ਦੇ ਲਖਵਿੰਦਰ ਸਿੰਘ ਪ੍ਰਧਾਨ ਚੁਣੇ

ਲਹਿਰਾਗਾਗਾ, 23 ਸਤੰਬਰ (ਸੂਰਜ ਭਾਨ ਗੋਇਲ)-ਸਰਕਾਰੀ ਪ੍ਰਾਇਮਰੀ ਸਕੂਲ ਖਾਈ 'ਚ ਸਿੱਖਿਆ ਦੇ ਅਧਿਕਾਰ ਧਾਰਾ 21 ਅਤੇ ਪੰਜਾਬ ਰਾਈਟਸ ਆਫ਼ ਚਿਲਡਰਨਜ਼ ਸਬੰਧੀ ਨਿਯਮਾਂ ਅਨੁਸਾਰ ਸਕੂਲ ਮੈਨੇਜਮੈਂਟ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਇਸ 'ਚ ਲਖਵਿੰਦਰ ਸਿੰਘ ਨੂੰ ...

ਪੂਰੀ ਖ਼ਬਰ »

ਚੇਅਰਮੈਨ ਰਿੰਪੀ ਨੇ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ

ਲਹਿਰਾਗਾਗਾ, 23 ਸਤੰਬਰ (ਅਸ਼ੋਕ ਗਰਗ)-ਲਹਿਰਾਗਾਗਾ ਦੀ ਅਨਾਜ ਮੰਡੀ 'ਚ ਬਾਸਮਤੀ ਝੋਨਾ ਕਿਸਮ 1509 ਦੀ ਆਮਦ ਸ਼ੁਰੂ ਹੋ ਚੁੱਕੀ ਹੈ | ਕਿ੍ਸ਼ਨਾ ਟਰੇਡਿੰਗ ਕੰਪਨੀ ਦੇ ਮਾਲਕ ਅਜੈ ਕੁਮਾਰ ਠੋਲੀ ਦੀ ਦੁਕਾਨ ਉੱਪਰ ਕਿਸਾਨ ਗਿਆਨ ਸਿੰਘ ਰਾਮਗੜ੍ਹ ਸੰਧੂਆਂ ਦਾ ਵਿਕਣ ਲਈ ਆਇਆ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਹੋਈ ਮੀਟਿੰਗ

ਬਰਨਾਲਾ, 23 ਸਤੰਬਰ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਮੰਜੀ ਸਾਹਿਬ ਵਿਖੇ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ...

ਪੂਰੀ ਖ਼ਬਰ »

ਪਿੰਡ ਨਾਈਵਾਲਾ ਵਿਖੇ ਵੱਡੀ ਗਿਣਤੀ ਨੌਜਵਾਨ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

ਬਰਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਮਹਿਲ ਕਲਾਂ ਵਿਚ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਯੂਥ ਆਗੂ ਪ੍ਰਗਟ ਸਿੰਘ ਲਾਡੀ ਜਲੂਰ ਦੀ ਪ੍ਰੇਰਨਾ ਸਦਕਾ ਪਿੰਡ ਨਾਈਵਾਲਾ ਦੇ ਨੌਜਵਾਨ ਆਗੂ ਗੋਰਾ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX