ਤਾਜਾ ਖ਼ਬਰਾਂ


ਸਿੰਘੂ ਬਾਰਡਰ ਕਤਲ ਮਾਮਲੇ ਦੀ ਜਾਂਚ ਮੌਜੂਦਾ ਜੱਜ ਕੋਲੋਂ ਕਰਵਾਈ ਜਾਵੇ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਚੰਡੀਗੜ੍ਹ, 16 ਅਕਤੂਬਰ - ਸਿੰਘੂ ਬਾਰਡਰ 'ਤੇ ਹੋਏ ਕਤਲ ਮਾਮਲੇ ਵਿਚ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੰਗ ਕੀਤੀ ਹੈ ਕਿ ਇਸ ਕੇਸ ਦੀ ਜਾਂਚ ਮੌਜੂਦਾ ਜੱਜ ਕੋਲੋਂ ਕਰਾਈ ਜਾਵੇ। ਉਨ੍ਹਾਂ ਮੰਗ ਕੀਤੀ ਕਿ ਅਜਿਹੇ ਸਮਾਜ ਵਿਰੋਧੀ ਤੱਤਾਂ ਦੀ ਪਹਿਚਾਣ ਹੋਵੇ, ਜੋ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ...
ਕੇਰਲ 'ਚ ਭਾਰੀ ਮੀਂਹ ਕਾਰਨ 5 ਮੌਤਾਂ, ਕਈ ਲੋਕ ਲਾਪਤਾ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਕੇਰਲ ਵਿਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਤੇਜ ਬਾਰਸ਼ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਲਗਾਤਾਰ ਬਾਰਸ਼ ਕਾਰਨ ਕਈ ਜ਼ਿਲ੍ਹਿਆਂ ਵਿਚ ਹੜ ਆ ਗਿਆ ਹੈ। ਜਿਸ ਕਾਰਨ ਕੇਰਲ 'ਚ 5 ਲੋਕਾਂ ਦੀ ਮੌਤ ਹੋ ਗਈ ਹੈ ਤੇ ਕੋਟਾਇਅਮ 'ਚ ਜ਼ਮੀਨ ਖਿਸਕਣ ਕਾਰਨ ਵਾਪਰੀ ਘਟਨਾ 'ਚ 16 ਲੋਕ ਲਾਪਤਾ ਹੋ ਗਏ ਹਨ।
ਅੱਤਵਾਦੀਆਂ ਵਲੋਂ ਪੁਲਵਾਮਾ ਤੇ ਸ੍ਰੀਨਗਰ 'ਚ ਬਾਹਰੀ ਸੂਬਿਆਂ ਤੋਂ ਆਏ ਦੋ ਵਿਅਕਤੀ ਹਲਾਕ
. . .  1 day ago
ਸ੍ਰੀਨਗਰ, 16 ਅਕਤੂਬਰ - ਜੰਮੂ ਕਸ਼ਮੀਰ 'ਚ ਹਿੰਸਾ ਦੀਆਂ ਵੱਧ ਰਹੀਆਂ ਵਾਰਦਾਤਾਂ ਚਿੰਤਾ ਦਾ ਕਾਰਨ ਬਣਦੀਆਂ ਜਾ ਰਹੀਆਂ ਹਨ। ਅੱਜ ਇਕ ਵਾਰ ਫਿਰ ਸ੍ਰੀਨਗਰ ਤੇ ਪੁਲਵਾਮਾ ਵਿਚ ਅੱਤਵਾਦੀਆਂ ਨੇ ਦੋ ਬਾਹਰਲੇ ਸੂਬਿਆਂ ਤੋਂ ਕੰਮ ਕਰਨ ਲਈ ਆਏ ਵਿਅਕਤੀਆਂ ਦੀਆਂ ਹੱਤਿਆਵਾਂ ਕਰ ਦਿੱਤੀਆਂ ਗਈਆਂ...
ਸਿੰਘੂ ਬਾਰਡਰ ਦੀ ਘਟਨਾ ਬੇਅਦਬੀ ਦੇ ਦੋਸ਼ੀਆਂ ਪ੍ਰਤੀ ਸਰਕਾਰ ਦੀ ਨਰਮੀ ਦਾ ਨਤੀਜਾ - ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
. . .  1 day ago
ਚੌਕ ਮਹਿਤਾ, 16 ਅਕਤੂਬਰ (ਧਰਮਿੰਦਰ ਸਿੰਘ ਭੰਮਰਾ) - ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੁੰਡਲੀ ਸਿੰਘੂ ਬਾਰਡਰ 'ਤੇ ਵਾਪਰੀ ਘਟਨਾ ਸੰਬੰਧੀ ਟਿੱਪਣੀ ਕਰਦਿਆਂ ਕਿਹਾ ਕਿ ਇਹ ਘਟਨਾ ਕੋਈ ਅਚਨਚੇਤ ਵਾਪਰੀ ਘਟਨਾ ਨਹੀਂ ਹੈ। ਇਹ ਸ੍ਰੀ ਗੁਰੂ...
ਲੁਧਿਆਣਾ 'ਚ ਵਪਾਰੀਆਂ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ
. . .  1 day ago
ਲੁਧਿਆਣਾ, 16 ਅਕਤੂਬਰ (ਕਵਿਤਾ ਖੁੱਲਰ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਦੇ ਗੁਰੂ ਨਾਨਕ ਭਵਨ ਵਿਖੇ ਵਪਾਰੀਆਂ ਦੇ ਨਾਲ ਮੀਟਿੰਗ ਕਰਨ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਦੇ ਨਾਲ ਸੀਨੀਅਰ ਅਕਾਲੀ ਆਗੂ ਬਿਪਨ ਕਾਕਾ ਸੂਦ, ਮਹੇਸ਼ਇੰਦਰ ਸਿੰਘ ਗਰੇਵਾਲ ਸਮੇਤ ਕਈ ਸੀਨੀਅਰ ਅਕਾਲੀ ਆਗੂ ਮੌਜੂਦ ਰਹੇ...
ਕਿਸਾਨ ਯੂਨੀਅਨ ਡਕੌਦਾ ਨੇ ਕੀਤਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦਾ ਵਿਰੋਧ
. . .  1 day ago
ਮੰਡੀ ਲਾਧੂਕਾ 16 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) -ਭਾਰਤੀ ਕਿਸਾਨ ਯੂਨੀਅਨ ਡਕੌਦਾ ਵਲੋਂ ਅੱਜ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੇ ਪਿੰਡ ਰਾਣਾ ਪਹੁੰਚਣ...
ਤਾਲਿਬਾਨ ਦੀ ਮਾਨਤਾ ਦਾ ਮਾਮਲਾ ਚੱਲ ਰਿਹਾ ਹੈ ਪਰ ਇਹ ਉਹ ਰਾਜ ਹੈ ਜਿੱਥੇ ਘੱਟ ਗਿਣਤੀ ਸੁਰੱਖਿਅਤ ਨਹੀਂ - ਸੁਖਬੀਰ ਸਿੰਘ ਬਾਦਲ
. . .  1 day ago
ਨਵੀਂ ਦਿੱਲੀ,16 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਅਫ਼ਗਾਨਿਸਤਾਨ ਦੀ ਇਸਲਾਮਿਕ ਅਮੀਰਾਤ ਦੀ ਵਿਸ਼ੇਸ਼ ਇਕਾਈ ਦੇ ਭਾਰੀ ਹਥਿਆਰਬੰਦ ਅਧਿਕਾਰੀ ਜੋ ਜ਼ਬਰਦਸਤੀ ਕਾਬੁਲ ਦੇ ਗੁਰਦੁਆਰੇ ਵਿਚ...
ਕੇਰਲ 'ਚ ਭਾਰੀ ਮੀਂਹ ਦੇ ਚਲਦੇ ਇਕ ਦੀ ਮੌਤ, 12 ਲਾਪਤਾ
. . .  1 day ago
ਤਿਰੂਵਨੰਤਪੁਰਮ, 16 ਅਕਤੂਬਰ - ਕੇਰਲ ਵਿਚ ਭਾਰੀ ਮੀਂਹ ਦੇ ਚਲਦੇ ਇਕ ਦੀ ਮੌਤ ਦੀ ਖ਼ਬਰ ਦੇ ਨਾਲ - ਨਾਲ 12 ਲੋਕਾਂ ਦੇ ਲਾਪਤਾ ਹੋਣ ਦੀ ਜਾਣਕਾਰੀ ...
ਰਾਣਾ ਗੁਰਜੀਤ ਸਿੰਘ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਿੰਡ ਭੋਗਪੁਰ ਵਿਖੇ ਪਹੁੰਚੇ
. . .  1 day ago
ਖਲਵਾੜਾ, 16 ਅਕਤੂਬਰ (ਮਨਦੀਪ ਸਿੰਘ ਸੰਧੂ) - ਰਾਣਾ ਗੁਰਜੀਤ ਸਿੰਘ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਿੰਡ ਭੋਗਪੁਰ ਵਿਖੇ ਪਹੁੰਚੇ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ ਅਤੇ...
ਜੇਕਰ ਮੋਦੀ ਸਰਕਾਰ ਨੇ ਬੀ.ਐੱਸ.ਐਫ. ਨੂੰ ਵੱਧ ਅਧਿਕਾਰ ਦਿੱਤੇ ਜਾਣ ਦਾ ਫ਼ੈਸਲਾ ਵਾਪਸ ਨਾ ਲਿਆ ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਜੇਲ੍ਹ ਭਰੋ ਅੰਦੋਲਨ ਕੀਤਾ ਜਾ ਸਕਦਾ ਹੈ ਸ਼ੁਰੂ - ਬਿਕਰਮ ਸਿੰਘ ਮਜੀਠੀਆ
. . .  1 day ago
ਅੰਮ੍ਰਿਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਬੀ.ਐੱਸ.ਐਫ. ਨੂੰ ਸਰਹੱਦੀ ਖੇਤਰ ਵਿਚ ਦਿੱਤੇ ਵਾਧੂ ਅਧਿਕਾਰਾਂ ਦੀ ਕਰੜੀ ਆਲੋਚਨਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ...
ਸਿੰਘੂ ਬਾਰਡਰ ਘਟਨਾ ਵਿਚ ਇਕ ਹੋਰ ਗ੍ਰਿਫ਼ਤਾਰੀ
. . .  1 day ago
ਜੰਡਿਆਲਾ ਗੁਰੂ, 16 ਅਕਤੂਬਰ ( ਪ੍ਰਮਿੰਦਰ ਸਿੰਘ ਜੋਸਨ ) - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਵਿਚ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਨਿਹੰਗ ਨਰੈਣ ਸਿੰਘ ਦੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੱਲ੍ਹ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਣਗੇ ਨਤਮਸਤਕ
. . .  1 day ago
ਪਠਾਨਕੋਟ, 16 ਅਕਤੂਬਰ ( ਸੰਧੂ ) - ਮੁੱਖ ਮੰਤਰੀ ਚਰਨਜੀਤ ਚੰਨੀ ਕੱਲ੍ਹ 17 ਅਕਤੂਬਰ ਦਿਨ ਐਤਵਾਰ ਨੂੰ ਪਠਾਨਕੋਟ ਨੇੜੇ ਪੈਂਦੇ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ...
ਸਿਪਾਹੀ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਮਾਨਸਾ, 16 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਪੁਲਿਸ ਲਾਈਨ ਮਾਨਸਾ ਵਿਖੇ ਤਾਇਨਾਤ ਸਿਪਾਹੀ ਵਲੋਂ ਖ਼ੁਦਕੁਸ਼ੀ ਕਰ ਲਈ ਗਈ ਹੈ। ਡੀ.ਐੱਸ.ਪੀ. (ਐੱਚ.) ਮਾਨਸਾ ਸੰਜੀਵ ਗੋਇਲ ਨੇ ਦੱਸਿਆ ਕਿ ਪਿੰਡ ਖਾਰਾ ਦੇ ਵਸਨੀਕ ਸਿਪਾਹੀ ਅਰਸ਼ਦੀਪ ਸਿੰਘ ਨੇ ਡਿਊਟੀ ਸਮੇਂ ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਪਾਸ ਹੋਏ ਤਿੰਨ ਮਤੇ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਸੀ. ਡਬਲਯੂ. ਸੀ. ਦੀ ਮੀਟਿੰਗ ਤੋਂ ਬਾਅਦ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ ਵੇਣੂਗੋਪਾਲ ਦਾ ਕਹਿਣਾ ਹੈ ਕਿ ਅਸੀਂ ਰਾਜਨੀਤਿਕ ਸਥਿਤੀ, ਮਹਿੰਗਾਈ ਅਤੇ ਗੰਭੀਰ ਖੇਤੀ ਸੰਕਟ ਅਤੇ ਭਾਰਤ ਦੇ ਕਿਸਾਨਾਂ 'ਤੇ ਸ਼ੈਤਾਨੀ ਹਮਲੇ...
ਕਾਂਗਰਸ ਪਾਰਟੀ ਇੱਕਜੁੱਟ - ਅੰਬਿਕਾ ਸੋਨੀ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਤੋਂ ਬਾਅਦ ਸੀਨੀਅਰ ਕਾਂਗਰਸੀ ਨੇਤਾ ਅੰਬਿਕਾ ਸੋਨੀ ਦਾ ਕਹਿਣਾ ਸੀ ਕਿ ਹਰ ਕਿਸੇ ਦੀ ਰਾਏ ਹੈ ਕਿ ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਬਣਨਾ ਚਾਹੀਦਾ ...
ਮਨੀਸ਼ ਸਿਸੋਦੀਆ ਨੇ ਪੰਜਾਬ ਸਰਕਾਰ 'ਤੇ ਕੱਸਿਆ ਤਨਜ਼
. . .  1 day ago
ਜਲੰਧਰ, 16 ਅਕਤੂਬਰ - ਜਲੰਧਰ ਪਹੁੰਚੇ ਆਪ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵਲੋਂ ਜੋ ਪੰਜ ਮਰਲਾ ਪਲਾਟ ਦੇਣ ਦੀ ਗੱਲ ਕਹੀ ਜਾ ਰਹੀ ਹੈ,ਉਸ ਵਿਚ ਜ਼ਮੀਨ ਕਿਸੇ ਨੂੰ ਨਹੀਂ ਦਿੱਤੀ ਜਾ ਰਹੀ ਸਿਰਫ਼ ...
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਾਲਮੀਕੀ ਤੀਰਥ ਵਿਖੇ ਹੋਏ ਨਤਮਸਤਕ
. . .  1 day ago
ਰਾਮ ਤੀਰਥ , 16 ਅਕਤੂਬਰ ( ਧਰਵਿੰਦਰ ਸਿੰਘ ਔਲਖ ) ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਭਗਵਾਨ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਏ। ਜਿੱਥੇ ਪਹੁੰਚਣ 'ਤੇ ਪ੍ਰਬੰਧਕਾਂ ਵਲੋਂ ਭਗਵਾਨ ....
ਕੋਰੋਨਾ ਵਲੰਟੀਅਰ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਬੱਸ ਸਟੈਂਡ ਖਰੜ ਨੇੜੇ ਕੀਤਾ ਧਰਨਾ ਪ੍ਰਦਰਸ਼ਨ
. . .  1 day ago
ਖਰੜ,16 ਅਕਤੂਬਰ (ਗੁਰਮੁੱਖ ਸਿੰਘ ਮਾਨ) - ਪੰਜਾਬ ਭਰ ਦੇ ਕੋਰੋਨਾ ਵਲੰਟੀਅਰ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਖਰੜ ਚੰਡੀਗੜ੍ਹ ਹਾਈਵੇਅ 'ਤੇ ਬੱਸ ਸਟੈਂਡ ਖਰੜ ਨੇੜੇ ਧਰਨੇ-ਪ੍ਰਦਰਸ਼ਨ ਕਰਦੇ ਹੋਏ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ...
ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਖ਼ਤਮ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਸਵੇਰ ਤੋਂ ਚੱਲ ਰਹੀ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਖ਼ਤਮ...
ਸਿੰਘੂ ਬਾਰਡਰ ਘਟਨਾ : ਕਿਸਾਨ ਆਗੂਆਂ ਨੇ ਸਾਰੀ ਘਟਨਾ ਤੋਂ ਹੱਥ ਧੋਤੇ - ਵਿਜੈ ਸਾਂਪਲਾ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ 'ਤੇ ਵਿਜੈ ਸਾਂਪਲਾ ਚੇਅਰਮੈਨ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਕਹਿਣਾ ਸੀ ਕਿ ਅੱਜ ਦਲਿਤ ਭਾਈਚਾਰੇ ਦੀਆਂ ਵੱਖ -ਵੱਖ ਸੰਸਥਾਵਾਂ ਮੈਨੂੰ...
ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਵੱਖ - ਵੱਖ ਪਿੰਡਾਂ ਦੇ ਕੱਚੇ ਰਸਤਿਆਂ ਨੂੰ ਪੱਕੇ ਕਰਨ ਦਾ ਉਦਘਾਟਨ
. . .  1 day ago
ਓਠੀਆਂ 16 ਅਕਤੂਬਰ (ਗੁਰਵਿੰਦਰ ਸਿੰਘ ਛੀਨਾ) - ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਹਲਕਾ ਰਾਜਾਸਾਂਸੀ ਦੇ ਵੱਖ - ਵੱਖ ਪਿੰਡਾਂ ਦੇ ਕੱਚੇ ਰਸਤਿਆਂ ਨੂੰ ਪੱਕੇ ਕਰਨ ਦਾ ਉਦਘਾਟਨ ਕੀਤਾ ...
ਅਕਾਲੀ ਆਗੂ ਕੁਲਜੀਤ ਸਿੰਘ ਸਰਹਾਲ ਆਮ ਆਦਮੀ ਪਾਰਟੀ 'ਚ ਸ਼ਾਮਿਲ
. . .  1 day ago
ਬੰਗਾ, 16 ਅਕਤੂਬਰ( ਜਸਬੀਰ ਸਿੰਘ ਨੂਰਪੁਰ ) - ਬੰਗਾ ਹਲਕੇ ਦੇ ਸੀਨੀਅਰ ਆਗੂ ਅਤੇ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਕੁਲਜੀਤ ਸਿੰਘ ਸਰਹਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ...
ਸੁਰੱਖਿਆ ਬਲਾਂ ਨੇ ਢੇਰ ਕੀਤੇ ਦੋ ਅੱਤਵਾਦੀ
. . .  1 day ago
ਸ੍ਰੀਨਗਰ, 16 ਅਕਤੂਬਰ - ਪੰਪੋਰ ਐਨਕਾਉਂਟਰ ਵਿਚ ਦੋ ਅੱਤਵਾਦੀ ਮਾਰੇ ਗਏ ਹਨ | ਹਥਿਆਰ ਅਤੇ ਗੋਲਾ ਬਾਰੂਦ ਸਮੇਤ ਅਪਮਾਨਜਨਕ ਸਮਗਰੀ ਬਰਾਮਦ ਕੀਤੀ...
ਸਿੰਘੂ ਬਾਰਡਰ ਘਟਨਾ - ਨਿਹੰਗ ਸਰਵਜੀਤ ਸਿੰਘ ਨੂੰ ਅਦਾਲਤ ਨੇ ਸੱਤ ਦਿਨਾਂ ਦੀ ਪੁਲਿਸ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਹੰਗ ਸਰਵਜੀਤ ਸਿੰਘ ਨੂੰ ਅਦਾਲਤ ਨੇ ਸੱਤ ਦਿਨਾਂ ਦੀ ਪੁਲਿਸ ਹਿਰਾਸਤ 'ਚ...
ਸ਼ਿਵਰਾਜ ਸਿੰਘ ਚੌਹਾਨ ਦਾ ਰਾਹੁਲ ਗਾਂਧੀ 'ਤੇ ਤਨਜ਼
. . .  1 day ago
ਬੁਰਹਾਨਪੁਰ (ਮੱਧ ਪ੍ਰਦੇਸ਼), 16 ਅਕਤੂਬਰ - ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਾਂਗਰਸ ਪਾਰਟੀ 'ਤੇ ਤਨਜ਼ ਕੱਸਿਆ ਅਤੇ ਕਿਹਾ ਕਿ ਰਾਹੁਲ ਗਾਂਧੀ ਕਾਂਗਰਸ ਵਿਚ ਕੁਝ ਵੀ ਨਹੀਂ ਹਨ,ਪਰ ਮੁੱਖ ਮੰਤਰੀ ਨੂੰ ਹਟਾਉਣ ਦਾ ਫ਼ੈਸਲਾ ਕਰਦੇ ਹਨ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਅੱਸੂ ਸੰਮਤ 552

ਪਹਿਲਾ ਸਫ਼ਾ

ਬਾਬਰੀ ਮਸਜਿਦ ਮਾਮਲਾ-28 ਸਾਲ ਬਾਅਦ ਅਡਵਾਨੀ, ਜੋਸ਼ੀ ਸਮੇਤ ਸਾਰੇ 32 ਦੋਸ਼ੀ ਬਰੀ

* ਜੱਜ ਨੇ ਕਿਹਾ-ਘਟਨਾ ਅਚਾਨਕ ਵਾਪਰੀ, ਯੋਜਨਾਬੱਧ ਨਹੀਂ ਸੀ,
* 26 ਦੋਸ਼ੀ ਪੇਸ਼ ਹੋਏ ਅਤੇ 6 ਜਣੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਸ਼ਾਮਿਲ ਹੋਏ
* 16 ਦੋਸ਼ੀਆਂ ਦੀ ਹੋ ਚੁੱਕੀ ਹੈ ਮੌਤ

ਲਖਨਊ, 30 ਸਤੰਬਰ (ਏਜੰਸੀ)-ਅਯੁੱਧਿਆ 'ਚ ਬਾਬਰੀ ਮਸਜਿਦ ਢਾਹੁਣ ਦੇ ਮਾਮਲੇ 'ਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਭਾਜਪਾ ਦੇ ਸੀਨੀਅਰ ਨੇਤਾ ਐਲ.ਕੇ. ਅਡਵਾਨੀ ਤੇ ਮੁਰਲੀ ਮਨੋਹਰ ਜੋਸ਼ੀ ਸਮੇਤ ਸਾਰੇ 32 ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। 2300 ਸਫਿਆਂ ਦਾ ਫ਼ੈਸਲਾ ਸੁਣਾਉਂਦਿਆਂ ਅਦਾਲਤ ਨੇ ਕਿਹਾ ਕਿ ਵਿਵਾਦਤ ਢਾਂਚਾ ਢਾਹੁਣ ਲਈ ਸਾਜਿਸ਼ ਰਚਣ ਦਾ ਦੋਸ਼ੀਆਂ ਖ਼ਿਲਾਫ਼ ਕੋਈ ਠੋਸ ਸਬੂਤ ਨਹੀਂ ਹੈ। 28 ਸਾਲ ਪੁਰਾਣੇ ਮਾਮਲੇ 'ਚ ਆਪਣੀ ਸੇਵਾ ਮੁਕਤੀ ਵਾਲੇ ਦਿਨ ਫੈਸਲਾ ਸੁਣਾਉਂਦਿਆਂ ਸੀ.ਬੀ.ਆਈ. ਜੱਜ ਐਸ.ਕੇ. ਯਾਦਵ ਨੇ ਅਖਬਾਰਾਂ ਤੇ ਵੀਡੀਓ ਕੈਸੇਟਾਂ ਨੂੰ ਸਬੂਤ ਵਜੋਂ ਸਵੀਕਾਰ ਨਹੀਂ ਕੀਤਾ। ਅਦਾਲਤ ਨੇ ਇਹ ਵੀ ਮੰਨਿਆ ਕਿ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਨੇਤਾ ਮਰਹੂਮ ਅਸ਼ੋਕ ਸਿੰਘਲ ਬਾਬਰੀ ਮਸਜਿਦ ਢਾਂਚੇ ਨੂੰ ਬਚਾਉਣਾ ਚਾਹੁੰਦੇ ਸਨ ਕਿਉਂਕਿ ਢਾਂਚੇ ਅੰਦਰ ਰਾਮ ਦੀਆਂ ਮੂਰਤੀਆਂ ਪਈਆਂ ਸਨ। ਇਹ ਮਾਮਲਾ 6 ਦਸੰਬਰ 1992 ਨੂੰ ਅਯੁੱਧਿਆ 'ਚ ਵਿਵਾਦਤ ਢਾਂਚੇ ਨੂੰ ਢਾਹੁਣ ਨਾਲ ਸਬੰਧਿਤ ਹੈ, ਜਿਸ ਤੋਂ ਬਾਅਦ ਦੇਸ਼ ਭਰ 'ਚ ਹੋਏ ਦੰਗਿਆਂ 'ਚ ਕਰੀਬ 2 ਹਜ਼ਾਰ ਲੋਕਾਂ ਦੀ ਮੌਤ ਹੋ ਗਈ ਸੀ। ਢਾਂਚੇ ਨੂੰ ਕਾਰ ਸੇਵਕਾਂ ਵਲੋਂ ਢਾਹਿਆ ਗਿਆ, ਜਿਨ੍ਹਾਂ ਦਾ ਦਾਅਵਾ ਸੀ ਕਿ ਅਯੁੱਧਿਆ 'ਚ ਮਸਜਿਦ ਪੁਰਾਣੇ ਰਾਮ ਮੰਦਿਰ ਦੀ ਜਗ੍ਹਾ 'ਤੇ ਉਸਾਰੀ ਗਈ ਹੈ। 32 ਦੋਸ਼ੀਆਂ 'ਚ ਸਾਬਕਾ ਉੱਪ-ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ, ਸਾਬਕਾ ਕੇਂਦਰੀ ਮੰਤਰੀ ਮੁਰਲੀ ਮਨੋਹਰ ਜੋਸ਼ੀ ਤੇ ਉਮਾ ਭਾਰਤੀ, ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ, ਜਿਨ੍ਹਾਂ ਦੇ ਕਾਰਜਕਾਲ 'ਚ ਮਸਜਿਦ ਦੇ ਢਾਂਚੇ ਨੂੰ ਢਾਹਿਆ ਗਿਆ, ਵਿਨੈ ਕਟਿਆਰ ਤੇ ਸਾਧਵੀ ਰਿਤੰਭਰਾ ਵੀ ਸ਼ਾਮਿਲ ਸਨ। ਇਸ ਤੋਂ ਇਲਾਵਾ ਮੰਦਿਰ ਨਿਰਮਾਣ ਇੰਚਾਰਜ ਦੇ ਟਰੱਸਟ ਦਾ ਜਨਰਲ ਸਕੱਤਰ ਚੰਪਤ ਰਾਏ ਵੀ ਦੋਸ਼ੀਆਂ 'ਚ ਸ਼ਾਮਿਲ ਸੀ। ਇਸ ਤੋਂ ਪਹਿਲਾਂ 16 ਸਤੰਬਰ ਨੂੰ ਜੱਜ ਐਸ.ਕੇ. ਯਾਦਵ ਨੇ ਫ਼ੈਸਲੇ ਵਾਲੇ ਦਿਨ ਸਾਰੇ ਜਿਊਂਦੇ 32 ਦੋਸ਼ੀਆਂ ਨੂੰ ਅਦਾਲਤ 'ਚ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਸਨ। ਹਾਲਾਂਕਿ ਉਮਾ ਭਾਰਤੀ (61) ਤੇ ਕਲਿਆਣ ਸਿੰਘ (88) ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਾਰਨ ਵੱਖ-ਵੱਖ ਹਸਪਤਾਲਾਂ 'ਚ ਇਲਾਜ਼ ਕਰਵਾ ਰਹੇ ਹਨ ਤੇ ਅੱਜ ਫੈਸਲੇ ਦੇ ਦਿਨ ਅਦਾਲਤ 'ਚ ਮੌਜੂਦ ਨਹੀਂ ਸਨ। ਇਸ ਤੋਂ ਇਲਾਵਾ ਅਡਵਾਨੀ (92), ਜੋਸ਼ੀ (86), ਨ੍ਰਿੱਤਿਆ ਗੋਪਾਲ ਦਾਸ ਤੇ ਸਤੀਸ਼ ਪ੍ਰਧਾਨ ਵੀ ਅਦਾਲਤ 'ਚ ਹਾਜ਼ਰ ਨਹੀਂ ਸਨ। ਕਲਿਆਣ ਸਿੰਘ, ਜਿਨ੍ਹਾਂ ਦੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਕਾਰਜਕਾਲ 'ਚ ਵਿਵਾਦਤ ਢਾਂਚੇ ਨੂੰ ਡੇਗਿਆ ਗਿਆ ਸੀ, ਨੂੰ ਪਿਛਲੇ ਸਾਲ ਸਤੰਬਰ 'ਚ ਹੀ ਰਾਜਸਥਾਨ ਦੇ ਰਾਜਪਾਲ ਵਜੋਂ ਕਾਰਜਕਾਲ ਸਮਾਪਤ ਹੋਣ ਤੋਂ ਬਾਅਦ ਮੁਕੱਦਮੇ 'ਚ ਸ਼ਾਮਿਲ ਕੀਤਾ ਗਿਆ ਸੀ। ਸੁਪਰੀਮ ਕੋਰਟ ਵਲੋਂ ਮਾਮਲੇ ਨੂੰ ਨਿਬੇੜਨ ਲਈ 31 ਅਗਸਤ ਅੰਤਿਮ ਤਰੀਕ ਵਜੋਂ ਨਿਰਧਾਰਤ ਕਰਨ ਤੋਂ ਬਾਅਦ ਸੀ.ਬੀ.ਆਈ. ਅਦਾਲਤ ਨੇ ਮਾਮਲੇ 'ਚ ਆਪਣਾ ਫੈਸਲਾ ਸੁਣਾਉਣ ਲਈ ਅੰਤਿਮ ਤਰੀਕ ਨੂੰ ਇਕ ਮਹੀਨਾ ਹੋਰ ਵਧਾ ਦਿੱਤਾ ਤੇ ਹੇਠਲੀ ਅਦਾਲਤ ਨੇ ਮਾਮਲੇ ਨੂੰ ਸਮੇਂ 'ਤੇ ਪੂਰਾ ਕਰਨ ਲਈ ਦਿਨ ਪ੍ਰਤੀ ਦਿਨ ਸੁਣਵਾਈ ਸ਼ੁਰੂ ਕੀਤੀ। ਕੇਂਦਰੀ ਏਜੰਸੀ ਨੇ ਸਬੂਤ ਵਜੋਂ 351 ਗਵਾਹ ਤੇ 600 ਦਸਤਾਵੇਜ਼ ਅਦਾਲਤ ਸਾਹਮਣੇ ਪੇਸ਼ ਕੀਤੇ। ਮਾਮਲੇ 'ਚ 48 ਲੋਕਾਂ ਖ਼ਿਲਾਫ਼ ਦੋਸ਼ ਦਾਇਰ ਕੀਤੇ ਗਏ ਸਨ, ਜਿਨ੍ਹਾਂ 'ਚੋਂ 16 ਲੋਕਾਂ ਦੀ ਸੁਣਵਾਈ ਦੌਰਾਨ ਮੌਤ ਹੋ ਗਈ ਹੈ ਤੇ 32 ਦੋਸ਼ੀਆਂ ਨੂੰ ਅੱਜ ਅਦਾਲਤ ਨੇ ਬਰੀ ਕਰ ਦਿੱਤਾ ਹੈ।
ਨਿਆਂ ਨਾਲ ਮਖੌਲ ਹੋਇਆ-ਸੀ.ਪੀ.ਆਈ. (ਐਮ)
ਨਵੀਂ ਦਿੱਲੀ-ਸੀ.ਪੀ.ਆਈ.(ਐਮ) ਨੇ ਸਾਰੇ ਦੋਸ਼ੀਆਂ ਨੂੰ ਬਰੀ ਕਰਨ ਦੇ ਫ਼ੈਸਲੇ ਨੂੰ ਨਿਆਂ ਨਾਲ ਮਖੌਲ ਦੱਸਿਆ ਹੈ। ਇਸ ਸਬੰਧੀ ਸੀ.ਪੀ.ਆਈ. ਪੋਲਿਤ ਬਿਊਰੋ ਨੇ ਬਿਆਨ 'ਚ ਕਿਹਾ ਕਿ ਪਿਛਲੇ ਸਾਲ ਨਵੰਬਰ 'ਚ ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ ਦੌਰਾਨ ਢਾਂਚਾ ਡੇਗਣ ਦੀ ਕਰਵਾਈ ਨੂੰ ਕਾਨੂੰਨ ਦੀ ਸਭ ਤੋਂ ਵੱਡੀ ਉਲੰਘਣਾ ਦੱਸਿਆ ਸੀ ਜਦਕਿ ਹੁਣ ਸੀ.ਬੀ.ਆਈ. ਅਦਾਲਤ ਨੇ ਮੁੱਖ ਦੋਸ਼ੀਆਂ ਨੂੰ ਨਿਰਦੋਸ਼ ਮੰਨਿਆ ਹੈ।
ਸੱਚ ਦੀ ਜਿੱਤ ਹੋਈ-ਭਾਜਪਾ
ਨਵੀਂ ਦਿੱਲੀ-ਭਾਰਤੀ ਜਨਤਾ ਪਾਰਟੀ ਨੇ ਬੁੱਧਵਾਰ ਨੂੰ ਲਖਨਊ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਵਲੋਂ ਬਾਬਰੀ ਮਸਜਿਦ ਢਾਹੁਣ ਦੇ ਮਾਮਲੇ 'ਚ ਸਾਰੇ ਦੋਸ਼ੀਆਂ ਨੂੰ ਬਰੀ ਕਰਨ ਦਾ ਸਵਾਗਤ ਕੀਤਾ ਹੈ। ਪਾਰਟੀ ਨੇ ਇਸ ਨੂੰ ਸੱਚ ਦੀ ਜਿੱਤ ਕਰਾਰ ਦਿੱਤਾ ਹੈ।
ਹਾਈ ਕੋਰਟ ਜਾਵਾਂਗੇ-ਜਿਲਾਨੀ
ਲਖਨਊ-ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਦੇ ਮੈਂਬਰ ਤੇ ਸੀਨੀਅਰ ਵਕੀਲ ਜ਼ਫਰਯਾਬ ਜਿਲਾਨੀ ਨੇ ਲਖਨਊ ਅਦਾਲਤ ਦੇ ਫੈਸਲੇ ਖ਼ਿਲਾਫ਼ ਹਾਈ ਕੋਰਟ ਜਾਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਸਬੂਤਾਂ ਨੂੰ ਨਜ਼ਰਅੰਦਾਜ਼ ਕਰ ਕੇ ਆਪਣਾ ਫੈਸਲਾ ਸੁਣਾਇਆ ਹੈ, ਇਸ ਲਈ ਮੁਸਲਿਮ ਭਾਈਚਾਰਾ ਇਸ ਫੈਸਲੇ ਨੂੰ ਹਾਈ ਕੋਰਟ 'ਚ ਚੁਣੌਤੀ ਦੇਵੇਗਾ।
ਮਾਮਲੇ ਨੇ 2019 'ਚ ਹੀ ਸਾਰਥਿਕਤਾ ਗੁਆ ਲਈ ਸੀ-ਸ਼ਿਵ ਸੈਨਾ
ਮੁੰਬਈ-ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਬਾਬਰੀ ਮਸਜਿਦ ਮਾਮਲੇ ਨੇ ਤਾਂ 2019 'ਚ ਹੀ ਆਪਣੀ ਸਾਰਥਿਕਤਾ ਗੁਆ ਲਈ ਸੀ, ਜਦੋਂ ਸੁਪਰੀਮ ਕੋਰਟ ਨੇ ਰਾਮ ਜਨਮ ਭੂਮੀ ਦੇ ਹੱਕ 'ਚ ਫੈਸਲਾ ਸੁਣਾਇਆ ਸੀ, ਪਰ ਇਸ ਦੇ ਬਾਵਜੂਦ ਸੰਜੇ ਰਾਊਤ ਨੇ ਮਾਮਲੇ 'ਚ 32 ਦੋਸ਼ੀਆਂ ਨੂੰ ਬਰੀ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਰਾਊਤ ਨੇ ਕਿਹਾ ਕਿ ਹੁਣ ਮਾਮਲੇ ਨੂੰ ਭੁੱਲ ਜਾਣਾ ਚਾਹੀਦਾ ਹੈ।
ਮਾਮਲੇ 'ਚ ਅਗਲੀ ਕਾਰਵਾਈ ਨਾ ਕਰਨ ਮੁਸਲਮਾਨ-ਇਕਬਾਲ ਅੰਸਾਰੀ
ਲਖਨਊ-ਮਾਮਲੇ 'ਚ ਮੁੱਖ ਧਿਰ ਰਹੇ ਇਕਬਾਲ ਅੰਸਾਰੀ ਨੇ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵਲੋਂ ਸੁਣਾਏ ਫੈਸਲੇ ਦਾ ਸਵਾਗਤ ਕੀਤਾ ਹੈ ਤੇ ਸਾਰੇ ਮੁਸਲਮਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਫੈਸਲੇ ਦਾ ਸਵਾਗਤ ਕਰਨ। ਉਨ੍ਹਾਂ ਕਿਹਾ ਕਿ ਚੰਗਾ ਹੈ ਕਿ ਸਾਰੇ ਦੋਸ਼ੀ ਬਰੀ ਹੋ ਗਏ ਹਨ। ਜੋ ਕੁਝ ਹੋਣਾ ਸੀ ਉਹ ਤਾਂ ਪਿਛਲੇ ਸਾਲ ਨਵੰਬਰ 'ਚ ਹੀ ਹੋ ਗਿਆ। ਇਸ ਮਾਮਲੇ ਨੂੰ ਵੀ ਉਸੇ ਦਿਨ ਖਤਮ ਕਰ ਦੇਣਾ ਚਾਹੀਦਾ ਸੀ।
ਸਾਡੇ ਲਈ ਖ਼ੁਸ਼ੀ ਦਾ ਮੌਕਾ-ਅਡਵਾਨੀ
ਨਵੀਂ ਦਿੱਲੀ-ਮਾਮਲੇ 'ਚ ਬਰੀ ਹੋਣ ਤੋਂ ਬਾਅਦ ਭਾਜਪਾ ਦੇ ਬਜ਼ੁਰਗ ਆਗੂ ਐਲ.ਕੇ. ਅਡਵਾਨੀ ਨੇ ਜੈ ਸ੍ਰੀਰਾਮ ਦੇ ਜੈਕਾਰੇ ਲਾ ਕੇ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ ਤੇ ਕਿਹਾ ਕਿ ਇਹ ਫੈਸਲਾ ਰਾਮ ਜਨਮ ਭੂਮੀ ਅੰਦੋਲਨ ਪ੍ਰਤੀ ਭਾਜਪਾ ਤੇ ਉਨ੍ਹਾਂ ਦੇ ਆਪਣੇ ਵਿਸ਼ਵਾਸ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮਹੱਤਵਪੂਰਨ ਫੈਸਲਾ ਹੈ ਤੇ ਸਾਡੇ ਲਈ ਇਕ ਖੁਸ਼ੀ ਦਾ ਮੌਕਾ ਹੈ।
ਇਤਿਹਾਸਕ ਫ਼ੈਸਲਾ-ਜੋਸ਼ੀ
ਨਵੀਂ ਦਿੱਲੀ-ਸਾਬਕਾ ਕੇਂਦਰੀ ਮੰਤਰੀ ਮੁਰਲੀ ਮਨੋਹਰ ਜੋਸ਼ੀ ਨੇ ਮਾਮਲੇ 'ਚ ਆਪਣੇ ਸਮੇਤ 32 ਦੋਸ਼ੀਆਂ ਨੂੰ ਬਰੀ ਕਰਨ ਦੇ ਸੀ.ਬੀ.ਆਈ. ਅਦਾਲਤ ਦੇ ਫੈਸਲੇ ਨੂੰ ਇਤਿਹਾਸਕ ਕਰਾਰ ਦਿੱਤਾ ਹੈ। ਇਸ ਫੈਸਲੇ 'ਤੇ ਖੁਸ਼ੀ ਜ਼ਾਹਿਰ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਸਿਰਫ ਇਹੀ ਕਹਿਣਾ ਚਾਹਾਂਗਾ ਕਿ 'ਜੈ ਜੈ ਸ੍ਰੀਰਾਮ, ਸਭ ਕੋ ਸਨਮੱਤੀ ਦੇ ਭਗਵਾਨ'।
ਫ਼ੈਸਲੇ ਨੂੰ ਚੁਣੌਤੀ ਦੇਵੇ ਕੇਂਦਰੀ ਏਜੰਸੀ-ਓਵੈਸੀ

ਹੈਦਰਾਬਾਦ-ਏ. ਆਈ.ਐਮ.ਆਈ. ਐਮ. ਦੇ ਮੁਖੀ ਅਸਦੂਦੀਨ ਓਵੈਸੀ ਨੇ ਫੈਸਲੇ 'ਤੇ ਗੁੱਸਾ ਜ਼ਾਹਿਰ ਕਰਦੇ ਹੋਏ ਕਿਹਾ ਕਿ ਕੇਂਦਰੀ ਏਜੰਸੀ ਨੂੰ ਫੈਸਲੇ ਨੂੰ ਚੁਣੌਤੀ ਦੇਣੀ ਚਾਹੀਦੀ ਹੈ। ਓਵੈਸੀ ਨੇ ਦੱਸਿਆ ਕਿ ਇਸ ਫੈਸਲੇ ਨੇ ਹਿੰਦੂਵਾਦ, ਇਸ ਦੇ ਅਨੁਯਾਈਆਂ ਤੇ ਵਿਚਾਰਧਾਰਾ ਦੀ ਸਾਂਝੀ ਚੇਤਨਾ ਨੂੰ ਸੰਤੁਸ਼ਟ ਕੀਤਾ ਹੈ।
ਕਾਂਗਰਸ ਵਲੋਂ ਫ਼ੈਸਲੇ ਦੀ ਨਿੰਦਾ
ਨਵੀਂ ਦਿੱਲੀ-ਕਾਂਗਰਸ ਨੇ ਫੈਸਲੇ ਨੂੰ ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਦੱਸਿਆ ਹੈ। ਕਾਂਗਰਸ ਦੇ ਬੁਲਾਰੇ ਰਣਦੀਪ ਸੂਰਜੇਵਾਲਾ ਨੇ ਕਿਹਾ ਕਿ ਬਾਬਰੀ ਮਸਜਿਦ ਡੇਗਣ ਦੇ ਮਾਮਲੇ 'ਚ ਸਾਰੇ ਦੋਸ਼ੀਆਂ ਨੂੰ ਬਰੀ ਕਰਨ ਦਾ ਸੀ.ਬੀ.ਆਈ. ਵਿਸ਼ੇਸ਼ ਅਦਾਲਤ ਦਾ ਫੈਸਲਾ ਸੁਪਰੀਮ ਕੋਰਟ ਦੇ ਫੈਸਲੇ ਤੋਂ ਪਰ੍ਹੇ ਹੈ ਕਿਉਂਕਿ ਸੁਪਰੀਮ ਕੋਰਟ ਨੇ ਇਸ ਨੂੰ ਅਪਰਾਧ ਕਿਹਾ ਸੀ।
ਇਕ ਸਾਲ ਵਧਾਇਆ ਸੀ ਫ਼ੈਸਲਾ ਸੁਣਾਉਣ ਵਾਲੇ ਜੱਜ ਐਸ.ਕੇ. ਯਾਦਵ ਦਾ ਕਾਰਜਕਾਲ

ਬਾਬਰੀ ਮਸਜਿਦ ਮਾਮਲੇ 'ਚ ਫੈਸਲਾ ਸੁਣਾਉਣ ਵਾਲੇ ਸੀ. ਬੀ. ਆਈ. ਅਦਾਲਤ ਦੇ ਵਿਸ਼ੇਸ਼ ਜੱਜ ਐਸ.ਕੇ. ਯਾਦਵ ਬਾਰੇ ਦਿਲਚਸਪ ਗੱਲ ਇਹ ਹੈ ਕਿ ਉਹ ਆਪਣੇ ਅਹੁਦੇ 'ਤੇ ਤੈਅਸ਼ੁਦਾ ਕਾਰਜਕਾਲ ਤੋਂ ਇਕ ਸਾਲ ਵੱਧ ਕੰਮ ਕਰ ਰਹੇ ਹਨ। ਦਰਅਸਲ ਇਸ ਮਾਮਲੇ ਲਈ ਖਾਸ ਤੌਰ 'ਤੇ ਉਨ੍ਹਾਂ ਦਾ ਕਾਰਜਕਾਲ ਵਧਾਇਆ ਗਿਆ ਹੈ। ਦੂਸਰੀ ਦਿਲਚਸਪ ਗੱਲ ਇਹ ਵੀ ਹੈ ਕਿ ਐਸ.ਕੇ. ਯਾਦਵ ਵਲੋਂ ਇਹ ਫੈਸਲਾ ਠੀਕ ਇਕ ਸਾਲ ਬਾਅਦ 30 ਸਤੰਬਰ 2020 ਨੂੰ ਸੁਣਾਇਆ ਗਿਆ, ਜਿਸ ਦਿਨ ਉਹ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋ ਰਹੇ ਸਨ। ਪਿਛਲੇ ਸਾਲ ਸਤੰਬਰ 'ਚ ਉਨ੍ਹਾਂ ਦੇ ਕਾਰਜਕਾਲ 'ਚ ਇਕ ਸਾਲ ਦਾ ਵਾਧਾ ਕੀਤਾ ਗਿਆ ਸੀ।

ਅਨਲਾਕ-5-ਸਿਨੇਮਾ ਤੇ ਮਲਟੀਪਲੈਕਸ 15 ਅਕਤੂਬਰ ਤੋਂ ਖੁੱਲ੍ਹਣਗੇ

* ਸਕੂਲ, ਕਾਲਜ ਤੇ ਕੋਚਿੰਗ ਸੈਂਟਰ ਖੋਲ੍ਹਣ ਸਬੰਧੀ ਫ਼ੈਸਲਾ ਸੂਬਿਆਂ 'ਤੇ ਛੱਡਿਆ * ਸਮਾਜਿਕ, ਧਾਰਮਿਕ ਤੇ ਸਿਆਸੀ ਇਕੱਠਾਂ 'ਚ
100 ਤੋਂ ਵੱਧ ਵਿਅਕਤੀ ਸ਼ਾਮਿਲ ਹੋ ਸਕਣਗੇ * ਮਨੋਰੰਜਨ ਪਾਰਕ ਖੋਲ੍ਹਣ ਦੀ ਆਗਿਆ * ਗ੍ਰਹਿ ਮੰਤਰਾਲੇ ਵਲੋਂ ਦਿਸ਼ਾ ਨਿਰਦੇਸ਼ ਜਾਰੀ

ਨਵੀਂ ਦਿੱਲੀ, 30 ਸਤੰਬਰ (ਏਜੰਸੀ)-ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਅਨਲਾਕ 5.0 ਸਬੰਧੀ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ 'ਚ ਪਿਛਲੀ ਵਾਰ ਦੇ ਮੁਕਾਬਲੇ ਜ਼ਿਆਦਾ ਰਿਆਇਤਾਂ ਦੇਣ ਦਾ ਐਲਾਨ ਕੀਤਾ ਗਿਆ ਹੈ। ਜਿਸ ਤਹਿਤ 15 ਅਕਤੂਬਰ ਤੋਂ ਕੰਟੇਨਮੈਂਟ ਜ਼ੋਨ ਤੋਂ ਬਾਹਰਲੇ ਖੇਤਰਾਂ 'ਚ ਸਿਨੇਮਾ ਘਰ, ਥੀਏਟਰ ਅਤੇ ਮਲਟੀਪਲੈਕਸ ਖੋਲ੍ਹਣ ਦੀ ਆਗਿਆ ਦੇ ਦਿੱਤੀ ਗਈ ਹੈ ਜਦੋਂਕਿ ਸਕੂਲ ਤੇ ਸਿੱਖਿਆ ਸੰਸਥਾਵਾਂ ਖੋਲ੍ਹਣ ਦਾ ਅਧਿਕਾਰ ਸੂਬਿਆਂ ਨੂੰ ਦਿੱਤਾ ਗਿਆ ਹੈ। ਇਸ ਦੇ ਇਲਾਵਾ ਸਮਾਜਿਕ, ਧਾਰਮਿਕ ਤੇ ਸਿਆਸੀ ਇਕੱਠਾਂ 'ਚ ਕੁਝ ਸ਼ਰਤਾਂ ਦੇ ਤਹਿਤ 100 ਤੋਂ ਵੱਧ ਵਿਅਕਤੀਆਂ ਦੇ ਇਕੱਠ ਨੂੰ ਆਗਿਆ ਦਿੱਤੀ ਜਾਵੇਗੀ। ਹਾਲਾਂਕਿ ਕੰਟੇਨਮੈਂਟ ਜ਼ੋਨ 'ਚ ਕੋਈ ਢਿੱਲ ਨਹੀਂ ਦਿੱਤੀ ਗਈ ਹੈ। ਅਨਲਾਕ 5.0 ਸਬੰਧੀ ਨਵੇਂ ਦਿਸ਼ਾ ਨਿਰਦੇਸ਼ 1 ਅਕਤੂਬਰ ਤੋਂ ਲਾਗੂ ਹੋ ਜਾਣਗੇ। ਨਵੇਂ ਦਿਸ਼ਾ ਨਿਰਦੇਸ਼ਾਂ ਤਹਿਤ ਕੰਟੇਨਮੈਂਟ ਜ਼ੋਨ ਤੋਂ ਬਾਹਰਲੇ ਖੇਤਰਾਂ 'ਚ ਸਿਨੇਮਾ, ਥੀਏਟਰ ਅਤੇ ਮਲਟੀਪਲੈਕਸ ਦਰਸ਼ਕਾਂ ਦੇ ਬੈਠਣ ਦੀ 50 ਫ਼ੀਸਦੀ ਸਮਰੱਥਾ ਨਾਲ 15 ਅਕਤੂਬਰ ਤੋਂ ਖੋਲ੍ਹੇ ਜਾਣਗੇ ਅਤੇ ਇਸ ਸਬੰਧੀ ਸੂਚਨਾ ਅਤੇ ਪ੍ਰਸਾਰਨ ਮੰਤਰਾਲਾ ਦਿਸ਼ਾ ਨਿਰਦੇਸ਼ ਜਾਰੀ ਕਰੇਗਾ। ਸਕੂਲ, ਕਾਲਜ, ਸਿੱਖਿਆ ਸੰਸਥਾਵਾਂ ਅਤੇ ਕੋਚਿੰਗ ਸੈਂਟਰ ਪੜਾਅਵਾਰ ਤਰੀਕੇ ਨਾਲ ਖੋਲ੍ਹਣ ਲਈ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਫ਼ੈਸਲਾ ਲੈਣ ਦੀ ਛੋਟ ਦਿੱਤੀ ਗਈ ਹੈ ਅਤੇ ਉਹ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ 15 ਅਕਤੂਬਰ ਤੋਂ ਬਾਅਦ ਇਨ੍ਹਾਂ ਨੂੰ ਮੁੜ ਖੋਲ੍ਹਣ ਸਬੰਧੀ ਫ਼ੈਸਲਾ ਕਰ ਸਕਦੇ ਹਨ, ਪਰ ਇਸ ਲਈ ਬੱਚਿਆਂ ਦੇ ਮਾਪਿਆਂ ਦੀ ਸਹਿਮਤੀ ਜ਼ਰੂਰੀ ਹੋਵੇਗੀ। ਇਸ ਦੇ ਇਲਾਵਾ ਖਿਡਾਰੀਆਂ ਦੀ ਸਿਖਲਾਈ ਲਈ ਸਵੀਮਿੰਗ ਪੂਲ ਵੀ ਖੋਲ੍ਹੇ ਜਾਣ ਦੀ ਵੀ ਆਗਿਆ ਹੋਵੇਗੀ, ਜਿਸ ਸਬੰਧੀ ਖੇਡ ਮੰਤਰਾਲਾ ਦਿਸ਼ਾ ਨਿਰਦੇਸ਼ ਜਾਰੀ ਕਰੇਗਾ। 'ਬਿਜਨੈੱਸ ਟੂ ਬਿਜਨੈੱਸ' (ਬੀ2ਬੀ) ਪ੍ਰਦਰਸ਼ਨੀਆਂ ਲਗਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਇਸ ਸਬੰਧੀ ਵਣਜ ਵਿਭਾਗ ਦਿਸ਼ਾ ਨਿਰਦੇਸ਼ ਜਾਰੀ ਕਰੇਗਾ। ਮਨੋਰੰਜਨ ਪਾਰਕ ਅਤੇ ਇਸ ਤਰ੍ਹਾਂ ਦੇ ਹੋਰ ਸਥਾਨਾਂ ਨੂੰ ਵੀ ਖੋਲ੍ਹਣ ਦੀ ਆਗਿਆ ਹੋਵੇਗੀ ਅਤੇ ਇਸ ਸਬੰਧੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਦਿਸ਼ਾ ਨਿਰਦੇਸ਼ ਜਾਰੀ ਕਰੇਗਾ। ਦਿਸ਼ਾ ਨਿਰਦੇਸ਼ਾਂ 'ਚ ਸਪਸ਼ਟ ਕੀਤਾ ਗਿਆ ਹੈ ਕਿ ਦੇਸ਼ ਭਰ ਦੇ ਕੰਟੇਨਮੈਂਟ ਜ਼ੋਨਾਂ 'ਚ ਪਾਬੰਦੀਆਂ 31 ਅਕਤੂਬਰ ਤੱਕ ਲਾਗੂ ਰਹਿਣਗੀਆਂ। ਇਹ ਦਿਸ਼ਾ ਨਿਰਦੇਸ਼ ਸੂਬਿਆਂ, ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਸਬੰਧਿਤ ਮੰਤਰਾਲਿਆਂ ਤੇ ਵਿਭਾਗਾਂ ਦੀ ਸਲਾਹ ਦੇ ਬਾਅਦ ਤਿਆਰ ਕੀਤੇ ਗਏ ਹਨ।
100 ਤੋਂ ਵੱਧ ਵਿਅਕਤੀਆਂ ਦੇ ਇਕੱਠ ਨੂੰ ਮਨਜ਼ੂਰੀ
ਨਵੇਂ ਦਿਸ਼ਾ-ਨਿਰਦੇਸ਼ਾਂ ਤਹਿਤ ਕੰਟੇਨਮੈਂਟ ਜ਼ੋਨ ਤੋਂ ਬਾਹਰਲੇ ਖੇਤਰਾਂ 'ਚ ਸੂਬਾ ਸਰਕਾਰਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 15 ਅਕਤੂਬਰ ਤੋਂ ਬਾਅਦ ਸਮਾਜਿਕ, ਧਾਰਮਿਕ ਅਤੇ ਸਿਆਸੀ ਇਕੱਠਾਂ 'ਚ 100 ਵਿਅਕਤੀਆਂ ਤੋਂ ਵੱਧ ਨੂੰ ਸ਼ਾਮਿਲ ਹੋਣ ਦੀ ਛੋਟ ਦਿੱਤੀ ਗਈ ਹੈ। ਪਰ ਇਸ ਲਈ ਕੁਝ ਸ਼ਰਤਾਂ ਰੱਖੀਆਂ ਗਈਆਂ ਹਨ ਕਿ ਸਮਾਗਮ ਵਾਲੀ ਥਾਂ ਜਾਂ ਹਾਲ 'ਚ ਬੈਠਣ ਦੀ ਸਮਰੱਥਾ ਹਾਜ਼ਰ ਵਿਅਕਤੀਆਂ ਤੋਂ ਦੁੱਗਣੀ ਹੋਣੀ ਚਾਹੀਦੀ ਹੈ ਅਤੇ ਹਰ ਵਿਅਕਤੀ ਨੂੰ ਮਾਸਕ ਪਾਉਣਾ ਲਾਜ਼ਮੀ ਹੋਵੇਗਾ।
ਸਕੂਲਾਂ-ਕਾਲਜਾਂ ਸਬੰਧੀ ਦਿਸ਼ਾ ਨਿਰਦੇਸ਼
ਸਕੂਲ, ਕਾਲਜ, ਸਿੱਖਿਆ ਸੰਸਥਾਵਾਂ ਤੇ ਕੋਚਿੰਗ ਸੈਂਟਰ ਖੋਲ੍ਹਣ ਦਾ ਫ਼ੈਸਲਾ ਸੂਬਾ ਸਰਕਾਰਾਂ ਕਰਨਗੀਆਂ। ਹਾਲਾਂਕਿ ਇਸ ਲਈ ਸਰਕਾਰਾਂ ਸਕੂਲ/ਸੰਸਥਾਵਾਂ ਦੇ ਪ੍ਰਬੰਧਕਾਂ ਲਈ ਸਲਾਹ ਜਾਰੀ ਕਰਨਗੀਆਂ ਅਤੇ ਦਿੱਤੀਆਂ ਸ਼ਰਤਾਂ ਦੀ ਪਾਲਣਾ ਕਰਨਗੀਆਂ।
* ਆਨਲਾਈਨ ਸਿੱਖਿਆ ਜਾਰੀ ਰਹੇਗੀ ਅਤੇ ਇਸ ਨੂੰ ਲਗਾਤਾਰ ਉਤਸ਼ਾਹਿਤ ਕੀਤਾ ਜਾਵੇਗਾ।
* ਜੋ ਸਕੂਲ ਆਨਲਾਈਨ ਕਲਾਸਾਂ ਲਗਾ ਰਹੇ ਹਨ ਅਤੇ ਉਨ੍ਹਾਂ ਦੇ ਕੁਝ ਵਿਦਿਆਰਥੀ ਨਿੱਜੀ ਰੂਪ 'ਚ ਸਕੂਲ ਹਾਜ਼ਰ ਨਾ ਹੋਣ ਦੀ ਬਜਾਏ ਆਨਲਾਈਨ ਪੜ੍ਹਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਅਜਿਹਾ ਕਰਨ ਦੀ ਆਗਿਆ ਦਿੱਤੀ ਜਾਵੇਗੀ।
* ਵਿਦਿਆਰਥੀਆਂ ਦੀ ਸਕੂਲਾਂ 'ਚ ਹਾਜ਼ਰੀ ਉਨ੍ਹਾਂ ਦੇ ਮਾਤਾ-ਪਿਤਾ ਦੀ ਲਿਖਤੀ ਸਹਿਮਤੀ ਨਾਲ ਹੀ ਲਾਗੂ ਹੋਵੇਗੀ। ਇਸ ਲਈ ਕੇਂਦਰ ਦੇ ਸਿੱਖਿਆ ਮੰਤਰਾਲੇ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੇ ਆਧਾਰ 'ਤੇ ਸਥਾਨਕ ਹਾਲਾਤ ਨੂੰ ਧਿਆਨ 'ਚ ਰੱਖਦੇ ਹੋਏ ਸੂਬੇ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਆਪਣੇ-ਆਪਣੇ ਦਿਸ਼ਾ ਨਿਰਦੇਸ਼ ਤਿਆਰ ਕਰਨਗੇ।
* ਉੱਚ ਸਿੱਖਿਆ ਵਿਭਾਗ ਤੇ ਸਿੱਖਿਆ ਮੰਤਰਾਲਾ ਕਾਲਜ/ਉੱਚ ਸਿੱਖਿਆ ਸੰਸਥਾਵਾਂ ਖੋਲ੍ਹਣ ਲਈ ਗ੍ਰਹਿ ਮੰਤਰਾਲੇ ਦੀ ਸਲਾਹ ਨਾਲ ਫ਼ੈਸਲਾ ਕਰ ਸਕਦੇ ਹਨ। ਪਰ ਆਨਲਾਈਨ ਕਲਾਸਾਂ ਨੂੰ ਜਾਰੀ ਰੱਖਿਆ ਜਾਵੇਗਾ।
* ਉੱਚ ਸਿੱਖਿਆ ਸੰਸਥਾਵਾਂ ਨੂੰ ਪੀ. ਐਚ. ਡੀ. ਕਰ ਰਹੇ ਵਿਦਿਆਰਥੀਆਂ ਅਤੇ ਸਾਇੰਸ ਤਕਨਾਲੋਜੀ ਵਾਲੇ ਪੋਸਟ ਗਰੈਜੂਏਟ ਦੇ ਵਿਦਿਆਰਥੀਆਂ ਲਈ ਪ੍ਰਯੋਗਸ਼ਾਲਾਵਾਂ ਅਤੇ ਪ੍ਰਯੋਗੀ ਕਲਾਸਾਂ ਸ਼ੁਰੂ ਕਰਨ ਦੀ ਵੀ 15 ਅਕਤੂਬਰ ਤੋਂ ਆਗਿਆ ਦਿੱਤੀ ਜਾਵੇਗੀ।
ਅੰਤਰਰਾਸ਼ਟਰੀ ਉਡਾਣਾਂ 'ਤੇ ਪਾਬੰਦੀ 31 ਤੱਕ ਜਾਰੀ ਰਹੇਗੀ
ਕੋਰੋਨਾ ਮਹਾਂਮਾਰੀ ਦੇ ਚਲਦਿਆਂ ਅੰਤਰਰਾਸ਼ਟਰੀ ਉਡਾਣਾਂ 'ਤੇ ਲਗਾਈ ਪਾਬੰਦੀ 31 ਅਕਤੂਬਰ ਤੱਕ ਜਾਰੀ ਰਹੇਗੀ। ਇਸ ਸਬੰਧੀ ਡੀ. ਜੀ. ਸੀ. ਏ. ਨੇ ਦੱਸਿਆ ਕਿ ਅੰਤਰਰਾਸ਼ਟਰੀ ਯਾਤਰੀ ਉਡਾਣਾਂ 'ਤੇ ਪਾਬੰਦੀ 31 ਅਕਤੂਬਰ ਤੱਕ ਜਾਰੀ ਰਹੇਗੀ ਜਦੋਂਕਿ ਕੁਝ ਅੰਤਰਰਾਸ਼ਟਰੀ ਰੂਟਾਂ 'ਤੇ ਵਿਸ਼ੇਸ਼ ਉਡਾਣਾਂ ਨੂੰ ਆਗਿਆ ਦਿੱਤੀ ਜਾਵੇਗੀ। 23 ਮਾਰਚ ਨੂੰ ਲਗਾਈ ਤਾਲਾਬੰਦੀ ਕਾਰਨ ਅੰਤਰਰਾਸ਼ਟਰੀ ਹਵਾਈ ਉਡਾਣਾਂ 'ਤੇ ਪਾਬੰਦੀ ਲਗਾ ਦਿੱਤੀ ਗਈ ਸੀ, ਪਰ ਵਿਸ਼ੇਸ਼ ਅੰਤਰਰਾਸ਼ਟਰੀ ਉਡਾਣਾਂ ਮਈ ਤੋਂ 'ਵੰਦੇ ਭਾਰਤ ਮਿਸ਼ਨ' ਤਹਿਤ ਅਤੇ ਜੁਲਾਈ 'ਤੋਂ ਕੁਝ ਚੋਣਵੇਂ ਦੇਸ਼ਾਂ ਨਾਲ ਕੀਤੇ 'ਏਅਰ ਬਬਲ' ਸਮਝੌਤੇ ਤਹਿਤ ਚੱਲ ਰਹੀਆਂ ਹਨ। ਭਾਰਤ ਨੇ ਅਮਰੀਕਾ, ਬਰਤਾਨੀਆ, ਯੂ. ਏ. ਈ, ਕੀਨੀਆ, ਭੂਟਾਨ ਅਤੇ ਫ਼ਰਾਂਸ ਸਮੇਤ 15 ਦੇਸ਼ਾਂ ਨਾਲ 'ਏਅਰ ਬਬਲ' ਸਮਝੌਤੇ ਕੀਤੇ ਹੋਏ ਹਨ। ਡੀ. ਜੀ. ਸੀ. ਏ. ਨੇ ਸਪੱਸ਼ਟ ਕੀਤਾ ਕਿ ਸਾਰੀਆਂ ਅੰਤਰਰਾਸ਼ਟਰੀ ਮਾਲ ਵਾਹਕ ਉਡਾਣਾਂ ਜਾਰੀ ਰਹਿਣਗੀਆਂ, ਉਨ੍ਹਾਂ 'ਤੇ ਕੋਈ ਪਾਬੰਦੀ ਨਹੀਂ ਹੈ।

ਕਿਸਾਨਾਂ ਵਲੋਂ ਅਣਮਿਥੇ ਸਮੇਂ ਲਈ ਰੇਲ ਰੋਕੋ ਅੰਦੋਲਨ ਅੱਜ ਤੋਂ

ਜਲੰਧਰ, 30 ਸਤੰਬਰ (ਮੇਜਰ ਸਿੰਘ)-ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਕਰਾਉਣ ਤੇ ਕਿਸਾਨ ਕਰਜ਼ੇ ਮੁਆਫ਼ ਕਰਨ ਵਰਗੀਆਂ ਮੰਗਾਂ ਨੂੰ ਮਨਵਾਉਣ ਲਈ ਪੰਜਾਬ ਭਰ 'ਚ ਅਣਮਿੱਥੇ ਸਮੇਂ ਲਈ ਰੇਲ ਰੋਕੋ ਅੰਦੋਲਨ 1 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ਇਸ ਦੇ ਨਾਲ ਹੀ 'ਕਿਸਾਨ ਬਚਾਓ ਤੇ ਕਾਰਪੋਰੇਟ ਭਜਾਓ' ਦੇ ਸੱਦੇ ਤਹਿਤ ਸਭਨਾਂ ਜਥੇਬੰਦੀਆਂ ਨੇ ਪੰਜਾਬ ਭਰ 'ਚ ਸੈਂਕੜੇ ਥਾਵਾਂ ਉੱਪਰ ਕਾਰਪੋਰੇਟ ਕੰਪਨੀਆਂ ਰਿਲਾਇੰਸ ਤੇ ਐਸਾਰ ਦੇ ਤੇਲ ਪੰਪਾਂ, 'ਜੀਓ' ਮੋਬਾਈਲ, ਮਾਲਜ਼ ਤੇ ਟੋਲ ਪਲਾਜ਼ਿਆਂ ਉੱਪਰ ਧਰਨੇ ਦਿੱਤੇ ਜਾਣਗੇ ਤੇ ਪ੍ਰਮੁੱਖ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਦਿੱਤੇ ਜਾਣਗੇ। ਕਿਸਾਨ ਸੰਗਠਨਾਂ ਵਲੋਂ ਭਾਜਪਾ ਆਗੂ ਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਰਾਜ ਸਭਾ ਮੈਂਬਰ ਸ਼ਵੇਤ ਮਲਿਕ ਤੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਸੰਧੂ ਦੇ ਘਰਾਂ ਅੱਗੇ ਧਰਨੇ ਦਿੱਤੇ ਜਾਣਗੇ। ਕਿਸਾਨ ਸੰਗਠਨਾਂ ਦੇ ਪ੍ਰੈੱਸ ਬੁਲਾਰੇ ਜਗਮੋਹਨ ਸਿੰਘ ਨੇ ਦੱਸਿਆ ਕਿ ਭਾਜਪਾ ਆਗੂਆਂ ਦੇ ਸਮਾਜਿਕ ਬਾਈਕਾਟ ਦੇ ਸੱਦੇ ਤਹਿਤ ਹੋਰ ਵੀ ਬਹੁਤ ਸਾਰੇ ਆਗੂਆਂ ਨਾਲ ਨਾ ਮਿਲਵਰਤਣ ਦੀ ਮੁਹਿੰਮ ਚਲਾਈ ਜਾਵੇਗੀ। ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਕੋਆਰਡੀਨੇਟਰ ਡਾ. ਦਰਸ਼ਨਪਾਲ ਨੇ ਦੱਸਿਆ ਕਿ 1 ਅਕਤੂਬਰ ਨੂੰ ਚਾਰ ਦਰਜਨ ਤੋਂ ਵਧੇਰੇ ਥਾਵਾਂ ਉੱਪਰ ਵੱਖ-ਵੱਖ ਜਥੇਬੰਦੀਆਂ ਦੇ ਆਗੂ ਤੇ ਵਰਕਰ ਰੇਲ ਪਟੜੀਆਂ ਉੱਪਰ ਬੈਠਣਗੇ ਤੇ ਸੈਂਕੜੇ ਥਾਵਾਂ ਉੱਪਰ ਕਾਰਪੋਰੇਟ ਕੰਪਨੀਆਂ ਦੀਆਂ ਵਸਤੂਆਂ ਦੇ ਬਾਈਕਾਟ ਲਈ ਪ੍ਰਦਰਸ਼ਨ ਕਰਨਗੇ। ਉਨ੍ਹਾਂ ਦੱਸਿਆ ਕਿ ਕਿਸਾਨ ਸੰਘਰਸ਼ ਦੇ ਇਹ ਰੂਪ ਲਗਾਤਾਰ ਜਾਰੀ ਰਹਿਣਗੇ ਤੇ ਹਰ ਰੋਜ਼ ਇਨ੍ਹਾਂ ਦੀ ਸਮੀਖਿਆ ਤੇ ਵਿਉਂਤਬੰਦੀ ਕੀਤੀ ਜਾਵੇਗੀ। ਕਿਸਾਨ ਸੰਗਠਨਾਂ ਵਲੋਂ ਗ੍ਰਾਮ ਸਭਾਵਾਂ ਦੁਆਰਾ ਖੇਤੀ ਕਾਨੂੰਨ ਰੱਦ ਕਰਨ ਦੇ ਮਤੇ ਪੁਆ ਕੇ ਭੇਜਣ ਦੀ ਮੁਹਿੰਮ ਵੀ ਚਲਾਈ ਜਾ ਰਹੀ ਹੈ। ਇਸੇ ਦੌਰਾਨ ਕਿਸਾਨ ਸੰਘਰਸ਼ ਦੀ ਹਮਾਇਤ ਤੇ ਅਗਵਾਈ ਹਾਸਲ ਕਰਨ ਲਈ ਤਰਲੋਮੱਛੀ ਹੋ ਰਹੇ ਅਕਾਲੀ ਦਲ ਤੇ ਕਾਂਗਰਸ ਦੇ ਆਗੂ ਕਿਸਾਨ ਸੰਗਠਨਾਂ ਦੇ ਨਵੇਂ ਪੈਂਤੜੇ ਤੇ ਨਾਅਰਿਆਂ ਤੋਂ ਹਤਾਸ਼ ਹੋ ਗਏ ਲਗਦੇ ਹਨ ਤੇ ਕਿਸੇ ਵੀ ਪਾਰਟੀ ਨੇ ਕਿਸਾਨ ਸੰਘਰਸ਼ ਦੇ ਨਵੇਂ ਫ਼ੈਸਲਿਆਂ ਦੀ ਹਮਾਇਤ ਕਰਨੀ ਗਵਾਰਾ ਨਹੀਂ ਸਮਝੀ।
'ਰੇਲ ਰੋਕੋ' ਸੱਦੇ ਦੇ 7ਵੇਂ ਦਿਨ ਵੀ ਰੇਲ ਆਵਾਜਾਈ ਠੱਪ
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਰੇਲ ਰੋਕੋ ਅੰਦੋਲਨ ਤਹਿਤ ਅੱਜ 7ਵੇਂ ਦਿਨ ਵੀ ਪੰਜਾਬ ਭਰ 'ਚ ਰੇਲ ਆਵਾਜਾਈ ਠੱਪ ਰਹੀ। ਸੰਘਰਸ਼ ਕਮੇਟੀ ਵਲੋਂ ਕਈ ਥਾਵਾਂ ਉੱਪਰ ਕਾਰਪੋਰੇਟ ਕੰਪਨੀਆਂ ਦੇ ਬਾਈਕਾਟ ਦੇ ਸੱਦੇ ਉੱਪਰ ਰੋਸ ਪ੍ਰਦਰਸ਼ਨ ਕੀਤੇ। ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਫ਼ਿਰੋਜ਼ਪੁਰ ਤੇ ਦੇਵੀਦਾਸਪੁਰਾ ਵਿਖੇ ਪੱਕੇ ਮੋਰਚੇ ਲੱਗੇ, ਜਿਨ੍ਹਾਂ ਵਿਚ ਵੱਡੀ ਗਿਣਤੀ ਕਿਸਾਨ ਔਰਤਾਂ ਵੀ ਸ਼ਾਮਿਲ ਹੋਈਆਂ। ਸ: ਪੰਨੂੰ ਨੇ ਕਿਹਾ ਕਿ ਰੇਲ ਰੋਕੋ ਤੇ ਕਾਰਪੋਰੇਟ ਕੰਪਨੀਆਂ ਦੇ ਬਾਈਕਾਟ ਦਾ ਅੰਦੋਲਨ ਲਗਾਤਾਰ ਜਾਰੀ ਰਹੇਗਾ।
ਕਾਰਪੋਰੇਟ ਕਾਰੋਬਾਰਾਂ ਵਿਰੁੱਧ ਅਣਮਿਥੇ ਸਮੇਂ ਦੇ ਧਰਨੇ ਅੱਜ ਤੋਂ
ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸਾਰੇ ਜ਼ਿਲ੍ਹਿਆਂ ਦੀਆਂ ਤਿਆਰੀ ਮੀਟਿੰਗਾਂ 'ਚ ਕਾਲੇ ਖੇਤੀ ਕਾਨੂੰਨਾਂ ਵਿਰੁੱਧ 31 ਜਥੇਬੰਦੀਆਂ ਦੇ ਘੋਲ ਸੱਦੇ ਨਾਲ ਤਾਲਮੇਲਵੀਂ ਕਾਰਵਾਈ ਵਜੋਂ 1 ਅਕਤੂਬਰ ਤੋਂ ਧਬਲਾਨ (ਪਟਿਆਲਾ), ਸੁਨਾਮ (ਸੰਗਰੂਰ), ਬੁਢਲਾਡਾ (ਮਾਨਸਾ) ਤੇ ਗਿੱਦੜਬਾਹਾ (ਮੁਕਤਸਰ) ਵਿਖੇ ਅਣਮਿਥੇ ਸਮੇਂ ਦੇ ਰੇਲ ਜਾਮ ਤੋਂ ਇਲਾਵਾ ਸਤਵੰਤ ਸਿੰਘ ਪੂਨੀਆ (ਸੰਗਰੂਰ), ਬਿਕਰਮਜੀਤ ਸਿੰਘ ਚੀਮਾ (ਪਾਇਲ ਲੁਧਿਆਣਾ), ਸੁਨੀਤਾ ਗਰਗ (ਕੋਟਕਪੂਰਾ) ਤੇ ਅਰੁਣ ਨਾਰੰਗ ਵਿਧਾਇਕ ਅਬੋਹਰ 4 ਭਾਜਪਾ ਆਗੂਆਂ ਸਮੇਤ ਕਾਲਾਝਾੜ (ਸੰਗਰੂਰ), ਬਡਬਰ (ਬਰਨਾਲਾ), ਲਹਿਰਾਬੇਗਾ ਤੇ ਜੀਦਾ (ਬਠਿੰਡਾ) ਅਤੇ ਕੱਥੂਨੰਗਲ (ਗੁਰਦਾਸਪੁਰ) 5 ਟੋਲ ਪਲਾਜ਼ਿਆਂ, ਭੁੱਚੋਂ 'ਚ ਬੈਸਟ ਪ੍ਰਾਈਜ਼, ਬਠਿੰਡਾ ਅਤੇ ਰੋਖਾ (ਅਜਨਾਲਾ ਅੰਮ੍ਰਿਤਸਰ) 'ਚ ਰਿਲਾਇੰਸ ਦੇ 3 ਸ਼ਾਪਿੰਗ ਮਾਲਾਂ, ਮੋਗਾ ਅਤੇ ਛਾਜਲੀ (ਸੰਗਰੂਰ) 'ਚ 2 ਅਡਾਨੀ ਸੈੱਲੋ ਗੁਦਾਮਾਂ, ਧਨੌਲਾ ਤੇ ਸੰਘੇੜਾ (ਬਰਨਾਲਾ), ਨਿਆਲ (ਪਟਿਆਲਾ), ਧੂਰੀ- ਦਿੜ੍ਹਬਾ-ਭਵਾਨੀਗੜ੍ਹ-ਮਲੇਰਕੋਟਲਾ-ਅਹਿਮਦਗੜ੍ਹ-ਲਹਿਰਾ-ਸੰਗਰੂਰ ਤੇ ਸੁਨਾਮ ਸਾਰੇ ਜ਼ਿਲ੍ਹਾ ਸੰਗਰੂਰ, ਰਾਮਪੁਰਾ ਤੇ ਲਹਿਰਾਬੇਗਾ (ਬਠਿੰਡਾ), ਜਲਾਲਾਬਾਦ (ਫਾਜ਼ਿਲਕਾ) ਅਤੇ ਵਲੂਰ (ਫਿਰੋਜ਼ਪੁਰ) 15 ਰਿਲਾਇੰਸ ਪੰਪਾਂ, ਧੌਲਾ ਤੇ ਭੋਤਨਾ (ਬਰਨਾਲਾ), ਕਾਤਰੋਂ (ਪਟਿਆਲਾ) 3 ਐਸਾਰ ਪੰਪਾਂ ਅਤੇ ਵਣਾਂਵਾਲੀ (ਮਾਨਸਾ) ਥਰਮਲ ਪਲਾਂਟ ਕੁੱਲ 29 ਕਾਰਪੋਰੇਟ ਕਾਰੋਬਾਰਾਂ ਅੱਗੇ ਦਿਨ-ਰਾਤ ਪੱਕੇ ਧਰਨਿਆਂ ਦੀ ਵਿਉਂਤਬੰਦੀ ਕੀਤੀ ਗਈ। ਇਹ ਜਾਣਕਾਰੀ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦਿੱਤੀ।

ਵੱਖ-ਵੱਖ ਸ਼ਹਿਰਾਂ ਵਿਚ ਪੁਆਇੰਟ ਬਣਾ ਕੇ ਰੇਲਾਂ ਰੋਕੀਆਂ ਜਾਣਗੀਆਂ

ਲੁਧਿਆਣਾ, 30 ਸਤੰਬਰ (ਪੁਨੀਤ ਬਾਵਾ)-ਕੇਂਦਰ ਸਰਕਾਰ ਦੇ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਪੰਜਾਬ ਭਰ ਦੇ ਕਿਸਾਨਾਂ ਵਲੋਂ ਆਰ-ਪਾਰ ਦੀ ਲੜਾਈ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਪੰਜਾਬ ਦੀਆਂ 31 ਕਿਸਾਨ ਤੇ ਹੋਰ ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ 'ਜੋ ਕਿਸਾਨਾਂ ਨਾਲ ਖੜੇਗਾ, ਉਹੀ ਪਿੰਡ 'ਚ ਵੜੇਗਾ' ਦਾ ਨਾਅਰਾ ਬੁਲੰਦ ਕਰਨ ਤੋਂ ਬਾਅਦ ਹੁਣ 1 ਅਕਤੂਬਰ ਨੂੰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਅਣਮਿੱਥੇ ਸਮੇਂ ਲਈ ਰੇਲਾਂ ਰੋਕਣ ਦਾ ਫ਼ੈਸਲਾ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਤੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ 'ਚ ਸਮਰਾਲਾ ਤੇ ਮਾਛੀਵਾੜਾ, ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਦੁਆਬਾ ਸੰਘਰਸ਼ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਰਾਏ, ਜਮਹੂਰੀ ਕਿਸਾਨ ਸਭਾ ਵਲੋਂ ਕੁਲਵੰਤ ਸਿੰਘ ਸੰਧੂ, ਦੁਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਬੀਰ ਸਿੰਘ ਟਾਂਡਾ ਤੇ ਦੁਆਬਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਚੰਦਰ ਜਲੰਧਰ ਦੀ ਅਗਵਾਈ 'ਚ ਫਿਲੌਰ, ਬੀ.ਕੇ.ਯੂ. ਮਾਨਸਾ ਦੇ ਪ੍ਰਧਾਨ ਬੋਆ ਸਿੰਘ ਮਾਨਸਾ, ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜਨਰਲ ਸਕੱਤਰ ਮਹਿੰਦਰ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਮਾਨਸਾ, ਮਾਝਾ ਗੰਨਾ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਔਲਖ, ਜਮਹੂਰੀ ਕਿਸਾਨ ਸਭਾ ਵਲੋਂ ਗੁਰਦਾਸਪੁਰ, ਇੰਡੀਅਨ ਫਾਰਮਰ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਬਹਿਰੂ, ਭਾਰਤੀ ਕਿਸਾਨ ਮੰਚ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਹੋਰ ਜਥੇਬੰਦੀਆਂ ਨਾਲ ਰਾਜਪੁਰਾ ਸ਼ੰਭੂ ਬੈਰੀਅਰ ਵਿਖੇ, ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਬੁਟਾਹਰੀ, ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਸਿੱਧੂਪੁਰ ਤੇ ਹੋਰ ਜਥੇਬੰਦੀਆਂ ਫ਼ਰੀਦਕੋਟ ਵਿਖੇ ਰੇਲ ਗੱਡੀਆਂ ਰੋਕਣਗੇ। ਭਾਵੇਂ ਕਿ ਕਿਸਾਨ ਯੂਨੀਅਨਾਂ ਦੇ ਆਗੂਆਂ ਵਲੋਂ ਵੱਖ-ਵੱਖ ਸ਼ਹਿਰਾਂ ਵਿਚ ਪੁਆਇੰਟ ਬਣਾ ਕੇ ਰੇਲਾਂ ਰੋਕੀਆਂ ਜਾਣਗੀਆਂ ਪਰ ਸਾਰੀਆਂ ਯੂਨੀਅਨਾਂ ਦੇ ਕਾਰਕੁਨਾਂ ਵਲੋਂ ਵੀ ਵੱਖ-ਵੱਖ ਥਾਵਾਂ 'ਤੇ ਰੇਲਾਂ ਰੋਕਣ ਤੇ ਮੁਜ਼ਾਹਰੇ ਕਰਨ ਦਾ ਪ੍ਰੋਗਰਾਮ ਵੀ ਨਾਲੋ ਨਾਲ ਚੱਲੇਗਾ। ਪੰਜਾਬ ਵਿਚ ਕਿਸੇ ਵੀ ਟਰੈਕ 'ਤੇ ਰੇਲ ਗੱਡੀ ਨਹੀਂ ਚੱਲਣ ਦਿੱਤੀ ਜਾਵੇਗੀ।

ਰਾਹੁਲ ਕੱਲ੍ਹ ਤੋਂ ਪੰਜਾਬ ਦੌਰੇ 'ਤੇ

ਸੰਗਰੂਰ, 30 ਸਤੰਬਰ (ਸੁਖਵਿੰਦਰ ਸਿੰਘ ਫੁੱਲ)- ਕਾਂਗਰਸੀ ਆਗੂ ਰਾਹੁਲ ਗਾਂਧੀ ਵਲੋਂ 2 ਅਕਤੂਬਰ ਤੋਂ ਤਿੰਨ ਦਿਨਾ ਪੰਜਾਬ ਦੌਰਾ ਕੀਤਾ ਜਾ ਰਿਹਾ ਹੈ। ਸੂਤਰਾਂ ਅਨੁਸਾਰ ਰਾਹੁਲ ਨੇ ਕਿਸਾਨ ਸੰਘਰਸ਼ ਵਿਚ ਸ਼ਾਮਿਲ ਹੋਣ ਲਈ ਪੰਜਾਬ ਆਉਣਾ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਉਹ ਪੰਜਾਬ ਦੇ ਮਾਲਵਾ ਇਲਾਕੇ ਵਿੱਚ ਕਿੱਥੇ-ਕਿੱਥੇ ਜਾਣਗੇ। ਇਨ੍ਹਾਂ ਸੂਤਰਾਂ ਅਨੁਸਾਰ ਰਾਹੁਲ ਪੰਜਾਬ ਵਿਚੋਂ ਹੁੰਦੇ ਹੋਏ ਹਰਿਆਣਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰਨਗੇ ਜਿੱਥੇ ਭਾਜਪਾ ਸਰਕਾਰ ਹੈ।

ਲੈਫ: ਜਨਰਲ ਹਰਿੰਦਰ ਸਿੰਘ ਭਾਰਤੀ ਸੈਨਿਕ ਅਕੈਡਮੀ ਦੇ ਮੁਖੀ ਨਿਯੁਕਤ

ਨਵੀਂ ਦਿੱਲੀ, 30 ਸਤੰਬਰ (ਏਜੰਸੀ)-ਸਰਕਾਰੀ ਸੂਤਰਾਂ ਵਲੋਂ ਬੁੱਧਵਾਰ ਨੂੰ ਦੱਸਿਆ ਗਿਆ ਹੈ ਕਿ ਪੂਰਬੀ ਲੱਦਾਖ 'ਚ ਚੀਨੀ ਸੈਨਾ ਨਾਲ ਹੋਏ ਸਰਹੱਦੀ ਅੜਿੱਕੇ ਦੇ ਚੱਲਦੇ ਭਾਰਤ-ਚੀਨ ਵਿਚਾਲੇ ਤਣਾਅ ਘੱਟ ਕਰਨ ਲਈ 6 ਦੌਰ ਦੀ ਹੋਈ ਸੈਨਿਕ ਗੱਲਬਾਤ ਦੌਰਾਨ ਭਾਰਤੀ ਵਫ਼ਦ ਦੀ ਅਗਵਾਈ ਕਰਨ ਵਾਲੇ ਲੇਹ ਆਧਾਰਿਤ 14-ਕਾਰਪਜ਼ ਦੇ ਕਮਾਂਡਰ ਲੈਫ: ਜਨਰਲ ਹਰਿੰਦਰ ਸਿੰਘ ਨੂੰ ਮਾਣਮੱਤੀ ਭਾਰਤੀ ਸੈਨਿਕ ਅਕੈਡਮੀ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ। ਲੈਫ: ਜਨਰਲ ਹਰਿੰਦਰ ਸਿੰਘ ਨੇ ਫਾਇਰ ਐਂਡ ਫਿਊਰੀ ਕਾਰਪਜ਼ ਦੇ ਨਾਂਅ ਨਾਲ ਵੀ ਜਾਣੀ ਜਾਂਦੀ 14-ਕਾਰਪਜ਼ ਦਾ ਬੀਤੇ ਸਾਲ ਅੱਧ ਅਕਤੂਬਰ 'ਚ ਚਾਰਜ ਸੰਭਾਲਿਆ ਸੀ। ਸੂਤਰਾਂ ਮੁਤਾਬਿਕ ਲੈਫ: ਜਨਰਲ ਪੀ.ਐਮ.ਕੇ. ਮੈਨਨ 14 ਕਾਰਪਜ਼ ਦਾ ਲੈਫ: ਜਨਰਲ ਸਿੰਘ ਤੋਂ ਚਾਰਜ ਸੰਭਾਲਣਗੇ।

ਸਰਹੱਦੀ ਅੜਿੱਕੇ ਨੂੰ ਲੈ ਕੇ ਭਾਰਤ-ਚੀਨ ਵਿਚਾਲੇ ਕੂਟਨੀਤਕ ਗੱਲਬਾਤ

ਨਵੀਂ ਦਿੱਲੀ, 30 ਸਤੰਬਰ (ਏਜੰਸੀ)- ਭਾਰਤ ਤੇ ਚੀਨ ਵਿਚਾਲੇ ਬੁੱਧਵਾਰ ਨੂੰ ਪੂਰਬੀ ਲੱਦਾਖ 'ਚ ਜਾਰੀ ਸਰਹੱਦੀ ਅੜਿੱਕੇ ਨੂੰ ਲੈ ਕੇ ਤਾਜ਼ਾ ਕੂਟਨੀਤਕ ਗੱਲਬਾਤ ਹੋਈ ਹੈ, ਜਿਸ ਦਾ ਮਨੋਰਥ ਦੋਹਾਂ ਦੇਸ਼ਾਂ ਵਿਚਾਲੇ ਪਿਛਲੇ ਕਰੀਬ 5 ਮਹੀਨਿਆਂ ਤੋਂ ਜਾਰੀ ਤਣਾਅ ਨੂੰ ਖ਼ਤਮ ਕਰਨ ਲਈ 5-ਨੁੁਕਾਤੀ ਸਮਝੌਤੇ ਬਾਰੇ ਸਹਿਮਤੀ ਬਣਾਉਣਾ ਹੈ। ਇਹ ਵਰਚੂਅਲ ਗੱਲਬਾਤ ਸਰਹੱਦ ਮਾਮਲਿਆਂ 'ਤੇ ਸਲਾਹ-ਮਸ਼ਵਰਾ ਤੇ ਤਾਲਮੇਲ ਲਈ ਬਣੀ ਵਰਕਿੰਗ ਕਾਰਜਵਿਧੀ ਦੇ ਫਰੇਮਵਰਕ (ਡਬਲਯੂ.ਐਮ.ਸੀ.ਸੀ.) ਤਹਿਤ ਕੀਤੀ ਜਾ ਰਹੀ ਹੈ, ਜਿਸ ਦਾ ਮਕਸਦ ਦੋਹਾਂ ਦੇਸ਼ਾਂ ਵਿਚਾਲੇ ਸਰਹੱਦੀ ਤਣਾਅ ਨੂੰ ਘਟਾਉਣਾ ਹੈ। ਇਸ ਘਟਨਾਕ੍ਰਮ ਬਾਰੇ ਜਾਣਕਾਰ ਲੋਕਾਂ ਦਾ ਕਹਿਣਾ ਹੈ ਕਿ ਦੋਹਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦਰਮਿਆਨ 10 ਸਤੰਬਰ ਨੂੰ ਮਾਸਕੋ 'ਚ ਹੋਏ ਵਿਚਾਰ-ਵਟਾਂਦਰੇ ਦੌਰਾਨ 5-ਨੁਕਾਤੀ ਸਮਝੌਤੇ ਨੂੰ ਲਾਗੂ ਕਰਨ ਦੇ ਤਰੀਕਿਆਂ ਬਾਰੇ ਬਣੀ ਸਹਿਮਤੀ ਨੂੰ ਲਾਗੂ ਕਰਨਾ ਹੈ। ਇਸ ਸਬੰਧੀ ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਵਾਂਗ ਵੈਨਬਿਨ ਨੇ ਬੀਜਿੰਗ 'ਚ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ-ਚੀਨ ਸਰਹੱਦੀ ਮਾਮਲਿਆਂ ਬਾਰੇ ਡਬਲਯੂ.ਐਮ.ਸੀ.ਸੀ. ਦੀ 19ਵੀਂ ਬੈਠਕ ਕਰ ਰਹੇ ਹਨ, ਜਿਸ 'ਚ ਦੋਹਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਵਿਚਾਲੇ ਸਰਹੱਦੀ ਤਣਾਅ ਨੂੰ ਸੁਲਝਾਉਣ ਲਈ ਮਾਸਕੋ 'ਚ ਬਣੀ 5-ਨੁਕਾਤੀ ਸਹਿਮਤੀ ਨੂੰ ਲਾਗੂ ਕਰਨ ਬਾਰੇ ਚਰਚਾ ਹੋਈ ਹੈ।

ਸੁਪਰੀਮ ਕੋਰਟ ਵਲੋਂ ਸਿਵਲ ਸੇਵਾਵਾਂ ਪ੍ਰੀਖਿਆ ਮੁਲਤਵੀ ਕਰਨ ਤੋਂ ਇਨਕਾਰ

ਨਵੀਂ ਦਿੱਲੀ, 30 ਸਤੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ 4 ਅਕਤੂਬਰ ਨੂੰ ਹੋਣ ਵਾਲੀ ਸਿਵਲ ਸੇਵਾਵਾਂ ਦੀ ਮੁਢਲੀ ਪ੍ਰੀਖਿਆ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਮੁਲਤਵੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸਰਬਉੱਚ ਅਦਾਲਤ ਨੇ 2020 ਦੀ ਸਿਵਲ ਸੇਵਾਵਾਂ ਪ੍ਰੀਖਿਆ ਨੂੰ 2021 ਦੀ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਨਾਲ 48 ਹੋਰ ਮੌਤਾਂ-1353 ਨਵੇਂ ਮਾਮਲੇ

ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਸੂਬੇ 'ਚ ਅੱਜ ਕੋਰੋਨਾ ਕਾਰਨ 48 ਹੋਰ ਮੌਤਾਂ ਹੋ ਗਈਆਂ, ਉੱਥੇ 1389 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ। ਦੂਜੇ ਪਾਸੇ ਸੂਬੇ ਵਿਚ ਵੱਖ-ਵੱਖ ਥਾਵਾਂ ਤੋਂ 1353 ਨਵੇਂ ਮਾਮਲੇ ਸਾਹਮਣੇ ਆਏ ਹਨ। ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਤਿੰਨ ਤਖ਼ਤਾਂ ਤੋਂ ਕਿਸਾਨ ਮਾਰਚ ਅੱਜ

ਚੰਡੀਗੜ੍ਹ, 30 ਸਤੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਵਲੋਂ ਕੱਲ੍ਹ ਤਿੰਨਾਂ ਤਖ਼ਤਾਂ ਤੋਂ ਕਿਸਾਨ ਮਾਰਚ 'ਚ ਕੱਢਿਆ ਜਾ ਰਿਹਾ ਹੈ, ਜੋ ਚੰਡੀਗੜ੍ਹ ਪੁੱਜੇਗਾ ਜਿੱਥੇ ਅਕਾਲੀ ਦਲ ਦੀ ਲੀਡਰਸ਼ਿਪ ਹਾਲ ਹੀ 'ਚ ਪਾਸ ਕੀਤੇ ਤਿੰਨ ਖੇਤੀਬਾੜੀ ਐਕਟਾਂ ਨੂੰ ਰੱਦ ਕਰਨ ਦੀ ਮੰਗ ਕਰਦਾ ...

ਪੂਰੀ ਖ਼ਬਰ »

ਭਾਰਤ ਵਲੋਂ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲ ਦਾ ਸਫ਼ਲ ਪ੍ਰੀਖਣ

ਨਵੀਂ ਦਿੱਲੀ, 30 ਸਤੰਬਰ (ਏਜੰਸੀ)-ਭਾਰਤ ਵਲੋਂ ਬੁੱਧਵਾਰ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲ ਦਾ ਸਫ਼ਲ ਪ੍ਰੀਖਣ ਕੀਤਾ ਗਿਆ। ਰੱਖਿਆ ਖੋਜ ਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਦੇ ਅਧਿਕਾਰੀਆਂ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਮਿਜ਼ਾਈਲ ਦੀ ਮਾਰਕ ਸਮਰੱਥਾ ...

ਪੂਰੀ ਖ਼ਬਰ »

ਹਾਥਰਸ ਸਮੂਹਿਕ ਜਬਰ ਜਨਾਹ ਪੀੜਤਾ ਦਾ ਪੁਲਿਸ ਨੇ ਅੱਧੀ ਰਾਤ ਕੀਤਾ ਸਸਕਾਰ

ਹਾਥਰਸ (ਉੱਤਰ ਪ੍ਰਦੇਸ਼), 30 ਸਤੰਬਰ (ਏਜੰਸੀਆਂ)-ਦਿੱਲੀ ਦੇ ਸਫ਼ਦਰਜੰਗ ਹਸਪਤਾਲ 'ਚ ਹਾਥਰਸ ਸਮੂਹਿਕ ਜਬਰ ਜਨਾਹ ਪੀੜਤਾ ਦੀ ਮੌਤ ਤੋਂ ਬਾਅਦ ਬੀਤੀ ਦੇਰ ਰਾਤ ਹੀ ਉਸ ਦੀ ਲਾਸ਼ ਯੂ.ਪੀ. ਪੁਲਿਸ ਪਿੰਡ ਲੈ ਆਈ। ਪਿੰਡ ਵਾਲਿਆਂ ਅਤੇ ਮ੍ਰਿਤਕ ਲੜਕੀ ਦੇ ਪਰਿਵਾਰ ਵਾਲਿਆਂ ਨੇ ਪੁਲਿਸ ...

ਪੂਰੀ ਖ਼ਬਰ »

ਹੁਣ ਯੂ.ਪੀ. ਦੇ ਬਲਰਾਮਪੁਰ 'ਚ ਸਮੂਹਿਕ ਜਬਰ ਜਨਾਹ ਤੋਂ ਬਾਅਦ ਲੜਕੀ ਦੀਆਂ ਲੱਤਾਂ ਤੋੜੀਆਂ, ਮੌਤ

ਬਲਰਾਮਪੁਰ, 30 ਸਤੰਬਰ (ਏਜੰਸੀ)-ਹੁਣ ਯੂ.ਪੀ. ਦੇ ਬਲਰਾਮਪੁਰ 'ਚ ਹਾਥਰਸ ਜਿਹੀ ਦਰਿੰਦਗੀ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ, ਜਿਥੇ ਦੋਸ਼ੀਆਂ ਨੇ ਇਕ ਵਿਦਿਆਰਥਣ (22) ਨਾਲ ਸਮੂਹਿਕ ਜਬਰ ਜਨਾਹ ਕਰਨ ਬਾਅਦ ਉਸ ਦਾ ਲੱਕ ਤੇ ਲੱਤਾਂ ਤੋੜ ਦਿੱਤੀਆਂ। ਦੋਸ਼ੀਆਂ ਨੇ ਇਸ ਵਾਰਦਾਤ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX