ਤਾਜਾ ਖ਼ਬਰਾਂ


ਦਿੱਲੀ 'ਚ ਕੋਰੋਨਾ ਦੇ ਇਕ ਮਾਰਚ ਤੋਂ ਬਾਅਦ ਰਿਕਾਰਡ ਕੀਤੇ ਗਏ ਸਭ ਤੋਂ ਘੱਟ ਕੇਸ
. . .  1 day ago
ਨਵੀਂ ਦਿੱਲੀ, 12 ਜੂਨ - ਦਿੱਲੀ ਵਿਚ ਕੋਰੋਨਾ ਦੇ ਨਵੇਂ ਮਾਮਲੇ ਨਿਰੰਤਰ ਘੱਟ ਰਹੇ ਹਨ। ਦਿੱਲੀ ਵਿਚ ਅੱਜ 213 ਨਵੇਂ ਮਾਮਲੇ ਸਾਹਮਣੇ ਆਏ ਅਤੇ 28 ਮਰੀਜ਼ਾਂ ਦੀ ਮੌਤ ਹੋਈ ਹੈ। ਜੋ ਇਕ ਮਾਰਚ ਤੋਂ ਬਾਅਦ ਸਭ ਤੋਂ ਘੱਟ...
ਪ੍ਰੇਸ਼ਾਨ ਨੌਜਵਾਨ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ
. . .  1 day ago
ਕਾਲਾ ਸੰਘਿਆਂ, 12 ਜੂਨ (ਬਲਜੀਤ ਸਿੰਘ ਸੰਘਾ) - ਨਜ਼ਦੀਕੀ ਪਿੰਡ ਸੰਧੂ ਚੱਠਾ ਜ਼ਿਲ੍ਹਾ ਕਪੂਰਥਲਾ ਦੇ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਭਰਾ ਅੱਛਰ ਸਿੰਘ ਹਾਲ ਵਾਸੀ ਲੁਧਿਆਣਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਨ੍ਹਾਂ ਦੀ ਮਾਂ...
ਲਾਸ਼ ਖਰੜ ਪੁੱਜਣ 'ਤੇ ਜੈਪਾਲ ਭੁੱਲਰ ਦੇ ਸਾਥੀ ਜਸਪ੍ਰੀਤ ਜੱਸੀ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਖਰੜ,12 ਜੂਨ (ਕੇਵਲ ਸਿੰਘ ਰਾਣਾ) - ਬੀਤੀ 9 ਜੂਨ ਨੂੰ ਕੋਲਕਾਤਾ ਵਿਖੇ ਜਗਰਾਉਂ ਪੁਲਿਸ ਕਤਲ ਕਾਂਡ ਦੇ ਦੋ ਮੁੱਖ ਦੋਸ਼ੀਆਂ ਗੈਂਗਸਟਰ ਜੈਪਾਲ ਭੁੱਲਰ ਤੇ ਜਸਪ੍ਰੀਤ ਜੱਸੀ ਖਰੜ ਦੇ ਹੋਏ ਐਨਕਾਊਂਟਰ...
ਅੰਮ੍ਰਿਤਸਰ ਵਿਚ 100 ਕੋਰੋਨਾ ਕੇਸ ਆਏ ਸਾਹਮਣੇ, 6 ਮੌਤਾਂ
. . .  1 day ago
ਅੰਮ੍ਰਿਤਸਰ, 12 ਜੂਨ (ਜਸਵੰਤ ਸਿੰਘ ਜੱਸ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 100 ਕੇਸ ਸਾਹਮਣੇ ਆਏ ਹਨ ਅਤੇ 6 ਮਰੀਜ਼ਾਂ ਦੀ...
ਨਹਿਰ 'ਚ ਡੁੱਬਣ ਕਾਰਨ ਬੱਚੇ ਦੀ ਮੌਤ
. . .  1 day ago
ਜੋਗਾ,(ਮਾਨਸਾ) 12 ਜੂਨ (ਹਰਜਿੰਦਰ ਸਿੰਘ ਚਹਿਲ) - ਅੱਜ ਪਿੰਡ ਰੱਲਾ ਮਾਨਸਾ 'ਚ ਪਿੰਡ ਵਿਚ ਦੀ ਲੰਘਦੀ ਨਹਿਰ ਵਿਚ ਬੱਚਾ ਡੁੱਬਣ ਦੇ ਕਾਰਣ ਮੌਤ ਹੋਣ ਦਾ ਸਮਾਚਾਰ ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਰਾਹਤ, ਆਏ ਨਵੇਂ 12 ਮਾਮਲੇ
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਥੋੜ੍ਹੀ ਰਾਹਤ ਮਿਲੀ ਹੈ ਅਤੇ ਅੱਜ ਮਹਿਜ 12 ਮਾਮਲੇ ਹੀ ਸਾਹਮਣੇ ਆਏ ਹਨ ...
ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਨੇ ਕੋਲਕਾਤਾ ਵਿਚ ਰਹਿਣ ਲਈ ਕੀਤੇ ਸਨ ਜਾਅਲੀ ਦਸਤਾਵੇਜ਼ ਇਸਤੇਮਾਲ
. . .  1 day ago
ਚੰਡੀਗੜ੍ਹ,12 ਜੂਨ - ਪੰਜਾਬ ਪੁਲਿਸ ਨੇ ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਜਸਪ੍ਰੀਤ ਸਿੰਘ ਨੂੰ ਕੋਲਕਾਤਾ ਦੇ ਵਿਚ ਰਹਿਣ ਲਈ ਜਿਸ ਵਿਅਕਤੀ ਦੇ ਦਸਤਾਵੇਜ਼ਾਂ ਦਾ ਇਸਤੇਮਾਲ ਕੀਤਾ...
ਜ਼ਹਿਰੀਲੀ ਚੀਜ਼ ਦੇ ਡੰਗਣ ਨਾਲ ਦੋ ਦੀ ਮੌਤ
. . .  1 day ago
ਗੁਰਾਇਆ,12 ਜੂਨ ( ਬਲਵਿੰਦਰ ਸਿੰਘ ) - ਗੁਰਾਇਆ ਦੇ ਨਜ਼ਦੀਕੀ ਬੜਾ ਪਿੰਡ ਵਿਖੇ ਇਕ ਮੋਟਰ 'ਤੇ ਸੁਤੇ ਪਏ ਦੋ ਪ੍ਰਵਾਸੀ ਮਜ਼ਦੂਰਾਂ ਦੇ ਜ਼ਹਿਰੀਲੀ ਚੀਜ਼ ਲੜਨ ਨਾਲ ਦੋਵਾਂ ਦੀ ਮੌਤ ਹੋ...
ਕਾਲੇ ਫੰਗਸ ਦੀ ਦਵਾਈ ਟੈਕਸ ਮੁਕਤ, ਕੋਰੋਨਾ ਟੀਕੇ 'ਤੇ 5% ਜੀ.ਐੱਸ.ਟੀ. ਬਰਕਰਾਰ
. . .  1 day ago
ਨਵੀਂ ਦਿੱਲੀ, 12 ਜੂਨ - ਜੀ.ਐੱਸ.ਟੀ. ਕੌਂਸਲ ਨੇ ਸਨਿਚਰਵਾਰ ਨੂੰ ਕੋਰੋਨਾ ਨਾਲ ਸਬੰਧਿਤ ਰਾਹਤ ਸਮਗਰੀ ਬਾਰੇ ਮੰਤਰੀਆਂ ਦੇ ਸਮੂਹ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ...
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ 14 ਜੂਨ ਨੂੰ ਜਨਤਕ ਛੁੱਟੀ
. . .  1 day ago
ਚੰਡੀਗੜ੍ਹ , 12 ਜੂਨ - ਚੰਡੀਗੜ੍ਹ ਵਿਚ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ 14 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ...
ਅੰਮ੍ਰਿਤਸਰ 'ਚ ਇਕ ਵਿਅਕਤੀ ਵਲੋਂ ਘਰਵਾਲੀ ਅਤੇ ਜਵਾਨ ਧੀ ਦਾ ਕਤਲ
. . .  1 day ago
ਅੰਮ੍ਰਿਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਖੇ ਅੱਜ ਅਸ਼ੋਕ ਕੁਮਾਰ ਨਾਮਕ ਇਕ ਵਿਅਕਤੀ ਵਲੋਂ ਆਪਣੀ ਘਰਵਾਲੀ ਮਨਜੀਤ ਕੌਰ (45) ਅਤੇ ਜਵਾਨ ਧੀ ਪਾਇਲ ਦਾ ਕਤਲ ਕਰਕੇ...
ਕਾਬੁਲ ਵਿਚ ਹੋਏ ਬੰਬ ਧਮਾਕੇ
. . .  1 day ago
ਕਾਬੂਲ (ਅਫਗਾਨਿਸਤਾਨ), 12 ਜੂਨ - ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਕਾਬੁਲ ਵਿਚ ਅੱਜ ਦੁਪਹਿਰ ਦੋ ਧਮਾਕੇ ਹੋਏ...
ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਹਲਫਨਾਮਾ ਦਾਖ਼ਲ ਕੀਤਾ
. . .  1 day ago
ਨਵੀਂ ਦਿੱਲੀ ,12 ਜੂਨ -ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਇਕ ਹਲਫਨਾਮਾ ਦਾਖ਼ਲ ਕੀਤਾ...
ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਰੇਗਾ ਕੋਵੈਕਸਿਨ ਲਈ ਕਲੀਨਿਕਲ ਅਜ਼ਮਾਇਸ਼
. . .  1 day ago
ਨਵੀਂ ਦਿੱਲੀ,12 ਜੂਨ - ਕੋਵੈਕਸਿਨ ਲਈ ਮਾਰਕੀਟਿੰਗ ਐਪਲੀਕੇਸ਼ਨ ਦਾ ਸਮਰਥਨ ਕਰਨ ਲਈ ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਲੀਨਿਕਲ...
100 ਫ਼ੀਸਦੀ ਕੋਵਿਡ ਵੈਕਸੀਨੇਸ਼ਨ ਮਿਸ਼ਨ ਪ੍ਰਾਪਤੀ ਅਧੀਨ ਪਿੰਡ ਭੀਖੀ ਖੱਟੜਾ ਬਣਿਆ ਪੰਜਾਬ ਦਾ ਪਹਿਲਾ ਪਿੰਡ
. . .  1 day ago
ਰਾੜਾ ਸਾਹਿਬ, 12 ਜੂਨ (ਸਰਬਜੀਤ ਸਿੰਘ ਬੋਪਾਰਾਏ) - ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਕਰਨ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਦੀ ਤਹਿਸੀਲ ਪਾਇਲ ਦੇ ਪਿੰਡ ਭੀਖੀ ਖੱਟੜਾ ਵਿਖੇ 100 ਫ਼ੀਸਦੀ...
ਤੇਜ਼ ਹਨੇਰੀ ਅਤੇ ਮੀਂਹ ਦੇ ਨਾਲ ਹਲਕੀ ਗੜੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਜੂਨ ( ਰਣਜੀਤ ਸਿੰਘ ਢਿੱਲੋਂ ) - ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਜਿੱਥੇ ਹਨੇਰੀ ਨਾਲ ਤੇਜ਼ ਬਾਰਸ਼ ਹੋ...
ਸ਼੍ਰੌਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠ-ਜੋੜ ਮਹਿਜ ਸੱਤਾ ਪ੍ਰਾਪਤ ਕਰਨ ਦੀ ਲਾਲਸਾ - ਜਸਵੀਰ ਸਿੰਘ ਡਿੰਪਾ
. . .  1 day ago
ਸੁਲਤਾਨਪੁਰ ਲੋਧੀ, 12 ਜੂਨ (ਲਾਡੀ, ਹੈਪੀ, ਥਿੰਦ) - ਸੁਲਤਾਨਪੁਰ ਲੋਧੀ ਵਿਖੇ ਜਸਵੀਰ ਸਿੰਘ ਡਿੰਪਾ ਮੈਂਬਰ ਪਾਰਲੀਮੈਂਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ,ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ...
ਸਾਢੇ 6 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,12 ਜੂਨ (ਪਰਮਿੰਦਰ ਸਿੰਘ ਆਹੂਜਾ) ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ...
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ : ਮਾਇਆਵਤੀ
. . .  1 day ago
ਨਵੀਂ ਦਿੱਲੀ, 12 ਜੂਨ - ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ ਹੈ। ਇਸ ਇਤਿਹਾਸਕ ਕਦਮ ਲਈ...
ਸ੍ਰੀ ਮੁਕਤਸਰ ਸਾਹਿਬ ਵਿਚ ਬਾਰਸ਼ ਸ਼ੁਰੂ, ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ 12 ਜੂਨ (ਰਣਜੀਤ ਸਿੰਘ ਢਿੱਲੋਂ ) ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅਸਮਾਨ ਵਿਚ...
ਸਕਾਲਰਸ਼ਿਪ ਘੁਟਾਲੇ ਵਿਰੁੱਧ ਆਮ ਆਦਮੀ ਪਾਰਟੀ ਨੇ ਸਾਧੂ ਸਿੰਘ ਧਰਮਸੋਤ ਦਾ ਫੂਕਿਆ ਪੁਤਲਾ
. . .  1 day ago
ਬਠਿੰਡਾ,12 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਪੰਜਾਬ ਦੇ ਐੱਸ.ਸੀ.ਐੱਸ.ਟੀ. ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ...
ਬਸਤੀ ਨਿਵਾਸੀਆਂ ਨੇ ਸੂਬਾ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਦਾ ਕੀਤਾ ਪਿੱਟ ਸਿਆਪਾ
. . .  1 day ago
ਤਪਾ ਮੰਡੀ,12 ਜੂਨ (ਪ੍ਰਵੀਨ ਗਰਗ) ਸ਼ਹਿਰ ਦੀ ਅੰਬਰਸਰੀ ਅਤੇ ਯੋਗੀ ਬਸਤੀ ਨਿਵਾਸੀਆਂ ਵਲੋਂ....
ਹਨੇਰੀ ਨਾਲ ਡਿਗੇ ਰੁੱਖ ਹੇਠਾਂ ਆ ਕੇ ਕਿਸਾਨ ਦੀ ਮੌਤ
. . .  1 day ago
ਪੰਜਗਰਾਈਆਂ,12 ਜੂਨ (ਬਲਵਿੰਦਰ ਸਿੰਘ) ઠਨਜ਼ਦੀਕੀ ਪਿੰਡ ਭੰਬੋਈ ਦੀ ਬਹਿਕ 'ਤੇ ਰਹਿਣ ਵਾਲੇ 55 ਸਾਲਾ ...
ਜੰਮੂ ਕਸ਼ਮੀਰ : ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ
. . .  1 day ago
ਸ੍ਰੀ ਨਗਰ, 12 ਜੂਨ - ਜੰਮੂ ਕਸ਼ਮੀਰ ਦੇ ਸੋਪੋਰ ਵਿਚ ਹੋਏ ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ ਹਨ...
ਕਸਬੇ ਅੰਦਰ ਬਣੇ ਗੰਦੇ ਟੋਭਿਆਂ 'ਚ ਡੇਂਗੂ, ਮਲੇਰੀਆ ਦੀ ਰੋਕਥਾਮ ਲਈ ਗੰਬੂਜਾ ਮੱਛੀਆਂ ਛੱਡੀਆਂ
. . .  1 day ago
ਲੌਂਗੋਵਾਲ,12 ਜੂਨ ( ਸ.ਸ.ਖੰਨਾ,ਵਿਨੋਦ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਸੰਗਰੂਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਅੱਸੂ ਸੰਮਤ 552

ਅੰਮ੍ਰਿਤਸਰ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲ ਮਾਰਗ 'ਤੇ ਧਰਨਾ ਸੱਤਵੇਂ ਦਿਨ ਜਾਰੀ

ਜੰਡਿਆਲਾ ਗੁਰੂ, 30 ਸਤੰਬਰ (ਰਣਜੀਤ ਸਿੰਘ ਜੋਸਨ)-ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ ਸੱਤਵੇਂ ਦਿਨ ਵੀ ਜਾਰੀ ਹੈ¢ ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰ ਵਿਖੇ ਮੁੱਖ ਰੇਲ ਮਾਰਗ ਦਿੱਲੀ-ਅੰਮਿ੍ਤਸਰ ਤੇ ਰੇਲ ਆਵਾਜਾਈ ਠੱਪ ਕਰਕੇ ਭਾਰੀ ਗਿਣਤੀ ਵਿਚ ਕਿਸਾਨਾਂ, ਮਜ਼ਦੂਰਾਂ, ਨੌਜਵਾਨ ਧਰਨੇ 'ਚ ਸ਼ਾਮਿਲ ਹੋਏ ¢ ਜਿਨ੍ਹਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਰਿਲਾਇੰਸ ਜੀਓ ਦੀਆਂ ਸਿੰਮਾਂ ਤੇ ਪੋਸਟਰ ਸਾੜ ਕੇ ਰੋਸ ਪ੍ਰਗਟ ਕੀਤਾ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ, ਸੁਖਵਿੰਦਰ ਸਿੰਘ ਸਭਰਾ, ਗੁਰਬਚਨ ਸਿੰਘ ਚੱਬਾ, ਹਰਪ੍ਰੀਤ ਸਿੰਘ ਸਿੱਧਾ, ਲਖਵਿੰਦਰ ਸਿੰਘ ਵਰਿਆਮ ਅਤੇ ਜਰਮਨਜੀਤ ਸਿੰਘ ਬੰਡਾਲਾ ਨੇ ਕਿਸਾਨਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਜਿੱਥੇ ਸਮੁੱਚੀ ਜਨਤਾ ਨੂੰ ਕਾਰਪੋਰੇਟ ਘਰਾਣਿਆਂ ਦੇ ਪ੍ਰੋਡਕਟਾਂ ਦਾ ਬਾਈਕਾਟ ਕਰਨ ਦਾ ਸੱਦਾ ਦਿੱਤਾ, ਉੱਥੇ ਹੀ ਕੇਂਦਰ ਸਰਕਾਰ ਦੀ ਨਿੱਜੀਕਰਨ ਉਦਾਰੀਕਰਨ ਦੀ ਨੀਤੀ ਤਹਿਤ ਕਿਸਾਨਾਂ ਨੂੰ ਉਜਾੜਨ ਤੇ ਵੱਡੇ ਸ਼ਾਹੂਕਾਰਾਂ ਦੇ ਹੱਥ ਫੜ੍ਹਾਉਣ ਦੀ ਨੀਤੀ ਨੂੰ ਸਫਲ ਨਾ ਹੋਣ ਦਾ ਵੀ ਅਹਿਦ ਲਿਆ ¢ ਉਨ੍ਹਾਂ ਕਿਹਾ ਕਿ ਸਾਡਾ ਇਹ ਰੇਲ ਰੋਕੋ ਅੰਦੋਲਨ 2 ਅਕਤੂਬਰ ਤੱਕ ਜਾਰੀ ਹੈ ਅਤੇ ਅਗਲੀ ਰਣਨੀਤੀ ਦਾ ਫ਼ੈਸਲਾ ਅੱਜ 1 ਅਕਤੂਬਰ ਨੂੰ ਕੀਤਾ ਜਾਵੇਗਾ ¢ ਇਸ ਮੌਕੇ ਰਣਜੀਤ ਸਿੰਘ ਕਲੇਰਬਾਲਾ, ਸਤਨਾਮ ਸਿੰਘ ਮਾਨੋਚਾਹਲ, ਸਕੱਤਰ ਸਿੰਘ ਕੋਟਲਾ, ਅਮਰਦੀਪ ਸਿੰਘ ਗੋਪੀ, ਦਿਆਲ ਸਿੰਘ ਮੀਟਿੰਗ, ਹਰਬਿੰਦਰ ਸਿੰਘ ਕੰਗ, ਕੁਲਵੰਤ ਸਿੰਘ ਭੈਲ, ਅਜੀਤ ਸਿੰਘ ਠੱਠੀਆਂ, ਜਵਾਹਰ ਸਿੰਘ, ਧੰਨਾ ਸਿੰਘ, ਸਲਵਿੰਦਰ ਸਿੰਘ ਬਾਲਾ, ਗੁਰਦੇਵ ਸਿੰਘ ਵਰਪਾਲ ਆਦਿ ਆਗੂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ¢

180 ਕਿੱਲੋਗ੍ਰਾਮ ਨਾਜਾਇਜ਼ ਲਾਹਣ ਸਮੇਤ ਗਿ੍ਫਤਾਰ

ਅਜਨਾਲਾ, 30 ਸਤੰਬਰ (ਐਸ. ਪ੍ਰਸ਼ੋਤਮ, ਗੁਰਪ੍ਰੀਤ ਸਿੰਘ ਢਿੱਲੋਂ)-ਏ.ਐਸ.ਆਈ. ਰਣਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਅਜਨਾਲਾ ਨੇ ਪਿੰਡ ਨੰਗਲ ਵੰਝਾਂਵਾਲਾ ਵਿਖੇ ਅਚਣਚੇਤ ਛਾਪੇਮਾਰੀ ਕਰਕੇ ਇਸੇ ਪਿੰਡ ਦੇ ਇਕ ਵਿਅਕਤੀ ਲਵਪ੍ਰੀਤ ਸਿੰਘ ਪੁੱਤਰ ਭਗਵੰਤ ਸਿੰਘ ਨੂੰ 180 ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 164 ਪਾਜ਼ੀਟਿਵ ਮਾਮਲੇ-2 ਮੌਤਾਂ

ਅੰਮਿ੍ਤਸਰ, 30 ਸਤੰਬਰ (ਰੇਸ਼ਮ ਸਿੰਘ)-ਅੱਜ ਅੰਮਿ੍ਤਸਰ 'ਚ ਕੋਰੋਨਾ ਦੇ 164 ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਦੋਂ ਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ | ਇਸ ਨਾਲ ਹੁਣ ਤੱਕ ਦੀਆਂ ਮੌਤਾਂ ਦਾ ਅੰਕੜਾ 368 ਹੋ ਗਿਆ ਹੈ | ਇਹ ਦੋਵੇਂ ਮਰੀਜ਼ ਇੱਥੇ ਵੱਖ-ਵੱਖ ਹਸਪਤਾਲਾਂ 'ਚ ਜੇਰੇ ...

ਪੂਰੀ ਖ਼ਬਰ »

ਰਵੀ ਸਿੰਘ ਖ਼ਾਲਸਾ ਏਡ ਦੇ ਜਲਦ ਸਿਹਤਯਾਬ ਹੋਣ ਦੀ ਭਾਈ ਲੌਾਗੋਵਾਲ ਨੇ ਕੀਤੀ ਕਾਮਨਾ

ਅੰਮਿ੍ਤਸਰ, 30 ਸਤੰਬਰ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਖ਼ਾਲਸਾ ਏਡ ਦੇ ਮੁਖੀ ਰਵੀ ਸਿੰਘ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ | ਉਨ੍ਹਾਂ ਕਿਹਾ ਕਿ ਸ: ਰਵੀ ਸਿੰਘ ਨੇ ਸਿੱਖ ਕੌਮ ਦੇ ਸੇਵਾ ਦੇ ਸਿਧਾਂਤ ਨੂੰ ...

ਪੂਰੀ ਖ਼ਬਰ »

ਮਾਲ ਮੰਡੀ ਨੇੜੇ ਤੇਜ਼ ਰਫ਼ਤਾਰ ਟਰੱਕ ਵਲੋਂ ਕੁਚਲੇ ਜਾਣ ਕਾਰਨ ਐਕਟਿਵਾ ਸਵਾਰ ਔਰਤ ਦੀ ਮੌਤ

ਅੰਮਿ੍ਤਸਰ, 30 ਸਤੰਬਰ (ਰੇਸ਼ਮ ਸਿੰਘ)-ਅੱਜ ਸ਼ਾਮ ਇੱਥੇ ਮਾਲ ਮੰਡੀ ਨੇੜੇ ਇਕ ਤੇਜ਼ ਰਫਤਾਰ ਟਰੱਕ ਵਲੋਂ ਕੁਚਲੇ ਜਾਣ ਕਾਰਨ ਐਕਟਿਵਾ ਸਵਾਰ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ | ਜਦੋਂ ਕਿ ਟਰੱਕ ਚਾਲਕ ਇਹ ਹਾਦਸਾ ਹੋਣ ਉਪਰੰਤ ਟਰੱਕ ਖੜ੍ਹਾ ਕਰਕੇ ਮੌਕੇ 'ਤੋਂ ਫਰਾਰ ਹੋ ਗਿਆ | ...

ਪੂਰੀ ਖ਼ਬਰ »

ਮਜੀਠਾ ਪੁਲਿਸ ਵਲੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਮਜੀਠਾ, 30 ਸਤੰਬਰ (ਮਨਿੰਦਰ ਸਿੰਘ ਸੋਖੀ)- ਐੱਸ.ਐਚ.ਓ. ਮਜੀਠਾ ਬਲਜਿੰਦਰ ਸਿੰਘ ਔਲਖ ਨੇ ਦੱਸਿਆ ਕਿ ਏ.ਐੱਸ.ਆਈ. ਮੁਖਤਿਆਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਫਾਟਕ ਰੇਲਵੇ ਟਰੈਕ ਸੋਹੀਆਂ ਕਲਾਂ ਰੋਡ ਮਜੀਠਾ ਮੌਜੂਦ ਸਨ ਕਿ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਇਕ ...

ਪੂਰੀ ਖ਼ਬਰ »

ਸੀ.ਸੀ.ਟੀ.ਵੀ. ਕੈਮਰੇ ਤੋੜਨ 'ਤੇ 8 ਕੈਦੀਆਂ ਖ਼ਿਲਾਫ਼ ਪਰਚਾ ਦਰਜ

ਅੰਮਿ੍ਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮਿ੍ਤਸਰ ਕੇਂਦਰੀ ਜੇਲ• 'ਚ ਕੈਦੀਆਂ ਦੀ ਨਿਗਰਾਨੀ ਰੱਖਣ ਲਈ ਲਾਏ ਗਏ ਸੀ.ਸੀ.ਟੀ.ਵੀ. ਕੈਮਰਿਆਂ 'ਚੋਂ ਕੁਝ ਕੈਮਰਿਆਂ ਨੂੰ ਕੈਦੀਆਂ ਵਲੋਂ ਤੋੜ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਉਪਰੰਤ ਪੁਲਿਸ ਵਲੋਂ 8 ਕੈਦੀਆਂ ਖ਼ਿਲਾਫ਼ ਪਰਚਾ ...

ਪੂਰੀ ਖ਼ਬਰ »

ਸੇਵਾ ਮੁਕਤੀ 'ਤੇ ਡਾ: ਗੁਰਦਿਆਲ ਸਿੰਘ ਬੱਲ ਨੂੰ ਵਿਦਾਇਗੀ

ਅੰਮਿ੍ਤਸਰ, 30 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) ਖੇਤੀਬਾੜੀ ਵਿਭਾਗ 'ਚੋਂ ਬਤੌਰ ਚੀਫ ਜ਼ਿਲ•ਾ ਖੇਤੀਬਾੜੀ ਅਫ਼ਸਰ/ ਪੈਸਟੀਸਾਈਡਜ਼ ਟੈਸਟਿੰਗ ਲੈਬ ਇੰਚਾਰਜ ਵਜੋਂ ਸੇਵਾਮੁਕਤ ਹੋਣ ਵਾਲੇ ਡਾ: ਗੁਰਦਿਆਲ ਸਿੰਘ ਬੱਲ ਦਾ ਜਨਮ 20 ਮਾਰਚ 1962 ਪਿੰਡ ਛੱਜਲਵੱਡੀ ਪਿਤਾ ਜਥੇਦਾਰ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਜੀਪ ਦੀ ਟੱਕਰ 'ਚ ਸਕੂਟਰੀ ਸਵਾਰ ਜ਼ਖ਼ਮੀ

ਛੇਹਰਟਾ, 30 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਚੌਕੀ ਖੰਡਵਾਲਾ ਦੇ ਅਧੀਨ ਆਉਂਦੇ ਇਲਾਕਾ ਸ਼ੇਰ ਸ਼ਾਹ ਸੂਰੀ ਰੋਡ ਵਿਖੇ ਬੀਤੇ ਦਿਨ ਸਵੇਰੇ ਤੜਕਸਾਰ ਤੇਜ਼ ਰਫ਼ਤਾਰ ਜੀਪ ਦੀ ਟੱਕਰ ਵੱਜਣ ਨਾਲ ਸਕੂਟਰੀ ਸਵਾਰ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਪੀੜਤ ਪਰਮਜੀਤ ਸਿੰਘ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਰੇਲ ਰੋਕੋ ਅਤੇ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਅੱਜ ਤੋਂ

ਅੰਮਿ੍ਤਸਰ, 30 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਿਰਤੀ ਕਿਸਾਨ ਯੂਨੀਅਨ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਤੇ ਕਿਸਾਨ ਸੰਘਰਸ਼ ਕਮੇਟੀ ਕੰਵਲਪਰੀਤ ਪੰਨੂੰ ਦੇ ਆਗੂਆਂ ਜਤਿੰਦਰ ਸਿੰਘ ਛੀਨਾ, ਹਰਜੀਤ ਸਿੰਘ ਝੀਤੇ ਤੇ ਬਚਿੱਤਰ ਸਿੰਘ ਕੋਟਲਾ ਨੇ ਸਾਂਝੇ ਤੌਰ 'ਤੇ ਐਲਾਨ ...

ਪੂਰੀ ਖ਼ਬਰ »

ਰਈਆ ਵਿਖੇ ਦੁਕਾਨਦਾਰਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਵਲੋਂ ਖੇਤੀ ਬਿੱਲਾਂ ਦੇ ਵਿਰੋਧ 'ਚ ਰੋਸ ਮਾਰਚ

ਰਈਆ, 30 ਸਤੰਬਰ (ਸ਼ਰਨਬੀਰ ਸਿੰਘ ਕੰਗ)-ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ ਪੰਜਾਬ ਰਿਟੇਲ ਕਰਿਆਨਾ ਐਸੋਸੀਏਸ਼ਨ, ਸਮਾਜ ਸੇਵਕ ਸਭਾ, ਅਨਾਜ ਮੰਡੀ ਮਜ਼ਦੂਰ ਯੂਨੀਅਨ ਤੇ ਆੜ੍ਹਤੀ ਐਸੋਸੀਏਸ਼ਨ ਰਈਆ ਵਲੋਂ ਸਾਂਝੇ ਤੌਰ 'ਤੇ ਰਈਆ ਵਿਖੇ ਰੋਸ ...

ਪੂਰੀ ਖ਼ਬਰ »

ਖੇਤੀ ਬਿੱਲਾਂ ਨੂੰ ਲੈ ਕੇ ਮੋਦੀ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਜਾਰੀ

ਜੰਡਿਆਲਾ ਗੁਰੂ, 30 ਸਤੰਬਰ (ਰਣਜੀਤ ਸਿੰਘ ਜੋਸਨ)-ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਨਿਰੰਤਰ ਜਾਰੀ ਹੈ¢ ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰਾ ਵਿਖੇ ਮੁੱਖ ਰੇਲ ਮਾਰਗ ਦਿੱਲੀ-ਅੰਮਿ੍ਤਸਰ 'ਤੇ ਰੇਲ ...

ਪੂਰੀ ਖ਼ਬਰ »

ਮਾਹਲ ਵਿਖੇ ਇਨਾਮ ਵੰਡ ਸਮਾਰੋਹ 5 ਨੂੰ

ਰਾਮ ਤੀਰਥ, 30 ਸਤੰਬਰ (ਧਰਵਿੰਦਰ ਸਿੰਘ ਔਲਖ)-ਹਰਮਨ ਐਜੂਕੇਸ਼ਨਲ ਐਾਡ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਇੰਜੀ. ਜਸਵੰਤ ਸਿੰਘ ਗਿੱਲ ਦੀ ਯਾਦ 'ਚ ਇਨਾਮ ਵੰਡ ਸਮਾਰੋਹ 5 ਅਕਤੂਬਰ ਨੂੰ ਪਿੰਡ ਮਾਹਲ, ਰਾਮ ਤੀਰਥ ਰੋਡ ਵਿਖੇ ਕਰਵਾਇਆ ਜਾ ਰਿਹਾ ਹੈ | ਸੁਸਾਇਟੀ ਦੇ ਚੇਅਰਮੈਨ ...

ਪੂਰੀ ਖ਼ਬਰ »

ਜਥੇਦਾਰ ਰਣੀਕੇ ਦੀ ਅਗਵਾਈ ਹੇਠ ਅੱਜ ਅਟਾਰੀ ਤੋਂ ਹਜ਼ਾਰਾਂ ਗੱਡੀਆਂ ਦਾ ਕਾਫ਼ਲਾ ਹੋਵੇਗਾ ਚੰਡੀਗੜ੍ਹ ਲਈ ਰਵਾਨਾ

ਅਟਾਰੀ, 30 ਸਤੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਸ਼੍ਰੋਮਣੀ ਅਕਾਲੀ ਦਲ ਅਨਸੂਚਿਤ ਜਾਤੀਆਂ ਦੇ ਕੌਮੀ ਪ੍ਰਧਾਨ ਸੀਨੀਅਰ ਅਕਾਲੀ ਆਗੂ ਸਾਬਕਾ ਕੈਬਨਿਟ ਮੰਤਰੀ ਪੰਜਾਬ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ 'ਚ ਵਿਧਾਨ ਸਭਾ ਹਲਕਾ ਅਟਾਰੀ ਤੋਂ ਹਜ਼ਾਰਾਂ ਗੱਡੀਆਂ ਦਾ ...

ਪੂਰੀ ਖ਼ਬਰ »

ਚੇਅਰਮੈਨ ਰਾਜਕੰਵਲਪ੍ਰੀਤਪਾਲ ਸਿੰਘ ਲੱਕੀ ਨੇ ਕੀਤੀ ਇੰਚਾਰਜ ਹਰੀਸ਼ ਰਾਵਤ ਨਾਲ ਮੁਲਾਕਾਤ

ਅਮਿ੍ਤਸਰ, 30 ਸਤੰਬਰ (ਰੇਸ਼ਮ ਸਿੰਘ)-ਪੰਜਾਬ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਦੇ ਸੀਨੀ: ਉਪ ਚੇਅਰਮੈਨ ਰਾਜਕੰਵਲਪ੍ਰੀਤਪਾਲ ਸਿੰਘ ਲੱਕੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾਈ ਮਾਮਲਿਆਂ ਦੇ ਨਵ ਨਿਯੁਕਤ ਇੰਚਾਰਜ ਤੇ ਆਲ ਇੰਡੀਆਂ ਕਾਂਗਰਸ ਕਮੇਟੀ ਦੇ ਜਨ: ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਸੇਵਾ-ਮੁਕਤ ਹੋਏ ਕਰਮਚਾਰੀਆਂ ਨੂੰ ਨਿੱਘੀ ਵਿਦਾਇਗੀ

ਟਾਂਗਰਾ, 30 ਸਤੰਬਰ (ਹਰਜਿੰਦਰ ਸਿੰਘ ਕਲੇਰ)-ਸੀ.ਐਚ.ਸੀ. ਤਰਸਿੱਕਾ ਦੇ ਵੱਖ-ਵੱਖ ਅਹੁਦਿਆਂ 'ਤੇ ਸੇਵਾਵਾਂ ਨਿਭਾਅ ਰਹੇ ਕਰਮਚਾਰੀਆਂ ਨੂੰ ਸੇਵਾ-ਮੁਕਤ ਹੋਣ 'ਤੇ ਹਸਪਤਾਲ ਦੇ ਸਮੂਹ ਕਰਮਚਾਰੀਆਂ ਵਲੋਂ ਵਿਦਾਇਗੀ ਪਾਰਟੀ ਦੇ ਕੇ ਸਨਮਾਨਿਤ ਕੀਤਾ ਗਿਆ | ਐਸ.ਐਮ.ਓ. ਡਾ: ਵਿਨੋਦ ...

ਪੂਰੀ ਖ਼ਬਰ »

ਅੰਮਿ੍ਤਸਰ ਗਰੁੱਪ ਆਫ ਕਾਲਜਿਸ 'ਚ ਕੌਮਾਂਤਰੀ ਇੰਟਰਨੈਸ਼ਨਲ ਕਾਨਫ਼ਰੰਸ

ਮਾਨਾਂਵਾਲਾ, 30 ਸਤੰਬਰ (ਗੁਰਦੀਪ ਸਿੰਘ ਨਾਗੀ)- ਅੰਮਿ੍ਤਸਰ ਗਰੁੱਪ ਆਫ਼ ਕਾਲਜਿਸ (ਏ.ਜੀ.ਸੀ.) ਨੇ 'ਡਾਟਾ ਸਾਇੰਸਜ਼ ਐਾਡ ਮਸ਼ੀਨ ਲਰਨਿੰਗ' (ਆਈ. ਸੀ. ਡੀ. ਐਸ. ਐਮ. ਐਲ.-2020) 'ਤੇ ਇਕ ਆਨਲਾਈਨ ਕੌਮਾਂਤਰੀ ਕਾਨਫ਼ਰੰਸ ਕਰਵਾਈ ¢ ਇਸ ਕਾਨਫ਼ਰੰਸ 'ਚ ਜੂਮ ਐਪ ਰਾਹੀਂ ਡਾਟਾ ਵਿਸ਼ਲੇਸ਼ਣ, ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਕਾਲੇ ਕਾਨੂੰਨਾਂ 'ਤੇ ਕੈਪਟਨ ਅਤੇ 'ਆਪ' ਨੇ ਹਸਤਾਖ਼ਰ ਕੀਤੇ- ਗਿੱਲ, ਪ੍ਰਾਸ਼ਰ

ਚਵਿੰਡਾ ਦੇਵੀ, 30 ਸਤੰਬਰ (ਸਤਪਾਲ ਸਿੰਘ ਢੱਡੇ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ਨੂੰ ਲੈ ਕੇ ਡਰਾਮੇ ਕਰ ਰਹੀ ਹੈ ¢ ਇਹ ਵਿਚਾਰ ਅੱਜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ...

ਪੂਰੀ ਖ਼ਬਰ »

500 ਗੱਡੀਆਂ ਦੇ ਕਾਫ਼ਲੇ ਨਾਲ ਰੋਸ ਮਾਰਚ 'ਚ ਹੋਵਾਂਗਾ ਸ਼ਾਮਿਲ-ਮੰਨਾ

ਬਾਬਾ ਬਕਾਲਾ ਸਾਹਿਬ, 30 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਅੰਮਿ੍ਤਸਰ ਤੋਂ ਮੁਹਾਲੀ ਤੱਕ ਕੀਤੇ ਜਾ ਰਹੇ ਰੋਸ ਮਾਰਚ 'ਚ ਸ਼ਾਮਿਲ ਹੋਣ ਲਈ ...

ਪੂਰੀ ਖ਼ਬਰ »

ਨਗਰ ਨਿਗਮ ਦੇ ਵੱਖ-ਵੱਖ ਵਿਭਾਗਾਂ ਦੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਨਿੱਘੀ ਵਿਦਾਇਗੀ

ਅੰਮਿ੍ਤਸਰ, 30 ਸਤੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਕਰਮਚਾਰੀ ਸੈਨਟਰੀ ਇੰਸਪੈਕਟਰ ਅਮਰ ਸਿੰਘ, ਫਾਇਰ ਅਫ਼ਸਰ ਹਜੂਰਾ ਸਿੰਘ, ਐਸ.ਡੀ.ਓ. ਹਰਿੰਦਰ ਸਿੰਘ, ਟਿਊਬਵੈਲ ਅਪਰੇਟਰ ਬਲਜੀਤ ਸਿੰਘ ਬਾਜਵਾ, ਦਵਿੰਦਰ ਸਿੰਘ ਪੰਡੋਰੀ ਦੀ ਸੇਵਾ ...

ਪੂਰੀ ਖ਼ਬਰ »

ਜਸਬੀਰ ਕੌਰ ਸੰਧੂ ਨੂੰ ਸਟਾਫ਼ ਵਲੋਂ ਨਿੱਘੀ ਵਿਦਾਇਗੀ ਪਾਰਟੀ

ਬਾਬਾ ਬਕਾਲਾ ਸਾਹਿਬ, 30 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਤੋਂ ਸ੍ਰੀਮਤੀ ਜਸਬੀਰ ਕੌਰ ਸੰਧੂ ਨਰਸਿੰਗ ਸਿਸਟਰ (ਪਤਨੀ ਡਾ. ਕ੍ਰਿਸ਼ਨਜੀਤ ਸਿੰਘ ਬਾਜਵਾ) ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਉਂਦੇ ਹੋਏ ਸੇਵਾ ਮੁਕਤ ਹੋਏ | ਇਸ ...

ਪੂਰੀ ਖ਼ਬਰ »

ਅੱਜ ਦਾਣਾ ਮੰਡੀ ਅਜਨਾਲਾ ਨੂੰ ਬੰਦ ਕਰਕੇ ਮੋਦੀ ਸਰਕਾਰ ਖ਼ਿਲਾਫ਼ ਕੀਤਾ ਜਾਵੇਗਾ ਪ੍ਰਦਰਸ਼ਨ-ਨਿੱਝਰ

ਅਜਨਾਲਾ, 30 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆੜ੍ਹਤੀ ਯੂਨੀਅਨ ਅਜਨਾਲਾ ਦੀ ਹੰਗਾਮੀ ਇਕੱਤਰਤਾ ਪ੍ਰਧਾਨ ਆੜ੍ਹਤੀ ਗੁਰਦੇਵ ਸਿੰਘ ਨਿੱਝਰ ਦੀ ਅਗਵਾਈ ਹੇਠ ਹੋਈ, ਜਿਸ 'ਚ ਹਾਜ਼ਰ ਸਮੂਹ ਆੜ੍ਹਤੀਆਂ ਵਲੋਂ ਕੇਂਦਰ ਸਰਕਾਰ ਵਲੋਂ ਲਿਆਂਦੇ ਕਿਸਾਨ ਮਾਰੂ ਕਾਲੇ ਕਾਨੂੰਨਾਂ ...

ਪੂਰੀ ਖ਼ਬਰ »

ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀਆਂ ਰਾਜਸੀ ਪਾਰਟੀਆਂ-ਮਲਿਕ

ਅੰਮਿ੍ਤਸਰ, 30 ਸਤੰਬਰ (ਹਰਮਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਬਿੱਲ ਕਿਸਾਨਾਂ ਦੀ ਬਿਹਤਰੀ ਲਈ ਹਨ, ਸ਼ੋ੍ਰਮਣੀ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਵਲੋਂ ਕਿਸਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਰਾਜ ਸਭਾ ਮੈਂਬਰ ...

ਪੂਰੀ ਖ਼ਬਰ »

ਹਲਕਾ ਮਜੀਠਾ ਦੇ ਅਕਾਲੀ ਵਰਕਰ ਅੱਜ ਦੇ ਰੋਸ ਮੁਜ਼ਾਹਰੇ 'ਚ ਹੋਣਗੇ ਸ਼ਾਮਿਲ-ਲਖਬੀਰ ਗਿੱਲ

ਜੇਠੂਵਾਲ, 30 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਅੱਜ 1 ਅਕਤੂਬਰ ਦਿਨ ਵੀਰਵਾਰ ਨੂੰ ਮੁਹਾਲੀ ਵਿਖੇ ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਕੀਤੇ ਜਾਣ ਵਾਲੇ ਰੋਸ ਮੁਜ਼ਾਹਰੇ ਨੂੰ ...

ਪੂਰੀ ਖ਼ਬਰ »

ਸੇਵਾ ਮੁਕਤ ਹੋਏ ਸੀਨੀਅਰ ਸਹਾਇਕ ਯੋਗੇਸ਼ ਭਾਟੀਆ ਨੂੰ ਨਿੱਘੀ ਵਿਦਾਇਗੀ

ਅੰਮਿ੍ਤਸਰ, 30 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦਫ਼ਤਰ ਤੋਂ ਬਤੌਰ ਸੀਨੀਅਰ ਸਹਾਇਕ ਸੇਵਾ ਮੁਕਤ ਹੋਏ ਯੋਗੇਸ਼ ਭਾਟੀਆ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ | ਇਸ ਦੌਰਾਨ ਮਾਨਤਾ ਪ੍ਰਾਪਤ ਅਤੇ ਐਫੀਲੀਏਟਡ ਸਕੂਲਜ਼ ਐਸੋਸੀਏਸ਼ਨ ...

ਪੂਰੀ ਖ਼ਬਰ »

ਅੱਜ ਹਲਕਾ ਅਜਨਾਲਾ ਤੋਂ 450 ਗੱਡੀਆ ਦਾ ਕਾਫਲਾ ਚੰਡੀਗੜ੍ਹ ਪੁੱਜੇਗਾ-ਬੋਨੀ ਅਜਨਾਲਾ

ਰਮਦਾਸ, 30 ਸਤੰਬਰ (ਜਸਵੰਤ ਸਿੰਘ ਵਾਹਲਾ)-ਸ਼੍ਰੋਮਣੀ ਅਕਾਲੀ ਬਾਦਲ ਦੇ ਸਾਬਕਾ ਵਿਧਾਇਕ ਸ: ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਪਿੰਡ ਕੋਟਲੀ ਜਮੀਤ ਸਿੰਘ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਖੇਤੀ ਬਿੱਲ ਜਾਰੀ ਕਰਕੇ ...

ਪੂਰੀ ਖ਼ਬਰ »

ਸਬ ਡਵੀਜ਼ਨ ਮਜੀਠਾ ਵਿਖੇ ਤਹਿਸੀਲਦਾਰ ਨੇ ਕਾਨੂੰਨਗੋ ਤੇ ਪਟਵਾਰੀਆਂ ਨਾਲ ਕੀਤੀ ਮੀਟਿੰਗ

ਮਜੀਠਾ, 30 ਸਤੰਬਰ (ਸਹਿਮੀ)-ਪੰਜਾਬ ਸਰਕਾਰ ਵਲੋਂ ਵਾਤਾਵਰਨ ਨੂੰ ਸਾਫ ਸੁਥਰਾ ਬਣਾਈ ਰੱਖਣ ਦੇ ਮਕਸਦ ਨਾਲ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੇ ਦਿੱਤੇ ਗਏ ਹੁਕਮਾਂ ਨੂੰ ਜ਼ਿਲ੍ਹੇ ਅੰਦਰ ਪੂਰੀ ਤਰ੍ਹਾਂ ਨਾਲ ਲਾਗੂ ਕਰਨ ਦੇ ਤਹਿਤ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਕਾਨੂੰਨਗੋ ਜਗਤਾਰ ਸਿੰਘ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ

ਰਮਦਾਸ, 30 ਸਤੰਬਰ (ਜਸਵੰਤ ਸਿੰਘ ਵਾਹਲਾ)-ਸਬ ਤਹਿਸੀਲ ਰਮਦਾਸ ਦੇ ਕਾਨੂੰਨਗੋ ਜਗਤਾਰ ਸਿੰਘ ਦੇ ਸੇਵਾ ਮੁਕਤ ਹੋਣ 'ਤੇ ਸਮੂਹ ਪਟਵਾਰੀਆਂ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ, ਜਿਸ ਦੀ ਪ੍ਰਧਾਨਗੀ ਦਲੀਪ ਸਿੰਘ ਸੀਨੀਅਰ ਮੀਤ ਪ੍ਰਧਾਨ ਪਟਵਾਰ ਯੂਨੀਅਨ ਅਜਨਾਲਾ ਦੀ ...

ਪੂਰੀ ਖ਼ਬਰ »

'ਆਪ' ਵਲੋਂ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਮੋਦੀ ਸਰਕਾਰ ਵਿਰੁੱਧ ਮੁਜ਼ਾਹਰਾ

ਅਜਨਾਲਾ, 30 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇੱਥੇ ਆਮ ਆਦਮੀ ਪਾਰਟੀ ਦੇ ਫਤਿਹਗੜ ਚੂੜੀਆਂ ਰੋਡ 'ਤੇ ਹਲਕੇ ਦੇ ਦਫ਼ਤਰ ਵਿਖੇ ਲੋਕ ਸਭਾ ਹਲਕਾ ਦੇ ਕੋਆਰਡੀਨੇਟਰ ਮੁਹੰਮਦ ਰਿਆਜ਼ ਦੀ ਅਗਵਾਈ 'ਚ ਹੋਈ ਮੀਟਿੰਗ 'ਚ ਖੇਤੀ ਆਰਡੀਨੈਂਸਾਂ (ਬਿੱਲਾਂ) ਨੂੰ ਰੱਦ ਕਰਵਾਉਣ ਲਈ ਸੰਘਰਸ਼ ...

ਪੂਰੀ ਖ਼ਬਰ »

ਖੇਤੀ ਬਿੱਲ ਖ਼ਿਲਾਫ਼ ਗੋਰਾ ਭਲਾਈਪੁਰ ਦੀ ਅਗਵਾਈ ਹੇਠ ਕੱਢਿਆ ਰੋਸ ਮਾਰਚ

ਰਈਆ, 30 ਸਤੰਬਰ (ਸ਼ਰਨਬੀਰ ਸਿੰਘ ਕੰਗ)-ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਦਾ ਵਿਰੋਧ ਸਿਖਰਾਂ 'ਤੇ ਹੈ ਤੇ ਪੰਜਾਬ ਦੇ ਯੂਥ 'ਚ ਵੀ ਇਨ੍ਹਾਂ ਬਿੱਲਾਂ ਖ਼ਿਲਾਫ਼ ਰੋਹ ਵਧਦਾ ਜਾ ਰਿਹਾ ਹੈ | ਇਨ੍ਹਾਂ ਬਿੱਲਾਂ ਦੇ ਵਿਰੋਧ 'ਚ ਨੌਜਵਾਨ ਆਗੂ ਤੇ ਉੱਘੇ ਸਮਾਜ ਸੇਵੀ ...

ਪੂਰੀ ਖ਼ਬਰ »

ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਦੋ ਕਾਬੂ-ਮਾਮਲਾ ਦਰਜ

ਅਜਨਾਲਾ, 30 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ.ਪ੍ਰਸ਼ੋਤਮ)-ਸਰਹੱਦੀ ਖੇਤਰ 'ਚ ਰੇਤ ਦੀ ਨਾਜਾਇਜ਼ ਮਾਇਨਿੰਗ ਕਰਨ ਵਾਲੇ ਦੋ ਵਿਅਕਤੀਆਂ ਨੂੰ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਕਾਬੂ ਕਰਕੇ ਮੁਕੱਦਮਾ ਦਰਜ਼ ਕੀਤਾ ਗਿਆ ਹੈ | ਥਾਣਾ ਅਜਨਾਲਾ ਦੇ ਐੱਸ.ਐਚ.ਓ. ਇੰਸਪੈਕਟਰ ...

ਪੂਰੀ ਖ਼ਬਰ »

ਜਥੇ: ਰਣੀਕੇ ਵਲੋਂ ਰੋਸ ਰੈਲੀ ਸਬੰਧੀ ਸਰਕਲ ਚਾਟੀਵਿੰਡ ਦੇ ਵਰਕਰਾਂ ਨਾਲ ਮੀਟਿੰਗ

ਚੱਬਾ, 30 ਸਤੰਬਰ (ਜੱਸਾ ਅਨਜਾਣ)- ਕੇਂਦਰ ਸਰਕਾਰ ਦੁਆਰਾ ਲਾਗੂ ਕੀਤੇ ਗਏ ਕਿਸਾਨ ਵਿਰੋਧੀ ਖੇਤੀ ਸੋਧ ਬਿੱਲਾਂ ਦੇ ਵਿਰੋਧ 'ਚ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਰੋਸ ਰੈਲੀ ਸਬੰਧੀ ਹਲਕਾ ਅਟਾਰੀ ਦੇ ...

ਪੂਰੀ ਖ਼ਬਰ »

ਮਾਮਲਾ ਯੂ.ਪੀ. 'ਚ ਦਲਿਤ ਲੜਕੀ ਨਾਲ ਜਬਰ ਜਨਾਹ ਦਾ ਜਨਤਕ ਜਥੇਬੰਦੀਆਂ ਵਲੋਂ ਮੋਦੀ ਅਤੇ ਯੂ.ਪੀ. ਦੀ ਯੋਗੀ ਸਰਕਾਰ ਖ਼ਿਲਾਫ਼ ਪੁਤਲਾ ਫੂਕ ਕੇ ਪ੍ਰਦਰਸ਼ਨ

ਅਜਨਾਲਾ, 30 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇੱਥੇ ਇਨਕਲਾਬੀ ਸੰਘਰਸ਼ੀਲ ਜਨਤਕ ਜਥੇਬੰਦੀਆਂ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਕੁਲਵੰਤ ਸਿੰਘ ਮੱਲੂਨੰਗਲ, ਦਿਹਾਤੀ ਮਜ਼ਦੂਰ ਸਭਾ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਦੁਧਰਾਏ, ਜਮਹੂਰੀ ਕਿਸਾਨ ਸਭਾ ...

ਪੂਰੀ ਖ਼ਬਰ »

ਸੇਵਾਮੁਕਤ ਬੀ.ਐਸ.ਐਫ. ਜਵਾਨਾਂ ਤੇ ਅਧਿਕਾਰੀਆਂ ਵਲੋਂ ਕਿਸਾਨੀ ਸੰਘਰਸ਼ ਨੂੰ ਹਮਾਇਤ

ਅਜਨਾਲਾ, 30 ਸਤੰਬਰ (ਐਸ. ਪ੍ਰਸ਼ੋਤਮ)-ਇੱਥੇ ਐਕਸ ਬੀ.ਐੱਸ.ਐਫ. ਮੈਨਜ਼ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਐੱਸ.ਐੱਸ. ਗਿੱਲ, ਜ਼ਿਲ੍ਹਾ ਅੰਮਿ੍ਤਸਰ ਪ੍ਰਧਾਨ ਕਸ਼ਮੀਰ ਸਿੰਘ ਖਤਰਾਏ ਕਲਾਂ, ਜ਼ਿਲ੍ਹਾ ਗੁਰਦਾਸਪੁਰ ਪ੍ਰਧਾਨ ਜਸਵੰਤ ਸਿੰਘ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਡਾਕਖਾਨਾ ਬਾਬਾ ਬਕਾਲਾ ਸਾਹਿਬ ਦੇ ਮੁਲਾਜ਼ਮ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਬਾਬਾ ਬਕਾਲਾ ਸਾਹਿਬ, 30 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸਥਾਨਕ ਡਾਕਘਰ ਬਾਬਾ ਬਕਾਲਾ ਸਾਹਿਬ ਵਿਖੇ ਡਾਕ ਸੇਵਾਵਾਂ ਨਿਭਾਉਣ ਵਾਲੇ ਮੁਲਾਜ਼ਮ ਦਿਲਬਾਗ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਗਿਆ | ਇਸ ਸਬੰਧੀ ਅੱਜ ਇਥੇ ਗੁ: ਨੌਵੀਂ ਪਾਤਿਸ਼ਾਹੀ ਬਾਬਾ ...

ਪੂਰੀ ਖ਼ਬਰ »

ਨਿੱਜੀ ਸਕੂਲ ਪ੍ਰਬੰਧਕ ਕਾਲੇ ਚੋਲੇ ਅਤੇ ਜ਼ੰਜੀਰਾਂ ਪਾ ਕੇ 5 ਨੂੰ ਕੱਢਣਗੇ ਰੋਸ ਮਾਰਚ

ਅੰਮਿ੍ਤਸਰ, 30 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਨਿੱਜੀ ਸਕੂਲਾਂ ਦੇ ਪ੍ਰਬੰਧਕਾਂ, ਅਧਿਆਪਕਾਂ, ਡਰਾਈਵਰਾਂ ਸਮੇਤ ਹੋਰ ਸਟਾਫ਼ ਮੈਂਬਰਾਂ ਵਲੋਂ ਵੱਖ-ਵੱਖ ਮੰਗਾਂ ਸਬੰਧੀ ਕਾਲੇ ਚੋਲੇ ਅਤੇ ਜੰਜੀਰਾਂ ਪਾ ਕੇ 5 ਅਕਤੂਬਰ ਨੂੰ ਰੋਸ ਮਾਰਚ ਕੱਢਿਆ ਜਾਵੇਗਾ ਜੋ ਕਿ ਕੰਪਨੀ ...

ਪੂਰੀ ਖ਼ਬਰ »

ਨਸ਼ਾ ਤਸਕਰ ਵਿਦੇਸ਼ੀ ਪਿਸਤੌਲ ਤੇ ਹੈਰੋਇਨ ਸਮੇਤ ਗਿ੍ਫ਼ਤਾਰ

ਜੰਡਿਆਲਾ ਗੁਰੂ, 30 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਦੇ ਡੀ.ਐਸ.ਪੀ. ਸੁਖਵਿੰਦਰਪਾਲ ਸਿੰਘ ਨੇ ਅੱਜ ਦੇਰ ਸ਼ਾਮ ਪ੍ਰੈਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐਸ. ਐਸ. ਪੀ. ਸ੍ਰੀ ਧਰੁਵ ਦਹੀਆ ਵਲੋਂ ਲੁੱਟ ਖੋਹ, ਨਸ਼ਿਆਂ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਪੜ੍ਹਾਈ ਕਰਨ ਵਾਲਿਆਂ ਲਈ ਵੀ.ਆਈ.ਸੀ. ਵਲੋਂ ਸੁਨਹਿਰੀ ਮੌਕਾ

ਅੰਮਿ੍ਤਸਰ, 30 ਸਤੰਬਰ (ਅਜੀਤ ਬਿਊਰੋ)-ਆਸਟ੍ਰੇਲੀਆ 'ਚ ਪੜ੍ਹਾਈ ਕਰਨ ਦੀ ਇੱਛਾ ਰੱਖਣ ਵਾਲੇ ਵਿਦਿਆਰਥੀਆਂ ਲਈ ਹੁਣ ਆਨਸਪਾਟ ਅਸੈਸਮੈਂਟ ਪਾਉਣ ਦਾ ਸੁਨਹਿਰੀ ਮੌਕਾ ਹੋਵੇਗਾ ਅਤੇ ਵਿਦੇਸ਼ਾਂ ਦੀਆਂ ਵੱਖ- ਵੱਖ ਯੂਨੀਵਰਸਿਟੀਆਂ 'ਚ ਪ੍ਰਵੇਸ਼ ਲਈ ਅਰਜ਼ੀਆਂ ਮੰਗੀਆਂ ...

ਪੂਰੀ ਖ਼ਬਰ »

ਫੇਰੂਮਾਨ ਕਾਲਜ ਲੜਕੀਆਂ ਰਈਆ 'ਚ ਨਵੇਂ ਕਿੱਤਾ-ਮੁਖੀ ਕੋਰਸ ਸ਼ੁਰੂ

ਰਈਆ, 30 ਸਤੰਬਰ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜ ਫਾਰ ਵਿਮਨ, ਰਈਆ ਵਲੋਂ ਯੂ.ਜੀ.ਸੀ. ਵਲੋਂ ਸਕਿਲ ਡਿਵੈਲਪਮੈਂਟ ਤਹਿਤ ਦੋ ਨਵੇਂ ਕੋਰਸ ਡਿਪਲੋਮਾ ਕੋਰਸ ਇੰਨ ਕਾਸਮਾਟੋਲੋਜੀ (ਬਿਊਟੀ ਪਾਰਲਰ) ਅਤੇ ਡਿਪਲੋਮਾ ਕੋਰਸ ਇੰਨ ਸਟਿਜ਼ਇੰਗ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ ਸਾਹਿਬ 'ਚੋਂ ਵੱਡਾ ਕਾਫ਼ਲਾ ਰੋਸ ਮਾਰਚ 'ਚ ਸ਼ਾਮਿਲ ਹੋਵੇਗਾ-ਜਲਾਲ ਉਸਮਾਂ

ਬਾਬਾ ਬਕਾਲਾ ਸਾਹਿਬ, 30 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨਾਂ ਦੇ ਹੱਕ 'ਚ ਖੜ ਕੇ ਮੋਹਰੀ ਰੋਲ ਨਿਭਾਵੇਗਾ | ਅੱਜ ਅਸੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਲਕਾ ਬਾਬਾ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਦਾ ਸੇਵਾ ਮੁਕਤੀ ਅਤੇ ਸਵੈ-ਇੱਛਤ ਸੇਵਾ ਮੁਕਤੀ 'ਤੇ ਸਨਮਾਨ

ਅੰਮਿ੍ਤਸਰ, 30 ਸਤੰਬਰ (ਜੱਸ)-ਸ਼੍ਰੋਮਣੀ ਕਮੇਟੀ ਵਿਖੇ ਸੇਵਾਵਾਂ ਨਿਭਾਅ ਰਹੇ ਗੁਰਦੁਆਰਾ ਇੰਸਪੈਕਟਰ ਸੁਖਦੇਵ ਸਿੰਘ ਬੱਬਰ ਤੇ ਹੋਰ ਕਰਮਚਾਰੀਆਂ ਦੀ ਸੇਵਾਮੁਕਤੀ 'ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ | ਸ਼੍ਰੋਮਣੀ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਕੈਦੀ ਨੂੰ ਸੱਟਾਂ ਮਾਰ ਕੇ ਕੀਤਾ ਜ਼ਖ਼ਮੀ- 3 ਖ਼ਿਲਾਫ਼ ਮਾਮਲਾ ਦਰਜ

ਅੰਮਿ੍ਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮਿ੍ਤਸਰ ਕੇਂਦਰੀ ਜੇਲ੍ਹ ਫਤਾਹਪੁਰ 'ਚ ਲੜਾਈ ਝਗੜੇ ਹੋਣਾ ਆਮ ਗੱਲ ਹੈ, ਇਸੇ ਤਹਿਤ ਹੀ ਇਕ ਹੋਰ ਕੈਦੀ ਦੀ ਕੁੱਟਮਾਰ ਕਰ ਕੇ ਉਸ ਨੂੰ ਹੋਰ ਤਿੰਨ ਸਾਥੀਆਂ ਵਲੋਂ ਜ਼ਖ਼ਮੀ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਉਪਰੰਤ ਥਾਣਾ ...

ਪੂਰੀ ਖ਼ਬਰ »

ਅੰਮਿ੍ਤਸਰ ਵਿਕਾਸ ਮੰਚ ਵਲੋਂ ਕੇਂਦਰ ਤੋਂ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ 'ਏਮਜ਼' ਦੀ ਸਥਾਪਨਾ ਕਰਨ ਦੀ ਮੰਗ

ਅੰਮਿ੍ਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)-ਗੁਰੂ ਨਗਰੀ ਦੀ ਨਾਮਵਰ ਸਮਾਜ ਸੇਵੀ ਸੰਸਥਾ ਅੰਮਿ੍ਤਸਰ ਵਿਕਾਸ ਮੰਚ ਆਗੂਆਂ ਪਿ੍ੰਸੀਪਲ ਕੁਲਵੰਤ ਸਿੰਘ ਅਣਖੀ, ਮਨਮੋਹਣ ਸਿੰਘ ਬਰਾੜ, ਹਰਜਾਪ ਸਿੰਘ ਔਜਲਾ, ਡਾ: ਚਰਨਜੀਤ ਸਿੰਘ ਗੁੰਮਟਾਲਾ ਤੇ ਨਿਸ਼ਾਨ ਸਿੰਘ ਆਦਿ ਨੇ ਜਾਰੀ ...

ਪੂਰੀ ਖ਼ਬਰ »

ਨਾਜਾਇਜ਼ ਉਸਾਰੀ ਨਾ ਰੋਕੀ ਤਾਂ ਹਾਈਕੋਰਟ ਦਾ ਖੜਕਾਵਾਂਗੇ ਦਰਵਾਜ਼ਾ-ਧਾਲੀਵਾਲ

ਅੰਮਿ੍ਤਸਰ, 30 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-'ਆਪ' ਮਾਝਾ ਜ਼ੋਨ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਅੰਮਿ੍ਤਸਰ ਕੁਲਦੀਪ ਸਿੰਘ ਧਾਲੀਵਾਲ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ ਵਾਲ ਸਿਟੀ ਅੰਮਿ੍ਤਸਰ ਦੇ ਅੰਦਰੂਨੀ ਇਲਾਕਾ ...

ਪੂਰੀ ਖ਼ਬਰ »

ਪੰਜ ਲੱਖ ਨਕਦੀ ਤੇ ਗਹਿਣੇ ਲੈ ਕੇ ਲਾਪਤਾ ਹੋਈ ਨੂੰ ਹ ਨੇ ਪਾਇਆ ਸਹੁਰਿਆਂ ਨੂੰ ਵਖਤ

ਅੰਮਿ੍ਤਸਰ, 30 ਸਤੰਬਰ (ਰੇਸ਼ਮ ਸਿੰਘ)-ਵਿਦੇਸ਼ ਰਹਿ ਰਹੇ ਪੁੱਤਰ ਦੀ ਪਤਨੀ ਨੇ ਉਸ ਵੇਲੇ ਆਪਣੇ ਬਜ਼ੁਰਗ ਸੱਸ ਤੇ ਸਹੁਰੇ ਨੂੰ ਬਿਪਤਾ 'ਚ ਪਾ ਦਿੱਤਾ, ਜਦੋਂ ਕਿ ਉਹ ਰਾਤ ਦੇ ਸਮੇਂ ਘਰੋਂ ਪੰਜ ਲੱਖ ਨਕਦੀ ਤੇ ਗਹਿਣੇ ਗੱਟੇ ਆਦਿ ਲੈ ਕੇ ਅਚਾਨਕ ਕਿਤੇ ਲਾਪਤਾ ਹੋ ਗਈ ਤੇ ਆਪਣੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਕਿਸਾਨ ਵਿਰੋਧੀ ਬਿੱਲ ਨੂੰ ਰੱਦ ਕਰਵਾ ਕੇ ਸਾਹ ਲਵੇਗੀ- ਕੱਥੂਨੰਗਲ

ਕੱਥੂਨੰਗਲ, 30 ਸਤੰਬਰ (ਦਲਵਿੰਦਰ ਸਿੰਘ ਰੰਧਾਵਾ)- ਹਲਕਾ ਮਜੀਠਾ ਦੇ ਸਾਬਕਾ ਕਾਂਗਰਸੀ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਕਿਸਾਨਾਂ ਦੀ ਖੁਸ਼ਹਾਲੀ ਵਾਸਤੇ ਹਮੇਸ਼ਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX