ਤਾਜਾ ਖ਼ਬਰਾਂ


ਦਿੱਲੀ 'ਚ ਕੋਰੋਨਾ ਦੇ ਇਕ ਮਾਰਚ ਤੋਂ ਬਾਅਦ ਰਿਕਾਰਡ ਕੀਤੇ ਗਏ ਸਭ ਤੋਂ ਘੱਟ ਕੇਸ
. . .  1 day ago
ਨਵੀਂ ਦਿੱਲੀ, 12 ਜੂਨ - ਦਿੱਲੀ ਵਿਚ ਕੋਰੋਨਾ ਦੇ ਨਵੇਂ ਮਾਮਲੇ ਨਿਰੰਤਰ ਘੱਟ ਰਹੇ ਹਨ। ਦਿੱਲੀ ਵਿਚ ਅੱਜ 213 ਨਵੇਂ ਮਾਮਲੇ ਸਾਹਮਣੇ ਆਏ ਅਤੇ 28 ਮਰੀਜ਼ਾਂ ਦੀ ਮੌਤ ਹੋਈ ਹੈ। ਜੋ ਇਕ ਮਾਰਚ ਤੋਂ ਬਾਅਦ ਸਭ ਤੋਂ ਘੱਟ...
ਪ੍ਰੇਸ਼ਾਨ ਨੌਜਵਾਨ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ
. . .  1 day ago
ਕਾਲਾ ਸੰਘਿਆਂ, 12 ਜੂਨ (ਬਲਜੀਤ ਸਿੰਘ ਸੰਘਾ) - ਨਜ਼ਦੀਕੀ ਪਿੰਡ ਸੰਧੂ ਚੱਠਾ ਜ਼ਿਲ੍ਹਾ ਕਪੂਰਥਲਾ ਦੇ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਭਰਾ ਅੱਛਰ ਸਿੰਘ ਹਾਲ ਵਾਸੀ ਲੁਧਿਆਣਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਨ੍ਹਾਂ ਦੀ ਮਾਂ...
ਲਾਸ਼ ਖਰੜ ਪੁੱਜਣ 'ਤੇ ਜੈਪਾਲ ਭੁੱਲਰ ਦੇ ਸਾਥੀ ਜਸਪ੍ਰੀਤ ਜੱਸੀ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਖਰੜ,12 ਜੂਨ (ਕੇਵਲ ਸਿੰਘ ਰਾਣਾ) - ਬੀਤੀ 9 ਜੂਨ ਨੂੰ ਕੋਲਕਾਤਾ ਵਿਖੇ ਜਗਰਾਉਂ ਪੁਲਿਸ ਕਤਲ ਕਾਂਡ ਦੇ ਦੋ ਮੁੱਖ ਦੋਸ਼ੀਆਂ ਗੈਂਗਸਟਰ ਜੈਪਾਲ ਭੁੱਲਰ ਤੇ ਜਸਪ੍ਰੀਤ ਜੱਸੀ ਖਰੜ ਦੇ ਹੋਏ ਐਨਕਾਊਂਟਰ...
ਅੰਮ੍ਰਿਤਸਰ ਵਿਚ 100 ਕੋਰੋਨਾ ਕੇਸ ਆਏ ਸਾਹਮਣੇ, 6 ਮੌਤਾਂ
. . .  1 day ago
ਅੰਮ੍ਰਿਤਸਰ, 12 ਜੂਨ (ਜਸਵੰਤ ਸਿੰਘ ਜੱਸ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 100 ਕੇਸ ਸਾਹਮਣੇ ਆਏ ਹਨ ਅਤੇ 6 ਮਰੀਜ਼ਾਂ ਦੀ...
ਨਹਿਰ 'ਚ ਡੁੱਬਣ ਕਾਰਨ ਬੱਚੇ ਦੀ ਮੌਤ
. . .  1 day ago
ਜੋਗਾ,(ਮਾਨਸਾ) 12 ਜੂਨ (ਹਰਜਿੰਦਰ ਸਿੰਘ ਚਹਿਲ) - ਅੱਜ ਪਿੰਡ ਰੱਲਾ ਮਾਨਸਾ 'ਚ ਪਿੰਡ ਵਿਚ ਦੀ ਲੰਘਦੀ ਨਹਿਰ ਵਿਚ ਬੱਚਾ ਡੁੱਬਣ ਦੇ ਕਾਰਣ ਮੌਤ ਹੋਣ ਦਾ ਸਮਾਚਾਰ ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਰਾਹਤ, ਆਏ ਨਵੇਂ 12 ਮਾਮਲੇ
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਥੋੜ੍ਹੀ ਰਾਹਤ ਮਿਲੀ ਹੈ ਅਤੇ ਅੱਜ ਮਹਿਜ 12 ਮਾਮਲੇ ਹੀ ਸਾਹਮਣੇ ਆਏ ਹਨ ...
ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਨੇ ਕੋਲਕਾਤਾ ਵਿਚ ਰਹਿਣ ਲਈ ਕੀਤੇ ਸਨ ਜਾਅਲੀ ਦਸਤਾਵੇਜ਼ ਇਸਤੇਮਾਲ
. . .  1 day ago
ਚੰਡੀਗੜ੍ਹ,12 ਜੂਨ - ਪੰਜਾਬ ਪੁਲਿਸ ਨੇ ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਜਸਪ੍ਰੀਤ ਸਿੰਘ ਨੂੰ ਕੋਲਕਾਤਾ ਦੇ ਵਿਚ ਰਹਿਣ ਲਈ ਜਿਸ ਵਿਅਕਤੀ ਦੇ ਦਸਤਾਵੇਜ਼ਾਂ ਦਾ ਇਸਤੇਮਾਲ ਕੀਤਾ...
ਜ਼ਹਿਰੀਲੀ ਚੀਜ਼ ਦੇ ਡੰਗਣ ਨਾਲ ਦੋ ਦੀ ਮੌਤ
. . .  1 day ago
ਗੁਰਾਇਆ,12 ਜੂਨ ( ਬਲਵਿੰਦਰ ਸਿੰਘ ) - ਗੁਰਾਇਆ ਦੇ ਨਜ਼ਦੀਕੀ ਬੜਾ ਪਿੰਡ ਵਿਖੇ ਇਕ ਮੋਟਰ 'ਤੇ ਸੁਤੇ ਪਏ ਦੋ ਪ੍ਰਵਾਸੀ ਮਜ਼ਦੂਰਾਂ ਦੇ ਜ਼ਹਿਰੀਲੀ ਚੀਜ਼ ਲੜਨ ਨਾਲ ਦੋਵਾਂ ਦੀ ਮੌਤ ਹੋ...
ਕਾਲੇ ਫੰਗਸ ਦੀ ਦਵਾਈ ਟੈਕਸ ਮੁਕਤ, ਕੋਰੋਨਾ ਟੀਕੇ 'ਤੇ 5% ਜੀ.ਐੱਸ.ਟੀ. ਬਰਕਰਾਰ
. . .  1 day ago
ਨਵੀਂ ਦਿੱਲੀ, 12 ਜੂਨ - ਜੀ.ਐੱਸ.ਟੀ. ਕੌਂਸਲ ਨੇ ਸਨਿਚਰਵਾਰ ਨੂੰ ਕੋਰੋਨਾ ਨਾਲ ਸਬੰਧਿਤ ਰਾਹਤ ਸਮਗਰੀ ਬਾਰੇ ਮੰਤਰੀਆਂ ਦੇ ਸਮੂਹ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ...
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ 14 ਜੂਨ ਨੂੰ ਜਨਤਕ ਛੁੱਟੀ
. . .  1 day ago
ਚੰਡੀਗੜ੍ਹ , 12 ਜੂਨ - ਚੰਡੀਗੜ੍ਹ ਵਿਚ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ 14 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ...
ਅੰਮ੍ਰਿਤਸਰ 'ਚ ਇਕ ਵਿਅਕਤੀ ਵਲੋਂ ਘਰਵਾਲੀ ਅਤੇ ਜਵਾਨ ਧੀ ਦਾ ਕਤਲ
. . .  1 day ago
ਅੰਮ੍ਰਿਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਖੇ ਅੱਜ ਅਸ਼ੋਕ ਕੁਮਾਰ ਨਾਮਕ ਇਕ ਵਿਅਕਤੀ ਵਲੋਂ ਆਪਣੀ ਘਰਵਾਲੀ ਮਨਜੀਤ ਕੌਰ (45) ਅਤੇ ਜਵਾਨ ਧੀ ਪਾਇਲ ਦਾ ਕਤਲ ਕਰਕੇ...
ਕਾਬੁਲ ਵਿਚ ਹੋਏ ਬੰਬ ਧਮਾਕੇ
. . .  1 day ago
ਕਾਬੂਲ (ਅਫਗਾਨਿਸਤਾਨ), 12 ਜੂਨ - ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਕਾਬੁਲ ਵਿਚ ਅੱਜ ਦੁਪਹਿਰ ਦੋ ਧਮਾਕੇ ਹੋਏ...
ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਹਲਫਨਾਮਾ ਦਾਖ਼ਲ ਕੀਤਾ
. . .  1 day ago
ਨਵੀਂ ਦਿੱਲੀ ,12 ਜੂਨ -ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਇਕ ਹਲਫਨਾਮਾ ਦਾਖ਼ਲ ਕੀਤਾ...
ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਰੇਗਾ ਕੋਵੈਕਸਿਨ ਲਈ ਕਲੀਨਿਕਲ ਅਜ਼ਮਾਇਸ਼
. . .  1 day ago
ਨਵੀਂ ਦਿੱਲੀ,12 ਜੂਨ - ਕੋਵੈਕਸਿਨ ਲਈ ਮਾਰਕੀਟਿੰਗ ਐਪਲੀਕੇਸ਼ਨ ਦਾ ਸਮਰਥਨ ਕਰਨ ਲਈ ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਲੀਨਿਕਲ...
100 ਫ਼ੀਸਦੀ ਕੋਵਿਡ ਵੈਕਸੀਨੇਸ਼ਨ ਮਿਸ਼ਨ ਪ੍ਰਾਪਤੀ ਅਧੀਨ ਪਿੰਡ ਭੀਖੀ ਖੱਟੜਾ ਬਣਿਆ ਪੰਜਾਬ ਦਾ ਪਹਿਲਾ ਪਿੰਡ
. . .  1 day ago
ਰਾੜਾ ਸਾਹਿਬ, 12 ਜੂਨ (ਸਰਬਜੀਤ ਸਿੰਘ ਬੋਪਾਰਾਏ) - ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਕਰਨ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਦੀ ਤਹਿਸੀਲ ਪਾਇਲ ਦੇ ਪਿੰਡ ਭੀਖੀ ਖੱਟੜਾ ਵਿਖੇ 100 ਫ਼ੀਸਦੀ...
ਤੇਜ਼ ਹਨੇਰੀ ਅਤੇ ਮੀਂਹ ਦੇ ਨਾਲ ਹਲਕੀ ਗੜੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਜੂਨ ( ਰਣਜੀਤ ਸਿੰਘ ਢਿੱਲੋਂ ) - ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਜਿੱਥੇ ਹਨੇਰੀ ਨਾਲ ਤੇਜ਼ ਬਾਰਸ਼ ਹੋ...
ਸ਼੍ਰੌਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠ-ਜੋੜ ਮਹਿਜ ਸੱਤਾ ਪ੍ਰਾਪਤ ਕਰਨ ਦੀ ਲਾਲਸਾ - ਜਸਵੀਰ ਸਿੰਘ ਡਿੰਪਾ
. . .  1 day ago
ਸੁਲਤਾਨਪੁਰ ਲੋਧੀ, 12 ਜੂਨ (ਲਾਡੀ, ਹੈਪੀ, ਥਿੰਦ) - ਸੁਲਤਾਨਪੁਰ ਲੋਧੀ ਵਿਖੇ ਜਸਵੀਰ ਸਿੰਘ ਡਿੰਪਾ ਮੈਂਬਰ ਪਾਰਲੀਮੈਂਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ,ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ...
ਸਾਢੇ 6 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,12 ਜੂਨ (ਪਰਮਿੰਦਰ ਸਿੰਘ ਆਹੂਜਾ) ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ...
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ : ਮਾਇਆਵਤੀ
. . .  1 day ago
ਨਵੀਂ ਦਿੱਲੀ, 12 ਜੂਨ - ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ ਹੈ। ਇਸ ਇਤਿਹਾਸਕ ਕਦਮ ਲਈ...
ਸ੍ਰੀ ਮੁਕਤਸਰ ਸਾਹਿਬ ਵਿਚ ਬਾਰਸ਼ ਸ਼ੁਰੂ, ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ 12 ਜੂਨ (ਰਣਜੀਤ ਸਿੰਘ ਢਿੱਲੋਂ ) ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅਸਮਾਨ ਵਿਚ...
ਸਕਾਲਰਸ਼ਿਪ ਘੁਟਾਲੇ ਵਿਰੁੱਧ ਆਮ ਆਦਮੀ ਪਾਰਟੀ ਨੇ ਸਾਧੂ ਸਿੰਘ ਧਰਮਸੋਤ ਦਾ ਫੂਕਿਆ ਪੁਤਲਾ
. . .  1 day ago
ਬਠਿੰਡਾ,12 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਪੰਜਾਬ ਦੇ ਐੱਸ.ਸੀ.ਐੱਸ.ਟੀ. ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ...
ਬਸਤੀ ਨਿਵਾਸੀਆਂ ਨੇ ਸੂਬਾ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਦਾ ਕੀਤਾ ਪਿੱਟ ਸਿਆਪਾ
. . .  1 day ago
ਤਪਾ ਮੰਡੀ,12 ਜੂਨ (ਪ੍ਰਵੀਨ ਗਰਗ) ਸ਼ਹਿਰ ਦੀ ਅੰਬਰਸਰੀ ਅਤੇ ਯੋਗੀ ਬਸਤੀ ਨਿਵਾਸੀਆਂ ਵਲੋਂ....
ਹਨੇਰੀ ਨਾਲ ਡਿਗੇ ਰੁੱਖ ਹੇਠਾਂ ਆ ਕੇ ਕਿਸਾਨ ਦੀ ਮੌਤ
. . .  1 day ago
ਪੰਜਗਰਾਈਆਂ,12 ਜੂਨ (ਬਲਵਿੰਦਰ ਸਿੰਘ) ઠਨਜ਼ਦੀਕੀ ਪਿੰਡ ਭੰਬੋਈ ਦੀ ਬਹਿਕ 'ਤੇ ਰਹਿਣ ਵਾਲੇ 55 ਸਾਲਾ ...
ਜੰਮੂ ਕਸ਼ਮੀਰ : ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ
. . .  1 day ago
ਸ੍ਰੀ ਨਗਰ, 12 ਜੂਨ - ਜੰਮੂ ਕਸ਼ਮੀਰ ਦੇ ਸੋਪੋਰ ਵਿਚ ਹੋਏ ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ ਹਨ...
ਕਸਬੇ ਅੰਦਰ ਬਣੇ ਗੰਦੇ ਟੋਭਿਆਂ 'ਚ ਡੇਂਗੂ, ਮਲੇਰੀਆ ਦੀ ਰੋਕਥਾਮ ਲਈ ਗੰਬੂਜਾ ਮੱਛੀਆਂ ਛੱਡੀਆਂ
. . .  1 day ago
ਲੌਂਗੋਵਾਲ,12 ਜੂਨ ( ਸ.ਸ.ਖੰਨਾ,ਵਿਨੋਦ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਸੰਗਰੂਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਅੱਸੂ ਸੰਮਤ 552

ਰੂਪਨਗਰ

ਪੰਜਾਬ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਰੂਪਨਗਰ ਵਲੋਂ ਭੁੱਖ ਹੜਤਾਲ

ਰੂਪਨਗਰ, 30 ਸਤੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਪੰਜਾਬ ਅਤੇ ਯੂ. ਟੀ. ਮੁਲਾਜ਼ਮ ਸਾਂਝਾ ਮੰਚ ਅਤੇ ਪੈਨਸ਼ਨਰ, ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਰੂਪਨਗਰ ਵਲੋਂ ਡਿਪਟੀ ਕਮਿਸ਼ਨਰ ਰੂਪਨਗਰ ਦੇ ਗੇਟ ਸਾਹਮਣੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਦੌਰਾਨ ਅੱਜ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਸੁਰਤਾਪੁਰੀ ਦੀ ਪ੍ਰਧਾਨਗੀ ਹੇਠ 15 ਸਾਥੀ ਭੁੱਖ ਹੜਤਾਲ 'ਤੇ ਬਿਠਾਏ ਗਏ | ਜਿਨ੍ਹਾਂ ਵਿਚ ਕਮਲਜੀਤ ਸਿੰਘ, ਪ੍ਰੇਮ ਕੁਮਾਰ ਭੰਗੂ, ਭਵਨ ਸਿੰਘ, ਬਲਵਿੰਦਰ ਸਿੰਘ ਸ਼ਾਂਤਪੁਰੀ, ਵਾਸ਼ਿੰਗਟਨ ਸਿੰਘ ਸਮੀਰੋਵਾਲ, ਗੁਰਜਤਿੰਦਰਪਾਲ ਸਿੰਘ, ਮਹਿੰਦਰ ਸਿੰਘ ਰਾਣਾ, ਕਮਲਜੀਤ ਸ਼ਰਮਾ, ਰਵਿੰਦਰ ਸਿੰਘ ਰਵੀ, ਸਤਨਾਮ ਸਿੰਘ, ਗੁਰਨਾਮ ਸਿੰਘ ਠੋਣਾ, ਤਰਲੋਕ ਚੰਦ ਸ਼ਰਮਾ, ਓਾਕਾਰ ਸਿੰਘ, ਸੁਖਦੇਵ ਸਿੰਘ, ਜਗਤਾਰ ਸਿੰਘ ਮੀਆਂਪੁਰੀ, ਮੱਖਣ ਸਿੰਘ, ਕੁਲਦੀਪ ਸਿੰਘ ਬਾਬਾ, ਮੁਰਲੀ ਮਨੋਹਰ ਆਦਿ ਆਗੂ ਭੁੱਖ ਹੜਤਾਲ 'ਤੇ ਬੈਠੇ | ਪਰ ਸਰਕਾਰ ਵਲੋਂ ਅਜੇ ਤੱਕ ਗੱਲਬਾਤ ਲਈ ਕੋਈ ਸੱਦਾ ਪੱਤਰ ਨਹੀਂ ਮਿਲਿਆ | ਇਸ ਉਪਰੰਤ ਹੜਤਾਲੀਆਂ ਨੇ ਕਾਲੇ ਚੋਲੇ ਪਾਕੇ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਜਥੇਬੰਦੀਆਂ ਦੇ ਆਗੂਆਂ ਸੁਖਦੇਵ ਸਿੰਘ ਸੁਰਤਾਪੁਰੀ, ਬਲਵਿੰਦਰ ਸਿੰਘ, ਤਰਲੋਚਨ ਸਿੰਘ ਰੋਡਵੇਜ਼, ਰਣਜੀਤ ਸਿੰਘ ਗਿੱਲ, ਮੁਰਲੀ ਮਨੋਹਰ, ਰਾਧੇ ਸ਼ਾਮ, ਹਰਜਿੰਦਰ ਸਿੰਘ, ਬਨਵਾਰੀ ਲਾਲ, ਰਜਿੰਦਰ ਸਿੰਘ, ਦਰਸ਼ਨ ਸਿੰਘ ਬੜਵਾ, ਰਣਜੀਤ ਸਿੰਘ ਸੈਣੀ, ਗੁਰਨੈਬ ਸਿੰਘ ਜੇਤੇਵਾਲ, ਬਲਬੀਰ ਸਿੰਘ ਔਲਖ, ਅਵਤਾਰ ਸਿੰਘ ਲੋਦੀਮਾਜਰਾ, ਬੀ. ਐਸ. ਸੈਣੀ, ਵਾਸ਼ਿੰਗਟਨ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਸਰਕਾਰ 6ਵਾਂ ਤਨਖ਼ਾਹ ਕਮਿਸ਼ਨ ਲਾਗੂ ਨਹੀਂ ਕਰ ਰਹੀ, ਡੀ. ਏ. ਦੀਆਂ ਕਿਸ਼ਤਾਂ ਦਾ ਏਰੀਅਰ ਨਹੀਂ ਦੇ ਰਹੀ, ਡੀ. ਏ. ਦੀਆਂ ਕਿਸ਼ਤਾਂ ਨਹੀਂ ਦੇ ਰਹੀ, ਨਿੱਜੀਕਰਨ ਨੂੰ ਬੜਾਵਾ ਦੇ ਰਹੀ ਹੈ, ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀਂ ਕਰ ਰਹੀ | ਨਰਿੰਦਰ ਸੈਣੀ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਮੀਟਿੰਗ ਦੇ ਕੇ ਨਾ ਕੀਤਾ ਤਾਂ 16 ਅਕਤੂਬਰ, 2020 ਤੋਂ ਜ਼ਿਲ੍ਹਾ ਰੋਪੜ ਦੇ ਮੁਲਾਜ਼ਮ ਤੇ ਪੈਨਸ਼ਨਰ ਜੇਲ੍ਹ ਭਰੋ ਅੰਦੋਲਨ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ | ਇਸ ਸਮੇਂ ਦੌਰਾਨ ਹੋਣ ਵਾਲੇ ਕੋਰੋਨਾ ਕੋਵਿਡ-19 ਦੇ ਨਿਯਮਾਂ ਦੇ ਉਲੰਘਣਾ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ |

ਸ਼ੋ੍ਰਮਣੀ ਅਕਾਲੀ ਦਲ 1920 ਨੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕਿਆ

ਮੋਰਿੰਡਾ, 30 ਸਤੰਬਰ (ਪਿ੍ਤਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ 1920 ਵਲੋ ਪਾਰਟੀ ਦੇ ਜਨਰਲ ਸਕੱਤਰ ਹਰਬੰਸ ਸਿੰਘ ਕੰਧੋਲਾ ਦੀ ਅਗਵਾਈ ਹੇਠ ਸਥਾਨਿਕ ਵਿਸ਼ਵਕਰਮਾ ਚੌਕ ਵਿਖੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਦੇ ਵਿਰੁੱਧ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ ਨਵੇਂ 45 ਕੇਸ

ਰੂਪਨਗਰ, 30 ਸਤੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ ਅੱਜ 45 ਜਣੇ ਕੋਰੋਨਾ ਤੋਂ ਪੀੜਤ ਹੋ ਗਏ ਹਨ ਜਦੋਂ ਕਿ ਸਥਾਨਕ ਬੜੀ ਹਵੇਲੀ ਦੀ 48 ਸਾਲਾਂ ਮਹਿਲਾ ਜੋ ਕਿ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਸਨ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਸੀ, ਦੀ ਸਰਕਾਰੀ ...

ਪੂਰੀ ਖ਼ਬਰ »

ਖੇਤੀ ਬਿੱਲਾਂ ਦੇ ਵਿਰੋਧ 'ਚ ਕਿਸਾਨਾਂ ਦਾ ਰੇਲ ਰੋਕੂ ਅੰਦੋਲਨ ਅੱਜ ਤੋਂ

ਰੂਪਨਗਰ, 30 ਸਤੰਬਰ (ਸਤਨਾਮ ਸਿੰਘ ਸੱਤੀ)-ਕਿਸਾਨੀ ਨੂੰ ਢਾਹ ਲਾਉਣ ਅਤੇ ਕਾਰਪੋਰੇਟ ਜਗਤ ਦੇ ਪੱਖ 'ਚ ਸਮਝੇ ਜਾਂਦੇ ਖੇਤੀ ਬਿੱਲਾਂ ਦੇ ਵਿਰੋਧ ਵਿਚ ਕਿਸਾਨ ਅੰਦੋਲਨ ਦਿਨੋਂ ਦਿਨ ਪ੍ਰਚੰਡ ਹੋ ਰਿਹਾ ਹੈ, ਜਿਸ ਕਾਰਨ ਸਿਆਸੀ ਪਾਰਟੀਆਂ ਦੀ ਨੀਂਦ ਹਰਾਮ ਹੋ ਰਹੀ ਹੈ | ਕਿਸਾਨ ...

ਪੂਰੀ ਖ਼ਬਰ »

ਸਿੱਖ ਸਟੂਡੈਂਟਸ ਫੈੱਡਰੇਸ਼ਨ ਗਰੇਵਾਲ ਦੇ ਕੌਮੀ ਮੀਤ ਪ੍ਰਧਾਨ ਭੁਪਿੰਦਰ ਸਿੰਘ ਬਜਰੂੜ ਵਲੋਂ ਅਸਤੀਫ਼ਾ

ਰੂਪਨਗਰ, 30 ਸਤੰਬਰ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਪੱਖੀ ਸਿੱਖ ਸਟੂਡੈਂਟਸ ਫੈੱਡਰੇਸ਼ਨ (ਗਰੇਵਾਲ) ਦੇ ਕੌਮੀ ਮੀਤ ਪ੍ਰਧਾਨ ਅਤੇ ਇੰਚਾਰਜ ਹਿਮਾਚਲ ਪ੍ਰਦੇਸ਼ ਤੇ ਮਲੇਸ਼ੀਆ ਇਕਾਈ ਭੁਪਿੰਦਰ ਸਿੰਘ ਬਜਰੂੜ ਨੇ ਫੈੱਡਰੇਸ਼ਨ ਦੇ ਉਪਰੋਕਤ ਸਾਰੇ ...

ਪੂਰੀ ਖ਼ਬਰ »

ਗੁਰੂ ਨਗਰੀ 'ਚ ਅੱਜ ਹੋਵੇਗਾ ਰੇਲ ਰੋਕੂ ਅੰਦੋਲਨ

ਸ੍ਰੀ ਅਨੰਦਪੁਰ ਸਾਹਿਬ, 30 ਸਤੰਬਰ (ਜੇ. ਐਸ. ਨਿੱਕੂਵਾਲ)-ਕਿਸਾਨ ਜਥੇਬੰਦੀਆਂ ਵਲੋਂ ਗੁਰੂ ਨਗਰੀ 'ਚ ਅੱਜ ਕੀਤੇ ਜਾ ਰਹੇ ਰੇਲ ਰੋਕੂ ਅੰਦੋਲਨ ਨੂੰ ਸਮੂਹ ਰਾਜਸੀ ਪਾਰਟੀਆਂ ਦਾ ਸਮਰਥਨ ਮਿਲਣਾ ਜਾਰੀ ਹੈ | ਵੱਡੇ ਪੱਧਰ 'ਤੇ ਕੀਤੇ ਜਾ ਰਹੇ ਇਸ ਅੰਦੋਲਨ ਵਿਚ ਜਿੱਥੇ ਸਮੂਹ ...

ਪੂਰੀ ਖ਼ਬਰ »

ਬੀਬੀ ਭਾਨੀ ਜੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਭਾਈ ਚਾਵਲਾ ਅਤੇ ਗੁਰਦੀਪ ਸਿੰਘ ਕੰਗ ਦਾ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 30 ਸਤੰਬਰ (ਕਰਨੈਲ ਸਿੰਘ)-ਬੀਬੀ ਭਾਨੀ ਜੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸ੍ਰੀ ਅਨੰਦਪੁਰ ਸਾਹਿਬ ਵਲੋਂ ਪ੍ਰਧਾਨ ਬੀਬੀ ਰਜਿੰਦਰ ਕੌਰ ਦੀ ਅਗਵਾਈ 'ਚ ਅੱਜ ਸਥਾਨਕ ਇਤਿਹਾਸ ਅਸਥਾਨ ਗੁਰੂ ਕੇ ਮਹਿਲ ਗੁਰਦੁਆਰਾ ਭੋਰਾ ਸਾਹਿਬ ਵਿਖੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਸਰਕਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 30 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਅਕਾਲੀ ਦਲ ਸਰਕਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸਰਕਲ ਪ੍ਰਧਾਨ ਅਮਨਦੀਪ ਸਿੰਘ ਮਾਂਗਟ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕੇਂਦਰ ਵਲੋਂ ਲਾਗੂ ਕੀਤੇ ਕਿਸਾਨ ਵਿਰੋਧੀ ਬਿੱਲ ਦੇ ਵਿਰੋਧ ਵਿਚ 1 ...

ਪੂਰੀ ਖ਼ਬਰ »

ਸੈਦਪੁਰ ਵਿਖੇ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਨਿਰਮਾਣ ਸ਼ੁਰੂ

ਸ੍ਰੀ ਚਮਕੌਰ ਸਾਹਿਬ, 30 ਸਤੰਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਸੈਦਪੁਰ ਵਿਖੇ ਪਿੰਡ ਵਾਸੀਆਂ ਵਲੋਂ ਪਿੰਡ ਦੇ ਵਿਦੇਸ਼ਾ ਵਿਚ ਵੱਸਦੇ ਨੌਜਵਾਨਾਂ ਦੇ ਸਹਿਯੋਗ ਨਾਲ ਪਿੰਡ ਦੀ ਧੀ ਵਲੋਂ ਗੁਰਦੁਆਰਾ ਸਾਹਿਬ ਲਈ ਦਿੱਤੀ ਤਿੰਨ ਕਨਾਲ ਜਗ੍ਹਾ 'ਤੇ ਗੁ: ਸਾਹਿਬ ਦੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਵਿਸ਼ਾਲ ਕਿਸਾਨ ਮਾਰਚ ਅੱਜ-ਭਾਈ ਚਾਵਲਾ

ਸ੍ਰੀ ਅਨੰਦਪੁਰ ਸਾਹਿਬ, 30 ਸਤੰਬਰ (ਜੇ.ਐਸ. ਨਿੱਕੂਵਾਲ)-ਕੇਂਦਰ ਸਰਕਾਰ ਵਲੋਂ ਜਾਰੀ ਕਿਸਾਨ ਵਿਰੋਧੀ ਤਿੰਨ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਸ਼ਾਲ ਕਿਸਾਨ ਮਾਰਚ ਕੱਢਿਆ ਜਾਵੇਗਾ ਉਪਰੰਤ ਗਵਰਨਰ ਨੂੰ ਮੰਗ ਪੱਤਰ ਦਿੱਤਾ ...

ਪੂਰੀ ਖ਼ਬਰ »

ਬਲਾਕ ਕਾਂਗਰਸ ਕਮੇਟੀ ਰੂਪਨਗਰ ਵਲੋਂ ਯੂਥ ਕਾਂਗਰਸੀਆਂ ਦੀ ਦਿੱਲੀ 'ਚ ਗਿ੍ਫ਼ਤਾਰੀ ਦੀ ਨਿਖੇਧੀ

ਰੂਪਨਗਰ, 30 ਸਤੰਬਰ (ਸਤਨਾਮ ਸਿੰਘ ਸੱਤੀ)-ਬਲਾਕ ਕਾਂਗਰਸ ਕਮੇਟੀ ਦੀ ਮੀਟਿੰਗ ਜਰਨੈਲ ਸਿੰਘ ਕਾਬੜਵਾਲ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਪੰਜਾਬ ਕਾਂਗਰਸ ਕਮੇਟੀ ਦੇ ਬੁਲਾਰੇ ਸੁਖਦੇਵ ਸਿੰਘ ਅਤੇ ਅਮਰਜੀਤ ਸਿੰਘ ...

ਪੂਰੀ ਖ਼ਬਰ »

ਨਵਾਂ ਵਿਸ਼ਾ 'ਸਵਾਗਤ ਜ਼ਿੰਦਗੀ' ਬੱਚਿਆਂ ਦੀ ਸਕੂਲ ਨਾਲ ਸਾਂਝ ਕਰੇਗਾ ਹੋਰ ਗੂੜ੍ਹੀ-ਜਿਲ੍ਹਾ ਸਿੱਖਿਆ ਅਫ਼ਸਰ

ਰੂਪਨਗਰ, 30 ਸਤੰਬਰ (ਸਤਨਾਮ ਸਿੰਘ ਸੱਤੀ)-ਸਕੂਲ ਸਿੱਖਿਆ ਵਿਭਾਗ ਵਲੋਂ ਪਹਿਲੀ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਸ਼ੁਰੂ ਕੀਤੇ ਗਏ ਨਵੇਂ ਵਿਸ਼ਾ 'ਸਵਾਗਤ ਜ਼ਿੰਦਗੀ' ਜਿੱਥੇ ਵਿਦਿਆਰਥੀਆਂ ਨੂੰ ਜਿਉਣ ਦਾ ਹੁਨਰ, ਜਜ਼ਬਾ, ਨਵੀਂ ਦਿਸ਼ਾ, ਨਵੀਆਂ ਉਮੰਗਾਂ ਅਤੇ ਨੈਤਿਕ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਪ੍ਰਾਇਮਰੀ ਹੁਣ ਜ਼ਿਲ੍ਹੇ ਦੇ ਦਸ ਬਲਾਕਾਂ 'ਚ 2 ਬੀ.ਪੀ.ਈ.ਓ ਨਾਲ ਹੀ ਸਾਰੇਗਾ ਬੁੱਤਾ

ਨੂਰਪੁਰ ਬੇਦੀ, 30 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਵਲੋਂ ਸਰਕਾਰੀ ਕਰਮਚਾਰੀਆਂ ਦੀ ਸੇਵਾ ਮੁਕਤੀ ਵਿਚ ਦੋ ਸਾਲ ਦਾ ਵਾਧਾ ਬੰਦ ਕੀਤੇ ਜਾਣ ਉਪਰੰਤ ਅੱਜ ਪੰਜਾਬ ਦੇ ਵੱਖ-ਵੱਖ ਸਰਕਾਰੀ ਮਹਿਕਮਿਆਂ ਵਿਚ ਵੱਡੀ ਪੱਧਰ 'ਤੇ ਅਧਿਕਾਰੀ ਤੇ ਕਰਮਚਾਰੀ ਸੇਵਾ ਮੁਕਤ ...

ਪੂਰੀ ਖ਼ਬਰ »

ਬੱਲੇ ਨੀ ਸਰਕਾਰੇ, ਨਵੀਂ ਇਮਾਰਤ ਬਣਾਉਣ ਦੀ ਥਾਂ ਪੁਰਾਣੀ ਨਾਲ ਹੀ ਕੰਮ ਸਾਰੇ

ਪੁਰਖਾਲੀ, 30 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਕੰਮ ਵੀ ਨਿਆਰੇ ਹੀ ਹਨ | ਸਰਕਾਰ ਨੇ ਭੱਦਲ ਵਿਖੇ ਖਸਤਾ ਹਾਲਤ ਵਾਲੀ ਸਬ ਸੈਂਟਰ ਦੀ ਇਮਾਰਤ ਦੀ ਥਾਂ ਨਵੀਂ ਇਮਾਰਤ ਤਾਂ ਕੀ ਬਣਾਉਣੀ ਸੀ ਸਗੋਂ ਸਰਕਾਰ ਅਤੇ ਵਿਭਾਗ ਵਲੋਂ ਸਬ ਸੈਂਟਰ ...

ਪੂਰੀ ਖ਼ਬਰ »

ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਰਕਾਰੀ ਕਾਲਜ ਰੂਪਨਗਰ ਨਾਲ ਵਿਸ਼ੇਸ਼ ਵੇਬੀਨਾਰ

Ðਰੂਪਨਗਰ, 30 ਸਤੰਬਰ (ਸਤਨਾਮ ਸਿੰਘ ਸੱਤੀ)-ਹਰਪ੍ਰੀਤ ਕੌਰ ਜੀਵਨ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਰੂਪਨਗਰ-ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾ ਹੇਠ ਹਰਸਿਮਰਨਜੀਤ ਸਿੰਘ, ਸਕੱਤਰ-ਕਮ-ਸੀ. ਜੇ. ਐਮ, ਜ਼ਿਲ੍ਹਾ ...

ਪੂਰੀ ਖ਼ਬਰ »

ਕਿ੍ਸ਼ੀ ਵਿਗਿਆਨ ਕੇਂਦਰ, ਰੋਪੜ ਨੇ ਪਰਾਲੀ ਦੀ ਸਾਂਭ-ਸੰਭਾਲ 'ਤੇ ਲਗਾਇਆ ਵੈਬੀਨਾਰ

ਰੂਪਨਗਰ, 30 ਸਤੰਬਰ (ਸਤਨਾਮ ਸਿੰਘ ਸੱਤੀ)-ਕਿ੍ਸ਼ੀ ਵਿਗਿਆਨ ਕੇਂਦਰ, ਰੋਪੜ ਵਲੋਂ 29 ਸਤੰਬਰ ਨੂੰ ਪਰਾਲੀ ਦੀ ਸਾਂਭ-ਸੰਭਾਲ 'ਤੇ ਵੈਬੀਨਾਰ ਲਗਾਇਆ ਗਿਆ | ਇਹ ਵੈਬੀਨਾਰ ਨਾਸ ਰੀਜਨਲ ਚੈਪਟਰ, ਲੁਧਿਆਣਾ ਦੇ ਤਹਿਤ, ਡਾ. ਜੇ. ਐਸ. ਮਾਹਲ, ਡਾਇਰੈਕਟਰ, ਪਸਾਰ ਸਿੱਖਿਆ, ਪੰਜਾਬ ...

ਪੂਰੀ ਖ਼ਬਰ »

ਸਮੂਹ ਕਿਸਾਨ ਜਥੇਬੰਦੀਆਂ ਵਲੋਂ ਅੱਜ ਤੋਂ ਰੋਕੀਆਂ ਜਾਣਗੀਆਂ ਮੋਰਿੰਡਾ ਵਿਚ ਰੇਲਾਂ

ਮੋਰਿੰਡਾ, 30 ਸਤੰਬਰ (ਕੰਗ)-ਅੱਜ ਮੋਰਿੰਡਾ ਵਿਖੇ ਸਮੂਹ ਕਿਸਾਨ ਜਥੇਬੰਦੀਆਂ ਵਲੋਂ ਇਕੱਤਰਤਾ ਕੀਤੀ, ਜਿਸ ਵਿਚ 1 ਅਕਤੂਬਰ ਤੋਂ ਅਣਮਿਥੇ ਸਮੇਂ ਲਈ ਮੋਰਿੰਡਾ ਵਿਚ ਰੇਲਾਂ ਰੋਕਣ ਦਾ ਫ਼ੈਸਲਾ ਕੀਤਾ ਗਿਆ | ਇਸ ਸਬੰਧੀ ਪਰਮਿੰਦਰ ਸਿੰਘ ਚਲਾਕੀ, ਮਿਹਰ ਸਿੰਘ ਥੇੜ੍ਹੀ ਅਤੇ ...

ਪੂਰੀ ਖ਼ਬਰ »

ਬਾਬਾ ਕੁਲਵਿੰਦਰ ਸਿੰਘ ਚੌਾਤਾ ਨੇ 'ਕੁਦਰਤ ਕੇ ਸਭ ਬੰਦੇ' ਸੰਸਥਾ ਨੂੰ ਸਹਿਯੋਗ ਦੇਣ ਦਾ ਕੀਤਾ ਵਾਅਦਾ

ਬੇਲਾ, 30 ਸਤੰਬਰ (ਮਨਜੀਤ ਸਿੰਘ ਸੈਣੀ)-ਦਲ ਪੰਥ ਸ਼੍ਰੋਮਣੀ ਸ਼ਹੀਦ ਬਾਬਾ ਜੁਝਾਰ ਸਿੰਘ ਜੀ ਚੌਾਤਾ (ਚਮਕੌਰ ਸਾਹਿਬ) ਦੇ ਵਲੋਂ ਸ਼੍ਰੋਮਣੀ ਸ਼ਹੀਦ ਸਾਹਿਬਜ਼ਾਦਾ ਜੁਝਾਰ ਸਿੰਘ ਜੀ ਦੇ ਅਵਤਾਰ ਦਿਹਾੜੇ 'ਤੇ ਕਰਾਏ ਸਮਾਗਮ ਦੌਰਾਨ ਸਮਾਜ ਸੇਵੀ ਸੰਸਥਾ 'ਕੁਦਰਤ ਕੇ ਸਭ ਬੰਦੇ' ...

ਪੂਰੀ ਖ਼ਬਰ »

ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਤੋਂ ਕੋਰੋਨਾ ਵਾਇਰਸ ਜਾਗਰੂਕਤਾ ਵੈਨ ਰਵਾਨਾ

ਸ੍ਰੀ ਅਨੰਦਪੁਰ ਸਾਹਿਬ, 30 ਸਤੰਬਰ (ਕਰਨੈਲ ਸਿੰਘ)-ਸਥਾਨਕ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਤੋਂ ਰਵਾਨਾ ਹੋਈ ਜਾਗਰੂਕਤਾ ਵੈਨ ਰਾਹੀਂ ਜਿੱਥੇ ਪਿੰਡਾਂ ਨੂੰ ਸੈਨੀਟਾਈਜ਼ ਕੀਤਾ ਜਾ ਰਿਹਾ ਹੈ, ਉੱਥੇ ਲੋਕਾਂ ਨੂੰ ਕੋਵਿਡ ਦੀਆਂ ਸਾਵਧਾਨੀਆਂ ਬਾਰੇ ਵੀ ਪ੍ਰੇਰਿਤ ਕੀਤਾ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਨ 'ਤੇ ਆਨਲਾਈਨ ਪ੍ਰਸ਼ਨੋਤਰੀ ਮੁਕਾਬਲਾ ਅੱਜ

ਰੂਪਨਗਰ, 30 ਸਤੰਬਰ (ਸਤਨਾਮ ਸਿੰਘ ਸੱਤੀ)-ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਨ ਨੂੰ ਮਨਾਉਣ ਦੇ ਸਬੰਧ ਵਿਚ ਮੁੱਖ ਚੋਣ ਦਫ਼ਤਰ ਵਲੋਂ ਪੰਜਾਬ ਦੇ ਸਮੂਹ ਬੂਥ ਲੈਵਲ ਅਫ਼ਸਰਾਂ ਅਤੇ ਇਲੈਕਟੋਰਲ ਲਿਟਰੇਸੀ ਕਲੱਬਾਂ ਦਾ ਮਿਤੀ 1 ਅਕਤੂਬਰ ਨੂੰ 2 ਵਜੇ ਤੋਂ 2:30 ਵਜੇ ...

ਪੂਰੀ ਖ਼ਬਰ »

ਪਿ੍ੰਸੀਪਲ ਮੈਡਮ ਤੇਜਿੰਦਰ ਪਾਲ ਕੌਰ ਨੇ ਸੰਭਾਲਿਆ ਅਹੁਦਾ

ਨੂਰਪੁਰ ਬੇਦੀ, 30 ਸਤੰਬਰ (ਹਰਦੀਪ ਸਿੰਘ ਢੀਂਡਸਾ)-ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) ਦੇ ਪਿ੍ੰਸੀਪਲ ਦਾ ਚਾਰਜ ਮੈਡਮ ਤੇਜਿੰਦਰ ਪਾਲ ਕੌਰ ਨੇ ਸੰਭਾਲ ਲਿਆ ਹੈ | ਇਸ ਮੌਕੇ ਪਿ੍ੰਸੀਪਲ ਮੈਡਮ ਤੇਜਿੰਦਰ ਪਾਲ ਕੌਰ ਨੇ ਖ਼ੁਸ਼ੀ ਜ਼ਾਹਿਰ ਕਰਦੇ ਹੋਏ ...

ਪੂਰੀ ਖ਼ਬਰ »

ਪ੍ਰੇਸ਼ਾਨ ਲੋਕਾਂ ਨੇ ਨੰਗਲ ਸੇਵਾ ਕੇਂਦਰ ਦਾ ਸਟਾਫ਼ ਬਦਲਣ ਦੀ ਕੀਤੀ ਮੰਗ

ਨੰਗਲ, 30 ਸਤੰਬਰ (ਪ੍ਰੋ. ਅਵਤਾਰ ਸਿੰਘ)-ਇਹ ਸੇਵਾ ਕੇਂਦਰ ਤਾਂ ਸਿਰਫ਼ ਨਾਮ ਦਾ ਹੀ ਸੇਵਾ ਕੇਂਦਰ ਹੈ ਅਸਲ ਵਿਚ ਇੱਥੇ ਤਾਂ ਲੋਕਾਂ ਨੂੰ ਖੱਜਲ ਖ਼ੁਆਰੀ ਦਾ ਸਾਹਮਣਾ ਹੀ ਕਰਨਾ ਪੈਂਦਾ ਹੈ | ਸਵੇਰ ਤੋਂ ਆਏ ਲੋਕਾਂ ਨੂੰ ਦੁਪਹਿਰ ਤੱਕ ਖੜ੍ਹੇ ਰੱਖਿਆ ਜਾਂਦਾ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਨਗਰ ਕੌਾਸਲ ਨੇ 1 ਕਰੋੜ 39 ਲੱਖ ਬਿਜਲੀ ਬਿੱਲ 'ਚੋਂ 23 ਲੱਖ 50 ਹਜ਼ਾਰ ਦੀ ਕੀਤੀ ਅਦਾਇਗੀ

ਰੂਪਨਗਰ, 30 ਸਤੰਬਰ (ਸਤਨਾਮ ਸਿੰਘ ਸੱਤੀ)-ਸਵੱਛ ਭਾਰਤ ਰੈਂਕਿੰਗ ਦਾ ਪੱਧਰ ਡਿੱਗਣ ਕਾਰਨ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਅਮਿੱਤ ਬੈਂਬੀ ਨੇ ਨਗਰ ਕੌਾਸਲ ਰੂਪਨਗਰ ਦਾ ਦੌਰਾ ਕੀਤਾ | ਡਿਪਟੀ ਡਾਇਰੈਕਟਰ ਦੇ ਦੌਰੇ ਤੋਂ ਪਹਿਲਾਂ ਨਗਰ ਕੌਾਸਲ ਨੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਨੂੰ ਮਿਲੀ ਬੇਸਿਕ ਲਾਈਫ਼ ਸਪੋਰਟ ਸਿਸਟਮ ਨਾਲ ਲੈਸ ਐਾਬੂਲੈਂਸ

ਰੂਪਨਗਰ, 30 ਸਤੰਬਰ (ਸਤਨਾਮ ਸਿੰਘ ਸੱਤੀ)-ਕੋਵਿਡ ਮਹਾਂਮਾਰੀ ਦੇ ਚੱਲਦਿਆਂ ਰੂਪਨਗਰ ਨਿਵਾਸੀਆਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਦੀ ਕੋਸ਼ਿਸ਼ਾਂ ਨੂੰ ਹੋਰ ਹੁਲਾਰਾ ਮਿਲਿਆ ਜਦੋਂ ਐਮ.ਪੀ.ਲੈੱਡ ਫ਼ੰਡ ਅਧੀਨ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ...

ਪੂਰੀ ਖ਼ਬਰ »

ਸਿਵਲ ਸਰਜਨ ਡਾ. ਐੱਚ. ਐਨ. ਸ਼ਰਮਾ ਦੀ ਸੇਵਾ ਮੁਕਤੀ ਮੌਕੇ ਡੀ. ਸੀ. ਵਲੋਂ ਵਿਦਾਇਗੀ ਪਾਰਟੀ

ਰੂਪਨਗਰ, 30 ਸਤੰਬਰ (ਸਤਨਾਮ ਸਿੰਘ ਸੱਤੀ)-ਡਾ. ਐੱਚ. ਐਨ. ਸ਼ਰਮਾ ਸਿਵਲ ਸਰਜਨ ਰੂਪਨਗਰ ਅੱਜ ਆਪਣੀਆਂ ਸਰਕਾਰੀ ਸੇਵਾਵਾਂ ਤੋਂ 37 ਸਾਲ ਪੂਰੇ ਕਰਨ ਮਗਰੋਂ ਸੇਵਾ ਮੁਕਤ ਹੋ ਗਏ ਹਨ | ਇਸ ਖ਼ੁਸ਼ੀ ਦੇ ਮੌਕੇ 'ਤੇ ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਡਾ. ...

ਪੂਰੀ ਖ਼ਬਰ »

ਅਧਿਆਪਕਾਂ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਸਮਾਰੋਹ

ਬੇਲਾ, 30 ਸਤੰਬਰ (ਮਨਜੀਤ ਸਿੰਘ ਸੈਣੀ)-ਸਰਕਾਰੀ ਸ.ਸ. ਸਮਾਰਟ ਸਕੂਲ ਬੇਲਾ ਦੇ ਪਿ੍ੰ. ਅਵਤਾਰ ਸਿੰਘ, ਸਾਇੰਸ ਅਧਿਆਪਕ ਕਮਲਜੀਤ ਕੌਰ, ਐਸ.ਐਸ.ਏ. ਰਣਜੀਤ ਸਿੰਘ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸਰਪੰਚ ਲਖਵਿੰਦਰ ਸਿੰਘ ਭੂਰਾ, ਐਸ.ਐਮ.ਸੀ. ਦੇ ...

ਪੂਰੀ ਖ਼ਬਰ »

ਸੰਘਰਸ਼ਸ਼ੀਲ ਆਗੂਆਂ 'ਤੇ ਪਰਚੇ ਦਰਜ ਕਰ ਕੇ ਕੇਂਦਰ ਸਰਕਾਰ ਕਿਸਾਨਾਂ ਦੀ ਆਵਾਜ਼ ਨਹੀਂ ਦਬਾ ਸਕਦੀ-ਗਿੱਲ

ਰੂਪਨਗਰ, 30 ਸਤੰਬਰ (ਸਤਨਾਮ ਸਿੰਘ ਸੱਤੀ)-ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਕਿਸਾਨ ਵਿਰੋਧੀ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਖੇ ਰੋਸ ਪ੍ਰਦਰਸ਼ਨ ਕਰਨ ਦੇ ਦੋਸ਼ਾਂ ਵਿਚ ਗਿ੍ਫ਼ਤਾਰ ਕੀਤੇ ਗਏ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 30 ਸਤੰਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਰੂੂਪਨਗਰ ਦੀ ਮੀਟਿੰਗ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਜੱਸੜਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੂਬਾਈ ਆਗੂ ...

ਪੂਰੀ ਖ਼ਬਰ »

ਕੰਗ ਪਰਿਵਾਰ ਨੇ ਅੰਗਹੀਣ ਨੌਜਵਾਨ ਨੂੰ ਟਰਾਈ ਸਾਈਕਲ ਦਿੱਤਾ

ਮੋਰਿੰਡਾ, 30 ਸਤੰਬਰ (ਪਿ੍ਤਪਾਲ ਸਿੰਘ)-ਸਥਾਨਕ ਵਾਰਡ ਨੰਬਰ 4 ਨਿਵਾਸੀ ਮਾਸਟਰ ਅਵਤਾਰ ਸਿੰਘ ਕੰਗ ਦੇ ਪਰਿਵਾਰ ਵਲੋ ਇੱਕ ਪੋਲੀਓ ਦੀ ਬਿਮਾਰੀ ਤੋ ਪੀੜਤ ਅੰਗਹੀਣ ਨੌਜਵਾਨ ਨੂੰ ਟਰਾਈ ਸਾਈਕਲ ਦਿੱਤਾ ਗਿਆ | ਇਸ ਸਬੰਧੀ ਵਾਰਡ ਨੰਬਰ 4 ਤੋਂ ਕੌਾਸਲਰ ਮਨਜੀਤ ਕੌਰ ਕੰਗ ਅਤੇ ਯੂਥ ...

ਪੂਰੀ ਖ਼ਬਰ »

29 ਸਤੰਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ 'ਚ ਪੁੱਜਿਆ 3937 ਮੀਟਿ੍ਕ ਟਨ ਝੋਨਾ : ਡੀ. ਸੀ.

ਐੱਸ. ਏ. ਐੱਸ. ਨਗਰ, 30 ਸਤੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਝੋਨੇ ਦੀ ਫ਼ਸਲ ਦੀ ਖ਼ਰੀਦ ਲਈ ਸਥਾਪਿਤ ਕੀਤੇ ਮੰਡੀ ਯਾਰਡਾਂ ਵਿਚ 29 ਸਤੰਬਰ ਤੱਕ 3937 ਮੀਟਿ੍ਕ ਟਨ ਝੋਨਾ ਪੁੱਜਿਆ ਹੈ, ਜਿਸ 'ਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 3262 ਮੀਟਿ੍ਕ ਟਨ ਝੋਨੇ ਦੀ ਖ਼ਰੀਦ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਕਿਸਾਨਾਂ ਨੂੰ ਭੜਕਾ ਕੇ ਰਾਜਸੀ ਰੋਟੀਆਂ ਸੇਕਣੀਆਂ ਬੰਦ ਕਰੇ : ਸਰਾਂ

ਐੱਸ. ਏ. ਐੱਸ. ਨਗਰ, 30 ਸਤੰਬਰ (ਕੇ. ਐੱਸ. ਰਾਣਾ)-ਕਾਂਗਰਸ ਪਾਰਟੀ ਨੇ ਹਮੇਸ਼ਾ ਘਟੀਆ ਰਾਜਨੀਤੀ ਕਰਦਿਆਂ ਪੰਜਾਬ ਦੇ ਹਿਤਾਂ ਨੂੰ ਨੁਕਸਾਨ ਪਹੁੰਚਾਇਆ ਹੈ ਅਤੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਆਪਣੇ ਸਵਾਰਥ ਲਈ ਭੜਕਾਉਣਾ ਕਾਂਗਰਸ ਦੀ ਪੁਰਾਣੀ ਨੀਤੀ ਰਹੀ ਹੈ | ਇਹ ਦੋਸ਼ ...

ਪੂਰੀ ਖ਼ਬਰ »

ਖੇਤੀ ਬਿੱਲਾਂ ਖ਼ਿਲਾਫ਼ ਜਲਦ ਮਤਾ ਪਾਸ ਕਰੇ ਪੰਜਾਬ ਸਰਕਾਰ-'ਆਪ'

ਚੰਡੀਗੜ੍ਹ, 30 ਸਤੰਬਰ (ਸੁਰਜੀਤ ਸਿੰਘ ਸੱਤੀ)-ਕੋਟਕਪੂਰਾ ਤੋਂ 'ਆਪ' ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਪੰਜਾਬ ਵਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏ ਜਾਣ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਕਿਸਾਨਾਂ 'ਤੇ ਜੋ ਸੰਕਟ ਆਇਆ ...

ਪੂਰੀ ਖ਼ਬਰ »

ਪੰਚਕੂਲਾ 'ਚ ਕੋਰੋਨਾ ਵਾਇਰਸ ਦੇ 113 ਨਵੇਂ ਪਾਜ਼ੀਟਿਵ ਮਾਮਲੇ ਆਏ ਸਾਹਮਣੇ

ਪੰਚਕੂਲਾ, 30 ਸਤੰਬਰ (ਕਪਿਲ)-ਪੰਚਕੂਲਾ ਵਿਚ ਕੋਰੋਨਾ ਵਾਇਰਸ ਦੇ 113 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 62 ਮਰੀਜ਼ ਅੱਜ ਦੇ ਹਨ ਅਤੇ ਬਾਕੀ ਕੱਲ੍ਹ ਦੇ ਟਰੇਸ ਕੀਤੇ ਗਏ ਹਨ ਜਦਕਿ 86 ਕੋਰੋਨਾ ਸੰਕਰਮਿਤ ਮਰੀਜ਼ ਇਸ ਬਿਮਾਰੀ ਨਾਲ ਆਪਣੀਆਂ ਜਾਨਾਂ ਗੁਆ ...

ਪੂਰੀ ਖ਼ਬਰ »

ਟਰੈਕਟਰ ਰੈਲੀ ਵਿਚ ਨੌਜਵਾਨ ਵਰਗ ਵਧ ਚੜ੍ਹ ਕੇ ਸ਼ਮੂਲੀਅਤ ਕਰੇਗਾ:ਤਿਰਪੜੀ

ਖਰੜ, 30 ਸਤੰਬਰ (ਗੁਰਮੁੱਖ ਸਿੰਘ ਮਾਨ)-ਕੇਂਦਰ ਸਰਕਾਰ ਦੇ ਖੇਤੀ ਨਾਲ ਸਬੰਧਿਤ ਪਾਸ ਕੀਤੇ ਗਏ ਕਾਲੇ ਕਾਨੂੰਨ ਦੇ ਖਿਲਾਫ਼ ਸ਼ੋ੍ਰਮਣੀ ਅਕਾਲੀ ਦਲ ਵਲੋਂ 1 ਅਕਤੂਬਰ ਤੋਂ ਮੁਹਾਲੀ ਦੇ ਦੁਸਹਿਰਾ ਗਰਾਊਡ ਵਿਚ ਕੀਤੀ ਜਾ ਰਹੀ ਟਰੈਕਟਰ ਰੋਸ ਰੈਲੀ ਵਿਚ ਪੰਜਾਬ ਭਰ ਤੋਂ ...

ਪੂਰੀ ਖ਼ਬਰ »

ਬੰਦੂਕ ਦਿਖਾ ਕੇ ਲੁੱਟੇ 20 ਹਜ਼ਾਰ

ਪੰਚਕੂਲਾ, 30 ਸਤੰਬਰ (ਕਪਿਲ)-ਪੰਚਕੂਲਾ ਵਿਚ ਦਿਨ ਦਿਹਾੜੇ ਬੰਦੂਕ ਦਿਖਾ ਕੇ ਲੁੱਟ-ਖੋਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਲੁੱਟ ਦਾ ਇਹ ਮਾਮਲਾ ਪੰਚਕੂਲਾ ਦੇ ਸੈਕਟਰ 28 ਸਥਿਤ ਵੀਟਾ ਬੂਥ ਦਾ ਹੈ | ਸੈਕਟਰ-28 ਸਥਿਤ ਇਸ ਵੀਟਾ ਬੂਥ ਉੱਤੇ ਨਕਾਬਪੋਸ਼ ਲੁਟੇਰੇ ਆਏ ਅਤੇ ਬੰਦੂਕ ...

ਪੂਰੀ ਖ਼ਬਰ »

ਪਰਾਲੀ ਦੇ ਮਸਲੇ ਦੇ ਢੁਕਵੇਂ ਹੱਲ ਲਈ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਦੇ ਨਾਂਅ 'ਤੇ ਸੌ ਾਪਿਆ ਮੰਗ ਪੱਤਰ

ਐੱਸ. ਏ. ਐੱਸ. ਨਗਰ, 30 ਸਤੰਬਰ (ਕੇ. ਐੱਸ. ਰਾਣਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਪੰਜਾਬ ਸਰਕਾਰ ਦੇ ਨਾਂਅ 'ਤੇ ਡਾਇਰੈਕਟਰ ਖੇਤੀਬਾੜੀ ਪੰਜਾਬ ਨੂੰ ਇਕ ਮੰਗ ਪੱਤਰ ਸੌਾਪ ਕੇ ਪਰਾਲੀ ਦੇ ਮਸਲੇ ਦੇ ਢੁਕਵੇਂ ਹੱਲ ਦੀ ਮੰਗ ਕੀਤੀ ਗਈ | ਇਸ ਮੰਗ ਪੱਤਰ ਵਿਚ ...

ਪੂਰੀ ਖ਼ਬਰ »

ਚੋਰਾਂ ਨੇ ਡੀਪੂ ਅਤੇ ਮੋਬਾਈਲਾਂ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ

ਕੁਰਾਲੀ, 30 ਸਤੰਬਰ (ਅਕਾਲਗੜ੍ਹੀਆ)-ਨੇੜਲੇ ਪਿੰਡ ਅਕਾਲਗੜ੍ਹ ਵਿਖੇ ਬੀਤੀ ਰਾਤ ਚੋਰਾਂ ਨੇ ਇਕ ਸਰਕਾਰੀ ਡੀਪੂ ਅਤੇ ਮੋਬਾਈਲਾਂ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਹਜ਼ਾਰਾਂ ਰੁਪਏ ਅਤੇ ਮੋਬਾਈਲ ਚੋਰੀ ਕਰ ਲਏ | ਡੀਪੂ ਦੇ ਮਾਲਕ ਪੰਡਿਤ ਮਨੀ ਰਾਮ ਸ਼ਰਮਾ ਨੇ ਦੱਸਿਆ ...

ਪੂਰੀ ਖ਼ਬਰ »

-ਮਾਮਲਾ ਪਾਣੀ ਦੇ ਵਸੂਲੇ ਜਾਂਦੇ ਜ਼ਿਆਦਾ ਬਿੱਲਾਂ ਦਾ- ਨਗਰ ਨਿਗਮ ਦੇ ਕਮਿਸ਼ਨਰ ਅਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਵਲੋਂ ਅਦਾਲਤ 'ਚ ਜਵਾਬ ਦਾਖ਼ਲ

ਐੱਸ. ਏ. ਐੱਸ. ਨਗਰ, 30 ਸਤੰਬਰ (ਕੇ. ਐੱਸ. ਰਾਣਾ)-ਸੈਕਟਰ 66 ਤੋਂ 80 ਅਤੇ ਆਈ. ਟੀ. ਸਿਟੀ ਅਤੇ ਐਰੋ ਸਿਟੀ ਵਿਚ ਗਮਾਡਾ ਵਲੋਂ ਵਸੂਲੇ ਜਾਂਦੇ ਪਾਣੀ ਦੇ ਵੱਧ ਬਿੱਲਾਂ ਦੇ ਮਾਮਲੇ ਦੀ ਸੁਣਵਾਈ ਲੋਕ ਅਦਾਲਤ 'ਚ ਹੋਈ, ਜਿਸ ਦੇ ਚਲਦਿਆਂ ਨਗਰ ਨਿਗਮ ਦੇ ਕਮਿਸ਼ਨਰ ਅਤੇ ਗਮਾਡਾ ਦੇ ਮੱਖ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਪਿੰਡ 'ਚ 400 ਬੂਟੇ ਲਗਾਏ ਜਾਣਗੇ: ਧਰਮਸੋਤ

ਮੁੱਲਾਂਪੁਰ ਗਰੀਬਦਾਸ, 30 ਸਤੰਬਰ (ਦਿਲਬਰ ਸਿੰਘ ਖੈਰਪੁਰ)-71ਵੇਂ ਵਣ ਮਹਾਂਉਤਸਵ ਮੌਕੇ ਅੱਜ ਮੁੱਲਾਂਪੁਰ ਗਰੀਬਦਾਸ ਵਿਖੇ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸ੍ਰੀ ਗੁਰੂ ਤੇਗ਼ ਬਹਾਦਰ ...

ਪੂਰੀ ਖ਼ਬਰ »

ਤਹਿਸੀਲ ਖਰੜ ਦੇ ਤਿੰਨ ਕਾਨੂੰਗੋਆਂ ਨੂੰ ਸੇਵਾ ਮੁਕਤੀ 'ਤੇ ਦਿੱਤੀ ਵਿਦਾਇਗੀ ਪਾਰਟੀ

ਖਰੜ, 30 ਸਤੰਬਰ (ਗੁਰਮੁੱਖ ਸਿੰਘ ਮਾਨ)-ਤਹਿਸੀਲ ਖਰੜ ਦੇ ਵੱਖ-ਵੱਖ ਕਾਨੂੰਨਗੋ ਸਰਕਲਾਂ ਵਿਚ ਤਾਇਨਾਤ ਕਾਨੂੰਗੋ ਸਵਰਨ ਸਿੰਘ, ਕਾਨੂੰਗੋ ਹਰਮੇਸ਼ ਕੁਮਾਰ, ਕਾਨੂੰਗੋ ਕਰਨੈਲ ਸਿੰਘ ਅੱਜ ਮਾਲ ਵਿਭਾਗ ਵਿਚ ਆਪਣੀਆਂ ਸੇਵਾਵਾਂ ਪੂਰੀਆਂ ਕਰਨ ਉਪਰੰਤ ਅੱਜ ਸੇਵਾ ਮੁਕਤ ਹੋ ਗਏ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਮੰਡੀ 'ਚ ਰੁਲ ਰਿਹਾ ਹੈ ਕਿਸਾਨ : ਐਨ. ਕੇ. ਸ਼ਰਮਾ

ਲਾਲੜੂ, 30 ਸਤੰਬਰ (ਰਾਜਬੀਰ ਸਿੰਘ)-ਝੋਨਾ ਲੈ ਕੇ ਮੰਡੀਆਂ ਵਿਚ ਆਏ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲੈਣ ਦਾਣਾ ਮੰਡੀ ਲਾਲੜੂ ਅਤੇ ਜੜੌਤ ਵਿਖੇ ਪੁੱਜੇ ਹਲਕਾ ਵਿਧਾਇਕ ਐਨ. ਕੇ. ਸ਼ਰਮਾ ਨੇ ਕਿਹਾ ਕਿ ਕੁਦਰਤੀ ਕ੍ਰੋਪੀਆਂ ਅਤੇ ਸਰਕਾਰਾਂ ਦੀ ...

ਪੂਰੀ ਖ਼ਬਰ »

ਧਾਰਮਿਕ ਗੀਤ ਦੀ ਹੋਈ ਸ਼ੂਟਿੰਗ

ਸ੍ਰੀ ਅਨੰਦਪੁਰ ਸਾਹਿਬ, 30 ਸਤੰਬਰ (ਜੇ. ਐੱਸ. ਨਿੱਕੂਵਾਲ)-ਇਲਾਕੇ ਦੇ ਨਾਮੀ ਗਾਇਕ ਜਸਪਾਲ ਰਾਣਾ ਦੀ ਦਸਮੇਸ਼ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ...

ਪੂਰੀ ਖ਼ਬਰ »

ਸੀਨੀਅਰ ਫਾਰਮੇਸੀ ਅਫ਼ਸਰ ਨਿਰਮਲਾ ਪੁਰੀ ਨੂੰ ਦਿੱਤੀ ਵਿਦਾਇਗੀ ਪਾਰਟੀ

ਸ਼੍ਰੀ ਅਨੰਦਪੁਰ ਸਾਹਿਬ, 30 ਸਤੰਬਰ (ਜੇ.ਐਸ.ਨਿੱਕੂਵਾਲ)-ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਚ ਬਤੌਰ ਸੀਨੀਅਰ ਫਾਰਮੇਸੀ ਅਫ਼ਸਰ ਸੇਵਾ ਨਿਭਾ ਰਹੀ ਨਿਰਮਲਾ ਪੁਰੀ ਨੂੰ ਅੱਜ ਸੇਵਾ ਮੁਕਤ ਹੋਣ 'ਤੇ ਹਸਪਤਾਲ ਦੇ ਪੂਰੇ ਸਟਾਫ਼ ਵਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ...

ਪੂਰੀ ਖ਼ਬਰ »

ਬੀ. ਪੀ. ਈ. ਓ ਕਮਲਜੀਤ ਭੱਲੜੀ ਨੂੰ ਦਿੱਤੀ ਵਿਦਾਇਗੀ ਪਾਰਟੀ

ਸ੍ਰੀ ਅਨੰਦਪੁਰ ਸਾਹਿਬ, 30 ਸਤੰਬਰ (ਕਰਨੈਲ ਸਿੰਘ)-ਸਥਾਨਕ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਮਲਜੀਤ ਭੱਲੜੀ ਨੂੰ ਅੱਜ ਸੇਵਾ ਮੁਕਤੀ ਮੌਕੇ ਦਫ਼ਤਰੀ ਕਰਮਚਾਰੀਆਂ ਵਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਦਫ਼ਤਰੀ ਕਰਮਚਾਰੀਆਂ ਵਲੋਂ ਕਮਲਜੀਤ ਭੱਲੜੀ ...

ਪੂਰੀ ਖ਼ਬਰ »

ਗੁਰਦੁਆਰਾ ਰਾੜਾ ਸਾਹਿਬ ਵਿਖੇ ਪਾਰਕ ਦਾ ਨੀਂਹ ਪੱਥਰ ਰੱਖਿਆ

ਨੰਗਲ, 30 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਸਤਲੁਜ ਝੀਲ ਕੰਢੇ ਸਥਿਤ ਪਵਿੱਤਰ ਗੁਰਦੁਆਰਾ ਰਾੜਾ ਸਾਹਿਬ ਵਿਖੇ ਅੱਜ ਇੱਕ ਸਮਾਗਮ ਦੌਰਾਨ ਪਾਰਕ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਜਰਗ ਲੁਧਿਆਣਾ ਤੋਂ ਆਏ ਬਾਬਾ ਭਜਨ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX