ਤਾਜਾ ਖ਼ਬਰਾਂ


ਕੱਲ੍ਹ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਦੇ ਤੂਫਾਨ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਹਵਾਈ ਸਰਵੇਖਣ
. . .  1 day ago
ਸੀਰਮ ਇੰਸਟੀਚਿਊਟ ਨੇ ਦੇਸ਼ ਵਿਚ ਟੀਕੇ ਦੀ ਘਾਟ 'ਤੇ ਦਿੱਤੀ ਸਫ਼ਾਈ
. . .  1 day ago
ਪੁਣੇ, 18 ਮਈ - ਸੀਰਮ ਇੰਸਟੀਚਿਊਟ ਨੇ ਕੋਰੋਨਾ ਦੇ ਭਾਰਤ ਵਿਚ ਟੀਕੇ ਦੀ ਘਾਟ 'ਤੇ ਸਪੱਸ਼ਟਕਰਨ ਦਿੱਤਾ ਹੈ । ਸੀਰਮ ਇੰਸਟੀਚਿਊਟ ਦੇ ਸੀ.ਈ.ਓ. ਆਦਰ ਪੂਨਾਵਾਲਾ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਭਾਰਤ ...
ਆਸਟਰੇਲੀਆ ਦੇ ਨਿਊ ਸਾਊਥ ਵੇਲਸ ਵਿਖੇ ਸਕੂਲਾਂ ’ਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਰੋਕ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
. . .  1 day ago
ਅੰਮ੍ਰਿਤਸਰ, 18 ਮਈ (ਜਸਵੰਤ ਸਿੰਘ ਜੱਸ)-ਆਸਟਰੇਲੀਆ ਦੇ ਨਿਊ ਸਾਊਥ ਵੇਲਸ ਵਿਖੇ ਉੱਥੋਂ ਦੀ ਸਿੱਖਿਆ ਮੰਤਰੀ ਵੱਲੋਂ ਸਕੂਲਾਂ ਵਿਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਰੋਕ ਲਾਉਣ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ...
ਲੁਧਿਆਣਾ ਦੇ ਹਰਗੋਬਿੰਦ ਨਗਰ ਵਿਚ ਇਕ ਫ਼ੈਕਟਰੀ ‘ਚ ਲੱਗੀ ਭਿਆਨਕ ਅੱਗ
. . .  1 day ago
ਲੁਧਿਆਣਾ , 18 ਮਈ (ਅਮਰੀਕ ਸਿੰਘ ਬਤਰਾ, ਰੂਪੇਸ਼ ਕੁਮਰ) - ਲੁਧਿਆਣਾ ਦੇ ਹਰਗੋਬਿੰਦ ਨਗਰ ਵਿਚ ਇਕ ਫ਼ੈਕਟਰੀ ‘ਚ ਲੱਗੀ ਭਿਆਨਕ ਅੱਗ ਲੱਗ ਗਈ । ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਅੱਗ ਬੁਝਾਊ ਦਸਤੇ ਦੀਆਂ ...
ਪਠਾਨਕੋਟ ਵਿਚ ਕੋਰੋਨਾ ਦੇ 349 ਨਵੇਂ ਮਾਮਲੇ ਆਏ ਸਾਹਮਣੇ , ਕੋਰੋਨਾ ਨਾਲ 6 ਹੋਰ ਮੌਤਾਂ
. . .  1 day ago
ਪਠਾਨਕੋਟ ,18 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ,ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ । ਪਠਾਨਕੋਟ ਵਿਚ ਸਿਹਤ ...
ਅੰਮ੍ਰਿਤਸਰ 'ਚ ਕੋਰੋਨਾ ਦੇ 301 ਨਵੇਂ ਮਾਮਲੇ ਆਏ ਸਾਹਮਣੇ, 16 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 18 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 301 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 41205 ਹੋ ਗਏ ਹਨ, ਜਿਨ੍ਹਾਂ 'ਚੋਂ 5098 ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ-19 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਅਤੇ ਹੁਣ ਇਸ ਮਹਾਂਮਾਰੀ ਨੇ ਪਿੰਡਾਂ ’ਚ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਤੇ ਲਗਾਤਾਰ ਪਿੰਡਾਂ ’ਚੋਂ ਕੋਰੋਨਾ ...
ਕੇਜਰੀਵਾਲ ਦਾ ਵੱਡਾ ਐਲਾਨ - ਕੋਰੋਨਾ ਤੋਂ ਮਰਨ ਵਾਲੇ ਦੇ ਪਰਿਵਾਰ ਨੂੰ ਦਿੱਤਾ ਜਾਵੇਗਾ 50 ਹਜ਼ਾਰ ਮੁਆਵਜ਼ਾ
. . .  1 day ago
ਨਵੀਂ ਦਿੱਲੀ, 18 ਮਈ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕੋਰੋਨਾ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਹੇ ਦਿੱਲੀ ਦੇ ਲੋਕਾਂ ਲਈ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਆਪਣੀ ਜਾਨ ਗਵਾਉਣ ਵਾਲੇ ...
ਬੱਚਿਆਂ ਦੇ ਕੋਰੋਨਾ ਟੀਕਾ ਟ੍ਰਾਇਲ 10 ਦਿਨਾਂ ਵਿਚ ਸ਼ੁਰੂ ਹੋਵੇਗਾ, ਡੀ.ਸੀ.ਜੀ.ਆਈ. ਨੇ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 18 ਮਈ –ਡਾਕਟਰ ਐਨ. ਕੇ. ਪਾਲ ਨੇ ਕਿਹਾ ਕਿ 2 ਤੋਂ 18 ਸਾਲ ਦੇ ਬੱਚਿਆਂ 'ਤੇ ਕੋਰੋਨਾ ਟੀਕਾ ਟ੍ਰਾਇਲ ਲਈ ਭਾਰਤ ਦੇ ਡਰੱਗ ਕੰਟਰੋਲਰ ਜਨਰਲ (ਡੀ.ਸੀ.ਜੀ.ਆਈ.) ਨੂੰ ਮਨਜ਼ੂਰੀ ਦਿੱਤੀ ਗਈ ...
ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ 6 ਮੌਤਾਂ
. . .  1 day ago
ਮਾਨਸਾ, 18 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਅੱਜ ਜਿੱਥੇ 6 ਮੌਤਾਂ ਹੋ ਗਈਆਂ ਹਨ | ਉੱਥੇ 39 ਨਵੇਂ ਪਾਜ਼ੀਟਿਵ ਕੇਸਾਂ ਦੀ...
ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਯੂਥ ਆਗੂ ਵਰਿੰਦਰ ਬਿੱਟੂ ਜ਼ਮਾਨਤ 'ਤੇ ਰਿਹਾਅ ਹੋਏ
. . .  1 day ago
ਨਾਭਾ, 18 ਮਈ (ਕਰਮਜੀਤ ਸਿੰਘ) - ਪਿਛਲੇ ਦਿਨੀਂ ਨਾਭਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਯੂਥ ਵਿੰਗ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਵਰਿੰਦਰ ਕੁਮਾਰ ਬਿੱਟੂ...
ਮੋਗਾ ਵਿਖੇ ਕੋਰੋਨਾ ਦੀ ਭੇਟ ਚੜ੍ਹੀਆਂ ਦੋ ਹੋਰ ਜਾਨਾਂ, ਆਏ 112 ਨਵੇਂ ਮਾਮਲੇ
. . .  1 day ago
ਮੋਗਾ, 18 ਮਈ (ਗੁਰਤੇਜ ਸਿੰਘ ਬੱਬੀ) - ਜ਼ਿਲ੍ਹਾ ਮੋਗਾ ਵਿਚ ਅੱਜ ਕੋਰੋਨਾ ਦੀ ਭੇਟ 2 ਹੋਰ ਕੀਮਤੀ ਜਾਨਾਂ ਚੜ੍ਹ ਗਈਆਂ ਅਤੇ ਇਕੋ ਦਿਨ ਕੋਰੋਨਾ ਦੇ ਪਾਜ਼ੀਟਿਵ ਮਾਮਲੇ 112...
ਲੁਧਿਆਣਾ ਵਿਚ ਕੋਰੋਨਾ ਨਾਲ 31 ਮੌਤਾਂ
. . .  1 day ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 31 ਮੌਤਾਂ ਹੋ ਗਈਆਂ ਹਨ, ਜਿਸ ਵਿਚ 21 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ...
ਟਿੱਕਰੀ ਬਾਰਡਰ ਤੋਂ ਪਰਤੇ ਪਿੰਡ ਮਾਣੂੰਕੇ ਦੇ ਕਿਸਾਨ ਦੀ ਮੌਤ
. . .  1 day ago
ਹਠੂਰ,18 ਮਈ (ਜਸਵਿੰਦਰ ਸਿੰਘ ਛਿੰਦਾ) - ਟਿੱਕਰੀ ਬਾਰਡਰ ਤੋਂ ਪਰਤੇ ਪਿੰਡ ਮਾਣੂੰਕੇ ਦੇ ਕਿਸਾਨ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸਰਗਰਮ ਆਗੂ ਬੂਟਾ ਸਿੰਘ ਦਾ...
ਪੰਜਾਬ ਪੁਲਿਸ ਦੇ 2 ਡੀ. ਐਸ. ਪੀਜ਼. ਦੇ ਤਬਾਦਲੇ
. . .  1 day ago
ਚੰਡੀਗੜ੍ਹ, 18 ਮਈ - ਪੰਜਾਬ ਪੁਲਿਸ ਦੇ 2 ਡੀ ਐਸ ਪੀਜ਼ ਦੇ ਤਬਾਦਲੇ ਕੀਤੇ...
ਕੋਰੋਨਾ ਕਾਲ ਦੌਰਾਨ ਨਿੱਜੀ ਹਸਪਤਾਲਾਂ ਵਾਲੇ ਲੁੱਟ ਮਚਾ ਰਹੇ - ਬਿਕਰਮਜੀਤ ਸਿੰਘ ਮਜੀਠੀਆ
. . .  1 day ago
ਚੰਡੀਗੜ੍ਹ, 18 ਮਈ ( ਬਿਕਰਮਜੀਤ ਸਿੰਘ ਮਾਨ) - ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕੀ ਕੋਰੋਨਾ ਕਾਲ ਦੌਰਾਨ ਨਿੱਜੀ ਹਸਪਤਾਲਾਂ...
ਅੰਮ੍ਰਿਤਸਰ ਨੇੜੇ 1500 ਰੁਪਏ ਬਦਲੇ ਇਕ ਫਾਇਨਾਂਸ ਕੰਪਨੀ ਦੇੇ ਕਰਿੰਦੇ ਦਾ ਵੱਢਿਆ ਗੁੱਟ
. . .  1 day ago
ਜਾਸਾਂਸੀ, 18 ਮਈ (ਹੇਰ, ਰਣਜੀਤ ਜੋਸਨ, ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਪਿੰਡ ਨੰਗਲੀ ਨੇੜੇ ਅਣਪਛਾਤੇ ਵਿਅਕਤੀਆਂ ਵਲੋਂ ਇਕ ਫਾਇਨਾਂਸ ਕੰਪਨੀ ਦੇ ਵਿਅਕਤੀ ਜਿਸਦਾ ਨਾਂਅ ਅੰਕਿਤ ਹੈ, ਉਸ ਕੋਲੋਂ 1500 ਰੁਪਏ
ਪੰਜਾਬ : ਹਰੇਕ ਪਿੰਡ ਨੂੰ 10 ਲੱਖ ਰੁਪਏ ਦੀ ਵਿਸ਼ੇਸ਼ ਵਿਕਾਸ ਗਰਾਂਟ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ,18 ਮਈ (ਬਿਕਰਮਜੀਤ ਸਿੰਘ ਮਾਨ) - ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਦੇਸ਼ ਵਿਚ ਵੱਧ ਰਹੇ ਹਨ । ਪੰਜਾਬ ਵਿਚ ਪਿੰਡਾਂ ਨੂੰ ਉਤਸ਼ਾਹਿਤ ਕਰਨ ਲਈ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ...
ਨਿਊ ਜਰਸੀ ਦੇ ਜੰਗਲਾਂ ਨੂੰ ਵੀ ਲੱਗੀ ਅੱਗ
. . .  1 day ago
ਸੈਕਰਾਮੈਂਟੋ, 18 ਮਈ (ਹੁਸਨ ਲੜੋਆ) - ਦੱਖਣੀ ਕੈਲੇਫੋਰਨੀਆ ਦੇ ਜੰਗਲਾਂ ਨੂੰ ਲੱਗੀ ਅੱਗ ਅਜੇ ਨਿਯੰਤਰਨ ਹੇਠ ਨਹੀਂ ਹੋਈ ਜਦ ਕਿ ਨਿਊ ਜਰਸੀ ਦੇ ਜੰਗਲਾਂ ਨੂੰ ਵੀ...
ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਮੁਲਾਜ਼ਮ ਫ਼ਰੰਟ ਦਾ ਐਲਾਨ
. . .  1 day ago
ਚੰਡੀਗੜ੍ਹ 18 ਮਈ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਅਤੇ ਸਾਬਕਾ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨਾਲ ਸਲਾਹ ਮਸ਼ਵਰਾ ਕਰਨ ਤੋਂ ...
ਰੇਲਵੇ ਲਾਈਨਾਂ 'ਤੇ ਅਣਪਛਾਤੀ ਪਰਵਾਸੀ ਲੜਕੀ ਦੀ ਲਾਸ਼
. . .  1 day ago
ਹੰਡਿਆਇਆ,(ਬਰਨਾਲਾ)18 ਮਈ, (ਗੁਰਜੀਤ ਸਿੰਘ ਖੁੱਡੀ) - ਅੱਜ ਹੰਡਿਆਇਆ ਰੇਲਵੇ ਸਟੇਸ਼ਨ ਅਤੇ ਤਪਾ ਰੇਲਵੇ ਸਟੇਸ਼ਨ ਵਿਚਕਾਰ ਪਿੰਡ ਖੁੱਡੀ ਖ਼ੁਰਦ ਦੇ ਨੇੜੇ ਅੰਬਾਲਾ - ਬਠਿੰਡਾ...
ਲੋਪੋਕੇ ਚੌਂਕ 'ਚ ਕਿਸਾਨਾਂ ਨੇ ਖੱਟਰ, ਤੋਮਰ ਤੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਰੋਸ ਦਾ ਪ੍ਰਗਟਾਵਾ
. . .  1 day ago
ਲੋਪੋਕੇ, 18 ਮਈ (ਗੁਰਵਿੰਦਰ ਸਿੰਘ ਕਲਸੀ) - ਮੋਦੀ ਸਰਕਾਰ, ਤੋਮਰ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋ ਕਿਸਾਨ ਵਿਰੋਧੀ ਬਿੱਲਾ ਨੂੰ ਲੈ ਕੇ ਹਿਸਾਰ ਵਿਚ ਰੋਸ...
ਰਾਜਸਥਾਨ ਦੀਆਂ ਕਈ ਥਾਵਾਂ 'ਤੇ ਬਾਰਸ਼ ਹੋਣ ਦੀ ਸੰਭਾਵਨਾ - ਆਈ.ਐਮ.ਡੀ.
. . .  1 day ago
ਜੈਪੁਰ, 18 ਮਈ - ਰਾਜਸਥਾਨ ਦੀਆਂ ਕਈ ਥਾਵਾਂ 'ਤੇ ਪਿਛਲੇ 24 ਘੰਟਿਆਂ ਦੌਰਾਨ ਚੱਕਰਵਾਤ ਤੌਕਤੇ ਦੁਆਰਾ ਹਲਕੇ ਤੋਂ ਦਰਮਿਆਨੀ ਬਾਰਸ਼ ਦਰਜ ਕੀਤੀ ਗਈ ਹੈ ...
ਅਹਿਮਦਾਬਾਦ : ਲਾਕਡਾਊਨ 21 ਮਈ ਸਵੇਰੇ 6 ਵਜੇ ਤੱਕ ਵਧਾਇਆ
. . .  1 day ago
ਅਹਿਮਦਾਬਾਦ, 18 ਮਈ - ਅਹਿਮਦਾਬਾਦ 'ਚ ਲਾਗੂ ਲਾਕਡਾਊਨ 21 ਮਈ ਸਵੇਰੇ ...
ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅੰਤਿਮ ਸਸਕਾਰ ਮੌਕੇ ਪੁੱਜੀਆਂ ਅਹਿਮ ਪੰਥਕ ਸ਼ਖ਼ਸੀਅਤਾਂ
. . .  1 day ago
ਅੰਮ੍ਰਿਤਸਰ,18 ਮਈ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਕੱਤਕ ਸੰਮਤ 552

ਪਹਿਲਾ ਸਫ਼ਾ

ਬਠਿੰਡਾ 'ਚ ਕਾਰੋਬਾਰੀ ਵਲੋਂ 2 ਬੱਚਿਆਂ ਤੇ ਪਤਨੀ ਨੂੰ ਮਾਰਨ ਤੋਂ ਬਾਅਦ ਖ਼ੁਦਕੁਸ਼ੀ

ਔਰਤ ਸਮੇਤ 9 ਦੇ ਨਾਵਾਂ ਵਾਲਾ ਖ਼ੁਦਕੁਸ਼ੀ ਨੋਟ ਬਰਾਮਦ
ਕੰਵਲਜੀਤ ਸਿੰਘ ਸਿੱਧੂ

ਬਠਿੰਡਾ, 22 ਅਕਤੂਬਰ-ਬਠਿੰਡਾ ਦੀ ਸਭ ਤੋਂ ਮਹਿੰਗੀ ਤੇ ਪੌਸ਼ ਕਾਲੋਨੀ ਗਰੀਨ ਸਿਟੀ ਵਿਖੇ ਅੱਜ ਇਕ ਕਾਰੋਬਾਰੀ ਨੇ ਆਨਲਾਈਨ ਕਾਰੋਬਾਰ (ਟਰੇਡਿੰਗ) 'ਚ ਘਾਟਾ ਪੈਣ ਕਾਰਨ ਲਏ ਕਰਜ਼ ਤੇ ਆਰਥਿਕ ਤੰਗੀ ਦੇ ਚਲਦਿਆਂ 2 ਬੱਚਿਆਂ (ਬੇਟਾ ਤੇ ਬੇਟੀ) ਤੇ ਪਤਨੀ ਨੂੰ ਗੋਲੀ ਮਾਰਨ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ | ਜਿਸ ਦਾ ਪਤਾ ਲੱਗਣ 'ਤੇ ਐਸ.ਐਸ.ਪੀ. ਪੁਲਿਸ ਬਲ ਸਮੇਤ ਮੌਕੇ 'ਤੇ ਪਹੁੰਚੇ ਅਤੇ ਹਾਲਾਤ ਦਾ ਜਾਇਜ਼ਾ ਲੈਂਦਿਆਂ ਮਿ੍ਤਕ ਵਲੋਂ ਲਿਖਿਆ ਗਿਆ ਔਰਤ ਸਮੇਤ 9 ਜਾਣਿਆਂ ਦੇ ਨਾਵਾਂ ਵਾਲਾ ਖ਼ੁਦਕੁਸ਼ੀ ਨੋਟ ਵੀ ਕਬਜ਼ੇ 'ਚ ਲੈ ਲਿਆ | ਗਰੀਨ ਸਿਟੀ ਵਿਖੇ ਕਿਰਾਏ 'ਤੇ ਰਹਿਣ ਵਾਲੇ ਦਵਿੰਦਰ ਗਰਗ (41) ਨੇ ਪਤਨੀ ਮੀਨਾ ਗਰਗ (38), ਪੁੱਤਰ ਅਰੁੂਸ਼ ਗਰਗ (14), ਧੀ ਮੁਸਕਾਨ ਗਰਗ (10) ਨੂੰ ਗੋਲੀਆਂ ਮਾਰਨ ਤੋਂ ਬਾਅਦ ਖ਼ੁਦ ਨੂੰ ਗੋਲੀ ਮਾਰ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ | ਮਿ੍ਤਕ ਆਨਲਾਈਨ ਚੇਨ ਸਿਸਟਮ ਕਾਰੋਬਾਰ ਨਾਲ ਸਬੰਧਿਤ ਸੀ, ਜਿਸ 'ਚ ਉਸ ਨੂੰ ਵੱਡਾ ਘਾਟਾ ਪੈ ਜਾਣ ਕਾਰਨ ਉਹ ਕਰਜ਼ 'ਚ ਡੁੱਬ ਗਿਆ ਸੀ ਅਤੇ ਬੇਹੱਦ ਆਰਥਿਕ ਤੰਗੀ ਦੇ ਦੌਰ 'ਚੋਂ ਗੁਜ਼ਰ ਰਿਹਾ ਸੀ | ਇਸ ਸਬੰਧੀ ਇਹ ਵੀ ਚਰਚਾ ਸੀ ਕਿ ਕੁਝ ਸਮਾਂ ਪਹਿਲਾਂ ਦਵਿੰਦਰ ਗਰਗ ਨੇ ਚੇਨ ਮਾਰਕੀਟਿੰਗ ਸਿਸਟਮ ਤਹਿਤ ਪਹਿਲਾਂ-ਪਹਿਲ ਚੰਗਾ ਪੈਸਾ ਕਮਾਇਆ ਤੇ ਫਿਰ ਕੰਪਨੀਆਂ ਦੇ ਭੱਜ ਜਾਣ ਕਾਰਨ ਉਸ ਦੀ ਆਰਥਿਕ ਹਾਲਤ ਕਾਫ਼ੀ ਨਾਜ਼ੁਕ ਹੋ ਗਈ ਸੀ, ਉਦੋਂ ਉਹ ਆਪਣਾ ਘਰ ਤੇ ਜਾਇਦਾਦਾਂ ਵੇਚ ਕੇ ਇਸ ਤੰਗੀ 'ਚੋਂ ਬਾਹਰ ਆਇਆ ਸੀ ਅਤੇ ਹੁਣ ਫਿਰ ਤਾਲਾਬੰਦੀ ਦੌਰਾਨ ਉਸ ਵਲੋਂ ਖ਼ੁਦ ਨੂੰ ਸਥਾਪਤ ਕਰਨ ਲਈ ਕੀਤੇ ਆਨਲਾਈਨ ਕਾਰੋਬਾਰ 'ਚ ਉਸ ਨੂੰ ਫਿਰ ਮੋਟਾ ਚੂਨਾ ਲੱਗ ਗਿਆ ਸੀ | ਲੋਕਾਂ ਦੀ ਵੱਡੀ ਦੇਣਦਾਰੀ ਤੋਂ ਪ੍ਰੇਸ਼ਾਨ ਦਵਿੰਦਰ ਗਰਗ ਨੇ ਇਹ ਕਦਮ ਚੁੱਕਿਆ | ਹਾਲਾਂਕਿ ਪੁਲਿਸ ਇਹ ਜਾਂਚ ਕਰ ਰਹੀ ਹੈ ਕਿ ਦਵਿੰਦਰ ਵਲੋਂ ਉਕਤ ਟਰੇਡਿੰਗ ਸੱਟਾ ਆਧਾਰਿਤ ਸੀ ਜਾਂ ਫਿਰ ਇਹ ਕਾਨੂੰਨੀ ਤੌਰ 'ਤੇ ਮਾਨਤਾ ਪ੍ਰਾਪਤ ਸੀ | ਇਸ ਸਬੰਧੀ ਐਸ.ਐਸ.ਪੀ. ਭੁਪਿੰਦਰਜੀਤ ਸਿੰਘ ਵਿਰਕ ਨੇ ਦੱਸਿਆ ਕਿ ਖ਼ੁਦਕੁਸ਼ੀ ਨੋਟ 'ਚ ਇਕ ਔਰਤ ਤੇ 8 ਹੋਰਾਂ ਦੀ ਸ਼ਮੂਲੀਅਤ ਦਾ ਜ਼ਿਕਰ ਕੀਤਾ ਗਿਆ ਹੈ ਅਤੇ ਦੱਸਿਆ ਕਿ ਉਹ ਬਿੱਟ ਕੁਆਇਨ ਦਾ ਕੰਮ ਕਰਦਾ ਸੀ | ਐਸ.ਐਸ.ਪੀ. ਵਿਰਕ ਨੇ ਕਿਹਾ ਕਿ ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਜਾਰੀ ਹੈ | ਮਾਮਲੇ ਦੀ ਡੰੂਘਾਈ ਨਾਲ ਜਾਂਚ ਕੀਤੀ ਜਾਵੇਗੀ | ਮਿ੍ਤਕਾਂ ਦੀਆਂ ਲਾਸ਼ਾਂ ਨੂੰ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਵਲੰਟੀਅਰਾਂ ਵਲੋਂ ਐਾਬੂਲੈਂਸ ਰਾਹੀਂ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਪਹੰੁਚਾਇਆ ਗਿਆ | ਮਿ੍ਤਕ ਦਵਿੰਦਰ ਗਰਗ ਦਾ ਭਰਾ ਜੋ ਸ਼ਾਦੀਸ਼ੁਦਾ ਹੈ, ਆਪਣਾ ਵੱਖਰਾ ਕਾਰੋਬਾਰ ਕਰਦਾ ਹੈ ਅਤੇ ਉਸ ਦੀ ਰਿਹਾਇਸ਼ ਵੀ ਇਨ੍ਹਾਂ ਤੋਂ ਅਲੱਗ ਪੰਚਵਟੀ ਨਗਰ ਵਿਖੇ ਸੀ, ਜਦੋਂ ਕਿ ਮਿ੍ਤਕ ਦੇ ਬਜ਼ੁਰਗ ਮਾਪੇ ਆਪਣੇ ਜੱਦੀ ਘਰ ਵਿਖੇ ਅਲੱਗ ਰਹਿੰਦੇ ਹਨ | ਗਰੀਨ ਸਿਟੀ ਕਾਲੋਨੀ ਦੇ ਵਸਨੀਕਾਂ ਅਨੁਸਾਰ ਉਹ ਕਾਫ਼ੀ ਮਿਲਣਸਾਰ ਵਿਅਕਤੀ ਸੀ, ਜੋ ਪਹਿਲਾਂ ਬਠਿੰਡਾ ਦੇ ਇਕ ਹੋਰ ਪੌਸ਼ ਇਲਾਕੇ 'ਚ ਆਪਣੀ ਕਰੋੜਾਂ ਰੁਪਏ ਦੀ ਆਲੀਸ਼ਾਨ ਕੋਠੀ 'ਚ ਰਹਿੰਦਾ ਸੀ ਪਰ ਆਨਲਾਈਨ ਕਾਰੋਬਾਰੀ 'ਚ ਪਏ ਘਾਟੇ ਕਾਰਨ ਉਹ ਕਾਫ਼ੀ ਕਰਜ਼ੇ ਦੇ ਬੋਝ ਹੇਠ ਦੱਬ ਗਿਆ ਸੀ | ਸੂਤਰਾਂ ਅਨੁਸਾਰ ਵੱਡੀ ਦੇਣਦਾਰੀ ਹੋਣ ਕਾਰਨ ਉਸ ਨਾਲ ਕਾਰੋਬਾਰ ਕਰਨ ਵਾਲੇ ਉਸ 'ਤੇ ਲਗਾਤਾਰ ਦਬਾਅ ਪਾ ਰਹੇ ਸਨ ਜਿਸ ਕਾਰਨ ਅੱਜ ਉਸ ਨੇ ਇਹ ਖ਼ੌਫਨਾਕ ਕਦਮ ਚੁੱਕਿਆ |

ਜਲੰਧਰ 'ਚ ਹੀ ਪੁਲਿਸ ਨੇ ਡੱਕੀ ਭਾਜਪਾ ਦੀ ਦਲਿਤ ਇਨਸਾਫ਼ ਯਾਤਰਾ

ਸ਼ਿਵ ਸ਼ਰਮਾ
ਜਲੰਧਰ, 22 ਅਕਤੂਬਰ- ਜਲਾਲਾਬਾਦ 'ਚ ਦਲਿਤ ਨੌਜਵਾਨ 'ਤੇ ਅੱਤਿਆਚਾਰ ਕਰਨ ਦੀ ਘਟਨਾ ਤੇ ਵਜ਼ੀਫ਼ਾ ਘੁਟਾਲੇ 'ਚ ਕਾਰਵਾਈ ਦੀ ਮੰਗ ਨੂੰ ਲੈ ਕੇ ਜਲੰਧਰ ਦੇ ਸੂਰੀਆ ਐਨਕਲੇਵ ਤੋਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੀ ਭਾਜਪਾ ਐਸ.ਸੀ. ਮੋਰਚਾ ਦੀ ਦਲਿਤ ਇਨਸਾਫ਼ ਯਾਤਰਾ ਨੂੰ ਪੁਲਿਸ ਨੇ ਸ਼ੁਰੂ ਹੋਣ ਮੌਕੇ ਹੀ ਡੱਕ ਲਿਆ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਸਮੇਤ ਕਈ ਭਾਜਪਾ ਆਗੂਆਂ ਨੂੰ ਆਪਣੀ ਹਿਰਾਸਤ 'ਚ ਲੈ ਲਿਆ, ਜਿਨ੍ਹਾਂ ਨੂੰ ਪੁਲਿਸ ਦੀਆਂ ਦੋ ਬੱਸਾਂ 'ਚ ਸਰਕਟ ਹਾਊਸ ਲਿਜਾ ਕੇ ਰਿਹਾਅ ਕਰ ਦਿੱਤਾ, ਜਿੱਥੇ ਅਸ਼ਵਨੀ ਸ਼ਰਮਾ ਦੀ ਅਗਵਾਈ 'ਚ ਭਾਜਪਾ ਆਗੂਆਂ ਨੇ ਧਰਨਾ ਲਗਾ ਕੇ ਕੈਪਟਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਪੁਲਿਸ ਨੇ ਇਹ ਕਹਿ ਕੇ ਭਾਜਪਾ ਆਗੂਆਂ ਨੂੰ ਹਿਰਾਸਤ 'ਚ ਲਿਆ ਕਿ ਉਨ੍ਹਾਂ ਨੇ ਇਸ ਯਾਤਰਾ ਲਈ ਕਿਸੇ ਤਰ੍ਹਾਂ ਦੀ ਕੋਈ ਮਨਜ਼ੂਰੀ ਨਹੀਂ ਲਈ ਜਦਕਿ ਸਰਕਟ ਹਾਊਸ 'ਚ ਅਸ਼ਵਨੀ ਸ਼ਰਮਾ ਨੇ ਪੁਲਿਸ ਅਧਿਕਾਰੀਆਂ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਕਿ ਕਿਸਾਨ ਬਣ ਕੇ ਵਿਰੋਧ ਕਰਨ ਆਉਂਦੇ ਕਾਂਗਰਸੀ ਵਰਕਰ ਕਿ ਉਨ੍ਹਾਂ ਦਾ ਘਿਰਾਓ ਕਰਨ ਲਈ ਮਨਜ਼ੂਰੀ ਲੈ ਕੇ ਆ ਰਹੇ ਹਨ | ਪੰਜਾਬ ਭਾਜਪਾ ਦੇ ਅਣਸੂਚਿਤ ਜਾਤੀ ਮੋਰਚਾ ਵਲੋਂ ਜਲਾਲਾਬਾਦ 'ਚ ਦਲਿਤ ਨੌਜਵਾਨ ਨੂੰ ਪਿਸ਼ਾਬ ਪਿਲਾਉਣ ਦੇ ਮਾਮਲੇ 'ਚ ਕਾਰਵਾਈ ਕਰਨ ਤੇ ਵਜ਼ੀਫ਼ਾ ਘੁਟਾਲੇ ਦੀ ਸੀ.ਬੀ.ਆਈ. ਜਾਂਚ ਦੀ ਮੰਗ ਨੂੰ ਲੈ ਕੇ ਸੂਰੀਆ ਐਨਕਲੇਵ ਤੋਂ ਚੰਡੀਗੜ੍ਹ ਮੁੱਖ ਮੰਤਰੀ ਦੀ ਰਿਹਾਇਸ਼ ਦਾ ਐਲਾਨ ਕੀਤਾ ਸੀ | ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਭਾਜਪਾ ਆਗੂਆਂ ਨੇ ਸਰਕਾਰ ਵਲੋਂ ਦਲਿਤ ਸਮਾਜ ਦੇ ਹਿਤਾਂ ਨਾਲ ਖਿਲਵਾੜ ਕਰਨ ਤੇ ਉਨ੍ਹਾਂ ਨੂੰ ਇਨਸਾਫ਼ ਨਾ ਦੇਣ ਦੇ ਦੋਸ਼ ਲਗਾਏ | ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਦੋਂ ਯਾਤਰਾ ਨੂੰ ਝੰਡੀ ਦੇ ਕੇ ਰਵਾਨਾ ਹੀ ਕੀਤਾ ਸੀ ਤਾਂ ਵੱਡੀ ਗਿਣਤੀ 'ਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਅਸ਼ਵਨੀ ਸ਼ਰਮਾ ਤੋਂ ਇਲਾਵਾ ਸੋਮ ਪ੍ਰਕਾਸ਼, ਵਿਜੇ ਸਾਂਪਲਾ, ਭਾਜਪਾ ਦੇ ਅਨੁਸੂਚਿਤ ਜਾਤੀ ਮੋਰਚਾ ਦੇ ਪ੍ਰਧਾਨ ਰਾਜ ਕੁਮਾਰ ਅਟਵਾਲ, ਮਹਿੰਦਰ ਭਗਤ, ਮਨੋਰੰਜਨ ਕਾਲੀਆ, ਕੇ.ਡੀ. ਭੰਡਾਰੀ, ਰਾਜੇਸ਼ ਬਾਘਾ ਨੂੰ ਹਿਰਾਸਤ 'ਚ ਲੈ ਲਿਆ | ਇਸੇ ਦੌਰਾਨ ਭਾਜਪਾ ਵਰਕਰਾਂ ਅਤੇ ਪੁਲਿਸ ਵਿਚਾਲੇ ਧੱਕਾ-ਮੁੱਕੀ ਵੀ ਹੋਈ ਪਰ ਇਸ ਦੇ ਬਾਵਜੂਦ ਪੁਲਿਸ ਦੀਆਂ ਦੋ ਗੱਡੀਆਂ 'ਚ ਹਿਰਾਸਤ 'ਚ ਲਏ ਆਗੂਆਂ ਨੂੰ ਸਰਕਟ ਹਾਊਸ 'ਚ ਲਿਜਾਇਆ ਗਿਆ, ਜਿੱਥੇ ਕਿ ਭਾਜਪਾ ਆਗੂਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਬਾਅਦ 'ਚ ਪੁਲਿਸ ਅਧਿਕਾਰੀਆਂ ਵਲੋਂ ਇਸ ਮਾਮਲੇ 'ਚ ਭਰੋਸਾ ਦੇਣ ਤੋਂ ਬਾਅਦ ਭਾਜਪਾ ਆਗੂਆਂ ਨੇ ਆਪਣਾ ਧਰਨਾ ਖ਼ਤਮ ਕਰ ਦਿੱਤਾ | ਬਾਅਦ 'ਚ ਗੱਲਬਾਤ ਕਰਦਿਆਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੈਪਟਨ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਹੋਈ ਹੈ ਅਤੇ ਦਲਿਤਾਂ ਨੂੰ ਇਨਸਾਫ਼ ਦਿਵਾਉਣ ਤੇ ਵਜ਼ੀਫ਼ਾ ਘੁਟਾਲੇ ਦੀ ਸੀ.ਬੀ.ਆਈ. ਜਾਂਚ ਦੀ ਮੰਗ ਪੂਰੀ ਹੋਣ ਤੱਕ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਜਨਰਲ ਸਕੱਤਰ ਜੀਵਨ ਗੁਪਤਾ, ਡਾ. ਸੁਭਾਸ਼ ਸ਼ਰਮਾ, ਮੀਤ ਪ੍ਰਧਾਨ ਰਾਕੇਸ਼ ਰਾਠੌਰ, ਅਨਿਲ ਸੱਚਰ, ਸ਼ੋਭਾ ਰਾਣੀ, ਐਡਵੋਕੇਟ ਮੋਹਿਤ ਭਾਰਦਵਾਜ, ਆਸ਼ੂ ਸਾਂਪਲਾ, ਰੌਬਿਨ ਸਾਂਪਲਾ, ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ, ਅਮਰਜੀਤ ਸਿੰਘ ਅਮਰੀ, ਸੁਰਿੰਦਰ ਮਹੇ, ਸੁਦਰਸ਼ਨ ਸੋਬਤੀ, ਰੌਕਸੀ ਉੱਪਲ, ਨਿਪੁੰਨ ਸ਼ਰਮਾ, ਅਨਿਲ ਸ਼ਰਮਾ ਤੇ ਹੋਰ ਹਾਜ਼ਰ ਸਨ |

ਸਰਕਾਰ ਵਲੋਂ ਵੀਜ਼ਾ ਪਾਬੰਦੀਆਂ 'ਚ ਛੋਟ

ਨਵੀਂ ਦਿੱਲੀ, 22 ਅਕਤੂਬਰ (ਉਪਮਾ ਡਾਗਾ ਪਾਰਥ)-ਭਾਰਤ ਸਰਕਾਰ ਨੇ ਪੜਾਅ-ਦਰ-ਪੜਾਅ ਢੰਗਾਂ ਨਾਲ ਅਰਥਚਾਰਾ ਖੋਲ੍ਹਣ ਦੀ ਕਵਾਇਦ 'ਚ ਵੀਜ਼ਾ ਨੇਮਾਂ 'ਤੇ ਲੱਗੀਆਂ ਪਾਬੰਦੀਆਂ 'ਚ ਕੁਝ ਢਿੱਲ ਦਿੱਤੀ ਹੈ | ਸਰਕਾਰ ਨੇ ਵਿਦੇਸ਼ਾਂ 'ਚ ਰਹਿੰਦੇ ਭਾਰਤੀ ਓ.ਸੀ.ਆਈ. ਅਤੇ ਭਾਰਤੀ ਮੂਲ ਦੇ ਲੋਕਾਂ ਪੀ.ਆਈ.ਓ. ਕਾਰਡ ਧਾਰਕਾਂ ਨੂੰ ਵੀਜ਼ਾ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ | ਗ੍ਰਹਿ ਮੰਤਰਾਲੇ ਵਲੋਂ ਜਾਰੀ ਕੀਤੀਆਂ ਛੋਟਾਂ 'ਚ ਵਿਦੇਸ਼ੀ ਵਿਦਿਆਰਥੀਆਂ ਅਤੇ ਕਾਰੋਬਾਰੀਆਂ ਨੂੰ ਵੀ ਭਾਰਤ ਆਉਣ ਲਈ ਵੀਜ਼ਾ ਜਾਰੀ ਕੀਤਾ ਜਾਵੇਗਾ | ਹਾਲਾਂਕਿ ਸਰਕਾਰ ਨੇ ਸੈਲਾਨੀ ਵੀਜ਼ਾ 'ਤੇ ਪਾਬੰਦੀ ਬਰਕਰਾਰ ਰੱਖੀ ਹੈ | ਸਰਕਾਰ ਵਲੋਂ ਜਾਰੀ ਆਦੇਸ਼ 'ਚ ਕਿਹਾ ਕਿ ਸਰਕਾਰ ਨੇ ਵਿਦੇਸ਼ੀ ਨਾਗਰਿਕਾਂ ਅਤੇ ਭਾਰਤੀ ਨਾਗਰਿਕਾਂ ਦੇ ਹੋਰ ਵਰਗਾਂ ਲਈ ਵੀਜ਼ਾ ਅਤੇ ਸਫ਼ਰ ਪਾਬੰਦੀਆਂ 'ਚ ਢਿੱਲ ਦੇਣ ਦਾ ਫ਼ੈਸਲਾ ਕੀਤਾ ਹੈ, ਜਿਸ ਤਹਿਤ ਆਉਣ ਵਾਲੇ ਮੁਸਾਫ਼ਰਾਂ ਨੂੰ ਜੇਕਰ ਨਵਾਂ ਮੈਡੀਕਲ ਵੀਜ਼ਾ ਚਾਹੀਦਾ ਹੈ ਤਾਂ ਉਨ੍ਹਾਂ ਨੂੰ ਨਵੀਂ ਅਰਜ਼ੀ ਪਾਉਣੀ ਹੋਵੇਗੀ | ਆਦੇਸ਼ ਮੁਤਾਬਿਕ ਇਸ 'ਚ ਵੰਦੇ ਭਾਰਤ ਮਿਸ਼ਨ, ਹਵਾਈ ਆਵਾਜਾਈ ਲਈ ਦੂਜੇ ਦੇਸ਼ਾਂ ਨਾਲ ਬਣਾਈ ਵਿਵਸਥਾ ਜਾਂ ਸ਼ਹਿਰੀ ਹਵਾਬਾਜ਼ੀ ਬਾਰੇ ਮੰਤਰਾਲੇ ਵਲੋਂ ਇਜਾਜ਼ਤ ਮੁਤਾਬਿਕ ਚਲਾਈਆਂ ਜਾ ਰਹੀਆਂ ਉਡਾਣਾਂ ਸ਼ਾਮਿਲ ਹਨ | ਇਹ ਵੀਜ਼ਾ ਕਾਰੋਬਾਰ, ਕਾਨਫ਼ਰੰਸ, ਰੁਜ਼ਗਾਰ, ਪੜ੍ਹਾਈ, ਖੋਜ ਅਤੇ ਇਲਾਜ ਲਈ ਦਿੱਤੇ ਜਾਣਗੇ | ਇਨ੍ਹਾਂ ਮੁਸਾਫਰਾਂ ਨੂੰ ਸਿਹਤ ਮੰਤਰਾਲੇ ਦੀਆਂ ਕੋਰੋਨਾ ਸੇਧਾਂ ਦੀ ਪਾਲਣਾ ਕਰਨੀ ਹੋਵੇਗੀ | ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਮੁਤਾਬਿਕ ਭਾਰਤ ਆਉਣ ਵਾਲੇ ਵਿਦੇਸ਼ੀ ਨਾਗਰਿਕਾਂ ਨੂੰ ਅਟੈਂਡੈਂਟ ਦੇ ਨਾਲ ਮੈਡੀਕਲ ਵੀਜ਼ਾ ਲਈ ਦਰਖ਼ਾਸਤ ਦੇਣੀ ਹੋਏਗੀ | ਸਰਕਾਰ ਵਲੋਂ ਜਿਨ੍ਹਾਂ ਵਰਗਾਂ ਨੂੰ ਵੀਜ਼ਾ ਪਾਬੰਦੀਆਂ ਤੋਂ ਛੋਟ ਦਿੱਤੀ ਗਈ ਹੈ, ਉਹ ਹਵਾਈ ਅਤੇ ਸਮੁੰਦਰੀ ਰਸਤੇ ਰਾਹੀਂ ਭਾਰਤ ਆ ਸਕਦੇ ਹਨ | ਸਰਕਾਰ ਨੇ ਵਿਦੇਸ਼ੀਆਂ ਨੂੰ ਦੇਸ਼ 'ਚ ਦਾਖ਼ਲ ਹੋਣ ਲਈ ਕੁਝ ਹਵਾਈ ਅੱਡਿਆਂ ਤੇ ਇੰਮੀਗ੍ਰੇਸ਼ਨ ਅਤੇ ਚੈੱਕ ਪੋਸਟ ਨੂੰ ਇਜਾਜ਼ਤ ਦਿੱਤੀ ਹੈ | ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਭਾਰਤ ਨੇ 23 ਮਾਰਚ ਨੂੰ ਅੰਤਰਰਾਸ਼ਟਰੀ ਉਡਾਣਾਂ 'ਤੇ ਪਾਬੰਦੀ ਲਾਈ ਸੀ, ਹਾਲਾਂਕਿ 25 ਮਈ ਤੋਂ ਘਰੇਲੂ ਉਡਾਣਾਂ ਸ਼ੁਰੂ ਕੀਤੀਆਂ ਸਨ ਪਰ ਵਿਦੇਸ਼ਾਂ ਤੋਂ ਸਿਰਫ ਫਸੇ ਹੋਏ ਭਾਰਤੀਆਂ ਨੂੰ ਵਿਸ਼ੇਸ਼ ਉਡਾਣਾਂ ਰਾਹੀਂ ਵਾਪਸ ਲਿਆਂਦਾ ਜਾ ਰਿਹਾ ਸੀ |

ਸ੍ਰੀ ਮੁਕਤਸਰ ਸਾਹਿਬ ਵਿਖੇ ਚੌਹਰੇ ਕਤਲ ਕੇਸ 'ਚ ਦੋਸ਼ੀ ਨੂੰ ਫ਼ਾਂਸੀ ਦੀ ਸਜ਼ਾ

• ਪ੍ਰੇਮਿਕਾ ਤੋਂ ਦੂਜੀ ਪਤਨੀ ਬਣੀ ਔਰਤ ਨੂੰ ਹੋਈ ਉਮਰ ਕੈਦ • ਪਤਨੀ, 2 ਬੱਚਿਆਂ ਤੇ ਪ੍ਰੇਮਿਕਾ ਦੇ ਪਤੀ ਦੀ ਹੱਤਿਆ ਦੇ ਮਾਮਲੇ 'ਚ ਅਦਾਲਤ ਨੇ ਸੁਣਾਇਆ ਫ਼ੈਸਲਾ
ਰਣਜੀਤ ਸਿੰਘ ਢਿੱਲੋਂ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ -ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਸੈਸ਼ਨ ਜੱਜ ਸ੍ਰੀ ਅਰੁਨਵੀਰ ਵਸ਼ਿਸ਼ਟ ਦੀ ਅਦਾਲਤ ਵਲੋਂ ਚੌਹਰੇ ਕਤਲ ਕੇਸ 'ਚ ਦੋਸ਼ੀ ਵਿਅਕਤੀ ਨੂੰ ਫ਼ਾਂਸੀ ਦੀ ਸਜ਼ਾ ਅਤੇ ਪ੍ਰੇਮਿਕਾ ਤੋਂ ਦੂਜੀ ਪਤਨੀ ਬਣੀ ਦੋਸ਼ੀ ਔਰਤ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਦੋਸ਼ੀ ਪਲਵਿੰਦਰ ਸਿੰਘ ਬਿੱਟੂ ਪੁੱਤਰ ਸੂਰਤ ਸਿੰਘ ਵਾਸੀ ਪਿੰਡ ਅਟਾਰੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਆਪਣੇ ਘਰ ਲੱਗੇ ਸੀਰੀ ਨਿਰਮਲ ਸਿੰਘ ਦੀ ਪਤਨੀ ਕਰਮਜੀਤ ਕੌਰ ਵਾਸੀ ਪਿੰਡ ਅਟਾਰੀ ਨਾਲ ਨਾਜਾਇਜ਼ ਸਬੰਧ ਸਨ ਅਤੇ ਉਹ ਵਿਆਹ ਕਰਵਾਉਣਾ ਚਾਹੁੰਦੇ ਸਨ ਅਤੇ ਰਸਤੇ 'ਚੋਂ ਅੜਿੱਕਾ ਕੱਢਣ ਲਈ ਪਲਵਿੰਦਰ ਸਿੰਘ ਨੇ 20 ਜੂਨ 2015 ਨੂੰ ਆਪਣੀ ਕਾਰ ਵਿਚ ਪਤਨੀ ਸਰਬਜੀਤ ਕੌਰ ਉਮਰ 33 ਸਾਲ (ਘਟਨਾ ਵੇਲੇ), ਪੁੱਤਰ ਜਸ਼ਨਪ੍ਰੀਤ ਸਿੰਘ ਉਮਰ 4 ਸਾਲ ਅਤੇ ਪੁੱਤਰੀ ਗਗਨਦੀਪ ਕੌਰ ਉਮਰ 6 ਸਾਲ ਅਤੇ ਆਪਣੇ ਸੀਰੀ ਨਿਰਮਲ ਸਿੰਘ ਉਮਰ 40 ਸਾਲ ਨੂੰ ਕਾਰ ਵਿਚ ਬਿਠਾ ਲਿਆ ਅਤੇ ਪਤਨੀ ਨੂੰ ਦਵਾਈ ਦਿਵਾਉਣ ਦੇ ਬਹਾਨੇ ਅਟਾਰੀ ਤੋਂ ਪਿੰਡ ਚੱਕ ਜਵਾਹਰੇਵਾਲਾ ਪੁਲ ਉੱਪਰ ਕਾਰ ਗੰਗ ਕੈਨਾਲ ਨਹਿਰ ਵਿਚ ਸੁੱਟ ਦਿੱਤੀ ਸੀ, ਜਿਸ ਵਿਚ ਆਪ ਛਾਲ ਮਾਰ ਕੇ ਬਚ ਗਿਆ ਸੀ | ਪੁਲਿਸ ਨੇ ਕਰੀਬ 9 ਮਹੀਨਿਆਂ ਬਾਅਦ ਕਤਲ ਦੀ ਗੁੱਥੀ ਸੁਲਝਾਈ ਸੀ, ਕਿਉਂਕਿ ਪਲਵਿੰਦਰ ਸਿੰਘ ਬਹੁਤ ਸ਼ਾਤਰ ਦਿਮਾਗ਼ ਸੀ ਅਤੇ ਉਹ ਦੁਰਘਟਨਾ ਦਾ ਰੂਪ ਦੇ ਕੇ ਆਪ ਬਚ ਗਿਆ ਸੀ | ਵੇਰਵੇ ਨਾਲ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਟਾਰਨੀ ਨਵਦੀਪ ਗਿਰਧਰ ਅਤੇ ਮੁੱਦਈ ਧਿਰ ਦੇ ਵਕੀਲ ਮਨਜਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਘਟਨਾ ਤੋਂ ਕੁਝ ਦਿਨ ਪਹਿਲਾਂ ਹੀ ਦੋਸ਼ੀ ਪਲਵਿੰਦਰ ਸਿੰਘ ਨੇ ਪੁਰਾਣੀ ਮਾਰੂਤੀ ਕਾਰ ਖ਼ਰੀਦੀ ਸੀ ਅਤੇ ਸਾਜਿਸ਼ ਰਚਦੇ ਹੋਏ ਆਪਣੀ ਪਤਨੀ ਸਰਬਜੀਤ ਕੌਰ ਅਤੇ ਸੀਰੀ ਨਿਰਮਲ ਸਿੰਘ ਦੇ ਨਾਂਅ 'ਤੇ ਦੋ ਇੰਸ਼ੋਰੈਂਸ ਪਾਲਸੀਆਂ ਐਕਸੀਡੈਂਟ ਰਾਇਡਰ ਸਮੇਤ ਘਟਨਾ ਤੋਂ 11 ਦਿਨ ਪਹਿਲਾਂ ਖ਼ਰੀਦੀਆਂ ਸਨ | 27 ਜਨਵਰੀ 2016 ਨੂੰ ਪਲਵਿੰਦਰ ਸਿੰਘ ਅਤੇ ਕਰਮਜੀਤ ਕੌਰ ਨੇ ਵਿਆਹ ਕਰਵਾ ਕੇ ਅਦਾਲਤ ਵਿਚ ਪ੍ਰੋਟੈਕਸ਼ਨ ਪਟੀਸ਼ਨ ਕਰ ਦਿੱਤੀ ਸੀ | ਮੁਕੱਦਮਾ ਦਰਜ ਹੋਣ ਤੋਂ ਬਾਅਦ ਸਾਰੇ ਤੱਥ ਸਾਹਮਣੇ ਆਏ ਸਨ | ਅੱਜ ਅਦਾਲਤ ਨੇ ਪਲਵਿੰਦਰ ਸਿੰਘ ਨੂੰ ਫ਼ਾਂਸੀ ਦੀ ਸਜ਼ਾ ਸੁਣਾਈ ਅਤੇ ਕਰਮਜੀਤ ਕੌਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ | ਫ਼ੈਸਲੇ ਮਗਰੋਂ 'ਅਜੀਤ' ਨਾਲ ਗੱਲਬਾਤ ਕਰਦਿਆਂ ਐਡਵੋਕੇਟ ਮਨਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਪੂਰੇ ਸਬੂਤ ਪੇਸ਼ ਕਰਕੇ ਉਹ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿਚ ਕਾਮਯਾਬ ਹੋਏ ਹਨ | ਮਿ੍ਤਕਾ ਦੇ ਭਰਾ ਗੁਰਨਿਸ਼ਾਨ ਸਿੰਘ ਪਿੰਡ ਬਾਦੀਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਉਹ ਅਦਾਲਤ ਦੇ ਫ਼ੈਸਲੇ ਤੋਂ ਸੰਤੁਸ਼ਟ ਹਨ, ਕਿਉਂਕਿ ਸਾਨੂੰ ਕਰੀਬ 5 ਸਾਲਾਂ ਬਾਅਦ ਇਨਸਾਫ਼ ਮਿਲ ਗਿਆ ਹੈ | ਉਨ੍ਹਾਂ ਕਿਹਾ ਕਿ ਮੇਰੀ ਭੈਣ ਸਰਬਜੀਤ ਕੌਰ ਦਾ ਅਸੀਂ ਬੜੇ ਚਾਅ ਨਾਲ ਵਿਆਹ ਕੀਤਾ ਸੀ, ਪਰ ਇਸ ਵਿਅਕਤੀ ਨੇ ਮੇਰੀ ਭੈਣ ਅਤੇ ਭਾਣਜਾ, ਭਾਣਜੀ ਦਾ ਕਤਲ ਕਰਕੇ ਮਨੁੱਖੀ ਰਿਸ਼ਤਿਆਂ ਨੂੰ ਤਾਰ-ਤਾਰ ਕਰ ਦਿੱਤਾ ਸੀ | ਮਿ੍ਤਕ ਸੀਰੀ ਨਿਰਮਲ ਸਿੰਘ ਦੇ ਭਰਾ ਨਿਸ਼ਾਨ ਸਿੰਘ ਪਿੰਡ ਅਟਾਰੀ ਨੇ ਕਿਹਾ ਕਿ ਪਲਵਿੰਦਰ ਸਿੰਘ ਮੇਰੇ ਭਰਾ ਨੂੰ ਲਾਲਚ ਦਿੰਦਾ ਸੀ ਅਤੇ ਪੋਸਤ ਵਗ਼ੈਰਾ ਨਸ਼ਾ ਦੇ ਕੇ ਰੱਖਦਾ ਸੀ ਅਤੇ ਉਸ ਨੇ ਰਾਹ 'ਚ ਰੋੜਾ ਬਣਦੇ ਮੇਰੇ ਭਰਾ ਅਤੇ ਉਸ ਨੇ ਆਪਣੇ ਪਰਿਵਾਰ ਨੂੰ ਨਹਿਰ ਵਿਚ ਸੁੱਟ ਕੇ ਮੇਰੀ ਭਰਜਾਈ ਨਾਲ ਵਿਆਹ ਕਰਵਾ ਲਿਆ | ਸਾਨੂੰ ਅੱਜ ਅਦਾਲਤ ਵਲੋਂ ਇਸ ਘਟਨਾ ਸਬੰਧੀ ਇਨਸਾਫ਼ ਮਿਲਿਆ ਹੈ |

ਕਿਸਾਨਾਂ ਵਲੋਂ ਟੋਲ ਪਲਾਜ਼ੇ, ਸ਼ਾਪਿੰਗ ਮਾਲ ਤੇ ਭਾਜਪਾ ਆਗੂਆਂ ਦਾ ਘਿਰਾਓ ਜਾਰੀ

• ਰੇਲ ਪਟੜੀਆਂ ਤੋਂ ਨਾਕੇ ਚੁੱਕੇ-ਮਾਲ ਗੱਡੀਆਂ ਚਾਲੂ • ਦੇਵੀਦਾਸਪੁਰਾ 'ਚ ਰੇਲ ਪਟੜੀ 'ਤੇ ਪੱਕਾ ਮੋਰਚਾ ਕਾਇਮ
ਜਲੰਧਰ, 22 ਅਕਤੂਬਰ (ਮੇਜਰ ਸਿੰਘ)-ਪੰਜਾਬ ਵਿਧਾਨ ਸਭਾ ਵਲੋਂ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਮਤਾ ਪਾਸ ਕਰਨ ਬਾਅਦ ਮੁੱਖ ਮੰਤਰੀ ਵਲੋਂ ਢੋਆ-ਢੁਆਈ ਬਹਾਲ ਕਰਨ ਲਈ ਮਾਲ ਗੱਡੀਆਂ ਚਾਲੂ ਕਰਨ ਦੇ ਸੱਦੇੇ ਉੱਪਰ ਕਿਸਾਨ ਜਥੇਬੰਦੀਆਂ ਵਲੋਂ ਦਿੱਤੀ ਢਿੱਲ ਬਾਅਦ ਅੱਜ ਸਾਰੇ ਹੀ ਰੇਲਵੇ ਸੈਕਸ਼ਨਾਂ ਉੱਪਰ ਮਾਲ ਗੱਡੀਆਂ ਦੀ ਆਵਾਜਾਈ ਬਹਾਲ ਹੋ ਗਈ, ਪਰ ਮੁਸਾਫ਼ਰ ਗੱਡੀਆਂ ਨਾ ਚੱਲਣ ਦੇਣ ਦੇ ਫ਼ੈਸਲੇ ਉੱਪਰ ਨਿਗਰਾਨੀ ਲਈ ਕਿਸਾਨਾਂ ਨੇ ਰੇਲਵੇ ਪਲੇਟਫਾਰਮਾਂ ਉੱਪਰ ਡੇਰੇ ਲਗਾ ਲਏ ਹਨ | ਰੇਲ ਵਿਭਾਗ ਨੇ ਵੀ ਅੱਜ ਬਾਅਦ ਦੁਪਹਿਰ ਮਾਲ ਗੱਡੀਆਂ ਹੀ ਚਾਲੂ ਕੀਤੀਆਂ ਹਨ ਜਦਕਿ ਪੰਜਾਬ, ਜੰਮੂ-ਕਸ਼ਮੀਰ, ਹਿਮਾਚਲ ਤੇ ਚੰਡੀਗੜ੍ਹ ਨੂੰ ਜਾਣ ਵਾਲੀਆਂ ਮੁਸਾਫ਼ਰ ਗੱਡੀਆਂ ਅਜੇ ਵੀ ਬੰਦ ਹਨ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਿਰੋਜ਼ਪੁਰ ਵਿਖੇ ਲਗਾਇਆ ਪੱਕਾ ਧਰਨਾ ਮੁਲਤਵੀ ਕਰ ਦਿੱਤਾ ਹੈ, ਪਰ ਅੰਮਿ੍ਤਸਰ-ਦਿੱਲੀ ਮਾਰਗ ਉੱਪਰ ਦੇਵੀਦਾਸਪੁਰਾ (ਜੰਡਿਆਲਾ ਗੁਰੂ) ਵਿਖੇ ਲਗਾਇਆ ਪੱਕਾ ਮੋਰਚਾ 29 ਅਕਤੂਬਰ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ ਹੈ |
ਵੱਖ-ਵੱਖ ਕਿਸਾਨ ਆਗੂਆਂ ਤੋਂ ਇਕੱਤਰ ਸੂਚਨਾ ਅਨੁਸਾਰ ਪੰਜਾਬ 'ਚ ਲੱਗੇ ਸਾਰੇ ਕੌਮੀ ਤੇ ਰਾਜ ਟੋਲ-ਪਲਾਜ਼ਿਆਂ ਉੱਪਰ ਧਰਨੇ ਜਾਰੀ ਹਨ ਤੇ ਬਿਨਾਂ ਫੀਸ ਦੇ ਵਾਹਨ ਲੰਘ ਰਹੇ ਹਨ ਇਸੇ ਤਰ੍ਹਾਂ ਅੱਜ ਸੌ ਤੋਂ ਵਧੇਰੇ ਰਿਲਾਇੰਸ ਤੇ ਐਸਾਰ ਤੇਲ ਪੰਪਾਂ ਦਾ ਘਿਰਾਉ ਵੀ ਜਾਰੀ ਰਿਹਾ ਤੇ ਇਥੋਂ ਤੇਲ ਵਿਕਰੀ ਪੂਰੀ ਤਰ੍ਹਾਂ ਠੱਪ ਰਹੀ | ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਵਰਕਰਾਂ ਨੇ ਪੰਜਾਬ ਦੇ ਸਾਰੇ ਹੀ ਵੱਡੇ-ਛੋਟੇ ਸ਼ਹਿਰਾਂ ਵਿਚਲੇ ਰਿਲਾਇੰਸ ਦੇ ਸ਼ਾਪਿੰਗ ਮਾਲਾਂ ਦੇ ਘਿਰਾਓ ਵੀ ਜਾਰੀ ਰੱਖੇ ਤੇ ਕਿਸੇ ਵੀ ਮਾਲ 'ਚ ਵਿਕਰੀ ਨਹੀਂ ਹੋਣ ਦਿੱਤੀ | ਕਿਸਾਨ ਜਥੇਬੰਦੀਆਂ ਦੇ ਬੁਲਾਰੇ ਡਾ. ਦਰਸ਼ਨ ਪਾਲ ਨੇ ਦੱਸਿਆ ਕਿ ਮਾਲ ਗੱਡੀਆਂ ਰੋਕਣ ਦਾ ਫ਼ੈਸਲਾ 5 ਨਵੰਬਰ ਤੱਕ ਮੁਲਤਵੀ ਕੀਤਾ ਗਿਆ ਹੈ ਤੇ ਬਾਕੀ ਸੰਘਰਸ਼ ਪਹਿਲਾਂ ਵਾਂਗ ਹੀ ਜਾਰੀ ਹੈ | ਜਥੇਬੰਦੀਆਂ ਨੇ 23 ਅਕਤੂਬਰ ਨੂੰ ਸੈਂਕੜੇ ਪਿੰਡਾਂ, ਕਸਬਿਆਂ ਤੇ ਸ਼ਹਿਰਾਂ 'ਚ ਵੀ ਦੁਸਹਿਰੇ ਉੱਪਰ ਰਾਵਣ ਰੂਪੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅੰਬਾਨੀ, ਅਡਾਨੀ ਕਾਰਪੋਰੇਟਰਾਂ ਦੇ ਪੁਤਲੇ ਫੂਕੇ ਜਾਣਗੇ | ਬਹੁਤ ਸਾਰੇ ਥਾਵਾਂ ਉੱਪਰ ਭਾਜਪਾ ਆਗੂਆਂ ਦੇ ਘਿਰਾਓ ਵੀ ਕੀਤੇ ਗਏ | ਫਗਵਾੜਾ-ਚੰਡੀਗੜ੍ਹ ਸੜਕ ਉੱਪਰ ਟੋਲ-ਪਲਾਜ਼ੇ ਉੱਪਰ ਬੀ.ਕੇ.ਯੂ. ਦੁਆਬਾ ਦੀ ਅਗਵਾਈ 'ਚ ਕਿਸਾਨਾਂ ਨੇ ਵੱਡਾ ਇਕੱਠ ਕਰਕੇ ਟੋਲ-ਪਲਾਜ਼ੇ ਦਾ ਘਿਰਾਓ ਕੀਤਾ | ਉਹ ਭਾਜਪਾ ਦੇ ਮਾਰਚ ਨੂੰ ਕਾਲੀਆਂ ਝੰਡੀਆਂ ਦਿਖਾਉਣ ਲਈ ਇਕੱਤਰ ਹੋਏ ਸਨ | ਪਰ ਪੁਲਿਸ ਨੇ ਜਲੰਧਰ ਤੋਂ ਇਹ ਮਾਰਚ ਸ਼ੁਰੂ ਹੀ ਨਹੀਂ ਹੋਣ ਦਿੱਤਾ |

22 ਦਿਨ ਬਾਅਦ ਪੰਜਾਬ 'ਚ ਸ਼ੁਰੂ ਹੋਈਆਂ ਮਾਲ ਗੱਡੀਆਂ

ਘਨੌਰ, 22 ਅਕਤੂਬਰ (ਜਾਦਵਿੰਦਰ ਸਿੰਘ ਜੋਗੀਪੁਰ)- ਖੇਤੀਬਾੜੀ ਕਾਨੂੰਨ ਦੇ ਵਿਰੋਧ 'ਚ ਪਿਛਲੇ 22 ਦਿਨਾਂ ਤੋਂ ਪੰਜਾਬ ਪ੍ਰਵੇਸ਼ ਦੁਆਰ ਸ਼ੰਭੂ ਰੇਲਵੇ ਲਾਈਨਾਂ 'ਤੇ 31 ਕਿਸਾਨ ਜਥੇਬੰਦੀਆਂ ਵਲੋਂ ਦਿੱਤਾ ਜਾ ਰਿਹਾ ਧਰਨਾ ਅੱਜ ਚੁੱਕ ਲਿਆ ਗਿਆ ਹੈ | ਇਨ੍ਹਾਂ ਧਰਨਿਆਂ 'ਚ ਕਿਸਾਨਾਂ ਵਲੋਂ ਮਾਲ ਗੱਡੀਆਂ ਅਤੇ ਯਾਤਰੂ ਗੱਡੀਆਂ ਸਮੇਤ ਰੇਲਵੇ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ ਗਈ ਸੀ, ਜਿਸ ਕਰਕੇ ਪੰਜਾਬ ਦੇ ਥਰਮਲ ਪਲਾਂਟਾਂ ਤੇ ਕੋਲੇ ਦੀ ਕਮੀ ਹੋਣ ਕਾਰਨ ਥਰਮਲ ਪਲਾਂਟ 'ਚੋਂ ਬਿਜਲੀ ਸਪਲਾਈ ਬੰਦ ਹੋਣ ਅਤੇ ਕਈ ਦਿਹਾਤੀ ਇਲਾਕਿਆਂ 'ਚ ਬਿਜਲੀ ਦੇ ਕੱਟ ਲੱਗਣੇ ਸ਼ੁਰੂ ਹੋ ਗਏ ਸਨ | ਕਿਸਾਨ ਜਥੇਬੰਦੀਆਂ ਨੇ ਅੱਜ ਫ਼ੈਸਲਾ ਲਿਆ ਹੈ ਕਿ 5 ਨਵੰਬਰ ਤੱਕ ਕੋਲੇ ਦੀਆਂ ਰੇਲ ਗੱਡੀਆਂ ਤੇ ਖਾਦ ਦੀਆਂ ਗੱਡੀਆਂ ਨੂੰ ਪੰਜਾਬ 'ਚ ਪ੍ਰਵਾਨਗੀ ਦਿੱਤੀ ਜਾਵੇਗੀ ਅਤੇ ਸਵਾਰੀਆਂ ਵਾਲੀਆਂ ਗੱਡੀ ਨਹੀਂ ਆਉਣ ਦਿੱਤੀਆਂ ਜਾਣਗੀਆਂ | ਸਤਨਾਮ ਸਿੰਘ ਬਹਿਰੂ ਨੇ ਕਿਹਾ ਕਿ ਰਿਲਾਇੰਸ ਪੰਪ ਤੇ ਹੋਰ ਥਾਵਾਂ 'ਤੇ ਲਗਾਏ ਧਰਨੇ ਅਤੇ ਰੋਸ ਮੁਜ਼ਾਹਰੇ ਲਗਾਤਾਰ ਜਾਰੀ ਰਹਿਣਗੇ ਤੇ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਅਜੀਤ ਸਿੰਘ ਸਟੇਸ਼ਨ ਮਾਸਟਰ ਨੇ ਦੱਸਿਆ ਕਿ 1 ਸਤੰਬਰ ਤੋਂ ਗੱਡੀਆਂ ਬੰਦ ਹਨ ਅਤੇ ਉਮੀਦ ਹੈ ਮਾਲ ਗੱਡੀਆਂ ਜਲਦ ਹੀ ਚੱਲ ਜਾਣਗੀਆਂ | ਉਨ੍ਹਾਂ ਕਿਹਾ ਕਿ ਪਟੜੀ ਦੀ ਜਾਂਚ ਕਰਨ ਲਈ ਰੇਲਵੇ ਲਾਈਨ 'ਤੇ ਪਹਿਲਾਂ ਇੰਜਣ ਚਲਾ ਕੇ ਦੇਖਿਆ ਜਾਵੇਗਾ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ |
ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ ਰੱਖਣ ਦਾ ਫ਼ੈਸਲਾ
ਖੇਤੀਬਾੜੀ ਕਾਨੰੂਨਾਂ ਖ਼ਿਲਾਫ਼ ਧਰਨੇ ਦੇ ਰਹੀਆਂ ਕਿਸਾਨ ਜਥੇਬੰਦੀਆਂ ਵਲੋਂ ਹੁਣ 5 ਨਵੰਬਰ ਤੱਕ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ ਰੱਖਣ ਦਾ ਫ਼ੈਸਲਾ ਲਿਆ | ਧਰਨਾ ਸੰਚਾਲਨ ਕਮੇਟੀ ਦੇ ਪ੍ਰਧਾਨ ਗੁਰਬਖ਼ਸ਼ ਸਿੰਘ ਬਲਬੇੜਾ, ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਜ਼ੂਰਾ ਸਿੰਘ ਦੀ ਅਗਵਾਈ 'ਚ ਧਰਨਾ ਹੁਣ ਰੇਲਵੇ ਸਟੇਸ਼ਨ ਸ਼ੰਭੂ 'ਤੇ 5 ਨਵੰਬਰ ਤੱਕ ਜਾਰੀ ਰਹੇਗਾ | ਇਹ ਜਾਣਕਾਰੀ ਸੂਬੇ ਦੀ 30 ਕਿਸਾਨ ਜਥੇਬੰਦੀਆਂ ਦੀ ਤਾਲਮੇਲ ਕਮੇਟੀ ਮੈਂਬਰ ਸਤਨਾਮ ਸਿੰਘ ਬਹਿਸੂ ਨੇ ਸਾਂਝੀ ਕੀਤੀ | ਇਸ ਮੌਕੇ ਵੱਡੀ ਗਿਣਤੀ 'ਚ ਕਿਸਾਨ ਮੌਜੂਦ ਸਨ |

ਐਾਟੀ ਟੈਂਕ ਗਾਈਡਡ ਮਿਜ਼ਾਈਲ 'ਨਾਗ' ਦੇ ਅੰਤਿਮ ਪੜਾਅ ਦਾ ਸਫਲ ਪ੍ਰੀਖਣ

ਨਵੀਂ ਦਿੱਲੀ, 22 ਅਕਤੂਬਰ (ਏਜੰਸੀ)-ਭਾਰਤ ਵਲੋਂ ਵੀਰਵਾਰ ਨੂੰ ਟੈਂਕਾਂ ਨੂੰ ਤਬਾਹ ਕਰਨ ਵਾਲੀ ਤੀਜੀ ਸ਼ੇ੍ਰਣੀ ਦੀ ਦੇਸੀ ਮਿਜ਼ਾਈਲ (ਐਾਟੀ-ਟੈਂਕ ਗਾਈਡਡ ਮਿਜ਼ਾਈਲ) 'ਨਾਗ' ਦੇ ਅੰਤਿਮ ਪੜਾਅ ਦਾ ਪ੍ਰੀਖਣ ਰਾਜਸਥਾਨ ਦੇ ਪੋਖਰਣ 'ਚ ਸਫ਼ਲਤਾਪੂਰਵਕ ਕੀਤਾ ਗਿਆ | 'ਨਾਗ' ਨੂੰ ਰੱਖਿਆ ਖੋਜ ਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਵਲੋਂ ਵਿਕਸਿਤ ਕੀਤਾ ਗਿਆ ਹੈ, ਜੋ ਦਿਨ ਦੇ ਨਾਲ-ਨਾਲ ਰਾਤ ਵੇਲੇ ਵੀ ਦੁਸ਼ਮਣਾਂ ਦੇ ਟੈਂਕਾਂ ਨੂੰ ਮਿੱਟੀ 'ਚ ਮਿਲਾਉਣ ਦੇ ਸਮਰੱਥ ਹੈ | ਜ਼ਿਕਰਯੋਗ ਹੈ ਕਿ ਚੀਨ ਨਾਲ ਸਰਹੱਦ 'ਤੇ ਚੱਲ ਰਹੇ ਤਣਾਅ ਦੇ ਵਿਚਕਾਰ ਡੀ.ਆਰ.ਡੀ.ਓ. ਵਲੋਂ ਡੇਢ ਮਹੀਨੇ 'ਚ 12 ਮਿਜ਼ਾਈਲ ਜਾਂ ਮਿਜ਼ਾਈਲ ਪ੍ਰਣਾਲੀ ਪ੍ਰੀਖਣ ਕੀਤੇ ਗਏ ਹਨ | ਰੱਖਿਆ ਮੰਤਰੀ ਰਾਜਨਾਥ ਸਿੰਘ ਵਲੋਂ 'ਨਾਗ' ਦੇ ਸਫ਼ਲਤਾਪੂਰਵਕ ਪ੍ਰੀਖਣ 'ਤੇ ਡੀ.ਆਰ.ਡੀ.ਓ. ਤੇ ਭਾਰਤੀ ਫ਼ੌਜ ਨੂੰ ਮੁਬਾਰਕਬਾਦ ਦਿੱਤੀ ਗਈ |

ਤੁਰ ਗਿਆ ਮਾਈ ਮੋਹਣੋ ਦਾ ਪੋਸਤੀ ਕੇ. ਦੀਪ

ਅੰਤਿਮ ਸੰਸਕਾਰ ਅੱਜ ਲੁਧਿਆਣਾ 'ਚ ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਲੋਕ ਗਾਇਕ, ਸਟੇਜ 'ਤੇ ਮਾਈ ਮੋਹਣੋ ਤੇ ਪੋਸਤੀ ਦੇ ਕਿਰਦਾਰ ਨਾਲ ਮਸ਼ਹੂਰ ਅਤੇ ਸਵ: ਜਗਮੋਹਣ ਕੌਰ ਨਾਲ ਸਟੇਜ 'ਤੇ ਚੁਟਕਲੇ ਸੁਣਾ ਕੇ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲਾ ਕੇ. ਦੀਪ (ਕੁਲਦੀਪ ...

ਪੂਰੀ ਖ਼ਬਰ »

ਕੈਪਟਨ ਨੇ ਧੋਖਾ ਕੀਤਾ, ਅਸੀਂ ਰੱਦ ਕਰਾਂਗੇ ਕਿਸਾਨ ਵਿਰੋਧੀ ਕਾਨੂੰਨ-ਸੁਖਬੀਰ

ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਚੰਡੀਗੜ੍ਹ, 22 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਲਾਨ ਕੀਤਾ ਕਿ ਸੂਬੇ 'ਚ ਉਨ੍ਹਾਂ ਦੀ ਸਰਕਾਰ ਆਉਣ 'ਤੇ ...

ਪੂਰੀ ਖ਼ਬਰ »

ਕਿਸੇ ਵੀ ਸਮੇਂ ਹੋ ਸਕਦੀ ਹੈ ਮਰੀਅਮ ਨਵਾਜ਼ ਦੀ ਗਿ੍ਫ਼ਤਾਰੀ

ਅੰਮਿ੍ਤਸਰ, 22 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੀ ਉਪ-ਪ੍ਰਧਾਨ ਮਰੀਅਮ ਨਵਾਜ਼ ਦੀ ਗਿ੍ਫ਼ਤਾਰੀ ਆਉਂਦੇ ਦਿਨਾਂ 'ਚ ਕਿਸੇ ਵੀ ਸਮੇਂ ਹੋ ਸਕਦੀ ਹੈ | ਉਨ੍ਹਾਂ ਨੂੰ ਜ਼ਮਾਨਤ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਗਿ੍ਫ਼ਤਾਰ ਕੀਤਾ ਜਾ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਦੇ 567 ਨਵੇਂ ਮਾਮਲੇ, 14 ਮੌਤਾਂ

ਚੰਡੀਗੜ੍ਹ, 22 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਦੇਸ਼ ਭਰ ਸਮੇਤ ਪੰਜਾਬ 'ਚ ਵੀ ਕੋਰੋਨਾ ਵਾਇਰਸ ਦਾ ਕਹਿਰ ਘਟਦਾ ਦਿਖਾਈ ਦੇ ਰਿਹਾ ਹੈ | ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਵਾਇਰਸ ਕਾਰਨ ਅੱਜ ਜਿਥੇ 14 ਹੋਰ ਮੌਤਾਂ ਹੋ ਗਈਆਂ, ਉਥੇ 567 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ | ...

ਪੂਰੀ ਖ਼ਬਰ »

ਦਲਿਤ ਪੱਤਾ ਖੇਡ ਕੇ ਕਿਸਾਨਾਂ ਨਾਲ ਟਕਰਾਅ ਦੀ ਭਾਜਪਾ ਦੀ ਸਾਜਿਸ਼ ਸਫ਼ਲ ਨਹੀਂ ਹੋਣ ਦਿਆਂਗੇ-ਕਿਸਾਨ ਆਗੂ

ਜਲੰਧਰ, 22 ਅਕਤੂਬਰ (ਮੇਜਰ ਸਿੰਘ)-ਪੰਜਾਬ 'ਚ ਸੰਘਰਸ਼ਸ਼ੀਲ 31 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਭਾਜਪਾ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਲਗਾਤਾਰ ਅੱਗੇ ਵਧ ਰਹੇ ਸੰਘਰਸ਼ ਨੂੰ ਢਾਹ ਲਗਾਉਣ ਲਈ ਦਲਿਤ ਪੱਤਾ ਖੇਡ ਕੇ ਕਿਸਾਨਾਂ ਤੇ ਦਲਿਤ ...

ਪੂਰੀ ਖ਼ਬਰ »

ਬਿਹਾਰ ਚੋਣਾਂ ਲਈ ਭਾਜਪਾ ਦੇ ਚੋਣ ਮਨੋਰਥ ਪੱਤਰ 'ਚ ਮੁਫ਼ਤ ਕੋਰੋਨਾ ਟੀਕਾ ਲਗਾਉਣ ਦਾ ਵਾਅਦਾ

ਪਟਨਾ, 22 ਅਕਤੂਬਰ (ਏਜੰਸੀ)-ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀਰਵਾਰ ਨੂੰ ਬਿਹਾਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ, ਜਿਸ 'ਚ ਆਈ.ਸੀ.ਐਮ.ਆਰ. ਵਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਸੂਬੇ ਦੇ ਲੋਕਾਂ ਨੂੰ ਮੁਫ਼ਤ ਕੋਰੋਨਾ ਟੀਕਾ ...

ਪੂਰੀ ਖ਼ਬਰ »

ਯੂ.ਪੀ. ਦੇ ਡੀ.ਜੀ.ਪੀ. ਨੇ ਹਾਥਰਸ ਕੇਸ 'ਚ ਸਾਜਿਸ਼ਾਂ ਦੀ ਜਾਂਚ ਐਸ.ਟੀ.ਐਫ. ਨੂੰ ਸੌ ਾਪੀ

ਲਖਨਊ, 22 ਅਕਤੂਬਰ (ਏਜੰਸੀਆਂ)-ਉੱਤਰ ਪ੍ਰਦੇਸ਼ ਦੇ ਡੀ.ਜੀ.ਪੀ. ਹਿਤੇਸ਼ ਚੰਦਰ ਅਵਸਥੀ ਨੇ ਹਾਥਰਸ ਕੇਸ ਤੋਂ ਬਾਅਦ ਸੂਬੇ 'ਚ ਜਾਤੀ ਦੰਗੇ ਕਰਵਾਉਣ ਦੀਆਂ ਸਾਜਿਸ਼ਾਂ ਦੀ ਜਾਂਚ ਅੱਜ ਵਿਸ਼ੇਸ਼ ਟਾਸਕ ਫੋਰਸ (ਐਸ.ਟੀ.ਐਫ.) ਨੂੰ ਸੌਾਪ ਦਿੱਤੀ ਹੈ ਅਤੇ ਨਾਲ ਹੀ ਸੂਬੇ ਦੇ ਕਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX