ਤਾਜਾ ਖ਼ਬਰਾਂ


ਸੋਨੀਆ ਗਾਂਧੀ ਕੱਲ੍ਹ ਸੰਸਦ ਦੇ ਸੈਂਟਰਲ ਹਾਲ 'ਚ ਸੰਸਦੀ ਦਲ ਦੀ ਬੈਠਕ ਨੂੰ ਕਰੇਗੀ ਸੰਬੋਧਿਤ
. . .  5 minutes ago
ਨਵੀਂ ਦਿੱਲੀ, 7 ਦਸੰਬਰ-ਭਾਰਤੀ ਰਾਸ਼ਟਰੀ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਕੱਲ੍ਹ ਸੰਸਦ ਦੇ ਸੈਂਟਰ ਹਾਲ 'ਚ ਸੰਸਦੀ ਦਲ ਦੀ ਬੈਠਕ ਨੂੰ ਸੰਬੋਧਿਤ ਕਰਨਗੇ...
ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਮਿਲਣੀ ਚਾਹੀਦੀ ਹੈ: ਗੁਰਨਾਮ ਸਿੰਘ ਚੜੂਨੀ
. . .  18 minutes ago
ਸਿੰਘੂ ਬਾਰਡਰ, 7 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਪ੍ਰੈੱਸ ਕਾਨਫ਼ਰੰਸ 'ਚ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਦਾ ਕਹਿਣਾ ਹੈ ਕਿ ਅੰਦੋਲਨ 'ਚ 700 ਤੋਂ ਵੱਧ ਕਿਸਾਨਾਂ ਨੇ ਜਾਨ ਗਵਾਈ ਹੈ। ਜਿਨ੍ਹਾਂ ਦੇ ਲਈ ਪੰਜਾਬ ਸਰਕਾਰ ਨੇ 5 ਲੱਖ ਰੁਪਏ ਮੁਆਵਜ਼ਾ..
ਪੰਜਾਬ ਦੀ ਤਰਜ਼ ’ਤੇ ਕੇਂਦਰ ਮੁਆਵਜ਼ੇ ਦਾ ਐਲਾਨ ਕਰੇ: ਸੰਯੁਕਤ ਕਿਸਾਨ ਮੋਰਚਾ
. . .  40 minutes ago
ਸਿੰਘੂ ਬਾਰਡਰ, 7 ਦਸੰਬਰ- ਪੰਜਾਬ ਦੀ ਤਰਜ਼ ’ਤੇ ਕੇਂਦਰ ਮੁਆਵਜ਼ੇ ਦਾ ਐਲਾਨ ਕਰੇ: ਸੰਯੁਕਤ ਕਿਸਾਨ ਮੋਰਚਾ..
ਕੱਲ੍ਹ ਫ਼ਿਰ ਸਿੰਘੂ ਬਾਰਡਰ ’ਤੇ ਮੀਟਿੰਗ ਕਰਾਂਗੇ: ਸੰਯੁਕਤ ਕਿਸਾਨ ਮੋਰਚਾ
. . .  43 minutes ago
ਸਿੰਘੂ ਬਾਰਡਰ, 7 ਦਸੰਬਰ- ਕੱਲ੍ਹ ਫ਼ਿਰ ਸਿੰਘੂ ਬਾਰਡਰ ’ਤੇ ਮੀਟਿੰਗ ਕਰਾਂਗੇ: ਸੰਯੁਕਤ ਕਿਸਾਨ ਮੋਰਚਾ..
ਕੇਂਦਰ ਦੇ ਪ੍ਰਸਤਾਵ ’ਚ ਲੱਗੀਆਂ ਸ਼ਰਤਾਂ ਮਨਜ਼ੂਰ ਨਹੀਂ: ਸੰਯੁਕਤ ਕਿਸਾਨ ਮੋਰਚਾ
. . .  45 minutes ago
ਸਿੰਘੂ ਬਾਰਡਰ, 7 ਦਸੰਬਰ- ਕੇਂਦਰ ਦੇ ਪ੍ਰਸਤਾਵ ’ਚ ਲੱਗੀਆਂ ਸ਼ਰਤਾਂ ਮਨਜ਼ੂਰ ਨਹੀਂ: ਸੰਯੁਕਤ ਕਿਸਾਨ ਮੋਰਚਾ...
ਪਰਚੇ ਰੱਦ ਹੋਣ ਤੋਂ ਬਾਅਦ ਹੀ ਅੰਦੋਲਨ ਖ਼ਤਮ ਹੋਵੇਗਾ - ਸੰਯੁਕਤ ਕਿਸਾਨ ਮੋਰਚਾ
. . .  50 minutes ago
ਸਿੰਘੂ ਬਾਰਡਰ, 7 ਦਸੰਬਰ - ਪਰਚੇ ਰੱਦ ਹੋਣ ਤੋਂ ਬਾਅਦ ਹੀ ਅੰਦੋਲਨ ਖ਼ਤਮ ਹੋਵੇਗਾ - ਸੰਯੁਕਤ ਕਿਸਾਨ ਮੋਰਚਾ...
ਬਿਹਾਰ ਦੇ ਸਮਸਤੀਪੁਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ
. . .  about 1 hour ago
ਸਮਸਤੀਪੁਰ, 7 ਦਸੰਬਰ- ਬਿਹਾਰ ਦੇ ਸਮਸਤੀਪੁਰ 'ਚ ਕਥਿਤ ਤੌਰ 'ਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਮਸਤੀਪੁਰ ਦੇ ਐੱਸ.ਪੀ. ਨੇ ਦੱਸਿਆ ਕਿ, 'ਸ਼ਿਵਾਜੀ ਨਗਰ ਪ੍ਰਖੰਡ 'ਚ 5 ਦਸੰਬਰ..
ਜਿਹੜੇ ਲੋਕ ਝੂਠੀਆਂ ਸਹੁੰਆਂ ਖਾਂਦੇ ਹਨ, ਉਹ ਸਾਰੇ ਠੱਗੀ ਮਾਸਟਰ ਹਨ: ਸੁਖਬੀਰ ਸਿੰਘ ਬਾਦਲ
. . .  about 1 hour ago
ਤਪਾ ਮੰਡੀ,7 ਦਸੰਬਰ (ਪ੍ਰਵੀਨ ਗਰਗ)- ਜਿਹੜੇ ਲੋਕ ਝੂਠੀਆਂ ਸਹੁੰਆਂ ਖਾਂਦੇ ਹਨ ਉਹ ਸਾਰੇ ਠੱਗੀ ਮਾਸਟਰ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਪਾ ਵਿਖੇ ਇਕ ਵਿਸ਼ਾਲ...
ਝੂਠੇ ਪਰਚੇ ਦਰਜ ਕਰਨ ਵਾਲੇ ਅਫ਼ਸਰਾਂ ਨੂੰ ਨੌਕਰੀਆਂ ਤੋਂ ਮੁਅੱਤਲ ਕਰਕੇ ਜੇਲ੍ਹਾਂ 'ਚ ਸੁੱਟਿਆ ਜਾਵੇਗਾ: ਸੁਖਬੀਰ ਸਿੰਘ ਬਾਦਲ
. . .  about 2 hours ago
ਤਪਾ ਮੰਡੀ,7 ਦਸੰਬਰ (ਪ੍ਰਵੀਨ ਗਰਗ)-ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਭਦੌੜ ਤੋਂ ਅਕਾਲੀ ਬਸਪਾ ਉਮੀਦਵਾਰ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਤਪਾ...
ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਹੋਈ ਮੀਟਿੰਗ
. . .  about 2 hours ago
ਚੰਡੀਗੜ੍ਹ, 7 ਦਸੰਬਰ - ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਹੋਈ ਮੀਟਿੰਗ ...
ਕੇਜਰੀਵਾਲ ਵਲੋਂ ਐੱਸ.ਸੀ ਭਾਈਚਾਰੇ ਲਈ 5 ਗਾਰੰਟੀਆਂ ਦਾ ਐਲਾਨ
. . .  about 2 hours ago
ਹੁਸ਼ਿਆਰਪੁਰ, ਦਿੱਲੀ ਦੇ ਮੁੱਖ ਮੰਤਰੀ ਅੱਜ ਹੁਸ਼ਿਆਰਪੁਰ ਪਹੁੰਚੇ ਹਨ, ਜਿੱਥੇ ਉਨ੍ਹਾਂ ਨੇ ਐੱਸ.ਸੀ.ਭਾਈਚਾਰੇ ਨੂੰ ਕਿਹਾ ਕਿ ਸਾਡੀ ਸਰਕਾਰ ਆਉਣ ’ਤੇ ਉਨ੍ਹਾਂ ਇਹ ਸਹੂਲਤਾਂ ਦਿੱਤੀਆਂ ਜਾਣਗੀਆਂ।..
ਹੁਣ ਤੱਕ ਹਰ ਸਰਕਾਰ ਨੇ ਐੱਸ.ਸੀ. ਭਾਈਚਾਰੇ ਦਾ ਕੀਤਾ ਇਸਤੇਮਾਲ: ਕੇਜਰੀਵਾਲ
. . .  about 3 hours ago
ਹੁਸ਼ਿਆਰਪੁਰ, 7 ਦਸੰਬਰ- ਹੁਣ ਤੱਕ ਹਰ ਸਰਕਾਰ ਨੇ ਐੱਸ.ਸੀ. ਭਾਈਚਾਰੇ ਦਾ ਕੀਤਾ ਇਸਤੇਮਾਲ: ਕੇਜਰੀਵਾਲ..
ਸਰਕਾਰੀ ਸਕੂਲਾਂ ਦਾ ਬੇੜਾਗਰਗ, ਕਿਵੇਂ ਪੜ੍ਹੇਗਾ ਗਰੀਬ: ਕੇਜਰੀਵਾਲ
. . .  about 3 hours ago
ਹੁਸ਼ਿਆਰਪੁਰ, 7 ਦਸੰਬਰ- ਸਰਕਾਰੀ ਸਕੂਲਾਂ ਦਾ ਬੇੜਾਗਰਗ, ਕਿਵੇਂ ਪੜ੍ਹੇਗਾ ਗਰੀਬ: ਕੇਜਰੀਵਾਲ...
ਐੱਸ.ਸੀ. ਭਾਈਚਾਰੇ ਨਾਲ ਹਮੇਸ਼ਾ ਧੱਕਾ ਹੋਇਆ: ਕੇਜਰੀਵਾਲ
. . .  about 3 hours ago
ਹੁਸ਼ਿਆਰਪੁਰ, 7 ਦਸੰਬਰ- ਐੱਸ.ਸੀ. ਭਾਈਚਾਰੇ ਨਾਲ ਹਮੇਸ਼ਾ ਧੱਕਾ ਹੋਇਆ: ਕੇਜਰੀਵਾਲ..
ਰਾਜਾਸਾਂਸੀ ਵਿਖੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਯੂਥ ਦੇ ਪ੍ਰਧਾਨ ਗੁਰਸ਼ਰਨ ਛੀਨਾ ਘਰ ਹੋਈ ਮੀਟਿੰਗ
. . .  about 3 hours ago
ਰਾਜਾਸਾਂਸੀ, 7 ਦਸੰਬਰ (ਹਰਦੀਪ ਸਿੰਘ ਖੀਵਾ)- 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ 101 ਸਾਲਾ ਸਥਾਪਨਾ ਦਿਵਸ ਮੌਕੇ ਮੋਗਾ ਦੇ ਕਿੱਲੀ ਚਾਹਲ 'ਚ ਹੋਣ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ...
ਮਹਿਲਾਵਾਂ ਨੂੰ 1-1 ਹਜ਼ਾਰ ਰੁਪਏ ਦੇਣ ਦੀ ਕੇਜਰੀਵਾਲ ਨੇ ਖ਼ੁਦ ਸ਼ੁਰੂ ਕੀਤੀ ਰਜਿਸਟ੍ਰੇਸ਼ਨ ਕੈਂਪੇਨ
. . .  about 3 hours ago
ਕਰਤਾਰਪੁਰ, 7 ਦਸੰਬਰ-ਮਹਿਲਾਵਾਂ ਨੂੰ 1-1 ਹਜ਼ਾਰ ਰੁਪਏ ਦੇਣ ਦੀ ਕੇਜਰੀਵਾਲ ਨੇ ਖ਼ੁਦ ਸ਼ੁਰੂ ਕੀਤੀ ਰਜਿਸਟ੍ਰੇਸ਼ਨ ਕੈਂਪੇਨ...
ਮਿਡ-ਡੇ-ਮੀਲ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਬਨੂੜ ਹਾਈਵੇ ਕੀਤਾ ਗਿਆ ਜਾਮ
. . .  about 3 hours ago
ਖਰੜ, 7 ਦਸੰਬਰ (ਗੁਰਮੁੱਖ ਸਿੰਘ ਮਾਨ)- ਪੰਜਾਬ ਭਰ ਦੀਆਂ ਮਿਡ-ਡੇ-ਮੀਲ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਬਨੂੜ ਹਾਈਵੇ ਜਾਮ ਕਰ ਦਿੱਤਾ। ਇਸ ਸੜਕ 'ਤੇ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਮੁੜਦੀ ਸੜਕ ਤੇ ਰੋਸ ..
ਪੰਜਾਬ ਦਾ ਮੁੱਖ ਮੰਤਰੀ ਚੰਨੀ ਝੂਠ ਬੋਲ ਕੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰ ਰਿਹਾ ਹੈ: ਸੁਖਬੀਰ ਸਿੰਘ ਬਾਦਲ
. . .  about 3 hours ago
ਰੂੜੇਕੇ ਕਲਾ/ਬਰਨਾਲਾ, 7 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ) ਤਪਾ ਮੰਡੀ ਵਿਖੇ ਅਕਾਲੀ ਬਸਪਾ ਗਠਜੋੜ ਵਲੋਂ ਕੀਤੀ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ...
ਪੰਜਾਬ ਦੇ ਲੋਕਾਂ ਨੂੰ ਪੈਸਿਆਂ ਦਾ ਲਾਲਚ ਦਿੱਤਾ ਜਾ ਰਿਹਾ ਹੈ: ਅਸ਼ਵਨੀ ਸ਼ਰਮਾ
. . .  about 3 hours ago
ਚੰਡੀਗੜ੍ਹ, 7 ਦਸੰਬਰ- ਪੰਜਾਬ ਦੇ ਲੋਕਾਂ ਨੂੰ ਪੈਸਿਆਂ ਦਾ ਲਾਲਚ ਦਿੱਤਾ ਜਾ ਰਿਹਾ ਹੈ: ਅਸ਼ਵਨੀ ਸ਼ਰਮਾ..
ਪੰਜਾਬ ’ਚ ਅੱਜ ਵੀ ਰੇਤਾ ਤੇ ਬਿਜਲੀ ਮਹਿੰਗੀ: ਅਸ਼ਵਨੀ ਸ਼ਰਮਾ
. . .  about 3 hours ago
ਚੰਡੀਗੜ੍ਹ, 7 ਦਸੰਬਰ- ਪੰਜਾਬ ’ਚ ਅੱਜ ਵੀ ਰੇਤਾ ਤੇ ਬਿਜਲੀ ਮਹਿੰਗੀ: ਅਸ਼ਵਨੀ ਸ਼ਰਮਾ..
ਬੀ.ਜੇ.ਪੀ. ਦਾ ਘੋਸ਼ਣਾ ਪੱਤਰ ਨਹੀਂ, ਸੰਕਲਪ ਪੱਤਰ ਹੋਵੇਗਾ: ਅਸ਼ਵਨੀ ਸ਼ਰਮਾ
. . .  about 3 hours ago
ਚੰਡੀਗੜ੍ਹ, 7 ਦਸੰਬਰ-ਬੀ.ਜੇ.ਪੀ. ਦਾ ਘੋਸ਼ਣਾ ਪੱਤਰ ਨਹੀਂ, ਸੰਕਲਪ ਪੱਤਰ ਹੋਵੇਗਾ: ਅਸ਼ਵਨੀ ਸ਼ਰਮਾ...
ਕੇਜਰੀਵਾਲ ਵੋਟ ਲੈਣ ਲਈ ਦੇ ਰਹੇ ਹਨ ਰਿਸ਼ਵਤ: ਅਸ਼ਵਨੀ ਸ਼ਰਮਾ
. . .  about 3 hours ago
ਚੰਡੀਗੜ੍ਹ, 7 ਦਸੰਬਰ-ਕੇਜਰੀਵਾਲ ਵੋਟ ਲੈਣ ਲਈ ਦੇ ਰਹੇ ਹਨ ਰਿਸ਼ਵਤ: ਅਸ਼ਵਨੀ ਸ਼ਰਮਾ...
ਮਹਿਲਾਵਾਂ ਨੂੰ 1-1 ਹਜ਼ਾਰ ਦੇਣ ਪਿੱਛੇ ਕੀਤੀ ਜਾ ਰਹੀ ਹੈ ਰਾਜਨੀਤੀ: ਅਸ਼ਵਨੀ ਸ਼ਰਮਾ
. . .  about 3 hours ago
ਚੰਡੀਗੜ੍ਹ, 7 ਦਸੰਬਰ- ਮਹਿਲਾਵਾਂ ਨੂੰ 1-1 ਹਜ਼ਾਰ ਦੇਣ ਪਿੱਛੇ ਕੀਤੀ ਜਾ ਰਹੀ ਹੈ ਰਾਜਨੀਤੀ: ਅਸ਼ਵਨੀ ਸ਼ਰਮਾ..
ਮਨਜਿੰਦਰ ਸਿੰਘ ਸਿਰਸਾ ਦੀ ਜਗ੍ਹਾ ਨਵੇਂ ਮੈਂਬਰ ਦੀ ਨਾਮਜ਼ਦਗੀ ਆਉਣ ਵਾਲੇ ਦਿਨਾਂ 'ਚ ਕੀਤੀ ਜਾਵੇਗੀ: ਹਰਜਿੰਦਰ ਸਿੰਘ ਧਾਮੀ
. . .  about 4 hours ago
ਅੰਮ੍ਰਿਤਸਰ 7 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਇੱਥੇ ਹੋਈ ਪਲੇਠੀ ਇਕੱਤਰਤਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਇਸ ਇਕੱਤਰਤਾ ਵਿਚ ਹਾਜ਼ਰ ਮੈਂਬਰਾਂ ਵਲੋਂ..
ਕੇਸ ਵਾਪਸ ਨਹੀਂ ਹੋਣਗੇ ਤਾਂ ਘਰ ਵਾਪਸੀ ਨਹੀਂ ਹੋਵੇਗੀ: ਕਿਸਾਨ ਨੇਤਾ ਦਰਸ਼ਨ ਪਾਲ ਸਿੰਘ
. . .  about 4 hours ago
ਨਵੀਂ ਦਿੱਲੀ, 7 ਦਸੰਬਰ-ਕਿਸਾਨ ਨੇਤਾ ਦਰਸ਼ਨ ਪਾਲ ਸਿੰਘ ਨੇ ਕਿਹਾ ਕਿ 'ਅਸੀਂ 5 ਮੈਂਬਰੀ ਕਮੇਟੀ ਬਣਾਈ ਹੈ ਜਿਸ ਨਾਲ ਸਰਕਾਰ ਸਾਡੇ ਮੁੱਦਿਆਂ 'ਤੇ ਗੱਲ ਕਰਕੇ ਸਪੱਸ਼ਟ ਕਰੇ ਪਰ ਕੱਲ੍ਹ ਤੱਕ ਉਨ੍ਹਾਂ ਨਾਲ ਕੋਈ ਗੱਲ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552

ਅੰਮ੍ਰਿਤਸਰ

ਦੁਸਹਿਰੇ ਮੌਕੇ ਕਿਸਾਨ–ਮਜ਼ਦੂਰ ਜਥੇਬੰਦੀਆਂ ਨੇ ਫੂਕੇ ਮੋਦੀ ਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ

ਅੰਮਿ੍ਤਸਰ, 25 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ, (ਹਰਮਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਵਿੱਢੇ ਸੰਘਰਸ਼ 'ਚ ਅੱਜ ਦੁਸਹਿਰੇ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਕਿਸਾਨਾਂ ਮਜ਼ਦੂਰਾਂ ਅਤੇ ਕਿਸਾਨ ਹਿਤੈਸ਼ੀ ਜਥੇਬੰਦੀਆਂ ਵਲੋਂ ਜ਼ਿਲ੍ਹੇ ਦੇ ਸੈਂਕੜੇ ਪਿੰਡਾਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅੰਬਾਨੀ ਅਤੇ ਅਡਾਨੀ ਦੇ ਪੂਤਲੇ ਫੂਕ ਕੇ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਕਮੇਟੀ ਦੇ ਸੂਬਾ ਜਨ: ਸਕੱਤਰ ਸਰਵਣ ਸਿੰਘ ਪੰਧੇਰ ਨੇ ਖੇਤੀ ਨਾਲ ਸਬੰਧਿਤ ਪਾਸ ਕੀਤੇ ਕਾਨੂੰਨ ਨੂੰ ਵਾਪਸ ਲੈਣ ਦੀ ਮੰਗ ਕੀਤੀ ਤੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਅਹਿਦ ਲੈਂਦੇ ਹੋਏ ਕਿਹਾ ਕਿ ਮੋਦੀ ਸਰਕਾਰ ਕਾਰਪੋਰਟ ਘਰਾਣਿਆਂ ਦੀ ਦਲਾਲ ਬਣ ਕੇ ਖੇਤੀ ਕਿੱਤੇ ਨੂੰ ਤਬਾਹ ਕਰਨ ਲਈ ਪੰਜਾਬ ਦੀਆਂ ਜ਼ਮੀਨਾਂ ਅਡਾਨੀ, ਅੰਬਾਨੀ ਦੇ ਹਵਾਲੇ ਕਰਨਾ ਚਾਹੁੰਦੀ ਹੈ |
ਭਾਜਪਾ ਦੇ ਸਾਬਕਾ ਬੁਲਾਰੇ ਨੇ ਮੋਦੀ, ਤੋਮਰ ਅਤੇ ਕਾਰਪੋਰੇਟ ਘਰਾਣਿਆ ਦੇ ਪੁਤਲੇ ਫੂਕੇ : ਅੰੰਮਿ੍ਤਸਰ–ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅਸਤੀਫਾ ਦੇਣ ਵਾਲੇ ਪੰਜਾਬ ਭਾਜਪਾ ਸਾਬਕਾ ਬੁਲਾਰੇ ਐਡਵੋਕੇਟ ਆਰ.ਪੀ. ਸਿੰਘ ਮੈਣੀ ਵਲੋਂ ਦੁਸਹਿਰੇ ਦੇ ਮੌਕੇ 'ਤੇ ਅੱਜ ਸਥਾਨਕ ਰਣਜੀਤ ਐਵੀਨਿਊ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਸਾੜ ਕੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਰੋਸ ਪ੍ਰਗਟ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਆਪਣੀ ਸਾਬਕਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਐਡਵੋਕੇਟ ਮੈਣੀ ਨੇ ਕਿਹਾ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨੂੰ ਮਾਰਨ 'ਤੇ ਤੁਲੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਕਾਰਪੋਰੇਟ ਘਰਾਣਿਆਂ ਨਾਲ ਪੁੱਤਰ ਮੋਹ ਹੈ ਅਤੇ ਕਿਸਾਨਾਂ ਦੇ ਖੂਨ ਪਸੀਨੇ ਦੀ ਕਮਾਈ ਦਾ ਲਾਹਾ ਅੰਬਾਨੀ ਅਤੇ ਅਡਾਨੀਆਂ ਨੂੰ ਦੇਣ ਦੀਆਂ ਯੋਜਨਾਵਾਂ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹਮੇਸ਼ਾਂ ਹੀ ਪੰਜਾਬ ਨਾਲ ਧੋਖਾ ਕੀਤਾ, ਪਹਿਲਾਂ ਪਾਣੀਆਂ ਦੇ ਮਾਮਲੇ ਅਤੇ ਫਿਰ ਪੰਜਾਬੀ ਬੋਲੀ ਨਾਲ | ਇਸ ਮੌਕੇ ਬਲਵਿੰਦਰ ਸਿੰਘ ਤੰੁਗ, ਸੰਦੀਪ ਸਿੰਘ ਭੁੱਲਰ, ਅਮਨਦੀਪ ਸਿੰਘ ਚੰਦੀ, ਨਿਰਮਲ ਸਿੰਘ ਗਿੰਨੀ ਭਾਟੀਆ, ਐਡਵੋਕੇਟ ਇੰਦਰਜੀਤ ਸਿੰਘ ਅੜੀ, ਐਡਵੋਕੇਟ ਪਿ੍ਤਪਾਲ ਸਿੰਘ, ਐਡਵੋਕੇਟ ਪਰਮਿੰਦਰ ਸਿੰਘ, ਐਡਵੋਕੇਟ ਯੁਵਰਾਜ ਸਿੰਘ ਸੰਧੂ, ਐਡਵੋਕੇਟ ਭੁਪਿੰਦਰ ਸਿੰਘ, ਐਡਵੋਕੇਟ ਰਾਜਨ ਕਟਾਰੀਆ, ਐਡਵੋਕੇਟ ਵਿਵੇਕ ਚੰਦਨਾ, ਐਡਵੋਕੇਟ ਮਨੀਸ਼ ਪ੍ਰਾਸ਼ਰ, ਐਡਵੋਕੇਟ ਲਖਵਿੰਦਰ ਝੰਡ, ਸਤਪਾਲ ਸਿੰਘ ਮੋਹਾਰ, ਅਮਨ ਹਾਂਡਾ, ਨਰਿੰਦਰ ਸਿੰਘ ਲਵਲੀ, ਪ੍ਰਦੀਪ ਸਿੰਘ, ਪੰਕਜ ਪੰਡਿਤ ਆਦਿ ਮੌਜੂਦ ਸਨ |

ਜੰਡਿਆਲਾ ਗੁਰੂ, 25 ਅਕਤੂਬਰ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ਪਿੰਡ ਦੇਵੀਦਾਸਪੁਰਾ 'ਤੇ ਚੱਲ ਰਿਹਾ ਧਰਨਾ ਅੱਜ 32ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਨਿਰੰਤਰ ਜਾਰੀ ਹੈ ਕਿਸਾਨਾਂ, ਮਜਦੂਰਾਂ, ਬੀਬੀਆਂ ਤੇ ਨੌਜਵਾਨਾਂ ਵਲੋਂ ਦੁਸਹਿਰੇ ਮੌਕੇ ਕਾਰਪੋਰੇਟ ਘਰਾਣਿਆਂ ਤੇ ਕੇਂਦਰ ਸਰਕਾਰ ਦੇ ਪੁਤਲੇ ਸਾੜੇ ਗਏ ਅਤੇ ਮਾਰੂ ਕਾਨੂੰਨ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ ਇਸੇ ਤਰ੍ਹਾਂ ਹੀ ਬਾਈਪਾਸ ਤਰਨ ਤਾਰਨ (ਜੰਡਿਆਲਾ ਗੁਰੂ) ਵਿਖੇ ਵੀ ਕਿਸਾਨਾਂ ਤੇ ਬੀਬੀਆਂ ਵਲੋਂ ਦੁਸਹਿਰੇ ਮੌਕੇ ਕਾਰਪੋਰੇਟ ਘਰਾਣਿਆਂ ਤੇ ਕੇਂਦਰ ਸਰਕਾਰ ਦੇ ਪੁਤਲੇ ਸਾੜੇ ਗਏ ਇਸ ਧਰਨੇ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਜਰਮਨਜੀਤ ਸਿੰਘ ਬੰਡਾਲਾ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਲਖਵਿੰਦਰ ਸਿੰਘ ਵਰਿਆਮਨੰਗਲ, ਹਰਪ੍ਰੀਤ ਸਿੰਘ ਸਿੱਧਵਾਂ, ਸਤਨਾਮ ਸਿੰਘ ਮਾਣੋਚਾਹਲ ਦੀ ਅਗਵਾਈ ਵਿਚ 225 ਪਿੰਡਾਂ 'ਚ ਅਰਥੀਆਂ ਫੂਕੀਆਂ ਗਈਆਂ। ਇਸ ਮੌਕੇ ਮੰਗਜੀਤ ਸਿੰਘ ਸਿੱਧਵਾਂ, ਸਤਨਾਮ ਸਿੰਘ ਮਾਣੋਚਾਹਲ, ਸਲਵਿੰਦਰ ਸਿੰਘ ਜੀਉਬਾਲਾ, ਰੇਸ਼ਮ ਸਿੰਘ ਘੁਰਕਵਿੰਡ, ਧੰਨਾ ਸਿੰਘ ਲਾਲੂ ਘੁੰਮਣ, ਹਰਦੀਪ ਸਿੰਘ ਜੌਹਲ, ਸਤਨਾਮ ਸਿੰਘ ਖਾਰੇ, ਮੁਖਤਾਰ ਸਿੰਘ ਬਾਕੀਪੁਰ, ਜਰਨੈਲ ਸਿੰਘ ਨੂਰਦੀ, ਨਰੰਜਣ ਸਿੰਘ ਬਗਰਾੜੀ, ਮਨਜਿੰਦਰ ਸਿੰਘ ਗੋਹਲਵੜ, ਲਖਵਿੰਦਰ ਸਿੰਘ ਪਲਾਸੌਰ, ਸਵਿੰਦਰ ਸਿੰਘ ਭੋਜੀਆਂ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ
ਅਕਾਲੀ ਵਰਕਰਾਂ ਨੇ ਵੇਰਕਾ 'ਚ ਫੂਕਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ
ਵੇਰਕਾ, (ਪਰਮਜੀਤ ਸਿੰਘ ਬੱਗਾ)-ਦੁਸਹਿਰੇ ਮੌਕੇ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੱਜ ਹਲਕਾ ਪੂਰਬੀ ਦੇ ਅਕਾਲੀ ਆਗੂਆਂ ਤੇ ਵਰਕਰਾਂ ਦੁਆਰਾ ਵੇਰਕਾ ਦੇ ਮੁੱਖ ਅੱਡੇ 'ਤੇ ਰੋਹ ਭਰਪੂਰ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਣਾਏ ਪੁਤਲੇ ਨੂੰ ਅਗਨ ਭੇਟ ਕੀਤਾ। ਇਸ ਅਰਥੀ ਫੂਕ ਮੁਜ਼ਾਹਰੇ ਦੀ ਅਗਵਾਈ ਕਰਦਿਆ ਸਰਕਲ ਵੇਰਕਾ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਹੁੰਦਲ ਅਤੇ ਇਸਤਰੀ ਵਿੰਗ ਦੀ ਸੀਨੀਅਰ ਮੀਤ ਪ੍ਰਧਾਨ ਬੀਬੀ ਵਜਿੰਦਰ ਕੌਰ ਵੇਰਕਾ ਨੇ ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਹਮੇਸ਼ਾ ਹੀ ਪੰਜਾਬ ਨਾਲ ਹਰ ਪੱਖ ਤੋਂ ਵਿਤਕਰਾ ਕੀਤਾ ਹੈ ਅਤੇ ਹੁਣ ਕੇਂਦਰ ਵਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨਾਲ ਪੰਜਾਬ ਦਾ ਅੰਨਦਾਤਾ ਕਿਸਾਨ ਹੀ ਨਹੀਂ ਬਲਕਿ ਹਰ ਵਰਗ ਦੇ ਲੋਕ ਪ੍ਰਭਾਵਿਤ ਹੋਣਗੇ। ਇਸ ਮੌਕੇ ਬੀਬੀ ਚਰਨਜੀਤ ਕੌਰ ਵੇਰਕਾ, ਮਨਪ੍ਰੀਤ ਸਿੰਘ ਮੰਨਾ, ਜੈਲਦਾਰ ਵਿਕਰਮਜੀਤ ਸਿੰਘ, ਸੰਦੀਪ ਸਿੰਘ ਸੰਨੀ ਵੇਰਕਾ, ਮਹਿੰਦਰ ਸਿੰਘ ਵੇਰਕਾ, ਬਿਕਰਮਜੀਤ ਸਿੰਘ ਬਿੱਕਾ, ਜਥੇ: ਹਰਿੰਦਰ ਸਿੰਘ, ਬਿੱਕਾ ਚੀਨੀਆ, ਹਰਸ਼ ਸ਼ਰਮਾ ਵੇਰਕਾ, ਨੀਟਾ ਵੇਰਕਾ, ਹਰਜਿੰਦਰ ਸਿੰਘ ਟਿੰਕੂ, ਹਰਪ੍ਰੀਤ ਸਿੰਘ ਰੋਕੀ, ਮਨੀ ਸਰਦਾਰ, ਗੋਰਾ ਨਾਗ ਕਲਾਂ, ਹਰਜਿੰਦਰ ਸਿੰਘ ਬੱਬੂ ਬੇਕਰੀ ਵਾਲਾ, ਮੁਖਤਾਰ ਸਿੰਘ ਲਾਟੂ ਆਦਿ ਹਾਜ਼ਰ ਸਨ।
ਆਰ.ਐਮ.ਪੀ. ਡਾਕਟਰਾਂ ਨੇ ਮੋਦੀ ਤੇ ਯੂ.ਪੀ. ਸਰਕਾਰ ਦਾ ਫੂਕਿਆ ਪੁਤਲਾ
ਅਜਨਾਲਾ, (ਐਸ.ਪ੍ਰਸ਼ੋਤਮ)- ਅੱਜ ਇੱਥੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਤਹਿਸੀਲ ਅਜਨਾਲਾ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਡਾ: ਮਹਿੰਦਰ ਸਿੰਘ ਸੋਹਲ ਦੀ ਅਗਵਾਈ 'ਚ ਆਰ. ਐਮ. ਪੀ. ਡਾਕਟਰਾਂ ਨੇ ਹੱਥਾਂ 'ਚ ਕਾਲੀਆਂ ਝੰਡੀਆਂ ਫੜ੍ਹ ਕੇ ਤੇ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਬਾਜ਼ਾਰਾਂ 'ਚ ਮੋਦੀ ਸਰਕਾਰ ਦੀਆਂ ਕਥਿਤ ਫਿਰਕਾਪ੍ਰਸਤ, ਤਾਨਾਸ਼ਾਹੀ ਨੀਤੀਆਂ ਤੇ ਹਾਥਰਸ ਜਬਰ ਜਨਾਹ ਕਾਂਡ ਦੇ ਵਿਰੋਧ 'ਚ ਦੁਸਹਿਰੇ ਮੌਕੇ ਕੇਂਦਰੀ ਮੋਦੀ ਤੇ ਯੂ.ਪੀ. ਦੀ ਯੋਗੀ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਰੋਸ ਮੁਜ਼ਾਹਰਾ ਕੀਤਾ। ਡਾ: ਸੋਹਲ ਨੇ ਪਿਛਲੇ ਲੰਮੇ ਸਮੇਂ ਤੋਂ ਲਮਕ ਰਹੀਆਂ ਮੰਗਾਂ ਦੀ ਪ੍ਰਾਪਤੀ ਲਈ ਅਤੇ 1963 ਤੋਂ ਬੰਦ ਪਈ ਰਜਿਸਟ੍ਰੇਸ਼ਨ ਨੀਤੀ ਨੂੰ ਮੁੜ ਬਹਾਲ ਕਰਵਾਉਣ ਲਈ ਦੀ ਸਰਕਾਰ ਕੋਲੋਂ ਮੰਗ ਕੀਤੀ। ਡਾ: ਸੋਹਲ ਨੇ ਕਿਹਾ ਕਿ ਜੇਕਰ ਮੈਡੀਕਲ ਅਸਟਾਬਲਿਸ਼ਮੈਂਟ ਬਿੱਲ ਨੂੰ ਆਰ. ਐਮ. ਪੀ. ਡਾਕਟਰਾਂ 'ਤੇ ਲਾਗੂ ਕੀਤਾ ਗਿਆ ਤਾਂ ਮੋਦੀ ਸਰਕਾਰ ਤੇ ਕੈਪਟਨ ਸਰਕਾਰ ਵਿਰੁੱਧ ਸੂਬੇ ਭਰ 'ਚ ਸੰਘਰਸ਼ ਦਾ ਬਿਗਲ ਵਜਾਇਆ ਜਾਵੇਗਾ। ਇਸ ਮੌਕੇ ਡਾ: ਬਲਵਿੰਦਰ ਸਿੰਘ ਲੰਗੋਮਾਹਲ, ਡਾ: ਜਸਬੀਰ ਸਿੰਘ, ਡਾ: ਜੋਗਿੰਦਰ ਸਿੰਘ, ਡਾ: ਜਸਵੰਤ ਸਿੰਘ, ਡਾ: ਬਿਕਰਮਜੀਤ ਸਿੰਘ ਡਿਆਲ ਭੜੰਗ, ਡਾ: ਕੁਲਵੰਤ ਸਿੰਘ, ਡਾ: ਦਿਲਬਾਗ ਸਿੰਘ ਮੀਡੀਆ ਇੰਚਾਰਜ, ਡਾ: ਸਵਿੰਦਰ ਸਿੰਘ, ਡਾ: ਕੁਲਦੀਪ ਸਿੰਘ ਰਾਜਾਸਾਂਸੀ, ਡਾ: ਕੁਲਦੀਪ ਸਿੰਘ ਪਨੂੰ, ਡਾ: ਜੋਗਿੰਦਰ ਸਿੰਘ ਸਾਰੰਗਦੇਵ, ਡਾ: ਸਵਰਨਜੀਤ ਸਿੰਘ ਸੌੜੀਆਂ, ਡਾ: ਕੁਲਵੰਤ ਸਿੰਘ ਫਿਰੇਵਰਿਆਹ, ਡਾ: ਸਰਬਜੀਤ ਸਿੰਘ ਨੰਗਲ ਆਦਿ ਮੌਜੂਦ ਸਨ।
ਸਠਿਆਲਾ 'ਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ
ਸਠਿਆਲਾ, (ਸਫਰੀ)-ਅੱਜ ਦੁਸਹਿਰੇ ਵਾਲੇ ਦਿਨ ਬੱਸ ਅੱਡਾ ਸਠਿਆਲਾ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਬਾਰੇ ਪ੍ਰਧਾਨ ਪਰਮਜੀਤ ਸਿੰਘ ਡਾਂਗਾ ਨੇ ਪ੍ਰੈਸ ਨੂੰ ਦੱਸਿਆ ਕਿ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਦੇਵੀਦਾਸਪੁਰਾ ਵਿਖੇ ਕਿਸਾਨਾਂ ਵਲੋਂ ਤਿੰਨ ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਰੇਲ ਪਟੜੀਆਂ 'ਤੇ ਪੱਕਾ ਮੋਰਚਾ ਜਾਰੀ ਰਹੇਗਾ। ਇਸ ਮੌਕੇ 'ਤੇ ਕਿਸਾਨਾਂ ਵਲੋਂ ਮੋਦੀ ਸਰਕਾਰ ਦੇ ਖ਼ਿਲਾਫ਼ ਡੱਟ ਕੇ ਨਾਅਰੇਬਾਜ਼ੀ ਕਰਨ ਉਪਰੰਤ ਮੋਦੀ ਦੇ ਪੁਤਲੇ ਨੂੰ ਅੱਗ ਲਗਾਈ ਗਈ। ਇਸ ਮੌਕੇ ਦਰਸ਼ਨ ਸਿੰਘ, ਜਥੇ: ਮੱਖਣ ਸਿੰਘ, ਬਲਰਾਜ ਸਿੰਘ ਨਿਹੰਗ, ਗੁਰਮੇਜ ਸਿੰਘ, ਹਜੂਰਾ ਸਿੰਘ, ਸੁਰਜੀਤ ਸਿੰਘ ਫੌਜੀ, ਜੱਗਾ ਸਿੰਘ, ਗੁਰਮੁੱਖ ਸਿੰਘ ਡਾਂਗਾ, ਸੁਖਵੰਤ ਸਿੰਘ, ਸ਼ਿੰਗਾਰਾ ਸਿੰਘ, ਹਰਦੀਪ ਸਿੰਘ, ਗੁਰਵਿੰਦਰ ਸਿੰਘ ਲਾਡੀ ਆਦਿ ਹਾਜ਼ਰ ਸਨ।
ਤਰਸਿੱਕਾ 'ਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ
ਤਰਸਿੱਕਾ, (ਅਤਰ ਸਿੰਘ ਤਰਸਿੱਕਾ)-ਅੱਜ ਪਿੰਡ ਤਰਸਿੱਕਾ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕਿਸਾਨ ਵਿਰੋਧੀ ਕਾਨੂੰਨਾਂ ਤੇ ਬਿਜਲੀ ਸੋਧ ਕਾਨੂੰਨ ਦੇ ਵਿਰੋਧ 'ਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਤੇ ਸਰਕਾਰ ਵਿਰੋਧੀ ਨਾਅਰੇ ਵੀ ਲਾਏ। ਇਸ ਮੌਕੇ ਬਲਜੀਤ ਸਿੰਘ ਲਾਲੀ ਪ੍ਰਧਾਨ, ਬਲਰਾਜ ਸਿੰਘ ਤਰਸਿੱਕਾ, ਦਿਲਾਵਰ ਸਿੰਘ, ਹਰਜਿੰਦਰ ਸਿੰਘ, ਯਾਦਵਿੰਦਰ ਸਿੰਘ, ਸਰਬਜੀਤ ਸਿੰਘ, ਪਾਲਾ ਸਿੰਘ ਦਿਲਬਾਗ ਸਿੰਘ, ਅੰਮ੍ਰਿਤਪਾਲ ਸਿੰਘ, ਹਰਦੀਪ ਸਿੰਘ, ਹਰਜੀਤ ਸਿੰਘ ਗੋਲੂ, ਨਿਸ਼ਾਨ ਸਿੰਘ ਜੰਡ ਤੇ ਸੁਰਜੀਤ ਸਿੰਘ ਤਰਸਿੱਕਾ ਆਦਿ ਆਗੂ ਹਾਜ਼ਰ ਸਨ
ਕੱਥੂਨੰਗਲ ਟੋਲ ਪਲਾਜ਼ਾ 'ਤੇ ਮੋਦੀ ਦਾ ਪੁਤਲਾ ਸਾੜਿਆ
ਕੱਥੂਨੰਗਲ, (ਦਲਵਿੰਦਰ ਸਿੰਘ ਰੰਧਾਵਾ)-ਕਿਸਾਨ ਮਾਰੂ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ 29 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਗੁਰਦਾਸਪੁਰ ਵਲੋਂ ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਕੱਥੂਨੰਗਲ ਟੋਲ ਪਲਾਜ਼ਾ 'ਤੇ ਧਰਨਾ ਅੱਜ 25ਵੇਂ ਦਿਨ ਵੀ ਜਾਰੀ ਰਿਹਾ ਅਤੇ ਕੱਥੂਨੰਗਲ ਟੋਲ ਪਲਾਜ਼ਾ 'ਤੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂ ਵਾਲੀ ਦੀ ਅਗਵਾਈ ਵਿਚ ਰਾਵਣ ਦੇ ਪੁਤਲੇ ਦੀ ਜਗ੍ਹਾ ਵਿਦੇਸ਼ੀ ਕੰਪਨੀਆਂ, ਕਾਰਪੋਰੇਟ ਘਰਾਣੇ, ਤੇ ਬੀ. ਜੇ. ਪੀ. ਦੀ ਤਿਕੜੀ ਦੇ ਬੁੱਤ ਸਾੜੇ ਗਏ। ਇਸ ਸੰਘਰਸ਼ੀ ਮੋਰਚੇ 'ਚ ਕਿਸਾਨ, ਮਜ਼ਦੂਰ, ਨੌਜਵਾਨ, ਕਿਸਾਨ ਬੀਬੀਆਂ, ਬੱਚੇ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ। ਇਸ ਮੌਕੇ ਅਜੀਤ ਸਿੰਘ ਖੋਖਰ, ਦਲਜੀਤ ਸਿੰਘ ਚਿਤੌੜਗੜ, ਸਕੱਤਰ ਸਿੰਘ ਬੇਟ ਪੱਤਣ, ਰਛਪਾਲ ਸਿੰਘ ਟਰਪਈ, ਸਾਹਿਬ ਸਿੰਘ, ਗੁਰਬਚਨ ਸਿੰਘ, ਪ੍ਰਮੋਦ ਕੁਮਾਰ, ਮੰਗਲ ਸਿੰਘ ਗੋਸਲ, ਜੋਗਿੰਦਰ ਸਿੰਘ ਕੀੜੀ, ਬਲਜਿੰਦਰ ਸਿੰਘ ਕੂੰਟਾ, ਰਾਜਵਿੰਦਰ ਸਿੰਘ, ਸੁਖਪ੍ਰੀਤ ਸਿੰਘ, ਦਿਲਰਾਜ ਸਿੰਘ, ਕਿਸ਼ਨ ਸਿੰਘ ਜੇਠੂਵਾਲ, ਜਨਕ ਰਾਜ, ਗੁਰਪਾਲ ਸਿੰਘ ਗੁਰੀ, ਜਗਮੀਤ ਸਿੰਘ ਕਠਿਆਲਾ ਆਦਿ ਆਗੂ ਹਾਜ਼ਰ ਸਨ।
ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਕਾਰਪੋਰੇਟ ਘਰਾਣਿਆਂ ਦਾ ਸਾੜਿਆ ਪੁਤਲਾ
ਜੰਡਿਆਲਾ ਗੁਰੂ, (ਰਣਜੀਤ ਸਿੰਘ ਜੋਸਨ)-ਕਿਸਾਨ ਸੰਘਰਸ਼ ਕਮੇਟੀ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਲਾਏ ਗਏ ਧਰਨੇ ਦੇ 17ਵੇਂ ਦਿਨ ਦਵਿੰਦਰ ਸਿੰਘ ਚਾਟੀਵਿੰਡ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਡਾਨੀ, ਅੰਬਾਨੀ ਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਸਾੜੇ ਗਏ ਕਿਸਾਨ ਆਗੂ ਦਵਿੰਦਰ ਸਿੰਘ ਚਾਟੀਵਿੰਡ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨ ਲਾਗੂ ਕਰਕੇ ਜਿੱਥੇ ਕਿਸਾਨਾਂ ਨੂੰ ਖੁਦਕਸ਼ੀਆਂ ਵੱਲ ਧੱਕ ਰਹੀ ਹੈ, ਉੱਥੇ ਹੀ ਕਾਰਪੋਰੇਟ ਘਰਾਣਿਆਂ ਨੂੰ ਖੁੱਲ੍ਹ ਦੇ ਕੇ ਕਿਸਾਨੀ ਦਾ ਘਾਣ ਕਰਨ ਜਾ ਰਹੀ ਹੈ ਉਨ੍ਹਾਂ ਕਿਸਾਨ ਮਾਰੂ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਇਸ ਮੌਕੇ ਕਿਸਾਨ ਆਗੂ ਮੰਗਲ ਸਿੰਘ ਰਾਮਪੁਰਾ, ਅੰਗਰੇਜ ਸਿੰਘ ਚਾਟੀਵਿੰਡ, ਗੱਜਣ ਸਿੰਘ ਰਾਮਪੁਰਾ, ਸੋਨੂੰ ਮਾਹਲ, ਰਸਾਲ ਸਿੰਘ, ਕਾਰਜ ਸਿੰਘ ਆਦਿ ਹਾਜ਼ਰ ਸਨ
ਮਜੀਠਾ ਵਿਖੇ ਸੰਕੇਤਕ ਰੂਪ 'ਚ ਮਨਾਇਆ ਦੁਸਹਿਰਾ
ਮਜੀਠਾ, (ਮਨਿੰਦਰ ਸਿੰਘ ਸੋਖੀ)-ਬਦੀ 'ਤੇ ਨੇਕੀ ਦੀ ਜਿੱਤ ਦਾ ਤਿਉਹਾਰ ਹਰ ਸਾਲ ਦੇਸ਼ ਵਾਸੀਆਂ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਪਰ ਇਸ ਵਾਰ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸਰਕਾਰ ਵਲੋਂ ਇਹ ਤਿਉਹਾਰ ਸਖਤ ਪਾਬੰਦੀਆਂ ਤਹਿਤ ਮਨਾਉਣ ਦੇ ਆਦੇਸ਼ ਹਨ। ਇਸੇ ਤਹਿਤ ਕਸਬਾ ਮਜੀਠਾ 'ਚ ਵੀ ਰਾਮ ਲੀਲਾ ਦੁਸਹਿਰਾ ਐਂਡ ਵੈਲਫੇਅਰ ਕਮੇਟੀ ਵਲੋਂ ਸਮੂਹ ਧਾਰਮਿਕ ਸਭਾ ਸੁਸਾਇਟੀਆਂ ਤੇ ਸਮੂਹ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਮਜੀਠਾ ਵਿਖੇ ਇਹ ਤਿਉਹਾਰ ਸੰਕੇਤਕ ਰੂਪ 'ਚ ਮਨਾਇਆ ਗਿਆ। ਕਮੇਟੀ ਮੈਂਬਰਾਂ ਵਲੋਂ ਪਹਿਲਾਂ ਸ਼ੋਭਾ ਯਾਤਰਾ ਕੱਢੀ ਗਈ, ਜਿਹੜੀ ਕਿ ਜਾਨਕੀ ਮੰਦਰ ਮਜੀਠਾ ਤੋਂ ਸ਼ੁਰੂ ਹੋਈ ਅਤੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚੋਂ ਹੁੰਦੀ ਹੋਈ ਵਾਪਸ ਜਾਨਕੀ ਮੰਦਰ ਵਿਖੇ ਸਮਾਪਤ ਹੋਈ। ਉਪਰੰਤ ਸ਼ਾਮ ਨੂੰ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏ ਛੋਟੇ ਆਕਾਰ ਦਾ ਰਾਵਣ ਬਣਾ ਕੇ ਸਾੜਿਆ ਗਿਆ।

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੀ ਕਾਰ ਹੋਈ ਹਾਦਸਾਗ੍ਰਸਤ

ਮਾਨਾਂਵਾਲਾ, 25 ਅਕਤੂਬਰ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ-ਜਲੰਧਰ ਜੀ. ਟੀ. ਰੋਡ 'ਤੇ ਮਾਨਾਂਵਾਲਾ ਵਿਖੇ ਅੱਜ ਪਿੰਗਲਵਾੜਾ ਨੇੜੇ ਇਕ ਅਵਾਰਾ ਗਾਂ ਦੇ ਸੜਕ 'ਤੇ ਆ ਕੇ ਇਕ 'ਚ ਆਣ ਵੱਜੀ, ਜਿਸ ਨਾਲ ਕਾਰ ਬੁਰੀ ਤਰ੍ਹਾਂ ਹਾਦਸਾਗ੍ਰਸਤ ਹੋ ਗਈ ਅਤੇ ਕਾਰ 'ਚ ਸਵਾਰ ਪੰਜਾਬ ਮਹਿਲਾ ...

ਪੂਰੀ ਖ਼ਬਰ »

ਪ੍ਰਦਰਸ਼ਨਕਾਰੀਆਂ ਵਲੋਂ ਕੀਤੇ ਹਮਲੇ 'ਚ ਮਾਮਲਾ ਦਰਜ

ਅੰਮਿ੍ਤਸਰ, 25 ਅਕਤੂਬਰ (ਸ਼ੈਲੀ)-ਐਸ. ਜੀ. ਪੀ. ਸੀ. ਦਫ਼ਤਰ ਦੇ ਬਾਹਰ ਧਰਨਾ ਦੇ ਰਹੇ ਪ੍ਰਦਰਸ਼ਨਕਾਰੀਆਂ ਵਲੋਂ ਐਸ. ਜੀ. ਪੀ. ਸੀ. ਦੇ ਮੁਲਾਜ਼ਮਾਂ 'ਤੇ ਹਮਲਾ ਕਰ ਜ਼ਖ਼ਮੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਐਸ.ਜੀ.ਪੀ.ਸੀ. ਦੇ ਸਕੱਤਰ ਮਹਿੰਦਰ ਸਿੰਘ ਨੇ ਥਾਣਾ ਈ. ...

ਪੂਰੀ ਖ਼ਬਰ »

ਪ੍ਰਦਰਸ਼ਨਕਾਰੀਆਂ ਨੇ ਡਰਾਈਵਰ ਨੂੰ ਕੀਤਾ ਜ਼ਖ਼ਮੀ

ਅੰਮਿ੍ਤਸਰ, 25 ਅਕਤੂਬਰ (ਸ਼ੈਲੀ)-ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਵਲੋਂ ਕਾਰ ਦੇ ਡਰਾਈਵਰ ਨੂੰ ਜ਼ਖ਼ਮੀਂ ਕੀਤੇ ਜਾਣ ਦੀ ਖ਼ਬਰ ਹੈ | ਇਸ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਐਸ.ਜੀ.ਪੀ.ਸੀ. ਦੇ ਵਧੀਕ ਸਕੱਤਰ ਸੁਖਦੇਵ ਸਿੰਘ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਦੀ ਖੁੂਨੀ ਝੜਪ ਸਬੰਧੀ ਵੱਖ-ਵੱਖ ਜਥੇਬੰਦੀਆਂ ਦੇ ਪ੍ਰਤੀਕਰਮ

ਅੰਮਿ੍ਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ)-ਬੀਤੇ ਦਿਨ ਸ਼ੋ੍ਰਮਣੀ ਕਮੇਟੀ ਦਫ਼ਤਰ ਸਾਹਮਣੇ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਤੇ ਰੋਸ ਧਰਨਾ ਦੇ ਰਹੀਆਂ ਸਿੱਖ ਜਥੇਬੰਦੀਆਂ 'ਚ ਹੋਈ ਹਿੰਸਕ ਝੜਪ ਸਬੰਧੀ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਵੱਖੋ ਵੱਖਰੀ ਪ੍ਰਤੀਕਿਰਿਆ ...

ਪੂਰੀ ਖ਼ਬਰ »

ਕੋਰੋਨਾ ਦਾ ਅਸਰ : ਨਹੀਂ ਦਿਖਾਈ ਦਿੱਤੇ ਉੱਚੇ-ਉੱਚੇ ਪੁਤਲੇ ਅਤੇ ਨਾ ਹੀ ਦੇਖਣ ਨੂੰ ਮਿਲੀਆਂ ਝਾਕੀਆਂ

ਅੰਮਿ੍ਤਸਰ, 25 ਅਕਤੂਬਰ (ਹਰਮਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਦਾ ਅਸਰ ਇਸ ਵਾਰ ਦੁਸਹਿਰੇ ਦੇ ਤਿਉਹਾਰ 'ਤੇ ਸਾਫ ਨਜ਼ਰ ਆਇਆ | ਇਸ ਮੌਕੇ ਨਾ ਤਾਂ ਜਗ੍ਹ•ਾ-ਜਗ੍ਹ•ਾ 'ਤੇ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਰਾਵਣ, ਮੇਘਨਾਥ ਦੇ ਪੁਤਲੇ ਸਾੜੇ ਗਏ ਤੇ ਨਾ ਹੀ ਦੁਸਹਿਰਾ ਮੈਦਾਨਾਂ ...

ਪੂਰੀ ਖ਼ਬਰ »

ਕੋਰੋਨਾ ਦੇ 21 ਮਾਮਲਿਆਂ ਦੀ ਪੁਸ਼ਟੀ-2 ਮੌਤਾਂ

ਅੰਮਿ੍ਤਸਰ, 25 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਅੰਮਿ੍ਤਸਰ 'ਚ ਐਤਵਾਰ ਨੂੰ ਕੋਰੋਨਾ ਦੇ 21 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਦੋਂਕਿ 2 ਵਿਅਕਤੀਆਂ ਦੀ ਮੌਤ ਵੀ ਕੋਰੋਨਾ ਨਾਲ ਹੋ ਗਈ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਜਿਹੜੇ 21 ਮਾਮਲਿਆਂ ...

ਪੂਰੀ ਖ਼ਬਰ »

ਕਾਰ ਚੋਰੀ

ਅੰਮਿ੍ਤਸਰ, 25 ਅਕਤੂਬਰ (ਸ਼ੈਲੀ)-ਥਾਣਾ ਸਿਵਲ ਲਾਈਨ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਤਰਲੋਕ ਸਿੰਘ ਨੇ ਕਿਹਾ ਕਿ ਉਸ ਨੇ ਆਪਣੇ ਘਰ ਦੇ ਬਾਹਰ ਆਪਣੀ ਕਾਰ ਖੜੀ ਕੀਤੀ ਸੀ ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ | ਪੁਲਿਸ ਨੇ ਮਾਮਲਾ ਦਰਜ ਕਰ ਅਗਲੀ ਕਾਰਵਾਈ ...

ਪੂਰੀ ਖ਼ਬਰ »

ਸੁਲਤਾਨਵਿੰਡ ਵਿਖੇ ਨੌਜਵਾਨ ਦੀ ਮੌਤ ਨੂੰ ਲੈ ਕੇ ਪੁਲਿਸ 'ਤੇ ਲੱਗੇ ਕੁੱਟਮਾਰ ਕਰਨ ਦੇ ਦੋਸ਼

ਸੁਲਤਾਨਵਿੰਡ, 25 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਦੇ ਅਧੀਨ ਆਉਂਦੀ ਪੱਤੀ ਮਨਸੂਰ ਦੀ ਵਿਖੇ ਅੱਜ ਸਵੇਰੇ ਹੋਈ ਨੌਜਵਾਨ ਦੀ ਮੌਤ ਨੂੰ ਲੈ ਕੇ ਮਿ੍ਤਕ ਦੇ ਪਿਤਾ ਸੁੱਚਾ ਤੇ ਪਰਿਵਾਰਕ ਮੈਬਰਾਂ ਨੇ ਦੋਸ਼ ਲਾਉਂਦਿਆਂ ਦੱਸਿਆ ਕਿ ਮੇਰੇ ਲੜਕੇ ...

ਪੂਰੀ ਖ਼ਬਰ »

ਚਾਈਨਾ ਡੋਰ ਸਮੇਤ ਇਕ ਕਾਬੂ

ਅੰਮਿ੍ਤਸਰ, 25 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਸੀ. ਆਈ. ਏ. ਸਟਾਫ਼ ਵਲੋਂ ਚਾਈਨਾ ਡੋਰ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਸੀ. ਆਈ. ਏ. ਸਟਾਫ਼ 'ਚ ਤਾਇਨਾਤ ਏ.ਐਸ.ਆਈ. ਪਵਨ ਕੁਮਾਰ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਗੁਰਜੀਤ ਸਿੰਘ ਉਰਫ ਮੋਨੂੰ ...

ਪੂਰੀ ਖ਼ਬਰ »

ਸ਼ਵੇਤ ਮਲਿਕ ਦੇ ਘਰ ਸਾਹਮਣੇ ਧਰਨਾ 25ਵੇਂ ਦਿਨ ਵੀ ਜਾਰੀ

ਅੰਮਿ੍ਤਸਰ, 25 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ ਅੱਜ 25ਵੇਂ ਦਿਨ ਵੀ ਧਰਨਾ ਜਾਰੀ ਰਿਹਾ ¢ ਧਰਨਾ ਲਾ ਕੇ ਬੈਠੀਆਂ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਆਜ਼ਾਦ ਕਿਸਾਨ ਸੰਘਰਸ਼ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਨਿਕਲੇ ਆਪਣੇ ਹਲਕੇ 'ਚ

ਲੋੜਵੰਦਾਂ ਨੂੰ ਕੰਬਲ ਵੰਡ ਕੇ ਮਨਾਇਆ ਆਪਣਾ ਜਨਮ ਦਿਨ ਅਤੇ ਵਿਜੈ ਦਸ਼ਮੀ

ਅੰਮਿ੍ਤਸਰ, 25 ਅਕਤੂਬਰ (ਹਰਮਿੰਦਰ ਸਿੰਘ)- ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਵਿਜੈ ਦਸ਼ਮੀ ਦਾ ਤਿਉਹਾਰ ਅਤੇ ਆਪਣਾ ਜਨਮ ਸਾਂਝੇ ਤੌਰ 'ਤੇ ਲੋੜਵੰਦਾਂ ਦੀ ਮਦਦ ਕਰਕੇ ਮਨਾਇਆ | ਇਸ ਸਬੰਧ 'ਚ ਉਹ ਆਪਣੇ ਹਲਕੇ ਦੇ ਅਧੀਨ ਇਲਾਕੇ ਚਮਰੰਗ ਰੋਡ ਸਥਿਤ ਝੂਗੀਆਂ 'ਚ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਕਿਸਾਨ–ਮਜ਼ਦੂਰ ਜਥੇਬੰਦੀਆਂ ਨੇ ਫੂਕੇ ਮੋਦੀ ਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ

ਅਜਨਾਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ, ਐਸ ਪ੍ਰਸ਼ੋਤਮ)-ਦੁਸਿਹਰੇ ਦਾ ਤਿਉਹਾਰ ਅਜਨਾਲਾ ਵਿਖੇ ਕੀਰਤਨ ਦਰਬਾਰ ਸੁਸਾਇਟੀ ਦੀ ਖੁੱਲ੍ਹ•ੀ ਗਰਾਉਂਡ ਵਿਖੇ ਮਨਾਇਆ ਗਿਆ | ਨਿਊ ਸ਼ਿਵ ਸ਼ੰਕਰ ਡਰਾਮਾਟਿਕ ਕਲੱਬ ਵਲੋਂ ਕਰਵਾਏ ਵਿਸ਼ੇਸ਼ ਸਮਾਗਮ 'ਚ ਹਲਕਾ ਵਿਧਾਇਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX