ਤਾਜਾ ਖ਼ਬਰਾਂ


ਨਗਰ ਕੌਂਸਲ ਜੈਤੋ ਦੇ ਪ੍ਰਧਾਨ ਦੀ ਚੋਣ ਮੌਕੇ ਖੁੱਲ੍ਹ ਕੇ ਕਾਂਗਰਸ ਦੀ ਫੁੱਟ ਸਾਹਮਣੇ ਆਈ
. . .  20 minutes ago
ਜੈਤੋ, 7 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਵਿਖੇ ਕਾਂਗਰਸ ਦੀ ਆਪਸੀ ਫੁੱਟ ਉਸ ਵੇਲ੍ਹੇ ਸਾਹਮਣੇ ਆ ਗਈ ਜਦ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ 17 ਕੌਂਸਲਰਾਂ ਵਾਲੀ ਜੈਤੋ ਨਗਰ ਕੌਂਸਲ ਦੀ...
ਚੰਡੀਗੜ੍ਹ : ਵਿੱਦਿਅਕ ਸੰਸਥਾਵਾਂ ਲਈ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ
. . .  32 minutes ago
ਚੰਡੀਗੜ੍ਹ , 7 ਮਈ ( ਸੁਰਿੰਦਰਪਾਲ ਸਿੰਘ ) - ਚੰਡੀਗੜ੍ਹ ਵਿਚ ਵਿੱਦਿਅਕ ਸੰਸਥਾਵਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ , ਜਿਸ ਦੇ ਮੁਤਾਬਿਕ ਵਿੱਦਿਅਕ ਸੰਸਥਾਵਾਂ , ਕੋਚਿੰਗ ਸੈਂਟਰ ਅਤੇ ...
ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ
. . .  49 minutes ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਉਸ ਨੂੰ ਏਮਜ਼ ਹਸਪਤਾਲ...
ਮਾਯਾਵਤੀ ਨੇ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ 'ਤੇ ਕੀਤੀ ਟਿੱਪਣੀ
. . .  about 1 hour ago
ਲਖਨਊ, 7 ਮਈ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਯਾਵਤੀ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ ਦੀਆਂ ਘਟਨਾਵਾਂ 'ਤੇ ਚਿੰਤਾ...
ਸਿਆਚਿਨ ਦੇ ਸ਼ਹੀਦ ਅਮਰਦੀਪ ਸਿੰਘ ਕਰਮਗੜ੍ਹ ਦੇ ਭੋਗ ਮੌਕੇ ਪੰਜਾਬ ਸਰਕਾਰ ਵਲੋਂ ਮੁਆਵਜ਼ੇ ਦਾ ਚੈੱਕ ਭੇਟ
. . .  about 1 hour ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਪਿਛਲੇ ਦਿਨੀਂ ਸਿਆਚਿਨ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦੇ ਬਹਾਦਰ ਸਿਪਾਹੀ ਅਮਰਦੀਪ ਸਿੰਘ ...
ਮਾਛੀਵਾੜਾ ਵਿਚ ਕੋਰੋਨਾ ਦਾ ਕਹਿਰ ਹੋਇਆ ਘਾਤਕ,ਬੈਂਕ ਮੁਲਾਜ਼ਮ ਆਏ ਚਪੇਟ ਵਿਚ
. . .  about 1 hour ago
ਮਾਛੀਵਾੜਾ ਸਾਹਿਬ, 07 ਮਈ (ਮਨੋਜ ਕੁਮਾਰ) - ਮਾਛੀਵਾੜਾ ਸਾਹਿਬ ਵਿਚ ਕੋਰੋਨਾ ਦੇ ਵੱਧ ਰਹੇ ਕੇਸਾ ਨੇ ਆਮ ਲੋਕਾਂ ਲਈ ਫਿਰ ਇਕ ਨਵੀ ਮੁਸੀਬਤ ਪੈਦਾ ਕਰ ਦਿੱਤੀ ਹੈ । ਪੁਲਿਸ ਸਟੇਸ਼ਨ ਨਜ਼ਦੀਕ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਸਾਹਿਬਾਨ 'ਚ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ
. . .  about 1 hour ago
ਅੰਮ੍ਰਿਤਸਰ, 7 ਮਈ (ਜੱਸ) - ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਕਰਨ ਲਈ ਪੁੱਜਦੀਆਂ ਸੰਗਤਾਂ ਨੂੰ ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਾਰੇ ਬਾਜ਼ਾਰ 9 ਤੋਂ 3 ਵਜੇ ਤੱਕ ਖੁੱਲ੍ਹਣਗੇ - ਡੀ.ਸੀ.
. . .  about 1 hour ago
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ) - ਵਪਾਰ ਮੰਡਲ ਨਾਲ ਮੀਟਿੰਗ ਕਰਨ ਮਗਰੋਂ 'ਅਜੀਤ' ਨਾਲ ਗੱਲਬਾਤ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਵਿੰਦ ਕੁਮਾਰ ਨੇ ਦੱਸਿਆ ਕਿ...
ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲੇ 2 ਗ੍ਰਿਫ਼ਤਾਰ
. . .  about 2 hours ago
ਲੁਧਿਆਣਾ,07 ਮਈ (ਪਰਮਿੰਦਰ ਸਿੰਘ ਆਹੂਜਾ) ਲੁਧਿਆਣਾ ਪੁਲਿਸ ਨੇ ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ...
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  about 2 hours ago
ਫ਼ਿਰੋਜ਼ਪੁਰ (ਕੁੱਲਗੜ੍ਹੀ) 7 ਮਈ (ਸੁਖਜਿੰਦਰ ਸਿੰਘ ਸੰਧੂ) ਨਜ਼ਦੀਕੀ ਪਿੰਡ ਰੁਕਨ ਸ਼ਾਹ ਵਿਖੇ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ...
ਨਹੀਂ ਰਹੇ ਐਡਵੋਕੇਟ ਰਾਜਿੰਦਰ ਸਿੰਘ ਟਪਿਆਲਾ
. . .  about 2 hours ago
ਬਾਬਾ ਬਕਾਲਾ ਸਾਹਿਬ ,7 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਉਦੋਂ ਭਾਰੀ ਧੱਕਾ ਲੱਗਾ, ਜਦੋਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ, ...
ਸੰਯੁਕਤ ਰਾਸ਼ਟਰ ਦੀਆਂ ਏਜੰਸੀਆਂ ਨੇ ਭਾਰਤ ਨੂੰ ਭੇਜੀ ਮਦਦ
. . .  about 2 hours ago
ਨਵੀਂ ਦਿੱਲੀ , 7 ਮਈ - ਸੰਯੁਕਤ ਰਾਸ਼ਟਰ ਦੀਆਂ ਕਈ ਏਜੰਸੀਆਂ ਨੇ ਕੌਵੀਡ -19 ਮਹਾਂਮਾਰੀ ਨਾਲ ਨਜਿੱਠਣ ਲਈ ਅਤੇ ਭਾਰਤ ਨੂੰ ਆਪਣਾ ਸਮਰਥਨ ਦੇਣ ਲਈ ਤਕਰੀਬਨ 10,000 ਆਕਸੀਜਨ...
ਯੂ.ਐਸ. ਦੇ ਇਕ ਚੋਟੀ ਦੇ ਨੇਤਾ ਨੇ ਬਾਇਡਨ ਨੂੰ 60 ਮਿਲੀਅਨ ਐਸਟ੍ਰਾਜ਼ੇਨੇਕਾ ਟੀਕਾ ਖ਼ੁਰਾਕ ਭਾਰਤ ਲਈ ਜਾਰੀ ਕਰਨ ਦੀ ਅਪੀਲ ਕੀਤੀ
. . .  about 3 hours ago
ਅਮਰੀਕਾ , 7 ਮਈ - ਅਮਰੀਕੀ ਨਾਗਰਿਕ ਅਧਿਕਾਰਾਂ ਦੇ ਇਕ ਚੋਟੀ ਦੇ ਨੇਤਾ ਨੇ ਰਾਸ਼ਟਰਪਤੀ ਜੋ ਬਾਇਡਨ ਨੂੰ ਇਹ ਅਪੀਲ ਕੀਤੀ ਹੈ ਕਿ ਉਹ ਭਾਰਤ ਲਈ 60 ਮਿਲੀਅਨ ਐਸਟ੍ਰਾਜ਼ੇਨੇਕਾ ...
ਭਾਰਤ ਯਾਤਰਾ 'ਤੇ ਪਾਬੰਦੀ 15 ਮਈ ਤੋਂ ਬਾਅਦ ਨਹੀਂ ਵਧਾਈ ਜਾਵੇਗੀ - ਸਕਾਟ ਮੌਰਿਸਨ
. . .  about 3 hours ago
ਆਸਟਰੇਲੀਆ, 7 ਮਈ - ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ ਹੈ ਕਿ ਕੋਰੋਨਾਵਾਇਰਸ...
ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਲੱਗੀ ਭਿਆਨਕ ਅੱਗ
. . .  about 3 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ ) - ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਭਿਆਨਕ ਅੱਗ ਲੱਗ ਗਈ । ਜਿਸ ...
ਸਮੂਹ ਸਕੂਲ ਮੁੱਖੀਆਂ ਨੂੰ ਹਦਾਇਤ, ਸਮੇਂ ਸਮੇਂ 'ਤੇ ਹੋਵੇ ਕੋਵਿਡ 19 ਨਿਯਮਾਂ ਦੀ ਪਾਲਣਾ
. . .  about 2 hours ago
ਰੂਪਨਗਰ,ਪੋਜੇਵਾਲ ਸਰਾਂ , 7 ਮਈ - ( ਹਰਦੀਪ ਸਿੰਘ ਢੀਂਡਸਾ,ਨਵਾਂਗਰਾਈ ) - ਸਿੱਖਿਆ ਵਿਭਾਗ ਵਲੋਂ ਹਦਾਇਤ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਜਿੰਨਾਂ ਸਕੂਲਾਂ ਵਿਚ 10 ਤੋਂ ਵੱਧ ਅਧਿਆਪਕ ਅਤੇ ਕਰਮਚਾਰੀ...
ਨਿਯਮਾਂ ਦੀ ਪਾਲਨਾ ਕਰਵਾਉਣ ਵਾਲੇ ਅਫ਼ਸਰਾਂ ਦੇ ਸਾਹਮਣੇ ਨਹੀਂ ਹੋਈ ਸਰਕਾਰੀ ਹੁਕਮਾਂ ਦੀ ਪਾਲਨਾ
. . .  about 3 hours ago
ਫਗਵਾੜਾ, 7 ਮਈ ( ਹਰੀਪਾਲ ਸਿੰਘ) - ਇਕ ਪਾਸੇ ਤਾਂ ਸਰਕਾਰ ਕੋਵਿਡ 19 ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕਰ ਰਹੀ ਹੈ ਅਤੇ ਦੂਜੇ ਪਾਸੇ ਅੱਜ ਨਗਰ ਨਿਗਮ ਕੰਪਲੈਕਸ...
ਬੱਸ ਦੀ ਫੇਟ ਵੱਜਣ ਨਾਲ ਸਾਈਕਲ ਸਵਾਰ ਦੀ ਮੌਤ
. . .  about 4 hours ago
ਹਰੀਕੇ ਪੱਤਣ, 7 ਮਈ (ਸੰਜੀਵ ਕੁੰਦਰਾ) - ਹਰੀਕੇ ਅਮ੍ਰਿੰਤਸਰ ਰੋਡ 'ਤੇ ਬੱਸ ਦੀ ਫੇਟ ਵੱਜਣ ਕਾਰਨ ਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸਾਈਕਲ ਸਵਾਰ ਰਾਮ...
ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਮੁੱਖ ਦੋਸ਼ੀ ਪੁਲਿਸ ਹਿਰਾਸਤ ਵਿਚੋਂ ਹੋਇਆ ਫ਼ਰਾਰ
. . .  about 4 hours ago
ਲੁਧਿਆਣਾ, 7 ਮਈ - ਪਰਮਿੰਦਰ ਸਿੰਘ ਆਹੂਜਾ - ਥਾਣਾ ਡਾਬਾ ਦੀ ਪੁਲਿਸ ਵਲੋਂ ਬੀਤੇ ਦਿਨ ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਮੁੱਖ ਕਥਿਤ ਦੋਸ਼ੀ ਹਰਵਿੰਦਰ ਕੁਮਾਰ ਪੁਲਿਸ ਹਿਰਾਸਤ ਵਿਚੋਂ ...
ਮਹਿਲ ਕਲਾਂ (ਬਰਨਾਲਾ) ਦੇ ਨੌਜਵਾਨ ਦਾ ਮਨੀਲਾ ਵਿਚ ਹੋਇਆ ਦਿਹਾਂਤ
. . .  about 4 hours ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਕਸਬਾ ਮਹਿਲ ਕਲਾਂ (ਬਰਨਾਲਾ) ਨਾਲ ਸਬੰਧਿਤ ਨੌਜਵਾਨ ਦੀ ਮਨੀਲਾ 'ਚ ਮੌਤ ਹੋਣ ਦਾ ਪਤਾ...
ਵੀਡੀਓ ਕਾਨਫਰੰਸਿੰਗ ਰਾਹੀਂ ਸੋਨੀਆ ਗਾਂਧੀ ਦੀ ਕਾਂਗਰਸ ਦੀ ਸੰਸਦੀ ਪਾਰਟੀ ਨਾਲ ਮੀਟਿੰਗ
. . .  about 5 hours ago
ਨਵੀਂ ਦਿੱਲੀ , 7 ਮਈ - ਵੀਡੀਓ ਕਾਨਫਰੰਸਿੰਗ ਰਾਹੀਂ ਪਾਰਟੀ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੀ ਸੰਸਦੀ ਪਾਰਟੀ ਦੀ ਬੈਠਕ ...
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੀ ਅਦਾਲਤ ਵਿਖੇ ਪਹੁੰਚੇ
. . .  about 5 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਜਾਣਕਾਰੀ ਨਾ ਮਿਲਣ ਕਰ ਕੇ ਅਤੇ ਬੇਅਦਬੀ ਮਾਮਲੇ ਦੀ ਪੜਤਾਲ ਲਈ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ...
ਕੋਵੀਡ -19 ਮਹਾਂਮਾਰੀ ਦੇ ਵਿਰੁੱਧ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਪਤਨੀ ਅਨੁਸ਼ਕਾ ਨੇ ਦਾਨ ਕੀਤੇ 2 ਕਰੋੜ ਰੁਪਏ
. . .  about 5 hours ago
ਨਵੀਂ ਦਿੱਲੀ , 7 ਮਈ - ਭਾਰਤੀ ਕਪਤਾਨ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਅਦਾਕਾਰਾ ਪਤਨੀ ਅਨੁਸ਼ਕਾ ਸ਼ਰਮਾ ਨੇ ਇਕ ਫ਼ੰਡ ਜੁਟਾਉਣ ਵਾਲੇ ਪ੍ਰਾਜੈਕਟ ਲਈ 2 ਕਰੋੜ ਰੁਪਏ...
ਕੋਰੋਨਾ ਪਾਜ਼ੀਟਿਵ ਆਏ ਡੀ.ਏ.ਵੀ. ਸਕੂਲ ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਮੌਤ
. . .  about 5 hours ago
ਬਠਿੰਡਾ , 7 ਮਈ (ਅਮ੍ਰਿਤਪਾਲ ਸਿੰਘ ਵਲਾਣ) - ਡੀ.ਏ.ਵੀ. ਸਕੂਲ, ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਅੱਜ ਮੌਤ ਹੋ ਗਈ ਹੈ। ਉਹ 10 ਦਿਨ ਪਹਿਲਾਂ...
ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਭਾਰਤ ਨੂੰ ਭੇਜ ਰਹੇ ਹਨ ਕੋਵੀਡ -19 ਰਾਹਤ ਸਮਗਰੀ
. . .  about 5 hours ago
ਨਿਊ ਯਾਰਕ, 7 ਮਈ - ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਨੇ ਕੋਵੀਡ -19 ਰਾਹਤ ਸਮਗਰੀ ਭਾਰਤ ਨੂੰ ਭੇਜਣ ਲਈ ਜੰਗੀ ਪੱਧਰ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਕੱਤਕ ਸੰਮਤ 552
ਿਵਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਫਾਜ਼ਿਲਕਾ / ਅਬੋਹਰ

ਗੋਬਿੰਦ ਨਗਰੀ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਜਲਾਲਾਬਾਦ, 26 ਅਗਸਤ (ਕਰਨ ਚੁਚਰਾ)-ਸ਼ਹਿਰ ਦੀ ਗੋਬਿੰਦ ਨਗਰੀ 'ਚ ਇਕ 20 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਘਟਨਾ ਤੋਂ ਪਹਿਲਾਂ ਨੌਜਵਾਨ ਨੂੰ ਘਰ 'ਚੋਂ ਬਾਹਰ ਲਿਆਂਦਾ ਗਿਆ ਅਤੇ ਬਾਹਰ ਗਲੀ 'ਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਰੂਪ 'ਚ ਜ਼ਖਮੀ ਕਰ ਦਿੱਤਾ ਗਿਆ ਅਤੇ ਹਮਲਾਵਰ ਫਰਾਰ ਹੋ ਗਏ | ਜ਼ਖਮੀ ਹਾਲਤ 'ਚ ਮੁਹੱਲਾ ਵਾਸੀਆਂ ਵਲੋਂ ਨੌਜਵਾਨ ਨੂੰ ਸਿਵਲ ਹਸਪਤਾਲ 'ਚ ਲੈ ਜਾਇਆ ਗਿਆ ਜਿਸ ਤੋਂ ਬਾਅਦ ਹਾਲਤ ਗੰਭੀਰ ਹੋਣ ਕਾਰਨ ਉਸ ਨੰੂ ਫਰੀਦਕੋਟ ਲਈ ਰੈਫ਼ਰ ਕਰ ਦਿੱਤਾ ਜਿੱਥੇ ਉਸ ਦੀ ਹਸਪਤਾਲ 'ਚ ਮੌਤ ਹੋ ਗਈ | ਜਾਣਕਾਰੀ ਦਿੰਦੇ ਹੋਏ ਮਿ੍ਤਕ ਪਿ੍ੰਸ (20) ਦੀ ਭਾਬੀ ਪਰਮਜੀਤ ਕੌਰ ਨੇ ਦੱਸਿਆ ਕਿ ਰਾਤ ਕਰੀਬ 11 ਵਜੇ ਸਾਰਾ ਪਰਿਵਾਰ ਹੀ ਘਰ 'ਚ ਇਕੱਠੇ ਬੈਠੇ ਸੀ ਅਤੇ ਘਰ ਦਾ ਦਰਵਾਜ਼ਾ ਖੁੱਲਿ੍ਹਆ ਸੀ ਅਤੇ 5-6 ਲੋਕ ਅੰਦਰ ਆ ਵੜੇ ਜਿਨ੍ਹਾਂ ਕੋਲ ਪਿਸਤੌਲ ਕਾਪੇ-ਕ੍ਰਿਪਾਨਾਂ ਸਨ ਅਤੇ ਆਉਂਦਿਆਂ ਹੀ ਉਨ੍ਹਾਂ ਮੇਰੇ ਦੇਵਰ ਪਿ੍ੰਸ ਨੂੰ ਖਿੱਚ ਕੇ ਬਾਹਰ ਗਲੀ 'ਚ ਲਿਆਂਦਾ ਅਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਜ਼ਖਮੀ ਕਰ ਦਿੱਤਾ ਅਤੇ ਜਦੋਂ ਰੌਲਾ ਪਾਇਆ ਤਾਂ ਪਿ੍ੰਸ ਦੇ ਸਰੀਰ 'ਚ ਕਾਫ਼ੀ ਖ਼ੂਨ ਵਹਿ ਰਿਹਾ ਸੀ ਅਤੇ ਹਮਲਾਵਰ ਫਰਾਰ ਹੋ ਗਏ | ਜਿਸ ਤੋਂ ਬਾਅਦ ਮੁਹੱਲਾ ਵਾਸੀਆਂ ਦੇ ਸਹਿਯੋਗ ਨਾਲ ਮੇਰੇ ਦੇਵਰ ਨੂੰ ਜ਼ਖਮੀ ਹਾਲਤ 'ਚ ਹਸਪਤਾਲ ਲੈ ਜਾਇਆ ਗਿਆ | ਉਸ ਨੇ ਦੱਸਿਆ ਕਿ ਪਿ੍ੰਸ ਇਕ ਰਾਈਸ ਮਿੱਲ 'ਤੇ ਬਤੌਰ ਲੇਬਰ ਦਾ ਕੰਮ ਕਰਦਾ ਸੀ | ਉੱਧਰ ਜਦੋਂ ਮੁਹੱਲਾ ਵਾਸੀਆਂ ਦਾ ਕਹਿਣਾ ਹੈ ਕਿ ਰਾਤ 11 ਵਜੇ ਜਦੋਂ ਰੌਲਾ ਪਿਆ ਤਾਂ ਸਾਡੇ ਪਹੁੰਚ ਤੋਂ ਪਹਿਲਾਂ ਹਮਲਾਵਰ ਫਰਾਰ ਹੋ ਚੁੱਕੇ ਸਨ ਅਤੇ ਗੋਬਿੰਦ ਨਗਰੀ 'ਚ ਕਾਫ਼ੀ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ਉਧਰ ਥਾਣਾ ਸਿਟੀ ਐਸ.ਐਚ.ਓ ਨਾਲ ਜਦੋਂ ਇਸ ਬਾਰੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਿ੍ਤਕ ਦੀ ਮਾਂ ਦੇ ਬਿਆਨਾਂ 'ਤੇ ਕੇਸ ਦਰਜ ਕੀਤਾ ਜਾ ਰਿਹਾ ਹੈ ਅਤੇ ਜੋ ਬਿਆਨ ਲਿਖਾਏ ਜਾਣਗੇ ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ |

ਦਸਹਿਰੇ ਦੀ ਰਾਤ ਫ਼ਾਜ਼ਿਲਕਾ ਸ਼ਹਿਰ ਅੰਦਰ ਰਹੀ ਚੋਰਾਂ ਦੀ ਚਾਂਦੀ

ਫ਼ਾਜ਼ਿਲਕਾ, 26 ਅਕਤੂਬਰ (ਅਮਰਜੀਤ ਸ਼ਰਮਾ)-ਦਸਹਿਰੇ ਵਾਲੀ ਰਾਤ ਫ਼ਾਜ਼ਿਲਕਾ ਸ਼ਹਿਰ ਪੂਰੀ ਤਰ੍ਹਾਂ ਚੋਰਾਂ ਅਤੇ ਲੁਟੇਰਿਆਂ ਦੇ ਹਵਾਲੇ ਰਿਹਾ ਅਤੇ ਇਕ ਰਾਤ ਅੰਦਰ ਹੀ ਚੋਰਾਂ ਨੇ ਕਰੀਬ ਅੱਧੀ ਦਰਜਨ ਥਾਵਾਂ 'ਤੇ ਚੋਰੀ ਅਤੇ ਲੁੱਟਾਂ ਖੋਹਾਂ ਦੀ ਵਾਰਦਾਤਾਂ ਨੂੰ ਅੰਜਾਮ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ 3 ਖ਼ਿਲਾਫ਼ ਮਾਮਲਾ ਦਰਜ਼

ਫ਼ਾਜ਼ਿਲਕਾ, 26 ਅਕਤੂਬਰ (ਅਮਰਜੀਤ ਸ਼ਰਮਾ)-ਸਦਰ ਥਾਣਾ ਪੁਲਿਸ ਨੇ ਕੁੱਟਮਾਰ ਦੇ ਦੋਸ਼ ਵਿਚ 3 ਵਿਅਕਤੀਆਂ ਵਿਰੁੱਧ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਨਵੀਂ ਆਬਾਦੀ ਫ਼ਾਜ਼ਿਲਕਾ ਵਾਸੀ ਸਚਿਤ ਕੰਬੋਜ ਪੁੱਤਰ ਰਾਮ ਕ੍ਰਿਸ਼ਨ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਡੀ. ਏ .ਵੀ. ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਲੋਂ ਅੰਤਰ ਕਾਲਜ ਆਨਲਾਈਨ ਪੀ. ਪੀ. ਟੀ. ਬਣਾਉਣ ਦੇ ਮੁਕਾਬਲੇ ਕਰਵਾਏ

ਅਬੋਹਰ, 26 ਅਕਤੂਬਰ (ਕੁਲਦੀਪ ਸਿੰਘ ਸੰਧੂ)- ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿਚ ਕਾਲਜ ਪਿ੍ੰਸੀਪਲ ਡਾ: ਸ੍ਰੀਮਤੀ ਉਰਮਿਲ ਸੇਠੀ ਦੀ ਅਗਵਾਈ ਵਿਚ ਕਾਲਜ ਦੇ ਕੰਪਿਊਟਰ ਵਿਭਾਗ ਅਤੇ ਪੰਜਾਬੀ ਵਲੋਂ ਅੰਤਰ ਕਾਲਜ ਪੀ.ਪੀ.ਟੀ. ਬਣਵਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ਦਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਚੰਨਣਖੇੜਾ ਪਿੰਡ ਇਕਾਈ ਦੀ ਚੋਣ

ਅਬੋਹਰ,26 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜਿਥੇ ਕੇਂਦਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਦੇ ਖ਼ਿਲਾਫ਼ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਤੇ ਧਰਨੇ ਪ੍ਰਦਰਸ਼ਨ ਲਾਏ ਜਾ ਰਹੇ ਹਨ | ਉਥੇ ਜਥੇਬੰਧਕ ਢਾਂਚੇ ਵਿਚ ਵੀ ...

ਪੂਰੀ ਖ਼ਬਰ »

ਡੇਂਗੂ ਨਾਲ ਹੋਈਆਂ ਮੌਤਾਂ ਲਈ ਨਗਰ ਨਿਗਮ ਜ਼ਿੰਮੇਵਾਰ-ਸ਼ਿਵਰਾਜ ਗੋਇਲ

ਅਬੋਹਰ, 26 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਸ਼ਹਿਰ ਵਿਚ ਜੇਕਰ ਕੋਰੋਨਾ ਬਿਮਾਰ ਘਟੀ ਹੈ ਤਾਂ ਹੁਣ ਡੇਂਗੂ ਦਾ ਪ੍ਰਕੋਪ ਦਿਨੋਂ ਦਿਨ ਵਧਦਾ ਜਾ ਰਿਹਾ ਹੈ | ਜਿਸ ਕਾਰਨ ਮੌਤਾਂ ਵੀ ਹੋ ਰਹੀਆਂ ਹਨ | ਇਹ ਇਕ ਚਿੰਤਾ ਦਾ ਵਿਸ਼ਾ ਹੈ ਤੇ ਇਸ ਲਈ ਨਗਰ ਨਿਗਮ ਸਿੱਧੇ ਤੌਰ 'ਤੇ ...

ਪੂਰੀ ਖ਼ਬਰ »

ਸ਼ਹਿਰ 'ਚ ਵਧਿਆ ਡੇਂਗੂ ਦਾ ਕਹਿਰ, 4 ਦਿਨਾਂ 'ਚ ਦੋ ਮੌਤਾਂ ਨਹੀਂ ਹੋ ਰਹੀ ਫੋਗਿੰਗ ਦੀ ਵਿਵਸਥਾ

ਅਬੋਹਰ, 26 ਅਕਤੂਬਰ (ਕੁਲਦੀਪ ਸਿੰਘ ਸੰਧੂ)-ਸ਼ਹਿਰ ਵਿਚ ਕੋਰੋਨਾ ਮਹਾਂਮਾਰੀ ਤੋਂ ਬਾਅਦ ਹੁਣ ਡੇਂਗੂ ਦਾ ਪ੍ਰਕੋਪ ਥੰਮ੍ਹਣ ਦਾ ਨਾਮ ਨਹੀਂ ਲੈ ਰਿਹਾ | ਹੁਣ ਤੱਕ ਸ਼ਹਿਰ ਵਿਚ ਪਿਛਲੇ ਚਾਰ ਦਿਨਾਂ ਦੌਰਾਨ ਦੋ ਮੌਤਾਂ ਹੋ ਚੁੱਕੀਆਂ ਹਨ | ਸਭ ਤੋਂ ਦੁੱਖ ਦੇਣ ਵਾਲੀ ਇਹ ਗੱਲ ਹੈ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਨੇ ਰਾਈਸ ਮਿੱਲ ਮਾਲਕ ਨੂੰ ਕੀਤਾ 7 ਲੱਖ 46 ਹਜ਼ਾਰ ਦਾ ਜੁਰਮਾਨਾ

ਅਬੋਹਰ, 26 ਅਕਤੂਬਰ (ਕੁਲਦੀਪ ਸਿੰਘ ਸੰਧੂ)-ਰਾਈਸ ਮਿੱਲ ਮਾਲਕ ਖ਼ਿਲਾਫ਼ ਸਥਾਨਕ ਮਾਰਕੀਟ ਕਮੇਟੀ ਨੇ ਵੱਡੀ ਕਾਰਵਾਈ ਕਰਦੇ ਹੋਏ 3 ਲੱਖ 73 ਹਜ਼ਾਰ ਰੁਪਏ ਮਾਰਕੀਟ ਫ਼ੀਸ ਦੀ ਵਸੂਲੀ ਤੋਂ ਇਲਾਵਾ ਉਸ ਨੂੰ ਇੰਨੀ ਹੀ ਰਕਮ ਜੁਰਮਾਨਾ ਭਰਨ ਦਾ 72 ਘੰਟਿਆਂ ਦਾ ਨੋਟਿਸ ਜਾਰੀ ਕੀਤਾ ਹੈ | ...

ਪੂਰੀ ਖ਼ਬਰ »

ਪਰਾਲੀ ਦੀ ਸਾਂਭ-ਸੰਭਾਲ 'ਚ ਪਿੰਡ ਰਾਜਾਂ ਵਾਲੀ ਦਾ ਮੋਹਰੀ ਕਿਸਾਨ ਰਾਜ ਕਮਲ

ਬੱਲੂਆਣਾ, 26 ਅਕਤੂਬਰ (ਸੁਖਜੀਤ ਸਿੰਘ ਬਰਾੜ)- ਪਿੰਡ ਰਾਜਾਂ ਵਾਲੀ ਦਾ ਨੌਜਵਾਨ ਕਿਸਾਨ ਰਾਜ ਕਮਲ ਦੱਸਦਾ ਹੈ ਕਿ ਉਸ ਨੇ ਪਿਛਲੇ 4 ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਈ ਜਿਸ ਕਾਰਨ ਉਸ ਨੂੰ ਫ਼ਸਲ ਦੇ ਝਾੜ ਵਿਚ ਤਾਂ ਵਾਧਾ ਹੋਇਆ ਹੀ ਹੈ ਬਲਕਿ ਉਹ ਵਾਤਾਵਰਨ ...

ਪੂਰੀ ਖ਼ਬਰ »

ਡੇਂਗੂ ਮਲੇਰੀਆ ਦੀ ਰੋਕਥਾਮ ਲਈ ਨਗਰ ਕੌਾਸਲ ਫਾਜ਼ਿਲਕਾ ਵਲੋਂ ਕਰਵਾਈ ਫ਼ੋਗਿੰਗ

ਫ਼ਾਜ਼ਿਲਕਾ, 26 ਅਕਤੂਬਰ (ਅਮਰਜੀਤ ਸ਼ਰਮਾ)-ਨਗਰ ਕੌਾਸਲ ਫ਼ਾਜ਼ਿਲਕਾ ਦੇ ਪ੍ਰਬੰਧਕ ਸੂਬਾ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਮਲੇਰੀਆ ਦੀ ਰੋਕਥਾਮ ਲਈ ਸਿਹਤ ਵਿਭਾਗ ਨਾਲ ਮਿਲ ਕੇ ਲਗਾਤਾਰ ਫੋਗਿੰਗ ਸਪਰੇਅ ਅਤੇ ਡੇਂਗੂ ਲਾਰਵੇ ਦੀ ਚੈਕਿੰਗ ਅਤੇ ਚਲਾਨ ਦੀ ...

ਪੂਰੀ ਖ਼ਬਰ »

ਜ਼ਿਲੇ੍ਹ ਅੰਦਰ ਲਗਪਗ 93 ਫ਼ੀਸਦੀ ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਦਿੱਤੀ ਮਾਤ-ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 26 ਅਕਤੂਬਰ (ਅਮਰਜੀਤ ਸ਼ਰਮਾ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਨਾਲ ਸਬੰਧਿਤ ਹੁਣ ਤੱਕ 92.90 ਫ਼ੀਸਦੀ ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਪਟਾਕਿਆਂ ਦੇ ਲਾਇਸੰਸ ਸੇਵਾ ਕੇਂਦਰਾਂ ਰਾਹੀਂ ਹੀ ਅਪਲਾਈ ਹੋ ਸਕਣਗੇ

ਮੰਡੀ ਲਾਧੂਕਾ, 26 ਅਕਤੂਬਰ (ਰਾਕੇਸ਼ ਛਾਬੜਾ)-ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਪਟਾਕਿਆਂ ਦੇ ਆਰਜ਼ੀ ਲਾਇਸੰਸ ਜ਼ਿਲੇ੍ਹ ਦੇ ਸੇਵਾ ਕੇਂਦਰਾਂ ਰਾਹੀ ਹੀ ਅਪਲਾਈ ਕੀਤੇ ਜਾ ਸਕਦੇ ਹਨ | ਇਸ ਲਈ 100 ਰੁਪਏ ਦੀ ਸੁਵਿਧਾ ਫ਼ੀਸ ਹੋਵੇਗੀ ਅਤੇ ਜ਼ਿਲੇ੍ਹ ਦਾ ਕੋਈ ਵੀ ...

ਪੂਰੀ ਖ਼ਬਰ »

ਸਵਾਮਨੀ ਭੇਟ ਕਰਵਾ ਕੇ ਮਨਾਇਆ ਪੋਤੇ ਦਾ ਜਨਮ ਦਿਨ

ਫ਼ਾਜ਼ਿਲਕਾ, 26 ਅਕਤੂਬਰ (ਅਮਰਜੀਤ ਸ਼ਰਮਾ)-ਸਮਾਜਸੇਵੀ ਐਡਵੋਕੇਟ ਸੁਭਾਸ਼ ਕਟਾਰੀਆ ਨੇ ਆਪਣੇ ਪੋਤੇ ਪਿਰਆਂਸ ਕਟਾਰੀਆ ਦੇ ਜਨਮ ਦਿਨ ਮੌਕੇ ਸਥਾਨਕ ਗਊਸ਼ਾਲਾ ਵਿਖੇ ਸਵਾਮਨੀ ਭੇਟ ਕਰਵਾਈ | ਸੁਭਾਸ਼ ਕਟਾਰੀਆ ਨੇ ਦੱਸਿਆ ਕਿ ਉਨ੍ਹਾਂ ਪਰਿਵਾਰ ਦੇ ਕਿਸੇ ਵੀ ਮੈਂਬਰ ਦੇ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਦੋ ਚੋਰ ਨਾਮਜ਼ਦ

ਅਬੋਹਰ, 26 ਅਕਤੂਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-1 ਦੀ ਪੁਲਿਸ ਨੇ ਮੋਟਰਸਾਈਕਲ, ਪਰਸ ਅਤੇ ਮੋਬਾਈਲ ਫ਼ੋਨ ਚੋਰੀ ਕਰਨ ਦੇ ਦੋਸ਼ ਹੇਠ ਦੋ ਜਣਿਆਂ ਨੂੰ ਨਾਮਜ਼ਦ ਕੀਤਾ ਹੈ | ਸਹਾਇਕ ਥਾਣੇਦਾਰ ਬਹਾਦਰ ਸਿੰਘ ਸਮੇਤ ਪੁਲਿਸ ਪਾਰਟੀ ਸਰਕੁਲਰ ਰੋਡ 'ਤੇ ਗਸ਼ਤ ਕਰ ਰਹੇ ਸੀ ...

ਪੂਰੀ ਖ਼ਬਰ »

ਬੱਚਿਆਂ ਨੇ ਦਸਹਿਰੇ ਮੌਕੇ ਰਾਵਣ ਦਾ ਪੁਤਲਾ ਫੂਕਿਆ

ਅਬੋਹਰ, 26 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਗਲੀ ਨੰਬਰ 4 ਦੇ ਵਸਨੀਕ ਬੱਚਿਆਂ ਵਲੋਂ ਦੁਸਹਿਰੇ ਮੌਕੇ ਰਾਵਣ ਦਾ ਪੁਤਲਾ ਫੂਕਿਆ ਗਿਆ | ਇਸ ਦੌਰਾਨ ਬੱਚਿਆਂ ਨੇ ਉਤਸ਼ਾਹ ਨਾਲ ਦਸਹਿਰਾ ਮਨਾਇਆ | ਬੱਚਿਆਂ ਨੇ ਆਪਣੇ ਵਲੋਂ ਹੀ ਤਿਆਰ ਕੀਤੇ ਗਏ ਰਾਵਣ ਦੇ ਬੁੱਤ ...

ਪੂਰੀ ਖ਼ਬਰ »

ਨਿਹਾਲ ਖੇੜਾ 'ਚ ਕਿਸਾਨ ਮੇਲਾ ਲਗਾਇਆ

ਬੱਲੂਆਣਾ, 26 ਅਕਤੂਬਰ (ਸੁਖਜੀਤ ਸਿੰਘ ਬਰਾੜ)-ਬੋਲਗਾਰਡ ਕੰਪਨੀ ਵਲੋਂ ਇਲਾਕੇ ਦੇ ਪਿੰਡ ਨਿਹਾਲ ਖੇੜਾ ਦੇ ਵਿਕਾਸਸ਼ੀਲ ਕਿਸਾਨ ਰਵੀ ਕਾਂਤ ਦੇ ਨਰਮੇ ਦੇ ਖੇਤ ਵਿਚ ਕਿਸਾਨ ਮੇਲਾ ਲਗਾ ਕੇ ਕਿਸਾਨਾਂ ਨੂੰ ਨਰਮੇ ਦੀ ਫ਼ਸਲ ਨੂੰ ਬਿਮਾਰੀਆਂ ਤੋਂ ਬਚਾਉਣ ਤੇ ਨਰਮਾ ਦੇ ਵੱਧ ...

ਪੂਰੀ ਖ਼ਬਰ »

ਕੈਂਸਰ ਦੀ ਭਿਆਨਕ ਬਿਮਾਰੀ ਨੇ ਇਕ ਹੋਰ ਨੌਜਵਾਨ ਨੂੰ ਮੌਤ ਦਿੱਤੀ

ਮੰਡੀ ਲਾਧੂਕਾ, 26 ਅਕਤੂਬਰ (ਰਾਕੇਸ਼ ਛਾਬੜਾ)-ਮੰਡੀ ਵਿਚ ਸ਼ਟਰਿੰਗ ਦਾ ਕੰਮ ਕਰਨ ਵਾਲੇ ਇਕ ਨੌਜਵਾਨ ਦੀ ਬਲੱਡ ਕੈਂਸਰ ਦੇ ਨਾਲ ਮੌਤ ਹੋ ਜਾਣ ਦੀ ਸੂਚਨਾ ਹੈ | ਜਾਣਕਾਰੀ ਦੇ ਅਨੁਸਾਰ ਮੰਡੀ ਵਾਸੀ ਰਾਕੇਸ਼ ਕੰਬੋਜ 30 ਪੁੱਤਰ ਪ੍ਰੇਮ ਕੰਬੋਜ ਜਿਹੜਾ ਕਿ ਪਿਛਲੇ ਸਮੇਂ ਦੌਰਾਨ ...

ਪੂਰੀ ਖ਼ਬਰ »

ਫਲਾਂ ਉੱਤੇ ਲਗਾਏ ਗਏ ਸਟਿੱਕਰਾਂ ਦੀ ਗੂੰਦ ਸਿਹਤ ਲਈ ਘਾਤਕ-ਖੋਸਲਾ

ਮੰਡੀ ਲਾਧੂਕਾ, 26 ਅਕਤੂਬਰ (ਰਾਕੇਸ਼ ਛਾਬੜਾ)- ਸਰਹੱਦੀ ਖੇਤਰ ਵਿਚ ਫਲਾਂ 'ਤੇ ਬੈੱਸਟ ਕਵਾਲਿਟੀ ਦਾ ਸਟਿੱਕਰ ਲਗਾ ਕੇ ਫਲ ਵੇਚਣ ਵਾਲੇ ਦੁਕਾਨਦਾਰਾਂ ਦੀ ਹੁਣ ਖ਼ੈਰ ਨਹੀ | ਜ਼ਿਲ੍ਹਾ ਫ਼ਾਜ਼ਿਲਕਾ ਦੇ ਫੂਡ ਸੇਫ਼ਟੀ ਅਫ਼ਸਰ ਅਭੀਨਵ ਖੋਸਲਾ ਨੇ ਕਿਹਾ ਹੈ ਕਿ ਫਲ ...

ਪੂਰੀ ਖ਼ਬਰ »

ਝੁੱਗੀਆਂ ਕੇਹਰ ਸਿੰਘ ਦੇ ਬਰਾੜ ਪਰਿਵਾਰ ਨੂੰ ਸਦਮਾ

ਮੰਡੀ ਅਰਨੀਵਾਲਾ, 26 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਪਿੰਡ ਢਿੱਪਾਂਵਾਲੀ ਦੀ ਢਾਣੀ ਝੁੱਗੀਆਂ ਕੇਹਰ ਸਿੰਘ ਦੇ ਬਰਾੜ ਪਰਿਵਾਰ ਨੂੰ ਉਸ ਵੇਲੇ ਸਦਮਾ ਲੱਗਾ | ਜਦ ਸ਼ਿਵਰਾਜ ਸਿੰਘ ਬਰਾੜ ਸਪੁੱਤਰ ਸ: ਬਖ਼ਤਾਵਰ ਸਿੰਘ ਬਰਾੜ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ | ਉਹ ਬਲਤੇਜ ...

ਪੂਰੀ ਖ਼ਬਰ »

ਕਾਂਗਰਸ ਗ਼ਰੀਬਾਂ ਦੇ ਮੂੰਹ ਦੀ ਰੋਟੀ 'ਤੇ ਵੀ ਵੋਟਾਂ ਦੀ ਰਾਜਨੀਤੀ ਕਰਨ ਲੱਗੀ-ਜਿਆਣੀ

ਫ਼ਾਜ਼ਿਲਕਾ, 26 ਅਕਤੂਬਰ (ਦਵਿੰਦਰ ਪਾਲ ਸਿੰਘ)-ਸਾਬਕਾ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਵਿਧਾਨ ਸਭਾ ਹਲਕੇ ਅਬੋਹਰ ਵਿਚੋਂ ਕੇਂਦਰ ਸਰਕਾਰ ਵਲੋਂ ਭੇਜੀ ਗਈ ਰਾਸ਼ਨ ਸਮੱਗਰੀ ਨੂੰ ਕੀੜੇ ਲੱਗਣ ਦੇ ਮਾਮਲੇ ਦੀ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸਫਾਈ ਪੱਖੋਂ ਸ਼ਹਿਰ ਦੇ ਹਾਲਾਤ ਜਲਦੀ ਸੁਧਰਨਗੇ-ਸੰਦੀਪ ਜਾਖੜ

ਆਪਣਾ ਅਬੋਹਰ ਆਪਣੀ ਆਭਾ ਟੀਮ ਨੇ ਬੱਸ ਅੱਡੇ ਤੇ ਕੀਤੀ ਸਫਾਈ ਅਬੋਹਰ, 26 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਸੰਧੂ)- ਸਰਵੇ ਅਨੁਸਾਰ ਦੇਸ਼ ਦੇ ਗੰਦੇ ਸ਼ਹਿਰਾਂ ਵਿਚ ਤੀਜੇ ਸਥਾਨ 'ਤੇ ਆਉਣ ਵਾਲੇ ਅਬੋਹਰ ਸ਼ਹਿਰ ਨੂੰ ਮੁੜ ਸਾਫ ਸੁਥਰਾ ਬਣਾਉਣ ਲਈ ਜਿਥੇ ...

ਪੂਰੀ ਖ਼ਬਰ »

ਖਿੱਪਾਵਾਲੀ ਦੇ ਕਿਸਾਨ ਬੱਬਲਜੀਤ ਸਿੰਘ ਬਰਾੜ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਬੱਲੂਆਣਾ, 26 ਅਕਤੂਬਰ (ਸੁਖਜੀਤ ਸਿੰਘ ਬਰਾੜ)-ਪਿੰਡ ਖਿੱਪਾਵਾਲੀ ਦੇ ਵਿਕਾਸਸ਼ੀਲ ਤੇ ਕਿਸਾਨ ਬੱਬਲਜੀਤ ਸਿੰਘ ਬਰਾੜ ਨੇ ਪੰਜਾਬ ਦੇ ਰਾਜਪਾਲ ਬੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰ ਡਾਵਾਂ-ਡੋਲ ਚੱਲ ਰਹੀ ਕਿਸਾਨੀ ਬਾਰੇ ਜਾਣੂ ਕਰਵਾਇਆ | ਬੱਬਲਜੀਤ ਸਿੰਘ ਬਰਾੜ ਜੋ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪੇਂਟਿੰਗ ਮੁਕਾਬਲੇ ਦਾ ਨਤੀਜਾ ਐਲਾਨਿਆ

ਫ਼ਾਜ਼ਿਲਕਾ 26 ਅਕਤੂਬਰ (ਦਵਿੰਦਰ ਪਾਲ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਆਨਲਾਈਨ ਵਿੱਦਿਅਕ ਮੁਕਾਬਲਿਆਂ ਦੀ ਲੜੀ ਵਿਚੋਂ ਜ਼ਿਲ੍ਹਾ ਪੱਧਰੀ ਪੇਂਟਿੰਗ ਮੁਕਾਬਲੇ ਦਾ ਸਟੇਟ ਵਲੋਂ ਭੇਜਿਆ ਨਤੀਜਾ ਜ਼ਿਲ੍ਹਾ ...

ਪੂਰੀ ਖ਼ਬਰ »

ਪੇਂਡੂ ਜਲ ਘਰਾਂ ਦਾ ਪੰਚਾਇਤੀਕਰਨ/ਨਿੱਜੀਕਰਨ ਕਰਨ ਲਈ ਆਉਣ ਵਾਲੇ ਅਧਿਕਾਰੀਆਂ ਦਾ ਹੋਵੇਗਾ ਘਿਰਾਓ

ਜਲਾਲਾਬਾਦ, 26 ਅਕਤੂਬਰ (ਜਤਿੰਦਰ ਪਾਲ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਜਾਨੀਸਰ ਅਤੇ ਬਰਾਂਚ ਪ੍ਰਧਾਨ ਗੁਰਮੀਤ ਆਲਮ ਕੇ ਦੀ ਪ੍ਰਧਾਨਗੀ ਹੇਠ ਡੇਰਾ ਬਾਬਾ ਸਰੂਪ ਦਾਸ ...

ਪੂਰੀ ਖ਼ਬਰ »

ਪਰਾਲੀ ਨੂੰ ਖੇਤ 'ਚ ਹੀ ਵਾਹ ਕੇ ਕਣਕ ਦੀ ਬਿਜਾਈ ਕਰਦੇ ਹਨ ਕਿਸਾਨ ਬਲਵਿੰਦਰ ਸਿੰਘ

ਫ਼ਾਜ਼ਿਲਕਾ, 26 ਅਕਤੂਬਰ (ਦਵਿੰਦਰ ਪਾਲ ਸਿੰਘ)-ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ ਬਾਠ ਅਤੇ ਤਰਸੇਮ ਸਿੰਘ ਬਾਠ ਪਿੰਡ ਮੁੰਬੇ ਕਾ ਜ਼ਿਲ੍ਹਾ ਫ਼ਾਜ਼ਿਲਕਾ ਦੇ ਰਹਿਣ ਵਾਲੇ ਹਨ | ਬਲਵਿੰਦਰ ਸਿੰਘ ਬਾਠ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਯੰਗ ਫਾਰਮਰ ਦਾ ...

ਪੂਰੀ ਖ਼ਬਰ »

ਡੀ.ਏ.ਵੀ ਕਾਲਜ ਦੇ ਵਲੰਟੀਅਰਾਂ ਨੇ ਕੌਮੀ ਸੇਵਾ ਯੋਜਨਾ ਕੈਂਪ ਲਾਇਆ

ਅਬੋਹਰ, 26 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਡੀ.ਏ.ਵੀ ਕਾਲਜ ਦੇ ਕੌਮੀ ਸੇਵਾ ਯੋਜਨਾ ਵਿਭਾਗ ਵਲੋਂ ਦੀਵਾਨ ਖੇੜਾ ਪਿੰਡ ਵਿਚ ਕੋਰੋਨਾ ਬਾਰੇ ਜਾਗਰੂਕਤਾ ਕੈਂਪ ਲਾਇਆ ਗਿਆ | ਇਸ ਦੌਰਾਨ ਪਿ੍ੰਸੀਪਲ ਰਾਜੇਸ਼ ਕੁਮਾਰ ਮਹਾਜਨ ਦੀ ਅਗਵਾਈ ਵਿਚ ਲੱਗੇ ਕੈਂਪ ਦੌਰਾਨ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਆਤਮ ਨਿਰਭਰ ਕਰਨ ਲਈ ਸਕੂਲਾਂ 'ਚ ਕਿੱਤਾਮੁਖੀ ਸਿਖਲਾਈ ਸ਼ੁਰੂ

ਮੰਡੀ ਲਾਧੂਕਾ, 26 ਅਕਤੂਬਰ (ਰਾਕੇਸ਼ ਛਾਬੜਾ)-ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੇ ਨੌਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਆਪਣੇ ਪੈਰਾਂ ਦੇ ਭਾਰ ਕਰਨ ਲਈ ਕੈਰੀਅਰ ਕੋਰਸਾਂ ਦੀ ਸਹੀ ਚੋਣ ਲਈ ਗਾਈਡੈਂਸ ਅਤੇ ਕਾਊਾਸਿਲੰਗ ਪੋ੍ਰਗਰਾਮ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਮਾਮਲਾ ਦਰਜ

ਫ਼ਾਜ਼ਿਲਕਾ, 26 ਅਕਤੂਬਰ(ਅਮਰਜੀਤ ਸ਼ਰਮਾ)-ਸਦਰ ਥਾਣਾ ਪੁਲਿਸ ਨੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਵਕੀਲ ਚੰਦ ਪੁੱਤਰ ਬੰਤਾ ਰਾਮ ਵਾਸੀ ਪਿੰਡ ਤਰੋਬੜੀ ਨੇ ਦੱਸਿਆ ਕਿ ਉਸ ਦੀ ...

ਪੂਰੀ ਖ਼ਬਰ »

ਚੋਰੀ ਦੇ 6 ਮੋਬਾਈਲਾਂ ਸਮੇਤ ਇਕ ਕਾਬੂ

ਅਬੋਹਰ, 26 ਅਕਤੂਬਰ (ਸੰਧੂ)-ਥਾਣਾ ਸਿਟੀ-2 ਦੀ ਪੁਲਿਸ ਨੇ ਇਕ ਵਿਅਕਤੀ ਨੂੰ ਚੋਰੀ ਦੇ ਮੋਬਾਈਲਾਂ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਮੋਹਣ ਸਿੰਘ ਸਮੇਤ ਪੁਲਿਸ ਕੰਧਵਾਲਾ ਰੋਡ ਦੇ ਨਜ਼ਦੀਕ ਠਾਠ ਨਾਨਕਸਰ ...

ਪੂਰੀ ਖ਼ਬਰ »

ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਮੰਡੀ ਅਰਨੀਵਾਲਾ, 26 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਦੇ ਦਿਸ਼ਾ ਨਿਰਦੇਸ਼ ਅਤੇ ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਦੀ ਰਹਿਨੁਮਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ , ਮਿੱਟੀ ਅਤੇ ...

ਪੂਰੀ ਖ਼ਬਰ »

ਨਸ਼ਿਆਂ ਨੂੰ ਛੱਡ ਖੇਡਾਂ ਨੂੰ ਅਪਣਾਉਣ ਨੌਜਵਾਨ-ਐਸ. ਐਸ. ਪੀ. ਹਰਜੀਤ ਸਿੰਘ

ਅਬੋਹਰ, 26 ਅਕਤੂਬਰ (ਕੁਲਦੀਪ ਸਿੰਘ ਸੰਧੂ)-ਬੀਤੇ ਦਿਨੀਂ ਜ਼ਿਲ੍ਹਾ ਦੇ ਭੈਣਾ ਬਾਘਾ ਵਿਖੇ ਆਯੋਜਿਤ ਕੀਤੇ ਗਏ ਬਾਸਕਟਬਾਲ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਅਬੋਹਰ ਦੀ ਟੀਮ ਨੂੰ ਜ਼ਿਲ੍ਹੇ ਦੇ ਐਸ.ਐਸ.ਪੀ. ਹਰਜੀਤ ਸਿੰਘ ਅਤੇ ਏ.ਐਸ.ਪੀ. ਸ਼ੁਭਮ ਅਗਰਵਾਲ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ 6 ਨੂੰ

ਫ਼ਾਜ਼ਿਲਕਾ, 26 ਅਕਤੂਬਰ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ 6 ਨਵੰਬਰ ਨੂੰ ਹੋਣਗੀਆਂ | ਬਾਰ ਕੌਾਸਲ ਪੰਜਾਬ ਅਤੇ ਹਰਿਆਣਾ ਚੰਡੀਗੜ੍ਹ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰਧਾਨ, ਉਪ ਪ੍ਰਧਾਨ, ਸਕੱਤਰ, ਸਹਾਇਕ ਸਕੱਤਰ ਅਤੇ ...

ਪੂਰੀ ਖ਼ਬਰ »

ਅਬੋਹਰ 'ਚ ਪਹਿਲੀ ਵਾਰ ਦੁਸਹਿਰਾ ਨਾ ਮਨਾਏ ਜਾਣ ਨੂੰ ਲੈ ਕੇ ਵਿਧਾਇਕ ਅਰੁਣ ਨਾਰੰਗ ਨੇ ਚੁੱਕੇ ਸਵਾਲ

ਅਬੋਹਰ, 26 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਬੁਰਾਈ 'ਤੇ ਚੰਗਿਆਈ ਦੀ ਜਿੱਤ ਦੇ ਪ੍ਰਤੀਕ ਤੇ ਹਿੰਦੂ ਧਰਮ ਦੇ ਮੁੱਖ ਤਿਉਹਾਰ ਦਸਹਿਰਾ ਹਰ ਥਾਂ ਤੇ ਪੂਰੇ ਧੂਮ ਧਾਮ ਨਾਲ ਮਨਾਇਆ ਗਿਆ ਪਰ ਸਥਾਨਕ ਪੱਧਰ ਵਿਖੇ ਦਸਹਿਰਾ ਕਮੇਟੀ ਵਲੋਂ ਦਸਹਿਰਾ ਨਹੀਂ ਮਨਾਇਆ ਗਿਆ | ਜਿਸ ਨੂੰ ...

ਪੂਰੀ ਖ਼ਬਰ »

ਚੌਧਰੀ ਸੰਦੀਪ ਜਾਖੜ ਨੇ ਪਿੰਡ ਕਿੱਲਿ੍ਹਆਂਵਾਲੀ ਦੇ ਕਮਿਊਨਿਟੀ ਹਾਲ ਦਾ ਕੀਤਾ ਉਦਘਾਟਨ

ਅਬੋਹਰ, 26 ਅਕਤੂਬਰ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਪਿੰਡ ਕਿੱਲਿ੍ਹਆਂਵਾਲੀ ਵਿਖੇ ਹਲਕਾ ਇੰਚਾਰਜ ਚੌਧਰੀ ਚੌਧਰੀ ਸੰਦੀਪ ਜਾਖੜ ਨੇ ਪਿੰਡ ਦੇ ਪ੍ਰੋਗਰਾਮਾਂ ਦੇ ਲਈ ਪੁਰਾਣੀ ਟੁੱਟੀ ਹੋਈ ਧਰਮਸ਼ਾਲਾ ਦੀ ਥਾਂ ਇਕ ਨਵੀਂ ਓਪਨ ਧਰਮਸ਼ਾਲਾ (ਕਮਿਊਨਿਟੀ) ਹਾਲ ਦਾ ਉਦਘਾਟਨ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜ਼ਿਲ੍ਹਾ ਪੱਧਰੀ ਪੇਂਟਿੰਗ ਮੁਕਾਬਲੇ ਦਾ ਨਤੀਜਾ ਐਲਾਨਿਆ

ਫਾਜ਼ਿਲਕਾ, 26 ਅਕਤੂਬਰ (ਅਮਰਜੀਤ ਸ਼ਰਮਾ)-ਸਿੱਖਿਆ ਵਿਭਾਗ ਪੰਜਾਬ ਅਤੇ ਐਸ.ਸੀ.ਆਰ.ਟੀ ਵਲੋਂ ਸ੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਆਨ ਲਾਈਨ ਵਿੱਦਿਅਕ ਮੁਕਾਬਲਿਆਂ ਦੀ ਲੜੀ ਵਿਚੋਂ ਜ਼ਿਲ੍ਹਾ ਪੱਧਰੀ ਪੇਂਟਿੰਗ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲੇ ਜਾਰੀ

ਫਾਜ਼ਿਲਕਾ, 26 ਅਕਤੂਬਰ (ਅਮਰਜੀਤ ਸ਼ਰਮਾ)- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਵਲੋਂ ਵਿੱਦਿਅਕ ਮੁਕਾਬਲਿਆਂ ਤਹਿਤ ਸੁੰਦਰ ਲਿਖਾਈ (ਸੁਲੇਖ) ਮੁਕਾਬਲੇ 26 ਅਕਤੂਬਰ ਤੋਂ ਕਰਵਾਏ ...

ਪੂਰੀ ਖ਼ਬਰ »

ਊਧਮ ਐਨ. ਜੀ. ਓ. ਵਲੋਂ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ

ਬੱਲੂਆਣਾ, 26 ਅਕਤੂਬਰ (ਸੁਖਜੀਤ ਸਿੰਘ ਬਰਾੜ)-ਊਧਮ ਐਨ.ਜੀ.ਓ. ਵਲੋਂ ਨੌਜਵਾਨਾਂ ਨੂੰ ਨਸ਼ੇ ਦੀਆਂ ਬੁਰਾਈਆਂ ਪ੍ਰਤੀ ਜਾਗਰੂਕ ਕਰਨ ਅਤੇ ਖੇਡਾਂ ਨਾਲ ਜੋੜਨ ਦੇ ਮਨੋਰਥ ਨਾਲ ਇਲਾਕੇ ਦੇ ਪਿੰਡ ਕੇ ਚੰਨਣਖੇੜਾ, ਬੱਲੂਆਣਾ, ਮਲੂਕਪੁਰਾ, ਬਹਾਵਲਵਾਸੀ, ਗੁਰੂਸਰ ਜੋਧਾ, ਪੱਕੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX