ਤਾਜਾ ਖ਼ਬਰਾਂ


ਸੂਬੇ ਦੇ ਦਫਤਰੀ ਕਾਮਿਆਂ ਦੀ ਕੱਲ੍ਹ ਹੋਣ ਵਾਲੀ ਕਲਮਛੋੜ ਹੜਤਾਲ ਮੁਲਤਵੀ
. . .  1 day ago
ਲੁਧਿਆਣਾ, 5 ਅਗਸਤ (ਸਲੇਮਪੁਰੀ ) - ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿਚ ਤਾਇਨਾਤ ਦਫਤਰੀ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਕੱਲ੍ਹ 6 ਅਗਸਤ ਨੂੰ ਪੰਜਾਬ ਭਰ ਵਿਚ ਕੀਤੀ ਜਾਣ ਵਾਲੀ ਕਲਮਛੋੜ ...
ਸੋਈ ਮਾਝਾ ਜ਼ੋਨ ਦੇ ਪ੍ਰਧਾਨ ਬਣੇ ਗੌਰਵਦੀਪ ਸਿੰਘ ਵਲਟੋਹਾ
. . .  1 day ago
ਅਮਰਕੋਟ, 5 ਅਗਸਤ (ਭੱਟੀ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵਿਦਿਆਰਥੀ ਜਥੇਬੰਦੀ ਐਸ. ਓ .ਆਈ . ਸੋਈ ਦੇ ਮਾਝਾ ਜ਼ੋਨ ਦਾ ਦੁਬਾਰਾ ਸੀਨੀਅਰ ਅਕਾਲੀ ਆਗੂ ਜ਼ਿਲ੍ਹਾ ਜਥੇਦਾਰ ਪ੍ਰੋ. ਵਿਰਸਾ ਸਿੰਘ ...
ਉਦਯੋਗਾਂ ਦੇ ਕੈਮੀਕਲ ਨਾਲ ਬਰਸਾਤੀ ਨਾਲੇ ਦਾ ਪਾਣੀ ਹੋਇਆ ਲਾਲ
. . .  1 day ago
ਜ਼ੀਰਕਪੁਰ, 5 ਅਗਸਤ, (ਹੈਪੀ ਪੰਡਵਾਲਾ) - ਇੱਥੋਂ ਦੇ ਢਕੋਲੀ ਖ਼ੇਤਰ 'ਚੋਂ ਲੰਘਦੇ ਬਰਸਾਤੀ ਨਾਲੇ 'ਚ ਉਦਯੋਗਾਂ ਦਾ ਕੈਮੀਕਲ ਮਿਲਣ ਕਾਰਨ ਨਾਲੇ ਦਾ ਪਾਣੀ ਲਾਲ ਹੋ ਗਿਆ, ਜਿਸ ਦੀ ਜਾਂਚ ਲਈ ...
ਭਾਰਤੀ ਹਾਕੀ ਖਿਡਾਰੀ ਰੁਪਿੰਦਰ ਦੇ ਘਰ ਪੁੱਜੇ ਨਵਜੋਤ ਸਿੱਧੂ
. . .  1 day ago
ਫ਼ਰੀਦਕੋਟ, 5 ਅਗਸਤ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭਾਰਤ ਵਲੋਂ ਉਲੰਪਿਕ ਖੇਡਾਂ ਦੇ ਹਾਕੀ ਮੁਕਾਬਲਿਆਂ ਵਿਚ ਕਾਂਸੇ ਦਾ ਤਗਮਾ ਜਿੱਤਣ 'ਤੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਇਸ ਤਰ੍ਹਾਂ ਉਹ ਹਾਕੀ ਖਿਡਾਰੀ...
ਕਿਸਾਨਾਂ ਦੇ ਰੋਹ ਅੱਗੇ ਅੱਗੇ ਝੁਕੀ ਪੰਜਾਬ ਸਰਕਾਰ
. . .  1 day ago
ਪਾਇਲ, 5 ਅਗਸਤ (ਨਿਜ਼ਾਮਪੁਰ/ਰਾਜਿੰਦਰ ਸਿੰਘ) - ਕਿਸਾਨ ਅੰਦੋਲਨ ਦੇ ਸ਼ਹੀਦ ਕਿਸਾਨ ਲਾਭ ਸਿੰਘ ਵਾਸੀ ਸਿਰਥਲਾ ਦੇ ਸਪੁੱਤਰ ਨੂੰ ਕਲਰਕ ਦੀ ਨੌਕਰੀ ਦਾ ਨਿਯੁਕਤੀ ਪੱਤਰ ਅਤੇ ਪੰਜ ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕਰਕੇ ਪੰਜਾਬ ਸਰਕਾਰ ਨੂੰ ਕਿਸਾਨਾਂ ਦੇ ਰੋਹ ਅੱਗੇ ਝੁਕਣਾ ਪਿਆ। ਜ਼ਿਕਰਯੋਗ ਹੈ ਕਿ...
ਅਧਿਆਪਕ ਵਿਸ਼ੇਸ਼ ਮੌਕੇ ਤਹਿਤ ਆਨ ਲਾਈਨ ਬਦਲੀਆਂ ਲਈ ਸਟੇਸ਼ਨ ਚੋਣ ਕੱਲ੍ਹ ਤੱਕ ਕਰ ਸਕਣਗੇ
. . .  1 day ago
ਨੌਜਵਾਨ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਬਾਲਿਆਂਵਾਲੀ, 5 ਅਗਸਤ (ਕੁਲਦੀਪ ਮਤਵਾਲਾ) - ਨੇੜਲੇ ਪਿੰਡ ਡਿੱਖ (ਬਠਿੰਡਾ) ਵਿਖੇ ਇੱਕ ਨੌਜਵਾਨ ਦਾ ਅਣਪਛਾਤੇ ਕਾਤਲਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਤੇ ਪੁਲਿਸ ਥਾਣਾ ਬਾਲਿਆਂਵਾਲੀ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਮ੍ਰਿਤਕ ਦੇ ਭਰਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ...
ਡਿਪਟੀ ਸੰਦੀਪ ਸਿੰਘ ਧਾਲੀਵਾਲ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਕੀਤੀਆਂ ਗਈਆਂ ਜਲ ਪ੍ਰਵਾਹ
. . .  1 day ago
ਚੰਡੀਗੜ੍ਹ, 5 ਅਗਸਤ - ਸਤੰਬਰ 2019 ਵਿਚ ਅਮਰੀਕਾ ਦੇ ਟੈਕਸਾਸ ਵਿਚ ਭਾਰਤੀ-ਅਮਰੀਕੀ ਸਿੱਖ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੀ ਡਿਊਟੀ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਅੱਜ...
ਬਰਤਾਨੀਆ ਨੇ ਭਾਰਤ ਨੂੰ ਯਾਤਰਾ ਲਾਲ ਸੂਚੀ ਤੋਂ ਹਟਾਇਆ
. . .  1 day ago
ਲੰਡਨ, 5 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ. 'ਚ ਜਿੱਥੇ ਕੋਰੋਨਾ ਪਾਬੰਦੀਆਂ ਖ਼ਤਮ ਕਰਕੇ ਆਮ ਜ਼ਿੰਦਗੀ ਬਹਾਲ ਹੋਣ ਦੀਆਂ ਕੋਸ਼ਿਸ਼ਾਂ ਹਨ। ਉੱਥੇ ਹੀ, ਭਾਰਤ ਵਿਚ ਵੀ ਕੋਰੋਨਾਵਾਇਰਸ ਦੇ ਮਾਮਲੇ ਘੱਟ ਰਹੇ ਹਨ। ਅਜਿਹੀ ਸਥਿਤੀ ਵਿਚ ਯੂ.ਕੇ. ਨੇ ਆਪਣੀ ਯਾਤਰਾ ਸੂਚੀ 'ਚ ਤਬਦੀਲੀ ਕਰਦਿਆਂ ਭਾਰਤ...
ਦਹੀਆ ਦੀ ਫਾਈਨਲ 'ਚ ਹਾਰ ਤੋਂ ਤਿਹਾੜ 'ਚ ਬੰਦ ਸੁਸ਼ੀਲ ਕੁਮਾਰ ਹੋਏ ਭਾਵੁਕ
. . .  1 day ago
ਨਵੀਂ ਦਿੱਲੀ, 5 ਅਗਸਤ - ਟੋਕੀਓ ਉਲੰਪਿਕ 'ਚ ਕੁਸ਼ਤੀ ਮੁਕਾਬਲੇ ਦੇ ਫਾਈਨਲ ਵਿਚ ਭਾਰਤ ਦੇ ਰਵੀ ਦਹੀਆ ਸੋਨ ਤਗਮੇ ਤੋਂ ਖੁੰਝ ਗਏ। ਜਿਸ ਤੋਂ ਭਾਰਤ ਦੇ ਅਰਸ਼ ਤੋਂ ਫ਼ਰਸ਼ 'ਤੇ ਪੁੱਜੇ ਪਹਿਲਵਾਨ ਸੁਸ਼ੀਲ ਕੁਮਾਰ ਭਾਵੁਕ ਹੋ ਗਏ। ਜ਼ਿਕਰਯੋਗ ਹੈ ਕਿ ਸੁਸ਼ੀਲ ਕੁਮਾਰ ਤਿਹਾੜ ਜੇਲ੍ਹ ਵਿਚ ਬੰਦ ਹਨ ਤੇ ਉਨ੍ਹਾਂ ਨੂੰ ਟੀ.ਵੀ...
ਪੰਜਾਬ 'ਚ ਪੀ. ਐਸ. ਈ. ਬੀ. ਇੰਜੀਨੀਅਰ ਐਸੋਸੀਏਸ਼ਨ ਦੇ ਮੁਲਾਜ਼ਮਾਂ ਨੇ ਸ਼ਾਮ 5 ਵਜੇ ਤੋਂ ਸਰਕਾਰੀ ਫ਼ੋਨ ਕੀਤੇ ਬੰਦ, ਸਰਕਾਰ ਪ੍ਰਤੀ ਰੋਸ
. . .  1 day ago
ਨਸਰਾਲਾ, 5 ਅਗਸਤ (ਸਤਵੰਤ ਸਿੰਘ ਥਿਆੜਾ) - ਪੰਜਾਬ ਸਰਕਾਰ ਵਲੋਂ ਮੰਗਾਂ ਨਾ ਮੰਨੀਆਂ ਜਾਣ ਦੇ ਰੋਸ ਵਜੋਂ ਪੀ.ਐਸ.ਈ.ਬੀ. ਇੰਜੀਨੀਅਰ ਐਸੋਸੀਏਸ਼ਨ ਦੇ ਮੁਲਾਜ਼ਮਾਂ ਨੇ ਅੱਜ ਸੂਬਾ ਪੱਧਰ 'ਤੇ ਸੰਘਰਸ਼ ਤੇਜ਼ ਕਰਦਿਆਂ ਪੰਜਾਬ ਵਿਚ ਦਫ਼ਤਰੀ ਵਟਸਐਪ ਗਰੁੱਪਾਂ ਵਿਚੋਂ ਆਪਣੇ ਆਪ ਨੂੰ ਬਾਹਰ ਕਰ ਲਿਆ ਹੈ ਤੇ ਸ਼ਾਮ 5 ਵਜੇ ਤੋਂ ਸਵੇਰੇ 9 ਵਜੇ ਤੱਕ ਰੋਜ਼ਾਨਾ...
ਡੇਰਾਬਸੀ ਵਿਖੇ ਮਾਈਨਿੰਗ ਮਾਫ਼ੀਆ ਦੇ ਹੌਸਲੇ ਬੁਲੰਦ
. . .  1 day ago
ਡੇਰਾਬਸੀ, 5 ਅਗਸਤ (ਗੁਰਮੀਤ ਸਿੰਘ) - ਮਾਈਨਿੰਗ ਦੇ ਗੜ੍ਹ ਮੰਨੇ ਜਾਂਦੇ ਡੇਰਾਬਸੀ ਖੇਤਰ ਵਿਚ ਚਿੱਟੇ ਦਿਨੀਂ ਨਾਜਾਇਜ਼ ਮਾਈਨਿੰਗ ਜਾਰੀ ਹੈ। ਡੇਰਾਬਸੀ ਨਗਰ ਕੌਂਸਲ ਦੀ ਹੱਦ ਵਿਚ ਪੈਂਦੇ ਪਿੰਡ ਦੰਦਰਾਲਾ ਵਿਖੇ ਮਾਈਨਿੰਗ ਮਾਫ਼ੀਆ ਨੇ 12 ਕਿੱਲੇ ਜ਼ਮੀਨ ਪੁੱਟ ਦਿੱਤੀ। ਸਰਕਾਰੇ ਦਰਬਾਰੇ ਕਿਸੇ ਪਾਸੇ ਸੁਣਵਾਈ ਨਾ...
ਦੀਪਕ ਪੁਨੀਆ ਨੇ ਜਿੱਤਿਆ ਦਿਲ - ਮੋਦੀ ਵਲੋਂ ਟਵੀਟ ਕਰਕੇ ਵਧਾਇਆ ਗਿਆ ਹੌਸਲਾ
. . .  1 day ago
ਨਵੀਂ ਦਿੱਲੀ, 5 ਅਗਸਤ - ਟੋਕੀਓ ਉਲੰਪਿਕ ਵਿਚ ਕੁਸ਼ਤੀ ਦੇ ਕਾਂਸੇ ਦੇ ਤਗਮੇ ਨੂੰ ਲੈ ਕੇ ਹੋਏ ਮੁਕਾਬਲੇ ਵਿਚ ਭਾਰਤ ਦੇ ਦੀਪਕ ਪੁਨੀਆ ਵਲੋਂ ਦਿੱਤੀ ਗਈ ਸਖ਼ਤ ਟੱਕਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਾਰੀਫ਼ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਦੀਪਕ ਪੁਨੀਆ ਬੇਸ਼ੱਕ ਤਗਮਾ ਹਾਸਲ ਨਾ ਕਰ ਸਕੇ ਹੋਣ ਪਰ ਉਨ੍ਹਾਂ ਨੇ ਦਿਲ ਜ਼ਰੂਰ ਜਿੱਤੇ ਹਨ। ਪ੍ਰਧਾਨ ਮੰਤਰੀ ਮੋਦੀ ਵਲੋਂ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ...
ਅਸ਼ਵਨੀ ਸੇਖੜੀ ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ
. . .  1 day ago
ਹਾਕੀ ਦੇ ਫਾਈਨਲ ਵਿਚ ਆਸਟ੍ਰੇਲੀਆ ਨੂੰ ਹਰਾ ਕੇ ਬੈਲਜੀਅਮ ਬਣਿਆ ਉਲੰਪਿਕ ਚੈਂਪੀਅਨ
. . .  1 day ago
ਟੋਕੀਓ, 5 ਅਗਸਤ - ਟੋਕੀਓ ਉਲੰਪਿਕ ਵਿਚ ਹਾਕੀ ਦੇ ਫਾਈਨਲ ਮੁਕਾਬਲੇ ਵਿਚ ਬੈਲਜੀਅਮ ਨੇ ਆਸਟ੍ਰੇਲੀਆ ਨੂੰ ਹਰਾ ਕੇ ਸੋਨ ਤਗਮਾ ਜਿੱਤ ਲਿਆ ਹੈ। ਇਸ ਤਰ੍ਹਾਂ ਆਸਟ੍ਰੇਲੀਆ ਨੂੰ ਚਾਂਦੀ ਤੇ ਭਾਰਤ ਨੂੰ ਕਾਂਸੇ ਦਾ ਤਗਮਾ ਹਾਸਲ ਹੋਇਆ ਹੈ...
ਕਾਂਗਰਸੀ ਸੰਸਦ ਮੈਂਬਰਾਂ ਵਲੋਂ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 5 ਅਗਸਤ (ਉਪਮਾ ਡਾਗਾ ਪਾਰਥਾ) - ਸੰਸਦ ਭਵਨ ਵਿਚ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਕਾਂਗਰਸ ਦੇ ਕੁਝ ਸੰਸਦ ਮੈਂਬਰਾਂ ਵਲੋਂ 3 ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ...
ਕੁਸ਼ਤੀ ਵਿਚ ਭਾਰਤ ਦੇ ਰਵੀ ਦਹੀਆ ਫਾਈਨਲ ਵਿਚ ਹਾਰੇ, ਚਾਂਦੀ ਦੇ ਤਗਮੇ ਨਾਲ ਕਰਨਾ ਪਿਆ ਸੰਤੋਖ
. . .  1 day ago
ਟੋਕੀਓ, 5 ਅਗਸਤ - ਟੋਕੀਓ ਉਲੰਪਿਕ ਵਿਚ ਕੁਸ਼ਤੀ ਦੇ 57 ਕਿਲੋਗ੍ਰਾਮ ਵਰਗ ਦੇ ਫਾਈਨਲ ਵਿਚ ਰਸ਼ੀਅਨ ਉਲੰਪਿਕ ਕਮੇਟੀ ਦੇ ਪਹਿਲਵਾਨ ਨੇ ਭਾਰਤ ਦੇ ਰਵੀ ਦਹੀਆ ਨੂੰ ਹਰਾ ਕੇ ਸੋਨ ਤਗਮਾ ਜਿੱਤ ਲਿਆ ਹੈ, ਜਦਕਿ ਭਾਰਤ ਦੇ ਖਾਤੇ ਵਿਚ ਚਾਂਦੀ ਦਾ ਤਗਮਾ ਆਇਆ ਹੈ...
ਰਵੀ ਦਹੀਆ ਪਹਿਲੇ ਰਾਊਂਡ 'ਚ ਚੱਲ ਰਹੇ ਪਿੱਛੇ
. . .  1 day ago
ਰਵੀ ਦਹੀਆ ਦੀ ਕੁਸ਼ਤੀ ਮੁਕਾਬਲਾ ਸ਼ੁਰੂ, ਸਖ਼ਤ ਟੱਕਰ ਜਾਰੀ
. . .  1 day ago
ਸੁਮੇਧ ਸੈਣੀ ਦੀ ਦਾਇਰ ਅਗਾਊਂ ਜ਼ਮਾਨਤ 'ਤੇ ਪੰਜਾਬ ਸਰਕਾਰ ਨੂੰ ਹੋਇਆ ਨੋਟਿਸ
. . .  1 day ago
ਐਸ.ਏ.ਐਸ. ਨਗਰ, 5 ਅਗਸਤ (ਜਸਬੀਰ ਸਿੰਘ ਜੱਸੀ) - ਆਮਦਨ ਤੋਂ ਵੱਧ ਜਾਇਦਾਦ ਅਤੇ ਭ੍ਰਿਸ਼ਟਾਚਾਰ ਮਾਮਲੇ 'ਚ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਵਲੋਂ ਅਦਾਲਤ ਵਿਚ ਦਾਇਰ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਅਰਜ਼ੀ 'ਤੇ ਭਲਕੇ...
ਰਵੀ ਦਹੀਆ ਦਾ ਕੁਸ਼ਤੀ ਮੁਕਾਬਲਾ ਕੁਝ ਸਮੇਂ 'ਚ ਹੋ ਰਿਹੈ ਸ਼ੁਰੂ, ਸੋਨ ਤਗਮੇ 'ਤੇ ਹੋਵੇਗੀ ਨਜ਼ਰ
. . .  1 day ago
ਟੋਕੀਓ, 5 ਅਗਸਤ - ਟੋਕੀਓ ਉਲੰਪਿਕ ਵਿਚ ਕੁਸ਼ਤੀ ਦੇ 57 ਕਿਲੋਗ੍ਰਾਮ ਵਰਗ ਦੇ ਫਾਈਨਲ ਵਿਚ ਪੁੱਜੇ ਪਹਿਲਵਾਨ ਰਵੀ ਦਹੀਆ ਦੀ ਕੁਸ਼ਤੀ ਦਾ ਮੁਕਾਬਲਾ ਕੁਝ ਦੇਰ ਵਿਚ ਸ਼ੁਰੂ ਹੋ ਰਿਹਾ ਹੈ...
ਆਮਦਨ ਤੋਂ ਵੱਧ ਜਾਇਦਾਦ ਅਤੇ ਭ੍ਰਿਸ਼ਟਾਚਾਰ ਮਾਮਲੇ 'ਚ ਸੁਮੇਧ ਸੈਣੀ ਸਮੇਤ ਸੱਤ ਮੁਲਜ਼ਮਾਂ ਦੇ ਹੋਏ ਲੈਣ ਦੇਣ ਬਾਰੇ ਈ.ਡੀ. ਕਰੇਗੀ ਜਾਂਚ
. . .  1 day ago
ਐੱਸ.ਏ.ਐੱਸ. ਨਗਰ, 5 ਅਗਸਤ (ਜਸਬੀਰ ਸਿੰਘ ਜੱਸੀ) - ਆਮਦਨ ਤੋਂ ਵੱਧ ਜਾਇਦਾਦ ਅਤੇ ਭ੍ਰਿਸ਼ਟਾਚਾਰ ਮਾਮਲੇ 'ਚ ਨਾਮਜ਼ਦ ਸੁਮੇਧ ਸੈਣੀ ...
ਪਿੰਡ ਅਟਾਰੀ 'ਚ ਓਲੰਪੀਅਨ ਸ਼ਮਸ਼ੇਰ ਸਿੰਘ ਦੇ ਨਾਂਅ 'ਤੇ ਬਣੇਗਾ ਖੇਡ ਸਟੇਡੀਅਮ - ਤਰਸੇਮ ਸਿੰਘ ਡੀ. ਸੀ.
. . .  1 day ago
ਅੰਮ੍ਰਿਤਸਰ, 5 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ) - ਹਲਕਾ ਅਟਾਰੀ ਤੋਂ ਵਿਧਾਇਕ ਤਰਸੇਮ ਸਿੰਘ ਡੀ. ਸੀ. ਨੇ ਕਿਹਾ ਕਿ ਬਹੁਤ ਮਾਣ ਵਾਲੀ ਗੱਲ ਹੈ ...
ਸੰਧੂ ਚੱਠਾ 'ਚ ਕਰੰਟ ਨਾਲ ਨੌਜਵਾਨ ਦੀ ਮੌਤ
. . .  1 day ago
ਕਾਲਾ ਸੰਘਿਆਂ, 5 ਅਗਸਤ (ਬਲਜੀਤ ਸਿੰਘ ਸੰਘਾ) - ਨਜ਼ਦੀਕੀ ਪਿੰਡ ਸੰਧੂ ਚੱਠਾ ਵਿਖੇ ਟਰਾਂਸਫਾਰਮਰ ਤੋਂ ਕਰੰਟ ਲੱਗਣ ਨਾਲ 45 ਸਾਲਾ...
ਗੁਰੂ ਹਰ ਸਹਾਏ 'ਚ ਨਵੇਂ ਆਏ ਡੀ. ਐੱਸ. ਪੀ. ਗੋਬਿੰਦਰ ਸਿੰਘ ਨੇ ਸੰਭਾਲਿਆ ਕਾਰਜਭਾਰ
. . .  1 day ago
ਗੁਰੂ ਹਰਸਹਾਏ, 5 ਅਗਸਤ (ਹਰਚਰਨ ਸਿੰਘ ਸੰਧੂ) - ਸਬ ਡਵੀਜ਼ਨ ਗੁਰੂਹਰਸਹਾਏ ਵਿਖੇ ਨਵੇਂ ਆਏ ਡੀ. ਐੱਸ. ਪੀ. ਗੋਬਿੰਦਰ ਸਿੰਘ ਨੇ ਆਪਣਾ ਕਾਰਜਭਾਰ ਸੰਭਾਲਣ ਮੌਕੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਕੱਤਕ ਸੰਮਤ 552

ਸੰਗਰੂਰ

ਕਿਸਾਨਾਂ ਨੇ ਅੰਦੋਲਨ ਨੂੰ ਹੋਰ ਗਰਮਾਉਣ ਦਾ ਕੀਤਾ ਸੰਕਲਪ

ਸੰਗਰੂਰ, 26 ਅਕਤੂਬਰ (ਅਮਨਦੀਪ ਸਿੰਘ ਬਿੱਟਾ) - ਰੇਲਵੇ ਸਟੇਸ਼ਨ ਵਿਖੇ ਸੰਘਰਸ਼ ਕਰ ਰਹੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਅੱਜ ਰਿਲਾਇੰਸ ਕੋਮਨੀਕੇਸ਼ਨ (ਜੀਉ) ਦੀ ਐਕਸਚੇਂਜ ਨੂੰ ਨਿਸ਼ਾਨਾ ਬਣਾਉਂਦਿਆਂ ਜਿਥੇ ਐਕਸਚੇਂਜ ਦੇ ਗੇਟ ਨੂੰ ਆਪਣਾ ਜਿੰਦਰਾ ਲਗਾ ਦਿੱਤਾ ਉਥੇ ਐਕਸਚੇਂਜ ਨੂੰ ਜਾਂਦੀ ਬਿਜਲੀ ਸਪਲਾਈ ਵਾਲੇ ਟਰਾਂਸਫਾਰਮ ਤੋਂ ਸਪਲਾਈ ਨੂੰ ਵੀ ਰੋਕ ਦਿੱਤਾ ਗਿਆ | ਸੰਗਰੂਰ-ਬਠਿੰਡਾ ਸੜਕ ਤੋਂ ਥੋੜ੍ਹੀ ਹਟਵੀਂ ਥਾਂ ਉਤੇ ਪਿੰਡ ਬਡਰੁੱਖਾਂ ਨਜ਼ਦੀਕ ਬਣੀ ਰਿਲਾਇੰਸ ਨੈੱਟਵਰਕ ਦੀ ਇਹ ਐਕਸਚੇਂਜ ਦੂਜੀ ਵਾਰ ਕਿਸਾਨ ਅੰਦੋਲਨ ਦੇ ਘਿਰਾਓ ਦਾ ਕੇਂਦਰ ਬਣੀ | ਕਿਸਾਨਾਂ ਦੀ ਅਗਵਾਈ ਮਲਕੀਤ ਸਿੰਘ ਲਖਮੀਰ ਵਾਲਾ ਸੂਬਾ ਸਕੱਤਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਗੁਰਮੇਲ ਸਿੰਘ ਲੌਾਗੋਵਾਲ ਬਲਾਕ ਪ੍ਰਧਾਨ ਡਕੌਦਾ, ਉੂਧਮ ਸਿੰਘ ਸੰਤੋਖਪੁਰਾ ਸੂਬਾ ਆਗੂ ਜਮਹੂਰੀ ਕਿਸਾਨ ਸਭਾ, ਹਰਮੇਲ ਸਿੰਘ ਸੁਨਾਮ, ਅਵਤਾਰ ਸਿੰਘ ਬਾਦਸ਼ਾਹਪੁਰ, ਦਰਸ਼ਨ ਸਿੰਘ ਧੂਰੀ, ਭਰਪੂਰ ਸਿੰਘ, ਹਰੀ ਸਿੰਘ ਸੁਨਾਮ, ਹਰਦੇਵ ਸਿੰਘ ਘਨੌਰੀ ਕਲਾਂ, ਭੀਮ ਸਿੰਘ ਕੜਿਆਲ, ਗੁਰਮੀਤ ਸਿੰਘ ਕਪਿਆਲ, ਗੁਰਤੇਜ ਸਿੰਘ ਜਨਾਲ, ਹਰਦੇਵ ਸਿੰਘ ਬਖਸ਼ੀਵਾਲਾ, ਜਰਨੈਲ ਸਿੰਘ ਜਨਾਲ, ਬਲਵਿੰਦਰ ਸਿੰਘ ਜੱਗੀ, ਸਿਆਸ ਦਾਸ ਕਾਂਝਲੀ, ਦਰਬਾਰਾ ਸਿੰਘ ਮਹਿਣਾ ਅਤੇ ਨਛੱਤਰ ਸਿੰਘ ਗੰਢੂਆਂ ਵਲੋਂ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਨੌਜਵਾਨ ਕਿਸਾਨ ਆਗੂ ਭੁਪਿੰਦਰ ਸਿੰਘ ਲੌਾਗੋਵਾਲ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਰੇਲਵੇ ਟਰੈਕ ਮਾਲ ਗੱਡੀਆਂ ਲਈ ਇਸ ਗੱਲੋਂ ਖੋਲੇ੍ਹ ਸਨ ਕਿ ਯੂਰੀਆ, ਡਾਇਆ, ਕੋਲੇ ਦੀ ਸਮੱਸਿਆ ਦੇ ਨਾਲ-ਨਾਲ ਸ਼ਹਿਰੀ ਛੋਟੇ ਦੁਕਾਨਦਾਰ ਵਪਾਰੀ ਭਰਾ ਤਿਉਹਾਰਾਂ ਦੇ ਇਸ ਸੀਜ਼ਨ ਦੌਰਾਨ ਆਪਣੀ ਰੋਜ਼ੀ ਰੋਟੀ ਕਮਾ ਸਕਣ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਕਰਾਅ ਦੀ ਸਥਿਤੀ ਪੈਦਾ ਕਰਦਿਆਂ ਪੰਜਾਬ ਵਿਚ ਮਾਲ ਗੱਡੀਆਂ ਦੀ ਆਵਾਜਾਈ ਨੂੰ ਰੋਕ ਕੇ ਕਿਸਾਨਾਂ ਨਾਲ ਸਿੱਧਾ ਮੱਥਾ ਲਗਾਉਣ ਦਾ ਜੋ ਤਹੱਈਆ ਕੀਤਾ ਹੈ ਉਸ ਤੋਂ ਕਿਸਾਨ ਵਰਗ ਵੀ ਪਿਛੇ ਨਹੀਂ ਹਟੇਗਾ | ਭੁਪਿੰਦਰ ਸਿੰਘ ਨੇ ਕਿਹਾ ਕਿ ਇਹ ਉਨ੍ਹਾਂ ਦਾ ਸੰਘਰਸ਼ ਹੀ ਹੈ ਜਿਸ ਦੀ ਬਦੌਲਤ ਬਿਹਾਰ ਜਾ ਕੇ ਮੋਦੀ ਖੇਤੀ ਕਾਨੂੰਨਾਂ ਦੀ ਗੱਲ ਕਰਦਾ ਹੈ ਅਤੇ ਉਹ ਮੋਦੀ ਜੋ ਦੇਸ਼ ਵਿਚ ਕੇਵਲ ਹਿੰਦੀ ਭਾਸ਼ਾ ਹੀ ਲਾਗੂ ਕਰਵਾਉਣੀ ਚਾਹੁੰਦਾ ਸੀ ਅੱਜ ਟਵੀਟ ਵੀ ਪੰਜਾਬੀ ਭਾਸ਼ਾ ਵਿਚ ਕਰਨ ਲੱਗ ਪਿਆ ਹੈ | ਉਨ੍ਹਾਂ ਕਿਹਾ ਕਿ ਅੰਬਾਨੀ, ਅੰਡਾਨੀ ਵਰਗੇ ਸਰਮਾਏਦਾਰ ਘਰਾਣੇ ਜੋ ਮੋਦੀ ਦੇ ਮਿੱਤਰ ਹਨ ਦੇ ਪੰਜਾਬ ਵਿਚੋਂ ਟੋਲ ਪਲਾਜੇ, ਟਾਵਰ, ਪੰਪ ਆਦਿ ਨਹੀਂ ਚੱਲਣ ਦਿੱਤੇ ਜਾਣਗੇ ਅਤੇ ਅੱਜ ਰਿਲਾਇੰਸ ਐਕਸਚੇਂਜ ਇਸ ਲਈ ਬੰਦ ਕਰਵਾ ਰਹੇ ਹਾਂ ਕਿਉਂਕਿ ਇਹ ਸਾਡੇ ਸਰਕਾਰੀ ਅਦਾਰੇ ਬੀ.ਐਸ.ਐਨ.ਐਲ. ਵਰਗੇ ਅਦਾਰਿਆਂ ਨੂੰ ਖਾ ਰਹੇ ਹਨ |
ਕਿਸਾਨਾਂ ਨੇ ਰਿਲਾਇੰਸ ਦੇ ਜਿੰਦਰਿਆਂ ਉਤੇ ਲਗਾਏ ਆਪਣੇ ਜਿੰਦਰੇ
ਸੰਗਰੂਰ:- ਰਿਲਾਇੰਸ ਐਕਸਚੇਂਜ ਨੂੰ ਉਨ੍ਹਾਂ ਦੇ ਮੁਲਾਜ਼ਮ ਪਹਿਲਾਂ ਹੀ ਜਿੰਦਰੇ ਲਗਾ ਚੁੱਕੇ ਸਨ | ਕਿਸਾਨ ਕਾਰਕੁਨਾਂ ਨੇ ਉਨ੍ਹਾਂ ਦੇ ਜਿੰਦਰਿਆਂ ਉਤੇ ਆਪਣੇ ਜਿੰਦਰੇ ਲਗਾ ਕੇ ਐਕਸਚੇਂਜ ਬੰਦ ਕਰਨ ਦਾ ਐਲਾਨ ਕਰ ਦਿੱਤਾ | ਰਿਲਾਇੰਸ ਦੇ ਮੁਲਾਜ਼ਮ ਚੋਰੀ ਛਿਪੇ ਮੋਬਾਈਲਾਂ ਰਾਹੀ ਅੰਦੋਲਨਕਾਰੀ ਕਿਸਾਨਾਂ ਦੀਆਂ ਤਸਵੀਰਾਂ ਵੀ ਲੈ ਰਹੇ ਹਨ |
ਸੰਗਰੂਰ, (ਦਮਨਜੀਤ ਸਿੰਘ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੰਗਰੂਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਅਣਮਿੱਥੇ ਸਮੇਂ ਲਈ ਸ਼ੁਰੂ ਕੀਤਾ ਘਿਰਾਓ ਲਗਾਤਾਰ ਅੱਜ ਚੌਥੇ ਦਿਨ ਵੀ ਜਾਰੀ ਰਿਹਾ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੰੂ ਜਾਂਦੇ ਤਿੰਨੋਂ ਰਸਤਿਆਂ ਉੱਤੇ ਚੱਲ ਰਹੇ ਪੱਕੇ ਧਰਨਿਆਂ ਕਾਰਨ ਕੰਪਲੈਕਸ ਵਿਚਲੇ ਸਾਰੇ ਮੁੱਖ ਦਫ਼ਤਰ ਅੱਜ ਵੀ ਮੁਕੰਮਲ ਤੌਰ ਤੇ ਬੰਦ ਰਹੇ | ਧਰਨਾਕਾਰੀਆਂ ਦੀ ਅਗਵਾਈ ਕਰ ਰਹੇ ਜਥੇਬੰਦੀ ਦੇ ਕਾਰਜਕਾਰੀ ਸੂਬਾਈ ਪ੍ਰਧਾਨ ਜਸਵਿੰਦਰ ਸਿੰਘ ਸੋਮਾ ਲੌਾਗੋਵਾਲ ਨੇ ਕਿਹਾ ਕਿ ਕੇਂਦਰ ਵਲੋਂ ਬਣਾਏ ਖੇਤੀ ਕਾਨੰੂਨਾਂ ਦੇ ਵਿਰੋਧ 'ਚ ਆਰੰਭੇ ਸੰਘਰਸ਼ ਦੌਰਾਨ ਹੁਣ ਤੱਕ ਕਈ ਕਿਸਾਨਾਂ ਅਤੇ ਕਿਸਾਨ ਬੀਬੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਇਸੇ ਦੇ ਚੱਲਦਿਆਂ ਹੀ ਜਥੇਬੰਦੀ ਦੇ ਮੈਂਬਰ ਹੇਮ ਰਾਜ ਨਾਗਰੀ ਵੀ ਇਸ ਸੰਸਾਰ ਨੰੂ ਅਲਵਿਦਾ ਆਖ ਗਏ ਹਨ ਪਰ ਸਰਕਾਰ ਇਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਦੀ ਕੋਈ ਸਾਰ ਨਹੀਂ ਲੈ ਰਹੀ ਜਿਸ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਹੇਮ ਰਾਜ ਨਾਗਰੀ ਦੇ ਸਿਰ ਚੜ੍ਹੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਕਰਜ਼ੇ ਉੱਤੇ ਲੀਕ ਮਾਰਨ ਦੇ ਨਾਲ-ਨਾਲ ਪਰਿਵਾਰ ਨੰੂ ਮੁਆਵਜ਼ੇ ਵਜੋਂ 10 ਲੱਖ ਰੁਪਏ ਅਤੇ ਯੋਗਤਾ ਮੁਤਾਬਿਕ ਸਰਕਾਰੀ ਨੌਕਰੀ ਦੀ ਮੰਗ ਕੀਤੀ ਗਈ ਹੈ ਪਰ ਸਰਕਾਰ ਕਿਸਾਨਾਂ ਦੀ ਇਸ ਮੰਗ ਨੰੂ ਮੰਨਣ ਲਈ ਟਾਲ-ਮਟੋਲ ਕਰ ਰਹੀ ਹੈ | ਸ. ਲੌਾਗੋਵਾਲ ਨੇ ਕਿਹਾ ਕਿ ਜਿੰਨਾ ਸਮਾਂ ਸਰਕਾਰ ਕਿਸਾਨਾਂ ਦੀ ਇਸ ਮੰਗ ਨੰੂ ਪ੍ਰਵਾਨ ਨਹੀਂ ਕਰਦੀ ਓਨਾ ਸਮਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਘਿਰਾਓ ਇਸੇ ਤਰ੍ਹਾਂ ਨਿਰੰਤਰ ਜਾਰੀ ਰਹੇਗਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਜਗਤਾਰ ਸਿੰਘ ਕਾਲਾਝਾੜ, ਕ੍ਰਿਪਾਲ ਸਿੰਘ ਧੂਰੀ, ਬਲਵੀਰ ਸਿੰਘ ਕੌਹਰੀਆਂ, ਮਨਜੀਤ ਸਿੰਘ ਘਰਾਚੋਂ, ਬਹਾਦਰ ਭੁਟਾਲ ਖੁਰਦ, ਬਹਾਲ ਸਿੰਘ ਢੀਂਡਸਾ, ਹਰਬੰਸ ਸਿੰਘ ਲੱਡਾ, ਬਲਦੇਵ ਸਿੰਘ ਉਭਿਆ, ਅਜੈਬ ਸਿੰਘ ਜਖੇਪਲ, ਜਸਵੰਤ ਸਿੰਘ ਤੋਲਾਵਾਲ, ਗੋਬਿੰਦਰ ਸਿੰਘ ਮੰਗਵਾਲ ਅਤੇ ਹਰ ਭਗਵਾਨ ਸਿੰਘ ਮੂਣਕ ਨੇ ਵੀ ਸੰਬੋਧਨ ਕੀਤਾ |
ਤਹਿਸੀਲ ਦਫ਼ਤਰ ਦੇ ਨਿੱਜੀ ਕਾਮਿਆਂ ਨੇ ਵੀ ਲਾਇਆ ਧਰਨਾ
ਸੰਗਰੂਰ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੰੂ ਜਾਂਦੇ ਤਹਿਸੀਲ ਦਫ਼ਤਰ ਵਾਲੇ ਗੇਟ ਨੰੂ ਮੁਕੰਮਲ ਬੰਦ ਕਰਨ ਦੇ ਰੋਸ ਵਜੋਂ ਅੱਜ ਤਹਿਸੀਲ ਦਫ਼ਤਰ 'ਚ ਕੰਮ ਕਰਦੇ ਅਰਜੀ-ਵਸੀਕਾ ਨਵੀਸਾਂ, ਨਕਸ਼ਾ ਨਵੀਸਾਂ ਅਤੇ ਟਾਈਪਿਸਟਾਂ ਵਲੋਂ ਆਪਣੇ ਵਰਕਰਾਂ ਸਮੇਤ ਬੱਸ ਸਟੈਂਡ ਦੇ ਬਾਹਰ ਸੜਕ ਦੇ ਦੂਸਰੇ ਪਾਸੇ ਧਰਨਾ ਸ਼ੁਰੂ ਕਰ ਦਿੱਤਾ ਗਿਆ | ਧਰਨਾ ਲੱਗਣ ਉਪਰੰਤ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਧਰਨਾਕਾਰੀਆਂ ਨੰੂ ਮਨਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਗੇਟ ਖੁਲ੍ਹਵਾਉਣ ਦੀ ਜ਼ਿੱਦ 'ਤੇ ਅੜੇ ਇਨ੍ਹਾਂ ਕਾਮਿਆਂ ਦੀ ਮੰਗ ਕਿਸਾਨ ਯੂਨੀਅਨ ਵਲੋਂ ਵਿਚਾਰ ਵਟਾਂਦਰੇ ਉਪਰੰਤ ਪ੍ਰਵਾਨ ਕਰਦਿਆਂ ਤਹਿਸੀਲ ਦਫ਼ਤਰ ਵਲੋਂ ਛੋਟਾ ਗੇਟ ਖੋਲ੍ਹਣ ਨੰੂ ਪ੍ਰਵਾਨਗੀ ਦੇ ਦਿੱਤੀ ਗਈ ਪਰ ਕਿਸਾਨ ਯੂਨੀਅਨ ਵਲੋਂ ਇਸ ਗੇਟ ਰਾਹੀਂ ਕਿਸੇ ਵੀ ਸਰਕਾਰੀ ਅਧਿਕਾਰੀ ਜਾਂ ਮੁਲਾਜ਼ਮ ਨੰੂ ਜਾਣ ਦੀ ਪ੍ਰਵਾਨਗੀ ਨਹੀਂ ਦਿੱਤੀ ਗਈ |
ਕਿਸਾਨਾਂ ਨੇ ਫੂਕੀ ਕੈਪਟਨ ਦੀ ਅਰਥੀ-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਘਿਰਾਓ ਕਰ ਕੇ ਬੈਠੇ ਹਜ਼ਾਰਾਂ ਕਿਸਾਨਾਂ ਵਲੋਂ ਅੱਜ ਆਪਣੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ | ਕਿਸਾਨਾਂ ਦਾ ਕਹਿਣਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਂਗ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੜੀਅਲ ਰਵੱਈਆ ਅਪਣਾਇਆ ਜਾ ਰਿਹਾ ਹੈ ਜਿਸ ਕਾਰਨ ਕਿਸਾਨਾਂ ਵਿਚ ਰੋਸ ਦੀ ਲਹਿਰ ਹੈ |
ਮਲੇਰਕੋਟਲਾ, (ਕੁਠਾਲਾ) - ਕੇਂਦਰੀ ਮੋਦੀ ਸਰਕਾਰ ਵਲੋਂ ਬਣਾਏ ਤਿੰਨ ਖੇਤੀ ਕਾਨੰੂਨਾਂ ਅਤੇ ਬਿਜਲੀ ਬਿੱਲ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਪ੍ਰੋਗਰਾਮ ਨਾਲ ਤਾਲਮੇਲਵੇਂ ਘੋਲ ਮੁਤਾਬਿਕ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਸਥਾਨਕ ਰਿਲਾਇੰਸ ਪੈਟਰੋਲ ਪੰਪ ਸਾਹਮਣੇ ਚੱਲ ਰਿਹਾ ਕਿਸਾਨ ਮੋਰਚਾ ਅੱਜ 26 ਵੇਂ ਦਿਨ ਵੀ ਬਾਦਸਤੂਰ ਜਾਰੀ ਰਿਹਾ | ਅੱਜ ਦੇ ਰੋਸ ਧਰਨੇ ਵਿਚ ਜਿੱਥੇ ਪਿੰਡਾਂ ਵਿਚੋਂ ਕਿਸਾਨ ਕਾਫ਼ਲੇ ਬੰਨ੍ਹ ਕੇ ਸ਼ਾਮਿਲ ਹੋਏ ਉੱਥੇ ਔਰਤਾਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਕਿਸਾਨੀ ਹੱਕਾਂ ਦੇ ਘੋਲ ਨੂੰ ਹੁਲਾਰਾ ਦਿਤਾ | ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਕਰਨੈਲ ਸਿੰਘ ਭੂਦਨ, ਤਰਕਸ਼ੀਲ ਆਗੂ ਨਰਿੰਦਰਪਾਲ ਹਥਨ, ਬੀਬੀ ਪਰਮਜੀਤ ਕੌਰ ਕਲੇਰਾਂ, ਬੀਬੀ ਬਲਬੀਰ ਕੌਰ ਘਨੌਰ ਕਲਾਂ, ਨਿਰੰਜਣ ਸਿੰਘ ਮੀਮਸਾ, ਬਲਦੇਵ ਸਿੰਘ ਮੀਮਸਾ, ਜਗਤਾਰ ਸਿੰਘ ਕਲੇਰਾਂ, ਚਮਕੌਰ ਸਿੰਘ ਹਥਨ, ਮੇਜਰ ਸਿੰਘ ਹਥਨ, ਪ੍ਰੋ. ਸੁਖਚੈਨ ਸਿੰਘ, ਨਾਹਰ ਸਿੰਘ ਹਥਨ ਅਤੇ ਪਿਆਰਾ ਸਿੰਘ ਭੂਦਨ ਆਦਿ ਨੇ ਕਿਹਾ ਕਿ ਬਾਦਲਕਿਆਂ ਦਾ ਕੇਂਦਰੀ ਵਜ਼ੀਰੀ ਤੋਂ ਅਸਤੀਫ਼ਾ ਤੇ ਭਾਜਪਾ ਨਾਲੋਂ ਤੋੜਿਆ ਨਾਤਾ ਅਤੇ ਭਾਜਪਾ ਦੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਦਾ ਭਾਜਪਾ ਤੋਂ ਅਸਤੀਫ਼ਾ ਹੁਣ ਤੱਕ ਦੇ ਕਿਸਾਨ ਸੰਘਰਸ਼ ਦੀਆਂ ਦੋ ਅਹਿਮ ਪ੍ਰਾਪਤੀਆਂ ਹਨ | ਉਨ੍ਹਾਂ ਕੱਲ੍ਹ ਦਸਹਿਰੇ ਮੌਕੇ ਮਲੇਰਕੋਟਲਾ ਪ੍ਰਦਰਸ਼ਨ ਵਿਚ ਕਿਸਾਨਾਂ, ਨੌਜਵਾਨਾਂ, ਮੁਸਲਮਾਨਾਂ ਅਤੇ ਵਪਾਰੀਆਂ ਦੀ ਵਿਸ਼ਾਲ ਸ਼ਮੂਲੀਅਤ ਲਈ ਧੰਨਵਾਦ ਕੀਤਾ |
ਦਿੜ੍ਹਬਾ ਮੰਡੀ, (ਹਰਬੰਸ ਸਿੰਘ ਛਾਜਲੀ)-26ਵੇਂ ਦਿਨ ਵੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਦਿੜ੍ਹਬਾ ਦੇ ਪ੍ਰਧਾਨ ਦਰਸਨ ਸਿੰਘ ਸਾਦੀਹਰੀ ਦੀ ਅਗਵਾਈ ਵਿਚ ਰਿਲਾਇੰਸ ਪੰਪ ਤੂਰਬਨਜਾਰਾ ਦਾ ਘਿਰਾਓ ਕਰਕੇ ਧਰਨਾ ਜਾਰੀ ਰਿਹਾ | ਕਿਸਾਨ ਆਗੂਆਂ ਨੇ ਕਿਹਾ ਕਿ ਹਰ ਵਰਗ ਕੇਂਦਰ ਦੀ ਮੋਦੀ ਸਰਕਾਰ ਤੋਂ ਦੁਖੀ ਹੈ, ਮੋਦੀ ਸਰਕਾਰ ਲੋਕ ਮਾਰੂ ਫ਼ੈਸਲੇ ਲੈ ਰਹੀ ਹੈ | ਇਸ ਮੌਕੇ ਅਮਰੀਕ ਸਿੰਘ ਕੈਂਪਰ, ਬਿੰਦਰ ਸਿੰਘ ਦਿੜ੍ਹਬਾ, ਰਣ ਸਿੰਘ ਸੂਲਰ, ਮਲਕੀਤ ਸਿੰਘ ਤੂਰਬਨਜਾਰਾ, ਗੁਰਮੇਲ ਕੌਰ, ਕੁਲਵਿੰਦਰ ਕੌਰ ਦਿੜ੍ਹਬਾ, ਨਵਜੋਤ ਕੌਰ ਤੂਰਬਨਜਾਰਾ, ਜਸਵੰਤ ਕੌਰ ਸੂਲਰ, ਮਨਜੀਤ ਕੌਰ ਤੂਰਬਨਜਾਰਾ ਨੇ ਸੰਬੋਧਨ ਕੀਤਾ |
ਧੂਰੀ, (ਸੁਖਵੰਤ ਸਿੰਘ ਭੁੱਲਰ) - ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾ ਵਿਰੁੱਧ ਐਨ.ਆਰ.ਆਈ. ਕਲੱਬ ਭਸੌੜ ਧੂਰੀ, ਸ਼ਹੀਦ ਊਧਮ ਸਿੰਘ ਸਪੋਰਟਸ ਐਡ. ਵੈਲਫੇਅਰ ਸੁਸਾਇਟੀ ਮਲੇਰਕੋਟਲਾ ਵਲੋਂ ਪਿੰਡ ਭਸੌੜ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਲਾਕੇ ਦੇ ਨੌਜਵਾਨ ਵਰਗ, ਕਿਸਾਨਾਂ ਮੋਹਤਬਰ ਕਿਸਾਨ ਆਗੂਆਂ, ਸਮਰਥਕਾਂ ਦੀ ਸ਼ਮੂਲੀਅਤ ਦੇ ਇਕੱਠ 'ਚ ਸਮਾਜਸੇਵੀ ਲੱਖਾ ਸਿੰਘ ਸਿਧਾਣਾ, ਕਲਾਕਾਰ ਕਨਵਰ ਗਰੇਵਾਲ, ਗਾਇਕ ਜਸ ਬਾਜਵਾ, ਹਰਫ਼ ਚੀਮਾ, ਦੀਪ ਸਿੰਧੂ, ਰੁਪਿੰਦਰ ਜਲਾਲ, ਮਹਿਤਾਬ ਵਿਰਕ ਸਮੇਤ ਅਨੇਕਾਂ ਸ਼ਖ਼ਸੀਅਤਾਂ ਨੇ ਖੇਤੀ ਕਾਨੂੰਨ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ | ਇਸ ਮੌਕੇ ਲੱਖਾ ਸਿੰਘ ਸਿਧਾਣਾ ਨੇ ਕਿਹਾ ਕਿ ਕੁਝ ਦਿਨਾਂ ਤੋਂ ਦਲਿਤ ਹਿਤੈਸ਼ੀ ਹੋਣ ਦਾ ਵਿਖਾਵਾ ਕਰ ਰਹੀ ਭਾਜਪਾ ਅਸਲ 'ਚ ਦੇਸ਼ ਪੱਧਰ 'ਤੇ ਦਲਿਤ, ਮਜ਼ਦੂਰ, ਘਟ ਗਿਣਤੀ ਦੀ ਵਿਰੋਧੀ ਸੋਚ ਰੱਖਦੀ ਹੈ | ਉਨ੍ਹਾਂ ਕਿਹਾ ਕਿ ਅੱਜ ਸਾਨੂੰ ਸਾਡੀ ਜੁਬਾਨ, ਮਾਂ ਬੋਲੀ, ਵਿਚਾਰਧਾਰਾ, ਗੁਰੂਆਂ ਦੇ ਫ਼ਲਸਫ਼ੇ ਉਪਦੇਸ਼ ਨੂੰ ਜੀਵਨ ਦਾ ਮੁਖ ਹਿੱਸਾ ਬਣਾਉਣਾ ਪਵੇਗਾ ਅਤੇ ਇਸ ਤੋਂ ਦੂਰ ਕਰਨ ਦੀ ਵਿਰੋਧੀ ਸੋਚ, ਯਤਨ ਅਤੇ ਨੀਤੀ ਤੋਂ ਸੁਚੇਤ ਹੋਣ ਦੀ ਲੋੜ ਹੈ | ਅੱਜ ਸਮਾਜਿਕ ਇਨਕਲਾਬ ਦੀ ਜ਼ਰੂਰਤ ਹੈ | ਉਨ੍ਹਾਂ ਕਿਹਾ ਕਿ ਪਿੰਡ ਭਸੌੜ ਨੇੜੇ ਚੱਲ ਰਹੀ ਫ਼ੈਕਟਰੀ ਵਿਰੁੱਧ ਲਾਮਬੰਦ ਹੋ ਕੇ ਲੋਕਾਂ ਦੀ ਸਿਹਤ ਲਈ ਘਾਤਕ ਪੌਣ-ਪਾਣੀ ਦੇ ਬਚਾਅ ਲਈ ਸੰਘਰਸ਼ ਸ਼ੁਰੂ ਕਰਨਾ ਚਾਹੀਦਾ ਹੈ | ਉਨ੍ਹਾਂ ਨੇ ਖੇਤੀ ਕਾਨੂੰਨਾਂ ਵਿਰੁੱਧ ਸ਼ਾਂਤਮਈ, ਇਕਜੁੱਟਤਾ ਨਾਲ ਸੰਘਰਸ਼ ਜਾਰੀ ਰੱਖ ਪੰਜਾਬ ਨੂੰ ਕਾਲੇ ਕਾਨੂੰਨਾਂ ਤੋਂ ਬਚਾਉਣ ਲਈ ਲਾਮਬੰਦ ਹੋਣ ਦੀ ਅਪੀਲ ਕੀਤੀ | ਇਸ ਮੌਕੇ ਕਨਵਰ ਗਰੇਵਾਲ, ਜਸ ਬਾਜਵਾ ਨੇ ਕਿਹਾ ਕਿ ਖੇਤੀ ਲਈ ਘਾਤਕ ਕਾਨੂੰਨ ਵਿਰੁੱਧ ਨੌਜਵਾਨਾਂ 'ਚ ਵਧੀ ਜਾਗਰੂਕਤਾ ਬੇਸ਼ੱਕ ਚੰਗਾ ਹੈ ਪਰ ਇਹ ਸੰਘਰਸ਼ ਇੱਕਜੁੱਟਤਾ, ਸੂਝਬੂਝ ਨਾਲ ਸਿੱਟਾਦਾਇਕ ਹੋਵੇਗੀ | ਜਸ ਬਾਜਵਾ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਮੌਕਾ ਮਿਲਿਆ ਹੈ ਕਿ ਉਹ ਆਪਣੀ ਅਗਲੀ ਪੀੜ੍ਹੀ ਨੂੰ ਕੁਝ ਕਰ ਕੇ ਵਿਖਾ ਸਕਣ ਅਤੇ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ | ਇਸ ਮੌਕੇ ਇਕਬਾਲ ਸਿੰਘ ਬਾਦਸ਼ਾਹਪੁਰ, ਦਵਿੰਦਰ ਸਿੰਘ ਮਲੇਰਕੋਟਲਾ, ਪਰਮਜੀਤ ਸਿੰਘ ਪੰਮਾ, ਰਵੀਇੰਦਰ ਸਿੰਘ ਈਸੜਾ, ਸਿੱਖ ਪ੍ਰਚਾਰਕ ਭਾਈ ਮਨਪ੍ਰੀਤ ਸਿੰਘ ਅਲੀਪੁਰ, ਹਮੀਰ ਸਿੰਘ ਈਸੜਾ, ਨੰਬਰਦਾਰ ਗੁਰਪ੍ਰੀਤ ਈਸੜਾ, ਗੁਰਵਿੰਦਰ ਸਿੰਘ ਸੋਮੀ ਆਦਿ ਵੀ ਹਾਜ਼ਰ ਸਨ |
ਮੂਨਕ, (ਗਮਦੂਰ ਧਾਲੀਵਾਲ) - ਕੇਂਦਰ ਦੀ ਭਾਜਪਾ ਸਰਕਾਰ ਵਲੋਂ ਖੇਤੀ ਖਿਲਾਫ ਪਾਸ ਕੀਤੇ ਕਾਨੂੰਨ ਜੋ ਕਿ ਕਿਸਾਨੀ ਲਈ ਮੌਤ ਦੇ ਵਾਰੰਟ ਹਨ, ਨੂੰ ਰੱਦ ਕਰਾਉਣ ਲਈ ਸੋਲਵੇਂ ਦਿਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਧਰਨਾ ਜਾਰੀ ਰੱਖਿਆ ਗਿਆ | ਸੂਬੇ ਦੇ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਨੇ ਕਿਸਾਨ ਵਿਰੋਧੀ ਕਾਨੂੰਨ ਦੇ ਬਾਰੇ ਬੋਲਦਿਆਂ ਕਿਹਾ ਕਿ ਇਸ ਕਾਨੂੰਨ ਨੇ ਜਿੱਥੇ ਕਿਸਾਨੀਂ ਨੂੰ ਤਬਾਹ ਕਰਨਾ ਹੈ ਉਸ ਨਾਲ ਜਿਹੜੇ ਅਦਾਰੇ ਜੁੜੇ ਹੋਏ ਹਨ ਉਹ ਸ਼ੈਲਰ ਮਾਲਕ ਆੜ੍ਹਤੀਆਂ ਵਰਗ, ਮਜਦੂਰ, ਮਾਰਕੀਟ ਕਮੇਟੀ ਦੇ ਮੁਲਾਜ਼ਮ, ਟੱਰਕ ਡਰਾਈਵਰ ਤੇ ਮਾਲਕ ਵੀ ਪ੍ਰਭਾਵਿਤ ਹੋਣਗੇ | ਇਸ ਮੌਕੇ ਮੱਖਣ ਸਿੰਘ ਪਾਪੜਾ, ਸੁਖਦੇਵ ਸਿੰਘ ਕੜੈਲ, ਬਲਵਿੰਦਰ ਮਨਿਆਣਾ, ਬਲਜੀਤ ਬੱਲਰਾਂ, ਰਿੰਕੂ ਮੂਣਕ ਅਤੇ ਗਗਨ ਸ਼ਰਮਾ ਆਦਿ ਨੇ ਸੰਬੋਧਨ ਕੀਤਾ |
ਅਮਰਗੜ੍ਹ, (ਝੱਲ, ਮੰਨਵੀ) - ਨੌਜਵਾਨ ਭਾਰਤ ਸਭਾ ਵਲੋਂ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪਿੰਡ ਚੌਾਦਾ, ਗੁਆਰਾ ਤੋਲੇਵਾਲ, ਭੱਟੀਆਂ ਖੁਰਦ, ਭੱਟੀਆਂ ਕਲਾਂ ਵਿਚ ਲੋਕਾਂ ਨੂੰ ਲਾਮਬੰਦ ਕਰਦਿਆਂ ਭਾਜਪਾ, ਆਰ.ਐਸ.ਐਸ. ਅਤੇ ਪੱਖਪਾਤੀ ਰਵੱਈਆ ਅਪਨਾਉਣ ਵਾਲੇ ਐਸ.ਐਸ.ਪੀ. ਸੰਗਰੂਰ ਦੇ ਪੁਤਲੇ ਫੂਕੇ ਗਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਆਗੂ ਗੁਰਧਿਆਨ ਸਿੰਘ ਭੱਟੀਆਂ 'ਤੇ ਸੁਖਵਿੰਦਰ ਸਿੰਘ ਨੇ ਕਿਹਾ ਕਿ ਕਿਸਾਨੀ ਸੰਘਰਸ਼ ਨੂੰ ਹੋਰ ਵਿਸ਼ਾਲ ਹੁੰਦਾ ਵੇਖ ਕੇਂਦਰ ਸਰਕਾਰ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਰਹੀ ਹੈ, ਇਸੇ ਕਰ ਕੇ ਭਾਜਪਾ 'ਤੇ ਆਰ.ਐਸ.ਐਸ. ਇਸ ਸੰਘਰਸ਼ ਨੂੰ ਬਦਨਾਮ ਕਰਨ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀ ਹੈ, ਇਸ ਸੰਘਰਸ਼ ਨੂੰ ਖ਼ਤਮ ਕਰਨ ਲਈ ਫਿਰਕੂ ਰੰਗਤ ਦੇਣ ਦਾ ਯਤਨ ਵੀ ਕੀਤਾ ਜਾ ਰਿਹਾ ਹੈ | ਇਸ ਤੋਂ ਸਾਨੂੰ ਸਾਰਿਆਂ ਨੂੰ ਸੁਚੇਤ ਹੋਣ ਦੀ ਲੋੜ ਹੈ | ਇਸ ਮੌਕੇ ਰਮਨ ਤੋਲੇਵਾਲ, ਸਮਨ ਗੁਆਰਾ, ਜੱਗੀ ਚੌਾਦਾ, ਨਰਿੰਦਰ ਸਿੰਘ, ਜੀਵਨ ਭੱਟੀਆ ਆਦਿ ਮੌਜੂਦ ਸਨ |

ਸੱਤਵਾਂ ਕਿ੍ਕਟ ਟੂਰਨਾਮੈਂਟ 24 ਤੋਂ

ਸ਼ੇਰਪੁਰ, 26 ਅਕਤੂਬਰ (ਚਹਿਲ) - ਸ਼ਹੀਦ ਊਧਮ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਗੁਰਬਖਸਪਰਾ (ਗੰਡੇਵਾਲ) ਵਲੋਂ ਸੱਤਵਾਂ ਕਿ੍ਕਟ ਟੂਰਨਾਮੈਂਟ 24,25,26,27 ਅਤੇ 28 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ਪਹਿਲੇ ਨੰਬਰ 'ਤੇ ਆਉਣ ਵਾਲੀ ਟੀਮ ਨੂੰ 21 ਹਜ਼ਾਰ ਰੁਪਏ ਦਾ ਇਨਾਮ, ਦੂਜੇ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਖ਼ਿਲਾਫ਼ ਕੈਪਟਨ ਸਰਕਾਰ ਵਲੋਂ ਲਿਆਂਦੇ ਬਿੱਲਾਂ ਦੀ ਸ਼ਲਾਘਾ

ਸੰਗਰੂਰ, 26 ਅਕਤੂਬਰ (ਧੀਰਜ ਪਸ਼ੌਰੀਆ) - ਕੇਂਦਰ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਕਰ ਕੇ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਵਿਧਾਨ ਸਭਾ ਵਿਚ ਪਾਸ ਕੀਤੇ ਬਿਲਾਂ ਦੀ ਸ਼ਲਾਘਾ ਕਰਦਿਆਂ ਪੰਚਾਇਤ ਯੂਨੀਅਨ ਬਲਾਕ ਸੰਗਰੂਰ ਏ ਦੇ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਸਾਹਮਣੇ

ਸੰਗਰੂਰ, 26 ਅਕਤੂਬਰ (ਪਸ਼ੌਰੀਆ)- ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ ਘਟ ਕੇ 81 ਰਹਿ ਗਈ ਹੈ | ਅੱਜ ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਹਨ ਜਦ ਕਿ 10 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਤੰਦਰੁਸਤ ਹੋਏ ਹਨ | ਜ਼ਿਲ੍ਹੇ ਦੇ ਦੋ ਨਵੇਂ ...

ਪੂਰੀ ਖ਼ਬਰ »

ਮਾਲ ਗੱਡੀਆਂ ਬੰਦ ਕਰਨ ਦਾ ਖ਼ਮਿਆਜ਼ਾ ਕੇਂਦਰ ਨੰੂ ਭੁਗਤਣਾ ਪਵੇਗਾ-ਢੀਂਡਸਾ

ਸੰਗਰੂਰ, 26 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਆਗੂ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਸਾਨਾਂ ਵਲੋਂ ਰੇਲਵੇ ਟਰੈਕ ਖਾਲੀ ਕਰ ਦੇਣ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਰੋਕੇ ਜਾਣ ਦੀ ਨਿਖੇਧੀ ਕੀਤੀ ਹੈ ...

ਪੂਰੀ ਖ਼ਬਰ »

ਟਾਈਲਾਂ ਅਤੇ ਪਾਈਪਾਂ ਖ਼ਰੀਦਣ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਵੇ-ਝੰੂਦਾਂ

ਸੰਗਰੂਰ, 26 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੰੂਦਾਂ ਨੇ ਦੋਸ਼ ਲਗਾਇਆ ਹੈ ਕਿ ਮਲੇਰਕੋਟਲਾ-1 ਅਤੇ ਮਲੇਰਕੋਟਲਾ-2 ਬਲਾਕਾਂ ਵਿਚ ਪੈਂਦੇ ਪਿੰਡਾਂ ਵਿਚ 14ਵੇਂ ਵਿੱਤ ਕਮਿਸ਼ਨ ਦੀਆਂ ...

ਪੂਰੀ ਖ਼ਬਰ »

'ਆਪ' ਦੀਆਂ ਪਿੰਡਾਂ 'ਚ ਇਕਾਈਆਂ ਕਾਇਮ ਕਰ ਕੇ ਬੂਥ ਪੱਧਰ ਤੱਕ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ-ਸਿੱਧੂ

ਦਿੜ੍ਹਬਾ ਮੰਡੀ, 26 ਅਕਤੂਬਰ (ਹਰਬੰਸ ਸਿੰਘ ਛਾਜਲੀ) - ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਸਿੱਧੂ ਦਾ ਪਹਿਲੀ ਵਾਰ ਦਿੜ੍ਹਬਾ ਵਿਖੇ ਪਹੁੰਚਣ 'ਤੇ ਪਾਰਟੀ ਵਰਕਰਾਂ ਨੇ ਸਨਮਾਨ ਕੀਤਾ | ਬਾਬਾ ਬੈਰਸੀਆਣਾ ਗੁਰਦੁਆਰਾ ਸਾਹਿਬ ਵਿਖੇ ਵੀ ...

ਪੂਰੀ ਖ਼ਬਰ »

ਅਮਨ ਜੱਖਲਾਂ ਦਾ ਕਾਵਿ-ਸੰਗ੍ਰਹਿ 'ਇਨਸਾਨੀਅਤ' ਕੀਤਾ ਲੋਕ ਅਰਪਣ

ਸੰਗਰੂਰ, 26 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - 'ਸੰਸਾਰ ਭਰ ਵਿਚ ਜਿੰਨੀਆਂ ਵੀ ਬਗ਼ਾਵਤਾਂ ਲੋਕ ਲਹਿਰਾਂ ਦਾ ਰੂਪ ਧਾਰਨ ਕਰਦੀਆਂ ਹਨ, ਨਿਰਸੰਦੇਹ ਉਨ੍ਹਾਂ ਦਾ ਜਨਮ ਕਲਮ ਦੀ ਨੋਕ ਵਿਚੋਂ ਹੀ ਹੁੰਦਾ ਹੈ |' ਇਹ ਸ਼ਬਦ ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ ਕਾਮਰੇਡ ਤੇਜਾ ...

ਪੂਰੀ ਖ਼ਬਰ »

ਸੇਵਾ ਮੁਕਤੀ ਉੱਤੇ ਕੀਤਾ ਸਨਮਾਨਿਤ

ਸੰਗਰੂਰ, 26 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਅਧਿਆਪਕ ਦਲ ਪੰਜਾਬ ਜ਼ਿਲ੍ਹਾ ਸੰਗਰੂਰ ਵਲੋਂ ਸ. ਭੁਪਿੰਦਰ ਸਿੰਘ ਘਰਾਚੋਂ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਦੀ ਸੇਵਾ ਮੁਕਤੀ 'ਤੇ ਸਮਾਗਮ ਅਧਿਆਪਕ ਦਲ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸ. ਵਰਿੰਦਰਜੀਤ ...

ਪੂਰੀ ਖ਼ਬਰ »

ਧੂਰੀ ਮੰਡੀ ਵਿਚ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਤਸੱਲੀਬਖ਼ਸ਼-ਧੂਰਾ

ਧੂਰੀ, 26 ਅਕਤੂਬਰ (ਸੰਜੇ ਲਹਿਰੀ) - ਮਾਰਕਿਟ ਕਮੇਟੀ ਧੂਰੀ ਦੇ ਵਾਈਸ ਚੇਅਰਮੈਨ ਅਤੇ ਕਾਂਗਰਸੀ ਆਗੂ ਸਰਪੰਚ ਗੁਰਪਿਆਰ ਧੂਰਾ ਨੇ ਮਾਰਕਿਟ ਕਮੇਟੀ ਧੂਰੀ ਅਧੀਨ ਪੈਂਦੀ ਮੰਡੀ ਅਤੇ ਸੈਂਟਰਾਂ ਵਿਖੇ ਝੋਨੇ ਦੀ ਖ਼ਰੀਦ ਪ੍ਰਬੰਧਾਂ ਦੇ ਕੰਮ ਨੂੰ ਤਸੱਲੀਬਖ਼ਸ਼ ਤਰੀਕੇ ਨਾਲ ...

ਪੂਰੀ ਖ਼ਬਰ »

ਸੀਜ਼ਨ ਦੌਰਾਨ ਆੜ੍ਹਤੀ ਐਸੋਸੀਏਸ਼ਨ ਮੌਜੂਦਾ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਹੋਏ ਆਹਮੋ-ਸਾਹਮਣੇ

ਸੰਗਰੂਰ, 26 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸਥਾਨਕ ਅਨਾਜ ਮੰਡੀ ਦਾ ਮਾਹੌਲ ਦੋ ਆੜ੍ਹਤੀ ਧੜਿ੍ਹਆਂ ਦੇ ਤਕਰਾਰ ਉਪਰੰਤ ਕਾਫੀ ਗਰਮਾਅ ਗਿਆ ਤੇ ਆੜ੍ਹਤੀ ਐਸੋਸੀਏਸ਼ਨ ਦੇ ਦਫ਼ਤਰ ਵਿਚ ਪ੍ਰਸ਼ਾਸਨ ਵਲੋਂ ਪੁਲਿਸ ਦੀ ਤਾਇਨਾਤੀ ਵੀ ਕਰ ਦਿੱਤੀ ਗਈ ਹੈ | ਅਨਾਜ ...

ਪੂਰੀ ਖ਼ਬਰ »

80 ਫ਼ੀਸਦੀ ਤੋਂ ਵੱਧ ਨੰਬਰ ਲੈਣ ਵਾਲੇ ਵਿਦਿਆਰਥੀਆਂ ਤੋਂ ਤਹਿਦਿਲ ਨਹੀਂ ਲਏਗੀ ਫ਼ਾਈਲ ਖ਼ਰਚਾ

ਸੰਗਰੂਰ, 26 ਅਕਤੂਬਰ (ਅਮਨਦੀਪ ਸਿੰਘ ਬਿੱਟਾ) - ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਨੌਜਵਾਨਾਂ ਦੀ ਮੰਗ ਉਤੇ 1 ਨਵੰਬਰ ਤੋਂ ਪੰਜ ਨਵੇਂ ਬੈਚ ਆਰੰਭ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਮੌਜੂਦਾ ਵੇਲੇ ਅਕੈਡਮੀ ਵਿਚ ਦਰਜਨ ਤੋਂ ਵਧੇਰੇ ...

ਪੂਰੀ ਖ਼ਬਰ »

ਸੰਗਰੂਰ ਦੇ ਵਿਰਾਸਤੀ ਇਤਿਹਾਸ ਨੰੂ ਦਰਸਾਉਣ ਵਾਲਾ ਸਮਾਰੋਹ ਜਲਦ ਹੋਵੇਗਾ-ਵਿਜੈਇੰਦਰ ਸਿੰਗਲਾ

ਸੰਗਰੂਰ, 26 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਹੈ ਕਿ ਸੰਗਰੂਰ ਦੀਆਂ ਵਿਰਾਸਤੀ ਇਮਾਰਤਾਂ ਨੰੂ ਸੰਭਾਲਣ ਲਈ ਉਨ੍ਹਾਂ ਵਲੋਂ ਕਈ ਵਰੇ੍ਹ ਪਹਿਲਾਂ ਕੇਂਦਰ ਸਰਕਾਰ ਤੋਂ 5 ਕਰੋੜ ਰੁਪਏ ਦਾ ਫੰਡ ਜਾਰੀ ਕਰਵਾਇਆ ...

ਪੂਰੀ ਖ਼ਬਰ »

ਵਿਰਾਸਤੀ ਸ਼ਹਿਰ ਸੰਗਰੂਰ ਦਾ ਇਤਿਹਾਸ ਵਰਣਨ ਕਰਦੀ ਪੁਸਤਕ 'ਸੰਗਰੂਰ ਦੈੱਨ ਐਾਡ ਨੌਅ' ਸਿੱਖਿਆ ਮੰਤਰੀ ਨੇ ਕੀਤੀ ਲੋਕ ਅਰਪਣ

ਸੰਗਰੂਰ, 26 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਪੇਸ਼ੇ ਵਜੋਂ ਵਕੀਲ ਅਤੇ ਸ਼ੌਕ ਵਜੋਂ ਰੰਗਕਰਮੀ ਸੁਮੀਰ ਫੱਤਾ ਨੇ ਆਪਣੀ ਪਹਿਲੀ ਪੁਸਤਕ 'ਸੰਗਰੂਰ ਦੈੱਨ ਐਾਡ ਨੌਅ' ਸਥਾਨਕ ਹੋਟਲ ਵਿਚ ਹੋਏ ਭਾਵਪੂਰਤ ਸਮਾਰੋਹ ਦੌਰਾਨ ਪੰਜਾਬ ਦੇ ਲੋਕ ਨਿਰਮਾਣ ਅਤੇ ਸਿੱਖਿਆ ਮੰਤਰੀ ...

ਪੂਰੀ ਖ਼ਬਰ »

ਨੈਸ਼ਨਲ ਨਰਸਿੰਗ ਕਾਲਜ ਦੀਆਂ ਲੜਕੀਆਂ ਦੀ ਰੁਜ਼ਗਾਰ ਲਈ ਚੋਣ

ਸੰਗਰੂਰ, 25 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਪਟਿਆਲਾ ਰੋਡ ਸਥਿਤ ਨੈਸ਼ਨਲ ਨਰਸਿੰਗ ਕਾਲਜ ਦੀਆਂ 12 ਵਿਦਿਆਰਥਣਾਂ ਨੰੂ ਮੈਕਸ ਹਸਪਤਾਲ ਵਿਚ ਰੁਜ਼ਗਾਰ ਲਈ ਚੁਣ ਲਿਆ ਗਿਆ ਹੈ | ਸੰਸਥਾ ਦੇ ਡਾਇਰੈਕਟਰ ਇੰਜ: ਸ਼ਿਵ ਆਰੀਆ ਅਤੇ ਪਿ੍ੰਸੀਪਲ ਡਾ. ਪਰਮਜੀਤ ਕੌਰ ਗਿੱਲ ...

ਪੂਰੀ ਖ਼ਬਰ »

ਸਮਾਰਟ ਕਾਰਡਾਂ ਦੀ ਵੰਡ ਨੂੰ ਲੈ ਕੇ ਲੋਕਾਂ ਨੇ ਕੀਤਾ ਫੂਡ ਸਪਲਾਈ ਦਫ਼ਤਰ ਦਾ ਘਿਰਾਓ

ਮਹਿਲ ਕਲਾਂ, 26 ਅਕਤੂਬਰ (ਅਣਖੀ)-ਪਿੰਡ ਕੁਰੜ ਵਿਖੇ ਕੈਪਟਨ ਸਰਕਾਰ ਵਲੋਂ ਜਾਰੀ ਸਮਾਰਟ ਕਾਰਡ ਨਾ ਵੰਡੇ ਜਾਣ ਨੂੰ ਲੈ ਕੇ ਲੋਕਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੇ ਆਗੂ ਭਾਗ ਸਿੰਘ ਕੁਰੜ ਦੀ ਅਗਵਾਈ 'ਚ ਫੂਡ ਸਪਲਾਈ ਦਫ਼ਤਰ ਮਹਿਲ ਕਲਾਂ ਦਾ ਘਿਰਾਓ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਮਲੇਰਕੋਟਲਾ ਦੇ ਨਵੇਂ ਅਹੁਦੇਦਾਰਾਂ ਦੀ ਸਰਵ ਸੰਮਤੀ ਨਾਲ ਚੋਣ

ਮਲੇਰਕੋਟਲਾ, 26 ਅਕਤੂਬਰ (ਕੁਠਾਲਾ) - ਬਾਰ ਐਸੋਸੀਏਸ਼ਨ ਮਲੇਰਕੋਟਲਾ ਦੀ 6 ਨਵੰਬਰ ਨੂੰ ਹੋਣ ਵਾਲੀ ਚੋਣ ਲਈ ਅੱਜ ਕਾਗ਼ਜ਼ ਦਾਖਲ ਕਰਨ ਦੇ ਆਖ਼ਰੀ ਦਿਨ ਪ੍ਰਧਾਨ ਸਮੇਤ ਵੱਖ-ਵੱਖ ਪੰਜ ਅਹੁਦੇਦਾਰਾਂ ਲਈ ਕੇਵਲ ਇੱਕ-ਇੱਕ ਉਮੀਦਵਾਰ ਵਲੋਂ ਹੀ ਕਾਗ਼ਜ਼ ਦਾਇਰ ਕਰਨ ਪਿੱਛੋਂ ...

ਪੂਰੀ ਖ਼ਬਰ »

ਨੋਟੀਫ਼ਿਕੇਸ਼ਨ ਰੱਦ ਕਰਨ ਦੀ ਮੰਗ ਨੰੂ ਲੈ ਕੇ ਦਿੱਤਾ ਮੰਗ ਪੱਤਰ

ਸੰਗਰੂਰ, 26 ਅਕਤੂਬਰ (ਧੀਰਜ਼ ਪਸ਼ੌਰੀਆ) - ਡੈਮੋਕਰੈਟਿਕ ਟੀਚਰਜ਼ ਫ਼ਰੰਟ ਸੰਗਰੂਰ ਵਲੋਂ ਸੁਖਜਿੰਦਰ ਸਿੰਘ ਅਤੇ ਬਲਬੀਰ ਚੰਦ ਲੌਾਗੋਵਾਲ ਦੀ ਅਗਵਾਈ ਵਿਚ ਬੀ.ਪੀ.ਈ.ਓ ਸੰਗਰੂਰ (ਇਕ ਅਤੇ ਦੋ) ਗੁਰਮੀਤ ਸਿੰਘ ਨੰੂ ਮੁੱਖ ਮੰਤਰੀ ਪੰਜਾਬ ਦੇ ਨਾਂ ਇਕ ਮੰਗ ਪੱਤਰ ਸੌਾਪਿਆ ਗਿਆ ...

ਪੂਰੀ ਖ਼ਬਰ »

ਮਾਰਕਫੈੱਡ ਨੇ ਟੱਲੇਵਾਲ ਵਿਖੇ 51 ਹਜ਼ਾਰ ਅਤੇ ਰਾਮਗੜ੍ਹ ਵਿਖੇ 27 ਹਜ਼ਾਰ ਗੱਟੇ ਝੋਨੇ ਦੀ ਕੀਤੀ ਖ਼ਰੀਦ

ਟੱਲੇਵਾਲ, 26 ਅਕਤੂਬਰ (ਸੋਨੀ ਚੀਮਾ)-ਮਾਰਕੀਟ ਕਮੇਟੀ ਭਦੌੜ ਅਧੀਨ ਆਉਂਦੀਆਂ ਮੰਡੀਆਂ ਵਿਚ ਕਿਸੇ ਵੀ ਕਿਸਾਨ ਜਾਂ ਆੜ੍ਹਤੀਆਂ ਵਰਗ ਨੂੰ ਅਜੇ ਤੱਕ ਕੋਈ ਸਮੱਸਿਆ ਨਹੀਂ | ਇਹ ਸ਼ਬਦ ਮਾਰਕਫੈਡ ਭਦੌੜ ਦੇ ਇੰਸਪੈਕਟਰ ਬੂਟਾ ਸਿੰਘ ਅਤੇ ਮਾਰਕੀਟ ਕਮੇਟੀ ਭਦੌੜ ਦੇ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਸੰਗਰੂਰ, 26 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਮਾਤਾ ਰਾਜ ਰਾਜੇਸ਼ਵਰੀ ਮੰਦਰ ਨਾਭਾ ਗੇਟ ਵਿਖੇ ਦੁਰਗਾ ਨੌਵੀਂ ਮੌਕੇ ਧਾਰਮਿਕ ਸਮਾਗਮ ਦਾ ਆਯੋਜਨ ਸ਼੍ਰੀ ਬ੍ਰਾਹਮਣ ਸਭਾ ਸੰਗਰੂਰ ਦੇ ਪ੍ਰਧਾਨ ਐਸ.ਪੀ.ਸ਼ਰਮਾ, ਰਵਿੰਦਰ ਸਿੰਘ ਗੁੱਡੂ, ਅਮਰਜੀਤ ਸ਼ਰਮਾ, ਸੁਰਿੰਦਰ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਕਾਰਨ ਸਫ਼ਾਈ ਕਰਮਚਾਰੀ ਹੜਤਾਲ 'ਤੇ

ਚੀਮਾ ਮੰਡੀ, 26 ਅਕਤੂਬਰ (ਦਲਜੀਤ ਸਿੰਘ ਮੱਕੜ) - ਨਗਰ ਪੰਚਾਇਤ ਦੇ ਸਫ਼ਾਈ ਕਰਮਚਾਰੀ ਤਨਖ਼ਾਹ ਨਾ ਮਿਲਣ ਕਾਰਨ ਪਿਛਲੇ ਤਿੰਨ ਦਿਨਾਂ ਤੋਂ ਹੜਤਾਲ 'ਤੇ ਚਲ ਗਏ ਹਨ ਅਤੇ ਤਿਉਹਾਰਾਂ ਦੇ ਸਮੇਂ ਕਸਬੇ 'ਚ ਸਫ਼ਾਈ ਨਾ ਹੋਣ ਕਾਰਨ ਗੰਦਗੀ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ | ਜੇਕਰ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਅਮਰਗੜ੍ਹ, 26 ਅਕਤੂਬਰ (ਝੱਲ, ਮੰਨਵੀ) - ਬਾਬਾ ਏਕਮ ਸਿੰਘ ਸਿੱਧਸਰ ਵਾਲਿਆਂ ਦੀ ਦੇਖ ਰੇਖ ਹੇਠ ਸੰਤ ਖਾਲਸਾ ਗੁਰਮਤਿ ਵਿਦਿਆਲਾ ਦਰੋਗੇਵਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਜਥੇਦਾਰ ਸੁਖਪਾਲ ਸਿੰਘ ਸੁੱਖਾ ...

ਪੂਰੀ ਖ਼ਬਰ »

ਸੂਬਾ ਪ੍ਰਧਾਨ ਢੀਂਡਸਾ ਸੇਵਾ ਮੁਕਤ ਅਧਿਆਪਕਾਂ ਵਲੋਂ ਸਨਮਾਨਿਤ

ਅਮਰਗੜ੍ਹ, 26 ਅਕਤੂਬਰ (ਸੁਖਜਿੰਦਰ ਸਿੰਘ ਝੱਲ) - ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਨਵ ਨਿਯੁਕਤ ਸੂਬਾ ਪ੍ਰਧਾਨ ਪਟਵਾਰੀ ਹਰਵੀਰ ਸਿੰਘ ਢੀਂਡਸਾ ਨੂੰ ਸੇਵਾ ਮੁਕਤ ਅਧਿਆਪਕਾਂ ਵਲੋਂ ਮਨਜੀਤ ਸਿੰਘ ਭੁੱਲਰਾਂ ਦੀ ਅਗਵਾਈ ਹੇਠ ਸਨਮਾਨਿਤ ਕੀਤਾ ਗਿਆ | ਗੁ: ਗੁਰੂ ...

ਪੂਰੀ ਖ਼ਬਰ »

ਮੈਡੀਕਲ ਕੈਂਪ ਦੌਰਾਨ 335 ਮਰੀਜ਼ਾਂ ਦੀ ਜਾਂਚ

ਮਲੇਰਕੋਟਲਾ, 26 ਅਕਤੂਬਰ (ਪਾਰਸ ਜੈਨ) - ਸਥਾਨਕ ਹਜ਼ਰਤ ਹਲੀਮਾ ਹਸਪਤਾਲ ਵਿਖੇ ਨੱਕ, ਕੰਨ ਅਤੇ ਗਲੇ ਦੀਆਂ ਬਿਮਾਰੀਆਂ ਦਾ ਜਾਂਚ ਕੈਂਪ ਲਗਾਇਆ ਗਿਆ ਜਿਸ 'ਚ ਨੱਕ, ਕੰਨ ਅਤੇ ਗਲੇ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਨਫਸਜੀਤ ਸਿੰਘ ਐਮ.ਬੀ.ਬੀ.ਐਸ, ਐਮ.ਐਸ (ਈ.ਐਨ.ਟੀ) ਵਲੋਂ ...

ਪੂਰੀ ਖ਼ਬਰ »

ਦੁਸਹਿਰੇ ਵਾਲੇ ਦਿਨ ਕੀਤੀ ਰਾਵਣ ਦੀ ਪੂਜਾ

ਸੁਨਾਮ ਊਧਮ ਸਿੰਘ ਵਾਲਾ, 26 ਅਕਤੂਬਰ (ਭੁੱਲਰ, ਧਾਲੀਵਾਲ) - ਡਾਕਟਰ ਅੰਬੇਡਕਰ ਸਭਾ ਪੰਜਾਬ ਦੀ ਸੁਨਾਮ ਇਕਾਈ ਵਲੋਂ ਸਭਾ ਦੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਦੀ ਅਗਵਾਈ ਵਿਚ ਨੇੜਲੇ ਪਿੰਡ ਬਿਸ਼ਨਪੁਰਾ ਵਿਖੇ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਨਿਵੇਕਲੀ ਪਿਰਤ ...

ਪੂਰੀ ਖ਼ਬਰ »

ਡੀ. ਟੀ. ਐਫ. ਦੇ ਵਫ਼ਦ ਨੇ ਦਿੱਤਾ ਮੰਗ ਪੱਤਰ

ਲਹਿਰਾਗਾਗਾ, 26 ਅਕਤੂਬਰ (ਸੂਰਜ ਭਾਨ ਗੋਇਲ) - ਡੈਮੋਕਰੈਟਿਕ ਟੀਚਰਜ਼ ਫ਼ਰੰਟ ਬਲਾਕ ਇਕਾਈ ਲਹਿਰਾਗਾਗਾ ਵਲੋਂ ਬਲਾਕ ਪ੍ਰਧਾਨ ਗੁਰਪ੍ਰੀਤ ਪਸ਼ੌਰ, ਬਲਾਕ ਸਕੱਤਰ ਗੁਰਮੀਤ ਸੇਖੂਵਾਸ ਦੀ ਅਗਵਾਈ ਵਿਚ ਅਧਿਆਪਕਾਂ ਵਲੋਂ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ | ਵਫ਼ਦ ਨੇ ...

ਪੂਰੀ ਖ਼ਬਰ »

ਡੀ. ਟੀ. ਐੱਫ. ਵੱਲੋਂ ਮੰਗ ਪੱਤਰ ਦਿੱਤਾ

ਸੁਨਾਮ ਊਧਮ ਸਿੰਘ ਵਾਲਾ, 26 ਅਕਤੂਬਰ (ਧਾਲੀਵਾਲ, ਭੁੱਲਰ) - ਡੈਮੋਕਰੈਟਿਕ ਟੀਚਰਜ਼ ਫ਼ਰੰਟ ਬਲਾਕ ਸੁਨਾਮ ਵਲੋਂ ਪ੍ਰਧਾਨ ਦਾਤਾ ਸਿੰਘ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਦੀ ਪੂਰਤੀ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਕੋਲ ਪੁੱਜਦਾ ਕਰਨ ਲਈ ਬਲਾਕ ਪ੍ਰਾਇਮਰੀ ...

ਪੂਰੀ ਖ਼ਬਰ »

ਰਾਸ਼ਨ ਵੰਡ ਸਮਾਰੋਹ ਆਯੋਜਿਤ

ਅਹਿਮਦਗੜ੍ਹ, 26 ਅਕਤੂਬਰ (ਸੋਢੀ) - ਇਲਾਕੇ ਦੀ ਨਾਮਵਰ ਸਮਾਜਸੇਵਾ ਸੁਸਾਇਟੀ ਵਲੋਂ 21ਵਾਂ ਰਾਸ਼ਨ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ | ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਸੁਸਾਇਟੀ ਦੇ ਪ੍ਰਧਾਨ ਰਛਪਾਲ ਸਿੰਘ ਅਤੇ ਅਰੁਣ ਸ਼ੈਲੀ ਦੀ ਅਗਵਾਈ ਹੇਠ ਸੁਸਾਇਟੀ ਵਲੋਂ 25 ...

ਪੂਰੀ ਖ਼ਬਰ »

ਕਬੱਡੀ ਕੱਪ ਦਾ ਉਦਘਾਟਨ

ਧਰਮਗੜ੍ਹ, 26 ਅਕਤੂਬਰ (ਗੁਰਜੀਤ ਸਿੰਘ ਚਹਿਲ) - ਸਥਾਨਕ ਬਾਬਾ ਚੇਤਨ ਦਾਸ ਸਪੋਰਟਸ ਕਲੱਬ ਵਲੋਂ ਕਸਬੇ 'ਚ ਕਰਵਾਏ ਜਾ ਰਹੇ ਇਕ ਰੋਜ਼ਾ ਕਬੱਡੀ ਕੱਪ ਦਾ ਉਦਘਾਟਨ ਮੁੱਖ ਮਹਿਮਾਨ ਬਾਬਾ ਸੰਤੋਖ ਦਾਸ ਅਤੇ ਵਿਸ਼ੇਸ਼ ਮਹਿਮਾਨ ਡਾ. ਰਾਮ ਲਾਲ ਗੋਇਲ ਪ੍ਰਧਾਨ ਗਊਸ਼ਾਲਾ ਕਮੇਟੀ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX