ਤਾਜਾ ਖ਼ਬਰਾਂ


ਯੂ.ਪੀ. ਚੋਣਾਂ 'ਚ ਕਾਂਗਰਸ 40 ਫ਼ੀਸਦੀ ਮਹਿਲਾਵਾਂ ਦੇਵੇਗੀ ਟਿਕਟ - ਪ੍ਰਿਅੰਕਾ ਗਾਂਧੀ
. . .  25 minutes ago
ਲਖਨਊ, 19 ਅਕਤੂਬਰ - ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਐਲਾਨ ਕੀਤਾ ਹੈ ਕਿ ਯੂ.ਪੀ. ਚੋਣਾਂ 'ਚ 40 ਫ਼ੀਸਦੀ ਟਿਕਟਾਂ ਮਹਿਲਾਵਾਂ ਨੂੰ ਦਿੱਤੀਆਂ ਜਾਣਗੀਆਂ...
ਉੱਤਰਾਖੰਡ 'ਚ ਭਾਰੀ ਮੀਂਹ, ਹੁਣ ਤੱਕ ਹੋਈਆਂ 16 ਮੌਤਾਂ
. . .  35 minutes ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ ਵਿਚ ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਵਾਪਰੀਆਂ ਘਟਨਾਵਾਂ ਦੇ ਚੱਲਦਿਆਂ 16 ਲੋਕਾਂ ਦੀ ਮੌਤ ਹੋ ਗਈ ਹੈ...
ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਨੂੰ ਵਿਸ਼ੇਸ਼ ਸਹੂਲਤਾਂ ਦੇਵੇ ਕੇਂਦਰ ਸਰਕਾਰ - ਰਾਣਾ ਗੁਰਜੀਤ ਸਿੰਘ
. . .  57 minutes ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ) - ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਪ੍ਰੈਸ ਕਾਨਫ਼ਰੰਸ ਕਰਕੇ ਕਿਹਾ ਹੈ ਕਿ ਕੇਂਦਰ ਨੂੰ ਖੇਤੀ ਕਾਨੂੰਨ ਲਾਗੂ ਨਹੀਂ ਕਰਨੇ ਚਾਹੀਦੇ। ਇਹ ਧੱਕਾ ਨਹੀਂ ਨਹੀਂ ਕਰਨਾ ਚਾਹੀਦਾ। ਜੇਕਰ ਕਾਨੂੰਨ ਲਾਗੂ ਕਰਨੇ ਹਨ ਤਾਂ ਪੰਜਾਬ ਨੂੰ ਵਿਸ਼ੇਸ਼ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ। ਸੂਬੇ...
ਸਿਆਸੀ ਅਖਾੜਾ ਬਣ ਕੇ ਰਹਿ ਗਈ ਬੱਧਨੀ ਕਲਾਂ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ
. . .  about 1 hour ago
ਬੱਧਨੀ ਕਲਾਂ, 19 ਅਕਤੂਬਰ (ਸੰਜੀਵ ਕੋਛੜ) - ਨਗਰ ਪੰਚਾਇਤ ਬੱਧਨੀ ਕਲਾਂ ਦੀ ਚੋਣ ਹੋਏ ਨੂੰ ਭਾਵੇਂ ਤਕਰੀਬਨ ਸਾਢੇ ਅੱਠ ਮਹੀਨੇ ਦਾ ਸਮਾਂ ਬੀਤ ਚੁੱਕਾ ਹੈ ਪਰ ਸਿਆਸੀ ਖਹਿਬਾਜ਼ੀ ਅਤੇ ਆਪਸੀ ਧੜੇਬੰਦੀ ਕਾਰਨ ਨਗਰ ਨਿਵਾਸੀਆਂ ਨੂੰ ਵਿਕਾਸ ਕੰਮਾਂ ਤੋਂ ਵਾਂਝੇ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅੱਜ ਉਸ...
ਸੁਖਬੀਰ ਬਾਦਲ ਵਲੋਂ ਲੁਧਿਆਣਾ 'ਚ ਰੋਡ ਸ਼ੋਅ
. . .  about 1 hour ago
ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਆਪਣੇ ਉਮੀਦਵਾਰਾਂ ਦੇ ਹੱਕ ਦੇ ਵਿਚ ਚੋਣ ਪ੍ਰਚਾਰ ਕਰਨ...
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅਰੰਭ
. . .  about 1 hour ago
ਅੰਮ੍ਰਿਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਅਰੰਭ ਹੋ ਗਈ ਹੈ। ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਵਿਚ ਹੋ ਰਹੀ ਇਸ ਇਕੱਤਰਤਾ ਵਿਚ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਜਨਰਲ...
ਕਾਕਾ ਰਣਦੀਪ ਸਿੰਘ ਨਾਭਾ ਨੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਨਾਲ ਕੀਤੀ ਮੁਲਾਕਾਤ, ਡੀ.ਏ.ਪੀ. 'ਤੇ ਦਿੱਤਾ ਭਰੋਸਾ
. . .  about 1 hour ago
ਚੰਡੀਗੜ੍ਹ, 19 ਅਕਤੂਬਰ - ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿਚ ਆਗਾਮੀ ਬਿਜਾਈ ਦੇ ਸੀਜ਼ਨ ਲਈ ਪੰਜਾਬ 'ਚ ਡੀ.ਏ.ਪੀ. (ਡਿ-ਅਮੋਨੀਅਨਮ ਫਾਸਫੇਟ) ਦੀ ਘਾਟ ਨੂੰ ਪੂਰਾ ਕਰਨ ਦੇ ਸਬੰਧ 'ਚ ਅੱਜ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰੀ...
ਸੁਨਾਮ ਤੋਂ ਬਲਦੇਵ ਸਿੰਘ ਮਾਨ ਤੇ ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਹੋਣਗੇ ਉਮੀਦਵਾਰ
. . .  about 2 hours ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ ਉਮੀਦਵਾਰ ਐਲਾਨਿਆ ਗਿਆ ਹੈ...
ਉੱਤਰਾਖੰਡ 'ਚ ਫਟਿਆ ਬੱਦਲ, ਮੋਦੀ ਨੇ ਮੁੱਖ ਮੰਤਰੀ ਧਾਮੀ ਨਾਲ ਕੀਤੀ ਗੱਲ
. . .  about 2 hours ago
ਦੇਹਰਾਦੂਨ, 19 ਅਕਤੂਬਰ - ਭਾਰੀ ਮੀਂਹ ਦਾ ਸਾਹਮਣਾ ਕਰ ਰਹੇ ਉੱਤਰਾਖੰਡ ਦੇ ਨੈਨੀਤਾਲ 'ਚ ਬੱਦਲ ਫੱਟ ਗਿਆ ਹੈ। ਜਿਸ ਕਾਰਨ ਕਈ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਸ ਮਾਮਲੇ 'ਚ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ...
ਹਰਦੇਵ ਮੇਘ ਗੋਬਿੰਦਗੜ੍ਹ ਬਣੇ ਬੱਲੂਆਣਾ ਤੋਂ ਅਕਾਲੀ ਦਲ ਦੇ ਉਮੀਦਵਾਰ
. . .  about 2 hours ago
ਅਬੋਹਰ, 19 ਅਕਤੂਬਰ (ਸੁਖਜੀਤ ਸਿੰਘ ਬਰਾੜ) - ਬੱਲੂਆਣਾ (ਰਾਖਵੇਂ) ਵਿਧਾਨ ਸਭਾ ਹਲਕੇ ਤੇ ਹਰਦੇਵ ਮੇਘ ਗੋਬਿੰਦਗੜ੍ਹ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਗਿਆ ਹੈ। ਇਹ ਐਲਾਨ ਅੱਜ ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਵਲੋਂ ਕੀਤਾ ਗਿਆ। ਹਰਦੇਵ ਮੇਘ ਗੋਬਿੰਦਗੜ੍ਹ ਜੋ ਕਿ ਹਲਕੇ...
ਪਤਨੀ ਦੇ ਖ਼ੁਦਕੁਸ਼ੀ ਮਾਮਲੇ 'ਚ ਗ੍ਰਿਫ਼ਤਾਰ ਪਤੀ ਨੇ ਥਾਣੇ 'ਚ ਕੀਤੀ ਖ਼ੁਦਕੁਸ਼ੀ
. . .  about 2 hours ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ) - ਥਾਣਾ ਡੀ. ਡਵੀਜ਼ਨ ਵਿਖੇ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ। ਇਹ ਨੌਜਵਾਨ ਆਪਣੀ ਪਤਨੀ ਦੀ ਆਤਮ ਹੱਤਿਆ ਦੇ ਦੋਸ਼ ਹੇਠ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਮ੍ਰਿਤਕ ਨੌਜਵਾਨ ਦੀ ਸ਼ਨਾਖ਼ਤ ਦਿਲਪ੍ਰੀਤ ਸਿੰਘ ਵਾਸੀ ਅੰਮ੍ਰਿਤਸਰ...
ਪ੍ਰਵਾਸੀ ਪੰਜਾਬੀਆਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨੂੰ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਬੱਸ ਸੇਵਾਵਾਂ ਸ਼ੁਰੂ ਕਰਨ ਦੀ ਮੰਗ
. . .  about 2 hours ago
ਅੰਮ੍ਰਿਤਸਰ 19 ਅਕਤੂਬਰ (ਜਸਵੰਤ ਸਿੰਘ ਜੱਸ)- ਵਿਦੇਸ਼ ਵਸਦੇ ਪੰਜਾਬੀ ਭਾਈਚਾਰੇ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਜ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਸ੍ਰੀ ਗੁਰੁ ਰਾਮਦਾਸ ਜੀ...
ਹਰਪਾਲ ਜੁਨੇਜਾ ਹੋਣਗੇ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ
. . .  about 2 hours ago
ਪਟਿਆਲਾ, 19 ਅਕਤੂਬਰ (ਗੁਰਪਾਲ ਸਿੰਘ ਚੱਠਾ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਪਟਿਆਲਾ ਤੋਂ ਹਰਪਾਲ ਜੁਨੇਜਾ ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ ਉਮੀਦਵਾਰ ਐਲਾਨਿਆ ਗਿਆ ਹੈ...
ਸੁਖਬੀਰ ਬਾਦਲ ਵਲੋਂ ਵਿਧਾਨ ਸਭਾ ਚੋਣਾਂ ਲਈ 4 ਹੋਰ ਉਮੀਦਵਾਰਾਂ ਦਾ ਕੀਤਾ ਗਿਆ ਐਲਾਨ
. . .  about 2 hours ago
ਚੰਡੀਗੜ੍ਹ, 19 ਅਕਤੂਬਰ - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ, ਪਟਿਆਲਾ ਤੋਂ ਹਰਪਾਲ ਜੁਨੇਜਾ ਤੇ ਬੱਲੂਆਣਾ ਤੋਂ ਹਰਦੇਵ ਸਿੰਘ ਮੇਘ (ਗੋਬਿੰਦਗੜ੍ਹ) ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ...
ਪੰਜਾਬ 'ਚ ਡੀ.ਏ.ਪੀ. ਦੀ ਕਮੀ ਨੂੰ ਪੂਰਾ ਕਰਨ ਲਈ ਕਾਕਾ ਰਣਦੀਪ ਸਿੰਘ ਦਿੱਲੀ ਹੋਏ ਰਵਾਨਾ
. . .  about 3 hours ago
ਚੰਡੀਗੜ੍ਹ, 19 ਅਕਤੂਬਰ - ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿਚ ਆਗਾਮੀ ਬਿਜਾਈ ਦੇ ਸੀਜ਼ਨ ਲਈ ਪੰਜਾਬ 'ਚ ਡੀ.ਏ.ਪੀ. (ਡਿ-ਅਮੋਨੀਅਨਮ ਫਾਸਫੇਟ) ਦੀ ਘਾਟ ਨੂੰ ਪੂਰਾ ਕਰਨ ਦੇ ਸਬੰਧ 'ਚ ਅੱਜ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰੀ...
ਵਿਆਹ ਸਮਾਗਮ ਦੀ ਪਾਰਟੀ ਮੌਕੇ ਚੱਲੀਆਂ ਗੋਲੀਆਂ ਵਿਚ ਇਕ ਜ਼ਖ਼ਮੀ
. . .  about 4 hours ago
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੱਖੋਵਾਲ ਰੋਡ ਸਥਿਤ ਇਕ ਮੈਰਿਜ ਪੈਲੇਸ ਵਿਚ ਬੀਤੀ ਦੇਰ ਰਾਤ ਵਿਆਹ ਸਮਾਗਮ ਦੌਰਾਨ ਚੱਲੀਆਂ ਗੋਲੀਆਂ ਕਾਰਨ ਮਨੀ ਨਾਮੀ ਨੌਜਵਾਨ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਅਕਾਲਗੜ੍ਹ ਮਾਰਕੀਟ...
ਪੰਜਾਬੀ ਮੂਲ ਦੇ ਰਾਜ ਧਾਲੀਵਾਲ ਜੇਤੂ ਕਰਾਰ
. . .  about 5 hours ago
ਕੈਲਗਰੀ, 19 ਅਕਤੂਬਰ (ਜਸਜੀਤ ਸਿੰਘ ਧਾਮੀ)-ਕੈਲਗਰੀ ਨਗਰ ਕੌਂਸਲ ਵਾਰਡ ਨੰਬਰ 5 ਤੋਂ ਪੰਜਾਬੀ ਮੂਲ ਦੇ ਰਾਜ ਧਾਲੀਵਾਲ ਜੇਤੂ ਕਰਾਰ...
ਭਾਰਤ 'ਚ ਕੋਰੋਨਾ ਕੇਸ ਕੱਲ੍ਹ ਮੁਕਾਬਲੇ 4 ਫ਼ੀਸਦੀ ਆਏ ਘੱਟ
. . .  about 5 hours ago
ਨਵੀਂ ਦਿੱਲੀ, 19 ਅਕਤੂਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 13 ਹਜ਼ਾਰ 58 ਕੋਵਿਡ ਕੇਸ ਸਾਹਮਣੇ ਆਏ ਹਨ। ਇਸ ਦੌਰਾਨ 164 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ। ਇਹ ਕੋਰੋਨਾ ਕੇਸ ਕੱਲ੍ਹ ਮੁਕਾਬਲੇ 4 ਫ਼ੀਸਦੀ ਘੱਟ ਹਨ...
ਕੈਲਗਰੀ ਨਗਰ ਕੌਂਸਲ 'ਚ ਪੰਜਾਬੀ ਮੂਲ ਦੀ ਪਹਿਲੀ ਵਾਰ ਔਰਤ ਮੇਅਰ ਬਣੀ
. . .  about 5 hours ago
ਕੈਲਗਰੀ, 19 ਅਕਤੂਬਰ (ਜਸਜੀਤ ਸਿੰਘ ਧਾਮੀ) - ਕੈਨੇਡਾ ਸਥਿਤ ਨਗਰ ਕੌਂਸਲ ਕੈਲਗਰੀ ਦੀਆਂ ਚੋਣਾਂ ਵਿਚ ਪਹਿਲੀ ਵਾਰ ਪੰਜਾਬੀ ਮੂਲ ਦੀ ਔਰਤ ਜੋਤੀ ਗੌਡਸ ਮੇਅਰ ਦੀ ਚੋਣ ਵਿਚ ਜੇਤੂ ਬਣ ਕੇ ਉੱਭਰੀ ਹੈ...
ਭਾਰੀ ਮੀਂਹ ਕਾਰਨ ਉੱਤਰਾਖੰਡ 'ਚ ਹੁਣ ਤੱਕ ਹੋਈਆਂ 8 ਮੌਤਾਂ, ਕਈ ਸੜਕਾਂ ਬੰਦ
. . .  about 5 hours ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ 'ਚ ਭਾਰੀ ਮੀਂਹ ਕਾਰਨ ਆਮ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਥਾਈਂ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ। ਜਿਸ ਕਾਰਨ 8 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਆਮ ਜਨਜੀਵਨ ਠੱਪ ਹੋ ਗਿਆ ਹੈ...
⭐ਮਾਣਕ - ਮੋਤੀ⭐
. . .  about 6 hours ago
ਸੀ.ਬੀ.ਐਸ.ਈ. ਡੇਟ ਸ਼ੀਟ- 2022 : ​10ਵੀਂ -12ਵੀਂ ਟਰਮ -1 ਪ੍ਰੀਖਿਆ ਦੀ ਡੇਟਸ਼ੀਟ ਜਾਰੀ ,ਪ੍ਰੀਖਿਆ 30 ਨਵੰਬਰ ਤੋਂ
. . .  1 day ago
ਰਾਸ਼ਟਰੀ ਸੁਰੱਖਿਆ ਰਣਨੀਤੀ ਕਾਨਫਰੰਸ 'ਚ ਅੰਦਰੂਨੀ ਸੁਰੱਖਿਆ ਚੁਣੌਤੀਆਂ 'ਤੇ ਅਮਿਤ ਸ਼ਾਹ ਨੇ ਕੀਤਾ ਵਿਚਾਰ ਵਟਾਂਦਰਾ
. . .  1 day ago
ਕੇਂਦਰੀ ਮੰਤਰੀ ਪ੍ਰੀਸ਼ਦ ਦੀ ਬੈਠਕ 21 ਅਕਤੂਬਰ ਨੂੰ ਦਿੱਲੀ ਵਿਚ ਹੋਵੇਗੀ
. . .  1 day ago
ਸਾਂਪਲਾ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ, ਸਿੱਖ ਧਰਮ ਦੀ ਮਰਿਆਦਾ ਮੁਤਾਬਿਕ ਪਵੇ ਲਖਬੀਰ ਸਿੰਘ ਦਾ ਭੋਗ
. . .  1 day ago
ਨਵੀਂ ਦਿੱਲੀ , 18 ਅਕਤੂਬਰ-ਵਿਜੇ ਸਾਂਪਲਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਸਿੰਘੂ ਬਾਰਡਰ 'ਤੇ ਕਿਸਾਨ ਸੰਗਠਨਾਂ ਦੇ ਅੰਦੋਲਨ ਵਾਲੀ ਥਾਂ 'ਤੇ ਬੇਰਹਿਮੀ ਨਾਲ ਕਤਲ ਕੀਤੇ ਗਏ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਕੱਤਕ ਸੰਮਤ 552

ਅੰਮ੍ਰਿਤਸਰ

ਛੋਟੀਆਂ ਬੱਚੀਆਂ ਨਾਲ ਹੋ ਰਹੇ ਜੁਰਮਾਂ ਲਈ ਲੋਕ ਆਪਣੀ ਆਵਾਜ਼ ਬੁਲੰਦ ਕਰਨ-ਮਨੀਸ਼ਾ ਗੁਲਾਟੀ

ਅੰਮਿ੍ਤਸਰ, 27 ਅਕਤੂਬਰ (ਰੇਸ਼ਮ ਸਿੰਘ)-ਯੂ. ਪੀ. ਦੀ ਹਾਥਰਸ ਘਟਨਾ ਤੋਂ ਬਾਅਦ ਹੁਸ਼ਿਆਰਪੁਰ 'ਚ ਇਕ ਛੋਟੀ ਬੱਚੀ ਨੂੰ ਜਬਰ ਜਨਾਹ ਤੇ ਸਾੜ ਦੇਣ ਦੇ ਮਾਮਲੇ 'ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਲੋਕਾਂ ਨੂੰ ਅਜਿਹੇ ਜੁਰਮਾਂ ਖ਼ਿਲਾਫ਼ ਆਪਣੀ ਆਵਾਜ ਬੁਲੰਦ ਕਰਨੀ ਚਾਹੀਦੀ ਹੈ ਤਾਂਕਿ ਭਵਿੱਖ 'ਚ ਕੋਈ ਅਜਿਹਾ ਕਰਨ ਦਾ ਹੀਆ ਹੀ ਨਾ ਕਰ ਸਕੇ ਅਤੇ ਅਜਿਹੇ ਦੋਸ਼ੀਆਂ ਲਈ ਫਾਂਸੀ ਦੀ ਸਜ਼ਾ ਤੁਰੰਤ ਹੋਣੀ ਚਾਹੀਦੀ ਹੈ | ਉਹ ਅੱਜ ਇੱਥੇ ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਪੁਲਿਸ ਲਾਈਨ ਵਿਖੇ ਦੋ ਰੋਜ਼ਾ ਔਰਤਾਂ ਦੇ ਘਰੇਲੂ ਝਗੜਿਆਂ ਸਬੰਧੀ ਲਗਾਈ ਗਈ ਲੋਕ ਅਦਾਲਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ, ਜਿਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਵਲੋਂ ਪਹਿਲੇ ਦਿਨ 21 ਕੇਸਾਂ ਦਾ ਆਪਸੀ ਰਜਾਮੰਦੀ ਨਾਲ ਨਿਪਟਾਰਾ ਕੀਤਾ ਅਤੇ 10 ਹੋਰ ਆਏ ਨਵੇਂ ਕੇਸਾਂ ਦੀ ਸੁਣਵਾਈ ਕੀਤੀ ਤੇ ਇਸ ਲੋਕ ਅਦਾਲਤ ਵਿਚ ਪਤੀ-ਪਤਨੀ ਦੇ ਝਗੜਿਆਂ ਨੂੰ ਆਪਸੀ ਰਜ਼ਾਮੰਦੀ ਨਾਲ ਸੁਲਝਾਇਆ ਗਿਆ ਅਤੇ ਔਰਤਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਪ੍ਰਤੀ ਜਾਗਰੂਕ ਵੀ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਮਹਿਲਾ ਕਮਿਸ਼ਨ ਕੋਲ 30 ਹਜ਼ਾਰ ਤੋਂ ਵੱਧ ਲੰਬਿਤ ਕੇਸ ਪਏ ਹੋਏ ਹਨ ਅਤੇ ਇਨ੍ਹਾਂ ਕੇਸਾਂ ਦੇ ਨਿਪਟਾਰੇ ਲਈ ਲੋਕ ਅਦਾਲਤਾਂ ਲਗਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪੜ੍ਹੀਆਂ ਲਿਖੀਆਂ ਔਰਤਾਂ ਨੂੰ ਵੀ ਆਪਣੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਣਕਾਰੀ ਨਹੀਂ ਹੈ | ਉਨ੍ਹਾਂ ਕਿਹਾ ਕਿ ਔਰਤਾਂ ਲਈ ਭਾਵੇਂ ਕਈ ਕਾਨੂੰਨ ਬਣਾਏ ਗਏ ਹਨ, ਪਰ ਫਿਰ ਵੀ ਔਰਤ ਸੁਰੱਖਿਅਤ ਨਹੀਂ ਹੈ, ਇਥੋਂ ਤੱਕ ਕਿ ਔਰਤਾਂ ਦੇ ਵਿਸ਼ੇਸ਼ ਥਾਣੇ ਵੀ ਸਿਆਸੀ ਤੇ ਪੈਸੇ ਵਾਲਿਆਂ ਦੇ ਪ੍ਰਭਾਵ ਤੋਂ ਮੁਕਤ ਨਹੀਂ ਹਨ | ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਬਿਨਾਂ ਕਿਸੇ ਦਬਾਅ ਤੋਂ ਕੰਮ ਕਰਨ ਅਤੇ ਕੋਸ਼ਿਸ਼ ਕਰਨ ਕਿ ਪਤੀ-ਪਤਨੀ ਦੇ ਝਗੜਿਆਂ ਨੂੰ ਆਪਣੀ ਪੱਧਰ 'ਤੇ ਹੀ ਆਪਸੀ ਰਜਾਮੰਦੀ ਦੇ ਨਾਲ ਨਿਪਟਾਉਣ |
ਉਨ੍ਹਾਂ ਮਹਿਲਾਂ ਥਾਣਿਆਂ 'ਚ ਸਟਾਫ਼ ਦੀ ਕਮੀਂ ਬਾਰੇ ਕਿਹਾ ਕਿ ਉਹ ਇਸ ਸਬੰਧੀ ਡੀ. ਜੀ. ਪੀ. ਨੂੰ ਮਿਲਣਗੇ | ਉਨ੍ਹਾਂ ਕਿਹਾ ਕਿ ਵੋਟਾਂ ਸਮੇਂ ਸਾਰੀਆਂ ਪਾਰਟੀਆਂ ਕੁੜੀਆਂ ਦੀ ਸੁਰੱਖਿਆ ਨੂੰ ਮੁੱਦਾ ਬਣਾਉਂਦੀਆਂ ਹਨ, ਪਰ ਵੋਟਾਂ ਤੋਂ ਬਾਅਦ ਸਭ ਇਸ ਮੁੱਦੇ ਨੂੰ ਭੁੱਲ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਬੱਚਿਆਂ ਨੂੰ ਗੁਡ ਟੱਚ ਅਤੇ ਬੈਡ ਟੱਚ ਸਬੰਧੀ ਜਾਣਕਾਰੀ ਦੇਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਣਗੇ ਕਿ ਸਿੱਖਿਆ ਪ੍ਰਣਾਲੀ ਵਿਚ ਬਦਲਾਅ ਕੀਤਾ ਜਾਵੇ | ਇਸ ਮੌਕੇ ਵਿਜੈ ਕੁਮਾਰ ਡਿਪਟੀ ਡਾਇਰੈਕਟਰ ਪੰਜਾਬ ਮਹਿਲਾ ਕਮਿਸ਼ਨ ਤੇ ਔਰਤਾਂ ਦੇ ਵਿਸ਼ੇਸ ਥਾਣਿਆਂ ਨਾਲ ਸਬੰਧਤ ਪੁਲਿਸ ਅਧਿਕਾਰੀ ਹਾਜ਼ਰ ਸਨ |

ਗਦਰੀ ਬਾਬੇ ਸੋਹਣ ਸਿੰਘ ਭਕਨਾ ਦੀ ਯਾਦਗਾਰੀ ਲਾਇਬ੍ਰੇਰੀ ਨੇ ਧਾਰਿਆ ਨਰਕ ਦਾ ਰੂਪ

ਖਾਸਾ, 27 ਅਕਤੂਬਰ (ਗੁਰਨੇਕ ਸਿੰਘ ਪੰਨੂ)-ਪੰਜਾਬ ਦੀ ਧਰਤੀ 'ਤੇ ਅਨੇਕ ਸੂਰਵੀਰਾਂ ਨੇ ਜਨਮ ਲਿਆ, ਜਿਨ੍ਹਾਂ ਨੇ ਆਪਣੀ ਹਿੰਮਤ ਤੇ ਸਾਹਸ ਦਾ ਸਬੂਤ ਦਿੰਦੇ ਹੋਏ ਆਪਣੀ ਛਾਪ ਲੋਕਾਂ ਦੇ ਦਿਲਾਂ 'ਤੇ ਛੱਡੀ ਅਤੇ ਦੇਸ਼ ਨੂੰ ਆਜ਼ਾਦ ਕਰਵਾਇਆ, ਜਿਨ੍ਹਾਂ ਦੀਆਂ ਕੁਰਬਾਨੀਆਂ ਨੂੰ ...

ਪੂਰੀ ਖ਼ਬਰ »

ਪੀ. ਐੱਸ. ਟੀ. ਐੱਸ. ਈ. ਅਤੇ ਐੱਨ. ਐੱਮ. ਐੱਮ. ਐੱਸ. ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ

ਅੰਮਿ੍ਤਸਰ, 27 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਰਾਜ ਸਿਖ਼ਲਾਈ ਸਿੱਖਿਆ ਤੇ ਖੋਜ ਸੰਸਥਾ ਪੰਜਾਬ (ਐੱਸ. ਸੀ. ਈ. ਆਰ. ਟੀ.) ਵਲੋਂ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਪ੍ਰੀਖਿਆ 2020-21 ਅਤੇ ਸੂਬਾ ਪੱਧਰੀ ਪੰਜਾਬ ਰਾਜ ਨਿਪੁੰਣਤਾ ਖੋਜ ਪ੍ਰੀਖਿਆ ਦੀ ਰੂਪ-ਰੇਖਾ ਤਹਿ ...

ਪੂਰੀ ਖ਼ਬਰ »

ਸੁਖਬੀਰ ਵਲੋਂ ਸ਼ੋ੍ਰਮਣੀ ਕਮੇਟੀ ਮੈਂਬਰਾਂ ਤੇ ਅਧਿਕਾਰੀਆਂ 'ਤੇ ਕਰਾਸ ਪਰਚੇ ਦਰਜ ਕਰਨ ਦੀ ਨਿਖੇਧੀ

ਅੰਮਿ੍ਤਸਰ, 27 ਅਕਤੂਬਰ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੀ 24 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ਼ੋ੍ਰਮਣੀ ਕਮੇਟੀ ਦੇ ਮੈਂਬਰਾਂ ਤੇ ਅਧਿਕਾਰੀਆਂ 'ਤੇ ਹੋਏ ਹਿੰਸਕ ਹਮਲੇ ਦੇ ਸਬੰਧ ਵਿਚ ਪੁਲਿਸ ਵਲੋਂ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਦੀਆਂ ਚੋਣਾਂ ਦਾ ਮੈਦਾਨ ਭਖਿਆ

ਪ੍ਰਧਾਨਗੀ ਲਈ 2, ਮੀਤ ਪ੍ਰਧਾਨ ਲਈ ਤਿੰਨ ਤੇ ਸਕੱਤਰ ਲਈ ਚਾਰ ਉਮੀਦਵਾਰ ਚੋਣ ਮੈਦਾਨ 'ਚ

ਅੰਮਿ੍ਤਸਰ, 27 ਅਕਤੂਬਰ (ਰੇਸ਼ਮ ਸਿੰਘ)-ਅੰਮਿ੍ਤਸਰ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਲਈ ਮੈਦਾਨ ਭੱਖ ਗਿਆ ਹੈ ਅਤੇ ਅੱਜ ਨਾਮਜਦਗੀ ਪੱਤਰ ਵਾਪਸ ਲੈਣ ਉਪਰੰਤ ਹੁਣ ਪ੍ਰਧਾਨਗੀ ਲਈ ਦੋ ਅਤੇ ਸਕੱਤਰ ਲਈ ਮੁੱਖ ਤੌਰ 'ਤੇ ਤਿੰਨ ਉਮੀਦਵਾਰ ਚੋਣ ਮੈਦਾਨ 'ਚ ਨਿੱਤਰ ਆਏ ਹਨ | ...

ਪੂਰੀ ਖ਼ਬਰ »

ਭਾਰੀ ਉਤਸ਼ਾਹ ਨਾਲ ਮਨਾਈ ਜਾਵੇਗੀ ਕਰਤਾਰਪੁਰ ਲਾਂਘੇ ਦੀ ਵਰ੍ਹੇਗੰਢ-ਡਾ. ਆਮਿਰ

ਅੰਮਿ੍ਤਸਰ, 27 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਤੇ ਭਾਰਤ ਸਰਕਾਰ ਦੇ ਸਾਂਝੇ ਯਤਨਾਂ ਸਦਕਾ ਖੋਲ੍ਹੇ ਗਏ ਕਰਤਾਰਪੁਰ ਲਾਂਘੇ ਦਾ ਇਕ ਵਰ੍ਹਾ ਪੂਰਾ ਹੋਣ 'ਤੇ ਪਾਕਿਸਤਾਨ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਹਿੰਦੀ ਵਿਭਾਗ ਵਲੋਂ ਆਨ-ਲਾਈਨ ਵਾਰਤਾ

ਅੰਮਿ੍ਤਸਰ, 27 ਅਕਤੂਬਰ (ਜੱਸ)-ਖ਼ਾਲਸਾ ਕਾਲਜ ਦੇ ਹਿੰਦੀ ਵਿਭਾਗ ਵਲੋਂ ਸੰਗੀਤ ਵਿਭਾਗ ਦੇ ਸਹਿਯੋਗ ਨਾਲ ਰਾਸ਼ਟਰੀ ਪੱਧਰ ਦੀ ਆਨ-ਲਾਈਨ ਵਾਰਤਾ ਕਰਵਾਈ ਗਈ, ਜਿਸ ਵਿਚ ਨਾਮਵਰ ਵਿਦਵਾਨਾਂ ਦੇ ਨਾਲ-ਨਾਲ ਵਿਦਿਆਰਥੀਆਂ ਵਲੋਂ ਵੀ ਸ਼ਿਰਕਤ ਕੀਤੀ ਗਈ | ਹਿੰਦੀ ਸਾਹਿਤ ਦੇ ...

ਪੂਰੀ ਖ਼ਬਰ »

ਡੇਅਰੀ ਵਿਕਾਸ ਵਿਭਾਗ ਵਲੋਂ ਦਿੱਤੀ ਜਾ ਰਹੀ ਆਨ-ਲਾਈਨ ਸਿਖ਼ਲਾਈ

ਅੰਮਿ੍ਤਸਰ, 27 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕੋਵਿਡ-19 ਮਹਾਂਮਾਰੀ ਦੇ ਕਾਰਨ ਡੇਅਰੀ ਵਿਕਾਸ ਵਿਭਾਗ ਵਲੋਂ 2 ਨਵੰਬਰ ਤੋਂ ਦੁੱਧ ਉਤਪਾਦਕਾਂ ਤੇ ਡੇਅਰੀ ਫਾਰਮਰਾਂ ਨੂੰ ਘਰੇ ਬੈਠੇ ਹੀ ਆਨ-ਲਾਈਨ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਕਰੇਗਾ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਮੋਹਨ ਸਿੰਘ ਰਾਹੀ ਹੋਏ ਪੰਜ ਤੱਤਾਂ 'ਚ ਵਿਲੀਨ

ਅੰਮਿ੍ਤਸਰ, 27 ਅਕਤੂਬਰ (ਹਰਮਿੰਦਰ ਸਿੰਘ)-ਪ੍ਰਸਿੱਧ ਸਾਹਿਤਕਾਰ ਤੇ ਰਵੀ ਸਾਹਿਤ ਪ੍ਰਕਾਸ਼ਨ ਦੇ ਮੁਖੀ ਮੋਹਨ ਸਿੰਘ ਰਾਹੀ (90­) ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ ਦਾ ਅੰਤਿਮ ਸੰਸਕਾਰ ਗੁਰਦੁਆਰਾ ਸ਼ਹੀਦ ਗੰਜ ਚਾਟੀਵਿੰਟ ਗੇਟ ਨੇੜੇ ਸਥਿਤ ਸ਼ਮਸ਼ਾਨਘਾਟ ਵਿਖੇ ...

ਪੂਰੀ ਖ਼ਬਰ »

ਝੰਡੇਰ ਵਿਖੇ ਸਾਲਾਨਾ ਜੋੜ ਮੇਲਾ 30-31 ਨੂੰ

ਜਗਦੇਵ ਕਲਾਂ, 27 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)-ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਸਿਲਵਰਾਹ ਅਤੇ ਸ਼ਹੀਦ ਬਾਬਾ ਡੋਗਰ ਦੀ ਮਿੱਠੀ ਯਾਦ ਵਿਚ ਸਾਲਾਨਾ ਜੋੜ ਮੇਲਾ 30-31 ਅਕਤੂਬਰ ਨੂੰ ਗੁਰਦੁਆਰਾ ਸ਼ਹੀਦ ਬਾਬਾ ਸਿਲਵਰਾਹ ਅਤੇ ਸ਼ਹੀਦ ਬਾਬਾ ਡੋਗਰ ਪਿੰਡ ਝੰਡੇਰ (ਨੇੜੇ ...

ਪੂਰੀ ਖ਼ਬਰ »

ਰਾਣੀ ਕਾ ਬਾਗ਼ ਵਿਖੇ ਰਾਜ ਸਭਾ ਮੈਂਬਰ ਮਲਿਕ ਵਲੋਂ ਓਪਨ ਜਿੰਮ ਦਾ ਉਦਘਾਟਨ

ਅੰਮਿ੍ਤਸਰ, 27 ਅਕਤੂਬਰ (ਹਰਮਿੰਦਰ ਸਿੰਘ)-ਰਾਜ ਸਭਾ ਮੈਂਬਰ ਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਵਲੋਂ ਆਪਣੇ ਅਖਤਿਆਰੀ ਫੰਡ ਵਿਚੋਂ 100 ਓਪਨ ਜਿੰਮ ਲਗਾਉਣ ਸਬੰਧੀ ਸ਼ੁਰੂ ਕੀਤੀ ਲੜੀ ਤਹਿਤ ਅੱਜ ਉਨ੍ਹਾਂ ਨੇ ਵਿਧਾਨ ਸਭਾ ਹਲਕਾ ਪੱਛਮੀ ਅਧੀਨ ਰਾਣੀ ਕਾ ...

ਪੂਰੀ ਖ਼ਬਰ »

ਸ਼ਵੇਤ ਮਲਿਕ ਦੇ ਘਰ ਮੂਹਰੇ ਕਿਸਾਨ ਜਥੇਬੰਦੀਆਂ ਦਾ ਧਰਨਾ 27ਵੇਂ ਦਿਨ ਵੀ ਰਿਹਾ ਜਾਰੀ

ਅੰਮਿ੍ਤਸਰ 27 ਅਕਤੂਬਰ (ਸੁਰਿੰਦਰਪਾਲ ਸੰਘ ਵਰਪਾਲ)-ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ ਲਗਾਇਆ ਗਿਆ ਅਣਮਿੱਥੇ ਸਮੇਂ ਲਈ ਧਰਨਾ 27ਵੇਂ ਦਿਨ ਵੀ ਜਾਰੀ ਰਿਹਾ | ਇਸ ਦੌਰਾਨ ਧਰਨਾ ਲਗਾ ਕੇ ਬੈਠੀਆਂ ...

ਪੂਰੀ ਖ਼ਬਰ »

ਹਲਕੇ ਦੇ ਹਰੇਕ ਪਿੰਡ ਨੂੰ ਗ੍ਰਾਂਟਾਂ ਦੇ ਗੱਫੇ ਦਿੱਤੇ ਜਾ ਰਹੇ ਹਨ-ਕੰਵਰਪ੍ਰਤਾਪ

ਰਮਦਾਸ 27 ਅਕਤੂਬਰ (ਜਸਵੰਤ ਸਿੰਘ ਵਾਹਲਾ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲ ਦੇ ਸਪੁੱਤਰ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਪਿੰਡ ਕੋਟਲੀ ਸ਼ਾਹ ਹਬੀਬ ਵਿਖੇ ਇੱਕਠ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਹਲਕੇ ਦੇ ਹਰੇਕ ਪਿੰਡ ਨੂੰ ਬਿਨਾ ...

ਪੂਰੀ ਖ਼ਬਰ »

ਬੁਟਾਰੀ ਰੇਲਵੇ ਸਟੇਸ਼ਨ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਧਰਨਾ ਜਾਰੀ

ਰਈਆ, 27 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵਲੋਂ ਰੇਲਵੇ ਪਲੇਟਫਾਰਮਾਂ 'ਤੇ ਸ਼ੁਰੂ ਕੀਤੇ ਧਰਨਿਆਂ ਤਹਿਤ ਅੰਮਿ੍ਤਸਰ-ਜਲੰਧਰ ਰੇਲਵੇ ਲਾਈਨਾਂ ਬੁਟਾਰੀ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਉਪਰ ਕਿਸਾਨ ਜਥੇਬੰਦੀਆਂ ਦੇ ਵਰਕਰ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰਜ਼ ਯੂਨੀਅਨ ਦੀ ਮੀਟਿੰਗ

ਅੰਮਿ੍ਤਸਰ, 27 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਬਲਾਕ ਅੰਮਿ੍ਤਸਰ-2 ਵਿਖੇ ਸੁਖਵਿੰਦਰ ਸਿੰਘ ਮਾਨ ਜਰਨਲ ਸਕੱਤਰ ਪੰਜਾਬ ਤੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਮਨਜੀਤ ਸਿੰਘ ਬਾਠ ਦੀ ਅਗਵਾਈ ਹੇਠ ਹੋਈ, ਜਿਸ ...

ਪੂਰੀ ਖ਼ਬਰ »

ਖੇਤੀ ਬਿੱਲਾਂ ਵਿਰੁੱਧ ਕਾਂਗਰਸ ਦੀ ਰੈਲੀ ਦੀਆਂ ਤਿਆਰੀਆਂ ਮੁਕੰਮਲ-ਕੰਵਰਪ੍ਰਤਾਪ

ਚਮਿਆਰੀ, 27 ਅਕਤੂਬਰ (ਜਗਪ੍ਰੀਤ ਸਿੰਘ)-ਖੇਤੀ ਕਾਨੂੰਨਾਂ ਬਾਰੇ ਲੋਕਾਂ ਨੂੰ ਜਾਣੂੰ ਕਰਾਉਣ ਲਈ ਕਾਂਗਰਸ ਵਲੋਂ ਚਮਿਆਰੀ ਵਿਚ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਆਗੂ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਤੋਂ ਪੰਜਾਬ ਸਰਕਾਰ ਨਿਜਾਤ ਦਿਵਾਏ ਜਾਂ ਹੱਥ ਖੜ੍ਹੇ ਕਰ ਦੇਵੇ-ਪ੍ਰੋ. ਚਾਵਲਾ

ਅੰਮਿ੍ਤਸਰ, 27 ਅਕਤੂਬਰ (ਹਰਮਿੰਦਰ ਸਿੰਘ)-ਸਾਬਕਾ ਸਿਹਤ ਮੰਤਰੀ ਪੰਜਾਬ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਨੇ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਦੇ ਨਾਂਅ ਪੱਤਰ ਲਿਖਦੇ ਹੋਏ ਉਨ੍ਹਾਂ ਦਾ ਧਿਆਨ ਅਵਾਰਾ ਪਸ਼ੂਆਂ ਤੋਂ ਨਿਜਾਤ ਵੱਲ ਦਿਵਾਇਆ ਹੈ | ਪ੍ਰੋ. ਚਾਵਲਾ ਨੇ ...

ਪੂਰੀ ਖ਼ਬਰ »

ਚੀਫ ਖ਼ਾਲਸਾ ਦੀਵਾਨ ਮਾਮਲੇ ਦੀ ਪੜਤਾਲ ਲਈ ਤਿੰਨ ਮੈਂਬਰੀ ਸਬ ਕਮੇਟੀ ਬਣਾਈ

ਅੰਮਿ੍ਤਸਰ, 27 ਅਕਤੂਬਰ (ਜਸਵੰਤ ਸਿੰਘ ਜੱਸ)-ਪੁਰਾਤਨ ਸਿੱਖ ਸੰਸਥਾ ਚੀਫ ਖ਼ਾਲਸਾ ਦੀਵਾਨ ਦੀ ਚੋਣ ਸਮੇਂ ਗ਼ੈਰ ਅੰਮਿ੍ਤਧਾਰੀ ਮੈਂਬਰ ਵੋਟਰਾਂ ਵਲੋਂ ਵੋਟਾਂ ਪਾਏ ਜਾਣ ਦੇ ਮਾਮਲੇ ਦੀ ਪੁੱਜੀ ਸ਼ਿਕਾਇਤ ਦੀ ਪੜਤਾਲ ਲਈ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ...

ਪੂਰੀ ਖ਼ਬਰ »

ਹਲਕਾ ਅਜਨਾਲਾ ਦਾ ਵਿਕਾਸ ਅਕਾਲੀ ਸਰਕਾਰ ਵੇਲੇ ਹੀ ਹੋਇਆ-ਰੰਧਾਵਾ

ਰਮਦਾਸ, 27 ਅਕਤੂਬਰ (ਜਸਵੰਤ ਸਿੰਘ ਵਾਹਲਾ)-ਸੀਨੀਅਰ ਅਕਾਲੀ ਆਗੂ ਇੰਦਰਜੀਤ ਸਿੰਘ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਕੇਂਦਰ ਸਰਕਾਰ ਨੇ ਕਿਸਾਨ ਵਿਰੋਧੀ ਬਿੱਲ ਪਾਸ ਕਰਕੇ ਕਿਸਾਨ ਵਿਰੋਧੀ ਨੀਤੀ ਅਪਣਾਈ ਹੋਈ ਹੈ, ਪਰ ਅਕਾਲੀ ਦਲ ਬਾਦਲ ਇਨ੍ਹਾਂ ...

ਪੂਰੀ ਖ਼ਬਰ »

ਜੰਡਿਆਲਾ ਗੁਰੂ (ਗਹਿਰੀ ਮੰਡੀ) ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਧਰਨਾ 34ਵੇਂ ਦਿਨ ਵੀ ਰਿਹਾ ਜਾਰੀ

ਜੰਡਿਆਲਾ ਗੁਰੂ, 27 ਅਕਤੂਬਰ (ਰਣਜੀਤ ਸਿੰਘ ਜੋਸਨ)-ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦਾ ਅੱਜ ਰੇਲ ਰੋਕੋ ਅੰਦੋਲਨ 34ਵੇਂ ਦਿਨ ਵਿਚ ਦਾਖ਼ਲ ਹੋ ਗਿਆ¢ ਜੰਡਿਆਲਾ ਗੁਰੂ (ਗਹਿਰੀ ਮੰਡੀ) ਰੇਲਵੇ ਸਟੇਸ਼ਨ 'ਤੇ ਕਿਸਾਨਾਂ ਮਜਦੂਰਾਂ ਦੇ ਬੱਚੇ ਅੱਜ ਰੇਲ ਟਰੈਕ 'ਤੇ ਪਹੁੰਚੇ ...

ਪੂਰੀ ਖ਼ਬਰ »

ਸੰਤ ਮਹਾਂਪੁਰਸ਼ਾਂ ਦੇ ਜਨਮ ਦਿਹਾੜੇ ਮਨਾਉਣੇ ਜ਼ਰੂਰੀ-ਭਾਈ ਗੁਰਇਕਬਾਲ ਸਿੰਘ

ਅੰਮਿ੍ਤਸਰ, 27 ਅਕਤੂਬਰ (ਜਸਵੰਤ ਸਿੰਘ ਜੱਸ)-ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਬਾਬਾ ਨੰਦ ਸਿੰਘ ਦਾ 150 ਸਾਲਾਂ ਜਨਮ ਦਿਹਾੜਾ ਭਾਈ ਗੁਰਇਕਬਾਲ ਸਿੰਘ ਤੇ ਭਾਈ ਅਮਨਦੀਪ ਸਿੰਘ ਦੀ ਰਹਿਨੁਮਾਈ ਹੇਠ ਭਲਾਈ ਕੇਂਦਰ ਤਰਨ ਤਾਰਨ ਰੋਡ ਵਿਖੇ ਸ਼ਰਧਾ ਤੇ ਉਤਸ਼ਾਹ ਸਹਿਤ ...

ਪੂਰੀ ਖ਼ਬਰ »

ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਦੀ 51ਵੀਂ ਬਰਸੀ ਮਨਾਈ

ਰਈਆ, 27 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਦੀ 51ਵੀਂ ਬਰਸੀ ਉਨ੍ਹਾਂ ਦੀ ਯਾਦ ਵਿਚ ਚਲਾਏ ਜਾ ਰਹੇ ਵਿੱਦਿਅਕ ਅਦਾਰੇ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜ ਫਾਰ ਵੂਮੈਨ ਤੇ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਦੇ ...

ਪੂਰੀ ਖ਼ਬਰ »

ਸਬ ਡਵੀਜ਼ਨ ਕੱਥੂਨੰਗਲ ਅਧੀਨ ਮੀਟਰ ਰੀਡਰਾਂ ਦੁਆਰਾ ਲਈ ਰੀਡਿੰਗ ਦੀ ਕੀਤੀ ਕਰਾਸ ਚੈਕਿੰਗ, ਪਾਏ ਜੁਰਮਾਨੇ

ਕੱਥੂਨੰਗਲ, 27 ਅਕਤੂਬਰ (ਦਲਵਿੰਦਰ ਸਿੰਘ ਰੰਧਾਵਾ)-ਪੀ. ਐੱਸ. ਪੀ. ਸੀ. ਐੱਲ. ਸਬ-ਅਰਬਨ ਹਲਕਾ ਅੰਮਿ੍ਤਸਰ ਦੁਆਰਾ ਪ੍ਰਾਈਵੇਟ ਕੰਪਨੀ ਦੁਆਰਾ ਖਪਤਕਾਰਾਂ ਦੀਆਂ ਰਿਕਾਰਡ ਕੀਤੀ ਗਈਆਂ ਰੀਡਿੰਗਾਂ ਦੀ ਕਰਾਸ ਚੈਕਿੰਗ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸ ਤਹਿਤ ਵੇਨੂੰ ਪ੍ਰਸਾਦ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀਆਂ ਚੋਣਾਂ ਨੂੰ ਲੈ ਕੇ ਮੈਦਾਨ ਭਖਿਆ-29 ਨੂੰ ਹੋਣਗੀਆਂ ਚੋਣਾਂ

ਅੰਮਿ੍ਤਸਰ, 27 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀਆਂ 29 ਅਕਤੂਬਰ ਨੂੰ ਹੋਣ ਵਾਲੀਆਂ ਸਾਲਾਨਾ ਚੋਣਾਂ ਨੂੰ ਲੈ ਕੇ ਇਕ ਵਾਰ ਫਿਰ ਤੋਂ ਮੈਦਾਨ ਭਖ ਗਿਆ ਹੈ | ਇਨ੍ਹਾਂ ਚੋਣਾਂ 'ਚ ਮੁੱਖ ਰੂਪ ਨਾਲ ...

ਪੂਰੀ ਖ਼ਬਰ »

ਝੋਨੇ ਨਾਲ ਭਰੇ ਟਰੱਕ ਨੂੰ ਚੋਰੀ ਕਰਨ ਵਾਲੇ ਦੋ ਕਾਬੂ

ਰਾਜਾਸਾਂਸੀ, 27 ਅਕਤੂਬਰ (ਹਰਦੀਪ ਸਿੰਘ ਖੀਵਾ)-ਪੁਲਿਸ ਥਾਣਾ ਰਾਜਾਸਾਂਸੀ ਵਲੋਂ ਕੁੱਕੜਾਂ ਵਾਲਾ ਦੀ ਦਾਣਾ ਮੰਡੀ ਵਿਚੋਂ ਕੁਝ ਦਿਨ ਪਹਿਲਾਂ ਦੋ ਵਿਅਕਤੀਆਂ ਵਲੋਂ ਚੋਰੀ ਕੀਤਾ ਝੋਨੇ ਦਾ ਭਰਿਆ ਟਰੱਕ, ਦੋ ਵਿਅਕਤੀਆਂ ਸਮੇਤ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਗਈ¢ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ ਰੋਸ ਮੁਜ਼ਾਹਰਾ

ਮਜੀਠਾ, 27 ਅਕਤੂਬਰ (ਸਹਿਮੀ)-ਪੰਜਾਬ ਸਰਕਾਰ ਵਲੋਂ ਕੇਂਦਰੀ ਤਨਖ਼ਾਹ ਕਮਿਸ਼ਨ ਦੇ ਪੈਟਰਨ ਨੂੰ ਪੰਜਾਬ ਦੇ ਮੁਲਾਜ਼ਮਾਂ 'ਤੇ ਲਾਗੂ ਕਰਨ 'ਤੇ ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ਦੇ ਅਧਿਆਪਕਾਂ ਤੇ ਹੋਰ ਮੁਲਾਜਮਾਂ ਸਬੰਧੀ ਨਵੇਂ ਤਨਖ਼ਾਹ ਸਕੇਲਾਂ ਦੇ ਨੋਟੀਫੀਕੇਸ਼ਨ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਨੇ ਪਿੰਡ ਮੁੱਛਲ 'ਚ ਕਾਂਗਰਸੀਆਂ ਨਾਲ ਵਿਕਾਸ ਸਬੰਧੀ ਕੀਤੇ ਮਸ਼ਵਰੇ

ਟਾਂਗਰਾ, 27 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਕੈਪਟਨ ਸਰਕਾਰ ਦੁਆਰਾ ਪਿੰਡਾਂ ਨੂੰ ਵਿਕਸਤ ਕਰਨ ਅਤੇ ਸਰਕਾਰੀ ਅਦਾਰਿਆ ਨੂੰ ਆਧੁਨਿਕਤਾ ਪ੍ਰਦਾਨ ਕਰਨ ਲਈ ਜੋਰਦਾਰ ਵਸੀਲੇ ਕੀਤੇ ਜਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਦੀਆਂ ਚੋਣਾਂ 'ਚ ਐਡਵੋਕੇਟ ਔਲ ਤੇ ਐਡਵੋਕੇਟ ਨਿੱਜਰ ਵਿਚਕਾਰ ਪ੍ਰਧਾਨਗੀ ਲਈ ਹੋਵੇਗਾ ਸਿੱਧਾ ਮੁਕਾਬਲਾ

ਅਜਨਾਲਾ, 27 ਅਕਤੂਬਰ (ਐਸ. ਪ੍ਰਸ਼ੋਤਮ)-ਅਜਨਾਲਾ ਸਬ ਡਵੀਜ਼ਨ ਦੀ ਵਕੀਲਾਂ ਦੀ ਜੁਝਾਰੂ ਜਥੇਬੰਦੀ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ 6 ਨਵੰਬਰ ਨੂੰ ਹੋਣ ਜਾ ਰਹੀ ਚੋਣ ਲਈ ਅੱਜ ਕਾਗਜ਼ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਅੰਤਲੇ ਦਿਨ ਕੁਝ ਉਮੀਦਵਾਰਾਂ ਵਲੋਂ ...

ਪੂਰੀ ਖ਼ਬਰ »

ਨਰੇਗਾ ਮਜ਼ਦੂਰਾਂ ਨੇ ਕੀਤੇ ਕੰਮ ਦੇ ਪੈਸੇ ਨਾ ਮਿਲਣ ਦੇ ਲਗਾਏ ਦੋਸ਼

ਜੰਡਿਆਲਾ ਗੁਰੂ, 27 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਦੇ ਪਿੰਡ ਵਡਾਲਾ ਜੌਹਲ 'ਚ ਨਰੇਗਾ ਦਾ ਕੰਮ ਕਰਦੇ ਮਜ਼ਦੂਰ ਪਰਿਵਾਰਾਂ ਨੇ ਪਿੰਡ ਵਿਚ ਦੋ ਮਹੀਨੇ ਕੰਮ ਕੀਤਾ ਹੋਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਪੈਸੇ ਨਾ ਮਿਲਣ ਅਤੇ ਉਨ੍ਹਾਂ ਨੇ ਪਿੰਡ ਦੀ ਪੰਚਾਇਤ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਮਾਹਿਰਾਂ ਨੇ ਸਿੱਖਿਆ ਵਿਭਾਗ ਦੇ ਵੋਕੇਸ਼ਨਲ ਟ੍ਰੇਨਰਾਂ ਨੂੰ ਦਿੱਤੀ ਸਿਖ਼ਲਾਈ

ਅੰਮਿ੍ਤਸਰ, 27 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਕੂਲ ਸਿੱਖਿਆ ਵਿਭਾਗ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਂਝੇ ਉਪਰਾਲੇ ਨਾਲ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਦੀ ਰਹਿਨੁਮਾਈ ਹੇਠ ਨੈਸ਼ਨਲ ਸਕਿਲ ਕਵਾਲੀਫਿਕੇਸ਼ਨ ਫਰੇਮਵਰਕ ਅਧੀਨ ਕੰਮ ਕਰਦੇ ...

ਪੂਰੀ ਖ਼ਬਰ »

ਰੰਧਾਵਾ ਤੇ ਟਿੱਕਾ ਵਲੋਂ ਹਲਕਾ ਪੂਰਬੀ ਦੇ ਸਰਕਲ ਪ੍ਰਧਾਨਾਂ ਨੂੰ ਨਿਯੁਕਤੀ ਪੱਤਰ ਭੇਟ

ਵੇਰਕਾ, 27 ਅਕਤੂਬਰ (ਪਰਮਜੀਤ ਸਿੰਘ ਬੱਗਾ)-ਵਿਧਾਨ ਸਭਾ ਹਲਕਾ ਪੂਰਬੀ ਵਿਚ ਅਕਾਲੀ ਦਲ (ਬ) ਦੀ ਸ਼ਾਖ ਨੂੰ ਬੂਥ ਪੱਧਰ 'ਤੇ ਮਜਬੂਤ ਤੇ ਵਿਸ਼ਾਲ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਜਥਾ ਅੰਮਿ੍ਤਸਰ ਸ਼ਹਿਰੀ ਵਲੋਂ ਸਰਬ ਸੰਮਤੀ ਨਾਲ ਚੁਣੇ ਗਏ ਸਰਕਲ ਵੇਰਕਾ ਤੋਂ ਪ੍ਰਧਾਨ ...

ਪੂਰੀ ਖ਼ਬਰ »

ਮੇਅਰ ਵਲੋਂ ਵਾਰਡ ਨੰ.-43 'ਚ ਨਵੇਂ ਟਿਊਬਵੈੱਲ ਤੇ ਸਟਰੀਟ ਲਾਈਟਾਂ ਲਗਾਉਣ ਦਾ ਉਦਘਾਟਨ

ਅੰਮਿ੍ਤਸਰ, 27 ਅਕਤੂਬਰ (ਹਰਮਿੰਦਰ ਸਿੰਘ)-ਵਾਰਡ ਨੰ:-43 'ਚ ਨਵੇਂ ਟਿਊਬਵੈਲ ਤੇ ਸਟਰੀਟ ਲਾਈਟਾਂ ਲਗਾਉਣ ਦੇ ਕੰਮ ਦਾ ਉਦਘਾਟਨ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਕੀਤਾ ਗਿਆ¢ ਨਵੇਂ ਟਿਊਬਵੈਲ ਦਾ ਕੰਮ 10 ਲੱਖ 50 ਹਜ਼ਾਰ ਦੀ ਲਾਗਤ ਨਾਲ ਮੁਕੰਮਲ ਹੋਇਆ¢ ਇਸ ਮੌਕੇ ਮੇਅਰ ਕਰਮਜੀਤ ...

ਪੂਰੀ ਖ਼ਬਰ »

ਬਲਜੀਤ ਸਿੰਘ ਨੇ ਗਲੀ ਬਣਾਉਣ ਦੇ ਕੰਮ ਦਾ ਕੀਤਾ ਉਦਘਾਟਨ

ਅੰਮਿ੍ਤਸਰ, 27 ਅਕਤੂਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੀ ਵਾਰਡ ਨੰ.-3 ਦੇ ਇਲਾਕੇ ਫਰੈਂਡਜ ਐਵੀਨਿਊ ਵਿਖੇ ਟਾਈਲਾਂ ਲਗਾਉਣ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਵਾਰਡ ਕੌਾਸਲਰ ਸ਼ਰਨਜੀਤ ਕੌਰ ਔਜਲਾ ਵਲੋਂ ਉਨ੍ਹਾਂ ਦੇ ਪਤੀ ਸਾਬਕਾ ਕੌਾਸਲਰ ਬਲਜੀਤ ਸਿੰਘ ਗੁਮਟਾਲਾ ਵਲੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਜਾਰੀ

ਅੰਮਿ੍ਤਸਰ, 27 ਅਕਤੂਬਰ (ਜਸਵੰਤ ਸਿੰਘ ਜੱਸ)-ਗੁਰੂ ਨਗਰੀ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ੋ੍ਰਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਚਲਾਈ ਜਾ ਰਹੀ ਸ਼ਾਮ ਦੇ ਗੁਰਮਤਿ ਸਮਾਗਮਾਂ ਦੀ ਲੜੀ ਦੌਰਾਨ ਅੱਜ ਸ਼ਾਮ ਦਾ ...

ਪੂਰੀ ਖ਼ਬਰ »

ਮਿਲਾਵਟਖੋਰਾਂ ਵਿਰੁੱਧ ਛੇੜਿਆ ਜਾਵੇ ਅਭਿਆਨ-ਖਹਿਰਾ

ਅੰਮਿ੍ਤਸਰ, 27 ਅਕਤੂਬਰ (ਰੇਸ਼ਮ ਸਿੰਘ)-ਮਹੀਨਾਵਰ ਮੀਟਿੰਗਾਂ ਦੇ ਕੰਮਾਂ ਦੀ ਸਮੀਖਿਆ ਕਰਨ ਲਈ ਕੀਤੀ ਮੀਟਿੰਗ 'ਚ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਤਿਓਹਾਰੀ ਸੀਜਨ ਸ਼ੁਰੂ ਹੋ ਚੁੱਕਾ ਹੈ ਤੇ ਕਈ ਦੁਕਾਨਦਾਰਾਂ ...

ਪੂਰੀ ਖ਼ਬਰ »

'ਆਪ' ਦੀ ਮੀਟਿੰਗ ਹੋਈ

ਬਾਬਾ ਬਕਾਲਾ ਸਾਹਿਬ, 27 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਆਮ ਆਦਮੀ ਪਾਰਟੀ ਦੀ ਇਕ ਮੀਟਿੰਗ ਸੂਬੇਦਾਰ ਹਰਜੀਤ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਆਮ ਆਦਮੀ ਪਾਰਟੀ ਵਲੋਂ ਦਿੱਤੇ ਪ੍ਰੋਗਰਾਮ 'ਕਿਸਾਨਾਂ ਨਾਲ ਖੜਾਂਗੇ, ਹੱਕਾਂ ਲਈ ਲੜਾਂਗੇ' ਤਹਿਤ ਪਿੰਡ ਪੱਧਰ 'ਤੇ ...

ਪੂਰੀ ਖ਼ਬਰ »

ਛੇ ਪਾਰਕਿੰਗ ਸਟੈਂਡਾਂ ਦੀ ਅੱਜ ਵੀ ਨਹੀਂ ਖੁੱਲ੍ਹੀ ਬਿੱਡ

ਅੰਮਿ੍ਤਸਰ, 27 ਅਕਤੂਬਰ (ਹਰਮਿੰਦਰ ਸਿੰਘ)-ਸ਼ਹਿਰ ਦੀਆਂ ਵੱਖ-ਵੱਖ ਜਗ੍ਹ•ਾ 'ਤੇ ਬਣੀਆਂ ਵਾਹਨ ਪਾਰਕਿੰਗਾਂ ਦੀ ਬਿੱਡ ਅੱਜ ਵੀ ਨਾ ਖੁੱਲ• ਸਕੀ | ਜ਼ਿਕਰਯੋਗ ਹੈ ਕਿ ਨਗਰ ਨਿਗਮ ਦੀਆਂ ਵੱਖ-ਵੱਖ ਜਗ•ਾ 'ਤੇ ਕੁੱਲ 13 ਪਾਰਕਿੰਗ ਸਟੈਂਡ ਠੇਕੇ 'ਤੇ ਦੇਣ ਲਈ ਬਿੱਡ ਖੋਲ•ੀ ਗਈ ਸੀ, ਜਿਸ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਅੱਜ ਮਿਲੇ ਕੋਰੋਨਾ ਦੇ 26 ਨਵੇਂ ਮਾਮਲੇ, ਦੋ ਮੌਤਾਂ

ਅੰਮਿ੍ਤਸਰ, 27 ਅਕਤੂਬਰ (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਅੱਜ ਕੋਰੋਨਾ ਦੇ 26 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਦੋਂ ਕਿ ਦੋ ਹੋਰ ਕੋਰੋਨਾ ਮਰੀਜ਼ਾਂ ਦੀ ਮੌਤ ਹੋਣ ਦੀ ਵੀ ਖ਼ਬਰ ਹੈ ਜੋ ਇੱਥੇ ਵੱਖ-ਵੱਖ ਹਸਪਤਾਲਾਂ 'ਚ ਜ਼ੇਰੇ ਇਲਾਜ਼ ਸਨ | ਅੱਜ ਮਿਲੇ 26 ਮਾਮਲਿਆਂ ...

ਪੂਰੀ ਖ਼ਬਰ »

ਕਿਸਾਨਾਂ, ਮਜਦੂਰਾਂ ਤੇ ਛੋਟੇ ਕਾਰੋਬਾਰੀਆਂ ਦੀ ਮੋਦੀ ਸਰਕਾਰ ਦੀਆਂ ਮਾਰੂ ਨੀਤੀਆਂ ਖਿਲਾਫ਼ ਰੈਲੀ ਅੱਜ

ਅਜਨਾਲਾ, 27 ਅਕਤੂਬਰ (ਐਸ. ਪ੍ਰਸ਼ੋਤਮ)-ਇੱਥੇ ਹਲਕਾ ਪੱਧਰ 'ਤੇ ਭਲਕੇ 28 ਅਕਤੂਬਰ ਨੂੰ ਚਮਿਆਰੀ ਵਿਖੇ ਕਾਂਗਰਸ ਵਲੋਂ ਕਰਵਾਈ ਜਾ ਰਹੀ ਕਿਸਾਨ-ਮਜ਼ਦੂਰ ਹਲਕਾ ਪੱਧਰੀ ਰੈਲੀ ਦੇ ਮੇਜ਼ਬਾਨ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੀ ...

ਪੂਰੀ ਖ਼ਬਰ »

ਲੀਜ਼ ਫਾਇਲਾਂ ਗੁੰਮ ਹੋਣ ਦੇ ਮਾਮਲਾ ਦੀ ਪੜਤਾਲ ਨਿਗਰਾਨ ਇੰਜੀਨੀਅਰ ਸਿਵਲ ਨੂੰ ਸੌ ਾਪੀ

ਅੰਮਿ੍ਤਸਰ, 27 ਅਕਤੂਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੀਆਂ ਲੀਜ 'ਤੇ ਦਿੱਤੀਆਂ ਜਾਇਦਾਦਾਂ ਵਿਚੋਂ 112 ਜਾਇਦਾਦਾ ਦੀਆਂ ਫਾਇਲਾਂ ਗੁੰਮ ਹੋਣ ਦੇ ਮਾਮਲੇ ਦੀ ਮੁੱਢਲੀ ਪੜਤਾਲ ਦੀ ਜ਼ਿੰਮੇਵਾਰੀ ਨਗਰ ਨਿਗਮ ਕਮਿਸ਼ਨਰ ਮੈਡਮ ਕੋਮਲ ਮਿੱਤਲ ਵਲੋਂ ਨਿਗਰਾਨ ਇੰਜੀਨੀਅਰ ਸਿਵਲ ...

ਪੂਰੀ ਖ਼ਬਰ »

ਜੰਗਲਾਤ ਮੁਲਾਜ਼ਮ ਯੂਨੀਅਨ ਬਲਾਕ ਤਰਸਿੱਕਾ ਵਲੋਂ ਰੋਸ ਮੁਜ਼ਾਹਰਾ

ਤਰਸਿੱਕਾ, 27 ਅਕਤੂਬਰ (ਅਤਰ ਸਿੰਘ ਤਰਸਿੱਕਾ)-ਕਸਬਾ ਤਰਸਿੱਕਾ ਵਿਖੇ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਬਲਾਕ ਤਰਸਿੱਕਾ ਨੇ ਰਛਪਾਲ ਸਿੰਘ ਜੋਧਾਨਗਰੀ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਮਨਾਉਣ ਲਈ ਕੈਪਟਨ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਤੇ ਸਰਕਾਰ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਤੇ ਸਿੱਖ ਸੰਗਤਾਂ ਦਰਮਿਆਨ ਪੈਦਾ ਹੋਏ ਵਿਵਾਦ ਨੂੰ ਮਿਲ ਬੈਠ ਕੇ ਸੁਲਝਾਉਣ ਦੀ ਅਪੀਲ

ਅੰਮਿ੍ਤਸਰ, 27 ਅਕਤੂਬਰ (ਜੱਸ)-ਭਾਈ ਬਲਵੀਰ ਸਿੰਘ ਸਾਬਕਾ ਅਰਦਾਸੀਆ, ਭਾਈ ਮੇਜਰ ਸਿੰਘ, ਭਾਈ ਜੋਗਿੰਦਰ ਸਿੰਘ, ਭਾਈ ਕੋਮਲ ਸਿੰਘ ਤੇ ਭਾਈ ਕੁਲਵੰਤ ਸਿੰਘ ਨੇ ਬੀਤੇ ਦਿਨ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਪਾਵਨ ਸਰੂਪ ਮਾਮਲੇ 'ਚ ਇਨਸਾਫ਼ ਮੰਗਦੀਆਂ ਸਿੱਖ ਸੰਗਤਾਂ ਤੇ ...

ਪੂਰੀ ਖ਼ਬਰ »

ਅਕਾਲੀ ਦਲ (ਅ) ਦੇ ਆਗੂਆਂ ਨੇ ਭਾਈ ਮਹਿਤਾ ਨੂੰ ਦਿੱਤਾ ਮੰਗ-ਪੱਤਰ

ਅੰਮਿ੍ਤਸਰ, 27 ਅਕਤੂਬਰ (ਜੱਸ)-ਅਕਾਲੀ ਦਲ ਅੰਮਿ੍ਤਸਰ ਦੇ ਜਨਰਲ ਸਕੱਤਰ ਹਰਪਾਲ ਸਿੰਘ ਬਲੇਰ, ਦਫ਼ਤਰ ਸਕੱਤਰ ਹਰਬੀਰ ਸਿੰਘ ਸੰਧੂ ਤੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਨੰਗਲ ਨੇ ਪਾਰਟੀ ਵਲੋਂ ਲਾਪਤਾ ਪਾਵਨ ਸਰੂਪ ਮਾਮਲੇ ਵਿਚ ਸ਼ੋ੍ਰਮਣੀ ਕਮੇਟੀ ਮੈਂਬਰਾਂ ਨੂੰ ਮੰਗ ...

ਪੂਰੀ ਖ਼ਬਰ »

ਕਿਸਾਨਾਂ ਦੇ ਹੱਕ 'ਚ ਰੱਖੀ ਰੈਲੀ ਇਤਿਹਾਸਿਕ ਹੋਵੇਗੀ-ਡੀ. ਸੀ.

ਚੱਬਾ, 27 ਅਕਤੂਬਰ (ਜੱਸਾ ਅਨਜਾਣ) - ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਗੁਰੂਵਾਲੀ ਵਿਖੇ ਅੱਜ ਹੋਣ ਜਾ ਰਹੀ ਕਿਸਾਨਾਂ ਦੇ ਹੱਕ 'ਚ ਰੈਲੀ ਵਾਲੀ ਜਗ੍ਹਾ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੇ ਹਲਕਾ ਵਿਧਾਇਕ ਤਰਸੇਮ ਸਿੰਘ ਡੀ. ਸੀ. ਨੂੰ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਵਿਖੇ ਕੰਮ ਨਾ ਹੋਣ ਕਾਰਨ ਲੋਕਾਂ ਵਲੋਂ ਨਾਅਰੇਬਾਜ਼ੀ

ਅੰਮਿ੍ਤਸਰ, 27 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟਰੱਸਟ ਵਿਖੇ ਆਪਣੇ ਕੰਮਾਂ ਲਈ ਕਈ ਦਿਨਾਂ ਤੋਂ ਚੱਕਰ ਕੱਟ ਰਹੇ ਵੱਖ-ਵੱਖ ਇਲਾਕਿਆਂ ਤੋਂ ਆਏ ਲੋਕਾਂ ਵਲੋਂ ਸਬੰਧਤ ਅਧਿਕਾਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਦੌਰਾਨ ਸੁਖਜਿੰਦਰ ਸਿੰਘ, ਦੀਪਕ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਦਾ ਸਨਮਾਨ

ਰਈਆ, 27 ਅਕਤੂਬਰ (ਅਮਨ ਸ਼ਾਲੀਮਾਰ)-ਤਵੈ ਪ੍ਰਸਾਦਿ ਅਕੈਡਮੀ ਟਪਿਆਲਾ ਵਲੋਂ ਬੱਚਿਆਂ ਨੂੰ ਗੁਰਬਾਣੀ ਵਿਰਸੇ ਨਾਲ ਜੋੜਣ ਹਿੱਤ ਉਪਰਾਲੇ ਕੀਤੇ ਗਏ | ਇਸ ਅਧੀਨ ਅੱਜ ਪਿੰਡ ਫੇਰੂਮਾਨ ਵਿਖੇ ਭਾਈ ਹਰਪ੍ਰੀਤ ਸਿੰਘ ਐੱਮ. ਏ. ਨੇ ਧਾਰਮਿਕ ਪੇਪਰ ਵਿਚ ਚੰਗੀਆਂ ਪੁਜੀਸ਼ਨਾਂ ...

ਪੂਰੀ ਖ਼ਬਰ »

ਗੁਮਟਾਲਾ ਵਿਖੇ ਨਿਗਮ ਨੇ ਆਪਣੀ ਜ਼ਮੀਨ ਤੋਂ ਕਬਜ਼ਾ ਛੁਡਾਇਆ

ਅੰਮਿ੍ਤਸਰ, 27 ਅਕਤੂਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਪਿੰਡ ਗੁੰਮਟਾਲਾ ਵਿਖੇ ਨਿਗਮ ਦੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਨੇ ਦੱਸਿਆ ਕਿ ਨਿਗਮ ਦੀ ਉਪਰੋਕਤ ...

ਪੂਰੀ ਖ਼ਬਰ »

ਕਾਂਗਰਸ ਹੀ ਅਸਲ 'ਚ ਕਿਸਾਨ ਹਿਤੈਸ਼ੀ ਪਾਰਟੀ-ਵਿਧਾਇਕ ਭਲਾਈਪੁਰ

ਬਾਬਾ ਬਕਾਲਾ ਸਾਹਿਬ, 27 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-'ਕਾਂਗਰਸ ਪਾਰਟੀ ਹੀ ਅਸਲ ਵਿਚ ਕਿਸਨ ਹਿਤੈਸ਼ੀ ਪਾਰਟੀ ਹੈ, ਜਿਸ ਨੇ ਸਮੇਂ-ਸਮੇਂ 'ਤੇ ਪੰਜਾਬ ਦੇ ਕਿਸਾਨਾਂ ਦੇ ਹਿੱਤ ਦੀ ਗੱਲ ਕੀਤੀ ਹੈ ਤੇ ਹੁਣ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ...

ਪੂਰੀ ਖ਼ਬਰ »

ਭਗਤਾਂਵਾਲਾ ਡੰਪ 'ਤੇ ਸਾਲਾਂ ਤੋਂ ਜਮ੍ਹਾਂ ਹੋਇਆ ਕੂੜਾ 'ਬਾਇਓ ਰੈਮਿਡੇਸ਼ਨ' ਨਾਲ ਜਲਦ ਹੋਵੇਗਾ ਸਮਾਪਤ

ਅੰਮਿ੍ਤਸਰ, 27 ਅਕਤੂਬਰ (ਹਰਮਿੰਦਰ ਸਿੰਘ)-ਬਹੁਚਰਚਿਤ ਭਗਤਾਂ ਵਾਲਾ ਕੂੜੇ ਦੇ ਡੰਪ 'ਤੇ ਕੂੜੇ ਦੇ ਲੱਗੇ ਅੰਬਾਰ ਹੁਣ ਹੋਲੀ ਹੋਲੀ ਘਟਣੇ ਸ਼ੁਰੂ ਹੋ ਰਹੇ ਅਤੇ ਅਗਲੇ ਸਾਲ ਤੱਕ ਕੂੜੇ ਦੇ ਇਹ ਪਹਾੜ ਮੈਦਾਨ ਵਿਚ ਤਬਦੀਲ ਹੋ ਜਾਣਗੇ, ਜਿਸ ਲਈ ਨਗਰ ਨਿਗਮ ਅੰਮਿ੍ਤਸਰ ਵਲੋਂ ਇਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX