ਤਾਜਾ ਖ਼ਬਰਾਂ


ਉੱਤਰਾਖੰਡ 'ਚ ਭਾਰੀ ਮੀਂਹ, ਹੁਣ ਤੱਕ ਹੋਈਆਂ 16 ਮੌਤਾਂ
. . .  0 minutes ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ ਵਿਚ ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਵਾਪਰੀਆਂ ਘਟਨਾਵਾਂ ਦੇ ਚੱਲਦਿਆਂ 16 ਲੋਕਾਂ ਦੀ ਮੌਤ ਹੋ ਗਈ ਹੈ...
ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਨੂੰ ਵਿਸ਼ੇਸ਼ ਸਹੂਲਤਾਂ ਦੇਵੇ ਕੇਂਦਰ ਸਰਕਾਰ - ਰਾਣਾ ਗੁਰਜੀਤ ਸਿੰਘ
. . .  19 minutes ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ) - ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਪ੍ਰੈਸ ਕਾਨਫ਼ਰੰਸ ਕਰਕੇ ਕਿਹਾ ਹੈ ਕਿ ਕੇਂਦਰ ਨੂੰ ਖੇਤੀ ਕਾਨੂੰਨ ਲਾਗੂ ਨਹੀਂ ਕਰਨੇ ਚਾਹੀਦੇ। ਇਹ ਧੱਕਾ ਨਹੀਂ ਨਹੀਂ ਕਰਨਾ ਚਾਹੀਦਾ। ਜੇਕਰ ਕਾਨੂੰਨ ਲਾਗੂ ਕਰਨੇ ਹਨ ਤਾਂ ਪੰਜਾਬ ਨੂੰ ਵਿਸ਼ੇਸ਼ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ। ਸੂਬੇ...
ਸਿਆਸੀ ਅਖਾੜਾ ਬਣ ਕੇ ਰਹਿ ਗਈ ਬੱਧਨੀ ਕਲਾਂ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ
. . .  47 minutes ago
ਬੱਧਨੀ ਕਲਾਂ, 19 ਅਕਤੂਬਰ (ਸੰਜੀਵ ਕੋਛੜ) - ਨਗਰ ਪੰਚਾਇਤ ਬੱਧਨੀ ਕਲਾਂ ਦੀ ਚੋਣ ਹੋਏ ਨੂੰ ਭਾਵੇਂ ਤਕਰੀਬਨ ਸਾਢੇ ਅੱਠ ਮਹੀਨੇ ਦਾ ਸਮਾਂ ਬੀਤ ਚੁੱਕਾ ਹੈ ਪਰ ਸਿਆਸੀ ਖਹਿਬਾਜ਼ੀ ਅਤੇ ਆਪਸੀ ਧੜੇਬੰਦੀ ਕਾਰਨ ਨਗਰ ਨਿਵਾਸੀਆਂ ਨੂੰ ਵਿਕਾਸ ਕੰਮਾਂ ਤੋਂ ਵਾਂਝੇ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅੱਜ ਉਸ...
ਸੁਖਬੀਰ ਬਾਦਲ ਵਲੋਂ ਲੁਧਿਆਣਾ 'ਚ ਰੋਡ ਸ਼ੋਅ
. . .  57 minutes ago
ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਆਪਣੇ ਉਮੀਦਵਾਰਾਂ ਦੇ ਹੱਕ ਦੇ ਵਿਚ ਚੋਣ ਪ੍ਰਚਾਰ ਕਰਨ...
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅਰੰਭ
. . .  about 1 hour ago
ਅੰਮ੍ਰਿਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਅਰੰਭ ਹੋ ਗਈ ਹੈ। ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਵਿਚ ਹੋ ਰਹੀ ਇਸ ਇਕੱਤਰਤਾ ਵਿਚ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਜਨਰਲ...
ਕਾਕਾ ਰਣਦੀਪ ਸਿੰਘ ਨਾਭਾ ਨੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਨਾਲ ਕੀਤੀ ਮੁਲਾਕਾਤ, ਡੀ.ਏ.ਪੀ. 'ਤੇ ਦਿੱਤਾ ਭਰੋਸਾ
. . .  about 1 hour ago
ਚੰਡੀਗੜ੍ਹ, 19 ਅਕਤੂਬਰ - ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿਚ ਆਗਾਮੀ ਬਿਜਾਈ ਦੇ ਸੀਜ਼ਨ ਲਈ ਪੰਜਾਬ 'ਚ ਡੀ.ਏ.ਪੀ. (ਡਿ-ਅਮੋਨੀਅਨਮ ਫਾਸਫੇਟ) ਦੀ ਘਾਟ ਨੂੰ ਪੂਰਾ ਕਰਨ ਦੇ ਸਬੰਧ 'ਚ ਅੱਜ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰੀ...
ਸੁਨਾਮ ਤੋਂ ਬਲਦੇਵ ਸਿੰਘ ਮਾਨ ਤੇ ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਹੋਣਗੇ ਉਮੀਦਵਾਰ
. . .  about 1 hour ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ ਉਮੀਦਵਾਰ ਐਲਾਨਿਆ ਗਿਆ ਹੈ...
ਉੱਤਰਾਖੰਡ 'ਚ ਫਟਿਆ ਬੱਦਲ, ਮੋਦੀ ਨੇ ਮੁੱਖ ਮੰਤਰੀ ਧਾਮੀ ਨਾਲ ਕੀਤੀ ਗੱਲ
. . .  about 1 hour ago
ਦੇਹਰਾਦੂਨ, 19 ਅਕਤੂਬਰ - ਭਾਰੀ ਮੀਂਹ ਦਾ ਸਾਹਮਣਾ ਕਰ ਰਹੇ ਉੱਤਰਾਖੰਡ ਦੇ ਨੈਨੀਤਾਲ 'ਚ ਬੱਦਲ ਫੱਟ ਗਿਆ ਹੈ। ਜਿਸ ਕਾਰਨ ਕਈ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਸ ਮਾਮਲੇ 'ਚ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ...
ਹਰਦੇਵ ਮੇਘ ਗੋਬਿੰਦਗੜ੍ਹ ਬਣੇ ਬੱਲੂਆਣਾ ਤੋਂ ਅਕਾਲੀ ਦਲ ਦੇ ਉਮੀਦਵਾਰ
. . .  about 1 hour ago
ਅਬੋਹਰ, 19 ਅਕਤੂਬਰ (ਸੁਖਜੀਤ ਸਿੰਘ ਬਰਾੜ) - ਬੱਲੂਆਣਾ (ਰਾਖਵੇਂ) ਵਿਧਾਨ ਸਭਾ ਹਲਕੇ ਤੇ ਹਰਦੇਵ ਮੇਘ ਗੋਬਿੰਦਗੜ੍ਹ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਗਿਆ ਹੈ। ਇਹ ਐਲਾਨ ਅੱਜ ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਵਲੋਂ ਕੀਤਾ ਗਿਆ। ਹਰਦੇਵ ਮੇਘ ਗੋਬਿੰਦਗੜ੍ਹ ਜੋ ਕਿ ਹਲਕੇ...
ਪਤਨੀ ਦੇ ਖ਼ੁਦਕੁਸ਼ੀ ਮਾਮਲੇ 'ਚ ਗ੍ਰਿਫ਼ਤਾਰ ਪਤੀ ਨੇ ਥਾਣੇ 'ਚ ਕੀਤੀ ਖ਼ੁਦਕੁਸ਼ੀ
. . .  about 2 hours ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ) - ਥਾਣਾ ਡੀ. ਡਵੀਜ਼ਨ ਵਿਖੇ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ। ਇਹ ਨੌਜਵਾਨ ਆਪਣੀ ਪਤਨੀ ਦੀ ਆਤਮ ਹੱਤਿਆ ਦੇ ਦੋਸ਼ ਹੇਠ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਮ੍ਰਿਤਕ ਨੌਜਵਾਨ ਦੀ ਸ਼ਨਾਖ਼ਤ ਦਿਲਪ੍ਰੀਤ ਸਿੰਘ ਵਾਸੀ ਅੰਮ੍ਰਿਤਸਰ...
ਪ੍ਰਵਾਸੀ ਪੰਜਾਬੀਆਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨੂੰ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਬੱਸ ਸੇਵਾਵਾਂ ਸ਼ੁਰੂ ਕਰਨ ਦੀ ਮੰਗ
. . .  about 2 hours ago
ਅੰਮ੍ਰਿਤਸਰ 19 ਅਕਤੂਬਰ (ਜਸਵੰਤ ਸਿੰਘ ਜੱਸ)- ਵਿਦੇਸ਼ ਵਸਦੇ ਪੰਜਾਬੀ ਭਾਈਚਾਰੇ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਜ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਸ੍ਰੀ ਗੁਰੁ ਰਾਮਦਾਸ ਜੀ...
ਹਰਪਾਲ ਜੁਨੇਜਾ ਹੋਣਗੇ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ
. . .  about 2 hours ago
ਪਟਿਆਲਾ, 19 ਅਕਤੂਬਰ (ਗੁਰਪਾਲ ਸਿੰਘ ਚੱਠਾ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਪਟਿਆਲਾ ਤੋਂ ਹਰਪਾਲ ਜੁਨੇਜਾ ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ ਉਮੀਦਵਾਰ ਐਲਾਨਿਆ ਗਿਆ ਹੈ...
ਸੁਖਬੀਰ ਬਾਦਲ ਵਲੋਂ ਵਿਧਾਨ ਸਭਾ ਚੋਣਾਂ ਲਈ 4 ਹੋਰ ਉਮੀਦਵਾਰਾਂ ਦਾ ਕੀਤਾ ਗਿਆ ਐਲਾਨ
. . .  about 1 hour ago
ਚੰਡੀਗੜ੍ਹ, 19 ਅਕਤੂਬਰ - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ, ਪਟਿਆਲਾ ਤੋਂ ਹਰਪਾਲ ਜੁਨੇਜਾ ਤੇ ਬੱਲੂਆਣਾ ਤੋਂ ਹਰਦੇਵ ਸਿੰਘ ਮੇਘ (ਗੋਬਿੰਦਗੜ੍ਹ) ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ...
ਪੰਜਾਬ 'ਚ ਡੀ.ਏ.ਪੀ. ਦੀ ਕਮੀ ਨੂੰ ਪੂਰਾ ਕਰਨ ਲਈ ਕਾਕਾ ਰਣਦੀਪ ਸਿੰਘ ਦਿੱਲੀ ਹੋਏ ਰਵਾਨਾ
. . .  about 3 hours ago
ਚੰਡੀਗੜ੍ਹ, 19 ਅਕਤੂਬਰ - ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿਚ ਆਗਾਮੀ ਬਿਜਾਈ ਦੇ ਸੀਜ਼ਨ ਲਈ ਪੰਜਾਬ 'ਚ ਡੀ.ਏ.ਪੀ. (ਡਿ-ਅਮੋਨੀਅਨਮ ਫਾਸਫੇਟ) ਦੀ ਘਾਟ ਨੂੰ ਪੂਰਾ ਕਰਨ ਦੇ ਸਬੰਧ 'ਚ ਅੱਜ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰੀ...
ਵਿਆਹ ਸਮਾਗਮ ਦੀ ਪਾਰਟੀ ਮੌਕੇ ਚੱਲੀਆਂ ਗੋਲੀਆਂ ਵਿਚ ਇਕ ਜ਼ਖ਼ਮੀ
. . .  1 minute ago
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੱਖੋਵਾਲ ਰੋਡ ਸਥਿਤ ਇਕ ਮੈਰਿਜ ਪੈਲੇਸ ਵਿਚ ਬੀਤੀ ਦੇਰ ਰਾਤ ਵਿਆਹ ਸਮਾਗਮ ਦੌਰਾਨ ਚੱਲੀਆਂ ਗੋਲੀਆਂ ਕਾਰਨ ਮਨੀ ਨਾਮੀ ਨੌਜਵਾਨ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਅਕਾਲਗੜ੍ਹ ਮਾਰਕੀਟ...
ਪੰਜਾਬੀ ਮੂਲ ਦੇ ਰਾਜ ਧਾਲੀਵਾਲ ਜੇਤੂ ਕਰਾਰ
. . .  about 4 hours ago
ਕੈਲਗਰੀ, 19 ਅਕਤੂਬਰ (ਜਸਜੀਤ ਸਿੰਘ ਧਾਮੀ)-ਕੈਲਗਰੀ ਨਗਰ ਕੌਂਸਲ ਵਾਰਡ ਨੰਬਰ 5 ਤੋਂ ਪੰਜਾਬੀ ਮੂਲ ਦੇ ਰਾਜ ਧਾਲੀਵਾਲ ਜੇਤੂ ਕਰਾਰ...
ਭਾਰਤ 'ਚ ਕੋਰੋਨਾ ਕੇਸ ਕੱਲ੍ਹ ਮੁਕਾਬਲੇ 4 ਫ਼ੀਸਦੀ ਆਏ ਘੱਟ
. . .  about 4 hours ago
ਨਵੀਂ ਦਿੱਲੀ, 19 ਅਕਤੂਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 13 ਹਜ਼ਾਰ 58 ਕੋਵਿਡ ਕੇਸ ਸਾਹਮਣੇ ਆਏ ਹਨ। ਇਸ ਦੌਰਾਨ 164 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ। ਇਹ ਕੋਰੋਨਾ ਕੇਸ ਕੱਲ੍ਹ ਮੁਕਾਬਲੇ 4 ਫ਼ੀਸਦੀ ਘੱਟ ਹਨ...
ਕੈਲਗਰੀ ਨਗਰ ਕੌਂਸਲ 'ਚ ਪੰਜਾਬੀ ਮੂਲ ਦੀ ਪਹਿਲੀ ਵਾਰ ਔਰਤ ਮੇਅਰ ਬਣੀ
. . .  about 4 hours ago
ਕੈਲਗਰੀ, 19 ਅਕਤੂਬਰ (ਜਸਜੀਤ ਸਿੰਘ ਧਾਮੀ) - ਕੈਨੇਡਾ ਸਥਿਤ ਨਗਰ ਕੌਂਸਲ ਕੈਲਗਰੀ ਦੀਆਂ ਚੋਣਾਂ ਵਿਚ ਪਹਿਲੀ ਵਾਰ ਪੰਜਾਬੀ ਮੂਲ ਦੀ ਔਰਤ ਜੋਤੀ ਗੌਡਸ ਮੇਅਰ ਦੀ ਚੋਣ ਵਿਚ ਜੇਤੂ ਬਣ ਕੇ ਉੱਭਰੀ ਹੈ...
ਭਾਰੀ ਮੀਂਹ ਕਾਰਨ ਉੱਤਰਾਖੰਡ 'ਚ ਹੁਣ ਤੱਕ ਹੋਈਆਂ 8 ਮੌਤਾਂ, ਕਈ ਸੜਕਾਂ ਬੰਦ
. . .  1 minute ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ 'ਚ ਭਾਰੀ ਮੀਂਹ ਕਾਰਨ ਆਮ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਥਾਈਂ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ। ਜਿਸ ਕਾਰਨ 8 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਆਮ ਜਨਜੀਵਨ ਠੱਪ ਹੋ ਗਿਆ ਹੈ...
⭐ਮਾਣਕ - ਮੋਤੀ⭐
. . .  about 5 hours ago
ਸੀ.ਬੀ.ਐਸ.ਈ. ਡੇਟ ਸ਼ੀਟ- 2022 : ​10ਵੀਂ -12ਵੀਂ ਟਰਮ -1 ਪ੍ਰੀਖਿਆ ਦੀ ਡੇਟਸ਼ੀਟ ਜਾਰੀ ,ਪ੍ਰੀਖਿਆ 30 ਨਵੰਬਰ ਤੋਂ
. . .  1 day ago
ਰਾਸ਼ਟਰੀ ਸੁਰੱਖਿਆ ਰਣਨੀਤੀ ਕਾਨਫਰੰਸ 'ਚ ਅੰਦਰੂਨੀ ਸੁਰੱਖਿਆ ਚੁਣੌਤੀਆਂ 'ਤੇ ਅਮਿਤ ਸ਼ਾਹ ਨੇ ਕੀਤਾ ਵਿਚਾਰ ਵਟਾਂਦਰਾ
. . .  1 day ago
ਕੇਂਦਰੀ ਮੰਤਰੀ ਪ੍ਰੀਸ਼ਦ ਦੀ ਬੈਠਕ 21 ਅਕਤੂਬਰ ਨੂੰ ਦਿੱਲੀ ਵਿਚ ਹੋਵੇਗੀ
. . .  1 day ago
ਸਾਂਪਲਾ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ, ਸਿੱਖ ਧਰਮ ਦੀ ਮਰਿਆਦਾ ਮੁਤਾਬਿਕ ਪਵੇ ਲਖਬੀਰ ਸਿੰਘ ਦਾ ਭੋਗ
. . .  1 day ago
ਨਵੀਂ ਦਿੱਲੀ , 18 ਅਕਤੂਬਰ-ਵਿਜੇ ਸਾਂਪਲਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਸਿੰਘੂ ਬਾਰਡਰ 'ਤੇ ਕਿਸਾਨ ਸੰਗਠਨਾਂ ਦੇ ਅੰਦੋਲਨ ਵਾਲੀ ਥਾਂ 'ਤੇ ਬੇਰਹਿਮੀ ਨਾਲ ਕਤਲ ਕੀਤੇ ਗਏ ...
ਆਰ.ਬੀ.ਆਈ. ਨੇ ਭਾਰਤੀ ਸਟੇਟ ਬੈਂਕ 'ਤੇ 1 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਭਾਰਤੀ ਰਿਜ਼ਰਵ ਬੈਂਕ ਨੇ ਅੱਜ ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ ਸਟੇਟ ਬੈਂਕ ਆਫ਼ ਇੰਡੀਆ 'ਤੇ ਰੈਗੂਲੇਟਰੀ ਪਾਲਣਾ 'ਚ ਕਮੀਆਂ ਲਈ 1 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਕੱਤਕ ਸੰਮਤ 552

ਰੂਪਨਗਰ

ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਖ਼ਤਮ ਕਰਨ ਦਾ ਖ਼ਦਸ਼ਾ

ਮਨਜੋਤ ਸਿੰਘ ਜੋਤ
ਚੰਡੀਗੜ੍ਹ, 27 ਅਕਤੂਬਰ-ਪੰਜਾਬ ਯੂਨੀਵਰਸਿਟੀ ਦੀ ਸੈਨੇਟ, ਜਿਸ ਦਾ ਕਾਰਜਕਾਲ 31 ਅਕਤੂਬਰ ਨੂੰ ਖ਼ਤਮ ਹੋ ਰਿਹਾ ਹੈ, ਨੂੰ ਲੈ ਕੇ ਅਟਕਲਾਂ ਤੇਜ਼ ਹੋ ਗਈਆਂ ਹਨ ਅਤੇ ਸੈਨੇਟ ਨੂੰ ਖ਼ਤਮ ਕਰਨ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਜਿਸ ਦੇ ਚਲਦਿਆਂ ਪੰਜਾਬ ਯੂਨੀਵਰਸਿਟੀ ਦੇ 15 ਸੈਨੇਟ ਮੈਂਬਰਾਂ ਨੇ ਸੈਨੇਟ ਚੋਣਾਂ ਤੁਰੰਤ ਕਰਵਾਉਣ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਪ੍ਰਸ਼ਾਸਕ ਸ੍ਰੀ ਵੀ.ਪੀ ਸਿੰਘ ਬਦਨੌਰ ਨੂੰ ਪੱਤਰ ਲਿਖ ਕੇ ਮਾਮਲੇ ਵਿਚ ਦਖ਼ਲ ਦੇਣ ਦੀ ਅਪੀਲ ਕੀਤੀ ਗਈ ਹੈ | ਜ਼ਿਕਰਯੋਗ ਹੈ ਕਿ ਸੈਨੇਟ ਚੋਣਾਂ 24 ਅਗਸਤ ਨੂੰ ਹੋਣੀਆਂ ਸਨ | ਚੋਣ ਪ੍ਰਕਿਰਿਆ ਪੂਰੀ ਹੋਣ ਦੇ ਬਾਵਜੂਦ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਦਾ ਹਵਾਲਾ ਦੇ ਕੇ 15 ਅਗਸਤ ਨੂੰ ਸੈਨੇਟ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ | ਇਸ ਤੋਂ ਬਾਅਦ 15 ਅਕਤੂਬਰ ਨੂੰ ਫਿਰ ਸੈਨੇਟ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ | ਸੈਨੇਟ ਮੈਂਬਰਾਂ ਦਾ ਕਹਿਣਾ ਹੈ ਕਿ ਕੋਰੋਨਾ ਦਾ ਬਹਾਨਾ ਲਗਾ ਕੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਯੂਨੀਵਰਸਿਟੀ ਸੈਨੇਟ ਨਾਲ ਪੰਜਾਬ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ | ਕਿਸੇ ਵੀ ਹਾਲਤ ਵਿਚ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਨੂੰ ਸਫਲ ਨਹੀਂ ਹੋਣ ਦਿੱਤਾ ਜਾਏਗਾ | ਪੰਜਾਬ ਯੂਨੀਵਰਸਿਟੀ ਦੇ 15 ਸੈਨੇਟ ਮੈਂਬਰਾਂ ਜਿਨ੍ਹਾਂ ਵਿਚ ਹਰਪ੍ਰੀਤ ਸਿੰਘ ਦੂਆ, ਜਰਨੈਲ ਸਿੰਘ, ਚਮਨ ਲਾਲ, ਇਕਬਾਲ ਸਿੰਘ ਸੰਧੂ, ਨਰਿੰਦਰ ਸਿੰਘ ਸਿੱਧੂ, ਹਰਜੋਧ ਸਿੰਘ, ਇੰਦਰਜੀਤ ਕੌਰ, ਨਰੇਸ਼ ਗੌੜ, ਜਗਦੀਪ ਕੁਮਾਰ, ਕੇ.ਕੇ. ਸ਼ਰਮਾ, ਸੁਰਿੰਦਰ ਕੌਰ, ਗੁਰਮੀਤ ਸਿੰਘ, ਸੰਦੀਪ ਸਿੰਘ, ਵਿਪੁਲ ਕੁਮਾਰ ਨਾਰੰਗ, ਸਰਬਜੀਤ ਕੌਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਵਿਚ ਲਿਖਿਆ ਹੈ ਕਿ ਕੋਵਿਡ-19 ਦਾ ਹਵਾਲਾ ਦੇ ਕੇ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ 2020 ਬਾਰ-ਬਾਰ ਮੁਲਤਵੀ ਕੀਤੇ ਜਾਣ ਨਾਲ ਖੇਤਰ ਅਤੇ ਖ਼ਾਸ ਕਰ ਪੰਜਾਬ ਵਿਚ ਸਿੱਖਿਆ ਦੇ ਨਜ਼ਰੀਏ ਲਈ ਗੰਭੀਰ ਪ੍ਰਭਾਵ ਹਨ ਜਦੋਂਕਿ ਦੇਸ਼ ਭਰ ਵਿਚ ਹਰ ਪੱਧਰ 'ਤੇ ਚੋਣਾਂ ਹੁੰਦੀਆਂ ਹਨ, ਸੈਨੇਟ ਦੀਆਂ ਚੋਣਾਂ ਦਾ ਖੰਡਨ ਪੰਜਾਬ ਯੂਨੀਵਰਸਿਟੀ ਦੇ ਲੋਕਤੰਤਰਿਕ ਢਾਂਚੇ 'ਤੇ ਹਮਲਾ ਹੈ, ਕਿਉਂਕਿ ਨਾਮਜ਼ਦਗੀਆਂ ਨੂੰ ਅੰਤਿਮ ਰੂਪ ਦੇਣ ਤੋਂ ਬਾਅਦ ਪੋਿਲੰਗ ਸੀਟ ਹੋਣ ਤੋਂ ਬਾਅਦ ਸੈਨੇਟ ਚੋਣ ਪ੍ਰਕਿਰਿਆ ਨੂੰ ਅੱਧ ਵਿਚਕਾਰ ਰੱਦ ਕਰ ਦਿੱਤਾ ਗਿਆ ਹੈ | ਇੰਟਰ-ਸਟੇਟ ਬਾਡੀ ਕਾਰਪੋਰੇਟ ਦੇ ਰੂਪ ਵਿਚ, ਪੰਜਾਬ ਯੂਨੀਵਰਸਿਟੀ ਨੇ ਅੱਜ ਤੱਕ ਇੱਕ ਵੱਖਰਾ ਰੁਤਬਾ ਮਾਣਿਆ ਹੈ, ਜਿਵੇਂ ਕਿ ਇਹ ਨਾ ਤਾਂ ਕੇਂਦਰੀ ਯੂਨੀਵਰਸਿਟੀ ਹੈ, ਨਾ ਹੀ ਇਹ ਇੱਕ ਸਟੇਟ ਯੂਨੀਵਰਸਿਟੀ ਹੈ ਪਰ ਇਸ ਦੇ ਨਾਲ ਜੁੜੇ ਅਤੇ ਐਫੀਲੇਟਿਡ ਕਾਲਜਾਂ ਅਤੇ ਰਿਜਨਲ ਸੈਂਟਰਾਂ ਕਰਕੇ ਪੰਜਾਬ ਯੂਨੀਵਰਸਿਟੀ ਦੀ ਪੰਜਾਬ ਲਈ ਵਿਸ਼ੇਸ਼ ਅਹਿਮੀਅਤ ਹੈ | ਸੈਨੇਟ ਚੋਣਾਂ ਵਿਚ ਪੰਜਾਬ ਯੂਨੀਵਰਸਿਟੀ ਤੋਂ ਗਰੈਜੂਏਟ, ਪਿ੍ੰਸੀਪਲ, ਐਸੋਸੀਏਟ ਪ੍ਰੋਫੈਸਰ, ਪੰਜਾਬ ਯੂਨੀਵਰਸਿਟੀ ਨਾਲ ਜੁੜੇ ਤਕਨੀਕੀ ਅਤੇ ਗੈਰ-ਤਕਨੀਕੀ ਅਦਾਰਿਆਂ ਦੇ ਸਹਾਇਕ ਪ੍ਰੋਫੈਸਰ ਅਤੇ ਸਬੰਧਿਤ ਕਾਲਜਾਂ, ਉਨ੍ਹਾਂ ਦੇ ਪ੍ਰਬੰਧਕਾਂ ਦੀ ਲੋਕਤੰਤਰਿਕ ਭਾਗੀਦਾਰੀ ਨੂੰ ਯਕੀਨੀ ਬਣਾਇਆ ਗਿਆ ਹੈ | ਸੈਨੇਟ ਮੈਂਬਰਾਂ ਨੇ ਪੱਤਰ ਵਿਚ ਲਿਖਿਆ ਕਿ ਬੋਰਡ ਆਫ਼ ਗਵਰਨੈਂਸ ਸਥਾਪਿਤ ਕਰਨ ਲਈ ਕੋਈ ਵੀ ਗੁੱਝੀ ਸਾਜ਼ਿਸ਼ (ਕੌਮੀ ਸਿੱਖਿਆ ਨੀਤੀ 2020 ਅਧੀਨ) ਸੈਨੇਟ ਵਿਚ ਸਾਰੇ ਨਾਮਜ਼ਦ ਮੈਂਬਰਾਂ ਨੂੰ ਸ਼ਾਮਿਲ ਕਰਕੇ ਪੰਜਾਬ ਯੂਨੀਵਰਸਿਟੀ ਦੇ ਫ਼ੈਸਲੇ ਲੈਣ ਦੀ ਪ੍ਰਕਿਰਿਆ ਤੋਂ ਹਿੱਸੇਦਾਰੀ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗੀ | ਸੈਨੇਟ ਮੈਂਬਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿਚ ਤੁਰੰਤ ਦਖ਼ਲ ਦਿੱਤਾ ਜਾਵੇ ਅਤੇ ਸੈਨੇਟ ਚੋਣਾਂ ਤੁਰੰਤ ਕਰਵਾਏ ਜਾਣ ਨੂੰ ਯਕੀਨੀ ਬਣਾਇਆ ਜਾਵੇ | ਜ਼ਿਕਰਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੀ ਹਰ ਚਾਰ ਸਾਲ ਬਾਅਦ ਚੋਣ ਹੁੰਦੀ ਹੈ | 91 ਮੈਂਬਰੀ ਸੈਨੇਟ ਵਿਚ ਪੰਜਾਬ ਦੇ ਮੁੱਖ ਮੰਤਰੀ, ਸਿੱਖਿਆ ਮੰਤਰੀ, ਚੀਫ਼ ਜਸਟਿਸ ਪੰਜਾਬ ਅਤੇ ਹਰਿਆਣਾ ਹਾਈਕੋਰਟ, ਐਡਵਾਈਜ਼ਰ ਟੂ ਐਡਮਨਿਸਟਰੇਟਰ, ਯੂ.ਟੀ. ਅਤੇ ਪੰਜਾਬ ਦੇ ਡੀ.ਪੀ.ਆਈ. ਮੈਂਬਰ ਹੁੰਦੇ ਹਨ |

ਕਾਲੇ ਕਾਨੂੰਨਾਂ ਖ਼ਿਲਾਫ਼ ਆਰੰਭੇ ਕਿਸਾਨ ਅੰਦੋਲਨ ਅੱਜ 27ਵੇਂ ਦਿਨ 'ਚ ਦਾਖਲ

ਰੂਪਨਗਰ, 27 ਅਕਤੂਬਰ (ਸਤਨਾਮ ਸਿੰਘ ਸੱਤੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ ਗਏ ਕਾਲੇ ਕਾਨੂੰਨਾਂ ਖ਼ਿਲਾਫ਼ ਅੱਜ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਧਰਨਾ 27ਵੇਂ ਦਿਨ ਵਿਚ ਪ੍ਰਵੇਸ਼ ਕਰ ਗਿਆ ਹੈ | ਇਸ ਮੌਕੇ ਮੋਦੀ ਸਰਕਾਰ ਵਲੋਂ ਪੰਜਾਬ ਵਿਚ ਮਾਲ ਗੱਡੀਆਂ ਬੰਦ ਕਰਨ ਦੀ ...

ਪੂਰੀ ਖ਼ਬਰ »

ਵਿਅਕਤੀ 'ਤੇ ਹਮਲਾ ਕਰਨ ਦੇ ਦੋਸ਼ਾਂ ਤਹਿਤ 5 ਵਿਰੁੱਧ ਮਾਮਲਾ ਦਰਜ

ਨੂਰਪੁਰ ਬੇਦੀ, 27 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਥਾਨਕ ਪੁਲਿਸ ਨੇ ਪਿੰਡ ਰਾਏਪੁਰ ਦੇ ਇੱਕ ਵਿਅਕਤੀ ਦੀ ਸ਼ਿਕਾਇਤ 'ਤੇ ਉਸ 'ਤੇ ਹਮਲਾ ਕਰਨ ਦੇ ਦੋਸ਼ਾਂ ਤਹਿਤ ਪੰਜ ਵਿਅਕਤੀਆਂ ਸਹਿਤ ਕੁੱਝ ਹੋਰ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ...

ਪੂਰੀ ਖ਼ਬਰ »

ਅਨਾਜ ਮੰਡੀ ਮੋਰਿੰਡਾ ਵਿਚ ਜੀਰੀ ਦੀ ਅਦਾਇਗੀ 'ਚ ਦਿੱਕਤਾਂ

ਮੋਰਿੰਡਾ, 27 ਅਕਤੂਬਰ (ਕੰਗ)-ਅਨਾਜ ਮੰਡੀ ਮੋਰਿੰਡਾ ਵਿਚ ਜੀਰੀ ਦੀ ਆਮਦ ਪੂਰੇ ਜ਼ੋਰਾਂ 'ਤੇ ਚੱਲ ਰਹੀ ਹੈ | ਇਸ ਮੰਡੀ ਵਿਚ ਲਗਭਗ ਸਤਾਰਾਂ ਹਜ਼ਾਰ ਕੁਇੰਟਲ ਰੋਜ਼ਾਨਾ ਜੀਰੀ ਦੀ ਆਮਦ ਹੋ ਰਹੀ ਹੈ | ਇਸ ਸਬੰਧੀ ਮੰਡੀ ਸੁਪਰਵਾਈਜ਼ਰ ਜਸਪਾਲ ਸਿੰਘ ਤੇ ਸਹਾਇਕ ਤਰਨਪ੍ਰੀਤ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਰੂਪਨਗਰ 'ਚ ਕੋਰੋਨਾ ਦੇ 18 ਨਵੇਂ ਕੇਸ, 13 ਨੂੰ ਮਿਲੀ ਛੁੱਟੀ

ਰੂਪਨਗਰ, 27 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ ਅੱਜ ਕੋਰੋਨਾ ਵਾਇਰਸ ਦੇ 18 ਨਵੇਂ ਕੇਸ ਆਏ ਹਨ ਜਦਕਿ 13 ਜਣਿਆਂ ਨੂੰ ਹਸਪਤਾਲੋਂ ਛੁੱਟੀ ਵੀ ਹੋ ਗਈ ਹੈ | ਇਸ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਦਿੱਤੀ | ਅੱਜ ਨੂਰਪੁਰ ਬੇਦੀ ਦੇ 27, 31, ...

ਪੂਰੀ ਖ਼ਬਰ »

ਖੇਤਰ ਨੂਰਪੁਰ ਬੇਦੀ ਦੇ ਕਿਸਾਨਾਂ ਵਲੋਂ ਕਿਸਾਨ ਸੰਘਰਸ਼ 'ਚ ਕੁੱਦਣ ਦਾ ਫ਼ੈਸਲਾ

ਨੂਰਪੁਰ ਬੇਦੀ, 27 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਚੱਲ ਰਹੇ ਕਿਸਾਨ ਸੰਘਰਸ਼ ਦੇ ਸਬੰਧ 'ਚ ਜਮਹੂਰੀ ਕਿਸਾਨ ਸਭਾ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦੀਆਂ ਮੀਟਿੰਗਾਂ ਹੋਈਆਂ | ਜਾਣਕਾਰੀ ਦਿੰਦਿਆਂ ਮਾ. ਗੁਰਨੈਬ ਸਿੰਘ ...

ਪੂਰੀ ਖ਼ਬਰ »

ਕਮਾਲਪੁਰ ਟੋਲ ਪਲਾਜ਼ੇ 'ਤੇ ਕਿਸਾਨਾਂ ਦਾ ਸੰਘਰਸ਼ 14ਵੇਂ ਦਿਨ ਵੀ ਜਾਰੀ

ਸ੍ਰੀ ਚਮਕੌਰ ਸਾਹਿਬ, 27 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਕਮਾਲਪੁਰ ਟੋਲ ਪਲਾਜ਼ੇ 'ਤੇ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੇ ਅੱਜ 14ਵੇਂ ਦਿਨ ਕਿਸਾਨ ਆਗੂ ਪਰਗਟ ਸਿੰਘ ਰੋਲੂਮਾਜਰਾ, ਸਵਰਨ ਸਿੰਘ ਭੰਗੂ, ਗੁਰਦੀਪ ਸਿੰਘ ਰਾਜੀ ਸਾਬਕਾ ਸਰਪੰਚ ਭੱਕੂਮਾਜਰਾ, ਅਮਨਦੀਪ ...

ਪੂਰੀ ਖ਼ਬਰ »

ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵਲੋਂ ਰਮੇਸ਼ ਦੱਤ ਸ਼ਰਮਾ ਨਾਲ ਮੁਲਾਕਾਤ

ਨੂਰਪੁਰ ਬੇਦੀ, 27 ਅਕਤੂਬਰ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਾਬਕਾ ਰਾਜ ਮੰਤਰੀ ਅਤੇ ਨੂਰਪੁਰ ਬੇਦੀ ਦੇ ਕੱਦਾਵਰ ਨੇਤਾ ਡਾ. ਰਮੇਸ਼ ਦੱਤ ਸ਼ਰਮਾ ਨਾਲ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਪੰਜਾਬ ਨੂੰ ਆਰਥਿਕ ਮੰਦੇ 'ਚ ਧੱਕਣਾ ਚਾਹੁੰਦੀ ਹੈ-'ਆਪ'

ਮੋਰਿੰਡਾ, 27 ਅਕਤੂਬਰ (ਤਰਲੋਚਨ ਸਿੰਘ ਕੰਗ)-ਹਲਕਾ ਸ੍ਰੀ ਚਮਕੌਰ ਸਾਹਿਬ ਦੇ ਆਗੂਆਂ ਦੀ ਇਕੱਤਰਤਾ ਸਾਬਕਾ ਹਲਕਾ ਇੰਚਾਰਜ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਮੋਰਿੰਡਾ ਵਿਖੇ ਹੋਈ | ਇਸ ਮੌਕੇ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਦੀ ਆਰਥਿਕਤਾ ਨੂੰ ਖਤਮ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਵਲੋਂ ਨਵੀਂ ਬਣ ਰਹੀ ਮੋਰਿੰਡਾ ਕਾਈਨੌਰ ਸੜਕ ਦਾ ਜਾਇਜ਼ਾ

ਮੋਰਿੰਡਾ, 27 ਅਕਤੂਬਰ (ਪਿ੍ਤਪਾਲ ਸਿੰਘ)-ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਵੀਂ ਬਣ ਰਹੀ ਮੋਰਿੰਡਾ ਕਾਈਨੌਰ ਸੜਕ ਦਾ ਦੌਰਾ ਕਰਕੇ ਨਰੀਖਣ ਕੀਤਾ | ਇਸ ਮੌਕੇ ਕੈਬਨਿਟ ਮੰਤਰੀ ਚੰਨੀ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਵੱਡੀ ਮੰਗ ਨੂੰ ਦੇਖਦਿਆਂ ਮੁੱਖ ਮੰਤਰੀ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਸਭਾ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 27 ਅਕਤੂਬਰ (ਜੇ.ਐੱਸ.ਨਿੱਕੂਵਾਲ)-ਭਗਵਾਨ ਵਾਲਮੀਕਿ ਸਭਾ ਦੀ ਮੀਟਿੰਗ ਚੇਅਰਮੈਨ ਰਾਜ ਘਈ ਅਤੇ ਪ੍ਰਧਾਨ ਰਾਜਦੀਪ ਕਾਕੂ ਦੀ ਪ੍ਰਧਾਨਗੀ ਹੇਠ ਹੋਈ ਜਿਸ ਬਾਰੇ ਸਾਬਕਾ ਪ੍ਰਧਾਨ ਰਵੀ ਹੰਸ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ...

ਪੂਰੀ ਖ਼ਬਰ »

ਬੁਲਟਾਂ ਦੇ ਪਟਾਕੇ ਮਾਰਨ ਵਾਲੇ ਪੁਲਿਸ ਨੇ ਝੰਬੇ

ਰੂਪਨਗਰ, 27 ਅਕਤੂਬਰ (ਸਤਨਾਮ ਸਿੰਘ ਸੱਤੀ)-ਤਿਉਹਾਰਾਂ ਦੇ ਦਿਨਾਂ ਵਿਚ ਪੁਲਿਸ ਨੂੰ ਓਵਰਲੋਡ ਟਿੱਪਰ ਨਜ਼ਰ ਪੈ ਗਏ ਹਨ | ਅੱਜ ਪੁਲਿਸ ਦੀ ਇੱਕ ਟੀਮ ਨੇ ਸਵੇਰੇ ਸਵੇਰੇ ਵਾਟਰ ਲਿੱਲੀ ਕੋਲ ਨਾਕਾ ਲਾ ਕੇ ਓਵਰਲੋਡ ਟਿੱਪਰਾਂ ਦੇ ਚਲਾਨ ਕੀਤੇ ਅਤੇ ਤਿੰਨ ਟਿੱਪਰ ਥਾਣੇ ਬੰਦ ਕਰ ...

ਪੂਰੀ ਖ਼ਬਰ »

ਗੜਬਾਗਾ ਵਿਖੇ ਪੰਜਾਬ ਨੈਸ਼ਨਲ ਬੈਂਕ ਨੇ ਗਾਹਕ ਜਾਗਰੂਕਤਾ ਕੈਂਪ ਲਗਾਇਆ

ਨੂਰਪੁਰ ਬੇਦੀ, 27 ਅਕਤੂਬਰ (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਉੱਪਰਲਾ ਗੜਬਾਗਾ ਵਿਖੇ ਪੰਜਾਬ ਨੈਸ਼ਨਲ ਬੈਂਕ ਦੀ ਬਰਾਂਚ ਰੂਪਨਗਰ ਵਲੋਂ ਗ੍ਰਾਮ ਸੰਪਰਕ ਮੁਹਿੰਮ ਤਹਿਤ ਗਾਹਕ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਬਤੌਰ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਪਿੰਡ ਚੱਕਲਾਂ ਵਿਖੇ ਬੀ. ਡੀ. ਪੀ. ਓ ਵਲੋਂ ਥਾਪਰ ਮਾਡਲ ਤਹਿਤ ਟੋਭੇ ਦੇ ਨਵੀਨੀਕਰਨ ਦਾ ਉਦਘਾਟਨ

ਮੋਰਿੰਡਾ, 27 ਅਕਤੂਬਰ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਚੱਕਲਾਂ ਵਿਖੇ ਗਰਾਮ ਪੰਚਾਇਤ ਵਲੋਂ ਥਾਪਰ ਮਾਡਲ ਦੀ ਤਰਜ਼ 'ਤੇ ਟੋਭੇ ਦੇ ਕੀਤੇ ਜਾ ਰਹੇ ਨਵੀਨੀਕਰਨ ਦਾ ਬੀ. ਡੀ. ਪੀ. ਓ ਮੋਰਿੰਡਾ ਹਰਕੀਤ ਸਿੰਘ ਵਲੋਂ ਉਦਘਾਟਨ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਪਹੁੰਚੇ ਗਰਾਮ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਰੂਪਨਗਰ ਦੀ ਆਰ. ਟੀ. ਪੀ. ਇੰਪਲਾਇਜ਼ ਯੂਨੀਅਨ ਦੀ ਚੋਣ

ਘਨੌਲੀ, 27 ਅਕਤੂਬਰ (ਜਸਵੀਰ ਸਿੰਘ ਸੈਣੀ)-ਆਰ. ਟੀ. ਪੀ. ਇੰਪਲਾਇਜ਼ ਯੂਨੀਅਨ ਦੀ ਕਰੀਬ ਢਾਈ ਸਾਲ ਬਾਅਦ ਮੁੜ ਤੋਂ ਯੂਨੀਅਨ ਦੇ ਅਹੁਦੇਦਾਰ ਦੀ ਚੋਣ ਕੀਤੀ ਗਈ ਹੈ | ਯੂਨੀਅਨ ਦੀ ਚੋਣ ਸਬੰਧੀ ਪ੍ਰਕਿਰਿਆ ਦੌਰਾਨ ਸਵੇਰੇ 9.00 ਵਜੇ ਤੋਂ 11.00 ਵਜੇ ਤੱਕ ਨਾਮਜ਼ਦਗੀਆਂ ਭਰਨ ਦਾ ਸਮਾਂ ਸੀ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਮਾਰਗ ਦੀ ਖਸਤਾ ਹਾਲਤ ਨੂੰ ਲੈ ਕੇ ਸਰਕਾਰ ਅਤੇ ਸਬੰਧਿਤ ਵਿਭਾਗ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ

ਘਨੌਲੀ, 27 ਅਕਤੂਬਰ (ਜਸਵੀਰ ਸਿੰਘ ਸੈਣੀ)-ਗੁਰੂ ਗੋਬਿੰਦ ਸਿੰਘ ਮਾਰਗ ਦੀ ਖਸਤਾ ਹਾਲਤ ਨੂੰ ਲੈ ਕੇ ਇਲਾਕਾ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਵਲੋਂ ਘਨੌਲੀ ਵਾਸੀਆਂ ਅਤੇ ਮੁਹਤਬਰ ਸੱਜਣਾਂ ਨਾਲ ਮਿਲ ਕੇ ਸਰਕਾਰ ਅਤੇ ਸਬੰਧਿਤ ਵਿਭਾਗ ਖ਼ਿਲਾਫ਼ ਅਰਥੀ ਫ਼ੂਕ ਰੋਸ ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਵਲੋਂ ਪਟਾਖਾ ਉਦਯੋਗ ਦੀ ਜਾਂਚ

ਭਰਤਗੜ੍ਹ, 27 ਅਕਤੂਬਰ (ਜਸਬੀਰ ਸਿੰਘ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ ਦੇ ਨਿਰਦੇਸ਼ਾਂ ਮੁਤਾਬਿਕ ਨਾਇਬ ਤਹਿਸੀਲਦਾਰ ਹਰਿੰਦਰਜੀਤ ਸਿੰਘ, ਥਾਣਾ ਕੀਰਤਪੁਰ ਸਾਹਿਬ ਦੇ ਮੁਖੀ ਐਸ. ਐੱਚ. ਓ. ਹਰਕੀਰਤ ਸਿੰਘ, ਇੰ. ਬਲਬੀਰ ਸਿੰਘ ਨੇ ਬੜਾ ਪਿੰਡ 'ਚ ਚੱਲ ਰਹੇ ਭੱਲਾ ਪਟਾਖਾ ਉਦਯੋਗ ਦੀ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਦੇ 50 ਵਿਦਿਆਰਥੀ ਐਨ. ਸੀ. ਸੀ. 'ਚ ਹੋਏ ਭਰਤੀ

ਰੂਪਨਗਰ, 27 ਅਕਤੂਬਰ (ਸਤਨਾਮ ਸਿੰਘ ਸੱਤੀ)-ਭਾਰਤ ਸਰਕਾਰ ਦੇ ਰੱਖਿਆ ਮੰਤਰਾਲੇ ਅਧੀਨ ਚੱਲ ਰਹੇ ਐਨ. ਸੀ. ਸੀ. ਸੰਗਠਨ ਵਲੋਂ ਅੱਜ ਡੀ. ਏ. ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ 50 ਵਿਦਿਆਰਥੀ ਭਰਤੀ ਕੀਤੇ ਗਏ | ਸਕੂਲ ਦੇ ਐਨ. ਸੀ. ਸੀ. ਅਫ਼ਸਰ ਸੁਨੀਲ ਕੁਮਾਰ ਸ਼ਰਮਾ ...

ਪੂਰੀ ਖ਼ਬਰ »

ਸਲੇਮਪੁਰ ਵਿਖੇ ਲੱਗੀਆਂ ਸਟਰੀਟ ਲਾਈਟਾਂ ਖ਼ੁਦ ਰੌਸ਼ਨੀ ਦੀ ਭਾਲ 'ਚ

ਸ੍ਰੀ ਚਮਕੌਰ ਸਾਹਿਬ, 27 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਸਲੇਮਪੁਰ ਵਿਖੇ ਲਗਾਈਆਂ 13 ਸੋਲਰ ਸਟਰੀਟ ਲਾਈਟਾਂ ਅੱਜ ਬੰਦ ਹਨ ਅਤੇ ਮੁਰੰਮਤ ਦੀ ਉਡੀਕ ਕਰ ਰਹੀਆਂ ਹਨ | ਜੀ. ਓ. ਜੀ. ਅਤੇ ਪਿੰਡ ਦੇ ਸਾਬਕਾ ਪੰਚ ਹਰਦਿਆਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਐਨ.ਐਫ.ਐਲ. ਨੰਗਲ ਯੂਨਿਟ ਵਿਚ ਵਿਜੀਲੈਂਸ ਜਾਗਰੂਕਤਾ ਹਫਤੇ ਦੀ ਸ਼ੁਰੂਆਤ

ਨੰਗਲ, 27 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਐਨ.ਐਫ.ਐਲ. ਨੰਗਲ ਯੂਨਿਟ ਵਿਚ 27 ਅਕਤੂਬਰ ਤੋਂ 2 ਨਵੰਬਰ 2020 ਤੱਕ ਵਿਜੀਲੈਂਸ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ | ਇਸ ਮੌਕੇ ਭਿ੍ਸ਼ਟਾਚਾਰ ਵਿਰੋਧੀ ਨਾਅਰਿਆਂ ਦੇ ਬੈਨਰ 'ਜਾਗਰੂਕ ਭਾਰਤ ਸਮਰਿਧ ਭਾਰਤ' ਥੀਮ ਦੇ ਅਧੀਨ ਲਗਾਏ ਗਏ ਸਨ | ...

ਪੂਰੀ ਖ਼ਬਰ »

ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਆਨਲਾਈਨ ਸਿਖਲਾਈ 2 ਨਵੰਬਰ ਤੋਂ

ਰੂਪਨਗਰ, 27 ਅਕਤੂਬਰ (ਸਤਨਾਮ ਸਿੰਘ ਸੱਤੀ)-ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸਮਾਜਿਕ ਦੂਰੀ ਅਤੇ ਇਕੱਠ ਨਾ ਕਰਨ ਦੇ ਨਿਯਮ ਸਦਕਾ ਡੇਅਰੀ ਵਿਕਾਸ ਵਿਭਾਗ ਵਲੋਂ ਚਲਾਈਆਂ ਜਾਂਦੀਆਂ ਸਿਖਲਾਈਆਂ ਉੱਤੇ ਵੀ ਅਸਰ ਪਿਆ ਹੈ | ਇਸ ਖੜੋਤ ਨੂੰ ਤੋੜਨ ਲਈ ਹੁਣ ਡੇਅਰੀ ਵਿਕਾਸ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਲਗਾਏ ਕੈਂਪ ਦੌਰਾਨ ਕੋਵਿਡ-19 ਸਬੰਧੀ 52 ਲੋਕਾਂ ਦੇ ਲਏ ਸੈਂਪਲ

ਨੰਗਲ, 27 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਸਿਹਤ ਵਿਭਾਗ ਵਲੋਂ ਡਾ. ਵਿਧਾਨ ਚੰਦਰ ਦੀ ਅਗਵਾਈ ਹੇਠ ਪਿੰਡ ਅੱਜ ਸਰਕਾਰੀ ਐਲੀਮੈਂਟਰੀ ਸੈਕੰਡਰੀ ਸਕੂਲ ਨਿੱਕੂ ਨੰਗਲ ਲੋਅਰ ਵਿਖੇ ਕੋਵਿਡ-19 ਸਬੰਧੀ ਸੈਂਪਿਲੰਗ ਕੈਂਪ ਲਗਾਇਆ ਗਿਆ | ਕੈਂਪ ਬਾਰੇ ਹੈਲਥ ਇੰਸਪੈਕਟਰ ਗੁਰਿੰਦਰ ...

ਪੂਰੀ ਖ਼ਬਰ »

ਅਧਿਕਾਰੀਆਂ ਨੇ ਇਮਾਨਦਾਰੀ ਨਾਲ ਕੰਮ ਕਰਨ ਦੀ ਸਹੁੰ ਖਾਧੀ

ਨੰਗਲ, 27 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਮੁੱਖ ਇੰਜੀਨੀਅਰ ਭਾਖੜਾ ਡੈਮ ਕਮਲਜੀਤ ਸਿੰਘ ਸਰਾਓ ਦੀ ਦੇਖ-ਰੇਖ 'ਚ ਅੱਜ ਭਾਖੜਾ ਬਿਆਸ ਪ੍ਰਬੰਧ ਬੋਰਡ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਇਮਾਨਦਾਰੀ ਨਾਲ ਸਮਰਪਿਤ ਹੋ ਕੇ ਜਨ ਸੇਵਾ ਕਰਨ ਦੀ ਸਹੁੰ ਖਾਧੀ | 'ਮੇਰਾ ਮੰਤਵ ...

ਪੂਰੀ ਖ਼ਬਰ »

ਇੰਜੀਨੀਅਰ ਪ੍ਰਦੀਪ ਸਿੰਘ ਕਟਾਰੀਆ ਨੇ ਅਹੁਦਾ ਸੰਭਾਲਿਆ

ਨੰਗਲ, 27 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਬਿਆਸ ਪ੍ਰਬੰਧ ਬੋਰਡ ਦੇ ਕਰਮਯੋਗੀ ਇੰਜੀਨੀਅਰ ਪ੍ਰਦੀਪ ਸਿੰਘ ਕਟਾਰੀਆ ਨੇ ਬਤੌਰ ਕਾਰਜਕਾਰੀ ਇੰਜੀਨੀਅਰ ਟਾਊਨਸ਼ਿਪ ਤੇ ਬਿਲਡਿੰਗ ਕੰਸਟਰੱਕਸ਼ਨ ਡਵੀਜ਼ਨ ਦਾ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਕਿਹਾ ਕਿ ਭਾਖੜਾ ...

ਪੂਰੀ ਖ਼ਬਰ »

ਮੰਗਾਂ ਨਾ ਮੰਨਣ ਦੀ ਸੂਰਤ 'ਚ ਅੰਬੂਜਾ ਸ਼੍ਰਮਿਕ ਸੰਘ ਵਲੋਂ ਫ਼ੈਕਟਰੀ ਪ੍ਰਬੰਧਕਾਂ ਖ਼ਿਲਾਫ਼ ਭਾਰੀ ਰੋਸ

ਘਨੌਲੀ, 27 ਅਕਤੂਬਰ (ਜਸਵੀਰ ਸਿੰਘ ਸੈਣੀ)-ਅੰਬੂਜਾ ਸੀਮਿੰਟ ਦਬੁਰਜੀ ਦੇ ਪ੍ਰਬੰਧਕਾਂ ਵਲੋਂ ਅੰਬੂਜਾ ਠੇਕੇਦਾਰ ਮੁਲਾਜ਼ਮਾਂ ਦੀਆਂ ਮੰਗਾਂ ਦੀ ਪੂਰਤੀ ਨਾ ਦੇਖਦੇ ਹੋਏ ਅੰਬੂਜਾ ਸ਼੍ਰਮਿਕ ਸੰਘ ਦੀ ਇਕੱਤਰਤਾ ਸੰਘ ਦੇ ਪ੍ਰਧਾਨ ਬੂਟਾ ਸਿੰਘ ਦੀ ਅਗਵਾਈ 'ਚ ਦਬੁਰਜੀ 'ਚ ਹੋਈ | ...

ਪੂਰੀ ਖ਼ਬਰ »

'ਆਪ' ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਚੱਢਾ ਸ਼ਹੀਦਾਂ ਦੀ ਧਰਤੀ 'ਤੇ ਹੋਏ ਨਤਮਸਤਕ

ਸ੍ਰੀ ਚਮਕੌਰ ਸਾਹਿਬ, 27 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਰੂਪਨਗਰ ਦੇ ਨਵੇਂ ਨਿਯੁਕਤ ਕੀਤੇ ਪ੍ਰਧਾਨ ਐਡਵੋਕੇਟ ਦਿਨੇਸ਼ ਚੱਢਾ ਨੇ ਅੱਜ ਆਪਣੇ ਸਾਥੀਆਂ ਸਮੇਤ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ...

ਪੂਰੀ ਖ਼ਬਰ »

ਮੋਦੀ ਦੇ ਸਲਾਹਕਾਰ ਪੰਜਾਬ ਦੀ ਹੋਂਦ ਨੂੰ ਖ਼ਤਮ ਕਰਨ 'ਤੇ ਤੁਲੇ-ਜਾਖੜ

ਨੂਰਪੁਰ ਬੇਦੀ, 27 ਅਕਤੂਬਰ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)- ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਅੱਜ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਦੀ ਸਭ ਤੋਂ ਵੱਡੀ ...

ਪੂਰੀ ਖ਼ਬਰ »

ਇਨਾਮ ਵੰਡ ਸਮਾਗਮ ਦੇ ਨਾਲ ਸਮਾਪਤ ਹੋਇਆ ਦਸ ਰੋਜ਼ਾ ਰਾਮਲੀਲ੍ਹਾ ਮੇਲਾ

ਸ੍ਰੀ ਅਨੰਦਪੁਰ ਸਾਹਿਬ, 27 ਅਕਤੂਬਰ (ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਦੇ ਮੁਹੱਲਾ ਬੜੀ ਸਰਕਾਰ ਦੇ ਰਾਮਲੀਲ੍ਹਾ ਮੰਚ ਉੱਤੇ ਬੀਤੀ ਦਿਨਾਂ ਤੋਂ ਸ਼ੁਰੂ ਹੋਇਆ ਦਸ ਰੋਜ਼ਾ ਰਾਮਲੀਲ੍ਹਾ ਮੇਲਾ ਇਨਾਮ ਵੰਡ ਸਮਾਰੋਹ ਦੇ ਨਾਲ ਸਮਾਪਤ ਹੋ ਗਿਆ | ਇਸ ਦੌਰਾਨ ਮੁੱਖ ਮਹਿਮਾਨ ...

ਪੂਰੀ ਖ਼ਬਰ »

ਮੋਰਿੰਡਾ ਇਲਾਕੇ ਦੇ ਕਿਸਾਨਾਂ ਵਲੋਂ ਨਿਊ ਰੇਲਵੇ ਸਟੇਸ਼ਨ ਮੋਰਿੰਡਾ ਵਿਖੇ ਧਰਨਾ ਜਾਰੀ

ਮੋਰਿੰਡਾ, 27 ਅਕਤੂਬਰ (ਕੰਗ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਖ਼ਿਲਾਫ ਮੋਰਿੰਡਾ ਇਲਾਕੇ ਦੇ ਕਿਸਾਨਾਂ ਵਲੋਂ ਨਿਊ ਰੇਲਵੇ ਸਟੇਸ਼ਨ ਮੋਰਿੰਡਾ ਵਿਖੇ ਧਰਨਾ ਅਜੇ ਵੀ ਜਾਰੀ ਹੈ | ਇਸ ਸਬੰਧੀ ਕਿਸਾਨ ਆਗੂ ਮੇਹਰ ਸਿੰਘ ਥੇੜੀ ਨੇ ਦੱਸਿਆ ਕਿ ਮੁੱਖ ਮੰਤਰੀ ...

ਪੂਰੀ ਖ਼ਬਰ »

ਪੁੱਡਾ ਮੁਲਾਜ਼ਮਾਂ ਦੀ ਭੁੱਖ ਹੜਤਾਲ ਖਤਮ

ਐੱਸ. ਏ. ਐੱਸ. ਨਗਰ, 27 ਅਕਤੂਬਰ (ਝਾਂਮਪੁਰ)-ਪੰਜਾਬ ਫੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਸੈਣੀ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਸੁਖਵਿੰਦਰ ਸਿੰਘ ਸਰਕਾਰੀਆ ਪੰਜਾਬ ਸਰਕਾਰ ਨਾਲ ਪੱੁਡਾ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ ਨੂੰ ਰੁਕਵਾਉਣ ਲਈ ਐੱਸ. ਡੀ. ਐੱਮ. ਨੂੰ ਦਿੱਤੀ ਦਰਖ਼ਾਸਤ

ਖਰੜ, 27 ਅਕਤੂਬਰ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਦੀ ਸ੍ਰੀ ਰਾਮ ਕਾਲੋਨੀ ਦੇ ਵਸਨੀਕਾਂ ਵਲੋਂ ਕਾਲੋਨੀ ਨੇੜੇ ਪਈ ਧੋਬੀ ਘਾਟ ਦੀ ਸ਼ਾਮਲਾਤ ਜ਼ਮੀਨ 'ਤੇ ਕੀਤੇ ਜਾ ਰਹੇ ਕਥਿਤ ਨਾਜਾਇਜ਼ ਕਬਜ਼ੇ ਨੂੰ ਰੁਕਵਾਉਣ ਲਈ ਐਡਵੋਕੇਟ ਸੁਸ਼ਾਂਤ ਕੌਸ਼ਿਕ ਦੀ ਅਗਵਾਈ 'ਚ ਐੱਸ. ਡੀ. ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 28 ਨਵੇਂ ਮਰੀਜ਼ ਆਏ ਸਾਹਮਣੇ, 2 ਮਰੀਜ਼ਾਂ ਦੀ ਮੌਤ

ਐੱਸ. ਏ. ਐੱਸ. ਨਗਰ, 27 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਕੋਰੋਨਾ ਵਾਇਰਸ ਦੇ 28 ਨਵੇਂ ਮਰੀਜ਼ ਸਾਹਮਣੇ ਆਏ ਹਨ ਅਤੇ 2 ਮਰੀਜ਼ ਦੀ ਮੌਤ ਹੋ ਗਈ, ਜਦਕਿ 92 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ...

ਪੂਰੀ ਖ਼ਬਰ »

ਮਧੂਵਨ ਵਾਟਿਕਾ ਸਕੂਲ 'ਚ ਅਧਿਆਪਕ-ਮਾਪੇ ਮਿਲਣੀ ਕਰਵਾਈ

ਨੂਰਪੁਰ ਬੇਦੀ, 27 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) ਵਿਖੇ ਸਕੂਲ ਦੇ ਚੇਅਰਪਰਸਨ ਅਮਿਤ ਚੱਡਾ ਅਤੇ ਪਿ੍ੰਸੀਪਲ ਤੇਜਿੰਦਰ ਪਾਲ ਕੌਰ ਦੀ ਅਗਵਾਈ 'ਚ ਅਧਿਆਪਕ-ਮਾਪੇ ਮਿਲਣੀ ਕਰਵਾਈ ਗਈ, ਜਿਸ ਵਿਚ ਅਧਿਆਪਕਾਂ ਵਲੋਂ ...

ਪੂਰੀ ਖ਼ਬਰ »

ਸਾਬਕਾ ਮੈਨੇਜਰ ਰਣਬੀਰ ਸਿੰਘ ਵਲੋਂ ਸਕੂਲ ਅਤੇ ਹਸਪਤਾਲ ਲਈ ਬੈਂਚਾਂ ਦੀ ਸੇਵਾ

ਸ੍ਰੀ ਅਨੰਦਪੁਰ ਸਾਹਿਬ, 27 ਅਕਤੂਬਰ (ਜੇ. ਐਸ. ਨਿੱਕੂਵਾਲ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਮੈਨੇਜਰ ਰਣਬੀਰ ਸਿੰਘ, ਜਸਵੀਰ ਸਿੰਘ ਫੋਰਮੈਨ, ਪੁਸ਼ਪਾ ਅਤੇ ਕੁਲਚੈਨ ਕੌਰ ਵਲੋਂ ਅਪਣੇ ਮਾਤਾ-ਪਿਤਾ ਸਵਰਗਵਾਸੀ ਮਨਜੀਤ ਸਿੰਘ ਤੇ ਮਾਤਾ ਗਿਆਨ ਕੌਰ ਦੀ ਯਾਦ ਵਿਚ ...

ਪੂਰੀ ਖ਼ਬਰ »

ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਲੜੀਵਾਰ ਪਿੰਡ ਪੱਧਰੀ ਜਾਕਰੂਕਤਾ ਕੈਂਪ ਲਗਾਏ

ਰੂਪਨਗਰ, 27 ਅਕਤੂਬਰ (ਸਤਨਾਮ ਸਿੰਘ ਸੱਤੀ)-ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਨਾਜ਼ੁਕ ਵਿਸ਼ੇ ਨੂੰ ਧਿਆਨ ਵਿਚ ਰੱਖਦੇ ਹੋਏ ਕਿ੍ਸ਼ੀ ਵਿਗਿਆਨ ਕੇਂਦਰ, ਰੋਪੜ ਵਲੋਂ ਪੀ.ਏ.ਯੂ. ਲੁਧਿਆਣਾ ਅਤੇ ਆਈ.ਸੀ.ਏ.ਆਰ. ਅਟਾਰੀ ਜ਼ੋਨ-1 ਦੀ ਨਿਗਰਾਨੀ ਹੇਠ ਲੜੀਵਾਰ ਚਾਰ ਪਿੰਡ ਪੱਧਰੀ ...

ਪੂਰੀ ਖ਼ਬਰ »

ਐਸ.ਸੀ/ਬੀ.ਸੀ. ਅਧਿਆਪਕ ਜਥੇਬੰਦੀ ਵਲੋਂ ਤਨਖਾਹ ਸਕੇਲ ਘੱਟ ਕਰਨ ਦਾ ਵਿਰੋਧ

ਰੂਪਨਗਰ, 27 ਅਕਤੂਬਰ (ਗੁੁਰਪ੍ਰੀਤ ਸਿੰਘ ਹੁੰਦਲ)-ਐਸ.ਸੀ/ਬੀ.ਸੀ. ਅਧਿਆਪਕ ਜਥੇਬੰਦੀ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਗੁਰੂ ਰਵਿਦਾਸ ਧਰਮਸ਼ਾਲਾ ਰੂਪਨਗਰ ਵਿਖੇ ਹੋਈ | ਮੀਟਿੰਗ ਦੌਰਾਨ ਪਹੁੰਚੇ ਹੋਏ ਅਧਿਆਪਕਾਂ ਦੁਆਰਾ ਇਸ ਨੋਟੀਫਿਕੇਸ਼ਨ ਨੂੰ ਨਕਾਰਦੇ ਹੋਏ ਇਸ ਦੀਆਂ ...

ਪੂਰੀ ਖ਼ਬਰ »

ਚਨੌਲੀ ਵਿਖੇ ਸਿਹਤ ਵਿਭਾਗ ਨੇ ਕੋਰੋਨਾ ਸੈਂਪਲਿੰਗ ਕੈਂਪ ਲਗਾਇਆ

ਨੂਰਪੁਰ ਬੇਦੀ, 27 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ-ਬਸੀ ਅਤੇ ਗੁਰਦੁਆਰਾ ਸਾਹਿਬ 'ਚ ਚਨੌਲੀ ਵਿਖੇ ਸਿਹਤ ਵਿਭਾਗ ਵਲੋਂ ਕੋਰੋਨਾ ਸੈਂਪਲਿੰਗ ਕੈਂਪ ਲਗਾਇਆ ਗਿਆ | ਜਿਸ ਵਿਚ ਲਗਪਗ 47 ਲੋਕਾਂ ਦੇ ਸੈਂਪਲ ਲਏ ਗਏ | ਇਸ ਕੈਂਪ 'ਚ ...

ਪੂਰੀ ਖ਼ਬਰ »

ਐਮ.ਐਸ.ਸੀ. ਕੈਮਿਸਟਰੀ ਵਿਚ ਕੈਰੀਅਰ ਦੀਆਂ ਸੰਭਾਵਨਾਵਾਂ ਸਬੰਧੀ ਜਾਗਰੂਕਤਾ ਮੁਹਿੰਮ

ਰੂਪਨਗਰ, 27 ਅਕਤੂਬਰ (ਸਤਨਾਮ ਸਿੰਘ ਸੱਤੀ)-ਰਿਆਤ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰੈਲਮਾਜਰਾ ਵਿਖੇ ਵਿਦਿਆਰਥੀਆਂ ਨੂੰ ਕੈਮਿਸਟਰੀ ਵਿਚ ਕੈਰੀਅਰ ਪ੍ਰਤੀ ਜਾਗਰੂਕਤਾ ਪ੍ਰਦਾਨ ਕਰਨ ਲਈ ਇੱਕ ਜਾਗਰੂਕਤਾ ਅਭਿਆਨ ਚਲਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੂੰ ਐਮ.ਐਸ.ਸੀ. ...

ਪੂਰੀ ਖ਼ਬਰ »

ਪੀ.ਜੀ.ਆਈ. ਲਈ 29ਵੀਂ ਲੰਗਰ ਸੇਵਾ ਰਵਾਨਾ

ਨੂਰਪੁਰ ਬੇਦੀ, 27 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਥਾਨਕ ਪੁਲਿਸ ਥਾਣੇ ਦੀ ਹਦੂਦ ਅੰਦਰ ਸਥਿਤ ਪੀਰ ਬਾਬਾ ਜ਼ਿੰਦਾ ਸ਼ਹੀਦ ਦੇ ਸੇਵਾਦਾਰਾਂ ਵਲੋਂ ਮੁੱਖ ਸੇਵਾਦਾਰ ਚੰਨਣ ਸਿੰਘ ਸੈਣੀਮਾਜਰਾ ਦੀ ਅਗਵਾਈ ਹੇਠ ਅੱਜ ਪੀ.ਜੀ.ਆਈ. ਦੇ ਮਰੀਜ਼ਾਂ ਲਈ 29ਵੀਂ ਲੰਗਰ ਸੇਵਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਦੇ ਸਬੰਧ 'ਚ ਪ੍ਰਭਾਤ ਫੇਰੀਆਂ ਸਜਾਈਆਂ

ਢੇਰ, 27 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਇਲਾਕੇ ਦੇ ਪਿੰਡਾਂ ਵਿਚ ਪ੍ਰਭਾਤ ਫੇਰੀਆਂ ਸਜਾਈਆਂ ਗਈਆਂ | ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX