ਤਾਜਾ ਖ਼ਬਰਾਂ


ਸਿੰਘੂ ਬਾਰਡਰ ਕਤਲ ਮਾਮਲੇ 'ਚ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ 'ਤੇ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ
. . .  2 minutes ago
ਅੰਮ੍ਰਿਤਸਰ 19 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਜਗੀਰ ਕੌਰ ਨੇ ਕਿਹਾ ਹੈ ਸਿੰਘੂ ਬਾਰਡਰ ਵਿਖੇ ਵਾਪਰੀ ਬੇਅਦਬੀ ਉਪਰੰਤ ਕਤਲ ਦੀ ਘਟਨਾ ਬਾਰੇ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ...
ਯੂ.ਪੀ. ਚੋਣਾਂ 'ਚ ਕਾਂਗਰਸ 40 ਫ਼ੀਸਦੀ ਮਹਿਲਾਵਾਂ ਦੇਵੇਗੀ ਟਿਕਟ - ਪ੍ਰਿਅੰਕਾ ਗਾਂਧੀ
. . .  34 minutes ago
ਲਖਨਊ, 19 ਅਕਤੂਬਰ - ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਐਲਾਨ ਕੀਤਾ ਹੈ ਕਿ ਯੂ.ਪੀ. ਚੋਣਾਂ 'ਚ 40 ਫ਼ੀਸਦੀ ਟਿਕਟਾਂ ਮਹਿਲਾਵਾਂ ਨੂੰ ਦਿੱਤੀਆਂ ਜਾਣਗੀਆਂ...
ਉੱਤਰਾਖੰਡ 'ਚ ਭਾਰੀ ਮੀਂਹ, ਹੁਣ ਤੱਕ ਹੋਈਆਂ 16 ਮੌਤਾਂ
. . .  44 minutes ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ ਵਿਚ ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਵਾਪਰੀਆਂ ਘਟਨਾਵਾਂ ਦੇ ਚੱਲਦਿਆਂ 16 ਲੋਕਾਂ ਦੀ ਮੌਤ ਹੋ ਗਈ ਹੈ...
ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਨੂੰ ਵਿਸ਼ੇਸ਼ ਸਹੂਲਤਾਂ ਦੇਵੇ ਕੇਂਦਰ ਸਰਕਾਰ - ਰਾਣਾ ਗੁਰਜੀਤ ਸਿੰਘ
. . .  about 1 hour ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ) - ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਪ੍ਰੈਸ ਕਾਨਫ਼ਰੰਸ ਕਰਕੇ ਕਿਹਾ ਹੈ ਕਿ ਕੇਂਦਰ ਨੂੰ ਖੇਤੀ ਕਾਨੂੰਨ ਲਾਗੂ ਨਹੀਂ ਕਰਨੇ ਚਾਹੀਦੇ। ਇਹ ਧੱਕਾ ਨਹੀਂ ਨਹੀਂ ਕਰਨਾ ਚਾਹੀਦਾ। ਜੇਕਰ ਕਾਨੂੰਨ ਲਾਗੂ ਕਰਨੇ ਹਨ ਤਾਂ ਪੰਜਾਬ ਨੂੰ ਵਿਸ਼ੇਸ਼ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ। ਸੂਬੇ...
ਸਿਆਸੀ ਅਖਾੜਾ ਬਣ ਕੇ ਰਹਿ ਗਈ ਬੱਧਨੀ ਕਲਾਂ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ
. . .  about 1 hour ago
ਬੱਧਨੀ ਕਲਾਂ, 19 ਅਕਤੂਬਰ (ਸੰਜੀਵ ਕੋਛੜ) - ਨਗਰ ਪੰਚਾਇਤ ਬੱਧਨੀ ਕਲਾਂ ਦੀ ਚੋਣ ਹੋਏ ਨੂੰ ਭਾਵੇਂ ਤਕਰੀਬਨ ਸਾਢੇ ਅੱਠ ਮਹੀਨੇ ਦਾ ਸਮਾਂ ਬੀਤ ਚੁੱਕਾ ਹੈ ਪਰ ਸਿਆਸੀ ਖਹਿਬਾਜ਼ੀ ਅਤੇ ਆਪਸੀ ਧੜੇਬੰਦੀ ਕਾਰਨ ਨਗਰ ਨਿਵਾਸੀਆਂ ਨੂੰ ਵਿਕਾਸ ਕੰਮਾਂ ਤੋਂ ਵਾਂਝੇ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅੱਜ ਉਸ...
ਸੁਖਬੀਰ ਬਾਦਲ ਵਲੋਂ ਲੁਧਿਆਣਾ 'ਚ ਰੋਡ ਸ਼ੋਅ
. . .  about 1 hour ago
ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਆਪਣੇ ਉਮੀਦਵਾਰਾਂ ਦੇ ਹੱਕ ਦੇ ਵਿਚ ਚੋਣ ਪ੍ਰਚਾਰ ਕਰਨ...
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅਰੰਭ
. . .  about 1 hour ago
ਅੰਮ੍ਰਿਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਅਰੰਭ ਹੋ ਗਈ ਹੈ। ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਵਿਚ ਹੋ ਰਹੀ ਇਸ ਇਕੱਤਰਤਾ ਵਿਚ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਜਨਰਲ...
ਕਾਕਾ ਰਣਦੀਪ ਸਿੰਘ ਨਾਭਾ ਨੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਨਾਲ ਕੀਤੀ ਮੁਲਾਕਾਤ, ਡੀ.ਏ.ਪੀ. 'ਤੇ ਦਿੱਤਾ ਭਰੋਸਾ
. . .  about 1 hour ago
ਚੰਡੀਗੜ੍ਹ, 19 ਅਕਤੂਬਰ - ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿਚ ਆਗਾਮੀ ਬਿਜਾਈ ਦੇ ਸੀਜ਼ਨ ਲਈ ਪੰਜਾਬ 'ਚ ਡੀ.ਏ.ਪੀ. (ਡਿ-ਅਮੋਨੀਅਨਮ ਫਾਸਫੇਟ) ਦੀ ਘਾਟ ਨੂੰ ਪੂਰਾ ਕਰਨ ਦੇ ਸਬੰਧ 'ਚ ਅੱਜ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰੀ...
ਸੁਨਾਮ ਤੋਂ ਬਲਦੇਵ ਸਿੰਘ ਮਾਨ ਤੇ ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਹੋਣਗੇ ਉਮੀਦਵਾਰ
. . .  about 2 hours ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ ਉਮੀਦਵਾਰ ਐਲਾਨਿਆ ਗਿਆ ਹੈ...
ਉੱਤਰਾਖੰਡ 'ਚ ਫਟਿਆ ਬੱਦਲ, ਮੋਦੀ ਨੇ ਮੁੱਖ ਮੰਤਰੀ ਧਾਮੀ ਨਾਲ ਕੀਤੀ ਗੱਲ
. . .  about 2 hours ago
ਦੇਹਰਾਦੂਨ, 19 ਅਕਤੂਬਰ - ਭਾਰੀ ਮੀਂਹ ਦਾ ਸਾਹਮਣਾ ਕਰ ਰਹੇ ਉੱਤਰਾਖੰਡ ਦੇ ਨੈਨੀਤਾਲ 'ਚ ਬੱਦਲ ਫੱਟ ਗਿਆ ਹੈ। ਜਿਸ ਕਾਰਨ ਕਈ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਸ ਮਾਮਲੇ 'ਚ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ...
ਹਰਦੇਵ ਮੇਘ ਗੋਬਿੰਦਗੜ੍ਹ ਬਣੇ ਬੱਲੂਆਣਾ ਤੋਂ ਅਕਾਲੀ ਦਲ ਦੇ ਉਮੀਦਵਾਰ
. . .  about 2 hours ago
ਅਬੋਹਰ, 19 ਅਕਤੂਬਰ (ਸੁਖਜੀਤ ਸਿੰਘ ਬਰਾੜ) - ਬੱਲੂਆਣਾ (ਰਾਖਵੇਂ) ਵਿਧਾਨ ਸਭਾ ਹਲਕੇ ਤੇ ਹਰਦੇਵ ਮੇਘ ਗੋਬਿੰਦਗੜ੍ਹ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਗਿਆ ਹੈ। ਇਹ ਐਲਾਨ ਅੱਜ ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਵਲੋਂ ਕੀਤਾ ਗਿਆ। ਹਰਦੇਵ ਮੇਘ ਗੋਬਿੰਦਗੜ੍ਹ ਜੋ ਕਿ ਹਲਕੇ...
ਪਤਨੀ ਦੇ ਖ਼ੁਦਕੁਸ਼ੀ ਮਾਮਲੇ 'ਚ ਗ੍ਰਿਫ਼ਤਾਰ ਪਤੀ ਨੇ ਥਾਣੇ 'ਚ ਕੀਤੀ ਖ਼ੁਦਕੁਸ਼ੀ
. . .  about 2 hours ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ) - ਥਾਣਾ ਡੀ. ਡਵੀਜ਼ਨ ਵਿਖੇ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ। ਇਹ ਨੌਜਵਾਨ ਆਪਣੀ ਪਤਨੀ ਦੀ ਆਤਮ ਹੱਤਿਆ ਦੇ ਦੋਸ਼ ਹੇਠ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਮ੍ਰਿਤਕ ਨੌਜਵਾਨ ਦੀ ਸ਼ਨਾਖ਼ਤ ਦਿਲਪ੍ਰੀਤ ਸਿੰਘ ਵਾਸੀ ਅੰਮ੍ਰਿਤਸਰ...
ਪ੍ਰਵਾਸੀ ਪੰਜਾਬੀਆਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨੂੰ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਬੱਸ ਸੇਵਾਵਾਂ ਸ਼ੁਰੂ ਕਰਨ ਦੀ ਮੰਗ
. . .  about 2 hours ago
ਅੰਮ੍ਰਿਤਸਰ 19 ਅਕਤੂਬਰ (ਜਸਵੰਤ ਸਿੰਘ ਜੱਸ)- ਵਿਦੇਸ਼ ਵਸਦੇ ਪੰਜਾਬੀ ਭਾਈਚਾਰੇ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਜ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਸ੍ਰੀ ਗੁਰੁ ਰਾਮਦਾਸ ਜੀ...
ਹਰਪਾਲ ਜੁਨੇਜਾ ਹੋਣਗੇ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ
. . .  about 3 hours ago
ਪਟਿਆਲਾ, 19 ਅਕਤੂਬਰ (ਗੁਰਪਾਲ ਸਿੰਘ ਚੱਠਾ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਪਟਿਆਲਾ ਤੋਂ ਹਰਪਾਲ ਜੁਨੇਜਾ ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ ਉਮੀਦਵਾਰ ਐਲਾਨਿਆ ਗਿਆ ਹੈ...
ਸੁਖਬੀਰ ਬਾਦਲ ਵਲੋਂ ਵਿਧਾਨ ਸਭਾ ਚੋਣਾਂ ਲਈ 4 ਹੋਰ ਉਮੀਦਵਾਰਾਂ ਦਾ ਕੀਤਾ ਗਿਆ ਐਲਾਨ
. . .  about 2 hours ago
ਚੰਡੀਗੜ੍ਹ, 19 ਅਕਤੂਬਰ - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ, ਪਟਿਆਲਾ ਤੋਂ ਹਰਪਾਲ ਜੁਨੇਜਾ ਤੇ ਬੱਲੂਆਣਾ ਤੋਂ ਹਰਦੇਵ ਸਿੰਘ ਮੇਘ (ਗੋਬਿੰਦਗੜ੍ਹ) ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ...
ਪੰਜਾਬ 'ਚ ਡੀ.ਏ.ਪੀ. ਦੀ ਕਮੀ ਨੂੰ ਪੂਰਾ ਕਰਨ ਲਈ ਕਾਕਾ ਰਣਦੀਪ ਸਿੰਘ ਦਿੱਲੀ ਹੋਏ ਰਵਾਨਾ
. . .  about 4 hours ago
ਚੰਡੀਗੜ੍ਹ, 19 ਅਕਤੂਬਰ - ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿਚ ਆਗਾਮੀ ਬਿਜਾਈ ਦੇ ਸੀਜ਼ਨ ਲਈ ਪੰਜਾਬ 'ਚ ਡੀ.ਏ.ਪੀ. (ਡਿ-ਅਮੋਨੀਅਨਮ ਫਾਸਫੇਟ) ਦੀ ਘਾਟ ਨੂੰ ਪੂਰਾ ਕਰਨ ਦੇ ਸਬੰਧ 'ਚ ਅੱਜ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰੀ...
ਵਿਆਹ ਸਮਾਗਮ ਦੀ ਪਾਰਟੀ ਮੌਕੇ ਚੱਲੀਆਂ ਗੋਲੀਆਂ ਵਿਚ ਇਕ ਜ਼ਖ਼ਮੀ
. . .  about 4 hours ago
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੱਖੋਵਾਲ ਰੋਡ ਸਥਿਤ ਇਕ ਮੈਰਿਜ ਪੈਲੇਸ ਵਿਚ ਬੀਤੀ ਦੇਰ ਰਾਤ ਵਿਆਹ ਸਮਾਗਮ ਦੌਰਾਨ ਚੱਲੀਆਂ ਗੋਲੀਆਂ ਕਾਰਨ ਮਨੀ ਨਾਮੀ ਨੌਜਵਾਨ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਅਕਾਲਗੜ੍ਹ ਮਾਰਕੀਟ...
ਪੰਜਾਬੀ ਮੂਲ ਦੇ ਰਾਜ ਧਾਲੀਵਾਲ ਜੇਤੂ ਕਰਾਰ
. . .  about 5 hours ago
ਕੈਲਗਰੀ, 19 ਅਕਤੂਬਰ (ਜਸਜੀਤ ਸਿੰਘ ਧਾਮੀ)-ਕੈਲਗਰੀ ਨਗਰ ਕੌਂਸਲ ਵਾਰਡ ਨੰਬਰ 5 ਤੋਂ ਪੰਜਾਬੀ ਮੂਲ ਦੇ ਰਾਜ ਧਾਲੀਵਾਲ ਜੇਤੂ ਕਰਾਰ...
ਭਾਰਤ 'ਚ ਕੋਰੋਨਾ ਕੇਸ ਕੱਲ੍ਹ ਮੁਕਾਬਲੇ 4 ਫ਼ੀਸਦੀ ਆਏ ਘੱਟ
. . .  about 5 hours ago
ਨਵੀਂ ਦਿੱਲੀ, 19 ਅਕਤੂਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 13 ਹਜ਼ਾਰ 58 ਕੋਵਿਡ ਕੇਸ ਸਾਹਮਣੇ ਆਏ ਹਨ। ਇਸ ਦੌਰਾਨ 164 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ। ਇਹ ਕੋਰੋਨਾ ਕੇਸ ਕੱਲ੍ਹ ਮੁਕਾਬਲੇ 4 ਫ਼ੀਸਦੀ ਘੱਟ ਹਨ...
ਕੈਲਗਰੀ ਨਗਰ ਕੌਂਸਲ 'ਚ ਪੰਜਾਬੀ ਮੂਲ ਦੀ ਪਹਿਲੀ ਵਾਰ ਔਰਤ ਮੇਅਰ ਬਣੀ
. . .  about 5 hours ago
ਕੈਲਗਰੀ, 19 ਅਕਤੂਬਰ (ਜਸਜੀਤ ਸਿੰਘ ਧਾਮੀ) - ਕੈਨੇਡਾ ਸਥਿਤ ਨਗਰ ਕੌਂਸਲ ਕੈਲਗਰੀ ਦੀਆਂ ਚੋਣਾਂ ਵਿਚ ਪਹਿਲੀ ਵਾਰ ਪੰਜਾਬੀ ਮੂਲ ਦੀ ਔਰਤ ਜੋਤੀ ਗੌਡਸ ਮੇਅਰ ਦੀ ਚੋਣ ਵਿਚ ਜੇਤੂ ਬਣ ਕੇ ਉੱਭਰੀ ਹੈ...
ਭਾਰੀ ਮੀਂਹ ਕਾਰਨ ਉੱਤਰਾਖੰਡ 'ਚ ਹੁਣ ਤੱਕ ਹੋਈਆਂ 8 ਮੌਤਾਂ, ਕਈ ਸੜਕਾਂ ਬੰਦ
. . .  about 5 hours ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ 'ਚ ਭਾਰੀ ਮੀਂਹ ਕਾਰਨ ਆਮ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਥਾਈਂ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ। ਜਿਸ ਕਾਰਨ 8 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਆਮ ਜਨਜੀਵਨ ਠੱਪ ਹੋ ਗਿਆ ਹੈ...
⭐ਮਾਣਕ - ਮੋਤੀ⭐
. . .  about 6 hours ago
ਸੀ.ਬੀ.ਐਸ.ਈ. ਡੇਟ ਸ਼ੀਟ- 2022 : ​10ਵੀਂ -12ਵੀਂ ਟਰਮ -1 ਪ੍ਰੀਖਿਆ ਦੀ ਡੇਟਸ਼ੀਟ ਜਾਰੀ ,ਪ੍ਰੀਖਿਆ 30 ਨਵੰਬਰ ਤੋਂ
. . .  1 day ago
ਰਾਸ਼ਟਰੀ ਸੁਰੱਖਿਆ ਰਣਨੀਤੀ ਕਾਨਫਰੰਸ 'ਚ ਅੰਦਰੂਨੀ ਸੁਰੱਖਿਆ ਚੁਣੌਤੀਆਂ 'ਤੇ ਅਮਿਤ ਸ਼ਾਹ ਨੇ ਕੀਤਾ ਵਿਚਾਰ ਵਟਾਂਦਰਾ
. . .  1 day ago
ਕੇਂਦਰੀ ਮੰਤਰੀ ਪ੍ਰੀਸ਼ਦ ਦੀ ਬੈਠਕ 21 ਅਕਤੂਬਰ ਨੂੰ ਦਿੱਲੀ ਵਿਚ ਹੋਵੇਗੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਕੱਤਕ ਸੰਮਤ 552

ਸੰਗਰੂਰ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੂੰ ਘੇਰ ਕੇ ਬੈਠੇ ਕਿਸਾਨਾਂ ਨੇ ਡੀ.ਸੀ. ਦੀ ਕੋਠੀ ਵੀ ਘੇਰੀ

ਸੰਗਰੂਰ, 27 ਅਕਤੂਬਰ (ਦਮਨਜੀਤ ਸਿੰਘ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਸਾਨ ਸੰਘਰਸ਼ ਦੌਰਾਨ ਜਾਨ ਗੁਆ ਚੁੱਕੇ ਕਿਸਾਨ ਮੇਘਰਾਜ ਨਾਗਰੀ ਦਾ ਸਾਰਾ ਸਰਕਾਰੀ ਅਤੇ ਗੈਰ-ਸਰਕਾਰੀ ਕਰਜ਼ਾ ਮੁਆਫ਼ ਕਰਨ ਦੇ ਨਾਲ-ਨਾਲ ਪਰਿਵਾਰ ਨੰੂ 10 ਲੱਖ ਰੁਪਏ ਮੁਆਵਜ਼ੇ ਅਤੇ ਯੋਗਤਾ ਮੁਤਾਬਿਕ ਸਰਕਾਰੀ ਨੌਕਰੀ ਦੀ ਰੱਖੀ ਗਈ ਮੰਗ ਨਾ ਪੂਰੀ ਹੋਣ ਦੇ ਚੱਲਦਿਆਂ ਕਿਸਾਨਾਂ ਵਲੋਂ ਹੁਣ ਆਪਣਾ ਸੰਘਰਸ਼ ਹੋਰ ਤੇਜ਼ ਕਰ ਦਿੱਤਾ ਗਿਆ ਹੈ | ਜ਼ਿਕਰਯੋਗ ਹੈ ਕਿ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਵਾਲੇ ਹਜ਼ਾਰਾਂ ਕਿਸਾਨਾਂ ਵਲੋਂ ਪਿਛਲੇ 5 ਦਿਨਾਂ ਤੋਂ ਸੰਗਰੂਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਪੱਕੇ ਤੌਰ 'ਤੇ ਘਿਰਾਓ ਕਰ ਕੇ ਕੰਪਲੈਕਸ ਵਿਚਲੇ ਸਾਰੇ ਦਫ਼ਤਰਾਂ ਨੰੂ ਮੁਕੰਮਲ ਬੰਦ ਕਰਵਾਇਆ ਹੋਇਆ ਹੈ | ਘਿਰਾਓ ਦੇ 5ਵੇਂ ਦਿਨ ਅੱਜ ਕਿਸਾਨਾਂ ਵਲੋਂ ਆਪਣੇ ਸੰਘਰਸ਼ ਨੰੂ ਤੇਜ਼ ਕਰਦਿਆਂ ਸਥਾਨਕ ਦਿੱਲੀ-ਲੁਧਿਆਣਾ ਮੁੱਖ ਮਾਰਗ ਸਥਿਤ ਸੰਗਰੂਰ ਦੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦਾ ਵੀ ਘਿਰਾਓ ਕਰ ਕੇ ਮੁੱਖ ਮਾਰਗ ਨੰੂ ਜਾਮ ਕੀਤਾ ਗਿਆ | ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਅੱਗੇ ਲਗਪਗ 2 ਘੰਟਿਆਂ ਲਈ ਲੱਗੇ ਧਰਨੇ ਨੰੂ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੰਢੂਆਂ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਵੀ ਕੇਂਦਰ ਦੀ ਮੋਦੀ ਸਰਕਾਰ ਦੇ ਰਾਹ 'ਤੇ ਚਲਦਿਆਂ ਕਿਸਾਨਾਂ ਨਾਲ ਧ੍ਰੋਹ ਕਮਾ ਰਹੀ ਹੈ | ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਦੇ ਪਿੰਡਾਂ ਵਿਚ ਭਾਜਪਾ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਲੀਡਰਾਂ ਦੇ ਨਾਲ-ਨਾਲ ਮੌਜੂਦਾ ਕਾਂਗਰਸ ਸਰਕਾਰ ਦੇ ਨੇਤਾਵਾਂ ਨੰੂ ਵੀ ਘੇਰਿਆ ਜਾਵੇਗਾ ਕਿਉਂਕਿ ਕਿਸੇ ਵੀ ਸਰਕਾਰ ਦਾ ਆਗੂ ਜਾਂ ਨੇਤਾ ਕਿਸਾਨਾਂ ਦਾ ਪੱਖ ਪੂਰਦਾ ਦਿਖਾਈ ਨਹੀਂ ਦੇ ਰਿਹਾ | ਜ਼ਿਲ੍ਹਾ ਪ੍ਰਧਾਨ ਨੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ-ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਵੀ ਤਿੱਖੇ ਨਿਸ਼ਾਨੇ ਸਾਧੇ | ਇਸ ਮੌਕੇ ਜਗਤਾਰ ਸਿੰਘ ਕਾਲਾਝਾੜ, ਮਨਜੀਤ ਸਿੰਘ ਘਰਾਚੋਂ, ਕਿਰਪਾਲ ਸਿੰਘ ਧੂਰੀ, ਜਸਵੰਤ ਸਿੰਘ ਤੋਲਾਵਾਲ, ਦਵਿੰਦਰ ਸਿੰਘ ਬਡਰੁੱਖਾਂ ਆਦਿ ਨੇ ਵੀ ਸੰਬੋਧਨ ਕੀਤਾ |
ਸੰਗਰੂਰ, (ਅਮਨਦੀਪ ਸਿੰਘ ਬਿੱਟਾ) - ਰੇਲਵੇ ਸਟੇਸ਼ਨ ਸੰਗਰੂਰ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਜਿਨ੍ਹਾਂ 'ਚ ਭਾਰਤੀ ਕਿਸਾਨ ਯੂਨੀਅਨ ਡਕੌਦਾ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ), ਕਿਰਤੀ ਕਿਸਾਨ ਯੂਨੀਅਨਾਂ ਪੰਜਾਬ, ਜਮਹੂਰੀ ਕਿਸਾਨ ਸਭਾ (ਅਜੈਭਵਨ), ਕੁੱਲ ਹਿੰਦ ਕਿਸਾਨ ਸਭਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਫਾਰਮਰਜ਼ ਐਸੋਸੀਏਸ਼ਨ (ਬਹਿਰੁੂ), ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਪੰਜਾਬ ਆਦਿ ਜਥੇਬੰਦੀਆਂ ਵਲੋਂ ਨਿਰੰਤਰ ਚੱਲ ਰਿਹਾ ਧਰਨਾ 27ਵੇਂ ਦਿਨ ਵੀ ਜਾਰੀ ਰਿਹਾ | ਅੱਜ ਦੀ ਇਕੱਤਰਤਾ ਨੂੰ ਗੁਰਮੀਤ ਸਿੰਘ ਕਪਿਆਲ, ਨਿਰੰਜਣ ਸਿੰਘ ਦੋਹਲਾ, ਮਲਕੀਤ ਸਿੰਘ ਲਖਮੀਰਵਾਲਾ, ਸੁਰਜੀਤ ਸਿੰਘ, ਭੂਪ ਚੰਦ ਚੰਨੋ, ਮੰਗਤ ਰਾਮ ਲੌਾਗੋਵਾਲ, ਊਧਮ ਸਿੰਘ ਸੰਤੋਖਪੁਰਾ, ਨਿਰਮਲ ਸਿੰਘ ਭੁੱਲਰਹੇੜੀ, ਜਰਨੈਲ ਸਿੰਘ ਜਨਾਲ, ਹਰਦੇਵ ਸਿੰਘ ਘਨੌਰੀ ਆਦਿ ਨੇ ਸੰਬੋਧਨ ਕੀਤਾ | ਉਨ੍ਹਾਂ ਕਿਹਾ ਕਿ ਹੁਣ ਲੜਾਈ ਮੁੜ ਦਿੱਲੀ ਸਰਕਾਰ ਨਾਲ ਹੈ, ਜਿਸ ਨੂੰ ਪੰਜਾਬ ਦੇ ਅਣਖੀ ਯੋਧੇ ਨਿਸ਼ਚਤ ਤੌਰ 'ਤੇ ਜਿੱਤਣਗੇ |
ਲਹਿਰਾਗਾਗਾ, (ਸੂਰਜ ਭਾਨ ਗੋਇਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਤਰਫ਼ੋਂ ਲਹਿਲ ਖ਼ੁਰਦ ਦੇ ਰਿਲਾਇੰਸ ਪੰਪ ਦਾ ਘਿਰਾਓ ਲਗਾਤਾਰ ਜਾਰੀ ਹੈ | ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਸੋਰ ਨੇ ਦੱਸਿਆ ਕਿ ਭਾਜਪਾ ਦੀ ਮੋਦੀ ਹਕੂਮਤ ਵਲੋਂ ਪਿਛਲੇ ਦਿਨੀਂ 5 ਜੂਨ ਨੂੰ ਖੇਤੀਬਾੜੀ ਦੀ ਆਰਥਿਕਤਾ ਨੂੰ ਤਬਾਹ ਕਰਨ ਵਾਲੇ ਤਿੰਨ ਬਿੱਲਾ ਨੂੰ ਕਾਨੂੰਨ ਬਣਾ ਦਿੱਤੇ ਹਨ | ਇਸ ਕਰਕੇ ਫ਼ਸਲਾਂ ਦੀ ਸਰਕਾਰੀ ਖ਼ਰੀਦ ਬੰਦ ਹੋ ਜਾਣੀ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਜਿਸ ਸਮੇਂ ਤੱਕ ਇਹ ਖੇਤੀਬਾੜੀ ਵਿਰੋਧੀ ਐਕਟ ਖ਼ਤਮ ਨਹੀਂ ਹੁੰਦੇ ਤਦ ਤੱਕ ਇਹ ਸੰਘਰਸ਼ ਜਾਰੀ ਰਹਿਣਗੇ | ਇਸ ਮੋਰਚੇ ਨੂੰ ਸੂਬਾ ਸਿੰਘ ਸੰਗਤਪੁਰਾ, ਹਰਜਿੰਦਰ ਸਿੰਘ ਨੰਗਲਾ, ਬੂਟਾ ਸਿੰਘ ਭੁਟਾਲ, ਜਸਨਦੀਪ ਕੌਰ ਨੇ ਸੰਬੋਧਨ ਕੀਤਾ |
ਜਖੇਪਲ, (ਮੇਜਰ ਸਿੰਘ ਸਿੱਧੂ) - ਪਿੰਡ ਗੰਢੂਆਂ ਵਿਖੇ ਕਿਸਾਨ ਮਾਰੂ ਕਾਨੂੰਨਾਂ ਖ਼ਿਲਾਫ਼ ਕਿਸਾਨ ਆਗੂਆਂ ਤੇ ਪਿੰਡ ਦੀ ਪੰਚਾਇਤ ਵਲੋਂ ਮੋਦੀ ਦਾ ਪੁਤਲਾ ਸਾੜਿਆ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ, ਸਰਪੰਚ ਲਖਵਿੰਦਰ ਸਿੰਘ, ਜਗਜੀਤ ਸਿੰਘ, ਸੁਖਵਿੰਦਰ ਸਿੰਘ, ਲੱਛਮੀ ਕੌਰ, ਕੁਲਵੀਰ ਕੌਰ, ਰਣਜੀਤ ਕੌਰ, ਚਰਨਪਾਲ ਕੌਰ, ਸੁਖਦੀਪ ਸਿੰਘ ਸਾਰੇ ਪੰਚ ਤੇ ਹੋਰ ਮੌਜੂਦ ਸਨ |
ਮਸਤੂਆਣਾ ਸਾਹਿਬ, (ਦਮਦਮੀ) - ਕੇਂਦਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਵਲੋਂ ਲਗਾਏ ਜਾ ਰਹੇ ਜ਼ਿਲ੍ਹਾ ਸੰਗਰੂਰ ਦੇ ਸਾਰੇ ਧਰਨਿਆਂ 'ਚ ਸ਼ਾਮਿਲ ਹੋਣ ਵਾਲੀਆਂ ਸੰਗਤਾਂ ਲਈ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਤੋਂ ਲੰਗਰ ਦੀ ਨਿਰੰਤਰ ਸੇਵਾ ਆਪਣੇ ਸਾਧਨਾਂ ਰਾਹੀਂ ਭੇਜ ਕੇ ਕੀਤੀ ਜਾ ਰਹੀ ਹੈ | ਇਸ ਸਬੰਧੀ ਅਕਾਲ ਕਾਲਜ ਕੌਾਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਵਲੋਂ ਪੈੱ੍ਰਸ ਬਿਆਨ ਜਾਰੀ ਕਰਦਿਆਂ ਕਿਹਾ ਕਿ 20ਵੀਂ ਸਦੀ ਦੀ ਮਹਾਨ ਸ਼ਖ਼ਸੀਅਤ ਸੰਤ ਅਤਰ ਸਿੰਘ ਮਸਤੂਆਣਾ ਤੋਂ ਵਿਰੋਸਾਏ ਹੋਏ ਇਸ ਸਥਾਨ ਦੀ ਮਰਿਯਾਦਾ ਹੈ ਕਿ ਇੱਥੇ ਕੋਈ ਵੀ ਰਾਹੀ-ਪਾਂਧੀ, ਕਿਸੇ ਵੀ ਵੇਲੇ ਲੰਗਰ, ਚਾਹ, ਪਾਣੀ ਛਕਣ ਤੋਂ ਇਲਾਵਾ ਇੱਥੇ ਰਹਿ ਸਕਦੇ ਹਨ | ਉਨ੍ਹਾਂ ਕਿਹਾ ਕਿ ਹਰ ਰੋਜ਼ ਵੱਖ-ਵੱਖ ਥਾਵਾਂ 'ਤੇ ਲੱਗੇ ਧਰਨਿਆਂ 'ਚ ਮੌਜੂਦ ਚਾਰ ਤੋਂ ਪੰਜ ਹਜ਼ਾਰ ਵਿਅਕਤੀਆਂ ਦਾ ਲੰਗਰ ਬਣਵਾ ਕੇ ਭੇਜਿਆ ਜਾ ਰਿਹਾ ਹੈ |
ਧਰਮਗੜ੍ਹ, (ਗੁਰਜੀਤ ਸਿੰਘ ਚਹਿਲ) - ਵਿਧਾਨ ਸਭਾ 'ਚ ਸੂਬਾ ਸਰਕਾਰ ਵਲੋਂ ਕੇਂਦਰ ਸਰਕਾਰ ਦੇ ਆਰਡੀਨੈਂਸਾਂ ਦੇ ਵਿਰੁੱਧ ਕਿਸਾਨਾਂ ਅਤੇ ਆਮ ਲੋਕਾਂ ਦੀ ਹਮਾਇਤ ਹਾਸਲ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਵਲੋਂ ਜੋ ਮਤਾ ਪਾਸ ਕੀਤਾ ਗਿਆ ਹੈ, ਇਹ ਸਿਆਸੀ ਡਰਾਮੇਬਾਜ਼ੀ ਤੋਂ ਸਿਵਾਏ ਹੋਰ ਕੁੱਝ ਨਹੀਂ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਡੀ) ਦੇ ਸੀਨੀਅਰ ਆਗੂ ਜਥੇ. ਜਰਨੈਲ ਸਿੰਘ ਹਰਿਆਉ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨ ਹਿਤੈਸ਼ੀ ਕਾਨੂੰਨ ਬਣਾਉਣ ਦੀ ਬਜਾਇ ਕੇਵਲ ਮਤਾ ਪਾਸ ਕਰਕੇ ਕੀਤੀ ਸਿਆਸੀ ਡਰਾਮੇਬਾਜ਼ੀ ਨਾਲ ਕੇਂਦਰ ਵਲੋਂ ਜਾਰੀ ਕੀਤੇ ਆਰਡੀਨੈਂਸਾਂ ਨੂੰ ਕੋਈ ਫ਼ਰਕ ਨਹੀਂ ਪਵੇਗਾ ਅਤੇ ਸਰਕਾਰ ਨੇ ਕੇਵਲ ਮਤਾ ਪਾਸ ਕਰਕੇ ਗੇਂਦ ਮੁੜ ਮੋਦੀ ਦੇ ਪਾਲੇ 'ਚ ਸੁੱਟ ਦਿੱਤੀ, ਜਿਸ ਦਾ ਅਸਰ ਕੇਂਦਰ 'ਤੇ ਬਿਲਕੁਲ ਨਹੀਂ ਹੋਵੇਗਾ | ਇਸ ਮੌਕੇ ਹਰਪਾਲ ਸਿੰਘ ਖਡਿਆਲ, ਰਣਧੀਰ ਸਿੰਘ ਸਮੂੰਰਾ, ਧਰਮਜੀਤ ਸਿੰਘ ਸੰਗਤਪੁਰਾ, ਕਾਕਾ ਹਰਿੰਦਰਵੀਰ ਸਿੰਘ ਫਤਹਿਗੜ੍ਹ ਆਦਿ ਮੌਜੂਦ ਸਨ |
ਦਿੜ੍ਹਬਾ ਮੰਡੀ, (ਹਰਬੰਸ ਸਿੰਘ ਛਾਜਲੀ) - 27ਵੇਂ ਦਿਨ ਵੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਦਿੜ੍ਹਬਾ ਦੇ ਪ੍ਰਧਾਨ ਦਰਸਨ ਸਿੰਘ ਸਾਦੀਹਰੀ ਦੀ ਅਗਵਾਈ ਵਿਚ ਰਿਲਾਇੰਸ ਪੰਪ ਤੂਰਬਨਜਾਰਾ ਦਾ ਘਿਰਾਓ ਕਰਕੇ ਪੱਕਾ ਮੋਰਚਾ ਜਾਰੀ ਰੱਖਿਆ | ਇਸ ਮੌਕੇ ਗੁਰਮੇਲ ਸਿੰਘ, ਅਮਰੀਕ ਸਿੰਘ ਕੈਂਪਰ, ਮਿਸਰਾ ਸਿੰਘ ਨਿਹਾਲਗੜ੍ਹ, ਰਣ ਸਿੰਘ ਸੂਲਰ, ਮੁਖ਼ਤਿਆਰ ਸਿੰਘ, ਸੁਖਵਿੰਦਰ ਸਿੰਘ ਢੰਡਿਆਲ, ਬੰਤ ਸਿੰਘ ਲਾਡਬਨਜਾਰਾ ਕਲਾਂ, ਸਤਵਿੰਦਰ ਕੌਰ ਸਾਦੀਹਰੀ, ਗੁਰਮੇਲ ਕੌਰ ਆਦਿ ਨੇ ਸੰਬੋਧਨ ਕੀਤਾ |

ਕਿਸਾਨਾਂ ਦਾ ਘਿਰਾਓ ਲੰਬਾ ਚੱਲਦਾ ਵੇਖ ਅਧਿਕਾਰੀਆਂ ਨੇ ਲੱਭੇ ਬਦਲਵੇਂ ਟਿਕਾਣੇ

ਸੰਗਰੂਰ, 27 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਪੰਜ ਦਿਨਾਂ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕੀਤੇ ਗਏ ਘਿਰਾਓ ਦੇ ਚੱਲਦਿਆਂ ਜ਼ਿਲ੍ਹੇ ਦੇ ਕਈ ਮੁੱਖ ਦਫ਼ਤਰ ਬੰਦ ਪਏ ...

ਪੂਰੀ ਖ਼ਬਰ »

ਮੁੱਖ ਸੜਕ 'ਤੇ ਵਾਪਰੇ ਹਾਦਸੇ 'ਚ 2 ਜ਼ਖ਼ਮੀ

ਕੁੱਪ ਕਲਾਂ, 27 ਅਕਤੂਬਰ (ਮਨਜਿੰਦਰ ਸਿੰਘ ਸਰੌਦ)- ਲੁਧਿਆਣਾ-ਮਾਲੇਰਕੋਟਲਾ ਮੁੱਖ ਸੜਕ 'ਤੇ ਹਰ ਰੋਜ਼ ਹੋ ਰਹੇ ਖ਼ੂਨੀ ਹਾਦਸਿਆਂ ਦੌਰਾਨ ਕਿੰਨੀਆਂ ਹੀ ਜ਼ਿੰਦਗੀਆਂ ਹਸਪਤਾਲਾਂ ਅੰਦਰ ਜ਼ਿੰਦਗੀ ਮੌਤ ਦੀ ਲੜਾਈ ਲੜ ਰਹੀਆਂ ਹਨ ਪ੍ਰੰਤੂ ਦਿਸ਼ਾ ਸੂਚਕ ਇਸ਼ਾਰੇ ਅਤੇ ...

ਪੂਰੀ ਖ਼ਬਰ »

ਭਾਈ ਲੌਾਗੋਵਾਲ ਦੀ ਰਿਹਾਇਸ਼ ਮੂਹਰੇ ਲਾਹਨਤ-ਪੱਤਰ ਚਪਕਾਇਆ

ਲੌਾਗੋਵਾਲ, 27 ਅਕਤੂਬਰ (ਵਿਨੋਦ, ਖੰਨਾ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਪਾਵਨ ਸਰੂਪਾਂ ਦੇ ਮਾਮਲੇ 'ਚ ਲੌਾਗੋਵਾਲ ਵਿਖੇ ਵਿੱਢੇ ਗਏ ਸੰਘਰਸ਼ ਦੇ ਅੱਜ 36ਵੇਂ ਦਿਨ ਸਿੱਖ ਜਥੇਬੰਦੀਆਂ ਦੇ ਆਗੂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੂੰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਕਿਸਾਨੀ ਨਾਲ ਕੋਝਾ ਮਜ਼ਾਕ ਕੀਤੇ- ਪ੍ਰੋ. ਗੱਜਣਮਾਜਰਾ

ਅਮਰਗੜ੍ਹ, 27 ਅਕਤੂਬਰ (ਸੁਖਜਿੰਦਰ ਸਿੰਘ ਝੱਲ) - ਪੰਜਾਬ ਵਿਚ ਰਾਜ ਕਰਦੀ ਸੱਤਾਧਾਰੀ ਧਿਰ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਕਿਸਾਨੀ ਭਾਵਨਾਵਾਂ ਦਾ ਖ਼ਿਆਲ ਰੱਖਣ ਦੀ ਬਜਾਏ ਰਾਜਨੀਤੀ ਦੀ ਗੰਦੀ ਖੇਡ ਖੇਡੀ ਗਈ ਹੈ, ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਬਾਹਰੋਂ ਆਏ ਜੀਰੀ ਦੇ ਦੋ ਟਰੱਕ ਘੇਰੇ

ਮਸਤੂਆਣਾ ਸਾਹਿਬ, 27 ਅਕਤੂਬਰ (ਦਮਦਮੀ) - ਕਿਰਤੀ ਕਿਸਾਨ ਯੂਨੀਅਨ ਵਲੋਂ ਬਾਹਰੋਂ ਆਏ ਜੀਰੀ ਦੇ ਦੋ ਟਰੱਕ ਮਸਤੂਆਣਾ ਸਾਹਿਬ ਵਿਖੇ ਘੇਰੇ ਗਏ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਜ਼ਿਲ੍ਹਾ ਕਨਵੀਨਰ ਜਸਦੀਪ ਸਿੰਘ ਬਹਾਦਰਪੁਰ, ਬਲਾਕ ਪ੍ਰਧਾਨ ਸੁਖਦੇਵ ...

ਪੂਰੀ ਖ਼ਬਰ »

ਅਧਿਆਪਕਾਂ ਨੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਲਹਿਰਾਗਾਗਾ 27 ਅਕਤੂਬਰ (ਸੂਰਜ ਭਾਨ ਗੋਇਲ) - ਪੰਜਾਬ ਸਰਕਾਰ ਵਲੋਂ ਅਧਿਆਪਕਾਂ ਤੇ ਕੇਂਦਰੀ ਤਨਖ਼ਾਹ ਸਕੇਲ ਲਾਗੂ ਕਰਨ ਦੇ ਤਾਜ਼ਾ ਫ਼ੈਸਲੇ ਦੇ ਵਿਰੋਧ ਵਿਚ ਗੌਰਮਿੰਟ ਟੀਚਰਜ਼ ਯੂਨੀਅਨ ਅਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਬਲਾਕ ਇਕਾਈ ਲਹਿਰਾਗਾਗਾ ਵਲੋਂ ਦਫ਼ਤਰ ਬਲਾਕ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਂ ਖ਼ਿਲਾਫ਼ ਪੁਲਿਸ ਪਰਚੇ ਦਰਜ ਕਰਨ ਦੀ ਨਿੰਦਾ

ਸੰਗਰੂਰ, 27 ਅਕਤੂਬਰ (ਧੀਰਜ ਪਸ਼ੌਰੀਆ) - ਦੁਸਹਿਰੇ ਮੌਕੇ ਰੁਜ਼ਗਾਰ ਮੰਗਦੇ ਬੇਰੁਜ਼ਗਾਰ ਬੀ.ਐੱਡ ਅਤੇ ਡੀ.ਪੀ. ਈ. ਅਧਿਆਪਕਾਂ 'ਤੇ ਸਰਕਾਰ ਦੀ ਸ਼ਹਿ 'ਤੇ ਕੀਤੇ ਪੁਲਿਸ ਲਾਠੀਚਾਰਜ ਤੇ ਬੇਰੁਜ਼ਗਾਰ ਅਧਿਆਪਕਾਂ 'ਤੇ ਪੁਲਿਸ ਕੇਸ ਦਰਜ ਕੀਤੇ ਜਾਣ ਦੀ ਗੌਰਮਿੰਟ ਟੀਚਰਜ਼ ...

ਪੂਰੀ ਖ਼ਬਰ »

ਸਰਟੀਫ਼ਿਕੇਟ ਕੋਰਸ 'ਚ ਰੁਪਿੰਦਰ ਨੇ ਪਹਿਲਾ ਅਤੇ ਪ੍ਰਦੀਪ ਨੇ ਦੂਜਾ ਸਥਾਨ ਕੀਤਾ ਪ੍ਰਾਪਤ

ਮਸਤੂਆਣਾ ਸਾਹਿਬ, 27 ਅਕਤੂਬਰ (ਦਮਦਮੀ) - ਅਕਾਲ ਕਾਲਜ ਆਫ਼ ਐਜੂਕੇਸ਼ਨ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਪਿ੍ੰਸੀਪਲ ਡਾ. ਸੁਖਦੀਪ ਕੌਰ ਦੀ ਸਰਪ੍ਰਸਤੀ ਵਿਚ ਸਾਲ 2019 ਵਿਚ ਦੋ ਨਵੇਂ ਕੋਰਸ ਪੰਜਾਬੀ ਯੂਨੀਵਰਸਿਟੀ ਵਲੋਂ ਮਾਨਤਾ ਪ੍ਰਾਪਤ ਚਾਲੂ ਕੀਤੇ ਗਏ ਸਨ | ਮੈਡਮ ਮੰਜੂ ਨੇ ...

ਪੂਰੀ ਖ਼ਬਰ »

ਕਾਂਗਰਸ ਦੇ ਟੰਗੇ ਝੂਠੇ ਵਿਕਾਸ ਬੋਰਡ ਸ਼ਹਿਰ ਵਾਸੀਆਂ ਨੂੰ ਗੁਮਰਾਹ ਨਹੀਂ ਕਰ ਸਕਦੇ- ਝੂੰਦਾਂ

ਅਹਿਮਦਗੜ੍ਹ, 27 ਅਕਤੂਬਰ (ਰਣਧੀਰ ਸਿੰਘ ਮਹੋਲੀ) - ਸ਼ਹਿਰ 'ਚ ਕਾਂਗਰਸ ਪਾਰਟੀ ਵਲੋਂ ਬੋਰਡ ਲਗਾ ਕੇ ਵੱਖ-ਵੱਖ ਕਾਰਜ ਜਿਵੇਂ ਪੋਹੀੜ ਰੋਡ 'ਤੇ ਰੇਲਵੇ ਓਵਰ ਤੇ ਅੰਡਰ ਬਰਿੱਜ, ਸੀਵਰੇਜ਼ ਪ੍ਰੋਜੈਕਟ, ਇੰਟਰਲਾਕ ਟਾਈਲਾਂ, ਸਰਕਾਰੀ ਸਕੂਲ, ਟਰੀਟਮੈਂਟ ਪਲਾਂਟ, ਜਗੇੜਾ ਰੋਡ ਦੇ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਮੂਣਕ ਦੀਆਂ ਮੰਡੀਆਂ 'ਚ ਝੋਨੇ ਦੀ ਖ਼ਰੀਦ ਪਿਛਲੇ ਸਾਲ ਨਾਲੋਂ ਵੱਧ- ਸੰਧੂ

ਮੂਣਕ, 27 ਅਕਤੂਬਰ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ) - ਮਾਰਕੀਟ ਕਮੇਟੀ ਮੂਣਕ ਅਧੀਨ ਪੈਂਦੇ ਖ਼ਰੀਦ ਕੇਂਦਰਾਂ ਵਿਚ ਹੁਣ ਤੱਕ ਪਿਛਲੇ ਸਾਲ ਨਾਲੋਂ ਵੱਧ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ, ਜਦਕਿ ਝੋਨੇ ਦੀ ਖ਼ਰੀਦ ਅਜੇ ਚਾਲੂ ਹੈ | ਮਾਰਕੀਟ ਕਮੇਟੀ ਮੂਣਕ ਦੀ ਚੇਅਰਪਰਸਨ ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ ਧਰਮਗੜ੍ਹ ਦੀ ਟੀਮ ਨੇ ਜਿੱਤਿਆ

ਧਰਮਗੜ੍ਹ, 27 ਅਕਤੂਬਰ (ਗੁਰਜੀਤ ਸਿੰਘ ਚਹਿਲ) - ਸਥਾਨਕ ਕਸਬੇ ਵਿਖੇ ਬਾਬਾ ਚੇਤਨਦਾਸ ਸਪੋਰਟਸ ਕਲੱਬ ਵਲੋਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦੌਰਾਨ ਕਬੱਡੀ 50 ਕਿੱਲੋ ਦੇ ਮੁਕਾਬਲੇ ਕਰਵਾਏ ਗਏ | ਇਹ ਕਬੱਡੀ ਕੱਪ ਧਰਮਗੜ੍ਹ ਦੀ ਟੀਮ ਫਾਈਨਲ 'ਚ ਬਹਾਦਰਪੁਰ ਦੀ ਟੀਮ ...

ਪੂਰੀ ਖ਼ਬਰ »

ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਖ਼ਰੀਦ ਕੇਂਦਰਾਂ 'ਚ ਕੋਈ ਮੁਸ਼ਕਿਲ ਨਹੀ ਆਉਣ ਦਿੱਤੀ ਜਾਵੇਗੀ- ਹੈਨਰੀ

ਲਹਿਰਾਗਾਗਾ, 27 ਅਕਤੂਬਰ (ਸੂਰਜ ਭਾਨ ਗੋਇਲ) - ਮਾਰਕਿਟ ਕਮੇਟੀ ਲਹਿਰਾਗਾਗਾ ਅਧੀਨ ਪੈਂਦੇ ਖ਼ਰੀਦ ਕੇਂਦਰਾਂ ਵਿਖੇ ਅੱਜ ਸਾਬਕਾ ਮੁੱਖ ਮੰਤਰੀ ਪੰਜਾਬ ਬੀਬੀ ਰਜਿੰਦਰ ਕੌਰ ਭੱਠਲ ਦੇ ਹੁਕਮਾਂ ਅਨੁਸਾਰ ਮੀਡੀਆ ਸਲਾਹਕਾਰ ਸਨਮੀਕ ਸਿੰਘ ਹੈਨਰੀ ਨੇ ਖ਼ਰੀਦ ਕੇਂਦਰ ਲਹਿਲ ...

ਪੂਰੀ ਖ਼ਬਰ »

ਅਸ਼ੋਕ ਬਾਂਸਲ ਬਣੇ ਬਾਰ ਐਸੋ: ਦੇ ਪ੍ਰਧਾਨ

ਸੰਗਰੂਰ, 27 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਸੰਗਰੂਰ ਟੈਕਸ ਬਾਰ ਐਸੋਸੀਏਸ਼ਨ ਦੀ ਹੋਈ ਚੋਣ 'ਚ ਸ੍ਰੀ ਅਸ਼ੋਕ ਬਾਂਸਲ ਪ੍ਰਧਾਨ, ਯੋਗੇਸ਼ ਕੁਮਾਰ ਅਗਰਵਾਲ ਮੀਤ ਪ੍ਰਧਾਨ, ਚਿਰਾਗ਼ ਅਗਰਵਾਲ ਸਕੱਤਰ, ਰਜਨੀਸ਼ ਉਤਨੇਜ਼ਾ ਸੰਯੁਕਤ ਸਕੱਤਰ ਅਤੇ ਨਵੀਨ ਗੁਪਤਾ ਵਿੱਤ ਸਕੱਤਰ ...

ਪੂਰੀ ਖ਼ਬਰ »

ਹਰਕੇਵਲ ਸਿੰਘ ਸੰਜੂਮਾ ਨੂੰ ਵਕੀਲ ਭਾਈਚਾਰੇ ਨੇ ਕੀਤਾ ਸਨਮਾਨਿਤ

ਸੰਗਰੂਰ, 27 ਅਕਤੂਬਰ (ਦਮਨਜੀਤ ਸਿੰਘ) - ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਾਰ ਪ੍ਰਧਾਨ ਰਹਿ ਚੁੱਕੇ ਸੀਨੀਅਰ ਐਡ. ਹਰਕੇਵਲ ਸਿੰਘ ਸੰਜੂਮਾ ਨੂੰ ਸ਼੍ਰੋਮਣੀ ਅਕਾਲੀ ਦਲ (ਡੀ) ਦੇ ਕਾਨੂੰਨੀ ਵਿੰਗ ਦਾ ਮੈਂਬਰ ਨਿਯੁਕਤ ਹੋਣ 'ਤੇ ਅੱਜ ਜ਼ਿਲ੍ਹਾ ਅਦਾਲਤ ਦੇ ਵਕੀਲਾਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ ਘੱਟ ਕੇ ਹੋਈ 80

ਸੰਗਰੂਰ, 27 ਅਕਤੂਬਰ (ਧੀਰਜ਼ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ ਘੱਟ ਕੇ 80 ਰਹਿ ਗਈ ਹੈ | ਅੱਜ ਜ਼ਿਲ੍ਹੇ 'ਚ ਜਿੱਥੇ ਕੋਰੋਨਾ ਦੇ 8 ਨਵੇਂ ਮਾਮਲੇ ਆਏ ਹਨ ਉੱਥੇ 9 ਵਿਅਕਤੀ ਕੋਰੋਨਾ ਨੰੂ ਮਾਤ ਦੇ ਕੇ ਤੰਦਰੁਸਤ ਹੋਏ ਹਨ | ਅੱਜ ਆਏ 8 ਨਵੇਂ ...

ਪੂਰੀ ਖ਼ਬਰ »

ਐਸ.ਡੀ.ਐਮ. ਨੇ ਕੀਤਾ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ

ਮਹਿਲਾਂ ਚੌਾਕ, 27 ਅਕਤੂਬਰ (ਸੁਖਵੀਰ ਸਿੰਘ ਢੀਂਡਸਾ) - ਐਸ.ਡੀ.ਐਮ. ਸੁਨਾਮ ਮੈਡਮ ਮਨਜੀਤ ਕੌਰ ਵਲੋਂ ਅਨਾਜ ਮੰਡੀ ਮਹਿਲਾਂ ਚੌਾਕ ਅਤੇ ਖਡਿਆਲ ਦਾ ਅਚਨਚੇਤ ਦੌਰਾ ਕਰਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਵਿਜੀਲੈਂਸ ਜਾਗਰੂਕਤਾ ਸਪਤਾਹ ਦੀ ਸ਼ੁਰੂਆਤ

ਸੰਗਰੂਰ, 27 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਵਿਜੀਲੈਂਸ ਬਿਊਰੋ ਯੂਨਿਟ ਸੰਗਰੂਰ ਵਿਖੇ ਵਿਜੀਲੈਂਸ ਬਿਊਰੋ ਪੰਜਾਬ ਵਲੋਂ 2 ਸਤੰਬਰ ਤੱਕ ਚਲਣ ਵਾਲੇ ਵਿਜੀਲੈਂਸ ਜਾਗਰੂਕਤਾ ਸਪਤਾਹ ਦੀ ਸ਼ੁਰੂਆਤ ਕਰਦੇ ਹੋਏ ਸ੍ਰੀ ਸਤਨਾਮ ਸਿੰਘ ਵਿਰਕ ਡੀ.ਐਸ.ਪੀ. ਵਿਜੀਲੈਂਸ ...

ਪੂਰੀ ਖ਼ਬਰ »

ਬਾਹਰਲੇ ਸੂਬਿਆਂ ਦਾ ਝੋਨਾ ਖ਼ਰੀਦਣ ਵਾਲਿਆਂ 'ਤੇ ਸਖ਼ਤ ਕਾਰਵਾਈ ਕਰਾਂਗੇ- ਚੇਅਰਮੈਨ ਬੌੜਹਾਈ

ਅਹਿਮਦਗੜ੍ਹ, 27 ਅਕਤੂਬਰ (ਰਣਧੀਰ ਸਿੰਘ ਮਹੋਲੀ) - ਮਾਰਕਿਟ ਕਮੇਟੀ ਅਹਿਮਦਗੜ੍ਹ ਵਿਖੇ ਚੇਅਰਮੈਨ ਬਲਜਿੰਦਰ ਸਿੰਘ ਬੌੜਹਾਈ ਦੀ ਅਗਵਾਈ ਵਿਚ ਵਿਸ਼ੇਸ਼ ਬੈਠਕ ਕੀਤੀ ਗਈ | ਜਿਸ ਵਿਚ ਝੋਨੇ ਦੇ ਚਲ ਰਹੇ ਸੀਜ਼ਨ ਦੌਰਾਨ ਪੇਸ਼ ਆ ਰਹੀਆਂ ਦਿੱਕਤਾਂ ਤੇ ਵਿਚਾਰ ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਗਾਇਕ ਅਨਮੋਲਪ੍ਰੀਤ ਤੇ ਉਸ ਦੀ ਪਤਨੀ ਖ਼ਿਲਾਫ਼ 35 ਲੱਖ ਦੀ ਠੱਗੀ ਦਾ ਮਾਮਲਾ ਦਰਜ

ਅਮਰਗੜ੍ਹ, 27 ਅਕਤੂਬਰ (ਜਤਿੰਦਰ ਮੰਨਵੀ) - ਗਾਇਕ ਅਨਮੋਲਪ੍ਰੀਤ ਅਤੇ ਉਸ ਦੀ ਪਤਨੀ ਅਰੁਣਾ ਰਾਏ ਖ਼ਿਲਾਫ਼ ਅਮਰਗੜ੍ਹ ਥਾਣੇ 'ਚ ਮਿਊਜ਼ਿਕ ਕੰਪਨੀ 'ਚ ਹਿੱਸੇਦਾਰ ਬਣਾਉਣ ਨੂੰ ਲੈ ਕੇ 35 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਦਰਜ ਹੋਇਆ ਹੈ | ਹਰਦੀਪ ਸਿੰਘ ਪੁੱਤਰ ਰਾਮ ਸਿੰਘ ...

ਪੂਰੀ ਖ਼ਬਰ »

ਪੰਚਾਇਤ ਵਲੋਂ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ

ਮਸਤੂਆਣਾ ਸਾਹਿਬ, 27 ਅਕਤੂਬਰ (ਦਮਦਮੀ) - ਨੇੜਲੇ ਪਿੰਡ ਉਭਾਵਾਲ ਵਿਖੇ ਸਰਪੰਚ ਅਮਰਜੀਤ ਕੌਰ ਦੀ ਅਗਵਾਈ 'ਚ ਸਮੂਹ ਪੰਚਾਇਤ ਮੈਂਬਰਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਜਿੱਥੇ ਪਿੰਡ ਦੇ ਵਿਕਾਸ ਕਾਰਜ ਕਰਵਾਉਣ ਲਈ ਇੱਕਜੁੱਟ ਹੋ ਕੇ ਕੰਮ ਕੀਤਾ ਜਾ ਰਿਹਾ ਹੈ, ਉੱਥੇ ...

ਪੂਰੀ ਖ਼ਬਰ »

ਅਧਿਆਪਕਾਂ ਨੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਕੀਤੀ ਨਾਅਰੇਬਾਜ਼ੀ

ਚੀਮਾਂ, 27 ਅਕਤੂਬਰ (ਮੱਕੜ) - ਪੰਜਾਬ ਸਰਕਾਰ ਵਲੋਂ ਅਧਿਆਪਕਾਂ ਅਤੇ ਕੇਂਦਰੀ ਤਨਖ਼ਾਹ ਸਕੇਲ ਲਾਗੂ ਕਰਨ ਦੇ ਤਾਜ਼ਾ ਫ਼ੈਸਲੇ ਦੇ ਵਿਰੋਧ 'ਚ ਗੌਰਮਿੰਟ ਟੀਚਰਜ਼ ਯੂਨੀਅਨ ਅਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਬਲਾਕ ਇਕਾਈ ਚੀਮਾ ਵਲੋਂ ਸੂਬਾ ਕਮੇਟੀ ਵਲੋਂ ਦਿੱਤੇ ...

ਪੂਰੀ ਖ਼ਬਰ »

ਕੁਠਾਲਾ ਸਕੂਲ ਦੇ ਸੇਵਾ-ਮੁਕਤ ਹੋਏ ਤਿੰਨ ਅਧਿਆਪਕਾਂ ਦਾ ਕੀਤਾ ਸਨਮਾਨ

ਸੰਦੌੜ, 27 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੁਠਾਲਾ ਵਿਖੇ ਪਿ੍ੰਸੀਪਲ ਰਾਜਿੰਦਰ ਕੁਮਾਰ ਦੀ ਅਗਵਾਈ ਹੇਠ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਕੂਲ ਦੇ ਤਿੰਨ ਅਧਿਆਪਕਾਂ ਨੂੰ ਸੇਵਾਮੁਕਤ ਹੋਣ ਉਪਰੰਤ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸੁਰੱਖਿਾ ਵਜੋਂ ਪੁਲਿਸ ਨੇ ਗੁਰੂ ਘਰਾਂ ਦੇ ਸੀ.ਸੀ.ਟੀ.ਵੀ. ਕੈਮਰੇ ਚੈੱਕ ਕਰਨ ਦੀ ਮੁਹਿੰਮ ਵਿੱਢੀ

ਸੰਗਰੂਰ, 27 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਤਿਉਹਾਰਾਂ ਦੇ ਇਸ ਸੀਜ਼ਨ ਦੌਰਾਨ ਜ਼ਿਲ੍ਹਾ ਪੁਲਿਸ ਸੰਗਰੂਰ ਵਲੋਂ ਇਹਤਿਆਤ ਦੇ ਤੌਰ 'ਤੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ | ਅੱਜ ਸੰਗਰੂਰ ਵਿਚ ਡੀ.ਐਸ.ਪੀ. (ਆਰ) ...

ਪੂਰੀ ਖ਼ਬਰ »

ਅਪਸ਼ਬਦ ਬੋਲਣ ਵਾਲੇ ਵਿਅਕਤੀ ਖ਼ਿਲਾਫ਼ ਸ਼ਿਕਾਇਤ ਦਰਜ

ਭਵਾਨੀਗੜ੍ਹ, 27 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ) - ਦਲਿਤ ਭਾਈਚਾਰੇ ਖ਼ਿਲਾਫ਼ ਇਕ ਪ੍ਰਾਪਰਟੀ ਡੀਲਰ ਵਲੋਂ ਪਲਾਟ ਨਾ ਦੇਣ 'ਤੇ ਅਪਸ਼ਬਦ ਬੋਲਣ ਵਾਲੇ ਅਤੇ ਸੋਸ਼ਲ ਮੀਡੀਆ 'ਤੇ ਆਡੀਓ ਵਾਇਰਲ ਕਰਨ ਵਾਲੇ ਵਿਅਕਤੀਆਂ 'ਤੇ ਭਾਈਚਾਰੇ ਦੇ ਆਗੂਆਂ ਵਲੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX