ਤਾਜਾ ਖ਼ਬਰਾਂ


ਕੈਪਟਨ ਜਲਦੀ ਹੀ ਆਪਣੀ ਸਿਆਸੀ ਪਾਰਟੀ ਸ਼ੁਰੂ ਕਰਨ ਦਾ ਕਰਨਗੇ ਐਲਾਨ
. . .  1 day ago
ਹਥਿਆਰਬੰਦ ਲੁਟੇਰੇ ਸਵਰਨਕਾਰ ਪਾਸੋਂ ਲੱਖਾਂ ਦੇ ਗਹਿਣੇ ਲੁੱਟ ਕੇ ਹੋਏ ਫ਼ਰਾਰ
. . .  1 day ago
ਲੁਧਿਆਣਾ ,19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ .ਦੇ ਘੇਰੇ ਅੰਦਰ ਪੈਂਦੇ ਇਲਾਕੇ ਹੰਬੜਾ ਰੋਡ ’ਤੇ ਅੱਜ ਰਾਤ ਤਿੰਨ ਹਥਿਆਰਬੰਦ ਮੋਟਰਸਾਈਕਲ ਸਵਾਰ ਲੁਟੇਰੇ ਸਵਰਨਕਾਰ ਦੀ ਦੁਕਾਨ ਤੋਂ ਲੱਖਾਂ ਰੁਪਏ ...
ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਮੁਆਵਜ਼ਾ, ਘਰ ਗੁਆਉਣ ਵਾਲਿਆਂ ਨੂੰ 1.9 ਲੱਖ ਰੁਪਏ - ਮੁੱਖ ਮੰਤਰੀ ਧਾਮੀ
. . .  1 day ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਉਤਰਾਖੰਡ ਵਿਚ ਮੀਂਹ ਕਾਰਨ ਹੁਣ ਤੱਕ 34 ਮੌਤਾਂ ਅਤੇ 5 ਲਾਪਤਾ ਹਨ। ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਅਤੇ ...
ਜੰਮੂ -ਕਸ਼ਮੀਰ : ਸ੍ਰੀਨਗਰ ਦੇ ਲਾਲ ਚੌਕ 'ਤੇ ਸੁਰੱਖਿਆ ਲਈ ਤਾਇਨਾਤ ਕੇਂਦਰੀ ਰਿਜ਼ਰਵ ਪੁਲਿਸ ਬਲ ਦੀਆਂ ਮਹਿਲਾ ਕਰਮਚਾਰੀ
. . .  1 day ago
ਐੱਨ.ਆਰ.ਆਈ. ਖਾਤੇ ਵਿਚੋਂ ਧੋਖਾਧੜੀ ਨਾਲ ਪੈਸੇ ਕਢਵਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ ‘ਚ 12 ਗ੍ਰਿਫਤਾਰ
. . .  1 day ago
ਨਵੀਂ ਦਿੱਲੀ, 19 ਅਕਤੂਬਰ - ਦਿੱਲੀ ਸਾਈਬਰ ਸੈੱਲ ਦੇ ਡੀ.ਸੀ.ਪੀ. ਕੇ.ਪੀ.ਐਸ. ਮਲਹੋਤਰਾ ਨੇ ਕਿਹਾ ਕਿ ਐਚ.ਡੀ.ਐਫ.ਸੀ. ਦੇ 3 ਕਰਮਚਾਰੀਆਂ ਸਮੇਤ 12 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਐਨਆਰਆਈ ਖਾਤਿਆਂ...
ਐਸ.ਆਈ.ਟੀ. ਨੇ ਲਖੀਮਪੁਰ ‘ਚ ਹੋਈ ਹਿੰਸਾ ਵਿਚ ਸ਼ਾਮਲ ਕੁਝ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਕੀਤੀਆਂ ਜਾਰੀ
. . .  1 day ago
ਲਖਨਊ , 19 ਅਕਤੂਬਰ -ਉੱਤਰ ਪ੍ਰਦੇਸ਼ ਦੇ ਲਖੀਮਪੁਰ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਐਸ.ਆਈ.ਟੀ. ਨੇ ਘਟਨਾ ਵਿਚ ਸ਼ਾਮਲ ਕੁਝ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਐਸ.ਆਈ.ਟੀ. ਨੇ ਲੋਕਾਂ ਨੂੰ ...
ਉਤਰਾਖੰਡ ਵਿਚ ਮੀਂਹ ਕਾਰਨ ਤਬਾਹੀ, ਹੁਣ ਤੱਕ 25 ਮੌਤਾਂ, ਸੈਂਕੜੇ ਸੈਲਾਨੀ ਫਸੇ
. . .  1 day ago
ਮਹਿਲ ਕਲਾਂ (ਬਰਨਾਲਾ) 'ਚ ਆਰਥਿਕ ਤੰਗੀ ਕਰਕੇ 12ਵੀਂ ਦੀ ਵਿਦਿਆਰਥਣ ਵਲੋਂ ਖੁਦਕੁਸ਼ੀ
. . .  1 day ago
ਮਹਿਲ ਕਲਾਂ,19 ਅਕਤੂਬਰ (ਅਵਤਾਰ ਸਿੰਘ ਅਣਖੀ) - ਕਸਬਾ ਮਹਿਲ ਕਲਾਂ ਵਿਖੇ ਘਰ ਦੀ ਆਰਥਿਕ ਤੰਗੀ ਕਰਕੇ ਮਾਨਸਿਕ ਪ੍ਰੇਸ਼ਾਨੀ 'ਤੇ ਚੱਲਦਿਆ 12ਵੀਂ ਦੀ ਵਿਦਿਆਰਥਣ ਅਮਨਦੀਪ ਕੌਰ ਪੁੱਤਰੀ ਜਗਮੋਹਣ ਸਿੰਘ ਵਾਸੀ ਮਹਿਲ ਕਲਾਂ (ਬਰਨਾਲਾ) ਨੇ ਆਪਣੇ ਘਰ ...
ਵੱਡੀ ਖਬਰ : ਵਿਧਾਨ ਸਭਾ ਦੇ ਸਪੀਕਰ ਵਲੋਂ ਸੁਖਪਾਲ ਸਿੰਘ ਖਹਿਰਾ ਦਾ ਅਸਤੀਫਾ ਕੀਤਾ ਮਨਜ਼ੂਰ
. . .  1 day ago
ਵੇਅਰ ਹਾਊਸ ਦਾ ਇੰਸਪੈਕਟਰ ਤੀਹ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ
. . .  1 day ago
ਭੁਲੱਥ ,19 ਅਕਤੂਬਰ (ਸੁਖਜਿੰਦਰ ਸਿੰਘ ਮੁਲਤਾਨੀ ) - ਅੱਜ ਵਿਜੀਲੈਂਸ ਵਿਭਾਗ ਵਲੋਂ ਡੀ. ਐਸ. ਪੀ. ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਵੇਅਰ ਹਾਊਸ ਦੇ ਇੰਸਪੈਕਟਰ ਮਨੀਸ਼ ਨੂੰ ਤੀਹ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ...
ਰਾਜ ਕੁੰਦਰਾ ਨੇ ਸ਼ਰਲਿਨ ਚੋਪੜਾ ਦੇ ਖਿਲਾਫ 50 ਕਰੋੜ ਰੁਪਏ ਦਾ ਮਾਣਹਾਨੀ ਦਾ ਮੁਕੱਦਮਾ ਕੀਤਾ ਦਾਇਰ
. . .  1 day ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖੰਡ ਮਿੱਲਾਂ ਨਾਲ ਜੁੜੇ ਮੁੱਦਿਆਂ 'ਤੇ ਵਫ਼ਦ ਨਾਲ ਕੀਤੀ ਮੀਟਿੰਗ
. . .  1 day ago
ਪੰਡੋਰਾ ਪੇਪਰ ਮਾਮਲਾ - ਏਜੰਸੀ ਸਮੂਹ ਦੀ ਜਾਂਚ ਸ਼ੁਰੂ, ਪਹਿਲੀ ਮੀਟਿੰਗ ਹੋਈ
. . .  1 day ago
ਉਤਰਾਖੰਡ : ਪਿਛਲੇ 24 ਘੰਟਿਆਂ ਵਿਚ 200 ਮਿਲੀਮੀਟਰ ਮੀਂਹ, ਹੁਣ ਤੱਕ 16 ਮੌਤਾਂ
. . .  1 day ago
ਆਮ ਆਦਮੀ ਪਾਰਟੀ ਦੇ ਵਿਧਾਇਕ ਮੁੱਖ ਮੰਤਰੀ ਚੰਨੀ ਨੂੰ ਮਿਲੇ
. . .  1 day ago
ਚੰਡੀਗੜ੍ਹ,19 ਅਕਤੂਬਰ - ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਅੱਜ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਵਫਦ ਦੇ ਰੂਪ ਵਿਚ ਮਿਲ ਕੇ ਹਰੇਕ ਐਮ.ਐਲ.ਏ. ਨੂੰ ਆਪੋ ਆਪਣੇ ਹਲਕਿਆਂ ਦੇ ਵਿਕਾਸ ਲਈ ਲੋਕਲ ਏਰੀਆ ਵਿਕਾਸ ...
ਨਵਜੋਤ ਸਿੰਘ ਸਿੱਧੂ ਪੰਜਾਬ ਭਵਨ ਵਿਖੇ ਪੁੱਜੇ
. . .  1 day ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਭਵਨ ਵਿਖੇ ਪੁੱਜੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਅਜੇ ਵੀ ਕੁਝ ਮੁੱਦਿਆਂ 'ਤੇ ਰੇੜਕਾ ਹੈ...
ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੀ ਏਅਰ ਇੰਡੀਆ ਹਵਾਈ ਕੰਪਨੀ ਦੀ ਉਡਾਣ 'ਚ ਆਈ ਖ਼ਰਾਬੀ, ਯਾਤਰੀ ਹੋਏ ਪ੍ਰੇਸ਼ਾਨ
. . .  1 day ago
ਰਾਜਾਸਾਂਸੀ, 19 ਅਕਤੂਬਰ (ਹੇਰ) - ਕੁਝ ਹੀ ਸਮਾਂ ਪਹਿਲਾਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਤੋਂ ਮੁਲਕ ਦੀ ਰਾਜਧਾਨੀ ਦਿੱਲੀ ਜਾਣ ਵਾਲੀ ਏਅਰ ਇੰਡੀਆ ਹਵਾਈ ਕੰਪਨੀ ਦੀ ਉਡਾਣ ਵਿਚ ਤਕਨੀਕੀ ਖ਼ਰਾਬੀ ਆ ਜਾਣ ਕਾਰਨ ਇਹ ਉਡਾਣ ਜਿੱਥੇ ਆਪਣੀ ਮੰਜ਼ਿਲ ਵੱਲ ਨੂੰ ਜਾਣ ਤੋਂ ਵਾਂਝੀ ਹੋਈ ਹੈ। ਉੱਥੇ...
ਚੀਨ ਦੀਆਂ ਸਰਹੱਦੀ ਗਤੀਵਿਧੀਆਂ ਭਾਰਤ ਲਈ ਬਣ ਰਹੀਆਂ ਚੁਣੌਤੀਆਂ - ਕਮਾਂਡਰ ਲੈਫ਼ਟੀਨੈਂਟ ਜਨਰਲ
. . .  1 day ago
ਨਵੀਂ ਦਿੱਲੀ, 19 ਅਕਤੂਬਰ - ਪੂਰਬੀ ਫ਼ੌਜ ਦੇ ਕਮਾਂਡਰ ਲੈਫ਼ਟੀਨੈਂਟ ਜਨਰਲ ਮਨੋਜ ਪਾਂਡੇ ਨੇ ਸਰਹੱਦ 'ਤੇ ਚੀਨ ਦੀ ਵੱਧ ਰਹੀਆਂ ਗਤੀਵਿਧੀਆਂ 'ਤੇ ਚਿੰਤਾਵਾਂ ਪ੍ਰਗਟ ਕੀਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੀ.ਐਲ.ਏ. ਦੇ ਰਣਨੀਤਕ ਮਾਡਲ ਪਿੰਡ ਦੀਆਂ ਸਰਹੱਦਾਂ ਕੋਲ ਆ ਗਏ ਹਨ, ਜੋ ਕਿ ਚਿੰਤਾ ਦੀ ਗੱਲ ਹੈ। ਇਸ ਦੇ...
ਸਿੰਘੂ ਬਾਰਡਰ ਕਤਲ ਮਾਮਲੇ 'ਚ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ 'ਤੇ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ
. . .  1 day ago
ਅੰਮ੍ਰਿਤਸਰ 19 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਜਗੀਰ ਕੌਰ ਨੇ ਕਿਹਾ ਹੈ ਸਿੰਘੂ ਬਾਰਡਰ ਵਿਖੇ ਵਾਪਰੀ ਬੇਅਦਬੀ ਉਪਰੰਤ ਕਤਲ ਦੀ ਘਟਨਾ ਬਾਰੇ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ...
ਯੂ.ਪੀ. ਚੋਣਾਂ 'ਚ ਕਾਂਗਰਸ 40 ਫ਼ੀਸਦੀ ਮਹਿਲਾਵਾਂ ਦੇਵੇਗੀ ਟਿਕਟ - ਪ੍ਰਿਅੰਕਾ ਗਾਂਧੀ
. . .  1 day ago
ਲਖਨਊ, 19 ਅਕਤੂਬਰ - ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਐਲਾਨ ਕੀਤਾ ਹੈ ਕਿ ਯੂ.ਪੀ. ਚੋਣਾਂ 'ਚ 40 ਫ਼ੀਸਦੀ ਟਿਕਟਾਂ ਮਹਿਲਾਵਾਂ ਨੂੰ ਦਿੱਤੀਆਂ ਜਾਣਗੀਆਂ...
ਉੱਤਰਾਖੰਡ 'ਚ ਭਾਰੀ ਮੀਂਹ, ਹੁਣ ਤੱਕ ਹੋਈਆਂ 16 ਮੌਤਾਂ
. . .  1 day ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ ਵਿਚ ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਵਾਪਰੀਆਂ ਘਟਨਾਵਾਂ ਦੇ ਚੱਲਦਿਆਂ 16 ਲੋਕਾਂ ਦੀ ਮੌਤ ਹੋ ਗਈ ਹੈ...
ਸਿਆਸੀ ਅਖਾੜਾ ਬਣ ਕੇ ਰਹਿ ਗਈ ਬੱਧਨੀ ਕਲਾਂ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ
. . .  1 day ago
ਬੱਧਨੀ ਕਲਾਂ, 19 ਅਕਤੂਬਰ (ਸੰਜੀਵ ਕੋਛੜ) - ਨਗਰ ਪੰਚਾਇਤ ਬੱਧਨੀ ਕਲਾਂ ਦੀ ਚੋਣ ਹੋਏ ਨੂੰ ਭਾਵੇਂ ਤਕਰੀਬਨ ਸਾਢੇ ਅੱਠ ਮਹੀਨੇ ਦਾ ਸਮਾਂ ਬੀਤ ਚੁੱਕਾ ਹੈ ਪਰ ਸਿਆਸੀ ਖਹਿਬਾਜ਼ੀ ਅਤੇ ਆਪਸੀ ਧੜੇਬੰਦੀ ਕਾਰਨ ਨਗਰ ਨਿਵਾਸੀਆਂ ਨੂੰ ਵਿਕਾਸ ਕੰਮਾਂ ਤੋਂ ਵਾਂਝੇ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅੱਜ ਉਸ...
ਸੁਖਬੀਰ ਬਾਦਲ ਵਲੋਂ ਲੁਧਿਆਣਾ 'ਚ ਰੋਡ ਸ਼ੋਅ
. . .  1 day ago
ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਆਪਣੇ ਉਮੀਦਵਾਰਾਂ ਦੇ ਹੱਕ ਦੇ ਵਿਚ ਚੋਣ ਪ੍ਰਚਾਰ ਕਰਨ...
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅਰੰਭ
. . .  1 day ago
ਅੰਮ੍ਰਿਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਅਰੰਭ ਹੋ ਗਈ ਹੈ। ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਵਿਚ ਹੋ ਰਹੀ ਇਸ ਇਕੱਤਰਤਾ ਵਿਚ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਜਨਰਲ...
ਕਾਕਾ ਰਣਦੀਪ ਸਿੰਘ ਨਾਭਾ ਨੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਨਾਲ ਕੀਤੀ ਮੁਲਾਕਾਤ, ਡੀ.ਏ.ਪੀ. 'ਤੇ ਦਿੱਤਾ ਭਰੋਸਾ
. . .  1 day ago
ਚੰਡੀਗੜ੍ਹ, 19 ਅਕਤੂਬਰ - ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿਚ ਆਗਾਮੀ ਬਿਜਾਈ ਦੇ ਸੀਜ਼ਨ ਲਈ ਪੰਜਾਬ 'ਚ ਡੀ.ਏ.ਪੀ. (ਡਿ-ਅਮੋਨੀਅਨਮ ਫਾਸਫੇਟ) ਦੀ ਘਾਟ ਨੂੰ ਪੂਰਾ ਕਰਨ ਦੇ ਸਬੰਧ 'ਚ ਅੱਜ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਕੱਤਕ ਸੰਮਤ 552

ਫਿਰੋਜ਼ਪੁਰ

ਦੋ ਟਰੱਕਾਂ ਦੀ ਭਿਆਨਕ ਟੱਕਰ 'ਚ ਦੋਵੇਂ ਚਾਲਕਾਂ ਦੀ ਮੌਤ-ਕਲੀਨਰ ਜ਼ਖਮੀ

ਫ਼ਿਰੋਜ਼ਪੁਰ/ਲੱਖੋ ਕੇ ਬਹਿਰਾਮ/ਮਮਦੋਟ, 27 ਅਕਤੂਬਰ (ਤਪਿੰਦਰ ਸਿੰਘ, ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਪੈਂਦੇ ਪਿੰਡ ਖਾਈ ਫੇਮੇ ਕੀ ਨਜ਼ਦੀਕ ਹੋਏ ਇਕ ਭਿਆਨਕ ਸੜਕ ਹਾਦਸੇ 'ਚ ਦੋਵਾਂ ਟਰੱਕਾਂ ਦੇ ਚਾਲਕਾਂ ਦੀ ਮੌਕੇ 'ਤੇ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਫ਼ਾਜ਼ਿਲਕਾ ਤੋਂ ਟਰੱਕ 'ਚ ਚੌਲ ਲੋਡ ਕਰਕੇ ਅੰਮਿ੍ਤਸਰ ਸਾਹਿਬ ਨੂੰ ਜਾ ਰਿਹਾ ਸੀ ਤਾਂ ਜਦੋਂ ਫ਼ਿਰੋਜ਼ਪੁਰ-ਫ਼ਾਜ਼ਿਲਕਾ ਹਾਈਵੇ ਮੁੱਖ ਮਾਰਗ 'ਤੇ ਸਥਿਤ ਓਵਰਬਿ੍ਜ ਦੇ ਕੋਲ ਪੁੱਜਾ ਤਾਂ ਫ਼ਿਰੋਜ਼ਪੁਰ ਦੀ ਸਾਇਡ ਤੋਂ ਆ ਰਹੇ ਟਰਾਲਾ ਨੰਬਰ ਆਰ.ਜੇ.18ਜੀ-0441 ਦੇ ਚਾਲਕ ਜੱਸਾ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪੰਜੇ ਕੇ ਮਮਦੋਟ ਨੂੰ ਅਚਾਨਕ ਨੀਂਦ ਆਉਣ ਦੇ ਕਾਰਨ ਉਸ ਨੇ ਓਵਰ ਸਾਈਡ ਲਿਆ ਕੇ ਹਰਪ੍ਰੀਤ ਸਿੰਘ ਹੈਪੀ ਦਾ ਟਰਾਲਾ ਨੰਬਰ ਆਰ.ਜੇ.07-ਜੇ.ਈ.-3010 ਸਾਹਮਣੇ ਤੋਂ ਜ਼ਬਰਦਸਤ ਟੱਕਰ ਮਾਰ ਦਿੱਤੀ | ਹਾਦਸੇ 'ਚ ਦੋਹਾਂ ਟਰੱਕਾਂ ਦੇ ਪਰਖਚੇ ਉੱਡ ਗਏ ਅਤੇ ਇਕ ਟਰੱਕ ਆਪਣਾ ਸੰਤੁਲਨ ਗਵਾ ਕੇ ਸੜਕ ਕਿਨਾਰੇ ਪਲਟ ਗਿਆ | ਇਸ ਹਾਦਸੇ 'ਚ ਦੋਵਾਂ ਦੇ ਚਾਲਕਾਂ ਦੀ ਮੌਤ ਹੋ ਗਈ ਅਤੇ ਹੈਪੀ ਦੇ ਨਾਲ ਮੌਜੂਦ ਕਲੀਂਡਰ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ | ਟਰੱਕ ਦੇ ਮਾਲਕ ਹਰਪ੍ਰੀਤ ਸਿੰਘ ਹੈਪੀ ਵਾਸੀ ਟਿਵਾਣਾ ਕਲਾਂ ਜਲਾਲਾਬਾਦ ਦਾ 14 ਦਿਨ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਵਿਆਹ ਦੇ ਚਾਅ ਵੀ ਹਾਲੇ ਤੱਕ ਪਰਿਵਾਰਕ ਮੈਂਬਰਾਂ ਦੇ ਪੂਰੇ ਨਹੀਂ ਹੋਏ ਸਨ ਅਤੇ ਅਚਾਨਕ ਕੁਦਰਤ ਦਾ ਭਾਣਾ ਵਾਪਰ ਗਿਆ | ਘਟਨਾ ਸਬੰਧੀ ਜਾਣਕਾਰੀ ਮਿਲਣ 'ਤੇ ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਦੋਵੇਂ ਲਾਸ਼ਾਂ ਨੂੰ ਕਬਜ਼ੇ 'ਚ ਲੈਣ ਤੋਂ ਬਾਅਦ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਮਾਮਲੇ ਸਬੰਧੀ ਕਰਵਾਈ ਕਰ ਰਹੇ ਥਾਣਾ ਸਦਰ ਫ਼ਿਰੋਜ਼ਪੁਰ ਦੇ ਏ.ਐੱਸ.ਆਈ. ਗੁਰਮੀਤ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਕਾਨੂੰਨ ਅਨੁਸਾਰ ਦੋਵਾਂ ਵਾਹਨਾਂ ਦੇ ਚਾਲਕਾਂ ਦੀਆਂ ਲਾਸ਼ਾਂ ਦਾ ਪੋਸਟਰਮਾਰਟ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਜਾਣਗੀਆਂ |
ਜਲਾਲਾਬਾਦ, (ਜਤਿੰਦਰ ਪਾਲ ਸਿੰਘ)-ਨੇੜਲੇ ਪਿੰਡ ਟਿਵਾਣਾ ਕਲਾਂ ਦੇ ਨਿਵਾਸੀ ਇਕ ਨੌਜਵਾਨ ਜੋ ਕਿ ਟਰੱਕ ਮਾਲਕ ਤੇ ਖ਼ੁਦ ਹੀ ਚਲਾਉਂਦਾ ਸੀ, ਦੀ ਖਾਈ ਫੇਮੇ ਕੇ ਦੇ ਕੋਲ ਦੂਸਰੇ ਟਰੱਕ ਦੇ ਨਾਲ ਹੋਈ ਆਹਮੋ-ਸਾਹਮਣੀ ਟੱਕਰ ਵਿਚ ਮੌਤ ਹੋਣ ਦਾ ਦੁਖਦਾਈ ਸਮਾਚਾਰ ਹੈ | ਇਸ ਹਾਦਸੇ ਵਿਚ ਕੰਡਕਟਰ ਵੀ ਸਖ਼ਤ ਜ਼ਖਮੀ ਹੋ ਗਿਆ ਅਤੇ ਦੂਸਰੇ ਟਰਾਲੇ ਦੇ ਡਰਾਈਵਰ ਦੀ ਵੀ ਹਾਦਸੇ ਵਿਚ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਟਿਵਾਣਾ ਕਲਾਂ ਦਾ ਵਾਸੀ ਹਰਪ੍ਰੀਤ ਸਿੰਘ ਹੈਪੀ ਜਿਸ ਦਾ ਲਗਭਗ 14 ਦਿਨ ਪਹਿਲਾਂ ਹੀ ਵਿਆਹ ਹੋਇਆ ਸੀ, ਆਪਣੇ ਟਰੱਕ 'ਤੇ ਫ਼ਾਜ਼ਿਲਕਾ ਤੋਂ ਚਾਵਲ ਲੈ ਕੇ ਸ਼੍ਰੀ ਅੰਮਿ੍ਤਸਰ ਸਾਹਿਬ ਜਾ ਰਿਹਾ ਸੀ ਅਤੇ ਪਿੰਡ ਖਾਈ ਫੇਮੇ ਕੇ ਦੇ ਕੋਲ ਸਾਹਮਣੇ ਤੋਂ ਆ ਰਹੇ ਟਰਾਲੇ ਦਾ ਡਰਾਈਵਰ ਜਸਵੰਤ ਸਿੰਘ ਜੱਸਾ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਪਿੰਡ ਪੰਜੇ ਕੇ ਉਤਾੜ ਤਹਿਸੀਲ ਮਮਦੋਟ ਸੌਾ ਗਿਆ ਅਤੇ ਟਰਾਲੇ ਨੇ ਸਿੱਧੀ ਟੱਕਰ ਮਾਰ ਦਿੱਤੀ | ਜਿਸ ਕਾਰਨ ਦੋਨੋਂ ਡਰਾਈਵਰਾਂ ਦੀ ਮੌਤ ਹੋ ਗਈ | ਟਰੱਕ ਦਾ ਕਲੀਂਡਰ ਵੀ ਗੰਭੀਰ ਜ਼ਖਮੀ ਹੋਣ ਕਰਕੇ ਸ਼੍ਰੀ ਮੁਕਤਸਰ ਸਾਹਿਬ ਦੇ ਪ੍ਰਾਈਵੇਟ ਹਸਪਤਾਲ ਵਿਚ ਜੇਰੇ ਇਲਾਜ ਹੈ | ਹਰਪ੍ਰੀਤ ਸਿੰਘ ਦੀ ਮੌਤ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ |

'ਚੇਤੰਨ ਭਾਰਤ,ਬਖ਼ਤਾਵਰ ਭਾਰਤ' ਤਹਿਤ ਚੇਤਨਤਾ ਜਾਗਰੂਕਤਾ ਹਫਤੇ ਦੀ ਕੀਤੀ ਸ਼ੁਰੂਆਤ

ਫ਼ਿਰੋਜ਼ਪੁਰ, 27 ਅਕਤੂਬਰ (ਤਪਿੰਦਰ ਸਿੰਘ)- ਮੰਡਲ ਰੇਲ ਪ੍ਰਬੰਧਕ ਦਫ਼ਤਰ ਫ਼ਿਰੋਜ਼ਪੁਰ ਵਿਖੇ“ਚੇਤਨਤਾ ਜਾਗਰੂਕਤਾ ਹਫ਼ਤੇ-2020 ਦੀ ਸ਼ੁਰੂਆਤ ਮੰਡਲ ਰੇਲ ਪ੍ਰਬੰਧਕ ਰਾਜੇਸ਼ ਅਗਰਵਾਲ ਵਲੋਂ ਸਤਿਅਨਿਸ਼ਠ ਦਾਅਵਾ ਦੀ ਸਹੁੰ ਲੈ ਕੇ ਕੀਤੀ ਗਈ ਜੋ 2 ਨਵੰਬਰ ਤੱਕ ਮਨਾਇਆ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਅੱਜ 5 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਹੋਏ ਰਿਪੋਰਟ- 79 ਲੋਕਾਂ ਨੇ ਕੋਰੋਨਾ ਨੂੰ ਦਿੱਤੀ ਮਾਤ

ਫ਼ਿਰੋਜ਼ਪੁਰ, 27 ਅਕਤੂਬਰ (ਤਪਿੰਦਰ ਸਿੰਘ)- ਜ਼ਿਲ੍ਹੇ ਵਿਚ ਮੰਗਲਵਾਰ ਨੂੰ 79 ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਕੁਲ 3972 ਵਿਅਕਤੀ ਇਸ ਵਾਇਰਸ ਤੋਂ ਤੰਦਰੁਸਤ ਹੋਏ ਹਨ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਦਿੰਦਿਆਂ ਦੱਸਿਆ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 27 ਅਕਤੂਬਰ (ਗੁਰਿੰਦਰ ਸਿੰਘ)- ਨਸ਼ੇੜੀਆਂ ਤੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਦਿਆਂ ਥਾਣਾ ਸਿਟੀ ਪੁਲਿਸ ਨੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਸਹਾਇਕ ...

ਪੂਰੀ ਖ਼ਬਰ »

ਮਾਮਲਾ 50 ਗ੍ਰਾਮ ਹੈਰੋਇਨ ਬਰਾਮਦਗੀ ਦਾ ਹੈਰੋਇਨ ਰੱਖਣ ਦੇ ਮਾਮਲੇ 'ਚ ਰੈਗੂਲਰ ਜ਼ਮਾਨਤ ਮਨਜ਼ੂਰ

ਫ਼ਿਰੋਜ਼ਪੁਰ, 27 ਅਕਤੂਬਰ (ਰਾਕੇਸ਼ ਚਾਵਲਾ)- ਹੈਰੋਇਨ ਰੱਖਣ ਦੇ ਮਾਮਲੇ 'ਚ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਨੇ ਮਨਜ਼ੂਰ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਘੱਲ ਖ਼ੁਰਦ ਪੁਲਿਸ ਵਲੋਂ ਮਿਤੀ 17 ਸਤੰਬਰ ਨੂੰ ਦਰਜ ਮਾਮਲੇ ਵਿਚ ...

ਪੂਰੀ ਖ਼ਬਰ »

ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਵਿਕਾਸ ਕਾਰਜ ਸ਼ੁਰੂ ਕਰਵਾਏ

ਜ਼ੀਰਾ, 27 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ)- ਇਲਾਕੇ ਦਾ ਵਿਕਾਸ ਕਰਵਾ ਕੇ ਹਲਕਾ ਜ਼ੀਰਾ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਵੱਖ-ਵੱਖ ਵਾਰਡਾਂ ਵਿਚ ਕਹੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਫ਼ਿਰੋਜ਼ਪੁਰ, 27 ਅਕਤੂਬਰ (ਤਪਿੰਦਰ ਸਿੰਘ)- ਪੁਲਿਸ ਥਾਣਾ ਘੱਲ ਖੁਰਦ ਅਧੀਨ ਪੈਂਦੇ ਪਿੰਡ ਢੀਂਡਸਾ ਜੀ.ਟੀ. ਰੋਡ 'ਤੇ ਵਾਪਰੇ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਸੂਚਨਾ ਹੈ | ਧੰਨਾ ਪੁੱਤਰ ਦਿਲਾਵਰ ਵਾਸੀ ਸੋਢੀ ਨਗਰ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਕਿ ਉਹ ...

ਪੂਰੀ ਖ਼ਬਰ »

ਮਾਮਲਾ : 21800 ਕਿੱਲੋ ਲਾਹਣ ਬਰਾਮਦਗੀ ਦਾ ਲਾਹਣ ਦਾ ਜ਼ਖ਼ੀਰਾ ਰੱਖਣ ਦੇ ਮਾਮਲੇ 'ਚ ਇਕ ਵਿਅਕਤੀ ਦੀ ਗਿ੍ਫ਼ਤਾਰੀ 'ਤੇ ਲਗਾਈ ਰੋਕ

ਫ਼ਿਰੋਜ਼ਪੁਰ, 27 ਅਕਤੂਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਵਿਚੋਂ ਥਾਣਾ ਸਦਰ ਪੁਲਿਸ ਨੂੰ ਅਦਾਲਤੀ ਝਟਕਾ ਮਿਲਿਆ ਹੈ, 21 ਹਜ਼ਾਰ 800 ਕਿੱਲੋ ਲਾਹਣ ਦੇ ਜ਼ਖੀਰੇ ਵਿਚ 21 ਮਹੀਨੇ ਤੋਂ ਲੋੜੀਂਦੇ ਇਕ ਵਿਅਕਤੀ ਦੀ ਗਿ੍ਫ਼ਤਾਰੀ 'ਤੇ ਰੋਕ ਲਗਾ ਕੇ ਕੋਰਟ ਨੇ ...

ਪੂਰੀ ਖ਼ਬਰ »

ਐਕਟਿਵਾ ਤੇ ਕਾਰ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਤ

ਫ਼ਿਰੋਜ਼ਪੁਰ, 27 ਅਕਤੂਬਰ (ਤਪਿੰਦਰ ਸਿੰਘ)- ਪਿੰਡ ਮਲਸੀਆਂ ਕਲਾਂ ਨਜ਼ਦੀਕ ਐਕਟਿਵਾ ਸਵਾਰ ਵਿਅਕਤੀ ਨੂੰ ਕਾਰ ਚਾਲਕ ਵਲੋਂ ਪਿੱਛੋਂ ਟੱਕਰ ਮਾਰ ਦੇਣ ਦੀ ਸੂਚਨਾ ਹੈ, ਜਿਸ ਦੌਰਾਨ ਐਕਟਿਵਾ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਥੋਮਸ ਪੁੱਤਰ ਅਬਦੁਲ ਮਸੀਹ ਵਾਸੀ ...

ਪੂਰੀ ਖ਼ਬਰ »

ਕੇਂਦਰੀ ਤਨਖ਼ਾਹ ਪੈਟਰਨ ਲਾਗੂ ਕਰਨ ਖ਼ਿਲਾਫ਼ ਬੀ.ਪੀ.ਈ.ਓ. ਨੂੰ ਸੌਾਪਿਆ ਮੰਗ-ਪੱਤਰ

ਫ਼ਿਰੋਜ਼ਪੁਰ, 27 ਅਕਤੂਬਰ (ਤਪਿੰਦਰ ਸਿੰਘ)- ਡੈਮੋਕੇ੍ਰਟਿਕ ਟੀਚਰ ਫ਼ਰੰਟ ਪੰਜਾਬ ਦੇ ਸੱਦੇ 'ਤੇ ਡੀ.ਟੀ.ਐਫ. ਬਲਾਕ ਘੱਲ ਖੁਰਦ-2 ਵਲੋਂ ਗੁਰਮੀਤ ਸਿੰਘ ਅਤੇ ਦੀਦਾਰ ਸਿੰਘ ਮੁੱਦਕੀ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੁਆਰਾ ਆਹਲੂਵਾਲੀਆ ਕਮੇਟੀ ਦੀਆਂ ਸਿਫ਼ਾਰਿਸ਼ਾਂ ਨੂੰ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਵਲੋਂ ਲਿਆਂਦੀ ਗਰਾਂਟ ਨੇ ਫ਼ਿਰੋਜ਼ਪੁਰ ਛਾਉਣੀ ਦੀ ਨੁਹਾਰ ਬਦਲੀ

ਫ਼ਿਰੋਜ਼ਪੁਰ, 27 ਅਕਤੂਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੇ ਵਿਕਾਸ ਪ੍ਰਤੀ ਸਮਰਪਿਤ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ ਦੇ ਅਣਥੱਕ ਯਤਨਾਂ ਨਾਲ ਪਿਛਲੇ ਕੁਝ ਸਮੇਂ ਵਿਚ ਫ਼ਿਰੋਜ਼ਪੁਰ ਛਾਉਣੀ ਦੇ ਸਮੁੱਚੇ ਵਿਕਾਸ ਲਈ 12 ਕਰੋੜ ਰੁਪਏ ਤੋਂ ਵੱਧ ...

ਪੂਰੀ ਖ਼ਬਰ »

ਸਾਹਿਤ ਸਭਾ ਜ਼ੀਰਾ ਨੇ ਲੈਕਚਰਾਰ ਨਰਿੰਦਰ ਸਿੰਘ ਦੀ ਪਲੇਠੀ ਕਿਤਾਬ 'ਚਾਨਣ ਕਣੀਆਂ' ਕੀਤੀ ਲੋਕ ਅਰਪਿਤ

ਜ਼ੀਰਾ, 27 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਸਾਹਿਤ ਸਭਾ ਜ਼ੀਰਾ ਵਲੋਂ ਬੀਤੇ ਕੱਲ੍ਹ ਸਥਾਨਕ ਜੀਵਨ ਮੱਲ ਸਕੂਲ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾ ਕੇ ਲੈਕਚਰਾਰ ਨਰਿੰਦਰ ਸਿੰਘ ਵਲੋਂ ਵੱਖ-ਵੱਖ ਵਿਸ਼ਿਆਂ ਸਬੰਧੀ ਲਿਖੀ ਗਈ ਪਲੇਠੀ ਕਿਤਾਬ 'ਚਾਨਣ ਕਣੀਆਂ' ਦੀ ਘੁੰਡ ਚੁਕਾਈ ...

ਪੂਰੀ ਖ਼ਬਰ »

ਔਰਤ ਦੀ ਕੁੱਟ ਮਾਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਖੂਈਆਂ ਸਰਵਰ, 27 ਅਕਤੂਬਰ (ਵਿਵੇਕ ਹੂੜੀਆ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਪਾਣੀ ਦੀ ਵਾਰੀ ਨੂੰ ਲੈ ਇਕ ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਕੁਝ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪ੍ਰਵੀਨ ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਐਕਟਿਵਾ ਚੋਰੀ

ਫ਼ਿਰੋਜ਼ਪੁਰ, 27 ਅਕਤੂਬਰ (ਗੁਰਿੰਦਰ ਸਿੰਘ)- ਚੋਰਾਂ ਨੇ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਇੱਛੇ ਵਾਲਾ ਰੋਡ ਸਥਿਤ ਸਿਟੀ ਇਨਕਲੇਵ 'ਚ ਘਰ ਦੇ ਬਾਹਰ ਖੜੀ ਐਕਟਿਵਾ ਚੋਰੀ ਕਰ ਲਈ | ਸਿਟੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਅਜੀਤ ਕੁਮਾਰ ਪੁੱਤਰ ਬਿਸ਼ਨ ਲਾਲ ਵਾਸੀ 41, ...

ਪੂਰੀ ਖ਼ਬਰ »

ਸਵ. ਕਮਲ ਸ਼ਰਮਾ ਦੀ ਪਹਿਲੀ ਬਰਸੀ ਮੌਕੇ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਫ਼ਿਰੋਜ਼ਪੁਰ, 27 ਅਕਤੂਬਰ (ਰਾਕੇਸ਼ ਚਾਵਲਾ)- ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸਵ: ਕਮਲ ਸ਼ਰਮਾ ਦੀ ਪਹਿਲੀ ਬਰਸੀ ਅੱਜ ਉਨ੍ਹਾਂ ਦੇ ਗ੍ਰਹਿ ਪ੍ਰੀਤ ਨਗਰ ਵਿਖੇ ਮਨਾਈ ਗਈ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਰਾਗੀ ਜਥੇ ਵਲੋਂ ਵੈਰਾਗਮਈ ਕੀਰਤਨ ...

ਪੂਰੀ ਖ਼ਬਰ »

ਲਾਡੀ ਗਹਿਰੀ ਨੇ ਸੁਣੀਆਂ ਮੁੱਦਕੀ ਦੇ ਲੋਕਾਂ ਦੀਆਂ ਮੁਸ਼ਕਿਲਾਂ

ਮੁੱਦਕੀ, 27 ਅਕਤੂਬਰ (ਭੁਪਿੰਦਰ ਸਿੰਘ)- ਸਥਾਨਕ ਨਗਰ ਪੰਚਾਇਤ ਦਫ਼ਤਰ ਵਿਚ ਕਾਂਗਰਸੀ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਹਲਕਾ ਵਿਧਾਇਕਾ ਬੀਬਾ ਸਤਿਕਾਰ ਕੌਰ ਗਹਿਰੀ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਸ. ਲਾਡੀ ਗਹਿਰੀ ਨੇ ਨਗਰ ...

ਪੂਰੀ ਖ਼ਬਰ »

ਕੇਂਦਰ ਵਲੋਂ ਮਾਲ ਗੱਡੀਆਂ ਰੋਕਣਾ ਮੰਦਭਾਗਾ- ਕਟਾਰੀਆ

ਮੁੱਦਕੀ, 27 ਅਕਤੂਬਰ (ਭੁਪਿੰਦਰ ਸਿੰਘ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪੰਜਾਬ ਵਿਚ ਮਾਲ ਗੱਡੀਆਂ ਨਾ ਚਲਾਉਣ ਦਾ ਫ਼ੈਸਲਾ ਮੰਦਭਾਗਾ ਹੈ, ਜੋ ਸੂਬੇ ਦੇ ਅਰਥਚਾਰੇ ਨੂੰ ਤਬਾਹ ਕਰ ਸਕਦਾ ਹੈ, ਜਿਸ ਨਾਲ ਵਪਾਰ ਅਤੇ ਪੂਰੇ ਉਦਯੋਗ ਜਗਤ ਨੂੰ ਸੱਟ ਲੱਗੇਗੀ ਅਤੇ ਖੇਤੀਬਾੜੀ ਵੀ ...

ਪੂਰੀ ਖ਼ਬਰ »

ਡਾਕ ਵਿਭਾਗ ਦੇ ਸਟਾਫ਼ ਨੇ ਭਿ੍ਸ਼ਟਾਚਾਰ ਨਾ ਕਰਨ ਸਬੰਧੀ ਲਿਆ ਪ੍ਰਣ

ਫ਼ਿਰੋਜ਼ਪੁਰ, 27 ਅਕਤੂਬਰ (ਤਪਿੰਦਰ ਸਿੰਘ)- ਸਰਕਾਰ ਦੀਆਂ ਹਦਾਇਤਾਂ ਅਨੁਸਾਰ 27 ਅਕਤੂਬਰ ਤੋਂ 2 ਨਵੰਬਰ ਤੱਕ ਭਿ੍ਸ਼ਟਾਚਾਰ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਡਾਕ ਵਿਭਾਗ ਆਰ.ਐਮ.ਐੱਸ. ਫ਼ਿਰੋਜ਼ਪੁਰ ਦੇ ਸਟਾਫ਼ ...

ਪੂਰੀ ਖ਼ਬਰ »

ਸਿੱਖ ਕੌਮ 'ਚ ਛਿੜੀ ਭਰਾ ਮਾਰੂ ਜੰਗ ਕੌਮ ਦੇ ਹਿੱਤ 'ਚ ਨਹੀਂ- ਫੈਡਰੇਸ਼ਨ ਮਹਿਤਾ

ਫ਼ਿਰੋਜ਼ਪੁਰ, 27 ਅਕਤੂਬਰ (ਗੁਰਿੰਦਰ ਸਿੰਘ)- ਪਾਵਨ ਸਰੂਪਾਂ ਦੇ ਗੁੰਮ ਹੋਣ 'ਤੇ ਪੈਦਾ ਹੋਈ ਸਥਿਤੀ 'ਤੇ ਕੁਝ ਧਾਰਮਿਕ ਜਥੇਬੰਦੀਆਂ ਵਲੋਂ ਅੰਦੋਲਨ ਦਾ ਰਾਹ ਅਖ਼ਤਿਆਰ ਕਰਨ ਤੇ ਉਸ ਰੋਹ ਨੂੰ ਦਬਾਉਣ ਹਿੱਤ ਵਰਤੀ ਸਖ਼ਤੀ 'ਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਜਿੱਥੇ ਇਸ ਗੱਲ ...

ਪੂਰੀ ਖ਼ਬਰ »

ਸਰਕਾਰ ਦੇ ਨਾਂਹ-ਪੱਖੀ ਰਵੱਈਏ ਖ਼ਿਲਾਫ਼ ਕਾਲੀ ਦੀਵਾਲੀ ਮਨਾਉਣਗੇ ਜਲ ਸਪਲਾਈ ਕਾਮੇ

ਫ਼ਿਰੋਜ਼ਪੁਰ, 27 ਅਕਤੂਬਰ (ਤਪਿੰਦਰ ਸਿੰਘ)- ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਵਲੋਂ ਵਰਕਰਾਂ ਨੂੰ ਤਨਖ਼ਾਹਾਂ ਨਾ ਮਿਲਣ ਦੇ ਮੁੱਦੇ ਨੂੰ ਲੈ ਕੇ ਹੰਗਾਮੀ ਮੀਟਿੰਗ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਪਿਆਰੇਆਨਾ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਭਾਕਿਯੂ ਰਾਜੇਵਾਲ ਦੀ ਬਲਾਕ ਪੱਧਰੀ ਮੀਟਿੰਗ

ਮੱਲਾਂਵਾਲਾ, 27 ਅਕਤੂਬਰ (ਗੁਰਦੇਵ ਸਿੰਘ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਮੱਲਾਂਵਾਲਾ ਦੀ ਮੀਟਿੰਗ ਇੱਥੇ ਮੀਤ ਪ੍ਰਧਾਨ ਮਲਕੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮਨਮੋਹਨ ਸਿੰਘ ਸਕੱਤਰ ਪੰਜਾਬ, ਹਰਬੰਸ ਸਿੰਘ ਕੌੜਾ ਜ਼ਿਲ੍ਹਾ ਪ੍ਰਧਾਨ, ...

ਪੂਰੀ ਖ਼ਬਰ »

...ਤੇ ਜਦੋਂ ਸਟੋਰ ਗਰੇਜ ਈਵਿੰਗ 'ਚ ਵਿਦਿਆਰਥੀਆਂ ਨੇ ਸੋਲਰ ਸਿਸਟਮ ਤੇ ਹਾਈਟੈੱਕ ਦੂਰਬੀਨ ਰਾਹੀਂ ਪੁਲਾੜ ਦੇ ਗ੍ਰਹਿ ਵੇਖੇ

ਫ਼ਿਰੋਜ਼ਪੁਰ, 27 ਅਕਤੂਬਰ (ਤਪਿੰਦਰ ਸਿੰਘ)-ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੇ ਵਿਗਿਆਨੀਆਂ ਦੀ ਸਹਾਇਤਾ ਨਾਲ ਸੌਰ ਮੰਡਲ ਅਤੇ ਪੁਲਾੜ ਬਾਰੇ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦੇਣ ਲਈ ਬੀਤੇ ਦਿਨੀਂ ਸਟੋਰ ਗਰੇਜ ਈਵਿੰਗ ਪ੍ਰੋਗਰਾਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਡਾ: ਦਰਬਾਰਾ ਸਿੰਘ ਭੁੱਲਰ ਨੇ ਸੰਭਾਲਿਆ ਜ਼ਿਲ੍ਹਾ ਆਯੁਰਵੈਦਿਕ ਅਫ਼ਸਰ ਦਾ ਕਾਰਜ ਭਾਰ

ਫ਼ਿਰੋਜ਼ਪੁਰ, 27 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਵਜੋਂ ਡਾ: ਦਰਬਾਰਾ ਸਿੰਘ ਭੁੱਲਰ ਨੇ ਅੱਜ ਕਾਰਜ ਭਾਰ ਸੰਭਾਲ ਲਿਆ ਹੈ, ਜਿਨ੍ਹਾਂ ਦਾ ਦਫ਼ਤਰੀ ਤੇ ਫ਼ੀਲਡ ਸਟਾਫ਼ ਵਲੋਂ ਸਵਾਗਤ ਕੀਤਾ ਗਿਆ | ਉਨ੍ਹਾਂ ਨੇ ਸਾਥੀ ਡਾਕਟਰਾਂ ...

ਪੂਰੀ ਖ਼ਬਰ »

ਆਨਲਾਈਨ ਕੁਇਜ ਮੁਕਾਬਲੇ ਕਰਵਾਏ ਗਏ

ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)-ਮੁੱਖ ਚੋਣ ਅਫ਼ਸਰ ਪੰਜਾਬ ਅਤੇ ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗਾਂਧੀ ਜਯੰਤੀ ਮੌਕੇ ਮੁਲਤਵੀ ਕੀਤੇ ਗਏ ਆਨਲਾਈਨ ਕੁਇਜ਼ ਮੁਕਾਬਲੇ ਪੰਜਾਬ ਭਰ ਵਿਚ ਕਰਵਾਏ ਗਏ | ਤਹਿਸੀਲਦਾਰ ਚੋਣਾਂ ...

ਪੂਰੀ ਖ਼ਬਰ »

ਗਾਇਕ ਕਮਲ ਦ੍ਰਾਵਿੜ ਦੇ ਭਜਨ 'ਦੁੱਖ ਕੱਟ ਜਾਤੇ' ਦਾ ਪੋਸਟਰ ਲਾਡੀ ਗਹਿਰੀ ਨੇ ਕੀਤਾ ਰਿਲੀਜ਼

ਫ਼ਿਰੋਜ਼ਪੁਰ, 27 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਦੇ ਨੌਜਵਾਨ ਗਾਇਕ ਕਮਲ ਦ੍ਰਾਵਿੜ ਵਲੋਂ ਸ਼ਿ੍ਸ਼ਟੀਕਰਤਾ ਵਾਲਮੀਕਿ ਪ੍ਰਗਟ ਦਿਵਸ ਦੇ ਸਬੰਧ 'ਚ ਕੱਢੇ ਗਏ ਭਜਨ 'ਦੱੁਖ ਕੱਟ ਜਾਤੇ' ਦਾ ਪੋਸਟਰ ਅੱਜ ਜਸਮੇਲ ਸਿੰਘ ਲਾਡੀ ਗਹਿਰੀ ਮੈਂਬਰ ਜ਼ਿਲ੍ਹਾ ...

ਪੂਰੀ ਖ਼ਬਰ »

ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ-ਤੰਦਰੁਸਤ ਹੋਏ 79 ਮਰੀਜ਼ਾਂ ਨੂੰ ਮਿਲੀ ਛੁੱਟੀ

ਫ਼ਿਰੋਜਪੁਰ, 27 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਸ਼ੱਕੀ ਵਿਅਕਤੀਆਂ ਦੇ ਲਏ ਜਾ ਰਹੇ ਟੈੱਸਟਾਂ ਦੌਰਾਨ ਅੱਜ ਹੋਰ 5 ਜਣਿਆਂ ਦੀ ਰਿਪੋਰਟ ਪਾਜ਼ੀਟਿਵ ਆਉਣ ਦੀ ਖ਼ਬਰ ਹੈ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਨੂੰ ਉਜਾੜਨ ਵੱਲ ਭਾਜਪਾ ਹਰ ਨਵੀਂ ਪੁਲਾਂਘ ਪੁੱਟ ਰਹੀ ਹੈ-ਅਕਾਲੀ ਆਗੂ

ਫ਼ਿਰੋਜ਼ਪੁਰ, 27 ਅਕਤੂਬਰ (ਗੁਰਿੰਦਰ ਸਿੰਘ)- ਪੰਜਾਬ ਦੀ ਖ਼ੁਸ਼ਹਾਲੀ ਨੂੰ ਵੇਖ ਦਿੱਲੀ ਬੈਠੇ ਭਾਜਪਾ ਆਗੂਆਂ ਦੀ ਮਾਨਸਿਕਤਾ ਪੰਜਾਬ ਨੂੰ ਉਜਾੜਨ ਵੱਲ ਹਰ ਨਵੀਂ ਪੁਲਾਂਘ ਪੁੱਟ ਰਹੀ ਹੈ, ਜਿਸ ਦਾ ਜਵਾਬ ਪੰਜਾਬੀ ਹਿੱਕ ਡਾਹ ਕੇ ਦੇਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਅਕਾਲੀ ਦਲ ਦੇ ਸਥਾਪਨਾ ਦਿਵਸ ਨੂੰ ਲੈ ਕੇ ਸੇਖੋਂ ਨੇ ਵਰਕਰਾਂ ਨਾਲ ਕੀਤੀ ਮੀਟਿੰਗ

ਗੋਲੂ ਕਾ ਮੋੜ/ਗੁਰੂਹਰਸਹਾਏ, 27 ਅਕਤੂਬਰ (ਪੁਪਨੇਜਾ, ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਗੌਰਵਮਈ ਇਤਿਹਾਸ ਨੂੰ ਮਨਾਉਣ ਲਈ ਨਵੰਬਰ-ਦਸੰਬਰ ਮਹੀਨੇ ਵਿਚ ਕਰਵਾਏ ਜਾ ਰਹੇ ਸਮਾਗਮਾਂ ਸਬੰਧੀ ਅਕਾਲੀ ਦਲ ਦੇ ਜ਼ਿਲ੍ਹਾ ਅਬਜ਼ਰਵਰ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਵਲੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX