ਤਾਜਾ ਖ਼ਬਰਾਂ


ਮਹਿਲਾ ਮੁੱਕੇਬਾਜ਼ ਮੈਰੀਕਾਮ ਦਾ ਜਿੱਤ ਤੋਂ ਆਗਾਜ਼, ਮਹਿਲਾ ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਨੇ ਵੀ ਜਿੱਤਿਆ ਆਪਣਾ ਮੁਕਾਬਲਾ
. . .  17 minutes ago
ਟੋਕੀਓ, 25 ਜੁਲਾਈ - ਟੋਕੀਓ ਉਲੰਪਿਕ 'ਚ ਭਾਰਤੀ ਮਹਿਲਾ ਮੁੱਕੇਬਾਜ਼ ਐਮ.ਸੀ. ਮੈਰੀਕਾਮ ਨੇ ਮਹਿਲਾ ਫਲਾਈਵੇਟ (48-51 ਕਿਲੋਗ੍ਰਾਮ) ਵਰਗ ਦੀ ਸ਼ੁਰੂਆਤੀ ਗੇੜ ਵਿਚ ਡੋਮੀਨਿਕਨ ਗਣਰਾਜ ਦੀ ਮਿਗੂਐਲੀਨਾ ਹਨਾਰਡੇਜ਼ ਗਰਸੀਆ ਨੂੰ ਹਰਾ ਦਿੱਤਾ ਹੈ। ਉੱਥੇ ਹੀ, ਮਹਿਲਾ ਸਿੰਗਲਜ਼ ਟੇਬਲ ਟੈਨਿਸ ਮੁਕਾਬਲੇ...
ਕਤਲ ਕੀਤੀਆਂ ਪ੍ਰਵਾਸੀ ਮਜ਼ਦੂਰ ਪਿਉ-ਪੁੱਤ ਦੀਆਂ ਲਾਸ਼ਾਂ ਖੂਹ 'ਚੋਂ ਬਰਾਮਦ
. . .  42 minutes ago
ਨੂਰਮਹਿਲ, 25 ਜੁਲਾਈ (ਜਸਵਿੰਦਰ ਸਿੰਘ ਲਾਂਬਾ) - ਜ਼ਿਲ੍ਹਾ ਜਲੰਧਰ ਦੇ ਕਸਬਾ ਨੂਰਮਹਿਲ ਦੇ ਪਿੰਡ ਚੀਮਾ ਕਲਾਂ ਵਿਖੇ ਖੂਹ ਵਿਚੋਂ ਕਤਲ ਕੀਤੀਆਂ ਪ੍ਰਵਾਸੀ ਮਜ਼ਦੂਰ ਪਿਉ-ਪੁੱਤ ਦੀਆਂ ਲਾਸ਼ਾਂ...
ਕਾਂਗਰਸ ਸਰਕਾਰ ਨਾਕਾਮੀਆਂ ਲੁਕਾਉਣ ਲਈ ਕਰ ਰਹੀ ਹੈ ਡਰਾਮੇਬਾਜ਼ੀ - ਅਸ਼ਵਨੀ ਸ਼ਰਮਾ
. . .  59 minutes ago
ਲੁਧਿਆਣਾ, 25 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਕਾਂਗਰਸ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਡਰਾਮੇਬਾਜ਼ੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਮੇਂ ਕਾਂਗਰਸ ਵਿਚ ਚੱਲ ਰਹੇ ਘਟਨਾਕ੍ਰਮ ਸਿਰਫ਼ ਲੋਕਾਂ ਦਾ ਧਿਆਨ ਨਾਕਾਮੀਆਂ...
ਦਾਦੇ ਨੇ ਪੋਤੇ ਅਤੇ ਉਸ ਦੇ ਪਰਿਵਾਰ 'ਤੇ ਪੈਟਰੋਲ ਛਿੜਕ ਕੇ ਲਗਾਈ ਅੱਗ
. . .  about 1 hour ago
ਅਬੋਹਰ, 25 ਜੁਲਾਈ (ਕੁਲਦੀਪ ਸਿੰਘ ਸੰਧੂ) - ਸਥਾਨਕ ਚੰਡੀਗੜ੍ਹ ਮੁਹੱਲੇ 'ਚ ਇਕ ਦਾਦੇ ਨੇ ਘਰ ਦੀ ਜਗ੍ਹਾ ਦੀ ਵੰਡ ਨੂੰ ਲੈ ਕੇ ਆਪਣੇ ਪੋਤਰੇ ਅਤੇ ਉਸ ਦੇ ਪਰਿਵਾਰ ਉੱਪਰ ਪੈਟਰੋਲ ਛਿੜਕ ਕੇ ਅੱਗ ਲਗਾ ਦਿੱਤੀ। ਸਿੱਟੇ ਵਜੋਂ ਪੋਤਰਾ ਬੁਰੀ ਤਰ੍ਹਾਂ ਝੁਲਸ ਗਿਆ। ਜਦੋਂ ਕਿ ਉਸ ਦੀ ਪਤਨੀ ਅਤੇ ਇਕ ਸਾਲ ਦੀ ਮਾਸੂਮ...
ਤਿੰਨ ਜਥੇਬੰਦੀਆਂ ਵਲੋਂ ਪ੍ਰਧਾਨ ਮੰਤਰੀ ਖ਼ਿਲਾਫ਼ ਝੰਡਾ ਮਾਰਚ
. . .  about 1 hour ago
ਚੋਗਾਵਾਂ, 25 ਜੁਲਾਈ (ਗੁਰਬਿੰਦਰ ਸਿੰਘ ਬਾਗ਼ੀ) - ਕੁਲ ਹਿੰਦ ਕਿਸਾਨ ਸਭਾ, ਕੁਲਹਿੰਦ ਖੇਤ ਮਜ਼ਦੂਰ ਸਭਾ ਯੂਨੀਅਨ ਤੇ ਸੀਟੂ ਦੇ ਸਾਂਝੇ ਕੌਮੀ ਸੱਦੇ ਉੱਪਰ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਚੋਗਾਵਾਂ ਤੋਂ ਜੋਗਾ ਸਿੰਘ ਜ਼ਿਲ੍ਹਾ ਪ੍ਰਧਾਨ, ਜਸਬੀਰ ਸਿੰਘ ਝਬਾਲ, ਤਰਸੇਮ ਸਿੰਘ ਟਪਿਆਲਾ, ਸੁਖਦੇਵ ਸਿੰਘ ਬਰੀਕੀ, ਕਿਸਾਨ...
ਜੇ ਸਮਝਦੇ ਦੇਸ਼ ਦੀ 'ਮਨ ਕੀ ਬਾਤ' , ਅਜਿਹੇ ਨਾ ਹੁੰਦੇ ਟੀਕਾਕਰਨ ਦੇ ਹਾਲਾਤ - ਰਾਹੁਲ ਦਾ ਮੋਦੀ ਖ਼ਿਲਾਫ਼ ਤਿੱਖਾ ਤਨਜ਼
. . .  about 1 hour ago
ਨਵੀਂ ਦਿੱਲੀ, 25 ਜੁਲਾਈ - ਦੇਸ਼ ਵਿਚ ਕੋਰੋਨਾ ਵੈਕਸੀਨ ਦੀ ਕਿੱਲਤ ਵਿਚਕਾਰ ਬਹੁਤ ਸਾਰੇ ਵੈਕਸੀਨ ਕੇਂਦਰ ਬੰਦ ਹੋ ਗਏ ਹਨ। ਅੱਜ ਪ੍ਰਧਾਨ ਮੰਤਰੀ ਮੋਦੀ ਦੀ 'ਮਨ ਕੀ ਬਾਤ' ਦੇ ਰੇਡੀਓ ਪ੍ਰੋਗਰਾਮ ਤੋਂ ਬਾਅਦ ਕਾਂਗਰਸ ਲੀਡਰ...
ਹੰਗਰੀ 'ਚ ਆਯੋਜਿਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਭਾਰਤ ਦੀ ਪ੍ਰਿਆ ਮਲਿਕ ਨੇ ਜਿੱਤਿਆ ਸੋਨ ਤਗਮਾ
. . .  about 2 hours ago
ਨਵੀਂ ਦਿੱਲੀ, 25 ਜੁਲਾਈ - ਭਾਰਤੀ ਮਹਿਲਾ ਪਹਿਲਵਾਨ ਪ੍ਰਿਆ ਮਲਿਕ ਨੇ ਅੰਤਰਰਾਸ਼ਟਰੀ ਪੱਧਰ 'ਤੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਹੰਗਰੀ ਵਿਚ ਆਯੋਜਿਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿਚ ਸੋਨ...
'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਮੋਦੀ ਦੇ ਕੁਝ ਵਿਸ਼ੇਸ਼ ਕਥਨ
. . .  about 2 hours ago
'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਮੋਦੀ ਦੇ ਕੁਝ ਵਿਸ਼ੇਸ਼ ਕਥਨ...
ਅੰਮ੍ਰਿਤਸਰ 'ਚ ਪਿਆ ਭਾਰੀ ਮੀਂਹ
. . .  about 2 hours ago
ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ) - ਅੰਮ੍ਰਿਤਸਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਭਾਰੀ ਮੀਂਹ ਪੈਣ ਨਾਲ ਜਲਥਲ ਹੋ...
ਲੰਗਾਹ ਵਲੋਂ ਲਗਾਤਾਰ ਖਿਮਾ ਯਾਚਨਾ ਦੀ ਅਰਦਾਸ
. . .  about 2 hours ago
ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ) - ਸਾਬਕਾ ਮੰਤਰੀ ਪੰਜਾਬ ਸੁੱਚਾ ਸਿੰਘ ਲੰਗਾਹ ਵਲੋਂ ਲਗਾਤਾਰ 101 ਦਿਨ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਸੁਖਮਨੀ ਸਾਹਿਬ ਦੇ ਪਾਠ ਕੀਤੇ ਅਤੇ ਖਿਮਾ...
ਪੁਰਾਣੀ ਰੰਜਸ਼ ਤਹਿਤ ਕਿਸਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  about 2 hours ago
ਫ਼ਾਜ਼ਿਲਕਾ, 25 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਾਮਲਵਾਲਾ ਵਿਚ ਪੁਰਾਣੀ ਰੰਜਸ਼ ਨੂੰ ਲੈ ਕੇ ਇਕ ਕਿਸਾਨ ਦੀ ਹੱਤਿਆ ਕਰ ਦਿੱਤੇ ਜਾਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਪੁਸ਼ਪਿੰਦਰ ਸਿੰਘ ਆਪਣੇ ਘਰ ਵਿਚ ਸੀ, ਇਸ ਦੌਰਾਨ ਉਸ ਦੇ ਪਿੰਡ ਦੇ ਜਸਵਿੰਦਰ ਸਿੰਘ ਨੇ ਪੁਰਾਣੀ ਰੰਜਸ਼...
ਮਨ ਕੀ ਬਾਤ : ਸਿੰਗਾਪੁਰ 'ਚ ਗੁਰਦੁਆਰੇ ਤੇ ਸਿੱਖ ਸਮੂਹ ਦਾ ਮੋਦੀ ਨੇ ਕੀਤਾ ਜ਼ਿਕਰ, ਸਿੰਗਾਪੁਰ ਦੇ ਪ੍ਰਧਾਨ ਮੰਤਰੀ ਪੱਗ ਬੰਨ੍ਹ ਕੇ ਗੁਰਦੁਆਰਾ ਸਾਹਿਬ ਪੁੱਜੇ ਸਨ -ਮੋਦੀ
. . .  about 3 hours ago
ਮਨ ਕੀ ਬਾਤ : ਮਨੀਪੁਰ ਦੇ ਉਖਰਲ 'ਚ ਸੇਬ ਦੀ ਖੇਤੀ ਵੱਧ ਫੁਲ ਰਹੀ ਹੈ, ਕਿਸਾਨਾਂ ਨੂੰ ਮਿਲ ਰਿਹਾ ਲਾਭ - ਮੋਦੀ
. . .  about 3 hours ago
ਮਨ ਕੀ ਬਾਤ ਪ੍ਰੋਗਰਾਮ ਰਾਹੀਂ ਨੌਜਵਾਨਾਂ ਦੇ ਮਨ ਨੂੰ ਜਾਣਨ ਦਾ ਮਿਲਦਾ ਹੈ ਮੌਕਾ - ਮੋਦੀ
. . .  about 3 hours ago
ਮਨ ਕੀ ਬਾਤ : ਖਾਦੀ ਖ਼ਰੀਦਣਾ ਹੈ ਜਨਸੇਵਾ, ਸਥਾਨਕ ਬੁਣਕਰਾਂ ਨੂੰ ਲਾਭ ਮਿਲਦਾ ਹੈ- ਮੋਦੀ
. . .  about 3 hours ago
ਮਨ ਕੀ ਬਾਤ : ਦੇਸ਼ ਦੇ ਵਿਕਾਸ ਲਈ ਇੱਕਜੁੱਟ ਹੋਵੋ, ਬੁਣਕਰਾਂ ਦਾ ਸਮਰਥਨ ਕਰੋ - ਮੋਦੀ
. . .  about 3 hours ago
ਮਨ ਕੀ ਬਾਤ : 15 ਅਗਸਤ ਨੂੰ ਵੱਧ ਤੋਂ ਵੱਧ ਲੋਕ ਰਾਸ਼ਟਰਗਾਨ ਗਾਉਣ - ਮੋਦੀ
. . .  about 3 hours ago
ਮਨ ਕੀ ਬਾਤ : ਅੰਮ੍ਰਿਤ ਮਹਾਂਉਤਸਵ 'ਚ ਹਿੱਸਾ ਲਿਆ ਜਾਵੇ, ਸੁਤੰਤਰਤਾ ਸੈਨਾਨੀਆਂ ਨੂੰ ਯਾਦ ਕੀਤਾ ਜਾਵੇ - ਮੋਦੀ
. . .  about 3 hours ago
ਮਨ ਕੀ ਬਾਤ : ਕਾਰਗਿਲ ਦੇ ਵੀਰਾਂ ਨੂੰ ਨਮਸਕਾਰ ਕੀਤਾ ਜਾਵੇ, ਜਵਾਨਾਂ ਦੀ ਬਹਾਦਰੀ ਦੀਆਂ ਕਹਾਣੀਆਂ ਪੜ੍ਹੀਆਂ ਜਾਣ - ਮੋਦੀ
. . .  about 3 hours ago
ਮਨ ਕੀ ਬਾਤ : ਦੇਸ਼ ਭਗਤੀ ਦੀ ਭਾਵਨਾ ਸਾਨੂੰ ਜੋੜਦੀ ਹੈ, ਖਿਡਾਰੀਆਂ ਦਾ ਹੌਸਲਾ ਵਧਾਉਣ ਜ਼ਰੂਰੀ - ਮੋਦੀ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਵਲੋਂ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 3 hours ago
ਟੋਕੀਓ ਉਲੰਪਿਕ 'ਚ ਸਾਨੀਆ ਮਿਰਜ਼ਾ ਤੇ ਅੰਕਿਤਾ ਰੈਨਾ ਦੀ ਜੋੜੀ ਨੇ ਕੀਤਾ ਨਿਰਾਸ਼
. . .  about 3 hours ago
ਟੋਕੀਓ, 25 ਜੁਲਾਈ - ਟੋਕੀਓ ਉਲੰਪਿਕ ਟੈਨਿਸ ਦੇ ਮਹਿਲਾ ਡਬਲਜ਼ ਮੁਕਾਬਲੇ ਵਿਚ ਭਾਰਤ ਦੀ ਸਾਨੀਆ ਮਿਰਜ਼ਾ ਤੇ ਅੰਕਿਤਾ ਰੈਨਾ ਦੀ ਜੋੜੀ ਦਾ ਸਫ਼ਰ ਪਹਿਲੇ ਮੈਚ ਤੋਂ ਬਾਅਦ ਖ਼ਤਮ ਹੋ ਗਿਆ ਹੈ। ਯੁਕਰੇਨ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਆਏ 39 ਹਜ਼ਾਰ 972 ਕੋਰੋਨਾ ਕੇਸ
. . .  about 4 hours ago
ਨਵੀਂ ਦਿੱਲੀ, 25 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 39 ਹਜ਼ਾਰ 972 ਕੋਵਿਡ19 ਦੇ ਮਾਮਲੇ ਦਰਜ ਹੋਏ ਹਨ। ਇਸ ਦੌਰਾਨ 535 ਮਰੀਜ਼ਾਂ ਦੀ ਮੌਤ...
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 5 hours ago
ਸ੍ਰੀਨਗਰ, 25 ਜੁਲਾਈ - ਜੰਮੂ ਕਸ਼ਮੀਰ ਦੇ ਕੁਲਗਾਮ ਵਿਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਸ ਮੁੱਠਭੇੜ ਵਿਚ ਇਕ ਅੱਤਵਾਦੀ...
ਅੱਜ 11ਵਜੇ ਫਿਰ ਹੋਵੇਗੀ ਮੋਦੀ ਕੇ 'ਮਨ ਕੀ ਬਾਤ'
. . .  about 6 hours ago
ਨਵੀਂ ਦਿੱਲੀ, 25 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਹੋਣਗੇ। ਇਹ 'ਮਨ ਕੀ ਬਾਤ' ਦਾ 79ਵਾਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਕੱਤਕ ਸੰਮਤ 552

ਖੰਨਾ / ਸਮਰਾਲਾ

ਪਿੰਡ ਘੁੰਗਰਾਲੀ 'ਚ ਮਸਜਿਦ ਢਾਹੁਣ ਵਾਲੇ 2 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ

ਬੀਜਾ, 27 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)- ਨਜ਼ਦੀਕੀ ਪਿੰਡ ਘੁੰਗਰਾਲੀ ਰਾਜਪੂਤਾਂ 'ਚ ਬੀਤੇ ਦਿਨੀਂ ਪਿੰਡ ਦੇ 2 ਵਿਅਕਤੀਆਂ ਵਲੋਂ ਪ੍ਰਾਚੀਨ ਮਸਜਿਦ ਨੂੰ ਜੇ.ਸੀ.ਬੀ. ਮਸ਼ੀਨ ਨਾਲ ਢਾਹੇ ਜਾਣ ਤੋਂ ਬਾਅਦ ਵੀ ਜਦੋਂ ਕੋਈ ਕਾਰਵਾਈ ਨਹੀਂ ਹੋਈ ਤਾਂ ਇਸ ਦੁਖਦ ਘਟਨਾ ਦੀ ਖ਼ਬਰ ਪਿੰਡ ਦੇ ਕੁਝ ਵਿਅਕਤੀਆਂ ਤੇ ਸਿੱਖ ਭਰਾਵਾਂ ਵਲੋਂ ਲੁਧਿਆਣਾ ਜਾਮਾ ਮਸਜਿਦ ਦੇ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਨੂੰ ਦਿੱਤੀ ਗਈ ਜਿਸ ਦੇ ਬਾਅਦ ਤੁਰੰਤ ਸ਼ਾਹੀ ਇਮਾਮ ਨੇ ਖੰਨਾ ਦੇ ਐੱਸ.ਐੱਸ.ਪੀ. ਹਰਪ੍ਰੀਤ ਸਿੰਘ ਨਾਲ ਸੰਪਰਕ ਕੀਤਾ ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਹਰਕਤ 'ਚ ਆਇਆ ਅਤੇ ਦੇਰ ਰਾਤ ਦੋਸ਼ੀ ਸੁਰਜੀਤ ਸਿੰਘ ਤੇ ਜਗਦੀਸ਼ ਸਿੰਘ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ | ਇਸ ਦੌਰਾਨ ਅੱਜ ਲੁਧਿਆਣਾ ਤੋਂ ਨਾਇਬ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਤੇ ਸ਼ਾਹੀ ਇਮਾਮ ਦੇ ਸਕੱਤਰ ਮੁਹੰਮਦ ਮੁਸਤਕੀਮ ਜਾਣਕਾਰੀ ਹਾਸਲ ਕਰਨ ਮੌਕੇ 'ਤੇ ਪਹੁੰਚੇ | ਉਨ੍ਹਾਂ ਨਾਲ ਖੰਨਾ ਤੋਂ ਪੰਜਾਬ ਵਕਫ਼ ਬੋਰਡ ਦੇ ਮੈਂਬਰ ਜਨਾਬ ਸੱਤਾਰ ਮੁਹੰਮਦ ਲਿਬੜਾ, ਈ.ਓ. ਖੰਨਾ ਮੁਹੰਮਦ ਅਲੀ, ਪਿੰਡ ਦੇ ਸਰਪੰਚ ਹਰਪਾਲ ਸਿੰਘ, ਐੱਸ. ਐੱਚ. ਓ. ਸਦਰ ਹੇਮੰਤ ਕੁਮਾਰ, ਚੌਕੀ ਕੋਟਾਂ ਦੇ ਇੰਚਾਰਜ ਸਬ ਇੰਸਪੈਕਟਰ ਅਕਾਸ਼ ਦਤ, ਅਕਾਲੀ ਦਲ ਦੀ ਹਲਕਾ ਖੰਨਾ ਦੇ ਮੁਖੀ ਸੁਖਵੰਤ ਸਿੰਘ ਟਿੱਲੂ, ਸਾਬਕਾ ਬਲਾਕ ਸੰਮਤੀ ਮੈਂਬਰ ਅਮਨਦੀਪ ਸਿੰਘ ਦੀਪਾ ਲੇਲ, ਹਰਮਨਜੀਤ ਸਿੰਘ ਪੰਚ ਵੀ ਮੌਜੂਦ ਸਨ | ਸ਼ਾਹੀ ਇਮਾਮ ਨੇ ਨਮਾਜ਼ ਅਦਾ ਕੀਤੀ ਤੇ ਦੁਆ ਕਰਵਾਈ | ਨਾਇਬ ਸ਼ਾਹੀ ਇਮਾਮ ਮੌਲਾਨਾ ਉਸਮਾਨ ਲੁਧਿਆਣਵੀ ਨੇ ਕਿਹਾ ਕਿ ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਜਨਾਬ ਜੁਨੈਦ ਰਜਾ ਖਾਨ 3 ਨਵੰਬਰ ਨੂੰ ਘੁੰਗਰਾਲੀ ਰਾਜਪੂਤਾਂ ਆਉਣਗੇ ਤੇ ਮਸਜਿਦ ਦੇ ਨਵ ਉਸਾਰੀ ਦਾ ਨੀਂਹ ਪੱਥਰ ਰੱਖ ਕੇ ਉਸੇ ਦਿਨ ਤੋਂ ਹੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ | ਨਾਇਬ ਸ਼ਾਹੀ ਇਮਾਮ ਨੇ ਕਿਹਾ ਕਿ ਪੰਜਾਬ 'ਚ ਸਰਵ ਧਰਮ ਦਾ ਭਾਈਚਾਰਾ ਟੁੱਟਣ ਨਹੀਂ ਦੇਵਾਂਗੇ |

ਫੂਡ ਸੇਫ਼ਟੀ ਵਿਭਾਗ ਵਲੋਂ ਨਕਲੀ ਦੁੱਧ ਬਣਾਉਣ ਵਾਲਾ ਕਾਬੂ

ਮਲੌਦ, 27 ਅਕਤੂਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਫੂਡ ਸੇਫ਼ਟੀ ਵਿਭਾਗ ਦੇ ਫੂਡ ਸੇਫ਼ਟੀ ਅਫ਼ਸਰ ਚਰਨਜੀਤ ਸਿੰਘ ਤੇ ਥਾਣਾ ਮੁਖੀ ਮਲੌਦ ਕਰਨੈਲ ਸਿੰਘ ਦੀ ਅਗਵਾਈ ਵਿਚ ਸਾਂਝੀ ਟੀਮ ਵਲੋਂ ਇਤਲਾਹ ਦੇ ਆਧਾਰ 'ਤੇ ਦੁੱਧ ਸੁਸਾਇਟੀ ਦੇ ਸੈਕਟਰੀ ...

ਪੂਰੀ ਖ਼ਬਰ »

ਧਰਮਸੋਤ ਨੂੰ ਤੁਰੰਤ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਤਲਬ ਕੀਤਾ ਜਾਵੇ-ਅੜੈਚਾ

ਮਲੌਦ, 27 ਅਕਤੂਬਰ (ਸਹਾਰਨ ਮਾਜਰਾ)-ਸ਼੍ਰੋਮਣੀ ਅਕਾਲੀ ਦਲ ਆਈ. ਟੀ. ਵਿੰਗ ਮਾਲਵਾ ਜ਼ੋਨ-3 ਦੇ ਪ੍ਰਧਾਨ ਗੁਰਦੀਪ ਸਿੰਘ ਅੜੈਚਾ ਨੇ ਜਾਰੀ ਪੈ੍ਰੱਸ ਬਿਆਨ ਰਾਹੀਂ ਮੰਗ ਕੀਤੀ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਤੁਰੰਤ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਤਲਬ ਕੀਤਾ ...

ਪੂਰੀ ਖ਼ਬਰ »

ਫਰੈਂਡਜ਼ ਕਲੱਬ ਖੰਨਾ ਦੀ ਵਿਸ਼ੇਸ਼ ਬੈਠਕ

ਖੰਨਾ, 27 ਅਕਤੂਬਰ (ਹਰਜਿੰਦਰ ਸਿੰਘ ਲਾਲ)- ਫਰੈਂਡਜ਼ ਕਲੱਬ ਖੰਨਾ ਦੀ ਇਕ ਵਿਸ਼ੇਸ਼ ਬੈਠਕ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਤੋਂ ਬਾਅਦ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਆਉਣ ਵਾਲੇ ਤਿਉਹਾਰਾਂ ਦੇ ਮੱਦੇਨਜ਼ਰ ਧਾਰਮਿਕ ਚਿੱਤਰਾਂ ਵਾਲਾ ਤੇ ਚੀਨ ...

ਪੂਰੀ ਖ਼ਬਰ »

ਪਾਠਕ ਨੇ ਕਾਂਗਰਸ ਦੇ ਵਾਰਡ ਪ੍ਰਧਾਨਾਂ ਦੀਆਂ ਸਮੱਸਿਆਵਾਂ ਸੁਣੀਆਂ

ਖੰਨਾ, 27 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਜਤਿੰਦਰ ਪਾਠਕ ਬਲਾਕ ਕਾਂਗਰਸ ਪ੍ਰਧਾਨ ਨੇ ਮਿਊਾਸਪਲ਼ ਕਮੇਟੀ ਦਫ਼ਤਰ ਵਿਚ ਕਾਂਗਰਸ ਦੇ ਵਾਰਡ ਪ੍ਰਧਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਅਫ਼ਸਰਾਂ ਨੂੰ ਮੌਕੇ 'ਤੇ ਬੁਲਾ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ | ਪਾਠਕ ਨੇ ...

ਪੂਰੀ ਖ਼ਬਰ »

ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਭਾਸ਼ਣ ਪ੍ਰਤੀਯੋਗਤਾ ਕਰਵਾਈ

ਸਿੱਧਵਾਂ ਬੇਟ, 27 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਵਿਖੇ ਅੱਜ ਕੋਵਿਡ-19 ਸਬੰਧੀ ਇਕ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ | ਸਕੂਲ ਕੈਂਪਸ ਵਿਖੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਇਸ ਭਾਸ਼ਣ ...

ਪੂਰੀ ਖ਼ਬਰ »

ਕੋਰੋਨਾ ਇਲਾਜ ਸੇਵਾਵਾਂ ਲਈ ਐਸ.ਐਮ.ਓ. ਤੇ ਹੋਰ ਡਾਕਟਰ ਸਨਮਾਨਿਤ

ਖੰਨਾ, 27 ਅਕਤੂਬਰ (ਹਰਜਿੰਦਰ ਸਿੰਘ ਲਾਲ)-ਬੀਤੇ ਦਿਨ ਖੰਨਾ ਦੇ ਐਸ. ਡੀ. ਐਮ. ਸੰਦੀਪ ਸਿੰਘ ਗੜ੍ਹਾ ਨੇ ਕੋਵਿਡ-19 ਮਹਾਂਮਾਰੀ ਦੌਰਾਨ ਵਧੀਆਂ ਸੇਵਾਵਾਂ ਪ੍ਰਦਾਨ ਕਰਨ ਬਦਲੇ ਸਿਵਲ ਹਸਪਤਾਲ ਖੰਨਾ ਦੇ ਐਸ. ਐਮ. ਓ. ਡਾ. ਰਾਜਿੰਦਰ ਗੁਲ੍ਹਾਟੀ, ਪ੍ਰਮੱੁਖ ਸਰਜਨ ਡਾ. ਮਨਿੰਦਰ ਸਿੰਘ ...

ਪੂਰੀ ਖ਼ਬਰ »

ਯਾਦੂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਲਈ ਵਚਨਬੱਧ ਹਾਂ-ਦੀਪਾ ਲੇਲ੍ਹ

ਬੀਜਾ, 27 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)- ਅੱਜ ਦੇਰ ਸ਼ਾਮ ਪਿੰਡ ਘੰੁਗਰਾਲੀ ਰਾਜਪੂਤਾਂ ਸਾਬਕਾ ਬਲਾਕ ਸੰਮਤੀ ਮੈਂਬਰ ਅਮਨਦੀਪ ਸਿੰਘ ਦੀਪਾ ਲੇਲ੍ਹ ਦੇ ਗ੍ਰਹਿ ਵਿਖੇ ਯੂਥ ਅਕਾਲੀ ਦਲ ਬਾਦਲ ਦੇ ਅਹੁਦੇਦਾਰ ਤੇ ਆਗੂਆਂ ਦੀ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਗੋਪਾਲਪੁਰ ਕਾਲਜ ਦਾ ਬੀ.ਐੱਡ. ਚੌਥੇ ਸਮੈਸਟਰ ਦਾ ਨਤੀਜਾ ਰਿਹੈ ਸ਼ਾਨਦਾਰ

ਡੇਹਲੋਂ, 27 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)- ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ, ਗੋਪਾਲਪੁਰ ਵਿਖੇ ਬੀ. ਐੱਡ. ਚੌਥੇ ਸਮੈਸਟਰ ਦੇ ਵਿਦਿਆਰਥੀਆਂ ਦਾ ਨਤੀਜਾ 100% ਰਿਹਾ ਜਿਸ ਵਿਚ ਵਿਦਿਆਰਥਣ ਰਾਜਵਿੰਦਰ ਕੌਰ ਨੇ 81% ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ, ਸ਼ਗੁਨ ਗੁਲਾਟੀ ਨੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਦੀ ਦਿੱਲੀ ਵਿਖੇ ਹੋਈ ਮੀਟਿੰਗ 'ਚ ਦਿੱਤੇ ਗਏ ਪ੍ਰੋਗਰਾਮ 'ਤੇ ਫ਼ੁਲ ਚੜ੍ਹਾਏ ਜਾਣਗੇ-ਕੋਟ ਪਨੈਚ, ਰਾਜੇਵਾਲ

ਖੰਨਾ, 27 ਅਕਤੂਬਰ (ਹਰਜਿੰਦਰ ਸਿੰਘ ਲਾਲ)- ਅੱਜ ਨੌਲੜੀ ਰਿਲਾਇੰਸ ਪੰਪ ਉੱਤੇ ਅਣਮਿਥੇ ਸਮੇਂ ਲਈ ਧਰਨਾ ਦੇ ਰਹੇ ਕਿਸਾਨਾਂ ਨੇ ਦੱਸਿਆ ਕਿ ਅੱਜ ਦੇਸ਼ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਦੀ ਦਿੱਲੀ ਵਿਖੇ ਹੋਈ ਮੀਟਿੰਗ ਵਿਚ ਦਿੱਤੇ ਗਏ ਪ੍ਰੋਗਰਾਮ 'ਤੇ ਫ਼ੁਲ ਚੜਾਏ ਜਾਣਗੇ | ...

ਪੂਰੀ ਖ਼ਬਰ »

ਪਿੰਡ ਤਲਵੰਡੀ ਖੁਰਦ ਦੀਆਂ ਸਮੱਸਿਆਵਾਂ ਤੋਂ ਕੈਪਟਨ ਸੰਧੂ ਨੂੰ ਜਾਣੂੰ ਕਰਵਾਇਆ

ਚੌਾਕੀਮਾਨ, 27 ਅਕਤੂਬਰ (ਤੇਜਿੰਦਰ ਸਿੰਘ ਚੱਢਾ)- ਪਿੰਡ ਤਲਵੰਡੀ ਖੁਰਦ ਵਿਖੇ ਸੀਨੀਅਰ ਕਾਂਗਰਸੀ ਆਗੂ ਸੇਵਾ ਸਿੰਘ ਖੇਲਾ ਆੜ੍ਹਤੀਆ ਤੇ ਸਰਪੰਚ ਦਰਸ਼ਨ ਸਿੰਘ ਤਲਵੰਡੀ ਦੀ ਅਗਵਾਈ ਵਿਚ ਗ੍ਰਾਮ ਪੰਚਾਇਤ ਨੇ ਪਿੰਡ ਵਿਚ ਚੱਲ ਰਹੇ ਕੰਮਾਂ 'ਤੇ ਹੋਰ ਹੋਣ ਵਾਲੇ ਵਿਕਾਸ ਕਾਰਜਾਂ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ ਦੇ ਦੋਸ਼ 'ਚ ਇਕ ਕਾਬੂ

ਖੰਨਾ, 27 ਅਕਤੂਬਰ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ 2 ਖੰਨਾ ਪੁਲਿਸ ਨੇ ਦੜਾ ਸੱਟਾ ਲਗਾਉਣ ਦੇ ਦੋਸ਼ ਵਿਚ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਐਸ. ਆਈ. ਲਾਭ ਸਿੰਘ ਦੀ ਅਗਵਾਈ ਵਿਚ ਏ. ਐਸ. ਆਈ. ਜਗਦੇਵ ਸਿੰਘ ਪੁਲਿਸ ਪਾਰਟੀ ਸਮੇਤ ਗਊਸ਼ਾਲਾ ਰੋਡ ...

ਪੂਰੀ ਖ਼ਬਰ »

ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਸਿਰਾਜ ਮੁਹੰਮਦ ਝਗੜੇ ਦੌਰਾਨ ਜ਼ਖਮੀ

ਅਹਿਮਦਗੜ੍ਹ, 27 ਅਕਤੂਬਰ (ਪੁਰੀ) - ਨਗਰ ਕੌਾਸਲ ਅਹਿਮਦਗੜ੍ਹ ਦੇ ਸਾਬਕਾ ਪ੍ਰਧਾਨ ਸਿਰਾਜ ਮੁਹੰਮਦ ਅੱਜ ਜ਼ਖਮੀ ਹਾਲਾਤ 'ਚ ਹਸਪਤਾਲ ਦਾਖਲ ਕਰਵਾਏ ਗਏ ਜਿੱਥੇ ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਕਿ ਮੈਂ ਵਾਰਡ ਨੰ. 9 ਵਿਚੋਂ ਲੰਘ ਰਿਹਾ ਸੀ | ਮੇਰੇ 'ਤੇ ਫਿਰੋਜ ਖਾਂ, ਸਿਕੰਦਰ ...

ਪੂਰੀ ਖ਼ਬਰ »

ਬੜੂੰਦੀ ਖੇਤੀਬਾੜੀ ਸਭਾ ਨੇ ਕਿਸਾਨਾਂ ਦੀ ਸਹੂਲਤ ਲਈ ਖ਼ਰੀਦੇ ਨਵੀਨ ਖੇਤੀ ਸੰਦ

ਲੋਹਟਬੱਦੀ, 27 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)- ਦੀ ਬੜੂੰਦੀ ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਦੇ ਪ੍ਰਬੰਧਕਾਂ ਨੇ ਕਿਸਾਨਾਂ ਦੀ ਸਹੂਲਤ ਲਈ ਸਭਾ ਦੇ ਪ੍ਰਬੰਧਾਂ ਅਧੀਨ ਨਵੀਨ ਤਕਨੀਕ ਦੇ ਖੇਤੀ ਸੰਦਾਂ ਦੀ ਖਰੀਦ ਕੀਤੀ ਹੈ | ਪ੍ਰਧਾਨ ਜਗਤਾਰ ਸਿੰਘ ਜਰਮਨ ਅਤੇ ...

ਪੂਰੀ ਖ਼ਬਰ »

-ਬਿਜਲੀ ਲਾਈਨਮੈਨ ਦੀ ਹੋਈ ਮੌਤ ਦਾ ਮਾਮਲਾ- ਗਲਤ ਸਾਈਡ ਤੋਂ ਆ ਰਹੀ ਜਿਪਸੀ ਬਣੀ ਸੀ ਹਾਦਸੇ ਦਾ ਕਾਰਨ, ਚਾਲਕ ਕਾਬੂ

ਕੁਹਾੜਾ, 27 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਕੁੱਝ ਮਹੀਨੇ ਪਹਿਲਾਂ ਮੋਟਰਸਾਈਕਲ ਸਵਾਰ ਵਿਅਕਤੀ ਜੋ ਪੇਸ਼ੇ ਵਜੋਂ ਬਿਜਲੀ ਲਾਈਨਮੈਨ ਕੁਹਾੜਾ ਵਿਖੇ ਤਾਇਨਾਤ ਸੀ, ਦੀ ਪਿੰਡ ਹੀਰਾਂ ਨਜ਼ਦੀਕ ਸੜਕ ਹਾਦਸੇ 'ਚ ਮੌਕੇ ਤੇ ਮੌਤ ਹੋ ਗਈ ਸੀ ਅਤੇ ਥਾਣਾ ਕੰੂਮ ਕਲਾਂ ਦੀ ਚੌਕੀ ...

ਪੂਰੀ ਖ਼ਬਰ »

ਲੋਹਟਬੱਦੀ 'ਚ ਬਾਬਾ ਬੁੱਢਾ ਜੀ ਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਸਬੰਧੀ ਸਮਾਗਮ

ਲੋਹਟਬੱਦੀ, 27 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਵਰੋਸਾਈ ਨਿਰਮਲੇ ਸੰਪਰਦਾਇ (ਸ੍ਰੀ ਮੁਕਤਸਰ ਸਾਹਿਬ) ਵਾਲੀ ਨਾਲ ਸਬੰਧਤ ਅਸਥਾਨ ਗੁਰਦੁਆਰਾ ਬਾਬਾ ਬੁੱਢਾ ਸਰ ਸਾਹਿਬ ਲੋਹਟਬੱਦੀ ਵਿਖੇ ਬਾਬਾ ਬੁੱਢਾ ਜੀ ਅਤੇ ਸਿੱਖ ਕੌਮ ਦੇ ...

ਪੂਰੀ ਖ਼ਬਰ »

ਬਲੈਕਮੇਲ ਤੇ ਲੁੱਟ-ਖੋਹ ਕਰਨ ਵਾਲੀ ਜੋਤੀ ਤੇ ਸਾਥੀ ਅੰਮਿ੍ਤ ਗਿ੍ਫ਼ਤਾਰ

ਮੁੱਲਾਂਪੁਰ-ਦਾਖਾ, 27 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਥਾਣਾ ਦਾਖਾ ਦੇ ਐੱਸ.ਐੱਚ.ਓ ਪ੍ਰੇਮ ਸਿੰਘ ਦੀ ਪੁਲਿਸ ਪਾਰਟੀ ਵਲੋਂ ਇਕ ਔਰਤ, ਤਿੰਨ ਮਰਦਾਂ ਖ਼ਿਲਾਫ਼ ਪਿਛਲੇ ਮਹੀਨੇ ਮੁਕੱਦਮਾ ਦਰਜ ਕੀਤਾ ਗਿਆ ਸੀ ਜਿਸ ਵਿਚ ਸ਼ਿਕਾਇਤਕਰਤਾ ਵਲੋਂ ਪੁਲਿਸ ਨੂੰ ਇਤਲਾਹ ਦਿੱਤੀ ਕਿ ...

ਪੂਰੀ ਖ਼ਬਰ »

ਬਾਬਾ ਨੰਦ ਸਿੰਘ ਦੇ 150ਵੇਂ ਜਨਮ ਦਿਵਸ ਨੂੰ ਸਮਰਪਿਤ ਅਖੰਡ ਪਾਠ ਦੀ ਚੌਥੀ ਲੜੀ ਦੇ ਭੋਗ ਪਾਏ

ਸਿੱਧਵਾਂ ਬੇਟ, 27 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਨਾਨਕਸਰ ਸੰਪਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਦੀ 150ਵੀਂ ਸ਼ਤਾਬਦੀ ਨੂੰ ਸਮਰਪਿਤ ਚੱਲ ਰਹੇ 11 ਰੋਜ਼ਾ ਧਾਰਮਿਕ ਸਮਾਗਮਾਂ ਦੌਰਾਨ ਅੱਜ ਬਾਬਾ ਜੀ ਦੇ ਜਨਮ ਅਸਥਾਨ ਨਾਨਕਸਰ ਠਾਠ ਸ਼ੇਰਪੁਰ ਕਲਾਂ ਵਿਖੇ ਬਾਬਾ ਚਰਨ ...

ਪੂਰੀ ਖ਼ਬਰ »

ਪੰਜਾਬ 'ਚ ਮਾਲ ਗੱਡੀਆਂ 'ਤੇ ਰੋਕ ਕੇਂਦਰ ਵਲੋਂ ਬਦਲੇ ਦੀ ਭਾਵਨਾ ਵਾਲਾ ਫ਼ੈਸਲਾ-ਇਯਾਲੀ

ਮੁੱਲਾਂਪੁਰ-ਦਾਖਾ, 27 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਪੰਜਾਬ 'ਚ ਦਲਿਤ, ਕਿਸਾਨ, ਹਰ ਮਜ਼੍ਹਬ ਦੇ ਲੋਕਾਂ ਦੀ ਭਾਈਚਾਰਕ ਸਾਂਝ ਸਦੀਆਂ ਪੁਰਾਣੀ ਹੈ, ਹੁਣ ਨਰਿੰਦਰ ਮੋਦੀ ਦੀ ਕੇਂਦਰ ਸਰਕਾਰ ਫ਼ਿਰਕੂ ਅਤੇ ਦਲਿਤ ਪੱਤਾ ਖੇਡਦਿਆਂ ਨਹੁੰ-ਮਾਸ ਰਿਸ਼ਤਿਆਂ ਨੂੰ ਵੱਖ ਕਰਨ ਦੇ ...

ਪੂਰੀ ਖ਼ਬਰ »

ਡਾ: ਅਮਰ ਸਿੰਘ ਵਲੋਂ ਅਨਾਜ ਮੰਡੀ ਸੁਧਾਰ ਵਿਖੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਗੁਰੂਸਰ ਸੁਧਾਰ, 27 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਝੋਨੇ ਦੀ ਚੱਲ ਰਹੀ ਸਰਕਾਰੀ ਖ਼ਰੀਦ ਦਰਮਿਆਨ ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ: ਅਮਰ ਸਿੰਘ ਵਲੋਂ ਅੱਜ ਅਨਾਜ ਮੰਡੀ ਸੁਧਾਰ ਦਾ ਦੌਰਾ ਕੀਤਾ ਗਿਆ ਤੇ ਖ਼ਰੀਦ ਪ੍ਰਬੰਧਾਂ ਦਾ ...

ਪੂਰੀ ਖ਼ਬਰ »

ਕੈਪਟਨ ਸੰਧੂ ਵਲੋਂ ਸਰਪੰਚ ਭੱਠਾਧੂਹਾ ਨੂੰ 4 ਲੱਖ ਗ੍ਰਾਂਟ ਦਾ ਚੈੱਕ ਭੇਟ

ਹੰਬੜਾਂ, 27 ਅਕਤੂਬਰ (ਜਗਦੀਸ਼ ਸਿੰਘ ਗਿੱਲ)- ਕਾਂਗਰਸ ਦੇ ਹਲਕਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਵਲੋਂ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ, ਕਾਂਗਰਸ ਦੇ ਜਰਨਲ ਸਕੱਤਰ ਮੇਜਰ ਸਿੰਘ ਭੈਣੀ, ਸੂਬਾ ਸਕੱਤਰ ਕਾਂਗਰਸ ਦਰਸ਼ਨ ਸਿੰਘ ਬੀਰਮੀ, ...

ਪੂਰੀ ਖ਼ਬਰ »

ਅਕਾਲੀ ਦਲ ਸ਼ਹਿਰ ਦੀਆਂ ਟੁੱਟੀਆਂ ਸੜਕਾਂ ਸਬੰਧੀ ਦਿੱਤੇ ਜਾਣ ਵਾਲੇ ਧਰਨੇ ਪੋ੍ਰਗਰਾਮ 'ਤੇ ਅਟਲ-ਉਮੈਦਪੁਰੀ

ਮਾਛੀਵਾੜਾ ਸਾਹਿਬ, 27 ਅਕਤੂਬਰ (ਮਨੋਜ ਕੁਮਾਰ) - ਕਰੀਬ ਇੱਕ ਮਹੀਨਾ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਮਾਛੀਵਾੜਾ ਦੀਆਂ ਟੁੱਟੀਆਂ ਸੜਕਾਂ ਵਿਰੁੱਧ ਉਲੀਕੇ ਧਰਨੇ ਦੇ ਪੋ੍ਰਗਰਾਮ ਬਾਰੇ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਸੰਤਾ ਸਿੰਘ ਉਮੈਦਪੁਰੀ ਨੇ ਕਿਹਾ ਕਿ 31 ...

ਪੂਰੀ ਖ਼ਬਰ »

ਨੈਸ਼ਨਲ ਕੋਆਰਡੀਨੇਸ਼ਨ ਦੀ ਕੱਲ੍ਹ ਹੋਣ ਵਾਲੀ ਮੀਟਿੰਗ 'ਚ ਟੀ.ਐਸ.ਯੂ. ਲਵੇਗੀ ਹਿੱਸਾ-ਖੰਨਾ

ਗੁਰਦਾਸਪੁਰ, 27 ਅਕਤੂਬਰ (ਆਰਿਫ਼)- ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਖੰਨਾ ਨੇ ਦੱਸਿਆ ਕਿ ਕੇਂਦਰ ਸਰਕਾਰ, ਯੂ.ਪੀ. ਵਾਂਗ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਨੰੂ ਨਿੱਜੀ ਕੰਪਨੀਆਂ ਦੇ ਹੱਥਾਂ 'ਚ ਦੇਣ ਜਾ ਰਹੀ ਹੈ | ਯੂ.ਪੀ. ਨੰੂ ਜਦ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX