ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਨੇ ਫ਼ੋਨ 'ਤੇ ਸਿਰਫ਼ ਆਪਣੇ ਮਨ ਕੀ ਬਾਤ ਕੀਤੀ, ਸਾਡੀ ਇਕ ਨਹੀਂ ਸੁਣੀ - ਝਾਰਖੰਡ ਦੇ ਮੁੱਖ ਮੰਤਰੀ ਨੇ ਮੋਦੀ 'ਤੇ ਕੱਸਿਆ ਜ਼ੋਰਦਾਰ ਤੰਜ
. . .  10 minutes ago
ਰਾਂਚੀ, 7 ਮਈ - ਕੋਰੋਨਾ ਦੀ ਦੇਸ਼ ਵਿਚ ਪ੍ਰਚੰਡ ਹੋਈ ਲਹਿਰ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੁਝ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਫ਼ੋਨ 'ਤੇ ਗੱਲ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ...
ਕੋਰੋਨਾ ਕਾਰਨ ਇਕ ਹੋਰ ਭਾਜਪਾ ਵਿਧਾਇਕ ਦੀ ਮੌਤ
. . .  40 minutes ago
ਲਖਨਊ, 7 ਮਈ - ਯੋਗੀ ਸਰਕਾਰ ਚਾਹੇ ਕੁਝ ਕਹੇ ਪਰ ਉਤਰ ਪ੍ਰਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਹੁਣ ਇਸ ਦੀ ਚਪੇਟ ਵਿਚ ਆ ਕੇ ਇਕ ਹੋਰ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦੀ ਮੌਤ ਹੋ ਗਈ। ਰਾਏਬਰੇਲੀ ਦੇ ਸਲੋਨ ਤੋਂ ਭਾਜਪਾ...
ਆਸਾਮ 'ਚ ਲੱਗੇ ਭੁਚਾਲ ਦੇ ਝਟਕੇ
. . .  34 minutes ago
ਗੁਹਾਟੀ, 7 ਮਈ - ਆਸਾਮ 'ਚ ਅੱਜ ਹਲਕੇ ਭੁਚਾਲ ਦੇ ਝਟਕੇ ਲੱਗੇ। ਆਸਾਮ ਦੇ ਮਾਰੀਗਾਓਂ 'ਚ 2.8 ਦੀ ਤੀਬਰਤਾ ਨਾਲ ਭੁਚਾਲ ਦੇ ਝਟਕੇ ...
ਅੱਜ ਦਾ ਵਿਚਾਰ
. . .  about 1 hour ago
ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀਆਂ ਨਾਲ ਕੋਵਿਡ -19 ਸਥਿਤੀ ਨੂੰ ਲੈਕੇ ਹੋਈ ਬੈਠਕ , ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿਚ ਕੋਵਿਡ19 ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਸਾਹਮਣੇ ਵੱਖ-ਵੱਖ ਰਾਜਾਂ ਵਿਚ ਕੋਰੋਨਾ ਫੈਲਣ ਦੀ...
ਥਾਣਾ ਲੋਪੋਕੇ ਦੀ ਪੁਲਿਸ ਵਲੋ ਇਕ ਕਿੱਲੋ ਅਫ਼ੀਮ ਸਮੇਤ ਇਕ ਤਸਕਰ ਕਾਬੂ
. . .  1 day ago
ਲੋਪੋਕੇ, 6 ਮਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ. ਐੱਸ. ਪੀ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਕੱਤਕ ਸੰਮਤ 552
ਿਵਚਾਰ ਪ੍ਰਵਾਹ: ਜੇ ਆਜ਼ਾਦੀ ਹੈ ਤਾਂ ਤੁਹਾਨੂੰ ਰੋਟੀ ਤੇ ਇਨਸਾਫ਼ ਹਾਸਲ ਹੋਵੇਗਾ। ਗੋਰਕੀ

ਬਰਨਾਲਾ

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਸੰਘਰਸ਼ 27ਵੇਂ ਦਿਨ 'ਚ ਸ਼ਾਮਿਲ

ਬਰਨਾਲਾ, 27 ਅਕਤੂਬਰ (ਧਰਮਪਾਲ ਸਿੰਘ)-ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵਲੋਂ ਉਲੀਕਿਆ ਗਿਆ ਸਾਂਝਾ ਸੰਘਰਸ਼ 'ਤੇ 27ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਰੇਲਵੇ ਸਟੇਸ਼ਨ ਉੱਪਰ ਸਮਾਗਮ ਦੀ ਸ਼ੁਰੂਆਤ ਲੋਕ ਕਲਾ ਮੰਚ ਮੰਡੀ ਮੁੱਲਾਂਪੁਰ ਦੀ ਨਾਟਕ ਟੀਮ ਵਲੋਂ ਕਲਮ, ਕਲਾ, ਸੰਗਰਾਮਾਂ ਦੀ ਸਾਂਝੀ ਜੋਟੀ ਪਾਉਂਦਿਆਂ ਮੌਜੂਦਾ ਦੌਰ ਦੇ ਬੇਹੱਦ ਢੁਕਵੇਂ ਵਿਸ਼ੇ ਕਿਸਾਨੀ ਨਾਟਕ ਉੱਠਣ ਦਾ ਵੇਲਾ ਨਾਲ ਹੋਈ | ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ, ਭਾਕਿਯੂ ਕਾਦੀਆਂ ਦੇ ਜਗਸੀਰ ਸੀਰਾ, ਭਾਕਿਯੂ ਸਿੱਧੂਪੁਰ ਦੇ ਨਛੱਤਰ ਸਿੰਘ ਸਹੌਰ, ਪੰਜਾਬ ਕਿਸਾਨ ਯੂਨੀਅਨ ਦੇ ਜੱਗਾ ਸਿੰਘ ਬਦਰਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪਵਿੱਤਰ ਸਿੰਘ ਲਾਲੀ, ਰਾਜੇਵਾਲ ਦੇ ਨਿਰਭੈ ਸਿੰਘ ਗਿਆਨੀ, ਸਾਧੂ ਸਿੰਘ, ਕੁਲ ਹਿੰਦ ਕਿਸਾਨ ਸਭਾ (ਸਾਂਬਰ) ਦੇ ਉਜਾਗਰ ਸਿੰਘ ਬੀਹਲਾ, ਕੁੱਲ ਹਿੰਦ ਕਿਸਾਨ ਸਭਾ ਦੇ ਨਿਰੰਜਨ ਸਿੰਘ ਠੀਕਰੀਵਾਲ ਨੇ ਕਿਹਾ ਕਿ ਮੋਦੀ ਸਰਕਾਰ ਤਿੰਨ ਖੇਤੀ ਵਿਰੋਧੀ ਬਿੱਲਾਂ ਤੱਕ ਹੀ ਸੀਮਤ ਨਹੀਂ ਰਹਿ ਰਹੀ ਸਗੋਂ 16 ਨਵੰਬਰ ਤੱਕ ਜਨਤਕ ਖੇਤਰ ਦੇ ਅਦਾਰੇ ਭਾਰਤ ਪੈਟਰੋਲੀਅਮ, ਸ਼ਲਿੰਗ ਕਾਰਪੋਰੇਸ਼ਨ, ਏਅਰ ਇੰਡੀਆ, ਰੇਲਵੇ ਅਤੇ ਡਿਫੈਂਸ ਦੀ ਜ਼ਮੀਨ ਨੂੰ ਕੌਡੀਆਂ ਦੇ ਭਾਅ ਵੇਚਣ ਲਈ ਟੈਂਡਰ ਜਾਰੀ ਕਰ ਦਿੱਤੇ ਹਨ | ਇਸ ਤੋਂ ਵੀ ਦੋ ਕਦਮ ਅੱਗੇ ਜਾਂਦਿਆਂ ਕਿਰਤੀ ਕਾਮਿਆਂ ਦੀ ਖੂਨ ਪਸੀਨੇ ਦੀ ਜਮਾਂ ਕੀਤੀ ਕਮਾਈ ਪ੍ਰਾਵੀਡੈਂਟ ਫ਼ੰਡ ਦਾ ਪੈਸਾ ਵੀ ਮਾਰਕੀਟ ਵਿਚ ਅਡਾਨੀ, ਅੰਬਾਨੀਆਂ, ਮਿੱਤਲਾਂ ਦੇ ਹਵਾਲੇ ਕੀਤਾ ਜਾ ਰਿਹਾ ਹੈ | ਕਿਸਾਨੀ ਸੰਘਰਸ਼ ਤੋਂ ਘਬਰਾਈ ਹੋਈ ਕੇਂਦਰ ਦੀ ਮੋਦੀ ਹਕੂਮਤ ਕਦੇ ਕਹਿ ਰਹੀ ਹੈ ਕਿ ਖੇਤੀ ਬਿੱਲਾਂ ਨੂੰ ਲਾਗੂ ਕਰਨ ਤੋਂ ਇਕ ਇੰਚ ਵੀ ਪਿੱਛੇ ਨਹੀਂ ਹਟੇਗੀ | ਕੇਂਦਰ ਸਰਕਾਰ ਵਲੋਂ ਪੰਜਾਬ ਅੰਦਰ ਮਾਲ ਗੱਡੀਆਂ ਰੋਕਣ ਦੀ ਨਿਖੇਧੀ ਕੀਤੀ | ਕੁੱਲ ਹਿੰਦ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ਖੇਤੀ ਬਿੱਲਾਂ ਖ਼ਿਲਾਫ਼ ਮੁਲਕ ਭਰ ਦੀਆਂ 250 ਤੋਂ ਵਧੇਰੇ ਕਿਸਾਨ ਜਥੇਬੰਦੀਆਂ ਵਲੋਂ ਮੁਲਕ ਪੱਧਰੇ ਸੰਘਰਸ਼ ਦਾ ਫ਼ੈਸਲਾ ਕੀਤਾ ਜਾਵੇਗਾ ਉਸ ਨੂੰ ਵੀ ਪੂਰੀ ਤਨਦੇਹੀ ਨਾਲ ਲਾਗੂ ਕਰਕੇ ਕੇਂਦਰ ਨੂੰ ਕਾਲੇ ਕਾਨੂੰਨ ਵਾਪਸ ਲੈਣ ਲਈ ਮਜਬੂਰ ਕੀਤਾ ਜਾਵੇਗਾ | ਇਸ ਸਮੇਂ ਬਲਵਿੰਦਰ ਸਿੰਘ ਦੁੱਗਲ, ਯਾਦਵਿੰਦਰ ਸਿੰਘ ਰਾਜਗੜ੍ਹ, ਗੁਰਧਿਆਨ ਸਿੰਘ ਸਹਿਜੜਾ, ਗੁਰਦੇਵ ਸਿੰਘ ਮਾਂਗੇਵਾਲ, ਮਨਜੀਤ ਰਾਜ ਭਾਰਦਵਾਜ ਆਦਿ ਹਾਜ਼ਰ ਸਨ |
ਬਰਨਾਲਾ, (ਧਰਮਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮਹਿਲ ਕਲਾਂ ਇਕਾਈ ਵਲੋਂ ਸਥਾਨਕ ਰਾਏਕੋਟ ਰੋਡ 'ਤੇ ਪਿੰਡ ਸੰਘੇੜਾ ਅਤੇ ਭੱਦਲਵੱਢ ਵਿਚਕਾਰ ਰਿਲਾਇੰਸ ਪੈਟਰੋਲ ਪੰਪ ਅੱਗੇ ਧਰਨਾ 27ਵੇਂ ਦਿਨ ਵੀ ਜਾਰੀ ਰਿਹਾ | ਧਰਨੇ ਨੂੰ ਕੁਲਜੀਤ ਸਿੰਘ ਵਜੀਦਕੇ ਕਲਾਂ, ਬਲਾਕ ਮਹਿਲ ਕਲਾਂ ਦੇ ਪ੍ਰਧਾਨ ਜੱਜ ਸਿੰਘ ਗਹਿਲ, ਉਦੈ ਸਿੰਘ ਹਮੀਦੀ, ਨਾਹਰ ਸਿੰਘ ਗੁੰਮਟੀ, ਕੇਵਲ ਸਿੰਘ ਹਮੀਦੀ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਿਨ੍ਹਾਂ ਚਿਰ ਕੇਂਦਰ ਸਰਕਾਰ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ ਓਨਾ ਚਿਰ ਕਾਰਪੋਰੇਟ ਘਰਾਨਿਆਂ ਦੇ ਅਦਾਰਿਆਂ ਅੱਗੇ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ | ਇਸ ਮੌਕੇ ਅਰਸ਼ਦੀਪ ਸਿੰਘ ਦੀਵਾਨਾ, ਜਗਦੇਵ ਸਿੰਘ, ਗੁਰਦਿਆਲ ਸਿੰਘ, ਗੁਰਬਚਨ ਸਿੰਘ ਗਹਿਲਾਂ, ਬਲਦੇਵ ਸਿੰਘ, ਗੁਰਨਾਮ ਸਿੰਘ ਸੋਹੀਆਂ, ਮਹਿੰਦਰ ਸਿੰਘ, ਨਿਰਮਲ ਸਿੰਘ, ਗੁਰਜੀਤ ਕੌਰ, ਰਣਜੀਤ ਕੌਰ, ਮਹਿੰਦਰ ਕੌਰ ਆਦਿ ਹਾਜ਼ਰ ਸਨ |
ਬਰਨਾਲਾ, (ਧਰਮਪਾਲ ਸਿੰਘ)-ਲੱਖੀ ਕਾਲੋਨੀ ਬਰਨਾਲਾ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਦੀ ਰਿਹਾਇਸ਼ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਧਰਨਾ ਜਾਰੀ ਰਿਹਾ | ਧਰਨੇ ਨੂੰ ਬਲਾਕ ਬਰਨਾਲਾ ਦੇ ਪ੍ਰਧਾਨ ਬਲੌਰ ਸਿੰਘ ਛੰਨਾ, ਜਰਨੈਲ ਸਿੰਘ ਬਦਰਾ, ਸੰਦੀਪ ਸਿੰਘ ਚੀਮਾ, ਦਰਸ਼ਨ ਸਿੰਘ ਭੈਣੀ ਮਹਿਰਾਜ ਅਤੇ ਹਰਪਾਲ ਸਿੰਘ ਨੇ ਸੰਬੋਧਨ ਕੀਤਾ | ਇਸ ਮੌਕੇ ਜਗਤਾਰ ਸਿੰਘ ਚੀਮਾ, ਬਿੱਕਰ ਸਿੰਘ ਮੰਡੇਰ, ਜਗੀਰ ਸਿੰਘ ਸੂਚ, ਕੁਲਵਿੰਦਰ ਸਿੰਘ ਭੈਣੀ ਮਹਿਰਾਜ, ਹਾਕਮ ਸਿੰਘ, ਨਿਰੰਜਨ ਸਿੰਘ, ਗੁਰਨਾਮ ਸਿੰਘ, ਬੂਟਾ ਸਿੰਘ, ਬਲਵੀਰ ਸਿੰਘ, ਗੁਰਲਾਲ ਸਿੰਘ, ਕਿਰਨਪਾਲ ਕੌਰ, ਗਗਨਦੀਪ ਕੌਰ ਧਨੌਲਾ ਆਦਿ ਹਾਜ਼ਰ ਸਨ |
ਬਰਨਾਲਾ, (ਧਰਮਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਡਕੌਾਦਾ ਬਲਾਕ ਬਰਨਾਲਾ ਦੇ ਪ੍ਰਧਾਨ ਪਰਮਿੰਦਰ ਹੰਡਿਆਇਆ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਸਥਾਨਕ ਬਾਜਾਖਾਨਾ ਰੋਡ 'ਤੇ ਰਿਲਾਇੰਸ ਸਮਾਰਟ ਸੁਪਰ ਸਟੋਰ, ਹੰਡਿਆਇਆ ਰੋਡ 'ਤੇ ਏਸਰ ਪੈਟਰੋਲ ਪੰਪ ਅਤੇ ਡੀ. ਮਾਰਟ ਸ਼ਾਪਿੰਗ ਮਾਲ ਅੱਗੇ 27ਵੇਂ ਦਿਨ ਧਰਨੇ ਜਾਰੀ ਰਹੇ | ਧਰਨਿਆਂ ਨੂੰ ਸੰਬੋਧਨ ਕਰਦਿਆਂ ਇਕਾਈ ਪ੍ਰਧਾਨ ਜਗਸੀਰ ਸਿੰਘ ਕਰਮਗੜ੍ਹ, ਪ੍ਰੀਤਮ ਸਿੰਘ ਟੋਨੀ ਸੰਘੇੜਾ, ਇਕਾਈ ਪ੍ਰਧਾਨ ਮੇਜਰ ਸਿੰਘ, ਸਵਰਨ ਸਿੰਘ ਸੰਘੇੜਾ, ਸੁਖਦੇਵ ਸਿੰਘ ਮੱਲ੍ਹੀ, ਬਲਵੀਰ ਸਿੰਘ ਅਤੇ ਮੁਖ਼ਤਿਆਰ ਸਿੰਘ ਤੱਲੂ ਨੇ ਸੰਬੋਧਨ ਕੀਤਾ | ਇਸ ਮੌਕੇ ਅਵਤਾਰ ਸਿੰਘ ਚੀਮਾ, ਮਹਿੰਦਰ ਸਿੰਘ, ਕਰਨੈਲ ਸਿੰਘ, ਰਾਮ ਸਿੰਘ, ਲੀਲਾ ਸਿੰਘ, ਕਰਤਾਰ ਸਿੰਘ, ਸੁਰਿੰਦਰ ਸਿੰਘ, ਨੇਕ ਸਿੰਘ, ਸਮਰਜੀਤ ਸਿੰਘ ਅਸਪਾਲ ਕਲਾਂ, ਧੰਨਾ ਸਿੰਘ, ਸਾਧੂ ਸਿੰਘ, ਮਿੱਠੂ ਸਿੰਘ ਆਦਿ ਹਾਜ਼ਰ ਸਨ |
ਮਹਿਲ ਕਲਾਂ, (ਅਵਤਾਰ ਸਿੰਘ ਅਣਖੀ)-ਟੋਲ ਪਲਾਜ਼ਾ ਮਹਿਲ ਕਲਾਂ ਵਿਖੇ 29 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਚੱਲ ਰਿਹਾ ਕਿਸਾਨ ਮੋਰਚਾ ਅੱਜ 27ਵੇਂ ਦਿਨ 'ਚ ਦਾਖਲ ਹੋਇਆ | ਇਸ ਮੌਕੇ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋ ਕਿਸਾਨਾਂ ਮਜ਼ਦੂਰਾਂ ਤੋ ਇਲਾਵਾ ਖ਼ਾਸਕਰ ਔਰਤਾਂ ਨੇ ਹਰੀਆਂ ਚੁੰਨੀਆਂ ਲੈ ਕੇ ਵੱਡੀ ਗਿਣਤੀ ਵਿਚ ਕਾਫ਼ਲੇ ਬੰਨ੍ਹ ਕੇ ਸ਼ਮੂਲੀਅਤ ਕੀਤੀ | ਇਕੱਠ ਨੂੰ ਸੰਬੋਧਨ ਕਰਦਿਆਂ ਭਾਕਿਯੂ ਡਕੌਾਦਾ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ, ਬਲਾਕ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ, ਮਾ: ਅਮਰਜੀਤ ਸਿੰਘ, ਭਾਗ ਸਿੰਘ ਕੁਰੜ, ਭਿੰਦਰ ਸਿੰਘ ਮੂੰਮ, ਜਮਹੂਰੀ ਕਿਸਾਨ ਸਭਾ ਦੇ ਸੁਖਮਿੰਦਰ ਸਿੰਘ ਕਲਾਲ ਮਾਜਰਾ, ਅਮਰਜੀਤ ਸਿੰਘ ਕੁੱਕੂ, ਗੁਰਦੇਵ ਸਿੰਘ ਮਹਿਲ ਖ਼ੁਰਦ, ਹਰਬੰਸ ਸਿੰਘ ਬੈਨੀਪਾਲ, ਬਲਦੇਵ ਸਿੰਘ ਔਜਲਾ ਨੇ ਕੇਂਦਰ ਸਰਕਾਰ ਵਲੋਂ ਸੰਘਰਸ਼ ਕਰ ਰਹੇ ਕਿਸਾਨਾਂ ਦੇ ਮਸਲੇ ਦਾ ਹੱਲ ਕਰਨ ਦੀ ਬਜਾਏ ਰੇਲ ਗੱਡੀਆਂ 'ਤੇੇ ਰੋਕ ਲਾ ਕੇ ਪੰਜਾਬ ਦੇ ਆਰਥਿਕ ਢਾਂਚੇ ਨੂੰ ਖ਼ਰਾਬ ਕਰਨ ਲਈ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ | ਜਿਸ ਨੂੰ ਸੂਬੇ ਦੇ ਅਣਖੀ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ | ਧਰਨੇ ਨੂੰ ਜਗਤਾਰ ਸਿੰਘ ਕਲਾਲ ਮਾਜਰਾ, ਕੇਵਲ ਸਿੰਘ ਸਹੌਰ, ਦਰਸ਼ਨ ਸਿੰਘ ਮਹਿਤਾ, ਬਲਵੰਤ ਸਿੰਘ ਉੱਪਲੀ ਨੇ ਸੰਬੋਧਨ ਕੀਤਾ | ਇਸ ਸਮੇਂ ਅੰਗਰੇਜ਼ ਸਿੰਘ ਰਾਏਸਰ, ਮੰਗਤ ਸਿੰਘ ਸਿੱਧੂ, ਕੁਲਦੀਪ ਸਿੰਘ ਗਿੱਲ, ਬਾਬਾ ਸ਼ੇਰ ਸਿੰਘ, ਨਰਿੰਦਰ ਸਿੰਘ ਪਟਵਾਰੀ, ਹਰੀ ਸਿੰਘ ਚੀਮਾ, ਸਰਬਜੀਤ ਸਿੰਘ ਸੰਭੂ, ਅਮਰਜੀਤ ਸਿੰਘ ਬੱਸੀਆਂ, ਹਰਪ੍ਰੀਤ ਸਿੰਘ ਹਰੀ, ਕੁਲਵਿੰਦਰ ਸਿੰਘ, ਨਛੱਤਰ ਸਿੰਘ ਕਲਕੱਤਾ, ਭਾਈ ਗੁਰਦੇਵ ਸਿੰਘ, ਹਰਨੇਕ ਸਿੰਘ ਛਾਪਾ ਆਦਿ ਹਾਜ਼ਰ ਸਨ | ਇਸ ਸਮੇਂ ਸੋਹਣ ਸਿੰਘ ਵੜੈਚ, ਅਬਜੋਤ ਕੌਰ, ਪਰਮਜੀਤ ਸਿੰਘ ਪੰਮਾ ਨੇ ਕਿਸਾਨੀ ਨਾਲ ਸਬੰਧਿਤ ਗੀਤ ਪੇਸ਼ ਕੀਤੇ |
ਭਦੌੜ, (ਰਜਿੰਦਰ ਬੱਤਾ ਵਿਨੋਦ ਕਲਸੀ)-ਭਾਰਤੀ ਕਿਸਾਨ ਯੂਨੀਅਨ ਡਕੌਾਦਾ ਵਲੋਂ ਸਥਾਨਕ ਰਿਲਾਇੰਸ ਪੰਪ ਉਪਰ ਦਿੱਤੇ ਜਾ ਰਹੇ ਅਣਮਿਥੇ ਸਮੇਂ ਦੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਕਾਮਰੇਡ ਗੁਰਮੇਲ ਸ਼ਰਮਾ, ਲੇਬਰ ਯੂਨੀਅਨ ਦੇ ਪ੍ਰਧਾਨ ਰਾਮ ਸਿੰਘ, ਗੁਰਦੀਪ ਸਿੰਘ, ਬਲਾਕ ਪ੍ਰਧਾਨ ਭੋਲਾ ਸਿੰਘ ਛੰਨਾ, ਕੁਲਵੰਤ ਸਿੰਘ ਮਾਨ, ਕਾਕਾ ਸਿੰਘ ਜੈਦ ਨੇ ਕਿਹਾ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਕਾਲੇ ਕਾਨੂੰਨ ਬਾਰੇ ਕੇਂਦਰ ਸਰਕਾਰ ਕਹਿ ਰਹੀ ਹੈ ਕਿ ਇਸ ਨਾਲ ਕਿਸਾਨਾਂ ਦੀ ਆਮਦਨ ਦੁੱਗਣੀ ਹੋ ਜਾਵੇਗੀ ਜਦੋਂ ਕਿ ਕੇਂਦਰ ਸਰਕਾਰ ਨੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਬਾਰੇ ਸੁਪਰੀਮ ਕੋਰਟ ਵਿਚ ਲਿਖ ਕੇ ਦਿੱਤਾ ਹੈ ਕਿ ਇਹ ਲਾਗੂ ਨਹੀਂ ਕੀਤੀ ਜਾ ਸਕਦੀ ਜਦੋਂ ਕਿ ਚੋਣਾਂ ਤੋਂ ਪਹਿਲਾਂ ਲਾਗੂ ਕਰਨ ਦਾ ਵਾਅਦਾ ਸੀ | ਖੇਤੀਬਾੜੀ ਕਾਨੂੰਨ ਜੋ ਕੇਂਦਰ ਸਰਕਾਰ ਕਿਸਾਨਾਂ ਉਪਰ ਜਬਰੀ ਥੋਪ ਰਹੀ ਹੈ ਉਸ ਨੂੰ ਸਹੀ ਦੱਸ ਕੇ ਕਿਸਾਨਾਂ ਨੂੰ ਹੋਰ ਡੁੱਬਣ ਵਿਚ ਤੁਲੀ ਹੋਈ ਹੈ ਜਿਸ ਕਰ ਕੇ ਇਹ ਕਾਲੇ ਕਾਨੂੰਨ ਨੂੰ ਕਿਸੇ ਹਾਲਤ ਵਿਚ ਮਨਜ਼ੂਰ ਨਹੀਂ ਕੀਤਾ ਜਾਵੇਗਾ | ਇਸ ਸਮੇਂ ਰੇਸ਼ਮ ਸਿੰਘ ਜੰਗੀਆਣਾ, ਸ਼ੇਰ ਸਿੰਘ ਜੰਗੀਆਣਾ, ਜਗਜੀਤ ਸਿੰਘ ਅਲਕੜਾ, ਤਾਰਾ ਸਿੰਘ, ਰਮਨਦੀਪ ਸਿੰਘ ਗਰੇਵਾਲ, ਕੁਲਵਿੰਦਰ ਸਿੰਘ ਜ਼ੈਲਦਾਰ, ਭੋਲਾ ਸਿੰਘ ਬੱਲੋ੍ਹਕੇ ਆਦਿ ਹਾਜ਼ਰ ਸਨ |

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਬੈਂਕਾਂ ਦੀ ਹੋਈ ਤਿਮਾਹੀ ਮੀਟਿੰਗ

ਬਰਨਾਲਾ, 27 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਨਾਬਾਰਡ ਵਲੋਂ ਆਗਾਮੀ ਵਿੱਤੀ ਵਰ੍ਹੇ 2021-22 ਲਈ ਬਰਨਾਲਾ ਦੇ ਬੈਂਕਾਂ ਨੂੰ ਕਰਜ਼ਾ ਮੁਹੱਈਆ ਕਰਨ ਵਾਸਤੇ ਚਾਲੂ ਵਰ੍ਹੇ ਨਾਲੋਂ 359 ਕਰੋੜ ਵੱਧ ਕਰਜ਼ ਰਕਮ ਦੇਣ ਦਾ ਟੀਚਾ ਮਿਥਿਆ ਗਿਆ ਹੈ ਅਤੇ ਜ਼ਿਲ੍ਹੇ ਦੀਆਂ ਬੈਂਕਾਂ ਨੂੰ 6180 ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ

ਹੰਡਿਆਇਆ, 27 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋਣ ਦੀ ਖ਼ਬਰ ਹੈ | ਹੰਡਿਆਇਆ ਵਿਖੇ ਬੀਤੀ ਕੱਲ੍ਹ ਈਸ਼ਰ ਸਿੰਘ (46) ਪੁੱਤਰ ਹਾਕਮ ਸਿੰਘ ਵਾਸੀ ਵਾਰਡ ਨੰ: 13 ਲੁੱਧੜ ਪੱਤੀ ਹੰਡਿਆਇਆ ਪ੍ਰਾਈਵੇਟ ਕੰਬਾਈਨ ਯੂਨਿਟ ...

ਪੂਰੀ ਖ਼ਬਰ »

ਪਤਨੀ ਦਾ ਕਤਲ ਕਰਨ ਵਾਲਾ ਪੁਲਿਸ ਵਲੋਂ ਕਾਬੂ

ਟੱਲੇਵਾਲ, 27 ਅਕਤੂਬਰ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਚੂੰਘਾ ਵਿਖੇ 25 ਅਕਤੂਬਰ ਦੀ ਰਾਤ ਨੂੰ ਆਪਣੀ ਪਤਨੀ ਦਾ ਕਤਲ ਕਰਨ ਵਾਲਾ ਨੌਜਵਾਨ ਪੁਲਿਸ ਨੇ ਪਿੰਡ ਰਾਮਗੜ੍ਹ ਤੋਂ ਕਾਬੂ ਕਰ ਲਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਜਸਵਿੰਦਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 6 ਨਵੇਂ ਕੇਸ, 10 ਮਰੀਜ਼ ਹੋਏ ਸਿਹਤਯਾਬ

ਬਰਨਾਲਾ, 27 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ 'ਚ ਅੱਜ ਕੋਰੋਨਾ ਵਾਇਰਸ ਦੇ 6 ਨਵੇਂ ਕੇਸ ਆਏ ਹਨ, ਜਦਕਿ 10 ਹੋਰ ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਆਏ ਸੈਂਪਲਾਂ ਦੀ ਰਿਪੋਰਟ 'ਚ 2 ਵਿਅਕਤੀ ਸ਼ਹਿਰ ...

ਪੂਰੀ ਖ਼ਬਰ »

ਕਾਤਲਾਨਾ ਹਮਲਾ ਕਰਨ ਵਾਲੇ 5 ਜਣਿਆਂ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 27 ਅਕਤੂਬਰ (ਰਾਜ ਪਨੇਸਰ)-ਇਕ ਵਿਅਕਤੀ ਨੂੰ ਘੇਰ ਕੇ ਕਤਲ ਕਰਨ ਦੇ ਇਰਾਦੇ ਨਾਲ ਹਮਲਾ ਕਰਨ ਦੇ ਸਬੰਧ ਵਿਚ 5 ਜਾਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਅੰਗਰੇਜ਼ ਸਿੰਘ ਪੁੱਤਰ ...

ਪੂਰੀ ਖ਼ਬਰ »

ਧਨੌਲਾ ਖ਼ੁਰਦ ਵਿਖੇ ਬੈਰਾਗੀ ਮਹਾਂ ਮੰਡਲ ਦੀ ਹੋਈ ਮੀਟਿੰਗ

ਹੰਡਿਆਇਆ, 27 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਬਾਬਾ ਰਾਮ ਥੰਮ੍ਹਣ ਜੀ ਦੇ ਮੰਦਿਰ ਧਨੌਲਾ ਖ਼ੁਰਦ ਵਿਖੇ ਬੈਰਾਗੀ ਮਹਾਂ ਮੰਡਲ ਦੀ ਮੀਟਿੰਗ ਬੈਰਾਗੀ ਮਹਾਂ ਮੰਡਲ ਦੇ ਆਲ ਇੰਡੀਆ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ, ਪੰਜਾਬ ਪ੍ਰਧਾਨ ਰਾਮਾ ਨੰਦ ਬਾਵਾ ਅਤੇ ਖ਼ਜ਼ਾਨਚੀ ਬਲਦੇਵ ...

ਪੂਰੀ ਖ਼ਬਰ »

ਸੈਕੰਡਰੀ ਜਮਾਤਾਂ ਦੇ ਕੁਇਜ਼ ਮੁਕਾਬਲੇ 'ਚ ਜੁਮਲਾ ਮਾਲਕਨ ਸਕੂਲ ਦੀ ਟੀਮ ਪਹਿਲੇ ਸਥਾਨ 'ਤੇ ਰਹੀ

ਬਰਨਾਲਾ, 27 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸਕੂਲਾਂ 'ਚ ਪੜ੍ਹਦੇ ਸੈਕੰਡਰੀ ਜਮਾਤਾਂ ਦੇ ਵਿਦਿਆਰਥੀਆਂ ਦੇ ਵਿਗਿਆਨ, ਗਣਿਤ, ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਵਿਸ਼ਿਆਂ ਦੇ ਜ਼ਿਲ੍ਹਾ ਪੱਧਰੀ ਆਨਲਾਈਨ ...

ਪੂਰੀ ਖ਼ਬਰ »

ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ 'ਚ ਕਲਾਸਾਂ ਦੀ ਸ਼ੁਰੂਆਤ

ਮਹਿਲ ਕਲਾਂ, 27 ਅਕਤੂਬਰ (ਅਵਤਾਰ ਸਿੰਘ ਅਣਖੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਹਿਲ ਕਲਾਂ ਵਿਖੇ ਪੰਜਾਬ ਸਰਕਾਰ ਵਲੋਂ ਕੋਵਿਡ-19 ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਨੌਵੀਂ ਤੋਂ ਲੈ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਨਾਮਧਾਰੀ ਦਾ ਸਨਮਾਨ

ਸ਼ਹਿਣਾ, 27 ਅਕਤੂਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਬਰਨਾਲਾ ਦੇ ਨਵ-ਨਿਯੁਕਤ ਪ੍ਰਧਾਨ ਗੁਰਵਿੰਦਰ ਸਿੰਘ ਨਾਮਧਾਰੀ ਨੂੰ ਭਾਕਿਯੂ ਲੱਖੋਵਾਲ ਦੇ ਜ਼ਿਲ੍ਹਾ ਮੋਗਾ ਦੇ ਜਨਰਲ ਸਕੱਤਰ ਮੁਖ਼ਤਿਆਰ ਸਿੰਘ ਦੀਨਾ ਅਤੇ ਬਲਾਕ ਪ੍ਰਧਾਨ ਮਨਜੀਤ ...

ਪੂਰੀ ਖ਼ਬਰ »

ਚੰਗਾ ਕੰਮ ਕਰਨ ਵਾਲੇ ਕਲੱਬਾਂ ਨੂੰ ਦਿੱਤੇ ਜਾਣਗੇ ਜ਼ਿਲ੍ਹਾ, ਰਾਜ ਅਤੇ ਕੌਮੀ ਪੱਧਰ ਦੇ ਪੁਰਸਕਾਰ-ਸੁਖਦੇਵ ਸਿੰਘ

ਬਰਨਾਲਾ, 27 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਵਲੋਂ ਚੰਗਾਂ ਕੰਮ ਕਰਨ ਵਾਲੀਆਂ ਯੂਥ ਕਲੱਬਾਂ ਨੂੰ ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ ਦੇ ਪੁਰਸਕਾਰ ਦਿੱਤੇ ਜਾਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਹਿਰੂ ਯੁਵਾ ...

ਪੂਰੀ ਖ਼ਬਰ »

ਗਹਿਲ ਪੰਚਾਇਤ ਨੇ ਪਿੰਡ 'ਚ ਗ੍ਰਾਮ ਸਭਾ ਇਜਲਾਸ ਕਰਵਾਇਆ

ਟੱਲੇਵਾਲ, 27 ਅਕਤੂਬਰ (ਸੋਨੀ ਚੀਮਾ)-ਪਿੰਡ ਗਹਿਲ ਦੀ ਪੰਚਾਇਤ ਵਲੋਂ ਗਰਾਮ ਪੰਚਾਇਤ ਡਿਵੈਲਪਮੈਂਟ ਪਲਾਨ ਜੀ.ਪੀ.ਡੀ.ਪੀ. ਤਹਿਤ ਗ੍ਰਾਮ ਸਭਾ ਦਾ ਇਜਲਾਸ ਸਰਪੰਚ ਜਸਪਾਲ ਕੌਰ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਮੌਕੇ ਗ੍ਰਾਮ ਪੰਚਾਇਤ ਵਲੋਂ ਡਿਵੈਲਪਮੈਂਟ ਪਲਾਨ ਤਿਆਰ ਕੀਤਾ ...

ਪੂਰੀ ਖ਼ਬਰ »

ਵੈਟਰਨਰੀ 'ਵਰਸਿਟੀ ਦੇ ਉਪ-ਕੁਲਪਤੀ ਵਲੋਂ ਕਿ੍ਸ਼ੀ ਵਿਗਿਆਨ ਕੇਂਦਰ ਦਾ ਦੌਰਾ

ਹੰਡਿਆਇਆ, 27 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਖੇਤੀ ਵਿਗਿਆਨ ਕੇਂਦਰ ਹੰਡਿਆਇਆ ਵਿਖੇ ਗੁਰੂ ਅੰਗਦ ਦੇਵ ਵੈਟਨਰੀ ਐਾਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ (ਗਡਵਾਸੂ) ਦੇ ਉਪ ਕੁਲਪਤੀ ਡਾ: ਇੰਦਰਜੀਤ ਸਿੰਘ ਨੇ ਦੌਰਾ ਕੀਤਾ | ਕੇਂਦਰ ਦੇ ਐਸੋਸੀਏਟ ਡਾਇਰੈਕਟਰ ਡਾ: ...

ਪੂਰੀ ਖ਼ਬਰ »

ਪਿੰਡ ਭੋਤਨਾ ਧਰਨੇ ਦੌਰਾਨ ਆੜ੍ਹਤੀਆਂ ਵਲੋਂ ਨਕਦੀ ਭੇਟ

ਟੱਲੇਵਾਲ, 27 ਅਕਤੂਬਰ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਭੋਤਨਾ ਦੀ ਅਗਵਾਈ ਵਿਚ ਚੱਲ ਰਹੇ ਏਸਰ ਪੈਟਰੋਲ ਪੰਪ ਦੇ 27ਵੇਂ ਦਿਨ ਪਿੰਡ ਭੋਤਨਾ ਦੇ ਸਮੂਹ ਆੜ੍ਹਤੀਆਂ ਵਲੋਂ ਸ੍ਰੀ ਅਸ਼ੋਕ ਕੁਮਾਰ ਚੇਅਰਮੈਨ ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਬੇਟੀ ਦੇ ਜਨਮ ਦਿਨ ਮੌਕੇ ਖ਼ੂਨਦਾਨ ਕੈਂਪ ਲਗਾਇਆ

ਭਦੌੜ, 27 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿੰਡ ਨੈਣੇਵਾਲ ਦੇ ਝਿੰਜਰ ਪਰਿਵਾਰ ਵਲੋਂ ਆਪਣੀ ਬੇਟੀ ਦੇ ਜਨਮ ਦਿਨ ਦੀ ਖ਼ੁਸ਼ੀ ਵਿਚ ਬਲੱਡ ਡੋਨਰ ਸੁਸਾਇਟੀ ਭਦੌੜ ਦੀ ਅਗਵਾਈ ਹੇਠ ਸਰਕਾਰੀ ਡਿਸਪੈਂਸਰੀ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਬਲੱਡ ਬੈਂਕ ...

ਪੂਰੀ ਖ਼ਬਰ »

ਬੰਦੀ ਵਲੋਂ ਜੇਲ੍ਹ 'ਚ ਫਾਹਾ ਲੈਣ ਦੀ ਕੋਸ਼ਿਸ਼, ਮਾਮਲਾ ਦਰਜ

ਬਰਨਾਲਾ, 27 ਅਕਤੂਬਰ (ਰਾਜ ਪਨੇਸਰ)- ਜ਼ਿਲ੍ਹਾ ਜੇਲ੍ਹ ਬਰਨਾਲਾ ਦੇ ਬਾਥਰੂਮ ਵਿਚ ਇਕ ਬੰਦੀ ਵਲੋਂ ਫਾਹਾ ਲੈਣ ਦੀ ਕੋਸ਼ਿਸ਼ ਕੀਤੀ ਗਈ, ਜਿਸ 'ਤੇ ਪੁਲਿਸ ਵਲੋਂ ਥਾਣਾ ਸਿਟੀ ਬਰਨਾਲਾ ਵਿਖੇ ਸੁਪਰਡੈਂਟ ਜੇਲ੍ਹ ਬਰਨਾਲਾ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਮਾਈਗ੍ਰੇਟਰੀ ਪਲਸ ਪੋਲਿਓ ਰਾਊਾਡ ਪਹਿਲੀ ਤੋਂ

ਬਰਨਾਲਾ, 27 ਅਕਤੂਬਰ (ਰਾਜ ਪਨੇਸਰ)-ਸਿਵਲ ਸਰਜਨ ਬਰਨਾਲਾ ਡਾ: ਸੁਖਜੀਵਨ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਵਿਚ 1 ਤੋਂ 3 ਨਵੰਬਰ ਤੱਕ ਮਾਈਗਰੇਟਰੀ ਪਲਸ ਪੋਲਿਓ ਰਾਊਾਡ ਕੀਤਾ ਜਾਣਾ ਹੈ | ਇਸ ਰਾਊਾਡ ਦੌਰਾਨ ਟੀਮਾਂ ਵਲੋਂ ਸਲੱਮ ਏਰੀਏ, ਝੁੱਗੀਆਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਭਦੌੜ, 27 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਥਾਣਾ ਭਦੌੜ ਦੀ ਪੁਲਿਸ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ 43 ਬੋਤਲਾਂ ਨਾਜਾਇਜ਼ ਸ਼ਰਾਬ ਫੜਨ 'ਚ ਸਫਲਤਾ ਹਾਸਲ ਕੀਤੀ ਹੈ | ਥਾਣਾ ਮੁਖੀ ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਮੁਖ਼ਬਰ ਦੁਆਰਾ ਇਤਲਾਹ ਦਿੱਤੀ ਗਈ ਸੀ ਕਿ ਇਕ ...

ਪੂਰੀ ਖ਼ਬਰ »

ਨੌਸਰਬਾਜ਼ ਫਲ ਵਿਕਰੇਤਾ ਦਾ ਮੋਬਾਈਲ ਫ਼ੋਨ ਲੈ ਕੇ ਫ਼ਰਾਰ

ਸ਼ਹਿਣਾ, 27 ਅਕਤੂਬਰ (ਸੁਰੇਸ਼ ਗੋਗੀ)-ਪੱਖੋ ਕੈਂਚੀਆਂ ਵਿਖੇ ਨੌਸ਼ਰਬਾਜ ਇਕ ਫਲ ਵਿਕਰੇਤਾ ਦਾ ਧੋਖੇ ਨਾਲ ਫ਼ੋਨ ਲੈ ਕੇ ਫ਼ਰਾਰ ਹੋ ਗਿਆ | ਫਲਾਂ ਦੀ ਰੇਹੜੀ ਲਾਉਣ ਵਾਲੇ ਸ਼ਿੰਗਾਰਾ ਰਾਮ ਉੱਗੋਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਕ ਵਿਅਕਤੀ ਫਲਾਂ ਦੀਆਂ ਦੋ ਟੋਕਰੀਆਂ ...

ਪੂਰੀ ਖ਼ਬਰ »

ਸਿੱਖ ਸੇਵਾ ਸੁਸਾਇਟੀ ਨੇ ਵਿਦਿਆਰਥੀਆਂ ਨੂੰ ਦਿੱਤੀ ਸਹਾਇਤਾ

ਸ਼ਹਿਣਾ, 27 ਅਕਤੂਬਰ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਇਕਾਈ ਮੌੜ ਨਾਭਾ ਦੇ ਆਗੂ ਜਗਸੀਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਕਿਚਨਰ ਵਾਟਰਲੂ ਦੀ ਸੰਗਤ ਵਲੋਂ ਵੱਖ-ਵੱਖ ਕੋਰਸ ਕਰ ਰਹੇ ਵਿਦਿਆਰਥੀਆਂ ਲਈ ਹਜ਼ਾਰਾਂ ਰੁਪਏ ਫ਼ੀਸ ਭਰਨ ਲਈ ਭੇਜੇ ਗਏ ਹਨ, ਜੋ ਵੱਖ-ਵੱਖ ...

ਪੂਰੀ ਖ਼ਬਰ »

ਸਰਪੰਚ ਖ਼ਿਲਾਫ਼ ਦਾਇਰ ਕੀਤੀ ਪਟੀਸ਼ਨ ਐਸ.ਡੀ.ਐਮ. ਵਲੋਂ ਰੱਦ

ਬਰਨਾਲਾ, 27 ਅਕਤੂਬਰ (ਧਰਮਪਾਲ ਸਿੰਘ)-ਐਸ.ਡੀ.ਐਮ. ਬਰਨਾਲਾ ਵਰਜੀਤ ਸਿੰਘ ਵਾਲੀਆ ਦੀ ਅਦਾਲਤ ਨੇ ਸਰਪੰਚ ਸਤਨਾਮ ਸਿੰਘ ਪੁੱਤਰ ਗੁਲਜਾਰਾ ਸਿੰਘ ਵਾਸੀ ਪੱਤੀ ਸੇਖਵਾਂ ਖ਼ਿਲਾਫ਼ ਪਾਈ ਪਟੀਸ਼ਨ ਐਡਵੋਕੇਟ ਹਰਿੰਦਰਪਾਲ ਸਿੰਘ ਰਾਣੂ ਦੀਆਂ ਦਲੀਲਾਂ ਨਾਲ ਸਹਿਮਤ ਹੰੁਦਿਆਂ ਰੱਦ ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਕਮਿਊਨਿਟੀ ਹੈਲਥ ਸੈਂਟਰ ਧਨੌਲਾ ਦਾ ਕੀਤਾ ਦੌਰਾ

ਧਨੌਲਾ, 27 ਅਕਤੂਬਰ (ਚੰਗਾਲ)-ਸਿਵਲ ਸਰਜਨ ਬਰਨਾਲਾ ਡਾ: ਸੁਖਜੀਵਨ ਕੱਕੜ ਵਲੋਂ ਅੱਜ ਕਮਿਊਨਿਟੀ ਹੈਲਥ ਸੈਂਟਰ ਧਨੌਲਾ ਦਾ ਦੌਰਾ ਕੀਤਾ ਗਿਆ | ਸਿਵਲ ਸਰਜਨ ਬਰਨਾਲਾ ਵਲੋਂ ਹਸਪਤਾਲ ਦੇ ਰਿਕਾਰਡ ਅਤੇ ਵਾਰਡਾਂ ਦੀ ਚੈਕਿੰਗ ਉਪਰੰਤ ਪਾਈਆਂ ਖ਼ਾਮੀਆਂ ਨੂੰ ਦੂਰ ਕਰਨ ਦੀਆਂ ...

ਪੂਰੀ ਖ਼ਬਰ »

ਆਰਥਿਕ ਰੁਕਾਵਟਾਂ ਦੇ ਬਾਵਜੂਦ ਪੜ੍ਹਾਈ 'ਚ ਮੱਲਾਂ ਮਾਰਨ ਵਾਲੇ ਬੱਚਿਆਂ ਦਾ ਡੀ. ਸੀ. ਵਲੋਂ ਸਨਮਾਨ

ਬਰਨਾਲਾ, 27 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਆਰਥਿਕ ਰੁਕਾਵਟਾਂ ਦੇ ਬਾਵਜੂਦ ਹੰਡਿਆਇਆ ਦੇ ਕੋਠੇ ਸਰਾਂ ਵਾਸੀ ਸਰਵੇਸ਼ ਕੁਮਾਰ ਦੇ ਦੋ ਲੜਕਿਆਂ ਨੂੰ ਨਵੋਦਿਆ ਪ੍ਰੀਖਿਆ ਪਾਸ ਕਰ ਕੇ ਛੇਵੀਂ ਅਤੇ ਨੌਵੀਂ ਵਿਚ ਦਾਖਲਾ ਮਿਲਣ 'ਤੇ ਡਿਪਟੀ ਕਮਿਸ਼ਨਰ ਸ: ਤੇਜ ਪ੍ਰਤਾਪ ਸਿੰਘ ...

ਪੂਰੀ ਖ਼ਬਰ »

ਤਿਉਹਾਰਾਂ ਦੇ ਚੱਲਦਿਆਂ ਪੁਲਿਸ ਸਿਟੀ ਚੌਕੀ ਨੂੰ ਮੁੜ ਖੋਲ੍ਹਣ ਦੀ ਸ਼ਹਿਰੀਆਂ ਨੇ ਕੀਤੀ ਮੰਗ

ਤਪਾ ਮੰਡੀ, 27 ਅਕਤੂਬਰ (ਵਿਜੇ ਸ਼ਰਮਾ)-ਤਪਾ ਸ਼ਹਿਰ ਅੰਦਰ ਲੰਬੇ ਸਮੇਂ ਤੋਂ ਚੱਲ ਰਹੀ ਪੁਲਿਸ ਸਿਟੀ ਚੌਕੀ ਨੂੰ ਕਾਫ਼ੀ ਸਮਾਂ ਪਹਿਲਾ ਬੰਦ ਕਰ ਕੇ ਰਾਸ਼ਟਰੀ ਮਾਰਗ 'ਤੇ ਸਥਿਤ ਪੁਲਿਸ ਥਾਣਾ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ | ਸ਼ਹਿਰ ਦੀਆਂ ਵਪਰਿਕ, ਸਮਾਜ ਸੇਵੀ ਅਤੇ ...

ਪੂਰੀ ਖ਼ਬਰ »

ਬਿਜਲੀ ਸਪਲਾਈ ਨਾ ਮਿਲਣ ਤੋਂ ਨਿਰਾਸ਼ ਭਾਕਿਯੂ ਸਿੱਧੂਪੁਰ ਵਲੋਂ ਐਸ.ਡੀ.ਓ. ਮਹਿਲ ਕਲਾਂ ਦਾ ਘਿਰਾਓ

ਮਹਿਲ ਕਲਾਂ, 27 ਅਕਤੂਬਰ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਇਕਾਈ ਬਲਾਕ ਮਹਿਲ ਕਲਾਂ ਵਲੋਂ ਪ੍ਰਧਾਨ ਜਗਪਾਲ ਸਿੰਘ ਸਹਿਜੜਾ ਦੀ ਅਗਵਾਈ ਹੇਠ ਪਿਛਲੇ ਕਈ ਦਿਨਾਂ ਤੋਂ ਖੇਤਰ ਦੇ ਪਿੰਡਾਂ ਨੰੂ ਨਿਰਵਿਘਨ 24 ਘੰਟੇ ਬਿਜਲੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX