ਤਾਜਾ ਖ਼ਬਰਾਂ


ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  6 minutes ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ 'ਤੇ ਭਗਵੰਤ ਮਾਨ ਨੇ ਲਾਈ ਮੋਹਰ
. . .  27 minutes ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  about 1 hour ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਸ੍ਰੀ ਮੁਕਤਸਰ ਨਾਲ ਸੰਬੰਧਤ ਹੈ ਗੋਲਡੀ ਬਰਾੜ, ਅਮਰੀਕਾ ਵਿਚ ਗ੍ਰਿਫ਼ਤਾਰੀ ਦੀ ਖ਼ਬਰ ਮਗਰੋਂ ਸ਼ਹਿਰ ਵਿਚ ਚਰਚਾ ਦਾ ਮਾਹੌਲ
. . .  45 minutes ago
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)- ਵਿਸ਼ਵ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਮੁੱਖ ਮਾਸਟਰ ਮਾਈਂਡ ਵਜੋਂ ਜਾਣੇ ਜਾਂਦੇ ਗੋਲਡੀ ਬਰਾੜ ਦੀ ਅਮਰੀਕਾ ਦੇ...
ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਸਵਾਗਤ
. . .  about 1 hour ago
ਮਾਨਸਾ, 2 ਦਸੰਬਰ-ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੈੱਸ ਦੇ ਮਾਧਿਅਮ ਰਾਹੀਂ ਉਨ੍ਹਾਂ ਨੂੰ ਇਹ ਪਤਾ ਲੱਗਾ ਹੈ ਕਿ ਗੋਲਡੀ ਬਰਾੜ ਨੂੰ ਹਿਰਾਸਤ 'ਚ ਲੈ ਲਿਆ...
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਸਮੁੱਚਾ ਪ੍ਰਬੰਧਕੀ ਬੋਰਡ 6 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ
. . .  about 1 hour ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਅਤੇ ਪ੍ਰਬੰਧਕੀ ਬੋਰਡ ਦੇ ਚੱਲ ਰਹੇ ਵਿਵਾਦ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ...
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
. . .  about 1 hour ago
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
ਖੇਮਕਰਨ ਸੈਕਟਰ 'ਚ ਇਕ ਪਾਕਿਸਤਾਨੀ ਡਰੋਨ ਸਮੇਤ ਪੰਜ ਪੈਕਟ ਹੈਰੋਇਨ ਬਰਾਮਦ
. . .  about 1 hour ago
ਖੇਮਕਰਨ, 2 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਥਾਣਾ ਖੇਮਕਰਨ ਨੂੰ ਅੱਜ ਸਵੇਰੇ ਫਿਰ ਵੱਡੀ ਸਫਲਤਾ ਮਿਲੀ, ਜਦ ਐਸ.ਐਚ.ਓ ਇੰਸਪੈਕਟਰ ਕੰਵਲਜੀਤ ਰਾਏ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬੀ.ਐਸ.ਐਫ. ਦੀ ਸਹਾਇਤਾ ਨਾਲ ਸਰਹੱਦ ਦੇ ਪਿੰਡ ਕਲਸ ਦੀ ਡਰੇਨ ਨਜ਼ਦੀਕ ਇਕ ਪਾਕਿਸਤਾਨੀ ਡਰੋਨ...
ਨਸ਼ੇ ਦੀ ਓਵਰਡੋਜ਼ ਨਾਲ 26 ਸਾਲ ਦੇ ਨੌਜਵਾਨ ਦੀ ਮੌਤ
. . .  about 2 hours ago
ਮੰਡੀ ਘੁਬਾਇਆ, 2 ਦਸੰਬਰ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਖੇਤਾਂ ਦੇ ਵਿਚ ਨਸ਼ੇ ਦੀ ਓਵਰਡੋਜ ਨਾਲ 26 ਸਾਲਾਂ ਦੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ...
ਗਸ਼ਤ ਦੋਰਾਨ ਪੁਲਿਸ ਪਾਰਟੀ 'ਤੇ ਹਮਲਾ ਕਰਨ 'ਤੇ ਤਿੰਨ ਵਿਅਕਤੀਆ ਖ਼ਿਲਾਫ਼ ਪਰਚਾ ਦਰਜ, 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
. . .  about 1 hour ago
ਚੋਗਾਵਾਂ/ਉਠੀਆ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ/ ਗੁਰਵਿੰਦਰ ਸਿੰਘ ਛੀਨਾ)-ਪੁਲਿਸ ਥਾਣਾ ਭਿੰਡੀਸੈਦਾ ਅਧੀਨ ਆਉਦੇ ਸਰਹੱਦੀ ਪਿੰਡ ਭੱਗੂਪੁਰ ਬੇਟ ਵਿਖੇ ਪੁਲਿਸ ਵਲੋਂ ਗਸ਼ਤ ਦੋਰਾਨ 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਕਰਨ 'ਤੇ ਦੋ ਵਿਅਕਤੀਆਂ ਵਲੋਂ ਸਰਕਾਰੀ...
ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆਂ ਤੋਂ ਲਿਆ ਗਿਆ ਹਿਰਾਸਤ 'ਚ
. . .  about 2 hours ago
ਸਿਆਟਲ, 2 ਦਸੰਬਰ (ਹਰਮਨਪ੍ਰੀਤ ਸਿੰਘ)-ਅਮਰੀਕਾ ਦੀ ਕੈਲੀਫੋਰਨੀਆਂ ਪੁਲਿਸ ਨੇ ਸੰਸਾਰ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਅੱਜ ਆਪਣੀ ਹਿਰਾਸਤ ਵਿਚ ਲੈ ਲਿਆ ਹੈ। ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਨਵੰਬਰ ਮਹੀਨੇ...
ਭਾਰਤ ਜੀ-20 ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸਮੇਤ ਗਲੋਬਲ ਸਿਖਰ ਟੇਬਲਾਂ 'ਤੇ ਆਪਣੀ ਜਗ੍ਹਾ ਬਣਾਉਣ ਲਈ ਤਿਆਰ
. . .  about 1 hour ago
ਨਿਊਯਾਰਕ, 2 ਦਸੰਬਰ -ਭਾਰਤ ਜੀ-20 ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸਮੇਤ ਗਲੋਬਲ ਸਿਖਰ ਟੇਬਲਾਂ 'ਤੇ ਆਪਣੀ ਜਗ੍ਹਾ ਬਣਾਉਣ ਲਈ ਤਿਆਰ ਹੈ, ਕਿਉਂਕਿ ਦੇਸ਼ ਮੇਜ਼ 'ਤੇ ਹੱਲ ਲਿਆਉਣ ਲਈ ਤਿਆਰ ਹੈ।ਇਹ ਜਾਣਕਾਰੀ...
ਅਮਰੀਕਾ, ਫਰਾਂਸ ਵਲੋਂ ਯੂਕਰੇਨ 'ਚ 'ਯੁੱਧ ਅਪਰਾਧਾਂ' ਲਈ ਰੂਸ ਨੂੰ ਜਵਾਬਦੇਹ ਠਹਿਰਾਉਣ ਦਾ ਵਾਅਦਾ
. . .  about 3 hours ago
ਵਾਸ਼ਿੰਗਟਨ, 2 ਦਸੰਬਰ -ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਯੂਕਰੇਨ ਵਿਚ ਨਿਯਮਤ ਹਥਿਆਰਬੰਦ ਬਲਾਂ ਦੁਆਰਾ ਕੀਤੇ ਗਏ "ਵਿਆਪਕ ਦਸਤਾਵੇਜ਼ੀ ਅੱਤਿਆਚਾਰਾਂ ਅਤੇ ਯੁੱਧ ਅਪਰਾਧਾਂ" ਲਈ ਰੂਸ ਨੂੰ ਜਵਾਬਦੇਹ ਠਹਿਰਾਉਣ...
ਅਗਲੇ ਸਾਲ ਜੀ-20 ਸੰਮੇਲਨ ਵਿਚ ਹਿੱਸਾ ਲੈਣ ਲਈ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਸੱਦਾ
. . .  about 3 hours ago
ਕੋਲਕਾਤਾ, 2 ਦਸੰਬਰ -ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਅਗਲੇ ਸਾਲ ਜੀ-20 ਸੰਮੇਲਨ ਵਿਚ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਹੈ। ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨਰ ਅੰਦਾਲਿਬ ਇਲਿਆਸ ਨੇ ਕਿਹਾ ਕਿ ਗਲੋਬਲ ਦ੍ਰਿਸ਼ ਦੇ ਸੰਦਰਭ 'ਚ ਇਹ ਸੰਮੇਲਨ...
ਰੂਸ ਵਲੋਂ ਪਾਕਿਸਤਾਨ ਨੂੰ ਕੱਚੇ ਤੇਲ 'ਤੇ ਛੋਟ ਦੇਣ ਤੋਂ ਇਨਕਾਰ
. . .  about 4 hours ago
ਮਾਸਕੋ, 2 ਦਸੰਬਰ-ਰੂਸ ਨੇ ਪਾਕਿਸਤਾਨ ਨੂੰ ਕੱਚੇ ਤੇਲ 'ਤੇ 30-40 ਫ਼ੀਸਦੀ ਦੀ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ...
ਦਿੱਲੀ 'ਚ ਹਵਾ ਦੀ ਗੁਣਵੱਤਾ 'ਬਹੁਤ ਖ਼ਰਾਬ ਸ਼੍ਰੇਣੀ' 'ਚ
. . .  about 1 hour ago
ਨਵੀਂ ਦਿੱਲੀ, 2 ਦਸੰਬਰ-ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬਹੁਤ ਖ਼ਰਾਬ ਸ਼੍ਰੇਣੀ' 'ਚ ਹੈ। ਰਾਸ਼ਟਰੀ ਰਾਜਧਾਨੀ ਵਿਚ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) ਅੱਜ ਸਵੇਰੇ 342 (ਬਹੁਤ ਖ਼ਰਾਬ ਸ਼੍ਰੇਣੀ) ਵਿਚ ਦਰਜ ਕੀਤਾ...
ਐਨ.ਆਈ.ਏ. ਵਲੋਂ ਫ਼ਰਾਰ ਅੱਤਵਾਦੀ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਗ੍ਰਿਫ਼ਤਾਰ
. . .  about 4 hours ago
ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਫ਼ਰਾਰ ਅੱਤਵਾਦੀ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਨੂੰ ਦਿੱਲੀ ਤੋਂ ਉਦੋਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਮਲੇਸ਼ੀਆ ਦੇ ਕੁਆਲਾਲੰਪੁਰ ਤੋਂ ਪਹੁੰਚਿਆ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਕੇਸ : ਆਫਤਾਬ ਦੇ 'ਨਾਰਕੋ ਟੈਸਟ ਤੋਂ ਬਾਅਦ ਇੰਟਰਵਿਊ' ਲਈ ਦਿੱਲੀ ਜੇਲ੍ਹ ਦਾ ਦੌਰਾ ਕਰੇਗੀ ਫੋਰੈਂਸਿਕ ਟੀਮ
. . .  1 day ago
ਫ਼ਾਜ਼ਿਲਕਾ 'ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਲੁੱਟ ਦੀ ਕੋਸ਼ਿਸ਼ ਨਾਕਾਮ
. . .  1 day ago
ਫ਼ਾਜ਼ਿਲਕਾ, 1 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ 'ਚ ਅਣਪਛਾਤੀਆਂ ਵਲੋਂ ਇਕ ਨੌਜਵਾਨ ਤੋਂ ਲੁੱਟ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ...
ਦਿੱਲੀ ਦੇ ਸਦਰ ਬਜ਼ਾਰ ਖੇਤਰ ਦੇ ਬਾਰਾ ਟੁਟੀ ਚੌਕ ਨੇੜੇ ਦੋਪਹੀਆ ਵਾਹਨਾਂ ਸਮੇਤ 5-6 ਵਾਹਨਾਂ ਨੂੰ ਲੱਗੀ ਅੱਗ
. . .  1 day ago
ਭਾਦਰਾ, ਅਹਿਮਦਾਬਾਦ : 30 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਆਮਦਨ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਸੰਤੋਸ਼ ਦੇ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
. . .  1 day ago
ਗੁਜਰਾਤ ਚੋਣਾਂ ਦੇ ਪਹਿਲੇ ਪੜਾਅ ਵਿਚ ਸ਼ਾਮ 5 ਵਜੇ ਤੱਕ 59.96% ਹੋਈ ਵੋਟਿੰਗ
. . .  1 day ago
ਪਹਿਲਾ ਪੜਾਅ ਪੂਰਾ ਹੋਣ ਤੋਂ ਬਾਅਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਅਤੇ ਵੀ.ਵੀ.ਪੀ.ਏ.ਟੀ. ਨੂੰ ਕੀਤਾ ਸੀਲ
. . .  1 day ago
ਅਹਿਮਦਾਬਾਦ, 1 ਦਸੰਬਰ - ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਸਮਾਪਤੀ ਤੋਂ ਬਾਅਦ ਪੋਲਿੰਗ ਅਧਿਕਾਰੀਆਂ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੀ.ਏ.ਟੀ. ਨੂੰ ਸੀਲ ਕੀਤਾ ਗਿਆ ...
ਵਿਜੀਲੈਂਸ ਬਿਊਰੋ ਵਲੋਂ 1,15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਸੇਵਾਮੁਕਤ ਐਸਐਮਓ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ
. . .  1 day ago
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਕੱਤਕ ਸੰਮਤ 552

ਸੰਪਾਦਕੀ

ਕੇਂਦਰ ਪਹਿਲ ਕਰੇ

ਲਗਪਗ ਮਹੀਨੇ ਭਰ ਤੋਂ ਕਿਸਾਨ ਸੜਕਾਂ ਅਤੇ ਰੇਲ ਪਟੜੀਆਂ 'ਤੇ ਆ ਕੇ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਅਤੇ ਉਨ੍ਹਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਬੀਤੀ 24 ਸਤੰਬਰ ਨੂੰ ਜਥੇਬੰਦੀਆਂ ਵਲੋਂ ਕੁਝ ਥਾਵਾਂ 'ਤੇ ਰੇਲਾਂ ਰੋਕੀਆਂ ਗਈਆਂ ਸਨ ਪਰ ਅਕਤੂਬਰ ਤੋਂ ਕਰੀਬ 33 ਥਾਵਾਂ 'ਤੇ ਕਿਸਾਨ ਰੇਲ ਪਟੜੀਆਂ 'ਤੇ ਬੈਠ ਗਏ ਸਨ। ਇਸ ਕਾਰਨ ਨਾ ਯਾਤਰੀ ਗੱਡੀਆਂ ਤੇ ਨਾ ਹੀ ਮਾਲ ਗੱਡੀਆਂ ਚੱਲ ਸਕੀਆਂ। ਮਾਲ ਗੱਡੀਆਂ ਦੇ ਬੰਦ ਹੋਣ ਨਾਲ ਸੂਬੇ ਵਿਚ ਆਉਣ ਵਾਲੀਆਂ ਸਾਰੀਆਂ ਜ਼ਰੂਰੀ ਵਸਤਾਂ ਬੰਦ ਹੋ ਗਈਆਂ ਅਤੇ ਇਥੋਂ ਬਾਹਰ ਜਾਣ ਵਾਲਾ ਸਾਰਾ ਮਾਲ ਵੀ ਪੂਰੀ ਤਰ੍ਹਾਂ ਰੁਕ ਗਿਆ। ਹੁਣ ਤੱਕ ਸਿਰਫ ਹੌਜ਼ਰੀ ਤੇ ਖੇਡਾਂ ਦੇ ਸਾਮਾਨ ਵਿਚ ਹੀ 24,000 ਕਰੋੜ ਦਾ ਸਾਮਾਨ ਅਟਕਿਆ ਪਿਆ ਹੈ। ਆਉਂਦੇ ਦਿਨਾਂ ਵਿਚ ਪੰਜਾਬ ਵਿਚ ਯੂਰੀਆ ਅਤੇ ਡੀ.ਏ.ਪੀ. ਖਾਦ ਦੀ ਵੱਡੀ ਜ਼ਰੂਰਤ ਹੈ। ਫੀਡ ਉਦਯੋਗ ਬਾਹਰੋਂ ਸਾਮਾਨ ਨਾ ਆਉਣ ਕਰਕੇ ਪੂਰੀ ਤਰ੍ਹਾਂ ਤਹਿਸ-ਨਹਿਸ ਹੋ ਰਿਹਾ ਹੈ ਅਤੇ ਹੁਣ ਤੱਕ ਇਸ ਨੂੰ ਵੱਡਾ ਘਾਟਾ ਪੈ ਚੁੱਕਾ ਹੈ ਕਿਉਂਕਿ ਇਕੱਲਾ ਇਸ ਖੇਤਰ ਵਿਚ ਹੀ ਦੂਸਰੇ ਰਾਜਾਂ ਨਾਲ ਕਰੀਬ 20,000 ਕਰੋੜ ਰੁਪਏ ਦਾ ਕਾਰੋਬਾਰ ਹੁੰਦਾ ਹੈ। ਹੈਂਡਲੂਮ ਸਨਅਤ ਵੀ ਮੂਧੇ ਮੂੰਹ ਪਈ ਹੈ। ਲੋਹੇ ਦੀ ਸਨਅਤ ਵੀ ਲੁੜਕ ਚੁੱਕੀ ਹੈ। ਜ਼ਰੂਰੀ ਵਸਤਾਂ ਦੇ ਭਾਅ ਅਸਮਾਨੀ ਚੜ੍ਹਨ ਲੱਗੇ ਹਨ। ਮਾਹਿਰਾਂ ਵਲੋਂ ਕੋਲਾ ਨਾ ਆਉਣ ਕਾਰਨ ਬਿਜਲੀ ਦਾ ਵੀ ਸੰਕਟ ਖੜ੍ਹਾ ਹੋਣ ਦਾ ਖਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ।
ਇਨ੍ਹਾਂ ਗੱਲਾਂ ਨੂੰ ਭਾਂਪਦਿਆਂ ਕਿਸਾਨ ਯੂਨੀਅਨਾਂ ਨੇ ਮਾਲ ਗੱਡੀਆਂ ਦੇ ਆਉਣ-ਜਾਣ ਦੀ ਖੁੱਲ੍ਹ ਦੇਣ ਦਾ ਐਲਾਨ ਕੀਤਾ ਹੈ ਪਰ ਯਾਤਰੂ ਗੱਡੀਆਂ 'ਤੇ ਰੋਕ ਬਰਕਰਾਰ ਰੱਖਣ ਦਾ ਫ਼ੈਸਲਾ ਕੀਤਾ ਹੈ। ਇਸ ਦੇ ਬਾਵਜੂਦ ਵੀ ਰੇਲ ਮੰਤਰਾਲੇ ਵਲੋਂ ਮਾਲ ਗੱਡੀਆਂ ਦੀ ਆਵਾਜਾਈ ਸ਼ੁਰੂ ਨਹੀਂ ਕੀਤੀ ਗਈ। ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੇਲਵੇ ਮੰਤਰੀ ਨੂੰ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਹੈ ਕਿ ਜੇਕਰ ਅਜਿਹੀ ਸਥਿਤੀ ਬਣੀ ਰਹੀ ਤਾਂ ਹਾਲਾਤ ਵਿਗੜ ਸਕਦੇ ਹਨ। ਦੂਸਰੀਆਂ ਸਿਆਸੀ ਪਾਰਟੀਆਂ ਨੇ ਵੀ ਇਸ ਨੂੰ ਕੇਂਦਰ ਸਰਕਾਰ ਦੀ ਅੜੀ ਆਖਦਿਆਂ ਤੁਰੰਤ ਮਾਲ ਗੱਡੀਆਂ ਸ਼ੁਰੂ ਕਰਨ ਲਈ ਕਿਹਾ ਹੈ ਕਿਉਂਕਿ ਇਸ ਦਾ ਜਿਥੇ ਸੂਬੇ ਦੇ ਸਮੁੱਚੇ ਅਰਥਚਾਰੇ 'ਤੇ ਮਾੜਾ ਅਸਰ ਪਵੇਗਾ, ਉਤੇ ਸਮੁੱਚਾ ਕਾਰੋਬਾਰ ਵੀ ਠੱਪ ਹੋ ਜਾਏਗਾ। ਰੇਲਵੇ ਮੰਤਰਾਲੇ ਨੇ ਪਹਿਲਾਂ 24 ਅਤੇ 25 ਅਕਤੂਬਰ ਨੂੰ ਇਹ ਗੱਡੀਆਂ ਬੰਦ ਰੱਖਣ ਦਾ ਐਲਾਨ ਕੀਤਾ ਸੀ ਹੁਣ ਇਸ ਦੀ ਮਿਆਦ 29 ਅਕਤੂਬਰ ਤੱਕ ਵਧਾ ਦਿੱਤੀ ਹੈ। ਕੇਂਦਰੀ ਰੇਲਵੇ ਮੰਤਰੀ ਪਿਊਸ਼ ਗੋਇਲ ਨੇ ਪੰਜਾਬ ਸਰਕਾਰ ਤੋਂ ਇਹ ਵੀ ਮੰਗ ਕੀਤੀ ਹੈ ਕਿ ਉਹ ਗੱਡੀਆਂ ਅਤੇ ਰੇਲਵੇ ਕਰਮਚਾਰੀਆਂ ਦੀ ਪੂਰੀ ਸੁਰੱਖਿਆ ਦੀ ਜ਼ਿੰਮੇਵਾਰੀ ਲਵੇ। ਬਿਨਾਂ ਸ਼ੱਕ ਹੁਣ ਤੱਕ ਇਸ ਅੰਦੋਲਨ ਕਰਕੇ ਜਿਸ ਤਰ੍ਹਾਂ ਦਾ ਮਾਹੌਲ ਬਣ ਚੁੱਕਾ ਹੈ, ਉਹ ਬੇਚੈਨ ਕਰਨ ਵਾਲਾ ਹੈ। ਇਸ ਦੌਰਾਨ ਪ੍ਰਾਂਤਕ ਅਤੇ ਕੇਂਦਰ ਸਰਕਾਰ ਤੋਂ ਇਹ ਉਮੀਦ ਜ਼ਰੂਰ ਰੱਖੀ ਜਾਂਦੀ ਸੀ ਕਿ ਉਹ ਜਿਥੇ ਸੂਬੇ ਵਿਚ ਹਰ ਤਰ੍ਹਾਂ ਦੀ ਸਰਗਰਮੀ ਨੂੰ ਸ਼ੁਰੂ ਕਰਨ ਲਈ ਵੱਡੇ ਯਤਨ ਕਰਦੇ, ਉਥੇ ਕਿਸੇ ਨਾ ਕਿਸੇ ਤਰ੍ਹਾਂ ਇਸ ਮਸਲੇ ਦਾ ਹੱਲ ਕਰਨ ਲਈ ਵੀ ਯਤਨਸ਼ੀਲ ਹੁੰਦੇ ਪਰ ਕੇਂਦਰ ਸਰਕਾਰ ਵਲੋਂ ਅਪਣਾਈ ਨੀਤੀ ਉਸ ਦੇ ਅੜੀਅਲ ਵਤੀਰੇ ਦਾ ਪ੍ਰਭਾਵ ਦਿੰਦੀ ਹੈ, ਜਿਸ ਦੀ ਉਸ ਤੋਂ ਉਮੀਦ ਨਹੀਂ ਰੱਖੀ ਜਾ ਸਕਦੀ। ਪਹਿਲਾਂ ਵੀ ਇਸ ਮਸਲੇ ਸਬੰਧੀ ਗੱਲਬਾਤ ਕਰਨ ਲਈ ਕਿਸਾਨਾਂ ਨੂੰ ਦਿੱਤਾ ਗਿਆ ਸੱਦਾ ਅੱਧਾ-ਅਧੂਰਾ ਸੀ ਅਤੇ ਉਸ ਤੋਂ ਬਾਅਦ ਕੇਂਦਰ ਸਰਕਾਰ ਵਲੋਂ ਇਸ ਦਿਸ਼ਾ ਵਿਚ ਅੱਗੇ ਕੋਈ ਕਦਮ ਨਹੀਂ ਪੁੱਟਿਆ ਗਿਆ, ਜਿਸ ਨਾਲ ਹਾਲਾਤ ਜਿਉਂ ਦੇ ਤਿਉਂ ਬਣੇ ਨਜ਼ਰ ਆਉਂਦੇ ਹਨ।
ਪੰਜਾਬ ਸਰਕਾਰ ਨੂੰ ਪੈਦਾ ਹੋਈ ਇਸ ਸਥਿਤੀ ਲਈ ਵਧੇਰੇ ਸਰਗਰਮੀ ਹੋਣ ਦੀ ਲੋੜ ਸੀ, ਇਸ ਪੱਖੋਂ ਉਹ ਅਵੇਸਲੀ ਨਜ਼ਰ ਆਉਂਦੀ ਰਹੀ ਹੈ। ਹੁਣ ਜਿਥੇ ਫੌਰੀ ਜ਼ਰੂਰਤ ਕੇਂਦਰ ਸਰਕਾਰ ਵਲੋਂ ਜ਼ਰੂਰੀ ਵਸਤਾਂ ਦੀ ਸਪਲਾਈ ਜਾਰੀ ਰੱਖਣ ਲਈ ਮਾਲ ਗੱਡੀਆਂ ਨੂੰ ਹਰੀ ਝੰਡੀ ਦੇਣ ਦੀ ਹੋਣੀ ਚਾਹੀਦੀ ਹੈ, ਉਥੇ ਕਿਸਾਨ ਵਰਗ ਦੀ ਪ੍ਰਤੀਨਿੱਧਤਾ ਕਰ ਰਹੀਆਂ ਜਥੇਬੰਦੀਆਂ ਨਾਲ ਗੱਲਬਾਤ ਸ਼ੁਰੂ ਕਰਨ ਦੀ ਵੀ ਕੋਸ਼ਿਸ਼ ਕਰਨੀ ਚਾਹੀਦੀ ਹੈ ਤਾਂ ਜੋ ਪਹਿਲਾਂ ਹੀ ਆਫ਼ਤਾਂ ਦੇ ਮੂੰਹ ਆਏ ਸੂਬੇ ਨੂੰ ਹੋਰ ਬਲਦੀ ਦੇ ਬੂਥੇ ਨਾ ਡਾਹਿਆ ਜਾਏ। ਅਜਿਹਾ ਕੇਂਦਰ ਸਰਕਾਰ ਵਲੋਂ ਆਪਣੇ ਹੁਣ ਤੱਕ ਦੇ ਅਪਣਾਏ ਵਤੀਰੇ ਵਿਚ ਤਬਦੀਲੀ ਕਰਕੇ ਹੀ ਸੰਭਵ ਹੋ ਸਕਦਾ ਹੈ। ਇਸ ਖੜੋਤ ਨੂੰ ਤੋੜਨ ਲਈ ਉਸ ਨੂੰ ਪਹਿਲ ਦੇ ਆਧਾਰ 'ਤੇ ਮਸਲੇ ਦੇ ਹੱਲ ਵੱਲ ਤੁਰਨ ਦੀ ਜ਼ਰੂਰਤ ਹੋਵੇਗੀ। ਅੱਜ ਇਹ ਹੀ ਉਸ ਦੀ ਵੱਡੀ ਜ਼ਿੰਮੇਵਾਰੀ ਹੈ।

-ਬਰਜਿੰਦਰ ਸਿੰਘ ਹਮਦਰਦ

ਅੰਦੋਲਨ ਨੂੰ ਸ਼ਾਂਤਮਈ ਰੱਖਣਾ ਬੇਹੱਦ ਜ਼ਰੂਰੀ

ਪਿਆਰੇ ਪੰਜਾਬੀਓ, ਗੁਰੂ ਫ਼ਤਹਿ। ਇਹ ਬਹੁਤ ਵਧੀਆ ਗੱਲ ਹੋਈ ਹੈ ਕਿ ਮੋਦੀ ਸਰਕਾਰ ਵਲੋਂ ਬਣਾਏ ਖੇਤੀ ਸਬੰਧੀ ਕਾਨੂੰਨਾਂ ਨੇ ਸਾਰੇ ਪੰਜਾਬੀਆਂ ਨੂੰ ਇਕ ਲੜੀ ਵਿਚ ਪ੍ਰੋਅ ਦਿੱਤਾ ਹੈ। ਪੰਜਾਬ ਦਾ ਹਰ ਸ਼ਹਿਰੀ ਅਤੇ ਪੇਂਡੂ ਸਪੱਸ਼ਟ ਤੌਰ 'ਤੇ ਸਮਝਣ ਲੱਗਾ ਹੈ ਕਿ ਇਨ੍ਹਾਂ ...

ਪੂਰੀ ਖ਼ਬਰ »

ਸਭ ਲਈ ਵਕਾਰ ਦਾ ਸਵਾਲ ਬਣ ਗਈ ਹੈ ਬਰੋਦਾ ਉਪ ਚੋਣ

ਅਗਲੇ ਹਫ਼ਤੇ ਹੋਣ ਜਾ ਰਹੀ ਬਰੋਦਾ ਉਪ ਚੋਣ ਹਰਿਆਣਾ ਦੇ ਸਾਰੇ ਸਿਆਸੀ ਦਲਾਂ ਲਈ ਵਕਾਰ ਦਾ ਸਵਾਲ ਬਣ ਗਈ ਹੈ। ਭਾਜਪਾ, ਜਜਪਾ, ਕਾਂਗਰਸ ਅਤੇ ਇਨੈਲੋ ਸਣੇ ਸਾਰੀਆਂ ਪਾਰਟੀਆਂ ਨੇ ਆਪੋ-ਆਪਣੀਆਂ ਪਾਰਟੀਆਂ ਦੇ ਤਮਾਮ ਦਿੱਗਜਾਂ ਨੂੰ ਚੋਣ ਪ੍ਰਚਾਰ ਲਈ ਉਤਾਰ ਦਿੱਤਾ ਹੈ। ਪੂਰੇ ...

ਪੂਰੀ ਖ਼ਬਰ »

ਪਰਾਲੀ ਦੇ ਨਿਪਟਾਰੇ ਲਈ ਅਜੇ ਤੱਕ ਨਹੀਂ ਬਣੀ ਕੋਈ ਸਪੱਸ਼ਟ ਨੀਤੀ

ਦੁਨੀਆ ਵਿਚ 60 ਕੁ ਸਾਲਾਂ ਪਹਿਲਾਂ ਵਾਤਾਵਰਨ ਦੀ ਰਾਜਨੀਤੀ ਸ਼ੁਰੂ ਹੋਈ ਪਰ ਪੰਜਾਬ ਵਿਚ ਇਹ ਰਾਜਨੀਤੀ ਪਰਾਲੀ ਦੇ ਧੂੰਏਂ ਨਾਲ ਹੀ ਮਸ਼ਹੂਰ ਹੋਈ। ਧੂੰਏਂ ਦੀ ਰਾਜਨੀਤੀ ਕਰਨ ਵਾਲੇ ਪਰਾਲੀ ਦਾ ਵਣਜ ਵੀ ਕਰ ਸਕਦੇ ਸਨ ਅਤੇ ਹਨ ਪਰ ਏਦਾਂ ਕਿਉਂ ਨਹੀਂ ਹੋਇਆ ਅਤੇ ਕਿਉਂ ਨਹੀਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX