ਤਾਜਾ ਖ਼ਬਰਾਂ


ਜੈਸਮੀਨ ਕੌਰ ਮੰਡੇਰ ਟੋਕੀਓ ਉਲੰਪਿਕ 'ਚ ਕੈਨੇਡਾ ਦੀ ਫੁੱਟਬਾਲ ਟੀਮ (ਲੜਕੀਆਂ) ਨਾਲ ਸਹਾਇਕ ਕੋਚ ਵਜੋਂ ਨਿਭਾਅ ਰਹੀ ਸੇਵਾਵਾਂ
. . .  1 day ago
ਅਫਗਾਨਿਸਤਾਨ ਦੇ ਕਾਰਜਕਾਰੀ ਰੱਖਿਆ ਮੰਤਰੀ ਦੀ ਰਿਹਾਇਸ਼ ਦੇ ਬਾਹਰ ਹੋਇਆ ਕਾਰ ਬੰਬ ਧਮਾਕਾ
. . .  1 day ago
ਅਮਰੀਕਾ ਵਿਚ ਪੈਂਟਾਗਨ ਤੋਂ ਤਾਲਾਬੰਦੀ ਹਟਾਈ , ਨਜ਼ਦੀਕੀ ਮੈਟਰੋ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਲਿਆ ਫੈਸਲਾ
. . .  1 day ago
ਨਵੀਂ ਦਿੱਲੀ, 3 ਅਗਸਤ - ਅਮਰੀਕੀ ਰੱਖਿਆ ਵਿਭਾਗ ਦੇ ਮੁੱਖ ਦਫਤਰ ਪੈਂਟਾਗਨ ਦੇ ਕੋਲ ਗੋਲੀਬਾਰੀ ਦੇ ਬਾਅਦ ਪੈਂਟਾਗਨ ਵਿਚ ਤਾਲਾਬੰਦੀ ਹਟਾ ਦਿੱਤੀ ਗਈ ਹੈ। ਰੱਖਿਆ ਮੁੱਖ ਦਫਤਰ ਦੇ ਅੰਦਰ ਅਤੇ ਆਲੇ ਦੁਆਲੇ ਤਾਲਾਬੰਦੀ ...
ਰਣਜੀਤ ਸਾਗਰ ਡੈਮ 'ਚ ਅਜੇ ਵੀ ਬਚਾਅ ਕਾਰਜ ਜਾਰੀ
. . .  1 day ago
12ਵੀਂ ਨਾਨ ਮੈਡੀਕਲ ’ਚੋਂ ਸੌ ਫੀਸਦੀ ਅੰਕ ਲੈਣ ਵਾਲੀ ਛੋਟੇ ਕਿਸਾਨ ਦੀ ਬੇਟੀ ਦਾ ਸਨਮਾਨ
. . .  1 day ago
ਬੁਢਲਾਡਾ , 3 ਅਗਸਤ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਬੀਤੇ ਦਿਨ੍ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆ ਦੇ ਸਾਇੰਸ ਗਰੁੱਪ ’ਚੋਂ ...
ਬੇਰ ਕਲਾਂ 'ਚ ਮੂੰਹ ਖੁਰ ਦੀ ਬਿਮਾਰੀ ਦਾ ਹਮਲਾ, 30 ਪਸ਼ੂ ਮਰੇ, ਸੈਂਕੜੇ ਗੰਭੀਰ
. . .  1 day ago
ਮਲੌਦ (ਲੁਧਿਆਣਾ), 3 ਅਗਸਤ ( ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਪਿੰਡ ਬੇਰ ਕਲਾਂ ਵਿਖੇ ਪਸ਼ੂਆਂ ਵਿਚ ਮੂੰਹ ਖੁਰ ਦੀ ਬਿਮਾਰੀ ਦਾ ਵੱਡਾ ਹਮਲਾ ਹੋਇਆ, ਜਿਸ ਨਾਲ 30 ਦੇ ਕਰੀਬ ਪਸ਼ੂ ਮਰ ਚੁੱਕੇ ਹਨ ...
ਟੋਕੀਓ ਓਲੰਪਿਕ ਦੀ ਕਾਂਸੀ ਤਗਮਾ ਜੇਤੂ ਪੀ.ਵੀ. ਸਿੰਧੂ ਨੂੰ ਕੀਤਾ ਸਨਮਾਨਿਤ
. . .  1 day ago
ਨਵੀਂ ਦਿੱਲੀ, 3 ਅਗਸਤ - ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਖੇਡ ਰਾਜ ਮੰਤਰੀ ਨਿਸਿਥ ਪ੍ਰਮਾਨਿਕ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਨੇ ਟੋਕੀਓ ਓਲੰਪਿਕ ਵਿਚ ਕਾਂਸੀ ...
ਪਾਤੜਾਂ ਵਿਚ ਖਾਲੀ ਪਲਾਟ ਦੇ ਪਾਣੀ ਨਾਲ ਭਰੇ ਖੱਡੇ ’ਚ ਡੁੱਬ ਕੇ ਬੱਚੇ ਦੀ ਮੌਤ
. . .  1 day ago
ਪਾਤੜਾਂ , 3 ਅਗਸਤ (ਜਗਦੀਸ਼ ਸਿੰਘ ਕੰਬੋਜ)- ਸ਼ਹਿਰ ਦੀ ਜ਼ੋਰਾ ਬਸਤੀ ਵਿਚ ਖਾਲੀ ਪਏ ਪਲਾਟ ਵਿਚ ਖੇਡਣ ਆਏ ਵੀਵਾਨ ਕੁਮਾਰ (6) ਪੁੱਤਰ ਮਿੰਕਲ ਕੁਮਾਰ ਦੀ ਬਰਾਸਤੀ ਪਾਣੀ ਨਾਲ ਭਰੇ ਖੱਡੇ ਵਿਚ ਡਿੱਗ ਜਾਣ ਨਾਲ ...
ਮਾਮਲਾ ਆਰ.ਟੀ.ਆਈ ਦੇ ਕੇਸ ਵਿਚ ਠੋਸ ਜੁਆਬ ਨਾ ਦੇਣ ਦਾ , 10 ਹਜ਼ਾਰ ਦਾ ਜੁਰਮਾਨਾ
. . .  1 day ago
ਫਤਿਹਗੜ੍ਹ ਚੂੜੀਆਂ, 3 ਅਗਸਤ (ਐੱਮ. ਐੱਸ. ਫੁੱਲ )- ਰਾਜ ਸੂਚਨਾ ਕਮਿਸ਼ਨਰ ਚੰਡੀਗੜ੍ਹ ਵਲੋਂ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਨੂੰ ਆਰ.ਟੀ.ਆਈ. ਦੇ ਇਕ ਕੇਸ ਵਿਚ ...
ਹਾਰ ਨਾਲ ਨਿਰਾਸ਼ਾ, ਪਰ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ : ਹਾਕੀ ਖਿਡਾਰੀ ਹਾਰਦਿਕ ਦੇ ਪਿਤਾ
. . .  1 day ago
ਬਟਾਲਾ, 3 ਅਗਸਤ (ਸਚਲੀਨ ਸਿੰਘ ਭਾਟੀਆ)-ਉਲੰਪਿਕ 'ਚ ਭਾਰਤੀ ਹਾਕੀ ਟੀਮ ਨੂੰ ਚਾਹੇ ਸੈਮੀਫਾਈਨਲ 'ਚ ਬੈਲਜੀਅਮ ਦੇ ਹੱਥੋਂ ਹਾਰ ਮਿਲੀ ਹੈ, ਪਰ ਸਾਡੀ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਪੂਰਾ ਪਰਿਵਾਰ ਇਸ ਹਾਰ 'ਤੇ ਨਿਰਾਸ਼ ਜ਼ਰੂਰ ...
ਬਾਲੀਵੁੱਡ ਗਾਇਕ ਅਤੇ ਅਭਿਨੇਤਾ ਯੋ ਯੋ ਹਨੀ ਸਿੰਘ ’ਤੇ ਪਤਨੀ ਸ਼ਾਲਿਨੀ ਤਲਵਾੜ ਨੇ ਕੀਤਾ ਕੇਸ ਦਰਜ
. . .  1 day ago
ਮੁੰਬਈ , 3 ਅਗਸਤ - ਬਾਲੀਵੁੱਡ ਗਾਇਕ ਅਤੇ ਅਭਿਨੇਤਾ 'ਯੋ ਯੋ ਹਨੀ ਸਿੰਘ' (ਹਿਰਦੇਸ਼ ਸਿੰਘ) ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ...
ਰਾਮ ਤੀਰਥ ਨੇੜੇ ਸੜਕ ਹਾਦਸੇ ਵਿਚ ਪਤੀ ਪਤਨੀ ਹਲਾਕ
. . .  1 day ago
ਰਾਮ ਤੀਰਥ ( ਅੰਮਿ੍ਤਸਰ ) , 3 ਅਗਸਤ ( ਧਰਵਿੰਦਰ ਸਿੰਘ ਔਲਖ )- ਅੱਜ ਰਾਮ ਤੀਰਥ ਨੇੜੇ ਅੱਡਾ ਬਾਉਲੀ ਵਿਖੇ ਹੋਏ ਇੱਕ ਭਿਆਨਕ ਹਾਦਸੇ ਵਿਚ ਪਤੀ ਪਤਨੀ ਹਲਾਕ ਹੋ ਗਏ । ਮਿ੍ਤਕਾਂ ਦੀ ਪਛਾਣ ਬਲਵਿੰਦਰ ਸਿੰਘ ...
ਸਿੱਧੂ ਨੇ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ , 3 ਅਗਸਤ - ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  1 day ago
ਅੰਮ੍ਰਿਤਸਰ ,3 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ...
ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ
. . .  1 day ago
ਚੰਡੀਗੜ੍ਹ, 3 ਅਗਸਤ( ਸੁਰਿੰਦਰਪਾਲ) - ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ...
ਪੰਜਾਬ ਦੇ ਸਕੂਲਾਂ ਵਿਚ ਹੁਣ ਭਾਸ਼ਾ ਸੁਣਨ ਵਾਲੀਆਂ ਲੈਬਾਂ ਹੋਣਗੀਆਂ ਵਿਕਸਤ
. . .  1 day ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸਰਕਾਰੀ ਸਕੂਲਾਂ ਵਿਚ...
ਤਜਿੰਦਰਪਾਲ ਸਿੰਘ ਤੂਰ ਪੁਰਸ਼ ਸ਼ਾੱਟ ਪੁਟ ਫਾਈਨਲ ਮੁਕਾਬਲੇ ਲਈ ਨਹੀਂ ਕਰ ਸਕੇ ਕੁਆਲੀਫ਼ਾਈ
. . .  1 day ago
ਟੋਕੀਓ, 3 ਅਗਸਤ - ਭਾਰਤ ਦੇ ਤਜਿੰਦਰਪਾਲ ਸਿੰਘ ਤੂਰ ਗਰੁੱਪ ਏ ਦੀ ਕੁਆਲੀਫਿਕੇਸ਼ਨ ਵਿਚ 13 ਵੇਂ ਸਥਾਨ 'ਤੇ ਰਹਿਣ ਤੋਂ ਬਾਅਦ...
ਭਾਰਤ ਅਤੇ ਚੀਨ ਗੋਗਰਾ ਹਾਈਟਸ ਤੋਂ ਆਪਣੀਆਂ ਫ਼ੌਜਾਂ ਹਟਾਉਣ ਲਈ ਹੋਏ ਤਿਆਰ
. . .  1 day ago
ਨਵੀਂ ਦਿੱਲੀ, 3 ਅਗਸਤ - ਭਾਰਤ ਅਤੇ ਚੀਨ ਪੂਰਬੀ ਲੱਦਾਖ ਦੇ ਗੋਗਰਾ ਹਾਈਟਸ ਖੇਤਰ ਤੋਂ ਆਪਣੀਆਂ ਫ਼ੌਜਾਂ ਵਾਪਸ ਬੁਲਾਉਣ...
ਰਾਜਨੀਤਿਕ ਪਾਰਟੀਆਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਿੰਡ - ਪਿੰਡ ਬੋਰਡ ਟੰਗਣੇ ਜਾਰੀ
. . .  1 day ago
ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ) - ਕਿਸਾਨਾਂ ਨੇ ਵੱਖ - ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਆਗੂਆਂ ਦੇ ਪਿੰਡਾਂ 'ਚ ...
ਮਨਪ੍ਰੀਤ ਸਿੱਧੂ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ
. . .  1 day ago
ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਸਿੱਧੂ ਮਮਦੋਟ ਨੂੰ ਪਾਰਟੀ ਦੇ ...
ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ) - ਪ੍ਰੈੱਸ ਵਾਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਜਨਤਾ ਦੀ...
ਭਾਜਪਾ ਮਹਿਲਾ ਆਗੂਆਂ ਦੀ ਚੱਲ ਰਹੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਦਾ ਜ਼ੋਰਦਾਰ ਵਿਰੋਧ
. . .  1 day ago
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਫ਼ਿਰੋਜ਼ਪੁਰ ਸੜਕ ਸਥਿਤ ਹੋਟਲ ਨਾਗਪਾਲ ਰਿਜੈਂਸੀ ਵਿਚ ਭਾਜਪਾ ਮਹਿਲਾ...
ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ ) - ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਵਾਰਤਾ ਦੇ ਦੌਰਾਨ ਕਿਹਾ ਗਿਆ ਕਿ ਆਜ਼ਾਦੀ ਤੋਂ ਪਹਿਲਾਂ...
ਸਾਡੀ ਜਥੇਬੰਦੀ ਪੰਜਾਬ ਵਿਚ ਚੋਣਾਂ ਲੜਨ ਦੇ ਹੱਕ ਵਿਚ - ਚੜੂਨੀ
. . .  1 day ago
ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਿਸਾਨ ਆਗੂ...
ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 3 ਅਗਸਤ - ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਕੱਤਕ ਸੰਮਤ 552

ਖੇਡ ਸੰਸਾਰ

ਹੈਦਰਾਬਾਦ ਦੀ ਦਿੱਲੀ 'ਤੇ ਧਮਾਕੇਦਾਰ ਜਿੱਤ

ਦੁਬਈ, 27 ਅਕਤੂਬਰ (ਏਜੰਸੀ)-ਸਨਰਾਈਜ਼ਰਸ ਹੈਦਰਾਬਾਦ ਦੀ ਟੀਮ ਨੇ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਦੇ ਇਥੇ ਖੇਡੇ ਗਏ ਇਕ ਮੈਚ ਦੌਰਾਨ ਦਿੱਲੀ ਕੈਪੀਟਲਸ ਦੀ ਟੀਮ 'ਤੇ 88 ਦੌੜਾਂ ਨਾਲ ਧਮਾਕੇਦਾਰ ਜਿੱਤ ਦਰਜ ਕਰਕੇ ਪਲੇਅਆਫ਼ ਦੀਆਂ ਉਮੀਦਾਂ ਨੂੰ ਬਰਕਰਾਰ ਰੱਖਿਆ ਹੈ | ਹੈਦਰਾਬਾਦ ਦੇ ਸਲਾਮੀ ਬੱਲੇਬਾਜ਼ ਰਿਧੀਮਨ ਸਾਹਾ ਨੂੰ ਉਨ੍ਹਾਂ ਦੀ ਤਾਬੜਤੋੜ ਬੱਲੇਬਾਜ਼ੀ ਲਈ 'ਪਲੇਅਰ ਆਫ਼ ਦੀ ਮੈਚ' ਚੁਣਿਆ ਗਿਆ | ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਹੈਦਰਾਬਾਦ ਦੀ ਟੀਮ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ ਓਵਰਾਂ 'ਚ 2 ਵਿਕਟਾਂ ਦੇ ਨੁਕਸਾਨ 'ਤੇ 219 ਦੌੜਾਂ ਬਣਾਈਆਂ | ਹੈਦਰਾਬਾਦ ਦੇ ਕਪਤਾਨ ਤੇ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ (66 ਦੌੜਾਂ, 34 ਗੇਂਦਾਂ, 8 ਚੌਕੇ, 2 ਛੱਕੇ) ਤੇ ਰਿਧੀਮਨ ਸਾਹਾ (87 ਦੌੜਾਂ, 45 ਗੇਂਦਾਂ, 12 ਚੌਕੇ, 2 ਛੱਕੇ) ਨੇ ਧੂੰਆਂਧਾਰ ਬੱਲੇਬਾਜ਼ੀ ਕਰਦਿਆਂ ਪਹਿਲੀ ਵਿਕਟ ਲਈ 150 ਦੌੜਾਂ ਜੋੜੀਆਂ | ਮਨੀਸ਼ ਪਾਂਡੇ ਵਲੋਂ 31 ਗੇਂਦਾਂ 'ਤੇ ਅਜੇਤੂ 41 ਦੌੜਾਂ (4 ਚੌਕੇ, 1 ਛੱਕਾ) ਬਣਾਈਆਂ ਗਈਆਂ, ਜਦੋਂਕਿ ਵਿਲੀਅਮਸਨ ਵਲੋਂ ਵੀ ਅਜੇਤੂ 11 ਦੌੜਾਂ ਦਾ ਯੋਗਦਾਨ ਪਾਇਆ ਗਿਆ | ਦਿੱਲੀ ਕੈਪੀਟਲਸ ਦੇ ਗੇਂਦਬਾਜ਼ਾਂ ਐਨਰਿਕ ਨੌਰਤਜੇ ਤੇ ਰਵੀਚੰਦਰਨ ਅਸ਼ਵਿਨ ਨੂੰ ਕੇਵਲ ਇਕ-ਇਕ ਸਫ਼ਲਤਾ ਮਿਲੀ | ਟੀਚੇ ਦਾ ਪਿੱਛਾ ਕਰਨ ਉਤਰੀ ਦਿੱਲੀ ਦੀ ਸ਼ੁਰੂਆਤ ਖ਼ਰਾਬ ਰਹੀ ਤੇ ਅਜਿੰਕੇ ਰਹਾਣੇ, ਰਿਸ਼ਭ ਪੰਤ ਤੇ ਤੁਸ਼ਾਰ ਪਾਂਡੇ ਤੋਂ ਸਿਵਾਏ ਕੋਈ ਵੀ ਬੱਲੇਬਾਜ਼ ਟਿਕ ਕੇ ਨਹੀਂ ਖੇਡ ਸਕਿਆ ਤੇ ਪੂਰੀ ਟੀਮ 19 ਓਵਰਾਂ 'ਚ 131 ਦੌੜਾਂ ਬਣਾ ਕੇ ਆਊਟ ਹੋ ਗਈ | ਦਿੱਲੀ ਦਾ ਸਲਾਮੀ ਬੱਲੇਬਾਜ਼ ਸ਼ਿਖਰ ਧਵਨ (0) ਸੰਦੀਪ ਸ਼ਰਮਾ ਦੀ ਗੇਂਦ 'ਤੇ ਵਾਰਨਰ ਨੂੰ ਕੈਚ ਥਮਾ ਬੈਠਾ, ਜਦੋਂਕਿ ਅਜਿੰਕੇ ਰਹਾਣੇ 26 ਦੌੜਾਂ (19 ਗੇਂਦਾਂ, 3 ਚੌਕੇ, 1 ਛੱਕਾ) 'ਤੇ ਰਾਸ਼ਿਦ ਖ਼ਾਨ ਦੀ ਗੇਂਦ 'ਤੇ ਲੱਤ ਅੜਿੱੱਕਾ ਆਊਟ ਹੋਏ | ਰਿਸ਼ਭ ਪੰਤ (35 ਦੌੜਾਂ, 35 ਗੇਂਦਾਂ, 3 ਚੌਕੇ, 1 ਛੱਕਾ) ਦੇ ਰੂਪ 'ਚ ਸੰਦੀਪ ਸ਼ਰਮਾ ਨੂੰ ਦੂਜੀ ਸਫ਼ਲਤਾ ਮਿਲੀ | ਸ਼ਿਮਰੋਨ ਹਿਟਮਾਇਰ (16 ਦੌੜਾਂ, 13 ਗੇਂਦਾਂ, 3 ਚੌਕੇ) ਨੂੰ ਰਾਸ਼ਿਦ ਖ਼ਾਨ ਨੇ ਬੋਲਡ ਕੀਤਾ | ਤੁਸ਼ਾਰ ਪਾਂਡੇ ਨੇ 20 ਦੌੜਾਂ (9 ਗੇਂਦਾਂ, 2 ਚੌਕੇ, 1 ਛੱਕਾ) ਦਾ ਯੋਗਦਾਨ ਪਾਇਆ | ਹੈਦਰਾਬਾਦ ਵਲੋਂ ਰਾਸ਼ਿਦ ਖ਼ਾਨ ਨੂੰ 3, ਸੰਦੀਪ ਸ਼ਰਮਾ ਤੇ ਟੀ. ਨਟਰਾਜਨ ਨੂੰ 2-2, ਜਦੋਂਕਿ ਸ਼ਾਹਬਾਜ਼ ਨਦੀਮ, ਜੇਸਨ ਹੋਲਡਰ ਤੇ ਵਿਜੈ ਸ਼ੰਕਰ 1-1 ਸਫ਼ਲਤਾ ਮਿਲੀ |

ਪੰਜਾਬ ਖੇਡ ਵਿਭਾਗ ਵਲੋਂ ਖਿਡਾਰੀਆਂ ਤੇ ਕੋਚਾਂ ਨੂੰ ਇਨਾਮੀ ਰਾਸ਼ੀ ਦੇਣ ਲਈ ਅਰਜ਼ੀਆਂ ਦੀ ਮੰਗ

ਜਲੰਧਰ, 27 ਅਕਤੂਬਰ (ਸਾਬੀ)- ਪੰਜਾਬ ਖੇਡ ਵਿਭਾਗ ਵਲੋਂ ਪੰਜਾਬ ਰਾਜ ਦੇ ਖਿਡਾਰੀਆਂ ਤੇ ਕੋਚਾਂ ਲਈ ਬਣੀ ਪੰਜਾਬ ਦੀ ਖੇਡ ਨੀਤੀ 2018 ਦੇ ਅਨੁਸਾਰ ਨਗਦ ਇਨਾਮ ਦੇਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ | ਉਕਤ ਜਾਣਕਾਰੀ ਦਿੰਦੇ ਹੋਏ ਡਾਇਰੈਕਟਰ ਸਪੋਰਟਸ ਪੰਜਾਬ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿਤਾ ਹਮੇਸ਼ਾ ਚਾਹੁੰਦੇ ਸਨ ਕਿ ਮੈਂ ਹਰੇਕ ਮੈਚ 'ਚ ਅਜੇਤੂ ਰਹਾਂ- ਮਨਦੀਪ ਸਿੰਘ

ਸ਼ਾਰਜਾਹ, 27 ਅਕਤੂਬਰ (ਏਜੰਸੀ)-ਆਈ.ਪੀ.ਐਲ. ਦੇ 13ਵੇਂ ਸੀਜ਼ਨ 'ਚ ਕੋਲਕਾਤਾ ਨਾਈਟ ਰਾਈਡਰਜ਼ (ਕੇ.ਕੇ.ਆਰ.) ਦੇ ਖ਼ਿਲਾਫ਼ ਕਿੰਗਜ਼ ਇਲੈਵਨ ਪੰਜਾਬ ਦੇ ਮਨਦੀਪ ਸਿੰਘ ਵਲੋਂ ਮੈਚ ਜੇਤੂ ਪਾਰੀ ਖੇਡੀ ਗਈ ਸੀ, ਜੋ ਉਨ੍ਹਾਂ ਨੇ ਆਪਣੇ ਸਵਰਗੀ ਪਿਤਾ ਹਰਦੇਵ ਸਿੰਘ ਨੂੰ ਸਮਰਪਿਤ ਕੀਤੀ ...

ਪੂਰੀ ਖ਼ਬਰ »

ਫੀਫਾ ਪ੍ਰਧਾਨ ਇਨਫਾਂਟੀਨੋ ਨੂੰ ਕੋਰੋਨਾ ਪਾਜ਼ੀਟਿਵ

ਜ਼ਿਊਰਿਖ, 27 ਅਕਤੂਬਰ (ਏਜੰਸੀ)-ਫੀਫਾ ਪ੍ਰਧਾਨ ਗਿਆਨੀ ਇਨਫਾਂਟੀਨੋ ਦਾ ਕੋਵਿਡ-19 ਦਾ ਟੈਸਟ ਪਾਜ਼ੀਟਿਵ ਆਇਆ ਹੈ | ਫੀਫਾ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨਫਾਂਟੀਨੋ ਨੂੰ ਕੋਰੋਨਾ ਵਾਇਰਸ ਦੇ ਹਲਕੇ ਲੱਛਣ ਹਨ ਤੇ ਉਨ੍ਹਾਂ ਨੇ ਤੁਰੰਤ ਆਪਣੇ ਆਪ ਨੂੰ ਇਕਾਂਤਵਾਸ ...

ਪੂਰੀ ਖ਼ਬਰ »

ਭਾਰਤ-ਆਸਟ੍ਰੇਲੀਆ ਬਾਕਸਿੰਗ ਡੇਅ ਟੈਸਟ 'ਚ ਦਰਸ਼ਕਾਂ ਦੇ ਆਉਣ ਦੀ ਉਮੀਦ

ਮੈਲਬੋਰਨ, 27 ਅਕਤੂਬਰ (ਏਜੰਸੀ)-ਭਾਰਤ ਤੇ ਆਸਟ੍ਰੇਲੀਆ ਵਿਚਕਾਰ ਮੈਲਬੋਰਨ ਕ੍ਰਿਕਟ ਗਰਾਊਾਡ (ਐਮ.ਸੀ.ਜੀ.) 'ਚ ਹੋਣ ਵਾਲੇ ਆਗਾਮੀ ਬਾਕਸਿੰਗ ਡੇਅ ਟੈਸਟ 'ਚ ਦਰਸ਼ਕਾਂ ਨੂੰ ਖੇਡ ਸਟੇਡੀਅਮ 'ਚ ਪ੍ਰਵੇਸ਼ ਦੀ ਮਨਜ਼ੂਰੀ ਮਿਲਣ ਦੀ ਉਮੀਦ ਹੈ | ਵਿਕਟੋਰੀਆ ਸੂਬੇ ਦੇ ਪ੍ਰਮੁੱੱਖ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX