ਤਾਜਾ ਖ਼ਬਰਾਂ


ਸਿੰਘੂ ਬਾਰਡਰ ਕਤਲ ਮਾਮਲੇ ਦੀ ਜਾਂਚ ਮੌਜੂਦਾ ਜੱਜ ਕੋਲੋਂ ਕਰਵਾਈ ਜਾਵੇ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਚੰਡੀਗੜ੍ਹ, 16 ਅਕਤੂਬਰ - ਸਿੰਘੂ ਬਾਰਡਰ 'ਤੇ ਹੋਏ ਕਤਲ ਮਾਮਲੇ ਵਿਚ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੰਗ ਕੀਤੀ ਹੈ ਕਿ ਇਸ ਕੇਸ ਦੀ ਜਾਂਚ ਮੌਜੂਦਾ ਜੱਜ ਕੋਲੋਂ ਕਰਾਈ ਜਾਵੇ। ਉਨ੍ਹਾਂ ਮੰਗ ਕੀਤੀ ਕਿ ਅਜਿਹੇ ਸਮਾਜ ਵਿਰੋਧੀ ਤੱਤਾਂ ਦੀ ਪਹਿਚਾਣ ਹੋਵੇ, ਜੋ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ...
ਕੇਰਲ 'ਚ ਭਾਰੀ ਮੀਂਹ ਕਾਰਨ 5 ਮੌਤਾਂ, ਕਈ ਲੋਕ ਲਾਪਤਾ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਕੇਰਲ ਵਿਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਤੇਜ ਬਾਰਸ਼ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਲਗਾਤਾਰ ਬਾਰਸ਼ ਕਾਰਨ ਕਈ ਜ਼ਿਲ੍ਹਿਆਂ ਵਿਚ ਹੜ ਆ ਗਿਆ ਹੈ। ਜਿਸ ਕਾਰਨ ਕੇਰਲ 'ਚ 5 ਲੋਕਾਂ ਦੀ ਮੌਤ ਹੋ ਗਈ ਹੈ ਤੇ ਕੋਟਾਇਅਮ 'ਚ ਜ਼ਮੀਨ ਖਿਸਕਣ ਕਾਰਨ ਵਾਪਰੀ ਘਟਨਾ 'ਚ 16 ਲੋਕ ਲਾਪਤਾ ਹੋ ਗਏ ਹਨ।
ਅੱਤਵਾਦੀਆਂ ਵਲੋਂ ਪੁਲਵਾਮਾ ਤੇ ਸ੍ਰੀਨਗਰ 'ਚ ਬਾਹਰੀ ਸੂਬਿਆਂ ਤੋਂ ਆਏ ਦੋ ਵਿਅਕਤੀ ਹਲਾਕ
. . .  1 day ago
ਸ੍ਰੀਨਗਰ, 16 ਅਕਤੂਬਰ - ਜੰਮੂ ਕਸ਼ਮੀਰ 'ਚ ਹਿੰਸਾ ਦੀਆਂ ਵੱਧ ਰਹੀਆਂ ਵਾਰਦਾਤਾਂ ਚਿੰਤਾ ਦਾ ਕਾਰਨ ਬਣਦੀਆਂ ਜਾ ਰਹੀਆਂ ਹਨ। ਅੱਜ ਇਕ ਵਾਰ ਫਿਰ ਸ੍ਰੀਨਗਰ ਤੇ ਪੁਲਵਾਮਾ ਵਿਚ ਅੱਤਵਾਦੀਆਂ ਨੇ ਦੋ ਬਾਹਰਲੇ ਸੂਬਿਆਂ ਤੋਂ ਕੰਮ ਕਰਨ ਲਈ ਆਏ ਵਿਅਕਤੀਆਂ ਦੀਆਂ ਹੱਤਿਆਵਾਂ ਕਰ ਦਿੱਤੀਆਂ ਗਈਆਂ...
ਸਿੰਘੂ ਬਾਰਡਰ ਦੀ ਘਟਨਾ ਬੇਅਦਬੀ ਦੇ ਦੋਸ਼ੀਆਂ ਪ੍ਰਤੀ ਸਰਕਾਰ ਦੀ ਨਰਮੀ ਦਾ ਨਤੀਜਾ - ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
. . .  1 day ago
ਚੌਕ ਮਹਿਤਾ, 16 ਅਕਤੂਬਰ (ਧਰਮਿੰਦਰ ਸਿੰਘ ਭੰਮਰਾ) - ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੁੰਡਲੀ ਸਿੰਘੂ ਬਾਰਡਰ 'ਤੇ ਵਾਪਰੀ ਘਟਨਾ ਸੰਬੰਧੀ ਟਿੱਪਣੀ ਕਰਦਿਆਂ ਕਿਹਾ ਕਿ ਇਹ ਘਟਨਾ ਕੋਈ ਅਚਨਚੇਤ ਵਾਪਰੀ ਘਟਨਾ ਨਹੀਂ ਹੈ। ਇਹ ਸ੍ਰੀ ਗੁਰੂ...
ਲੁਧਿਆਣਾ 'ਚ ਵਪਾਰੀਆਂ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ
. . .  1 day ago
ਲੁਧਿਆਣਾ, 16 ਅਕਤੂਬਰ (ਕਵਿਤਾ ਖੁੱਲਰ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਦੇ ਗੁਰੂ ਨਾਨਕ ਭਵਨ ਵਿਖੇ ਵਪਾਰੀਆਂ ਦੇ ਨਾਲ ਮੀਟਿੰਗ ਕਰਨ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਦੇ ਨਾਲ ਸੀਨੀਅਰ ਅਕਾਲੀ ਆਗੂ ਬਿਪਨ ਕਾਕਾ ਸੂਦ, ਮਹੇਸ਼ਇੰਦਰ ਸਿੰਘ ਗਰੇਵਾਲ ਸਮੇਤ ਕਈ ਸੀਨੀਅਰ ਅਕਾਲੀ ਆਗੂ ਮੌਜੂਦ ਰਹੇ...
ਕਿਸਾਨ ਯੂਨੀਅਨ ਡਕੌਦਾ ਨੇ ਕੀਤਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦਾ ਵਿਰੋਧ
. . .  1 day ago
ਮੰਡੀ ਲਾਧੂਕਾ 16 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) -ਭਾਰਤੀ ਕਿਸਾਨ ਯੂਨੀਅਨ ਡਕੌਦਾ ਵਲੋਂ ਅੱਜ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੇ ਪਿੰਡ ਰਾਣਾ ਪਹੁੰਚਣ...
ਤਾਲਿਬਾਨ ਦੀ ਮਾਨਤਾ ਦਾ ਮਾਮਲਾ ਚੱਲ ਰਿਹਾ ਹੈ ਪਰ ਇਹ ਉਹ ਰਾਜ ਹੈ ਜਿੱਥੇ ਘੱਟ ਗਿਣਤੀ ਸੁਰੱਖਿਅਤ ਨਹੀਂ - ਸੁਖਬੀਰ ਸਿੰਘ ਬਾਦਲ
. . .  1 day ago
ਨਵੀਂ ਦਿੱਲੀ,16 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਅਫ਼ਗਾਨਿਸਤਾਨ ਦੀ ਇਸਲਾਮਿਕ ਅਮੀਰਾਤ ਦੀ ਵਿਸ਼ੇਸ਼ ਇਕਾਈ ਦੇ ਭਾਰੀ ਹਥਿਆਰਬੰਦ ਅਧਿਕਾਰੀ ਜੋ ਜ਼ਬਰਦਸਤੀ ਕਾਬੁਲ ਦੇ ਗੁਰਦੁਆਰੇ ਵਿਚ...
ਕੇਰਲ 'ਚ ਭਾਰੀ ਮੀਂਹ ਦੇ ਚਲਦੇ ਇਕ ਦੀ ਮੌਤ, 12 ਲਾਪਤਾ
. . .  1 day ago
ਤਿਰੂਵਨੰਤਪੁਰਮ, 16 ਅਕਤੂਬਰ - ਕੇਰਲ ਵਿਚ ਭਾਰੀ ਮੀਂਹ ਦੇ ਚਲਦੇ ਇਕ ਦੀ ਮੌਤ ਦੀ ਖ਼ਬਰ ਦੇ ਨਾਲ - ਨਾਲ 12 ਲੋਕਾਂ ਦੇ ਲਾਪਤਾ ਹੋਣ ਦੀ ਜਾਣਕਾਰੀ ...
ਰਾਣਾ ਗੁਰਜੀਤ ਸਿੰਘ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਿੰਡ ਭੋਗਪੁਰ ਵਿਖੇ ਪਹੁੰਚੇ
. . .  1 day ago
ਖਲਵਾੜਾ, 16 ਅਕਤੂਬਰ (ਮਨਦੀਪ ਸਿੰਘ ਸੰਧੂ) - ਰਾਣਾ ਗੁਰਜੀਤ ਸਿੰਘ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਿੰਡ ਭੋਗਪੁਰ ਵਿਖੇ ਪਹੁੰਚੇ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ ਅਤੇ...
ਜੇਕਰ ਮੋਦੀ ਸਰਕਾਰ ਨੇ ਬੀ.ਐੱਸ.ਐਫ. ਨੂੰ ਵੱਧ ਅਧਿਕਾਰ ਦਿੱਤੇ ਜਾਣ ਦਾ ਫ਼ੈਸਲਾ ਵਾਪਸ ਨਾ ਲਿਆ ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਜੇਲ੍ਹ ਭਰੋ ਅੰਦੋਲਨ ਕੀਤਾ ਜਾ ਸਕਦਾ ਹੈ ਸ਼ੁਰੂ - ਬਿਕਰਮ ਸਿੰਘ ਮਜੀਠੀਆ
. . .  1 day ago
ਅੰਮ੍ਰਿਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਬੀ.ਐੱਸ.ਐਫ. ਨੂੰ ਸਰਹੱਦੀ ਖੇਤਰ ਵਿਚ ਦਿੱਤੇ ਵਾਧੂ ਅਧਿਕਾਰਾਂ ਦੀ ਕਰੜੀ ਆਲੋਚਨਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ...
ਸਿੰਘੂ ਬਾਰਡਰ ਘਟਨਾ ਵਿਚ ਇਕ ਹੋਰ ਗ੍ਰਿਫ਼ਤਾਰੀ
. . .  1 day ago
ਜੰਡਿਆਲਾ ਗੁਰੂ, 16 ਅਕਤੂਬਰ ( ਪ੍ਰਮਿੰਦਰ ਸਿੰਘ ਜੋਸਨ ) - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਵਿਚ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਨਿਹੰਗ ਨਰੈਣ ਸਿੰਘ ਦੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੱਲ੍ਹ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਣਗੇ ਨਤਮਸਤਕ
. . .  1 day ago
ਪਠਾਨਕੋਟ, 16 ਅਕਤੂਬਰ ( ਸੰਧੂ ) - ਮੁੱਖ ਮੰਤਰੀ ਚਰਨਜੀਤ ਚੰਨੀ ਕੱਲ੍ਹ 17 ਅਕਤੂਬਰ ਦਿਨ ਐਤਵਾਰ ਨੂੰ ਪਠਾਨਕੋਟ ਨੇੜੇ ਪੈਂਦੇ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ...
ਸਿਪਾਹੀ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਮਾਨਸਾ, 16 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਪੁਲਿਸ ਲਾਈਨ ਮਾਨਸਾ ਵਿਖੇ ਤਾਇਨਾਤ ਸਿਪਾਹੀ ਵਲੋਂ ਖ਼ੁਦਕੁਸ਼ੀ ਕਰ ਲਈ ਗਈ ਹੈ। ਡੀ.ਐੱਸ.ਪੀ. (ਐੱਚ.) ਮਾਨਸਾ ਸੰਜੀਵ ਗੋਇਲ ਨੇ ਦੱਸਿਆ ਕਿ ਪਿੰਡ ਖਾਰਾ ਦੇ ਵਸਨੀਕ ਸਿਪਾਹੀ ਅਰਸ਼ਦੀਪ ਸਿੰਘ ਨੇ ਡਿਊਟੀ ਸਮੇਂ ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਪਾਸ ਹੋਏ ਤਿੰਨ ਮਤੇ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਸੀ. ਡਬਲਯੂ. ਸੀ. ਦੀ ਮੀਟਿੰਗ ਤੋਂ ਬਾਅਦ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ ਵੇਣੂਗੋਪਾਲ ਦਾ ਕਹਿਣਾ ਹੈ ਕਿ ਅਸੀਂ ਰਾਜਨੀਤਿਕ ਸਥਿਤੀ, ਮਹਿੰਗਾਈ ਅਤੇ ਗੰਭੀਰ ਖੇਤੀ ਸੰਕਟ ਅਤੇ ਭਾਰਤ ਦੇ ਕਿਸਾਨਾਂ 'ਤੇ ਸ਼ੈਤਾਨੀ ਹਮਲੇ...
ਕਾਂਗਰਸ ਪਾਰਟੀ ਇੱਕਜੁੱਟ - ਅੰਬਿਕਾ ਸੋਨੀ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਤੋਂ ਬਾਅਦ ਸੀਨੀਅਰ ਕਾਂਗਰਸੀ ਨੇਤਾ ਅੰਬਿਕਾ ਸੋਨੀ ਦਾ ਕਹਿਣਾ ਸੀ ਕਿ ਹਰ ਕਿਸੇ ਦੀ ਰਾਏ ਹੈ ਕਿ ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਬਣਨਾ ਚਾਹੀਦਾ ...
ਮਨੀਸ਼ ਸਿਸੋਦੀਆ ਨੇ ਪੰਜਾਬ ਸਰਕਾਰ 'ਤੇ ਕੱਸਿਆ ਤਨਜ਼
. . .  1 day ago
ਜਲੰਧਰ, 16 ਅਕਤੂਬਰ - ਜਲੰਧਰ ਪਹੁੰਚੇ ਆਪ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵਲੋਂ ਜੋ ਪੰਜ ਮਰਲਾ ਪਲਾਟ ਦੇਣ ਦੀ ਗੱਲ ਕਹੀ ਜਾ ਰਹੀ ਹੈ,ਉਸ ਵਿਚ ਜ਼ਮੀਨ ਕਿਸੇ ਨੂੰ ਨਹੀਂ ਦਿੱਤੀ ਜਾ ਰਹੀ ਸਿਰਫ਼ ...
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਾਲਮੀਕੀ ਤੀਰਥ ਵਿਖੇ ਹੋਏ ਨਤਮਸਤਕ
. . .  1 day ago
ਰਾਮ ਤੀਰਥ , 16 ਅਕਤੂਬਰ ( ਧਰਵਿੰਦਰ ਸਿੰਘ ਔਲਖ ) ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਭਗਵਾਨ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਏ। ਜਿੱਥੇ ਪਹੁੰਚਣ 'ਤੇ ਪ੍ਰਬੰਧਕਾਂ ਵਲੋਂ ਭਗਵਾਨ ....
ਕੋਰੋਨਾ ਵਲੰਟੀਅਰ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਬੱਸ ਸਟੈਂਡ ਖਰੜ ਨੇੜੇ ਕੀਤਾ ਧਰਨਾ ਪ੍ਰਦਰਸ਼ਨ
. . .  1 day ago
ਖਰੜ,16 ਅਕਤੂਬਰ (ਗੁਰਮੁੱਖ ਸਿੰਘ ਮਾਨ) - ਪੰਜਾਬ ਭਰ ਦੇ ਕੋਰੋਨਾ ਵਲੰਟੀਅਰ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਖਰੜ ਚੰਡੀਗੜ੍ਹ ਹਾਈਵੇਅ 'ਤੇ ਬੱਸ ਸਟੈਂਡ ਖਰੜ ਨੇੜੇ ਧਰਨੇ-ਪ੍ਰਦਰਸ਼ਨ ਕਰਦੇ ਹੋਏ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ...
ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਖ਼ਤਮ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਸਵੇਰ ਤੋਂ ਚੱਲ ਰਹੀ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਖ਼ਤਮ...
ਸਿੰਘੂ ਬਾਰਡਰ ਘਟਨਾ : ਕਿਸਾਨ ਆਗੂਆਂ ਨੇ ਸਾਰੀ ਘਟਨਾ ਤੋਂ ਹੱਥ ਧੋਤੇ - ਵਿਜੈ ਸਾਂਪਲਾ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ 'ਤੇ ਵਿਜੈ ਸਾਂਪਲਾ ਚੇਅਰਮੈਨ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਕਹਿਣਾ ਸੀ ਕਿ ਅੱਜ ਦਲਿਤ ਭਾਈਚਾਰੇ ਦੀਆਂ ਵੱਖ -ਵੱਖ ਸੰਸਥਾਵਾਂ ਮੈਨੂੰ...
ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਵੱਖ - ਵੱਖ ਪਿੰਡਾਂ ਦੇ ਕੱਚੇ ਰਸਤਿਆਂ ਨੂੰ ਪੱਕੇ ਕਰਨ ਦਾ ਉਦਘਾਟਨ
. . .  1 day ago
ਓਠੀਆਂ 16 ਅਕਤੂਬਰ (ਗੁਰਵਿੰਦਰ ਸਿੰਘ ਛੀਨਾ) - ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਹਲਕਾ ਰਾਜਾਸਾਂਸੀ ਦੇ ਵੱਖ - ਵੱਖ ਪਿੰਡਾਂ ਦੇ ਕੱਚੇ ਰਸਤਿਆਂ ਨੂੰ ਪੱਕੇ ਕਰਨ ਦਾ ਉਦਘਾਟਨ ਕੀਤਾ ...
ਅਕਾਲੀ ਆਗੂ ਕੁਲਜੀਤ ਸਿੰਘ ਸਰਹਾਲ ਆਮ ਆਦਮੀ ਪਾਰਟੀ 'ਚ ਸ਼ਾਮਿਲ
. . .  1 day ago
ਬੰਗਾ, 16 ਅਕਤੂਬਰ( ਜਸਬੀਰ ਸਿੰਘ ਨੂਰਪੁਰ ) - ਬੰਗਾ ਹਲਕੇ ਦੇ ਸੀਨੀਅਰ ਆਗੂ ਅਤੇ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਕੁਲਜੀਤ ਸਿੰਘ ਸਰਹਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ...
ਸੁਰੱਖਿਆ ਬਲਾਂ ਨੇ ਢੇਰ ਕੀਤੇ ਦੋ ਅੱਤਵਾਦੀ
. . .  1 day ago
ਸ੍ਰੀਨਗਰ, 16 ਅਕਤੂਬਰ - ਪੰਪੋਰ ਐਨਕਾਉਂਟਰ ਵਿਚ ਦੋ ਅੱਤਵਾਦੀ ਮਾਰੇ ਗਏ ਹਨ | ਹਥਿਆਰ ਅਤੇ ਗੋਲਾ ਬਾਰੂਦ ਸਮੇਤ ਅਪਮਾਨਜਨਕ ਸਮਗਰੀ ਬਰਾਮਦ ਕੀਤੀ...
ਸਿੰਘੂ ਬਾਰਡਰ ਘਟਨਾ - ਨਿਹੰਗ ਸਰਵਜੀਤ ਸਿੰਘ ਨੂੰ ਅਦਾਲਤ ਨੇ ਸੱਤ ਦਿਨਾਂ ਦੀ ਪੁਲਿਸ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਹੰਗ ਸਰਵਜੀਤ ਸਿੰਘ ਨੂੰ ਅਦਾਲਤ ਨੇ ਸੱਤ ਦਿਨਾਂ ਦੀ ਪੁਲਿਸ ਹਿਰਾਸਤ 'ਚ...
ਸ਼ਿਵਰਾਜ ਸਿੰਘ ਚੌਹਾਨ ਦਾ ਰਾਹੁਲ ਗਾਂਧੀ 'ਤੇ ਤਨਜ਼
. . .  1 day ago
ਬੁਰਹਾਨਪੁਰ (ਮੱਧ ਪ੍ਰਦੇਸ਼), 16 ਅਕਤੂਬਰ - ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਾਂਗਰਸ ਪਾਰਟੀ 'ਤੇ ਤਨਜ਼ ਕੱਸਿਆ ਅਤੇ ਕਿਹਾ ਕਿ ਰਾਹੁਲ ਗਾਂਧੀ ਕਾਂਗਰਸ ਵਿਚ ਕੁਝ ਵੀ ਨਹੀਂ ਹਨ,ਪਰ ਮੁੱਖ ਮੰਤਰੀ ਨੂੰ ਹਟਾਉਣ ਦਾ ਫ਼ੈਸਲਾ ਕਰਦੇ ਹਨ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਕੱਤਕ ਸੰਮਤ 552

ਦਿੱਲੀ / ਹਰਿਆਣਾ

ਖੇਤਰ ਦੇ ਲੋਕਾਂ ਨੂੰ ਸਟੇਡੀਅਮ ਦੀ ਸੌਗਾਤ ਛੇਤੀ ਹੀ ਮਿਲੇਗੀ-ਵਿਧਾਇਕ ਈਸ਼ਵਰ ਸਿੰਘ

ਗੂਹਲਾ ਚੀਕਾ, 27 ਅਕਤੂਬਰ (ਓ. ਪੀ. ਸੈਣੀ)-ਵਿਧਾਇਕ ਈਸ਼ਵਰ ਸਿੰਘ ਨੇ ਕਿਹਾ ਕਿ ਖੇਤਰ ਦੇ ਲੋਕਾਂ ਨੂੰ ਵਿਸ਼ੇਸ਼ ਕਰ ਖਿਡਾਰੀਆਂ ਨੂੰ ਛੇਤੀ ਹੀ ਸਟੇਡੀਅਮ ਦੀ ਸੌਗਾਤ ਮਿਲੇਗੀ, ਸਰਕਾਰ ਵਲੋਂ ਸਟੇਡੀਅਮ ਬਣਾਉਣ ਲਈ 9 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ ਤੇ ਮਾਡਰਨ ਸਟੇਡੀਅਮ ਵਿਚ ਖਿਡਾਰੀਆਂ ਨੂੰ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਮਿਲਣਗੀਆਂ | ਉਨ੍ਹਾਂ ਕਿਹਾ ਕਿ ਸਟੇਡੀਅਮ ਬਣਨ ਤੋਂ ਬਾਅਦ ਖੇਤਰ ਦੇ ਖਿਡਾਰੀਆਂ ਨੂੰ ਆਪਣੀ ਕਲਾ ਦਿਖਾਉਣ ਲਈ ਪ੍ਰੈਕਟਿਸ ਕਰਨ ਦਾ ਸਹੀ ਮੌਕਾ ਮਿਲੇਗਾ, ਖਿਡਾਰੀ ਅਭਿਆਸ ਕਰਕੇ ਜਿੱਥੇ ਸਫਲਤਾ ਹਾਸਿਲ ਕਰਨਗੇ ਉੱਥੇ ਗੂਹਲਾ ਖੇਤਰ ਦਾ ਨਾਂਅ ਵੀ ਰੌਸ਼ਨ ਕਰਨਗੇ | ਉਪਰੋਕਤ ਸ਼ਬਦ ਹਲਕਾ ਜਜਪਾ ਵਿਧਾਇਕ ਈਸ਼ਵਰ ਸਿੰਘ ਨੇ ਆਪਣੇ ਨਿਵਾਸ 'ਤੇ ਜਨ ਸਮੱਸਿਆਵਾਂ ਸੁਣਨ ਦੌਰਾਨ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਗੂਹਲਾ ਖੇਤਰ ਨਾਲ ਵਿਸ਼ੇਸ਼ ਪਿਆਰ ਹੈ ਇਸ ਲਈ ਉਹ ਪਹਿਲਾਂ ਵਾਂਗ ਹੀ ਗੂਹਲਾ ਖੇਤਰ ਵਿਚ ਵਿਕਾਸ ਕੰਮ ਪੂਰੇ ਜ਼ੋਰ ਸ਼ੋਰ ਨਾਲ ਕਰਵਾਉਣਗੇ | ਉਨ੍ਹਾਂ ਕਿਹਾ ਕਿ ਗੂਹਲਾ ਦੇ ਹਰ ਪਿੰਡ ਵਿਚ ਬਰਾਬਰ ਵਿਕਾਸ ਕੰਮ ਕਰਵਾਏ ਜਾਣਗੇ | ਇਸ ਮੌਕੇ 'ਤੇ ਜਜਪਾ ਹਲਕਾ ਪ੍ਰਧਾਨ ਅਵਤਾਰ ਚੀਕਾ ਆਦਿ ਵੀ ਮੌਜੂਦ ਸਨ |

ਜਬਰ ਜਨਾਹ ਦੇ ਦੋਸ਼ੀਆਂ ਨੂੰ ਇਕ ਮਹੀਨੇ 'ਚ ਫਾਂਸੀ ਦਾ ਬਣੇ ਕਾਨੂੰਨ-ਅਰੁਣ ਸੁਮਨ

ਫਗਵਾੜਾ, 27 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਜ਼ਿਲ੍ਹਾ ਹੁਸ਼ਿਆਰਪੁਰ ਅਧੀਨ ਉੜਮੁੜ ਟਾਂਡਾ ਦੇ ਪਿੰਡ ਜਲਾਲਪੁਰ 'ਚ ਛੇ ਸਾਲਾ ਮਾਸੂਮ ਬੱਚੀ ਨਾਲ ਹੋਏ ਜਬਰ ਜਨਾਹ ਅਤੇ ਕਤਲ ਕਾਂਡ ਦੀ ਨਿਖੇਧੀ ਕਰਦੇ ਹੋਏ ਬਸਪਾ ਦੇ ਨੌਜਵਾਨ ਆਗੂ ਅਰੁਣ ਸੁਮਨ ਨੇ ਕਿਹਾ ਕਿ ਜਿਸ ਤਰ੍ਹਾਂ ...

ਪੂਰੀ ਖ਼ਬਰ »

ਨਸ਼ੇ ਦੀ ਓਵਰਡੋਜ਼ ਲੈਣ ਨਾਲ ਨੌਜਵਾਨ ਦੀ ਮੌਤ

ਸਿਰਸਾ, 27 ਅਕਤੂਬਰ (ਪਰਦੀਪ ਸਚਦੇਵਾ)- ਸਿਰਸਾ ਜ਼ਿਲ੍ਹੇ ਦੇ ਪਿੰਡ ਫੱਗੂ ਵਿੱਚ ਨਸ਼ੇ ਦੀ ਓਵਰਡੋਜ਼ ਲੈਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ | ਥਾਣਾ ਰੋੜੀ ਪੁਲੀਸ ਨੇ ਮਿ੍ਤਕ ਦੇ ਪਰਿਵਾਰ ਵਾਲਿਆਂ ਦੇ ਬਿਆਨ ਦਰਜ ਕਰਕੇ ਇੱਤਫਾਕੀਆ ਮੌਤ ਦੀ ਕਾਰਵਾਈ ਕੀਤੀ ਹੈ | ਪੁਲਿਸ ਦਾ ...

ਪੂਰੀ ਖ਼ਬਰ »

ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਪਿੰਡ ਵਾਸੀਆਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਕੀਤਾ ਜਾਗਰੂਕ

ਕਰਨਾਲ, 26 ਅਕਤੂਬਰ (ਗੁਰਮੀਤ ਸਿੰਘ ਸੱਗੂ)-ਸਥਾਨਕ ਦਿਆਲ ਸਿੰਘ ਕਾਲਜ ਦੇ ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕਤਾ ਮੁਹਿੰਮ ਚਲਾਉਂਦੇ ਹੋਏ ਪਿੰਡ ਡਬਰੀ ਵਿਖੇ ਗ੍ਰਾਮੀਣਾਂ ਨੂੰ ਜਾਗਰੂਕ ਕੀਤਾ | ਇਸ ਮੌਕੇ ਕੋਵਿਡ-19 ਦੇ ਨਿਯਮਾਂ ਨੂੰ ਅਮਲ ...

ਪੂਰੀ ਖ਼ਬਰ »

ਕਸਬਾ ਜੁੰਡਲਾ ਵਿਖੇ ਘਰ 'ਚ ਫਟਿਆ ਗੈਸ ਸਿਲੰਡਰ, ਲੱਖਾਂ ਰੁਪਏ ਦਾ ਸਾਮਾਨ ਸੜਿਆ- ਘਰ ਦੀ ਛੱਤ ਵੀ ਉਡੀ

ਕਰਨਾਲ, 26 ਅਕਤੂਬਰ (ਗੁਰਮੀਤ ਸਿੰਘ ਸੱਗੂ)-ਕਸਬਾ ਜੁੰਡਲਾ ਦੇ ਇਕ ਘਰ ਵਿਚ ਤੜਕ ਸਾਰ ਉਸ ਸਮੇਂ ਅਫਰਾ ਤਫਰੀ ਮਚ ਗਈ ਜਦੋਂ ਘਰ ਵਿਚ ਰੱਖਿਆ ਹੋਇਆ ਇਕ ਗੈਸ ਦਾ ਸਲੰਡਰ ਫੱਟ ਗਿਆ ਜਿਸ ਕਾਰਨ ਘਰ ਵਿਚ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਗਿਆ ਅਤੇ ਛੱਤ ਵੀ ਉਡ ਗਈ ਪਰ ਕਿਸੇ ਤਰ੍ਹਾਂ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਇੱਕ ਕਾਬੂ

ਸਿਰਸਾ, 27 ਅਕਤੂਬਰ (ਪਰਦੀਪ ਸਚਦੇਵਾ)-ਖੇਤਰ ਦੀ ਥਾਣਾ ਔਢਾਂ ਥਾਨਾ ਪੁਲੀਸ ਨੇ ਪਿੰਡ ਦੇ ਘੁੱਕਿਆਂਵਾਲੀ ਮੋੜ ਤੋਂ ਇੱਕ ਵਿਅਕਤੀ ਨੂੰ ਢਾਈ ਕਿੱਲੋਗਰਾਮ ਚੂਰਾ ਪੋਸਤ ਸਮੇਤ ਕਾਬੂ ਕੀਤਾ | ਇਸ ਸੰਬੰਧ 'ਚ ਜਾਣਕਾਰੀ ਦਿੰਦੇ ਹੋਏ ਥਾਣਾ ਔਢਾਂ ਦੇ ਇੰਚਾਰਜ ਕਿ੍ਸ਼ਨ ਕੁਮਾਰ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਲੜਕੀ ਦੀ ਮੌਤ, ਚਚੇਰਾ ਭਰਾ ਜ਼ਖਮੀ

ਸਿਰਸਾ, 27 ਅਕਤੂਬਰ (ਪਰਦੀਪ ਸਚਦੇਵਾ)- ਜ਼ਿਲ੍ਹਾ ਸਿਰਸਾ ਦੇ ਪਿੰਡ ਪਿਪਲੀ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਇੱਕ ਮੋਟਰਸਾਈਕਲ ਨੂੰ ਟੱਕਰ ਮਾਰੇ ਜਾਣ ਨਾਲ ਹੋਏ ਸੜਕ ਹਾਦਸੇ ਵਿੱਚ ਇੱਕ ਲੜਕੀ ਦੀ ਮੌਤ ਹੋ ਗਈ ਅਤੇ ਨੌਜਵਾਨ ਜ਼ਖਮੀ ਹੋ ਗਿਆ | ਹਾਦਸੇ ਤੋਂ ਬਾਅਦ ਕਾਰ ਸਵਾਰ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦੀ ਟਾਸਕ ਫੋਰਸ ਵਲੋਂ ਧਰਨੇ 'ਤੇ ਬੈਠੀ ਸੰਗਤ 'ਤੇ ਹਮਲਾ ਕਰਨਾ ਨਿੰਦਣਯੋਗ ਕਾਰਵਾਈ: ਗੁਰਜੀਤ ਸਿੰਘ

ਕਰਨਾਲ, 26 ਅਕਤੂਬਰ (ਗੁਰਮੀਤ ਸਿੰਘ ਸੱਗੂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੀ ਟਾਸਕ ਫੋਰਸ ਵਲੋਂ ਅਮਨ ਸ਼ਾਂਤੀ ਨਾਲ ਧਰਨੇ 'ਤੇ ਬੈਠੀ ਸੰਗਤ 'ਤੇ ਲਾਠੀਆਂ ਅਤੇ ਤਲਵਾਰਾਂ ਨਾਲ ਹਮਲਾ ਕਰਨਾ ਅਤਿ ਨਿੰਦਨਯੋਗ ਹੈ ਜਿਸ ਦੀ ਜਿੰਨੀ ਵੀ ਨਿਖੇਧੀ ਕੀਤੀ ...

ਪੂਰੀ ਖ਼ਬਰ »

ਥ੍ਰੀ ਟੀ ਫਾਰਮੂਲੇ ਨਾਲ ਕੋਰੋਨਾ 'ਤੇ ਛੇਤੀ ਕਾਬੂ ਪਾਇਆ ਜਾ ਸਕਦਾ ਹੈ- ਸਿਵਲ ਸਰਜਨ

ਸਿਰਸਾ, 27 ਅਕਤੂਬਰ (ਪਰਦੀਪ ਸਚਦੇਵਾ)- ਸਿਰਸਾ ਜ਼ਿਲ੍ਹੇ ਵਿੱਚ ਕੋਰੋਨਾ ਨਾਲ ਹੁਣ ਤੱਕ 79 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦੋਂਕਿ 5 ਹਜ਼ਾਰ ਤੋਂ ਜ਼ਿਆਦਾ ਲੋਕ ਕੋਰੋਨਾ ਪਾਜ਼ੀਟਿਵ ਮਿਲੇ ਹਨ | ਵੱਡੀ ਗੱਲ ਇਹ ਹੈ ਕਿ ਮਰਨ ਵਾਲਿਆਂ ਵਿੱਚ 40 ਸਾਲ ਤੋਂ ਲੈ ਕੇ 80 ਸਾਲ ਤੱਕ ਦੇ ...

ਪੂਰੀ ਖ਼ਬਰ »

ਸਿਰਸਾ ਜ਼ਿਲ੍ਹੇ 'ਚ ਸਾਹਮਣੇ ਆਏ 47 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਕੇਸ

ਸਿਰਸਾ, 27 ਅਕਤੂਬਰ(ਪਰਦੀਪ ਸਚਦੇਵਾ)-ਸਿਰਸਾ ਜ਼ਿਲ੍ਹਾ 'ਚ ਅੱਜ 47 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ ਮਿਲੇ ਹਨ ਜਿਸ ਨਾਲ ਕੋਰੋਨਾ ਪਾਜ਼ੀਟਿਵ ਮਰੀਜਾਂ ਦਾ ਅੰਕੜਾ 5039 ਹੋ ਗਿਆ ਹੈ | ਚੇਤੇ ਰਹੇ ਕਿ ਜ਼ਿਲ੍ਹੇ 'ਚ ਹੁਣ ਤੱਕ ਕੋਰੋਨਾ ਨਾਲ 79 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ | ਇਹ ...

ਪੂਰੀ ਖ਼ਬਰ »

ਦਾਜ ਮੰਗਣ ਦੇ ਦੋਸ਼ 'ਚ ਸਹੁਰੇ ਪਰਿਵਾਰ 'ਤੇ ਮਾਮਲਾ ਦਰਜ

ਏਲਨਾਬਾਦ, 27 ਅਕਤੂਬਰ (ਜਗਤਾਰ ਸਮਾਲਸਰ)-ਸ਼ਹਿਰ ਦੇ ਵਾਰਡ ਨੰਬਰ 1 ਵਾਸੀ ਰਜਨੀ ਪੁੱਤਰੀ ਬਾਲਕਿ੍ਸ਼ਨ ਨੇ ਆਪਣੇ ਸਹੁਰਾ ਪਰਿਵਾਰ 'ਤੇ ਦਾਜ ਮੰਗਣ ਦਾ ਦੋਸ਼ ਲਗਾਉਂਦਿਆ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪੀੜ੍ਹਤਾ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਵਿਰੋਧੀ ਹਫਤਾ ਮਨਾਇਆ

ਯਮੁਨਾਨਗਰ, 27 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਵਿਜੀਲ ਇੰਡੀਆ ਪ੍ਰੋਪਰਸ ਇੰਡੀਆ ਪ੍ਰੋਗਰਾਮ ਲੜੀ ਤਹਿਤ ਗੁਰੂ ਨਾਨਕ ਖਾਲਸਾ ਕਾਲਜ ਵਿਖੇ ਪ੍ਰੋਗਰਾਮ ਆਯੋਜਿਤ ਕੀਤਾ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਕਾਲਜ ਪਿ੍ੰਸੀਪਲ ਡਾ. ਮੇਜਰ ਹਰਿੰਦਰ ਸਿੰਘ ਕੰਗ ਨੇ ...

ਪੂਰੀ ਖ਼ਬਰ »

ਗੁਰੂ ਨਾਨਕ ਖਾਲਸਾ ਕਾਲਜ ਦੀ ਵਿਦਿਆਰਥਣ ਹਿਮਾਨੀ ਨੇ ਕਾਲਜ ਦਾ ਨਾਂਅ ਕੀਤਾ ਰੌਸ਼ਨ ਐੱਮ. ਐੱਸ. ਸੀ. ਹਿਸਾਬ ਦੇ ਤੀਜੇ ਸਮੈਸਟਰ ਵਿਚ ਕੁਰੂਕਸ਼ੇਤਰ ਯੂਨੀਵਰਸਿਟੀ ਵਿਚ ਪ੍ਰਾਪਤ ਕੀਤਾ ਪਹਿਲਾ ਸਥਾਨ

ਕਰਨਾਲ, 27 ਅਕਤੂਬਰ (ਗੁਰਮੀਤ ਸਿੰਘ ਸੱਗੂ)-ਗੁਰੂ ਨਾਨਕ ਖਾਲਸਾ ਕਾਲਜ ਦੀ ਵਿਦਿਆਰਥਣ ਹਿਮਾਨੀ ਨੇ ਕਾਲਜ ਦਾ ਨਾਂਅ ਰੌਸ਼ਨ ਕਰਦੇ ਹੋਏ ਕੁਰੂਕਸ਼ੇਤਰ ਯੂਨੀਵਰਸਿਟੀ ਵਿਚ ਐੱਮ. ਐੱਸ. ਸੀ. ਹਿਸਾਬ ਦੇ ਤੀਜੇ ਸਮੈਸਟਰ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਇਸ ਬਾਰੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ-ਇੱਕ ਹੋਰ ਮੋਟਰਸਾਈਕਲ ਕੀਤਾ ਬਰਾਮਦ

ਕਰਨਾਲ, 27 ਅਕਤੂਬਰ (ਗੁਰਮੀਤ ਸਿੰਘ ਸੱਗੂ)-ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਚੋਰੀ ਦੇ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ ਜਦਕਿ ਉਸ ਦੇ ਦੋ ਹੋਰਨਾਂ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ | ਦੱਸਿਆ ਜਾ ਰਿਹਾ ਹੈ ਕਿ ਥਾਣਾ ਰਾਮ ਨਗਰ ...

ਪੂਰੀ ਖ਼ਬਰ »

ਪੁਲਿਸ ਨਾਲ ਹੋਈ ਮੁੱਠਭੇੜ ਵਿਚ 4 ਬਦਮਾਸ਼ ਜ਼ਖ਼ਮੀ

ਨਵੀਂ ਦਿੱਲੀ, 27 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਨੋਇਡਾ ਦੇ ਸੈਕਟਰ 58 ਵਿਖੇ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਕਾਰ ਆਪਸੀ ਮੁੱਠਭੇੜ ਹੋਈ, ਜਿਸ 'ਚ ਪੁਲਿਸ ਦੀ ਗੋਲੀ ਲੱਗਣ ਨਾਲ 4 ਬਦਮਾਸ਼ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਇਨ੍ਹਾਂ ਦੇ ...

ਪੂਰੀ ਖ਼ਬਰ »

ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਤੈਅ ਸਮੇਂ 'ਤੇ ਕਰਵਾਉਣ ਲਈ ਦਿੱਲੀ ਸਰਕਾਰ ਵੱਲੋਂ ਹਰ ਸੰਭਵ ਯਤਨ ਜਾਰੀ - ਜਰਨੈਲ ਸਿੰਘ

ਨਵੀਂ ਦਿੱਲੀ ,27 ਅਕਤੂਬਰ (ਜਗਤਾਰ ਸਿੰਘ)- ਦਿੱਲੀ ਸਰਕਾਰ ਦੇ ਸਿੱਖ ਵਿਧਾਇਕ ਜਰਨੈਲ ਸਿੰਘ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਕਈ ਅੜਿਕਿਆਂ ਦੇ ਬਾਵਜੂਦ ਦਿੱਲੀ ਗੁਰਦੁਆਰਾ ਮੈਨਜਮੈਂਟ ਦੀ ਚੋਣ ਆਪਣੇ ਤੈਅ ਸਮੇਂ ਯਾਨੀ ਮਾਰਚ-ਅਪ੍ਰੈਲ 2021 'ਚ ਕਰਵਾਉਣ ਲਈ ਦਿੱਲੀ ...

ਪੂਰੀ ਖ਼ਬਰ »

ਨਗਰ ਨਿਗਮ ਦੇ ਨਵ-ਨਿਯੁਕਤ ਕਮਿਸ਼ਨਰ ਵਿਕਾਸ ਸਿੰਘ ਦਾ ਕੀਤਾ ਸਵਾਗਤ

ਕਰਨਾਲ, 26 ਅਕਤੂਬਰ (ਗੁਰਮੀਤ ਸਿੰਘ ਸੱਗੂ)-ਕਰਨਾਲ ਵਪਾਰ ਮੰਡਲ ਦੇ ਪ੍ਰਧਾਨ ਨਰਿੰਦਰ ਭਾਂਬਾ ਦੀ ਅਗਵਾਈ ਹੇਠ ਵਪਾਰੀਆਂ ਨੇ ਨਗਰ ਨਿਗਮ ਦੇ ਨਵ-ਨਿਯੁਕਤ ਕਮਿਸ਼ਨਰ ਵਿਕਾਸ ਸਿੰਘ ਦਾ ਗੁਲਦਸਤੇ ਦੇ ਕੇ ਨਿੱਘਾ ਸਵਾਗਤ ਕੀਤਾ | ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਮਾਮਲਿਆਂ 'ਤੇ ...

ਪੂਰੀ ਖ਼ਬਰ »

ਰਾਜਧਾਨੀ ਪ੍ਰੀਵਹਨ ਪੰਚਾਇਤ ਨੇ ਮੰਗਾਂ ਪ੍ਰਤੀ ਕੀਤਾ ਪ੍ਰਦਰਸ਼ਨ

ਨਵੀਂ ਦਿੱਲੀ, 27 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਜੰਤਰ-ਮੰਤਰ 'ਤੇ ਅੱਜ ਰਾਜਧਾਨੀ ਪ੍ਰੀਵਹਨ ਪੰਚਾਇਤ (ਟੈਕਸੀ ਚਾਲਕਾਂ) ਨੇ ਆਪਣੇ ਨਾਲ ਹੋ ਰਹੇ ਧੱਕੇ ਪ੍ਰਤੀ ਪ੍ਰਦਰਸ਼ਨ ਕੀਤਾ ਅਤੇ ਮੰਗ ਕੀਤੀ ਕਿ ਉਨ੍ਹਾਂ ਦੇ ਨਾਲ ਰੋਜ਼ਾਨਾ ਹੋ ਰਹੇ ਅੱਤਿਆਚਾਰਾਂ ਨੂੰ ...

ਪੂਰੀ ਖ਼ਬਰ »

ਲਾਪਤਾ ਸਰੂਪਾਂ ਸਬੰਧੀ ਧਰਨਾ ਦੇ ਰਹੇ ਸਿੱਖਾਂ ਨਾਲ ਕੀਤੀ ਗਈ ਧੱਕੇਸ਼ਾਹੀ ਤੇ ਕੁੱਟਮਾਰ ਨਿੰਦਣਯੋਗ- ਮਲਸੀਆਂ

ਨਵੀਂ ਦਿੱਲੀ ,27 ਅਕਤੂਬਰ (ਜਗਤਾਰ ਸਿੰਘ)- ਲਾਪਤਾ ਹੋਏ ਪਾਵਨਾ ਸੂਰਪਾਂ ਦੀ ਜਾਂਚ ਤੇ ਦੋਸ਼ੀਆਂ ਨੂੰ ਬੇਨਕਾਬ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਦੇ ਰਹੇ ਸਿੱਖਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਕੀਤੀ ਗਈ ਵਧੀਕੀ ਅਤੇ ਕੁੱਟਮਾਰ ਦੀ ...

ਪੂਰੀ ਖ਼ਬਰ »

ਦਿੱਲੀ, ਹਰਿਆਣਾ ਤੇ ਯੂ.ਪੀ. ਤੋਂ ਕਾਰਾਂ ਚੋਰੀ ਕਰਨ ਵਾਲੇ ਗਰੋਹ ਦਾ ਮੁਖੀ ਗਿ੍ਫ਼ਤਾਰ

ਨਵੀਂ ਦਿੱਲੀ, 27 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਵੱਖ-ਵੱਖ ਸੂਬਿਆਂ 'ਚੋਂ ਗੱਡੀਆਂ ਚੋਰੀ ਕਰਨ ਵਾਲੇ ਗਰੋਹ ਦੇ ਮੁਖੀ ਨੂੰ ਕਾਬੂ ਕੀਤਾ ਹੈ ਜੋ ਕਿ ਆਪਣੇ ਸਾਥੀਆਂ ਦੇ ਨਾਲ ਲੈਪਟਾਪ ਤੋਂ ਕਾਰਾਂ ਦੇ ਲਾਕ ਨੂੰ ਡੀਕੋਡ ਕਰਦਾ ਸੀ ਅਤੇ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੌਸਮ 'ਚ ਹੁਣ ਰੇਲ ਗੱਡੀਆਂ 'ਚ ਕੋਈ ਮਾਰੋਮਾਰੀ ਨਹੀਂ

ਨਵੀਂ ਦਿੱਲੀ, 27 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਹਰ ਸਾਲ ਤਿਉਹਾਰਾਂ ਦੇ ਮੌਸਮ ਵਿਚ ਰੇਲ ਗੱਡੀਆਂ ਵਿਚ ਦਿੱਲੀ ਤੋਂ ਜਾਣ ਵਾਲੇ ਯਾਤਰੀਆਂ ਦੀ ਅਕਸਰ ਮਾਰੋਮਾਰੀ ਰਹਿੰਦੀ ਸੀ, ਜਿਸ ਨੂੰ ਵੇਖਦੇ ਹੋਏ ਰੇਲਵੇ ਵਿਭਾਗ ਨੂੰ ਸਪੈਸ਼ਲ ਰੇਲ ਗੱਡੀਆਂ ਚਲਾਉਣੀਆਂ ...

ਪੂਰੀ ਖ਼ਬਰ »

ਦਿੱਲੀ ਯੂਨੀਵਰਸਿਟੀ ਵਲੋਂ ਕਾਲਜ ਖੋਲ੍ਹਣ ਸਬੰਧੀ ਕੋਈ ਸਪੱਸ਼ਟ ਨੀਤੀ ਨਹੀਂ

ਨਵੀਂ ਦਿੱਲੀ, 27 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ 'ਚ ਦਾਖ਼ਲਿਆਂ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਤੇਜ਼ ਹੈ ਅਤੇ ਹੁਣ 2 ਕੱਟ ਆਫ਼ ਲਿਸਟਾਂ ਤੋਂ ਬਾਅਦ ਤੀਸਰੀ ਕੱਟ ਆਫ਼ ਲਿਸਟ ਜਾਰੀ ਕਰ ਦਿੱਤੀ ਗਈ ਹੈ ਅਤੇ ਵਿਦਿਆਰਥੀ ਕੱਟ ਆਫ਼ ਲਿਸਟ ਦੇ ਆਧਾਰ 'ਤੇ ...

ਪੂਰੀ ਖ਼ਬਰ »

ਆਲੂ, ਪਿਆਜ਼ ਦੀਆਂ ਕੀਮਤਾਂ ਨੇ ਲੋਕਾਂ ਦੀ ਬਸ ਕਰਵਾਈ

ਨਵੀਂ ਦਿੱਲੀ, 27 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਇਕ ਤਾਂ ਲੋਕ ਕੋਰੋਨਾ ਦੀ ਮਹਾਂਮਾਰੀ ਤੋਂ ਪ੍ਰੇਸ਼ਾਨ ਹਨ ਅਤੇ ਲੋਕਾਂ ਦੇ ਕੰਮਧੰਦੇ ਵੀ ਮੱਠੇ ਪਏ ਹਨ ਅਤੇ ਹੁਣ ਸਬਜ਼ੀਆਂ ਦੀ ਕੀਮਤ 'ਚ ਹੋਇਆ ਅਥਾਹ ਵਾਧਾ ਲੋਕਾਂ ਨੂੰ ਹੋਰ ਵੀ ਪ੍ਰੇਸ਼ਾਨ ਕਰ ਰਿਹਾ ਹੈ | ...

ਪੂਰੀ ਖ਼ਬਰ »

ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਮਿਲੇ : ਪੰਨੂੰ

ਕਰਨਾਲ, 27 ਅਕਤੂਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਦੀ ਸਿੱਖ ਸੰਗਤ ਵਲੋਂ ਇਕ ਵਫਦ ਨੇ ਜੀਂਦ ਦੇ ਡੀ. ਸੀ. ਡਾ. ਆਦਿਤਿਆ ਦਹੀਆ ਰਾਹੀ ਮੱੁਖ ਮੰਤਰੀ ਹਰਿਆਣਾ ਮਨੋਹਰ ਲਾਲ ਦੇ ਨਾਂਅ ਮੰਗ ਪੱਤਰ ਦਿੱਤਾ, ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰਨਾਂ ਧਾਰਮਿਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX