ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  about 1 hour ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  about 4 hours ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  about 4 hours ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  about 5 hours ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  about 5 hours ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  about 5 hours ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  about 5 hours ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  about 5 hours ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  about 5 hours ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  about 6 hours ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਨਰਸਾਂ ਦਾ ਵਧਾਇਆ ਮਨੋਬਲ
. . .  about 6 hours ago
ਡਮਟਾਲ,12 ਮਈ (ਰਾਕੇਸ਼ ਕੁਮਾਰ) - ਸੁਨੀਤਾ ਦੇਵੀ ਪਠਾਨੀਆ, ਭਾਰਤੀ ਮਜ਼ਦੂਰ ਸੰਘ ਦੀ ਉਪ ਪ੍ਰਧਾਨ ਅਤੇ ਉਨ੍ਹਾਂ ਨਾਲ ਜ਼ਿਲ੍ਹਾ ਸੈਕਟਰੀ ਦਿਨੇਸ਼ ਗੌਤਮ ਨੇ ਅੱਜ ਨਰਸ ਦਿਵਸ ਮੌਕੇ...
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹਾ ਪਠਾਨਕੋਟ ਅੰਦਰ ਦੁਕਾਨਾਂ ਖੋਲ੍ਹਣ ਦੇ ਸਮੇਂ ਦੇ ਵਿਚ ਕੀਤੀ ਤਬਦੀਲੀ
. . .  about 6 hours ago
ਪਠਾਨਕੋਟ, 12 ਮਈ (ਸੰਧੂ ) - ਉਨ੍ਹਾਂ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਅੱਜ ਫਿਰ ਦੁਕਾਨਾਂ ਨੂੰ ਖੋਲ੍ਹਣ...
ਕਾਰ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਸਵਾਰ ਦੀ ਮੌਤ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ, 12 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਸਮੇਂ ਸੁਨਾਮ ਮਾਨਸਾ ਸੜਕ 'ਤੇ ਸ਼ਹਿਰ ਦੀਆਂ ਸੀਤਾਸਰ ਕੈਂਚੀਆਂ 'ਚ ਇਕ ਕਾਰ ਵਲੋਂ ਆਪਣੀ ਲਪੇਟ...
ਏ.ਐੱਸ.ਆਈ ਜਬਰ - ਜ਼ਿਨਾਹ ਮਾਮਲੇ 'ਚ ਸਖ਼ਤ ਹੋਇਆ ਮਹਿਲਾ ਕਮਿਸ਼ਨ, ਮੰਗੀ ਸਟੇਟਸ ਰਿਪੋਰਟ
. . .  about 6 hours ago
ਚੰਡੀਗੜ੍ਹ , 12 ਮਈ - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਬਠਿੰਡਾ ਵਿਖੇ ਔਰਤ ਨਾਲ ਹੋਏ ਜਬਰ ਜ਼ਿਨਾਹ ਦੇ ...
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਪੰਜਾਬ ਨੂੰ ਲਿਖਿਆ ਪੱਤਰ
. . .  about 6 hours ago
ਚੰਡੀਗੜ੍ਹ,12 ਮਈ - ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪੱਤਰ ਲਿਖਿਆ । ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ...
ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਵਾਪਰਿਆ ਭਿਆਨਕ ਸੜਕੀ ਹਾਦਸਾ
. . .  about 7 hours ago
ਜਲੰਧਰ , 12 ਮਈ - ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਇਕ ਬੇਹੱਦ ਭਿਆਨਕ ਸੜਕੀ ਹਾਦਸਾ ਵਾਪਰਿਆ । ਸੁੱਚੀ ਪਿੰਡ ਦੇ ਨੇੜੇ ਹਾਈਵੇ ਉੱਤੇ ਖੜੀ ਇਕ ਕੰਟਰੋਲ ਗੱਡੀ ਦੇ ਨਾਲ...
ਕੋਰੋਨਾ ਪੀੜਿਤ ਸੀਨੀਅਰ ਟੀ.ਟੀ. ਧੀਰਜ ਚੱਢਾ ਦੀ ਮੌਤ
. . .  about 7 hours ago
ਬਿਆਸ, 12 ਮਈ (ਰੱਖੜਾ) - ਭਾਰਤੀ ਰੇਲਵੇ ਵਿਚ 'ਚ ਬਤੌਰ ਡਿਪਟੀ ਚੀਫ਼ ਟਿਕਟ ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਧੀਰਜ ਚੱਢਾ ਦੀ ਅੱਜ ਸਵੇਰੇ ਕੋਰੋਨਾ ...
ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ ਆ ਰਹੀ - ਓ. ਪੀ. ਸੋਨੀ
. . .  about 7 hours ago
ਚੰਡੀਗੜ੍ਹ , 12 ਮਈ - ਪੰਜਾਬ ਦੇ ਮੈਡੀਕਲ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ...
ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  about 7 hours ago
ਜ਼ੀਰਾ (ਖੋਸਾ ਦਲ ਸਿੰਘ) 12 ਮਈ (ਮਨਪ੍ਰੀਤ ਸਿੰਘ) - ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ...
ਮਕਸੂਦਪੁਰ, ਸੂੰਢ ਮੰਡੀ 'ਚ ਮੀਂਹ ਨਾਲ ਕਣਕ ਦੀਆਂ ਬੋਰੀਆਂ ਭਿੱਜੀਆਂ
. . .  about 7 hours ago
ਸੰਧਵਾਂ, 12 ਮਈ (ਪ੍ਰੇਮੀ ਸੰਧਵਾਂ ) - ਮਕਸੂਦਪੁਰ, ਸੂੰਢ ਮੰਡੀ ਵਿਚ ਭਾਵੇਂ ਕਿ ਕਣਕ ਦੀ ਖ਼ਰੀਦ ਖ਼ਤਮ ਹੋ ਚੁੱਕੀ ਹੈ, ਪਰ ਕਣਕ ਦੀ ਢਿੱਲੀ ਚੁਕਾਈ ਕਾਰਨ ਅੱਜ ਮੀਂਹ ਵਿਚ ਕਣਕ ਦੀਆਂ...
ਭੇਦਭਰੀ ਹਾਲਤ ਵਿਚ ਨੌਜਵਾਨ ਨੇ ਨਹਿਰ 'ਚ ਮਾਰੀ ਛਲਾਂਗ, ਲਾਸ਼ ਦੀ ਭਾਲ ਜਾਰੀ
. . .  about 8 hours ago
ਮਾਛੀਵਾੜਾ ਸਾਹਿਬ, 12 ਮਈ (ਮਨੋਜ ਕੁਮਾਰ) - ਮੰਗਲਵਾਰ ਦੀ ਸ਼ਾਮ ਕਰੀਬ 7 ਵਜੇ ਕਿਸੇ ਨੌਜਵਾਨ ਨੇ ਭੇਦਭਰੀ ਹਾਲਤ ਵਿਚ ਪਿੰਡ ਗੜੀ ਲਾਗੇ ਗੁਜ਼ਰਦੀ ਸਰਹਿੰਦ ਨਹਿਰ ਵਿਚ ਛਲਾਂਗ ਮਾਰ...
ਭੁਲੱਥ (ਕਪੂਰਥਲਾ) ਵਿਖੇ ਤੀਸਰਾ ਮੈਡੀਕਲ ਵਾਰਡ ਸਥਾਪਿਤ
. . .  about 8 hours ago
ਭੁਲੱਥ, 12 ਮਈ (ਸੁਖਜਿੰਦਰ ਸਿੰਘ ਮੁਲਤਾਨੀ,ਮਨਜੀਤ ਸਿੰਘ ਰਤਨ ) - ਅੱਜ ਸ਼੍ਰੋਮਣੀ ਕਮੇਟੀ ਵਲੋਂ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਤੀਸਰਾ ਮੈਡੀਕਲ ...
ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਖਡੂਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ
. . .  about 8 hours ago
ਖਡੂਰ ਸਾਹਿਬ, 12 ਮਈ ( ਰਸ਼ਪਾਲ ਸਿੰਘ ਕੁਲਾਰ ) - ਅੱਠ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਭਾਵਨਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਿਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਫ਼ਤਹਿਗੜ੍ਹ ਸਾਹਿਬ

ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਸ਼ੋ੍ਰਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਵਿਧਾਇਕ ਨਾਗਰਾ ਤੇ ਪੁਰਾਤਤਵ ਵਿਭਾਗ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਕੀਤੀ ਮੰਗ

ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਲਕੀਅਤ ਵਾਲੀ ਜਗ੍ਹਾ 'ਤੇ ਪੰਜਾਬ ਸਰਕਾਰ ਵਲੋਂ ਉਸਾਰੇ ਜਾ ਰਹੇ ਥੀਮ ਪਾਰਕਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਤੇ ਪੁਰਾਤਤਵ ਵਿਭਾਗ ਦਰਮਿਆਨ ਪੈਦਾ ਹੋਏ ਮਤਭੇਦ ਅੱਜ ਉਸ ਵੇਲੇ ਹੋਰ ਵਿਸਫੋਟਕ ਰੂਪ ਧਾਰਨ ਕਰ ਗਏ ਜਦੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਡਿਪਟੀ ਕਮਿਸ਼ਨਰ ਤੇ ਸੀਨੀਅਰ ਕਪਤਾਨ ਪੁਲਿਸ ਨੂੰ ਲਿਖਤੀ ਸ਼ਿਕਾਇਤ ਦੇ ਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਮਨਦੀਪ ਕੌਰ ਨਾਗਰਾ ਅਤੇ ਪੁਰਾਤਤਵ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ, ਸ਼੍ਰੋਮਣੀ ਕਮੇਟੀ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ਾਂ ਅਧੀਨ ਮੁਕੱਦਮਾ ਕਰਨ ਦੀ ਮੰਗ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਭਾਈ ਰਵਿੰਦਰ ਸਿੰਘ ਖ਼ਾਲਸਾ, ਭਾਈ ਅਵਤਾਰ ਸਿੰਘ ਰਿਆ, ਜਥੇਦਾਰ ਜਗਦੀਪ ਸਿੰਘ ਚੀਮਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਦੀਦਾਰ ਸਿੰਘ ਭੱਟੀ ਇੰਚਾਰਜ ਹਲਕਾ ਫ਼ਤਹਿਗੜ੍ਹ ਸਾਹਿਬ, ਦਰਬਾਰਾ ਸਿੰਘ ਗੁਰੂ ਇੰਚਾਰਜ ਹਲਕਾ ਬਸੀ ਪਠਾਣਾ, ਗੁਰਪ੍ਰੀਤ ਸਿੰਘ ਰਾਜੂ ਖੰਨਾ ਇੰਚਾਰਜ ਹਲਕਾ ਅਮਲੋਹ ਅਤੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਮੁੱਖ ਬੁਲਾਰਾ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਮਾਲਕੀ ਵਾਲੀ ਜਗ੍ਹਾ 'ਤੇ ਪਿਛਲੇ ਕੁਝ ਸਮੇਂ ਤੋਂ ਪੁਰਾਤਤਵ ਵਿਭਾਗ ਵਲੋਂ ਸ਼੍ਰੋਮਣੀ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੀ ਬਾਹਰੀ ਦੀਵਾਰ ਦੇ ਨਾਲ-ਨਾਲ ਨਾਜਾਇਜ਼ ਉਸਾਰੀ ਕੀਤੀ ਜਾ ਰਹੀ ਹੈ ਜਿਸ ਸਬੰਧੀ ਗੁਰਦੁਆਰਾ ਮੈਨੇਜਰ ਕਰਮ ਸਿੰਘ ਵਲੋਂ ਉਸਾਰੀ ਨੂੰ ਰੋਕਣ ਲਈ ਪੁਰਾਤਤਵ ਵਿਭਾਗ ਨੂੰ ਪੱਤਰ ਵੀ ਲਿਖਿਆ ਗਿਆ ਸੀ ਪਰ ਉਸ ਦੇ ਬਾਵਜੂਦ ਵੀ ਵਿਭਾਗ ਨੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਦੋਸ਼ ਲਗਾਉਂਦਿਆਂ ਕਿਹਾ ਕਿ ਬੀਤੇ ਕੱਲ੍ਹ ਪੁਰਾਤਤਵ ਵਿਭਾਗ ਦੇ ਜੂਨੀਅਰ ਇੰਜੀਨੀਅਰ ਨੇ ਗੁਰਦੁਆਰਾ ਸਾਹਿਬ ਦੀ ਉਕਤ ਜਗ੍ਹਾ 'ਤੇ ਨਾਜਾਇਜ਼ ਉਸਾਰੀ ਸ਼ੁਰੂ ਕਰਵਾ ਦਿੱਤੀ, ਜਿਸ ਦਾ ਗੁਰਦੁਆਰਾ ਮੈਨੇਜਰ ਵਲੋਂ ਵਿਰੋਧ ਕੀਤੇ ਜਾਣ 'ਤੇ ਉਨ੍ਹਾਂ ਨੂੰ ਡਰਾਇਆ ਤੇ ਧਮਕਾਇਆ ਗਿਆ। ਅਕਾਲੀ ਨੇਤਾਵਾਂ ਨੇ ਹਲਕਾ ਵਿਧਾਇਕ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਕੁਲਜੀਤ ਸਿੰਘ ਨਾਗਰਾ ਨੇ ਆਪਣੇ ਕੁਝ ਸਮਰਥਕਾਂ ਦੇ ਨਾਲ ਸੜਕ 'ਤੇ ਜਾਮ ਲਗਾ ਕੇ ਜਿੱਥੇ ਸ਼੍ਰੋਮਣੀ ਕਮੇਟੀ ਖ਼ਿਲਾਫ਼ ਅਪਸ਼ਬਦ ਕਹੇ ਉੱਥੇ ਹੀ ਮੈਨੇਜਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਵਫ਼ਦ ਨੇ ਜ਼ਿਲ੍ਹਾ ਪੁਲਿਸ ਮੁਖੀ ਪਾਸੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਸਮੇਤ ਹੋਰਨਾਂ ਮੁਲਾਜ਼ਮਾਂ ਖ਼ਿਲਾਫ਼ ਦਰਜ਼ ਕੀਤਾ ਮੁਕੱਦਮਾ ਰੱਦ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਅਤੇ ਸੀਨੀਅਰ ਕਪਤਾਨ ਪੁਲਿਸ ਅਮਨੀਤ ਕੌਂਡਲ ਨੇ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਦਰਖ਼ਾਸਤ ਦੀ ਨਿਰਪੱਖ ਜਾਂਚ ਕਰਕੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਮੌਕੇ 'ਤੇ ਐਡਵੋਕੇਟ ਰਾਜਵੀਰ ਸਿੰਘ ਗਰੇਵਾਲ, ਐਡ. ਇੰਦਰਜੀਤ ਸਿੰਘ ਸਾਊ, ਐਡ. ਹੈਪੀ ਖਹਿਰਾ, ਸਰਬਜੀਤ ਸਿੰਘ ਝਿੰਜਰ ਪ੍ਰਧਾਨ ਐਸ.ਓ.ਆਈ. ਮਾਲਵਾ ਜ਼ੋਨ, ਵਰਿੰਦਰ ਸਿੰਘ ਸੋਢੀ, ਜਥੇਦਾਰ ਸਵਰਨ ਸਿੰਘ ਗੋਪਾਲੋਂ, ਮਲਕੀਤ ਸਿੰਘ ਮਠਾੜੂ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਮੈਨੇਜਰ ਕਰਮ ਸਿੰਘ ਵੀ ਹਾਜ਼ਰ ਸਨ।

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਸਮੇਤ 5 ਖ਼ਿਲਾਫ਼ ਮਾਮਲਾ ਦਰਜ

ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਬਲਜਿੰਦਰ ਸਿੰਘ)- ਇਤਿਹਾਸਿਕ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਨੂੰ ਜਾਣ ਵਾਲੀ ਸੜਕ 'ਤੇ ਉਸਾਰੇ ਜਾ ਰਹੇ ਥੀਮ ਪਾਰਕਾਂ ਨੂੰ ਢਾਹੁਣ ਦੇ ਦੋਸ਼ਾਂ ਤਹਿਤ ਥਾਣਾ ਫ਼ਤਹਿਗੜ੍ਹ ਪੁਲਿਸ ਵਲੋਂ ਪੁਰਾਤਤਵ ਵਿਭਾਗ ਦੇ ਜੇ.ਈ. ਅੰਕਿਤ ਠਾਕੁਰ ...

ਪੂਰੀ ਖ਼ਬਰ »

ਦੋ ਚਚੇਰੇ ਭਰਾ ਭਾਖੜਾ ਨਹਿਰ 'ਚ ਰੁੜੇ੍ਹ, ਪੁਲਿਸ ਵਲੋਂ ਗ਼ੋਤੇਖ਼ੋਰਾਂ ਦੀ ਮਦਦ ਨਾਲ ਭਾਲ ਜਾਰੀ

ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਬਲਜਿੰਦਰ ਸਿੰਘ)- ਥਾਣਾ ਫ਼ਤਹਿਗੜ੍ਹ ਸਾਹਿਬ ਅਧੀਨ ਪੈਂਦੇ ਪਿੰਡ ਜੰਡਾਲੀ ਨੇੜਿਓਾ ਲੰਘਦੀ ਭਾਖੜਾ ਨਹਿਰ 'ਚ ਅੱਜ ਦੁਪਹਿਰ ਵੇਲੇ 2 ਚਚੇਰੇ ਭਰਾਵਾਂ ਦੇ ਡੁੱਬ ਜਾਣ ਦੀ ਮੰਦਭਾਗੀ ਖ਼ਬਰ ਹੈ | ਭਾਖੜਾ ਨਹਿਰ 'ਚ ਰੁੜ੍ਹਨ ਵਾਲੇ ਨੌਜਵਾਨਾਂ ਦੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 10 ਨਵੇਂ ਕੋਰੋਨਾ ਮਾਮਲੇ, ਕੁੱਲ ਗਿਣਤੀ 2269 ਹੋਈ

ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਅੱਜ 10 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਸੁਰਿੰਦਰ ਸਿੰਘ ਨੇ ਦੱਸਿਆ ਕਿ ਰਿਮਟ ਯੂਨੀਵਰਸਿਟੀ, ਵਿਕਾਸ ਨਗਰ, ਸ਼ਾਸਤਰੀ ਨਗਰ, ...

ਪੂਰੀ ਖ਼ਬਰ »

470 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਖਮਾਣੋਂ, 20 ਨਵੰਬਰ (ਮਨਮੋਹਣ ਸਿੰਘ ਕਲੇਰ)- ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਦੀ ਰਹਿਨੁਮਾਈ ਹੇਠ ਨਸ਼ੇ ਦੇ ਸੌਦਾਗਰਾਂ ਨੂੰ ਨੱਥ ਪਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਖਮਾਣੋਂ ਪੁਲਿਸ ਨੇ 470 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਬਸੀ ਪਠਾਣਾਂ, 20 ਨਵੰਬਰ (ਰਵਿੰਦਰ ਮੌਦਗਿਲ, ਰੁਪਾਲ, ਗੌਤਮ)- ਬਸੀ ਪਠਾਣਾਂ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਇੰਸ. ਮਨਪ੍ਰੀਤ ਸਿੰਘ ਦਿਓਲ ਨੇ ਦੱਸਿਆ ਕਿ ਗਸ਼ਤ ਦੌਰਾਨ ਪਿੰਡ ਕਲੌੜ ਵਿਖੇ ਪਿੰਡ ...

ਪੂਰੀ ਖ਼ਬਰ »

ਅੱਜ ਬਿਜਲੀ ਸਪਲਾਈ ਬੰਦ ਰਹੇਗੀ

ਜਖਵਾਲੀ, 20 ਨਵੰਬਰ (ਨਿਰਭੈ ਸਿੰਘ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਡਵੀਜ਼ਨ ਚੌਰਵਾਲਾ ਅਧੀਨ ਚੱਲਦੇ ਸਾਰੇ ਏ.ਪੀ ਅਤੇ ਯੂ.ਪੀ.ਐਸ ਫੀਡਰਾਂ ਦੀ ਸਪਲਾਈ 21 ਨਵੰਬਰ ਨੂੰ ਸਵੇਰੇ 10 ਵਜੇ ਤੋਂ 4 ਵਜੇ ਤੱਕ ਬੰਦ ਰਹੇਗੀ | ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ...

ਪੂਰੀ ਖ਼ਬਰ »

ਪੰਥਕ ਅਕਾਲੀ ਲਹਿਰ ਵਲੋਂ ਕੋਟਲਾ ਅਜਨੇਰ 'ਚ ਬੈਠਕ ਭਲਕੇ

ਭੜੀ, 20 ਨਵੰਬਰ (ਭਰਪੂਰ ਸਿੰਘ ਹਵਾਰਾ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵਲੋਂ ਪਿੰਡਾਂ 'ਚ ਲੋਕਾਂ ਨੂੰ ਸ਼ੋ੍ਰਮਣੀ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਤੇ ਹੋਰ ਖ਼ਾਮੀਆਂ ਪ੍ਰਤੀ ਜਾਣੂ ਕਰਵਾਉਣ ਲਈ ਲੜੀਵਾਰ ਬੈਠਕਾਂ ਦਾ ਸਿਲਸਿਲਾ ਸ਼ੁਰੂ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਝੰਡਾ ਮਾਰਚ ਕਰਕੇ ਲੋਕਾਂ ਨੂੰ 26 ਦੇ ਧਰਨੇ ਲਈ ਕੀਤਾ ਲਾਮਬੰਦ

ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਬਲਜਿੰਦਰ ਸਿੰਘ)- ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ 26 ਨਵੰਬਰ ਨੂੰ ਦਿੱਲੀ ਵਿਚ ਕੀਤੇ ਜਾਣ ਵਾਲੇ ਦੇਸ਼ ਵਿਆਪੀ ਰੋਸ ਪ੍ਰਦਰਸ਼ਨ ਸਬੰਧੀ ਪਿੰਡਾਂ ਵਿਚ ਕਿਸਾਨਾਂ ਨੂੰ ਲਾਮਬੰਦ ਕਰਨ ਦੇ ਮੰਤਵ ਨਾਲ ਅੱਜ ਬਲਾਕ ਖੇੜਾ ...

ਪੂਰੀ ਖ਼ਬਰ »

ਭਾਈ ਰਣਜੀਤ ਸਿੰਘ ਅੱਜ ਪਿੰਡ ਕੋਟਲਾ ਅਜਨੇਰ ਵਿਖੇ

ਖਮਾਣੋਂ, 20 ਨਵੰਬਰ (ਮਨਮੋਹਣ ਸਿੰਘ ਕਲੇਰ)-ਭਾਈ ਰਣਜੀਤ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅੱਜ ਪਿੰਡ ਕੋਟਲਾ ਅਜਨੇਰ ਹਲਕਾ ਅਮਲੋਹ (ਸ਼ੋ੍ਰਮਣੀ ਕਮੇਟੀ) ਵਿਖੇ 21 ਨਵੰਬਰ ਦਿਨ ਸਨਿਚਰਵਾਰ ਸਵੇਰੇ 10 ਵਜੇ ਸੰਬੋਧਨ ਕਰਨਗੇ | ਇਹ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਆੜ੍ਹਤੀਆਂ ਨੂੰ ਅਜੇ ਤੱਕ ਝੋਨੇ ਦੀ ਫ਼ਸਲ ਦੀ ਆੜ੍ਹਤ ਤੇ ਮਜ਼ਦੂਰੀ ਦੀ ਅਦਾਇਗੀ ਨਹੀਂ ਹੋਈ-ਸਿੰਗਲਾ

ਬਸੀ ਪਠਾਣਾ, 20 ਨਵੰਬਰ (ਗੁਰਬਚਨ ਸਿੰਘ ਰੁਪਾਲ)- ਸਥਾਨਕ ਮੰਡੀਆਂ 'ਚ ਝੋਨੇ ਦੀ ਖ਼ਰੀਦ ਦਾ ਕੰਮ 99 ਫ਼ੀਸਦੀ ਮੁਕੰਮਲ ਹੋ ਚੁਕਾ ਹੈ, ਪ੍ਰੰਤੂ ਪੰਜਾਬ ਸਰਕਾਰ ਵਲੋਂ ਅਜੇ ਤੱਕ ਆੜ੍ਹਤੀ ਵੀਰਾਂ ਨੂੰ ਉਨ੍ਹਾਂ ਦਾ ਬਣਦਾ ਕਮਿਸ਼ਨ ਅਤੇ ਮਜ਼ਦੂਰਾਂ ਦੀ ਮਜ਼ਦੂਰੀ ਦੀ ਅਦਾਇਗੀ ...

ਪੂਰੀ ਖ਼ਬਰ »

ਸਿੱਖੀ ਦੀ ਪ੍ਰਫੁੱਲਿਤਾ ਲਈ ਕੀਤੇ ਜਾ ਰਹੇ ਕਾਰਜਾਂ 'ਚ ਸ਼੍ਰੋਮਣੀ ਕਮੇਟੀ ਵਲੋਂ ਅੜਿੱਕਾ ਲਾਏ ਜਾਣ ਦੀ ਕੀਤੀ ਨਿਖੇਧੀ

ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਬਲਜਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸ਼ਹੀਦਾਂ ਦੀ ਪਾਵਨ ਧਰਤੀ ਫ਼ਤਹਿਗੜ੍ਹ ਸਾਹਿਬ ਦੇ ਸੁੰਦਰੀਕਰਨ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਜਾਣ ...

ਪੂਰੀ ਖ਼ਬਰ »

ਪਿੰਡ ਭਮਾਰਸੀ ਜੇਰ ਦੇ ਨੌਜਵਾਨ ਵੱਖ-ਵੱਖ ਪਾਰਟੀਆਂ ਛੱਡ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਪਿੰਡ ਭਮਾਰਸੀ ਜੇਰ ਦੇ ...

ਪੂਰੀ ਖ਼ਬਰ »

ਪ੍ਰੀ ਪ੍ਰਾਇਮਰੀ ਜਮਾਤਾਂ ਲਈ ਸਿੱਖਿਆ ਵਿਭਾਗ ਵਲੋਂ ਵੱਖ-ਵੱਖ ਗ੍ਰਾਂਟਾ ਜਾਰੀ- ਜ਼ਿਲ੍ਹਾ ਸਿੱਖਿਆ ਅਫ਼ਸਰ

ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਰਾਜਿੰਦਰ ਸਿੰਘ)- ਜ਼ਿਲ੍ਹ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤੇ ਐਲੀਮੈਂਟਰੀ ਡਾ. ਪ੍ਰਭਸਿਮਰਨ ਕੌਰ ਨੇ ਦੱਸਿਆ ਕਿ ਸਰਕਾਰੀ ਸਕੂਲਾਂ 'ਚ ਪ੍ਰੀ ਪ੍ਰਾਇਮਰੀ ਜਮਾਤਾਂ ਦੇ 3 ਸਾਲ ਪੂਰੇ ਹੋਣ ਤੇ ਸਿੱਖਿਆ ਵਿਭਾਗ ਪੰਜਾਬ ਵਲੋਂ ਵੱਖ-ਵੱਖ ਕਿਸਮ ...

ਪੂਰੀ ਖ਼ਬਰ »

ਕੋਵਿਡ-19 ਦੀ ਪਾਲਣਾ ਸਖ਼ਤੀ ਨਾਲ ਕਰਵਾਉਣ ਤੋਂ ਨਹੀਂ ਝਿਜਕੇਗੀ ਪੁਲਿਸ- ਡੀ.ਐਸ.ਪੀ. ਚੌਹਾਨ

ਬਸੀ ਪਠਾਣਾਂ, 20 ਨਵੰਬਰ (ਗੁਰਬਚਨ ਸਿੰਘ ਰੁਪਾਲ)- 'ਕੋਰੋਨਾ ਦਾ ਖ਼ਤਰਾ ਅਜੇ ਟਲਿਆ ਨਹੀਂ ਅਤੇ ਬਰਕਰਾਰ ਹੈ' ਬਾਰੇ ਸਿਹਤ ਵਿਭਾਗ ਦੀ ਇਸ ਚਿਤਾਵਨੀ ਨੂੰ ਲੈ ਕੇ ਸਰਕਲ 'ਚ ਪੁਲਿਸ ਫਿਰ ਮੁਸਤੈਦ ਹੋ ਗਈ ਹੈ | ਡੀ.ਐਸ.ਪੀ ਸੁਖਮਿੰਦਰ ਸਿੰਘ ਚੌਹਾਨ ਨੇ ਪੱਤਰਕਾਰਾਂ ਨੂੰ ਇਹ ...

ਪੂਰੀ ਖ਼ਬਰ »

ਬਾਗ਼ ਸਿਕੰਦਰ ਦੁੱਧ ਉਤਪਾਦਕ ਸਹਿਕਾਰੀ ਸਭਾ ਨੇ 70 ਮੈਂਬਰਾਂ ਨੂੰ ਵੰਡੇ 9 ਲੱਖ ਰੁਪਏ

ਬਸੀ ਪਠਾਣਾਂ, 20 ਨਵੰਬਰ (ਰਵਿੰਦਰ ਮੌਦਗਿਲ)- ਦੀ ਬਾਗ਼ ਸਿਕੰਦਰ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਪ੍ਰਧਾਨ ਅੰਮਿ੍ਤਪਾਲ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ, ਜਿਸ 'ਚ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਡਿਪਟੀ ਮੈਨੇਜਰ ਮਨਪ੍ਰੀਤ ਸਿੰਘ ਨੇ ਸਭਾ ਦੇ 70 ਮੈਂਬਰਾਂ ...

ਪੂਰੀ ਖ਼ਬਰ »

ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ- ਸ਼੍ਰੋਮਣੀ ਕਮੇਟੀ ਤੇ ਗੁਰੂ ਘਰ 'ਤੇ ਕਬਜ਼ੇ ਦਾ ਇਲਜ਼ਾਮ

ਬਸੀ ਪਠਾਣਾਂ, 20 ਨਵੰਬਰ (ਗੁਰਬਚਨ ਸਿੰਘ ਰੁਪਾਲ)- ਮੁਕਾਰੋਂਪੁਰ ਲੋਕਲ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਦੇ ਮੈਂਬਰ ਜ਼ੋਰਾ ਸਿੰਘ ਮੁਕਾਰੋਂਪੁਰ ਦੀ ਅਗਵਾਈ ਵਿਚ ਕਮੇਟੀ ਮੈਂਬਰਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਤੇ ਅਧਿਕਾਰਾਂ ਦੀ ਦੁਰਵਰਤੋਂ ...

ਪੂਰੀ ਖ਼ਬਰ »

ਸਾਨੂੰ ਪੰਜਾਬ ਤੇ ਪੰਜਾਬੀ ਦੀ ਗੱਲ ਕਰਨੀ ਚਾਹੀਦੀ ਹੈ- ਬੱਬੂ ਮਾਨ

ਸੰਘੋਲ, 20 ਨਵੰਬਰ (ਗੁਰਨਾਮ ਸਿੰਘ ਚੀਨਾ)- ਸਾਨੂੰ ਪੰਜਾਬ ਤੇ ਪੰਜਾਬੀ ਦੀ ਗੱਲ ਕਰਨੀ ਚਾਹੀਦੀ ਹੈ | ਸਾਡੇ ਲਈ ਘਰ ਤੋਂ ਪਹਿਲਾਂ ਪਿੰਡ ਹੈ ਤੇ ਪਿੰਡ ਤੋਂ ਪਹਿਲਾ ਪੰਜਾਬ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਦਾਕਾਰ ਤੇ ਲੋਕ ਗਾਇਕ ਬੱਬੂ ਮਾਨ ਦੁਆਰਾ ਆਪਣੇ ਜੱਦੀ ਪਿੰਡ ...

ਪੂਰੀ ਖ਼ਬਰ »

ਰੁਪਾਲਹੇੜੀ 'ਚ ਵਾਲੀਬਾਲ ਦਾ ਟੂਰਨਾਮੈਂਟ 22 ਨੂੰ

ਚੁੰਨ੍ਹੀ, 20 ਨਵੰਬਰ (ਗੁਰਪ੍ਰੀਤ ਸਿੰਘ ਬਿਲਿੰਗ)-ਡੇਰਾ ਬਾਬਾ ਰੰਗੀ ਰਾਮ ਰੁਪਾਲਹੇੜੀ ਵਲੋਂ ਬਾਬਾ ਮੁਨਸ਼ੀ ਦਾਸ ਨੂੰ ਸਮਰਪਿਤ ਸਾਲਾਨਾ ਵਾਲੀਬਾਲ ਦਾ ਟੂਰਨਾਮੈਂਟ 22 ਨਵੰਬਰ ਨੂੰ ਪਿੰਡ ਰੁਪਾਲਹੇੜੀ ਵਿਖੇ ਕਰਵਾਇਆ ਜਾ ਰਿਹਾ ਹੈ¢ ਇਸ ਦੇ ਨਾਲ ਹੀ 22 ਤੇ 23 ਨਵੰਬਰ ਨੂੰ ...

ਪੂਰੀ ਖ਼ਬਰ »

67ਵਾਂ ਸਰਬ-ਭਾਰਤੀ ਹਫ਼ਤਾ ਲੁਹਾਰੀ ਕਲਾਂ ਬਹੁਮੰਤਵੀ ਸਭਾ ਵਿਖੇ ਮਨਾਇਆ

ਨੰਦਪੁਰ ਕਲੌੜ, 20 ਨਵੰਬਰ (ਜਰਨੈਲ ਸਿੰਘ ਧੁੰਦਾ)- ਦੇਸ਼ ਦੀ ਆਰਥਿਕਤਾ 'ਚ ਸਹਿਕਾਰਤਾ ਲਹਿਰ ਦਾ ਬਹੁਤ ਵੱਡਾ ਯੋਗਦਾਨ ਹੈ, ਕਿਉਂਕਿ ਸਹਿਕਾਰੀ ਬੈਂਕ ਅਤੇ ਸਹਿਕਾਰੀ ਸਭਾਵਾਂ ਸਮੇਂ-ਸਮੇਂ 'ਤੇ ਕਿਸਾਨਾਂ ਨੂੰ ਫ਼ਸਲੀ ਕਰਜ਼ੇ, ਖਾਦਾਂ, ਬੀਜ ਅਤੇ ਆਧੁਨਿਕ ਮਸ਼ੀਨਰੀ ਦੀਆਂ ...

ਪੂਰੀ ਖ਼ਬਰ »

ਰੇਲ ਆਵਾਜਾਈ ਬੰਦ ਹੋਣ ਕਾਰਨ 8 ਲੱਖ ਟਨ ਯੂਰੀਆ ਪੰਜਾਬ 'ਚ ਆਉਣ ਤੋਂ ਵਾਂਝਾ-ਡਾਇਰੈਕਟਰ ਖੇਤੀਬਾੜੀ

ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਬਲਜਿੰਦਰ ਸਿੰਘ)- ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਲਈ ਪੂਸਾ ਡੀ ਕੰਪੋਜਰ ਦੇ ਕੀਤੇ ਤਜਰਬਿਆਂ ਦਾ ਜਾਇਜ਼ਾ ਲੈਣ ਲਈ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਤੇ ਡਾਇਰੈਕਟਰ ਖੇਤੀਬਾੜੀ ਡਾ. ਰਾਜੇਸ਼ ਵਸ਼ਿਸ਼ਟ ...

ਪੂਰੀ ਖ਼ਬਰ »

ਕੇਂਦਰ ਤੇ ਸੂਬਾ ਸਰਕਾਰਾਂ ਹਮੇਸ਼ਾ ਕਿਸਾਨ ਵਿਰੋਧੀ ਰਹੀਆਂ- ਐਡ: ਰਾਏ

ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਮਨਪ੍ਰੀਤ ਸਿੰਘ)- ਆਮ ਆਦਮੀ ਪਾਰਟੀ ਦੀ ਇਕ ਮੀਟਿੰਗ ਪਿੰਡ ਬਾਲਪੁਰ ਵਿਖੇ ਹੋਈ, ਜਿਸ 'ਚ ਸੀਨੀਅਰ ਆਗੂ ਐਡ. ਲਖਵੀਰ ਸਿੰਘ ਰਾਏ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਉਨ੍ਹਾਂ ਪਾਰਟੀ ਨੂੰ ਪਿੰਡ ਪੱਧਰ ਤੇ ਮਜ਼ਬੂਤ ਕਰਨ ਲਈ ਵਰਕਰਾਂ ਨੂੰ ...

ਪੂਰੀ ਖ਼ਬਰ »

ਯੂਰੀਆ ਤੇ ਕਣਕ ਦੇ ਬੀਜ ਦੀ ਘਾਟ ਨੇ ਕਿਸਾਨਾਂ ਦੇ ਸਾਹ ਸੂਤੇ-ਦਰਸ਼ਨ ਚੀਮਾ

ਅਮਲੋਹ, 20 ਨਵੰਬਰ (ਰਿਸ਼ੂ ਗੋਇਲ)- ਕੇਂਦਰ ਸਰਕਾਰ ਵਲੋਂ ਬਣਾਏ ਨਵੇਂ ਖੇਤੀ ਕਾਨੂੰਨਾਂ ਦਾ ਪੰਜਾਬ ਦੇ ਲਗਪਗ ਸਮੁੱਚੇ ਕਿਸਾਨਾਂ ਤੇ ਕਿਸਾਨ ਜਥੇਬੰਦੀਆਂ ਵਲੋਂ ਲਗਪਗ 2 ਮਹੀਨਿਆਂ ਤੋਂ ਵਿਰੋਧ ਕੀਤਾ ਜਾ ਰਿਹਾ ਹੈ ਤੇ ਕਈ ਕਿਸਾਨਾਂ ਵਲੋਂ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਨੇ ਪਿੰਡ ਵਜ਼ੀਰਾਬਾਦ ਵਿਖੇ ਵੱਡੀ ਪੱਧਰ ਤੇ ਵਿਕਾਸ ਕਾਰਜ ਕਰਵਾਏ- ਹੈਪੀ, ਯਾਦੀ

ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਮਨਪ੍ਰੀਤ ਸਿੰਘ)- ਵਿਧਾਇਕ ਕੁਲਜੀਤ ਸਿੰਘ ਨਾਗਰਾ ਵਲੋਂ ਪਿੰਡ ਵਜ਼ੀਰਾਬਾਦ ਵਿਖੇ ਵੱਡੀ ਪੱਧਰ ਤੇ ਵਿਕਾਸ ਕਰਵਾਏ ਜਾ ਰਹੇ ਹਨ ਤੇ ਜਿਨ੍ਹਾਂ ਦੀ ਲੜੀ ਤਹਿਤ ਹੀ ਟੋਭੇ ਦੇ ਪਾਣੀ ਨੂੰ ਸੀਵਰੇਜ ਰਾਹੀਂ ਚੋਏ ਵਿਚ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਮੰਦਬੁੱਧੀ ਨੌਜਵਾਨ ਵਾਰਿਸਾਂ ਹਵਾਲੇ ਕੀਤਾ

ਜਟਾਣਾ ਉੱਚਾ, 20 ਨਵੰਬਰ (ਮਨਮੋਹਣ ਸਿੰਘ ਕਲੇਰ)- ਪਿੰਡ ਲਖਣਪੁਰ ਵਿਖੇ ਇਕ ਭੁੱਲੇ ਭਟਕੇ ਮੰਦਬੁੱਧੀ ਨੌਜਵਾਨ ਨੂੰ ਰਾਜਵੰਤ ਸਿੰਘ ਰਾਜੂ ਵਲੋਂ ਉਸ ਦੇ ਵਾਰਿਸਾਂ ਹਵਾਲੇ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਰਾਜੂ ਨੇ ਦੱਸਿਆ ਕਿ ਉਕਤ ਨੌਜਵਾਨ ਜੋ ਉਨ੍ਹਾਂ ਦੇ ਪਿੰਡ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਪੁਰਾ ਮੁਹੱਲਾ 'ਚ ਡੇਂਗੂ ਪੀੜਤ ਦੇ ਘਰ ਦਾ ਕੀਤਾ ਦੌਰਾ

ਬਸੀ ਪਠਾਣਾਂ, 20 ਨਵੰਬਰ (ਗੁਰਬਚਨ ਸਿੰਘ ਰੁਪਾਲ)- ਜ਼ਿਲ੍ਹਾ ਸਿਵਲ ਸਰਜਨ ਡਾ: ਸੁਰਿੰਦਰ ਸਿੰਘ ਅਤੇ ਪ੍ਰੋਗਰਾਮ ਅਫ਼ਸਰ ਹਰਬੀਰ ਸਿੰਘ ਬਿਲਿੰਗ ਤੋਂ ਦਿਸ਼ਾ ਨਿਰਦੇਸ਼ ਲੈ ਕੇ ਇੰਸਪੈਕਟਰ ਸਤਿਆਪਾਲ ਬੈਂਸ ਦੀ ਅਗਵਾਈ ਵਾਲੀ ਸਿਹਤ ਵਿਭਾਗ ਦੀ ਇਕ ਟੀਮ ਨੇ ਅੱਜ ਸ਼ਹਿਰ ਦੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੀ ਪਿੰਡ ਨੰਦਪੁਰ 'ਚ ਹੋਈ ਇਕੱਤਰਤਾ

ਨੰਦਪੁਰ ਕਲੌੜ, 20 ਨਵੰਬਰ (ਜਰਨੈਲ ਸਿੰਘ ਧੁੰਦਾ)- ਬਲਾਕ ਬਸੀ ਪਠਾਣਾਂ ਦੇ ਪਿੰਡ ਨੰਦਪੁਰ ਦੇ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਦੀ ਇਕੱਤਰਤਾ ਜਸਪਾਲ ਸਿੰਘ ਕਲੌੜ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੁਰਿੰਦਰ ਸਿੰਘ ਲੁਹਾਰੀ ਵਿਸ਼ੇਸ਼ ...

ਪੂਰੀ ਖ਼ਬਰ »

ਯੂਥ ਅਕਾਲੀ ਦਲ 2022 'ਚ ਸ਼੍ਰੋ.ਅ. ਦਲ ਦੀ ਸਰਕਾਰ ਬਣਾਉਣ 'ਚ ਕੋਈ ਕਸਰ ਨਹੀਂ ਛੱਡੇਗਾ- ਲਾਡਪੁਰ

ਅਮਲੋਹ, 20 ਨਵੰਬਰ (ਰਿਸ਼ੂ ਗੋਇਲ)- ਯੂਥ ਅਕਾਲੀ ਦਲ ਸ਼੍ਰੋਮਣੀ ਅਕਾਲੀ ਦਲ ਦਾ ਅਹਿਮ ਵਿੰਗ ਹੈ, ਜਿਸ ਵਲੋਂ ਸੂਬੇ 'ਚ 2022 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੀਨੀਅਰ ਯੂਥ ਅਕਾਲੀ ਆਗੂ ਅਮਨ ...

ਪੂਰੀ ਖ਼ਬਰ »

ਭਾਈ ਸੰਗਤ ਸਿੰਘ ਯੂਥ ਸਪੋਰਟਸ ਕਲੱਬ ਨੇ ਹੋਣਹਾਰ ਵਿਦਿਆਰਥਣ ਦਾ ਕੀਤਾ ਸਨਮਾਨ

ਅਮਲੋਹ, 20 ਨਵੰਬਰ (ਰਿਸ਼ੂ ਗੋਇਲ)- ਭਾਈ ਸੰਗਤ ਸਿੰਘ ਯੂਥ ਸਪੋਰਟਸ ਕਲੱਬ ਰੁੜਕੀ ਦੇ ਮੈਂਬਰਾਂ ਵਲੋਂ ਅੱਜ ਕਲੱਬ ਦੇ ਪ੍ਰਧਾਨ ਗੁਰਸ਼ਰਨ ਸਿੰਘ ਦੀ ਅਗਵਾਈ 'ਚ ਕਲੱਬ ਦੇ ਚੇਅਰਮੈਨ ਰਜਿੰਦਰ ਸਿੰਘ ਰਾਜੀ ਬਿਲਿੰਗ ਤੇ ਉਪ ਪ੍ਰਧਾਨ ਸ਼ਿੰਗਾਰਾ ਸਿੰਘ ਵਲੋਂ ਬਲਾਕ ਅਮਲੋਹ ਅਧੀਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX