ਤਾਜਾ ਖ਼ਬਰਾਂ


ਪਟਿਆਲਾ ਵਿਚ ਪੁਲਿਸ ਰਾਹੀਂ ਮੁਨਿਆਦੀ ਕਰਵਾ ਕੇ ਦੁਕਾਨਾਂ ਬੰਦ ਕਰਵਾਉਣ ਦੀ ਕਵਾਇਦ ਆਰੰਭ
. . .  10 minutes ago
ਪਟਿਆਲਾ, 6 ਮਈ ( ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਵਿਚ ਜਿਸ ਤਰ੍ਹਾਂ ਵਪਾਰੀਆਂ ਵਲੋਂ ਲਾਮਬੰਦ ਹੋ ਕੇ ਸਰਕਾਰ ਦੁਆਰਾ ਤਾਲਾਬੰਦੀ ਦੀਆਂ ਨਿਰਧਾਰਿਤ ਸ਼ਰਤਾਂ ਦੇ ਉਲਟ ...
ਈ. ਜੀ. ਐਸ. ਵਲੰਟੀਅਰ ਦੀ ਕੋਰੋਨਾ ਨਾਲ ਮੌਤ, ਸਰਕਾਰ ਦੇਵੇ ਨੌਕਰੀ ਤੇ ਮੁਆਵਜ਼ਾ
. . .  13 minutes ago
ਤਪਾ ਮੰਡੀ, 6 ਮਈ (ਵਿਜੇ ਸ਼ਰਮਾ, ਪ੍ਰਵੀਨ ਗਰਗ) - ਸੂਬੇ ਅੰਦਰ ਮਹਾਂਮਾਰੀ ਦਾ ਪ੍ਰਕੋਪ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈ । ਜਿਸ ਤਹਿਤ ਸੂਬੇ ਅੰਦਰ ਹਰ ਰੋਜ਼ ਮੌਤਾਂ ਹੋ ਰਹੀਆ ਹਨ | ਇਸੇ ਦੇ ਚੱਲਦਿਆਂ ਸਰਕਾਰੀ ਪ੍ਰਾਇਮਰੀ ਸਕੂਲ ...
ਵਪਾਰੀ ਆਗੂ ਰਾਕੇਸ਼ ਗੁਪਤਾ ਦੇ ਖ਼ਿਲਾਫ਼ ਪੁਲਿਸ ਨੇ ਕੀਤਾ ਮਾਮਲਾ ਦਰਜ
. . .  55 minutes ago
ਪਟਿਆਲਾ, 6 ਮਈ ( ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਵਿਚ ਵਪਾਰੀਆਂ ਦੀ ਅਗਵਾਈ ਕਰ ਰਹੇ ਰਾਕੇਸ਼ ਗੁਪਤਾ ਦੇ ਉੱਪਰ ਪੁਲਸ ਪ੍ਰਸ਼ਾਸਨ ਵਲੋਂ ਮਾਮਲਾ ਦਰਜ ਕਰ ਲਿਆ ਗਿਆ...
ਸੂਬਾ ਸਰਕਾਰ ਦੀਆਂ ਪਾਬੰਦੀਆਂ ਦੇ ਉਲਟ ਪਟਿਆਲਾ ਵਿਚ ਦੁਕਾਨਦਾਰਾਂ ਨੇ ਵਪਾਰਕ ਸਥਾਨ ਖੋਲ੍ਹਣੇ ਸ਼ੁਰੂ ਕੀਤੇ
. . .  about 1 hour ago
ਪਟਿਆਲਾ , 6 ਮਈ (ਅਮਰਬੀਰ ਸਿੰਘ ਆਹਲੂਵਾਲੀਆ ) - ਕੋਰੋਨਾ ਦੀ ਰੋਕਥਾਮ ਲਈ ਲਗਾਏ ਗਏ ਲਾਕਡਾਊਨ ਦੀਆਂ ਸ਼ਰਤਾਂ ਤੋਂ ਨਾਖ਼ੁਸ਼ ਵਪਾਰੀਆਂ ਵਲੋਂ ਅੱਜ ਆਪਣੇ ਵਪਾਰਕ ਸਥਾਨ ਖੋਲ੍ਹਣ...
ਕਣਕ ਦੀ ਲਿਫ਼ਟਿੰਗ ਨਾ ਹੋਣ ਦਾ ਮਾਮਲਾ - ਮਜ਼ਦੂਰਾਂ ਨੇ ਧਰਨਾ ਲਗਾ ਕੇ ਸੂਬਾ ਸਰਕਾਰ ਅਤੇ ਸਬੰਧਿਤ ਖ਼ਰੀਦ ਏਜੰਸੀਆਂ ਵਿਰੁੱਧ ਕੀਤੀ ਨਾਅਰੇਬਾਜ਼ੀ
. . .  about 1 hour ago
ਤਪਾ ਮੰਡੀ, 6 ਮਈ (ਪ੍ਰਵੀਨ ਗਰਗ) - ਇਲਾਕੇ ਦੀ ਬਾਹਰਲੀ ਅਨਾਜ ਮੰਡੀ ਜੋ ਕਿ ਤਪਾ ਤਾਜੋ ਰੋਡ 'ਤੇ ਸਥਿਤ ਹੈ, ਵਿਖੇ ਲਿਫ਼ਟਿੰਗ ਨਾ ਹੋਣ ਦੇ ਰੋਸ ਵਜੋਂ ਮਜ਼ਦੂਰਾਂ ਨੇ ਇਕੱਠੇ ਹੋ ਕੇ ਧਰਨਾ ਲਗਾ ਦਿੱਤਾ...
ਕੋਰੋਨਾ ਦਾ ਕਹਿਰ - 24 ਘੰਟਿਆਂ ਵਿਚ 4,12,262 ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 6 ਮਈ - ਭਾਰਤ ਵਿਚ ਕੋਰੋਨਾ ਦੇ ਰਿਕਾਰਡ ਤੋੜ ਮਾਮਲੇ ਸਾਹਮਣੇ ਆਏ ਹਨ | ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ...
ਪੰਜ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਤੇਲ ਦੇ ਰੇਟ ਫਿਰ ਵਧਣੇ ਹੋਏ ਸ਼ੁਰੂ
. . .  about 1 hour ago
ਖੋਸਾ ਦਲ ਸਿੰਘ (ਫ਼ਿਰੋਜ਼ਪੁਰ) , 6 ਮਈ (ਮਨਪ੍ਰੀਤ ਸਿੰਘ ਸੰਧੂ) - ਦੇਸ਼ ਦੇ ਪੰਜ ਰਾਜਾਂ ਵਿਚ ਚੋਣ ਨਤੀਜੇ ਆਉਂਦਿਆਂ ਹੀ ਡੀਜ਼ਲ ਅਤੇ ਪੈਟਰੋਲ ਦੇ ਰੇਟ ਵਧਣੇ ਸ਼ੁਰੂ ਹੋ ਗਏ ਹਨ। ਜਿਸ ਤੋਂ ਲਗਦਾ ਹੈ ਕਿ ਕੇਂਦਰ ਸਰਕਾਰ...
ਉੱਘੇ ਸਿਆਸਤਦਾਨ ਚੌਧਰੀ ਅਜੀਤ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ
. . .  about 3 hours ago
ਨਵੀਂ ਦਿੱਲੀ, 6 ਮਈ - ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉਨ੍ਹਾਂ ਦੀ ਮੰਗਲਵਾਰ ਰਾਤ ਨੂੰ ਤਬੀਅਤ...
ਆਸਾਰਾਮ ਬਾਪੂ ਦੀ ਵਿਗੜੀ ਹਾਲਤ
. . .  about 3 hours ago
ਜੋਧਪੁਰ, 6 ਮਈ - ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਚ ਬੰਦ ਜਬਰ ਜਨਾਹ ਦੇ ਦੋਸ਼ੀ ਆਸਾਰਾਮ ਬਾਪੂ ਨੂੰ ਆਈ.ਸੀ.ਯੂ. 'ਚ ਭਰਤੀ ਕੀਤਾ ਗਿਆ ਹੈ। ਆਸਾਰਾਮ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ...
ਕੋਰੋਨਾ ਨੇ ਲਈ ਨੌਜਵਾਨ ਦੀ ਜਾਨ
. . .  about 3 hours ago
ਲੌਂਗੋਵਾਲ, 6 ਮਈ (ਸ.ਸ.ਖੰਨਾ, ਵਿਨੋਦ) - ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਰੰਧਾਵਾ ਜੋ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਕਾਰਨ ਪਟਿਆਲਾ ਦੇ ਹਸਪਤਾਲ ਵਿਖੇ ਜੇਰੇ ਇਲਾਜ...
ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਢੇਰ, ਇਕ ਨੇ ਕੀਤਾ ਆਤਮ ਸਮਰਪਣ
. . .  about 4 hours ago
ਸ਼ੋਪੀਆਂ, 6 ਮਈ - ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਮਾਰੇ ਗਏ ਹਨ। ਜਦਕਿ ਇਕ ਅੱਤਵਾਦੀ ਨੇ ਆਤਮ ਸਮਰਪਣ ਕੀਤਾ ਹੈ। ਇਹ ਮੁੱਠਭੇੜ ਵਿਚ ਦੱਖਣੀ ਕਸ਼ਮੀਰ ਸਥਿਤ ਸ਼ੋਪੀਆਂ ਜ਼ਿਲ੍ਹੇ ਦੇ ਕਾਨੀਗਾਮ ਇਲਾਕੇ...
ਅੱਜ ਦਾ ਵਿਚਾਰ
. . .  about 4 hours ago
ਸੰਯੁਕਤ ਕਿਸਾਨ ਮੋਰਚੇ ਵਲੋਂ ਫੈਸਲਾ : 8 ਮਈ ਨੂੰ ਸੂਬੇ ਭਰ 'ਚ ਕੋਰੋਨਾ ਦੇ ਨਾਂਅ ਹੇਠ ਲਾਈਆਂ ਪਾਬੰਦੀਆਂ ਦਾ ਖੁੱਲ੍ਹ ਕੇ ਕਰਨਗੇ ਵਿਰੋਧ
. . .  1 day ago
ਅੰਮ੍ਰਿਤਸਰ ,5 ਮਈ ( ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਸਿੰਘੂ-ਬਾਰਡਰ 'ਤੇ ਹੋਈ। ਇਸ ਮੀਟਿੰਗ ...
ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ
. . .  1 day ago
ਨਵੀਂ ਦਿੱਲੀ, 5 ਮਈ - ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ ਹੋਣ 'ਤੇ ਖ਼ਾਲਸਾ ਏਡ ਨੇ ਬ੍ਰਿਟਿਸ਼ ਏਅਰਵੇਜ਼ ਦਾ ਧੰਨਵਾਦ ਕੀਤਾ ਹੈ , ਕਿਉਂਕਿ ਉਨ੍ਹਾਂ ਨੇ ਕੋਈ ਕਿਰਾਇਆ ਨਹੀਂ ...
ਆਕਸੀਜਨ ਪਲਾਂਟ ਲਗਵਾਉਣ ’ਚ ਸਰਬਤ ਦਾ ਭਲਾ ਟਰਸਟ ਨੇ ਵਧਾਇਆ ਹੱਥ
. . .  1 day ago
ਪਟਿਆਲਾ , 5 ਮਈ {ਅਮਨਦੀਪ ਸਿੰਘ}- ਔਖ ਦੀ ਘੜੀ ’ਚ ਇਕ ਵਾਰ ਫਿਰ ਸਰਬਤਾ ਦਾ ਭਲਾ ਟਰਸਟ ਨੇ ਮਦਦ ਲਈ ਹੱਥ ਅੱਗੇ ਵਧਾਇਆ ਹੈ। ਟਰਸਟ ਨੇ ਪੰਜਾਬ ਸਰਕਾਰ ਨੂੰ ਨਵੇਂ ਆਕਸੀਜਨ ਪਲਾਂਟ ਲਗਾਊਣ ’ਚ ਆਪਣੇ ...
ਆਸਾਮ ਦੇ ਸੋਨੀਤਪੁਰ ਵਿਚ ਭੂਚਾਲ ਦੇ ਝਟਕੇ, ਤੀਬਰਤਾ 3.5
. . .  1 day ago
ਕੋਰੋਨਾ ਦੇ ਕਾਰਨ 3 ਲੋਕ ਸਭਾ ਅਤੇ 8 ਵਿਧਾਨ ਸਭਾ ਸੀਟਾਂ ਉੱਤੇ ਉਪ ਚੋਣਾਂ ਮੁਲਤਵੀ
. . .  1 day ago
ਨਵੀਂ ਦਿੱਲੀ, 5 ਮਈ - ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦਾਦਰਾ ਅਤੇ ਨਗਰ ਹਵੇਲੀ, ਖੰਡਵਾ (ਮੱਧ ਪ੍ਰਦੇਸ਼) ਅਤੇ ਮੰਡੀ (ਹਿਮਾਚਲ ਪ੍ਰਦੇਸ਼) ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੀਆਂ 8 ਵਿਧਾਨ ਸਭਾ ...
ਸਿਹਤ ਮੰਤਰੀ ਸਤੇਂਦਰ ਜੈਨ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੋਰੋਨਾ ਕੇਅਰ ਸੈਂਟਰ ਦਾ ਦੌਰਾ
. . .  1 day ago
ਨਵੀਂ ਦਿੱਲੀ, 5 ਮਈ - ਦਿੱਲੀ ਦੇ ਸਿਹਤ ਮੰਤਰੀ ਸ੍ਰੀ ਸਤੇਂਦਰ ਜੈਨ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਬਣਾਏ ਕੋਰੋਨਾ ਕੇਅਰ ਸੈਂਟਰ ਦਾ ਦੌਰਾ ...
ਫਿਲਮ 'ਲੂਡੋ' ਅਤੇ 'ਜੱਗਾ ਜਾਸੂਸ' ਦੇ ਸੰਪਾਦਕ ਅਜੇ ਸ਼ਰਮਾ ਦੀ ਕੋਰੋਨਾ ਨਾਲ ਮੌਤ
. . .  1 day ago
ਨਵੀਂ ਦਿੱਲੀ, 5 ਮਈ - ਬਾਲੀਵੁੱਡ ਫਿਲਮਾਂ 'ਲੂਡੋ' ਅਤੇ 'ਜੱਗਾ ਜਾਸੂਸ' ਵਰਗੀਆਂ ਫਿਲਮਾਂ ਲਈ ਜਾਣੇ ਜਾਂਦੇ ਫਿਲਮ ਸੰਪਾਦਕ ਅਜੇ ਸ਼ਰਮਾ ਦੀ ਨਵੀਂ ਦਿੱਲੀ ਦੇ ਇਕ ਸਰਕਾਰੀ ਹਸਪਤਾਲ 'ਚ ਕੋਰੋਨਾ ਨਾਲ ਮੌਤ ਹੋ ...
ਹਰਸਿਮਰਤ ਕੌਰ ਬਾਦਲ ਨੇ ਐਚ. ਐਮ. ਈ. ਐਲ. ਰਿਫਾਇਨਰੀ ਨਾਲ ਆਕਸੀਜਨ ਲਈ ਕੀਤਾ ਤਾਲਮੇਲ
. . .  1 day ago
ਬਠਿੰਡਾ , 5 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਕਿ ਐਚ. ਐਮ. ਈ. ਐਲ. ਰਿਫਾਇਨਰੀ ਏਮਜ਼ ਵਿਖੇ ਤਿਆਰ ਕੀਤੀ ਜਾ ਰਹੀ 100 ਬੈੱਡਾਂ ਦੀ ਕੋਰੋਨਾ ਸਹੂਲਤ ਦੇ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 932 ਨਵੇਂ ਮਾਮਲੇ ਆਏ ਸਾਹਮਣੇ, 18 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 5 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 932 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 35108 ਹੋ ...
ਕੋਰੋਨਾ ਨਾਲ ਗਈ 5 ਹੋਰ ਲੋਕਾਂ ਦੀ ਜਾਨ, ਆਏ 112 ਨਵੇਂ ਮਾਮਲੇ
. . .  1 day ago
ਮੋਗਾ , 5 ਮਈ (ਗੁਰਤੇਜ ਸਿੰਘ ਬੱਬੀ)- ਅੱਜ ਕੋਰੋਨਾ ਨਾਲ ਜ਼ਿਲ੍ਹੇ ’ਚੋਂ 5 ਹੋਰ ਲੋਕਾਂ ਦੀ ਜਾਨ ਚਲੀ ਗਈ । ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 112 ਨਵੇਂ ਮਾਮਲੇ ਆਏ ਹਨ। ਮਰੀਜ਼ਾਂ ਦੀ ਕੁੱਲ ਗਿਣਤੀ 5945 ਹੋਣ ਦੇ ਨਾਲ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 9 ਹੋਰ ਮਰੀਜ਼ਾਂ ਦੀ ਮੌਤ, 268 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 9 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 60 ਸਾਲਾ ...
ਆਈ.ਐਨ.ਐਸ. ਤਲਵਾੜ ਬਹਿਰੀਨ ਤੋਂ 54 ਟਨ ਆਕਸੀਜਨ ਦੀ ਪਹਿਲੀ ਖੇਪ ਲੈ ਭਾਰਤ ਪੁੱਜਾ
. . .  1 day ago
ਨਵੀਂ ਦਿੱਲੀ, 5 ਮਈ - ਕੋਰੋਨਾ ਵਾਇਰਸ ਦੇ ਕੇਸਾਂ ਵਿਚ ਵਾਧੇ ਕਾਰਨ ਜੀਵਨ ਬਚਾਉਣ ਵਾਲੀ ਗੈਸ ਦੀ ਵੱਡੀ ਮੰਗ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਭਾਰਤੀ ਜਲ ਸੈਨਾ ਨੇ ਆਪ੍ਰੇਸ਼ਨ ਸਮੁੰਦਰ ਸੇਤੂ -2 ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ, ਭਾਰਤੀ ...
ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ਡਿਊਟੀ ਲਈ ਅਸਰਦਾਰ
. . .  1 day ago
ਚੰਡੀਗੜ੍ਹ , 5 ਮਈ - ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਿਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਰੂਪਨਗਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਿਰੁੱਧ ਬਿਆਨ ਦੇਣ ਵਾਲੇ ਭਾਜਪਾ ਆਗੂਆਂ ਖ਼ਿਲਾਫ਼ ਅਕਾਲੀ ਆਗੂਆਂ ਵਲੋਂ ਰੋਸ ਮੁਜ਼ਾਹਰਾ

ਰੂਪਨਗਰ, 20 ਨਵੰਬਰ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਰੂਪਨਗਰ ਵਲੋਂ ਅੱਜ ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ ਅਤੇ ਪਾਰਟੀ ਵਰਕਰਾਂ ਤੇ ਆਗੂਆਂ ਦੇ ਸਹਿਯੋਗ ਨਾਲ ਇਕੱਠ ਅਤੇ ਰੋਸ ਮਾਰਚ ਕਰਕੇ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ, ਇਕਬਾਲ ਸਿੰਘ ਲਾਲਪੁਰਾ ਅਤੇ ਕੁਲਵੰਤ ਸਿੰਘ ਬਾਠ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਖ਼ਿਲਾਫ਼ ਦਿੱਤੇ ਬਿਆਨ ਦੀ ਭਰਪੂਰ ਨਿਖੇਧੀ ਕੀਤੀ ਗਈ, ਰੋਸ ਮਾਰਚ ਕੱਢਿਆ ਅਤੇ ਜਿਸ ਦੌਰਾਨ ਇਨ੍ਹਾਂ ਨੂੰ ਗ਼ੱਦਾਰਾਂ ਵਜੋਂ ਪੁਕਾਰ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਤੇ ਮੌਜੂਦਾ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਇਹ ਆਗੂ ਜੋ ਆਪਣੇ ਆਪ ਨੂੰ ਗੁਰੂ ਕੇ ਸਿੱਖ ਜਾਂ ਸਿੱਖ ਵਿਦਵਾਨ ਕਹਾਉਂਦੇ ਹਨ, ਇਹ ਸਿੱਖੀ ਦੇ ਭੇਸ ਵਿਚ ਕੌਮ ਦੇ ਗ਼ੱਦਾਰ ਹਨ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਅਜਿਹੇ ਲੋਕਾਂ ਨੂੰ ਮੂੰਹ ਨਾ ਲਾਇਆ ਜਾਵੇ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਆਗੂਆਂ ਦੇ ਖ਼ਿਲਾਫ਼ ਧਾਰਮਿਕ ਭਾਵਨਾਵਾਂ ਦੀ ਧਾਰਾ ਹੇਠ ਮੁਕੱਦਮਾ ਦਰਜ ਕਰਨਾ ਚਾਹੀਦਾ ਹੈ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ, ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਹਰਮੋਹਨ ਸਿੰਘ ਸੰਧੂ, ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰ ਸਿੰਘ ਗੋਗੀ, ਇਸਤਰੀ ਅਕਾਲੀ ਦੀ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਕੌਰ ਵਿਰਕ, ਯੂਥ ਵਿੰਗ ਦੇ ਪ੍ਰਧਾਨ ਸੰਦੀਪ ਸਿੰਘ ਕਲੋਤਾ, ਗੁ: ਟਿੱਬੀ ਸਾਹਿਬ ਦੇ ਪ੍ਰਧਾਨ ਮਨਿੰਦਰਪਾਲ ਸਿੰਘ ਸਾਹਨੀ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਚਮਕੌਰ ਸਾਹਿਬ ਦੇ ਬਲਾਕ ਪ੍ਰਧਾਨ ਅਮਨਦੀਪ ਸਿੰਘ ਮਾਂਗਟ, ਕੁਲਜਿੰਦਰ ਸਿੰਘ ਲਾਲਪੁਰ, ਹੇਮ ਰਾਜ ਝਾਂਡੀਆਂ, ਰਵਿੰਦਰ ਸਿੰਘ ਖੇੜਾ, ਮਨਦੀਪ ਸਿੰਘ ਮੂਸਾਪੁਰ, ਡਾ. ਜਗਦੀਸ਼ ਸਿੰਘ ਅਕਬਰਪੁਰ, ਸਾ. ਕੌਾਸਲਰ ਗੁਰਮੁਖ ਸਿੰਘ ਸੈਣੀ ਸਾ. ਚੇਅਰਮੈਨ, ਜਸਵਿੰਦਰ ਸਿੰਘ ਛੋਟੂ, ਅੰਮਿ੍ਤਪਾਲ ਸਿੰਘ ਖੱਟੜਾ, ਮੋਹਨ ਸਿੰਘ ਢਾਹੇ, ਦਲਜੀਤ ਸਿੰਘ ਭੁੱਟੋ, ਰਵਿੰਦਰ ਸਿੰਘ ਢੱਕੀ, ਅਮਰਿੰਦਰ ਸਿੰਘ ਹੈਲੀ, ਸਵਰਨ ਸਿੰਘ ਬੌਬੀ, ਹਰਜੀਤ ਸਿੰਘ ਹਵੇਲੀ, ਰੁਪਿੰਦਰ ਸਿੰਘ ਲੱਖੇਵਾਲ, ਕੁਲਵੰਤ ਸਿੰਘ ਸੈਣੀ, ਮਨਜਿੰਦਰ ਸਿੰਘ ਧਨੋਆ, ਹਰਜੀਤ ਕੌਰ, ਚੌਧਰੀ ਵੇਦ ਪ੍ਰਕਾਸ਼, ਮਨਪ੍ਰੀਤ ਸਿੰਘ ਗਿੱਲ, ਨਵਜੋਤ ਸਿੰਘ ਛਤਵਾਲ, ਬਲਜਿੰਦਰ ਸਿੰਘ ਮਿੱਠੂ, ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਅਮਰਜੀਤ ਸਿੰਘ ਸਤਿਆਲ, ਸਕੱਤਰ ਚਰਨ ਸਿੰਘ ਭਾਟੀਆ, ਸ੍ਰੀ ਸੁਖਮਨੀ ਸਾਹਿਬ ਸੇਵਾ ਜਥੇ ਦੇ ਪ੍ਰਧਾਨ ਮਨਮੋਹਨ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਇਕੱਤਰਤਾ 'ਚ ਪਾਸ ਮਤਾ
ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਅਕਾਲੀ ਦੇ ਵਰਕਰਾਂ ਦੀ ਅਹਿਮ ਇਕੱਤਰਤਾ ਵਿਚ ਭਾਰਤੀ ਜਨਤਾ ਪਾਰਟੀ ਦੇ ਕੁੱਝ ਟੋਡੀ ਸਿੱਖਾਂ ਜਿਨ੍ਹਾਂ ਨੇ ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਬਾਰੇ ਬਿਆਨਬਾਜ਼ੀ ਕੀਤੀ ਹੈ, ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਗਈ | ਅੱਜ ਦੀ ਇਕੱਤਰਤਾ ਇਹ ਗੱਲ ਸਪਸ਼ਟ ਕਰਦੀ ਹੈ ਜੋ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲਾਂ ਸਥਾਪਨਾ ਦਿਵਸ ਮੌਕੇ ਦੇਸ਼ ਦੀ ਰਾਜਨੀਤਿਕ ਹਲਾਤਾਂ ਬਾਰੇ ਸਟੇਜ ਤੋਂ ਕੁੱਝ ਵਿਚਾਰ ਰੱਖੇ ਸਨ ਉਨ੍ਹਾਂ ਦੇ ਵਿਚਾਰ ਸਿੱਖ ਪੰਥ ਦੀ ਆਵਾਜ਼ ਹਨ ਕਿਉਂਕਿ ਸਿੰਘ ਸਾਹਿਬ ਦਾ ਇੱਕ-ਇੱਕ ਸ਼ਬਦ ਸਿੱਖ ਕੌਮ ਦੇ ਮਨ ਦੇ ਵਿਚਾਰਾਂ ਦੀ ਤਰਜਮਾਨੀ ਕਰਦੇ ਹਨ | ਅੱਜ ਦੀ ਇਹ ਇਕੱਤਰਤਾ ਹਰਜੀਤ ਸਿੰਘ ਗਰੇਵਾਲ, ਇਕਬਾਲ ਸਿੰਘ ਲਾਲਪੁਰਾ ਅਤੇ ਕੁਲਵੰਤ ਸਿੰਘ ਬਾਠ ਵਰਗੇ ਸਿੱਖ ਕੌਮ ਦੇ ਗ਼ੱਦਾਰਾਂ ਨੂੰ ਚੇਤਾਵਨੀ ਦੇਂਦੀ ਹੈ ਕਿ ਉਨ੍ਹਾਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਾਰੇ ਕੀਤੀ ਨੁਕਤਾਚੀਨੀ ਨੂੰ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ | ਇਹ ਇਕੱਤਰਤਾ ਸਿੱਖ ਸੰਗਤਾਂ ਨੂੰ ਅਪੀਲ ਕਰਦੀ ਹੈ ਕਿ ਉਹ ਅਜਿਹੇ ਗ਼ੱਦਾਰਾਂ ਨੂੰ ਮੂੰਹ ਨਾ ਲਾਉਣ ਜਿਨ੍ਹਾਂ ਨੇ ਆਪਣੇ ਸਿਆਸੀ ਅਕਾਵਾਂ ਨੂੰ ਖ਼ੁਸ਼ ਕਰਨ ਲਈ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਾਹਿਬਾਨ ਦੀ ਨਿਰਾਦਰੀ ਕਰਨ ਦੀ ਕੋਸ਼ਿਸ਼ ਕੀਤੀ ਹੈ |

ਬਿੱਲਪੁਰ ਤੇ ਮੀਰਪੁਰ ਦੇ ਗੁਰਦੁਆਰਿਆਂ 'ਚ ਕਰੀਬ 20 ਹਜ਼ਾਰ ਦੀ ਚੋਰੀ

ਨੂਰਪੁਰ ਬੇਦੀ, 20 ਨਵੰਬਰ (ਹਰਦੀਪ ਸਿੰਘ ਢੀਂਡਸਾ)-ਪੁਲਿਸ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੇ ਪਿੰਡ ਬਿੱਲਪੁਰ ਅਤੇ ਮੀਰਪੁਰ ਦੇ ਗੁਰੂ ਘਰਾਂ ਵਿਚ ਬੀਤੀ ਰਾਤ ਚੋਰਾਂ ਵਲੋਂ ਦੋ ਚੋਰੀਆਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਪ੍ਰਭਾਤ ਫੇਰੀਆਂ ਦਾ ਮਨੋਰਥ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਦੇਸ਼ਾਂ ਦਾ ਪ੍ਰਚਾਰ ਕਰਨਾ-ਚਾਵਲਾ

ਨੂਰਪੁਰ ਬੇਦੀ, 20 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਦੇ ਉਪਰਾਲੇ ਨਾਲ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਹੋਈਆਂ ਪ੍ਰਭਾਤ ਫੇਰੀਆਂ ਨਾਲ ਇਸ ...

ਪੂਰੀ ਖ਼ਬਰ »

ਧੋਖਾਧੜੀ ਦੇ ਦੋਸ਼ਾਂ ਹੇਠ ਚਿੱਟ ਫ਼ੰਡ ਕੰਪਨੀ ਦੇ ਤਿੰਨ ਪ੍ਰਬੰਧਕ ਕਾਬੂ

ਰੂਪਨਗਰ, 20 ਨਵੰਬਰ (ਸਤਨਾਮ ਸਿੰਘ ਸੱਤੀ)-ਸਿਟੀ ਪੁਲਿਸ ਨੇ ਰੂਪਨਗਰ 'ਚ ਦੀ ਗੈਟਸ ਅਰਬਨ ਕੋਆਪ੍ਰੇਟਿਵ ਟੀ. ਸੀ. ਸੋਸਾਇਟੀ ਲੁਧਿਆਣੇ ਦੇ ਤਿੰਨ ਮੁੱਖ ਪ੍ਰਬੰਧਕਾਂ ਨਲਿਨ ਤਾਇਲ, ਨਿਤਿਨ ਤਾਇਲ ਅਤੇ ਪੂਨਮ ਤਾਇਲ ਨੂੰ ਉਨ੍ਹਾਂ ਵਿਰੁੱਧ ਦਰਜ ਧੋਖਾਧੜੀ ਦੇ ਮਾਮਲਿਆਂ ਹੇਠ ...

ਪੂਰੀ ਖ਼ਬਰ »

ਮੰਡੀ ਬੰਦ ਹੋਣ ਕਾਰਨ ਇਲਾਕੇ ਦੇ ਕਿਸਾਨ ਹੋ ਰਹੇ ਹਨ ਪ੍ਰੇਸ਼ਾਨ

ਪੁਰਖਾਲੀ, 20 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਰਾਮਪੁਰ-ਪੁਰਖਾਲੀ ਦੀ ਅਨਾਜ ਮੰਡੀ ਬੰਦ ਹੋਣ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਖੂਬ ਸਾਹਮਣਾ ਕਰਨਾ ਪੈ ਰਿਹਾ | ਇਸ ਸਬੰਧੀ ਕਿਸਾਨ ਹਰਭਜਨ ਸਿੰਘ ਟੱਪਰੀਆਂ, ਤਰਲੋਚਨ ਸਿੰਘ ਸੈਂਫਲਪੁਰ, ਹਰਪਾਲ ਸਿੰਘ ਪੁਰਖਾਲੀ, ...

ਪੂਰੀ ਖ਼ਬਰ »

ਪਹਿਲਾ ਇਨਸਾਨੀਅਤ ਸੰਸਥਾ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਲੋੜੀਂਦਾ ਸਾਮਾਨ ਭੇਟ

ਘਨੌਲੀ, 20 ਨਵੰਬਰ (ਜਸਵੀਰ ਸਿੰਘ ਸੈਣੀ)-ਪਹਿਲਾ ਇਨਸਾਨੀਅਤ ਸੰਸਥਾ ਵਲੋਂ ਸਰਪ੍ਰਸਤ ਇਕਬਾਲ ਸਿੰਘ ਲਾਲਪੁਰਾ ਅਤੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ੁਰੂ ਕੀਤੀ ਮੁਹਿੰਮ ਸਾਡੀ ਬੇਟੀ ਸਾਡੀ ਸ਼ਾਨ ਦੇ ਤਹਿਤ ਹੁਣ ਆਰਥਿਕ ਪੱਖੋਂ ...

ਪੂਰੀ ਖ਼ਬਰ »

551ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਪ੍ਰਭਾਤ ਫੇਰੀਆਂ ਆਰੰਭ

ਰੂਪਨਗਰ, 20 ਨਵੰਬਰ (ਸਤਨਾਮ ਸਿੰਘ ਸੱਤੀ)-ਗੁਰਦੁਆਰਾ ਸਿੰਘ ਸਭਾ ਰੂਪਨਗਰ ਵਲੋਂ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਪ੍ਰਭਾਤ ਫੇਰੀਆਂ ਅਰੰਭ ਕੀਤੀਆਂ ਗਈਆਂ ਹਨ ਜਿਸ ਵਿਚ ਸੰਗਤਾਂ ਹੁੰਮ ਹੁੰਮਾ ਕੇ ਪਹੁੰਚ ਰਹੀਆਂ ਹਨ | ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਜਲਦੀ ਸੈਂਟਰ ਹੈੱਡ ਟੀਚਰਾਂ ਦੀਆਂ ਪ੍ਰਮੋਸ਼ਨਾਂ ਦੀ ਮੰਗ

ਰੂਪਨਗਰ, 20 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਐਸ.ਸੀ.ਬੀ.ਸੀ. ਅਧਿਆਪਕ ਜਥੇਬੰਦੀ ਰੂਪਨਗਰ ਵਲੋਂ ਸੂਬਾ ਮੀਤ ਪ੍ਰਧਾਨ-ਕਮ-ਜ਼ਿਲ੍ਹਾ ਪ੍ਰਧਾਨ ਪਰਵਿੰਦਰ ਭਾਰਤੀ ਅਤੇ ਜਨਰਲ ਸਕੱਤਰ ਰਾਜ ਚੌਹਾਨ ਦੀ ਪ੍ਰਧਾਨਗੀ ਹੇਠ ਮਹਾਰਾਜਾ ਰਣਜੀਤ ਸਿੰਘ ਬਾਗ਼, ਰੂਪਨਗਰ ਵਿਖੇ ਇਕੱਠ ...

ਪੂਰੀ ਖ਼ਬਰ »

ਜਾਗਰਣ ਅੱਜ

ਮੋਰਿੰਡਾ, 20 ਨਵੰਬਰ (ਕੰਗ)-ਮੋਰਿੰਡਾ ਵਿਖੇ ਸਵਾਮੀ ਸ਼ਿਵਾਨੰਦਾ ਸਰਵਹਿੱਤਕਾਰੀ ਸਕੂਲ ਨਜ਼ਦੀਕ 'ਬਖਸ਼ਿਸ਼ ਪੌਣਾਹਾਰੀ ਦੀ ਸੋਸ਼ਲ ਵੈੱਲਫੇਅਰ ਕਲੱਬ' ਮੋਰਿੰਡਾ ਵਲੋਂ 21 ਨਵੰਬਰ ਦਿਨ ਸ਼ਨੀਵਾਰ ਨੂੰ ਬਾਬਾ ਬਾਲਕ ਨਾਥ ਜੀ ਦਾ ਪੰਜਵਾਂ ਜਾਗਰਨ ਤੇ ਭੰਡਾਰਾ ਕਰਵਾਇਆ ਜਾ ...

ਪੂਰੀ ਖ਼ਬਰ »

ਅਣਪਛਾਤੇ ਬਜ਼ੁਰਗ ਦੀ ਲਾਸ਼ ਬਰਾਮਦ

ਸ੍ਰੀ ਅਨੰਦਪੁਰ ਸਾਹਿਬ, 20 ਨਵੰਬਰ (ਨਿੱਕੂੂਵਾਲ)-ਸਥਾਨਕ ਪੁਲਿਸ ਨੂੰ ਇਕ ਅਣਪਛਾਤੇ ਬਜ਼ੁਰਗ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ | ਚੌਾਕੀ ਇੰਚਾਰਜ ਐਸ.ਆਈ. ਗਗਨਦੀਪ ਸਿੰਘ ਨੇ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਲੰਗਰ ਹਾਲ ਨਜਦੀਕ ਇੱਕ ਦੁਰਘਟਨਾਗ੍ਰਸਤ ਜੀਪ ...

ਪੂਰੀ ਖ਼ਬਰ »

ਰੱਬ ਹੀ ਰਾਖਾ ਹੈ ਨਾਇਬ ਤਹਿਸੀਲਦਾਰ ਦਫ਼ਤਰ ਨੂਰਪੁਰ ਬੇਦੀ ਦਾ

ਨੂਰਪੁਰ ਬੇਦੀ, 20 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਨਾਇਬ ਤਹਿਸੀਲਦਾਰ ਦਫ਼ਤਰ ਨੂਰਪੁਰ ਬੇਦੀ ਦਾ ਰੱਬ ਹੀ ਰਾਖਾ ਹੈ ਕਿਉਂਕਿ ਇੱਥੇ ਸਹੀ ਸਮੇਂ 'ਤੇ ਉਕਤ ਦਫ਼ਤਰ ਦਾ ਕੋਈ ਵੀ ਮੁਲਾਜ਼ਮ ਹਾਜ਼ਰ ਨਹੀਂ ਹੁੰਦਾ, ਜਿਸ ਕਾਰਨ ਲੋਕਾਂ ਨੂੰ ਆਪਣੇ ਕੰਮਾਂ ਲਈ ਖੱਜਲ ਖ਼ੁਆਰ ...

ਪੂਰੀ ਖ਼ਬਰ »

ਮਾਜਰੀ ਘਾੜ ਵਿਖੇ ਪੀਰਾਂ ਦੀ ਦਰਗਾਹ 'ਤੇ ਮੇਲਾ

ਪੁਰਖਾਲੀ, 20 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)- ਪਿੰਡ ਮਾਜਰੀ ਘਾੜ ਵਿਖੇ ਪੀਰਾਂ ਦੇ ਦਰਬਾਰ 'ਤੇ ਮੱਘਰ ਮਹੀਨੇ ਦਾ ਮੇਲਾ ਮਨਾਇਆ ਗਿਆ | ਮੇਲੇ ਦੌਰਾਨ ਵੱਡੀ ਗਿਣਤੀ 'ਚ ਸੰਗਤਾਂ ਬਾਬਾ ਜੀ ਦੇ ਦਰਬਾਰ ਨਤਮਸਤਕ ਹੋਈਆਂ | ਇਸ ਮੌਕੇ ਬਾਬਾ ਜੀ ਦੇ ਦਰਬਾਰ 'ਤੇ ਝੰਡੇ ਦੀ ਰਸਮ ...

ਪੂਰੀ ਖ਼ਬਰ »

ਕਾਹਨਪੁਰ ਖੂਹੀ ਪਿੰਡ ਦੇ ਵਾਸੀ ਡੀਪੂ ਹੋਲਡਰ ਦੇ ਹੱਕ 'ਚ ਨਿੱਤਰੇ

ਕਾਹਨਪੁਰ ਖੂਹੀ, 20 ਨਵੰਬਰ (ਗੁਰਬੀਰ ਸਿੰਘ ਵਾਲੀਆ)-ਅੱਜ ਸਥਾਨਕ ਪਿੰਡ ਵਾਸੀਆਂ ਵਲੋਂ ਪਿੰਡ ਵਿਚ ਇੱਕ ਇਕੱਠ ਕੀਤਾ ਗਿਆ, ਜਿਸ ਵਿਚ ਉਨ੍ਹਾਂ ਨੇ ਡੀਪੂ ਹੋਲਡਰ ਦੀਆਂ ਸੇਵਾਵਾਂ 'ਤੇ ਵਿਸ਼ਵਾਸ ਜਿਤਾਉਂਦਿਆਂ ਸਰਬਸੰਮਤੀ ਨਾਲ ਤਸੱਲੀ ਪ੍ਰਗਟਾਈ | ਇਸ ਮੌਕੇ ਬੋਲਦਿਆਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਦਵਿੰਦਰ ਸਿੰਘ ਛਿੰਦੂ ਬਲਾਕ ਪ੍ਰਧਾਨ ਨਿਯੁਕਤ

ਸ੍ਰੀ ਅਨੰਦਪੁਰ ਸਾਹਿਬ, 20 ਨਵੰਬਰ (ਨਿੱਕੂਵਾਲ)-ਆਮ ਆਦਮੀ ਪਾਰਟੀ ਵਲੋਂ ਪੁਰਾਣੇ ਅਤੇ ਜੁਝਾਰੂ ਵਰਕਰ ਦਵਿੰਦਰ ਸਿੰਘ ਛਿੰਦੂ ਨੂੰ ਸ੍ਰੀ ਅਨੰਦਪੁਰ ਸਾਹਿਬ ਦਾ ਨਵਾਂ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਛਿੰਦੂ ਦੀ ਇਸ ਨਿਯੁਕਤੀ ਲਈ 'ਆਪ' ਦੇ ਆਗੂਆਂ ਸਾਬਕਾ ਜਿਲ੍ਹਾ ...

ਪੂਰੀ ਖ਼ਬਰ »

ਨਵਜੰਮੇ ਬੱਚੇ ਦੀ ਦੇਖਭਾਲ ਸਬੰਧੀ ਮਨਾਇਆ ਕੌਮੀ ਹਫ਼ਤਾ

ਨੂਰਪੁਰ ਬੇਦੀ, 20 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਿਵਲ ਸਰਜਨ ਰੂਪਨਗਰ ਡਾਕਟਰ ਦਵਿੰਦਰ ਕੁਮਾਰ ਸਪਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ: ਸ਼ਿਵ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਨੂਰਪੁਰ ਬੇਦੀ ਦੀ ਅਗਵਾਈ ਹੇਠ ਨੂਰਪੁਰ ਬੇਦੀ ਅਧੀਨ ...

ਪੂਰੀ ਖ਼ਬਰ »

ਪੀ. ਐੱਮ. ਸਵਾ ਨਿਧੀ ਸਕੀਮ ਅਧੀਨ ਰੇਹੜੀ ਫੜ੍ਹੀ ਵਾਲਿਆਂ ਨੂੰ ਕੀਤਾ ਜਾਗਰੂਕ

ਰੂਪਨਗਰ, 20 ਨਵੰਬਰ (ਸਤਨਾਮ ਸਿੰਘ ਸੱਤੀ)-ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਰੇਹੜੀ ਫੜੀ ਵਾਲਿਆਂ ਨੂੰ ਹੋਏ ਮਾਲੀ ਨੁਕਸਾਨ ਨੂੰ ਮੁੱਖ ਰੱਖਦੇ ਹੋਏ ਜੋ 10,000/- ਰੁਪਏ ਤੱਕ ਦੇ ਲੋਨ ਦੇਣ ਦੀ ਸਕੀਮ ਸਰਕਾਰ ਵਲੋਂ ਚਲਾਈ ਗਈ ਹੈ, ਉਸ ਸਬੰਧੀ ਨਗਰ ਕੌਾਸਲ ਦੇ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਬੀ.ਬੀ.ਐੱਮ.ਬੀ. ਆਲ ਇੰਪਲਾਈ ਯੂਨੀਅਨ ਦੇ ਵਫ਼ਦ ਵਲੋਂ ਨਵੇਂ ਚੇਅਰਮੈਨ ਸੰਜੇ ਸ੍ਰੀਵਾਸਤਵਾ ਨਾਲ ਮੁਲਾਕਾਤ

ਨੰਗਲ, 20 ਨਵੰਬਰ (ਪ੍ਰੀਤਮ ਸਿੰਘ ਬਰਾਰੀ)- ਬੀ. ਬੀ. ਐਮ. ਬੀ ਆਲ ਇੰਪਲਾਈਜ਼ ਯੂਨੀਅਨ ਦੇ ਵਫ਼ਦ ਨੇ ਪ੍ਰਧਾਨ ਹਰਪਾਲ ਰਾਣਾ ਦੀ ਅਗਵਾਈ ਹੇਠ ਬੀ. ਬੀ. ਐਮ. ਬੀ ਦੇ ਨਵੇਂ ਚੇਅਰਮੈਨ ਸੰਜੇ ਸ੍ਰੀਵਾਸਤਵਾ ਦਾ ਚੰਡੀਗੜ੍ਹ ਦਫ਼ਤਰ ਵਿਖੇ ਆਪਣਾ ਅਹੁਦਾ ਸੰਭਾਲਣ ਉਪਰੰਤ ਨਿੱਘਾ ਸਵਾਗਤ ...

ਪੂਰੀ ਖ਼ਬਰ »

ਇੰਗਲਿਸ਼ ਬੂਸਟਰ ਕਲੱਬ ਰੂਪਨਗਰ ਦੇ ਮੈਂਬਰ ਅਧਿਆਪਕਾਂ ਦੀ ਮਿਲਣੀ

ਰੂਪਨਗਰ, 20 ਨਵੰਬਰ (ਸਤਨਾਮ ਸਿੰਘ ਸੱਤੀ)-ਅੰਗਰੇਜ਼ੀ ਭਾਸ਼ਾ ਨੂੰ ਬੋਲਣ ਵਿਚ ਵਿਦਿਆਰਥੀਆਂ ਨੂੰ ਆਉਂਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਅਤੇ ਉਨ੍ਹਾਂ ਦੀ ਅੰਗਰੇਜ਼ੀ ਭਾਸ਼ਾ ਬੋਲਣ ਵਿਚ ਆ ਰਹੀ ਝਿਜਕ ਨੂੰ ਦੂਰ ਕਰਨ ਲਈ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿਚ ...

ਪੂਰੀ ਖ਼ਬਰ »

ਸਕਿਲ ਇੰਸਟੀਚਿਊਟ ਲਈ ਜਾਰੀ ਹੋਏ 97 ਕਰੋੜ ਰੁਪਏ, ਨਿਰਮਾਣ ਕਾਰਜ ਹੋਵੇਗਾ ਤੇਜ਼-ਚੰਨੀ

ਸ੍ਰੀ ਚਮਕੌਰ ਸਾਹਿਬ, 20 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਵਿਖੇ ਨਿਰਮਾਣ ਅਧੀਨ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਲਈ 97 ਕਰੋੜ 31 ਲੱਖ 41 ਹਜ਼ਾਰ ਰੁਪਏ ਦੀ ਪੰਜਾਬ ਸਰਕਾਰ ਵਲੋਂ ਹੋਰ ਮਨਜ਼ੂਰੀ ਮਿੱਲ ਗਈ ਹੈ | ਇਹ ਜਾਣਕਾਰੀ ਅੱਜ ਇੱਥੇ ...

ਪੂਰੀ ਖ਼ਬਰ »

ਪਿੰਡ ਘੜੂੰਆਂ ਵਿਖੇ ਗੁਰਪੁਰਬ ਅਤੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਕੱਢੀ ਫੇਰੀ

ਮੋਰਿੰਡਾ, 20 ਨਵੰਬਰ (ਕੰਗ)-ਗੁਰਦੁਆਰਾ ਅਕਾਲਗੜ੍ਹ ਸਾਹਿਬ ਪਿੰਡ ਘੜੂੰਆਂ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀ ਕੱਢੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ...

ਪੂਰੀ ਖ਼ਬਰ »

ਚੇਅਰਮੈਨ ਟਿੰਕੂ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ

ਮੋਰਿੰਡਾ, 20 ਨਵੰਬਰ (ਕੰਗ)-ਸ਼ਹਿਰ ਮੋਰਿੰਡੇ ਦਾ ਵਿਕਾਸ ਵੱਡੀ ਪੱਧਰ 'ਤੇ ਕਰਵਾਇਆ ਜਾ ਰਿਹਾ ਹੈ ਆਉਣ ਵਾਲੇ ਦਿਨਾ ਵਿਚ ਹੋਰ ਵੀ ਵਿਕਾਸ ਕਾਰਜ ਪਹਿਲ ਦੇ ਆਧਾਰ 'ਤੇ ਕਰਵਾਏ ਜਾਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਦੇ ਚੇਅਰਮੈਨ ਵਿਜੈ ...

ਪੂਰੀ ਖ਼ਬਰ »

ਨੂਰਪੁਰ ਬੇਦੀ ਖੇਤਰ 'ਚ ਚੈਰੀਟੇਬਲ ਲੈਬ ਖੋਲੇ੍ਹਗੀ ਕੁਦਰਤ ਕੇ ਸਬ ਬੰਦੇ ਸੰਸਥਾ

ਨੂਰਪੁਰ ਬੇਦੀ, 20 ਨਵੰਬਰ (ਹਰਦੀਪ ਸਿੰਘ ਢੀਂਡਸਾ)-ਸੰਸਥਾ ਕੁਦਰਤ ਦੇ ਸਭ ਬੰਦੇ ਵਲੋਂ ਜਲਦ ਹੀ ਨੂਰਪੁਰ ਬੇਦੀ ਖੇਤਰ ਵਿਚ ਚੈਰੀਟੇਬਲ ਮੈਡੀਕਲ ਲੈਬ ਖੋਲ੍ਹੀ ਜਾਵੇਗੀ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਕੁਦਰਤ ਕੇ ਸਬ ਬੰਦੇ ਸੰਸਥਾ ਦੇ ਚੇਅਰਮੈਨ ਡਾ. ਦਵਿੰਦਰ ਬਜਾੜ ਨੇ ...

ਪੂਰੀ ਖ਼ਬਰ »

ਮੋਨਿਟਰਿੰਗ ਕਮੇਟੀ ਦੀ ਮੀਟਿੰਗ

ਰੂਪਨਗਰ, 20 ਨਵੰਬਰ (ਸਤਨਾਮ ਸਿੰਘ ਸੱਤੀ)-ਅੱਜ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਹਰਪ੍ਰੀਤ ਕੌਰ ਜੀਵਨ ਦੀ ਅਗਵਾਈ ਹੇਠ ਅੱਜ ਏ. ਡੀ. ਆਰ ਕੰਪਲੈਕਸ ਵਿਖੇ ਮੋਨਿਟਰਿੰਗ ਕਮੇਟੀ ਦੀ ਮੀਟਿੰਗ ਕੀਤੀ ਗਈ, ਜਿਸ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ 26 ਦੇ ਘਿਰਾਓ 'ਚ ਹਿੱਸਾ ਲੈਣ ਲਈ ਕਿਸਾਨਾਂ ਵਿਚ ਭਾਰੀ ਉਤਸ਼ਾਹ

ਮੋਰਿੰਡਾ, 20 ਨਵੰਬਰ (ਪਿ੍ਤਪਾਲ ਸਿੰਘ)-ਕੇਂਦਰ ਦੀ ਭਾਜਪਾ ਸਰਕਾਰ ਦੇ ਬਣਾਏ ਕਿਸਾਨ ਵਿਰੋਧੀ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ 26 ਨਵੰਬਰ ਨੂੰ ਦਿੱਲੀ ਦੇ ਘਿਰਾਓ ਵਿਚ ਵੱਧ ਚੜ ਕੇ ਹਿੱਸਾ ਲੈਣ ਲਈ ਵੱਖ-ਵੱਖ ਪਿੰਡਾਂ ਦੇ ...

ਪੂਰੀ ਖ਼ਬਰ »

ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਧਰਨਾ ਜਾਰੀ

ਰੂਪਨਗਰ, 20 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਖੇਤੀਬਾੜੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹੇ ਭਰ ਦੀਆਂ ਅੱਠ ਕਿਸਾਨ ਜਥੇਬੰਦੀਆਂ ਵਲੋਂ ਰੋਸ ਧਰਨੇ ਲਗਾਤਾਰ ਜਾਰੀ ਹਨ | ਰੇਲਵੇ ਸਟੇਸ਼ਨ ਰੋਪੜ ਵਿਖੇ ਕਿਸਾਨ ਆਗੂ ਤਰਲੋਚਨ ਸਿੰਘ ਹੁਸੈਨਪੁਰ, ਰੁਪਿੰਦਰ ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਗਿਆਨੀ ਜ਼ੈਲ ਸਿੰਘ ਨਗਰ ਦਾ ਕੁਝ ਖੇਤਰ ਕੋਰੋਨਾ ਕੇਸਾਂ ਕਾਰਨ ਮੁੜ ਹੋਇਆ ਸੀਲ

ਰੂਪਨਗਰ, 20 ਨਵੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹੇ ਵਿਚ ਲਗਾਤਾਰ ਕੋਰੋਨਾ ਕੇਸ ਵਧਣ ਕਾਰਨ ਗਿਆਨੀ ਜ਼ੈਲ ਸਿੰਘ ਨਗਰ ਦਾ ਕੁੱਝ ਖੇਤਰ ਜਿਸ ਵਿਚ 365 ਨੰਬਰ, 336 ਅਤੇ ਐਲ.ਆਈ.ਸੀ. ਨੇੜਲੇ 52 ਦੇ ਕਰੀਬ ਘਰ ਸ਼ਾਮਿਲ ਹਨ, ਦੇ ਖੇਤਰ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਬਣਾਇਆ ਗਿਆ ਹੈ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX