ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  about 1 hour ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  about 4 hours ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  about 4 hours ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  about 5 hours ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  about 5 hours ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  about 5 hours ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  about 6 hours ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  about 6 hours ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  about 6 hours ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  about 6 hours ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਨਰਸਾਂ ਦਾ ਵਧਾਇਆ ਮਨੋਬਲ
. . .  about 6 hours ago
ਡਮਟਾਲ,12 ਮਈ (ਰਾਕੇਸ਼ ਕੁਮਾਰ) - ਸੁਨੀਤਾ ਦੇਵੀ ਪਠਾਨੀਆ, ਭਾਰਤੀ ਮਜ਼ਦੂਰ ਸੰਘ ਦੀ ਉਪ ਪ੍ਰਧਾਨ ਅਤੇ ਉਨ੍ਹਾਂ ਨਾਲ ਜ਼ਿਲ੍ਹਾ ਸੈਕਟਰੀ ਦਿਨੇਸ਼ ਗੌਤਮ ਨੇ ਅੱਜ ਨਰਸ ਦਿਵਸ ਮੌਕੇ...
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹਾ ਪਠਾਨਕੋਟ ਅੰਦਰ ਦੁਕਾਨਾਂ ਖੋਲ੍ਹਣ ਦੇ ਸਮੇਂ ਦੇ ਵਿਚ ਕੀਤੀ ਤਬਦੀਲੀ
. . .  about 6 hours ago
ਪਠਾਨਕੋਟ, 12 ਮਈ (ਸੰਧੂ ) - ਉਨ੍ਹਾਂ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਅੱਜ ਫਿਰ ਦੁਕਾਨਾਂ ਨੂੰ ਖੋਲ੍ਹਣ...
ਕਾਰ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਸਵਾਰ ਦੀ ਮੌਤ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ, 12 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਸਮੇਂ ਸੁਨਾਮ ਮਾਨਸਾ ਸੜਕ 'ਤੇ ਸ਼ਹਿਰ ਦੀਆਂ ਸੀਤਾਸਰ ਕੈਂਚੀਆਂ 'ਚ ਇਕ ਕਾਰ ਵਲੋਂ ਆਪਣੀ ਲਪੇਟ...
ਏ.ਐੱਸ.ਆਈ ਜਬਰ - ਜ਼ਿਨਾਹ ਮਾਮਲੇ 'ਚ ਸਖ਼ਤ ਹੋਇਆ ਮਹਿਲਾ ਕਮਿਸ਼ਨ, ਮੰਗੀ ਸਟੇਟਸ ਰਿਪੋਰਟ
. . .  about 6 hours ago
ਚੰਡੀਗੜ੍ਹ , 12 ਮਈ - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਬਠਿੰਡਾ ਵਿਖੇ ਔਰਤ ਨਾਲ ਹੋਏ ਜਬਰ ਜ਼ਿਨਾਹ ਦੇ ...
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਪੰਜਾਬ ਨੂੰ ਲਿਖਿਆ ਪੱਤਰ
. . .  about 7 hours ago
ਚੰਡੀਗੜ੍ਹ,12 ਮਈ - ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪੱਤਰ ਲਿਖਿਆ । ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ...
ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਵਾਪਰਿਆ ਭਿਆਨਕ ਸੜਕੀ ਹਾਦਸਾ
. . .  about 7 hours ago
ਜਲੰਧਰ , 12 ਮਈ - ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਇਕ ਬੇਹੱਦ ਭਿਆਨਕ ਸੜਕੀ ਹਾਦਸਾ ਵਾਪਰਿਆ । ਸੁੱਚੀ ਪਿੰਡ ਦੇ ਨੇੜੇ ਹਾਈਵੇ ਉੱਤੇ ਖੜੀ ਇਕ ਕੰਟਰੋਲ ਗੱਡੀ ਦੇ ਨਾਲ...
ਕੋਰੋਨਾ ਪੀੜਿਤ ਸੀਨੀਅਰ ਟੀ.ਟੀ. ਧੀਰਜ ਚੱਢਾ ਦੀ ਮੌਤ
. . .  about 7 hours ago
ਬਿਆਸ, 12 ਮਈ (ਰੱਖੜਾ) - ਭਾਰਤੀ ਰੇਲਵੇ ਵਿਚ 'ਚ ਬਤੌਰ ਡਿਪਟੀ ਚੀਫ਼ ਟਿਕਟ ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਧੀਰਜ ਚੱਢਾ ਦੀ ਅੱਜ ਸਵੇਰੇ ਕੋਰੋਨਾ ...
ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ ਆ ਰਹੀ - ਓ. ਪੀ. ਸੋਨੀ
. . .  about 7 hours ago
ਚੰਡੀਗੜ੍ਹ , 12 ਮਈ - ਪੰਜਾਬ ਦੇ ਮੈਡੀਕਲ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ...
ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  about 8 hours ago
ਜ਼ੀਰਾ (ਖੋਸਾ ਦਲ ਸਿੰਘ) 12 ਮਈ (ਮਨਪ੍ਰੀਤ ਸਿੰਘ) - ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ...
ਮਕਸੂਦਪੁਰ, ਸੂੰਢ ਮੰਡੀ 'ਚ ਮੀਂਹ ਨਾਲ ਕਣਕ ਦੀਆਂ ਬੋਰੀਆਂ ਭਿੱਜੀਆਂ
. . .  about 8 hours ago
ਸੰਧਵਾਂ, 12 ਮਈ (ਪ੍ਰੇਮੀ ਸੰਧਵਾਂ ) - ਮਕਸੂਦਪੁਰ, ਸੂੰਢ ਮੰਡੀ ਵਿਚ ਭਾਵੇਂ ਕਿ ਕਣਕ ਦੀ ਖ਼ਰੀਦ ਖ਼ਤਮ ਹੋ ਚੁੱਕੀ ਹੈ, ਪਰ ਕਣਕ ਦੀ ਢਿੱਲੀ ਚੁਕਾਈ ਕਾਰਨ ਅੱਜ ਮੀਂਹ ਵਿਚ ਕਣਕ ਦੀਆਂ...
ਭੇਦਭਰੀ ਹਾਲਤ ਵਿਚ ਨੌਜਵਾਨ ਨੇ ਨਹਿਰ 'ਚ ਮਾਰੀ ਛਲਾਂਗ, ਲਾਸ਼ ਦੀ ਭਾਲ ਜਾਰੀ
. . .  about 8 hours ago
ਮਾਛੀਵਾੜਾ ਸਾਹਿਬ, 12 ਮਈ (ਮਨੋਜ ਕੁਮਾਰ) - ਮੰਗਲਵਾਰ ਦੀ ਸ਼ਾਮ ਕਰੀਬ 7 ਵਜੇ ਕਿਸੇ ਨੌਜਵਾਨ ਨੇ ਭੇਦਭਰੀ ਹਾਲਤ ਵਿਚ ਪਿੰਡ ਗੜੀ ਲਾਗੇ ਗੁਜ਼ਰਦੀ ਸਰਹਿੰਦ ਨਹਿਰ ਵਿਚ ਛਲਾਂਗ ਮਾਰ...
ਭੁਲੱਥ (ਕਪੂਰਥਲਾ) ਵਿਖੇ ਤੀਸਰਾ ਮੈਡੀਕਲ ਵਾਰਡ ਸਥਾਪਿਤ
. . .  about 8 hours ago
ਭੁਲੱਥ, 12 ਮਈ (ਸੁਖਜਿੰਦਰ ਸਿੰਘ ਮੁਲਤਾਨੀ,ਮਨਜੀਤ ਸਿੰਘ ਰਤਨ ) - ਅੱਜ ਸ਼੍ਰੋਮਣੀ ਕਮੇਟੀ ਵਲੋਂ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਤੀਸਰਾ ਮੈਡੀਕਲ ...
ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਖਡੂਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ
. . .  about 8 hours ago
ਖਡੂਰ ਸਾਹਿਬ, 12 ਮਈ ( ਰਸ਼ਪਾਲ ਸਿੰਘ ਕੁਲਾਰ ) - ਅੱਠ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਭਾਵਨਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਿਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਸੰਗਰੂਰ

ਕਤਲ ਮਾਮਲੇ 'ਚ ਨਾਮਜ਼ਦ 4 ਦੋਸ਼ੀ ਹਥਿਆਰਾਂ ਸਮੇਤ ਕਾਬੂ

ਸੰਗਰੂਰ/ਸੰਦੌੜ, 20 ਨਵੰਬਰ (ਅਮਨਦੀਪ ਸਿੰਘ ਬਿੱਟਾ, ਜਸਵੀਰ ਸਿੰਘ ਜੱਸੀ)-ਜ਼ਿਲ੍ਹਾ ਪੁਲਿਸ ਸੰਗਰੂਰ ਨੇ ਦੀਵਾਲੀ ਵਾਲੇ ਦਿਨ ਥਾਣਾ ਸੰਦੌੜ ਅਧੀਨ ਪੈਂਦੇ ਪਿੰਡ ਕਲਿਆਣ 'ਚ ਹੋਏ ਕਤਲ ਵਿਚ ਸ਼ਾਮਿਲ ਚਾਰ ਨੌਜਵਾਨਾਂ ਨੰੂ ਹਥਿਆਰਾਂ ਸਮੇਤ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ ਹੈ | ਜ਼ਿਲ੍ਹਾ ਪੁਲਿਸ ਮੁਖੀ ਵਿਵੇਕਸ਼ੀਲ ਸੋਨੀ, ਐਸ. ਪੀ. (ਡੀ) ਹਰਪ੍ਰੀਤ ਸਿੰਘ ਸੰਧੂ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਘਟਨਾ ਵਾਲੇ ਦਿਨ ਪਰਮਿੰਦਰ ਸਿੰਘ ਉਰਫ਼ ਹੈਪੀ ਤੇ ਰਜਿੰਦਰ ਸਿੰਘ ਉਰਫ਼ ਜਿੰਦਰੀ ਵਾਸੀ ਕਲਿਆਣ ਮੋਟਰਸਾਈਕਲ 'ਤੇ ਆਪਣੇ ਘਰ ਨੂੰ ਆ ਰਹੇ ਸਨ ਤਾਂ ਧਰਮਿੰਦਰ ਸਿੰਘ ਘੋੜਾ, ਲਵਪ੍ਰੀਤ ਸਿੰਘ ਉਰਫ਼ ਲਵੀ ਤੇ ਉਨ੍ਹਾਂ ਦੇ ਹੋਰ ਸਾਥੀਆਂ ਨੇ ਦੋਵਾਂ ਨੂੰ ਘੇਰ ਲਿਆ | ਘੇਰ ਕੇ ਧਰਮਿੰਦਰ ਸਿੰਘ ਘੋੜਾ ਨੇ ਪਰਮਿੰਦਰ ਸਿੰਘ ਹੈਪੀ 'ਤੇ ਰਿਵਾਲਵਰ ਨਾਲ ਦੋ ਗੋਲੀਆਂ ਮਾਰੀਆਂ | ਉਪਰੰਤ ਲਵਪ੍ਰੀਤ ਸਿੰਘ ਲਵੀ ਨੇ ਵੀ ਘੋੜਾ ਤੋਂ ਰਿਵਾਲਵਰ ਫੜ ਕੇ ਦੋ ਗੋਲੀਆਂ ਹੋਰ ਮਾਰੀਆਂ | ਵਾਰਦਾਤ ਤੋਂ ਬਾਅਦ ਦੋਸ਼ੀ ਖੇਤਾਂ ਵਿਚ ਦੀ ਹੁੰਦੇ ਹੋਏ ਫ਼ਰਾਰ ਹੋ ਗਏ ਸਨ | ਰਾਏਕੋਟ ਸਿਵਲ ਹਸਪਤਾਲ ਵੱਲ ਪਰਮਿੰਦਰ ਸਿੰਘ ਹੈਪੀ ਨੂੰ ਜਦ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ 'ਚ ਉਸ ਦੀ ਮੌਤ ਹੋ ਗਈ | ਮਿ੍ਤਕ ਦੇ ਚਾਚੇ ਗੋਰਖਨਾਥ ਦੇ ਬਿਆਨਾਂ 'ਤੇ ਥਾਣਾ ਸੰਦੌੜ 'ਚ ਮਾਮਲਾ ਦਰਜ ਕਰ ਲਿਆ ਗਿਆ ਸੀ | ਸ੍ਰੀ ਵਿਵੇਕਸੀਲ ਸੋਨੀ ਨੇ ਦੱਸਿਆ ਕਿ ਪੁਲਿਸ ਨੇ ਅੱਜ ਮਹੋਲੀ ਕਲਾਂ ਦੇ ਪੁਲ 'ਤੇ ਧਰਮਿੰਦਰ ਸਿੰਘ ਘੋੜਾ ਵਾਸੀ ਕਲਿਆਣ, ਲਵਪ੍ਰੀਤ ਸਿੰਘ ਉਰਫ਼ ਲਵੀ ਵਾਸੀ ਖ਼ੁਰਦ ਥਾਣਾ ਸੰਦੌੜ, ਬਸੀਰ ਖਾ ਵਾਸੀ ਧੌਲਮਾਜਰਾ ਖ਼ੁਰਦ ਥਾਣਾ ਮਲੌਦ, ਜਸ਼ਨਪ੍ਰੀਤ ਸਿੰਘ ਜਸ਼ਨ ਵਾਸੀ ਮੁਕਤਸਰ ਨੂੰ ਭਾਰੀ ਅਸਲ੍ਹੇ ਤੇ ਦੋ ਮੋਟਰਸਾਈਕਲਾਂ ਸਮੇਤ ਕਾਬੂ ਕਰ ਲਿਆ | ਚਾਰਾਂ ਤੋਂ ਇਕ ਬਾਰਾਂ ਬੋਰ ਕੱਟਾ ਦੇਸੀ ਸਮੇਤ 2 ਕਾਰਤੂਸ, ਦੋ ਦੇਸੀ ਕੱਟੇ 315 ਬੋਰ ਸਮੇਤ 12 ਕਾਰਤੂਸ ਬਰਾਮਦ ਕੀਤੇ ਹਨ | ਪੁੱਛਗਿੱਛ ਦੌਰਾਨ ਕਤਲ ਦੀ ਵਜ੍ਹਾ ਪੁਰਾਣੀ ਦੁਸ਼ਮਣੀ ਦੱਸਿਆ ਗਿਆ ਹੈ | ਇਸ ਤੋਂ ਇਲਾਵਾ ਚਾਰਾਂ ਨੇ ਮੁਕਤਸਰ ਵਿਖੇ ਇਕ ਵਿਅਕਤੀ ਤੋਂ ਇਨੋਵਾ ਗੱਡੀ ਖੋਹਣ ਦੀ ਕੋਸ਼ਿਸ਼ ਵੀ ਕੀਤੀ ਸੀ ਜਿਸ ਸਬੰਧੀ ਗੱਡੀ ਸਵਾਰ ਡਰਾਈਵਰ ਹਰਜੀਤ ਸਿੰਘ ਜੋ ਖੋਹ ਦੀ ਕੋਸ਼ਿਸ਼ ਦੌਰਾਨ ਜ਼ਖ਼ਮੀ ਵੀ ਹੋ ਗਿਆ ਸੀ ਦੇ ਬਿਆਨਾਂ 'ਤੇ ਥਾਣਾ ਸਿਟੀ ਮੁਕਤਸਰ 'ਚ ਮਾਮਲਾ ਵੀ ਦਰਜ ਹੈ | ਇਸ ਮੌਕੇ ਐਸ. ਐਚ. ਓ. ਸੰਦੌੜ ਇੰਸਪੈਕਟਰ ਕੁਲਵੰਤ ਸਿੰਘ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |
ਲਵੀ ਖ਼ਿਲਾਫ਼ ਪਹਿਲਾਂ ਵੀ 8 ਮਾਮਲੇ ਦਰਜ

ਪੁਲਿਸ ਪੁੱਛਗਿੱਛ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਲਵਪ੍ਰੀਤ ਸਿੰਘ ਲਵੀ ਖ਼ਿਲਾਫ਼ ਪਹਿਲਾਂ 8 ਹੋਰ ਮੁਕੱਦਮੇ ਵੱਖ-ਵੱਖ ਸੰਗੀਨ ਧਾਰਾਵਾਂ ਅਧੀਨ ਦਰਜ ਹਨ | ਲਵਪ੍ਰੀਤ ਸਿੰਘ ਲਵੀ ਜ਼ਮਾਨਤ 'ਤੇ ਆਇਆ ਹੋਇਆ ਸੀ ਕਿ ਆਪਣੇ ਸਾਥੀਆਂ ਨਾਲ ਮਿਲ ਕੇ ਕਤਲ ਦੀ ਇਸ ਵਾਰਦਾਤ ਨੂੰ ਅੰਜਾਮ ਦੇ ਦਿੱਤਾ |ਹਥਿਆਰ ਉੱਤਰ ਪ੍ਰਦੇਸ਼ ਤੋਂ ਖ਼ਰੀਦੇ
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀਆਂ ਨੇ ਮੰਨਿਆ ਕਿ ਉਨ੍ਹਾਂ ਹਥਿਆਰ ਮੁਜ਼ੱਫ਼ਰਨਗਰ (ਉੱਤਰ ਪ੍ਰਦੇਸ਼) ਤੋਂ 15 ਹਜ਼ਾਰ ਰੁਪਏ ਵਿਚ ਖ਼ਰੀਦੇ ਸਨ | ਪੁਲਿਸ ਵਲੋਂ ਉਨ੍ਹਾਂ ਤੋਂ ਹੋਰ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ | ਜ਼ਿਕਰਯੋਗ ਹੈ ਕਿ ਚਾਰਾਂ ਨੌਜਵਾਨਾਂ ਦੀ ਉਮਰ ਮਹਿਜ਼ 20 ਤੋਂ 22 ਸਾਲ ਵਿਚਕਾਰ ਹੀ ਹੈ |

ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨੇ ਜਾਰੀ

 ਸੰਗਰੂਰ, 20 ਨਵੰਬਰ (ਅਮਨਦੀਪ ਸਿੰਘ ਬਿੱਟਾ)-ਰੇਲਵੇ ਸਟੇਸ਼ਨ ਦੀ ਪਾਰਕਿੰਗ 'ਚ ਕਿਸਾਨ ਜਥੇਬੰਦੀਆਂ ਦੇ ਚੱਲ ਰਹੇ ਧਰਨੇ ਦੇ 51ਵੇਂ ਦਿਨ ਬੀ. ਕੇ. ਯੂ. ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਹਿਗੜ੍ਹ ਭਾਦਸੋਂ, ਕੁੱਲ ਹਿੰਦ ਕਿਸਾਨ ਸਭਾ ਦੇ ਮੇਜਰ ਸਿੰਘ ...

ਪੂਰੀ ਖ਼ਬਰ »

ਸੁਨਾਮ ਦੇ ਵਰਿੰਦਰ ਪਾਲ ਦੀ ਨਿਕਲੀ ਡੇਢ ਕਰੋੜ ਦੀ ਲਾਟਰੀ

ਸੁਨਾਮ ਊਧਮ ਸਿੰਘ ਵਾਲਾ, 20 ਨਵੰਬਰ (ਧਾਲੀਵਾਲ, ਭੁੱਲਰ)-ਸੁਨਾਮ ਸ਼ਹਿਰ ਦੇ ਇਕ ਵਪਾਰੀ ਨੂੰ ਪੂਜਾ ਦੀਵਾਲੀ ਬੰਪਰ ਡੇਢ ਕਰੋੜ ਦੀ ਲਾਟਰੀ ਦਾ ਇਨਾਮ ਨਿਕਲਿਆ ਹੈ | ਸਥਾਨਕ ਸ਼ਹਿਰ 'ਚ ਬਿਜਲੀ ਦੇ ਸਾਮਾਨ ਦੀ ਦੁਕਾਨ ਕਰਦੇ ਨਰਿੰਦਰ ਪਾਲ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ...

ਪੂਰੀ ਖ਼ਬਰ »

ਬਾਬਾ ਗੁਰਇਕਬਾਲ ਸਿੰਘ ਜੋਗਾ ਦੀ ਸੜਕ ਹਾਦਸੇ 'ਚ ਮੌਤ

ਸੰਦੌੜ, 20 ਨਵੰਬਰ (ਗੁਰਪ੍ਰੀਤ ਸਿੰਘ ਚੀਮਾ)-ਗੁਰਦੁਆਰਾ ਕਿਰਪਾਲਸਰ ਸਾਹਿਬ ਪਿੰਡ ਮਹੋਲੀ ਕਲਾਂ ਦੇ ਪ੍ਰਮੁੱਖ ਸੇਵਾਦਾਰ ਤੇ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਬਾਬਾ ਗੁਰਇਕਬਾਲ ਸਿੰਘ ਜੋਗਾ (30) ਦਾ ਤੜਕਸਾਰ ਬਠਿੰਡਾ ਚੰਡੀਗੜ੍ਹ ਕੌਮੀ ਹਾਈਵੇ 'ਤੇ ਵਾਪਰੇ ਇਕ ਸੜਕ ਹਾਦਸੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂਆਂ ਨੇ ਲਾਪਤਾ ਸਰੂਪਾਂ ਸਬੰਧੀ ਪੱਤਰ ਸੌ ਾਪੇ

ਧੂਰੀ, 20 ਨਵੰਬਰ (ਸੁਖਵੰਤ ਸਿੰਘ ਭੁੱਲਰ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਸਰੂਪਾਂ ਬਾਰੇ ਐਸ. ਜੀ. ਪੀ. ਸੀ. ਮੈਂਬਰਾਂ ਨੂੰ ਹਲਕਾ ਪੱਧਰ 'ਤੇ ਸੌਾਪੇ ਜਾਣ ਵਾਲੇ ਯਾਦ ਪੱਤਰ ਤਹਿਤ ਸ਼੍ਰੋਮਣੀ ਅਕਾਲੀ ਦਲ (ਅ) ਦੇ ਜਰਨਲ ਸਕੱਤਰ ...

ਪੂਰੀ ਖ਼ਬਰ »

ਆਬਕਾਰੀ ਵਿਭਾਗ ਗ਼ਲਤ ਢੰਗ ਨਾਲ ਪੰਚਾਇਤਾਂ ਦੇ ਮਤੇ ਕਰ ਰਿਹੈ ਰੱਦ

ਸੰਗਰੂਰ, 20 ਨਵੰਬਰ (ਅਮਨਦੀਪ ਸਿੰਘ ਬਿੱਟਾ)-ਸਾਇੰਟੇਫਿਕ ਅਵੇਅਰਨੈੱਸ ਐਾਡ ਸੋਸ਼ਲ ਵੈਲਫੇਅਰ ਫੋਰਮ ਦੇ ਪ੍ਰਧਾਨ ਡਾਕਟਰ ਏ. ਐਸ. ਮਾਨ, ਡਾਇਰੈਕਟਰ ਨਸ਼ਾ ਛਡਾਊ ਸ੍ਰੀ ਮੋਹਨ ਸ਼ਰਮਾ, ਰਜਿੰਦਰ ਜੀਤ ਕਾਲਾਬੂਲਾ ਨੇ ਕਿਹਾ ਕਿ ਸੰਗਰੂਰ ਦੀ ਸਮਾਜ ਸੇਵੀ ਸੰਸਥਾਵਾਂ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਆਏ ਕੋਰੋਨਾ ਦੇ 12 ਨਵੇਂ ਮਾਮਲੇ

ਸੰਗਰੂਰ, 20 ਨਵੰਬਰ (ਧੀਰਜ ਪਸ਼ੌਰੀਆ)-ਅੱਜ ਜ਼ਿਲ੍ਹਾ ਸੰਗਰੂਰ 'ਚ ਫਿਰ ਕੋਰੋਨਾ ਦੇ 12 ਨਵੇਂ ਮਾਮਲੇ ਆਏ ਹਨ ਜਿਨ੍ਹਾਂ 'ਚੋਂ 7 ਇਕੱਲੇ ਸਿਹਤ ਬਲਾਕ ਸੰਗਰੂਰ ਨਾਲ ਸਬੰਧਿਤ ਹਨ | ਇਨ੍ਹਾਂ ਨਵੇਂ 12 ਮਾਮਲਿਆਂ ਨਾਲ ਜ਼ਿਲ੍ਹੇ 'ਚ ਕੋਰੋਨਾ ਦੇ ਕੁਲ ਮਾਮਲਿਆਂ ਦੀ ਗਿਣਤੀ 4132 ਹੋ ਗਈ ਹੈ ...

ਪੂਰੀ ਖ਼ਬਰ »

ਰਤਨ ਕੁਮਾਰ 'ਮਿੰਟਾ' ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ

ਅਹਿਮਦਗੜ੍ਹ, 20 ਨਵੰਬਰ (ਸੁਖਸਾਗਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆਂ ਜਦੋਂ ਆਮ ਆਦਮੀ ਪਾਰਟੀ ਕਿਸਾਨ ਵਿੰਗ ਪੰਜਾਬ ਦੇ ਉਪ ਪ੍ਰਧਾਨ ਪ੍ਰੋ: ਜਸਵੰਤ ਸਿੰਘ ਗੱਜਣਮਾਜਰਾ ਦੀ ਪ੍ਰੇਰਨਾ ਸਦਕਾ ਸਮਾਜ ਸੇਵੀ ਰਤਨ ਕੁਮਾਰ 'ਮਿੰਟਾਂ' ਆਪਣੇ ...

ਪੂਰੀ ਖ਼ਬਰ »

ਪੰਥਕ ਦਲਾਂ ਬਾਰੇ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ 'ਤੇ ਮਾਨ ਦਲ ਦੇ ਦੁਬਈ ਯੂਨਿਟ ਨੇ ਸਵਾਲ ਕੀਤੇ ਖੜ੍ਹੇ

ਮਲੇਰਕੋਟਲਾ, 20 ਨਵੰਬਰ (ਕੁਠਾਲਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਮੇਟੀ ਦੇ 100 ਸਾਲਾ ਸਮਾਗਮਾਂ ਮੌਕੇ ਅੰਮਿ੍ਤਸਰ ਵਿਖੇ ਗਿਆਨੀ ਹਰਪ੍ਰੀਤ ਸਿੰਘ ਵਲੋ ਬਾਦਲ ਦਲ ਨੂੰ ਪੰਥਕ ਤੇ ਬਾਕੀ ਪੰਥਕ ਦਲਾਂ ਨੂੰ ਕਾਂਗਰਸ ਦੇ ਇਸ਼ਾਰਿਆਂ 'ਤੇ ਚੱਲਣ ਵਾਲੇ ਕਹਿਣ ਦਾ ...

ਪੂਰੀ ਖ਼ਬਰ »

ਅਕਾਲ ਕਾਲਜ ਸੰਗਰੂਰ ਬੰਦ ਕਰਨ ਦੀਆਂ ਚਾਲਾਂ 'ਤੇ ਕਿਸਾਨ ਯੂਨੀਅਨ ਹੋਈ ਗਰਮ

ਸੰਗਰੂਰ, 20 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸਥਾਨਕ ਅਕਾਲ ਕਾਲਜ ਫਾਰ ਵੁਮੈਨ ਨੂੰ ਪ੍ਰਬੰਧਕਾਂ ਵਲੋਂ ਬੰਦ ਕਰਨ ਦੀਆਂ ਚਾਲਾਂ ਦੀ ਸਖ਼ਤ ਅਲੋਚਨਾ ਕੀਤੀ ਹੈ | ਜਥੇਬੰਦੀ ਦੇ ਬਲਾਕ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ ਨੇ ...

ਪੂਰੀ ਖ਼ਬਰ »

ਦਾਮਨ ਬਾਜਵਾ ਵਲੋਂ ਇੰਟਰਲਾਕ ਟਾਈਲਾਂ ਲਾਉਣ ਦਾ ਉਦਘਾਟਨ

ਲੌਾਗੋਵਾਲ, 20 ਨਵੰਬਰ (ਵਿਨੋਦ, ਸ.ਸ.ਖੰਨਾ)-ਪਿੰਡ ਸ਼ੇਰੋਂ ਦੀਆਂ ਗਲੀਆਂ ਤੇ ਨਾਲੀਆਂ ਨੂੰ ਨਵੇਂ ਸਿਰੇ ਤੋਂ ਬਣਾਉਣ ਲਈ ਨੈਸ਼ਨਲ ਯੂਥ ਕਾਂਗਰਸ ਦੇ ਰਾਸ਼ਟਰੀ ਸਕੱਤਰ ਤੇ ਹਿਮਾਚਲ ਪ੍ਰਦੇਸ਼ ਯੂਥ ਕਾਂਗਰਸ ਦੇ ਇੰਚਾਰਜ਼ ਦਾਮਨ ਥਿੰਦ ਬਾਜਵਾ ਨੇ ਆਪਣੀ ਮਿਹਨਤ ਸਦਕਾ ...

ਪੂਰੀ ਖ਼ਬਰ »

ਯੂਨੀਅਨ ਦਾ ਵਫ਼ਦ ਪੰਚਾਇਤ ਮੰਤਰੀ ਨੂੰ ਮਿਲਿਆ

ਸੰਗਰੂਰ, 20 ਨਵੰਬਰ (ਧੀਰਜ ਪਸ਼ੌਰੀਆ)-ਪੰਚਾਇਤ ਯੂਨੀਅਨ ਦੇ ਬਲਾਕ ਪ੍ਰਧਾਨਾਂ ਦਾ ਇਕ ਵਫ਼ਦ ਸਰਪੰਚਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਲੈ ਕੇ ਯੂਨੀਅਨ ਦੇ ਪ੍ਰਧਾਨ ਗੁਰਮੀਤ ਸਿੰਘ ਫ਼ਤਹਿਗੜ੍ਹ ਦੀ ਅਗਵਾਈ 'ਚ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੂੰ ...

ਪੂਰੀ ਖ਼ਬਰ »

ਅਧਿਆਪਕਾਂ ਨੇ ਅਧਿਕਾਰੀ ਨੂੰ ਦਿੱਤਾ ਮੰਗ-ਪੱਤਰ

ਸੰਗਰੂਰ, 20 ਨਵੰਬਰ (ਅਮਨਦੀਪ ਸਿੰਘ ਬਿੱਟਾ)-ਅਧਿਆਪਕ ਦਲ ਪੰਜਾਬ ਦੇ ਫ਼ੈਸਲੇ ਤਹਿਤ ਅਧਿਆਪਕਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਆਵਾਜ਼ ਪੰਜਾਬ ਸਰਕਾਰ ਤੱਕ ਪਹੰੁਚਾਉਣ ਲਈ ਜ਼ਿਲ੍ਹਾ ਪ੍ਰਧਾਨ ਵਰਿੰਦਰਜੀਤ ਸਿੰਘ ਬਜਾਜ ਤੇ ਜਨਰਲ ...

ਪੂਰੀ ਖ਼ਬਰ »

ਕਿਸਾਨਾਂ ਦੇ ਖੇਤਾਂ 'ਚੋਂ ਟਰਾਂਸਫਾਰਮਰ ਚੋਰੀ

ਜਖੇਪਲ, 20 ਨਵੰਬਰ (ਮੇਜਰ ਸਿੰਘ ਸਿੱਧੂ)-ਬੀਤੀ ਰਾਤ ਨੂੰ ਚੋਰ ਪਿੰਡ ਚਾਓਬਾਸ ਜਖੇਪਲ ਦੇ ਕਿਸਾਨ ਬਲਜੀਤ ਸਿੰਘ ਪੁੱਤਰ ਭੂਰਾ ਸਿੰਘ ਤੇ ਕਿਸਾਨ ਰਾਮ ਸਿੰਘ ਪੁੱਤਰ ਜੱਗਰ ਸਿੰਘ ਹੰਬਲਬਾਸ ਦੇ ਖੇਤ 'ਚੋਂ ਟਰਾਂਸਫਾਰਮਰਾਂ 'ਚੋਂ ਤਾਂਬਾ ਤੇ ਤੇਲ ਚੋਰੀ ਕਰ ਕੇ ਲੈ ਗਏ ਜਿਸ ਦਾ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰਨ ਦੀ ਮੰਗ

ਸੰਗਰੂਰ, 20 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਸਿੱਖਿਆ ਸਕੱਤਰ ਵਲੋਂ ਜਾਰੀ ਪੱਤਰ ਅਨੁਸਾਰ ਪਹਿਲੀ ਵਾਰ ਸਿੱਖਿਆ ਵਿਭਾਗ ਨੇ ਮੰਨਿਆ ਕਿ ਸਕੂਲਾਂ 'ਚ ਅਧਿਆਪਕਾਂ ਦੀ ਘਾਟ ਮਹਿਸੂਸ ਹੋ ਰਹੀ ਹੈ | ਇਸ ਘਾਟ ਨੂੰ ਦੂਰ ਕਰਨ ਲਈ ਅਧਿਆਪਕਾਂ ਦੀ ਭਰਤੀ ਦੀ ਲੋੜ ਮਹਿਸੂਸ ਕਰਨ ਦੀ ...

ਪੂਰੀ ਖ਼ਬਰ »

ਆਮ ਲੋਕਾਂ ਲਈ ਨਹਿਰ 'ਤੇ ਖ਼ੁਦ ਬਣਾਈ ਪੈਦਲ ਪੁਲੀ

ਲਹਿਰਾਗਾਗਾ, 20 ਨਵੰਬਰ (ਸੂਰਜ ਭਾਨ ਗੋਇਲ)-ਸਥਾਨਕ ਸ਼ਹਿਰ ਦੇ ਕੋਲ ਦੀ ਲੰਘ ਰਹੀ ਘੱਗਰ ਬਰਾਂਚ ਨਹਿਰ ਉੱਪਰ ਬਣ ਰਹੇ ਪੁਲ ਦਾ ਕੰਮ ਰੁਕ ਜਾਣ ਕਾਰਨ ਆਮ ਲੋਕਾਂ ਦੀ ਮੁਸ਼ਕਿਲ ਨੂੰ ਸਮਝਦਿਆਂ ਨਹਿਰ 'ਤੇ ਪੈਦਲ ਪੁਲ ਬਣਾ ਕੇ ਪੈਦਲ ਰਾਹਗੀਰਾਂ ਲਈ ਰਾਹਤ ਪ੍ਰਦਾਨ ਕੀਤੀ ਹੈ | ਇਸ ...

ਪੂਰੀ ਖ਼ਬਰ »

ਟੈਲੀਫ਼ੋਨ ਐਕਸਚੇਂਜ ਰੋਡ ਦਾ ਮੁੱਦਾ ਮੁੜ ਗਰਮਾਇਆ

ਸੰਗਰੂਰ, 20 ਨਵੰਬਰ (ਧੀਰਜ ਪਸ਼ੌਰੀਆ)-ਸੰਗਰੂਰ ਵਿਖੇ ਟੈਲੀਫ਼ੋਨ ਐਕਸਚੇਂਜ ਰੋਡ 'ਤੇ ਬਿਜਲੀ ਸਪਲਾਈ ਲਾਇਨ ਨੂੰ ਪਿੱਛੇ ਹਟਾਏ ਜਾਣ ਨਾਲ ਸਦੀਆਂ ਪੁਰਾਣੇ ਦਰੱਖਤਾਂ ਨੂੰ ਕੱਟੇ ਜਾਣ ਦੇ ਖ਼ਤਰੇ ਦਾ ਮੁੱਦਾ ਫਿਰ ਗਰਮਾ ਗਿਆ ਹੈ | ਬੇਸ਼ੱਕ ਇਸ ਮਸਲੇ ਨੂੰ ਲੈ ਕੇ ਕੌਮੀ ਗਰੀਨ ...

ਪੂਰੀ ਖ਼ਬਰ »

ਪ੍ਰਸਿੱਧ ਸੂਫ਼ੀ ਗਾਇਕ ਸ਼ੌਕਤ ਅਲੀ ਮਤੋਈ ਨੂੰ ਸ਼ਰਧਾਂਜਲੀਆਂ ਭੇਟ

ਕੁੱਪ ਕਲਾਂ, 20 ਨਵੰਬਰ (ਮਨਜਿੰਦਰ ਸਿੰਘ ਸਰੌਦ)-ਪੰਜਾਬੀ ਗਾਇਕੀ ਦੀ ਨਰਸਰੀ ਵਜੋਂ ਜਾਣੇ ਜਾਂਦੇ ਪਟਿਆਲਾ ਘਰਾਣੇ ਨਾਲ ਸਬੰਧਿਤ ਪ੍ਰਸਿੱਧ ਸੂਫ਼ੀ ਗਾਇਕ ਸ਼ੌਕਤ ਅਲੀ ਮਤੋਈ, ਜਿਨ੍ਹਾਂ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ, ਦੇ ਸ਼ਰਧਾਂਜਲੀ ਸਮਾਗਮ ਮੌਕੇ ਪੰਜਾਬ ਦੇ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਵਲੋਂ ਇੰਸਪੈਕਟਰ ਰਵਿੰਦਰ ਭੱਲਾ ਦਾ ਸਨਮਾਨ

ਸੰਗਰੂਰ, 20 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਸਟੇਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ (ਐਮ. ਐਾਡ. ਏ.) ਦੇ ਸੂਬਾ ਪ੍ਰਧਾਨ ਰਾਜ ਕੁਮਾਰ ਅਰੋੜਾ ਨੇ ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ, ਤਹਿਸੀਲ ਕੰਪਲੈਕਸ ਵਿਖੇ ਰਵਿੰਦਰ ਭੱਲਾ ਇੰਸਪੈਕਟਰ ਪੰਜਾਬ ਪੁਲਿਸ ਜਿਨ੍ਹਾਂ ਨੇ 41 ...

ਪੂਰੀ ਖ਼ਬਰ »

ਸਾਬਕਾ ਮੁੱਖ ਮੰਤਰੀ ਬੀਬੀ ਭੱਠਲ ਦਾ ਸਹੁਰਾ ਪਿੰਡ ਚੰਗਾਲੀਵਾਲਾ ਉਰਫ਼ ਕਰਤਾਰਪੁਰਾ

ਕੰਵਲਜੀਤ ਸਿੰਘ ਢੀਂਡਸਾ 94170-25498 ਲਹਿਰਾਗਾਗਾ-ਪੁਰਾਣੇ ਸਰਦਾਰਾਂ ਦੀਆਂ ਕਈ ਕਹਾਣੀਆਂ ਆਪਣੇ ਅੰਦਰ ਸਮੋਈ ਬੈਥ ਪਿੰਡ ਚੰਗਾਲੀਵਾਲਾ ਜੋ ਕਿ ਕਰਤਾਰਪੁਰਾ ਵਜੋਂ ਵੀ ਜਾਣਿਆ ਜਾਂਦਾ ਹੈ | ਲਹਿਰਾਗਾਗਾ ਤੋਂ ਸੁਨਾਮ ਵਾਲੀ ਸੜਕ ਉੱਪਰ 3 ਕਿੱਲੋਮੀਟਰ ਦੂਰੀ 'ਤੇ ਸਥਿਤ ਹੈ ...

ਪੂਰੀ ਖ਼ਬਰ »

ਚੋਟੀ ਦੇ ਵਿਗਿਆਨੀਆਂ 'ਚ ਸ਼ਾਮਿਲ ਹੋ ਕੇ ਡਾ: ਨਵਜੀਤ ਕੌਰ ਨੇ ਵਧਾਇਆ ਇਲਾਕੇ ਦਾ ਮਾਣ

ਸ਼ੇਰਪੁਰ, 20 ਨਵੰਬਰ (ਸੁਰਿੰਦਰ ਚਹਿਲ)-ਅਮਰੀਕਾ ਦੇ ਵਿਗਿਆਨੀਆਂ ਦੇ ਹਾਲੀਆ ਵਿਸ਼ੇਵਾਰ ਮੁਲੰਕਣ 'ਚ ਦੁਨੀਆਂ ਭਰ ਚੋਟੀ ਦੇ ਦੋ ਫ਼ੀਸਦੀ ਵਿਗਿਆਨੀਆਂ 'ਚ ਸਭ ਤੋਂ ਘੱਟ ਉਮਰ ਦੀ, ਸ਼ੇਰਪੁਰ ਇਲਾਕੇ ਦੀ ਧੀ ਡਾ: ਨਵਜੀਤ ਕੌਰ ਦਾ ਨਾਂ ਵੀ ਬੋਲਦਾ ਹੈ | ਜਿਸ ਨੇ ਵਿਗਿਆਨਕ ਖੋਜ ...

ਪੂਰੀ ਖ਼ਬਰ »

ਦੇਸ਼ ਨੂੰ ਅਡਾਨੀ, ਅੰਬਾਨੀ ਦਾ ਗ਼ੁਲਾਮ ਬਣਾਉਣਾ ਚਾਹੰੁਦੀ ਹੈ ਮੋਦੀ ਸਰਕਾਰ-ਰਾਜਾ

ਲਹਿਰਾਗਾਗਾ, 20 ਨਵੰਬਰ (ਸੂਰਜ ਭਾਨ ਗੋਇਲ)-ਭਾਰਤੀ ਜਨਤਾ ਪਾਰਟੀ ਪੰਜਾਬ ਅੰਦਰ 2022 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਦੇ 'ਮੁੰਗੇਰੀ ਲਾਲ ਦੇ ਹਸੀਨ ਸੁਪਨੇ' ਨਾ ਵੇਖੇ | ਇਹ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਨੇ ਸੰਗਤਪੁਰਾ ਵਿਖੇ ...

ਪੂਰੀ ਖ਼ਬਰ »

ਕੀਤੂ ਨੇ ਬਾਗੜੀ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਸ਼ੇਰਪੁਰ, 20 ਨਵੰਬਰ (ਦਰਸ਼ਨ ਸਿੰਘ ਖੇੜੀ)-ਪਿੰਡ ਕਾਤਰੋਂ ਦੇ ਸਰਪੰਚ ਬਹਾਦਰ ਸਿੰਘ ਬਾਗੜੀ ਦੇ ਨੌਜਵਾਨ ਪੁੱਤਰ ਮਨਪ੍ਰੀਤ ਸਿੰਘ ਮਨੀ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਹੋਈ ਇਸ ਬੇਵਕਤੀ ਮੌਤ 'ਤੇ ਹਲਕਾ ਬਰਨਾਲਾ ਦੇ ਇੰਚਾਰਜ ਤੇ ਸੀਨੀਅਰ ਅਕਾਲੀ ...

ਪੂਰੀ ਖ਼ਬਰ »

ਧਾਰਮਿਕ ਸਮਾਰੋਹ ਕਰਵਾਇਆ

ਚੀਮਾ ਮੰਡੀ, 20 ਨਵੰਬਰ (ਜਸਵਿੰਦਰ ਸਿੰਘ ਸ਼ੇਰੋਂ)-ਸਥਾਨਕ ਕਸਬਾ ਵਿਖੇ ਬਾਬਾ ਗੋਨਿਆਣਾ ਦੀ ਸਮਾਧ 'ਤੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਭੋਗ ਮੌਕੇ ਭਾਈ ਜਗਜੀਤ ਸਿੰਘ ਮੁੱਖ ...

ਪੂਰੀ ਖ਼ਬਰ »

ਬਲਵਿੰਦਰ ਬਾਪਲਾ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਸੰਦੌੜ, 20 ਨਵੰਬਰ (ਗੁਰਪ੍ਰੀਤ ਸਿੰਘ ਚੀਮਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਹਿਮ ਮੀਟਿੰਗ ਹੋਈ ਜਿਸ 'ਚ ਯੂਨੀਅਨ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਜਦ ਕਿ ਮੀਟਿੰਗ 'ਚ ਜਗਦੀਸ਼ ਸਿੰਘ ਜ਼ਿਲ੍ਹਾ ਪ੍ਰਧਾਨ ਸੰਗਰੂਰ ...

ਪੂਰੀ ਖ਼ਬਰ »

'16ਵਾਂ ਮੇਲਾ ਦੇਸ਼ ਭਗਤਾਂ ਦਾ' ਸ਼ਾਨੋ ਸ਼ੌਕਤ ਨਾਲ ਸਮਾਪਤ

ਲੌਾਗੋਵਾਲ, 20 ਨਵੰਬਰ (ਵਿਨੋਦ, ਖੰਨਾ)-ਦੇਸ਼ ਭਗਤ ਯਾਦਗਾਰ ਲੌਾਗੋਵਾਲ ਵਿਖੇ ਮਾਲਵੇ ਦਾ ਮਸ਼ਹੂਰ ਮੇਲਾ ਮੇਲਾ ਦੇਸ਼ ਭਗਤਾਂ ਦਾ ਅਮਿੱਟ ਯਾਦਾਂ ਛੱਡਦਿਆਂ ਸ਼ਾਨੋ ਸ਼ੌਕਤ ਨਾਲ ਸੰਪੰਨ ਹੋਇਆ | ਗ਼ਦਰ ਲਹਿਰ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸਹੀਦੀ ਦਿਹਾੜੇ ਤੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਿੰਗਲਾ ਆਪਣਾ ਸਿਆਸੀ ਆਧਾਰ ਖੋ ਚੁੱਕੇ ਹਨ-ਆਪ ਆਗੂ

ਸੰਗਰੂਰ, 20 ਨਵੰਬਰ (ਬਿੱਟਾ) - ਆਮ ਆਦਮੀ ਪਾਰਟੀ ਲੀਗਲ ਸੈਲ ਸੰਗਰੂਰ ਦੇ ਪ੍ਰਧਾਨ ਐਡਵੋਕੇਟ ਤਪਿੰਦਰ ਸਿੰਘ ਸੋਹੀ, ਐਡਵੋਕੇਟ ਗੁਰਪ੍ਰੀਤ ਸਿੰਘ ਸ਼ੇਰਗਿੱਲ, ਐਡਵੋਕੇਟ ਗੁਰਬਚਨ ਸਿੰਘ ਲਹਿਲ, ਐਡਵੋਕੇਟ ਸਤਵੀਰ ਸਿੰਘ ਮੰਡੇਰ ਅਤੇ ਐਡਵੋਕੇਟ ਹਰਵਿੰਦਰ ਸਿੰਘ ਸ਼ੇਰਗਿੱਲ ...

ਪੂਰੀ ਖ਼ਬਰ »

ਗੁਰਧਿਆਨ ਸਿੰਘ ਚੌਾਦਾ ਬਲਾਕ ਪ੍ਰਧਾਨ ਨਿਯੁਕਤ

ਅਮਰਗੜ੍ਹ, 20 ਨਵੰਬਰ (ਸੁਖਜਿੰਦਰ ਸਿੰਘ ਝੱਲ)-ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਦੀਸ਼ ਸਿੰਘ ਚੌਾਦਾ ਦੇ ਗ੍ਰਹਿ ਵਿਖੇ ਰੱਖੀ ਵਿਸ਼ੇਸ਼ ਇਕੱਤਰਤਾ 'ਚ ਸ਼ਿਰਕਤ ਕਰਦਿਆਂ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਸਾਨਾਂ ਨੂੰ 26-27 ਨਵੰਬਰ ਨੂੰ ਦਿੱਲੀ ...

ਪੂਰੀ ਖ਼ਬਰ »

ਸਹਾਇਕ ਡਾਇਰੈਕਟਰ ਹਰਦੀਪ ਸਿੰਘ ਸਨਮਾਨਿਤ

ਅਮਰਗੜ੍ਹ, 20 ਨਵੰਬਰ (ਸੁਖਜਿੰਦਰ ਸਿੰਘ ਝੱਲ)-ਬਾਗ਼ਬਾਨੀ ਵਿਕਾਸ ਅਫ਼ਸਰ ਹਰਦੀਪ ਸਿੰਘ ਮਲੇਰਕੋਟਲਾ ਦੇ ਸਹਾਇਕ ਡਾਇਰੈਕਟਰ ਬਾਗ਼ਬਾਨੀ ਵਜੋਂ ਪਦ ਉਨਤ ਹੋਣ 'ਤੇ ਉਨ੍ਹਾਂ ਦਾ ਫੁੱਲ ਉਤਪਾਦਕਾਂ ਵਲੋਂ ਭੁਪਿੰਦਰ ਸਿੰਘ ਲਾਂਗੜੀਆਂ ਦੇ ਫਾਰਮ ਵਿਖੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਵਿਸ਼ਵ ਬੁੱਕ ਆਫ਼ ਰਿਕਾਰਡ ਯੂ. ਕੇ. ਵਲੋਂ ਲੌਾਗੋਵਾਲ ਦੇ ਨਵਲ ਗਰਗ ਦਾ ਸਨਮਾਨ

ਲੌਾਗੋਵਾਲ, 20 ਨਵੰਬਰ (ਵਿਨੋਦ)-ਇਥੋਂ ਦੇ ਉੱਘੇ ਪੋਲਟਰੀ ਫਾਰਮਰ ਸੰਜੇ ਗਰਗ ਦੇ ਪੁੱਤਰ ਨਵਲ ਗਰਗ ਨੇ ਵਰਲਡ ਬੁੱਕ ਆਫ਼ ਰਿਕਾਰਡ ਯੂ. ਕੇ. ਵਲੋਂ ਕੋਵਿਡ 19 ਦੌਰਾਨ ਰੋਜ਼ਗਾਰ ਵਿਸ਼ੇ 'ਤੇ ਕਰਵਾਈ ਗਏ ਨੈਸ਼ਨਲ ਪੱਧਰੀ ਕੈਰੀਅਰ ਗਾਈਡੈਂਸ ਡਿਜੀਟਲ ਕਾਨਫ਼ਰੰਸ 'ਚ ਭਾਗ ਲੈ ਕੇ ...

ਪੂਰੀ ਖ਼ਬਰ »

ਜਮਾਅਤ ਇਸਲਾਮੀ ਹਿੰਦ ਵਲੋਂ 'ਰਹਿਮਤੇ ਆਲਮ ਮੁਹਿੰਮ' ਦਾ ਆਗਾਜ਼

ਮਲੇਰਕੋਟਲਾ, 20 ਨਵੰਬਰ (ਮੁਹੰਮਦ ਹਨੀਫ਼ ਥਿੰਦ, ਪਾਰਸ ਜੈਨ)-ਮੁਸਲਿਮ ਵਰਗ ਦੀ ਵੱਡੀ ਧਾਰਮਿਕ ਜਥੇਬੰਦੀ ਜਮਾਅਤ ਇਸਲਾਮੀ ਹਿੰਦ ਦੀ ਪੰਜਾਬ ਇਕਾਈ ਵਲੋਂ ਅੱਜ ਸਵੇਰ ਸਥਾਨਕ ਵਿਕਰਾਂਤ ਪੈਲਸ ਵਿਖੇ ਕੀਤੀ ਇਕ ਵਿਸ਼ੇਸ਼ ਪ੍ਰੈਸ ਮਿਲਣੀ ਦੁਆਰਾ ਆਪਣੇ ਵਲੋਂ ਉਲੀਕੀ ਦਸ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਗੰਡੇਵਾਲ ਨੂੰ ਉਪ-ਪ੍ਰਧਾਨ ਬਣਾਉਣ 'ਤੇ ਖ਼ੁਸ਼ੀ ਦੀ ਲਹਿਰ

ਸ਼ੇਰਪੁਰ, 20 ਨਵੰਬਰ (ਦਰਸ਼ਨ ਸਿੰਘ ਖੇੜੀ)-ਇਲਾਕਾ ਸ਼ੇਰਪੁਰ ਦੇ ਜੰਮਪਲ ਗੁਰਪ੍ਰੀਤ ਸਿੰਘ ਗੰਡੇਵਾਲ ਨੂੰ ਨਿਊਜਰਸੀ (ਅਮਰੀਕਾ) ਦਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਉਪ ਪ੍ਰਧਾਨ ਨਿਯੁਕਤ ਕਰਨਾ ਸ਼ੇਰਪੁਰ ਇਲਾਕੇ ਲਈ ਬਹੁਤ ਹੀ ਮਾਣ ਦੀ ਗੱਲ ਹੈ | ਗੁਰਪ੍ਰੀਤ ...

ਪੂਰੀ ਖ਼ਬਰ »

'ਆਪ' ਨੇ ਪੁਲ ਦਾ ਕੰਮ ਸ਼ੁਰੂ ਕਰਨ ਤੇ ਆਰਜ਼ੀ ਰਸਤਾ ਬਣਾਉਣ ਦੀ ਮੰਗ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ

ਲਹਿਰਾਗਾਗਾ, 20 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਆਮ ਆਦਮੀ ਪਾਰਟੀ ਦੇ ਆਗੂਆਂ ਨੇ ਇਥੇ ਹਲਕਾ ਇੰਚਾਰਜ ਜਸਵੀਰ ਸਿੰਘ ਕੁੰਦਨੀ ਤੇ ਸੀਨੀਅਰ ਆਗੂ ਕੰਵਰਜੀਤ ਸਿੰਘ ਕੁੱਕੀ ਲਦਾਲ ਦੀ ਅਗਵਾਈ ਹੇਠ ਲਹਿਰਾਗਾਗਾ-ਸੁਨਾਮ ਮੁੱਖ ਮਾਰਗ 'ਤੇ 90 ਲੱਖ ਰੁਪਏ ਦੀ ਲਾਗਤ ...

ਪੂਰੀ ਖ਼ਬਰ »

ਬੀਬੀ ਭੱਠਲ ਤੇ ਸਿਹਤ ਮੰਤਰੀ ਬਲਵੀਰ ਸਿੱਧੂ ਨੂੰ ਦਿੱਤਾ ਮੰਗ-ਪੱਤਰ

ਲਹਿਰਾਗਾਗਾ, 20 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਸੋਸ਼ਲ ਵੈੱਲਫੇਅਰ ਕਮੇਟੀ ਲਹਿਰਾਗਾਗਾ ਵਲੋਂ ਸਿਵਲ ਹਸਪਤਾਲ 'ਚ ਡਾਕਟਰਾਂ ਦੀਆਂ ਅਸਾਮੀਆਂ ਨੂੰ ਪੂਰਾ ਕਰਵਾਉਣ ਲਈ ਇਕ ਵਫ਼ਦ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਤੇ ਸਿਹਤ ...

ਪੂਰੀ ਖ਼ਬਰ »

ਅਕਾਲੀ ਦਲ ਡੈਮੋਕ੍ਰੇਟਿਕ ਨਗਰ ਕੌਾਸਲ ਚੋਣਾਂ 'ਚ ਆਪਣੇ ਉਮੀਦਵਾਰ ਮੈਦਾਨ 'ਚ ਉਤਾਰੇਗੀ-ਵਿਧਾਇਕ ਪਰਮਿੰਦਰ

ਲਹਿਰਾਗਾਗਾ, 20 ਨਵੰਬਰ (ਗਰਗ, ਢੀਂਡਸਾ)-ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਇਥੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਡੈਮੋਕ੍ਰੇਟਿਕ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ...

ਪੂਰੀ ਖ਼ਬਰ »

ਵਿਧਾਇਕ ਪਰਮਿੰਦਰ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਲਹਿਰਾਗਾਗਾ, 20 ਨਵੰਬਰ (ਗਰਗ, ਢੀਂਡਸਾ)-ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕੇ. ਸੀ. ਟੀ. ਕਾਲਜ ਦੇ ਚੇਅਰਮੈਨ ਮੌਾਟੀ ਗਰਗ ਦੇ ਦਾਦਾ ਆੜ੍ਹਤੀ ਐਸੋਸੀਏਸ਼ਨ ਲਹਿਰਾਗਾਗਾ ਦੇ ਸਾਬਕਾ ਪ੍ਰਧਾਨ ਸ੍ਰੀ ਰੁਲਦੂ ਰਾਮ ਨੰਬਰਦਾਰ ...

ਪੂਰੀ ਖ਼ਬਰ »

ਸਿਹਤ ਸੰਭਾਲ ਸਬੰਧੀ ਸੈਮੀਨਾਰ

ਲਹਿਰਾਗਾਗਾ, 20 ਨਵੰਬਰ (ਅਸ਼ੋਕ ਗਰਗ)-ਸਰਕਾਰੀ ਹਾਈ ਸਮਾਰਟ ਸਕੂਲ ਚੂੜਲ ਕਲਾਂ ਵਿਖੇ ਮੁੱਖ ਅਧਿਆਪਕ ਸੰਜੀਵ ਕੁਮਾਰ ਤੇ ਗਾਈਡੈਂਸ ਕਾਓੂਸਲਿੰਗ ਇੰਚਾਰਜ ਅਸ਼ੀਸ਼ ਬਜਾਜ ਦੀ ਅਗਵਾਈ ਹੇਠ ਸਿਹਤ ਸੰਭਾਲ ਤੇ ਗਾਈਡੈਂਸ ਕਾਓੂਸਲਿੰਗ ਸਬੰਧੀ ਸੈਮੀਨਾਰ ਲਗਾਇਆ ਗਿਆ ਜਿਸ 'ਚ ...

ਪੂਰੀ ਖ਼ਬਰ »

ਆਨਲਾਈਨ ਸਿੱਖਿਆ ਬੰਦ ਕਰ ਕੇ ਅਨੁਪਾਤਕ ਢੰਗ ਨਾਲ ਸਾਰੇ ਸਕੂਲ ਖੋਲ੍ਹਣ ਦੀ ਮੰਗ

ਸੰਗਰੂਰ, 20 ਨਵੰਬਰ (ਧੀਰਜ ਪਸ਼ੌਰੀਆ)-ਸਿੱਖਿਆ ਸਕੱਤਰ ਪੰਜਾਬ ਵਲੋਂ ਆਨਲਾਈਨ ਸਿੱਖਿਆ ਨੂੰ ਅਸਲ ਸਕੂਲੀ ਸਿੱਖਿਆ ਦੇ ਬਦਲ ਵਜੋਂ ਜਬਰੀ ਪੇਸ਼ ਕਰ ਕੇ ਸਿੱਖਿਆ ਦਾ ਉਜਾੜਾ ਕਰਦਿਆਂ ਨਿੱਜੀਕਰਨ ਨੂੰ ਹੋਰ ਤੇਜ਼ ਕਰਨ, ਬੇਲੋੜੇ/ਬੇਮੌਕੇ ਹੁੰਦੇ ਆਨਲਾਈਨ ਟੈਸਟਾਂ ਤੇ ਜੂਮ ...

ਪੂਰੀ ਖ਼ਬਰ »

ਮੈਵਨ ਇੰਮੀਗ੍ਰੇਸ਼ਨ ਰਾਏਕੋਟ ਨੇ ਨਵਾਂ ਸੈਂਟਰ ਅਹਿਮਦਗੜ੍ਹ ਵਿਖੇ ਖੋਲਿ੍ਹਆ

ਰਾਏਕੋਟ, 20 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਮੈਵਨ ਇੰਮੀਗ੍ਰੇਸ਼ਨ ਜੋ ਕਿ ਰਾਏਕੋਟ ਵਿਚ ਆਈਲੈਟਸ ਤੇ ਸਟੱਡੀ ਵੀਜ਼ਾ ਦੇ ਖੇਤਰ ਵਿਚ ਆਪਣੀ ਭੂਮਿਕਾ ਨਿਭਾ ਰਿਹਾ ਹੈ | ਹੁਣ ਮੈਵਨ ਇੰਮੀਗ੍ਰੇਸ਼ਨ ਦਾ ਨਵਾਂ ਸੈਂਟਰ ਅਹਿਮਦਗੜ੍ਹ, ਨੇੜੇ ਮਹਾਂਵੀਰ ਰੋਡ ਸਟਰੀਟ ਨੰਬਰ-01, ...

ਪੂਰੀ ਖ਼ਬਰ »

ਭਾਈ ਲੌ ਾਗੋਵਾਲ ਦੀ ਰਿਹਾਇਸ਼ ਅੱਗੇ ਜ਼ਮੀਰ ਜਗਾਓ ਪੱਤਰ ਚੇਪਿਆ

ਲੌਾਗੋਵਾਲ, 20 ਨਵੰਬਰ (ਵਿਨੋਦ, ਖੰਨਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਪਾਵਨ ਸਰੂਪਾਂ ਦੇ ਮਾਮਲੇ 'ਚ ਲੌਾਗੋਵਾਲ ਵਿਖੇ ਵਿੱਢੇ ਗਏ ਸੰਘਰਸ਼ ਦੇ 61ਵੇਂ ਦਿਨ ਸਿੱਖ ਜਥੇਬੰਦੀਆਂ ਦੇ ਆਗੂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੂੰ ਜ਼ਮੀਰ ...

ਪੂਰੀ ਖ਼ਬਰ »

ਰਾਜਸਥਾਨ ਨੂੰ ਪਾਣੀ ਦੇਣ ਲਈ 21 ਲੱਖ ਕਰੋੜ ਕੀਮਤ ਵਸੂਲ ਕੇ ਸਰਕਾਰ ਪੰਜਾਬ ਨੂੰ ਦੇਵੇ-ਵਿਧਾਇਕ ਬੈਂਸ

ਮਸਤੂਆਣਾ ਸਾਹਿਬ, 20 ਨਵੰਬਰ (ਦਮਦਮੀ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਲੁਧਿਆਣਾ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਆਪਣੀ 'ਪੰਜਾਬ ਯਾਤਰਾ' ਤਹਿਤ ਨਾਨਕਿਆਣਾ ਚੌਕ ਸੰਗਰੂਰ ਵਿਖੇ ਪਹੁੰਚਣ ਤੋਂ ਪਹਿਲਾਂ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ...

ਪੂਰੀ ਖ਼ਬਰ »

ਮਹੀਨਿਆਂ ਤੋਂ ਖ਼ਰਾਬ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਲਿਫ਼ਟ ਮੁਰੰਮਤ ਲਈ ਕਰ ਰਹੀ ਹੈ ਫ਼ੰਡਾਂ ਦੀ ਉਡੀਕ

ਸੰਗਰੂਰ, 20 ਨਵੰਬਰ (ਧੀਰਜ ਪਸ਼ੌਰੀਆ)- ਸੰਗਰੂਰ ਜਿਥੇ ਵਿਕਾਸ ਦੇ ਨਾਂਅ 'ਤੇ ਕਰੋੜਾਂ ਰੁਪਏ ਖ਼ਰਚੇ ਜਾ ਰਹੇ ਹਨ ਅਤੇ ਸੰਗਰੂਰ ਨੂੰ ਨਮੂਨੇ ਦਾ ਸ਼ਹਿਰ ਬਣਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਜਿਥੇ ਡਿਪਟੀ ਕਮਿਸ਼ਨਰ ਸਮੇਤ ਕਈ ...

ਪੂਰੀ ਖ਼ਬਰ »

ਜਥੇਦਾਰ ਸ੍ਰੀ ਅਕਾਲ ਤਖ਼ਤ ਦਾ ਭਾਸ਼ਨ ਕੌਮ ਲਈ ਮਾਣਮੱਤਾ ਸੰਦੇਸ਼-ਸ਼ੇਰਪੁਰ

ਸ਼ੇਰਪੁਰ, 20 ਨਵੰਬਰ (ਦਰਸ਼ਨ ਸਿੰਘ ਖੇੜੀ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸ਼ਤਾਬਦੀ ਦਿਵਸ ਮੌਕੇ ਮੰਜੀ ਸਾਹਿਬ ਦੀਵਾਨ ਹਾਲ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਸੈਣਿ ਦੀ ਯਾਦ 'ਚ ਧਾਰਮਿਕ ਸਮਾਗਮ

ਸ਼ੇਰਪੁਰ, 20 ਨਵੰਬਰ (ਸੁਰਿੰਦਰ ਚਹਿਲ)-ਸ਼ੋ੍ਰਮਣੀ ਭਗਤ ਸੈਣਿ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਸਮੂਹ ਸੈਣਿ ਸਮਾਜ ਕਮੇਟੀ ਤੇ ਇਲਾਕਾ ਸ਼ੇਰਪੁਰ ਦੀਆਂ ਸੰਗਤਾਂ ਵਲੋਂ ਧਾਰਮਿਕ ਸਮਾਗਮ ਕਰਵਾਏ ਗਏ | ਇਸ ਸਬੰਧੀ ਕਮੇਟੀ ਆਗੂਆਂ ਭਾਗ ਸਿੰਘ ਜੇ. ਈ., ਕਿ੍ਸ਼ਨ ਜੇ. ਈ., ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇਹ ਕਲਾਂ ਦੀ ਦਿੱਖ ਸੁਧਾਰੀ

ਮਸਤੂਆਣਾ ਸਾਹਿਬ, 20 ਨਵੰਬਰ (ਦਮਦਮੀ)-ਸਰਕਾਰੀ ਮਿਡਲ ਸਕੂਲ ਦੇਹ ਕਲਾਂ ਵਿਖੇ ਸਰਪੰਚ ਰਵਿੰਦਰਪਾਲ ਸਿੰਘ ਗਰਚਾ ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਪਰਸਨ ਸ੍ਰੀਮਤੀ ਸੁਖਪਾਲ ਕੌਰ ਨੇ ਕਿਹਾ ਕਿ ਪੰਜਾਬ ਅਚੀਵਮੈਂਟ ਸਰਵੇ 'ਚ ਬੱਚਿਆਂ ਦੀ 100 ਫੀਸਦੀ ਸ਼ਮੂਲੀਅਤ ਲਈ ...

ਪੂਰੀ ਖ਼ਬਰ »

6.20 ਕਰੋੜ ਦੇ ਵਿਕਾਸ ਕਾਰਜ ਮਨਜ਼ੂਰ

ਅਹਿਮਦਗੜ੍ਹ, 20 ਨਵੰਬਰ (ਪੁਰੀ)-ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਅੱਜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਅੰਦਰ 13 ਵਿਕਾਸ ਕਾਰਜਾਂ ਦਾ ਸ਼ੁੱਭ ਆਰੰਭ ਕਰਵਾਇਆ | ਨਗਰ ਕੌਾਸਲ ਨੂੰ ਸਰਕਾਰ ਵਲੋਂ ਆਈ 4.60 ਕਰੋੜ ਦੀ ਗਰਾਂਟ ਤੇ 1.60 ਕਰੋੜ ਦੇ ਮਿਊਾਸੀਪਲ ਫ਼ੰਡ ਵਾਲੇ ਮਨਜ਼ੂਰ ਕੀਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX