ਤਾਜਾ ਖ਼ਬਰਾਂ


ਦਿੱਲੀ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ
. . .  29 minutes ago
ਨਵੀਂ ਦਿੱਲੀ, 19 ਮਈ - ਦਿੱਲੀ 'ਚ ਹਲਕੀ ਬਾਰਸ਼ ਪਈ ਹੈ। ਮੌਸਮ ਵਿਭਾਗ ਅਨੁਸਾਰ ਦਿੱਲੀ ਵਿਚ ਬਦਲ ਛਾਏ ਰਹਿਣਗੇ ਤੇ ਭਾਰੀ ਮੀਂਹ ਵੀ ਪੈ...
ਉਤਰ ਪ੍ਰਦੇਸ਼ ਵਿਚ ਕੋਰੋਨਾ ਕਾਰਨ ਹੁਣ ਤੱਕ ਤਿੰਨ ਮੰਤਰੀਆਂ ਦੀ ਹੋ ਚੁੱਕੀ ਹੈ ਮੌਤ
. . .  36 minutes ago
ਲਖਨਊ, 19 ਮਈ - ਉਤਰ ਪ੍ਰਦੇਸ਼ ਵਿਚ ਕੋਰੋਨਾ ਕਾਰਨ ਹੁਣ ਤੱਕ ਤਿੰਨ ਮੰਤਰੀਆਂ ਦੀ ਮੌਤ ਹੋ ਚੁੱਕੀ ਹੈ। ਮੰਗਲਵਾਰ ਨੂੰ ਉਤਰ ਪ੍ਰਦੇਸ਼ ਦੇ ਹੜ੍ਹ ਕੰਟਰੋਲ ਅਤੇ ਮਾਲ ਰਾਜ ਮੰਤਰੀ ਵਿਜੇ ਕਸ਼ਿਅਪ ਦੀ ਗੁੜਗਾਂਓ ਦੇ ਮੇਦਾਂਤਾ ਹਸਪਤਾਲ ਵਿਚ ਕੋਰੋਨਾ ਕਾਰਨ ਮੌਤ ਹੋ...
ਉਤਰ ਪ੍ਰਦੇਸ਼ 'ਚ 100 ਸਾਲ ਪੁਰਾਣੀ ਮਸਜਿਦ ਢਾਹੀ, ਛਿੜਿਆ ਵਿਵਾਦ
. . .  54 minutes ago
ਬਾਰਾਬੰਕੀ, 19 ਮਈ - ਉਤਰ ਪ੍ਰਦੇਸ਼ ਦੇ ਬਾਰਾਬੰਕੀ ਜ਼ਿਲ੍ਹੇ ਦੀ ਰਾਮਸਨੇਹੀਘਾਟ ਤਹਿਸੀਲ ਕੰਪਲੈਕਸ 'ਚ ਬਣੀ ਮਸਜਿਦ ਨੂੰ ਪੁਲਿਸ ਪ੍ਰਸ਼ਾਸਨ ਨੇ ਢਾਹ ਦਿੱਤਾ। ਮਸਜਿਦ ਢਾਹੁਣ ਦੀ ਖ਼ਬਰ ਜੰਗਲ ਦੀ ਅੱਗ ਵਾਂਗ ਫੈਲ ਗਈ। ਮੁਸਲਿਮ ਸੰਗਠਨਾਂ...
ਅੱਜ ਦਾ ਵਿਚਾਰ
. . .  about 1 hour ago
ਕੱਲ੍ਹ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਦੇ ਤੂਫਾਨ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਹਵਾਈ ਸਰਵੇਖਣ
. . .  1 day ago
ਸੀਰਮ ਇੰਸਟੀਚਿਊਟ ਨੇ ਦੇਸ਼ ਵਿਚ ਟੀਕੇ ਦੀ ਘਾਟ 'ਤੇ ਦਿੱਤੀ ਸਫ਼ਾਈ
. . .  1 day ago
ਪੁਣੇ, 18 ਮਈ - ਸੀਰਮ ਇੰਸਟੀਚਿਊਟ ਨੇ ਕੋਰੋਨਾ ਦੇ ਭਾਰਤ ਵਿਚ ਟੀਕੇ ਦੀ ਘਾਟ 'ਤੇ ਸਪੱਸ਼ਟਕਰਨ ਦਿੱਤਾ ਹੈ । ਸੀਰਮ ਇੰਸਟੀਚਿਊਟ ਦੇ ਸੀ.ਈ.ਓ. ਆਦਰ ਪੂਨਾਵਾਲਾ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਭਾਰਤ ...
ਆਸਟਰੇਲੀਆ ਦੇ ਨਿਊ ਸਾਊਥ ਵੇਲਸ ਵਿਖੇ ਸਕੂਲਾਂ ’ਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਰੋਕ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
. . .  1 day ago
ਅੰਮ੍ਰਿਤਸਰ, 18 ਮਈ (ਜਸਵੰਤ ਸਿੰਘ ਜੱਸ)-ਆਸਟਰੇਲੀਆ ਦੇ ਨਿਊ ਸਾਊਥ ਵੇਲਸ ਵਿਖੇ ਉੱਥੋਂ ਦੀ ਸਿੱਖਿਆ ਮੰਤਰੀ ਵੱਲੋਂ ਸਕੂਲਾਂ ਵਿਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਰੋਕ ਲਾਉਣ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ...
ਲੁਧਿਆਣਾ ਦੇ ਹਰਗੋਬਿੰਦ ਨਗਰ ਵਿਚ ਇਕ ਫ਼ੈਕਟਰੀ ‘ਚ ਲੱਗੀ ਭਿਆਨਕ ਅੱਗ
. . .  1 day ago
ਲੁਧਿਆਣਾ , 18 ਮਈ (ਅਮਰੀਕ ਸਿੰਘ ਬਤਰਾ, ਰੂਪੇਸ਼ ਕੁਮਰ) - ਲੁਧਿਆਣਾ ਦੇ ਹਰਗੋਬਿੰਦ ਨਗਰ ਵਿਚ ਇਕ ਫ਼ੈਕਟਰੀ ‘ਚ ਲੱਗੀ ਭਿਆਨਕ ਅੱਗ ਲੱਗ ਗਈ । ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਅੱਗ ਬੁਝਾਊ ਦਸਤੇ ਦੀਆਂ ...
ਪਠਾਨਕੋਟ ਵਿਚ ਕੋਰੋਨਾ ਦੇ 349 ਨਵੇਂ ਮਾਮਲੇ ਆਏ ਸਾਹਮਣੇ , ਕੋਰੋਨਾ ਨਾਲ 6 ਹੋਰ ਮੌਤਾਂ
. . .  1 day ago
ਪਠਾਨਕੋਟ ,18 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ,ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ । ਪਠਾਨਕੋਟ ਵਿਚ ਸਿਹਤ ...
ਅੰਮ੍ਰਿਤਸਰ 'ਚ ਕੋਰੋਨਾ ਦੇ 301 ਨਵੇਂ ਮਾਮਲੇ ਆਏ ਸਾਹਮਣੇ, 16 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 18 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 301 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 41205 ਹੋ ਗਏ ਹਨ, ਜਿਨ੍ਹਾਂ 'ਚੋਂ 5098 ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ-19 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਅਤੇ ਹੁਣ ਇਸ ਮਹਾਂਮਾਰੀ ਨੇ ਪਿੰਡਾਂ ’ਚ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਤੇ ਲਗਾਤਾਰ ਪਿੰਡਾਂ ’ਚੋਂ ਕੋਰੋਨਾ ...
ਕੇਜਰੀਵਾਲ ਦਾ ਵੱਡਾ ਐਲਾਨ - ਕੋਰੋਨਾ ਤੋਂ ਮਰਨ ਵਾਲੇ ਦੇ ਪਰਿਵਾਰ ਨੂੰ ਦਿੱਤਾ ਜਾਵੇਗਾ 50 ਹਜ਼ਾਰ ਮੁਆਵਜ਼ਾ
. . .  1 day ago
ਨਵੀਂ ਦਿੱਲੀ, 18 ਮਈ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕੋਰੋਨਾ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਹੇ ਦਿੱਲੀ ਦੇ ਲੋਕਾਂ ਲਈ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਆਪਣੀ ਜਾਨ ਗਵਾਉਣ ਵਾਲੇ ...
ਬੱਚਿਆਂ ਦੇ ਕੋਰੋਨਾ ਟੀਕਾ ਟ੍ਰਾਇਲ 10 ਦਿਨਾਂ ਵਿਚ ਸ਼ੁਰੂ ਹੋਵੇਗਾ, ਡੀ.ਸੀ.ਜੀ.ਆਈ. ਨੇ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 18 ਮਈ –ਡਾਕਟਰ ਐਨ. ਕੇ. ਪਾਲ ਨੇ ਕਿਹਾ ਕਿ 2 ਤੋਂ 18 ਸਾਲ ਦੇ ਬੱਚਿਆਂ 'ਤੇ ਕੋਰੋਨਾ ਟੀਕਾ ਟ੍ਰਾਇਲ ਲਈ ਭਾਰਤ ਦੇ ਡਰੱਗ ਕੰਟਰੋਲਰ ਜਨਰਲ (ਡੀ.ਸੀ.ਜੀ.ਆਈ.) ਨੂੰ ਮਨਜ਼ੂਰੀ ਦਿੱਤੀ ਗਈ ...
ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ 6 ਮੌਤਾਂ
. . .  1 day ago
ਮਾਨਸਾ, 18 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਅੱਜ ਜਿੱਥੇ 6 ਮੌਤਾਂ ਹੋ ਗਈਆਂ ਹਨ | ਉੱਥੇ 39 ਨਵੇਂ ਪਾਜ਼ੀਟਿਵ ਕੇਸਾਂ ਦੀ...
ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਯੂਥ ਆਗੂ ਵਰਿੰਦਰ ਬਿੱਟੂ ਜ਼ਮਾਨਤ 'ਤੇ ਰਿਹਾਅ ਹੋਏ
. . .  1 day ago
ਨਾਭਾ, 18 ਮਈ (ਕਰਮਜੀਤ ਸਿੰਘ) - ਪਿਛਲੇ ਦਿਨੀਂ ਨਾਭਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਯੂਥ ਵਿੰਗ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਵਰਿੰਦਰ ਕੁਮਾਰ ਬਿੱਟੂ...
ਮੋਗਾ ਵਿਖੇ ਕੋਰੋਨਾ ਦੀ ਭੇਟ ਚੜ੍ਹੀਆਂ ਦੋ ਹੋਰ ਜਾਨਾਂ, ਆਏ 112 ਨਵੇਂ ਮਾਮਲੇ
. . .  1 day ago
ਮੋਗਾ, 18 ਮਈ (ਗੁਰਤੇਜ ਸਿੰਘ ਬੱਬੀ) - ਜ਼ਿਲ੍ਹਾ ਮੋਗਾ ਵਿਚ ਅੱਜ ਕੋਰੋਨਾ ਦੀ ਭੇਟ 2 ਹੋਰ ਕੀਮਤੀ ਜਾਨਾਂ ਚੜ੍ਹ ਗਈਆਂ ਅਤੇ ਇਕੋ ਦਿਨ ਕੋਰੋਨਾ ਦੇ ਪਾਜ਼ੀਟਿਵ ਮਾਮਲੇ 112...
ਲੁਧਿਆਣਾ ਵਿਚ ਕੋਰੋਨਾ ਨਾਲ 31 ਮੌਤਾਂ
. . .  1 day ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 31 ਮੌਤਾਂ ਹੋ ਗਈਆਂ ਹਨ, ਜਿਸ ਵਿਚ 21 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ...
ਟਿੱਕਰੀ ਬਾਰਡਰ ਤੋਂ ਪਰਤੇ ਪਿੰਡ ਮਾਣੂੰਕੇ ਦੇ ਕਿਸਾਨ ਦੀ ਮੌਤ
. . .  1 day ago
ਹਠੂਰ,18 ਮਈ (ਜਸਵਿੰਦਰ ਸਿੰਘ ਛਿੰਦਾ) - ਟਿੱਕਰੀ ਬਾਰਡਰ ਤੋਂ ਪਰਤੇ ਪਿੰਡ ਮਾਣੂੰਕੇ ਦੇ ਕਿਸਾਨ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸਰਗਰਮ ਆਗੂ ਬੂਟਾ ਸਿੰਘ ਦਾ...
ਪੰਜਾਬ ਪੁਲਿਸ ਦੇ 2 ਡੀ. ਐਸ. ਪੀਜ਼. ਦੇ ਤਬਾਦਲੇ
. . .  1 day ago
ਚੰਡੀਗੜ੍ਹ, 18 ਮਈ - ਪੰਜਾਬ ਪੁਲਿਸ ਦੇ 2 ਡੀ ਐਸ ਪੀਜ਼ ਦੇ ਤਬਾਦਲੇ ਕੀਤੇ...
ਕੋਰੋਨਾ ਕਾਲ ਦੌਰਾਨ ਨਿੱਜੀ ਹਸਪਤਾਲਾਂ ਵਾਲੇ ਲੁੱਟ ਮਚਾ ਰਹੇ - ਬਿਕਰਮਜੀਤ ਸਿੰਘ ਮਜੀਠੀਆ
. . .  1 day ago
ਚੰਡੀਗੜ੍ਹ, 18 ਮਈ ( ਬਿਕਰਮਜੀਤ ਸਿੰਘ ਮਾਨ) - ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕੀ ਕੋਰੋਨਾ ਕਾਲ ਦੌਰਾਨ ਨਿੱਜੀ ਹਸਪਤਾਲਾਂ...
ਅੰਮ੍ਰਿਤਸਰ ਨੇੜੇ 1500 ਰੁਪਏ ਬਦਲੇ ਇਕ ਫਾਇਨਾਂਸ ਕੰਪਨੀ ਦੇੇ ਕਰਿੰਦੇ ਦਾ ਵੱਢਿਆ ਗੁੱਟ
. . .  1 day ago
ਜਾਸਾਂਸੀ, 18 ਮਈ (ਹੇਰ, ਰਣਜੀਤ ਜੋਸਨ, ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਪਿੰਡ ਨੰਗਲੀ ਨੇੜੇ ਅਣਪਛਾਤੇ ਵਿਅਕਤੀਆਂ ਵਲੋਂ ਇਕ ਫਾਇਨਾਂਸ ਕੰਪਨੀ ਦੇ ਵਿਅਕਤੀ ਜਿਸਦਾ ਨਾਂਅ ਅੰਕਿਤ ਹੈ, ਉਸ ਕੋਲੋਂ 1500 ਰੁਪਏ
ਪੰਜਾਬ : ਹਰੇਕ ਪਿੰਡ ਨੂੰ 10 ਲੱਖ ਰੁਪਏ ਦੀ ਵਿਸ਼ੇਸ਼ ਵਿਕਾਸ ਗਰਾਂਟ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ,18 ਮਈ (ਬਿਕਰਮਜੀਤ ਸਿੰਘ ਮਾਨ) - ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਦੇਸ਼ ਵਿਚ ਵੱਧ ਰਹੇ ਹਨ । ਪੰਜਾਬ ਵਿਚ ਪਿੰਡਾਂ ਨੂੰ ਉਤਸ਼ਾਹਿਤ ਕਰਨ ਲਈ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ...
ਨਿਊ ਜਰਸੀ ਦੇ ਜੰਗਲਾਂ ਨੂੰ ਵੀ ਲੱਗੀ ਅੱਗ
. . .  1 day ago
ਸੈਕਰਾਮੈਂਟੋ, 18 ਮਈ (ਹੁਸਨ ਲੜੋਆ) - ਦੱਖਣੀ ਕੈਲੇਫੋਰਨੀਆ ਦੇ ਜੰਗਲਾਂ ਨੂੰ ਲੱਗੀ ਅੱਗ ਅਜੇ ਨਿਯੰਤਰਨ ਹੇਠ ਨਹੀਂ ਹੋਈ ਜਦ ਕਿ ਨਿਊ ਜਰਸੀ ਦੇ ਜੰਗਲਾਂ ਨੂੰ ਵੀ...
ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਮੁਲਾਜ਼ਮ ਫ਼ਰੰਟ ਦਾ ਐਲਾਨ
. . .  1 day ago
ਚੰਡੀਗੜ੍ਹ 18 ਮਈ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਅਤੇ ਸਾਬਕਾ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨਾਲ ਸਲਾਹ ਮਸ਼ਵਰਾ ਕਰਨ ਤੋਂ ...
ਰੇਲਵੇ ਲਾਈਨਾਂ 'ਤੇ ਅਣਪਛਾਤੀ ਪਰਵਾਸੀ ਲੜਕੀ ਦੀ ਲਾਸ਼
. . .  1 day ago
ਹੰਡਿਆਇਆ,(ਬਰਨਾਲਾ)18 ਮਈ, (ਗੁਰਜੀਤ ਸਿੰਘ ਖੁੱਡੀ) - ਅੱਜ ਹੰਡਿਆਇਆ ਰੇਲਵੇ ਸਟੇਸ਼ਨ ਅਤੇ ਤਪਾ ਰੇਲਵੇ ਸਟੇਸ਼ਨ ਵਿਚਕਾਰ ਪਿੰਡ ਖੁੱਡੀ ਖ਼ੁਰਦ ਦੇ ਨੇੜੇ ਅੰਬਾਲਾ - ਬਠਿੰਡਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਮੱਘਰ ਸੰਮਤ 552

ਪਟਿਆਲਾ

ਅਕਾਲੀ ਦਲ ਵਲੋਂ ਕਿਸਾਨਾਂ ਦੇ ਹੱਕ 'ਚ ਪੰਜਾਬ ਬਚਾਓ ਮੁਹਿੰਮ ਦੀ ਸ਼ੁਰੂਆਤ

ਸਨੌਰ, 23 ਨਵੰਬਰ (ਸੋਖਲ)- ਖੇਤੀ ਸੁਧਾਰ ਕਾਨੰੂਨਾਂ ਦੇ ਕਾਰਨ ਸੰਕਟ 'ਚ ਫਸੀ ਕਿਸਾਨੀ ਦਾ ਡੱਟ ਕੇ ਸਾਥ ਦੇਣ ਲਈ ਹਲਕਾ ਸਨੌਰ ਤੋਂ ਪੰਜਾਬ ਬਚਾਓ ਸੰਮੇਲਨ ਦੀ ਸ਼ੁਰੂਆਤ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤੀ | ਪੰਜਾਬ ਬਚਾਓ ਸੰਮੇਲਨ ਦੀ ਸ਼ੁਰੂਆਤ ਪੰਜ ਮਤੇ ਪਾ ਕੇ ਕੀਤੀ ਗਈ ਜਿਸ 'ਚ ਸਭ ਤੋਂ ਪਹਿਲਾਂ ਐਮ.ਐਸ.ਪੀ. ਨੂੰ ਮੌਲਿਕ ਅਧਿਕਾਰਾਂ ਦੀ ਸੂਚੀ 'ਚ ਸ਼ਾਮਲ ਕਰਨ ਦੀ ਮੰਗ ਕੀਤੀ ਗਈ | ਇਸ ਤੋਂ ਬਾਅਦ ਕਿਸਾਨੀ ਸੰਕਟ ਦੇ ਹੱਲ ਲਈ ਕਿਸਾਨ ਜਥੇਬੰਦੀਆਂ, ਖੇਤੀ ਮਾਹਿਰਾਂ, ਅਰਥ ਸ਼ਾਸਤਰੀਆਂ, ਸਰਕਾਰ ਦੇ ਨੁਮਾਇੰਦਿਆਂ ਅਤੇ ਸਮੁੱਚੀਆਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਸਾਂਝੀ ਕਮੇਟੀ ਬਣਾਈ ਜਾਵੇ ਤੇ ਇਸ ਕਮੇਟੀ ਦੀ ਰਿਪੋਰਟ ਨੂੰ ਮੰਨਣਯੋਗ ਐਲਾਨਿਆ ਜਾਵੇ, ਤੀਜਾ ਕੇਂਦਰ ਸਰਕਾਰ ਦੇ ਖੇਤੀ ਸੁਧਾਰ ਕਾਨੂੰਨ ਨੂੰ ਬੇਅਸਰ ਕਰਨ ਲਈ ਪੰਜਾਬ ਸਰਕਾਰ ਏ.ਪੀ.ਐਮ.ਪੀ ਐਕਟ 'ਚ ਸੋਧ ਕਰਕੇ ਸਾਰੇ ਪੰਜਾਬ ਨੂੰ ਇੱਕ ਮੰਡੀ ਐਲਾਨਿਆ ਜਾਵੇ | ਚੌਥਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਨੂੰ ਇਸ ਸੰਕਟ ਵਿਚੋਂ ਕੱਢਣ ਲਈ ਸਮੁੱਚੀਆਂ ਰਾਜਨੀਤਕ ਪਾਰਟੀਆਂ ਨੂੰ ਇਕ ਮੰਚ 'ਤੇ ਲਿਆ ਪ੍ਰਧਾਨ ਮੰਤਰੀ ਦਾ ਦਰਵਾਜਾ ਖੜਕਾਉਣ | ਪੰਜਵਾਂ ਕਿਸਾਨ ਦੇ ਦਿੱਲੀ ਕੂਚ ਵਿਚ ਕਿਸਾਨਾਂ ਦਾ ਸਾਥ ਦੇਣ ਲਈ ਉਨ੍ਹਾਂ ਦੇ ਨਾਲ ਜ਼ਿਆਦਾ ਤੋਂ ਜ਼ਿਆਦਾ ਗਿਣਤੀ ਵਿਚ ਦਿੱਲੀ ਪਹੰੁਚਿਆ ਜਾਵੇ | ਇਸ ਦੇ ਨਾਲ ਹੀ ਭਾਸ਼ਾ ਦੇ ਆਧਾਰ 'ਤੇ ਬਣੀ ਇਕੋ ਇੱਕ ਪੰਜਾਬੀ ਯੂਨੀਵਰਸਿਟੀ ਨੂੰ ਆਰਥਿਕ ਸਹਾਇਤਾ ਦੇ ਕੇ ਵਿਸ਼ੇਸ਼ ਮਾਲੀ ਮਦਦ ਦੇ ਕੇ ਬਚਾਇਆ ਜਾਵੇ | ਇਸ ਤੋਂ ਪਹਿਲਾਂ ਆਪਣੇ ਸੰਬੋਧਨ 'ਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਬਚਾਓ ਸੰਮੇਲਨ ਦਾ ਉਦੇਸ਼, ਸੜਕਾਂ 'ਤੇ ਠੰਢੀਆਂ ਰਾਤਾਂ 'ਚ ਸੰਘਰਸ਼ ਕਰ ਰਹੇ ਕਿਸਾਨਾਂ ਦਾ ਸਾਥ ਦੇਣ ਲਈ ਹਰ ਵਰਗ ਨੂੰ ਪਾਰਟੀ ਤੋਂ ਉਪਰ ਉਠ ਕੇ ਲਾਮਬੰਦ ਕਰਨਾ ਹੈ ਤਾਕਿ ਮੋਦੀ ਸਰਕਾਰ ਦਾ ਹੰਕਾਰ ਤੋੜਿਆ ਜਾ ਸਕੇ ਅਤੇ ਸੂਬੇ ਦੀ ਅਮਰਿੰਦਰ ਸਿੰਘ ਸਰਕਾਰ ਨੂੰ ਕਿਸਾਨਾਂ ਦਾ ਸਾਥ ਦੇਣ ਲਈ ਜਗਾਇਆ ਜਾ ਸਕੇ | ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਸੁਧਾਰ ਕਾਨੂੰਨ ਵਿਚ ਸੋਧ ਨਹੀਂ ਕਰਦੀ ਉਹ ਸੜਕਾਂ 'ਤੇ ਰਹਿ ਕੇ ਕਿਸਾਨਾਂ ਦਾ ਸਾਥ ਦੇਣਗੇ ਤੇ ਕੇਂਦਰ ਖ਼ਿਲਾਫ਼ ਲੜਾਈ ਲੜਨਗੇ | ਸਨੌਰ ਹਲਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਖੇਤੀ ਸੁਧਾਰ ਕਾਨੂੰਨ ਲਾਗੂ ਕਰਕੇ ਨਾ ਕੇਵਲ ਕਿਸਾਨਾਂ ਸਗੋਂ ਇਸ ਨਾਲ ਜੁੜੇ ਸਮੁੱਚੇ ਵਰਗਾਂ ਤੇ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰਨ 'ਤੇ ਤੁਲੀ ਹੈ ਉੱਥੇ ਸੂਬਾ ਸਰਕਾਰ ਗ਼ਲਤ ਕਾਨੂੰਨ ਪਾਸ ਕਰਕੇ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ਼ ਕਰ ਰਹੀ ਹੈ | ਇਹ ਮਨਸੂਬੇ ਪੰਜਾਬੀ ਕਦੇ ਵੀ ਸਫਲ ਨਹੀਂ ਹੋਣ ਦੇਣਗੇ | ਸ਼ੋ੍ਰਮਣੀ ਕਮੇਟੀ ਮੈਂਬਰ ਅਤੇ ਟਕਸਾਲੀ ਆਗੂ ਕਰਨੈਲ ਸਿੰਘ ਪੰਜੌਲੀ ਨੇ ਕਿਹਾ ਕਿ ਇਹ ਸੰਘਰਸ਼ ਕਿਸੇ ਇਕ ਦਾ ਨਹੀਂ ਸਗੋਂ ਪੰਜਾਬ ਤੇ ਪੰਜਾਬ ਦੀਆਂ ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਲੜੀ ਜਾਣ ਵਾਲੀ ਲੜਾਈ ਹੈ |
ਇਸ ਮੌਕੇ ਅਵਤਾਰ ਸਿੰਘ ਘਲੋੜੀ, ਮੱਖਣ ਸਿੰਘ ਲਾਲਕਾ, ਸ਼੍ਰੋਮਣੀ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ, ਜਰਨੈਲ ਸਿੰਘ ਕਰਤਾਰਪੁਰ, ਤੇਜਾ ਸਿੰਘ ਕਾਨਾਹੇੜੀ, ਜਗਜੀਤ ਸਿੰਘ ਕੋਹਲੀ, ਸੁਖਬੀਰ ਸਿੰਘ ਅਬਲੋਵਾਲ, ਪ੍ਰੀਤਮ ਸਿੰਘ ਅਲੀਪੁਰ, ਤਰਸੇਮ ਕੋਟਲਾ, ਨਰਿੰਜਣ ਸਿੰਘ ਫੌਜੀ, ਗੁਰਜੰਟ ਸਿੰਘ ਨੂਰਖੇੜੀਆਂ, ਕੁਲਦੀਪ ਹਰਪਾਲਪੁਰ, ਐਡਵੋਕੇਟ ਮੁਸਾ ਖਾਨ, ਜਸਪਾਲ ਸਿੰਘ ਗੰਗਰੋਲੀ, ਪ੍ਰੀਤਮ ਸਿੰਘ ਸਨੌਰ, ਸ਼ਾਨਵੀਰ ਸਿੰਘ ਬ੍ਰਹਮਪੁਰਾ, ਗੁਰਦੀਪ ਸੇਖੁਪੁਰ, ਦਵਿੰਦਰ ਭਾਂਖਰ, ਰਘੁਵੀਰ ਕਾਨਾਹੇੜੀ, ਬਲਜੀਤ ਪੁਰ, ਸੁਰਿੰਦਰ ਪੁਰ, ਸੰਦੀਪ ਸਿੰਘ ਰਾਜਾ ਤੁੜ, ਕ੍ਰਿਸਨ ਸਿੰਘ ਸਨੌਰ, ਬਿਕਰਮ ਫਰੀਦਪੁਰ, ਹਰਮਿੰਦਰ ਜੋਗੀਪੁਰ, ਸਤਪਾਲ ਪੂਨੀਆ, ਗੁਰਜੀਤ ਉਪਲੀ, ਡਾ. ਯਸ਼ਪਾਲ ਖੰਨਾ, ਜਸਪ੍ਰੀਤ ਬੱਤਾ, ਜਤਿੰਦਰ, ਜਤਿੰਦਰ ਪਹਾੜੀਪੁਰ, ਸੁਖਬੀਰ ਬਲਬੇੜਾ, ਹਰਕੇਸ ਮਿੱਤਲ, ਨਾਇਬ ਬਲਬੇੜਾ, ਗੁਰਵਿੰਦਰ ਪੂਨੀਆ, ਹਰਫੂਲ ਬਲਬੇੜਾ, ਕਰਮ ਸਿੰਘ ਸਨੌਰ, ਜਸਵੀਰ ਸਿੰਘ ਪੂਨੀਆ ਖਾਨਾ, ਗੁਲਜਾਰ ਸਿੰਘ ਭੁੁਨਰਹੇੜੀ, ਕ੍ਰਿਪਾਲ ਸਨੌਰ, ਜਸਵਿੰਦਰਪਾਲ ਚੱਢਾ, ਰਵੀ ਸਨੋਰੀਆ, ਅਵਤਾਰ ਮੰਡੀ, ਤੇਜਿੰਦਰ ਖੇੜੀ ਰਣਵਾ, ਵਰਿੰਦਰ ਡਕਾਲਾ, ਅਮਰਜੀਤ ਨੋਗਾਵਾਂ, ਤਰਨਵੀਰ ਮੰਡੀ, ਖੁਸ਼ਵਿੰਦਰ ਮੰਡੀ, ਜਸਵੀਰ ਲਲੀਨਾ ਛੋਟਾ ਸਨੋਰ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪੰਜਾਬ 'ਚ ਮਾਲ ਗੱਡੀਆਂ ਦੀ ਆਵਾਜਾਈ ਸ਼ੁਰੂ

ਜੀ.ਪੀ. ਸਿੰਘ ਰਾਜਪੁਰਾ, 23 ਨਵੰਬਰ- ਪਿਛਲੇ ਕਰੀਬ 2 ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਤੋਂ ਬਾਅਦ ਅੱਜ ਅੰਮਿ੍ਤਸਰ-ਦਿੱਲੀ ਮੁੱਖ ਰੇਲ ਮਾਰਗ 'ਤੇ ਪੰਜਾਬ ਦੇ ਪ੍ਰਵੇਸ਼ ਦੁਆਰ ਰਾਜਪੁਰਾ ਜੰਕਸ਼ਨ ਰੇਲਵੇ ਸਟੇਸ਼ਨ 'ਤੇ ਪਹਿਲੀ ਰੇਲਗੱਡੀ ਦੀ ਆਉਣ 'ਤੇ ਸਟੇਸ਼ਨ ...

ਪੂਰੀ ਖ਼ਬਰ »

ਜਦੋਂ ਤੱਕ ਬੈਂਸ 'ਤੇ ਸਰਕਾਰ ਪਰਚਾ ਦਰਜ ਨਹੀਂ ਕਰਦੀ, ਯੂਥ ਅਕਾਲੀ ਦਲ ਵਲੋਂ ਸੰਘਰਸ਼ ਜਾਰੀ ਰਹੇਗਾ- ਰਾਠੀ

ਪਟਿਆਲਾ, 23 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)- ਯੂਥ ਅਕਾਲੀ ਦਲ ਦੇ ਕੌਮੀ ਮੁੱਖ ਬੁਲਾਰੇ ਅਮਿਤ ਸਿੰਘ ਰਾਠੀ ਦੀ ਅਗਵਾਈ 'ਚ ਅੱਜ ਪਟਿਆਲਾ ਸ਼ਹਿਰ ਦੇ ਨੌਜਵਾਨਾਂ ਦੇ ਵੱਡੇ ਇਕੱਠ ਨੇ ਲੁਧਿਆਣਾ ਜਬਰ ਜਨਾਹ ਦੀ ਪੀੜਤ ਔਰਤ ਨੂੰ ਇਨਸਾਫ਼ ਦਿਵਾਉਣ ਲਈ ਵੱਡਾ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਝੰਡਾ ਮਾਰਚ 'ਚ ਸ਼ਾਮਿਲ ਹੋਣ ਲਈ ਜਾ ਰਹੇ ਕਿਸਾਨ ਦੀ ਸੜਕ ਹਾਦਸੇ 'ਚ ਮੌਤ

ਪਾਤੜਾਂ, 23 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਦਿੱਲੀ ਜਾਣ ਲਈ ਕਿਸਾਨਾਂ ਨੂੰ ਲਾਮਬੰਦ ਕਰ ਰਹੇ ਮੋਟਰਸਾਈਕਲ ਸਵਾਰ ਕਿਸਾਨਾਂ ਨੂੰ ਕਿਸੇ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ ਜਿਸ ਨਾਲ ਸੜਕ 'ਤੇ ਡਿਗ ਜ਼ਖਮੀ ਹੋਏ ਇਨ੍ਹਾਂ ਕਿਸਾਨਾਂ ਨੰੂ ਇਲਾਜ ਲਈ ਪਾਤੜਾਂ ਦੇ ਸਰਕਾਰੀ ...

ਪੂਰੀ ਖ਼ਬਰ »

ਪਟਿਆਲਾ ਰੇਂਜ 'ਚ 70 ਦੇ ਕਰੀਬ ਸਬ ਇੰਸਪੈਕਟਰਾਂ ਦਾ ਤਬਾਦਲਾ

ਪਟਿਆਲਾ, 23 ਨਵੰਬਰ (ਮਨਦੀਪ ਸਿੰਘ ਖਰੋੜ)- ਆਪਣੇ ਘਰੇਲੂ ਜ਼ਿਲੇ੍ਹ 'ਚ ਨੌਕਰੀ ਕਰਨ ਵਾਲੇ 70 ਦੇ ਕਰੀਬ ਸਬ ਇੰਸਪੈਕਟਰਾਂ ਦਾ ਤਬਾਦਲਾ ਇੰਸਪੈਕਟਰ ਜਰਨਲ ਪਟਿਆਲਾ ਰੇਂਜ ਵਲੋਂ ਰੇਂਜ ਦੇ ਦੂਸਰੇ ਜ਼ਿਲਿ੍ਹਆਂ 'ਚ ਕਰ ਦਿੱਤਾ ਗਿਆ | ਉਕਤ ਅਧਿਕਾਰੀ ਵਲੋਂ ਜਾਰੀ ਕੀਤੇ ਗਏ ਹੁਕਮਾਂ ...

ਪੂਰੀ ਖ਼ਬਰ »

ਪਰਿਵਾਰ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ

ਪਟਿਆਲਾ, 23 ਨਵੰਬਰ (ਮਨਦੀਪ ਸਿੰਘ ਖਰੋੜ)- ਸਥਾਨਕ ਬੀ ਟੈਂਕ ਵਿਖੇ ਇਕ ਘਰ 'ਤੇ ਇੱਟਾਂ ਨਾਲ ਹਮਲਾ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਥਾਣਾ ਕੋਤਵਾਲੀ ਦੀ ਪੁਲਿਸ ਨੇ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਵਿਅਕਤੀਆਂ ਦੀ ਪਹਿਚਾਣ ਮੁਨੀਸ਼ ...

ਪੂਰੀ ਖ਼ਬਰ »

ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਇਆ ਮੋਟਰਸਾਈਕਲ, 1 ਦੀ ਮੌਤ, ਇਕ ਜ਼ਖ਼ਮੀ

ਸਮਾਣਾ, 23 ਨਵੰਬਰ (ਹਰਵਿੰਦਰ ਸਿੰਘ ਟੋਨੀ)-ਸਮਾਣਾ-ਭਵਾਨੀਗੜ੍ਹ ਸੜਕ 'ਤੇ ਸਥਿਤ ਪੈਟਰੋਲ ਪੰਪ ਨੇੜੇ ਸੜਕ ਕਿਨਾਰੇ ਖੜ੍ਹੇ ਇਕ ਟਰੱਕ ਵਿਚ ਮੋਟਰਸਾਈਕਲ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਕੋਰੋਨਾ ਨਾਲ 4 ਹੋਰ ਮੌਤਾਂ, 47 ਨਵੇਂ ਕੇਸ

ਪਟਿਆਲਾ, 23 ਨਵੰਬਰ (ਮਨਦੀਪ ਸਿੰਘ ਖਰੋੜ)- ਕੋਰੋਨਾ ਨਾਲ ਚਾਰ ਹੋਰ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਨਾਲ ਜ਼ਿਲੇ੍ਹ ਦੇ ਅੱਜ 47 ਹੋਰ ਵਿਅਕਤੀ ਕੋਵਿਡ ਦੀ ਲਪੇਟ 'ਚ ਆਏ ਹਨ | ਇਨ੍ਹਾਂ 47 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 29, ਸਮਾਣਾ ਤੋਂ 3, ਨਾਭਾ ਤੋਂ 5, ਰਾਜਪੁਰਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਬਣਨ 'ਤੇ ਬੱਗਾ ਸਮਸ਼ਪੁਰ ਸਨਮਾਨਿਤ

ਬਹਾਦਰਗੜ੍ਹ, 23 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਵਲੋਂ ਬੱਗਾ ਸਮਸ਼ਪੁਰ ਨੂੰ ਬਹਾਦਰਗੜ੍ਹ ਬਲਾਕ ਦਾ ਪ੍ਰਧਾਨ ਬਣਾਉਣ 'ਤੇ ਇਲਾਕੇ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਆਗੂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੋਂ ਯੂਨੀਵਰਸਿਟੀ ਲਈ ਗਰਾਂਟ ਦੀ ਮੰਗ ਨੂੰ ਲੈ ਕੇ ਜੁਆਇੰਟ ਐਕਸ਼ਨ ਕਮੇਟੀ ਦਾ ਧਰਨਾ 85ਵੇਂ ਦਿਨ ਵੀ ਜਾਰੀ

ਪਟਿਆਲਾ, 23 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਵਿਖੇ ਅਧਿਆਪਕਾਂ ਅਤੇ ਕਰਮਚਾਰੀਆਂ ਵਲੋਂ ਸੰਘਰਸ਼ ਲਈ ਬਣਾਈ ਗਈ ਜੁਆਇੰਟ ਐਕਸ਼ਨ ਕਮੇਟੀ ਦਾ ਧਰਨਾ ਅੱਜ ਲਗਾਤਾਰ 85ਵੇਂ ਦਿਨ 'ਚ ਪ੍ਰਵੇਸ਼ ਕਰ ਗਿਆ ਹੈ | ਜੁਆਇੰਟ ਐਕਸ਼ਨ ਕਮੇਟੀ ਦੇ ਆਗੂਆਂ ਨੇ ...

ਪੂਰੀ ਖ਼ਬਰ »

ਵਿਧਾਨ ਸਭਾ ਦੀ ਅਨੁਮਾਨ ਕਮੇਟੀ ਵਲੋਂ ਕਮਾਂਡੋ ਬਟਾਲੀਅਨ ਬਹਾਦਰਗੜ੍ਹ ਦਾ ਦੌਰਾ

ਬਹਾਦਰਗੜ੍ਹ, 23 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕਮੇਟੀ ਵਲੋਂ ਵਿਧਾਇਕ ਰਾਜਪੁਰਾ ਹਰਦਿਆਲ ਸਿੰਘ ਕੰਬੋਜ ਜੋ ਕਿ ਕਮੇਟੀ ਦੇ ਚੇਅਰਮੈਨ ਹਨ, ਦੀ ਅਗਵਾਈ ਵਿਚ ਕਮਾਂਡੋ ਬਟਾਲੀਅਨ ਬਹਾਦਰਗੜ੍ਹ ਦਾ ਦੌਰਾ ਕਰਕੇ ਇੱਥੇ ਤਾਇਨਾਤ ਵੱਖ-ਵੱਖ ...

ਪੂਰੀ ਖ਼ਬਰ »

ਦੁਬਾਰਾ ਨੌਕਰੀ ਹਾਸਲ ਕਰਨ ਲਈ ਕੋਰੋਨਾ ਵਲੰਟੀਅਰ ਵੱਖ-ਵੱਖ ਤਰੀਕਿਆਂ ਨਾਲ ਕਰ ਰਹੇ ਨੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਪਟਿਆਲਾ, 23 ਨਵੰਬਰ (ਮਨਦੀਪ ਸਿੰਘ ਖਰੋੜ)- ਕੋਰੋਨਾ ਦੇ ਕੇਸਾਂ 'ਚ ਗਿਰਾਵਟ ਆਉਣ ਤੋਂ ਬਾਅਦ ਨੌਕਰੀ ਤੋਂ ਕੱਢੇ ਕੋਰੋਨਾ ਵਲੰਟੀਅਰ ਪਿਛਲੇ ਤਿੰਨ ਦਿਨਾਂ ਤੋਂ ਗੁਰੂ ਦੁਆਰਾ ਦੂਖ-ਨਿਵਾਰਨ ਸਾਹਿਬ ਸਾਹਮਣੇ ਧਰਨਾ ਲਗਾ ਕੇ ਵੱਖ-ਵੱਖ ਤਰੀਕਿਆਂ ਨਾਲ ਪੰਜਾਬ ਸਰਕਾਰ ਖ਼ਿਲਾਫ਼ ...

ਪੂਰੀ ਖ਼ਬਰ »

ਵਿਧਾਇਕ ਬੈਂਸ ਖ਼ਿਲਾਫ਼ ਮਾਣਹਾਨੀ ਦੇ ਕੇਸ 'ਚ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਅਦਾਲਤ 'ਚ ਬਿਆਨ ਕਰਵਾਏ ਦਰਜ

ਪਟਿਆਲਾ, 23 ਨਵੰਬਰ (ਮਨਦੀਪ ਸਿੰਘ ਖਰੋੜ)- ਪੰਜਾਬ ਦੇ ਸਥਾਨਕ ਸਰਕਾਰਾਂ ਦੇ ਮੰਤਰੀ ਬ੍ਰਹਮ ਮਹਿੰਦਰਾ ਨੇ ਅੱਜ ਸਥਾਨਕ ਅਦਾਲਤ 'ਚ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਖ਼ਿਲਾਫ਼ ਦਾਇਰ ਕੀਤੇ ਮਾਣਹਾਨੀ ਦੇ ਕੇਸ 'ਚ ਆਪਣੇ ਬਿਆਨ ਦਰਜ ਕਰਵਾਏ | ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਬਿਜਲੀ ਨਿਗਮ ਦਫ਼ਤਰ ਮੂਹਰੇ ਬੇਰੁਜ਼ਗਾਰ ਲਾਈਨਮੈਨਾਂ ਵਲੋਂ ਰੋਸ ਮੁਜ਼ਾਹਰਾ

ਪਟਿਆਲਾ, 23 ਨਵੰਬਰ (ਧਰਮਿੰਦਰ ਸਿੰਘ ਸਿੱਧੂ)- ਬੇਰੁਜ਼ਗਾਰ ਲਾਈਨਮੈਨ ਯੂਨੀਅਨ ਵਲੋਂ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਮੂਹਰੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ ਤੇ ਸਹਾਇਕ ਲਾਈਨਮੈਨਾਂ ਦੀਆਂ 3500 ਵਿਚੋਂ ਬਾਕੀ ਰਹਿੰਦੀਆਂ 1107 ਅਸਾਮੀਆਂ ਲਈ ਨਿਯੁਕਤੀ ਪੱਤਰ ਦੇਣ ਦੀ ...

ਪੂਰੀ ਖ਼ਬਰ »

ਛੋਟੀ ਤੇ ਵੱਡੀ ਨਦੀ ਦੇ ਸੁੰਦਰੀਕਰਨ ਦਾ ਕੰਮ ਸ਼ੁਰੂ ਕਰਵਾਉਣ ਤੋਂ ਪਹਿਲਾਂ ਇੰਜੀਨੀਅਰ ਟੀਮ ਨਾਲ ਮੇਅਰ ਵਲੋਂ ਬੈਠਕ

ਪਟਿਆਲਾ, 23 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)- ਛੋਟੀ ਤੇ ਵੱਡੀ ਨਦੀ ਦੇ ਸੁੰਦਰੀਕਰਨ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਾਰੀ ਕੀਤੇ ਗਏ 208 ਕਰੋੜ ਰੁਪਏ ਦਾ ਪ੍ਰਾਜੈਕਟ ਸ਼ੁਰੂ ਹੋਣ ਜਾ ਰਿਹਾ ਹੈ | ਛੋਟੀ ਤੇ ਵੱਡੀ ਨਦੀ ਦੇ ਇਸ ਅਹਿਮ ਪ੍ਰਾਜੈਕਟ ...

ਪੂਰੀ ਖ਼ਬਰ »

ਐਨ.ਸੀ.ਸੀ. ਯੂਨਿਟ ਵਲੋਂ ਖ਼ਾਲਸਾ ਕਾਲਜ ਪਟਿਆਲਾ ਵਿਖੇ ਰੁੱਖ ਲਗਾਓ ਮੁਹਿੰਮ ਦਾ ਆਗਾਜ਼

ਪਟਿਆਲਾ, 23 ਨਵੰਬਰ (ਗੁਰਵਿੰਦਰ ਸਿੰਘ ਔਲਖ)- ਖ਼ਾਲਸਾ ਕਾਲਜ ਪਟਿਆਲਾ ਦੇ ਐਨ.ਸੀ.ਸੀ. ਯੂਨਿਟ ਨੇਵਲ ਵਿੰਗ ਤੇ ਏਅਰ ਵਿੰਗ ਵਲੋਂ ਐਨ.ਸੀ.ਸੀ. ਦਿਵਸ ਮੌਕੇ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ | ਕਾਲਜ ਪਿ੍ੰਸੀਪਲ ਡਾ: ਧਰਮਿੰਦਰ ਸਿੰਘ ਉੱਭਾ ਨੇ ਸਾਰੇ ਕੈਡਿਟਸ ਨੂੰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਬੈਠਕ

ਦੇਵੀਗੜ੍ਹ 23 ਨਵੰਬਰ (ਰਾਜਿੰਦਰ ਸਿੰਘ ਮੌਜੀ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਗਰੁੱਪ ਦੀ ਅਹਿਮ ਬੈਠਕ ਬਲਾਕ ਪ੍ਰਧਾਨ ਗੁਰਚਰਨ ਸਿੰਘ ਪਰੌੜ ਦੀ ਰਹਿਨੁਮਾਈ ਹੇਠ ਅਨਾਜ ਮੰਡੀ ਦੁਧਨ ਸਾਧਾਂ ਵਿਖੇ ਹੋਈ ਜਿਸ 'ਚ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਲੇਹਲਾਂ ਉਚੇਚੇ ਤੌਰ ...

ਪੂਰੀ ਖ਼ਬਰ »

ਵਿਸ਼ਾਲ ਭਗਵਤੀ ਜਾਗਰਣ ਕਰਵਾਇਆ

ਭਾਦਸੋਂ, 23 ਨਵੰਬਰ (ਪ੍ਰਦੀਪ ਦੰਦਰਾਲਾ)- ਸਿੱਧ ਪੀਠ ਪ੍ਰਾਚੀਨ ਤੇ ਇਤਿਹਾਸਿਕ ਮੰਦਿਰ ਮਾਤਾ ਹਿੰਗਲਾਜ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 32ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ਕੈਬਨਿਟ ਮੰਤਰੀ ਬ੍ਰਹਮ ...

ਪੂਰੀ ਖ਼ਬਰ »

ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪਟਿਆਲਾ ਤੋਂ ਲੰਘੀ ਮਾਲ ਗੱਡੀ

ਪਟਿਆਲਾ, 23 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)- ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਵਿੱਢੇ ਸੰਘਰਸ਼ ਤੋਂ ਬਾਅਦ ਲੰਮੇ ਸਮੇਂ ਤੋਂ ਠੱਪ ਹੋਈ ਰੇਲਵੇ ਆਵਾਜਾਈ ਅੱਜ ਸ਼ੁਰੂ ਹੋਣ ਉਪਰੰਤ ਪਟਿਆਲਾ ਸਟੇਸ਼ਨ ਤੋਂ ਪਹਿਲੀ ਮਾਲ ਗੱਡੀ ਸਖਤ ਸੁਰੱਖਿਆ ਪ੍ਰਬੰਧਾਂ ਹੇਠ ...

ਪੂਰੀ ਖ਼ਬਰ »

ਪੀ.ਐਮ.ਐੱਸ.ਵੀ.ਏ. ਨਿਧੀ ਸਕੀਮ ਅਧੀਨ ਸਟਰੀਟ ਵੈਂਡਰਜ਼ ਨੂੰ ਸੇਵਾਵਾਂ ਮੁਹੱਈਆ ਕਰਵਾਉਣਗੇ ਸੇਵਾ ਕੇਂਦਰ

ਪਟਿਆਲਾ, 23 ਨਵੰਬਰ (ਅ.ਸ. ਆਹਲੂਵਾਲੀਆ)- ਪਟਿਆਲਾ ਜ਼ਿਲ੍ਹੇ ਦੇ ਸੇਵਾ ਕੇਂਦਰ ਹੁਣ ਪ੍ਰਧਾਨ ਮੰਤਰੀ ਸਟਰੀਟ ਵੈਂਡਰ ਆਤਮ ਨਿਰਭਰ ਨਿਧੀ ਸਕੀਮ ਅਧੀਨ ਸਟਰੀਟ ਵੈਂਡਰਜ਼ ਨੂੰ ਸੇਵਾਵਾਂ ਮੁਹੱਈਆ ਕਰਵਾਉਣਗੇ | ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਕਰਜ਼ੇ ਲਈ ਬਿਨੈ ...

ਪੂਰੀ ਖ਼ਬਰ »

ਧੜੇਬੰਦੀ ਤੋਂ ਉੱਪਰ ਉੱਠ ਹਲਕਾ ਨਾਭਾ ਦੇ ਅਕਾਲੀ ਆਗੂ ਤੇ ਵਰਕਰ ਇਕ ਹੋਣ : ਕਬੀਰ ਦਾਸ

ਨਾਭਾ, 23 ਨਵੰਬਰ (ਅਮਨਦੀਪ ਸਿੰਘ ਲਵਲੀ)- ਸ਼੍ਰੋਮਣੀ ਅਕਾਲੀ ਦਲ ਨੂੰ ਆਉਣ ਵਾਲੀਆਂ ਚੋਣਾਂ ਵਿਚ ਜਿੱਤ ਹਾਸਲ ਕਰਵਾਉਣ ਲਈ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਧੜੇਬੰਦੀ ਤੋਂ ਉੱਪਰ ਉੱਠ ਇਕਜੁੱਟ ਹੋ ਕੇ ਲੜਾਈ ਲੜਨ ਦੀ ਵੱਡੀ ਲੋੜ ਹੈ, ਜੇਕਰ ਹੁਣ ਪਾਰਟੀ ਦੇ ਵਰਕਰ ਤੇ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਖਾਕਟਾਂ ਕਲਾਂ 'ਚ ਨਵੇਂ ਬਣੇ ਪਾਰਕ ਦਾ ਹੈਰੀਮਾਨ ਨੇ ਲਿਆ ਜਾਇਜ਼ਾ

ਭੁਨਰਹੇੜੀ, 23 ਨਵੰਬਰ (ਧਨਵੰਤ ਸਿੰਘ)- ਪੰਜਾਬ ਰਾਜ ਦੇ ਸਾਬਕਾ ਸੂਚਨਾ ਕਮਿਸ਼ਨ ਤੇ ਹਲਕਾ ਸਨੌਰ ਕਾਂਗਰਸ ਪਾਰਟੀ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਪਿੰਡਾਂ ਖਾਕਟਾਂ ਕਲਾਂ ਗੁਰੂ ਘਰ ਪਹੁੰਚਕੇ ਗੁਰਦੁਆਰਾ ਕਮੇਟੀ ਮੈਂਬਰਾਂ ਅਤੇ ਨਗਰ ਨਿਵਾਸੀਆਂ ਮੁਲਾਕਾਤ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬ-ਬਲਤੇਜ ਸਿੰਘ

ਨਾਭਾ, 23 ਨਵੰਬਰ (ਅਮਨਦੀਪ ਸਿੰਘ ਲਵਲੀ)- ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਭਾਈ ਕਾਹਨ ਸਿੰਘ ਨਾਭਾ ਦੀ ਇਤਿਹਾਸਕ ਅਤੇ ਵਿਰਾਸਤੀ ਨਗਰੀ ਨਾਭਾ ਅੰਦਰ ਸ਼ਰਧਾ ਭਾਵਨਾ ਨਾਲ ਜੈਤੋ ਦੇ ਮੋਰਚੇ ਦੇ ਸ਼ਹੀਦਾਂ ਦੀ ਯਾਦ ਵਿਚ ਸਥਿਤ ਅਸਥਾਨ ਗੁਰਦੁਆਰਾ ਸ੍ਰੀ ਅਕਾਲਗੜ੍ਹ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਤੇ ਪੈਨਸ਼ਨਰਜ਼ ਵਲੋਂ ਸਰਕਲ ਪੱਧਰੀ ਸਮਾਗਮ

ਪਟਿਆਲਾ, 23 ਨਵੰਬਰ (ਧਰਮਿੰਦਰ ਸਿੰਘ ਸਿੱਧੂ)- ਮੁਲਾਜ਼ਮਾਂ ਤੇ ਪੈਨਸ਼ਨਰਜ਼ ਤਾਲਮੇਲ ਸੰਘਰਸ਼ ਕਮੇਟੀ ਵਲੋਂ ਕੀਤੇ ਗਏ ਫ਼ੈਸਲੇ ਅਨੁਸਾਰ ਅਣਖੀ ਭਵਨ ਫ਼ੈਕਟਰੀ ਏਰੀਆ ਵਿਖੇ ਸ਼ਿਵਦੇਵ ਸਿੰਘ, ਬਿ੍ਜ ਮੋਹਨ, ਨਿਰਮਲ ਕੁਮਾਰ ਨਾਭਾ, ਪ੍ਰਮੋਦ ਕੌਸ਼ਲ, ਵਿਸ਼ਵ ਨਾਥ, ਧਰਮਿੰਦਰ ...

ਪੂਰੀ ਖ਼ਬਰ »

ਮੁੱਖ ਚੋਣ ਅਫ਼ਸਰ ਪੰਜਾਬ ਦੀ ਅਗਵਾਈ ਹੇਠ ਆਨਲਾਈਨ ਕੁਇਜ਼ ਮੁਕਾਬਲਾ ਕੱਲ੍ਹ

ਪਟਿਆਲਾ, 23 ਨਵੰਬਰ (ਅ.ਸ. ਆਹਲੂਵਾਲੀਆ)- ਮੁੱਖ ਚੋਣ ਅਫ਼ਸਰ ਪੰਜਾਬ ਵਲੋਂ 25 ਨਵੰਬਰ ਨੂੰ ਦੁਪਹਿਰ 12 ਵਜੇ ਆਨ-ਲਾਈਨ ਕੁਇਜ਼ ਕਰਵਾਇਆ ਜਾ ਰਿਹਾ ਹੈ | ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਚਲਾਈ ਗਈ ਸੰਵਿਧਾਨ ਆਧਾਰਿਤ ਲੋਕਤੰਤਰ ਮੁਹਿੰਮ ਦੇ ਪਹਿਲੇ ਪੜਾਅ ਦੇ ਕੁੱਲ 27 ਲੇਖ ਅਤੇ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ 'ਚ ਸ਼ਾਮਿਲ ਹੋਣਗੇ ਆੜ੍ਹਤੀ- ਚੰਦਰ ਦੱਤ ਸ਼ਰਮਾ

ਦੇਵੀਗੜ੍ਹ, 23 ਨਵੰਬਰ (ਰਾਜਿੰਦਰ ਸਿੰਘ ਮੌਜੀ)- ਕੇਂਦਰ ਸਰਕਾਰ ਦੇ ਕਿਸਾਨ ਮਾਰੂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਕਿਸਾਨ ਅੰਦੋਲਨ 'ਚ ਸਮੂਹ ਆੜ੍ਹਤੀ ਸ਼ਾਮਲ ਹੋਣਗੇ | ਇਹ ਪ੍ਰਗਟਾਵਾ ਅੱਜ ਅਨਾਜ ਮੰਡੀ ਦੁਧਨ ਸਾਧਾਂ ਦੇ ਪ੍ਰਧਾਨ ਚੰਦਰ ਦੱਤ ਸ਼ਰਮਾ ਨੇ ...

ਪੂਰੀ ਖ਼ਬਰ »

ਨਾਨਕਸਰ ਠਾਠ ਸੇਲਵਾਲਾ ਪਾਤੜਾਂ ਵਿਖੇ ਚੱਲ ਰਹੇ 5 ਦਿਨਾ ਰਾਤਰੀ ਦੀਵਾਨ ਸਮਾਪਤ

ਪਾਤੜਾਂ, 23 ਨਵੰਬਰ (ਜਗਦੀਸ਼ ਸਿੰਘ ਕੰਬੋਜ)- ਨਾਨਕਸਰ ਠਾਠਸੇਲਵਾਲਾ ਪਾਤੜਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਸੰਤ ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ 150ਵੇਂ ਜਨਮ ਦਿਹਾੜੇ ਨੂੰ ਸਮਰਪਿਤ 5 ਦਿਨਾ ਰਾਤਰੀ ਦੀਵਾਨ ਸੰਗਤ ਨੂੰ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ ਦੇ ਵਿਦਿਆਰਥੀਆਂ ਨੇ ਵੀ ਖੋਲਿ੍ਹਆ ਖੇਤੀ ਕਾਨੂੰਨਾਂ ਖ਼ਿਲਾਫ਼ ਮੋਰਚਾ

ਦੇਵੀਗੜ੍ਹ, 23 ਨਵੰਬਰ (ਰਾਜਿੰਦਰ ਸਿੰਘ ਮੌਜੀ)- ਕੇਂਦਰ ਸਰਕਾਰ ਵਲੋਂ ਖੇਤੀ ਸੁਧਾਰਾਂ ਦੇ ਨਾਂਅ 'ਤੇ ਬਣਾਏ ਗਏ ਕਾਲੇ ਕਾਨੂੰਨਾਂ ਖ਼ਿਲਾਫ਼ ਜਿੱਥੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਲੰਮੇ ਸਮੇਂ ਤੋਂ ਕਿਸਾਨ ਅੰਦੋਲਨ ਸ਼ੁਰੂ ਕੀਤਾ ਗਿਆ ਹੈ ਉੱਥੇ ਹੀ ਕਿਸਾਨਾਂ ਦੇ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਬਲਜਿੰਦਰ ਸਿੰਘ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਖੇਤੀ ਕਾਨੂੰਨ ਭਾਰਤ ਦੇ ਕਿਸਾਨਾਂ, ਪੱਲੇਦਾਰਾਂ, ਮਜ਼ਦੂਰ, ਆੜ੍ਹਤੀਆਂ ਅਤੇ ਆਮ ਲੋਕਾਂ ਲਈ ਘਾਤਕ ਸਿੱਧ ਹੋਣਗੇ ਜਿਸ ਨਾਲ ਪੰਜਾਬ ਦੀ ਆਰਥਿਕਤਾ ਨੂੰ ਵੀ ਵੱਡੀ ਢਾਹ ...

ਪੂਰੀ ਖ਼ਬਰ »

ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਲੋਕ ਨਿਰਮਾਣ ਵਿਭਾਗ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਬਲਜਿੰਦਰ ਸਿੰਘ)- ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਲੋਕ ਨਿਰਮਾਣ ਵਿਭਾਗ ਸ਼ਾਖਾ ਸਰਕਲ ਪਟਿਆਲਾ-2 ਦੀ ਮੀਟਿੰਗ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ | ਮੀਟਿੰਗ ਦੌਰਾਨ ਮੁਲਾਜ਼ਮਾਂ ਦੀ ਲਟਕਦੀਆਂ ਮੰਗਾਂ 'ਤੇ ਚਰਚਾ ਕੀਤੀ ਗਈ | ਇੰਜੀ. ...

ਪੂਰੀ ਖ਼ਬਰ »

ਭਾਜਪਾ ਵਿਰੋਧੀ ਰਾਜਸੀ ਪਾਰਟੀਆਂ ਖੇਤੀ ਧੰਦੇ ਨੂੰ ਬਚਾਉਣ ਲਈ ਨਿਸੁਆਰਥ ਭਾਵਨਾ ਨਾਲ ਅੱਗੇ ਆਉਣ- ਭੁੱਟਾ

ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਬਲਜਿੰਦਰ ਸਿੰਘ)—ਕੇਂਦਰ ਦੀ ਮੋਦੀ ਸਰਕਾਰ ਪੰਜਾਬ ਦੇ ਮੁੱਖ ਧੰਦੇ ਖੇਤੀਬਾੜੀ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿਚ ਦੇ ਕੇ ਕਿਸਾਨਾਂ ਸਮੇਤ ਹਰ ਵਰਗ ਨੂੰ ਆਪਣੇ ਹੱਥਾਂ ਦੀ ਕਠਪੁਤਲੀ ਬਣਾਉਣਾ ਚਾਹੁੰਦੀ ਹੈ ਜਿਸ ਨੂੰ ਪੰਜਾਬ ਦਾ ...

ਪੂਰੀ ਖ਼ਬਰ »

ਬਿਜਲੀ ਨਿਗਮ ਵਲੋਂ ਜਲ ਸਪਲਾਈ ਵਿਭਾਗ ਵੱਲ ਖੜ੍ਹੇ ਬਿੱਲਾਂ ਦੇ ਬਕਾਏ ਕਢਵਾਉਣ ਲਈ ਸਕੀਮ ਸ਼ੁਰੂ

ਪਟਿਆਲਾ, 23 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਨਿਗਮ ਵਲੋਂ ਬੀਤੇ ਦਿਨੀਂ ਪੱਤਰ ਜਾਰੀ ਕਰਦਿਆਂ ਓ.ਟੀ.ਐਸ. (ਵੰਨ ਟਾਈਮ ਸੈਟਲਮੈਂਟ) ਸਕੀਮ ਦੇ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲ ਖੜ੍ਹੇ ਬਿਜਲੀ ਨਿਗਮ ਦੇ ਬਕਾਏ ਨੂੰ ਭਰਨ ਲਈ ਕਿਸ਼ਤਾਂ ਦੀ ਸਹੂਲਤ ਦੀ ...

ਪੂਰੀ ਖ਼ਬਰ »

ਸਮੈਕ ਸਮੇਤ ਤਿੰਨ ਕਾਬੂ

ਪਟਿਆਲਾ, 23 ਨਵੰਬਰ (ਮਨਦੀਪ ਸਿੰਘ ਖਰੋੜ)- ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਮੋਟਰਸਾਈਕਲ ਸਵਾਰ ਨੂੰ ਸਾਧੂਵੇਲਾ ਰੋਡ 'ਤੇ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਦੌਰਾਨ ਉਸ ਤੋਂ 5 ਗਰਾਮ ਸਮੈਕ ਬਰਾਮਦ ਕੀਤੀ | ਇਸੇ ਤਰ੍ਹਾਂ ਰਤਨ ਕੁਮਾਰ ...

ਪੂਰੀ ਖ਼ਬਰ »

ਅਕਾਲੀ ਦਲ ਤੇ ਕਾਂਗਰਸ ਸਰਕਾਰ ਦੀ ਨਾਲਾਇਕੀ ਨੇ ਨੌਜਵਾਨਾਂ ਨੂੰ ਵਿਦੇਸ਼ਾਂ ਵੱਲ ਤੋਰਿਆ-ਚੀਮਾ

ਪਾਤੜਾਂ, 23 ਨਵੰਬਰ (ਜਗਦੀਸ਼ ਸਿੰਘ ਕੰਬੋਜ)- ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪਾਤੜਾਂ ਵਿਚ ਰਮਨ ਆਈਲੈਟਸ ਕੇਂਦਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਤੇ ਅਕਾਲੀ ਦਲ ਦੀਆਂ ਨਲਾਇਕੀਆਂ ਕਾਰਨ ਪੰਜਾਬ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਨਾਭਾ ਦੀਆਂ ਜੇਲ੍ਹਾਂ ਦਾ ਦੌਰਾ

ਨਾਭਾ, 23 ਨਵੰਬਰ (ਕਰਮਜੀਤ ਸਿੰਘ)- ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਟਿਆਲਾ ਰਜਿੰਦਰ ਅਗਰਵਾਲ ਨੇ ਨਾਭਾ ਦੀਆਂ ਜੇਲ੍ਹਾਂ ਦਾ ਦੌਰਾ ਕਰਕੇ ਬੰਦੀਆਂ ਨਾਲ ਮੁਲਾਕਾਤ ਕੀਤੀ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਸ੍ਰੀ ...

ਪੂਰੀ ਖ਼ਬਰ »

ਵਿਦਿਆਰਥੀ ਜਥੇਬੰਦੀ ਡੀ.ਐਸ.ਓ. ਨੇ ਕਿਸਾਨ ਸੰਘਰਸ਼ ਦੀ ਹਮਾਇਤ 'ਚ ਕਾਨਫ਼ਰੰਸ ਕਰਵਾਈ

ਪਟਿਆਲਾ, 23 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵਿਦਿਆਰਥੀ ਜਥੇਬੰਦੀ ਡੀ.ਐਸ.ਓ. ਪੰਜਾਬ ਵਲੋਂ ਕਿਸਾਨ ਸੰਘਰਸ਼ ਦੀ ਹਮਾਇਤ ਵਿਚ ਇਕ ਕਾਨਫ਼ਰੰਸ ਕਰਵਾਈ ਗਈ | ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਸੁਰਜੀਤ ਫੂਲ, ਅੰਨ ਲੋਕ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਵਿਦਿਆਰਥੀ ਜਥੇਬੰਦੀ ਸੈਫੀ ਵਲੋਂ ਮੋਮਬੱਤੀ ਮਾਰਚ

ਪਟਿਆਲਾ, 23 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)- ਵਿਦਿਆਰਥੀ ਜਥੇਬੰਦੀ ਸੈਕੂਲਰ ਯੂਥ ਫੈਡਰੇਸ਼ਨ ਆਫ ਇੰਡੀਆ (ਸੈਫੀ) ਦੀ ਅਗਵਾਈ 'ਚ ਵਿਦਿਆਰਥੀਆਂ ਵਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਭਾਈ ਕਾਨ੍ਹ ਸਿੰਘ ਨਾਭਾ ਲਾਇਬ੍ਰੇਰੀ ਤੋਂ ਯੂਨੀਵਰਸਿਟੀ ਮੇਨ ਗੇਟ ਤੱਕ ਕੈਂਡਲ ...

ਪੂਰੀ ਖ਼ਬਰ »

ਮਟੋਰੜਾ ਦੀ ਟੀਮ ਨੇ ਘਣੀਵਾਲ ਦੀ ਟੀਮ ਨੂੰ ਹਰਾ ਕੇ ਜਿੱਤਿਆ ਕਬੱਡੀ ਕੱਪ

ਭਾਦਸੋਂ, 23 ਨਵੰਬਰ (ਗੁਰਬਖ਼ਸ਼ ਸਿੰਘ ਵੜੈਚ)-ਮਟੋਰੜਾ ਐਾਡ ਵੈੱਲਫੇਅਰ ਸਪੋਰਟਸ ਕਲੱਬ ਵਲੋਂ ਪਿੰਡ ਮਟੋਰੜਾ ਵਿਖੇ ਇੱਕ ਪਿੰਡ ਓਪਨ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ 50 ਦੇ ਕਰੀਬ ਟੀਮਾਂ ਨੇ ਹਿੱਸਾ ਲਿਆ | ਨਗਰ ਨਿਵਾਸੀ, ਗ੍ਰਾਮ ਪੰਚਾਇਤ, ਫ਼ੌਜੀਆਂ ਤੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ 'ਚ ਵਿਸ਼ਵਕਰਮਾ ਸੇਵਾ ਸੰਮਤੀ ਲਗਾਏਗੀ ਵਿਸ਼ੇਸ਼ ਤੌਰ 'ਤੇ ਲੰਗਰ

ਨਾਭਾ, 23 ਨਵੰਬਰ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਵਿਚ ਪਿਛਲੇ ਲੰਮੇ ਸਮੇਂ ਤੋਂ ਹਰ ਖੇਤਰ ਵਿਚ ਸੇਵਾਵਾਂ ਨਿਭਾ ਰਹੀ ਵਿਸ਼ਵਕਰਮਾ ਸੇਵਾ ਸੰਮਤੀ ਦੇ ਮੈਂਬਰ ਮੁੜ ਸਰਗਰਮ ਹੋ ਗਏ ਹਨ | ਆਉਣ ਵਾਲੇ ਸਮੇਂ ਦੌਰਾਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX