ਤਾਜਾ ਖ਼ਬਰਾਂ


ਕੋਰੋਨਾ ਕਾਰਨ ਯੋਗੀ ਦੇ ਇਕ ਮੰਤਰੀ ਦੀ ਹੋਈ ਮੌਤ
. . .  2 minutes ago
ਲਖਨਊ, 19 ਮਈ - ਉਤਰ ਪ੍ਰਦੇਸ਼ ਵਿਚ ਕੋਰੋਨਾ ਕਾਰਨ ਹੁਣ ਤੱਕ ਤਿੰਨ ਮੰਤਰੀਆਂ ਦੀ ਮੌਤ ਹੋ ਚੁੱਕੀ ਹੈ। ਮੰਗਲਵਾਰ ਨੂੰ ਉਤਰ ਪ੍ਰਦੇਸ਼ ਦੇ ਹੜ੍ਹ ਕੰਟਰੋਲ ਅਤੇ ਮਾਲ ਰਾਜ ਮੰਤਰੀ ਵਿਜੇ ਕਸ਼ਿਅਪ ਦੀ ਗੁੜਗਾਂਓ ਦੇ ਮੇਦਾਂਤਾ ਹਸਪਤਾਲ ਵਿਚ ਕੋਰੋਨਾ ਕਾਰਨ ਮੌਤ ਹੋ...
ਉਤਰ ਪ੍ਰਦੇਸ਼ 'ਚ 100 ਸਾਲ ਪੁਰਾਣੀ ਮਸਜਿਦ ਢਾਹੀ, ਛਿੜਿਆ ਵਿਵਾਦ
. . .  12 minutes ago
ਬਾਰਾਬੰਕੀ, 19 ਮਈ - ਉਤਰ ਪ੍ਰਦੇਸ਼ ਦੇ ਬਾਰਾਬੰਕੀ ਜ਼ਿਲ੍ਹੇ ਦੀ ਰਾਮਸਨੇਹੀਘਾਟ ਤਹਿਸੀਲ ਕੰਪਲੈਕਸ 'ਚ ਬਣੀ ਮਸਜਿਦ ਨੂੰ ਪੁਲਿਸ ਪ੍ਰਸ਼ਾਸਨ ਨੇ ਢਾਹ ਦਿੱਤਾ। ਮਸਜਿਦ ਢਾਹੁਣ ਦੀ ਖ਼ਬਰ ਜੰਗਲ ਦੀ ਅੱਗ ਵਾਂਗ ਫੈਲ ਗਈ। ਮੁਸਲਿਮ ਸੰਗਠਨਾਂ...
ਅੱਜ ਦਾ ਵਿਚਾਰ
. . .  26 minutes ago
ਕੱਲ੍ਹ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਦੇ ਤੂਫਾਨ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਹਵਾਈ ਸਰਵੇਖਣ
. . .  1 day ago
ਸੀਰਮ ਇੰਸਟੀਚਿਊਟ ਨੇ ਦੇਸ਼ ਵਿਚ ਟੀਕੇ ਦੀ ਘਾਟ 'ਤੇ ਦਿੱਤੀ ਸਫ਼ਾਈ
. . .  1 day ago
ਪੁਣੇ, 18 ਮਈ - ਸੀਰਮ ਇੰਸਟੀਚਿਊਟ ਨੇ ਕੋਰੋਨਾ ਦੇ ਭਾਰਤ ਵਿਚ ਟੀਕੇ ਦੀ ਘਾਟ 'ਤੇ ਸਪੱਸ਼ਟਕਰਨ ਦਿੱਤਾ ਹੈ । ਸੀਰਮ ਇੰਸਟੀਚਿਊਟ ਦੇ ਸੀ.ਈ.ਓ. ਆਦਰ ਪੂਨਾਵਾਲਾ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਭਾਰਤ ...
ਆਸਟਰੇਲੀਆ ਦੇ ਨਿਊ ਸਾਊਥ ਵੇਲਸ ਵਿਖੇ ਸਕੂਲਾਂ ’ਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਰੋਕ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
. . .  1 day ago
ਅੰਮ੍ਰਿਤਸਰ, 18 ਮਈ (ਜਸਵੰਤ ਸਿੰਘ ਜੱਸ)-ਆਸਟਰੇਲੀਆ ਦੇ ਨਿਊ ਸਾਊਥ ਵੇਲਸ ਵਿਖੇ ਉੱਥੋਂ ਦੀ ਸਿੱਖਿਆ ਮੰਤਰੀ ਵੱਲੋਂ ਸਕੂਲਾਂ ਵਿਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਰੋਕ ਲਾਉਣ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ...
ਲੁਧਿਆਣਾ ਦੇ ਹਰਗੋਬਿੰਦ ਨਗਰ ਵਿਚ ਇਕ ਫ਼ੈਕਟਰੀ ‘ਚ ਲੱਗੀ ਭਿਆਨਕ ਅੱਗ
. . .  1 day ago
ਲੁਧਿਆਣਾ , 18 ਮਈ (ਅਮਰੀਕ ਸਿੰਘ ਬਤਰਾ, ਰੂਪੇਸ਼ ਕੁਮਰ) - ਲੁਧਿਆਣਾ ਦੇ ਹਰਗੋਬਿੰਦ ਨਗਰ ਵਿਚ ਇਕ ਫ਼ੈਕਟਰੀ ‘ਚ ਲੱਗੀ ਭਿਆਨਕ ਅੱਗ ਲੱਗ ਗਈ । ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਅੱਗ ਬੁਝਾਊ ਦਸਤੇ ਦੀਆਂ ...
ਪਠਾਨਕੋਟ ਵਿਚ ਕੋਰੋਨਾ ਦੇ 349 ਨਵੇਂ ਮਾਮਲੇ ਆਏ ਸਾਹਮਣੇ , ਕੋਰੋਨਾ ਨਾਲ 6 ਹੋਰ ਮੌਤਾਂ
. . .  1 day ago
ਪਠਾਨਕੋਟ ,18 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ,ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ । ਪਠਾਨਕੋਟ ਵਿਚ ਸਿਹਤ ...
ਅੰਮ੍ਰਿਤਸਰ 'ਚ ਕੋਰੋਨਾ ਦੇ 301 ਨਵੇਂ ਮਾਮਲੇ ਆਏ ਸਾਹਮਣੇ, 16 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 18 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 301 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 41205 ਹੋ ਗਏ ਹਨ, ਜਿਨ੍ਹਾਂ 'ਚੋਂ 5098 ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ-19 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਅਤੇ ਹੁਣ ਇਸ ਮਹਾਂਮਾਰੀ ਨੇ ਪਿੰਡਾਂ ’ਚ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਤੇ ਲਗਾਤਾਰ ਪਿੰਡਾਂ ’ਚੋਂ ਕੋਰੋਨਾ ...
ਕੇਜਰੀਵਾਲ ਦਾ ਵੱਡਾ ਐਲਾਨ - ਕੋਰੋਨਾ ਤੋਂ ਮਰਨ ਵਾਲੇ ਦੇ ਪਰਿਵਾਰ ਨੂੰ ਦਿੱਤਾ ਜਾਵੇਗਾ 50 ਹਜ਼ਾਰ ਮੁਆਵਜ਼ਾ
. . .  1 day ago
ਨਵੀਂ ਦਿੱਲੀ, 18 ਮਈ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕੋਰੋਨਾ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਹੇ ਦਿੱਲੀ ਦੇ ਲੋਕਾਂ ਲਈ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਆਪਣੀ ਜਾਨ ਗਵਾਉਣ ਵਾਲੇ ...
ਬੱਚਿਆਂ ਦੇ ਕੋਰੋਨਾ ਟੀਕਾ ਟ੍ਰਾਇਲ 10 ਦਿਨਾਂ ਵਿਚ ਸ਼ੁਰੂ ਹੋਵੇਗਾ, ਡੀ.ਸੀ.ਜੀ.ਆਈ. ਨੇ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 18 ਮਈ –ਡਾਕਟਰ ਐਨ. ਕੇ. ਪਾਲ ਨੇ ਕਿਹਾ ਕਿ 2 ਤੋਂ 18 ਸਾਲ ਦੇ ਬੱਚਿਆਂ 'ਤੇ ਕੋਰੋਨਾ ਟੀਕਾ ਟ੍ਰਾਇਲ ਲਈ ਭਾਰਤ ਦੇ ਡਰੱਗ ਕੰਟਰੋਲਰ ਜਨਰਲ (ਡੀ.ਸੀ.ਜੀ.ਆਈ.) ਨੂੰ ਮਨਜ਼ੂਰੀ ਦਿੱਤੀ ਗਈ ...
ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ 6 ਮੌਤਾਂ
. . .  1 day ago
ਮਾਨਸਾ, 18 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਅੱਜ ਜਿੱਥੇ 6 ਮੌਤਾਂ ਹੋ ਗਈਆਂ ਹਨ | ਉੱਥੇ 39 ਨਵੇਂ ਪਾਜ਼ੀਟਿਵ ਕੇਸਾਂ ਦੀ...
ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਯੂਥ ਆਗੂ ਵਰਿੰਦਰ ਬਿੱਟੂ ਜ਼ਮਾਨਤ 'ਤੇ ਰਿਹਾਅ ਹੋਏ
. . .  1 day ago
ਨਾਭਾ, 18 ਮਈ (ਕਰਮਜੀਤ ਸਿੰਘ) - ਪਿਛਲੇ ਦਿਨੀਂ ਨਾਭਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਯੂਥ ਵਿੰਗ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਵਰਿੰਦਰ ਕੁਮਾਰ ਬਿੱਟੂ...
ਮੋਗਾ ਵਿਖੇ ਕੋਰੋਨਾ ਦੀ ਭੇਟ ਚੜ੍ਹੀਆਂ ਦੋ ਹੋਰ ਜਾਨਾਂ, ਆਏ 112 ਨਵੇਂ ਮਾਮਲੇ
. . .  1 day ago
ਮੋਗਾ, 18 ਮਈ (ਗੁਰਤੇਜ ਸਿੰਘ ਬੱਬੀ) - ਜ਼ਿਲ੍ਹਾ ਮੋਗਾ ਵਿਚ ਅੱਜ ਕੋਰੋਨਾ ਦੀ ਭੇਟ 2 ਹੋਰ ਕੀਮਤੀ ਜਾਨਾਂ ਚੜ੍ਹ ਗਈਆਂ ਅਤੇ ਇਕੋ ਦਿਨ ਕੋਰੋਨਾ ਦੇ ਪਾਜ਼ੀਟਿਵ ਮਾਮਲੇ 112...
ਲੁਧਿਆਣਾ ਵਿਚ ਕੋਰੋਨਾ ਨਾਲ 31 ਮੌਤਾਂ
. . .  1 day ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 31 ਮੌਤਾਂ ਹੋ ਗਈਆਂ ਹਨ, ਜਿਸ ਵਿਚ 21 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ...
ਟਿੱਕਰੀ ਬਾਰਡਰ ਤੋਂ ਪਰਤੇ ਪਿੰਡ ਮਾਣੂੰਕੇ ਦੇ ਕਿਸਾਨ ਦੀ ਮੌਤ
. . .  1 day ago
ਹਠੂਰ,18 ਮਈ (ਜਸਵਿੰਦਰ ਸਿੰਘ ਛਿੰਦਾ) - ਟਿੱਕਰੀ ਬਾਰਡਰ ਤੋਂ ਪਰਤੇ ਪਿੰਡ ਮਾਣੂੰਕੇ ਦੇ ਕਿਸਾਨ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸਰਗਰਮ ਆਗੂ ਬੂਟਾ ਸਿੰਘ ਦਾ...
ਪੰਜਾਬ ਪੁਲਿਸ ਦੇ 2 ਡੀ. ਐਸ. ਪੀਜ਼. ਦੇ ਤਬਾਦਲੇ
. . .  1 day ago
ਚੰਡੀਗੜ੍ਹ, 18 ਮਈ - ਪੰਜਾਬ ਪੁਲਿਸ ਦੇ 2 ਡੀ ਐਸ ਪੀਜ਼ ਦੇ ਤਬਾਦਲੇ ਕੀਤੇ...
ਕੋਰੋਨਾ ਕਾਲ ਦੌਰਾਨ ਨਿੱਜੀ ਹਸਪਤਾਲਾਂ ਵਾਲੇ ਲੁੱਟ ਮਚਾ ਰਹੇ - ਬਿਕਰਮਜੀਤ ਸਿੰਘ ਮਜੀਠੀਆ
. . .  1 day ago
ਚੰਡੀਗੜ੍ਹ, 18 ਮਈ ( ਬਿਕਰਮਜੀਤ ਸਿੰਘ ਮਾਨ) - ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕੀ ਕੋਰੋਨਾ ਕਾਲ ਦੌਰਾਨ ਨਿੱਜੀ ਹਸਪਤਾਲਾਂ...
ਅੰਮ੍ਰਿਤਸਰ ਨੇੜੇ 1500 ਰੁਪਏ ਬਦਲੇ ਇਕ ਫਾਇਨਾਂਸ ਕੰਪਨੀ ਦੇੇ ਕਰਿੰਦੇ ਦਾ ਵੱਢਿਆ ਗੁੱਟ
. . .  1 day ago
ਜਾਸਾਂਸੀ, 18 ਮਈ (ਹੇਰ, ਰਣਜੀਤ ਜੋਸਨ, ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਪਿੰਡ ਨੰਗਲੀ ਨੇੜੇ ਅਣਪਛਾਤੇ ਵਿਅਕਤੀਆਂ ਵਲੋਂ ਇਕ ਫਾਇਨਾਂਸ ਕੰਪਨੀ ਦੇ ਵਿਅਕਤੀ ਜਿਸਦਾ ਨਾਂਅ ਅੰਕਿਤ ਹੈ, ਉਸ ਕੋਲੋਂ 1500 ਰੁਪਏ
ਪੰਜਾਬ : ਹਰੇਕ ਪਿੰਡ ਨੂੰ 10 ਲੱਖ ਰੁਪਏ ਦੀ ਵਿਸ਼ੇਸ਼ ਵਿਕਾਸ ਗਰਾਂਟ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ,18 ਮਈ (ਬਿਕਰਮਜੀਤ ਸਿੰਘ ਮਾਨ) - ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਦੇਸ਼ ਵਿਚ ਵੱਧ ਰਹੇ ਹਨ । ਪੰਜਾਬ ਵਿਚ ਪਿੰਡਾਂ ਨੂੰ ਉਤਸ਼ਾਹਿਤ ਕਰਨ ਲਈ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ...
ਨਿਊ ਜਰਸੀ ਦੇ ਜੰਗਲਾਂ ਨੂੰ ਵੀ ਲੱਗੀ ਅੱਗ
. . .  1 day ago
ਸੈਕਰਾਮੈਂਟੋ, 18 ਮਈ (ਹੁਸਨ ਲੜੋਆ) - ਦੱਖਣੀ ਕੈਲੇਫੋਰਨੀਆ ਦੇ ਜੰਗਲਾਂ ਨੂੰ ਲੱਗੀ ਅੱਗ ਅਜੇ ਨਿਯੰਤਰਨ ਹੇਠ ਨਹੀਂ ਹੋਈ ਜਦ ਕਿ ਨਿਊ ਜਰਸੀ ਦੇ ਜੰਗਲਾਂ ਨੂੰ ਵੀ...
ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਮੁਲਾਜ਼ਮ ਫ਼ਰੰਟ ਦਾ ਐਲਾਨ
. . .  1 day ago
ਚੰਡੀਗੜ੍ਹ 18 ਮਈ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਅਤੇ ਸਾਬਕਾ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨਾਲ ਸਲਾਹ ਮਸ਼ਵਰਾ ਕਰਨ ਤੋਂ ...
ਰੇਲਵੇ ਲਾਈਨਾਂ 'ਤੇ ਅਣਪਛਾਤੀ ਪਰਵਾਸੀ ਲੜਕੀ ਦੀ ਲਾਸ਼
. . .  1 day ago
ਹੰਡਿਆਇਆ,(ਬਰਨਾਲਾ)18 ਮਈ, (ਗੁਰਜੀਤ ਸਿੰਘ ਖੁੱਡੀ) - ਅੱਜ ਹੰਡਿਆਇਆ ਰੇਲਵੇ ਸਟੇਸ਼ਨ ਅਤੇ ਤਪਾ ਰੇਲਵੇ ਸਟੇਸ਼ਨ ਵਿਚਕਾਰ ਪਿੰਡ ਖੁੱਡੀ ਖ਼ੁਰਦ ਦੇ ਨੇੜੇ ਅੰਬਾਲਾ - ਬਠਿੰਡਾ...
ਲੋਪੋਕੇ ਚੌਂਕ 'ਚ ਕਿਸਾਨਾਂ ਨੇ ਖੱਟਰ, ਤੋਮਰ ਤੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਰੋਸ ਦਾ ਪ੍ਰਗਟਾਵਾ
. . .  1 day ago
ਲੋਪੋਕੇ, 18 ਮਈ (ਗੁਰਵਿੰਦਰ ਸਿੰਘ ਕਲਸੀ) - ਮੋਦੀ ਸਰਕਾਰ, ਤੋਮਰ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋ ਕਿਸਾਨ ਵਿਰੋਧੀ ਬਿੱਲਾ ਨੂੰ ਲੈ ਕੇ ਹਿਸਾਰ ਵਿਚ ਰੋਸ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਮੱਘਰ ਸੰਮਤ 552

ਮੋਗਾ

ਪਿੰਡ ਰੇੜ੍ਹਵਾਂ ਅੰਦਰ ਹੋਏ ਕਤਲ ਨੂੰ ਲੈ ਕੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਵਿਰੁੱਧ ਪਰਿਵਾਰਕ ਮੈਂਬਰਾਂ ਨੇ ਥਾਣੇ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ

ਧਰਮਕੋਟ, 23 ਨਵੰਬਰ (ਪਰਮਜੀਤ ਸਿੰਘ)- ਬੀਤੀ 2 ਨਵੰਬਰ ਨੂੰ ਨੇੜਲੇ ਪਿੰਡ ਰੇੜ੍ਹਵਾਂ ਵਿਖੇ ਨਾਜਾਇਜ਼ ਰੇਤਾ ਦੀ ਖ਼ੁਦਾਈ ਨੂੰ ਲੈ ਕੇ ਹੋਈ ਲੜਾਈ 'ਚ ਰਾਤ ਨੂੰ ਚੱਲੀ ਗੋਲੀ ਵਿਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਸਨ ਜਿਸ ਵਿਚੋਂ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਇਕ ਨੌਜਵਾਨ ਦੀ ਫ਼ਰੀਦਕੋਟ ਵਿਖੇ ਮੌਤ ਹੋ ਗਈ ਸੀ, ਇਕ ਦੀ ਲੱਤ ਕੱਟਣੀ ਪਈ ਤੇ ਮਿ੍ਤਕ ਦੇ ਪਿਤਾ ਪਾਲਾ ਸਿੰਘ ਦੇ 5 ਗੋਲੀਆਂ ਲੱਗੀਆਂ ਸਨ ਜੋ ਕਿ ਇਕ ਗੋਲੀ ਆਪ੍ਰੇਸ਼ਨ ਨਾਲ ਕੱਢੀ ਜਾਣੀ ਬਾਕੀ ਹੈ | ਬੀਤੇ ਦਿਨੀਂ ਪਰਿਵਾਰਕ ਮੈਂਬਰਾਂ ਵਲੋਂ ਡੀ.ਐਸ.ਪੀ. ਦੇ ਦਫ਼ਤਰ ਸਾਹਮਣੇ ਦੋਸ਼ੀਆਂ ਨੂੰ ਫੜਨ ਨੂੰ ਲੈ ਕੇ ਧਰਨਾ ਲਾਇਆ ਗਿਆ ਸੀ, ਪਰੰਤੂ 20 ਦਿਨ ਬੀਤ ਜਾਣ ਦੇ ਬਾਵਜੂਦ ਵੀ ਪੁਲਿਸ ਵਲੋਂ ਦੋਸ਼ੀਆਂ ਨੂੰ ਨਾ ਫੜੇ ਜਾਣ 'ਤੇ ਚੱਲਦਿਆਂ ਅਤੇ ਢਿੱਲੀ ਕਾਰਗੁਜ਼ਾਰੀ ਨੂੰ ਲੈ ਕੇ ਅੱਜ ਪਰਿਵਾਰਕ ਮੈਂਬਰਾਂ ਵਲੋਂ ਪੁਲਿਸ ਸਟੇਸ਼ਨ ਧਰਮਕੋਟ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਨਾਲ ਆਏ ਸਤਿਕਾਰ ਕਮੇਟੀ ਦੇ ਆਗੂ ਭਾਈ ਸੁਖਜੀਤ ਸਿੰਘ ਨੇ ਕਿਹਾ ਕਿ ਅੱਜ ਅਸੀਂ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਅਤੇ ਮਾੜੇ ਸਿਸਟਮ ਨੂੰ ਲੈ ਕੇ ਪੁਲਿਸ ਸਟੇਸ਼ਨ ਦੇ ਸਾਹਮਣੇ ਚਿਖਾ ਚਿਣੀ ਗਈ ਹੈ ਅਤੇ ਉਸ ਦਿਨ ਤੋਂ ਸਿੰਘਾਂਵਾਲਾ ਵਿਖੇ ਰੱਖੀ ਲਾਸ਼ ਨੂੰ ਲਿਆ ਕੇ ਇਸ ਜਗ੍ਹਾ 'ਤੇ ਸਸਕਾਰ ਕਰਾਂਗੇ | ਖ਼ਬਰ ਲਿਖੇ ਜਾਣ ਤੱਕ ਪਰਿਵਾਰਕ ਮੈਂਬਰ ਸਸਕਾਰ ਕਰਨ ਨੂੰ ਲੈ ਕੇ ਅੜੇ ਹੋਏ ਸਨ ਅਤੇ ਮਿ੍ਤਕ ਲੜਕੇ ਦੀ ਮਾਂ ਨੇ ਕਿਹਾ ਕਿ ਅਸੀਂ ਸਸਕਾਰ ਥਾਣਾ ਧਰਮਕੋਟ ਦੇ ਗੇਟ ਮੂਹਰੇ ਹੀ ਕਰਾਂਗੇ | ਇਸ ਮੌਕੇ ਪਹੁੰਚੇ ਡੀ.ਐਸ.ਪੀ. ਸੁਬੇਗ ਸਿੰਘ ਨੇ ਧਰਨਾਕਾਰੀਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰਦੇ ਹੋਏ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਕਹਿਣ 'ਤੇ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਜਾ ਚੁੱਕਾ ਹੈ | ਇਕ ਦੋਸ਼ੀ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ਅਤੇ ਬਾਕੀ ਦੋਸ਼ੀਆਂ ਨੂੰ ਫੜਨ ਲਈ ਹਰ ਰੋਜ਼ ਛਾਪੇਮਾਰੀ ਕੀਤੀ ਜਾ ਰਹੀ ਹੈ | ਉਨ੍ਹਾਂ ਸਤਿਕਾਰ ਕਮੇਟੀ ਅਤੇ ਪਰਿਵਾਰਕ ਮੈਂਬਰਾਂ ਨੂੰ ਕਿਹਾ ਕਿ ਉਹ ਪੁਲਿਸ ਨੂੰ ਦੋ ਦਿਨ ਦਾ ਸਮਾਂ ਹੋਰ ਦੇਣ ਅਤੇ ਦੋਸ਼ੀ ਦੋ ਦਿਨ ਦੇ ਅੰਦਰ ਹਰ ਹਾਲਤ ਫੜ ਲਏ ਜਾਣਗੇ |
ਧਰਨਾਕਾਰੀਆਂ 'ਤੇ ਪੁਲਿਸ ਵਲੋਂ ਕੀਤਾ ਗਿਆ ਲਾਠੀਚਾਰਜ
ਅੱਜ ਸਵੇਰ ਤੋਂ ਬੀਤੇ ਦਿਨੀਂ ਪਿੰਡ ਰੇੜ੍ਹਵਾਂ ਵਿਖੇ ਹੋਏ ਕਤਲ ਨੂੰ ਲੈ ਕੇ ਜੋ ਧਰਨਾ ਚੱਲ ਰਿਹਾ ਸੀ ਅਤੇ ਧਰਨਾਕਾਰੀਆਂ ਵਲੋਂ ਦੋਸ਼ੀਆਂ ਨੂੰ ਗਿ੍ਫ਼ਤਾਰ ਕੀ ਮੰਗ ਕੀਤੀ ਜਾ ਰਹੀ ਸੀ, ਪ੍ਰੰਤੂ ਉਨ੍ਹਾਂ ਵਲੋਂ ਥਾਣੇ ਦੇ ਗੇਟ ਸਾਹਮਣੇ ਮਿ੍ਤਕ ਦਾ ਸਸਕਾਰ ਕਰਨ ਲਈ ਚਿਖਾ ਬਣਾਈ ਗਈ ਸੀ, ਪ੍ਰੰਤੂ ਸਿੰਘਾਂਵਾਲਾ ਤੋਂ ਮਿ੍ਤਕ ਦੀ ਦੇਹ ਨਾ ਮਿਲਣ 'ਤੇ ਉਨ੍ਹਾਂ ਨੇ ਚਿਖਾ ਨੂੰ ਹੀ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਵਲੋਂ ਇਕ ਦਮ ਲਾਠੀਚਾਰਜ ਕਰ ਦਿੱਤਾ ਗਿਆ ਜਿਸ ਵਿਚ ਸਤਿਕਾਰ ਕਮੇਟੀ ਮੈਂਬਰ ਅਤੇ ਧਰਨਾਕਾਰੀਆਂ ਦੀ ਵੀ ਕੁੱਟਮਾਰ ਕੀਤੀ ਅਤੇ ਉਨ੍ਹਾਂ ਨੂੰ ਤਿੱਤਰ ਬਿੱਤਰ ਕਰ ਦਿੱਤਾ ਗਿਆ | ਇਸ ਉਪਰੰਤ ਪੁਲਿਸ ਵਲੋਂ ਸਾਰੀਆਂ ਲੱਕੜਾਂ ਤੇ ਹੋਰ ਸਮਾਨ ਚੁੱਕ ਕੇ ਆਪਣੇ ਕਬਜ਼ੇ ਵਿਚ ਕਰ ਲਿਆ ਗਿਆ |

ਪੁਰਾਣੀ ਪੈਨਸ਼ਨ ਬਹਾਲੀ ਲਈ ਐਨ.ਪੀ.ਐਸ.ਈ.ਯੂ. ਵਲੋਂ ਫੂਕੀ ਗਈ ਪੰਜਾਬ ਸਰਕਾਰ ਦੀ ਅਰਥੀ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਸੀ.ਪੀ.ਐਫ. ਇੰਪਲਾਈਜ਼ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਸਾਂਝੇ ਪਲੇਟਫ਼ਾਰਮ ਐਨ.ਪੀ.ਐਸ.ਈ.ਯੂ. ਦੇ ਝੰਡੇ ਥੱਲੇ ਪੰਜਾਬ ਭਰ 'ਚ ਤਹਿਸੀਲ ਅਤੇ ਬਲਾਕ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਚੱਲ ਰਿਹਾ ਧਰਨਾ 54ਵੇਂ ਦਿਨ ਵੀ ਜਾਰੀ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਰੋਸ ਪ੍ਰਗਟਾ ਰਹੇ ਪਿੰਡਾਂ ਦੇ ਲੋਕਾਂ ਨੇ ਦਿੱਲੀ ਵੱਲ ਜਾਣ ਲਈ ਜ਼ੋਰਦਾਰ ਤਿਆਰੀਆਂ ਕਰ ਲਈਆਂ ਹਨ | ਕਿਸਾਨ ਆਗੂ ਲੋਕਾਂ ਨੂੰ ਲਾਮਬੰਦ ਕਰਨ ਲਈ ਪਿੰਡ-ਪਿੰਡ ਲੋਕਾਂ ਦੇ ...

ਪੂਰੀ ਖ਼ਬਰ »

ਮੁੱਖ ਚੋਣ ਦਫ਼ਤਰ ਪੰਜਾਬ ਵਲੋਂ ਆਨਲਾਈਨ ਕੁਇਜ਼ ਮੁਕਾਬਲਾ ਭਲਕੇ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ/ਅਸ਼ੋਕ ਬਾਂਸਲ)- ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਸੰਵਿਧਾਨ ਆਧਾਰਿਤ ਲੋਕਤੰਤਰ ਮੁਹਿੰਮ ਅਧੀਨ 27 ...

ਪੂਰੀ ਖ਼ਬਰ »

ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਦੀ ਸੂਬਾ ਪੱਧਰੀ ਇਕੱਤਰਤਾ ਹੋਈ

ਬਾਘਾ ਪੁਰਾਣਾ, 23 ਨਵੰਬਰ (ਬਲਰਾਜ ਸਿੰਗਲਾ)- ਅੱਜ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੀ ਇਕੱਤਰਤਾ ਸੂਬਾ ਸੀਨੀ. ਵਾਈਸ ਪ੍ਰਧਾਨ ਅਮਰਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਮਿੱਤਲ ਪੈਲੇਸ ਰਾਜੇਆਣਾ ਵਿਖੇ ਹੋਈ, ਜਿਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ 'ਚੋਂ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਬਿਊਰੋ ਮੋਗਾ 'ਚ ਪਲੇਸਮੈਂਟ ਕੈਂਪ ਦਾ ਆਯੋਜਨ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ/ਅਸ਼ੋਕ ਬਾਂਸਲ)- ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵਲੋਂ ਘਰ-ਘਰ ਰੋਜ਼ਗਾਰ ਮਿਸ਼ਨ ਦੇ ਟੀਚੇ ਨੂੰ ...

ਪੂਰੀ ਖ਼ਬਰ »

ਕਸਬੇ 'ਚ ਆਵਾਜਾਈ ਸਮੱਸਿਆ ਕਾਰਨ ਗਰੀਬ ਵਿਅਕਤੀ ਸਕੂਟਰੀ ਵੱਜਣ ਕਰਕੇ ਹੋਇਆ ਜ਼ਖ਼ਮੀ

ਕੋਟ ਈਸੇ ਖਾਂ, 23 ਨਵੰਬਰ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)- ਸਬਾ ਕੋਟ ਈਸੇ ਖਾਂ ਦੇ ਮੇਨ ਚੌਕ ਨਾਲ ਸਬੰਧਿਤ ਿਲੰਕ ਸੜਕਾਂ ਵਿਖੇ ਅਨਿਯਮਿਤ ਯਾਤਾਯਾਤ ਦੁਕਾਨਦਾਰਾਂ ਵਲੋਂ ਲੋੜ ਤੋਂ ਅੱਗੇ ਵਧਾ ਕੇ ਸਾਮਾਨ ਜੋੜਨ, ਦੁਕਾਨਾਂ ਮੂਹਰੇ ਵਹੀਕਲ ਪਾਰਕ ਕਰਨ, ਪਰ ਕਿਸੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅਤੇ 26 ਨੂੰ ਦਿੱਲੀ ਜਾਣ ਲਈ ਕੱਢਿਆ ਜਾਗੋ ਮਾਰਚ

ਸਮਾਲਸਰ, 23 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕਾਈ ਸੁਖਾਨੰਦ ਅਤੇ ਚੀਦਾ ਵਲੋਂ 26 ਨਵੰਬਰ ਨੂੰ ਵੱਡੀ ਗਿਣਤੀ ਵਿਚ ਦਿੱਲੀ ਪਹੁੰਚ ਕੇ ਕੇਂਦਰ ਸਰਕਾਰ ਵਲੋਂ ਖੇਤੀ ਵਿਰੋਧੀ ਬਣਾਏ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੋਕਾਂ ...

ਪੂਰੀ ਖ਼ਬਰ »

ਗੁਰਦੁਆਰਾ ਨਾਮਦੇਵ ਭਵਨ ਵਿਖੇ ਕੀਰਤਨ ਸਮਾਗਮ ਭਲਕੇ

ਮੋਗਾ, 23 ਨਵੰਬਰ (ਜਸਪਾਲ ਸਿੰਘ ਬੱਬੀ)- ਗੁਰਦੁਆਰਾ ਨਾਮਦੇਵ ਭਵਨ ਮੋਗਾ ਵਿਖੇ ਮੀਟਿੰਗ ਦੌਰਾਨ ਪ੍ਰਧਾਨ ਕੁਲਦੀਪ ਸਿੰਘ ਬੱਸੀਆਂ ਅਤੇ ਹਰਜਿੰਦਰ ਸਿੰਘ ਬੱਡੂਵਾਲਾ, ਸੀਨੀਅਰ ਮੀਤ ਪ੍ਰਧਾਨ ਸਰੂਪ ਸਿੰਘ ਮੋਗਾ, ਜਰਨਲ ਸਕੱਤਰ ਸੁਖਮੰਦਰ ਸਿੰਘ ਬਿੱਟੂ, ਦਫ਼ਤਰ ਇੰਚਾਰਜ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਬਾਣੀ ਬਾਰੇ ਪ੍ਰਸ਼ਨ ਉਤਰ ਮੁਕਾਬਲਾ 28 ਨੂੰ

ਮੋਗਾ, 23 ਨਵੰਬਰ (ਜਸਪਾਲ ਸਿੰਘ ਬੱਬੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਗੁਰੂਆਂ ਦੇ ਉੱਚੇ-ਸੁੱਚੇ ਜੀਵਨ ਬਾਰੇ ਅਤੇ ਉਨ੍ਹਾਂ ਦੁਆਰਾ ਰਚਿਤ ਬਾਣੀ ਬਾਰੇ ਨੌਜਵਾਨ ਪੀੜ੍ਹੀ ਨੂੰ ਜਾਣਕਾਰੀ ਦੇਣ ਲਈ ਰੂਰਲ ਐਨ. ਜੀ. ਓ. ਕਲੱਬਜ਼ ...

ਪੂਰੀ ਖ਼ਬਰ »

ਐਸ. ਡੀ. ਕਾਲਜ ਫ਼ਾਰ ਵੁਮੈਨ ਮੋਗਾ ਵਿਖੇ ਆਨਲਾਈਨ ਕੁਇਜ਼ ਮੁਕਾਬਲੇ ਕਰਵਾਏ

ਮੋਗਾ, 23 ਨਵੰਬਰ (ਜਸਪਾਲ ਸਿੰਘ ਬੱਬੀ)- ਐਸ. ਡੀ. ਕਾਲਜ ਫ਼ਾਰ ਵੁਮੈਨ ਮੋਗਾ ਵਿਖੇ ਕਾਮਰਸ ਵਿਭਾਗ ਵਲੋਂ ਆਨਲਾਈਨ ਕੁਇਜ਼ ਮੁਕਾਬਲੇ ਪਿ੍ੰਸੀਪਲ ਡਾ. ਨੀਨਾ ਅਨੇਜਾ ਦੀ ਅਗਵਾਈ ਹੇਠ ਕਰਵਾਏ ਗਏ ਜਿਸ ਵਿਚ ਉਨ੍ਹਾਂ ਦੱਸਿਆ ਕਿ ਇਸ ਪ੍ਰਤੀਯੋਗਤਾ ਦਾ ਮੁੱਖ ਮੰਤਵ ਵਿਦਿਆਰਥੀਆਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਨੇ ਪਿੰਡਾਂ 'ਚ ਕੀਤਾ ਝੰਡਾ ਮਾਰਚ

ਕਿਸ਼ਨਪੁਰਾ ਕਲਾਂ, 23 ਨਵੰਬਰ (ਅਮੋਲਕ ਸਿੰਘ ਕਲਸੀ/ਪਰਮਿੰਦਰ ਸਿੰਘ ਗਿੱਲ)-26 ਤੇ 27 ਨਵੰਬਰ ਦੀ ਤਿਆਰੀ ਜੋ ਕਿ 31 ਜਥੇਬੰਦੀਆਂ ਵਲੋਂ ਦਿੱਲੀ ਚੱਲੋ ਪ੍ਰੋਗਰਾਮ ਉਲੀਕਿਆ ਗਿਆ ਉਸ ਦੀ ਤਿਆਰੀ ਸਾਰੇ ਪੰਜਾਬ ਵਿਚ ਚੱਲ ਰਹੀ ਹੈ, ਵੱਡੀ ਪੱਧਰ 'ਤੇ ਨੌਜਵਾਨਾਂ ਔਰਤਾਂ ਮਰਦਾਂ ਵਲੋਂ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਮੋਗਾ ਵਿਖੇ 'ਨਵੇਂ ਖੇਤੀ ਕਾਨੂੰਨਾਂ ਅਧੀਨ ਭਾਰਤੀ ਖੇਤੀਬਾੜੀ ਦੀ ਦਸ਼ਾ' ਰਾਸ਼ਟਰ ਪੱਧਰੀ ਵੈਬੀਨਾਰ ਹੋਇਆ

ਮੋਗਾ, 23 ਨਵੰਬਰ (ਜਸਪਾਲ ਸਿੰਘ ਬੱਬੀ)- ਗੁਰੂ ਨਾਨਕ ਕਾਲਜ ਮੋਗਾ ਦੇ ਪੋਸਟ ਗਰੈਜੂਏਟ ਇਕਨਾਮਿਕਸ ਵਿਭਾਗ ਵਲੋਂ ਨਵੇਂ ਖੇਤੀ ਕਾਨੂੰਨਾਂ ਅਧੀਨ ਭਾਰਤੀ ਖੇਤੀਬਾੜੀ ਦੀ ਦਸ਼ਾ ਵਿਸ਼ੇ 'ਤੇ ਰਾਸ਼ਟਰ ਪੱਧਰੀ ਵੈਬੀਨਾਰ ਕਰਵਾਇਆ | ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ...

ਪੂਰੀ ਖ਼ਬਰ »

ਲੰਗੇਆਣਾ ਪੁਰਾਣਾ ਵਿਖੇ ਸਾਲਾਨਾ ਗੁਰਮਤਿ ਸਮਾਗਮ ਸ਼ੁਰੂ

ਨੱਥੂਵਾਲਾ ਗਰਬੀ, 23 ਨਵੰਬਰ (ਸਾਧੂ ਰਾਮ ਲੰਗੇਆਣਾ)- ਗੁਰਦੁਆਰਾ ਹਰਿਗੋਬਿੰਦਸਰ ਸਾਹਿਬ ਲੰਗੇਆਣਾ ਪੁਰਾਣਾ ਵਿਖੇ ਸੱਚਖੰਡ ਵਾਸੀ ਮਹਾਂਪੁਰਖ ਸੰਤ ਪ੍ਰਤਾਪ ਸਿੰਘ ਜੀ ਦੀ ਤੀਸਰੀ ਬਰਸੀ ਅਤੇ ਭਾਈ ਵੀਰ ਸਿੰਘ ਜੀ ਲੰਗੇਆਣਾ ਦੀ 16ਵੀਂ ਬਰਸੀ ਦੇ ਸੰਬੰਧ ਵਿਚ ਸਾਲਾਨਾ ...

ਪੂਰੀ ਖ਼ਬਰ »

ਦਿੱਲੀ ਜਾਣ ਲਈ ਪਿੰਡਾਂ ਅੰਦਰ ਜਾਗੋ, ਢੋਲ, ਮਸ਼ਾਲ, ਝੰਡਾ ਮਾਰਚ ਕੱਢ ਕੇ ਤਿਆਰੀਆਂ ਜ਼ੋਰਾਂ 'ਤੇ- ਕਿਸਾਨ ਆਗੂ

ਬਾਘਾ ਪੁਰਾਣਾ, 23 ਨਵੰਬਰ (ਬਲਰਾਜ ਸਿੰਗਲਾ)- ਕੇਂਦਰ ਦੀ ਮੋਦੀ ਹਕੂਮਤ ਵਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਖੇਤੀ ਸੋਧ ਬਿੱਲ ਅਤੇ ਬਿਜਲੀ ਬਿੱਲ 2020 ਰੱਦ ਕਰਾਉਣ ਲਈ ਪਿੰਡ ਚੰਦ ਪੁਰਾਣਾ ਦੇ ਟੋਲ ਪਲਾਜ਼ਾ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਇੰਗਲਿਸ਼ ਸਕੂਲ ਦੀ ਵਿਦਿਆਰਥਣ ਨੇ 8 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 23 ਨਵੰਬਰ (ਬਲਰਾਜ ਸਿੰਗਲਾ)- ਉੱਚ ਗੁਣਵੱਤਾ ਵਾਲੀ ਪੜ੍ਹਾਈ ਲਈ ਮਸ਼ਹੂਰ ਸੰਸਥਾ ਇੰਗਲਿਸ਼ ਸਕੂਲ ਦੀ ਵਿਦਿਆਰਥਣ ਲਵਦੀਪ ਕੌਰ ਸੰਘਾ ਨੇ ਬਹੁਤ ਹੀ ਘੱਟ ਸਮੇਂ ਵਿਚ ਲਿਸਨਿੰਗ 8 ਅਤੇ ਓਵਰਆਲ 7 ਬੈਂਡ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਅਕਾਲੀ ਸਰਕਾਰ ਬਣਾਉਣ ਲਈ ਉਤਾਵਲੇ-ਸੀਰਾ, ਰਿੰਪੀ

ਕੋਟ ਈਸੇ ਖਾਂ, 23 ਨਵੰਬਰ (ਨਿਰਮਲ ਸਿੰਘ ਕਾਲੜਾ)- ਅਕਾਲੀ ਦਲ ਬਾਦਲ ਦੇ ਖੋਸਾ ਰਣਧੀਰ ਦੇ ਸਰਕਲ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਸਰਪੰਚ ਰਮਨਦੀਪ ਸਿੰਘ ਰਿੰਪੀ ਨੇ ਪੈੱ੍ਰਸ ਨਾਲ ਸਾਂਝੇ ਬਿਆਨ ਰਾਹੀ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਦੀ ਵਿਦਿਆਰਥਣ ਨੇ ਓਵਰਆਲ 7 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 23 ਨਵੰਬਰ (ਬਲਰਾਜ ਸਿੰਗਲਾ)- ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇੰਗਲਿਸ਼ ਸਟੂਡੀਓ ਸੰਸਥਾ ਵਿਖੇ ਵਿਦਿਆਰਥੀ ਆਈਲਟਸ ਕਰਕੇ ਆਪਣੇ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦੇ ਸੁਪਨੇ ਸਾਕਾਰ ਕਰ ਰਹੇ ਹਨ | ਇਸ ਵਾਰ ਸੰਸਥਾ ਦੀ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਅਜੀਤਵਾਲ, 23 ਨਵੰਬਰ (ਹਰਦੇਵ ਸਿੰਘ ਮਾਨ)-ਪ੍ਰਸਿੱਧ ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਸ੍ਰੀ ਗੁਰੂ ਤੇਗ ਬਹਾਦਰ ਜੀ ਸਿੱਖਾਂ ਦੇ ਨੌਵੇਂ ਗੁਰੂ ਸਨ | ਇਸ ਮੌਕੇ ਅਧਿਆਪਕਾਂ ਅਤੇ ...

ਪੂਰੀ ਖ਼ਬਰ »

ਕੋਕਰੀ ਹੇਰਾਂ ਵਾਸੀਆਂ ਨੇ ਦਿੱਲੀ ਚੱਲੋ ਦੇ ਹੱਕ 'ਚ ਕੱਢਿਆ ਮਾਰਚ

ਅਜੀਤਵਾਲ, 23 ਨਵੰਬਰ (ਗਾਲਿਬ)- 30 ਵੱਖ-ਵੱਖ ਜਥੇਬੰਦੀਆਂ ਵਲੋਂ 26-27 ਨਵੰਬਰ ਨੂੰ ਦਿੱਲੀ ਚੱਲੋ ਨਾਅਰੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਕੋਕਰੀ ਹੇਰ ਮਾਰਚ ਕੱਢਿਆ ਗਿਆ, ਜਿਸ ਵਿਚ ਔਰਤਾਂ, ਮਰਦ, ਬੱਚਿਆਂ ਨੇ ਪਾਰਟੀ ਦੇ ਝੰਡੇ ਲੈ ਕੇ ਦਿੱਲੀ ...

ਪੂਰੀ ਖ਼ਬਰ »

26 ਨੂੰ ਦਿੱਲੀ ਚਲੋ ਸੱਦੇ ਦੀ ਅਕਾਲੀ ਦਲ 1920 ਵਲੋਂ ਕਿਸਾਨ ਜਥੇਬੰਦੀਆਂ ਦੀ ਪੂਰਨ ਹਮਾਇਤ-ਜਥੇ. ਰਣਸੀਂਹ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਸ਼ੋ੍ਰਮਣੀ ਅਕਾਲੀ ਦਲ 1920 ਦੇ ਜਨਰਲ ਸਕੱਤਰ ਜਥੇਦਾਰ ਬੂਟਾ ਸਿੰਘ ਰਣਸੀਂਹ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕੇਂਦਰ ਦੇ ਕਿਸਾਨਾਂ ਦੇ ਖ਼ਿਲਾਫ਼ ਕਾਲੇ ਕਾਨੰੂਨ ਲਿਆ ਕੇ ਕਿਸਾਨੀ ਨੂੰ ਭਾਰੀ ਸੱਟ ਮਾਰੀ ਹੈ ਜਿਸ ...

ਪੂਰੀ ਖ਼ਬਰ »

ਐਡਵੋਕੇਟ ਅਵਿਨਾਸ਼ ਰਾਣਾ ਸਮੇਤ ਦਰਜਨ ਦੇ ਕਰੀਬ ਨੌਜਵਾਨ ਹੋਏ ਭਾਜਪਾ 'ਚ ਸ਼ਾਮਿਲ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੋਦੀ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਜੋ ਜਨਤਾ ਨਾਲ ਵਾਅਦੇ ਕੀਤੇ ਸਨ ਉਹ ਪੂਰੇ ਹੀ ਨਹੀਂ ਕੀਤੇ ਸਗੋਂ ਉਨ੍ਹਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾ ਰਿਹਾ ਹੈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ...

ਪੂਰੀ ਖ਼ਬਰ »

ਬਾਬਾ ਪ੍ਰਦੀਪ ਸਿੰਘ ਦੀਪੀ ਬੱਧਨੀ ਵਾਲਿਆਂ ਦੀ ਕਾਰਸੇਵਾ ਨਾਲ ਜ਼ਿਲ੍ਹੇ ਦਾ ਮਾਣ ਵਧਿਆ-ਮੱਖਣ ਬਰਾੜ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਬਾਬਾ ਪ੍ਰਦੀਪ ਸਿੰਘ ਦੀਪੀ ਬੋਰੇਵਾਲੇ ਬੱਧਨੀ ਕਲਾਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਅਰੰਭੀ ਹੋਈ ਹੈ ਤੇ ਉਨ੍ਹਾਂ ਵਲੋਂ ਇਸ ਕਾਰ ਸੇਵਾ ਨਾਲ ...

ਪੂਰੀ ਖ਼ਬਰ »

ਲੇਖਕ ਵਿਚਾਰ ਮੰਚ ਦੀ ਮੀਟਿੰਗ

ਨਿਹਾਲ ਸਿੰਘ ਵਾਲਾ, 23 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਲੇਖਕ ਵਿਚਾਰ ਮੰਚ ਨਿਹਾਲ ਸਿੰਘ ਵਾਲਾ ਦੀ ਇਕ ਅਹਿਮ ਮੀਟਿੰਗ ਸਾਬਕਾ ਵਿਧਾਇਕ ਮਰਹੂਮ ਕਾਮਰੇਡ ਸੱਘੜ ਸਿੰਘ ਯਾਦਗਾਰੀ ਹਾਲ ਨਿਹਾਲ ਸਿੰਘ ਵਾਲਾ ਵਿਖੇ ਪ੍ਰਧਾਨ ਸੀਰਾ ਗਰੇਵਾਲ ਰੌਾਤਾ ਦੀ ਪ੍ਰਧਾਨਗੀ ਹੇਠ ਹੋਈ ...

ਪੂਰੀ ਖ਼ਬਰ »

ਟੀ. ਐਸ. ਯੂ. ਬਾਘਾ ਪੁਰਾਣਾ ਦੀ ਹੋਈ ਅਹਿਮ ਇਕੱਤਰਤਾ

ਬਾਘਾ ਪੁਰਾਣਾ, 23 ਨਵੰਬਰ (ਬਲਰਾਜ ਸਿੰਗਲਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਬਾਘਾ ਪੁਰਾਣਾ ਦੀ ਮੀਟਿੰਗ ਡਵੀਜ਼ਨ ਪ੍ਰਧਾਨ ਕਮਲੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੀਤ ਪ੍ਰਧਾਨ ਸਵਰਨ ਸਿੰਘ ਔਲਖ, ਹਰਜੰਟ ਸਿੰਘ ਬਰਾੜ, ਬਾਮਦੇਵ, ਸਕੱਤਰ ਹਰਵਿੰਦਰ ...

ਪੂਰੀ ਖ਼ਬਰ »

ਬਲਦੇਵ ਬਲਖੰਡੀ ਨੂੰ ਬਲਾਕ ਪ੍ਰਧਾਨ ਲਾਉਣ 'ਤੇ 'ਆਪ' ਹਾਈਕਮਾਂਡ ਦਾ ਧੰਨਵਾਦ-ਤੀਰਥ ਚੁੱਘਾ

ਕੋਟ ਈਸੇ ਖਾਂ, 23 ਨਵੰਬਰ (ਨਿਰਮਲ ਸਿੰਘ ਕਾਲੜਾ)-ਆਮ ਆਦਮੀ ਪਾਰਟੀ ਵਲੋਂ ਜੋ ਪੰਜਾਬ ਵਿਚ ਨਵਾਂ ਢਾਂਚਾ ਤਿਆਰ ਕੀਤਾ ਜਾ ਰਿਹਾ ਹੈ, ਉਸੇ ਲੜੀ ਤਹਿਤ ਪਾਰਟੀ ਵਲੋਂ ਲਾਏ ਜਾ ਰਹੇ ਬਲਾਕ ਪ੍ਰਧਾਨ ਦੀ ਦੂਜੀ ਸੂਚੀ ਆ ਗਈ ਹੈ | ਬਲਾਕ ਕੋਟ ਈਸੇ ਖਾਂ ਤੋਂ ਪਾਰਟੀ ਦੇ ਪੁਰਾਣੇ ਤੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ-ਭਾਊ ਜਗਜੀਤ ਸਿੰਘ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)- ਖੇਤੀ ਬਿੱਲਾਂ ਦੇ ਵਿਰੋਧ 'ਚ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਸੂਬੇ ਦੇ ਕਿਸਾਨ ਆਪਣਾ ਸਭ ਕੁਝ ਛੱਡ ਕੇ ਮਜਬੂਰੀ ਵੱਸ ਸੰਘਰਸ਼ ਦੇ ਰਾਹ ਤੇ ਪਏ ਹਨ ਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਸਮਝਦੇ ਹੋਏ ਹਾਊਮੇ ...

ਪੂਰੀ ਖ਼ਬਰ »

ਰਾਜਨੀਤਕ ਪਾਰਟੀਆਂ ਸਿਆਸੀ ਪਿੜ ਛੱਡ ਕੇ ਕਿਸਾਨਾਂ ਦੇ ਅੰਦੋਲਨ 'ਚ ਕਿਸਾਨਾਂ ਨਾਲ ਦਿੱਲੀ ਵੱਲ ਕੂਚ ਕਰਨ- ਡਾਲਾ

ਨਿਹਾਲ ਸਿੰਘ ਵਾਲਾ, 23 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)- ਕੇਂਦਰ ਸਰਕਾਰ ਵਲੋਂ ਜੋ ਕਿਸਾਨਾਂ ਉੱਪਰ ਮਾਰੂ ਕਾਲੇ ਕਾਨੂੰਨ ਲਿਆਂਦੇ ਗਏ ਹਨ ਉਨ੍ਹਾਂ ਦੇ ਵਿਰੋਧ ਵਿਚ ਸਾਰੀਆਂ ਹੀ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਵਿਖੇ ਇਕ ਵਿਸ਼ਾਲ ਇਕੱਠ ਕੀਤਾ ਜਾ ਰਿਹਾ ਹੈ ਜਿਸ ਨਾਲ ...

ਪੂਰੀ ਖ਼ਬਰ »

ਵਾਰਡ-ਨੰ. 2 ਵੋਟ ਸੰਪਰਕ ਮੁਹਿੰਮ ਤਹਿਤ ਕਾਂਗਰਸ ਵਰਕਰਾਂ ਦੀ ਮੀਟਿੰਗ

ਮੋਗਾ, 23 ਨਵੰਬਰ (ਜਸਪਾਲ ਸਿੰਘ ਬੱਬੀ)-ਆਉਂਦੀਆਂ ਨਗਰ-ਨਿਗਮ ਮੋਗਾ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਰਿਕਾਰਡ ਤੋੜ ਜਿੱਤ ਕਰਵਾਉਣ ਲਈ ਮੋਗਾ ਸ਼ਹਿਰ ਦੇ ਵਾਰਡ ਨੰਬਰ 2 (ਪੁਰਾਣਾ ਵਾਰਡ 1) 'ਚ ਕਾਂਗਰਸ ਵਰਕਰ ਪਰਮਿੰਦਰ ਸਿੰਘ ਕਾਕਾ ਵਲੋਂ ਰੱਖੀ ਵੋਟ ਸੰਪਰਕ ...

ਪੂਰੀ ਖ਼ਬਰ »

ਪਿੰਡ ਲੁਹਾਰਾ ਵਿਖੇ ਟਰੇਨਿੰਗ ਕੈਂਪ ਖਿਡਾਰੀਆਂ ਦੇ ਦੌੜ ਮੁਕਾਬਲੇ ਹੋਏ

ਕੋਟ ਈਸੇ ਖਾਂ, 23 ਨਵੰਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)- ਜ਼ਿਲ੍ਹਾ ਡਿਪਟੀ ਕਮਿਸ਼ਨਰ ਸੰਦੀਪ ਹੰਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਫ਼ੱਕਰ ਬਾਬਾ ਦਾਮੰੂ ਸ਼ਾਹ ਟਰੇਨਿੰਗ ਸੈਂਟਰ 'ਚ ਸਿਖਲਾਈ ਲੈ ਰਹੀਆਂ ਲੜਕੀਆਂ ਦੇ ਦੌੜ ਮੁਕਾਬਲੇ ਕਰਵਾਏ ਗਏ, ਜਿਸ ਦੀ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਖ਼ਿਲਾਫ਼ ਰਾਮਾ ਵਿਖੇ ਕਿਸਾਨਾਂ ਵਲੋਂ ਵਿਸ਼ਾਲ ਮਾਰਚ

ਨਿਹਾਲ ਸਿੰਘ ਵਾਲਾ, 23 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਕਾਲੇ ਕਾਨੂੰਨਾਂ ਖ਼ਿਲਾਫ਼ ਅਤੇ ਬਿਜਲੀ ਸੋਧ ਐਕਟ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਵੱਲ ਕੂਚ ਕਰਨ ਲਈ ਲਾਮਬੰਦੀ ਮੁਹਿੰਮ ਤਹਿਤ ਅੱਜ ਹਲਕੇ ਦੇ ਪਿੰਡ ਰਾਮਾ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ 44 ਵਿਅਕਤੀਆਂ ਦੇ ਲਏ ਕੋਵਿਡ-19 ਦੇ ਨਮੂਨੇ

ਠੱਠੀ ਭਾਈ, 23 ਨਵੰਬਰ (ਜਗਰੂਪ ਸਿੰਘ ਮਠਾੜੂ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਪੀ.ਐਚ.ਸੀ. ਠੱਠੀ ਭਾਈ ਵਲੋਂ ਸੀਰੋ ਸਰਵੇ ਕੋਵਿਡ-19 ਦੇ ਅਧੀਨ ਕੋਰੋਨਾ ਬਿਮਾਰੀ ਦੀ ਰੋਕਥਾਮ ਲਈ ਡਾ. ਗੁਰਮੀਤ ਲਾਲ ਦੀ ਅਗਵਾਈ ਵਿਚ ਠੱਠੀ ਭਾਈ ਵਿਖੇ 44 ਵਿਅਕਤੀਆਂ ਦੇ ...

ਪੂਰੀ ਖ਼ਬਰ »

ਲੋਪੋ ਕਾਲਜ 'ਚ ਐਨ. ਐਸ.ਐਸ. ਯੂਨਿਟ ਵਲੋਂ ਨਾਰੀ ਉਦਮਤਾ ਦਿਵਸ ਮਨਾਇਆ

ਨਿਹਾਲ ਸਿੰਘ ਵਾਲਾ, 23 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਸੁਆਮੀ ਸੰਤ ਜਗਜੀਤ ਸਿੰਘ ਲੋਪੋ ਦੀ ਰਹਿਨੁਮਾਈ ਹੇਠ ਸਫਲਤਾ ਦੇ ਰਾਹ ਚੱਲ ਰਹੀ ਇਸਤਰੀ ਵਿੱਦਿਆ ਸੰਸਥਾ ਸੰਤ ਦਰਬਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵਿਮਨ ਲੋਪੋ ਵਿਖੇ ਪਿ੍ੰਸੀਪਲ ਡਾ. ਤਿ੍ਪਤਾ ਪਰਮਾਰ ਦੀ ...

ਪੂਰੀ ਖ਼ਬਰ »

ਡਾ: ਹਰਜੋਤ ਕਮਲ ਦੀ ਰਹਿਨੁਮਾਈ 'ਚ ਲੋਕਾਂ ਨੂੰ ਦਿੱਤਾ ਜਾ ਰਿਹੈ ਲੋਕ ਭਲਾਈ ਯੋਜਨਾਵਾਂ ਦਾ ਲਾਹਾ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵਿਧਾਇਕ ਡਾ. ਹਰਜੋਤ ਕਮਲ ਦੀ ਰਹਿਨੁਮਾਈ ਵਿਚ ਮੋਗਾ ਸ਼ਹਿਰ ਦੇ ਨਾਲ-ਨਾਲ ਮੋਗਾ ਹਲਕੇ ਦੇ ਪਿੰਡਾਂ ਦੀ ਨਕਸ਼ ਨੁਹਾਰ ਬਦਲਣ ਲਈ ਜਿੱਥੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ ਉੱਥੇ ਕੈਪਟਨ ਅਮਰਿੰਦਰ ਸਿੰਘ ਦੀ ...

ਪੂਰੀ ਖ਼ਬਰ »

ਨੈਸਲੇ ਠੇਕੇਦਾਰ ਲੇਬਰ ਯੂਨੀਅਨ ਇੰਟਕ ਦੀ ਜਨਰਲ ਹਾਊਸ ਮੀਟਿੰਗ

ਮੋਗਾ, 23 ਨਵੰਬਰ (ਜਸਪਾਲ ਸਿੰਘ ਬੱਬੀ)-ਨੈਸਲੇ ਠੇਕੇਦਾਰ ਲੇਬਰ ਯੂਨੀਅਨ (ਇੰਟਕ) ਜਰਨਲ ਹਾਊਸ ਦੀ ਮੀਟਿੰਗ ਪ੍ਰਧਾਨ ਲਵਦੀਪ ਸਿੰਘ ਲਾਡੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ, ਪ੍ਰਦੇਸ਼ ਇੰਟਕ ਜਨਰਲ ਸਕੱਤਰ ਦਵਿੰਦਰ ਸਿੰਘ ...

ਪੂਰੀ ਖ਼ਬਰ »

ਸਰਬ ਭਾਰਤ ਨੌਜਵਾਨ ਸਭਾ ਨੇ ਇਨਕਲਾਬੀ ਪੁਸਤਕਾਂ ਵੰਡੀਆਂ

ਨਿਹਾਲ ਸਿੰਘ ਵਾਲਾ, 23 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਨਿਹਾਲ ਸਿੰਘ ਵਾਲਾ ਵਿਖੇ ਸਰਬ ਭਾਰਤ ਨੌਜਵਾਨ ਸਭਾ ਦੇ ਆਗੂ ਗੁਰਦਿੱਤ ਦੀਨਾ ਦੀ ਅਗਵਾਈ ਹੇਠ ਸ਼ਹੀਦ ਕਰਤਾਰ ਸਿੰਘ ਸਰਾਭਾ ਨਾਲ ਸਬੰਧਿਤ ਪੁਸਤਕਾਂ ਵੰਡ ਕੇ ਗ਼ਦਰੀ ਸ਼ਹੀਦਾਂ ਨੂੰ ਯਾਦ ਕੀਤਾ | ਇਸ ਮੌਕੇ ਸ਼ਹਿਰ ...

ਪੂਰੀ ਖ਼ਬਰ »

ਛਿਲਕਾ ਤੂੜੀ ਵਰਕਰਜ਼ ਯੂਨੀਅਨ ਨੂੰ ਕੋਰੋਨਾ, ਡੇਂਗੂ, ਨਸ਼ਿਆਂ ਤੇ ਆਵਾਜਾਈ ਨਿਯਮਾਂ ਸਬੰਧੀ ਕੀਤਾ ਜਾਗਰੂਕ

ਮੋਗਾ, 23 ਨਵੰਬਰ (ਜਸਪਾਲ ਸਿੰਘ ਬੱਬੀ)-ਛਿਲਕਾ ਤੂੜੀ ਵਰਕਰਜ਼ ਯੂਨੀਅਨ ਮੋਗਾ ਦੇ ਕਿਰਤੀਆਂ ਨੂੰ ਟਰੈਫ਼ਿਕ ਐਜੂਕੇਸ਼ਨ ਸੈਲ ਮੋਗਾ ਵਲੋਂ ਵਿਸ਼ਵ ਭਰ ਵਿਚ ਫੈਲੀ ਹੋਈ ਮਹਾਂਮਾਰੀ ਕੋਰੋਨਾ ਵਾਇਰਸ, ਡੇਂਗੂ ਦੇ ਪ੍ਰਕੋਪ, ਨਸ਼ਿਆਂ ਦੇ ਖ਼ਿਲਾਫ਼, ਟਰੈਫ਼ਿਕ ਨਿਯਮਾਂ ਸਬੰਧੀ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦਾ ਵਫ਼ਦ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ਮਿਲਿਆ

ਮੋਗਾ, 23 ਨਵੰਬਰ (ਜਸਪਾਲ ਸਿੰਘ ਬੱਬੀ)-ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦਾ ਵਫਦ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਮਨਜੀਤ ਸਿੰਘ ਅਤੇ ਮਿਸ਼ਨ ਡਾਇਰੈਕਟਰ ਕੁਮਾਰ ਰਾਹੁਲ ਨੈਸ਼ਨਲ ਹੈਲਥ ਮਿਸ਼ਨ ਨੂੰ ਸੂਬਾ ਕਨਵੀਨਰ ਕੁਲਬੀਰ ਸਿੰਘ ਮੋਗਾ ਅਤੇ ਨਿੰਦਰ ਕੌਰ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਲਈ ਸੁਪਰ ਸੀਡਰ ਲਾਹੇਵੰਦ-ਡਾ:”ਬਲਵਿੰਦਰ ਸਿੰਘ

ਮੋਗਾ, 23 ਨਵੰਬਰ (ਜਸਪਾਲ ਸਿੰਘ ਬੱਬੀ)-ਡਾ. ਬਲਵਿੰਦਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਨੇ ਦੱਸਿਆ ਕਿ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣਾ ਅਤੇ ਆਉਣ ਵਾਲੀ ਪੀੜ੍ਹੀ ਲਈ ਪ੍ਰਦੂਸ਼ਿਤ ਰਹਿਤ ਸਮਾਜ ਦੀ ਸਿਰਜਣਾ ਕਰਨਾ ਹਰ ਮਨੁੱਖ ਦਾ ਮੁੱਖ ਫ਼ਰਜ਼ ਹੈ ਅਤੇ ਇਸ ਫ਼ਰਜ਼ ...

ਪੂਰੀ ਖ਼ਬਰ »

26 ਦੀ ਦੇਸ਼ ਵਿਆਪੀ ਹੜਤਾਲ ਨੂੰ ਪੂਰਨ ਤੌਰ ਤੇ ਸਫ਼ਲ ਬਣਾਇਆ ਜਾਵੇਗਾ-ਆਗੂ

ਨਿਹਾਲ ਸਿੰਘ ਵਾਲਾ, 23 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)- ਦੇਸ਼ ਭਰ ਦੀਆਂ ਕੇਂਦਰੀ ਟਰੇਡ ਯੂਨੀਅਨਾਂ ਤੇ ਮੁਲਾਜ਼ਮ ਫੈਡਰੇਸ਼ਨਾਂ ਦੇ ਸਾਂਝੇ ਸੱਦੇ ਤਹਿਤ ਹੋ ਰਹੀ 26 ਨਵੰਬਰ ਦੀ ਦੇਸ਼ ਵਿਆਪੀ ਹੜਤਾਲ ਨੂੰ ਸਫਲ ਬਣਾਉਣ ਹਿਤ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਦੀ ਸਾਂਝੀ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਸੂਬਾਈ ਮੀਟਿੰਗ ਗੁਰਮੇਲ ਸਿੰਘ ਮੈਲਡੇ ਦੀ ਪ੍ਰਧਾਨਗੀ ਹੇਠ ਹੋਈ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਪੈਨਸ਼ਨਰ ਯੂਨੀਅਨ ਦੀ ਸੂਬਾਈ ਮੀਟਿੰਗ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਚ ਗੁਰਮੇਲ ਸਿੰਘ ਮੈਲਡੇ ਦੀ ਪ੍ਰਧਾਨਗੀ ਹੇਠ ਹੋਈ | ਅਵਤਾਰ ਸਿੰਘ ਗਗੜਾ ਜਨਰਲ ਸਕੱਤਰ ਅਤੇ ਸੂਬੇ ਦੀ ਲੀਡਰਸ਼ਿਪ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਫ਼ਤਿਹਗੜ੍ਹ ਪੰਜਤੂਰ, 23 ਨਵੰਬਰ (ਜਸਵਿੰਦਰ ਸਿੰਘ ਪੋਪਲੀ)- ਸਥਾਨਕ ਕਸਬੇ ਦੇ ਗੁਰਦੁਆਰਾ ਅਮਰਗੜ੍ਹ ਸਾਹਿਬ ਤੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਆਗਮਨ ਪੁਰਬ ਦੀ ਖ਼ੁਸ਼ੀ 'ਚ ਗੁਰਦੁਆਰਾ ਕਮੇਟੀ ਅਤੇ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ...

ਪੂਰੀ ਖ਼ਬਰ »

ਹਲਕੇ ਦੇ ਪਿੰਡਾਂ ਦੀਆਂ ਗਲੀਆਂ 'ਚ ਕਾਲੇ ਖੇਤੀ ਕਾਨੂੰਨਾਂ ਅਤੇ ਕੇਂਦਰ ਸਰਕਾਰ ਖ਼ਿਲਾਫ਼ ਗੂੰਜੇ ਨਾਅਰੇ-ਸੁਦਾਗਰ ਖਾਈ

ਨਿਹਾਲ ਸਿੰਘ ਵਾਲਾ, 23 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ-ਪਿੰਡ ਕਿਸਾਨ ਅੰਦੋਲਨ ਲਈ ਦਿੱਲੀ ਨੂੰ ਜਾਣ ਦੀਆਂ ਤਿਆਰੀਆਂ ਹਲਕੇ ਦੇ ਪਿੰਡਾਂ ਅੰਦਰ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ | ਹਲਕੇ ਦੇ ਵੱਖ-ਵੱਖ ...

ਪੂਰੀ ਖ਼ਬਰ »

ਬੀਬੀ ਭਾਗੀਕੇ ਨੇ ਅਜੀਤਵਾਲ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

ਅਜੀਤਵਾਲ, 23 ਨਵੰਬਰ (ਹਰਦੇਵ ਸਿੰਘ ਮਾਨ)- ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ 'ਤੇ ਸਹੂਲਤਾਂ ਦੇਣ ਲਈ ਯਤਨਸ਼ੀਲ ਹੈ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX