ਲੁਧਿਆਣਾ, 24 ਨਵੰਬਰ (ਪੁਨੀਤ ਬਾਵਾ)- ਆਮ ਆਦਮੀ ਪਾਰਟੀ ਵਲੋਂ ਅੱਜ ਸਥਾਨਕ ਗੁਲਮੋਹਰ ਹੋਟਲ ਦੇ ਬਾਹਰ ਸ਼ੋ੍ਰਮਣੀ ਅਕਾਲੀ ਦਲ ਤੇ ਕਾਂਗਰਸ ਪਾਰਟੀ ਦੇ ਆਗੂਆਂ ਦਾ ਸਬੰਧ ਨਸ਼ਾ ਤਸਕਰਾਂ ਨਾਲ ਆਉਣ ਦੇ ਵਿਰੋਧ ਵਿਚ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਤੇ ਧਰਨੇ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪੁਤਲੇ ਬਣਾ ਕੇ ਉਨ੍ਹਾਂ ਦਾ ਪਿੱਟ ਸਿਆਪਾ ਕਰਨ ਤੋਂ ਬਾਅਦ ਭਾਰਤ ਨਗਰ ਚੌਾਕ ਵਿਖੇ ਦੋਵੇਂ ਪੁਤਲਿਆਂ ਨੂੰ ਅੱਗ ਲਗਾਈ | ਰੋਸ ਧਰਨੇ ਨੂੰ ਸੰਬੋਧਨ ਕਰਨ ਲਈ ਆਮ ਆਦਮੀ ਪਾਰਟੀ ਦੇ ਜਗਰਾਉਂ ਤੋਂ ਵਿਧਾਇਕਾਂ ਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੀ ਉੱਪ ਆਗੂ ਸਰਵਜੀਤ ਕੌਰ ਮਾਣੂੰਕੇ, ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕਿ੍ਸ਼ਨ ਸਿੰਘ ਰੋੜੀ ਅਤੇ ਯੂਥ ਵਿੰਗ ਦੇ ਸੂਬਾ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਪੁੱਜੇ | ਬੀਬੀ ਮਾਣੂੰਕੇ ਨੇ ਸਾਬਕਾ ਅਕਾਲੀ ਤੇ ਮੌਜੂਦਾ ਕਾਂਗਰਸੀ ਆਗੂ ਗੁਰਦੀਪ ਸਿੰਘ ਰਾਣੋਂ ਕੋਲੋਂ ਨਸ਼ੇ ਦੀ ਖੇਪ ਮਿਲਣ ਦੇ ਮਾਮਲੇ ਵਿਚ ਅਕਾਲੀ ਦਲ ਤੇ ਕਾਂਗਰਸੀਆਂ ਨੂੰ ਦੋਸ਼ੀ ਦੱਸਿਆ ਤੇ ਕਿਹਾ ਕਿ ਪੰਜਾਬ ਵਿਚ ਪਿਛਲੇ 14 ਸਾਲਾਂ ਵਿਚ ਨਸ਼ਿਆਂ ਦੀ ਭਰਮਾਰ ਹੋਣ ਪਿੱਛੇ ਅਕਾਲੀ ਤੇ ਕਾਂਗਰਸੀ ਬਰਾਬਰ ਦੇ ਦੋਸ਼ੀ ਹਨ | ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਤਾਲਾਬੰਦੀ ਵਿਚ ਆਪਣੇ ਓ.ਐੱਸ.ਡੀ. ਤੇ ਹੋਰ ਚਹੇਤਿਆਂ ਨੂੰ ਨਸ਼ਾ ਤਸਕਰਾਂ ਦੇ ਨਾਲ ਮਿਲੀ ਭੁਗਤ ਕਰਨ ਦੀ ਖੁੱਲ੍ਹ ਦਿੱਤੀ ਹੋਈ ਸੀ | ਸ.ਰੋੜੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਹੁਣ ਤੱਕ ਦੇ ਕਾਰਜਕਾਲ ਵਿਚ ਘਰ-ਘਰ ਰੁਜ਼ਗਾਰ ਦੀ ਥਾਂ 'ਤੇ ਘਰ-ਘਰ ਨਸ਼ਾ ਪਹੰੁਚਾਉਣ ਦਾ ਹੀ ਕੰਮ ਕੀਤਾ ਹੈ | ਉਨ੍ਹਾਂ ਕਿਹਾ ਕਿ ਨਸ਼ਿਆਂ ਵਿਚ ਓ.ਐੱਸ.ਡੀ. ਦਾ ਨਾਮ ਆਉਣ ਤੋਂ ਬਾਅਦ ਵੀ ਮੁੱਖ ਮੰਤਰੀ ਨੇ ਉਸ ਨੂੰ ਅਹੁਦੇ ਤੋਂ ਹਟਾਉਣਾ ਜ਼ਰੂਰੀ ਨਹੀਂ ਸਮਝਿਆ | ਬੀਬੀ ਮਾਨ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਤਬਾਹ ਕਰਨ ਲਈ ਅਕਾਲੀ ਤੇ ਕਾਂਗਰਸੀ ਦੋਵੇਂ ਜਿੰਮੇਵਾਰ ਹਨ | ਇਸ ਮੌਕੇ ਸੂਬਾ ਸੰਯੁਕਤ ਸਕੱਤਰ ਅਮਨਦੀਪ ਸਿੰਘ ਮੋਹੀ, ਲੁਧਿਆਣਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸੀ.ਏ. ਸੁਰੇਸ਼ ਗੋਇਲ, ਫਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਬੁਲਾੜਾ, ਰੋਪੜ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਿਨੇਸ਼ ਚੱਢਾ, ਮੁਹਾਲੀ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਜਸਵਾਲ, ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ, ਮੋਗਾ ਦੇ ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ, ਜਲੰਧਰ ਸ਼ਹਿਰੀ ਦੇ ਪ੍ਰਧਾਨ ਰਜਿੰਦਰ ਕੌਰ ਖਹਿਰਾ, ਜਲੰਧਰ ਦਿਹਾਤੀ ਦੇ ਪ੍ਰਧਾਨ ਪਿ੍ੰਸੀਪਲ ਪ੍ਰੇਮ ਕੁਮਾਰ, ਨਵਾਂ ਸ਼ਹਿਰ ਦੇ ਪ੍ਰਧਾਨ ਸ਼ਿਵਚਰਨ ਸਿੰਘ ਚੇਂਚੀ, ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੰਘਾਲਾ, ਪਟਿਆਲਾ ਦਿਹਾਤੀ ਦੇ ਪ੍ਰਧਾਨ ਮੇਘ ਚੰਦ, ਲੁਧਿਆਣਾ ਦਿਹਾਤੀ ਦੇ ਓੁਪ ਪ੍ਰਧਾਨ ਗੁਰਦਰਸ਼ਨ ਸਿੰਘ ਕੂਹਲੀ, ਲੁਧਿਆਣਾ ਸ਼ਹਿਰੀ ਦੇ ਸਕੱਤਰ ਸ਼ਰਨਪਾਲ ਸਿੰਘ ਮੱਕੜ, ਦੇਵ ਮਾਨ, ਪ੍ਰੀਤੀ ਮਲਹੋਤਰਾ, ਗੁਰਜੀਤ ਸਿੰਘ ਗਿੱਲ, ਅਹਿਬਾਬ ਗਰੇਵਾਲ ਅਤੇ ਰਜਿੰਦਰਪਾਲ ਕੌਰ ਛੀਨਾ ਆਦਿ ਹਾਜ਼ਰ ਸਨ |
ਲੁਧਿਆਣਾ, 24 ਨਵੰਬਰ (ਕਵਿਤਾ ਖੁੱਲਰ)-ਮਨੁੱਖੀ ਕਾਰਜਾਂ ਨੂੰ ਸਮਰਪਿਤ ਅਤੇ ਸਿੱਖੀ ਸਿਧਾਂਤਾਂ 'ਤੇ ਦਿ੍ੜਤਾ ਨਾਲ ਪਹਿਰਾ ਦੇ ਰਹੀ 9 ਵਾਰ ਸਟੇਟ ਐਵਾਰਡ ਲੈ ਚੁੱਕੀ ਸੰਸਥਾ ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭਾਈ ਤਰਨਜੀਤ ਨਿਮਾਣਾ ਦੀ ਅਗਵਾਈ ...
ਲੁਧਿਆਣਾ, 24 ਨਵੰਬਰ (ਪੁਨੀਤ ਬਾਵਾ)- ਵਿਸ਼ਵ ਐਾਟੀਮਾਈਕਰੋਬੀਅਲ ਜਾਗਰੂਕਤਾ ਹਫਤਾ ਮਨਾਉਣ ਲਈ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਾਲਾ ਪਸਾਰ ਸਿੱਖਿਆ ਨੇ ਵੈਬੀਨਾਰ ਕਰਵਾਏ | ਵਿਸ਼ਵ ਸਿਹਤ ਸੰਗਠਨ ਦਵਾਈਆਂ ਦੀ ਵੱਧ ...
ਲੁਧਿਆਣਾ, 24 ਨਵੰਬਰ (ਪੁਨੀਤ ਬਾਵਾ)- ਵਿਭਾਗਾਂ ਦੇ ਪ੍ਰਗਤੀ ਕੰਮਾਂ ਦਾ ਜਾਇਜ਼ਾ ਲੈਣ ਲਈ ਅੱਜ ਇਕ ਉੱਚ ਪੱਧਰੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਬਚਤ ਭਵਨ ਲੁਧਿਆਣਾ ਵਿਖੇ ਹੋਈ | ਜਿਸ ਵਿਚ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ...
ਲੁਧਿਆਣਾ, 24 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਮੋਤੀ ਨਗਰ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜੇ ਵਿਚੋਂ ਅੱਧਾ ਕਿਲੋ ਅਫ਼ੀਮ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਬਲਵਿੰਦਰ ਸਿੰਘ ...
ਲੁਧਿਆਣਾ, 24 ਨਵੰਬਰ (ਅਮਰੀਕ ਸਿੰਘ ਬੱਤਰਾ)-ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵਲੋਂ ਸ਼ਹਿਰਾਂ 'ਚ ਹੋਏ ਅਣਅਧਿਕਾਰਤ ਨਿਰਮਾਣ (ਉਸਾਰੀਆਂ) ਰੈਗੂਲਰ ਕਰਨ ਲਈ ਵਨਟਾਈਮ ਸੈਟਲਮੈਂਟ (ਯਕਮੁਸ਼ਤ) ਪਾਲਿਸੀ ਇਕ ਵਾਰ ਮੁੜ ਤੋਂ ਲਾਗੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ ਜਿਸ ਲਈ ...
ਲੁਧਿਆਣਾ, 24 ਨਵੰਬਰ (ਸਲੇਮਪੁਰੀ)- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਜਿਉਂ ਦੀ ਤਿਉਂ ਹੈ¢ ...
ਲੁਧਿਆਣਾ, 24 ਨਵੰਬਰ (ਪੁਨੀਤ ਬਾਵਾ)-ਗੁੜ ਬਣਾਉਣ ਤੇ ਸੁਰੱਖਿਅਤ ਤਰੀਕੇ ਬਾਰੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪ੍ਰੋਸੈਸਿੰਗ ਤੇ ਭੋਜਨ ਇੰਜਨੀਅਰਿੰਗ ਵਿਭਾਗ ਵਲੋਂ ਨਿਰਦੇਸ਼ਕ ਪਸਾਰ ਸਿੱਖਿਆ ਸਹਿਯੋਗ ਨਾਲ ਆਨਲਾਈਨ ਸਿਖਲਾਈ ਦਿੱਤੀ ਗਈ | ਜ਼ੂਮ ਐਪ ਰਾਹੀਂ ਹੋਏ ...
ਲੁਧਿਆਣਾ, 24 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਆਨਲਾਈਨ ਠੱਗੀ ਕਰਨ ਵਾਲੇ ਇਕ ਗਰੋਹ ਦਾ ਪਰਦਾਫਾਸ਼ ਕਰਦਿਆਂ ਪੁਲਿਸ ਨੇ ਸੱਤ ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਵਿਜੇ ...
ਲੁਧਿਆਣਾ, 24 ਨਵੰਬਰ (ਸਲੇਮਪੁਰੀ)- ਡਿਪਲੋਮਾ ਇੰਜੀਨੀਅਰਜ਼ ਐਸ਼ੋਸੀਏਸ਼ਨ, ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ ਸ਼ਾਖਾ) ਪੰਜਾਬ ਵਲੋਂ ਜਥੇਬੰਦੀ ਦੇ ਸੂਬਾ ਪ੍ਰਧਾਨ ਇੰਜ: ਦਿਲਪ੍ਰੀਤ ਸਿੰਘ ਲੋਹਟ ਅਤੇ ਚੇਅਰਮੈਨ ਕੌਾਸਲ, ਲੁਧਿਆਣਾ ਅਤੇ ਇੰਜ ਸਤਵੰਤ ਸਿੰਘ ਭਾਟੀਆ ਦੀ ...
ਲੁਧਿਆਣਾ, 24 ਨਵੰਬਰ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਪੁਸ਼ਪਿੰਦਰ ਸਿੰਘਲ ਨੇ ਅੱਜ ਕਈ ਨਵੀਆਂ ਨਿਯੁਕਤੀਆਂ ਕਰਦੇ ਹੋਏ ਕੰਮ ਕਰਨ ਵਾਲੇ ਤੇ ਮਿਹਨਤੀ ਵਰਕਰਾਂ ਨੂੰ ਆਹੁਦੇਦਾਰੀਆਂ ਦਿੱਤੀਆਂ ਹਨ | ਜਿਸ ਵਿਚ ਮਿਹਨਤੀ ਤੇ ਟਸਕਾਲੀ ...
ਢੰਡਾਰੀ ਕਲਾਂ, 24 ਨਵੰਬਰ (ਪਰਮਜੀਤ ਸਿੰਘ ਮਠਾੜੂ)- ਫੋਕਲ ਪੁਆਇੰਟ ਦੇ ਫੇਜ਼ 5 ਵਿਚ ਕਾਰਖਾਨਿਆਂ ਦੇ ਅੱਗੇ ਟਰਾਂਸਪੋਰਟਰਾਂ ਵੱਲੋਂ ਪੁਰਾਣੀਆਂ ਅਤੇ ਬੇਕਾਰ ਗੱਡੀਆਂ ਖੜ੍ਹੀਆਂ ਕਰਨ ਨਾਲ ਉਦਯੋਗਪਤੀ ਭਾਰੀ ਪ੍ਰੇਸ਼ਾਨ ਹਨ | ਉਦਯੋਗਪਤੀ ਰਾਜੀਵ ਜੈਨ, ਦੀਪਕ ਢਾਂਡਾ ਅਤੇ ...
ਲੁਧਿਆਣਾ, 24 ਨਵੰਬਰ (ਪੁਨੀਤ ਬਾਵਾ)-ਦੇਸ਼ ਭਰ ਦੇ ਮਜ਼ਦੂਰਾਂ ਤੇ ਕਾਮਿਆਂ ਵਲੋਂ ਲੋਕ ਵਿਰੋਧੀ ਨੀਤੀਆਂ ਖਿਲਾਫ਼ 26 ਨਵੰਬਰ ਨੂੰ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਦੇਸ਼ ਵਿਆਪੀ ਹੜਤਾਲ ਤੇ ਬੰਦ ਕੀਤਾ ਜਾ ਰਿਹਾ ਹੈ, ਜਿਸ ਨੂੰ ਕਾਮਯਾਬ ਕਰਨ ਲਈ ਅੱਜ ਏਟਕ, ਸੀਟੂ, ...
ਫੁੱਲਾਂਵਾਲ, 24 ਨਵੰਬਰ (ਮਨਜੀਤ ਸਿੰਘ ਦੁੱਗਰੀ)- ਸ਼ਹੀਦ ਕਰਤਾਰ ਸਿੰਘ ਮਾਰਗ 'ਤੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਿੰਡ ਠੱਕਰਵਾਲ ਸਥਿਤ ਗੁਰਦੁਆਰਾ ਨਾਨਕਸਰ ਪਾਤਸ਼ਾਹੀ ਪਹਿਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ...
ਲੁਧਿਆਣਾ, 24 ਨਵੰਬਰ (ਸਲੇਮਪੁਰੀ)-ਸਿਵਲ ਹਸਪਤਾਲ ਲੁਧਿਆਣਾ ਵਿਚ ਪਿਛਲੇ ਕਈ ਸਾਲਾਂ ਤੋਂ ਸੇਵਾਵਾਂ ਨਿਭਾਅ ਰਹੇ ਕੱਚੇ ਮੁਲਾਜ਼ਮਾਂ ਜਿਨ੍ਹਾਂ ਵਿਚ ਨਰਸਿੰਗ ਸਟਾਫ, ਪੈਰਾਮੈਡੀਕਲ ਸਟਾਫ ਅੇਤ ਚੌਥਾ ਦਰਜਾ ਮੁਲਾਜ਼ਮ ਸ਼ਾਮਿਲ ਹਨ, ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ...
ਡਰਾਈਵਰ ਯੂਨੀਅਨ ਨੇ ਸਥਾਨਕ ਸਰਕਾਰਾਂ ਵਿਭਾਗ ਕੈਬਨਿਟ ਮੰਤਰੀ ਨੂੰ ਸੌਾਪਿਆ ਮੰਗ ਪੱਤਰ ਲੁਧਿਆਣਾ, 24 ਨਵੰਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਲੁਧਿਆਣਾ ਵਿਚ ਪਿਛਲੇ 25 ਸਾਲ ਤੋਂ ਠੇਕੇ 'ਤੇ ਕੰਮ ਕਰ ਰਹੇ ਡਰਾਈਵਰਾਂ ਨੂੰ ਰੈਗੂਲਰ ਹੋਣ ਦੀ ਆਸ ਬੱਝੀ ਹੈ | ਸੋਮਵਾਰ ...
ਲੁਧਿਆਣਾ, 24 ਨਵੰਬਰ (ਪੁਨੀਤ ਬਾਵਾ)- ਭਾਰਤੀ ਜਨਤਾ ਪਾਰਟੀ ਵਲੋਂ ਲੁਧਿਆਣਾ ਸ਼ਹਿਰ ਵਿਚ ਜ਼ਮੀਨੀ ਪੱਧਰ 'ਤੇ ਪਸਾਰ ਤੇ ਪ੍ਰਚਾਰ ਕਰਨ ਲਈ ਰੋਜ਼ਾਨਾ ਆਹੁਦੇਦਾਰਾਂ ਦੀ ਨਿਯੁਕਤੀ ਕੀਤੀ ਜਾ ਰਹੀ ਹੈ | ਇਸੇ ਕੜ੍ਹੀ ਤਹਿਤ ਅੱਜ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਨੇ ...
ਲੁਧਿਆਣਾ, 24 ਨਵੰਬਰ (ਕਵਿਤਾ ਖੁੱਲਰ)-ਅੱਜ ਔਰਤਾਂ 'ਤੇ ਹੁੰਦੇ ਅਤਿਆਚਾਰਾਂ ਵਿਰੁੱਧ ਦਿਵਸ'' ਨੂੰ ਧਿਆਨ ਵਿਚ ਰੱਖਦੇ ਹੋਏ, ਸਹਿਯੋਗ ਸੰਸਥਾ ਦੇ ਮੈਂਬਰ ਦੀ ਇਕ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਚੇਅਰਮੈਨ ਮਨਜੀਤ ਸਿੰਘ ਕੋਮਲ, ਸਰਪ੍ਰਸਤ ਅਮਰਜੀਤ ਸਿੰਘ ਰਾਣਾ ਅਤੇ ਮੁੱਖ ...
ਲੁਧਿਆਣਾ, 24 ਨਵੰਬਰ (ਸਲੇਮਪੁਰੀ)-ਸੀ. ਐੱਮ. ਸੀ. ਹਸਪਤਾਲ ਲੁਧਿਆਣਾ ਵਲੋਂ ਡੀ. ਕੇ. ਐੱਮ. ਐੱਸ. ਬੀ. ਐੱਮ. ਐੱਸ. ਟੀ. ਫਾਊਾਡੇਸ਼ਨ ਇੰਡੀਆ ਦੇ ਸਹਿਯੋਗ ਨਾਲ ਥੈਲੇਸੀਮੀਆ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ ਤੇ ਜਿਸ ਤਹਿਤ ਅੱਜ ਹਸਪਤਾਲ ਦੇ ਕਲੀਨਿਕਲ ...
ਲੁਧਿਆਣਾ, 24 ਨਵੰਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਦੇ 5 ਪਾਰਕਿੰਗ ਸਥਾਨਾਂ ਨੂੰ ਇਕ ਸਾਲ ਲਈ ਠੇਕੇ 'ਤੇ ਦੇਣ ਲਈ ਤੀਸਰੀ ਵਾਰ ਮੰਗੇ ਟੈਂਡਰਾਂ 'ਚ ਸ਼ਰਤਾਂ ਨਰਮ ਕੀਤੇ ਜਾਣ ਤੇ ਚਾਰ ਪਾਰਕਿੰਗ ਸਥਾਨਾਂ ਲਈ 3-3 ਅਤੇ ਭਾਈ ਰਣਧੀਰ ਸਿੰਘ ਨਗਰ ...
ਲੁਧਿਆਣਾ, 24 ਨਵੰਬਰ (ਕਵਿਤਾ ਖੁੱਲਰ)- ਸਿੱਖ ਪੰਥ ਦੀ ਉੱਚ ਕੋਟੀ ਦੀ ਸ਼ਖ਼ਸੀਅਤ ਗੁਰਦੁਆਰਾ ਨਾਨਕਸਰ ਸਾਹਿਬ ਦੇ ਮੁੱਖ ਸੇਵਾਦਾਰ ਤੇ ਸ੍ਰੀ ਗੁਰੂ ਅਮਰਦਾਸ ਹਸਪਤਾਲ ਦੇ ਚੇਅਰਮੈਨ ਬਾਬਾ ਜਸਵੰਤ ਸਿੰਘ ਜੀ ਦੀਆਂ ਅਸਥੀਆਂ ਨੂੰ ਅੱਜ ਕੀਰਤਪੁਰ ਸਾਹਿਬ ਵਿਖੇ ਸੰਗਤੀ ਰੂਪੀ ...
ਲੁਧਿਆਣਾ, 24 ਨਵੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕ ਤੇ ਵਿਦਿਆਰਥੀਆਂ ਵਲੋਂ ਤਿਆਰੀ ਕੀਤੀਆਂ ਗਈਆਂ ਦੋ ਵਿਗਿਆਨਕ ਫਿਲਮਾਂ ਦੀ 10ਵੇਂ ਕੌਮੀ ਵਿਗਿਆਨ ਫ਼ਿਲਮ ਫੈਸਟੀਵਲ 'ਚ ਪ੍ਰਦਰਸ਼ਿਤ ਕਰਨ ਲਈ ਚੋਣ ਕੀਤੀ ਗਈ ਹੈ | ਭਾਰਤ ਸਰਕਾਰ ਦੇ ...
ਲੁਧਿਆਣਾ, 24 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋ ਵੱਖ-ਵੱਖ ਮਾਮਲਿਆਂ ਵਿਚ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ...
ਲੁਧਿਆਣਾ, 24 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਸਤੀ ਜੋਧੇਵਾਲ ਵਿੱਚ ਵਪਾਰੀ ਦਾ ਨੌਕਰ 6 ਲੱਖ ਰੁਪਏ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਿਆ | ਪੁਲਿਸ ਨੇ ਇਸ ਸਬੰਧੀ ਰੈਡੀਮੇਡ ਕੱਪੜਿਆਂ ਦਾ ਕਾਰੋਬਾਰ ਕਰਨ ਵਾਲੇ ਵਪਾਰੀ ...
ਲੁਧਿਆਣਾ, 24 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਮੋਤੀ ਨਗਰ ਦੀ ਪੁਲਿਸ ਨੇ ਟਰਾਂਸਪੋਰਟ ਨਗਰ ਵਿਚ ਛਾਪੇਮਾਰੀ ਕਰ ਕੇ ਜੂਆ ਖੇਡਦੇ ਨੌਜੁਆਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 7320 ਰੁਪਏ ਦੀ ਨਗਦੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ...
ਲੁਧਿਆਣਾ, 24 ਨਵੰਬਰ (ਕਵਿਤਾ ਖੁੱਲਰ)-ਪੰਜਾਬ ਵਿਚ ਕਿਸਾਨੀ ਅੰਦੋਲਨ ਬਾਰੇ ਬਾਕੀ ਭਾਈਚਾਰੇ ਵਿਚੋਂ ਇਹ ਹੀ ਧਾਰਨਾ ਹੈ ਕਿ ਅੰਦਲੋਨ ਸਿਰਫ ਕਿਸਾਨ ਭਾਈਚਾਰੇ ਲਈ ਹੀ ਹੈ ਜਦੋਂਕਿ ਅਸਲੀਅਤ ਵਿਚ ਇਹ ਪੂਰੇ ਸਮਾਜ ਲਈ ਹੈ | ਹੁਣ ਤੱਕ ਜੋ ਸਿਸਟਮ ਚੱਲਦਾ ਸੀ ਉਸ ਵਿਚ ਕਿਸਾਨਾਂ ...
ਲੁਧਿਆਣਾ, 24 ਨਵੰਬਰ (ਜੁਗਿੰਦਰ ਸਿੰਘ ਅਰੋੜਾ)- ਖਪਤਕਾਰਾਂ ਦੇ ਹਿਤਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਵੰਡ ਪ੍ਰਣਾਲੀ 'ਤੇ ਪੂਰੀ ਨਿਗਰਾਨੀ ਰਖੀ ਜਾਂਦੀ ਹੈ ਤਾਂਕਿ ਖਪਤਕਾਰਾਂ ਨੂੰ ਕਿਸੇ ਸਮਸਿਆ ਦਾ ਸਾਹਮਣਾ ਨਾ ਕਰਨਾ ਪਵੇ | ਇਕ ਗੱਲਬਾਤ ਦੌਰਾਨ ਡੀ.ਐੱਫ.ਸੀ. ...
ਡਾਬਾ/ਲੁਹਾਰਾ, 24 ਨਵੰਬਰ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਦੱਖਣੀ ਵਿਚ ਪੈਂਦੇ ਵਾਰਡ ਨੰ: 33 ਦੇ ਗੁਰੂ ਗੋਬਿੰਦ ਸਿੰਘ ਨਗਰ ਦੀਆ 80 ਲੱਖ ਰੁਪਏ ਦੀ ਲਾਗਤ ਨਾਲ ਸੀਮੈਂਟ ਵਾਲੀਆਂ ਗਲੀਆਂ ਬਣਾਉਣ ਦਾ ਉਦਘਾਟਨ ਕੌਾਸਲਰ ਸੱਤਪਾਲ ਸਿੰਘ ਲੁਹਾਰਾ ਕੀਤਾ | ਇਸ ਮੌਕੇ ...
ਲੁਧਿਆਣਾ, 24 ਨਵੰਬਰ (ਅਮਰੀਕ ਸਿੰਘ ਬੱਤਰਾ)-ਭਾਰਤ ਦੇ ਮਾਨਚੈਸਟਰ ਵਜੋਂ ਜਾਣੇ ਜਾਂਦੇ ਸਨਅਤੀ ਸ਼ਹਿਰ 'ਚ ਪ੍ਰਦੂਸ਼ਣ ਦੀ ਸਮੱਸਿਆ ਹੱਲ ਕਰਨ ਲਈ 15ਵੇਂ ਵਿੱਤ ਕਮਿਸ਼ਨ ਵਲੋਂ 26 ਕਰੋੜ ਦੀ ਗਰਾਂਟ ਜਾਰੀ ਕੀਤੀ ਗਈ ਹੈ ਜਿਸ ਨਾਲ ਨਗਰ ਨਿਗਮ ਪ੍ਰਸ਼ਾਸਨ ਵਲੋਂ ਸਵੀਪਿੰਗ ...
ਲੁਧਿਆਣਾ, 24 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਜਮਾਲਪੁਰ ਦੀ ਪੁਲਿਸ ਨੇ ਜਾਇਦਾਦ ਦੇ ਮਾਮਲੇ ਵਿਚ ਠੱਗੀ ਕਰਨ ਦੇ ਦੋਸ਼ ਤਹਿਤ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪਿੰਡ ਖੇੜੀ ਸ਼ਾਹਪੁਰ ਦੇ ਰਹਿਣ ਵਾਲੇ ...
ਲੁਧਿਆਣਾ, 24 ਨਵੰਬਰ (ਪੁਨੀਤ ਬਾਵਾ)- ਐੱਨ.ਪੀ.ਸੀ. ਟਰਾਂਸਪੋਰਟ ਐਸੋਸੀਏਸ਼ਨ ਦੇ ਇਕ ਵਫ਼ਦ ਵਲੋਂ ਅੱਜ ਪ੍ਰਧਾਨ ਹਰਜਿੰਦਰ ਸਿੰਘ ਸੰਧੂ ਦੀ ਅਗਵਾਈ ਵਿਚ ਸਕੱਤਰ ਖੇਤਰੀ ਟਰਾਂਸਪੋਰਟ ਅਥਾਰਿਟੀ ਸੰਦੀਪ ਸਿੰਘ ਗੜ੍ਹਾ ਦੇ ਨਾਲ ਮੀਟਿੰਗ ਕੀਤੀ ਗਈ | ਇਸ ਦੌਰਾਨ ਜਿੱਥੇ ...
ਲੁਧਿਆਣਾ, 24 ਨਵੰਬਰ (ਕਵਿਤਾ ਖੁੱਲਰ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਗੁਰਿੰਦਰ ਪਾਲ ਸਿੰਘ ਪੱਪੂ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਵਲੋਂ ਕੁੱਝ ਕੂ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਦੀ ਮਨਸ਼ਾ ਨਾਲ ਦੇਸ਼ ਦੇ ਲੋਕਾਂ ਖਾਸ ...
ਹੰਬੜਾਂ, 24 ਨਵੰਬਰ (ਜਗਦੀਸ਼ ਸਿੰਘ ਗਿੱਲ)- ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ 'ਤੇ ਔਰਤ ਵਲੋਂ ਲਗਾਏ ਗਏ ਦੋਸ਼ ਵਿਰੋਧੀਆਂ ਦੀ ਹੋਸ਼ੀ ਰਾਜਨੀਤੀ ਦਾ ਹਿੱਸਾ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਇਨਸਾਫ ਪਾਰਟੀ ਦੇ ਹਲਕਾ ਪੱਛਮੀ ...
ਲੁਧਿਆਣਾ, 24 ਨਵੰਬਰ (ਕਵਿਤਾ ਖੁੱਲਰ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਹਰਿਆਣਾ ਸਰਕਾਰ ਵਲੋਂ ਦਿੱਲੀ ਜਾਣ ਤੋਂ ਰੋਕਣਾ ਲੋਕਤੰਤਰ ਦਾ ਕਤਲ ਹੈ ਕਿਉਂਕਿ ਸੰਵਿਧਾਨ ਦੇ ਦਾਇਰੇ ਅੰਦਰ ਰਹਿਕੇ ਆਪਣੀਆਂ ਮੰਗਾਂ ...
ਲੁਧਿਆਣਾ, 24 ਨਵੰਬਰ (ਕਵਿਤਾ ਖੁੱਲਰ)- ਸ਼੍ਰੋਮਣੀ ਅਕਾਲੀ ਦਲ ਵਪਾਰ ਅਤੇ ਉਦਯੋਗ ਵਿੰਗ ਦੇ ਪ੍ਰਧਾਨ ਸ਼੍ਰੀ ਐਨ.ਕੇ.ਸ਼ਰਮਾ ਨੇ ਪਾਰਟੀ ਦੇ ਵਪਾਰ ਅਤੇ ਉਦਯੋਗ ਵਿੰਗ ਵਿਚ ਵਾਧਾ ਕਰਦਿਆਂ ਪਾਰਟੀ ਨਾਲ ਜੁੜੇ ਵਪਾਰੀ ਵਰਗ ਅਤੇ ਉਦਯੋਗ ਜਗਤ ਨਾਲ ਸਬੰਧਤ ਸੀਨੀਅਰ ਆਗੂਆਂ ਨੂੰ ...
ਲੁਧਿਆਣਾ, 24 ਨਵੰਬਰ (ਪੁਨੀਤ ਬਾਵਾ)-ਮਹਾਂਨਗਰ ਲੁਧਿਆਣਾ ਦੀਆਂ ਵੱਖ-ਵੱਖ ਸਨਅਤੀ ਜਥੇਬੰਦੀਆਂ ਦੀ ਇਕ ਅਹਿਮ ਮੀਟਿੰਗ ਸਥਾਨਕ ਆਰ.ਕੇ. ਰੋਡ ਵਿਖੇ ਹੋਈ, ਜਿਸ ਵਿਚ ਸਨਅਤਕਾਰਾਂ ਨੇ ਪੰਜਾਬ ਅੰਦਰ ਰੇਲ ਗੱਡੀਆਂ ਦੀ ਸ਼ੁਰੂਆਤ ਹੋਣ ਨੂੰ ਸਨਅਤਕਾਰਾਂ ਦੇ ਉਤਪਾਦਨ ਤੇ ਸੂਬੇ ਦੀ ...
ਲੁਧਿਆਣਾ, 24 ਨਵੰਬਰ (ਅਮਰੀਕ ਸਿੰਘ ਬੱਤਰਾ)- ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਹਫਤਾਵਰੀ ਗੁਰਮਤਿ ਸਮਾਗਮ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ | ਮੁੱਖ ਸੇਵਾਦਾਰ ਗੁਰਮੀਤ ...
ਫੁੱਲਾਂਵਾਲ, 24 ਨਵੰਬਰ (ਮਨਜੀਤ ਸਿੰਘ ਦੁੱਗਰੀ)- ਲੋਕ ਇਨਸਾਫ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਦਾ ਪੰਜਾਬ, ਪੰਜਾਬੀ, ਪੰਜਾਬੀਅਤ ਅਤੇ ਮਜ਼ਲੂਮਾਂ ਦੇ ਹੱਕਾਂ ਲਈ ਲੜਦਾ ਰਿਹਾ ਹੈ 'ਤੇ ਭਵਿੱਖ ਵਿਚ ਵੀ ਲੜਦਾ ਰਹੇਗਾ | ...
ਲੁਧਿਆਣਾ, 24 ਨਵੰਬਰ (ਕਵਿਤਾ ਖੁੱਲਰ)- ਸਿੱਖ ਜਗਤ ਦੇ ਬਾਨੀ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ 5 ਰੋਜ਼ਾ ਗੁਰਮਤਿ ਸਮਾਗਮ 26 ਤੋਂ 29 ਨਵੰਬਰ ...
ਫੁੱਲਾਂਵਾਲ, 24 ਨਵੰਬਰ (ਮਨਜੀਤ ਸਿੰਘ ਦੁੱਗਰੀ)- ਪਿੰਡ ਬੀਹਲਾ ਸਥਿਤ ਸਤੀ ਮਾਤਾ ਗਹਿਲੀ ਮੰਦਰ ਵਿਖੇ ਹਰ ਸਾਲ ਦੀ ਤਰ੍ਹਾਂ ਕੱਤੇ ਦੀ ਪੂਰਨਮਾਸੀ 30 ਨਵੰਬਰ ਦਿਨ ਸੋਮਵਾਰ ਨੂੰ ਸਾਲਾਨਾ ਜੋੜ ਮੇਲਾ ਬੜੀ ਧੂਮ ਧਾਮ ਨਾਲ ਮਨਾਇਆ ਜਾਵੇਗਾ | ਪ੍ਰਧਾਨ ਬਲਦੇਵ ਕਿ੍ਸ਼ਨ ਨੇ ...
ਲੁਧਿਆਣਾ, 24 ਨਵੰਬਰ (ਪੁਨੀਤ ਬਾਵਾ)- ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਿਖੇ ਲੁਧਿਆਣਾ ਦੇ ਸਨਅਤਕਾਰਾਂ ਲਈ ਸਕਰੈਪ ਦਾ ਭਾਅ ਇਕ ਸਾਰ ਰੱਖਣ ਲਈ ਉੱਚ ਪੱਧਰੀ ਮੀਟਿੰਗ ਹੋਈ | ਜਿਸ ਵਿਚ ਸੀਸੂ ਤੇ ਲੁਧਿਆਣਾ ਸਟੀਲ ਰੀ ਰੋਲਰ ਮਿੱਲ ...
ਲੁਧਿਆਣਾ, 24 ਨਵੰਬਰ (ਅਮਰੀਕ ਸਿੰਘ ਬੱਤਰਾ)- ਸੋਮਵਾਰ ਦੇਰ ਰਾਤ ਕਰੀਬ 8.45 ਵਜੇ ਜਲੰਧਰ ਬਾਈਪਾਸ ਨਜਦੀਕ ਪੁਲ 'ਤੇ ਜਾ ਰਹੇ 407 ਟਾਟਾ ਟੈਂਪੂ ਨੂੰ ਅਚਾਨਕ ਅੱਗ ਲੱਗ ਗਈ | ਟੈਂਪੂ ਵਿਚ ਗੱਤੇ ਦੇ ਰੋਲ ਲੱਦੇ ਹੋਏ ਸਨ, ਜਿਨ੍ਹਾਂ ਨੂੰ ਡਰਾਈਵਰ ਨੇ ਲੋਕਾਂ ਦੀ ਮਦਦ ਨਾਲ ਲਾਹ ਲਿਆ, ...
ਲੁਧਿਆਣਾ, 24 ਨਵੰਬਰ (ਜੁਗਿੰਦਰ ਸਿੰਘ ਅਰੋੜਾ)- ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਤੇ ਪੰਜਾਬ ਇਲੈਕਟਰੋਪਲੇਟਿੰਗ ਮਟੀਰੀਅਲ ਡੀਲਰ ਐਸੋਸੀਏਸ਼ਨ ਦੇ ਜਰਨਲ ਸਕੱਤਰ ਜਸਪਾਲ ਸਿੰਘ ਕੋਹਲੀ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਕੋਰੋਨਾ ਵਾਇਰਸ ਦਾ ਕਹਿਰ ਹਾਲੇ ਜਾਰੀ ਹੈ, ਇਸ ਲਈ ...
ਲੁਧਿਆਣਾ, 24 ਨਵੰਬਰ (ਅਮਰੀਕ ਸਿੰਘ ਬੱਤਰਾ)- ਨਗਰ ਸੁਧਾਰ ਟਰੱਸਟ ਵਲੋਂ ਵਿਕਸਤ ਕੀਤੀ ਕਾਲੋਨੀ ਵਿਚ ਦਰੱਖਤਾਂ ਦੀ ਕਥਿਤ ਤੌਰ 'ਤੇ ਬਿਨਾਂ ਮਨਜੂਰੀ ਕੀਤੀ ਜਾ ਰਹੀ ਕਟਾਈ (ਛਟਾਈ) ਵਿਰੁੱਧ ਕੌਾਸਲ ਆਫ਼ ਆਰ.ਟੀ.ਆਈ. ਐਕਟਵਿਸਟ ਦੇ ਸਕੱਤਰ ਅਰਵਿੰਦ ਸ਼ਰਮਾ ਨੇ ਸਥਾਨਕ ਸਰਕਾਰਾਂ ...
ਲੁਧਿਆਣਾ, 24 ਨਵੰਬਰ (ਜੁਗਿੰਦਰ ਸਿੰਘ ਅਰੋੜਾ)- ਖਪਤਕਾਰਾਂ ਦੀ ਸਹੂਲਤ ਲਈ ਪੰਜ਼ ਕਿਲੋ ਰਸੋਈ ਗੈਸ ਵਾਲਾ ਸਲੰਡਰ ਰਾਸ਼ਨ ਡਿਪੂਆਂ ਉਪਰ ਮੁਹਈਆ ਕਰਵਾਉਣ ਦੀ ਯੋਜਨਾ ਹੈ, ਜਿਸ ਉਪਰ ਜਲਦੀ ਹੀ ਅਮਲ ਹੋਣ ਦੀ ਸੰਭਾਵਨਾ ਹੈ | ਭਾਵੇਂ ਕਿ ਗੈਸ ਏਜੰਸੀਆਂ ਉਪਰ ਇਹ ਛੋਟਾ ਸਲੰਡਰ ...
ਲੁਧਿਆਣਾ, 24 ਨਵੰਬਰ (ਕਵਿਤਾ ਖੁੱਲਰ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭਾਸ਼ਾਵਾਂ, ਪੱਤਰਕਾਰੀ ਤੇ ਸਭਿਆਚਾਰ ਵਿਭਾਗ ਦੇ ਸਾਬਕਾ ਮੁਖੀ ਤੇ ਅੰਗਰੇਜ਼ੀ ਅਧਿਆਪਕ ਰਹੇ ਪੰਜਾਬੀ ਦੇ ਉਘੇ ਲੇਖਕ ਡਾ. ਐਸ. ਐਨ. ਸੇਵਕ ਪਿਛਲੇ ਦਿਨੀਂ ਨਵੀਂ ਦਿੱਲੀ 'ਚ ਸਦੀਵੀਂ ਵਿਛੋੜਾ ਦੇ ...
ਡੇਹਲੋਂ, 24 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰ ਲੁਧਿਆਣਾ ਦੇ ਥਾਣਾ ਡੇਹਲੋਂ ਅਧੀਨ ਪੈਂਦੇ ਪਿੰਡ ਪੱਦੀ ਵਿਖੇ 2 ਮਹੀਨੇ ਪਹਿਲਾਂ ਆਪਣੇ ਪਤੀ ਨਾਲ ਕਰੀਬੀ ਰਿਸ਼ਤੇਦਾਰਾਂ ਨੰੂ ਮਿਲਣ ਆਈ ਇਕ ਔਰਤ ਦਾ ਉਸ ਦੇ ਪਤੀ, ਜੇਠ ਅਤੇ ਪਤੀ ਤੇ ਭਤੀਜੇ ਵਲੋਂ ...
ਲੁਧਿਆਣਾ, 24 ਨਵੰਬਰ (ਕਵਿਤਾ ਖੁੱਲਰ)-ਲਵਕੁਸ਼ ਸੁਸਾਇਟੀ ਦੇ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਜਤਿੰਦਰ ਆਦਿਆ ਨੇ ਕਿਹਾ ਹੈ ਕਿ ਲੋਕ ਇਨਸਾਫ ਪਾਰਟੀ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਜ਼ਬਰ ਜਨਾਹ ਦਾ ਦੋਸ਼ ਲਗਾਉਣ ਵਾਲੀ ਔਰਤ ਨੂੰ ਪ੍ਰਸ਼ਾਸਨ ਵਲੋਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX