ਜਲੰਧਰ, 24 ਨਵੰਬਰ (ਮੇਜਰ ਸਿੰਘ)-ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ਮਈ ਕਿਸਾਨ ਜਥੇਬੰਦੀਆਂ ਨੇ 'ਦਿੱਲੀ ਚਲੋ' ਸੱਦੇ ਨੂੰ ਸਫਲ ਬਣਾਉਣ ਲਈ ਕਿਸਾਨਾਂ ਵਲੋਂ ਮਿੱਥੇ ਸਮੇਂ ਤੋਂ ਇਕ ਦਿਨ ਪਹਿਲਾਂ ਹੀ ਦਿੱਲੀ ਵੱਲ ਕੂਚ ਕਰਨਾ ਕਰ ਦਿੱਤਾ ਹੈ | ਕਿਸਾਨਾਂ ਨੇ ਟਰਾਲੀਆਂ ਅਤੇ ਟਰੱਕਾਂ ਵਿਚ ਰਾਸ਼ਨ ਲੱਦ ਕੇ ਦਿੱਲੀ ਵੱਲ ਜਾਣਾ ਸ਼ੁਰੂ ਕਰ ਦਿੱਤਾ ਹੈ ਪਰ ਦੂਜੇ ਪਾਸੇ ਕੇਂਦਰ ਸਰਕਾਰ ਦੇ ਇਸ਼ਾਰੇ ਉੱਪਰ ਹਰਿਆਣਾ ਸਰਕਾਰ ਵਲੋਂ ਰਾਜ ਦੇ ਅੰਦਰ ਕਿਸਾਨਾਂ ਦੀ ਫੜੋ-ਫੜਾਈ ਸ਼ੁਰੂ ਕਰ ਦਿੱਤੀ ਹੈ ਤੇ ਪੰਜਾਬ ਦੇ ਲੱਖਾਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਸਰਹੱਦ ਸੀਲ ਕਰ ਦਿੱਤੀ ਗਈ ਹੈ | ਦੂਜੇ ਪਾਸੇ ਪੰਜਾਬ ਦੇ ਕਿਸਾਨਾਂ ਨੂੰ ਜਿੱਥੇ ਰੋਕਿਆ ਗਿਆ ਉਨ੍ਹਾਂ ਵਲੋਂ ਉੱਥੇ ਮੋਰਚੇ ਗੱਡ ਦਿੱਤੇ ਗਏ ਹਨ | 30 ਕਿਸਾਨ ਜਥੇਬੰਦੀਆਂ ਦੇ ਸਾਂਝੇ ਮੰਚ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਹਰਿਆਣਾ ਸਰਹੱਦ ਉੱਪਰ 30-40 ਕਿੱਲੋਮੀਟਰ ਤੱਕ ਸਾਰੀਆਂ ਸੜਕਾਂ ਟਰੈਕਟਰ-ਟਰਾਲੀਆਂ ਤੇ ਹੋਰ ਵਾਹਨਾਂ ਨਾਲ ਜਾਮ ਕਰ ਦਿੱਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਸਰਹੱਦ ਉੱਪਰ ਲੱਗੇ ਜਾਮ ਨਾਲ ਫਿਰ ਪੰਜਾਬ, ਜੰਮੂ-ਕਸ਼ਮੀਰ ਤੇ ਹਿਮਾਚਲ ਨੂੰ ਸੜਕੀ ਰਸਤੇ ਸਾਰੀ ਆਵਾਜਾਈ ਜਾਮ ਹੋ ਕੇ ਰਹਿ ਜਾਵੇਗੀ | ਉਨ੍ਹਾਂ ਕਿਹਾ ਕਿ ਕਿਸਾਨ ਘੱਟੋ-ਘੱਟ ਇਕ ਹਫ਼ਤਾ ਧਰਨੇ 'ਤੇ ਬੈਠਣਗੇ ਤੇ ਉਸ ਤੋਂ ਬਾਅਦ ਮੀਟਿੰਗ ਕਰਕੇ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ | 3 ਦਸੰਬਰ ਨੂੰ ਮੀਟਿੰਗ ਦੇ ਕੇਂਦਰ ਬਾਰੇ ਦਿੱਤੇ ਸੱਦੇ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਗੱਲਬਾਤ ਲਈ ਮਾਹੌਲ ਸਾਜ਼ਗਾਰ ਬਣਾਉਣ ਲਈ ਬਿਲਕੁਲ ਵੀ ਤਿਆਰ ਨਹੀਂ | ਹਰਿਆਣਾ ਰਾਹੀਂ ਦਿੱਲੀ ਜਾਣ ਲਈ ਛਾਂਟੇ 9 ਪ੍ਰਮੁੱਖ ਲਾਂਘਿਆਂ ਉਪਰ ਕਿਸਾਨਾਂ ਨੇ ਟੈਂਟ ਲਗਾ ਕੇ ਸਟੇਜ ਤੇ ਲੰਗਰ ਦੇ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ | ਬੀ.ਕੇ.ਯੂ. (ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਖਨੌਰੀ ਤੇ ਡੱਬਵਾਲੀ ਦੋ ਥਾਵਾਂ ਤੋਂ ਉਨ੍ਹਾਂ ਦੀ ਜਥੇਬੰਦੀ ਦੇ ਸੱਦੇ ਉੱਪਰ ਕਿਸਾਨ ਦਿੱਲੀ ਜਾਣਗੇ ਤੇ ਇਨ੍ਹਾਂ ਥਾਵਾਂ 'ਤੇ ਇਕੱਤਰ ਹੋਣ ਲਈ ਸਾਰੇ ਪ੍ਰਬੰਧ ਕਰ ਲਏ ਗਏ ਹਨ | ਕੇਂਦਰ ਤੇ ਹਰਿਆਣਾ ਸਰਕਾਰ ਦੇ ਵਤੀਰੇ ਨੂੰ ਅਗਾਊਾ ਭਾਂਪਦਿਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਹਫਤਾ ਭਰ ਬੈਠ ਕੇ ਸਾਰੀ ਸਰਹੱਦ ਹੀ ਜਾਮ ਕਰ ਦੇਣ ਦੀ ਰਣਨੀਤੀ ਅਪਣਾ ਲਈ ਹੈ | ਕੁਝ ਇਕ ਥਾਵਾਂ ਤੋਂ ਇਹ ਵੀ ਖ਼ਬਰਾਂ ਹਨ ਕਿ ਕੁਝ ਕਿਸਾਨ ਹਾਲਾਤ ਨੂੰ ਦੇਖਦਿਆਂ ਪਹਿਲਾਂ ਹੀ ਦਿੱਲੀ ਵੱਲ ਰਵਾਨਾ ਹੋ ਗਏ ਹਨ ਪਰ ਸ਼ੰਭੂ ਵਿਖੇ ਹਰਿਆਣਾ ਦੀ ਸਰਹੱਦ ੳੱੁਪਰ ਜਾਣ ਵਾਲੇ ਵਾਹਨਾਂ ਦੀ ਕਾਫ਼ੀ ਸਖ਼ਤੀ ਨਾਲ ਪੜਤਾਲ ਕੀਤੀ ਜਾਂਦੀ ਹੈ ਪਰ ਪੰਜਾਬ ਦੀ ਹੱਦ ਨਾਲ ਲੱਗਦੇ ਹਰਿਆਣੇ ਦੇ ਪਿੰਡਾਂ 'ਚ ਕਿਸਾਨ ਅੰਦੋਲਨ ਪ੍ਰਤੀ ਭਾਰੀ ਉਤਸ਼ਾਹ ਹੈ | ਸੰਯੁਕਤ ਕਿਸਾਨ ਮੋਰਚੇ ਦੇ ਆਗੂ ਡਾ. ਦਰਸ਼ਨਪਾਲ ਤੇ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਜੇ ਕੋਰੋਨਾ ਬਾਰੇ ਚਿੰਤਤ ਹੈ ਤਾਂ ਪਾਸ ਕੀਤੇ ਖੇਤੀ ਕਾਨੂੰਨ ਮੁਅੱਤਲ ਕਰ ਦੇਣਗੇ | ਉਨ੍ਹਾਂ ਦੱਸਿਆ ਕਿ ਬੁੱਧਵਾਰ ਦੁਪਹਿਰ ਤੋਂ ਹੀ ਕਿਸਾਨਾਂ ਦੇ ਕਾਫ਼ਲੇ ਦਿੱਲੀ ਵੱਲ ਕੂਚ ਸ਼ੁਰੂ ਕਰ ਦੇਣਗੇ |
ਮਹੀਨਿਆਂ ਦਾ ਰਾਸ਼ਨ ਵੀ ਕੋਲ
ਮਾਨਸਾ, (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ 'ਚ ਦਿੱਲੀ ਮੋਰਚੇ ਲਈ ਵੱਡਾ ਉਤਸ਼ਾਹ ਨਜ਼ਰ ਆ ਰਿਹਾ ਹੈ | ਕਿਸਾਨਾਂ ਨੇ ਮਿਥੇ ਸਮੇਂ ਤੋਂ ਇਕ ਦਿਨ ਪਹਿਲਾਂ ਹੀ ਦਿੱਲੀ ਵੱਲ ਕੂਚ ਕਰਨਾ ਸ਼ੁਰੂ ਕਰ ਦਿੱਤਾ ਹੈ | ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦਾ ਇਕ ਜਥਾ ਬਠਿੰਡਾ ਜ਼ਿਲੇ੍ਹ ਤੋਂ ਰਵਾਨਾ ਹੋਇਆ, ਜੋ ਬਾਅਦ ਦੁਪਹਿਰ ਮਾਨਸਾ ਕੈਂਚੀਆਂ ਨਜ਼ਦੀਕ ਪੁੱਜਿਆ | ਕਿਸਾਨਾਂ ਨੇ ਟਰਾਲੀਆਂ ਰਾਸ਼ਨ ਨਾਲ ਲੱਦੀਆਂ ਹੋਈਆਂ ਸਨ | ਕਿਸਾਨਾਂ ਨੇ ਦੱਸਿਆ ਕਿ ਉਹ ਪਾਤੜਾਂ-ਖਨੌਰੀ ਰਸਤੇ ਰਾਹੀਂ ਦਿੱਲੀ ਵੱਲ ਜਾਣਗੇ | ਉਨ੍ਹਾਂ ਕਿਹਾ ਕਿ ਜੇਕਰ ਹਰਿਆਣਾ ਸਰਕਾਰ ਨੇ ਉਨ੍ਹਾਂ ਨੂੰ ਰੋਕਿਆ ਤਾਂ ਉਹ ਉੱਥੇ ਹੀ ਧਰਨਾ ਲਗਾ ਕੇ ਸੜਕਾਂ ਜਾਮ ਕਰ ਦੇਣਗੇ | ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਯੂਨੀਅਨ ਦੇ ਉੱਚ ਆਗੂਆਂ ਨੇ ਪੁਲਿਸ ਨਾਕਾ ਤੋੜਨ ਲਈ ਕਿਹਾ ਤਾਂ ਉਹ ਨਾਕਾ ਵੀ ਤੋੜ ਦੇਣਗੇ | ਇਸੇ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਹਰਿਆਣਾ ਨੇ ਪੰਜਾਬ ਨਾਲ ਲੱਗਦੀਆਂ ਹੱਦਾਂ ਨੂੰ ਸੀਲ ਕਰਨਾ ਸ਼ੁਰੂ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਕਿਸਾਨ ਵੱਖ-ਵੱਖ ਰਸਤਿਆਂ ਸਰਦੂਲਗੜ੍ਹ-ਰਤੀਆ, ਬੋਹਾ-ਰਤੀਆ, ਬਰੇਟਾ-ਟੋਹਾਣਾ ਰਸਤੇ ਦਿੱਲੀ ਵੱਲ ਜਾਣਗੇ | ਪ੍ਰਾਪਤ ਸੂਚਨਾਵਾਂ ਅਨੁਸਾਰ ਹਰਿਆਣਾ ਪੁਲਿਸ ਨੇ ਸਿਰਸਾ, ਫ਼ਤਿਹਾਬਾਦ ਆਦਿ ਕਈ ਜ਼ਿਲਿ੍ਹਆਂ 'ਚ ਕਿਸਾਨਾਂ ਦੇ ਘਰਾਂ 'ਚ ਛਾਪੇਮਾਰੀ ਕੀਤੀ | ਕੁਝ ਕਿਸਾਨਾਂ ਨੂੰ ਗਿ੍ਫ਼ਤਾਰ ਕਰਨ ਦੀ ਵੀ ਸੂਚਨਾ ਹੈ | ਇਸੇ ਦੌਰਾਨ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਨੇ ਕਿਹਾ ਕਿ ਜਥੇਬੰਦੀ ਦਾ ਹਜ਼ਾਰਾਂ ਦੀ ਗਿਣਤੀ ਵਾਲਾ ਕਾਫ਼ਲਾ ਮਾਨਸਾ ਜ਼ਿਲੇ੍ਹ 'ਚੋਂ ਭਲਕੇ ਦਿੱਲੀ ਵੱਲ ਰਵਾਨਾ ਹੋਵੇਗਾ |
ਯੂਥ ਵਰਗ ਦੇ ਨਾਲ ਨਾਲ, ਬੱਚੇ ਅਤੇ ਮਾਈਆਂ ਵੀ ਦਿੱਲੀ ਧਰਨੇ 'ਚ ਹੋਣਗੇ ਸ਼ਾਮਿਲ
ਬਠਿੰਡਾ, (ਕੰਵਲਜੀਤ ਸਿੰਘ ਸਿੱਧੂ)-ਕੇਂਦਰੀ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਕੇਂਦਰ ਨਾਲ ਆਰ-ਪਾਰ ਦੀ ਲੜਾਈ ਨੂੰ ਲੈ ਕੇ 26 ਅਤੇ 27 ਨਵੰਬਰ ਨੂੰ ਦਿੱਲੀ ਘਿਰਾਓ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਐਲਾਨੇ ਪ੍ਰੋਗਰਾਮ ਤਹਿਤ ਦਿੱਲੀ ਵੱਲ ਕੂਚ ਕਰਨਾ ਸ਼ੁਰੂ ਕਰ ਦਿੱਤਾ ਹੈ | ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਦੀ ਅਗਵਾਈ 'ਚ ਟਰੈਕਟਰ-ਟਰਾਲੀਆਂ ਰਾਹੀਂ ਦਿੱਲੀ ਵੱਲ ਕੂਚ ਕਰ ਦਿੱਤਾ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੰਦੋਹਾ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਵਲੋਂ ਦੋ ਦਿਨ ਪਹਿਲਾਂ ਇਸ ਲਈ ਚਾਲੇ ਪਾਏ ਹਨ ਕਿਉਂਕਿ ਉਹ ਅੱਗੇ ਜਾ ਕੇ ਸਾਰੇ ਪ੍ਰਬੰਧ ਕਰਨਗੇ | ਉਨ੍ਹਾਂ ਹਰਿਆਣਾ ਦੇ ਕਿਸਾਨਾਂ ਵਲੋਂ ਦਿੱਲੀ ਸੰਘਰਸ਼ 'ਚ ਦਿੱਤੀ ਹਰ ਪ੍ਰਕਾਰ ਦੀ ਹਮਾਇਤ ਅਤੇ ਸੰਘਰਸ਼ਸ਼ੀਲ ਕਿਸਾਨਾਂ ਲਈ ਰਹਿਣ, ਰੋਟੀ ਅਤੇ ਮੈਡੀਕਲ ਸਹੂਲਤਾਂ ਆਦਿ ਦੇ ਪ੍ਰਬੰਧਾਂ ਦੀ ਕੀਤੀ ਪੇਸ਼ਕਸ਼ ਲਈ ਵੀ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਹਰਿਆਣਾ ਵਿਚ ਵਸਦੇ ਸਾਥੀਆਂ ਵਲੋਂ ਇਸ ਕਾਫ਼ਲੇ ਲਈ ਹਰ ਪ੍ਰਕਾਰ ਦੇ ਪ੍ਰਬੰਧਾਂ ਲਈ ਸਹਿਯੋਗ ਕਰਨ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਦੇ ਦਿੱਲੀ ਠਹਿਰਾਓ ਦੌਰਾਨ ਲੰਗਰ, ਰਿਹਾਇਸ਼ ਅਤੇ ਮੈਡੀਕਲ ਸਹੂਲਤਾਂ ਦੀ ਪੇਸ਼ਕਸ਼ ਲਈ ਧੰਨਵਾਦੀ ਹਨ | ਉਨ੍ਹਾਂ ਦੱਸਿਆ ਕਿ ਦਿੱਲੀ ਕੂਚ ਦੌਰਾਨ ਮਾਈਆਂ ਅਤੇ ਬੱਚਿਆਂ ਵਲੋਂ ਵੀ ਕਿਸਾਨ ਸੰਘਰਸ਼ਾਂ ਵਿਚ ਆਪਣਾ ਯੋਗਦਾਨ ਦਿੰਦਿਆਂ ਬਹੁਤ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਜਾ ਰਹੀ ਹੈ | ਉੱਧਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਵੀ ਬੀਤੇ ਦਿਨਾਂ ਤੋਂ ਪਿੰਡਾਂ ਵਿਚ ਰੋਸ ਮਾਰਚਾਂ, 'ਪਿੰਡ ਹਿਲਾਓ ਪਿੰਡ ਜਗਾਓ ਮੁਹਿੰਮ' ਵੱਡੇ ਪੱਧਰ 'ਤੇ ਚਲਾਈ ਹੋਈ ਹੈ |
ਢਾਬੀ ਗੁੱਜਰਾਂ 'ਤੇ ਲਾਏ ਡੇਰੇ
ਪਾਤੜਾਂ, (ਗੁਰਇਕਬਾਲ ਸਿੰਘ ਖਾਲਸਾ)-ਕਿਸਾਨ ਜਥੇਬੰਦੀਆਂ ਵਲੋਂ 26-27 ਨਵੰਬਰ ਨੂੰ ਦਿੱਲੀ ਵਿਖੇ ਦਿੱਤੇ ਜਾ ਰਹੇ ਧਰਨੇ ਤਹਿਤ ਅੱਜ ਪੰਜਾਬ ਹਰਿਆਣਾ ਦੀ ਸਰਹੱਦ ਦਿੱਲੀ-ਅੰਮਿ੍ਤਸਰ ਰਾਸ਼ਟਰੀ ਮਾਰਗ 'ਤੇ ਅੰਤਰਰਾਜੀ ਨਾਕਾ ਢਾਬੀ ਗੁੱਜਰਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੈਂਕੜਿਆਂ ਦੀ ਗਿਣਤੀ 'ਚ ਕਿਸਾਨਾਂ ਵਲੋਂ ਟਰੈਕਟਰ ਟਰਾਲੀਆਂ ਸਮੇਤ ਮੋਰਚਾ ਲਗਾ ਕੇ ਪੂਰਾ ਪ੍ਰਬੰਧ ਕੀਤਾ ਗਿਆ ਹੈ ਜਿੱਥੇ ਕਿਸਾਨਾਂ ਵਲੋਂ ਖਾਣ ਪੀਣ ਅਤੇ ਰਹਿਣ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲਗਾਏ ਮੋਰਚੇ ਵਿਚ ਸ਼ਾਮਿਲ ਹੁੰਦਿਆਂ ਅਖਿਲ ਭਾਰਤੀ ਕਿਸਾਨ ਸੰਘਰਸ਼ ਸਮਿਤੀ ਹਰਿਆਣਾ ਦੇ ਆਗੂਆਂ ਵਲੋਂ ਵੀ ਕਿਸਾਨ ਜਥੇਬੰਦੀਆਂ ਦੇ ਇਸ ਸੰਘਰਸ਼ ਦੀ ਪੂਰਨ ਹਮਾਇਤ ਦਾ ਐਲਾਨ ਕੀਤਾ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵੱਖ ਵੱਖ ਆਗੂਆਂ ਨੇ ਕਿਹਾ ਕਿ ਇਸ ਰਾਸ਼ਟਰੀ ਮਾਰਗ ਰਾਹੀਂ ਇਕ ਲੱਖ ਤੋਂ ਵੀ ਵੱਧ ਕਿਸਾਨ ਦਿੱਲੀ ਵਿਖੇ ਲਗਾਏ ਜਾ ਰਹੇ ਧਰਨੇ 'ਚ ਸ਼ਮੂਲੀਅਤ ਕਰਨਗੇ | ਅਖਿਲ ਭਾਰਤੀ ਕਿਸਾਨ ਸੰਘਰਸ਼ ਸਮਿਤੀ ਹਰਿਆਣਾ ਦੇ ਸਕੱਤਰ ਬਲਵੀਰ ਸਿੰਘ ਅਤੇ ਬਲਾਕ ਨਰਵਾਣਾ ਦੇ ਪ੍ਰਧਾਨ ਹੁਸ਼ਿਆਰ ਸਿੰਘ ਨੇ ਕਿਹਾ ਕਿ ਇਨ੍ਹਾਂ ਦੀ ਸੰਘਰਸ਼ ਸਮਿਤੀ ਸੰਘਰਸ਼ ਕਰ ਰਹੀਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਪੂਰਨ ਹਮਾਇਤ ਕਰਦੀ ਹੈ | ਥਾਣਾ ਗੜ੍ਹੀ ਦੇ ਮੁਖੀ ਵਿਜੇਂਦਰ ਸਿੰਘ ਨੇ ਕਿਹਾ ਕਿ ਹਰਿਆਣਾ ਪੁਲਿਸ ਵਲੋਂ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਕਰੋਨਾ ਮਹਾਂਮਾਰੀ ਨੂੰ ਦੇਖਦਿਆਂ ਕਿਸੇ ਵੀ ਕਿਸਾਨ ਜਥੇਬੰਦੀ ਨੂੰ ਟਰੈਕਟਰ ਟਰਾਲੀਆਂ ਰਾਹੀਂ ਹਰਿਆਣਾ ਰਾਜ 'ਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ |
ਖਨੌਰੀ ਬਾਰਡਰ ਤੇ 'ਦਿੱਲੀ ਚੱਲੋ ਪ੍ਰੋਗਰਾਮ' ਤਹਿਤ ਕਿਸਾਨ ਇਕੱਤਰ ਹੋਣੇ ਸ਼ੁਰੂ
ਖਨੌਰੀ, (ਬਲਵਿੰਦਰ ਸਿੰਘ ਥਿੰਦ)-ਸੂਬੇ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਕਿਸਾਨਾਂ ਦੇ ਵੱਡੇ ਸਹਿਯੋਗ ਨਾਲ ਕੇਂਦਰ ਸਰਕਾਰ ਖ਼ਿਲਾਫ਼ ਛੇੜੇ ਸੰਘਰਸ਼ ਤਹਿਤ 27 ਨਵੰਬਰ ਨੂੰ 'ਦਿੱਲੀ ਚੱਲੋ ਪ੍ਰੋਗਰਾਮ' ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਸੰਗਰੂਰ-ਦਿੱਲੀ ਮੁੱਖ ਮਾਰਗ 'ਤੇ ਸਥਿਤ ਖਨੌਰੀ ਨਜ਼ਦੀਕ ਪੰਜਾਬ ਅਤੇ ਹਰਿਆਣਾ ਸੂਬਿਆਂ ਦੀ ਸਰਹੱਦ (ਖਨੌਰੀ ਬਾਰਡਰ) ਤੇ ਕਿਸਾਨ ਦਿੱਲੀ ਵੱਲ ਵਹੀਰਾਂ ਘੱਤਣ ਦੇ ਇਕੱਤਰ ਹੋਣੇ ਸ਼ੁਰੂ ਹੋ ਗਏ ਹਨ, ਜਿਨ੍ਹਾਂ ਦੇ ਖਾਣ-ਪੀਣ ਅਤੇ ਰੈਣ ਬਸੇਰੇ ਲਈ ਸਾਰੇ ਪ੍ਰਬੰਧ ਮੁਕੰਮਲ ਕਰਕੇ ਆਪੋ-ਆਪਣੇ ਮੋਰਚੇ ਸੰਭਾਲ ਲਏ ਹਨ | ਦੂਸਰੇ ਪਾਸੇ ਹਰਿਆਣਾ ਸਰਕਾਰ ਨੇ ਦੋਵਾਂ ਸੂਬਿਆਂ ਦੀ ਸਰਹੱਦ 'ਤੇ ਹਰਿਆਣਾ ਵਾਲੇ ਪਾਸੇ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਤਾਇਨਾਤ ਕਰਕੇ ਬਾਰਡਰ ਨੂੰ ਸੀਲ ਕਰ ਦਿਤਾ ਗਿਆ ਹੈ | ਹਰਿਆਣਾ ਦੇ ਕਿਸਾਨ ਆਗੂਆਂ ਦੀ ਗਿ੍ਫ਼ਤਾਰੀ ਕੀਤੇ ਜਾਣ ਦੇ ਰੋਸ ਵਜੋਂ ਖਨੌਰੀ ਬਾਰਡਰ 'ਤੇ ਬੈਠੇ ਕਿਸਾਨਾਂ ਅਤੇ ਯੂਨੀਅਨ ਦੇ ਆਗੂਆਂ ਵਲੋਂ ਜਸਵੰਤ ਸਿੰਘ ਤੋਲਾਵਾਲ ਬਲਾਕ ਪ੍ਰਧਾਨ ਦੀ ਅਗਵਾਈ ਹੇਠ ਹਰਿਆਣਾ ਸਰਕਾਰ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਪੁਤਲਾ ਫੂਕਿਆ ਗਿਆ |
ਹੁਸ਼ਿਆਰਪੁਰ, 24 ਨਵੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-14 ਨਵੰਬਰ ਨੂੰ ਦੋ ਵਕੀਲਾਂ ਦੇ ਕਾਰ ਵਿਚ ਸੜ ਜਾਣ ਦੇ ਕੇਸ ਵਿਚ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਦੋਸ਼ੀ ਕਪਿਲ ਕੁਮਾਰ ਵਾਸੀ ਮੰਗਲੋਰ, ਬੁਲੰਦ ਸ਼ਹਿਰ, ਉੱਤਰ ਪ੍ਰਦੇਸ਼ ਮਿ੍ਤਕਾ ਸੀਆ ...
ਬਾਘਾ ਪੁਰਾਣਾ, 24 ਨਵੰਬਰ (ਬਲਰਾਜ ਸਿੰਗਲਾ)-ਪੰਜਾਬ ਮੰਡੀ ਬੋਰਡ ਦੇ ਉਪ ਚੇਅਰਮੈਨ ਅਤੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਵਿਜੇ ਕਾਲੜਾ ਨੇ ਪੰਜਾਬ ਮੀਤ ਪ੍ਰਧਾਨ ਅਮਰਜੀਤ ਸਿੰਘ ਬਰਾੜ ਰਾਜੇਆਣਾ ਦੀ ਅਗਵਾਈ ਹੇਠ ਹੋਏ ਪ੍ਰੋਗਰਾਮ ਮੌਕੇ ਐਲਾਨ ...
ਸੰਗਰੂਰ, 24 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਐਕਟ ਵਿਰੁੱਧ ਕਿਸਾਨਾਂ ਆੜ੍ਹਤੀਆਂ ਅਤੇ ਮਜ਼ਦੂਰਾਂ ਦੀ ਸ਼ਮੂਲੀਅਤ ਨੂੰ ਮੁੱਖ ਰੱਖਦੇ ਹੋਏ 26 ਅਤੇ 27 ...
ਚੰਡੀਗੜ੍ਹ, 24 ਨਵੰਬਰ (ਵਿਕਰਮਜੀਤ ਸਿੰਘ ਮਾਨ)-ਕਿਸਾਨ ਜਥੇਬੰਦੀਆਂ ਵਲੋਂ ਉਲੀਕੇ 'ਦਿੱਲੀ ਚੱਲੋ' ਮੋਰਚੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਤਿਆਰੀਆਂ ਖਿੱਚ ਲਈਆਂ ਗਈਆਂ ਹਨ | ਇਸ ਕਿਸਾਨ ਜਥੇਬੰਦੀ ਦੀ ਅਗਵਾਈ ਹੇਠ ਦੋ ਥਾਵਾਂ ਖਨੌਰੀ ਅਤੇ ਡੱਬਵਾਲੀ ...
ਚੰਡੀਗੜ੍ਹ, 24 ਨਵੰਬਰ (ਵਿਕਰਮਜੀਤ ਸਿੰਘ ਮਾਨ)-ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 22 ਹੋਰ ਮੌਤਾਂ ਹੋ ਗਈਆਂ, ਉੱਥੇ 439 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ ਸੂਬੇ 'ਚ ਵੱਖ-ਵੱਖ ਥਾਵਾਂ ਤੋਂ 614 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਤਹਿਤ ...
ਚੰਡੀਗੜ੍ਹ, 24 ਨਵੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਬੀਤੇ ਦਿਨੀਂ ਸਮਾਰਟ ਸਕੂਲ ਮੁਹਿੰਮ ਦੇ ਸਮਾਗਮ ਦੌਰਾਨ ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਰੈਗੂਲਰ ਅਧਿਆਪਕਾਂ ਦੀ ਨਿਯੁਕਤੀ ਕਰਨ ਦੇ ਐਲਾਨ ਨੂੰ ਅਮਲੀ ਰੂਪ ਦਿੰਦਿਆਂ ਪੰਜਾਬ ...
ਚੰਡੀਗੜ੍ਹ, 24 ਨਵੰਬਰ (ਅਜੀਤ ਬਿਊਰੋ)-ਸਿੱਧੀ ਵਿਕਰੀ ਅਤੇ ਬਹੁ-ਪੱਧਰੀ ਮਾਰਕੀਟਿੰਗ ਇਕਾਈਆਂ ਦੇ ਨਿਯਮਿਤ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ, ਪੰਜਾਬ ਸਰਕਾਰ ਨੇ ਇਸ ਸਬੰਧੀ ਮਹੱਤਵਪੂਰਨ ਦਿਸ਼ਾ-ਨਿਰਦੇਸ਼ ਨੋਟੀਫਾਈ ਕੀਤੇ ਹਨ | ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ...
ਬਠਿੰਡਾ, 24 ਨਵੰਬਰ (ਅੰਮਿ੍ਤਪਾਲ ਸਿੰਘ ਵਲਾਣ)-ਅੱਜ ਬਠਿੰਡਾ 'ਚ ਥੈਲੇਸੀਮੀਆ ਪੀੜਤ 9 ਸਾਲਾਂ ਇਕ ਹੋਰ ਬੱਚਾ ਐੱਚ.ਆਈ.ਵੀ. ਪਾਜ਼ੀਟਿਵ ਨਿਕਲਿਆ ਹੈ | ਬੱਚੇ ਦੇ ਪਾਜ਼ੀਟਿਵ ਹੋਣ ਦਾ ਪਤਾ ਉਦੋਂ ਲੱਗਿਆ, ਜਦੋਂ ਪਰਿਵਾਰਕ ਮੈਂਬਰ ਬੱਚੇ ਨੂੰ ਖ਼ੂਨ ਲਗਵਾਉਣ ਲਈ ਭਾਈ ਮਨੀ ਸਿੰਘ ...
ਮਾਨਸਾ, 24 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਕਿਸਾਨੀ ਸੰਘਰਸ਼ ਦੇ ਚਲਦਿਆਂ ਪੰਜਾਬ 'ਚ ਰੇਲ ਗੱਡੀਆਂ ਚੱਲਣ ਉਪਰੰਤ ਕੋਲੇ ਦੀ ਆਮਦ ਹੋਣ 'ਤੇ ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਿਤ ਤਲਵੰਡੀ ਸਾਬੋ ਤਾਪ ਘਰ 'ਚ ਅੱਜ ਸਵੇਰ ਤੋਂ ਬਿਜਲੀ ...
ਜੰਡਿਆਲਾ ਗੁਰੂ, 24 ਨਵੰਬਰ (ਰਣਜੀਤ ਸਿੰਘ ਜੋਸਨ)-ਕਿਸਾਨ-ਮਜ਼ਦੂਰ ਯੂਨੀਅਨ ਜੋ ਕਿ ਬਾਕੀ ਯੂਨੀਅਨਾਂ ਤੋਂ ਵੱਖ ਹੋ ਕੇ ਰੇਲ ਰੋਕੋ ਅੰਦੋਲਨ ਨੂੰ ਜਾਰੀ ਰੱਖਣ ਲਈ ਡਟੀ ਹੋਈ ਹੈ, ਦੇ ਮੈਂਬਰ ਰਾਤ ਭਰ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ 'ਤੇ ਬੈਠੇ ਰਹੇ | ਡਿਪਟੀ ਕਮਿਸ਼ਨਰ ਸ. ...
ਅੰਮਿ੍ਤਸਰ, 24 ਨਵੰਬਰ (ਰੇਸ਼ਮ ਸਿੰਘ)-ਰੇਲ ਰੋਕੋ ਅੰਦੋਲਨ ਉਪਰੰਤ ਅੱਜ ਮੁੰਬਈ ਤੋਂ ਚੱਲੀ ਗੋਲਡਨ ਟੈਂਪਲ ਐਕਸਪ੍ਰੈੱਸ ਜ਼ਿਲ੍ਹਾ ਪ੍ਰਸ਼ਾਸ਼ਨ ਦੀਆਂ ਕੋਸ਼ਿਸ਼ਾਂ ਨਾਲ ਆਖ਼ਰ ਇੱਥੇ ਅੰਮਿ੍ਤਸਰ ਪਹੁੰਚ ਗਈ ਹੈ | ਕਿਸਾਨ ਜਥੇਬੰਦੀਆਂ ਵਲੋਂ ਇੱਥੇ ਜੰਡਿਆਲਾ ਵਿਖੇ ਰੇਲ ...
ਖੰਨਾ, 24 ਨਵੰਬਰ (ਹਰਜਿੰਦਰ ਸਿੰਘ ਲਾਲ)-ਕੇਂਦਰ ਸਰਕਾਰ ਕਿਸਾਨ ਸੰਘਰਸ਼ ਤੋਂ ਘਬਰਾ ਕੇ ਇਸ ਨੰੂ ਫੇਲ੍ਹ ਕਰਨ ਲਈ ਦੋਹਰੀ ਨੀਤੀ 'ਤੇ ਚੱਲ ਰਹੀ ਹੈ | ਇਕ ਪਾਸੇ ਕਿਸਾਨ ਜਥੇਬੰਦੀਆਂ ਨੂੰ 3 ਦਸੰਬਰ ਨੂੰ ਸਰਕਾਰ ਨਾਲ ਗੱਲਬਾਤ ਕਰਨ ਲਈ ਸੱਦਾ ਪੱਤਰ ਭੇਜਿਆ ਗਿਆ ਹੈ ਅਤੇ ਦੂਜੇ ...
ਰਾਮਪੁਰਾ ਫੂਲ, 24 ਨਵੰਬਰ (ਨਰਪਿੰਦਰ ਸਿੰਘ ਧਾਲੀਵਾਲ)-ਬਿਜਲੀ ਮੁਲਾਜ਼ਮਾਂ ਵਲੋਂ 26 ਨਵੰਬਰ ਨੂੰ ਕੀਤੀ ਜਾਣ ਵਾਲੀ ਦੇਸ਼ ਵਿਆਪੀ ਹੜਤਾਲ ਦੇ ਸਬੰਧ ਵਿਚ ਪੰਜਾਬ ਰਾਜ ਪਾਵਰ ਕਾਰਪੋਰੇਸਨ ਨੇ ਹੜਤਾਲੀ ਮੁਲਾਜ਼ਮਾਂ 'ਤੇ 'ਕੰਮ ਨਹੀ, ਤਨਖਾਹ ਨਹੀਂ' ਦਾ ਨਿਯਮ ਲਾਗੂ ਕਰਨ ਦਾ ...
ਬਠਿੰਡਾ, 24 ਨਵੰਬਰ (ਸਟਾਫ਼ ਰਿਪੋਰਟਰ)-ਬਠਿੰਡਾ ਦੇ ਸਰਕਾਰੀ ਸਿਵਲ ਹਸਪਤਾਲ ਦੇ ਬਲੱਡ ਬੈਂਕ ਵਿਚੋਂ ਐਚ. ਆਈ. ਵੀ. ਪ੍ਰਭਾਵਿਤ ਖ਼ੂਨ 1 ਔਰਤ ਸਮੇਤ 3 ਥੈਲੇਸੀਮੀਆ ਪੀੜਤ ਬੱਚਿਆਂ ਨੂੰ ਚੜ੍ਹਾਏ ਜਾਣ ਦੇ ਮਾਮਲੇ ਵਿਚ ਸਿਹਤ ਮੰਤਰੀ ਦੇ ਹੁਕਮਾਂ ਉਪਰੰਤ ਚਾਰ ਲੈਬਾਰਟਰੀ ...
ਅੰਮਿ੍ਤਸਰ, 24 ਨਵੰਬਰ (ਸੁਰਿੰਦਰ ਕੋਛੜ)-ਇੰਟੈਗ੍ਰੇਟਿਡ ਚੈੱਕ ਪੋਸਟ (ਆਈ. ਸੀ. ਪੀ.) ਅਟਾਰੀ ਰਾਹੀਂ ਪਾਕਿਸਤਾਨ ਰਸਤੇ ਅਫ਼ਗ਼ਾਨਿਸਤਾਨ ਵਲੋਂ ਆ ਰਹੇ ਅਫ਼ਗਾਨੀ ਪਿਆਜ਼ ਦੇ ਟਰੱਕਾਂ 'ਚ ਵੱਡੀ ਕਮੀ ਆਈ ਹੈ, ਜਿਸ ਕਾਰਨ ਪਿਆਜ਼ ਦੇ ਆਸਮਾਨ ਨੂੰ ਛੂੰਹਦੇ ਭਾਅ ਨੂੰ ਠੱਲ੍ਹ ...
ਚੰਡੀਗੜ੍ਹ, 24 ਨਵੰਬਰ (ਬਿ੍ਜੇਂਦਰ ਗੌੜ)-ਲੋਕ ਇਨਸਾਫ਼ ਪਾਰਟੀ ਦੇ ਲੀਡਰ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਉੱਤੇ ਜਬਰ-ਜਨਾਹ ਦਾ ਇਲਜ਼ਾਮ ਲਾਉਣ ਵਾਲੀ ਔਰਤ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸ਼ਰਨ ਲੈਂਦਿਆਂ ਇਕ ਪਟੀਸ਼ਨ ਦਾਇਰ ਕੀਤੀ ਹੈ ਜਿਸ ਵਿਚ ਵੀਰਵਾਰ ਨੂੰ ...
ਅੰਮਿ੍ਤਸਰ, 24 ਨਵੰਬਰ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਹਿਤ ਮੁੱਖ ਦਫ਼ਤਰ ਵਿਖੇ ਹੋਣ ਵਾਲੇ ਜਨਰਲ ਇਜਲਾਸ ਦੀਆਂ ਤਿਆਰੀਆਂ ਜਾਰੀ ਹਨ | ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ...
ਚੰਡੀਗੜ੍ਹ, 24 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਟਰਾਂਸਪੋਰਟ ਵਿਭਾਗ ਵਲੋਂ ਧੁੰਦ ਵਧਣ ਦੇ ਮੱਦੇਨਜ਼ਰ ਵਾਹਨ ਚਾਲਕਾਂ ਲਈ ਇਕ ਅਡਵਾਇਜ਼ਰੀ ਜਾਰੀ ਕੀਤੀ ਹੈ | ਬੁਲਾਰੇ ਨੇ ਦੱਸਿਆ ਕਿ ਮੌਜੂਦਾ ਮੌਸਮ ਨੂੰ ਧਿਆਨ 'ਚ ਰੱਖਦੇ ਹੋਏ ਆਮ ਜਨਤਾ ਨੂੰ ਅਪੀਲ ਹੈ ਕਿ ਧੁੰਦ 'ਚ ...
ਅੰਮਿ੍ਤਸਰ, 24 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਜਾ ਕੇ ਮਨਾਉਣ ਲਈ ਨਵੀਂ ਦਿੱਲੀ ਸਥਿਤ ਪਾਕਿਸਤਾਨੀ ਦੂਤਾਵਾਸ ਵਲੋਂ ਅੱਜ ਦੇਰ ਸ਼ਾਮ ਸ਼੍ਰੋਮਣੀ ...
ਅੰਮਿ੍ਤਸਰ, 24 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਨੇ ਆਪਣੀਆਂ ਸਾਰੀਆਂ ਖ਼ੁਫ਼ੀਆ ਏਜੰਸੀਆਂ ਨਾਲ ਤਾਲਮੇਲ ਸਥਾਪਤ ਕਰਨ ਲਈ ਰਾਸ਼ਟਰੀ ਖ਼ੁਫ਼ੀਆ ਤਾਲਮੇਲ ਕਮੇਟੀ (ਐਨ. ਆਈ. ਸੀ. ਸੀ.) ਦਾ ਗਠਨ ਕੀਤਾ ਹੈ | ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਇਸ ਨੂੰ ਮਨਜ਼ੂਰੀ ਦੇ ਦਿੱਤੀ ...
ਅੰਮਿ੍ਤਸਰ, 24 ਨਵੰਬਰ (ਜਸਵੰਤ ਸਿੰਘ ਜੱਸ)-ਨਵੀਂ ਦਿੱਲੀ ਦੀ ਤਿਹਾੜ੍ਹ ਜੇਲ੍ਹ 'ਚ ਨਜ਼ਰਬੰਦ ਸਰਬੱਤ ਖ਼ਾਲਸਾ ਵਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੇ ਪੰਜਾਬ ਦੇ ਕਿਰਤੀ ਕਿਸਾਨਾਂ ਅਤੇ ਨਾਨਕ ਨਾਮ ਲੇਵਾ ਸੰਗਤ ਦੇ ਨਾਮ ...
ਅੰਮਿ੍ਤਸਰ, 24 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਮੌਕੇ ਬਜ਼ੁਰਗ ਤੇ ਬੱਚਿਆਂ ਦੇ ਪਾਕਿ ਆਉਣ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ | ਇਸ ਦੇ ਇਲਾਵਾ ਬਾਕੀ ਸੰਗਤ ਨੂੰ ਵੀ ਘੱਟ ...
ਲੁਧਿਆਣਾ, 24 ਨਵੰਬਰ (ਪੁਨੀਤ ਬਾਵਾ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ 26-27 ਨਵੰਬਰ ਨੂੰ ਦੇਸ਼ ਭਰ ਦੇ ਕਿਸਾਨ ਦਿੱਲੀ ਦੀ ਘੇਰਾਬੰਦੀ ਕਰਨ ਜਾ ...
ਲੁਧਿਆਣਾ, 24 ਨਵੰਬਰ (ਪੁਨੀਤ ਬਾਵਾ)-ਲੋਕ ਇਨਸਾਫ ਪਾਰਟੀ ਦੇ ਮੁੱਖ ਬੁਲਾਰੇ ਤੇ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਗਗਨਦੀਪ ਸਿੰਘ ਸੰਨੀ ਕੈਂਥ ਨੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੀ ਉਪ ਆਗੂ ਤੇ ਵਿਧਾਨ ਸਭਾ ਹਲਕਾ ਜਗਰਾਉਂ ਤੋਂ ਵਿਧਾਇਕਾ ਬੀਬੀ ਸਰਵਜੀਤ ਕੌਰ ...
ਜਲੰਧਰ, 24 ਨਵੰਬਰ (ਜਸਪਾਲ ਸਿੰਘ)-ਕੋਰੋਨਾ ਮਹਾਂਮਾਰੀ ਦੌਰਾਨ ਪ੍ਰਵਾਸੀ ਮਜ਼ਦੂਰਾਂ ਦੀ ਹਿਜਰਤ ਦੇ ਦਰਦ ਨੂੰ ਬਿਆਨ ਕਰਦੇ ਉੱਘੇ ਪੱਤਰਕਾਰ ਸਤਨਾਮ ਸਿੰਘ ਮਾਣਕ ਦੁਆਰਾ ਲਿਖੇ ਅਤੇ ਨੌਜਵਾਨ ਸੂਫੀ ਗਾਇਕ ਯਾਕੂਬ ਗਿੱਲ ਵਲੋਂ ਗਾਏ ਗੀਤ 'ਦਰਦ ਦੇ ਦਰਿਆ' ਨੇ ਜਿੱਥੇ ਸੰਗੀਤ ...
ਜਲੰਧਰ, 24 ਨਵੰਬਰ (ਅ.ਬ.)- ਕੈਨੇਡਾ ਦੇ ਵੀਜਾ ਐਪਲੀਕੇਸ਼ਨ ਸੈਂਟਰ ਖੁੱਲ੍ਹਦੇ ਹੀ ਸਟੱਡੀ ਵੀਜ਼ਾ, ਨੈਨੀ ਵੀਜ਼ਾ ਸਬੰਧੀ ਐਕਸਪਰਟ ਕਰੀਅਰ ਮੋਹਾਲੀ ਨੂੰ 7 ਵੀਜਾ ਤੇ 10 ਪਾਸਪੋਰਟ ਰਿਕਵੈਕਟ ਲੈਟਰ ਪ੍ਰਾਪਤ ਹੋਏ ਹਨ | ਨੈਨੀ ਵੀਜ਼ਾ ਅਧੀਨ 5/5.5 ਬੈਡ ਜਾਂ ਬਿਨਾਂ ਆਈਲਟਸ ਦੇ ਸਪਾਊਸ ...
ਅਟਾਰੀ, 24 ਨਵੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ 'ਚ ਪਿਛਲੇ ਕਰੀਬ ਚਾਰ-ਪੰਜ ਸਾਲਾਂ ਤੋਂ ਕੈਦ ਕੱਟ ਰਹੇ ਪਾਕਿਸਤਾਨੀ ਕੈਦੀਆਂ ਨੂੰ ਅੱਜ ਆਪਣੀ ਸਜ਼ਾ ਪੂਰੀ ਹੋਣ 'ਤੇ ਰਿਹਾਅ ਕਰ ਦਿੱਤਾ ਗਿਆ | ਇਨ੍ਹਾਂ ਕੈਦੀਆਂ 'ਚ 20 ਕੈਦੀ ਭੁਜ ਜੇਲ੍ਹ ...
ਅੰਮਿ੍ਤਸਰ, 24 ਨਵੰਬਰ (ਸੁਰਿੰਦਰ ਕੋਛੜ)-ਕੋਰੋਨਾ ਦੇ ਚਲਦਿਆਂ ਭਾਰਤ 'ਚ ਫਸੇ 245 ਹੋਰ ਪਾਕਿਸਤਾਨੀ ਨਾਗਰਿਕਾਂ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ 26 ਨਵੰਬਰ ਨੂੰ ਸਵੇਰੇ 10 ਵਜੇ ਪਾਕਿ ਵਾਪਸ ਜਾਣ ਦੀ ਭਾਰਤੀ ਵਿਦੇਸ਼ ਮੰਤਰਾਲੇ ਵਲੋਂ ਵਿਸ਼ੇਸ਼ ਇਜਾਜ਼ਤ ਦੇ ਦਿੱਤੀ ਗਈ ਹੈ | ...
ਵਾਸ਼ਿੰਗਟਨ, 24 ਨਵੰਬਰ (ਏਜੰਸੀ)- ਅਮਰੀਕਾ ਦੇ ਸੂਬੇ ਪੈਨਸਿਲਵੇਨੀਆ ਦੇ ਗਵਰਨਰ ਨੇ ਡੈਮੋਕੇ੍ਰਟਿਕ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਜੋ ਬਾਈਡਨ ਤੇ ਉਨ੍ਹਾਂ ਦੀ ਸਾਥੀ (ਉਪ-ਰਾਸ਼ਟਰਪਤੀ ਲਈ ਉਮੀਦਵਾਰ) ਕਮਲਾ ਹੈਰਿਸ ਨੂੰ ਜੇਤੂ ਐਲਾਨ ਦਿੱਤਾ ਹੈ | ...
ਅੰਡੇਮਾਨ ਅਤੇ ਨਿਕੋਬਾਰ, 24 ਨਵੰਬਰ (ਏਜੰਸੀ)-ਭਾਰਤ ਨੇ ਮੰਗਲਵਾਰ ਨੂੰ 'ਲੈਂਡ ਅਟੈਕ ਵਰਜ਼ਨ' ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲ ਦਾ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ 'ਚ ਪ੍ਰੀਖਣ ਕੀਤਾ | ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲ ਨੂੰ ਸਵੇਰੇ 10 ਵਜੇ ਇਕ ਦੀਪ ...
ਸ੍ਰੀਨਗਰ, 24 ਨਵੰਬਰ (ਮਨਜੀਤ ਸਿੰਘ)- ਬੀ.ਐਸ.ਐਫ. ਨੇ ਬੀਤੇ ਦਿਨ ਸਾਂਬਾ ਸੈਕਟਰ ਦੇ ਚਕ ਫਕੀਰਾ ਚੌਕੀ ਨੇੜੇ ਮਾਰੇ ਗਏ ਘੁਸਪੈਠੀਏ ਦੀ ਲਾਸ਼ ਨੂੰ ਅੱਜ ਸਾਮਾਨ ਸਮੇਤ ਪਾਕਿਸਤਾਨੀ ਰੇਂਜਰਾਂ ਦੇ ਹਵਾਲੇ ਕਰ ਦਿੱਤਾ ਹੈ | ਇਸ ਘੁਸਪੈਠੀਏ ਦੇ ਮਾਰੇ ਜਾਣ ਬਾਅਦ ਬੀ.ਐਸ.ਐਫ. ਵਲੋਂ ...
ਫਗਵਾੜਾ, 24 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵਲੋਂ ਕੇਂਦਰ ਸਰਕਾਰ ਦੁਆਰਾ ਕਿਸਾਨੀ ਸਬੰਧੀ ਪਾਸ ਕੀਤੇ ਕਾਨੂੰਨਾਂ ਸਬੰਧੀ ਕਿਸਾਨਾਂ ਅਤੇ ਕੇਂਦਰ ਸਰਕਾਰ ਦੀ ਆਪਸੀ ਗੱਲਬਾਤ ਬਾਰੇ ਦੱਸਦਿਆਂ ਕਿਹਾ ਗਿਆ ਕਿ ਜਿਸ ਤਰ੍ਹਾਂ 13 ਨਵੰਬਰ ...
ਸੰਗਰੂਰ, 24 ਨਵੰਬਰ (ਧੀਰਜ ਪਸ਼ੋਰੀਆ)-ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦਾ ਰਾਗ ਅਲਾਪਣ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਤੋਂ ਕੋਰੋਨਾ ਕਾਲ ਦੀਆਂ ਫ਼ੀਸਾਂ ਜਬਰੀ ਉਗਰਾਹੁਣ ਉਪਰੰਤ ਸਿੱਖਿਆ ਬੋਰਡ ਵਲੋਂ ਮਾਰਚ 2021 ਦੀਆਂ ...
ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)-ਸਥਾਨਿਕ ਸ਼ਹਿਰ ਤੇ ਇਲਾਕੇ ਦੀ ਉੱਘੀ ਇਮੀਗ੍ਰੇਸ਼ਨ ਤੇ ਆਈਲਟਸ ਸੰਸਥਾ ਗੋ ਗਲੋਬਲ ਕੰਸਲਟੈਂਟਸ ਮੋਗਾ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ ਤੇ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ, ਸੰਸਥਾ ਨੇ ਮੋਗਾ ਦੀ ਵਿਦਿਆਰਥਣ ...
ਸੰਗਰੂਰ, 24 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਪੈਰਾਗੋਨ ਗਰੁੱਪ ਆਪਣੇ ਮਿਆਰ ਨੰੂ ਕਾਇਮ ਰੱਖਦਿਆਂ ਹੁਣ ਤੱਕ ਬਹੁ-ਗਿਣਤੀ 'ਚ, ਆਸਟੇ੍ਰਲੀਆ, ਕੈਨੇਡਾ ਅਤੇ ਯੂ.ਕੇ. ਦੇ ਵੀਜ਼ੇ ਲਗਵਾ ਚੁੱਕਾ ਹੈ ਅਤੇ ਲਗਵਾ ਰਿਹਾ ਹੈ | ਇਹ ਦਾਅਵਾ ਕਰਦਿਆਂ ਪੈਰਾਗੋਨ ਗਰੁੱਪ ਦੇ ਐਮ.ਡੀ. ਰਣਜੀਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX