ਤਾਜਾ ਖ਼ਬਰਾਂ


ਐਨ.ਸੀ.ਬੀ. ਅਧਿਕਾਰੀ ਸਮੀਰ ਵਾਨਖੇੜੇ ਦਿੱਲੀ ਪਹੁੰਚੇ, ਭਲਕੇ ਮਿਲ ਸਕਦੇ ਹਨ ਏਜੰਸੀ ਦੇ ਡੀ.ਜੀ. ਨੂੰ
. . .  1 day ago
ਮੰਤਰੀ ਨਰਿੰਦਰ ਮੋਦੀ 28 ਅਕਤੂਬਰ ਨੂੰ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਲੈਣਗੇ ਹਿੱਸਾ
. . .  1 day ago
ਨਵੀਂ ਦਿੱਲੀ, 25 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰੂਨੇਈ ਦੇ ਸੁਲਤਾਨ ਦੇ ਸੱਦੇ 'ਤੇ 28 ਅਕਤੂਬਰ ਨੂੰ ਹੋਣ ਵਾਲੇ 18ਵੇਂ ਆਸੀਆਨ -ਭਾਰਤ ਸੰਮੇਲਨ ਵਿਚ ਹਿੱਸਾ ਲੈਣਗੇ। ਇਸ ਸੰਮੇਲਨ ਦੌਰਾਨ ਆਸੀਆਨ ਦੇਸ਼ਾਂ ਦੇ ਰਾਜ ...
ਬੇਅਦਬੀ ਮਾਮਲੇ ’ਚ ਸੱਚਾ ਸੌਦਾ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਰੰਟ ਜਾਰੀ
. . .  1 day ago
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ, ਸਰਜਬੀਤ ਸਿੰਘ) -ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਸਰੂਪ ਅਤੇ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਦਰਜ ਹੋਏ ...
ਮੁੰਬਈ ਐਨ.ਡੀ.ਪੀ.ਐਸ. ਅਦਾਲਤ ਨੇ ਕਰੂਜ਼ ਡਰੱਗਜ਼ ਕੇਸ ‘ਚ ਦਖਲਅੰਦਾਜ਼ੀ ਵਿਰੁੱਧ ਐਨ.ਸੀ.ਬੀ. ਦੀ ਪਟੀਸ਼ਨ 'ਤੇ ਹਾਈ ਕੋਰਟ ਜਾਣ ਲਈ ਕਿਹਾ
. . .  1 day ago
ਜੰਮੂ-ਕਸ਼ਮੀਰ: ਪੁਲਵਾਮਾ ਦੇ ਕਾਕਪੋਰਾ ਇਲਾਕੇ 'ਚ ਅੱਤਵਾਦੀਆਂ ਨੇ ਪੁਲਿਸ ਚੌਕੀ 'ਤੇ ਗ੍ਰੇਨੇਡ ਨਾਲ ਕੀਤਾ ਹਮਲਾ
. . .  1 day ago
ਚੰਡੀਗੜ੍ਹ : 8 ਉੱਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਜੰਮੂ –ਕਸ਼ਮੀਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼੍ਰੀਨਗਰ ਦੀ ਡਲ ਝੀਲ ਵਿਖੇ ਸ਼ਿਕਾਰਾ ਉਤਸਵ 'ਚ ਲਿਆ ਹਿੱਸਾ
. . .  1 day ago
ਮਨੋਜ ਬਾਜਪਾਈ ਨੇ ਭੋਂਸਲੇ ਲਈ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ
. . .  1 day ago
ਨਵੀਂ ਦਿੱਲੀ , 25 ਅਕਤੂਬਰ-ਪਦਮ ਸ਼੍ਰੀ ਵਿਜੇਤਾ ਅਤੇ ਭਾਰਤੀ ਸਿਨੇਮਾ ਦੇ ਉੱਤਮ ਅਭਿਨੇਤਾ ਮਨੋਜ ਵਾਜਪਾਈ ਨੇ 67ਵੇਂ ਰਾਸ਼ਟਰੀ ਫਿਲਮ ਅਵਾਰਡਾਂ ਵਿਚ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ।ਅਭਿਨੇਤਾ ਮਨੋਜ ਬਾਜਪਾਈ ਨੂੰ ...
ਕਿਸਾਨ ਜਥੇਬੰਦੀਆਂ ਨੇ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਕੀਤਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ ( ਮਨਪ੍ਰੀਤ ਸਿੰਘ ਸੈਣੀ) - ਕਿਸਾਨ ਜਥੇਬੰਦੀਆਂ ਵਲੋਂ ਅੱਜ ਵੱਖ-ਵੱਖ ਪਿੰਡਾਂ 'ਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਝੋਨੇ ਦੀ ਫ਼ਸਲ ਦੇ ਖ਼ਰਾਬੇ ਨੂੰ ਲੈ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ...
ਹੰਸ ਰਾਜ ਜੋਸਨ ਵਲੋਂ ਮੀਂਹ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) - ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਵਲੋਂ ਮੰਡੀ ਲਾਧੂਕਾ ਦੇ ਨਾਲ ਲਗਦੇ ਪਿੰਡ ਜਮਾਲਕੇ, ਲੱਖੇ ਕੜਾਹੀਆ, ਧੁਨਕੀਆਂ, ਲਾਧੂਕਾ...
ਮਿਲਕ ਪਲਾਂਟ ਲੁਧਿਆਣਾ ਦੀ ਚੋਣ ਵਿਚ ਕਾਗਜ਼ ਰੱਦ ਹੋਣ ਦੇ ਕਾਰਨ ਅਕਾਲੀਆਂ ਨੇ ਲਗਾਇਆ ਧਰਨਾ
. . .  1 day ago
ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ) - ਵੇਰਕਾ ਮਿਲਕ ਪਲਾਂਟ ਲੁਧਿਆਣਾ ਦੀ ਚੋਣ ਲਈ ਅੱਜ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ, ਜਿਸ ਦੌਰਾਨ 6 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਹੋਣ ਤੋਂ ਬਾਅਦ ਅਕਾਲੀਆਂ ਨੇ ਰੋਸ ਵਜੋਂ ਉਮੀਦਵਾਰਾਂ ਨਾਲ ਧਰਨਾ ਲਗਾ ਕੇ ਰੋਸ...
ਮਮਤਾ ਦੀ ਮੌਜੂਦਗੀ ਵਿਚ ਯੂ.ਪੀ. ਦੇ ਦੋ ਕਾਂਗਰਸੀ ਆਗੂ ਟੀ.ਐਮ.ਸੀ. ਵਿਚ ਹੋਏ ਸ਼ਾਮਿਲ
. . .  1 day ago
ਸਿਲੀਗੁੜੀ, 25 ਅਕਤੂਬਰ - ਉੱਤਰ ਪ੍ਰਦੇਸ਼ ਦੇ ਦੋ ਸੀਨੀਅਰ ਕਾਂਗਰਸੀ ਆਗੂ ਸੋਮਵਾਰ ਨੂੰ ਉੱਤਰੀ ਬੰਗਾਲ ਦੇ ਸਿਲੀਗੁੜੀ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ ਹੋ ਗਏ...
ਉੱਤਰਾਖੰਡ : ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ - ਮੁੱਖ ਮੰਤਰੀ ਧਾਮੀ
. . .  1 day ago
ਦੇਹਰਾਦੂਨ, 25 ਅਕਤੂਬਰ - ਉੱਤਰਾਖੰਡ ਵਿਚ ਪਏ ਭਾਰੀ ਮੀਂਹ ਕਾਰਨ ਕਾਫੀ ਨੁਕਸਾਨ ਹੋਇਆ ਹੈ | ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਸਾਡੀਆਂ ਤੁਰੰਤ ਕਾਰਵਾਈਆਂ ਕਾਰਨ ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ...
ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ਕਾਨੂੰਨ ਰੱਦ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਚੰਨੀ ਦਾ ਕਹਿਣਾ ਸੀ ਕਿ ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ...
ਪੰਜਾਬ ਦੇ ਹਿੱਤਾਂ ਲਈ ਸਾਰੇ ਅਹੁਦੇ ਕੁਰਬਾਨ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਪੰਜਾਬ ਦੇ ਹਿੱਤਾਂ ਲਈ ਸਾਰੇ ...
ਕੇਂਦਰ ਦੇ ਬੀ.ਐੱਸ.ਐੱਫ. ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵੀ ਜਾਵਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੈਬਨਿਟ ਦੀ ਬੈਠਕ ਬੁਲਾ ਕੇ ਸਪੈਸ਼ਲ ਸੈਸ਼ਨ...
ਸੂਬੇ ਦੇ ਅੰਦਰ ਸੂਬਾ ਬਣਾਇਆ ਜਾ ਰਿਹਾ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ...
ਕੌਣ ਕਹਿੰਦਾ ਹੈ ਰਾਸ਼ਟਰਪਤੀ ਸ਼ਾਸਨ ਨਹੀਂ ਲੱਗਿਆ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕੌਣ ਕਹਿੰਦਾ ਹੈ ਕਿ ਰਾਸ਼ਟਰਪਤੀ ਸ਼ਾਸਨ ਨਹੀਂ...
ਬੀ.ਐੱਸ.ਐੱਫ. ਦੀ ਪਰਿਭਾਸ਼ਾ ਬਦਲੀ ਜਾ ਰਹੀ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਬੀ. ਐੱਸ. ਐੱਫ ਦੀ ਪਰਿਭਾਸ਼ਾ ਬਦਲੀ ਜਾ ਰਹੀ ਹੈ ...
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੂੰ ਇਹ ਨੋਟੀਫਿਕੇਸ਼ਨ ਵਾਪਸ ...
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ
. . .  1 day ago
ਫ਼ਾਜ਼ਿਲਕਾ, 25 ਅਕਤੂਬਰ (ਪ੍ਰਦੀਪ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਸੜਕੀ ਆਵਾਜਾਈ ਰੋਕਦਿਆਂ ਧਰਨਾ ਸ਼ੁਰੂ ਕਰ...
ਪੰਜਾਬ ਦੀ ਤਰ੍ਹਾਂ ਅਸੀਂ ਵੀ ਬੀ.ਐਸ.ਐਫ.ਦੇ ਅਧਿਕਾਰ ਖੇਤਰ ਦਾ ਕਰ ਰਹੇ ਹਾਂ ਵਿਰੋਧ - ਮਮਤਾ ਬੈਨਰਜੀ
. . .  1 day ago
ਸਿਲੀਗੁੜੀ, 25 ਅਕਤੂਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ ਹੈ ਕਿ ਪੰਜਾਬ ਦੀ ਤਰ੍ਹਾਂ, ਅਸੀਂ ਵੀ ਬੀ.ਐਸ.ਐਫ. ਦੇ ਅਧਿਕਾਰ ਖੇਤਰ ਦਾ ਵਿਰੋਧ ਕਰ ਰਹੇ ਹਾਂ ਜੋ ਹਾਲ ਹੀ ਵਿਚ ਵਧਾਇਆ ਗਿਆ ਹੈ ...
ਸਰਬ ਪਾਰਟੀ ਮੀਟਿੰਗ ਖ਼ਤਮ
. . .  1 day ago
ਚੰਡੀਗੜ੍ਹ, 25 ਅਕਤੂਬਰ - ਚੰਡੀਗੜ੍ਹ ਵਿਚ ਚੱਲ ਰਹੀ ਸਰਬ ਪਾਰਟੀ ਮੀਟਿੰਗ ਖ਼ਤਮ...
ਸ਼੍ਰੋਮਣੀ ਕਮੇਟੀ ਵਲੋਂ ਨਵੰਬਰ ਮਹੀਨੇ ਚਲਾਈ ਜਾਏਗੀ ਅੰਮ੍ਰਿਤ ਸੰਚਾਰ ਲਹਿਰ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ, ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਵੰਬਰ ਮਹੀਨੇ ਅੰਮ੍ਰਿਤ ਸੰਚਾਰ ਲਹਿਰ ਚਲਾਈ ਜਾ ਰਹੀ ਹੈ, ਜਿਸ ਦੌਰਾਨ ਵੱਖ - ਵੱਖ ਥਾਵਾਂ 'ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ ਤੇ ਸਿੰਘ ਸਾਹਿਬਾਨ ਵਲੋਂ ਹਜ਼ਾਰਾਂ ਅੰਮ੍ਰਿਤ ...
ਕੱਲ੍ਹ ਦੇ ਮੈਚ ਤੋਂ ਬਾਅਦ ਮੁਹੰਮਦ ਸ਼ ਮੀ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ - ਓਵੈਸੀ
. . .  1 day ago
ਹੈਦਰਾਬਾਦ, 25 ਅਕਤੂਬਰ - ਏ.ਆਈ.ਐਮ.ਆਈ.ਐਮ. ਦੇ ਮੁਖੀ ਅਸਦੁਦੀਨ ਓਵੈਸੀ ਦਾ ਕਹਿਣਾ ਹੈ ਕਿ ਕੱਲ੍ਹ ਦੇ ਭਾਰਤ ਅਤੇ ਪਾਕਿਸਤਾਨ ਦੇ ਹੋਏ ਮੈਚ ਤੋਂ ਬਾਅਦ ਮੁਹੰਮਦ ਸ਼ੰਮੀ ਨੂੰ ਸੋਸ਼ਲ ਮੀਡੀਆ 'ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਮੁਸਲਮਾਨਾਂ ਵਿਰੁੱਧ ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਮੱਘਰ ਸੰਮਤ 552

ਸੰਪਾਦਕੀ

ਗੱਡੀਆਂ ਦੀ ਬਹਾਲੀ

ਪੰਜਾਬ ਵਿਚ ਕਰੀਬ ਪਿਛਲੇ ਦੋ ਮਹੀਨਿਆਂ ਤੋਂ ਰੇਲ ਗੱਡੀਆਂ ਦੀ ਆਵਾਜਾਈ ਬੰਦ ਹੋਣ ਨਾਲ ਜੀਵਨ ਦੀ ਰਫ਼ਤਾਰ ਮੱਧਮ ਪੈ ਗਈ ਜਾਪਦੀ ਸੀ। ਹੁਣ ਇਸ ਰਫ਼ਤਾਰ ਦੇ ਤੇਜ਼ ਹੋਣ ਦੀ ਸੰਭਾਵਨਾ ਬਣ ਗਈ ਹੈ। ਬਿਨਾਂ ਸ਼ੱਕ ਰੇਲ ਗੱਡੀਆਂ ਜਨਜੀਵਨ ਦਾ ਅਹਿਮ ਹਿੱਸਾ ਹਨ। ਦਿੱਲੀ ਤੋਂ ਪੰਜਾਬ ਅਤੇ ਪੰਜਾਬ ਤੋਂ ਦਿੱਲੀ ਵੱਲ ਨਿੱਤ ਦਿਨ ਲੱਖਾਂ ਹੀ ਯਾਤਰੂ ਇਨ੍ਹਾਂ ਰਾਹੀਂ ਸਫ਼ਰ ਕਰਦੇ ਹਨ। ਇਸ ਦਾ ਇਕ ਵੱਡਾ ਕਾਰਨ ਇਹ ਵੀ ਹੈ ਕਿ ਹਾਲੇ ਤੱਕ ਇਹ ਆਮ ਲੋਕਾਂ ਲਈ ਸਫ਼ਰ ਦਾ ਸਸਤਾ ਸਾਧਨ ਬਣਿਆ ਹੋਇਆ ਹੈ। ਇਸ ਤੋਂ ਵੀ ਅੱਗੇ ਦੇਸ਼ ਦੇ ਦੂਰ-ਦੁਰਾਡੇ ਇਲਾਕਿਆਂ ਅਤੇ ਸਮੁੰਦਰੀ ਬੰਦਰਗਾਹਾਂ ਤੱਕ ਸਾਮਾਨ ਲਿਆਉਣ ਲਿਜਾਣ ਦਾ ਵੀ ਇਹ ਹੀ ਸਭ ਤੋਂ ਵੱਡਾ ਸਾਧਨ ਹੈ। ਇਸ ਕਾਰਨ ਗੱਡੀਆਂ ਤੋਂ ਬਗੈਰ ਸਨਅਤੀ ਅਤੇ ਹੋਰ ਮਹੱਤਵਪੂਰਨ ਖੇਤਰਾਂ ਵਿਚ ਸਰਗਰਮੀ ਬਣੀ ਰਹਿਣੀ ਬੇਹੱਦ ਮੁਸ਼ਕਿਲ ਹੈ।
ਕਿਸਾਨ ਅੰਦੋਲਨ ਨਾਲ ਇਸ ਖੇਤਰ ਵਿਚ ਹਰ ਪੱਖ ਤੋਂ ਵੱਡਾ ਨੁਕਸਾਨ ਹੋਇਆ ਹੈ। ਵਿਸ਼ੇਸ਼ ਤੌਰ 'ਤੇ ਸਨਅਤਕਾਰ ਅਤੇ ਵਪਾਰੀ ਇਸ ਦੀ ਕਰੜੀ ਜ਼ਦ ਵਿਚ ਆਏ ਹੋਏ ਹਨ। ਅੰਦਾਜ਼ਿਆਂ ਮੁਤਾਬਿਕ ਦੋ ਮਹੀਨਿਆਂ ਵਿਚ ਹੋਇਆ ਨੁਕਸਾਨ ਕਰੋੜਾਂ ਤੱਕ ਨਹੀਂ ਸਗੋਂ ਅਰਬਾਂ ਤੱਕ ਪੁੱਜ ਗਿਆ ਹੈ। ਸਨਅਤਕਾਰਾਂ ਅਤੇ ਵਪਾਰੀਆਂ ਲਈ ਹੋਏ ਇਸ ਨੁਕਸਾਨ ਦੀ ਭਰਪਾਈ ਹੋਣੀ ਬੇਹੱਦ ਮੁਸ਼ਕਿਲ ਹੈ। 24 ਸਤੰਬਰ ਨੂੰ ਜਦੋਂ ਇਹ ਗੱਡੀਆਂ ਇਕਦਮ ਬੰਦ ਹੋਈਆਂ ਤਾਂ ਸੂਬੇ ਨੂੰ ਆਉਣ ਵਾਲਾ ਅਨੇਕਾਂ ਤਰ੍ਹਾਂ ਦਾ ਭਰਿਆ ਕੱਚਾ ਮਾਲ ਰਾਹ ਵਿਚ ਹੀ ਰੁਕ ਗਿਆ ਸੀ। ਇਧਰੋਂ ਜਾਣ ਵਾਲਾ ਬਹੁਤਾ ਸਾਮਾਨ ਕਾਰਖਾਨਿਆਂ, ਗੁਦਾਮਾਂ ਜਾਂ ਰੇਲਵੇ ਸਟੇਸ਼ਨਾਂ 'ਤੇ ਹੀ ਪਿਆ ਰਿਹਾ। ਵਿਦੇਸ਼ਾਂ ਦੀਆਂ ਬਹੁਤ ਸਾਰੀਆਂ ਕੰਪਨੀਆਂ ਨਾਲ ਕੀਤੇ ਕਰਾਰ ਟੁੱਟ ਗਏ। ਕਾਰਖਾਨਿਆਂ ਵਿਚ ਤਿਆਰ ਹੁੰਦਾ ਮਾਲ ਬੰਦ ਹੋ ਗਿਆ। ਨਾਲ ਪਹਿਲਾਂ ਕੋਰੋਨਾ ਦੀ ਮਾਰ ਹੇਠ ਆਏ ਅਤੇ ਹੁਣ ਅੰਦੋਲਨ ਕਰਕੇ ਦਿਹਾੜੀਦਾਰ ਮਜ਼ਦੂਰਾਂ ਅਤੇ ਹੋਰ ਕਾਮਿਆਂ 'ਤੇ ਬਹੁਤ ਬੁਰਾ ਅਸਰ ਪਿਆ। ਇਸ ਸਥਿਤੀ ਦਾ ਆਰਥਿਕਤਾ 'ਤੇ ਅਸਰ ਪੈਣਾ ਕੁਦਰਤੀ ਸੀ। ਪਹਿਲਾਂ ਹੀ ਲੜਖੜਾਈ ਸੂਬੇ ਦੀ ਆਰਥਿਕਤਾ ਹੋਰ ਵੀ ਨਿਘਾਰ ਵੱਲ ਚਲੀ ਗਈ। ਬਾਹਰੋਂ ਕੋਲਾ ਨਾ ਆਉਣ ਕਾਰਨ ਸੂਬੇ ਦੇ ਥਰਮਲ ਪਲਾਂਟ ਹੌਲੀ-ਹੌਲੀ ਰੁਕ ਗਏ, ਬਿਜਲੀ ਦੀ ਘਾਟ ਨੂੰ ਪੂਰਾ ਕਰਨ ਲਈ ਬਾਹਰੋਂ ਮੰਗਵਾਈ ਜਾਂਦੀ ਬਿਜਲੀ ਨਾਲ ਸੂਬੇ ਸਿਰ ਕਰੋੜਾਂ ਰੁਪਏ ਹੋਰ ਚੜ੍ਹ ਗਏ। ਡੀਜ਼ਲ ਅਤੇ ਪੈਟਰੋਲ ਦੀ ਵੀ ਘਾਟ ਰੜਕਣ ਲੱਗੀ। ਇਸ ਖੇਤਰ ਵਿਚ ਕਈ ਵੱਡੀਆਂ ਕੰਪਨੀਆਂ ਨਾਲ ਕੰਮ ਕਰਦੇ ਹਜ਼ਾਰਾਂ ਕਰਮਚਾਰੀ ਅਤੇ ਕਾਮੇ ਬੇਕਾਰ ਹੋ ਗਏ। ਹਾੜ੍ਹੀ ਦੀ ਫ਼ਸਲ ਦੀ ਬਿਜਾਈ ਲਈ ਬਾਹਰੋਂ ਆਉਂਦੇ ਯੂਰੀਆ ਦੀ ਘਾਟ ਨੇ ਕਿਸਾਨਾਂ ਨੂੰ ਚਿੰਤਾ ਵਿਚ ਪਾ ਦਿੱਤਾ। ਹਾਲਾਤ ਦੀ ਅਸਲੀਅਤ ਨੂੰ ਸਮਝਦੇ ਹੋਏ ਕਿਸਾਨ ਜਥੇਬੰਦੀਆਂ ਨੇ ਆਪਣੇ ਗੱਡੀਆਂ ਦੇ ਫ਼ੈਸਲੇ 'ਤੇ ਮੁੜ ਵਿਚਾਰ ਸ਼ੁਰੂ ਕੀਤਾ। ਕਿਉਂਕਿ ਪੰਜਾਬ ਸਰਕਾਰ ਲਈ ਵੀ ਇਹ ਸਮਾਂ ਵੱਡੀ ਆਫ਼ਤ ਵਾਲਾ ਸੀ। ਸਾਰੀਆਂ ਧਿਰਾਂ ਦੇ ਵੱਡੇ ਯਤਨਾਂ ਤੋਂ ਬਾਅਦ ਰੇਲਾਂ ਦਾ ਸਿਲਸਿਲਾ ਮੁੜ ਸ਼ੁਰੂ ਹੋਣ ਨੇ ਹਾਲ ਦੀ ਘੜੀ ਲੋਕਾਂ ਨੂੰ ਰਾਹਤ ਦਿੱਤੀ ਹੈ ਪਰ ਕਿਸਾਨ ਅੰਦੋਲਨ ਜਾਰੀ ਹੈ। ਇਸ ਮਸਲੇ ਦੇ ਛੇਤੀ ਕੀਤਿਆਂ ਹੱਲ ਹੋਣ ਦੀ ਹਾਲੇ ਸੰਭਾਵਨਾ ਨਜ਼ਰ ਨਹੀਂ ਆਉਂਦੀ।
ਚਾਹੇ ਪਹਿਲਾਂ ਕੁਝ ਮੀਟਿੰਗਾਂ ਤੋਂ ਬਾਅਦ ਕੇਂਦਰ ਸਰਕਾਰ ਨੇ ਇਕ ਵਾਰ ਫਿਰ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਬੁਲਾਇਆ ਹੈ ਪਰ ਦੂਸਰੇ ਪਾਸੇ ਕਿਸਾਨਾਂ ਨੇ ਰੇਲ ਗੱਡੀਆਂ ਨੂੰ ਰੋਕਣ ਤੋਂ ਬਗੈਰ ਆਪਣੇ ਹੋਰ ਧਰਨੇ ਜਾਰੀ ਰੱਖੇ ਹੋਏ ਹਨ। ਇਸ ਦੇ ਨਾਲ ਹੀ 'ਦਿੱਲੀ ਚਲੋ' ਦਾ ਨਾਅਰਾ ਵੱਡਾ ਰੂਪ ਧਾਰਦਾ ਜਾ ਰਿਹਾ ਹੈ। ਕੇਂਦਰ ਸਰਕਾਰ ਕਿਸਾਨਾਂ ਅਤੇ ਕਿਸਾਨੀ ਦੇ ਵਿਕਾਸ ਦੀ ਗੱਲ ਕਰਦੀ ਰਹੀ ਹੈ। ਇਹ ਵੀ ਕਿ ਆਉਂਦੇ ਸਮੇਂ ਵਿਚ ਕਿਸਾਨ ਖੁਸ਼ਹਾਲ ਹੋ ਜਾਏਗਾ। ਇਸ ਸਬੰਧੀ ਇਸ ਦਿਸ਼ਾ ਵਿਚ ਸਰਕਾਰ ਨੇ ਸਮੇਂ-ਸਮੇਂ ਬਹੁਤ ਸਾਰੀਆਂ ਯੋਜਨਾਵਾਂ ਦਾ ਵੀ ਐਲਾਨ ਕੀਤਾ ਸੀ ਜੋ ਅਮਲੀ ਰੂਪ ਵਿਚ ਵੱਡੀ ਆਸ ਬਣਾਉਣ ਵਾਲੀਆਂ ਸਨ। ਪਰ ਹੁਣ ਖੇਤੀਬਾੜੀ ਦੇ ਖੇਤਰ ਸਬੰਧੀ ਬਣਾਏ ਗਏ 3 ਕਾਨੂੰਨ ਬਹੁਤੇ ਕਿਸਾਨ ਵਰਗ ਨੂੰ ਰਾਸ ਨਹੀਂ ਆ ਰਹੇ। ਇਨ੍ਹਾਂ 'ਤੇ ਵੱਡੇ ਕਿੰਤੂ-ਪ੍ਰੰਤੂ ਵੀ ਕੀਤੇ ਜਾ ਰਹੇ ਹਨ। ਬਹੁਤੇ ਕਿਸਾਨ ਇਨ੍ਹਾਂ ਨੂੰ ਸ਼ੱਕ ਦੀ ਨਜ਼ਰ ਨਾਲ ਦੇਖਦੇ ਹਨ ਅਤੇ ਇਹ ਵੀ ਕਿ ਇਨ੍ਹਾਂ ਨਾਲ ਉਨ੍ਹਾਂ ਦਾ ਭਵਿੱਖ ਅਨਿਸਚਿਤ ਹੋ ਕੇ ਰਹਿ ਜਾਏਗਾ। ਅਜਿਹੇ ਹਾਲਾਤ ਵਿਚ ਸਰਕਾਰ ਲਈ ਇਹ ਜ਼ਰੂਰੀ ਹੋ ਗਿਆ ਹੈ ਕਿ ਉਹ ਇਸ ਮਸਲੇ ਦੇ ਅਜਿਹੇ ਹੱਲ ਦੀ ਤਲਾਸ਼ ਕਰੇ ਜੋ ਕਿਸਾਨ ਭਾਈਚਾਰੇ ਦੇ ਉੱਖੜੇ ਵਿਸ਼ਵਾਸ ਨੂੰ ਮੁੜ ਬਹਾਲ ਕਰਨ ਵਿਚ ਸਹਾਈ ਹੋਵੇ। ਇਸ ਨਾਲ ਹੀ ਖੇਤੀ ਦੇ ਧੰਦੇ ਅਤੇ ਕਿਸਾਨ ਵਰਗ ਦੀ ਭਲਾਈ ਸੰਭਵ ਹੋ ਸਕਦੀ ਹੈ।

-ਬਰਜਿੰਦਰ ਸਿੰਘ ਹਮਦਰਦ

 

ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਕਿਵੇਂ ਮਿਲੇ?

ਪੰਜਾਬ ਨੂੰ 'ਫਾਰਮ ਸਟੇਟ' ਕਿਹਾ ਜਾਂਦਾ ਹੈ। ਪੰਜ ਦਰਿਆਵਾਂ ਦੇ ਮੈਦਾਨਾਂ ਦੇ ਇਰਦ-ਗਿਰਦ ਦੀ ਉਪਜਾਊ ਧਰਤੀ, ਦੇ 99 ਫ਼ੀਸਦੀ ਭਾਗ 'ਤੇ ਖੇਤੀ ਕੀਤੀ ਜਾ ਰਹੀ ਹੈ। ਇਹੋ ਵਜ੍ਹਾ ਹੈ ਕਿ ਪ੍ਰਾਂਤ ਕੋਲ ਦੇਸ਼ ਦੀ ਸਿਰਫ 1.53 ਭਾਗ ਧਰਤੀ ਹੋਣ ਦੇ ਬਾਵਜੂਦ ਇਹ ਦੇਸ਼ ਦੇ ਅੰਨ ਭੰਡਾਰ ਵਿਚ 60 ...

ਪੂਰੀ ਖ਼ਬਰ »

ਨੈਤਿਕਤਾ ਦਾ ਸੰਦੇਸ਼ ਦਿੰਦੀ ਹੈ ਭਗਤ ਨਾਮਦੇਵ ਦੀ ਬਾਣੀ

ਜਨਮ ਦਿਹਾੜੇ 'ਤੇ ਵਿਸ਼ੇਸ਼ ਭਗਤ ਨਾਮਦੇਵ ਜੀ ਦਾ ਜਨਮ ਮਹਾਰਾਸ਼ਟਰ ਪ੍ਰਦੇਸ਼ ਦੇ ਜ਼ਿਲ੍ਹਾ ਸਤਾਰਾ ਦੇ ਘੁੱਗ ਵਸਦੇ ਕਰਹਟ ਦੇ ਨਜ਼ਦੀਕ ਪਿੰਡ ਨਰਸੀ ਬਾਮਨੀ ਵਿਚ 1270 ਈ: ਪਿਤਾ ਦਾਮਸ਼ੇਟੀ ਅਥਵਾ ਦਾਮਸੇਠ, ਮਾਤਾ ਗੋਨਾਬਾਈ ਦੇ ਗ੍ਰਹਿ ਵਿਖੇ ਹੋਇਆ। ਨਰਸੀ ਬਾਮਨੀ ਕ੍ਰਿਸ਼ਨਾ ਨਦੀ ਦੇ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਵਿਰੁੱਧ ਫ਼ਤਵਾ ਮੰਨੇ ਜਾ ਰਹੇ ਹਨ ਬਰੋਦਾ ਦੇ ਚੋਣ ਨਤੀਜੇ

ਬਰੋਦਾ ਉਪ ਚੋਣ ਵਿਚ ਭਾਜਪਾ ਨੂੰ ਕਾਂਗਰਸ ਦੇ ਉਮੀਦਵਾਰ ਪਾਸੋਂ ਵੱਡੀ ਹਾਰ ਮਿਲੀ ਹੈ। ਇਸ ਨੂੰ ਕੇਂਦਰ ਸਰਕਾਰ ਵਲੋਂ ਬਣਾਏ ਗਏ ਖੇਤੀਬਾੜੀ ਕਾਨੂੰਨਾਂ ਨਾਲ ਜੋੜ ਕੇ ਵੇਖਿਆ ਜਾ ਰਿਹਾ ਸੀ। ਕਾਂਗਰਸ ਅਤੇ ਇਨੈਲੋ ਲਗਾਤਾਰ ਇਹ ਪ੍ਰਚਾਰ ਕਰ ਰਹੀਆਂ ਸਨ ਕਿ ਬਰੋਦਾ ਦੀ ਜਨਤਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX