ਤਾਜਾ ਖ਼ਬਰਾਂ


ਕਤਲ ਕਰਕੇ ਪ੍ਰਵਾਸੀ ਮਜ਼ਦੂਰ ਪਿਉ-ਪੁੱਤ ਦੀਆਂ ਲਾਸ਼ਾਂ ਖੂਹ 'ਚੋਂ ਬਰਾਮਦ
. . .  6 minutes ago
ਨੂਰਮਹਿਲ, 25 ਜੁਲਾਈ (ਜਸਵਿੰਦਰ ਸਿੰਘ ਲਾਂਬਾ) - ਜ਼ਿਲ੍ਹਾ ਜਲੰਧਰ ਦੇ ਕਸਬਾ ਨੂਰਮਹਿਲ ਦੇ ਪਿੰਡ ਚੀਮਾ ਕਲਾਂ ਵਿਖੇ ਖੂਹ ਵਿਚੋਂ ਕਤਲ ਕੀਤੀਆਂ ਪ੍ਰਵਾਸੀ ਮਜ਼ਦੂਰ ਪਿਉ-ਪੁੱਤ ਦੀਆਂ ਲਾਸ਼ਾਂ...
ਕਾਂਗਰਸ ਸਰਕਾਰ ਨਾਕਾਮੀਆਂ ਲੁਕਾਉਣ ਲਈ ਕਰ ਰਹੀ ਹੈ ਡਰਾਮੇਬਾਜ਼ੀ - ਅਸ਼ਵਨੀ ਸ਼ਰਮਾ
. . .  14 minutes ago
ਲੁਧਿਆਣਾ, 25 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਕਾਂਗਰਸ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਡਰਾਮੇਬਾਜ਼ੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਮੇਂ ਕਾਂਗਰਸ ਵਿਚ ਚੱਲ ਰਹੇ ਘਟਨਾਕ੍ਰਮ ਸਿਰਫ਼ ਲੋਕਾਂ ਦਾ ਧਿਆਨ ਨਾਕਾਮੀਆਂ...
ਦਾਦੇ ਨੇ ਪੋਤੇ ਅਤੇ ਉਸ ਦੇ ਪਰਿਵਾਰ 'ਤੇ ਪੈਟਰੋਲ ਛਿੜਕ ਕੇ ਲਗਾਈ ਅੱਗ
. . .  29 minutes ago
ਅਬੋਹਰ, 25 ਜੁਲਾਈ (ਕੁਲਦੀਪ ਸਿੰਘ ਸੰਧੂ) - ਸਥਾਨਕ ਚੰਡੀਗੜ੍ਹ ਮੁਹੱਲੇ 'ਚ ਇਕ ਦਾਦੇ ਨੇ ਘਰ ਦੀ ਜਗ੍ਹਾ ਦੀ ਵੰਡ ਨੂੰ ਲੈ ਕੇ ਆਪਣੇ ਪੋਤਰੇ ਅਤੇ ਉਸ ਦੇ ਪਰਿਵਾਰ ਉੱਪਰ ਪੈਟਰੋਲ ਛਿੜਕ ਕੇ ਅੱਗ ਲਗਾ ਦਿੱਤੀ। ਸਿੱਟੇ ਵਜੋਂ ਪੋਤਰਾ ਬੁਰੀ ਤਰ੍ਹਾਂ ਝੁਲਸ ਗਿਆ। ਜਦੋਂ ਕਿ ਉਸ ਦੀ ਪਤਨੀ ਅਤੇ ਇਕ ਸਾਲ ਦੀ ਮਾਸੂਮ...
ਤਿੰਨ ਜਥੇਬੰਦੀਆਂ ਵਲੋਂ ਪ੍ਰਧਾਨ ਮੰਤਰੀ ਖ਼ਿਲਾਫ਼ ਝੰਡਾ ਮਾਰਚ
. . .  36 minutes ago
ਚੋਗਾਵਾਂ, 25 ਜੁਲਾਈ (ਗੁਰਬਿੰਦਰ ਸਿੰਘ ਬਾਗ਼ੀ) - ਕੁਲ ਹਿੰਦ ਕਿਸਾਨ ਸਭਾ, ਕੁਲਹਿੰਦ ਖੇਤ ਮਜ਼ਦੂਰ ਸਭਾ ਯੂਨੀਅਨ ਤੇ ਸੀਟੂ ਦੇ ਸਾਂਝੇ ਕੌਮੀ ਸੱਦੇ ਉੱਪਰ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਚੋਗਾਵਾਂ ਤੋਂ ਜੋਗਾ ਸਿੰਘ ਜ਼ਿਲ੍ਹਾ ਪ੍ਰਧਾਨ, ਜਸਬੀਰ ਸਿੰਘ ਝਬਾਲ, ਤਰਸੇਮ ਸਿੰਘ ਟਪਿਆਲਾ, ਸੁਖਦੇਵ ਸਿੰਘ ਬਰੀਕੀ, ਕਿਸਾਨ...
ਜੇ ਸਮਝਦੇ ਦੇਸ਼ ਦੀ 'ਮਨ ਕੀ ਬਾਤ' , ਅਜਿਹੇ ਨਾ ਹੁੰਦੇ ਟੀਕਾਕਰਨ ਦੇ ਹਾਲਾਤ - ਰਾਹੁਲ ਦਾ ਮੋਦੀ ਖ਼ਿਲਾਫ਼ ਤਿੱਖਾ ਤਨਜ਼
. . .  46 minutes ago
ਨਵੀਂ ਦਿੱਲੀ, 25 ਜੁਲਾਈ - ਦੇਸ਼ ਵਿਚ ਕੋਰੋਨਾ ਵੈਕਸੀਨ ਦੀ ਕਿੱਲਤ ਵਿਚਕਾਰ ਬਹੁਤ ਸਾਰੇ ਵੈਕਸੀਨ ਕੇਂਦਰ ਬੰਦ ਹੋ ਗਏ ਹਨ। ਅੱਜ ਪ੍ਰਧਾਨ ਮੰਤਰੀ ਮੋਦੀ ਦੀ 'ਮਨ ਕੀ ਬਾਤ' ਦੇ ਰੇਡੀਓ ਪ੍ਰੋਗਰਾਮ ਤੋਂ ਬਾਅਦ ਕਾਂਗਰਸ ਲੀਡਰ...
ਹੰਗਰੀ 'ਚ ਆਯੋਜਿਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਭਾਰਤ ਦੀ ਪ੍ਰਿਆ ਮਲਿਕ ਨੇ ਜਿੱਤਿਆ ਸੋਨ ਤਗਮਾ
. . .  about 1 hour ago
ਨਵੀਂ ਦਿੱਲੀ, 25 ਜੁਲਾਈ - ਭਾਰਤੀ ਮਹਿਲਾ ਪਹਿਲਵਾਨ ਪ੍ਰਿਆ ਮਲਿਕ ਨੇ ਅੰਤਰਰਾਸ਼ਟਰੀ ਪੱਧਰ 'ਤੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਹੰਗਰੀ ਵਿਚ ਆਯੋਜਿਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿਚ ਸੋਨ...
'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਮੋਦੀ ਦੇ ਕੁਝ ਵਿਸ਼ੇਸ਼ ਕਥਨ
. . .  about 1 hour ago
'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਮੋਦੀ ਦੇ ਕੁਝ ਵਿਸ਼ੇਸ਼ ਕਥਨ...
ਅੰਮ੍ਰਿਤਸਰ 'ਚ ਪਿਆ ਭਾਰੀ ਮੀਂਹ
. . .  about 1 hour ago
ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ) - ਅੰਮ੍ਰਿਤਸਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਭਾਰੀ ਮੀਂਹ ਪੈਣ ਨਾਲ ਜਲਥਲ ਹੋ...
ਲੰਗਾਹ ਵਲੋਂ ਲਗਾਤਾਰ ਖਿਮਾ ਯਾਚਨਾ ਦੀ ਅਰਦਾਸ
. . .  about 2 hours ago
ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ) - ਸਾਬਕਾ ਮੰਤਰੀ ਪੰਜਾਬ ਸੁੱਚਾ ਸਿੰਘ ਲੰਗਾਹ ਵਲੋਂ ਲਗਾਤਾਰ 101 ਦਿਨ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਸੁਖਮਨੀ ਸਾਹਿਬ ਦੇ ਪਾਠ ਕੀਤੇ ਅਤੇ ਖਿਮਾ...
ਪੁਰਾਣੀ ਰੰਜਸ਼ ਤਹਿਤ ਕਿਸਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  about 2 hours ago
ਫ਼ਾਜ਼ਿਲਕਾ, 25 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਾਮਲਵਾਲਾ ਵਿਚ ਪੁਰਾਣੀ ਰੰਜਸ਼ ਨੂੰ ਲੈ ਕੇ ਇਕ ਕਿਸਾਨ ਦੀ ਹੱਤਿਆ ਕਰ ਦਿੱਤੇ ਜਾਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਪੁਸ਼ਪਿੰਦਰ ਸਿੰਘ ਆਪਣੇ ਘਰ ਵਿਚ ਸੀ, ਇਸ ਦੌਰਾਨ ਉਸ ਦੇ ਪਿੰਡ ਦੇ ਜਸਵਿੰਦਰ ਸਿੰਘ ਨੇ ਪੁਰਾਣੀ ਰੰਜਸ਼...
ਮਨ ਕੀ ਬਾਤ : ਸਿੰਗਾਪੁਰ 'ਚ ਗੁਰਦੁਆਰੇ ਤੇ ਸਿੱਖ ਸਮੂਹ ਦਾ ਮੋਦੀ ਨੇ ਕੀਤਾ ਜ਼ਿਕਰ, ਸਿੰਗਾਪੁਰ ਦੇ ਪ੍ਰਧਾਨ ਮੰਤਰੀ ਪੱਗ ਬੰਨ੍ਹ ਕੇ ਗੁਰਦੁਆਰਾ ਸਾਹਿਬ ਪੁੱਜੇ ਸਨ -ਮੋਦੀ
. . .  about 2 hours ago
ਮਨ ਕੀ ਬਾਤ : ਮਨੀਪੁਰ ਦੇ ਉਖਰਲ 'ਚ ਸੇਬ ਦੀ ਖੇਤੀ ਵੱਧ ਫੁਲ ਰਹੀ ਹੈ, ਕਿਸਾਨਾਂ ਨੂੰ ਮਿਲ ਰਿਹਾ ਲਾਭ - ਮੋਦੀ
. . .  about 2 hours ago
ਮਨ ਕੀ ਬਾਤ ਪ੍ਰੋਗਰਾਮ ਰਾਹੀਂ ਨੌਜਵਾਨਾਂ ਦੇ ਮਨ ਨੂੰ ਜਾਣਨ ਦਾ ਮਿਲਦਾ ਹੈ ਮੌਕਾ - ਮੋਦੀ
. . .  about 2 hours ago
ਮਨ ਕੀ ਬਾਤ : ਖਾਦੀ ਖ਼ਰੀਦਣਾ ਹੈ ਜਨਸੇਵਾ, ਸਥਾਨਕ ਬੁਣਕਰਾਂ ਨੂੰ ਲਾਭ ਮਿਲਦਾ ਹੈ- ਮੋਦੀ
. . .  about 2 hours ago
ਮਨ ਕੀ ਬਾਤ : ਦੇਸ਼ ਦੇ ਵਿਕਾਸ ਲਈ ਇੱਕਜੁੱਟ ਹੋਵੋ, ਬੁਣਕਰਾਂ ਦਾ ਸਮਰਥਨ ਕਰੋ - ਮੋਦੀ
. . .  about 2 hours ago
ਮਨ ਕੀ ਬਾਤ : 15 ਅਗਸਤ ਨੂੰ ਵੱਧ ਤੋਂ ਵੱਧ ਲੋਕ ਰਾਸ਼ਟਰਗਾਨ ਗਾਉਣ - ਮੋਦੀ
. . .  about 2 hours ago
ਮਨ ਕੀ ਬਾਤ : ਅੰਮ੍ਰਿਤ ਮਹਾਂਉਤਸਵ 'ਚ ਹਿੱਸਾ ਲਿਆ ਜਾਵੇ, ਸੁਤੰਤਰਤਾ ਸੈਨਾਨੀਆਂ ਨੂੰ ਯਾਦ ਕੀਤਾ ਜਾਵੇ - ਮੋਦੀ
. . .  about 2 hours ago
ਮਨ ਕੀ ਬਾਤ : ਕਾਰਗਿਲ ਦੇ ਵੀਰਾਂ ਨੂੰ ਨਮਸਕਾਰ ਕੀਤਾ ਜਾਵੇ, ਜਵਾਨਾਂ ਦੀ ਬਹਾਦਰੀ ਦੀਆਂ ਕਹਾਣੀਆਂ ਪੜ੍ਹੀਆਂ ਜਾਣ - ਮੋਦੀ
. . .  about 2 hours ago
ਮਨ ਕੀ ਬਾਤ : ਦੇਸ਼ ਭਗਤੀ ਦੀ ਭਾਵਨਾ ਸਾਨੂੰ ਜੋੜਦੀ ਹੈ, ਖਿਡਾਰੀਆਂ ਦਾ ਹੌਸਲਾ ਵਧਾਉਣ ਜ਼ਰੂਰੀ - ਮੋਦੀ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਵਲੋਂ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 2 hours ago
ਟੋਕੀਓ ਉਲੰਪਿਕ 'ਚ ਸਾਨੀਆ ਮਿਰਜ਼ਾ ਤੇ ਅੰਕਿਤਾ ਰੈਨਾ ਦੀ ਜੋੜੀ ਨੇ ਕੀਤਾ ਨਿਰਾਸ਼
. . .  about 2 hours ago
ਟੋਕੀਓ, 25 ਜੁਲਾਈ - ਟੋਕੀਓ ਉਲੰਪਿਕ ਟੈਨਿਸ ਦੇ ਮਹਿਲਾ ਡਬਲਜ਼ ਮੁਕਾਬਲੇ ਵਿਚ ਭਾਰਤ ਦੀ ਸਾਨੀਆ ਮਿਰਜ਼ਾ ਤੇ ਅੰਕਿਤਾ ਰੈਨਾ ਦੀ ਜੋੜੀ ਦਾ ਸਫ਼ਰ ਪਹਿਲੇ ਮੈਚ ਤੋਂ ਬਾਅਦ ਖ਼ਤਮ ਹੋ ਗਿਆ ਹੈ। ਯੁਕਰੇਨ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਆਏ 39 ਹਜ਼ਾਰ 972 ਕੋਰੋਨਾ ਕੇਸ
. . .  about 3 hours ago
ਨਵੀਂ ਦਿੱਲੀ, 25 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 39 ਹਜ਼ਾਰ 972 ਕੋਵਿਡ19 ਦੇ ਮਾਮਲੇ ਦਰਜ ਹੋਏ ਹਨ। ਇਸ ਦੌਰਾਨ 535 ਮਰੀਜ਼ਾਂ ਦੀ ਮੌਤ...
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 4 hours ago
ਸ੍ਰੀਨਗਰ, 25 ਜੁਲਾਈ - ਜੰਮੂ ਕਸ਼ਮੀਰ ਦੇ ਕੁਲਗਾਮ ਵਿਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਸ ਮੁੱਠਭੇੜ ਵਿਚ ਇਕ ਅੱਤਵਾਦੀ...
ਅੱਜ 11ਵਜੇ ਫਿਰ ਹੋਵੇਗੀ ਮੋਦੀ ਕੇ 'ਮਨ ਕੀ ਬਾਤ'
. . .  about 5 hours ago
ਨਵੀਂ ਦਿੱਲੀ, 25 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਹੋਣਗੇ। ਇਹ 'ਮਨ ਕੀ ਬਾਤ' ਦਾ 79ਵਾਂ...
ਪੀ.ਵੀ. ਸਿੰਧੂ ਨੇ ਜਿੱਤਿਆ ਆਪਣਾ ਪਹਿਲਾ ਮੈਚ
. . .  about 5 hours ago
ਟੋਕੀਓ, 25 ਜੁਲਾਈ - ਟੋਕੀਓ ਉਲੰਪਿਕ ਵਿਚ ਵਿਸ਼ਵ ਦੀ ਚੋਟੀ ਦੀ ਬੈਡਮਿੰਟਨ ਭਾਰਤੀ ਖਿਡਾਰਨ ਪੀ.ਵੀ. ਸਿੰਧੂ ਨੇ ਆਪਣਾ ਪਹਿਲਾ ਮੈਚ ਜਿੱਤ ਲਿਆ ਹੈ। ਪੀ.ਵੀ. ਸਿੰਧੂ ਨੇ ਇਜ਼ਰਾਈਲ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਮੱਘਰ ਸੰਮਤ 552

ਅੰਮ੍ਰਿਤਸਰ

ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੇ ਦਿੱਲੀ ਲਈ ਵਹੀਰਾਂ ਘੱਤੀਆਂ

ਅੰਮਿ੍ਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕੇਂਦਰ ਸਰਕਾਰ ਖ਼ਿਲਾਫ਼ ਵਿੱਢੇ ਗਏ ਸੰਘਰਸ਼ ਨੂੰ ਤਿੱਖਾ ਕਰਦੇ ਹੋਏ ਕਿਸਾਨ ਜਥੇਬੰਦੀਆਂ ਦੇ ਫ਼ੈਸਲੇ ਮੁਤਾਬਕ ਅੱਜ ਅੰਮਿ੍ਤਸਰ ਦੇ ਵੱਖ-ਵੱਖ ਪਿੰਡਾਂ 'ਚੋਂ ਕਿਰਤੀ ਕਿਸਾਨ ਯੂਨੀਅਨ ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦਾ ਕਾਫਲਾ ਸੈਂਕੜੇ ਕਿਸਾਨਾਂ ਨਾਲ ਟਰੱਕਾਂ ਅਤੇ ਟਰੈਕਟਰ ਟਰਾਲੀਆਂ ਰਾਹੀਂ ਰਵਾਨਾ ਹੋਇਆ | ਇਸ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਗਈ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਜਤਿੰਦਰ ਸਿੰਘ ਛੀਨਾ ਨੇ ਕਿਹਾ ਕਿ ਪਿਛਲੇ ਕਰੀਬ 3 ਮਹੀਨਿਆਂ ਤੋਂ ਕਿਸਾਨਾਂ ਜਥੇਬੰਦੀਆਂ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨ ਰੱਦ ਕਰਨ ਲਈ ਸੰਘਰਸ਼ ਵਿੱਢਿਆ ਗਿਆ ਹੈ ਪਰ ਕੇਂਦਰ ਸਰਕਾਰ ਵਲੋਂ ਹਾਂ ਪੱਖੀ ਰਵੱਈਆਂ ਅਪਨਾਉਣ ਦੀ ਬਜਾਏ ਕਿਸਾਨ ਅੰਦੋਲਨ ਨੂੰ ਬਦਨਾਮ ਅਤੇ ਦਬਾਉਣ ਲਈ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ ਜਿਸ ਕਾਰਨ ਕਿਸਾਨਾਂ ਦੇ ਸਬਰ ਦਾ ਪਿਆਲਾ ਭਰ ਚੁੱਕਾ ਹੈ ਅਤੇ ਹੁਣ ਕੇਂਦਰ ਸਰਕਾਰ ਨਾਲ ਆਰ-ਪਾਰ ਦੀ ਲੜਾਈ ਸ਼ੁਰੂ ਕਰ ਦਿੱਤੀ ਹੈ | ਉਨ੍ਹਾਂ ਕਿਹਾ ਕਿ ਯੂਨੀਅਨ ਦਾ ਕਾਫਲਾ ਪੁਖਤਾ ਪ੍ਰਬੰਧਾ ਤਹਿਤ 10 ਦੇ ਕਰੀਬ ਟਰੱਕਾਂ ਰਾਹੀਂ ਦਿੱਲੀ ਦੇ ਘਿਰਾਓ ਲਈ ਰਵਾਨਾ ਹੋ ਰਹੇ ਹਨ ਅਤੇ ਇਸ ਦੌਰਾਨ ਆਪਣੇ ਨਾਲ 1 ਮਹੀਨੇ ਦਾ ਰਾਸ਼ਨ ਲੈ ਕੇ ਜਾ ਰਹੇ ਹਾਂ | ਉਨ੍ਹਾਂ ਕਿਹਾ ਕਿ ਹੁਣ ਖੇਤੀ ਕਾਨੂੰਨ ਰੱਦ ਹੋਣ ਮਗਰੋਂ ਹੀ ਕਿਸਾਨ ਵਾਪਸੀ ਕਰਨਗੇ | ਉਨ੍ਹਾਂ ਦੱਸਿਆ ਕਿ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਦਾ ਘਿਰਾਓ ਵੀ ਲਗਾਤਾਰ ਜਾਰੀ ਰਹੇਗਾ | ਇਸ ਮੌਕੇ ਸਤਨਾਮ ਸਿੰਘ ਝੰਡੇਰ, ਅਵਤਾਰ ਸਿੰਘ ਜੱਸੜ, ਮੇਜਰ ਸਿੰਘ ਕੜਿਆਲ, ਯੂਨੀਅਨ ਦੇ ਯੂਥ ਵਿੰਗ ਦਾ ਪ੍ਰਧਾਨ ਸੁਖਦੇਵ ਸਿੰਘ ਸਹਿੰਸਰਾ, ਜਰਨਲ ਸਕੱਤਰ ਜਗਪ੍ਰੀਤ ਸਿੰਘ ਕੋਟਲਾ ਗੁਜਰਾਂ, ਜਸਬੀਰ ਸਿੰਘ ਓਠੀਆਂ, ਨੰਬਰਦਾਰ ਦਵਿੰਦਰ ਸਿੰਘ, ਸੁਖਦੇਵ ਸਿੰਘ ਤੇੜਾ, ਸੂਬੇਦਾਰ ਜੋਗਿੰਦਰ ਸਿੰਘ ਘੁਕੇਵਾਲੀ, ਬਾਵਾ ਸਿੰਘ ਮਾਨਾਂਵਾਲਾ, ਬਲਦੇਵ ਸਿੰਘ ਵਡਾਲਾ ਵੀਰਮ, ਸੁਖਵਿੰਦਰ ਸਿੰਘ ਕਿਆਮਪੁਰ, ਡਾ: ਬਲਜਿੰਦਰ ਸਿੰਘ ਲਕਸ਼ਰੀਨੰਗਲ ਆਦਿ ਹਾਜ਼ਰ ਸਨ | ਇਸ ਦੌਰਾਨ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਅਟਾਰੀ ਬਲਾਕ ਦੇ ਸਾਂਘਣਾ, ਇੱਬਣ, ਵਰਪਾਲ ਆਦਿ ਪਿੰਡਾਂ ਤੋੋਂ ਵੀ ਕਿਸਾਨਾਂ ਦੇ ਕਾਫਲੇ ਕੇਂਦਰ ਦੀ ਸਰਕਾਰ ਦਾ ਘਿਰਾਓ ਕਰਨ ਲਈ ਦਿੱਲੀ ਲਈ ਰਵਾਨਾ ਹੋਏ | ਇਸ ਦੌਰਾਨ ਕਿਸਾਨ ਵੱਡੀ ਗਿਣਤੀ ਵਿਚ ਰਾਸ਼ਨ ਅਤੇ ਜ਼ਰੂਰੀ ਵਸਤਾਂ ਲੈ ਕੇ ਟਰੈਕਟਰ-ਟਰਾਲੀਆਂ ਰਾਹੀਂ ਦਿੱਲੀ ਰਵਾਨਾ ਹੋਏ | ਇਸ ਦੌਰਾਨ ਨਿਸ਼ਾਨ ਸਿੰਘ ਨੇ ਕਿਹਾ ਕਿ ਇਹ ਕਾਲੇ ਕਾਨੂੰਨ ਵਾਪਸ ਕਰਵਾ ਕੇ ਹੀ ਵਾਪਸ ਆਵਾਂਗੇ | ਇਸ ਮੌਕੇ ਗੁਰਪ੍ਰੀਤ ਸਿੰਘ, ਜਗਦੀਸ਼ ਸਾਂਘਣਾ, ਗੁਰਭਿੰਦਰ ਸਿੰਘ, ਸੁੱਖ ਇਬਣ, ਜਵਾਹਰ ਸਿੰਘ, ਸਰਵਨ ਸਿੰਘ, ਸੁਖਚੈਨ ਸਿੰਘ ਆਦਿ ਹਾਜ਼ਰ ਸਨ |
ਓਠੀਆਂ ਤੋਂ ਜਮਹੂਰੀ ਕਿਸਾਨ ਸਭਾ ਦਾ ਜਥਾ ਟਰੈਕਟਰ ਟਰਾਲੀ ਰਾਹੀਂ ਦਿੱਲੀ ਰਵਾਨਾ
ਓਠੀਆਂ, (ਗੁਰਵਿੰਦਰ ਸਿੰਘ ਛੀਨਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨਾਂ ਲਈ ਬਣਾਏ ਗਏ ਖੇਤੀ ਵਿਰੋਧੀ ਕਾਨੂੰਨੀ ਨੂੰ ਰੱਦ ਕਰਾਉਣ ਲਈ ਤਹਿਸੀਲ ਅਜਨਾਲਾ ਦੇ ਪਿੰਡ ਓਠੀਆਂ ਅਤੇ ਉਸ ਦੇ ਨਾਲ ਲੱਗਦੇ ਪਿੰਡ ਉਮਰਪੁਰਾ ਅਤੇ ਕੋਟਲੀ ਸੱਕਾ ਤੋਂ ਜਮਹੂਰੀ ਕਿਸਾਨ ਸਭਾ ਜਥੇਬੰਦੀ ਦੇ ਏਰੀਆ ਕਮੇਟੀ ਪੰਜਾਬ ਦੇ ਪ੍ਰਧਾਨ ਜਗਬੀਰ ਸਿੰਘ ਕੋਟਲੀ ਸੱਕਾ, ਨਰਿੰਦਰ ਸਿੰਘ ਸ਼ਹੂਰਾ ਦੀ ਅਗਵਾਈ ਹੇਠ ਓਠੀਆਂ ਤੋਂ ਕਿਸਾਨ ਟਰੈਕਟਰ ਟਰਾਲੀ ਰਾਹੀਂ ਦਿੱਲੀ ਨੂੰ ਰਵਾਨਾ ਹੋਏ | ਰਵਾਨਾ ਹੋਣ ਸਮੇਂ ਕਿਸਾਨਾਂ ਨੇ ਕਿਹਾ ਕਿ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਬਣਾਏ ਖੇਤੀ ਕਾਨੂੰਨਾਂ ਨੂੰ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦੇਵਾਂਗੇ ਅਤੇ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਤੇਜ ਕੀਤਾ ਜਾਵੇਗਾ | ਇਸ ਮੌਕੇ ਸਲਵਿੰਦਰ ਸਿੰਘ, ਸਕੱਤਰ ਸਿੰਘ, ਜੋਗਿੰਦਰ ਸਿੰਘ, ਅਜੀਤ ਸਿੰਘ ਮੁਹਾਰ, ਸਾਬ ਸਿੰਘ, ਅਮਨਦੀਪ ਸਿੰਘ, ਨਿਸ਼ਾਨ ਸਿੰਘ ਕੋਟਲੀ ਸੱਕਾ, ਬਿਕਰਮਜੀਤ ਸਿੰਘ, ਜਗੀਰ ਸਿੰਘ ਆਦਿ ਹਾਜ਼ਰ ਸਨ |
ਕਸਬਾ ਗੱਗੋਮਾਹਲ ਤੋਂ ਕਿਰਤੀ ਕਿਸਾਨ ਯੂਨੀਅਨ ਦੇ ਬੈਨਰ ਹੇਠ ਕਿਸਾਨਾਂ ਦਾ ਜਥਾ ਰਵਾਨਾ
ਗੱਗੋਮਾਹਲ, (ਬਲਵਿੰਦਰ ਸਿੰਘ ਸੰਧੂ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਦੀ ਪੁਸ਼ਤ ਪਨਾਹੀ ਲਈ ਕਿਸਾਨਾਂ ਨੂੰ ਬਰਬਾਦ ਕਰਨ ਹਿਤ ਤਿੰਨ ਖੇਤੀ ਕਾਨੂੰਨ, ਬਿਜਲੀ ਐਕਟ 2020 ਤੇ ਕਿਸਾਨਾਂ ਦੇ ਪਰਾਲੀ ਸਾੜਨ 'ਤੇ ਇਕ ਕਰੋੜ ਜੁਰਮਾਨਾਂ ਤੇ 5 ਸਾਲ ਕੈਦ ਵਰਗੇ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦੇਸ਼ ਭਰ ਦੀਆਂ 500 ਕਿਸਾਨ ਯੂਨੀਅਨਾਂ ਵਲੋਂ 26, 27 ਨਵੰਬਰ ਦੇ ਦਿੱਲੀ ਕੂਚ ਦੇ ਸੱਦੇ ਮੁਤਾਬਕ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਯੂਥ ਆਗੂ ਕੁਲਵਿੰਦਰ ਸਿੰਘ ਮਾਹਲ ਤੇ ਬਲਾਕ ਪ੍ਰਧਾਨ ਦਵਿੰਦਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦਾ ਇਕ ਜਥਾ ਟਰੱਕ ਰਾਹੀਂ ਕਸਬਾ ਗੱਗੋਮਾਹਲ ਦੇ ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੇ ਗੁਰਦੁਆਰਾ ਸਾਹਿਬ ਜੀ ਵਿਖੇ ਨਤਮਸਤਕ ਹੋ ਕੇ ਦਿੱਲੀ ਨੂੰ ਰਵਾਨਾ ਹੋਇਆ, ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਲਈ ਇਹ ਮੋਰਚਾ ਕਰੋ ਜਾ ਮਰੋ ਦਾ ਸਵਾਲ ਹੈ ਤੇ ਕਿਸਾਨ ਇਸ ਮੋਰਚੇ ਨੂੰ ਹਰ ਕੀਮਤ ਤੇ ਫਤਿਹ ਕਰਨਗੇ |
ਲੇਖਕ ਜਥੇਬੰਦੀਆਂ ਵਲੋਂ ਕਿਸਾਨੀ ਸੰਘਰਸ਼ 'ਦਿੱਲੀ ਚਲੋ' ਦੀ ਹਮਾਇਤ
ਅੰਮਿ੍ਤਸਰ, (ਹਰਮਿੰਦਰ ਸਿੰਘ)-ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਸੂਬੇ ਅੰਦਰ ਪਿਛਲੇ ਕਈ ਦਿਨਾਂ ਤੋਂ ਚਲ ਰਹੇ ਕਿਰਸਾਨੀ ਸੰਘਰਸ਼ ਦੇ ਹੱਕ 'ਚ ਨਿੱਤਰਦਿਆਂ ਕਿਸਾਨ ਜਥੇਬੰਦੀਆਂ ਦੇ 'ਦਿੱਲੀ ਚਲੋ' ਪ੍ਰੋਗਰਾਮ ਦੀ ਡੱਟਵੀਂ ਹਮਾਇਤ ਕੀਤੀ ਗਈ ਹੈ¢ ਕੇਂਦਰੀ ਸਭਾ ਦੇ ਸਕਤਰ ਕਹਾਣੀਕਾਰ ਦੀਪ ਦੇਵਿੰਦਰ ਸਿੰਘ ਨੇ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਅਤੇ ਡਾ: ਸੁਖਦੇਵ ਸਿੰਘ ਸਿਰਸਾ ਦੇ ਹਵਾਲੇ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਲੇਖਕ ਭਾਈਚਾਰਾ ਆਪਣੀਆਂ ਜਾਗਰੂਕ ਲਿਖਤਾਂ ਦੇ ਨਾਲ-ਨਾਲ ਕਿਸਾਨੀ ਸੰਘਰਸ਼ ਵਿਚ ਵਧ ਚੜ੍ਹ ਕੇ ਸ਼ਮੂਲੀਅਤ ਵੀ ਕਰੇਗਾ¢ ਉਨ੍ਹਾਂ ਇਹ ਵੀ ਦੱਸਿਆ ਕਿ ਕੇਂਦਰੀ ਸਭਾ ਵਲੋਂ ਸੰਘਰਸ਼ ਦੇ ਹੱਕ ਵਿਚ ਛਾਪੀ ਗਈ ਸਮੱਗਰੀ ਸਾਰੀਆਂ ਸਾਹਿਤ ਸਭਾਵਾਂ, ਜ਼ੋਨ ਪੱਧਰ ਤੇ ਲੋਕਾਂ ਵਿਚ ਵੰਡਿਆ ਜਾ ਰਿਹਾ ਹੈ ¢ ਇਸੇ ਤਹਿਤ ਸਥਾਨਕ ਵੱਖ-ਵੱਖ ਸਾਹਿਤ ਸਭਾਵਾਂ ਦੇ ਅਹੁਦੇਦਾਰਾਂ ਵਲੋਂ ਜਿਨ੍ਹਾਂ ਵਿਚ ਸ਼ਾਇਰ ਦੇਵ ਦਰਦ, ਡਾ: ਪਰਮਿੰਦਰ, ਮਲਵਿੰਦਰ, ਮੁਖਤਾਰ ਗਿੱਲ, ਕਸ਼ਮੀਰ ਸਿੰਘ, ਮਨਮੋਹਨ ਢਿੱਲੋਂ, ਹਰਜੀਤ ਸੰਧੂ, ਸ਼ੇਿਲੰਦਰਜੀਤ ਰਾਜਨ, ਸਰਬਜੀਤ ਸੰਧੂ, ਧਰਵਿੰਦਰ ਔਲਖ, ਗੁਰਬਾਜ ਛੀਨਾ, ਮਨਮੋਹਨ ਬਾਸਰਕੇ, ਸ਼ੁਕਰਗੁਜ਼ਾਰ ਸਿੰਘ, ਕੁਲਦੀਪ ਦਰਾਜਕੇ, ਸੁਰਿੰਦਰ ਚੋਹਕਾ, ਸੁਮੀਤ ਸਿੰਘ, ਜਗਤਾਰ ਗਿੱਲ, ਅਜੀਤ ਸਿੰਘ ਨਬੀਪੁਰੀ, ਪਿ੍ੰ: ਕੁਲਵੰਤ ਸਿੰਘ ਅਣਖੀ ਅਤੇ ਤਰਲੋਚਨ ਸਿੰਘ ਤਰਨ-ਤਾਰਨ ਆਦਿ ਨੇ ਆਪੋ ਆਪਣੀ ਪੱਧਰ 'ਤੇ ਕਿਸਾਨੀ ਸੰਘਰਸ਼ ਲਈ ਲਾਮਬੰਦ ਕੀਤਾ ਜਾ ਰਿਹਾ ਹੈ ¢
ਦਿੱਲੀ ਜਾਣ ਲਈ ਕਿਸਾਨਾਂ ਦਾ ਕਾਫ਼ਲਾ ਨਿੱਝਰਪੁਰਾ ਟੋਲ ਪਲਾਜ਼ਾ ਤੋਂ ਰਵਾਨਾ
ਜੰਡਿਆਲਾ ਗੁਰੂ, (ਰਣਜੀਤ ਸਿੰਘ ਜੋਸਨ)-ਕਿਸਾਨਾਂ ਵਲੋਂ ਆਪਣੀਆਂ ਜ਼ਮੀਨਾਂ ਦੀ ਰਾਖੀ ਲਈ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਲਈ 'ਦਿੱਲੀ ਚੱਲੋ' ਦੇ ਸੱਦੇ ਤਹਿਤ ਜੰਡਿਆਲਾ ਗੁਰੂ ਨਜ਼ਦੀਕ ਪੈਦੇ ਨਿੱਝਰਪੁਰਾ ਟੋਲ ਪਲਾਜ਼ਾ ਤੋਂ ਕਿਸਾਨਾਂ ਦਾ ਕਾਫ਼ਲਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਆਗੂ ਪਰਮਜੀਤ ਸਿੰਘ ਬਾਗਾ ਅਤੇ ਅੰਗਰੇਜ਼ ਸਿੰਘ ਚਾਟੀਵਿੰਡ ਦੀ ਅਗਵਾਈ ਹੇਠ ਦਿੱਲੀ ਲਈ ਰਵਾਨਾ ਹੋਇਆ | ਇਸ ਸਬੰਧੀ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ, ਜ਼ਿਲ੍ਹਾ ਪ੍ਰੈਸ ਸਕੱਤਰ ਗੁਰਸਾਹਿਬ ਸਿੰਘ ਅਤੇ ਸੂਬਾ ਪ੍ਰੈੱਸ ਸਕੱਤਰ ਹਰਜੀਤ ਸਿੰਘ ਰਵੀ ਨੇ ਕਿਹਾ ਕਿ ਕੇਂਦਰ ਦੀ ਜ਼ਾਲਮ ਸਰਕਾਰ ਵਲੋਂ ਲੋਕਾਂ ਦੇ ਹੱਕਾਂ ਨੂੰ ਖੋਹਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਲੋਕ ਮਾਰੂ ਨੀਤੀਆਂ ਨੂੰ ਰੱਦ ਕਰਵਾਉਣ ਤੱਕ ਆਪਣਾ ਸੰਘਰਸ਼ ਜਾਰੀ ਰੱਖਿਆ ਜਾਵੇਗਾ | ਇਸ ਸਮੇਂ ਸੋਨੂੰ ਮਾਹਲ ਸੁਲਤਾਨਵਿੰਡ, ਸੰਦੀਪ ਸਿੰਘ ਮਿੱਠਾ, ਗੱਜਣ ਸਿੰਘ ਸਰਪੰਚ ਰਾਮਪੁਰਾ, ਮੰਗਲ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ |
ਖ਼ਰਾਬ ਮੌਸਮ ਤੇ ਠੰਢ ਦੇ ਬਾਵਜੂਦ ਟਰੈਕਟਰ-ਟਰਾਲੀਆਂ 'ਤੇ ਕਿਸਾਨਾਂ-ਮਜ਼ਦੂਰਾਂ ਨੇ ਪਾਏ ਦਿੱਲੀ ਵੱਲ ਚਾਲੇ
ਅਜਨਾਲਾ, (ਐਸ. ਪ੍ਰਸ਼ੋਤਮ)-ਖ਼ਰਾਬ ਮੌਸਮ ਤੇ ਭਾਰੀ ਠੰਢ ਦੇ ਬਾਵਜੂਦ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ ਦਿੱਲੀ ਚਲੋ ਸੰਘਰਸ਼ ਤਹਿਤ ਸੈਂਕੜੇ ਕਿਸਾਨਾਂ-ਮਜ਼ਦੂਰਾਂ ਨਾਲ ਭਰੇ 8 ਟਰੈਕਟਰ-ਟਰਾਲੀਆਂ ਤੇ ਇਕ ਟਰੱਕ ਸਣੇ ਪੂਰੇ ਜੋਸ਼ੋ-ਖਰੋਸ਼ ਨਾਲ ਕਿਸਾਨਾਂ ਦੇ ਹੱਕ 'ਚ ਤੇ ਮੋਦੀ ਸਰਕਾਰ ਵਿਰੁੱਧ ਤਿੱਖੀ ਨਾਅਰੇਬਾਜ਼ੀ ਕਰਦਾ ਹੋਇਆ ਕਾਫਲਾ ਦਿੱਲੀ ਜਾਣ ਲਈ ਰਵਾਨਾ ਹੋਇਆ | ਇਸ ਤੋਂ ਪਹਿਲਾਂ ਡਾ: ਅਜਨਾਲਾ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਕਿਸਾਨਾਂ ਦਾ ਰਸਤਾ ਰੋਕਣ ਲਈ ਥਾਂ-ਥਾਂ ਖੜੀਆਂ ਕੀਤੀਆਂ ਜਾ ਰਹੀਆਂ ਰੁਕਾਵਟਾਂ ਅਤੇ ਹਰਿਆਣਾ ਸਰਕਾਰ ਵਲੋਂ ਕੀਤੀਆਂ ਗਈਆਂ ਕਿਸਾਨਾਂ-ਮਜ਼ਦੂਰਾਂ ਦੀਆਂ ਗਿ੍ਫਤਾਰੀਆਂ ਆੜੇ ਨਹੀਂ ਆਉਣਗੀਆਂ ਅਤੇ ਕਿਸਾਨਾਂ-ਮਜ਼ਦੂਰਾਂ ਦੇ ਰਵਾਨਾ ਹੋਏ ਕਾਫਲੇ ਦਿੱਲੀ 'ਚ 26-27 ਨਵੰਬਰ ਨੂੰ ਦਿੱਲੀ 'ਚ ਕੌਮੀ ਪੱਧਰ 'ਤੇ ਰੈਲੀ ਕਰਨ 'ਚ ਕਾਮਯਾਬ ਹੋਣਗੇ | ਇਸ ਮੌਕੇ ਸੂਬਾ ਕਮੇਟੀ ਮੈਂਬਰ ਸ਼ੀਤਲ ਸਿੰਘ ਤਲਵੰਡੀ, ਗੁਰਨਾਮ ਸਿੰਘ ਉਮਰਪੁਰਾ, ਬੀਬੀ ਸਰਬਜੀਤ ਕੌਰ ਜਸਰਾਊਰ, ਸੁਰਜੀਤ ਸਿੰਘ ਭੂਰੇਗਿੱਲ, ਗੁਲਜਾਰ ਸਿੰਘ, ਝੰਡਾ ਸਿੰਘ ਰਾਏਪੁਰ, ਬਚਨ ਸਿੰਘ ਤਲਵੰਡੀ ਰਾਏ ਦਾਦੂ, ਬਲਵੰਤ ਸਿੰਘ, ਜੱਗਾ ਸਿੰਘ ਡੱਲਾ, ਗੁਰਪਾਲ ਗਿੱਲ ਸੈਦਪੁਰ, ਰਸ਼ਪਾਲ ਸਿੰਘ ਸਾਹੋਵਾਲ, ਸੂਰਤਾ ਸਿੰਘ ਸਾਹੋਵਾਲ, ਪ੍ਰੀਤਮ ਸਿੰਘ ਟਿਨਾਣਾ, ਸੁਰਮੁੱਖ ਸਿੰਘ ਘੋਗਾ, ਜਗਦੇਵ ਸਿੰਘ ਮਾਕੋਵਾਲ, ਨੰਬਰਦਾਰ ਦਿਲਬਾਗ ਸਿੰਘ ਮਾਕੋਵਾਲ, ਗੁਰਵੇਲ ਸਿੰਘ, ਘੁੱਦੇ ਸ਼ਾਹ ਡੱਲਾ, ਦਲਬੀਰ ਸਿੰਘ, ਮੁਖਤਾਰ ਸਿੰਘ ਆਦਿ ਸ਼ਾਮਿਲ ਸਨ |
ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 63ਵੇਂ ਦਿਨ ਵੀ ਜਾਰੀ
ਜੰਡਿਆਲਾ ਗੁਰੂ, (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ 63ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਨਿਰੰਤਰ ਜਾਰੀ ਹੈ | ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਇੰਦਰਜੀਤ ਸਿੰਘ ਕੱਲੀਵਾਲ ਨੇ ਕਿਹਾ ਕਿ ਹਰਿਆਣਾ ਦੀ ਖੱਟੜ ਸਰਕਾਰ ਤੇ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨ ਅੰਦੋਲਨ ਤੋਂ ਘਬਰਾ ਕੇ ਹਰਿਆਣੇ ਵਿਚ ਕਿਸਾਨ ਆਗੂਆਂ ਦੀਆਂ ਗਿ੍ਫਤਾਰੀਆਂ ਕਰਕੇ ਫਾਸ਼ੀਵਾਦੀ ਸੋਚ ਦਾ ਪ੍ਰਗਟਾਵਾ ਕਰਦਿਆਂ ਅੰਦੋਲਨ ਖ਼ਿਲਾਫ਼ ਲਗਾਈਆਂ ਗਈਆਂ ਪਾਬੰਦੀਆਂ ਬੁਖਲਾਹਟ ਦੀ ਨਿਸ਼ਾਨੀ ਹਨ | ਉਨ੍ਹਾਂ ਕਿਹਾ ਕਿ ਹਰਿਆਣੇ ਦੇ ਬਾਰਡਰ ਸੀਲ ਕਰਕੇ ਕਿਸਾਨ ਅੰਦੋਲਨ ਨੂੰ ਰੋਕਣ ਦੀ ਕੇਂਦਰ ਸਰਕਾਰ ਦੀ ਸ਼ਹਿ 'ਤੇ ਕੋਝੀ ਹਰਕਤ ਹੈ, ਜਿਸ ਦੀ ਜਥੇਬੰਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਗਿ੍ਫਤਾਰ ਕੀਤੇ ਕਿਸਾਨ ਰਿਹਾਅ ਕਰਨ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਮੀਟਿੰਗ ਵਿਚ ਜਾਣ ਬਾਰੇ ਸੂਬਾ ਕੋਰ ਕਮੇਟੀ ਵਲੋਂ ਫ਼ੈਸਲਾ ਕੀਤਾ ਜਾਵੇਗਾ | ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ 2 ਤੋਂ 4 ਵਜੇ ਤੱਕ ਰੇਲਵੇ ਟਰੈਕ 'ਤੇ ਰੈਲੀ ਕਰਕੇ ਬਾਕੀ ਸਮਾਂ ਮਾਲ ਗੱਡੀਆਂ ਲਈ ਛੱਡਿਆ | ਇਸ ਮੌਕੇ ਧਰਮ ਸਿੰਘ ਸਿੱਧੂ, ਗੁਰਬਖਸ਼ ਸਿੰਘ, ਮੰਗਲ ਸਿੰਘ, ਜਸਵੰਤ ਸਿੰਘ, ਮੰਗਲ ਸਿੰਘ, ਅਮਰ ਸਿੰਘ, ਜਗਦੀਸ਼ ਸਿੰਘ, ਅਵਤਾਰ ਸਿੰਘ, ਫੁੰਮਣ ਸਿੰਘ, ਮੇਜਰ ਸਿੰਘ, ਲਖਬੀਰ ਸਿੰਘ, ਕਿ੍ਸ਼ਨ ਸ਼ਰਮਾ, ਹਰਬੰਸ ਲਾਲ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ |
ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਨੂੰ ਘੇਰਨ ਲਈ ਕਿਰਤੀ ਕਿਸਾਨ ਯੂਨੀਅਨ (ਪੰਜਾਬ) ਦੇ ਜਥੇ ਵੱਖ-ਵੱਖ ਥਾਵਾਂ ਤੋਂ ਹੋਏ ਰਵਾਨਾ
ਜਗਦੇਵ ਕਲਾਂ, (ਸ਼ਰਨਜੀਤ ਸਿੰਘ ਗਿੱਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨਾਂ ਲਈ ਬਣਾਏ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ 31 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਘੇਰਨ ਲਈ ਦਿੱਲੀ ਲਈ ਕਿਸਾਨਾਂ ਦੇ ਜਥੇ ਟਰੱਕਾਂ, ਟਰੈਕਟਰ-ਟਰਾਲੀਆਂ ਤੇ ਹੋਰ ਵਾਹਨਾਂ ਰਾਹੀਂ ਜਗਦੇਵ ਕਲਾਂ, ਝੰਡੇਰ, ਕੰਦੋਵਾਲੀ, ਚੇਤਨਪੁਰਾ, ਗੁਰੂ ਕਾ ਬਾਗ ਅਤੇ ਦੇ ਆਸ-ਪਾਸ ਦੇ ਵੱਖ-ਵੱਖ ਪਿੰਡਾਂ 'ਚੋਂ ਕਿਰਤੀ ਕਿਸਾਨ ਯੂਨੀਅਨ (ਪੰਜਾਬ) ਦੇ ਸੂਬਾ ਪ੍ਰਧਾਨ ਦਾਤਾਰ ਸਿੰਘ ਤੇ ਜ਼ਿਲ੍ਹਾ ਪ੍ਰਧਾਨ ਧਨਵੰਤ ਸਿੰਘ ਖਤਰਾਏ ਕਲਾਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨ ਰਵਾਨਾ ਹੋਏ | ਕਿਸਾਨਾਂ ਦੇ ਜਥਿਆਂ ਨੂੰ ਰਵਾਨਾ ਕਰਨ ਮੌਕੇ ਜਗਦੇਵ ਕਲਾਂ ਵਿਖੇ ਗੱਲਬਾਤ ਕਰਦਿਆਂ ਪ੍ਰਧਾਨ ਦਾਤਾਰ ਸਿੰਘ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਬਣਾਏ ਖੇਤੀ ਵਿਰੋਧੀ ਕਾਲੇੇ ਕਾਨੂੰਨਾਂ ਨੂੰ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦਿਆਂਗੇ ਅਤੇ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਵਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਵਾਸਤੇ ਅਪਣਾਏ ਜਾ ਰਹੇ ਅੜੀਅਲ ਰਵੱਈਏ ਨੂੰ ਤੋੜਨ ਲਈ ਦਿੱਲੀ ਦੇ ਤਖ਼ਤ ਨੂੰ ਹਿਲਾਉਣਾ ਜ਼ਰੂਰੀ ਹੋ ਗਿਆ ਹੈ | ਇਸ ਮੌਕੇ ਹੁਸ਼ਿਆਰ ਸਿੰਘ ਝੰਡੇਰ, ਪ੍ਰਮਿੰਦਰ ਸਿੰਘ ਜਗਦੇਵ ਕਲਾਂ, ਬਾਬਾ ਸੁੱਚਾ ਸਿੰਘ ਤੇੜਾ, ਹਰਦਿਆਲ ਸਿੰਘ ਕੰਦੋਵਾਲੀ, ਮਨਜੀਤ ਸਿੰਘ ਮਾਛੀਨੰਗਲ, ਹਰਜੀਤ ਸਿੰਘ ਪਠਾਣਨੰਗਲ, ਵਿਜੈ ਸ਼ਾਹ ਧਾਰੀਵਾਲ, ਸੁਖਦੇਵ ਸਿੰਘ ਡੱਬਰ, ਜਗਬੀਰ ਸਿੰਘ ਛੀਨਾ, ਕੁਲਵੰਤ ਸਿੰਘ ਤੋਲਾਨੰਗਲ, ਅਵਤਾਰ ਸਿੰਘ, ਜਗਦੀਪ ਸਿੰਘ, ਸੁਖਰਾਜ ਸਿੰਘ ਛੀਨਾ, ਲੱਖਾ ਸਿੰਘ ਆਦਿ ਕਿਸਾਨ ਆਗੂ ਸ਼ਾਮਿਲ ਸਨ |
ਫੋਕਲੋਰ ਰਿਸਰਚ ਅਕਾਦਮੀ ਤੇ ਲੇਖਕ ਸੰਘ ਨੇ ਕਿਸਾਨਾਂ ਨੂੰ ਰਾਸ਼ਨ ਦੇ ਕੇ ਦਿੱਲੀ ਕੀਤਾ ਰਵਾਨਾ
ਅੰਮਿ੍ਤਸਰ, (ਹਰਮਿੰਦਰ ਸਿੰਘ)-ਹਿੰਦ ਪਾਕਿ ਦੋਸਤੀ ਸਮੇਤ ਕਈ ਹੋਰ ਅਮਨ ਭਾਈਚਾਰਕ ਸਾਂਝ ਦੇ ਲਈ ਕੰਮ ਕਰਨ ਵਾਲੀ ਸੰਸਥਾ ਫੋਕਲੋਰ ਰਿਸਰਚ ਅਕੈਡਮੀ, ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਦਿੱਲੀ ਧਰਨੇ 'ਤੇ ਜਾ ਰਹੇ ਕਿਸਾਨਾਂ ਨੂੰ ਰਾਸ਼ਨ ਦੇ ਕੇ ਰਵਾਨਾ ਕੀਤਾ ¢ ਅਕੈਡਮੀ ਦੇ ਪ੍ਰਧਾਨ ਰਮੇਸ਼ ਯਾਦਵ ਅਤੇ ਲੇਖਕ ਸੰਘ ਦੇ ਜ਼ਿਲ੍ਹਾ ਪ੍ਰਧਾਨ ਗੁਰਬਾਜ ਸਿੰਘ ਛੀਨਾ ਨੇ ਦੱਸਿਆ ਕਿ ਉਨ੍ਹਾਂ ਦੀਆਂ ਸੰਸਥਾਵਾਂ ਵਲੋਂ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਮਾਸਟਰ ਦਾਤਾਰ ਸਿੰਘ, ਆਲ ਇੰਡੀਆ ਕਿਸਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਲਖਬੀਰ ਸਿੰਘ ਨਿਜਾਮਪੁਰਾ ਦੀ ਅਗਵਾਈ ਹੇਠ ਦਿੱਲੀ ਜਾ ਰਹੇ ਕਿਸਾਨਾਂ ਨੂੰ 475 ਕਿੱਲੋ ਖੰਡ, 80 ਕਿਲੋ ਚਾਹ ਪੱਤੀ, 265 ਕਿੱਲੋ ਦਾਲ, 2 ਤੋੜੇ ਪਿਆਜ ਦਿੱਤੇ ਗਏ ਅਤੇ ਆਉਣ ਵਾਲੇ ਸਮੇਂ ਵਿਚ ਵੀ ਕਿਸਾਨਾਂ ਦੇ ਸੰਘਰਸ਼ ਦੇ ਹਰ ਤਰ੍ਹਾਂ ਨਾਲ ਸਹਿਯੋਗ ਕਰਨ ਦਾ ਭਰੋਸਾ ਦਿਵਾਇਆ ਗਿਆ ¢ ਇਸ ਮੌਕੇ ਕਾਮਰੇਡ ਅਮਰਜੀਤ ਸਿੰਘ ਆਸਲ, ਇਸਤਰੀ ਸਭਾ ਦੇ ਆਗੂ ਬੀਬੀ ਦਸਵਿੰਦਰ ਕੌਰ, ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਗੁਰਭੇਜ ਸਿੰਘ ਸੈਦੋਲੇਲ, ਮੰਗਲ ਸਿੰਘ ਖਜਾਲਾ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਕੱਤਰ ਧਰਵਿੰਦਰ ਔਲਖ, ਫੋਕਲੋਰ ਵਲੋਂ ਮੈਡਮ ਕਮਲ ਗਿੱਲ, ਕਰਮਜੀਤ ਕੌਰ ਜੱਸਲ, ਗੁਰਿੰਦਰ ਸਿੰਘ ਭੱਖਾ, ਜਸਪਾਲ ਸਿੰਘ, ਹਰਪ੍ਰੀਤ ਸਿੰਘ ਆਸਟਰੇਲੀਆ, ਦਿਲਬਾਗ ਸਿੰਘ ਸਰਕਾਰੀਆ, ਹਰਜੀਤ ਸਿੰਘ ਸਰਕਾਰੀਆ ਆਦਿ ਮੌਜੂਦ ਸਨ ¢

ਅੱਜ ਦੇਸ਼ ਵਿਆਪੀ ਹੜਤਾਲ ਤਹਿਤ ਅੰਮਿ੍ਤਸਰ ਦੇ ਕਾਮੇਂ ਵੀ ਕਰਨਗੇ ਹੜਤਾਲ

ਅੰਮਿ੍ਤਸਰ, 25 ਨਵੰਬਰ (ਰੇਸ਼ਮ ਸਿੰਘ)-26 ਨਵੰਬਰ ਨੂੰ ਕੇਂਦਰੀ ਮੁਲਾਜ਼ਮ, ਮਜ਼ਦੂਰ ਜਥੇਬੰਦੀਆਂ ਵਲੋਂ ਇਕ ਦਿਨ ਦੀ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ 'ਚ ਅੰਮਿ੍ਤਸਰ ਦੇ ਸਨਅਤੀ ਕਾਮਿਆਂ ਤੋਂ ਇਲਾਵਾ ਬੈਂਕ, ਬਿਜਲੀ, ਟਰਾਂਸਪੋਰਟ, ਬੀਮਾ, ਡਾਕ , ਟੈਲੀਕਾਮ, ਐਸ. ਈ. ਐਸ., ...

ਪੂਰੀ ਖ਼ਬਰ »

ਕੋਰੋਨਾ ਨੇ ਮੁੜ ਫੜੀ ਰਫਤਾਰ 62 ਨਵੇਂ ਮਾਮਲੇ, ਇਕ ਔਰਤ ਸਮੇਤ 3 ਮਰੀਜ਼ਾਂ ਦੀ ਮੌਤ

ਅੰਮਿ੍ਤਸਰ, 25 ਨਵੰਬਰ (ਰੇਸ਼ਮ ਸਿੰਘ)-ਠੰਢ ਦੇ ਮੌਸਮ ਦੀ ਆਮਦ ਦੇ ਨਾਲ ਹੀ ਕੋਰੋਨਾ ਮੁੜ ਰਫਤਾਰ ਫੜ ਰਿਹਾ ਹੈ ਜਿਸ ਦੇ ਮਾਮਲੇ ਦਿਨ-ਬ-ਦਿਨ ਵੱਧ ਰਹੇ ਹਨ | ਅੱਜ ਇਕੋਂ ਦਿਨ 'ਚ ਕੋਵਿਡ-19 ਪੀੜਤ 62 ਨਵੇਂ ਮਰੀਜ਼ ਮਿਲੇ ਹਨ ਜਿਨ੍ਹਾਂ ਦੀ ਮੈਡੀਕਲ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ...

ਪੂਰੀ ਖ਼ਬਰ »

ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਦਿੱਲੀ ਰਵਾਨਾ ਹੋਏ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਤੇ ਦਲ ਖ਼ਾਲਸਾ ਆਗੂ

ਅੰਮਿ੍ਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)-ਪੰਜਾਬ ਦੀਆਂ 30 ਦੇ ਕਰੀਬ ਕਿਸਾਨਾਂ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਵਿਰੁੱਧ ਰੋਸ ਪ੍ਰਗਟ ਕਰਨ ਹਿਤ 'ਦਿੱਲੀ ਚਲੋ' ਦੇ ਦਿੱਤੇ ਪ੍ਰੋਗਰਾਮ ਤਹਿਤ ਦਲ ਖ਼ਾਲਸਾ ਅਤੇ ਉਸ ਦੀਆਂ ਸਹਿਯੋਗੀ ਤੇ ਕਿਸਾਨ ਜਥੇਬੰਦੀਆਂ ਨਾਲ ਮਿਲਕੇ ...

ਪੂਰੀ ਖ਼ਬਰ »

'ਨਮੂਨੇ ਦੇ ਸ਼ਹਿਰ ਦੀਆਂ ਸੜਕਾਂ ਦਾ ਨਮੂਨਾ'

ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਮੁੱਖ ਮਾਰਗ ਸੁਲਤਾਨਵਿੰਡ ਰੋਡ ਦੀ ਹਾਲਤ ਖਸਤਾ

ਅੰਮਿ੍ਤਸਰ, 25 ਨਵੰਬਰ (ਹਰਮਿੰਦਰ ਸਿੰਘ)-'ਗੁਰੂ ਨਗਰੀ ਅੰਮਿ੍ਤਸਰ ਵਿਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾ ਕੇ ਇਸ ਨਗਰੀ ਦੀ ਨੁਹਾਰ ਬਦਲਕੇ ਇਸ ਨੂੰ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ' ਇਹ ਵਿਚਾਰ ਸ਼ਾਇਦ ਹੀ ਸਥਾਨਕ ਕਿਸੇ ਵਸਨੀਕ ਦੇ ਕੰਨੀ ਨਾ ਪਏ ਹੋਣ, ਹਰ ਪਾਰਟੀ ਦੇ ...

ਪੂਰੀ ਖ਼ਬਰ »

ਡਾ: ਓਬਰਾਏ ਦੇ ਯਤਨਾਂ ਨਾਲ ਨੌਜਵਾਨ ਦਾ ਮਿ੍ਤਕ ਸਰੀਰ ਦੁਬਈ ਤੋਂ ਵਤਨ ਪੁੱਜਾ

ਰਾਜਾਸਾਂਸੀ, 25 ਨਵੰਬਰ (ਹੇਰ)-ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਡਾ: ਐਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਅੰਮਿ੍ਤਸਰ ਜ਼ਿਲ੍ਹੇ ਦੇ ਪਿੰਡ ਕੌਲੋਵਾਲ (ਬਰਾੜ) ਨਾਲ ਸਬੰਧਿਤ 25 ਸਾਲਾ ਜਗਦੀਸ਼ ਸਿੰਘ ਦਾ ਮਿ੍ਤਕ ਸਰੀਰ ਅੱਜ ਦੁਬਈ ਤੋਂ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੀਆਂ ਮਾਪੇ-ਅਧਿਆਪਕ ਮਿਲਣੀਆਂ ਅੱਜ ਤੋਂ

ਅੰਮਿ੍ਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘਵਰਪਾਲ)-ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਮਿਆਰੀ ਸਿੱਖਿਆ ਬਾਰੇ ਜਾਣਕਾਰੀ ਦੇਣ ਲਈ ਸਕੂਲ ਸਿੱਖਿਆ ਵਿਭਾਗ ਪੰਜਾਬ 26 ਨਵੰਬਰ ਤੋਂ 28 ਨਵੰਬਰ ਤੱਕ ਤਿੰਨ ਰੋਜ਼ਾ ਮਾਪੇ-ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ ...

ਪੂਰੀ ਖ਼ਬਰ »

ਖ਼ੂਨ ਹੋਇਆ ਸਫੈਦ- ਨਵਜੰਮੇ ਬੱਚੇ ਦੀ ਹਸਪਤਾਲ 'ਚ ਮੌਤ ਹੋਣ 'ਤੇ ਹਸਪਤਾਲ 'ਚੋਂ ਭੱਜ ਨਿਕਲੇ ਮਾਪੇ

ਅੰਮਿ੍ਤਸਰ, 25 ਨਵੰਬਰ (ਰੇਸ਼ਮ ਸਿੰਘ)-ਇਕ ਦਿਨ ਦੇ ਬੱਚੇ ਦੀ ਇਲਾਜ ਦੌਰਾਨ ਹਸਪਤਾਲ 'ਚ ਮੌਤ ਹੋਣ 'ਤੇ ਉਸ ਦਾ ਬਾਪ ਤੇ ਇਕ ਹੋਰ ਔਰਤ ਉਸ ਦੀ ਲਾਸ਼ ਆਪਣੇ ਨਾਲ ਲਿਜਾਣ ਦੀ ਥਾਂ ਇੱਥੇ ਹੀ ਛੱਡ ਕੇ ਭੱਜ ਨਿਕਲੇ, ਜਿਸ ਉਪਰੰਤ ਪ੍ਰਸ਼ਾਸਨ ਵਲੋਂ ਬੱਚੇ ਦੀ ਮਿ੍ਤਕ ਦੇਹ ਨੂੰ ਮੁਰਦਾ ...

ਪੂਰੀ ਖ਼ਬਰ »

ਛੇਹਰਟਾ ਸਥਿਤ ਡਾਕਖਾਨੇ ਦੇ ਬਾਹਰ ਪੁਰਾਣੀ ਰੰਜਿਸ਼ ਦੇ ਚਲਦਿਆਂ ਚੱਲੀਆਂ ਗੋਲੀਆਂ

ਛੇਹਰਟਾ, 25 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਇਲਾਕਾ ਕਰਤਾਰ ਨਗਰ ਦੇ ਬਾਹਰਵਾਰ ਡਾਕਖਾਨੇ ਦੇ ਸਾਹਮਣੇ ਨਾਜਾਇਜ਼ ਤੌਰ 'ਤੇ ਲੱਗੀਆਂ ਚਿਕਨ ਦੀਆਂ ਰੇਹੜੀਆਂ 'ਤੇ ਸ਼ਰਾਬ ਪੀਣ ਦੇ ਕੁਝ ਵਿਅਕਤੀਆਂ ਵਲੋਂ ਝਗੜੇ ਦੌਰਾਨ ਗੋਲੀ ਚਲਾਉਣ ਦਾ ਸਮਾਚਾਰ ਹੈ ¢ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਰੇਲਾਂ ਨਾ ਚੱਲਣ ਕਰਕੇ ਅੰਮਿ੍ਤਸਰ ਦੇ ਉਦਯੋਗਾਂ ਨੂੰ ਪਿਆ 5000 ਕਰੋੜ ਦਾ ਘਾਟਾ : ਸੇਠ

ਅੰਮਿ੍ਤਸਰ, 25 ਨਵੰਬਰ (ਸੁਰਿੰਦਰ ਕੋਛੜ)-ਰੇਲਾਂ ਨਾ ਚੱਲਣ ਕਰਕੇ ਅੰਮਿ੍ਤਸਰ ਦੇ ਉਦਯੋਗਾਂ ਨੂੰ ਲਗਭਗ 5000 ਕਰੋੜ ਰੁਪਏ ਦਾ ਘਾਟਾ ਪਿਆ ਹੈ | ਜਦਕਿ ਹੁਣ ਯਾਤਰੀ ਅਤੇ ਮਾਲ ਗੱਡੀਆਂ ਦੇ ਚੱਲਣ ਨਾਲ ਆਮ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ ਅਤੇ ਵੱਧ ਰਹੀ ਮਹਿੰਗਾਈ 'ਤੇ ਵੀ ਕਾਬੂ ...

ਪੂਰੀ ਖ਼ਬਰ »

ਅਟਾਰੀ ਬੀ. ਓ. ਪੀ. 'ਤੇ ਸ਼ੱਕੀ ਵਿਅਕਤੀ ਕਾਬੂ

ਅਟਾਰੀ, 25 ਨਵੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਅੱਜ ਬੀ. ਐਸ. ਐਫ. ਦੀ 88 ਬਟਾਲੀਅਨ ਵਲੋਂ ਬੀ. ਓ. ਪੀ. ਅਟਾਰੀ ਵਿਖੇ ਪੈਟਰੋਲਿੰਗ ਦੌਰਾਨ ਇਕ ਸ਼ੱਕੀ ਵਿਅਕਤੀ ਨੂੰ ਫੜਿਆ ਜਿਸ ਦੀ ਪਛਾਣ ਸੋਨੂੰ ਅਹੀਰਵਰ ਪੁੱਤਰ ਹਰੀਰਾਮ ਅਹੀਰਵਰ ਪਿੰਡ ਨਿਵਾਰੀ ਜ਼ਿਲ੍ਹਾ ਚਿਤਾਉਰਪੁਰ ...

ਪੂਰੀ ਖ਼ਬਰ »

ਬਿਜਲੀ ਘਰ ਖ਼ਾਸਾ ਵਿਖੇ ਮੁਲਾਜ਼ਮਾਂ ਦੀ ਭਾਰੀ ਘਾਟ ਕਾਰਨ ਲੋਕ ਪ੍ਰੇਸ਼ਾਨ

ਖ਼ਾਸਾ, 25 ਨਵੰਬਰ (ਗੁਰਨੇਕ ਸਿੰਘ ਪੰਨੂੰੂ)-ਸਬ-ਡਵੀਜਨ 220 ਕਿੱਲੋ ਵਾਟ ਬਿਜਲੀ ਘਰ ਖ਼ਾਸਾ ਜਿਸ ਦੇ ਅਧੀਨ ਤਕਰੀਬਨ 65 ਪਿੰਡ ਆਉਂਦੇ ਹਨ ਅਤੇ ਜੇ. ਈ. ਦੀਆਂ ਆਸਾਮੀਆਂ 6 ਹਨ ਜਦ ਕਿ ਮੌਜੂਦਾ ਸਿਰਫ 2 ਜੇ. ਈ. ਹੀ ਇਲਾਕੇ ਦੀ ਦੇਖ ਰੇਖ ਕਰ ਰਹੇ ਹਨ ਅਤੇ ਲਾਇਨਮੈਨ ਦੀਆਂ ਆਸਾਮੀਆਂ 35 ਹਨ ...

ਪੂਰੀ ਖ਼ਬਰ »

ਅਜੀਤ ਸਿੰਘ ਬਸਰਾ ਨੇ ਚੀਫ਼ ਖ਼ਾਲਸਾ ਦੀਵਾਨ ਦੇ ਕਾਰਜਕਾਰੀ ਸਕੱਤਰ ਵਜੋਂ ਸੰਭਾਲਿਆ ਅਹੁਦਾ

ਅੰਮਿ੍ਤਸਰ, 25 ਨਵੰਬਰ (ਜੱਸ)-ਚੀਫ਼ ਖ਼ਾਲਸਾ ਦੀਵਾਨ ਵਲੋਂ ਨਿਯੁਕਤ ਕੀਤੇ ਗਏ ਨਵੇਂ ਕਾਰਜਕਾਰੀ ਆਨ: ਸਕੱਤਰ ਅਜੀਤ ਸਿੰਘ ਬਸਰਾ ਨੇ ਅੱਜ ਆਪਣੀ ਨਵੀਂ ਜ਼ਿੰਮੇਵਾਰੀ ਦਾ ਅਹੁਦਾ ਸੰਭਾਲਿਆ ਗਿਆ | ਸ: ਬਸਰਾ ਪਿਛਲੇ 32 ਸਾਲਾਂ ਤੋਂ ਚੀਫ਼ ਖ਼ਾਲਸਾ ਦੀਵਾਨ ਨਾਲ ਜੁੜੇ ਹਨ ਅਤੇ ...

ਪੂਰੀ ਖ਼ਬਰ »

ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ

ਅੰਮਿ੍ਤਸਰ, 25 ਨਵੰਬਰ (ਜੱਸ)-ਸ਼੍ਰੋਮਣੀ ਕਮੇਟੀ ਵਲੋਂ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ¢ ਇਸ ਸਮੇਂ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਸਿਮਰਪ੍ਰੀਤ ਸਿੰਘ ਦੇ ਹਜ਼ੂਰੀ ਰਾਗੀ ਜਥੇ ਵਲੋਂ ਕੀਰਤਨ ...

ਪੂਰੀ ਖ਼ਬਰ »

ਅਟਾਰੀ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਅਟਾਰੀ, 25 ਨਵੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਡਾ: ਸਰਬਜੀਤ ਸਿੰਘ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਡਾ: ਤੇਜਬੀਰ ਸਿੰਘ ਭੰਗੂ ਖੇਤੀਬਾੜੀ ਵਿਕਾਸ ਅਫਸਰ ਅਟਾਰੀ, ਡਾ: ਜਸਪਾਲ ਸਿੰਘ ਬੱਲ ਖੇਤੀਬਾੜੀ ਵਿਕਾਸ ਅਫਸਰ ਰਾਜਾਤਾਲ ਅਤੇ ਡਾ: ਅਮਰਦੀਪ ਸਿੰਘ ਖੇਤੀਬਾੜੀ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ : ਨਿਡਰ ਤੇ ਸਫਲ ਕਿਸਾਨ ਸਨ ਗੁਰਮੇਜ ਸਿੰਘ ਔਲਖ ਚੋਗਾਵਾਂ

ਚੋਗਾਵਾਂ¸ਗੁਰਮੇਜ ਸਿੰਘ ਦਾ ਜਨਮ ਕਸਬਾ ਚੋਗਾਵਾਂ ਵਿਖੇ ਪ੍ਰੀਤਮ ਸਿੰਘ ਦੇ ਘਰ ਮਾਤਾ ਗੁਰਬਚਨ ਕੌਰ ਦੀ ਕੁੱਖੋਂ 1925 ਵਿਚ ਹੋਇਆ | ਕਿਸਾਨੀ ਕਿੱਤੇ ਨਾਲ ਸਬੰਧਿਤ ਹੋਣ ਕਾਰਨ ਆਪ ਨੇ ਖੇਤੀਬਾੜੀ ਦੇ ਧੰਦੇ ਵਿਚ ਅਜਿਹੀਆਂ ਮੱਲਾਂ ਮਾਰੀਆਂ ਕਿ ਇਕ ਅਗਾਂਹ ਵਧੂ ਕਿਸਾਨ ਦੇ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਨੇ ਸੜਕ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ

ਟਾਂਗਰਾ, 25 ਨਵੰਬਰ (ਹਰਜਿੰਦਰ ਸਿੰਘ ਕਲੇਰ)-ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਪਿੰਡ ਕੋਟਲਾ ਬਥੂੰਨਗੜ੍ਹ ਵਿਖੇ ਕਈ ਪਿੰਡਾਂ ਨੂੰ ਜੋੜਨ ਵਾਲੀ ਸੜਕ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ | ਜ਼ਿਕਰਯੋਗ ਹੈ ਕਿ ਉਕਤ ਸੜਕ ਦੀ ਪਿਛਲੇ ...

ਪੂਰੀ ਖ਼ਬਰ »

ਅੱਖਰਕਾਰੀ ਮੁਹਿੰਮ ਤਹਿਤ ਸਿੱਖਿਆ ਵਿਭਾਗ ਪੰਜਾਬ ਕਰਵਾਏਗਾ ਅਧਿਆਪਕਾਂ ਦੇ ਸੁੰਦਰ ਲਿਖਾਈ ਮੁਕਾਬਲੇ

ਅੰਮਿ੍ਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਅਧਿਆਪਕਾਂ ਦੇ ਗਿਆਨ ਵਿਚ ਨਵੀਨਤਾ ਲਈ ਵਿਭਾਗ ਵਲੋਂ ਨਿਵੇਕਲਾ ਉਪਰਾਲਾ ਕਰਦਿਆਂ 'ਅੱਖਰਕਾਰੀ ਮੁਹਿੰਮ' ਤਹਿਤ 27 ਨਵੰਬਰ ਤੋਂ 5 ...

ਪੂਰੀ ਖ਼ਬਰ »

ਚੋਰੀ ਦੇ ਟਰੈਕਟਰਾਂ ਸਮੇਤ 2 ਵਿਅਕਤੀ ਕਾਬੂ

ਲੋਪੋਕੇ, 25 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਵਲੋਂ ਚੋਰੀ ਦੇ ਟਰੈਕਟਰਾਂ ਸਮੇਤ ਦੋ ਵਿਅਕਤੀ ਨੂੰ ਗਿ੍ਫਤਾਰ ਕੀਤਾ ਗਿਆ ਹੈ | ਥਾਣਾ ਲੋਪੋਕੇ ਦੇ ਐਸ. ਐਚ. ਓ. ਹਰਪਾਲ ਸਿੰਘ ਸੋਹੀ ਨੇ ਦੱਸਿਆ ਕਿ ਖਾਸ ਮੁਖਬਰ ਦੀ ਇਤਲਾਹ 'ਤੇ ਪੁਲਿਸ ਪਾਰਟੀ ਵਲੋਂ ਮੇਜਰ ...

ਪੂਰੀ ਖ਼ਬਰ »

ਔਰਤਾਂ ਵਲੋਂ ਚੌਕੀ ਇੰਚਾਰਜ ਖ਼ਿਲਾਫ਼ ਰੋਹ ਭਰਪੂਰ ਰੋਸ ਪ੍ਰਦਰਸ਼ਨ

ਵੇਰਕਾ, 25 ਨਵੰਬਰ (ਪਰਮਜੀਤ ਸਿੰਘ ਬੱਗਾ)-ਗੁਰੂ ਤੇਗ ਬਹਾਦਰ ਨਗਰ ਵਿਖੇ ਬਣੇ ਨਗਰ ਸੁਧਾਰ ਟਰੱਸਟ ਦੇ ਸਰਕਾਰੀ ਕਵਾਟਰਾਂ ਦੀਆਂ ਕੁਝ ਔਰਤਾਂ ਨੇ ਪੁਲਿਸ ਦੀ ਮਿਲੀ ਭੁਗਤ ਨਾਲ ਵਿਕਦੇ ਨਸ਼ੇ ਅਤੇ ਦੇਹ ਵਪਾਰ ਦੇ ਅੱਡੇ ਚੱਲਣ ਦੇ ਦੋਸ਼ ਲਗਾਉਂਦਿਆਂ ਇਥੋਂ ਦੀ ਚੌਕੀ ਇੰਚਾਰਜ ...

ਪੂਰੀ ਖ਼ਬਰ »

ਰਾਮ ਤੀਰਥ ਮੇਲਾ ਕੱਲ੍ਹ ਤੋਂ ਸ਼ੁਰੂ

ਅੰਮਿ੍ਤਸਰ, 25 ਨਵੰਬਰ (ਰੇਸ਼ਮ ਸਿੰਘ)-27 ਨਵੰਬਰ ਤੋਂ 6 ਦਸੰਬਰ ਤੱਕ ਰਾਮ ਤੀਰਥ ਵਿਖੇ ਲੱਗਣ ਵਾਲੇ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ ਵਲੋਂ ਜ਼ਿਲ੍ਹੇ ਦੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ¢ ਉਨ੍ਹਾਂ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ 'ਤੇ ਕੀਤੀ ਕਾਰਵਾਈ

ਅੰਮਿ੍ਤਸਰ, 25 ਨਵੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਨੂੰ ਅੰਜਾਮ ਦਿੰਦੇ ਹੋਏ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਤੋਂ ਰੇਹੜੀਆਂ ਫੜੀਆਂ ਵਾਲਿਆਂ ਦਾ ਸਾਮਾਨ ਜ਼ਬਤ ਕਰਕੇ ਨਾਜਾਇਜ਼ ਕਬਜ਼ੇ ਹਟਵਾਏ | ਅਸਟੇਟ ...

ਪੂਰੀ ਖ਼ਬਰ »

ਔਜਲਾ ਦੀ ਚਿੱਠੀ ਦਾ ਓਮਾਨ ਅੰਬੈਸੀ ਨੇ ਦਿੱਤਾ ਜਵਾਬ

ਅੰਮਿ੍ਤਸਰ, 25 ਨਵੰਬਰ (ਰੇਸ਼ਮ ਸਿੰਘ)-ਕਾਂਗਰਸੀ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਓਮਾਨ ਵਿਚ ਬੇਸਹਾਰਾ ਲੜਕੀਆਂ ਦੀ ਵਤਨ ਵਾਪਸੀ ਦੇ ਉਠਾਏ ਮੁੱਦੇ ਤੋਂ ਬਾਅਦ ਓਮਾਨ ਵਿਚ ਭਾਰਤੀ ਅੰਬੈਸੀ ਦੇ ਕਮਿਊਨਿਟੀ ਵੈਲਫੇਅਰ ਅਫਸਰ ਨੇ ਕਿਹਾ ਕਿ ਮਾਰਚ ਵਿਚ 100 ਦੇ ਲਗਭਗ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਕਾਰਨ ਪੰਜਾਬ 'ਚ ਰੇਲ ਗੱਡੀਆਂ ਦੀ ਰਫਤਾਰ ਮੱਧਮ-ਬਹੁਤੀਆਂ ਗੱਡੀਆਂ ਹੋਈਆਂ ਰੱਦ

ਅੰਮਿ੍ਤਸਰ, 25 ਨਵੰਬਰ (ਰੇਸ਼ਮ ਸਿੰਘ)-ਕਿਸਾਨਾਂ ਵਲੋਂ ਅੰਮਿ੍ਤਸਰ ਰੇਲ ਮਾਰਗ 'ਤੇ ਧਰਨਾ ਨਾ ਚੁੱਕੇ ਜਾਣ ਕਾਰਨ ਪੂਰੇ ਸੂਬੇ 'ਚ ਅੱਜ ਗੱਡੀਆਂ ਦੀ ਰਫਤਾਰ ਮੱਧਮ ਰਹੀ ਹੈ ਜਿਸ ਕਾਰਨ ਉੱਤਰੀ ਰੇਲਵੇ ਵਲੋਂ ਬਹੁਤੀਆਂ ਰੇਲ ਗੱਡੀਆਂ ਮੁੜ ਰੱਦ ਕਰ ਦਿੱਤੀਆਂ ਗਈਆਂ ਹਨ | ਅੱਜ ...

ਪੂਰੀ ਖ਼ਬਰ »

ਮੰਨਾ ਵਲੋਂ ਹਲਕੇ ਦੇ ਮੁਹਤਬਰਾਂ ਨੂੰ ਵੋਟਾਂ ਬਣਾਉਣ ਦੀ ਅਪੀਲ

ਬਾਬਾ ਬਕਾਲਾ ਸਾਹਿਬ, 25 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਵਲੋਂ ਹਲਕੇ ਦੇ ਸਰਪੰਚਾਂ, ਸਾਬਕਾ ਸਰਪੰਚਾਂ ਅਤੇ ਮੁਹਤਬਰ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ...

ਪੂਰੀ ਖ਼ਬਰ »

ਕਿਸਾਨਾਂ ਦੇ ਹੱਕ 'ਚ ਨਿੱਤਰੀ ਜਥਾ ਸਿਰਲੱਥ ਖ਼ਾਲਸਾ ਜਥੇਬੰਦੀ

ਸੁਲਤਾਨਵਿੰਡ, 25 ਨਵੰਬਰ (ਗੁਰਨਾਮ ਸਿੰਘ ਬੁੱਟਰ)-ਜਥਾ ਸਿਰ ਲੱਥ ਖ਼ਾਲਸਾ ਜਥੇਬੰਦੀ ਨੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਸਮਰਥਨ ਕਰਨ ਦਾ ਐਲਾਨ ਕੀਤਾ ਹੈ | ਨਿਊ ਅੰਮਿ੍ਤਸਰ ਵਿਖੇ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਨਾਮਦੇਵ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ

ਸਠਿਆਲਾ, 25 ਨਵੰਬਰ (ਸਫਰੀ)-ਬ੍ਰਹਮ ਗਿਆਨੀ ਭਗਤ ਨਾਮ ਦੇਵ ਜੀ ਦੇ 750 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਖੰਡ ਪਾਠ ਦੇ ਭੋਗ ਗੁ: ਧੇੜੇਆਣਾ ਨੌਵੀਂ ਪਾਤਸ਼ਾਹੀ ਸਠਿਆਲਾ ਵਿਖੇ ਪਾਉਣ ਉਪਰੰਤ ਕਵੀਸ਼ਰ ਜਥਾ ਭਾਈ ਸੁੱਚਾ ਸਿੰਘ ਸਠਿਆਲਾ ਵਲੋਂ ਗੁਰੂ ਦੇ ਜਸ ਰਾਹੀਂ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਅਬਦਾਲ ਨੇ ਕਰਵਾਏ ਡਰਾਇੰਗ ਦੇ ਆਨਲਾਈਨ ਮੁਕਾਬਲੇ

ਕੱਥੂਨੰਗਲ, 25 ਨਵੰਬਰ (ਦਲਵਿੰਦਰ ਸਿੰਘ ਰੰਧਾਵਾ)-ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਸਕੂਲ ਅਬਦਾਲ ਵਿਖੇ ਤਾਲਾਬੰਦੀ ਦੇ ਵਿਚ ਵੀ ਵਿਦਿਆਰਥੀਆਂ ਨੂੰ ਧਾਰਮਿਕ ਤੇ ਨੈਤਿਕ ਸਿੱਖਿਆ ਦੇ ਅੰਤਰਗਤ ਗੁਰਬਾਣੀ ਨੂੰ ...

ਪੂਰੀ ਖ਼ਬਰ »

70 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਇਕ ਕਾਬੂ

ਅਜਨਾਲਾ, 25 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 70 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ | ਥਾਣਾ ਅਜਨਾਲਾ ਦੇ ਐਸ. ਐਚ. ਓ. ਇੰਸਪੈਕਟਰ ਰਵਿੰਦਰਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਏ. ਐਸ. ਆਈ. ਰਣਜੀਤ ...

ਪੂਰੀ ਖ਼ਬਰ »

ਘਰ 'ਚ ਦਾਖਲ ਹੋ ਕੇ ਬਜ਼ੁਰਗ ਔਰਤ ਦੀ ਕੀਤੀ ਕੁੱਟਮਾਰ

ਲੋਪੋਕੇ, 25 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਬਜ਼ੁਰਗ ਔਰਤ ਜਸਬੀਰ ਕੌਰ ਪਤਨੀ ਬਲਕਾਰ ਸਿੰਘ ਪਿੰਡ ਦਸਮੇਸ ਨਗਰ ਜਿਸ ਦੇ ਦੋਵੇਂ ਪੁੱਤਰ ਵਿਦੇਸ਼ ਵਿਚ ਹਨ ਵਲੋਂ ਅੱਜ ਪੁਲਿਸ ਥਾਣਾ ਲੋਪੋਕੇ ਵਿਖੇ ਪੱੁਜ ਕੇ ਉੱਚ ਅਧਿਕਾਰੀਆਂ ਦੇ ਨਾਂਅ ਲਿਖਤੀ ਦਰਖਾਸਤਾਂ ਦਿੰਦਿਆਂ ...

ਪੂਰੀ ਖ਼ਬਰ »

ਰਾਣਾ ਸ਼ੂਗਰਜ਼ ਮਿੱਲ ਬੁੱਟਰ ਸਿਵੀਆਂ ਵਿਖੇ ਗੰਨਾ ਪਿੜਾਈ ਦਾ 27ਵਾਂ ਸੀਜ਼ਨ ਆਰੰਭ

ਚੌਕ ਮਹਿਤਾ/ਬਾਬਾ ਬਕਾਲਾ ਸਾਹਿਬ, 25 ਨਵੰਬਰ (ਜਗਦੀਸ਼ ਸਿੰਘ ਬਮਰਾਹ/ਸ਼ੇਲਿੰਦਰਜੀਤ ਸਿੰਘ ਰਾਜਨ)-ਨੇੜਲੇ ਪਿੰਡ ਬੁੱਟਰ ਸਿਵੀਆਂ ਵਿਖੇ ਸਥਿਤ ਰਾਣਾ ਸ਼ੂਗਰਜ਼ ਮਿੱਲ ਲਿਮਟਿਡ ਦੇ ਗੰਨਾ ਪਿੜਾਈ ਦਾ 27ਵਾਂ ਸੀਜ਼ਨ ਅੱਜ ਆਰੰਭ ਕਰ ਦਿੱਤਾ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨਾਲ ਸਬੰਧਿਤ ਥੜ੍ਹਾ ਸਾਹਿਬ ਦੀ ਸੇਵਾ ਆਰੰਭ

ਅੰਮਿ੍ਤਸਰ, 25 ਨਵੰਬਰ (ਜੱਸ)-ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਨਜ਼ਦੀਕ ਥੜ੍ਹਾ ਸਾਹਿਬ ਦੀ ਸੇਵਾ ਦਾ ਕਾਰਜ ਅੱਜ ਆਰੰਭ ਕੀਤਾ ਗਿਆ | ਦੱਸਣਯੋਗ ਹੈ ਕਿ ਇਹ ਥੜ੍ਹਾ ਸਾਹਿਬ ਦੀਵਾਨ ਹਾਲ ਮੰਜੀ ਸਾਹਿਬ ਦੇ ਬਾਹਰਵਾਰ ...

ਪੂਰੀ ਖ਼ਬਰ »

ਬਾਬਾ ਨਾਮਦੇਵ ਦੀਆਂ ਸਿੱਖਿਆਵਾਂ ਅਪਨਾਉਣ ਦੀ ਲੋੜ-ਵਿਧਾਇਕ ਭਲਾਈਪੁਰ

ਬਾਬਾ ਬਕਾਲਾ ਸਾਹਿਬ, 25 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬ੍ਰਹਮ ਗਿਆਨੀ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਦੇ 750 ਸਾਲਾ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਟਾਂਕ ਕਸ਼ੱਤਰੀ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਧਰਮਸ਼ਾਲਾ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ...

ਪੂਰੀ ਖ਼ਬਰ »

ਇਤਿਹਾਸਕ ਪਿੰਡ ਵਜੀਰ ਭੁੱਲਰ ਨੇ ਪੰਜਾਬ ਨੂੰ ਦਿੱਤੇ ਕਈ ਉੱਚ ਅਫਸਰ

ਪਰਮਜੀਤ ਸਿੰਘ ਰੱਖੜਾ 98557 75961 ਬਿਆਸ¸ਜਲੰਧਰ-ਅੰਮਿ੍ਤਸਰ ਮੁੱਖ ਮਾਰਗ 'ਤੇ ਦਰਿਆ ਬਿਆਸ ਕੰਢੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਵੱਸਦਾ ਇਤਿਹਾਸਕ ਪਿੰਡ ਵਜੀਰ ਭੁੱਲਰ ਆਪਣੇ ਆਪ-ਵਿਚ ਵਿਸ਼ੇਸ਼ ਅਹਿਮੀਅਤ ਰੱਖਦਾ ਹੈ, ਇਤਿਹਾਸਕ ...

ਪੂਰੀ ਖ਼ਬਰ »

ਸਰਪੰਚ ਬਲਜੀਤ ਸਿੰਘ ਭੋਏ ਨੂੰ ਦਿੱਤੀ ਅੰਤਿਮ ਵਿਦਾਇਗੀ

ਮੱਤੇਵਾਲ, 25 ਨਵੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਵਿਧਾਨ ਸਭਾ ਹਲਕਾ ਮਜੀਠਾ ਵਿਚ ਪੈਂਦੇ ਪਿੰਡ ਭੋਏ ਦੇ ਕਾਂਗਰਸੀ ਸਰਪੰਚ ਬਲਜੀਤ ਸਿੰਘ ਦੇ ਅਚਾਨਕ ਅਕਾਲ ਚਲਾਣੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ | ਬਲਜੀਤ ਸਿੰਘ ਦੀ ਮਿ੍ਤਕ ਦੇਹ ਦਾ ਸੰਸਕਾਰ ਉਨ੍ਹਾਂ ...

ਪੂਰੀ ਖ਼ਬਰ »

ਕਸਬਾ ਰਮਦਾਸ ਦੀ ਵਿਕਾਸ ਪੱਖੋਂ ਨੁਹਾਰ ਬਦਲ ਦਿੱਤੀ ਜਾਵੇਗੀ-ਕੰਵਰਪ੍ਰਤਾਪ ਅਜਨਾਲਾ

ਰਮਦਾਸ, 25 ਨਵੰਬਰ (ਜਸਵੰਤ ਸਿੰਘ ਵਾਹਲਾ)-ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਰਹਿਨੁਮਾਈ ਹੇਠ ਕਸਬਾ ਰਮਦਾਸ ਦੀ ਨੁਹਾਰ ਬਦਲ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਵਿਧਾਇਕ ਅਜਨਾਲਾ ਦੇ ਸਪੁੱਤਰ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਕਾਂਗਰਸੀ ਵਰਕਰਾਂ ਦੀ ਬੂਟੀ ...

ਪੂਰੀ ਖ਼ਬਰ »

ਖਿਆਲਾ ਅੱਡਾ ਛਾਉਣੀ ਵਿਖੇ ਸਾਲਾਨਾ ਜੋੜ ਮੇਲਾ 1 ਦਸੰਬਰ ਨੂੰ

ਰਾਮ ਤੀਰਥ, 25 ਨਵੰਬਰ (ਧਰਵਿੰਦਰ ਸਿੰਘ ਔਲਖ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਅੱਡਾ ਖਿਆਲਾ ਛਾਉਣੀ ਮਿਸਲ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਤਰਨਾ ਦਲ ਨਿਹੰਗ ਸਿੰਘਾਂ ਵਿਖੇ ਦਲ ...

ਪੂਰੀ ਖ਼ਬਰ »

ਨਿਗਮ ਕਮਿਸ਼ਨਰ ਵਲੋਂ ਆਟੋ ਵਰਕਸ਼ਾਪ ਦਾ ਦੌਰਾ

ਅੰਮਿ੍ਤਸਰ, 25 ਨਵੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਕਮਿਸ਼ਨਰ ਮੈਡਮ ਕੋਮਲ ਮਿੱਤਲ ਵਲੋਂ ਨਿਗਮ ਮੁਲਾਜ਼ਮਾਂ ਦੀ ਮੰਗ 'ਤੇ ਅੱਜ ਆਟੋ ਵਰਕਸ਼ਾਪ ਹਾਥੀ ਗੇਟ ਦਾ ਦੌਰਾ ਕੀਤਾ ਅਤੇ ਉੱਥੇ 7 ਲੱਖ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਕਾਰਜਾਂ ਨੂੰ ਸ਼ੁਰੂ ਕਰਵਾਇਆ | ਇਸ ਦੌਰਾਨ ...

ਪੂਰੀ ਖ਼ਬਰ »

ਹਰ ਪਿੰਡ ਤੇ ਹਰ ਘਰ 'ਚੋਂ ਪਰਿਵਾਰ ਦਾ ਇਕ ਜੀਅ ਦਿੱਲੀ ਧਰਨੇ 'ਚ ਸ਼ਾਮਿਲ ਹੋਣ ਲਈ ਜ਼ਰੂਰ ਜਾਵੇ- ਭਾਈ ਮੋਹਕਮ ਸਿੰਘ, ਭੋਮਾ

ਅੰਮਿ੍ਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਧਾਰਮਿਕ ਬੁਲਾਰੇ ਭਾਈ ਮੋਹਕਮ ਸਿੰਘ ਤੇ ਬੁਲਾਰੇ ਮਨਜੀਤ ਸਿੰਘ ਭੋਮਾ ਨੇ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਵਲੋਂ ਬਣਾਏ ਕਿਸਾਨ ਮਜ਼ਦੂਰ ਤੇ ਦਲਿਤ ਮਾਰੂ ਕਾਨੂੰਨਾਂ ...

ਪੂਰੀ ਖ਼ਬਰ »

ਸਪਰਿੰਗ ਡੇਲ ਸਕੂਲ ਦੀ ਟੀਮ ਰਾਸ਼ਟਰੀ ਪੱਧਰ ਦੀ ਵਪਾਰ ਅਤੇ ਵਣਜ ਪ੍ਰਤੀਯੋਗਤਾ 'ਚ ਚੋਟੀ ਦੇ ਸਕੂਲਾਂ ਨਾਲ ਮੁਕਾਬਲਾ ਕਰਕੇ ਜੇਤੂ ਰਹੀ

ਅੰਮਿ੍ਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਡੇਲ ਸਕੂਲ ਦੀ ਟੀਮ ਨੇ ਰਾਸ਼ਟਰੀ ਪੱਧਰ ਦੀ ਵਪਾਰ ਅਤੇ ਵਣਜ ਪ੍ਰਤੀਯੋਗਤਾ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਅਹਿਮ ਪ੍ਰਾਪਤੀ ਕੀਤੀ ਹੈ | ਇਸ ਸਬੰਧੀ ਪਿ੍ੰ: ਰਾਜੀਵ ਕੁਮਾਰ ਸ਼ਰਮਾ ਨੇ ਦੱਸਿਆ ਕਿ 12ਵੀਂ ਜਮਾਤ ਦੀ ...

ਪੂਰੀ ਖ਼ਬਰ »

ਨਗਰ ਪੰਚਾਇਤ ਰਾਜਸਾਂਸੀ ਦੇ ਅਹੁਦੇਦਾਰਾਂ ਵਲੋਂ ਸ: ਸ: ਸ: ਸਕੂਲ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਰਾਜਾਸਾਂਸੀ, 25 ਨਵੰਬਰ (ਹਰਦੀਪ ਸਿੰਘ ਖੀਵਾ)-ਸ: ਸ: ਸ: ਸਕੂਲ ਲੜਕੇ ਰਾਜਾਸਾਂਸੀ ਦੇ ਸਾਢੇ 7 ਲੱਖ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਜਾ ਰਹੇ ਕਮਰਿਆਂ ਦਾ ਉਦਘਾਟਨ ਨਗਰ ਪੰਚਾਇਤ ਦੇ ਪ੍ਰਧਾਨ ਇੰਦਰਪਾਲ ਸਿੰਘ ਲਾਲੀ ਤੇ ਸਮੂਹ ਕੌਾਸਲਰਾਂ ਵਲੋਂ ਕੀਤਾ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਵਾਤਾਵਰਨ ਦੀ ਸਾਂਭ-ਸੰਭਾਲ ਸਬੰਧੀ ਕੈਂਪ ਲਗਾਇਆ

ਚੋਗਾਵਾਂ, 25 ਨਵੰਬਰ (ਗੁਰਬਿੰਦਰ ਸਿੰਘ ਬਾਗੀ)-ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਪਰਾਲੀ ਦੀ ਰਹਿੰਦ-ਖੂਹੰਦ ਦੀ ਸਾਂਭ-ਸੰਭਾਲ ਸਬੰਧੀ ਅੱਜ ਖੇਤੀਬਾੜੀ ਵਿਕਾਸ ਦਫਤਰ ਚੋਗਾਵਾਂ ਵਿਖੇ ਖੇਤੀਬਾੜੀ ਅਫਸਰ ਡਾ: ਕੁਲਵੰਤ ਸਿੰਘ, ਖੇਤੀ ਵਿਕਾਸ ਅਫਸਰ ਡਾ: ਬਲਜਿੰਦਰ ਸਿੰਘ ਸੰਧੂ ...

ਪੂਰੀ ਖ਼ਬਰ »

ਖੇਡ ਮੈਦਾਨ 'ਚੋਂ ਬਿਜਲੀ ਦੀਆਂ ਤਾਰਾਂ ਬਾਹਰ ਕੱਢਣ ਦੀ ਮੰਗ

ਰਈਆ, 25 ਨਵੰਬਰ (ਸ਼ਰਨਬੀਰ ਸਿੰਘ ਕੰਗ)-ਪਿੰਡ ਮੱਧ ਦੇ ਸਰਪੰਚ ਗੁਰਦੇਵ ਸਿੰਘ, ਸਕੂਲ ਅਧਿਆਪਕ ਜਸਵਿੰਦਰਪਾਲ ਸਿੰਘ, ਸਪੋਰਟਸ ਕਲੱਬ ਮੱਧ ਦੇ ਸਰਪ੍ਰਸਤ ਪਿ੍ੰ: ਜਗਬੀਰ ਸਿੰਘ ਅਤੇ ਪ੍ਰਧਾਨ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪਿੰਡ ਮੱਦ ਦੇ ਸਕੂਲ ਦੇ ਖੇਡ ਮੈਦਾਨ ਵਿੱਚੋਂ ਦੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਾਦਲ ਹਮੇਸ਼ਾਂ ਕਿਸਾਨ ਹਿਤੈਸ਼ੀ ਰਿਹਾ ਹੈ-ਬੋਨੀ ਅਜਨਾਲਾ

ਰਮਦਾਸ, 25 ਨਵੰਬਰ (ਜਸਵੰਤ ਸਿੰਘ ਵਾਹਲਾ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਇੰਚਾ: ਤੇ ਸਾਬਕਾ ਸੰਸਦੀ ਸਕੱਤਰ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਰਮਦਾਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਹਮੇਸ਼ਾਂ ਹੀ ਕਿਸਾਨ ਹਿਤੈਸ਼ੀ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਨਾਮਦੇਵ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਅਜਨਾਲਾ, 25 ਨਵੰਬਰ (ਐਸ. ਪ੍ਰਸ਼ੋਤਮ)-ਇੱਥੇ ਭਗਤ ਨਾਮਦੇਵ ਕਾਲੋਨੀ ਵਿਖੇ ਸਥਿਤ ਗੁਰਦੁਆਰਾ ਸਾਹਿਬ ਭਗਤ ਸ੍ਰੀ ਨਾਮਦੇਵ ਵਿਖੇ ਭਗਤ ਨਾਮਦੇਵ ਜੀ ਦਾ 750ਵਾਂ ਜਨਮ ਦਿਹਾੜਾ ਮਨਾਇਆ ਗਿਆ | ਸਜਾਏ ਗਏ ਧਾਰਮਿਕ ਦੀਵਾਨਾਂ 'ਚ ਕੀਰਤਨੀ ਜਥੇ ਭਾਈ ਨਿਰਮਲ ਸਿੰਘ ਤੇ ਭਾਈ ਬੀਰਪਾਲ ...

ਪੂਰੀ ਖ਼ਬਰ »

ਮਜੀਠਾ ਦੇ ਜਾਨਕੀ ਮੰਦਰ ਵਿਖੇ ਸਪਤਾਹਿਕ ਸ੍ਰੀ ਮਦ ਭਾਗਵਤ ਕਥਾ

ਮਜੀਠਾ, 25 ਨਵੰਬਰ (ਮਨਿੰਦਰ ਸਿੰਘ ਸੋਖੀ)-ਜਾਨਕੀ ਮੰਦਰ ਮਜੀਠਾ ਵਿਖੇ ਮੰਦਰ ਦੇ ਪੂਜਾਰੀ ਪੰਡਤ ਦਾਊ ਦਿਆਲ ਦੀ ਸੁਚੱਜੀ ਅਗਵਾਈ ਹੇਠ ਸਾਲਾਨਾ ਸਪਤਾਹਿਕ ਸ੍ਰੀ ਮਦ ਭਾਗਵਤ ਕਥਾ ਕਰਵਾਈ ਗਈ | ਜਿਸ ਦੌਰਾਨ ਸ੍ਰੀ ਉਮ ਸ਼ਾਸਤਰੀ ਸ੍ਰੀ ਵਰਿੰਦਾਵਨ ਧਾਮ ਵਾਲਿਆਂ ਵਲੋਂ ਭਾਗਵਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX