ਤਾਜਾ ਖ਼ਬਰਾਂ


ਐਨ.ਸੀ.ਬੀ. ਅਧਿਕਾਰੀ ਸਮੀਰ ਵਾਨਖੇੜੇ ਦਿੱਲੀ ਪਹੁੰਚੇ, ਭਲਕੇ ਮਿਲ ਸਕਦੇ ਹਨ ਏਜੰਸੀ ਦੇ ਡੀ.ਜੀ. ਨੂੰ
. . .  1 day ago
ਮੰਤਰੀ ਨਰਿੰਦਰ ਮੋਦੀ 28 ਅਕਤੂਬਰ ਨੂੰ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਲੈਣਗੇ ਹਿੱਸਾ
. . .  1 day ago
ਨਵੀਂ ਦਿੱਲੀ, 25 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰੂਨੇਈ ਦੇ ਸੁਲਤਾਨ ਦੇ ਸੱਦੇ 'ਤੇ 28 ਅਕਤੂਬਰ ਨੂੰ ਹੋਣ ਵਾਲੇ 18ਵੇਂ ਆਸੀਆਨ -ਭਾਰਤ ਸੰਮੇਲਨ ਵਿਚ ਹਿੱਸਾ ਲੈਣਗੇ। ਇਸ ਸੰਮੇਲਨ ਦੌਰਾਨ ਆਸੀਆਨ ਦੇਸ਼ਾਂ ਦੇ ਰਾਜ ...
ਬੇਅਦਬੀ ਮਾਮਲੇ ’ਚ ਸੱਚਾ ਸੌਦਾ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਰੰਟ ਜਾਰੀ
. . .  1 day ago
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ, ਸਰਜਬੀਤ ਸਿੰਘ) -ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਸਰੂਪ ਅਤੇ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਦਰਜ ਹੋਏ ...
ਮੁੰਬਈ ਐਨ.ਡੀ.ਪੀ.ਐਸ. ਅਦਾਲਤ ਨੇ ਕਰੂਜ਼ ਡਰੱਗਜ਼ ਕੇਸ ‘ਚ ਦਖਲਅੰਦਾਜ਼ੀ ਵਿਰੁੱਧ ਐਨ.ਸੀ.ਬੀ. ਦੀ ਪਟੀਸ਼ਨ 'ਤੇ ਹਾਈ ਕੋਰਟ ਜਾਣ ਲਈ ਕਿਹਾ
. . .  1 day ago
ਜੰਮੂ-ਕਸ਼ਮੀਰ: ਪੁਲਵਾਮਾ ਦੇ ਕਾਕਪੋਰਾ ਇਲਾਕੇ 'ਚ ਅੱਤਵਾਦੀਆਂ ਨੇ ਪੁਲਿਸ ਚੌਕੀ 'ਤੇ ਗ੍ਰੇਨੇਡ ਨਾਲ ਕੀਤਾ ਹਮਲਾ
. . .  1 day ago
ਚੰਡੀਗੜ੍ਹ : 8 ਉੱਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਜੰਮੂ –ਕਸ਼ਮੀਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼੍ਰੀਨਗਰ ਦੀ ਡਲ ਝੀਲ ਵਿਖੇ ਸ਼ਿਕਾਰਾ ਉਤਸਵ 'ਚ ਲਿਆ ਹਿੱਸਾ
. . .  1 day ago
ਮਨੋਜ ਬਾਜਪਾਈ ਨੇ ਭੋਂਸਲੇ ਲਈ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ
. . .  1 day ago
ਨਵੀਂ ਦਿੱਲੀ , 25 ਅਕਤੂਬਰ-ਪਦਮ ਸ਼੍ਰੀ ਵਿਜੇਤਾ ਅਤੇ ਭਾਰਤੀ ਸਿਨੇਮਾ ਦੇ ਉੱਤਮ ਅਭਿਨੇਤਾ ਮਨੋਜ ਵਾਜਪਾਈ ਨੇ 67ਵੇਂ ਰਾਸ਼ਟਰੀ ਫਿਲਮ ਅਵਾਰਡਾਂ ਵਿਚ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ।ਅਭਿਨੇਤਾ ਮਨੋਜ ਬਾਜਪਾਈ ਨੂੰ ...
ਕਿਸਾਨ ਜਥੇਬੰਦੀਆਂ ਨੇ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਕੀਤਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ ( ਮਨਪ੍ਰੀਤ ਸਿੰਘ ਸੈਣੀ) - ਕਿਸਾਨ ਜਥੇਬੰਦੀਆਂ ਵਲੋਂ ਅੱਜ ਵੱਖ-ਵੱਖ ਪਿੰਡਾਂ 'ਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਝੋਨੇ ਦੀ ਫ਼ਸਲ ਦੇ ਖ਼ਰਾਬੇ ਨੂੰ ਲੈ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ...
ਹੰਸ ਰਾਜ ਜੋਸਨ ਵਲੋਂ ਮੀਂਹ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) - ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਵਲੋਂ ਮੰਡੀ ਲਾਧੂਕਾ ਦੇ ਨਾਲ ਲਗਦੇ ਪਿੰਡ ਜਮਾਲਕੇ, ਲੱਖੇ ਕੜਾਹੀਆ, ਧੁਨਕੀਆਂ, ਲਾਧੂਕਾ...
ਮਿਲਕ ਪਲਾਂਟ ਲੁਧਿਆਣਾ ਦੀ ਚੋਣ ਵਿਚ ਕਾਗਜ਼ ਰੱਦ ਹੋਣ ਦੇ ਕਾਰਨ ਅਕਾਲੀਆਂ ਨੇ ਲਗਾਇਆ ਧਰਨਾ
. . .  1 day ago
ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ) - ਵੇਰਕਾ ਮਿਲਕ ਪਲਾਂਟ ਲੁਧਿਆਣਾ ਦੀ ਚੋਣ ਲਈ ਅੱਜ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ, ਜਿਸ ਦੌਰਾਨ 6 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਹੋਣ ਤੋਂ ਬਾਅਦ ਅਕਾਲੀਆਂ ਨੇ ਰੋਸ ਵਜੋਂ ਉਮੀਦਵਾਰਾਂ ਨਾਲ ਧਰਨਾ ਲਗਾ ਕੇ ਰੋਸ...
ਮਮਤਾ ਦੀ ਮੌਜੂਦਗੀ ਵਿਚ ਯੂ.ਪੀ. ਦੇ ਦੋ ਕਾਂਗਰਸੀ ਆਗੂ ਟੀ.ਐਮ.ਸੀ. ਵਿਚ ਹੋਏ ਸ਼ਾਮਿਲ
. . .  1 day ago
ਸਿਲੀਗੁੜੀ, 25 ਅਕਤੂਬਰ - ਉੱਤਰ ਪ੍ਰਦੇਸ਼ ਦੇ ਦੋ ਸੀਨੀਅਰ ਕਾਂਗਰਸੀ ਆਗੂ ਸੋਮਵਾਰ ਨੂੰ ਉੱਤਰੀ ਬੰਗਾਲ ਦੇ ਸਿਲੀਗੁੜੀ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ ਹੋ ਗਏ...
ਉੱਤਰਾਖੰਡ : ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ - ਮੁੱਖ ਮੰਤਰੀ ਧਾਮੀ
. . .  1 day ago
ਦੇਹਰਾਦੂਨ, 25 ਅਕਤੂਬਰ - ਉੱਤਰਾਖੰਡ ਵਿਚ ਪਏ ਭਾਰੀ ਮੀਂਹ ਕਾਰਨ ਕਾਫੀ ਨੁਕਸਾਨ ਹੋਇਆ ਹੈ | ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਸਾਡੀਆਂ ਤੁਰੰਤ ਕਾਰਵਾਈਆਂ ਕਾਰਨ ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ...
ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ਕਾਨੂੰਨ ਰੱਦ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਚੰਨੀ ਦਾ ਕਹਿਣਾ ਸੀ ਕਿ ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ...
ਪੰਜਾਬ ਦੇ ਹਿੱਤਾਂ ਲਈ ਸਾਰੇ ਅਹੁਦੇ ਕੁਰਬਾਨ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਪੰਜਾਬ ਦੇ ਹਿੱਤਾਂ ਲਈ ਸਾਰੇ ...
ਕੇਂਦਰ ਦੇ ਬੀ.ਐੱਸ.ਐੱਫ. ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵੀ ਜਾਵਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੈਬਨਿਟ ਦੀ ਬੈਠਕ ਬੁਲਾ ਕੇ ਸਪੈਸ਼ਲ ਸੈਸ਼ਨ...
ਸੂਬੇ ਦੇ ਅੰਦਰ ਸੂਬਾ ਬਣਾਇਆ ਜਾ ਰਿਹਾ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ...
ਕੌਣ ਕਹਿੰਦਾ ਹੈ ਰਾਸ਼ਟਰਪਤੀ ਸ਼ਾਸਨ ਨਹੀਂ ਲੱਗਿਆ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕੌਣ ਕਹਿੰਦਾ ਹੈ ਕਿ ਰਾਸ਼ਟਰਪਤੀ ਸ਼ਾਸਨ ਨਹੀਂ...
ਬੀ.ਐੱਸ.ਐੱਫ. ਦੀ ਪਰਿਭਾਸ਼ਾ ਬਦਲੀ ਜਾ ਰਹੀ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਬੀ. ਐੱਸ. ਐੱਫ ਦੀ ਪਰਿਭਾਸ਼ਾ ਬਦਲੀ ਜਾ ਰਹੀ ਹੈ ...
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੂੰ ਇਹ ਨੋਟੀਫਿਕੇਸ਼ਨ ਵਾਪਸ ...
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ
. . .  1 day ago
ਫ਼ਾਜ਼ਿਲਕਾ, 25 ਅਕਤੂਬਰ (ਪ੍ਰਦੀਪ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਸੜਕੀ ਆਵਾਜਾਈ ਰੋਕਦਿਆਂ ਧਰਨਾ ਸ਼ੁਰੂ ਕਰ...
ਪੰਜਾਬ ਦੀ ਤਰ੍ਹਾਂ ਅਸੀਂ ਵੀ ਬੀ.ਐਸ.ਐਫ.ਦੇ ਅਧਿਕਾਰ ਖੇਤਰ ਦਾ ਕਰ ਰਹੇ ਹਾਂ ਵਿਰੋਧ - ਮਮਤਾ ਬੈਨਰਜੀ
. . .  1 day ago
ਸਿਲੀਗੁੜੀ, 25 ਅਕਤੂਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ ਹੈ ਕਿ ਪੰਜਾਬ ਦੀ ਤਰ੍ਹਾਂ, ਅਸੀਂ ਵੀ ਬੀ.ਐਸ.ਐਫ. ਦੇ ਅਧਿਕਾਰ ਖੇਤਰ ਦਾ ਵਿਰੋਧ ਕਰ ਰਹੇ ਹਾਂ ਜੋ ਹਾਲ ਹੀ ਵਿਚ ਵਧਾਇਆ ਗਿਆ ਹੈ ...
ਸਰਬ ਪਾਰਟੀ ਮੀਟਿੰਗ ਖ਼ਤਮ
. . .  1 day ago
ਚੰਡੀਗੜ੍ਹ, 25 ਅਕਤੂਬਰ - ਚੰਡੀਗੜ੍ਹ ਵਿਚ ਚੱਲ ਰਹੀ ਸਰਬ ਪਾਰਟੀ ਮੀਟਿੰਗ ਖ਼ਤਮ...
ਸ਼੍ਰੋਮਣੀ ਕਮੇਟੀ ਵਲੋਂ ਨਵੰਬਰ ਮਹੀਨੇ ਚਲਾਈ ਜਾਏਗੀ ਅੰਮ੍ਰਿਤ ਸੰਚਾਰ ਲਹਿਰ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ, ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਵੰਬਰ ਮਹੀਨੇ ਅੰਮ੍ਰਿਤ ਸੰਚਾਰ ਲਹਿਰ ਚਲਾਈ ਜਾ ਰਹੀ ਹੈ, ਜਿਸ ਦੌਰਾਨ ਵੱਖ - ਵੱਖ ਥਾਵਾਂ 'ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ ਤੇ ਸਿੰਘ ਸਾਹਿਬਾਨ ਵਲੋਂ ਹਜ਼ਾਰਾਂ ਅੰਮ੍ਰਿਤ ...
ਕੱਲ੍ਹ ਦੇ ਮੈਚ ਤੋਂ ਬਾਅਦ ਮੁਹੰਮਦ ਸ਼ ਮੀ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ - ਓਵੈਸੀ
. . .  1 day ago
ਹੈਦਰਾਬਾਦ, 25 ਅਕਤੂਬਰ - ਏ.ਆਈ.ਐਮ.ਆਈ.ਐਮ. ਦੇ ਮੁਖੀ ਅਸਦੁਦੀਨ ਓਵੈਸੀ ਦਾ ਕਹਿਣਾ ਹੈ ਕਿ ਕੱਲ੍ਹ ਦੇ ਭਾਰਤ ਅਤੇ ਪਾਕਿਸਤਾਨ ਦੇ ਹੋਏ ਮੈਚ ਤੋਂ ਬਾਅਦ ਮੁਹੰਮਦ ਸ਼ੰਮੀ ਨੂੰ ਸੋਸ਼ਲ ਮੀਡੀਆ 'ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਮੁਸਲਮਾਨਾਂ ਵਿਰੁੱਧ ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਮੱਘਰ ਸੰਮਤ 552

ਮੋਗਾ

ਮੋਗਾ ਤੋਂ ਕਿਸਾਨਾਂ ਦਾ ਵੱਡਾ ਕਾਫ਼ਲਾ ਦਿੱਲੀ ਰਵਾਨਾ

ਮੋਗਾ/ਬਾਘਾ ਪੁਰਾਣਾ, 25 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ, ਬਲਰਾਜ ਸਿੰਗਲਾ)-ਕੇਂਦਰ ਦੀ ਮੋਦੀ ਸਰਕਾਰ ਦੁਆਰਾ ਲਿਆਂਦੇ ਗਏ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵਲੋਂ ਐਲਾਨੇ ਗਏ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਵੱਲ ਸਿੱਧੇ ਹੋਣਾ ਸ਼ੁਰੂ ਕਰ ਦਿੱਤਾ ਗਿਆ ਹੈ ਜਿਸ ਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਬਾਘਾ ਪੁਰਾਣਾ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਦੀ ਅਗਵਾਈ ਹੇਠ ਸਥਾਨਕ ਨਵੀਂ ਦਾਣਾ ਮੰਡੀ ਵਿਚੋਂ ਧਰਮਕੋਟ ਤੇ ਕੋਟ ਈਸੇ ਖਾਂ ਦੀਆਂ 35 ਟਰਾਲੀਆਂ ਅਤੇ ਬਲਾਕ ਬਾਘਾ ਪੁਰਾਣਾ ਦੀਆਂ 25 ਟਰਾਲੀਆਂ 'ਚ ਸਵਾਰ ਵੱਡੇ ਪੱਧਰ 'ਤੇ ਕਿਸਾਨਾਂ ਨੇ ਦਿੱਲੀ ਵਿਖੇ ਹੋਣ ਵਾਲੇ ਸੰਘਰਸ਼ ਲਈ ਚਾਲੇ ਪਾਏ ਗਏ | ਇਸ ਮੌਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕਿਸਾਨਾਂ ਨੇ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ, ਬਲਾਕ ਪ੍ਰਧਾਨ ਗੁਰਦਰਸ਼ਨ ਸਿੰਘ, ਸੂਬਾ ਮੀਤ ਪ੍ਰਧਾਨ ਸੁਖਮੰਦਰ ਸਿੰਘ, ਗੁਲਜ਼ਾਰ ਸਿੰਘ ਘੱਲ ਕਲਾਂ ਅਤੇ ਹੋਰਨਾਂ ਆਗੂਆਂ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਹੁਣ ਕੇਂਦਰ ਸਰਕਾਰ ਨੂੰ ਕਾਨੂੰਨ ਇਹ ਕਾਨੂੰਨ ਵਾਪਸ ਲੈਣੇ ਹੀ ਪੈਣਗੇ ਕਿਉਂਕਿ ਪੰਜਾਬ ਦੇ ਕਿਸਾਨਾਂ ਨੇ ਹੁਣ ਸਿਰ ਧੜ ਦੀ ਬਾਜ਼ੀ ਸ਼ੁਰੂ ਕਰ ਦਿੱਤੀ ਹੈ | ਉਨ੍ਹਾਂ ਕਿਹਾ ਕਿ ਇਹ ਕਾਲੇ ਕਾਨੂੰਨ ਰੱਦ ਹੋਣ ਦੀ ਸੂਰਤ ਵਿਚ ਹੀ ਕਿਸਾਨ ਘਰਾਂ ਨੂੰ ਵਾਪਸ ਆਉਣਗੇ | ਆਗੂਆਂ ਨੇ ਇਹ ਵੀ ਕਿਹਾ ਕਿ ਜੇਕਰ ਹਰਿਆਣਾ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸੇ ਥਾਂ 'ਤੇ ਹੀ ਅਣਮਿਥੇ ਸਮੇਂ ਲਈ ਧਰਨਾ ਲਗਾ ਦੇਣਗੇ | ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਦਾ ਘਿਰਾਓ ਹਰ ਹਾਲ ਵਿਚ ਕਰਾਂਗੇ ਚਾਹੇ ਸਾਨੂੰ ਕਿੰਨਾ ਸਮਾਂ ਲੱਗੇ | ਅਸੀਂ ਹਰੇਕ ਪ੍ਰਕਾਰ ਦਾ ਸਮਾਨ ਚਾਹੇ ਉਹ ਖਾਣ-ਪੀਣ, ਪਹਿਨਣ ਜਾਂ ਰਹਿਣ ਸਹਿਣ ਦਾ ਹੋਵੇ |
ਮੋਗਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਦੀ ਪ੍ਰਧਾਨਗੀ ਹੇਠ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਅਡਾਨੀ ਸਾਇਲੋ ਪਲਾਂਟ ਮੂਹਰੇ ਚੱਲ ਰਿਹਾ ਧਰਨਾ ਅੱਜ 56ਵੇਂ ਦਿਨ ਵੀ ਜਾਰੀ ਰਿਹਾ | ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਖੇਤੀ ਨਾਲ ਸਬੰਧਿਤ ਤਿੰਨ ਕਾਲੇ ਕਾਨੂੰਨ, ਬਿਜਲੀ ਸੋਧ ਬਿੱਲ 2020 ਤੇ ਪ੍ਰਦੂਸ਼ਣ ਦੇ ਨਾਂਅ ਹੇਠ ਜੋ ਆਰਡੀਨੈਂਸ ਲਿਆਂਦਾ ਹੈ ਇਹ ਪੰਜੇ ਕਾਨੂੰਨ ਹੀ ਲੋਕ ਵਿਰੋਧੀ ਹਨ | ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ 26 ਤੇ 27 ਨਵੰਬਰ ਨੂੰ ਦਿੱਲੀ ਜਾਣ ਦੀਆਂ ਤਿਆਰੀਆਂ ਪਿੰਡਾਂ ਵਿਚ ਜ਼ੋਰ ਸ਼ੋਰ ਨਾਲ ਕੀਤੀਆਂ ਗਈਆਂ ਹਨ ਉਹ ਹੁਣ ਅੰਤਿਮ ਪੜਾਅ 'ਤੇ ਪਹੁੰਚ ਚੁੱਕੀਆਂ ਹਨ | ਕਿਸਾਨਾਂ ਨੇ ਆਪਣੇ ਟਰੈਕਟਰ ਟਰਾਲੇ ਤਿਰਪਾਲਾਂ ਪਾ ਕੇ ਤਿਆਰ ਕਰ ਲਏ ਹਨ ਤੇ 26 ਨਵੰਬਰ ਨੂੰ ਸਵੇਰੇ ਕਿਸਾਨਾਂ ਨੇ ਟਰੈਕਟਰ ਟਰਾਲਿਆਂ, ਮਿੰਨੀ ਬੱਸਾਂ ਤੇ ਹੋਰ ਵਹੀਕਲਾਂ ਰਾਹੀਂ ਦਿੱਲੀ ਨੂੰ ਚਾਲੇ ਪਾਉਣਗੇ | ਉਨ੍ਹਾਂ ਕਿਹਾ ਕਿ ਜੋ ਧਰਨੇ ਚੱਲਦੇ ਹਨ ਉਹ ਵੀ ਨਿਰੰਤਰ ਚੱਲਦੇ ਰਹਿਣਗੇ | ਕੇਂਦਰ ਦੀ ਮੋਦੀ ਸਰਕਾਰ ਵਲੋਂ 3 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਦਿੱਤੀ ਗਈ ਹੈ ਪਰ ਇਸ ਵਿਚ ਵੀ ਕੁਝ ਨਿਕਲਣ ਦੀ ਸੰਭਾਵਨਾ ਘੱਟ ਹੈ ਕਿਉਂਕਿ ਭਾਰਤੀ ਜਨਤਾ ਪਾਰਟੀ ਦੇ ਲੀਡਰ ਤਾਂ ਅਜੇ ਵੀ ਕਿਸਾਨ ਪੱਖੀ ਹੋਣ ਦਾ ਰਾਗ ਅਲਾਪ ਰਹੇ ਹਨ | ਧਰਨੇ ਨੂੰ ਜਸਵਿੰਦਰ ਸਿੰਘ ਘੱਲ ਕਲਾਂ, ਮਾਸਟਰ ਦਰਸ਼ਨ ਸਿੰਘ ਬੁੱਟਰ, ਕਰਤਾਰ ਸਿੰਘ, ਰਾਮ ਸਿੰਘ, ਗੁਰਦੇਵ ਸਿੰਘ ਭਿੰਡਰ ਨੇ ਵੀ ਸੰਬੋਧਨ ਕੀਤਾ |
ਨਿਹਾਲ ਸਿੰਘ ਵਾਲਾ, (ਸੁਖਦੇਵ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਬਲਾਕ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰੈੱਸ ਸਕੱਤਰ ਮੁਖ਼ਤਿਆਰ ਸਿੰਘ ਦੀਨਾ ਅਤੇ ਬਲਾਕ ਪ੍ਰਧਾਨ ਮਨਜੀਤ ਸਿੰਘ ਖੋਟੇ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਦਫ਼ਤਰ ਨਿਹਾਲ ਸਿੰਘ ਵਾਲਾ ਵਿਖੇ ਹੋਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦਾ ਦੇਸ਼ ਦੇ ਕਿਸਾਨਾਂ ਪ੍ਰਤੀ ਅੜੀਅਲ ਰਵੱਈਆ ਬਰਦਾਸ਼ਤ ਤੋਂ ਬਾਹਰ ਹੈ ਪਰ ਕਿਸਾਨ ਆਪਣੇ ਹੱਕ ਲੈਣ ਲਈ ਆਖ਼ਰੀ ਦਮ ਤੱਕ ਕੇਂਦਰ ਸਰਕਾਰ ਦੇ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ | ਉਨ੍ਹਾਂ ਕਿਹਾ ਕਿ ਅੱਜ ਸਮੁੱਚੇ ਦੇਸ਼ ਦੇ ਕਿਸਾਨਾਂ ਨੂੰ ਕੇਂਦਰ ਸਰਕਾਰ ਅੱਖੋਂ-ਪਰੋਖੇ ਕਰ ਕੇ ਕਾਰਪੋਰੇਟ ਘਰਾਨਿਆਂ ਨੂੰ ਦੇਸ਼ ਦਾ ਸਰਮਾਇਆ ਲੁਟਾਉਣਾ ਚਾਹੁੰਦੀ ਹੈ ਜਦੋਂ ਕਿ ਦੇਸ਼ ਦੀ ਬਹੁਤ ਵੱਡੀ ਆਰਥਿਕਤਾ ਕਿਸਾਨੀ ਖੇਤਰ ਨਾਲ ਜੁੜੀ ਹੋਈ ਹੈ | ਉਨ੍ਹਾਂ ਦੱਸਿਆ ਕਿ ਦਿੱਲੀ ਧਰਨੇ 'ਤੇ ਜਾਣ ਵਾਲੇ ਕਿਸਾਨ ਯੂਨੀਅਨ ਦੇ ਸਮੁੱਚੇ ਵਰਕਰ ਆਪਣਾ ਸਾਰਾ ਪ੍ਰਬੰਧ ਕਰ ਕੇ ਆਪਣੇ ਟਰੈਕਟਰ ਟਰਾਲੀਆਂ ਰਾਹੀਂ ਦਿੱਲੀ ਵੱਲ ਕੂਚ ਕਰ ਰਹੇ ਹਨ ਤਾਂ ਜੋ ਕੇਂਦਰ ਸਰਕਾਰ ਨੂੰ ਮੰੂਹ ਤੋੜਵਾਂ ਜਵਾਬ ਦਿੱਤਾ ਜਾ ਸਕੇ | ਇਸ ਮੌਕੇ ਪ੍ਰਧਾਨ ਪਰਮਜੀਤ ਸਿੰਘ, ਸੈਕਟਰੀ ਕਰਮ ਸਿੰਘ, ਸਾਬਕਾ ਸਰਪੰਚ ਮੁਖ਼ਤਿਆਰ ਸਿੰਘ ਪੱਤੋ ਹੀਰਾ ਸਿੰਘ, ਰੁਪਿੰਦਰ ਸਿੰਘ ਦੀਦਾਰੇਵਾਲਾ, ਮੰਗਲ ਸਿੰਘ, ਅਮਰਜੀਤ ਸਿੰਘ ਨੰਬਰਦਾਰ, ਗੁਰਤੇਜ ਸਿੰਘ ਮੈਂਬਰ, ਜਸਵੀਰ ਸਿੰਘ ਦੀਦਾਰੇਵਾਲਾ, ਸੁਖਦਰਸ਼ਨ ਸਿੰਘ ਪੱਤੋ, ਮਨਜੀਤ ਸਿੰਘ, ਜਗਜੀਤ ਸਿੰਘ, ਪੂਰਨ ਸਿੰਘ, ਪ੍ਰਧਾਨ ਦਰਸ਼ਨ ਸਿੰਘ ਡਾਇਰੈਕਟਰ ਬਲਵੀਰ ਸਿੰਘ, ਸਾਬਕਾ ਮੈਂਬਰ ਗੁਰਚਰਨ ਸਿੰਘ ਪੱਤੋ ਆਦਿ ਹਾਜ਼ਰ ਸਨ |
ਨਿਹਾਲ ਸਿੰਘ ਵਾਲਾ/ਸਮਾਧ ਭਾਈ, (ਟਿਵਾਣਾ, ਮਾਣੂੰਕੇ)-ਬਲਾਕ ਨਿਹਾਲ ਸਿੰਘ ਵਾਲਾ ਤੋਂ ਭਾਰਤੀ ਕਿਸਾਨ ਯੂਨੀਅਨ ਪੰਜਾਬ (ਕਾਦੀਆਂ) ਦੇ ਬਲਾਕ ਪ੍ਰਧਾਨ ਸੁਖਮੰਦਰ ਸਿੰਘ ਧੂੜਕੋਟ ਦੀ ਅਗਵਾਈ ਹੇਠ ਭਾਰੀ ਗਿਣਤੀ 'ਚ ਕਿਸਾਨ ਦਿੱਲੀ ਲਈ ਰਵਾਨਾ ਹੋਏ | ਇਸ ਮੌਕੇ ਪ੍ਰਧਾਨ ਸੁਖਮੰਦਰ ਸਿੰਘ ਧੂੜਕੋਟ ਨੇ ਦੱਸਿਆ ਕਿ ਖੇਤੀ ਦੇ ਕਾਲੇ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਵਲੋਂ ਸ਼ੁਰੂ ਕੀਤੇ ਸੰਘਰਸ਼ ਨੂੰ ਅੱਗੇ ਤੋਰਦਿਆਂ ਦਿੱਲੀ ਚੱਲੋ ਨੂੰ ਸਫਲ ਬਣਾਉਣ ਲਈ ਬਲਾਕ ਨਿਹਾਲ ਸਿੰਘ ਵਾਲਾ ਤੋਂ ਵੱਡੀ ਗਿਣਤੀ 'ਚ ਕਿਸਾਨ ਟਰੈਕਟਰ ਟਰਾਲੀਆਂ ਰਾਹੀਂ ਦਿੱਲੀ ਨੂੰ ਘੇਰਨ ਲਈ ਵੱਡੇ ਕਾਫ਼ਲਿਆਂ ਦੇ ਰੂਪ 'ਚ ਭਾਰੀ ਉਤਸ਼ਾਹ ਨਾਲ ਰਵਾਨਾ ਹੋਏ | ਇਸ ਮੌਕੇ ਪ੍ਰਧਾਨ ਸੁਖਮੰਦਰ ਸਿੰਘ ਧੂੜਕੋਟ, ਜਰਨਲ ਸਕੱਤਰ ਬਲਵੀਰ ਸਿੰਘ ਭਾਗੀਕੇ, ਮੇਜਰ ਸਿੰਘ ਦੀਦਾਰੇਵਾਲਾ, ਕੇਵਲ ਸਿੰਘ ਖਾਈ, ਜੀਤ ਸਿੰਘ ਪੱਤੋ ਹੀਰਾ ਆਦਿ ਕਿਸਾਨ ਆਗੂਆਂ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਵੱਖ-ਵੱਖ ਪਿੰਡਾਂ ਤੋਂ ਇਕੱਠੇ ਹੋਏ ਕਿਸਾਨ ਖਾਣ-ਪੀਣ ਦਾ ਰਾਸ਼ਨ ਲੈ ਕੇ ਦਿੱਲੀ ਲਈ ਰਵਾਨਾ ਹੋਏ |
ਅਜੀਤਵਾਲ, (ਹਰਦੇਵ ਸਿੰਘ ਮਾਨ)-ਗ਼ਦਰੀ ਬਾਬਿਆਂ ਦੇ ਪਿੰਡ ਢੁੱਡੀਕੇ ਦੇ ਵਾਸੀਆਂ ਵਲੋਂ ਮੌਜੂਦਾ ਕਿਸਾਨੀ ਸੰਘਰਸ਼ ਦੇ ਸੰਗੀ ਬਣਦਿਆਂ ਇਕੱਤਰ ਹੋ ਕੇ ਦਿੱਲੀ ਵੱਲ ਕੂਚ ਕਰਨ ਸਮੇਂ ਗੁਰਸ਼ਰਨ ਸਿੰਘ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਅਗਵਾਈ ਵਿਚ ਕਿਸਾਨਾਂ ਦੀ ਟਰਾਲੀ ਨੂੰ ਗ਼ਦਰੀ ਸ਼ਹੀਦ ਬਾਬਾ ਈਸ਼ਰ ਸਿੰਘ ਦੇ ਪੋਤਰੇ ਅਮਰਜੀਤ ਸਿੰਘ ਨੇ ਗ਼ਦਰ ਲਹਿਰ ਦਾ ਝੰਡਾ ਲਹਿਰਾ ਕੇ ਤੋਰਿਆ | ਇਸ ਮੌਕੇ ਦੇਸ਼ ਭਗਤ ਗ਼ਦਰੀ ਬਾਬੇ ਯਾਦਗਾਰ ਕਮੇਟੀ ਦੇ ਪ੍ਰਧਾਨ ਮਾਸਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਢੁੱਡੀਕੇ ਪਿੰਡ ਹਮੇਸ਼ਾ ਚੱਲਦੀਆਂ ਲਹਿਰਾਂ, ਗ਼ਦਰ ਲਹਿਰ, ਜੈਤੋ ਤੇ ਗੁਰੂ ਕੇ ਬਾਗ਼ ਦਾ ਮੋਰਚਾ, ਆਜ਼ਾਦ ਹਿੰਦ ਫ਼ੌਜ ਵਿਚ ਵੱਧ ਚੜ੍ਹ ਕੇ ਹਿੱਸਾ ਲੈਂਦਾ ਰਿਹਾ | ਹੁਣ ਇਸ ਕਿਸਾਨ ਸੰਘਰਸ਼ ਵਿਚ ਬਣਦਾ ਫ਼ਰਜ਼ ਅਦਾ ਕਰ ਲਈ ਪਿੰਡ ਵਲੋਂ ਕਿਸਾਨੀ ਸੰਘਰਸ਼ ਦਾ ਡਟ ਕੇ ਸਮਰਥਨ ਕੀਤਾ ਹੈ | ਇਸ ਮੌਕੇ ਸਾਬਕਾ ਸਰਪੰਚ ਜਗਤਾਰ ਸਿੰਘ ਧਾਲੀਵਾਲ, ਸਾਬਕਾ ਸਰਪੰਚ ਜਸਦੀਪ ਸਿੰਘ ਗੈਰੀ, ਕੁਲਤਾਰ ਸਿੰਘ ਗੋਲਡੀ ਪ੍ਰਧਾਨ ਟਰੱਕ ਯੂਨੀਅਨ ਅਜੀਤਵਾਲ, ਜਗਤਾਰ ਸਿੰਘ ਘਾਲੀ, ਮਾਤਾ ਸੁਰਿੰਦਰ ਕੌਰ ਪ੍ਰਧਾਨ ਔਰਤ ਮੁਕਤੀ ਮੋਰਚਾ ਦੇ ਅਹੁਦੇਦਾਰ ਤੇ ਕਿਸਾਨਾਂ ਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ |
ਨੱਥੂਵਾਲਾ ਗਰਬੀ, (ਸਾਧੂ ਰਾਮ ਲੰਗੇਆਣਾ)-ਕੇਂਦਰ ਸਰਕਾਰ ਵਲੋਂ ਕਿਸਾਨ ਮਾਰੂ ਕਾਨੂੰਨਾਂ ਖ਼ਿਲਾਫ਼ ਚਲਾਏ ਜਾ ਰਹੇ ਅੰਦੋਲਨ ਦੌਰਾਨ ਦਿੱਲੀ ਘੇਰਨ ਦੇ ਸੱਦੇ 'ਤੇ ਪੰਜਾਬ ਦੇ ਹਰ ਪਿੰਡ ਤੋਂ ਵੱਡੀ ਗਿਣਤੀ ਵਿਚ ਕਿਸਾਨ ਦਿੱਲੀ ਵੱਲ ਨੂੰ ਰਵਾਨਾ ਹੋ ਰਹੇ ਹਨ ਜਿਸ ਦੇ ਤਹਿਤ ਪਿੰਡ ਭਲੂਰ ਤੋਂ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਬਲਾਕ ਬਾਘਾ ਪੁਰਾਣਾ ਦੇ ਮੀਤ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਜਟਾਣਾ ਦੀ ਅਗਵਾਈ ਵਿਚ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ ਹੋਇਆ | ਇਸ ਦੌਰਾਨ ਗੱਲਬਾਤ ਕਰਦੇ ਹੋਏ ਗੁਰਦੀਪ ਸਿੰਘ ਨੇ ਦੱਸਿਆ ਕਿ ਉਹ ਆਪਣੇ ਨਾਲ ਖਾਣ-ਪੀਣ ਦਾ ਪੂਰਾ ਰਾਸ਼ਨ, ਗੈਸ ਸਿਲੰਡਰ, ਗੈਸ ਚੁੱਲ੍ਹਾ, ਦਾਲਾਂ, ਰਾਸ਼ਨ, ਸੁੱਕਾ ਦੁੱਧ, ਚਾਹ ਪੱਤੀ ਅਤੇ ਹੋਰ ਲੋੜੀਂਦਾ ਸਮਾਨ ਲੈ ਕੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਉਹ ਜਾਣਦੇ ਹਨ ਇਹ ਲੜਾਈ ਲੰਮੀ ਚੱਲੇਗੀ | ਇਸ ਵਾਸਤੇ ਉਹ ਪੂਰਾ ਪ੍ਰਬੰਧ ਕਰ ਕੇ ਚੱਲ ਰਹੇ ਹਨ | ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਪੰਜਾਬ ਨੇ ਦਿੱਲੀ ਦੀ ਬਹੁਤ ਵਾਰ ਰੱਖਿਆ ਕੀਤੀ ਹੈ ਪਰ ਦਿੱਲੀ ਨੇ ਹਮੇਸ਼ਾ ਪੰਜਾਬ ਨਾਲ ਧੱਕੇਸ਼ਾਹੀ ਕੀਤੀ ਹੈ | ਇਸ ਵਾਰ ਤਾਂ ਦਿੱਲੀ ਨੇ ਅਜਿਹਾ ਕਾਲਾ ਕਾਨੂੰਨ ਬਣਾ ਦਿੱਤਾ ਗਿਆ ਹੈ ਜਿਸ ਨਾਲ ਕਿਸਾਨ ਆਪਣੀਆਂ ਜੱਦੀ ਜ਼ਮੀਨਾਂ ਤੋਂ ਹੱਥ ਧੋ ਬੈਠਣਗੇ ਪਰ ਦੇਸ਼ ਦੇ ਅਣਖੀ ਕਿਸਾਨ ਅਜਿਹਾ ਕਦੇ ਵੀ ਨਹੀਂ ਹੋਣ ਦੇਣਗੇ | ਇਸ ਮੌਕੇ ਉਨ੍ਹਾਂ ਦੇ ਨਾਲ ਜਥੇਦਾਰ ਗੁਰਨਾਮ ਸਿੰਘ, ਸੁਖਮੰਦਰ ਸਿੰਘ ਬਰਾੜ, ਲਾਇਕ ਸਿੰਘ, ਨਛੱਤਰ ਸਿੰਘ, ਮਹਿੰਦਰ ਸਿੰਘ, ਬੂਟਾ ਸਿੰਘ ਗਿੱਲ, ਬਿੰਦਰ ਸਿੰਘ, ਮਹਿੰਦਰ ਸਿੰਘ, ਕੁਲਵੰਤ ਸਿੰਘ ਢਿੱਲੋਂ ਆਦਿ ਕਿਸਾਨ ਆਗੂ ਹਾਜ਼ਰ ਸਨ |
ਕੋਟ ਈਸੇ ਖਾਂ, (ਨਿਰਮਲ ਸਿੰਘ ਕਾਲੜਾ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਮਾਰੂ, ਲੋਕ ਮਾਰੂ ਕਾਨੂੰਨਾਂ ਦੇ ਵਿਰੋਧ 'ਚ ਅੱਜ ਸੂਬੇ ਭਰ 'ਚੋਂ ਵੱਡੀ ਗਿਣਤੀ 'ਚ 26-27 ਦੇ ਧਰਨੇ ਸਬੰਧੀ ਕਿਸਾਨ ਦਿੱਲੀ ਲਈ ਰਵਾਨਾ ਹੋਏ | ਇਸੇ ਦੇ ਤਹਿਤ ਭਾਕਿਊ ਜਨਰਲ ਸਕੱਤਰ ਪੰਜਾਬ ਬਲਵੰਤ ਸਿੰਘ ਬਹਿਰਾਮਕੇ ਦੀ ਅਗਵਾਈ 'ਚ ਕੋਟ ਈਸੇ ਖਾਂ ਤੋਂ ਕਿਸਾਨਾਂ ਦਾ ਠਾਠਾਂ ਮਾਰਦਾ ਇਕੱਠ ਦਿੱਲੀ ਸੰਘਰਸ਼ ਲਈ ਰਵਾਨਾ ਹੋਇਆ | ਇਸ ਮੌਕੇ ਹੋਰ ਜਾਣਕਾਰੀ ਦਿੰਦੇ ਹੋਏ ਬਲਵੰਤ ਸਿੰਘ ਬਹਿਰਾਮਕੇ ਨੇ ਕਿਹਾ ਕਿ ਦਿੱਲੀ ਧਰਨੇ ਸਬੰਧੀ ਅੱਜ ਤਕਰੀਬਨ ਨੌਾ ਬੱਸਾਂ ਅਤੇ ਇਕ ਟਰੱਕ 'ਚ ਲੰਗਰ ਸਮਗਰੀ ਦਿੱਲੀ ਲਈ ਰਵਾਨਾ ਹੋ ਰਹੀ ਹੈ ਅਤੇ ਹੋਰ ਵੀ ਪਿੰਡਾਂ ਤੋਂ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਧਰਨੇ 'ਚ ਪਹੁੰਚ ਰਹੇ ਹਨ | ਉਨ੍ਹਾਂ ਅੱਗੇ ਕਿਹਾ ਕਿ ਅਸੀਂ ਆਪਣੇ ਹੱਕ ਦੀ ਲੜਾਈ ਲੜਨ ਜਾ ਰਹੇ ਹਾਂ ਅਤੇ ਇਹ ਲੜਾਈ ਜਿੱਤ ਕੇ ਹੀ ਮੁੜਾਂਗੇ | ਉਨ੍ਹਾਂ ਅੱਗੇ ਕਿਹਾ ਕਿ ਮੋਦੀ ਸਰਕਾਰ ਨੂੰ ਇਹ ਕਾਲੇ ਕਾਨੂੰਨ ਵਾਪਸ ਲੈਣੇ ਹੀ ਪੈਣਗੇ ਨਹੀਂ ਤਾਂ ਸਾਡਾ ਸੰਘਰਸ਼ ਸਿਖਰ ਤੱਕ ਜਾਵੇਗਾ | ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਮੋਦੀ ਸਰਕਾਰ ਦੀ ਇੱਟ ਨਾਲ ਇੱਟ ਖੜਕਾਈ ਜਾਏਗੀ | ਉਨ੍ਹਾਂ ਅੱਗੇ ਕਿਹਾ ਕਿ ਹੁਣ ਸਮਾਂ ਗੱਲਾਂ ਦਾ ਨਹੀਂ ਰਿਹਾ ਹੁਣ ਤਾਂ ਕੇਂਦਰ ਨਾਲ ਆਰ-ਪਾਰ ਦੀ ਲੜਾਈ ਲੜੀ ਜਾਵੇਗੀ ਅਤੇ ਇਹ ਕਾਲੇ ਕਾਨੂੰਨ ਰੱਦ ਕਰਵਾਏ ਜਾਣਗੇ | ਇਸ ਮੌਕੇ ਬਖ਼ਸ਼ੀਸ਼ ਸਿੰਘ ਰਾਮਗੜ੍ਹ ਸਕੱਤਰ, ਨਿਸ਼ਾਨ ਸਿੰਘ ਰਾਜਵਾਲਾ, ਸੁੱਖਾ ਸਿੰਘ ਵਿਰਕ ਜ਼ਿਲ੍ਹਾ ਪ੍ਰਧਾਨ ਮੋਗਾ, ਗੁਰਨਾਮ ਸਿੰਘ, ਸ਼ੇਰ ਸਿੰਘ, ਤੋਤਾ ਸਿੰਘ, ਰਛਪਾਲ ਸਿੰਘ ਭਿੰਡਰ, ਫ਼ਤਿਹ ਸਿੰਘ, ਕੁਲਜੀਤ ਸਿੰਘ ਭਿੰਡਰ, ਬਾਜ਼ ਸਿੰਘ ਸੰਘਲਾ, ਮਲਕੀਤ ਸਿੰਘ ਅਮੀਵਾਲਾ, ਅਮਰੀਕ ਸਿੰਘ, ਬਲਵੀਰ ਸਿੰਘ, ਸੇਵਾ ਸਿੰਘ, ਸੋਹਣ ਸਿੰਘ ਤੇ ਸੈਂਕੜੇ ਕਿਸਾਨ ਹਾਜ਼ਰ ਸਨ |

ਦਿਵਿਆਂਗ ਵੋਟਰਾਂ ਦਾ ਆਨਲਾਈਨ ਕੁਇਜ਼ ਮੁਕਾਬਲਾ ਅੱਜ

ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸੰਦੀਪ ਹੰਸ ਵਲੋਂ ਵੋਟਾਂ ਦੀ ਸਰਸਰੀ ਸੁਧਾਈ ਪ੍ਰੋਗਰਾਮ 2020-21 ਤਹਿਤ ਜ਼ਿਲ੍ਹੇ ਦੇ ਦਿਵਿਆਂਗ ਵੋਟਰਾਂ ਦਾ ਇੱਕ ਆਨਲਾਈਨ ਕੁਇਜ਼ ਮੁਕਾਬਲਾ ਗੂਗਲ ਫਾਰਮ ਦੀ ਵਰਤਾੋ ਦੁਆਰਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਅਧਿਆਪਕ ਨੂੰ ਹੋਇਆ ਕੋਰੋਨਾ

ਅਜੀਤਵਾਲ, 25 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਮੋਗਾ ਜ਼ਿਲ੍ਹੇ ਦੇ ਇਕ ਸਰਕਾਰੀ ਸਕੂਲ ਦੀ ਅਧਿਆਪਕਾ ਨੂੰ ਕੋਰੋਨਾ ਪਾਜ਼ੀਟਿਵ ਆਉਣ 'ਤੇ ਅਧਿਆਪਕ, ਸਟਾਫ਼, ਵਿਦਿਆਰਥੀ ਚਿੰਤਤ ਹਨ | ਮਾਪਿਆਂ ਤੋਂ ਪਤਾ ਲੱਗਿਆ ਕਿ ਸਕੂਲ ਦੀ ਇਕ ਮੈਡਮ ਕੋਰੋਨਾ ਪੀੜਤ ਹੈ, ਇਸ ਨਾਲ ਅਧਿਆਪਕ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਹੋਰ ਮੌਤ, ਦੋ ਨਵੇਂ ਮਾਮਲੇ

ਮੋਗਾ, 25 ਨਵੰਬਰ (ਗੁਰਤੇਜ ਸਿੰਘ)-ਅੱਜ ਪਿੰਡ ਰਾਮੂੰਵਾਲਾ ਨਿਵਾਸੀ ਇਕ 45 ਸਾਲਾ ਵਿਅਕਤੀ ਦੀ ਡੀ.ਐਮ.ਸੀ. ਲੁਧਿਆਣਾ ਵਿਖੇ ਮੌਤ ਹੋ ਜਾਣ ਦੀ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ | ਜਾਣਕਾਰੀ ਮੁਤਾਬਿਕ ਉਕਤ ਵਿਅਕਤੀ ਡੀ.ਐਮ.ਸੀ. ਵਿਖੇ ਹੈਪੇਟਾਈਟਸ ਸੀ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਗੁਰਦੁਆਰਾ ਕਲਗ਼ੀਧਰ ਸਾਹਿਬ ਮੋਗਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਕਰਨੈਲ ਸਿੰਘ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ...

ਪੂਰੀ ਖ਼ਬਰ »

ਮੋਗਾ ਦੇ ਰੇਲਵੇ ਸਟੇਸ਼ਨ 'ਤੇ ਮੁੜ ਰੌਣਕਾਂ ਪਰਤੀਆਂ

ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਵਿਚ ਰੇਲਾਂ ਦੀ ਆਵਾਜਾਈ ਬਹਾਲ ਹੋਣ ਨਾਲ ਰੇਲਵੇ ਸਟੇਸ਼ਨਾਂ ਦੇ ਅੰਦਰ ਅਤੇ ਬਾਹਰ ਮੁੜ ਰੌਣਕ ਪਰਤਣੀ ਸ਼ੁਰੂ ਹੋ ਗਈ ਹੈ | ਇਸ ਨਾਲ ਆਮ ਲੋਕਾਂ ਨੂੰ ਤਾਂ ਫ਼ਾਇਦਾ ਹੋਇਆ ਹੀ ਹੈ ਇਸ ਦੇ ਨਾਲ ਹੀ ਮਜ਼ਦੂਰਾਂ ਅਤੇ ...

ਪੂਰੀ ਖ਼ਬਰ »

ਹਲਕਾ ਵਿਧਾਇਕ ਵਲੋਂ ਪਿੰਡ ਜੀਂਦੜਾ ਦੀ ਪੰਚਾਇਤ ਨੂੰ ਚੈੱਕ ਭੇਟ

ਕਿਸ਼ਨਪੁਰਾ ਕਲਾਂ, 25 ਨਵੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਿਸ਼ੇਸ਼ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਤਾਂ ਹਰ ਪਿੰਡ ਨੂੰ ਨਮੂਨੇ ਦਾ ਪਿੰਡ ਬਣਾਇਆ ਜਾ ਸਕੇ | ਇਸੇ ਲੜੀ ਤਹਿਤ ਪਿੰਡ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦੇ ਪੈਨਸ਼ਨਰ ਭਲਕੇ ਰੈਲੀ 'ਚ ਸ਼ਮੂਲੀਅਤ ਕਰਨਗੇ-ਅਵਤਾਰ ਸਿੰਘ

ਮੋਗਾ, 25 ਨਵੰਬਰ (ਜਸਪਾਲ ਸਿੰਘ ਬੱਬੀ)-ਅਵਤਾਰ ਸਿੰਘ ਸੀਨੀਅਰ ਮੀਤ ਪ੍ਰਧਾਨ ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਮੋਗਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨ ਵਿਰੁੱਧ ਪੰਜਾਬ ਰੋਡਵੇਜ਼ ਦੇ ...

ਪੂਰੀ ਖ਼ਬਰ »

ਦਰਬਾਰਾ ਸਿੰਘ ਗਰੇਵਾਲ (ਫ਼ੌਜੀ) ਨਮਿਤ ਸ਼ਰਧਾਂਜਲੀ ਸਮਾਗਮ

ਨੱਥੂਵਾਲਾ ਗਰਬੀ, 25 ਨਵੰਬਰ (ਸਾਧੂ ਰਾਮ ਲੰਗੇਆਣਾ)-ਉੱਘੇ ਸਮਾਜ ਸੇਵੀ ਬਲਜਿੰਦਰ ਸਿੰਘ ਭੁੱਲਰ ਲੰਗੇਆਣਾ ਦੇ ਸਹੁਰਾ ਦਰਬਾਰਾ ਸਿੰਘ ਗਰੇਵਾਲ (ਫ਼ੌਜੀ) ਜੋ ਕਿ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਦਰਬਾਰਾ ਸਿੰਘ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦਾ ਭੋਗ ...

ਪੂਰੀ ਖ਼ਬਰ »

ਕੈਲੀਫੋਰਨੀਆ ਸਕੂਲ ਖੁਖਰਾਣਾ ਦੇ ਵਿਦਿਆਰਥੀ ਨੇ ਸਿੱਖਿਆ ਦੇ ਖੇਤਰ 'ਚ ਕੀਤਾ ਮੀਲ ਪੱਥਰ ਸਥਾਪਤ

ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਕੈਲੀਫੋਰਨੀਆ ਪਬਲਿਕ ਸਕੂਲ ਖੁਖਰਾਣਾ ਦੇ ਸਾਰੇ ਵਿਦਿਆਰਥੀ ਵਿੱਦਿਅਕ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਬਹੁਤ ਹੀ ਵਧੀਆ ਪ੍ਰਦਰਸ਼ਨ ਕਰ ਰਹੇ ਹਨ | ਇਸੇ ਸਕੂਲ ਦੇ ਵਿਦਿਆਰਥੀ ਗੁਰਮਨ ਸਿੰਘ ਪੁੱਤਰ ਜਗਦੀਪ ਸਿੰਘ ਵਾਸੀ ਅਟਾਰੀ ...

ਪੂਰੀ ਖ਼ਬਰ »

ਬਲੂ ਬਰਡ ਸੰਸਥਾ ਦੀ ਵਿਦਿਆਰਥਣ ਨੇ ਆਈਲੈਟਸ 'ਚ 7 ਬੈਂਡ ਕੀਤੇ ਹਾਸਲ

ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਬਲੂ ਬਰਡ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਮੋਗਾ ਜੋ ਬੱਸ ਸਟੈਂਡ ਮੋਗਾ ਦੇ ਨੇੜੇ ਮੇਨ ਬਾਜ਼ਾਰ ਵਿਚ ਸਥਿਤ ਹੈ ਇਸ ਸੰਸਥਾ ਦੇ ਵਿਦਿਆਰਥੀ ਆਈਲਟਸ ਵਿਚ ਮੱਲਾਂ ਮਾਰ ਰਹੇ ਹਨ ਇਸ ਸੰਸਥਾ ਦੀ ਵਿਦਿਆਰਥਣ ਗੁਰਕੰਵਲਵੀਰ ਕੌਰ ਤਖਾਣਵੱਧ ...

ਪੂਰੀ ਖ਼ਬਰ »

ਬੈਟਰ ਫ਼ਿਊਚਰ ਮੋਗਾ ਵਿਖੇ ਵਿਦਿਆਰਥੀ ਆਈਲੈਟਸ 'ਚ ਲੈ ਰਹੇ ਲਗਾਤਾਰ ਦਾਖ਼ਲੇ-ਅਰਸ਼ਦੀਪ ਹਠੂਰ

ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਨੇੜੇ ਬੱਸ ਅੱਡਾ ਲੁਧਿਆਣਾ ਜੀ. ਟੀ. ਰੋਡ 'ਤੇ ਸਥਿਤ ਬੈਟਰ ਫ਼ਿਊਚਰ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਜੋ ਮੰਨੀ ਪ੍ਰਮੰਨੀ ਸੰਸਥਾ ਹੈ, ਦੇ ਐਮ.ਡੀ. ਇੰਜੀਨੀਅਰ ਅਰਸ਼ਦੀਪ ਸਿੰਘ ਹਠੂਰ ਤੇ ਡਾਇਰੈਕਟਰ ਰਾਜਬੀਰ ਸਿੰਘ ...

ਪੂਰੀ ਖ਼ਬਰ »

ਦੀ ਰਿਟਾਇਰਡ ਰੈਵੀਨਿਊ ਇੰਪਲਾਈਜ਼ ਐਸੋ. ਵਲੋਂ ਕਿਸਾਨ ਆਗੂਆਂ ਨੂੰ ਗਿ੍ਫ਼ਤਾਰ ਕਰਨ ਦੀ ਨਿਖੇਧੀ

ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਦੀ ਰਿਟਾਇਰਡ ਰੈਵੀਨਿਊ ਇੰਪਲਾਈਜ਼ ਐਸੋਸੀਏਸ਼ਨ ਮੋਗਾ ਦੇ ਪ੍ਰੈੱਸ ਸਕੱਤਰ ਕਿ੍ਸ਼ਨ ਸਿੰਘ ਕਟਾਰੀਆ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਹਰਿਆਣਾ ਦੀ ਭਾਜਪਾ ਸਰਕਾਰ ਵਲੋਂ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨ ...

ਪੂਰੀ ਖ਼ਬਰ »

ਡੀ.ਟੀ.ਐਫ. ਵਲੋਂ ਅੱਜ ਦੀ ਦੇਸ਼-ਵਿਆਪੀ ਹੜਤਾਲ ਦੀ ਡਟਵੀਂ ਹਮਾਇਤ

ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਕੇਂਦਰ ਤੇ ਸੂਬਾ ਸਰਕਾਰ ਵਲੋਂ ਕਿਰਤ ਕਾਨੂੰਨਾਂ ਵਿਚ ਕੀਤੀਆਂ ਮਜ਼ਦੂਰ ਵਿਰੋਧੀ ਸੋਧਾਂ, ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ ਦੇ ਕੀਤੇ ਜਾ ਰਹੇ ਨਿੱਜੀਕਰਨ ਦੇ ਖ਼ਿਲਾਫ਼ ਅਤੇ ਰੈਗੂਲਰ ਭਰਤੀ ਦੀ ਬਜਾਏ ਠੇਕਾ ਆਧਾਰਿਤ ਭਰਤੀ ਕਰਨ ...

ਪੂਰੀ ਖ਼ਬਰ »

ਸਾਬਕਾ ਸੰਯੁਕਤ ਡਾਇਰੈਕਟਰ ਡਾ. ਪਲਵਿੰਦਰ ਸਿੰਘ ਔਲਖ ਨੂੰ ਸਦਮਾ

ਮੋਗਾ, 25 ਨਵੰਬਰ (ਜਸਪਾਲ ਸਿੰਘ ਬੱਬੀ)-ਡਾ. ਪਲਵਿੰਦਰ ਸਿੰਘ ਔਲਖ ਸਾਬਕਾ ਸੰਯੁਕਤ ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਨੂੰ ਉਸ ਵਕਤ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੀ ਧਰਮ-ਪਤਨੀ ਸਰਬਜੀਤ ਕੌਰ ਹਾਰਟ ਅਟੈਕ ਹੋਣ ਨਾਲ ਸਦੀਵੀ ਵਿਛੋੜਾ ਦੇ ਗਏ | ਇਸ ਦੁਖਦਾਈ ਖ਼ਬਰ ...

ਪੂਰੀ ਖ਼ਬਰ »

ਸਿਲਾਈ ਕਢਾਈ ਦਾ ਕੋਰਸ ਪੂਰਾ ਕਰ ਚੁੱਕੀਆਂ ਲੜਕੀਆਂ ਨੂੰ ਦਿੱਤੇ ਸਰਟੀਫ਼ਿਕੇਟ

ਕੋਟ ਈਸੇ ਖਾਂ, 25 ਨਵੰਬਰ (ਗੁਲਾਟੀ, ਖ਼ਾਲਸਾ)-ਮੌਜੂਦਾ ਮਹਿੰਗਾਈ ਨੂੰ ਹੁਨਰਮੰਦੀ, ਤਕਨੀਕੀ ਸਿੱਖਿਆ ਦੇ ਕੇ ਰੋਜ਼ਗਾਰ ਦੇ ਰਸਤੇ ਤੋਰਿਆ ਜਾਵੇ ਤਾਂ ਜਿੱਥੇ ਉਨ੍ਹਾਂ ਦਾ ਭਵਿੱਖ ਉਜਲ ਹੋਵੇਗਾ ਉੱਥੇ ਹੀ ਦੇਸ਼ ਹੋਰ ਤਰੱਕੀ ਕਰੇਗਾ | ਉਕਤ ਵਿਚਾਰਾਂ ਦਾ ਪ੍ਰਗਟਾਵਾ ਪਿੰਡ ...

ਪੂਰੀ ਖ਼ਬਰ »

ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਠੋਸ ਉਪਰਾਲੇ ਕਰੇ-ਬਲਵਿੰਦਰ ਘੋਲੀਆਂ

ਨਿਹਾਲ ਸਿੰਘ ਵਾਲਾ, 25 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਏਕਤਾ ਮਨੁੱਖੀ ਅਧਿਕਾਰ ਬਿਊਰੋ ਦੀ ਵਿਸ਼ੇਸ਼ ਮੀਟਿੰਗ ਸਾਬਕਾ ਸਰਪੰਚ ਮੰਦਰ ਸਿੰਘ ਦੇ ਗ੍ਰਹਿ ਬਿਲਾਸਪੁਰ ਵਿਖੇ ਸੂਬਾ ਸੀਨੀਅਰ ਵਾਈਸ ਪ੍ਰਧਾਨ ਬਲਵਿੰਦਰ ਸਿੰਘ ਬਿਲਾਸਪੁਰ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ...

ਪੂਰੀ ਖ਼ਬਰ »

4 ਦੇ ਸਾਲਾਨਾ ਸਮਾਗਮ 'ਚ ਦੇਸ਼-ਵਿਦੇਸ਼ ਤੋਂ ਪੁੱਜਣਗੀਆਂ ਸੰਗਤਾਂ-ਮਹਿੰਦਰ ਦਾਸ

ਬਾਘਾ ਪੁਰਾਣਾ, 25 ਨਵੰਬਰ (ਬਲਰਾਜ ਸਿੰਗਲਾ)-ਹਿੰਦ-ਪਾਕਿ ਯੁੱਧ 1971 ਦੇ ਵੀਰ ਚੱਕਰ ਵਿਜੇਤਾ ਸ਼ਹੀਦ ਨੈਬ ਸਿੰਘ ਗਿੱਲ ਦੇ 49ਵੇਂ ਸ਼ਹੀਦੀ ਦਿਹਾੜੇ ਅਤੇ ਬੈਕੁੰਠ ਵਾਸੀ ਸੰਤ ਬਾਬਾ ਕਰਨੈਲ ਦਾਸ ਜੀ ਦੇ 10ਵੇਂ ਬਰਸੀ ਸਮਾਗਮ ਨੂੰ ਸਮਰਪਿਤ ਕਰਕੇ ਵਿਵੇਕ ਆਸ਼ਰਮ ਮੱਲੇਵਾਲਾ ...

ਪੂਰੀ ਖ਼ਬਰ »

ਸਵਾਮੀ ਸਹਿਜ ਪ੍ਰਕਾਸ਼ ਦੇ ਚਲੇ ਜਾਣ ਨਾਲ ਸ਼ਹਿਰ ਵਾਸੀਆਂ ਨੂੰ ਵੱਡਾ ਸਦਮਾ-ਦੇਵ ਪਿ੍ਆ ਤਿਆਗੀ

ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬੀਤੇ ਹਫ਼ਤੇ ਪਵਨ ਧਾਮ ਸ੍ਰੀ ਹਰਿਦੁਆਰ ਤੇ ਗੀਤਾ ਭਵਨ ਮੋਗਾ ਦੇ ਸੰਚਾਲਕ ਸਵਾਮੀ ਸਹਿਜ ਪ੍ਰਕਾਸ਼ ਜੋ ਕਿ ਬ੍ਰਹਮਲੀਨ ਹੋ ਗਏ ਸਨ ਤੇ ਉਨ੍ਹਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਸ਼ਰਧਾਲੂਆਂ ਵਿਚ ਸਵਾਮੀ ਜੀ ਦੀ ਮੌਤ ...

ਪੂਰੀ ਖ਼ਬਰ »

ਮਿਊਾਸੀਪਲ ਇੰਪਲਾਈਜ਼ ਫੈਡਰੇਸ਼ਨ ਮੋਗਾ ਦੀ ਹੋਈ ਮੀਟਿੰਗ

ਮੋਗਾ, 25 ਨਵੰਬਰ (ਜਸਪਾਲ ਸਿੰਘ ਬੱਬੀ)-ਮਿਊਾਸੀਪਲ ਇੰਪਲਾਈਜ਼ ਫੈਡਰੇਸ਼ਨ ਮੋਗਾ ਦੀ ਮੀਟਿੰਗ ਫੈਡਰੇਸ਼ਨ ਪ੍ਰਧਾਨ ਜਸਵੀਰ ਸਿੰਘ ਗਿੱਲ ਅਤੇ ਸੇਵਕ ਰਾਮ ਫ਼ੌਜੀ ਪ੍ਰਧਾਨ ਆਫ਼ੀਸਰਜ਼ ਇੰਪਲਾਈਜ਼ ਐਸੋਸੀਏਸ਼ਨ ਦੀ ਅਗਵਾਈ ਹੇਠ ਹੋਈ ਜਿਸ ਵਿਚ ਰਜਿੰਦਰ ਨੰਦਾ ਨੂੰ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਬਾਬਾ ਨਾਮਦੇਵ ਦਾ ਅਵਤਾਰ ਦਿਹਾੜਾ ਮਨਾਇਆ

ਠੱਠੀ ਭਾਈ, 25 ਨਵੰਬਰ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਜਨਮ ਦਿਹਾੜਾ ਪਿੰਡ ਠੱਠੀ ਭਾਈ ਵਿਖੇ ਸਮੂਹ ਦਰਜ਼ੀ ਸਿੱਖ ਭਾਈਚਾਰੇ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਬਾਬਾ ਨਾਮਦੇਵ ਜੀ ਦੇ ਸਥਾਨ 'ਤੇ ...

ਪੂਰੀ ਖ਼ਬਰ »

ਦਰਸ਼ਨ ਸਿੰਘ ਕੰਡਕਟਰ ਮਾਣੂੰਕੇ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਸਮਾਧ ਭਾਈ, 25 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਬੀਤੇ ਦਿਨੀਂ ਪਿੰਡ ਮਾਣੂੰਕੇ ਵਿਖੇ ਪ੍ਰਧਾਨ ਗੁਰਮੀਤ ਸਿੰਘ ਮੀਤਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਦਰਸ਼ਨ ਸਿੰਘ ਕੰਡਕਟਰ ਮਾਣੂੰਕੇ ਆਪਣੇ ਸੁਆਸਾਂ ਦੀ ਪੂੰਜੀ ਭੋਗਦੇ ਹੋਏ ਸਦੀਵੀ ...

ਪੂਰੀ ਖ਼ਬਰ »

ਬਾਬਾ ਬਲਦੇਵ ਸਿੰਘ ਮੰਡੀਰਾਂ ਵਾਲਿਆ ਦੀ ਮਾਤਾ ਦਾ ਦਿਹਾਂਤ

ਬਾਘਾ ਪੁਰਾਣਾ, 25 ਨਵੰਬਰ (ਬਲਰਾਜ ਸਿੰਗਲਾ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂ ਵਾਲਾ ਨਵਾਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਦੇਵ ਸਿੰਘ ਜੀ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਿਆ ਜਦੋਂ ਬੀਤੇ ਕੱਲ੍ਹ ਉਨ੍ਹਾਂ ਦੇ ਮਾਤਾ ਮੁਖਤਿਆਰ ਕੌਰ (75) ਅਚਾਨਕ ...

ਪੂਰੀ ਖ਼ਬਰ »

ਚੀਰਾ ਰਹਿਤ ਨਸਬੰਦੀ ਅਪਣਾਓ-ਸਿਵਲ ਸਰਜਨ

ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨਸਬੰਦੀ ਪੰਦ੍ਹਰਵਾੜੇ ਦੌਰਾਨ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਸਿਹਤ ਵਿਭਾਗ ਵਲੋਂ ਬਲਾਕ ਪੱਧਰ ਤੋਂ ਲੈ ਕੇ ਜ਼ਿਲ੍ਹਾ ਪੱਧਰ ਤੱਕ ਜਾਗਰੂਕ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਲੇਖਕ ਬੌਡੇ ਦਾ ਭਾਸ਼ਾ ਵਿਭਾਗ ਪੰਜਾਬ ਵਲੋਂ ਸਨਮਾਨ ਭਲਕੇ

ਨਿਹਾਲ ਸਿੰਘ ਵਾਲਾ, 25 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬੀ ਦੇ ਉੱਘੇ ਨਾਮਵਰ ਲੇਖਕ ਗੁਰਮੇਲ ਸਿੰਘ ਬੌਡੇ ਨੂੰ 27 ਨਵੰਬਰ ਨੂੰ ਭਾਸ਼ਾ ਵਿਭਾਗ ਪੰਜਾਬ ਵਲੋਂ ਪੰਜਾਬੀ ਦੇ ਸਰਵੋਤਮ ਪੁਸਤਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ | ਮਾਂ ਬੋਲੀ ਦੀ ਝੋਲੀ 'ਚ ਦਰਜਨਾਂ ...

ਪੂਰੀ ਖ਼ਬਰ »

ਕੋਕਰੀ ਬੁੱਟਰਾਂ ਵਿਖੇ ਇੰਟਰਲਾਕ ਟਾਈਲਾਂ ਲਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਿਆ

ਕਿਸ਼ਨਪੁਰਾ ਕਲਾਂ, 25 ਨਵੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੁਆਰਾ ਜਾਰੀ ਕੀਤੀ ਗਈ ਵਿਸ਼ੇਸ਼ ਗਰਾਂਟ ਨਾਲ ਪਿੰਡ ਕੋਕਰੀ ਬੁੱਟਰਾਂ ਵਿਖੇ ਗਲੀਆਂ ਵਿਚ ਇੰਟਰਲਾਕ ਟਾਈਲ ਲਾਉਣ ਦੇ ਕੰਮ ਦਾ ਨੀਂਹ ਪੱਥਰ ਹਲਕਾ ਵਿਧਾਇਕ ...

ਪੂਰੀ ਖ਼ਬਰ »

ਅਹਿਮਦ ਪਟੇਲ ਦੇ ਜਾਣ ਨਾਲ ਦੇਸ਼ ਇਕ ਕੀਮਤੀ ਸਿਆਸੀ ਹੀਰੇ ਤੋਂ ਵਾਂਝਾ ਹੋ ਗਿਆ- ਡਾ: ਹਰਜੋਤ ਕਮਲ

ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸੀਨੀਅਰ ਕਾਂਗਰਸੀ ਆਗੂ ਅਹਿਮਦ ਪਟੇਲ ਦੇ ਅੱਜ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋ ਜਾਣ 'ਤੇ ਸਮੁੱਚੇ ਦੇਸ਼ ਵਿਚ ਸ਼ੋਕ ਦੀ ਲਹਿਰ ਹੈ ਕਿਉਂਕਿ ਪਟੇਲ ਦਾ ਜਾਣਾ ਸਿਰਫ਼ ਕਾਂਗਰਸ ਲਈ ਹੀ ਵੱਡਾ ਨੁਕਸਾਨ ਨਹੀਂ ਹੈ ਸਗੋਂ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਹੋਈ ਮੀਟਿੰਗ

ਧਰਮਕੋਟ, 25 ਨਵੰਬਰ (ਪਰਮਜੀਤ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਧਰਮਕੋਟ (ਮੋਗਾ) ਦੀ ਮੀਟਿੰਗ ਬਲਾਕ ਪ੍ਰਧਾਨ ਡਾ. ਮੇਜਰ ਸਿੰਘ ਫ਼ਤਿਹਗੜ੍ਹ ਜ. ਸਕੱਤਰ, ਡਾ. ਅਜੀਤ ਸਿੰਘ ਜਨੇਰ ਦੀ ਪ੍ਰਧਾਨਗੀ ਹੇਠ ਆਯੋਜਨ ਕੀਤੀ ਗਈ | ਜਿਸ ਵਿਚ ਮੋਗਾ ਮੈਡੀਸਿਟੀ ਦੇ ...

ਪੂਰੀ ਖ਼ਬਰ »

ਟਰੈਫ਼ਿਕ ਐਜੂਕੇਸ਼ਨ ਸੈੱਲ ਮੋਗਾ ਵਲੋਂ ਜਾਗਰੂਕਤਾ ਕੈਂਪ

ਮੋਗਾ, 25 ਨਵੰਬਰ (ਜਸਪਾਲ ਸਿੰਘ ਬੱਬੀ)-ਸੀਨੀਅਰ ਕਪਤਾਨ ਪੁਲਿਸ ਮੋਗਾ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਦਾਣਾ ਮੰਡੀ ਮੋਗਾ ਵਿਖੇ ਟਰੈਫ਼ਿਕ ਐਜੂਕੇਸ਼ਨ ਸੈੱਲ ਮੋਗਾ ਵਲੋਂ ਇੰਸਪੈਕਟਰ ਬਲਜਿੰਦਰ ਸਿੰਘ ਇੰਚਾਰਜ ਟਰੈਫ਼ਿਕ ਪੁਲਿਸ ਮੋਗਾ ਨੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸ਼ਹਿਰੀ ਵਰਕਰਾਂ ਦੀ ਹੋਈ ਅਹਿਮ ਇਕੱਤਰਤਾ

ਬਾਘਾ ਪੁਰਾਣਾ, 25 ਨਵੰਬਰ (ਬਲਰਾਜ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸ਼ਹਿਰੀ ਵਰਕਰਾਂ ਦੀ ਇਕੱਤਰਤਾ ਟਕਸਾਲੀ ਵਰਕਰ ਦਵਿੰਦਰ ਕੁਮਾਰ ਸਿੰਗਲਾ (ਚੀਕਾ) ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਹੈਪੀ ਸਾਈਕਲ ਸਟੋਰ ਚੰਨੂਵਾਲਾ ਰੋਡ ਵਿਖੇ ਹੋਈ, ਜਿਸ ਵਿਚ ਹਲਕਾ ...

ਪੂਰੀ ਖ਼ਬਰ »

ਸਾਲਾਨਾ ਇਨਾਮ ਵੰਡ ਸਮਾਗਮ

ਨਿਹਾਲ ਸਿੰਘ ਵਾਲਾ, 25 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂੜਕੋਟ ਰਣਸੀਂਹ ਵਿਖੇ ਸ਼ਹੀਦ ਪਿ੍ੰਸੀਪਲ ਗੁਰਦੇਵ ਸਿੰਘ ਧਾਲੀਵਾਲ ਯਾਦਗਾਰੀ ਵਿੱਦਿਆ ਵਿਕਾਸ ਟਰੱਸਟ ਵਲੋਂ ਕੋਵਿਡ ਦੇ ਨਿਯਮਾਂ ਨੂੰ ਧਿਆਨ 'ਚ ਰੱਖਦੇ ਹੋਏ ਸਾਲਾਨਾ ਇਨਾਮ ...

ਪੂਰੀ ਖ਼ਬਰ »

ਵਾਤਾਵਰਣ ਦੀ ਸੰਭਾਲ ਅਤੇ ਪ੍ਰਦੂਸ਼ਣ ਦੀ ਰੋਕਥਾਮ ਵਿਸ਼ੇ 'ਤੇ ਚਰਚਾ

ਕੋਟਕਪੂਰਾ, 25 ਨਵੰਬਰ (ਮੋਹਰ ਸਿੰਘ ਗਿੱਲ)-ਲਾਲਾ ਲਾਜਪਤ ਰਾਏ ਮਿਉੂਾਸਪਲ ਪਾਰਕ ਵਿਖੇ ਗੁੱਡ ਮੌਰਨਿੰਗ ਵੈੱਲਫੇਅਰ ਕਲੱਬ ਵਲੋਂ ਵਾਤਾਵਰਨ ਦੀ ਸੰਭਾਲ ਅਤੇ ਪ੍ਰਦੂਸ਼ਣ ਦੀ ਰੋਕਥਾਮ ਨੂੰ ਲੈ ਕੇ ਭਾਵਪੂਰਨ ਚਰਚਾ ਕਰਵਾਈ ਗਈ | ਵਾਤਾਵਰਨ ਪ੍ਰੇਮੀ ਹਰਪਿੰਦਰ ਸਿੰਘ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਕੋਟਕਪੂਰਾ, 25 ਨਵੰਬਰ (ਮੋਹਰ ਸਿੰਘ ਗਿੱਲ)- ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਬਲਾਕ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਨਾਲ ਪਾਰਟੀ ਦੇ ਜਥੇਬੰਧਕ ਢਾਂਚੇ ਨੂੰ ਮਜ਼ਬੂਤ ਕਰਨ ਸਬੰਧੀ ਵਿਚਾਰ ਕਰਨ ਹਿਤ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ...

ਪੂਰੀ ਖ਼ਬਰ »

ਸ਼ਬਦ-ਸਾਂਝ ਵਲੋਂ ਜਨਮੇਜਾ ਸਿੰਘ ਜੌਹਲ ਨਾਲ ਰੂਬ-ਰੂ 29 ਨੂੰ

ਕੋਟਕਪੂਰਾ, 25 ਨਵੰਬਰ (ਮੋਹਰ ਸਿੰਘ ਗਿੱਲ)-ਕਲਾ ਅਤੇ ਸਾਹਿਤ ਨੂੰ ਸਮਰਪਿਤ ਮੰਚ 'ਸ਼ਬਦ-ਸਾਂਝ ਕੋਟਕਪੂਰਾ' ਵਲੋਂ ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਜਨਮੇਜਾ ਸਿੰਘ ਜੌਹਲ ਨਾਲ ਇਕ ਵਿਸ਼ੇਸ਼ ਰੂ-ਬ-ਰੂ ਸਮਾਗਮ 29 ਨਵੰਬਰ ਦਿਨ ਐਤਵਾਰ ਨੂੰ ਸਵੇਰੇ ਠੀਕ 10 ਵਜੇ ਸਰਕਾਰੀ ਮਿਡਲ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਕਿਸਾਨ ਸੰਘਰਸ਼ ਦੀ ਡਟਵੀਂ ਹਮਾਇਤ ਕਰੇਗਾ-ਸੂਬਾ ਸਿੰਘ ਬਾਦਲ

ਬਰਗਾੜੀ, 25 ਨਵੰਬਰ (ਸੁਖਰਾਜ ਗੋਂਦਾਰਾ, ਲਖਵਿੰਦਰ ਸ਼ਰਮਾ)-ਪੰਜਾਬ ਦੇ ਕਿਸਾਨ ਮਜ਼ਦੂਰਾਂ ਨੂੰ ਅੱਜ ਤੱਕ ਸਭ ਤੋਂ ਵੱਧ ਸਹੂਲਤਾਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਰਾਜ ਸਮੇਂ ਮਿਲੀਆਂ ਅਤੇ ਹੁਣ ਵੀ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਹ ...

ਪੂਰੀ ਖ਼ਬਰ »

ਭਾਈ ਘਨੱਈਆ ਕੈਂਸਰ ਰੋਕੋ ਸੁਸਾਇਟੀ ਨੇ ਸਕੂਲ 'ਚ ਵੰਡੀਆਂ ਕਾਪੀਆਂ

ਸਾਦਿਕ, 25 ਨਵੰਬਰ (ਗੁਰਭੇਜ ਸਿੰਘ ਚੌਹਾਨ)-ਭਾਈ ਘਨੱਈਆ ਕੈਂਸਰ ਰੋਕੋ ਸੁਸਾਇਟੀ ਫ਼ਰੀਦਕੋਟ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਾਦਿਕ ਵਿਖੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਡਾ: ਪਰਮਜੀਤ ਸਿੰਘ ਬਰਾੜ ਨੇ ਕੋਰੋਨਾ, ਡੇਂਗੂ ਅਤੇ ਕੈਂਸਰ ਆਦਿ ਬਿਮਾਰੀਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਸਮਾਲਸਰ, 25 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)-ਪੰਜਗਰਾਈਾ ਕਲਾਂ ਕੋਲ ਸਥਿਤ ਸ਼ਹਿਰ ਦੀ ਪ੍ਰਮੁੱਖ ਵਿੱਦਿਆ ਸੰਸਥਾ ਮਿਲੇਨੀਅਮ ਵਰਲਡ ਸਕੂਲ ਵਿਖੇ ਅੱਜ ਧੰਨ-ਧੰਨ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ¢ ਇਸ ਮੌਕੇ ਸਕੂਲ ਦੇ ਪਿ੍ੰਸੀਪਲ ਧਵਨ ...

ਪੂਰੀ ਖ਼ਬਰ »

ਵਿਰੋਧੀ ਪਾਰਟੀਆਂ ਪ੍ਰਧਾਨ ਸਿਮਰਜੀਤ ਬੈਂਸ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ 'ਚ-ਮਾਣੂੰਕੇ

ਸਮਾਧ ਭਾਈ, 25 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ 'ਤੇ ਇਕ ਇਸਤਰੀ ਵਲੋਂ ਲਗਾਏ ਗਏ ਇਲਜ਼ਾਮ ਬੇਬੁਨਿਆਦ ਅਤੇ ਝੂਠੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਇਨਸਾਫ਼ ਪਾਰਟੀ ਦੀ ਬਲਾਕ ਨਿਹਾਲ ...

ਪੂਰੀ ਖ਼ਬਰ »

ਯੂਨੀਵਰਸਲ ਹਿਊਮਨ ਰਾਈਟਸ ਐਸੋਸੀਏਸ਼ਨ ਮੋਗਾ ਸ਼ਹਿਰੀ ਦਾ ਗਠਨ ਹੋਇਆ

ਮੋਗਾ, 25 ਨਵੰਬਰ (ਜਸਪਾਲ ਸਿੰਘ ਬੱਬੀ)-ਯੂਨੀਵਰਸਲ ਹਿਊਮਨ ਰਾਈਟਸ ਐਸੋਸੀਏਸ਼ਨ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਹੋਈ | ਮੀਟਿੰਗ ਵਿਚ ਆਲ ਇੰਡੀਆ ਪ੍ਰਧਾਨ ਚਰਨਜੀਤ ਸਿੰਘ ਸਿੱਕੀ ਅਤੇ ਜਨਰਲ ਸੈਕਟਰੀ ਸੋਨੂੰ ਗਾਬਾ ...

ਪੂਰੀ ਖ਼ਬਰ »

ਪੈਨਸ਼ਨਰ ਤੇ ਮੁਲਾਜ਼ਮ ਭਲਕੇ ਡੀ. ਸੀ. ਦਫ਼ਤਰ ਅੱਗੇ ਕਰਨਗੇ ਰੋਸ ਰੈਲੀ

ਬਾਘਾ ਪੁਰਾਣਾ, 25 ਨਵੰਬਰ (ਬਲਰਾਜ ਸਿੰਗਲਾ)-ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸਬਡਵੀਜ਼ਨ ਬਾਘਾ ਪੁਰਾਣਾ ਦੀ ਮੀਟਿੰਗ ਸੁਖਮੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਜਥੇਬੰਦੀਆਂ ਦੇ ਆਗੂਆਂ ਗੁਰਦੇਵ ਸਿੰਘ ਸਕੱਤਰ, ਹਰਨੇਕ ਸਿੰਘ ਨੇਕ, ਮਲਕੀਤ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਨਾਮਦੇਵ ਭਵਨ ਵਿਖੇ ਅਵਤਾਰ ਦਿਹਾੜਾ ਸ਼ਰਧਾਪੂਰਵਕ ਮਨਾਇਆ

ਬਾਘਾ ਪੁਰਾਣਾ, 25 ਨਵੰਬਰ (ਬਲਰਾਜ ਸਿੰਗਲਾ)-ਸਥਾਨਕ ਗੁਰਦੁਆਰਾ ਬਾਬਾ ਨਾਮਦੇਵ ਭਵਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਅਵਤਾਰ ਦਿਹਾੜਾ ਪ੍ਰਬੰਧਕ ਕਮੇਟੀ ਵਲੋਂ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਵੱਡੇ ਪੱਧਰ 'ਤੇ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਚੈਰੀਟੇਬਲ ਟਰੱਸਟ ਮੋਗਾ ਨੇ ਗੁਰਸਿੱਖ ਵਿਦਿਆਰਥੀਆਂ ਨੂੰ ਵਜ਼ੀਫ਼ੇ ਵੰਡੇ

ਮੋਗਾ, 25 ਨਵੰਬਰ (ਜਸਪਾਲ ਸਿੰਘ ਬੱਬੀ)-ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਮਾਤਾ ਸਾਹਿਬ ਕੌਰ ਚੈਰੀਟੇਬਲ ਟਰੱਸਟ ਮੋਗਾ ਵਲੋਂ ਲੋੜਵੰਦ ਗੁਰਸਿੱਖ ਹੁਸ਼ਿਆਰ ਵਿਦਿਆਰਥੀਆਂ ਨੂੰ ਕਰੀਬ 60 ਹਜ਼ਾਰ ਰੁਪਏ ਦੇ ਵਜ਼ੀਫ਼ੇ ਵੰਡੇ ਗਏ | ਸਕੂਲ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX