ਤਾਜਾ ਖ਼ਬਰਾਂ


ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਸਵੇਰੇ 11 ਵਜੇ ਚੰਡੀਗੜ੍ਹ 'ਚ ਕਰਨਗੇ ਪ੍ਰੈੱਸ ਕਾਨਫ਼ਰੰਸ
. . .  3 minutes ago
ਨਵੀਂ ਦਿੱਲੀ,26 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਸਵੇਰੇ 11 ਵਜੇ ਚੰਡੀਗੜ੍ਹ ਵਿਚ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਨਗੇ। ਸਮਾਗਮ ਦਾ ਸਿੱਧਾ ਪ੍ਰਸਾਰਨ ਉਨ੍ਹਾਂ ਦੇ ਫੇਸ ਬੁੱਕ ....
⭐ਮਾਣਕ - ਮੋਤੀ⭐
. . .  20 minutes ago
⭐ਮਾਣਕ - ਮੋਤੀ⭐
ਐਨ.ਸੀ.ਬੀ. ਅਧਿਕਾਰੀ ਸਮੀਰ ਵਾਨਖੇੜੇ ਦਿੱਲੀ ਪਹੁੰਚੇ, ਭਲਕੇ ਮਿਲ ਸਕਦੇ ਹਨ ਏਜੰਸੀ ਦੇ ਡੀ.ਜੀ. ਨੂੰ
. . .  1 day ago
ਮੰਤਰੀ ਨਰਿੰਦਰ ਮੋਦੀ 28 ਅਕਤੂਬਰ ਨੂੰ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਲੈਣਗੇ ਹਿੱਸਾ
. . .  1 day ago
ਨਵੀਂ ਦਿੱਲੀ, 25 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰੂਨੇਈ ਦੇ ਸੁਲਤਾਨ ਦੇ ਸੱਦੇ 'ਤੇ 28 ਅਕਤੂਬਰ ਨੂੰ ਹੋਣ ਵਾਲੇ 18ਵੇਂ ਆਸੀਆਨ -ਭਾਰਤ ਸੰਮੇਲਨ ਵਿਚ ਹਿੱਸਾ ਲੈਣਗੇ। ਇਸ ਸੰਮੇਲਨ ਦੌਰਾਨ ਆਸੀਆਨ ਦੇਸ਼ਾਂ ਦੇ ਰਾਜ ...
ਬੇਅਦਬੀ ਮਾਮਲੇ ’ਚ ਸੱਚਾ ਸੌਦਾ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਰੰਟ ਜਾਰੀ
. . .  1 day ago
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ, ਸਰਜਬੀਤ ਸਿੰਘ) -ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਸਰੂਪ ਅਤੇ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਦਰਜ ਹੋਏ ...
ਮੁੰਬਈ ਐਨ.ਡੀ.ਪੀ.ਐਸ. ਅਦਾਲਤ ਨੇ ਕਰੂਜ਼ ਡਰੱਗਜ਼ ਕੇਸ ‘ਚ ਦਖਲਅੰਦਾਜ਼ੀ ਵਿਰੁੱਧ ਐਨ.ਸੀ.ਬੀ. ਦੀ ਪਟੀਸ਼ਨ 'ਤੇ ਹਾਈ ਕੋਰਟ ਜਾਣ ਲਈ ਕਿਹਾ
. . .  1 day ago
ਜੰਮੂ-ਕਸ਼ਮੀਰ: ਪੁਲਵਾਮਾ ਦੇ ਕਾਕਪੋਰਾ ਇਲਾਕੇ 'ਚ ਅੱਤਵਾਦੀਆਂ ਨੇ ਪੁਲਿਸ ਚੌਕੀ 'ਤੇ ਗ੍ਰੇਨੇਡ ਨਾਲ ਕੀਤਾ ਹਮਲਾ
. . .  1 day ago
ਚੰਡੀਗੜ੍ਹ : 8 ਉੱਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਜੰਮੂ –ਕਸ਼ਮੀਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼੍ਰੀਨਗਰ ਦੀ ਡਲ ਝੀਲ ਵਿਖੇ ਸ਼ਿਕਾਰਾ ਉਤਸਵ 'ਚ ਲਿਆ ਹਿੱਸਾ
. . .  1 day ago
ਮਨੋਜ ਬਾਜਪਾਈ ਨੇ ਭੋਂਸਲੇ ਲਈ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ
. . .  1 day ago
ਨਵੀਂ ਦਿੱਲੀ , 25 ਅਕਤੂਬਰ-ਪਦਮ ਸ਼੍ਰੀ ਵਿਜੇਤਾ ਅਤੇ ਭਾਰਤੀ ਸਿਨੇਮਾ ਦੇ ਉੱਤਮ ਅਭਿਨੇਤਾ ਮਨੋਜ ਵਾਜਪਾਈ ਨੇ 67ਵੇਂ ਰਾਸ਼ਟਰੀ ਫਿਲਮ ਅਵਾਰਡਾਂ ਵਿਚ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ।ਅਭਿਨੇਤਾ ਮਨੋਜ ਬਾਜਪਾਈ ਨੂੰ ...
ਕਿਸਾਨ ਜਥੇਬੰਦੀਆਂ ਨੇ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਕੀਤਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ ( ਮਨਪ੍ਰੀਤ ਸਿੰਘ ਸੈਣੀ) - ਕਿਸਾਨ ਜਥੇਬੰਦੀਆਂ ਵਲੋਂ ਅੱਜ ਵੱਖ-ਵੱਖ ਪਿੰਡਾਂ 'ਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਝੋਨੇ ਦੀ ਫ਼ਸਲ ਦੇ ਖ਼ਰਾਬੇ ਨੂੰ ਲੈ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ...
ਹੰਸ ਰਾਜ ਜੋਸਨ ਵਲੋਂ ਮੀਂਹ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) - ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਵਲੋਂ ਮੰਡੀ ਲਾਧੂਕਾ ਦੇ ਨਾਲ ਲਗਦੇ ਪਿੰਡ ਜਮਾਲਕੇ, ਲੱਖੇ ਕੜਾਹੀਆ, ਧੁਨਕੀਆਂ, ਲਾਧੂਕਾ...
ਮਿਲਕ ਪਲਾਂਟ ਲੁਧਿਆਣਾ ਦੀ ਚੋਣ ਵਿਚ ਕਾਗਜ਼ ਰੱਦ ਹੋਣ ਦੇ ਕਾਰਨ ਅਕਾਲੀਆਂ ਨੇ ਲਗਾਇਆ ਧਰਨਾ
. . .  1 day ago
ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ) - ਵੇਰਕਾ ਮਿਲਕ ਪਲਾਂਟ ਲੁਧਿਆਣਾ ਦੀ ਚੋਣ ਲਈ ਅੱਜ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ, ਜਿਸ ਦੌਰਾਨ 6 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਹੋਣ ਤੋਂ ਬਾਅਦ ਅਕਾਲੀਆਂ ਨੇ ਰੋਸ ਵਜੋਂ ਉਮੀਦਵਾਰਾਂ ਨਾਲ ਧਰਨਾ ਲਗਾ ਕੇ ਰੋਸ...
ਮਮਤਾ ਦੀ ਮੌਜੂਦਗੀ ਵਿਚ ਯੂ.ਪੀ. ਦੇ ਦੋ ਕਾਂਗਰਸੀ ਆਗੂ ਟੀ.ਐਮ.ਸੀ. ਵਿਚ ਹੋਏ ਸ਼ਾਮਿਲ
. . .  1 day ago
ਸਿਲੀਗੁੜੀ, 25 ਅਕਤੂਬਰ - ਉੱਤਰ ਪ੍ਰਦੇਸ਼ ਦੇ ਦੋ ਸੀਨੀਅਰ ਕਾਂਗਰਸੀ ਆਗੂ ਸੋਮਵਾਰ ਨੂੰ ਉੱਤਰੀ ਬੰਗਾਲ ਦੇ ਸਿਲੀਗੁੜੀ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ ਹੋ ਗਏ...
ਉੱਤਰਾਖੰਡ : ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ - ਮੁੱਖ ਮੰਤਰੀ ਧਾਮੀ
. . .  1 day ago
ਦੇਹਰਾਦੂਨ, 25 ਅਕਤੂਬਰ - ਉੱਤਰਾਖੰਡ ਵਿਚ ਪਏ ਭਾਰੀ ਮੀਂਹ ਕਾਰਨ ਕਾਫੀ ਨੁਕਸਾਨ ਹੋਇਆ ਹੈ | ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਸਾਡੀਆਂ ਤੁਰੰਤ ਕਾਰਵਾਈਆਂ ਕਾਰਨ ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ...
ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ਕਾਨੂੰਨ ਰੱਦ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਚੰਨੀ ਦਾ ਕਹਿਣਾ ਸੀ ਕਿ ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ...
ਪੰਜਾਬ ਦੇ ਹਿੱਤਾਂ ਲਈ ਸਾਰੇ ਅਹੁਦੇ ਕੁਰਬਾਨ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਪੰਜਾਬ ਦੇ ਹਿੱਤਾਂ ਲਈ ਸਾਰੇ ...
ਕੇਂਦਰ ਦੇ ਬੀ.ਐੱਸ.ਐੱਫ. ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵੀ ਜਾਵਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੈਬਨਿਟ ਦੀ ਬੈਠਕ ਬੁਲਾ ਕੇ ਸਪੈਸ਼ਲ ਸੈਸ਼ਨ...
ਸੂਬੇ ਦੇ ਅੰਦਰ ਸੂਬਾ ਬਣਾਇਆ ਜਾ ਰਿਹਾ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ...
ਕੌਣ ਕਹਿੰਦਾ ਹੈ ਰਾਸ਼ਟਰਪਤੀ ਸ਼ਾਸਨ ਨਹੀਂ ਲੱਗਿਆ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕੌਣ ਕਹਿੰਦਾ ਹੈ ਕਿ ਰਾਸ਼ਟਰਪਤੀ ਸ਼ਾਸਨ ਨਹੀਂ...
ਬੀ.ਐੱਸ.ਐੱਫ. ਦੀ ਪਰਿਭਾਸ਼ਾ ਬਦਲੀ ਜਾ ਰਹੀ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਬੀ. ਐੱਸ. ਐੱਫ ਦੀ ਪਰਿਭਾਸ਼ਾ ਬਦਲੀ ਜਾ ਰਹੀ ਹੈ ...
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੂੰ ਇਹ ਨੋਟੀਫਿਕੇਸ਼ਨ ਵਾਪਸ ...
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ
. . .  1 day ago
ਫ਼ਾਜ਼ਿਲਕਾ, 25 ਅਕਤੂਬਰ (ਪ੍ਰਦੀਪ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਸੜਕੀ ਆਵਾਜਾਈ ਰੋਕਦਿਆਂ ਧਰਨਾ ਸ਼ੁਰੂ ਕਰ...
ਪੰਜਾਬ ਦੀ ਤਰ੍ਹਾਂ ਅਸੀਂ ਵੀ ਬੀ.ਐਸ.ਐਫ.ਦੇ ਅਧਿਕਾਰ ਖੇਤਰ ਦਾ ਕਰ ਰਹੇ ਹਾਂ ਵਿਰੋਧ - ਮਮਤਾ ਬੈਨਰਜੀ
. . .  1 day ago
ਸਿਲੀਗੁੜੀ, 25 ਅਕਤੂਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ ਹੈ ਕਿ ਪੰਜਾਬ ਦੀ ਤਰ੍ਹਾਂ, ਅਸੀਂ ਵੀ ਬੀ.ਐਸ.ਐਫ. ਦੇ ਅਧਿਕਾਰ ਖੇਤਰ ਦਾ ਵਿਰੋਧ ਕਰ ਰਹੇ ਹਾਂ ਜੋ ਹਾਲ ਹੀ ਵਿਚ ਵਧਾਇਆ ਗਿਆ ਹੈ ...
ਸਰਬ ਪਾਰਟੀ ਮੀਟਿੰਗ ਖ਼ਤਮ
. . .  1 day ago
ਚੰਡੀਗੜ੍ਹ, 25 ਅਕਤੂਬਰ - ਚੰਡੀਗੜ੍ਹ ਵਿਚ ਚੱਲ ਰਹੀ ਸਰਬ ਪਾਰਟੀ ਮੀਟਿੰਗ ਖ਼ਤਮ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਮੱਘਰ ਸੰਮਤ 552

ਸੰਪਾਦਕੀ

ਸਪੂਤਨਿਕ ਟੀਕੇ ਦੀ ਆਮਦ

ਦੇਸ਼ ਵਿਚ ਅਗਲੇ ਸਾਲ ਜਨਵਰੀ ਤੋਂ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਰੂਸੀ ਟੀਕੇ ਸਪੂਤਨਿਕ ਨਾਲ ਵਿਆਪਕ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੋਵਿਡ-19 ਤੋਂ ਪੀੜਤ ਦੇਸ਼ ਵਾਸੀਆਂ ਲਈ ਇਕ ਚੰਗੀ ਖ਼ਬਰ ਹੈ। ਕੋਰੋਨਾ ਮਹਾਂਮਾਰੀ ਨੇ ਪੂਰੇ ਵਿਸ਼ਵ ਦੇ ਨਾਲ-ਨਾਲ ਭਾਰਤ ਨੂੰ ਵੀ ਬੇਹੱਦ ਪ੍ਰਭਾਵਿਤ ਕੀਤਾ ਹੈ। ਹੁਣ ਤੱਕ ਇਸ ਨਾਲ ਪੂਰੇ ਵਿਸ਼ਵ ਵਿਚ ਲਗਪਗ 6 ਕਰੋੜ ਲੋਕ ਪ੍ਰਭਾਵਿਤ ਹੋ ਚੁੱਕੇ ਹਨ ਅਤੇ 14 ਲੱਖ ਤੋਂ ਜ਼ਿਆਦਾ ਮੌਤਾਂ ਵੀ ਹੋ ਚੁੱਕੀਆਂ ਹਨ। ਇਕੱਲੇ ਭਾਰਤ ਵਿਚ ਹੀ ਲਗਪਗ 92 ਲੱਖ ਲੋਕ ਇਸ ਮਹਾਂਮਾਰੀ ਤੋਂ ਪ੍ਰਭਾਵਿਤ ਹੋ ਚੁੱਕੇ ਹਨ ਅਤੇ 1.34 ਲੱਖ ਦੇ ਕਰੀਬ ਮੌਤਾਂ ਵੀ ਹੋਈਆਂ ਹਨ। ਪਿਛਲੇ ਕਰੀਬ 10 ਮਹੀਨਿਆਂ ਤੋਂ ਜਦੋਂ ਤੋਂ ਇਸ ਮਹਾਂਮਾਰੀ ਦਾ ਪ੍ਰਕੋਪ ਸ਼ੁਰੂ ਹੋਇਆ ਹੈ, ਇਸ ਦੇ ਇਲਾਜ ਲਈ ਕਿਸੇ ਪ੍ਰਭਾਵਸ਼ਾਲੀ ਦਵਾਈ ਜਾਂ ਟੀਕੇ ਦੀ ਜ਼ਰੂਰਤ ਬੜੀ ਸ਼ਿੱਦਤ ਨਾਲ ਮਹਿਸੂਸ ਕੀਤੀ ਜਾ ਰਹੀ ਸੀ। ਇਸ ਲਈ ਦੇਸ਼ ਅਤੇ ਵਿਦੇਸ਼ ਦੀਆਂ ਕਈ ਕੰਪਨੀਆਂ ਅਤੇ ਵੱਡੇ ਵਿਗਿਆਨਕ ਲਗਾਤਾਰ ਖੋਜਾਂ ਕਰ ਰਹੇ ਸਨ। ਇਸ ਦੌਰਾਨ ਕੋਰੋਨਾ ਤੋਂ ਪੀੜਤ ਲੋਕਾਂ ਦਾ ਇਲਾਜ ਹੋਰਾਂ ਦਵਾਈਆਂ ਨਾਲ ਕੀਤਾ ਜਾਂਦਾ ਰਿਹਾ ਹੈ, ਜਿਨ੍ਹਾਂ ਵਿਚ ਭਾਰਤੀ ਦਵਾਈ ਹਾਈਡ੍ਰੋਕਸੀਕਲੋਰੋਕਵੀਨ ਦੀ ਵੀ ਵੱਡੀ ਭੂਮਿਕਾ ਰਹੀ ਹੈ। ਕੋਰੋਨਾ ਮਹਾਂਮਾਰੀ ਜਦੋਂ ਆਪਣੇ ਪਹਿਲੇ ਪੜਾਅ ਵਿਚ ਸਿਖ਼ਰ 'ਤੇ ਸੀ, ਉਦੋਂ ਵਿਸ਼ਵ ਭਰ ਵਿਚ ਇਸ ਦਵਾਈ ਦੀ ਵੱਡੀ ਮੰਗ ਰਹੀ ਅਤੇ ਭਾਰਤ ਨੇ ਲੋੜਵੰਦ ਦੇਸ਼ਾਂ ਨੂੰ ਇਹ ਦਵਾਈ ਭੇਜੀ ਸੀ। ਹੁਣ ਭਾਰਤ ਨੇ ਆਪਣੇ ਲੋਕਾਂ ਦੇ ਇਲਾਜ ਲਈ ਟੀਕੇ ਹਾਸਲ ਕਰਨ ਵਾਸਤੇ ਵਿਸ਼ਵ ਦੇ ਕਈ ਦੇਸ਼ਾਂ ਨਾਲ ਕਰਾਰ ਕੀਤੇ ਹਨ ਪਰ ਸਭ ਤੋਂ ਪਹਿਲਾਂ ਦੇਸ਼ ਵਿਚ ਰੂਸੀ ਟੀਕੇ ਸਪੂਤਨਿਕ ਨਾਲ ਇਲਾਜ ਆਰੰਭ ਹੋਣ ਦੀ ਸੰਭਾਵਨਾ ਹੈ, ਕਿਉਂਕਿ ਇਹ ਟੀਕਾ ਪਹਿਲਾਂ ਆ ਰਿਹਾ ਹੈ। ਅਗਲੇ ਸਾਲ ਜਨਵਰੀ ਤੋਂ ਦੇਸ਼ ਵਿਚ ਟੀਕਾਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਸਕਦੀ ਹੈ।
ਰੂਸੀ ਟੀਕਾ ਆਪਣੇ ਤਿੰਨ-ਚਾਰ ਪੜਾਵਾਂ ਦੇ ਪ੍ਰੀਖਣਾਂ ਤੋਂ ਬਾਅਦ 95 ਫ਼ੀਸਦੀ ਕਾਰਗਰ ਦੱਸਿਆ ਗਿਆ ਹੈ ਅਤੇ ਅਜੇ ਤੱਕ ਇਸ ਦੇ ਸਰੀਰ 'ਤੇ ਪੈਣ ਵਾਲੇ ਕਿਸੇ ਮਾੜੇ ਪ੍ਰਭਾਵ (ਸਾਈਡ ਇਫੈਕਟ) ਦੀ ਵੀ ਕੋਈ ਸੂਚਨਾ ਨਹੀਂ ਹੈ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਖ਼ੁਦ ਇਸ ਦੇ ਪ੍ਰਭਾਵਸ਼ਾਲੀ ਹੋਣ ਦਾ ਦਾਅਵਾ ਕਰ ਚੁੱਕੇ ਹਨ। ਸੰਭਵ ਹੈ ਕਿ ਅਗਲੇ ਇਕ-ਦੋ ਮਹੀਨਿਆਂ ਵਿਚ ਹੋਰ ਵੀ ਕਈ ਕੰਪਨੀਆਂ ਟੀਕੇ ਤਿਆਰ ਕਰ ਲੈਣ। ਭਾਰਤ ਦੇ ਵਿਗਿਆਨੀ ਵੀ ਨੇੜ ਭਵਿੱਖ ਵਿਚ ਟੀਕੇ ਸਬੰਧੀ ਕਿਸੇ ਸਾਰਥਕ ਸਿੱਟੇ 'ਤੇ ਪਹੁੰਚ ਸਕਦੇ ਹਨ। ਅਮਰੀਕੀ ਕੰਪਨੀ ਫਾਈਜ਼ਰ ਅਤੇ ਇਸ ਦੇ ਜਰਮਨ ਸਹਿਯੋਗੀ ਬਾਇਓਐਨਟੇਕ ਵਲੋਂ ਬਣਾਇਆ ਗਿਆ ਟੀਕਾ ਵੀ ਆਪਣੇ ਤਿੰਨ ਪ੍ਰੀਖਣਾਂ ਤੋਂ ਬਾਅਦ 95 ਫ਼ੀਸਦੀ ਸਫ਼ਲਤਾ ਦੇ ਦਾਅਵੇ ਨਾਲ ਮਾਰਕੀਟ ਵਿਚ ਆਉਣ ਲਈ ਤਿਆਰ ਹੈ। ਇਨ੍ਹਾਂ ਕੰਪਨੀਆਂ ਦੇ ਪ੍ਰਬੰਧਕਾਂ ਨੇ ਮਨੁੱਖਤਾ ਦੀ ਸੁਰੱਖਿਆ ਦੇ ਦਾਅਵੇ ਨਾਲ ਅਮਰੀਕੀ ਖਾਧ ਅਤੇ ਦਵਾਈ ਵਿਭਾਗ ਅਤੇ ਦੇਸ਼ ਦੇ ਸਿਹਤ ਅਧਿਕਾਰੀਆਂ ਕੋਲ ਟੀਕਾਕਰਨ ਦੀ ਪ੍ਰਕਿਰਿਆ ਦੀ ਇਜਾਜ਼ਤ ਦੇਣ ਦੀ ਅਰਜ਼ੀ ਪਾ ਦਿੱਤੀ ਹੈ। ਬਹੁਤ ਸੰਭਵ ਹੈ ਕਿ ਜੇਕਰ ਇਜਾਜ਼ਤ ਮਿਲ ਜਾਂਦੀ ਹੈ ਤਾਂ ਅਮਰੀਕਾ ਵਿਚ ਅਗਲੇ ਮਹੀਨੇ ਕਿਸੇ ਵੀ ਸਮੇਂ ਟੀਕਾਕਰਨ ਸ਼ੁਰੂ ਹੋ ਸਕਦਾ ਹੈ। ਅਮਰੀਕਾ ਦੀ ਇਕ ਹੋਰ ਕੰਪਨੀ ਮੋਡੇਰਨਾ ਵੀ ਤੀਜੇ ਪ੍ਰੀਖਣ ਤੋਂ ਬਾਅਦ ਆਪਣੇ ਟੀਕੇ ਨੂੰ ਮਾਰਕੀਟ ਵਿਚ ਲਿਆਉਣ ਲਈ ਤਿਆਰ ਹੈ। ਮੋਡੇਰਨਾ ਨੇ ਵੀ ਆਪਣੇ ਟੀਕੇ ਦੀ 94.5 ਫ਼ੀਸਦੀ ਸਫਲਤਾ ਦਾ ਦਾਅਵਾ ਕੀਤਾ ਹੈ। ਯੂਰਪ ਅਤੇ ਬਰਤਾਨੀਆ ਵਿਚ ਵੀ ਦਸੰਬਰ ਦੇ ਮੱਧ ਤੱਕ ਕੋਰੋਨਾ ਵਿਰੁੱਧ ਟੀਕਾਕਰਨ ਮੁਹਿੰਮ ਸ਼ੁਰੂ ਹੋਣ ਦੀ ਸੰਭਾਵਨਾ ਪ੍ਰਗਟ ਕੀਤੀ ਗਈ ਹੈ। ਫਾਈਜ਼ਰ ਨੇ ਪਹਿਲੇ ਪੜਾਅ 'ਤੇ ਟੀਕੇ ਦੀਆਂ 5 ਕਰੋੜ ਖੁਰਾਕਾਂ ਤਿਆਰ ਕਰਨ ਦਾ ਐਲਾਨ ਕੀਤਾ ਹੈ, ਜਿਸ ਨੂੰ ਢਾਈ ਕਰੋੜ ਲੋਕਾਂ ਨੂੰ ਲਗਾਇਆ ਜਾਵੇਗਾ।
ਭਾਰਤ ਵਿਚ ਆਕਸਫੋਰਡ ਯੂਨੀਵਰਸਿਟੀ ਵਲੋਂ ਤਿਆਰ ਕੀਤੇ ਟੀਕੇ ਦੀ ਵਰਤੋਂ ਦੀ ਵੀ ਵੱਡੀ ਚਰਚਾ ਹੁੰਦੀ ਰਹੀ ਹੈ। ਇਸ ਟੀਕੇ ਦੀਆਂ ਲੱਖਾਂ ਖੁਰਾਕਾਂ ਤਿਆਰ ਹੋਣ ਦਾ ਦਾਅਵਾ ਕੀਤਾ ਗਿਆ ਹੈ। ਆਕਸਫੋਰਡ ਯੂਨੀਵਰਸਿਟੀ ਅਤੇ ਐਸਟਰਾਜੇਨੇਕਾ ਵਲੋਂ ਸਾਂਝੇ ਰੂਪ ਨਾਲ ਤਿਆਰ ਕੀਤੇ ਗਏ ਟੀਕੇ 'ਕੋਵਿਡਸ਼ੀਲਡ' ਦੇ ਵੀ 90 ਫ਼ੀਸਦੀ ਤੱਕ ਸਫਲ ਰਹਿਣ ਦਾ ਦਾਅਵਾ ਕੀਤਾ ਗਿਆ ਹੈ ਅਤੇ ਆਕਸਫੋਰਡ ਨਾਲ ਭਾਰਤ ਦਾ ਪਹਿਲਾਂ ਹੀ ਕਰਾਰ ਹੋ ਚੁੱਕਾ ਹੈ। ਇਸ ਟੀਕੇ ਦੀ ਇਕ ਵਿਸ਼ੇਸ਼ਤਾ ਇਹ ਵੀ ਦੱਸੀ ਗਈ ਹੈ ਕਿ ਇਹ ਨਾ ਸਿਰਫ ਕੋਰੋਨਾ ਲਾਗ ਨੂੰ ਰੋਕਣ ਲਈ ਕਾਰਗਰ ਹੈ ਸਗੋਂ ਸਮਾਜਿਕ ਤੌਰ 'ਤੇ ਵੀ ਲਾਗ ਨੂੰ ਰੋਕਦਾ ਹੈ। ਭਾਰਤ ਵਿਚ ਤਿਆਰ ਕੀਤੇ ਗਏ ਟੀਕੇ 'ਕੋਵੈਕਸੀਨ' ਦਾ ਵੀ ਤੀਜੇ ਪੜਾਅ ਦਾ ਪ੍ਰੀਖਣ ਪਿਛਲੇ ਦਿਨੀਂ ਰੋਹਤਕ ਵਿਚ ਸ਼ੁਰੂ ਹੋ ਗਿਆ ਹੈ। ਹਾਲਾਂਕਿ ਰੂਸ ਨਾਲ ਬਣੀ ਸਹਿਮਤੀ ਦੇ ਆਧਾਰ 'ਤੇ ਜਨਵਰੀ ਵਿਚ ਸਪੂਤਨਿਕ ਦੀ ਭਾਰਤ ਵਿਚ ਸਪਲਾਈ ਸ਼ੁਰੂ ਹੋ ਸਕਦੀ ਹੈ। ਇਸ ਟੀਕੇ ਦੇ ਸਸਤਾ ਹੋਣ ਅਤੇ ਇਸ ਦੇ ਉਤਪਾਦਨ ਵਿਚ ਤੇਜ਼ੀ ਹੋਣ ਕਾਰਨ ਇਸ ਦੀ ਸਪਲਾਈ ਵਿਚ ਕੋਈ ਅੜਿੱਕੇ ਦੀ ਸੰਭਾਵਨਾ ਨਹੀਂ ਹੈ। ਰੂਸ ਨੇ ਵਿਦੇਸ਼ਾਂ ਵਿਚ 50 ਕਰੋੜ ਲੋਕਾਂ ਲਈ ਪ੍ਰਤੀ ਸਾਲ ਉਤਪਾਦਨ ਵਿਵਸਥਾ ਕਰਨ ਦਾ ਦਾਅਵਾ ਕੀਤਾ ਹੈ। ਰੂਸੀ ਟੀਕੇ ਨੂੰ ਜ਼ਿਆਦਾ ਠੰਢੇ ਵਾਤਾਵਰਨ ਵਿਚ ਰੱਖਣ ਦੀ ਵੀ ਕੋਈ ਵੱਡੀ ਸਮੱਸਿਆ ਨਹੀਂ ਹੈ। ਇਸ ਲਈ ਇਸ ਨੂੰ ਭਾਰਤੀ ਵਾਤਾਵਰਨ ਅਨੁਸਾਰ ਕਾਰਗਰ ਮੰਨਿਆ ਗਿਆ ਹੈ।
ਬਿਨਾਂ ਸ਼ੱਕ ਭਾਰਤ ਲਈ ਇਹ ਚੰਗੀ ਖ਼ਬਰ ਹੈ। ਹਾਲਾਂਕਿ ਇਸ ਗੱਲ ਵਿਚ ਕੋਈ ਦੋ ਰਾਵਾਂ ਨਹੀਂ ਕਿ ਵਿਸ਼ਵ ਭਰ ਦੇ ਵਿਗਿਆਨੀ ਕੋਰੋਨਾ ਦੇ ਇਲਾਜ ਲਈ ਟੀਕਾ ਬਣਾਉਣ ਵਿਚ ਕਾਮਯਾਬ ਹੋ ਚੁੱਕੇ ਹਨ ਅਤੇ ਇਸ ਲਈ ਹੁਣ ਅਗਲੇ ਮਹੀਨੇ ਦੌਰਾਨ ਕਿਸੇ ਵੀ ਸਮੇਂ ਕਿਤੋਂ ਵੀ ਟੀਕਾਕਰਨ ਆਰੰਭ ਹੋਣ ਦਾ ਐਲਾਨ ਹੋਣ ਦੀ ਸੰਭਾਵਨਾ ਹੈ। ਰੂਸੀ ਟੀਕੇ ਸਪੂਤਨਿਕ ਸਬੰਧੀ ਪਹਿਲਾਂ ਕੁਝ ਸਵਾਲ ਚੁੱਕੇ ਗਏ ਸਨ ਪਰ ਭਾਰਤ ਵਲੋਂ ਕੀਤੇ ਗਏ ਕਰਾਰ ਤੋਂ ਬਾਅਦ ਇਕ ਪਾਸੇ ਜਿਥੇ ਇਸ ਟੀਕੇ ਦੇ ਭਰੋਸੇਯੋਗ ਹੋਣ ਦੀ ਪੁਸ਼ਟੀ ਹੁੰਦੀ ਹੈ, ਉਥੇ ਭਾਰਤ ਲਈ ਇਹ ਇਕ ਚੰਗੇ ਸੰਦੇਸ਼ ਵਰਗਾ ਸਿੱਧ ਹੋ ਸਕਦਾ ਹੈ। ਭਾਰਤ ਦੇ ਕਈ ਹਿੱਸਿਆਂ ਵਿਚ ਇਨ੍ਹੀਂ ਦਿਨੀਂ ਕੋਰੋਨਾ ਦੀ ਦੂਜੀ ਲਹਿਰ ਦਾ ਪ੍ਰਕੋਪ ਵਧਣ ਦਾ ਜ਼ਿਕਰ ਕੀਤਾ ਜਾ ਰਿਹਾ ਹੈ। ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧਣ ਨਾਲ ਵੀ ਚਿੰਤਾ ਪੈਦਾ ਹੁੰਦੀ ਹੈ। ਦੇਸ਼ ਵਿਚ ਵੱਡੀ ਸ਼ਿੱਦਤ ਨਾਲ ਕੋਰੋਨਾ ਵੈਕਸੀਨ ਦੀ ਉਡੀਕ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮੁੱਖ ਮੰਤਰੀਆਂ ਨਾਲ ਆਨਲਾਈਨ ਬੈਠਕ ਦੌਰਾਨ ਦੇਸ਼ ਦੇ ਲੋਕਾਂ ਨੂੰ ਚੌਕਸ ਰਹਿਣ ਦਾ ਸੰਦੇਸ਼ ਦੇਣਾ ਵੀ ਇਸੇ ਚਿੰਤਾ ਦਾ ਹਿੱਸਾ ਹੈ। ਹੁਣ ਸਪੂਤਨਿਕ ਟੀਕੇ ਦੀ ਆਮਦ ਦੇਸ਼ ਦੇ ਆਮ ਲੋਕਾਂ ਲਈ ਉਮੀਦ ਦੀ ਇਕ ਕਿਰਨ ਹੈ।

 

ਨਹਿਰੂ-ਗਾਂਧੀ ਦੀ ਵਿਚਾਰਧਾਰਾ ਵੱਲ ਮੁੜੇ ਕਾਂਗਰਸ

ਬਿਹਾਰ ਵਿਚ ਚੋਣ ਨਤੀਜੇ ਨਾ ਤਾਂ ਇਕ ਅੰਤ ਹਨ ਅਤੇ ਨਾ ਹੀ ਇਕ ਸ਼ੁਰੂਆਤ ਹਨ। ਇਨ੍ਹਾਂ ਨੂੰ ਭਾਰਤ ਦੀ ਕਿਸਮਤ ਤੈਅ ਕਰਨ ਲਈ ਚੱਲ ਰਹੀ ਲੜਾਈ ਵਿਚ ਇਕ ਮਹੱਤਵਪੂਰਨ ਮੀਲ ਪੱਥਰ ਮੰਨਿਆ ਜਾ ਸਕਦਾ ਹੈ। ਲੜਾਈ 'ਚ ਇਹ ਤੈਅ ਕਰਨਾ ਸੀ ਕਿ ਕੀ ਭਾਰਤ ਨੂੰ ਇਕ ਧਰਮ-ਨਿਰਪੱਖ ਲੋਕਤੰਤਰ ...

ਪੂਰੀ ਖ਼ਬਰ »

ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਕਿਵੇਂ ਮਿਲੇ? (2)-ਫ਼ਸਲੀ ਵਿਭਿੰਨਤਾ ਲਈ ਨਿਸਚਿਤ ਮੰਡੀਕਰਨ ਦੀ ਜ਼ਰੂਰਤ

(ਕੱਲ੍ਹ ਤੋਂ ਅੱਗੇ) ਬਹੁਤ ਸਾਰੀਆਂ ਉਦਯੋਗਿਕ ਵਸਤੂਆਂ ਦੀ ਦਰਾਮਦ ਵਧੀ ਹੈ। 1995 ਵਿਚ ਭਾਰਤ ਦੇ ਵਿਸ਼ਵ ਵਪਾਰ ਸੰਘ ਵਿਚ ਸ਼ਾਮਿਲ ਹੋਣ ਤੋਂ ਬਾਅਦ ਵਿਦੇਸ਼ੀਆਂ ਨੂੰ ਮਿਲੀਆਂ ਖੁੱਲ੍ਹਾਂ ਕਰਕੇ ਉਨ੍ਹਾਂ ਦੇਸ਼ਾਂ ਦੀ ਬਰਾਮਦ ਵਧੀ ਹੈ ਜਿਸ ਨੇ ਪੰਜਾਬ ਨੂੰ ਵੀ ਪ੍ਰਭਾਵਿਤ ਕੀਤਾ ...

ਪੂਰੀ ਖ਼ਬਰ »

ਭਾਰਤ ਦੇ ਵਿਕਾਸ ਤੇ ਸਥਿਰਤਾ ਦਾ ਆਧਾਰ ਹੈ ਸੰਵਿਧਾਨ

26 ਨਵੰਬਰ, 1949 ਉਹ ਇਤਿਹਾਸਕ ਤਰੀਕ ਹੈ, ਜਦੋਂ ਸੁਤੰਤਰਤਾ ਦੇ ਬਾਅਦ ਭਾਰਤ ਨੇ ਆਪਣੇ ਸੰਵਿਧਾਨ ਨੂੰ ਅਪਣਾਇਆ ਸੀ। ਅੱਜ, ਸੁਤੰਤਰ ਭਾਰਤ ਦੇ ਭਵਿੱਖ ਦਾ ਆਧਾਰ ਬਣਨ ਵਾਲੀ ਇਸ ਮਹੱਤਵਪੂਰਨ ਇਤਿਹਾਸਕ ਘਟਨਾ ਦੀ 71ਵੀਂ ਵਰ੍ਹੇਗੰਢ ਹੈ। ਭਾਰਤੀ ਸੰਵਿਧਾਨ ਦੇ ਨਿਰਮਾਣ ਦੇ ਅਮਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX