ਤਾਜਾ ਖ਼ਬਰਾਂ


ਜੈਸਮੀਨ ਕੌਰ ਮੰਡੇਰ ਟੋਕੀਓ ਉਲੰਪਿਕ 'ਚ ਕੈਨੇਡਾ ਦੀ ਫੁੱਟਬਾਲ ਟੀਮ (ਲੜਕੀਆਂ) ਨਾਲ ਸਹਾਇਕ ਕੋਚ ਵਜੋਂ ਨਿਭਾਅ ਰਹੀ ਸੇਵਾਵਾਂ
. . .  1 day ago
ਅਫਗਾਨਿਸਤਾਨ ਦੇ ਕਾਰਜਕਾਰੀ ਰੱਖਿਆ ਮੰਤਰੀ ਦੀ ਰਿਹਾਇਸ਼ ਦੇ ਬਾਹਰ ਹੋਇਆ ਕਾਰ ਬੰਬ ਧਮਾਕਾ
. . .  1 day ago
ਅਮਰੀਕਾ ਵਿਚ ਪੈਂਟਾਗਨ ਤੋਂ ਤਾਲਾਬੰਦੀ ਹਟਾਈ , ਨਜ਼ਦੀਕੀ ਮੈਟਰੋ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਲਿਆ ਫੈਸਲਾ
. . .  1 day ago
ਨਵੀਂ ਦਿੱਲੀ, 3 ਅਗਸਤ - ਅਮਰੀਕੀ ਰੱਖਿਆ ਵਿਭਾਗ ਦੇ ਮੁੱਖ ਦਫਤਰ ਪੈਂਟਾਗਨ ਦੇ ਕੋਲ ਗੋਲੀਬਾਰੀ ਦੇ ਬਾਅਦ ਪੈਂਟਾਗਨ ਵਿਚ ਤਾਲਾਬੰਦੀ ਹਟਾ ਦਿੱਤੀ ਗਈ ਹੈ। ਰੱਖਿਆ ਮੁੱਖ ਦਫਤਰ ਦੇ ਅੰਦਰ ਅਤੇ ਆਲੇ ਦੁਆਲੇ ਤਾਲਾਬੰਦੀ ...
ਰਣਜੀਤ ਸਾਗਰ ਡੈਮ 'ਚ ਅਜੇ ਵੀ ਬਚਾਅ ਕਾਰਜ ਜਾਰੀ
. . .  1 day ago
12ਵੀਂ ਨਾਨ ਮੈਡੀਕਲ ’ਚੋਂ ਸੌ ਫੀਸਦੀ ਅੰਕ ਲੈਣ ਵਾਲੀ ਛੋਟੇ ਕਿਸਾਨ ਦੀ ਬੇਟੀ ਦਾ ਸਨਮਾਨ
. . .  1 day ago
ਬੁਢਲਾਡਾ , 3 ਅਗਸਤ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਬੀਤੇ ਦਿਨ੍ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆ ਦੇ ਸਾਇੰਸ ਗਰੁੱਪ ’ਚੋਂ ...
ਬੇਰ ਕਲਾਂ 'ਚ ਮੂੰਹ ਖੁਰ ਦੀ ਬਿਮਾਰੀ ਦਾ ਹਮਲਾ, 30 ਪਸ਼ੂ ਮਰੇ, ਸੈਂਕੜੇ ਗੰਭੀਰ
. . .  1 day ago
ਮਲੌਦ (ਲੁਧਿਆਣਾ), 3 ਅਗਸਤ ( ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਪਿੰਡ ਬੇਰ ਕਲਾਂ ਵਿਖੇ ਪਸ਼ੂਆਂ ਵਿਚ ਮੂੰਹ ਖੁਰ ਦੀ ਬਿਮਾਰੀ ਦਾ ਵੱਡਾ ਹਮਲਾ ਹੋਇਆ, ਜਿਸ ਨਾਲ 30 ਦੇ ਕਰੀਬ ਪਸ਼ੂ ਮਰ ਚੁੱਕੇ ਹਨ ...
ਟੋਕੀਓ ਓਲੰਪਿਕ ਦੀ ਕਾਂਸੀ ਤਗਮਾ ਜੇਤੂ ਪੀ.ਵੀ. ਸਿੰਧੂ ਨੂੰ ਕੀਤਾ ਸਨਮਾਨਿਤ
. . .  1 day ago
ਨਵੀਂ ਦਿੱਲੀ, 3 ਅਗਸਤ - ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਖੇਡ ਰਾਜ ਮੰਤਰੀ ਨਿਸਿਥ ਪ੍ਰਮਾਨਿਕ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਨੇ ਟੋਕੀਓ ਓਲੰਪਿਕ ਵਿਚ ਕਾਂਸੀ ...
ਪਾਤੜਾਂ ਵਿਚ ਖਾਲੀ ਪਲਾਟ ਦੇ ਪਾਣੀ ਨਾਲ ਭਰੇ ਖੱਡੇ ’ਚ ਡੁੱਬ ਕੇ ਬੱਚੇ ਦੀ ਮੌਤ
. . .  1 day ago
ਪਾਤੜਾਂ , 3 ਅਗਸਤ (ਜਗਦੀਸ਼ ਸਿੰਘ ਕੰਬੋਜ)- ਸ਼ਹਿਰ ਦੀ ਜ਼ੋਰਾ ਬਸਤੀ ਵਿਚ ਖਾਲੀ ਪਏ ਪਲਾਟ ਵਿਚ ਖੇਡਣ ਆਏ ਵੀਵਾਨ ਕੁਮਾਰ (6) ਪੁੱਤਰ ਮਿੰਕਲ ਕੁਮਾਰ ਦੀ ਬਰਾਸਤੀ ਪਾਣੀ ਨਾਲ ਭਰੇ ਖੱਡੇ ਵਿਚ ਡਿੱਗ ਜਾਣ ਨਾਲ ...
ਮਾਮਲਾ ਆਰ.ਟੀ.ਆਈ ਦੇ ਕੇਸ ਵਿਚ ਠੋਸ ਜੁਆਬ ਨਾ ਦੇਣ ਦਾ , 10 ਹਜ਼ਾਰ ਦਾ ਜੁਰਮਾਨਾ
. . .  1 day ago
ਫਤਿਹਗੜ੍ਹ ਚੂੜੀਆਂ, 3 ਅਗਸਤ (ਐੱਮ. ਐੱਸ. ਫੁੱਲ )- ਰਾਜ ਸੂਚਨਾ ਕਮਿਸ਼ਨਰ ਚੰਡੀਗੜ੍ਹ ਵਲੋਂ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਨੂੰ ਆਰ.ਟੀ.ਆਈ. ਦੇ ਇਕ ਕੇਸ ਵਿਚ ...
ਹਾਰ ਨਾਲ ਨਿਰਾਸ਼ਾ, ਪਰ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ : ਹਾਕੀ ਖਿਡਾਰੀ ਹਾਰਦਿਕ ਦੇ ਪਿਤਾ
. . .  1 day ago
ਬਟਾਲਾ, 3 ਅਗਸਤ (ਸਚਲੀਨ ਸਿੰਘ ਭਾਟੀਆ)-ਉਲੰਪਿਕ 'ਚ ਭਾਰਤੀ ਹਾਕੀ ਟੀਮ ਨੂੰ ਚਾਹੇ ਸੈਮੀਫਾਈਨਲ 'ਚ ਬੈਲਜੀਅਮ ਦੇ ਹੱਥੋਂ ਹਾਰ ਮਿਲੀ ਹੈ, ਪਰ ਸਾਡੀ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਪੂਰਾ ਪਰਿਵਾਰ ਇਸ ਹਾਰ 'ਤੇ ਨਿਰਾਸ਼ ਜ਼ਰੂਰ ...
ਬਾਲੀਵੁੱਡ ਗਾਇਕ ਅਤੇ ਅਭਿਨੇਤਾ ਯੋ ਯੋ ਹਨੀ ਸਿੰਘ ’ਤੇ ਪਤਨੀ ਸ਼ਾਲਿਨੀ ਤਲਵਾੜ ਨੇ ਕੀਤਾ ਕੇਸ ਦਰਜ
. . .  1 day ago
ਮੁੰਬਈ , 3 ਅਗਸਤ - ਬਾਲੀਵੁੱਡ ਗਾਇਕ ਅਤੇ ਅਭਿਨੇਤਾ 'ਯੋ ਯੋ ਹਨੀ ਸਿੰਘ' (ਹਿਰਦੇਸ਼ ਸਿੰਘ) ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ...
ਰਾਮ ਤੀਰਥ ਨੇੜੇ ਸੜਕ ਹਾਦਸੇ ਵਿਚ ਪਤੀ ਪਤਨੀ ਹਲਾਕ
. . .  1 day ago
ਰਾਮ ਤੀਰਥ ( ਅੰਮਿ੍ਤਸਰ ) , 3 ਅਗਸਤ ( ਧਰਵਿੰਦਰ ਸਿੰਘ ਔਲਖ )- ਅੱਜ ਰਾਮ ਤੀਰਥ ਨੇੜੇ ਅੱਡਾ ਬਾਉਲੀ ਵਿਖੇ ਹੋਏ ਇੱਕ ਭਿਆਨਕ ਹਾਦਸੇ ਵਿਚ ਪਤੀ ਪਤਨੀ ਹਲਾਕ ਹੋ ਗਏ । ਮਿ੍ਤਕਾਂ ਦੀ ਪਛਾਣ ਬਲਵਿੰਦਰ ਸਿੰਘ ...
ਸਿੱਧੂ ਨੇ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ , 3 ਅਗਸਤ - ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  1 day ago
ਅੰਮ੍ਰਿਤਸਰ ,3 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ...
ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ
. . .  1 day ago
ਚੰਡੀਗੜ੍ਹ, 3 ਅਗਸਤ( ਸੁਰਿੰਦਰਪਾਲ) - ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ...
ਪੰਜਾਬ ਦੇ ਸਕੂਲਾਂ ਵਿਚ ਹੁਣ ਭਾਸ਼ਾ ਸੁਣਨ ਵਾਲੀਆਂ ਲੈਬਾਂ ਹੋਣਗੀਆਂ ਵਿਕਸਤ
. . .  1 day ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸਰਕਾਰੀ ਸਕੂਲਾਂ ਵਿਚ...
ਤਜਿੰਦਰਪਾਲ ਸਿੰਘ ਤੂਰ ਪੁਰਸ਼ ਸ਼ਾੱਟ ਪੁਟ ਫਾਈਨਲ ਮੁਕਾਬਲੇ ਲਈ ਨਹੀਂ ਕਰ ਸਕੇ ਕੁਆਲੀਫ਼ਾਈ
. . .  1 day ago
ਟੋਕੀਓ, 3 ਅਗਸਤ - ਭਾਰਤ ਦੇ ਤਜਿੰਦਰਪਾਲ ਸਿੰਘ ਤੂਰ ਗਰੁੱਪ ਏ ਦੀ ਕੁਆਲੀਫਿਕੇਸ਼ਨ ਵਿਚ 13 ਵੇਂ ਸਥਾਨ 'ਤੇ ਰਹਿਣ ਤੋਂ ਬਾਅਦ...
ਭਾਰਤ ਅਤੇ ਚੀਨ ਗੋਗਰਾ ਹਾਈਟਸ ਤੋਂ ਆਪਣੀਆਂ ਫ਼ੌਜਾਂ ਹਟਾਉਣ ਲਈ ਹੋਏ ਤਿਆਰ
. . .  1 day ago
ਨਵੀਂ ਦਿੱਲੀ, 3 ਅਗਸਤ - ਭਾਰਤ ਅਤੇ ਚੀਨ ਪੂਰਬੀ ਲੱਦਾਖ ਦੇ ਗੋਗਰਾ ਹਾਈਟਸ ਖੇਤਰ ਤੋਂ ਆਪਣੀਆਂ ਫ਼ੌਜਾਂ ਵਾਪਸ ਬੁਲਾਉਣ...
ਰਾਜਨੀਤਿਕ ਪਾਰਟੀਆਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਿੰਡ - ਪਿੰਡ ਬੋਰਡ ਟੰਗਣੇ ਜਾਰੀ
. . .  1 day ago
ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ) - ਕਿਸਾਨਾਂ ਨੇ ਵੱਖ - ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਆਗੂਆਂ ਦੇ ਪਿੰਡਾਂ 'ਚ ...
ਮਨਪ੍ਰੀਤ ਸਿੱਧੂ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ
. . .  1 day ago
ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਸਿੱਧੂ ਮਮਦੋਟ ਨੂੰ ਪਾਰਟੀ ਦੇ ...
ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ) - ਪ੍ਰੈੱਸ ਵਾਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਜਨਤਾ ਦੀ...
ਭਾਜਪਾ ਮਹਿਲਾ ਆਗੂਆਂ ਦੀ ਚੱਲ ਰਹੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਦਾ ਜ਼ੋਰਦਾਰ ਵਿਰੋਧ
. . .  1 day ago
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਫ਼ਿਰੋਜ਼ਪੁਰ ਸੜਕ ਸਥਿਤ ਹੋਟਲ ਨਾਗਪਾਲ ਰਿਜੈਂਸੀ ਵਿਚ ਭਾਜਪਾ ਮਹਿਲਾ...
ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ ) - ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਵਾਰਤਾ ਦੇ ਦੌਰਾਨ ਕਿਹਾ ਗਿਆ ਕਿ ਆਜ਼ਾਦੀ ਤੋਂ ਪਹਿਲਾਂ...
ਸਾਡੀ ਜਥੇਬੰਦੀ ਪੰਜਾਬ ਵਿਚ ਚੋਣਾਂ ਲੜਨ ਦੇ ਹੱਕ ਵਿਚ - ਚੜੂਨੀ
. . .  1 day ago
ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਿਸਾਨ ਆਗੂ...
ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 3 ਅਗਸਤ - ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਮੱਘਰ ਸੰਮਤ 552

ਸ੍ਰੀ ਮੁਕਤਸਰ ਸਾਹਿਬ

ਕਿਸਾਨਾਂ ਦੇ ਜਥੇ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਦਿੱਲੀ ਰਵਾਨਾ

ਫ਼ਰੀਦਕੋਟ, 25 ਨਵੰਬਰ (ਜਸਵੰਤ ਸਿੰਘ ਪੁਰਬਾ)-ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਦਿੱਲੀ ਪਹੁੰਚਣ ਦੇ ਕੀਤੇ ਗਏ ਐਲਾਨ ਮੁਤਾਬਿਕ ਅੱਜ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਪੂਰੇ ਲਾਮ ਲਕਸ਼ਰ ਨਾਲ ਆਪਣੇ ਟਰੈਕਟਰ ਟਰਾਲੀਆਂ 'ਤੇ ਸਵਾਰ ਹੋ ਕੇ ਦਿੱਲੀ ਲਈ ਰਵਾਨਾ ਹੋ ਗਏ | ਇਸ ਤੋਂ ਪਹਿਲਾਂ ਫ਼ਿਰੋਜ਼ਪੁਰ ਅਤੇ ਮੋਗੇ ਜ਼ਿਲਿ੍ਹਆਂ ਦੇ ਕਿਸਾਨ ਇੱਥੇ ਪਹੁੰਚੇ ਫ਼ਿਰ ਇਕ ਵੱਡੇ ਕਾਫ਼ਲੇ ਨਾਲ ਦਿੱਲੀ ਨੂੰ ਰਵਾਨਾ ਹੋਏ | ਅੱਜ ਇਹ ਕਿਸਾਨ ਜਥੇ ਬਠਿੰਡਾ ਤੋਂ ਤਲਵੰਡੀ ਸਾਬੋ ਵਿਖੇ ਰਾਤ ਨੂੰ ਆਰਾਮ ਕਰਨਗੇ | ਵੀਰਵਾਰ ਦੀ ਸਵੇਰ ਨੂੰ ਸਰਦੂਲਗੜ੍ਹ ਸਿਰਸਾ ਰਾਹੀਂ ਹਰਿਆਣਾ ਵਿਚ ਦਾਖ਼ਲ ਹੋਣਗੇ | ਕਿਸਾਨ ਜਥੇ ਰਵਾਨਾ ਕਰਨ ਤੋਂ ਪਹਿਲਾਂ ਮੀਡੀਆ ਨਾਲ ਗੱਲ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾਈ ਪ੍ਰਧਾਨ ਗੁਰਮੀਤ ਸਿੰਘ ਗੋਲੇਵਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨ ਮਾਰੂ ਖੇਤੀ ਕਾਨੂੰਨ ਬਣਾਇਆ ਹੈ | ਉਸਦੇ ਵਿਰੋਧ ਵਿਚ 26 ਅਤੇ 27 ਨਵੰਬਰ ਨੂੰ ਦਿੱਲੀ ਘਿਰਾਓ ਲਈ ਅੱਜ ਚੱਲ ਪਿਆ ਹੈ | ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਭਰ ਤੋਂ ਕਿਸਾਨ ਦਿੱਲੀ ਪਹੁੰਚ ਰਹੇ ਹਨ | ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਨਾਲ ਤਿੰਨ ਮਹੀਨਿਆਂ ਦਾ ਪੂਰਾ ਰਾਸ਼ਨ ਪਾਣੀ ਲੈ ਕੇ ਚੱਲੇ ਹਨ | ਇਹ ਮੋਰਚਾ ਫ਼ਤਹਿ ਕਰਨ ਉਪਰੰਤ ਹੀ ਵਾਪਸ ਆਵਾਂਗੇ | ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ ਨੇ ਕਿਹਾ ਕਿ ਜੇਕਰ ਹਰਿਆਣਾ ਸਰਕਾਰ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਉਸੇ ਥਾਂ 'ਤੇ ਆਪਣਾ ਪੁਰਅਮਨ ਧਰਨਾ ਲਗਾ ਦੇਣਗੇ | ਉਨ੍ਹਾਂ ਚਿਤਾਵਨੀ ਦਿੱਤੀ ਕਿ ਦਿੱਲੀ ਨੂੰ ਜਾਣ ਵਾਲੇ ਸਾਰੇ ਰਸਤੇ ਬੰਦ ਕਰ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਕਿਸਾਨ ਲੰਮੇ ਸੰਘਰਸ਼ ਦੀ ਤਿਆਰੀ ਕਰਕੇ ਚੱਲੇ ਹਨ | ਗੁਰਦੁਆਰਾ ਖੀਵੀ ਜੀ ਦੇ ਪ੍ਰਬੰਧਕਾਂ ਨੇ ਅੱਜ ਇਨ੍ਹਾਂ ਕਿਸਾਨਾਂ ਲਈ ਦਵਾਈਆਂ ਦਾ ਪ੍ਰਬੰਧ ਕੀਤਾ | ਕਮੇਟੀ ਦੇ ਅਹੁਦੇਦਾਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਨੂੰ ਲੋੜ ਅਨੁਸਾਰ ਦਵਾਈਆਂ ਭੇਜੀਆਂ ਗਈਆਂ ਹਨ |
ਬਰਗਾੜੀ, ਗੋਂਦਾਰਾ, ਲਖਵਿੰਦਰ ਸ਼ਰਮਾ)-ਕਿਸਾਨ ਸ਼ੰਘਰਸ ਹੁਣ ਆਪਣੀ ਚਰਮ ਸੀਮਾ ਵੱਲ ਵੱਧ ਰਿਹਾ ਹੈ ਅਤੇ ਇਸ ਲੜੀ ਤਹਿਤ ਹੀ ਕਿਸਾਨ ਪੰਜਾਬ ਵਿਚ ਧਰਨਿਆਂ ਤੋਂ ਬਾਅਦ ਸ਼ੰਘਰਸ ਦੇ ਅਗਲੇ ਪੜਾਅ ਲਈ ਦਿੱਲੀ ਵੱਲ ਨੂੰ ਕੂਚ ਕਰ ਰਹੇ ਹਨ ਅਤੇ ਅਸੀਂ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਂਣ ਤੋਂ ਬਾਅਦ ਹੀ ਵਾਪਸ ਮੁੜ ਕਿ ਆਵਾਂਗੇ | ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਆਗੂਆਂ ਕਾ. ਸੋਹਣ ਸਿੰਘ, ਨਿਰਮਲ ਸਿੰਘ ਗੋਂਦਾਰਾ, ਤਰਸੇਮ ਗੁਰੂਸਰ, ਸਿਕੰਦਰ ਸਿੰਘ ਦਬੜ੍ਹੀਖਾਨਾ ਆਦਿ ਨੇ ਦਿੱਲੀ ਘੇਰਨ ਲਈ ਕੂਚ ਕੀਤੇ ਜਾਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਪੰਜਾਬ ਦੇ ਲੋਕਾਂ 'ਤੇ ਜਦੋਂ ਵੀ ਦਿੱਲੀ ਨੇ ਵਧੀਕੀਆਂ ਕੀਤੀਆਂ ਤਾਂ ਇੱਥੋਂ ਦੇ ਲੋਕਾਂ ਨੇ ਉਨ੍ਹਾਂ ਵਧੀਕੀਆਂ ਦਾ ਮੂੰਹ ਤੋੜ ਜਵਾਬ ਦਿੱਤਾ ਅਤੇ ਸਫ਼ਲਤਾ ਵੀ ਹਾਸਿਲ ਕੀਤੀ | ਜੇਕਰ ਕੇਂਦਰ ਦੀ ਸਰਕਾਰ ਨੇ ਇਹ ਕਾਨੂੰਨ ਵਾਪਸ ਲੈਣ ਤੋਂ ਟਾਲਮਟੋਲ ਕੀਤਾ ਤਾਂ ਉਹ ਭਾਜਪਾ ਦੇ ਆਗੂਆਂ ਦਾ ਜ਼ਬਰਦਸਤ ਵਿਰੋਧ ਕਰਦੇ ਹੋਏ ਇਨ੍ਹਾਂ ਦਾ ਪੰਜਾਬ ਵਿਚ ਦਾਖਲ ਹੋਣਾ ਦੁਭਰ ਕਰ ਦੇਣਗੇ | ਇਸ ਮੌਕੇ ਦਰਸ਼ਨ ਸਿੰਘ, ਅੰਮਿ੍ਤਪਾਲ ਸਿੰਘ ਬਰਕੰਦੀ, ਗੁਰਚਰਨ ਸਿੰਘ ਸੇਵੇਵਾਲਾ, ਰਾਣਾ ਗੁਰੂਸਰ, ਮੰਦਰ ਸਿੰਘ ਅਜਿੱਤ ਗਿੱਲ, ਧੰਨ ਸਿੰਘ ਢਿੱਲੋਂ, ਪੱਪਾ ਢਿੱਲੋਂ, ਜਸ਼ਨ ਢਿੱਲੋਂ ਆਦਿ ਹਾਜ਼ਰ ਸਨ |
ਸਾਦਿਕ, (ਆਰ.ਐਸ.ਧੁੰਨਾ)-ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਬਣਾਏ ਗਏ ਸਾਂਝਾ ਕਿਸਾਨ ਮੋਰਚਾ ਵਲੋਂ ਕਿਸਾਨੀ ਮੰਗਾਂ ਦੇ ਸਬੰਧ ਵਿਚ ਦਿੱਲੀ ਵਿਖੇ ਦਿੱਤੇ ਜਾ ਰਹੇ ਵਿਸ਼ਾਲ ਰੋਸ ਧਰਨੇ ਵਿਚ ਸ਼ਾਮਿਲ ਹੋਣ ਲਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਜਸਪਿੰਦਰ ਸਿੰਘ ਰੁਪੱਈਆਂਵਾਲਾ ਅਤੇ ਕਿਰਤੀ ਕਿਸਾਨ ਯੂਨੀਅਨ ਬਲਾਕ ਸਾਦਿਕ ਦੇ ਪ੍ਰਧਾਨ ਗੁਰਜੋਤ ਸਿੰਘ ਡੋਡ ਦੀ ਅਗਵਾਈ ਵਿਚ ਸਾਦਿਕ ਇਲਾਕੇ ਦੇ ਵੱਡੀ ਗਿਣਤੀ ਕਿਸਾਨਾਂ ਨੇ ਟਰੈਕਟਰ ਟਰਾਲੀਆਂ ਤੇ ਦਿੱਲੀ ਵੱਲ ਕੂਚ ਕੀਤਾ | ਇਸ ਮੌਕੇ ਪ੍ਰਧਾਨ ਜਸਪਿੰਦਰ ਸਿੰਘ ਰੁਪਈਆਂਵਾਲਾ ਨੇ ਦੱਸਿਆ ਕਿ ਕਿਸਾਨਾਂ ਦਾ ਇਹ ਕਾਫ਼ਲਾ ਰਾਤ ਤਲਵੰਡੀ ਸਾਬੋ ਵਿਖੇ ਵਿਸ਼ਰਾਮ ਕਰੇਗਾ ਅਤੇ ਇੱਥੇ ਹੀ ਦੂਜੇ ਜ਼ਿਲਿ੍ਹਆਂ ਦੀਆਂ ਕਿਸਾਨ ਜਥੇਬੰਦੀਆਂ ਇਕੱਠੀਆਂ ਹੋਣਗੀਆਂ ਅਤੇ ਬਹੁਤ ਵੱਡੇ ਕਾਫਲੇ ਦੇ ਰੂਪ ਵਿਚ ਇੱਥੋਂ ਦਿੱਲੀ ਵੱਲ ਦੂਜਾ ਪੜਾਅ ਸ਼ੁਰੂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਰਸਤੇ ਵਿਚ ਕਿਸਾਨਾਂ ਨੂੰ ਸਰਕਾਰ ਵਲੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਜਾਂ ਕਿਸੇ ਤਰ੍ਹਾਂ ਦਾ ਦੁਰਵਿਵਹਾਰ ਕੀਤਾ ਗਿਆ ਤਾਂ ਕਿਸਾਨ ਉਸ ਦਾ ਮੂੰਹ ਤੋੜ ਜਵਾਬ ਦੇਣਗੇ ਅਤੇ ਮੋਦੀ ਸਰਕਾਰ ਤੋਂ ਖੇਤੀ ਸਬੰਧੀ ਕਾਲੇ ਕਾਨੂੰਨ ਰੱਦ ਕਰਵਾ ਕੇ ਰਹਿਣਗੇ | ਇਸ ਮੌਕੇ ਗਮਦੂਰ ਸਿੰਘ ਸੰਗਰਾਹੂਰ, ਸੁਖਦੇਵ ਸਿੰਘ ਸੁੱਖਾ ਭਾਊ, ਬਲੌਰ ਸਿੰਘ ਸਾਦਿਕ, ਜਸਕਰਨ ਸਿੰਘ ਸੰਗਰਾਹੂਰ, ਗੁਰਮੀਤ ਸਿੰਘ ਸੰਗਰਾਹੂਰ, ਨਿਰਭੇ ਸਿੰਘ ਗੁੱਜਰ, ਸਾਰਜ ਸਿੰਘ ਡੋਡ, ਆਤਮਾ ਸਿੰਘ, ਗੁਰਮੀਤ ਸਿੰਘ ਡੋਡ, ਸੁਖਮੰਦਰ ਸਿੰਘ ਸੰਗਰਾਹੂਰ, ਬਲਜਿੰਦਰ ਸਿੰਘ ਡੋਡ, ਜਗਸੀਰ ਸਿੰਘ ਡੋਡ ਅਤੇ ਕਾਕਾ ਸਿੰਘ ਡੋਡ ਆਦਿ ਹਾਜ਼ਰ ਸਨ |
ਫ਼ਰੀਦਕੋਟ, (ਸਰਬਜੀਤ ਸਿੰਘ)-ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦਾ ਕਾਫ਼ਲਾ ਅੱਜ ਫ਼ਰੀਦਕੋਟ ਤੋਂ ਦਰਜਨਾਂ ਟਰੈਕਟਰ-ਟਰਾਲੀਆਂ ਰਾਹੀਂ ਆਪਣਾ ਰਾਸ਼ਨ-ਪਾਣੀ ਲੈ ਕੇ ਦਿੱਲੀ ਲਈ ਰਵਾਨਾ ਹੋਇਆ | ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਅਜੀਤਗਿੱਲ ਨੇ ਦੱਸਿਆ ਕਿ ਤਿੰਨ ਖੇਤੀ ਵਿਰੋਧੀ ਕਾਲੇ ਕਾਨੂੰੰਨ, ਬਿਜਲੀ ਸੋਧ ਬਿੱਲ 2020 ਅਤੇ ਗਿ੍ਫ਼ਤਾਰ ਕੀਤੇ ਬੁੱਧੀਜੀਵੀਆਂ, ਪੱਤਰਕਾਰਾਂ, ਵਿਦਿਆਰਥੀ ਆਗੂਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪਿਛਲੇ 5 ਮਹੀਨਿਆਂ ਤੋਂ ਚੱਲ ਰਿਹਾ ਅੰਦੋਲਨ ਆਪਣੇ ਸਿਖਰਲੇ ਪੜਾਅ ਵਿਚ ਪਹੁੰਚ ਚੁੱਕਾ ਹੈ ਅਤੇ 26, 27 ਨਵੰਬਰ ਨੂੰ ਦੇਸ਼ ਦੀਆਂ 500 ਸੰਘਰਸ਼ਸ਼ੀਲ ਜਥੇਬੰਦੀਆਂ ਦੀ ਅਗਵਾਈ ਹੇਠ ਲੱਖਾਂ ਕਿਸਾਨਾਂ ਮਜ਼ਦੂਰਾਂ ਵਲੋਂ ਦਿੱਲੀ ਪੁੱਜਣਗੇ | ਇਸੇ ਸੱਦੇ ਤਹਿਤ ਅੱਜ ਫ਼ਰੀਦਕੋਟ ਤੋਂ ਦਰਜਨਾਂ ਟਰੈਕਟਰ ਟਰਾਲੀਆਂ ਦਾ ਕਾਫ਼ਲਾ ਦਿੱਲੀ ਵੱਲ ਨੂੰ ਰਵਾਨਾ ਹੋਇਆ | ਜ਼ਿਲ੍ਹਾ ਮੀਤ ਪ੍ਰਧਾਨ ਇਕਬਾਲ ਸਿੰਘ ਬਿਸ਼ਨੰਦੀ ਅਤੇ ਸਕੱਤਰ ਸਰਦੂਲ ਸਿੰਘ ਕਾਸਮ ਭੱਟੀ ਨੇ ਕਿਹਾ ਕਿ ਪਿੰਡਾਂ ਵਿਚ ਫ਼ੰਡ ਮੁਹਿੰਮ ਚਲਾਈ ਗਈ ਅਤੇ ਘੱਟੋ ਘੱਟ 4 ਮਹੀਨੇ ਦਾ ਰਾਸ਼ਨ ਇਕੱਠਾ ਕੀਤਾ ਗਿਆ | ਜਿਸ 'ਤੇ ਲੋਕਾਂ ਨੇ ਵੀ ਪੂਰਾ ਸਹਿਯੋਗ ਦਿੱਤਾ | ਕਿਸਾਨਾਂ ਵਲੋਂ ਅਹਿਦ ਲਿਆ ਗਿਆ ਹੈ ਕਿ ਉਹ ਤਿੰਨੋ ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾ ਕੇ ਹੀ ਘਰਾਂ ਨੂੰ ਪਰਤਣਗੇ | ਉਨ੍ਹਾਂ ਕਿਹਾ ਕਿ 26 ਨਵੰਬਰ ਨੂੰ ਸਵੇਰੇ ਕਿਸਾਨ ਸਰਦੂਲਗੜ੍ਹ ਤੋਂ ਹੁੰਦੇ ਹੋਏ, ਫਤਿਹਾਬਾਦ ਅਤੇ ਤੀਕਰੀ ਬਾਰਡਰ ਰਾਹੀਂ ਦਿੱਲੀ ਦਾਖ਼ਲ ਹੋਣਗੇ |
ਪੰਜਗਰਾੲੀਂ ਕਲਾਂ, (ਸੁਖਮੰਦਰ ਸਿੰਘ ਬਰਾੜ)-ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਦੀ ਸਥਾਨਕ ਇਕਾਈ ਵਲੋਂ ਸਮੂਹ ਕਿਸਾਨ ਯੂਨੀਅਨਾਂ ਵਲੋਂ 26 ਅਤੇ 27 ਨਵੰਬਰ ਨੂੰ ਦਿੱਲੀ ਵਿਖੇ ਲਗਾਏ ਜਾ ਰਹੇ ਧਰਨੇ 'ਤੇ ਪੁੱਜਣ ਲਈ ਸਥਾਨਕ ਇਕਾਈ ਦੇ ਪ੍ਰਧਾਨ ਸੁਖਮੰਦਰ ਸਿੰਘ ਮੰਦੀ ਦੀ ਅਗਵਾਈ ਹੇਠ ਯੂਨੀਅਨ ਦੇ ਆਗੂਆਂ ਵਲੋਂ ਅੱਜ ਸਵੇਰੇ ਦਿੱਲੀ ਲਈ ਟਰੈਕਟਰ-ਟਰਾਲੀਆਂ ਦੇ ਸਵਾਰ ਹੋ ਕੇ ਕੂਚ ਕਰ ਦਿੱਤਾ | ਇਸ ਜਥੇ 'ਚ ਸ਼ਾਮਿਲ ਕਿਸਾਨਾਂ ਨੇ ਬੁਲੰਦ ਹੌਾਸਲੇ ਨਾਲ ਕਿਹਾ ਕਿ ਉਹ ਕੇਂਦਰ ਦੇ ਨੱਕ 'ਚ ਦਮ ਕਰਕੇ ਹੀ ਕਾਲੇ ਕਾਨੂੰਨ ਵਾਪਸ ਕਰਵਾਉਣਗੇ | ਇਸ ਲਈ ਚਾਹੇ ਜਿਨ੍ਹਾਂ ਸਮਾਂ ਮਰਜ਼ੀ ਦਿੱਲੀ ਧਰਨੇ 'ਤੇ ਬੈਠਣਾ ਪਵੇ | ਉਨ੍ਹਾਂ ਕਿਹਾ ਜੇਕਰ ਕੇਂਦਰ ਸਰਕਾਰ 'ਤੇ ਉਸ ਦੀਆਂ ਹਮਾਇਤੀ ਰਾਜ ਸਰਕਾਰਾਂ ਵਲੋਂ ਉਨ੍ਹਾਂ ਦੇ ਕਾਫ਼ਲੇ ਨੂੰ ਦਿੱਲੀ ਜਾਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਉਸੇ ਸਥਾਨ 'ਤੇ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕਰਨਗੇ | ਇਸ ਮੌਕੇ ਸਥਾਨਕ ਇਕਾਈ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਗੱਗਾ, ਸੀਨੀਅਰ ਮੀਤ ਪ੍ਰਧਾਨ ਮੇਜਰ ਸਿੰਘ ਗਿੱਲ, ਮੀਤ ਪ੍ਰਧਾਨ ਕੁਲਦੀਪ ਸਿੰਘ ਕੀਪਾ, ਖਜ਼ਾਨਚੀ ਜਸਵਿੰਦਰ ਸਿੰਘ, ਰਣਜੀਤ ਸਿੰਘ ਜੀਤ, ਬੂਟਾ ਸਿੰਘ ਬਰਾੜ, ਨੀਲੂ ਸਿੰਘ ਬਰਾੜ, ਨੀਲਾ ਸਿੰਘ ਬਰਾੜ , ਸੁਖਮੰਦਰ ਸਿੰਘ ਬਰਾੜ, ਕੇਵਲ ਸਿੰਘ ਬਰਾੜ ਆਦਿ ਹਾਜ਼ਰ ਸਨ |

ਜਨਤਕ ਸਥਾਨਾਂ 'ਤੇ ਤੰਬਾਕੂਨੋਸ਼ੀ ਕਰਨ ਤੇ ਮੌਕੇ 'ਤੇ ਹੋਵੇਗਾ ਜੁਰਮਾਨਾ

ਸਾਦਿਕ, 25 ਨਵੰਬਰ (ਗੁਰਭੇਜ ਸਿੰਘ ਚੌਹਾਨ)-ਸਿਹਤ ਵਿਭਾਗ ਦੇ ਬਲਾਕ ਪੀ.ਐਚ.ਸੀ. ਜੰਡ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਜੀਵ ਭੰਡਾਰੀ ਅਤੇ ਨੋਡਲ ਅਫ਼ਸਰ, ਤੰਬਾਕੂ ਕੰਟਰੋਲ ਸੈੱਲ ਬੀ.ਈ.ਈ. ਡਾ. ਪ੍ਰਭਦੀਪ ਸਿੰਘ ਚਾਵਲਾ ਨੇ ਦੱਸਿਆ ਕਿ ਸਿਵਲ ਸਰਜਨ ਡਾ. ਰਜਿੰਦਰ ਕੁਮਾਰ ...

ਪੂਰੀ ਖ਼ਬਰ »

'ਆਪ' ਵਲੋਂ ਗੁਰਦੀਪ ਸ਼ਰਮਾ ਬਲਾਕ ਖਾਰਾ ਦੇ ਪ੍ਰਧਾਨ ਤੇ ਹਕੂਮਤ ਸਿੰਘ ਥਾੜ੍ਹਾ ਉਪ ਪ੍ਰਧਾਨ ਨਿਯੁਕਤ

ਕੋਟਕਪੂਰਾ, 25 ਨਵੰਬਰ (ਮੇਘਰਾਜ)-ਆਮ ਆਦਮੀ ਪਾਰਟੀ ਕੋਟਕਪੂਰਾ ਨੇ ਦਿਹਾਤੀ ਖੇਤਰ 'ਚ ਪਾਰਟੀ ਦੇ ਪਸਾਰ ਲਈ ਆਪਣੇ ਨਵੇਂ ਸੰਗਠਨ ਢਾਂਚੇ ਦਾ ਐਲਾਨ ਕੀਤਾ ਜਿਸ 'ਚ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਮਿਹਨਤ ਸਦਕਾ ਗੁਰਦੀਪ ਸ਼ਰਮਾ ਬਾਹਮਵਾਲਾ ਨੂੰ ਖਾਰਾ ਬਲਾਕ ਦਾ ਪ੍ਰਧਾਨ ਅਤੇ ...

ਪੂਰੀ ਖ਼ਬਰ »

'ਮੇਰਾ ਕੂੜਾ ਮੇਰੀ ਜ਼ਿੰਮੇਵਾਰੀ' ਮੁਹਿੰਮ ਤਹਿਤ ਸ਼ਹਿਰ ਨੂੰ ਸਾਫ਼ ਸੁਥਰਾ ਕੀਤਾ ਜਾਵੇਗਾ-ਸੇਤੀਆ

ਫ਼ਰੀਦਕੋਟ, 25 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਨੂੰ ਸਾਫ਼ ਸੁਥਰਾ ਸ਼ਹਿਰ ਬਣਾਉਣ ਦੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਮਲ ਕੁਮਾਰ ਸੇਤੀਆ ਦੀ ਪ੍ਰਧਾਨਗੀ ਹੇਠ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾ ਨਾਲ ਮੀਟਿੰਗ ਹੋਈ | ਜਿਸ ਵਿਚ ਗੁਰਜੀਤ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਮਹਾਨ ਗੁਰਮਤਿ ਸਮਾਗਮ 28 ਤੋਂ 30 ਤੱਕ

ਫ਼ਰੀਦਕੋਟ, 25 ਨਵੰਬਰ (ਸਤੀਸ਼ ਬਾਗ਼ੀ)-ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 28 ਨਵੰਬਰ ਤੋਂ 30 ਨਵੰਬਰ ਤੱਕ ਸ਼ਾਮ 6 ਵਜੇ ਤੋਂ ਲੈ ਕੇ ਰਾਤ 8.30 ਵਜੇ ਤੱਕ ਗੁਰਦੁਆਰਾ ਖ਼ਾਲਸਾ ਦੀਵਾਨ ਮਾਲ ਰੋਡ ਫ਼ਰੀਦਕੋਟ ਵਿਖੇ ...

ਪੂਰੀ ਖ਼ਬਰ »

ਫ਼ਰੀਦਕੋਟ 'ਚ 1 ਕੋਰੋਨਾ ਮਰੀਜ਼ ਦੀ ਮੌਤ, 10 ਨਵੇਂ ਮਾਮਲੇ

ਫ਼ਰੀਦਕੋਟ, 25 ਨਵੰਬਰ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਰਾਜਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 10 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ, ਜਦਕਿ 1 ਕੋਰੋਨਾ ਮਰੀਜ਼ ਦੀ ਮੌਤ ਹੋ ਗਈ ਹੈ, ਐਕਟਿਵ ਕੇਸਾਂ ਦੀ ਗਿਣਤੀ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਦੀ ਪ੍ਰਫ਼ੁੱਲਤਾ ਲਈ ਸੰਜੀਦਾ ਯਤਨ ਕਰਨ ਦੀ ਲੋੜ-ਜਥੇ: ਕਾਉਣੀ

ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਹਰ ਖੇਤਰ 'ਚ ਤਰੱਕੀ ਲਈ ਆਪਣੀ ਮਾਂ ਬੋਲੀ ਨਾਲ ਜੁੜੇ ਰਹਿਣਾ ਚਾਹੀਦਾ ਹੈ ਅਤੇ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਲਈ ਸਭ ਨੂੰ ਮਿਲ ਕੇ ਸੰਜੀਦਾ ਯਤਨ ਕਰਨ ਦੀ ਲੋੜ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਗਿੱਦੜਬਾਹਾ ਦੀ ਹੋਈ ਮੀਟਿੰਗ

ਗਿੱਦੜਬਾਹਾ, 25 ਨਵੰਬਰ (ਬਲਦੇਵ ਸਿੰਘ ਘੱਟੋਂ)-ਬੀਤੇ ਦਿਨ ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜਨ ਵੈੱਲਫੇਅਰ ਸੁਸਾਇਟੀ ਗਿੱਦੜਬਾਹਾ ਦੀ ਅਹਿਮ ਮੀਟਿੰਗ ਸ੍ਰੀਮਤੀ ਗੁਰਦਿਆਲ ਕੌਰ ਮੱਲਣ ਸਾਬਕਾ ਚੇਅਰਪਰਸਨ ਪੰਜਾਬ ਐਡਵਾਈਜਰੀ ਬੋਰਡ ਦੀ ਸਰਪ੍ਰਸਤੀ ਅਤੇ ਗੁਰਿੰਦਰ ਸਿੰਘ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਖੇ ਵਿਦਿਆਰਥੀਆਂ ਨੇ ਵੱਖ-ਵੱਖ ਡਿਜ਼ਾਈਨਾਂ 'ਚ ਕੱਪੜੇ ਤੇ ਸਾਮਾਨ ਕੀਤਾ ਤਿਆਰ

ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਵਲੋਂ ਵਿਦਿਆਰਥੀਆਂ ਦੀ ਕਾਰਜ ਕੁਸ਼ਲਤਾ ਵਧਾਉਣ ਲਈ ਫ਼ੈਸ਼ਨ ਸਸਟੇਨਏਬਲ (ਟਿਕਾਊ) ਹਫ਼ਤਾ ਮਨਾਇਆ ਗਿਆ | ਵਿਭਾਗ ਦੇ ਮੁਖੀ ਪੋ੍ਰ: ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਗਿੱਦੜਬਾਹਾ, 25 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਵ ਨੂੰ ਸਮਰਪਿਤ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਥੇਹੜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ ਅਤੇ ਰਾਗੀ ਸਿੰਘਾਂ ਵਲੋਂ ਇਲਾਹੀ ...

ਪੂਰੀ ਖ਼ਬਰ »

ਰੇਲ ਸੇਵਾਵਾਂ ਸ਼ੁਰੂ ਹੋਣ 'ਤੇ ਸਰਕਾਰ ਦਾ ਕੀਤਾ ਧੰਨਵਾਦ

ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਚ ਵਪਾਰਕ ਭਾਈਚਾਰੇ ਅਤੇ ਛੋਟੇ, ਵੱਡੇ ਦੁਕਾਨਦਾਰਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਰਾਜ ਵਿਚ ਰੇਲ ਸੇਵਾਵਾਂ ਮੁੜ ਸ਼ੁਰੂ ਕਰਵਾਉਣ ਲਈ ਕੀਤੀ ਗਈ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਮਲੋਟ ਵਿਖੇ ਪਾਵਰ ਪੁਆਇੰਟ ਮੁਕਾਬਲਾ ਕਰਵਾਇਆ

ਮਲੋਟ, 25 ਨਵੰਬਰ (ਪਾਟਿਲ)-ਡੀ.ਏ.ਵੀ. ਕਾਲਜ ਮਲੋਟ ਦੇ ਕੈਮਿਸਟਰੀ ਵਿਭਾਗ ਵਲੋਂ ਪਿ੍ੰਸੀਪਲ ਡਾ: ਏਕਤਾ ਖੋਸਲਾ ਦੀ ਅਗਵਾਈ ਅਤੇ ਪ੍ਰੋ: ਸੁਭਾਸ਼ ਗੁਪਤਾ ਅਤੇ ਡਾ: ਮੁਕਤਾ ਮੁਟਨੇਜਾ ਦੇ ਸਹਿਯੋਗ ਨਾਲ ਆਨਲਾਈਨ ਪਾਵਰ ਪੁਆਇੰਟ ਮੁਕਾਬਲਾ ਕਰਵਾਇਆ ਗਿਆ | ਪ੍ਰੋ: ਸੁਭਾਸ਼ ਗੁਪਤਾ ...

ਪੂਰੀ ਖ਼ਬਰ »

ਮਲੋਟ 'ਚ ਭਾਜਪਾ ਸਾਰੇ 27 ਵਾਰਡਾਂ 'ਚ ਨਗਰ ਕੌਾਸਲ ਦੀ ਚੋਣ ਲੜੇਗੀ

ਮਲੋਟ, 25 ਨਵੰਬਰ (ਪਾਟਿਲ)-ਭਾਰਤੀ ਜਨਤਾ ਪਾਰਟੀ ਮੰਡਲ ਮਲੋਟ ਦੀ ਬੈਠਕ ਮੰਡਲ ਪ੍ਰਧਾਨ ਮੁਕੇਸ਼ ਜੱਗਾ ਦੀ ਪ੍ਰਧਾਨਗੀ ਹੇਠ ਭਾਜਪਾ ਦਫ਼ਤਰ ਵਿਖੇ ਹੋਈ, ਜਿਸ ਵਿਚ ਮੁਕੇਸ਼ ਜੱਗਾ ਨੇ ਐਲਾਨ ਕੀਤਾ ਕਿ ਭਾਜਪਾ ਆਗਾਮੀ ਨਗਰ ਕੌਾਸਲ ਦੀਆਂ ਚੋਣਾਂ ਆਪਣੇ ਸਾਰੇ 27 ਵਾਰਡਾਂ ਵਿਚ ...

ਪੂਰੀ ਖ਼ਬਰ »

ਛੱਪੜ ਦੇ ਪਾਣੀ ਦੀ ਨਿਕਾਸੀ ਦਾ ਹੱਲ ਕੀਤਾ ਜਾਵੇ

ਮੰਡੀ ਬਰੀਵਾਲਾ, 25 ਨਵੰਬਰ (ਨਿਰਭੋਲ ਸਿੰਘ)-ਗੁਰਪ੍ਰਤਾਪ ਸਿੰਘ, ਜਸਵੀਰ ਸਿੰਘ, ਗੁਰਨਾਮ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਡੋਡਾਂਵਾਲੀ ਦਾ ਪਾਣੀ ਛੱਪੜ ਵਿਚ ਹੀ ਜਮ੍ਹਾ ਹੋ ਰਿਹਾ ਹੈ | ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਾਣੀ ਦਿਨ-ਬ-ਦਿਨ ਦੂਸ਼ਿਤ ਹੋ ...

ਪੂਰੀ ਖ਼ਬਰ »

ਚੋਣ ਵਿਭਾਗ ਨੇ ਵੱਖ-ਵੱਖ ਸਕੂਲਾਂ 'ਚ ਅਪਾਹਜ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੰਮਲਿਤ ਚੋਣਾਂ ਅਤੇ ਘੱਟੋ-ਘੱਟ ਜ਼ਰੂਰੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਕੋਰੋਨਾ ਕਾਲ ਦੌਰਾਨ ਕੰਮ ਕਰਨ ਵਾਲੇ ਰਹਿਬਰਾਂ ਨੂੰ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਅਤੇ ਉਨ੍ਹਾਂ ਨੂੰ ਜਾਗਰੂਕ ਕਰਨ ਵਾਲੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿਯੁਕਤ ਕੀਤੇ ਗਏ ਰਹਿਬਰਾਂ ਨੂੰ ਅੱਜ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਵਲੋਂ ...

ਪੂਰੀ ਖ਼ਬਰ »

ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਨੂੰ ਮੌਜੂਦਾ ਹੱਦਾਂ ਅਨੁਸਾਰ ਅਪਗ੍ਰੇਡ ਕਰਨ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨਗਰ ਪ੍ਰੀਸ਼ਦ ਏ-ਕਲਾਸ ਹੈ ਅਤੇ ਇਸ ਦੀਆਂ ਹੱਦਾਂ ਵਿਚ ਵਾਧਾ ਸਥਾਨਕ ਸਰਕਾਰ ਪੰਜਾਬ ਦੀ ਅਧਿਸੂਚਨਾ ਨੰਬਰ 10/08/08 ਆਈ.ਐੱਲ.ਜੀ. 3/3529 ਮਿਤੀ 17 ਦਸੰਬਰ 2008 ਨਾਲ ਕੀਤਾ ਗਿਆ ਸੀ | ਨਵੀਂ ਅਧਿਸੂਚਨਾ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਪ੍ਰੋਗਰਾਮ ਤਹਿਤ ਸਕੂਲੀ ਵਿਦਿਆਰਥਣਾਂ ਨੂੰ ਵੰਡੇ ਸਮਾਰਟ ਫ਼ੋਨ

ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਬੇਟੀ ਬਚਾਓ ਬੇਟੀ ਪੜ੍ਹਾਓ ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਚ 10ਵੀਂ ਕਲਾਸ ਵਿਚ ਪੜ੍ਹਨ ਵਾਲੀਆਂ ਵਿਦਿਆਰਥੀਆਂ ਨੂੰ ਆਨਲਾਇਨ ਪੜ੍ਹਾਈ ਕਰਨ ਲਈ ਸਮਾਰਟ ਫ਼ੋਨ ਵੰਡੇ ਗਏ | ਇਸ ...

ਪੂਰੀ ਖ਼ਬਰ »

ਪਿੰਡ ਸੀਰਵਾਲੀ ਵਿਖੇ ਕ੍ਰਿਕਟ ਟੂਰਨਾਮੈਂਟ

ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਸੀਰਵਾਲੀ ਵਿਖੇ ਬਾਬਾ ਦਿਆਲ ਦਾਸ ਸਪੋਰਟਸ ਕਲੱਬ ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੂਬਾਈ ਉੱਪ ਪ੍ਰਧਾਨ ਜਗਦੀਪ ਸਿੰਘ ਸੰਧੂ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਸਾਬਕਾ ਸਰਪੰਚ ਬਲਦੇਵ ਸਿੰਘ ਸੋਥਾ ਨੂੰ ਸ਼ਰਧਾਂਜਲੀ ਭੇਟ

ਰੁਪਾਣਾ, 25 ਨਵੰਬਰ (ਜਗਜੀਤ ਸਿੰਘ)-ਪਿੰਡ ਸੋਥਾ ਦੇ ਸਾਬਕਾ ਸਰਪੰਚ ਜੋਗਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਵੈਹਿਣੀਵਾਲ ਦੇ ਪਿਤਾ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਰਪੰਚ ਬਲਦੇਵ ਸਿੰਘ ਵੈਹਿਣੀਵਾਲ ਦਾ ਬੀਤੇ ਦਿਨੀਂ ਦਿਹਾਂਤ ਹੋ ਗਈ ਸੀ | ਉਨ੍ਹਾਂ ਨਮਿਤ ਸ੍ਰੀ ਸਹਿਜ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਸਿੱਧੂ ਨੂੰ 'ਸ਼ੇਰ-ਏ-ਦਿਲ' ਖ਼ਿਤਾਬ ਨਾਲ ਨਿਵਾਜਿਆ

ਕੋਟਕਪੂਰਾ, 25 ਨਵੰਬਰ (ਮੋਹਰ ਸਿੰਘ ਗਿੱਲ)-ਪਿਛਲੇ ਮਹੀਨੇ ਬਾਈਕ ਸਟੋਰ ਬਠਿੰਡਾ ਵਲੋਂ ਆਲ ਇੰਡੀਆ ਸਾਈਕਲਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿਚ ਭਾਰਤ ਦੇ ਸਾਰੇ ਰਾਜਾਂ ਦੇ ਕਰੀਬ 400 ਸਾਈਕਲਿਸਟਾਂ ਨੇ ਹਿੱਸਾ ਲਿਆ | ਇਸ ਮੁਕਾਬਲੇ 'ਚ ਫ਼ਰਿਸਕੀ ਗਰੇਵਨ, ਪਰਮਿੰਦਰ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX