ਤਾਜਾ ਖ਼ਬਰਾਂ


ਯੂ.ਕੇ. ਤੋਂ ਇਕ ਵਾਰ ਫਿਰ 1350 ਆਕਸੀਜਨ ਸਿਲੰਡਰ ਭਾਰਤ ਪਹੁੰਚੇ
. . .  23 minutes ago
ਨਵੀਂ ਦਿੱਲੀ , 10 ਮਈ - ਯੂ ਕੇ ਤੋਂ ਹੋਰ 1350 ਆਕਸੀਜਨ ਸਿਲੰਡਰ ਭਾਰਤ ਪਹੁੰਚੇ ਹਨ । ਜ਼ਿਕਰਯੋਗ ਹੈ ਕਿ ਭਾਰਤ ਵਲੋਂ ਇਸ ਤੋਹਫ਼ੇ ਲਈ ਬ੍ਰਿਟਿਸ਼ ਆਕਸੀਜਨ...
ਐਸ. ਬੀ. ਆਈ. ਬੈਂਕ ਦੀ ਸ਼ਾਖਾ ਅੱਡਾ ਨਸਰਾਲਾ ਵਿਖੇ ਸਰਕਾਰੀ ਹੁਕਮਾਂ ਦੀਆਂ ਉੱਡੀਆਂ ਧੱਜੀਆਂ
. . .  37 minutes ago
ਨਸਰਾਲਾ, 10 ਮਈ (ਸਤਵੰਤ ਸਿੰਘ ਥਿਆੜਾ) - ਅੱਜ ਅੱਡਾ ਨਸਰਾਲਾ, ਹੁਸ਼ਿਆਰਪੁਰ ਵਿਖੇ ਭਾਰਤੀ ਸਟੇਟ ਬੈਂਕ ਦੀ ਸ਼ਾਖਾ ਦੇ ਅੱਗੇ ਸਰਕਾਰੀ ਹੁਕਮਾਂ ਦੀਆਂ ਧੱਜੀਆਂ ਉਸ...
ਦਿਹਾਤੀ ਖੇਤਰਾਂ 'ਚ ਨਹੀਂ ਪਹੁੰਚੀ ਵੈਕਸੀਨ
. . .  about 1 hour ago
ਨਵਾਂ ਪਿੰਡ, (ਅੰਮ੍ਰਿਤਸਰ)10 ਮਈ (ਜਸਪਾਲ ਸਿੰਘ ) - ਸਥਾਨਕ ਮੁੱਢਲਾ ਸਿਹਤ ਕੇਂਦਰ ...
ਸਰਕਾਰੀ ਦਾਅਵਿਆਂ ਦੀ ਨਿਕਲੀ ਫੂਕ, ਬਿਨਾਂ ਵੈਕਸੀਨ ਤੋਂ ਪਰਤੇ ਨੌਜਵਾਨ
. . .  about 1 hour ago
ਜੰਡਿਆਲਾ ਮੰਜਕੀ,10 ਮਈ (ਸੁਰਜੀਤ ਸਿੰਘ ਜੰਡਿਆਲਾ) - ਅਠਾਰਾਂ ਸਾਲ ਤੋਂ ਉੱਪਰ ਦੇ ਨੌਜਵਾਨਾਂ ਨੂੰ ਵੈਕਸੀਨ ਲਾਉਣ ਦੀ ਸ਼ੁਰੂਆਤ ਕਰਨ ਦੇ ਸਰਕਾਰੀ ਦਾਅਵਿਆਂ ਦੀ ਫੂਕ ਨਿਕਲਦੀ ਉਦੋਂ ਨਜ਼ਰ ਆਈ ਜਦੋਂ...
ਅਜਨਾਲਾ 'ਚ ਅੱਜ 18 ਤੋਂ 44 ਸਾਲ ਉਮਰ ਦੇ ਵਿਅਕਤੀਆਂ ਨੂੰ ਨਹੀਂ ਲੱਗ ਸਕੀ ਕੋਰੋਨਾ ਵੈਕਸੀਨ
. . .  about 1 hour ago
ਅਜਨਾਲਾ, 10 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਭਿਆਨਕ ਮਹਾਂਮਾਰੀ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਾਅਦ ਅੱਜ ਸਿਵਲ ਹਸਪਤਾਲ ਅਜਨਾਲਾ ਵਿਚ 18 ਤੋਂ 44 ਸਾਲ ਉਮਰ ਤੱਕ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋਈ ਸ਼ੁਰੂ
. . .  about 1 hour ago
ਨਵੀਂ ਦਿੱਲੀ ,10 ਮਈ - ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਦੌਰਾਨ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ...
ਦੁਕਾਨਦਾਰਾਂ ਵਲੋਂ ਸਰਕਾਰੀ ਫ਼ੈਸਲੇ ਦਾ ਵਿਰੋਧ
. . .  about 2 hours ago
ਮਾਹਿਲਪੁਰ, 10 ਮਈ (ਦੀਪਕ ਅਗਨੀਹੋਤਰੀ) - ਮਾਹਿਲਪੁਰ ਵਿਖੇ ਅੱਜ ਸਵੇਰੇ ਹੀ ਦੁਕਾਨਦਾਰਾਂ ਨੇ ਇਕੱਠੇ ਹੋ ਕੇ ਸੂਬਾ ਸਰਕਾਰ ਦੀਆਂ ਕੋਰੋਨਾ ਸਬੰਧੀ ਦੁਕਾਨਾਂ ਬੰਦ ਕਰਨ ਦਾ ਸਮਾਂ ...
ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਕਿਸਾਨਾਂ ਦਾ ਵਿਸ਼ਾਲ ਕਾਫ਼ਲਾ ਦਿੱਲੀ ਲਈ ਰਵਾਨਾ
. . .  about 2 hours ago
ਟਾਂਡਾ ਉੜਮੁੜ, 10 ਮਈ (ਭਗਵਾਨ ਸਿੰਘ ਸੈਣੀ) - ਦੋਆਬਾ ਕਿਸਾਨ ਕਮੇਟੀ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਦੀ ਅਗਵਾਈ ਵਿਚ ਅੱਜ ਵੱਖ ਵੱਖ ਕਿਸਾਨ ਜਥੇਬੰਦੀਆਂ ਦਾ ਕਾਫ਼ਲਾ ਭਾਰੀ...
12 ਵਜੇ ਕਰਫ਼ਿਊ ਲੱਗਣ ਕਾਰਨ ਸ਼ਹਿਰ ਵਿਚ ਅਫ਼ਰਾ ਤਫ਼ਰੀ ਦਾ ਮਾਹੌਲ
. . .  about 2 hours ago
ਲੁਧਿਆਣਾ, 10 ਮਈ ( ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪ੍ਰਸ਼ਾਸਨ ਨੇ 12 ਵਜੇ ਕਰਫ਼ਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਜਿਸ ਕਾਰਨ ਸ਼ਹਿਰ ਵਿਚ ਅਫ਼ਰਾ ਤਫ਼ਰੀ ਦਾ ਮਾਹੌਲ...
ਜਨਮ ਦਿਨ ਦੀ ਪਾਰਟੀ ਮੌਕੇ ਔਰਤ ਦੇ ਪ੍ਰੇਮੀ ਵਲੋਂ ਚਲਾਈ ਗੋਲੀ ਵਿਚ ਪ੍ਰੇਮਿਕਾ ਸਣੇ 6 ਮੌਤਾਂ, ਪ੍ਰੇਮੀ ਨੇ ਵੀ ਕੀਤੀ ਆਤਮ ਹੱਤਿਆ
. . .  about 2 hours ago
ਸੈਕਰਾਮੈਂਟੋ, 10 ਮਈ (ਹੁਸਨ ਲੜੋਆ ਬੰਗਾ) - ਕੋਲੋਰਾਡੋ ਸਪਰਿੰਗ, ਕੋਲੋਰਾਡੋ ਵਿਚ ਇਕ ਸ਼ੱਕੀ ਵਿਅਕਤੀ ਵਲੋਂ ਕੀਤੀ ਗੋਲੀਬਾਰੀ ਵਿਚ 6 ਵਿਅਕਤੀ ਮਾਰੇ ਗਏ ਤੇ ਬਾਅਦ ਵਿਚ ਸ਼ੱਕੀ ਵਿਅਕਤੀ ਨੇ ਆਪਣੇ ਆਪ ਨੂੰ ...
ਇਜ਼ਰਾਈਲ ਨੇ ਭਾਰਤ ਨੂੰ 1,300 ਆਕਸੀਜਨ ਕੰਸਨਟ੍ਰੇਟਰਸ ਸਮੇਤ ਹੋਰ ਮੈਡੀਕਲ ਮਦਦ ਭੇਜੀ
. . .  about 2 hours ago
ਨਵੀਂ ਦਿੱਲੀ , 10 ਮਈ - ਇਜ਼ਰਾਈਲ ਨੇ ਭਾਰਤ ਨੂੰ ਮਦਦ ਨੂੰ ਮਦਦ ਭੇਜੀ ਹੈ । ਮਦਦ ਦੇ ਤੋਰ ਉੱਤੇ 1,300 ਆਕਸੀਜਨ ਕੰਸਨਟ੍ਰੇਟਰਸ , 400 ਵੈਂਟੀਲੇਟਰ ਅਤੇ ਹੋਰ ਡਾਕਟਰੀ ਉਪਕਰਨਾਂ...
ਕਾਰੋਬਾਰੀ ਨਵਨੀਤ ਕਾਲੜਾ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
. . .  4 minutes ago
ਨਵੀਂ ਦਿੱਲੀ , 10 ਮਈ - ਕਾਰੋਬਾਰੀ ਨਵਨੀਤ ਕਾਲੜਾ ਖ਼ਿਲਾਫ਼ ਆਕਸੀਜਨ ਕੌਂਸਨਟ੍ਰੈਟੋਰਸ ਦੀ ਕਾਲਾ ਮਾਰਕੀਟਿੰਗ ਕਰਨ ਦੇ ਦੋਸ਼ ਹੇਠ ਲੁੱਕ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3,66,161 ਕੋਰੋਨਾ ਦੇ ਨਵੇਂ ਮਾਮਲੇ ਆਏ, 3,754 ਮੌਤਾਂ
. . .  about 3 hours ago
ਨਵੀਂ ਦਿੱਲੀ,10 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3,66,161...
ਪਠਾਨਕੋਟ-ਜੋਗਿੰਦਰਨਗਰ ਰੇਲ ਸੇਵਾ 17 ਮਈ ਤੱਕ ਬੰਦ
. . .  about 3 hours ago
ਡਮਟਾਲ,10 ਮਈ (ਰਾਕੇਸ਼ ਕੁਮਾਰ) ਅੰਗਰੇਜ਼ਾਂ ਦੇ ਜ਼ਮਾਨੇ ਦੀ ਪਠਾਨਕੋਟ-ਜੋਗਿੰਦਰਨਗਰ ਰੇਲ ਮਾਰਗ 'ਤੇ ...
ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅੱਜ ਹਿਮਾਂਤਾ ਬਿਸਵਾ ਸਰਮਾ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
. . .  about 3 hours ago
ਆਸਾਮ,10 ਮਈ - ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ.ਪੀ. ਨੱਡਾ ਅੱਜ ਹਿਮਾਂਤਾ ਬਿਸਵਾ ਸਰਮਾ...
ਦਿੱਲੀ: ਮੈਟਰੋ ਰੇਲ ਸੇਵਾਵਾਂ 17 ਮਈ ਸਵੇਰੇ 5 ਵਜੇ ਤੱਕ ਅਸਥਾਈ ਤੌਰ 'ਤੇ ਬੰਦ
. . .  about 4 hours ago
ਦਿੱਲੀ,10 ਮਈ - ਦਿੱਲੀ ਮੈਟਰੋ ਰੇਲ ਸੇਵਾਵਾਂ 17 ਮਈ ਸਵੇਰੇ 5 ਵਜੇ ਤੱਕ ਅਸਥਾਈ ਤੌਰ 'ਤੇ ਬੰਦ ਰਹਿਣਗੀਆਂ...
ਉੱਤਰਾਖੰਡ: 11 ਮਈ ਸਵੇਰੇ 6 ਵਜੇ ਤੋਂ 18 ਮਈ ਸਵੇਰੇ 6 ਵਜੇ ਤੱਕ ਲੱਗਾ ਕਰਫ਼ਿਊ
. . .  about 4 hours ago
ਉੱਤਰਾਖੰਡ,10 ਮਈ - ਰਾਜ 'ਚ 11 ਮਈ ਸਵੇਰੇ 6 ਵਜੇ ਤੋਂ 18 ਮਈ ਸਵੇਰੇ 6 ਵਜੇ ਤੱਕ ਕਰਫ਼ਿਊ ਲੱਗਾ...
ਆਸਾਮ 'ਚ ਲੱਗੇ ਭੂਚਾਲ ਦੇ ਝਟਕੇ
. . .  about 4 hours ago
ਆਸਾਮ, 10 ਮਈ - ਆਸਾਮ ਦੇ ਨਾਗਾਓਂ ਨੇੜੇ 0705 ਘੰਟਿਆਂ 'ਤੇ ਰਿਕਟਰ ....
ਦਿੱਲੀ : ਪੈਟਰੋਲ ਅਤੇ ਡੀਜ਼ਲ ਦੀ ਕੀਮਤ 91.53 ਰੁਪਏ ਪ੍ਰਤੀ ਲੀਟਰ ਤੇ 82.06 ਰੁਪਏ ਹੋਈ
. . .  about 5 hours ago
ਨਵੀਂ ਦਿੱਲੀ, 10 ਮਈ - ਅੱਜ ਦਿੱਲੀ ਵਿਚ ਪੈਟਰੋਲ ਦੀ ਕੀਮਤ 91.53 ਰੁਪਏ ਪ੍ਰਤੀ ਲੀਟਰ ...
ਦਿੱਲੀ: ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸੈਂਟਰ ਅੱਜ 300 ਬੈੱਡਾਂ ਨਾਲ ਅਪਰੇਸ਼ਨ ਕਰੇਗਾ ਸ਼ੁਰੂ
. . .  about 4 hours ago
ਨਵੀਂ ਦਿੱਲੀ,10 ਮਈ - ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸੈਂਟਰ ਅੱਜ 300 ਬੈੱਡਾਂ ਨਾਲ ਅਪਰੇਸ਼ਨ ਕਰੇਗਾ...
ਆਈ.ਏ.ਐਫ. ਇੰਡੋਨੇਸ਼ੀਆ ਤੋਂ 4 ਆਕਸੀਜਨ ਕੰਟੇਨਰ ਭਾਰਤ ਲੈ ਕੇ ਆਇਆ
. . .  about 5 hours ago
ਨਵੀਂ ਦਿੱਲੀ ,10 ਮਈ - ਆਈ.ਏ.ਐਫ. ਇੰਡੋਨੇਸ਼ੀਆ ਤੋਂ 4 ਆਕਸੀਜਨ...
ਅੱਜ ਦਾ ਵਿਚਾਰ
. . .  about 5 hours ago
ਅੱਜ ਦਾ ਵਿਚਾਰ
ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਆਰਜ਼ੀ ਜੇਲ੍ਹਾਂ ਵਿਚ ਬੰਦ ਕਰਨ ਦਾ ਫ਼ੈਸਲਾ
. . .  1 day ago
ਲੁਧਿਆਣਾ , 9 ਮਈ {ਪਰਮਿੰਦਰ ਸਿੰਘ ਆਹੂਜਾ}- ਲੁਧਿਆਣਾ ਪੁਲੀਸ ਵਲੋਂ ਸੋਮਵਾਰ ਤੋਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ ਪੁਲਿਸ ...
ਆਜ਼ਮ ਖਾਨ ਦੀ ਜੇਲ੍ਹ ਵਿਚ ਸਿਹਤ ਵਿਗੜੀ, ਲਖਨਊ ਸ਼ਿਫਟ ਕਰਨ ਦੀਆਂ ਤਿਆਰੀਆਂ
. . .  1 day ago
ਲਖਨਊ ,9 ਮਈ - ਉੱਤਰ ਪ੍ਰਦੇਸ਼ ਦੇ ਰਾਮਪੁਰ ਤੋਂ ਸੰਸਦ ਮੈਂਬਰ ਅਤੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖਾਨ ਦੀ ਸਿਹਤ ਅੱਜ ਅਚਾਨਕ ਖ਼ਰਾਬ ਹੋ ਗਈ ਹੈ। ਆਜ਼ਮ ਖਾਨ ਦੀ ਰਿਪੋਰਟ 1 ਮਈ ਨੂੰ ਕੋਰੋਨਾ ਸਕਾਰਾਤਮਕ ਆਈ ਹੈ...
ਅੰਮ੍ਰਿਤਸਰ 'ਚ ਕੋਰੋਨਾ ਦੇ 529 ਨਵੇਂ ਮਾਮਲੇ ਆਏ ਸਾਹਮਣੇ, 20 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 9 ਮਈ { ਜੱਸ }- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 529 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 37241 ਹੋ ਗਏ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 13 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ 'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। ਵੱਲਭ ਭਾਈ ਪਟੇਲ

ਤਰਨਤਾਰਨ

ਦਿੱਲੀ ਧਰਨੇ 'ਚ ਸ਼ਾਮਿਲ ਹੋਣ ਲਈ ਕਿਸਾਨਾਂ ਦੇ ਜਥੇ ਰਵਾਨਾ

ਖਾਲੜਾ, 26 ਨਵੰਬਰ (ਜੱਜਪਾਲ ਸਿੰਘ ਜੱਜ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨਾਂ ਵਿਰੁੱਧ ਬਣਾਏ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਵਲੋਂ 26, 27 ਨਵੰਬਰ ਨੂੰ ਦਿੱਲੀ ਚੱਲੋਂ ਦੇ ਸੱਦੇ 'ਤੇ ਕਿਾਸਨ ਸੰਘਰਸ਼ ਕਮੇਟੀ ਪੰਜਾਬ (ਪੰਜ ਮੈਂਬਰੀ ਕਮੇਟੀ) ਦਾ ਜਥਾ ਪ੍ਰਧਾਨ ਗੁਰਬਾਜ ਸਿੰਘ ਸਿੱਧਵਾਂ ਦੀ ਅਗਵਾਈ ਹੇਠ ਦਿੱਲੀ ਵੱਲ ਰਵਾਨਾ ਹੋਇਆ | ਇਤਿਹਾਸਕ ਪਿੰਡ ਸਿੱਧਵਾਂ ਤੋਂ ਕਿਸਾਨਾਂ ਦੇ ਜਥੇ ਨੂੰ ਸੰਬੋਧਨ ਕਰਦਿਆਂ ਗੁਰਬਾਜ ਸਿੰਘ ਨੇ ਕਿਹਾ ਕਿ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਪੰਜਾਬ ਦਾ ਕਿਸਾਨ ਪਹਿਲਾ ਹੀ ਕਰਜੇ ਦੀ ਦਲਦਲ ਵਿਚ ਫ਼ਸਿਆ ਪਿਆ ਹੈ ਅਤੇ ਹੁਣ ਕੇਂਦਰ ਸਰਕਾਰ ਕਿਸਾਨ ਵਿਰੋਧੀ ਕਾਨੂੰਨ ਲਿਆ ਕੇ ਕਿਸਾਨਾਂ ਤੋਂ ਉਨ੍ਹਾਂ ਦੀਆਂ ਜ਼ਮੀਨਾਂ ਖੋਹਣੀਆ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਇਕਮੁੱਠ ਹੈ ਅਤੇ ਇਸ ਸੰਘਰਸ਼ ਵਿਚ ਪੰਜਾਬੀਆਂ ਦੀ ਜਿੱਤ ਹੋਵੇਗੀ | ਇਸ ਮੌਕੇ ਕੁਲਵੰਤ ਸਿੰਘ ਧੁੰਨ, ਅਜੀਤ ਸਿੰਘ ਸਿੱਧਵਾਂ, ਇੰਦਰਜੀਤ ਸਿੰਘ ਮਾੜੀਮੇਘਾ, ਪ੍ਰਤਾਪ ਸਿੰਘ ਮਾੜੀਮੇਘਾ, ਗੁਰਮੇਜ ਸਿੰਘ ਧੁੰਨ, ਸੁਖਦੇਵ ਸਿੰਘ ਨਾਰਲੀ, ਸੁਖਚੈਨ ਸਿੰਘ ਨਾਰਲੀ, ਹੀਰਾ ਸਿੰਘ ਰੱਖ ਕੋਟਲੀ, ਦਰਸ਼ਨ ਸਿੰਘ ਪਹੂਵਿੰਡ, ਜਰਨੈਲ ਸਿੰਘ ਨਾਰਲਾ, ਦਲਜੀਤ ਸਿੰਘ ਸ਼ਾਹ ਚੱਕ ਆਦਿ ਵੱਖ-ਵੱਖ ਪਿੰਡ ਦਾ ਕਿਸਾਨ ਹਾਜ਼ਰ ਸਨ |
ਆਲ ਇੰਡੀਆ ਕਿਸਾਨ ਸਭਾ ਦਾ ਜਥਾ ਦਿੱਲੀ ਨੂੰ ਰਵਾਨਾ
ਝਬਾਲ, (ਸਰਬਜੀਤ ਸਿੰਘ)-ਕਸਬਾ ਝਬਾਲ ਵਿਖੇ ਆਲ ਇੰਡੀਆ ਕਿਸਾਨ ਸਭਾ ਵਲੋਂ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਆਲ ਇੰਡੀਆ ਕਿਸਾਨ ਸਭਾ ਦੇ ਤਰਨ ਤਾਰਨ ਜ਼ਿਲ੍ਹੇ ਦੇ ਆਗੂ ਦਵਿੰਦਰ ਸੋਹਲ ਦੀ ਅਗਵਾਈ ਹੇਠ ਜਥਾ ਝਬਾਲ ਤੋਂ ਦਿੱਲੀ ਨੂੰ ਰਵਾਨਾ ਹੋਇਆ | ਇਸ ਮੌਕੇ ਸੀ. ਪੀ. ਆਈ. ਪੰਜਾਬ ਦੇ ਮੀਤ ਸਕੱਤਰ ਪਿ੍ਥੀਪਾਲ ਸਿੰਘ ਮਾੜੀਮੇਘਾ ਅਤੇ ਪੰਜਾਬ ਇਸਤਰੀ ਸਭਾ ਦੀ ਤਰਨ ਤਾਰਨ ਜ਼ਿਲ੍ਹੇ ਦੀ ਪ੍ਰਧਾਨ ਸੀਮਾ ਸੋਹਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦਾ ਕਾਰੋਬਾਰ ਉਜਾੜਨ 'ਤੇ ਤੁਲੀ ਹੋਈ ਹੈ | ਪਰਸੋਂ ਤੋਂ ਕਿਸਾਨਾਂ ਦੇ ਜਥੇ ਦਿੱਲੀ ਜਾ ਰਹੇ ਹਨ, ਪਰ ਮੋਦੀ ਦੀ ਸਰਕਾਰ ਦੇ ਕਹਿਣ 'ਤੇ ਹਰਿਆਣੇ ਦੀ ਸਰਕਾਰ ਨੇ ਪੰਜਾਬ ਨਾਲ ਲੱਗਦੇ ਸਾਰੇ ਬਾਰਡਰ ਸੀਲ ਕੀਤੇ ਹੋਏ ਹਨ | ਦੂਜੇ ਪਾਸੇ ਹਜ਼ਾਰਾਂ ਦੀ ਗਿਣਤੀ ਵਿਚ ਟਰੈਕਟਰ ਤੇ ਹੋਰ ਵਾਹਨ ਵੀ ਜਥਿਆਂ ਦੇ ਨਾਲ ਜੁੜਦੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਕਿਸਾਨ ਉਨ੍ਹਾਂ ਚਿਰ ਤਾਈਾ ਸੰਘਰਸ਼ ਕਰਦੇ ਰਹਿਣਗੇ, ਜਿੰਨਾਂ ਚਿਰ ਤਾਈਾ ਮੋਦੀ ਦੀ ਸਰਕਾਰ ਨੇ ਕਿਸਾਨ ਵਿਰੋਧੀ ਕਾਨੂੰਨ ਵਾਪਸ ਨਾ ਲਏ | ਇਸ ਸਮੇਂ ਜਥੇ ਨੂੰ ਰਵਾਨਾ ਕਰਨ ਮੌਕੇ ਆਲ ਇੰਡੀਆ ਸਟੂਡੈਂਟਸ ਫੈੱਡਰੇਸ਼ਨ ਦੇ ਸੂਬਾਈ ਆਗੂ ਲਵਪ੍ਰੀਤ ਸਿੰਘ ਮਾੜੀਮੇਘਾ ਨੇ ਕਿਹਾ ਕਿ ਮੋਦੀ ਦੀ ਸਰਕਾਰ ਪੰਜਾਬ ਦੇ ਭਵਿੱਖ ਨੂੰ ਖ਼ਤਮ ਕਰਨ ਜਾ ਰਹੀ ਹੈ ਅਤੇ ਇਹ ਕਾਨੂੰਨ ਲਾਗੂ ਹੋਣ ਨਾਲ ਪੰਜਾਬ ਦੇ ਵਿਦਿਆਰਥੀ-ਨੌਜਵਾਨ ਬਿਲਕੁਲ ਹੀ ਕੰਮ ਤੋਂ ਵਿਹਲੇ ਹੋ ਜਾਣਗੇ | ਉਨ੍ਹਾਂ ਕਿਹਾ ਕਿ ਪੰਜਾਬ ਦਾ ਸਮੁੱਚਾ ਵਿਦਿਆਰਥੀ ਵੀ ਇਸ ਸੰਘਰਸ਼ ਦੇ ਵਿਚ ਸ਼ਾਮਿਲ ਹੈ | ਇਸ ਮੌਕੇ ਆਲ ਇੰਡੀਆ ਕਿਸਾਨ ਸਭਾ ਦੇ ਆਗੂ ਦਵਿੰਦਰ ਸੋਹਲ, ਰਛਪਾਲ ਸਿੰਘ ਬਾਠ, ਦਰਸ਼ਨ ਸਿੰਘ ਬਿਹਾਰੀਪੁਰ, ਚੈਂਚਲ ਸਿੰਘ ਧੂੰਦਾ, ਬਲਬੀਰ ਸਿੰਘ ਬੱਲਾ, ਲਵਪ੍ਰੀਤ ਸਿੰਘ, ਹਰਵਿੰਦਰ ਸਿੰਘ ਝਬਾਲ, ਦਲਜੀਤ ਸਿੰਘ, ਗੁਰਵਿੰਦਰ ਸੋਹਲ, ਜਗਤਾਰ ਸਿੰਘ ਜੱਗਾ, ਹਰਬਿੰਦਰ ਸਿੰਘ ਕਸੇਲ, ਕੰਵਲਜੀਤ ਸਿੰਘ, ਮੋਹਨ ਸਿੰਘ, ਅਰਵਿੰਦ ਗੁਪਤਾ ਤੇ ਹੋਰ ਹਾਜ਼ਰ ਸਨ |
ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕਾਫ਼ਲੇ ਦਿੱਲੀ ਨੂੰ ਹੋਏ ਰਵਾਨਾ
ਅਮਰਕੋਟ, (ਗੁਰਚਰਨ ਸਿੰਘ ਭੱਟੀ)-ਕਿਸਾਨ ਸੰਘਰਸ਼ ਕਮੇਟੀ ਪੰਜ ਮੈਂਬਰੀ ਵਲੋਂ ਪਿੰਡ ਵਲਟੋਹਾ ਤੋਂ ਕਿਸਾਨ ਆਗੂ ਦਲੇਰ ਸਿੰਘ ਰਾਜੋਕੇ, ਡਾ. ਸੁਖਵੰਤ ਸਿੰਘ ਵਲਟੋਹਾ ਦੀ ਵਲਟੋਹਾ ਦੀ ਅਗਵਾਈ ਹੇਠ ਵੱਡਾ ਕਾਫ਼ਲਾ ਦਿੱਲੀ ਲਈ ਰਵਾਨਾ ਹੋਇਆ | ਇਸ ਮੌਕੇ ਕਾਰਜ ਸਿੰਘ ਦਿਓਲ, ਰਾਜ ਸਿੰਘ ਭੰਡਾਲ, ਜੁਗਰਾਜ ਸਿੰਘ ਢੋਲਣ, ਸਵਰਨ ਸਿੰਘ ਮਹਿਮੂਦਪੁਰਾ, ਦੇਸਾ ਸਿੰਘ ਘਰਿਆਲਾ ਬਖ਼ਸ਼ੀਸ਼ ਸਿੰਘ ਬਹਾਦਰ ਨਗਰ, ਦਰਬਾਰਾ ਸਿੰਘ ਘਰਿਆਲੀ, ਗੁਰਦੇਵ ਸਿੰਘ ਦਹੂਲ, ਜਗਜੀਤ ਸਿੰਘ ਜੋਧਸਿੰਘਵਾਲਾ, ਬੇਅੰਤ ਸਿੰਘ ਰਾਜੋਕੇ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਵਿਖੇ ਮੋਦੀ ਹਕੂਮਤ ਵਿਰੁੱਧ ਹੋਣ ਵਾਲੇ ਸੰਘਰਸ਼ 'ਚ ਸ਼ਾਮਿਲ ਹੋਣ ਲਈ ਜੈਕਾਰਿਆਂ ਦੀ ਗੂੰਜ 'ਚ ਸ਼ਾਮਿਲ ਹੋਏ | 

ਸਰਹੱਦ ਤੋਂ ਕਿਸਾਨਾਂ ਦਾ ਵੱਡਾ ਜਥਾ ਦਿੱਲੀ ਲਈ ਰਵਾਨਾ ਹੋਇਆ
ਖੇਮਕਰਨ, (ਰਾਕੇਸ਼ ਬਿੱਲਾ)-ਕੇਂਦਰ ਸਰਕਾਰ ਵਲੋਂ ਬਣਾਏ ਖੇਤੀਬਾੜੀ ਸਬੰਧੀ ਨਵੇਂ ਕਾਨੂੰਨਾਂ ਨੂੰ ਕਾਲੇ ਕਾਨੂੰਨ ਕਰਾਰ ਦਿੰਦਿਆਂ ਦਿੱਲੀ ਵਿਖੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ 'ਚ ਸ਼ਾਮਿਲ ਹੋਣ ਲਈ ਸਰਹੱਦ ਤੋਂ ਭਾਰੀ ਗਿਣਤੀ 'ਚ ਕਿਸਾਨਾਂ ਦਾ ਜਥਾ ਰਵਾਨਾ ਹੋਇਆ। ਇਸ ਤੋਂ ਪਹਿਲਾ ਕਿਸਾਨਾਂ ਦੀ ਇਕੱਤਰਤਾ ਸਥਾਨਿਕ ਗੁਰਦੁਆਰਾ ਗੁਰੂ ਸਰ ਵਿਖੇ ਹੋਈ, ਜਿੱਥੇ ਕਿਸਾਨ ਅਰਦਾਸ ਕਰਨ ਉਪਰੰਤ ਸੈਂਕੜੇ ਟਰੈਕਟਰਾਂ 'ਤੇ ਸਵਾਰ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਕੇਂਦਰ ਸਰਕਾਰ ਤੇ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਭਾਰੀ ਨਾਅਰੇਬਾਜ਼ੀ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਯੂਨੀਅਨ ਦੇ ਵਾਈਸ ਪ੍ਰਧਾਨ ਸੁਰਜੀਤ ਸਿੰਘ ਭੂਰਾ ਸਮੇਤ ਸਾਰੇ ਆਗੂਆਂ ਨੇ ਕਿਹਾ ਕਿ ਉਹ ਇਹ ਕਾਲੇ ਕਾਨੂੰਨ ਕਿਸੇ ਕੀਮਤ 'ਤੇ ਵੀ ਲਾਗੂ ਨਹੀਂ ਹੋਣ ਦੇਣਗੇ। ਇਸ ਮੌਕੇ ਜਥੇਦਾਰ ਕਿੱਕਰ ਸਿੰਘ, ਬੋਹੜ ਸਿੰਘ ਅਕਾਲੀ, ਬੋਹੜ ਸਿੰਘ ਚੱਠੂ, ਵਰਿਆਮ ਸਿੰਘ ਚੱਠੂ, ਰਾਜਵੰਤ ਸਿੰਘ ਪੱਤੂ, ਗੁਰਪ੍ਰੀਤ ਸਿੰਘ ਬਿੱਟੂ, ਗੁਰਵਿੰਦਰ ਸਿੰਘ ਨੂਰਵਾਲਾ, ਤਾਰਾ ਸਿੰਘ ਮਹਿੰਦੀਪੁਰ, ਰਵੇਲ ਸਿੰਘ ਭੂਰਾ, ਗੁਰਮੇਲ ਸਿੰਘ ਟੋਨੀ, ਹਰਜਿੰਦਰ ਸਿੰਘ ਭੰਬਾ, ਗੁਰਦੀਪ ਸਿੰਘ ਗੱਜਲ, ਅਰਸਾਲ ਸਿੰਘ ਗੱਜਲ, ਦਿਲਬਾਗ ਸਿੰਘ ਨੰਬਰਦਾਰ, ਸੁਖਦੇਵ ਰਾਜ ਸ਼ਰਮਾ ਤੋਂ ਇਲਾਵਾ ਸੈਕੜਿਆਂ ਦੀ ਤਦਾਦ 'ਚ ਵੱਖ-ਵੱਖ ਪਿੰਡਾਂ ਤੋਂ ਕਿਸਾਨ ਸ਼ਾਮਿਲ ਹਨ।

ਆੜ੍ਹਤੀਏ ਦਿੱਲੀ ਧਰਨੇ 'ਚ ਸ਼ਾਮਿਲ ਹੋਣ ਲਈ ਰਵਾਨਾ ਹੋਏ
ਖੇਮਕਰਨ, (ਰਾਕੇਸ਼ ਬਿੱਲਾ)-ਕੇਂਦਰ ਸਰਕਾਰ ਦੇ ਖ਼ੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਵਿਖੇ ਕਿਸਾਨਾਂ ਵਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ 'ਚ ਸ਼ਾਮਿਲ ਹੋਣ ਲਈ ਖੇਮਕਰਨ ਤੋਂ ਫੈੱਡਰੇਸ਼ਨ ਆਫ਼ ਆੜ੍ਹਤੀ ਯੂਨੀਅਨ ਦੇ ਪ੍ਰਧਾਨ ਹਰਭਜਨ ਸਿੰਘ ਸੰਧੂ ਦੀ ਅਗਵਾਈ ਹੇਠ ਜਥੇ ਸਮੇਤ ਰਵਾਨਾ ਹੋਏ। ਇਸ ਪ੍ਰਦਰਸ਼ਨ ਸਬੰਧੀ ਗੱਲਬਾਤ ਕਰਦਿਆਂ ਪ੍ਰਧਾਨ ਸੰਧੂ ਨੇ ਕਿਹਾ ਕਿ ਕਿਸਾਨਾਂ ਵਲੋਂ ਕਾਨੂੰਨਾਂ ਵਿਰੁੱਧ ਕੀਤੇ ਜਾ ਰਹੇ ਸੰਘਰਸ਼ 'ਚ ਆੜ੍ਹਤੀ ਵਰਗ ਪੂਰੀ ਤਰ੍ਹਾਂ ਹਮਾਇਤ ਕਰ ਰਿਹਾ ਹੈ, ਕਿਉਂਕਿ ਆੜ੍ਹਤੀ ਦੇ ਹਿੱਤ ਵੀ ਕਿਸਾਨੀ 'ਤੇ ਨਿਰਭਰ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਵਿਰੁੱਧ ਕਿਸਾਨਾਂ ਦਾ ਸੰਘਰਸ਼ ਕਾਮਯਾਬ ਹੋਵੇਗਾ। ਇਸ ਮੌਕੇ ਆੜ੍ਹਤੀ ਗੁਲਾਬ ਸਿੰਘ ਸੇਖੋਂ, ਆੜ੍ਹਤੀ ਸੰਦੀਪ ਸਿੰਘ ਭੁੱਲਰ, ਆੜ੍ਹਤੀ ਕੁਲਦੀਪ ਸਿੰਘ ਵਿਰਕ, ਆੜ੍ਹਤੀ ਰਛਪਾਲ ਸਿੰਘ ਕਲਸ, ਪ੍ਰਦੀਪ ਬਜਾਜ, ਸਰਿੰਦਰ ਕੁਮਾਰ ਬਜਾਜ, ਵਰਿਦਰ ਕੱਕੜ, ਅਮਨ ਉੱਪਲ, ਸੁਖਵਿੰਦਰ ਸਿੰਘ ਭੱਲਾ, ਸਰਵਨ ਸਿੰਘ ਭੰਬਾ, ਹਰਮੀਤ ਸਿੰਘ ਰਾਜੋਕੇ, ਜਨਕ ਰਾਜ ਮਹਿਤਾ, ਰਮਨ ਚਾਵਲਾ, ਰਮਨ ਧਵਨ ਤੇ ਹੋਰ ਹਾਜ਼ਰ ਸਨ।

ਪੁਲਿਸ ਪਾਰਟੀ 'ਤੇ ਹਮਲਾ ਕਰਨ ਵਾਲੇ ਬਾਬਾ ਭਰਥ ਸਮੇਤ 50 ਨਿਹੰਗਾਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਪੁਲਿਸ ਪਾਰਟੀ 'ਤੇ ਹਮਲਾ ਕਰ ਕੇ ਪੁਲਿਸ ਮੁਲਾਜ਼ਮਾਂ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ ਬਾਬਾ ਭਰਥ ਤਰਨਾ ਦਲ ਤੇ 50 ਨਿਹੰਗਾਂ 'ਤੇ ਵੱਖ-ਵੱਖ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਐਾਟੀ ਨਾਰਕੋਟਿਕਸ ਸੈੱਲ ਤਰਨ ਤਾਰਨ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐਾਟੀ ਨਾਰਕੋਟਿਕਸ ਸੈੱਲ ਤਰਨ ਤਾਰਨ ਦੇ ਏ. ਐੱਸ. ਆਈ. ਨਿਰਮਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬੱਚੀ ਨਾਲ ਸਰੀਰਕ ਸ਼ੋਸ਼ਣ ਕਰਨ ਵਾਲੇ 2 ਲੜਕੇ ਗਿ੍ਫ਼ਤਾਰ

ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਐੱਸ. ਐੱਸ. ਪੀ. ਧਰੁਮਨ ਐੱਚ. ਨਿੰਬਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 24 ਨਵੰਬਰ ਨੂੰ ਬਾਠ ਰੋਡ ਨਜਦੀਕ ਰਹਿੰਦੇ ਇਕ ਵਿਅਕਤੀ ਨੇ ਥਾਣਾ ਸਦਰ ਵਿਖੇ ਸੂਚਨਾ ਦਿੱਤੀ ਕਿ ਉਸਦੀ ਲੜਕੀ ਜਿਸ ਦੀ ਉਮਰ ਲਗਪਗ 4 ਸਾਲ ਹੈ ਨੂੰ ਉਸ ਦੇ ਗੁਆਂਢ ...

ਪੂਰੀ ਖ਼ਬਰ »

ਲੁੱਟਖੋਹ ਦੀ ਯੋਜਨਾ ਬਣਾ ਰਹੇ ਗਰੋਹ ਦੇ 2 ਮੈਂਬਰ ਗਿ੍ਫ਼ਤਾਰ, ਤਿੰਨ ਫ਼ਰਾਰ

ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਲੁੱਟਖੋਹ ਦੀ ਯੋਜਨਾ ਬਣਾ ਰਹੇ ਗਿਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਤਿੰਨ ਵਿਅਕਤੀ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਏ | ਫ਼ੜੇ ਗਏ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇ 'ਚੋਂ ਸ਼ਰਾਬ ਚੋਰੀ ਕਰਨ 'ਤੇ 2 ਵਿਅਕਤੀ ਨਾਮਜ਼ਦ

ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਸ਼ਰਾਬ ਦੇ ਠੇਕੇ 'ਚੋਂ ਸ਼ਰਾਬ ਚੋਰੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਜ਼ਿਲ੍ਹੇ 'ਚ ਇਕ ਹੋਰ ਮੌਤ

ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਕੋਰੋਨਾ ਵਾਇਰਸ ਕਾਰਨ ਤਰਨ ਤਾਰਨ ਜ਼ਿਲ੍ਹੇ ਵਿਚ ਇਕ ਹੋਰ ਮੌਤ ਹੋ ਗਈ ਹੈ | ਮਿ੍ਤਕ ਵਿਅਕਤੀ ਦਾ ਕੋਵਿਡ-19 ਦੀਆਂ ਹਦਾਇਤਾਂ ਅਨੁਸਾਰ ਉਸ ਦੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਕਿਸਾਨਾਂ 'ਤੇ ਲਾਠੀਚਾਰਜ ਕਰਨ ਅਤੇ ਦਿੱਲੀ ਰਸਤੇ ਬੰਦ ਕਰਨ ਦੇ ਵਿਰੋਧ 'ਚ ਅੰਮਿ੍ਤਸਰ-ਗੰਗਾਨਗਰ ਹਾਈਵੇ ਕੀਤਾ ਜਾਮ

ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿਚ ਸੈਂਕੜੇ ਕਿਸਾਨਾਂ, ਮਜ਼ਦੂਰਾਂ 'ਤੇ ਲਾਠੀਚਾਰਜ, ਪਾਣੀ ਦੀਆਂ ਬੁਛਾੜਾਂ ਤੇ ਰਸਤੇ ਬੰਦ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਅੰਮਿ੍ਤਸਰ-ਗੰਗਾਨਗਰ ਮਾਰਗ ਅੱਡਾ ਗੋਹਲਵੜ ਵਿਖੇ ...

ਪੂਰੀ ਖ਼ਬਰ »

ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਤੋਂ ਸੁਲਤਾਨਪੁਰ ਲੋਧੀ ਲਈ ਨਗਰ ਕੀਰਤਨ 28 ਨੂੰ

ਫਤਿਆਬਾਦ, 26 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਗੁਰੂ ਨਾਨਕ ਦੇਵ ਜੀ ਦੇ ਪਿਤਾ ਪੁਰਖੀ ਨਗਰ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਤੋਂ ਹਰ ਸਾਲ ਦੀ ਤਰ੍ਹਾਂ ਵਿਸ਼ਾਲ ਨਗਰ ਕੀਰਤਨ ਗੁਰੂ ਨਾਨਕ ਦੇਵ ਜੀ ਦੀ ਕਰਮ ਭੂਮੀ ਸ੍ਰੀ ਸੁਲਤਾਨਪੁਰ ਲੋਧੀ ਵਿਖੇ 28 ਨਵੰਬਰ ਨੂੰ ਜਾਣ ਦਾ ...

ਪੂਰੀ ਖ਼ਬਰ »

ਮੋਦੀ ਤੇ ਖੱਟਰ ਸਰਕਾਰ ਦਾ ਕਿਸਾਨਾਂ-ਮਜ਼ਦੂਰਾਂ ਨੇ ਸਾੜਿਆ ਪੁਤਲਾ

ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਪਿੰਡ ਉਸਮਾਂ ਨਜ਼ਦੀਕ ਅੰਮਿ੍ਤਸਰ-ਬਠਿੰਡਾ-54 ਨੰਬਰ ਹਾਈਵੇ 'ਤੇ ਬਣੇ ਟੋਲ ਪਲਾਜੇ 'ਤੇ ਚੱਲ ਰਿਹਾ ਧਰਨਾ 55ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ | ਇਸ ਮੌਕੇ ਕਿਸਾਨਾਂ ਵਲੋਂ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਬਾਪੂ ਸਰਦਾਰਾ ਸਿੰਘ ਜੱਜ ਭੈਲਾ ਵਾਲੇ

ਗੋਇੰਦਵਾਲ, 26 ਨਵੰਬਰ (ਸਕੱਤਰ ਸਿੰਘ ਅਟਵਾਲ)-ਪਿੰਡ ਭੈਲ ਢਾਏ ਵਾਲਾ ਦੇ ਜ਼ਿੰਮੀਦਾਰ ਰਾਮ ਸਿੰਘ ਪਵਾਰ ਦੇ ਗ੍ਰਹਿ 1931ਵਿਚ ਮਾਤਾ ਇੰਦਰ ਕੌਰ ਦੀ ਕੁੱਖੋਂ ਪੈਦਾ ਹੋਏ ਬਾਪੂ ਸਰਦਾਰਾ ਸਿੰਘ ਜੱਜ ਭੈਲ ਚਾਰ ਭਰਾਵਾਂ ਅਤੇ ਤਿੰਨ ਭੈਣਾਂ ਵਿਚੋਂ ਇਕ ਵਿਲੱਖਣ ਸ਼ਖਸੀਅਤ ਦੇ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੋਦੀ ਤੇ ਖੱਟੜ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ

ਝਬਾਲ, 26 ਨਵੰਬਰ (ਸੁਖਦੇਵ ਸਿੰਘ)-ਖੇਤੀ ਕਾਨੂੰਨਾਂ ਨੂੰ ਵਾਪਿਸ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਵਿੱਢੇ ਸੰਘਰਸ਼ ਦੀ ਲੜੀ ਤਹਿਤ 25, 26 ਨਵੰਬਰ ਨੂੰ ਦਿੱਲੀ ਵਿਖੇ ਦਿੱਤੇ ਜਾ ਰਹੇ ਧਰਨੇ ਵਿਚ ਸ਼ਾਮਿਲ ਹੋਣ ਲਈ ਜਾ ਰਹੇ ਕਿਸਾਨਾਂ 'ਤੇ ਹਰਿਆਣਾ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਮਨਾਇਆ ਸੰਵਿਧਾਨ ਦਿਵਸ

ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਚ ਸਥਿਤ ਦਫ਼ਤਰਾਂ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਮਨਾਉਂਦਿਆਂ ਸੰਵਿਧਾਨ ਪ੍ਰਤੀ ਸਮਰਪਿਤ ਰਹਿਣ ਦਾ ...

ਪੂਰੀ ਖ਼ਬਰ »

ਪੈਨਸ਼ਨ ਸਕੀਮਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 10 ਕਰੋੜ 26 ਲੱਖ 06 ਹਜ਼ਾਰ 750 ਰੁਪਏ ਦੀ ਵਿੱਤੀ ਸਹਾਇਤਾ- ਡੀ. ਸੀ.

ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਬੁਢਾਪਾ ਪੈਨਸ਼ਨ ਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਅਕਤੂਬਰ ਦੌਰਾਨ ਜ਼ਿਲ੍ਹਾ ਤਰਨ ਤਾਰਨ ਦੇ 136809 ਯੋਗ ਲਾਭਪਾਤਰੀਆਂ ਨੂੰ 10 ਕਰੋੜ 26 ਲੱਖ 06 ਹਜ਼ਾਰ 750 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸਿੱਖਿਆ ਵਲੰਟੀਅਰਾਂ ਦੀ ਰੈਗੂਲਰ ਭਰਤੀ ਲਈ ਪ੍ਰਕਿਰਿਆ ਸ਼ੁਰੂ

ਤਰਨਤਾਰਨ, 26 ਨਵੰਬਰ (ਹਰਿੰਦਰ ਸਿੰਘ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਬੀਤੇ ਦਿਨੀ ਸਮਾਰਟ ਸਕੂਲ ਮੁਹਿੰਮ ਦੇ ਸਮਾਗਮ ਦੌਰਾਨ ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਰੈਗੂਲਰ ਅਧਿਆਪਕਾਂ ਦੀ ਨਿਯੁਕਤੀ ਕਰਨ ਦੇ ਐਲਾਨ ਨੂੰ ਅਮਲੀ ਰੂਪ ਦਿੰਦਿਆਂ ਪੰਜਾਬ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਹੀ ਕਿਸਾਨਾਂ ਦੀ ਹਮਦਰਦ ਪਾਰਟੀ-ਸ਼ਾਹ

ਮੀਆਂਵਿੰਡ, 26 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)-ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦੇ ਕਰੀਬੀ ਸਾਥੀ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਜ਼ਿਲ੍ਹਾ ਤਰਨ ਤਾਰਨ ਦੇ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਸ਼ਾਹ ਮੀਆਂਵਿੰਡ ਨੇ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਕਿਸਾਨਾਂ ਦੇ ਰੋਹ ਅੱਗੇ ਰੋਕਾਂ ਤਾਂ ਕੀ ਵੱਡੇ ਪਹਾੜ ਵੀ ਨਹੀਂ ਟਿਕ ਸਕਣਗੇ-ਸੰਘਾ

ਤਰਨ ਤਾਰਨ, 26 ਨਵੰਬਰ (ਪਰਮਜੀਤ ਜੋਸ਼ੀ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖ਼ੇਤੀ ਵਿਰੋਧੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਰੋਹ ਇੰਨਾਂ ਪ੍ਰਚੰਡ ਹੋ ਗਿਆ ਹੈ ਕਿ ਦਿੱਲੀ ਘੇਰਨ ਦੇ ਪ੍ਰੋਗਰਾਮ ਨੂੰ ਵੱਡਾ ਹੁੰਗਾਰਾ ਮਿਲਿਆ ਹੈ ਤੇ ਕਿਸਾਨਾਂ ਦੇ ਹਜ਼ੂਮ ਵਲੋਂ ਸ਼ੰਭੂ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਤੇ ਹਰਿਆਣਾ ਸਰਕਾਰ ਦਾ ਪੁਤਲਾ ਸਾੜਿਆ

ਸਰਾਏ ਅਮਾਨਤ ਖਾਂ, 26 ਨਵੰਬਰ (ਨਰਿੰਦਰ ਸਿੰਘ ਦੋਦੇ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸੈਣ ਭਗਤ ਨੇ ਅੱਡਾ ਸਰਾਏ ਅਮਾਨਤ ਖਾਂ ਵਿਖੇ ਮੋਦੀ ਤੇ ਹਰਿਆਣਾ ਸਰਕਾਰ ਦਾ ਪੁਤਲਾ ਫੂਕਿਆ | ਇਸ ਮੌਕੇ ਸੰਬੋਧਨ ਕਰਦਿਆਂ ਜੋਨ ਪ੍ਰਧਾਨ ਗੁਰਜੀਤ ਸਿੰਘ ਗੰਡੀਵਿੰਡ ...

ਪੂਰੀ ਖ਼ਬਰ »

ਨਵ-ਨਿਯੁਕਤ ਕਾਨੂੰਗੋਆਂ ਨੂੰ ਪਟਵਾਰ ਯੂਨੀਅਨ ਨੇ ਕੀਤਾ ਸਨਮਾਨਿਤ

ਭਿੱਖੀਵਿੰਡ, 26 ਨਵੰਬਰ (ਬੌਬੀ)-ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਭਿੱਖੀਵਿੰਡ ਵਲੋਂ ਨਵ-ਨਿਯੁਕਤ ਕਾਨੂੰਗੋ ਵਿਨੋਦ ਕੁਮਾਰ ਸ਼ਰਮਾ, ਸੁਖਦੇਵ ਸਿੰਘ ਕਾਨੂੰਗੋ ਭਿੱਖੀਵਿੰਡ, ਸੂਬਾ ਸਿੰਘ ਕਾਨੂੰਗੋ ਅਲਗੋਂ ਦਾ ਚਾਰਜ ਲੈਣ ਸਬੰਧੀ ਤਹਿਸੀਲ ਭਿੱਖੀਵਿੰਡ ਪਹੁੰਚਣ ...

ਪੂਰੀ ਖ਼ਬਰ »

ਮਜ਼ਦੂਰ ਮੁਲਾਜ਼ਮ ਇਕਮੁੱਠ ਹੋਣ ਇਹ ਸਮੇਂ ਦੀ ਲੋੜ-ਵਲਟੋਹਾ

ਸਰਾਏ ਅਮਾਨਤ ਖਾਂ, 26 ਨਵੰਬਰ (ਨਰਿੰਦਰ ਸਿੰਘ ਦੋਦੇ)-ਅੱਜ ਮਜ਼ਦੂਰਾਂ-ਮੁਲਾਜ਼ਮਾਂ ਦੀ ਦੇਸ਼ ਵਿਆਪੀ ਹੜਤਾਲ ਤੇ ਕਿਸਾਨਾਂ ਵਲੋਂ ਦੇਸ਼ ਦੀ ਰਾਜਧਾਨੀ ਦਿੱਲੀ ਵੱਲ ਕੂਚ ਕੀਤਾ ਹੈ, ਇਹ ਸਭ ਕੁਝ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੁੱਧ ਰੋਸ ਹੈ | ਇਸ ਰੋਸ ਨੂੰ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਨੇ ਮੋਦੀ ਸਰਕਾਰ ਖਿਲਾਫ਼ ਦਿੱਤਾ ਰੋਸ ਧਰਨਾ

ਪੱਟੀ, 26 ਨਵੰਬਰ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂ ਚੇਅਰਮੈਨ ਸਲਵਿੰਦਰ ਸਿੰਘ ਤੇ ਏਟਕ ਦੇ ਪ੍ਰਧਾਨ ਦੀਦਾਰ ਸਿੰਘ ਦੀ ਅਗਵਾਈ ਹੇਠ ਦੇਸ਼ ਵਿਆਪੀ ਹੜਤਾਲ ਤੇ ਕਿਸਾਨੀ ਸੰਘਰਸ਼ ਦੇ ਸਮਰਥਨ ਵਿਚ ਬੱਸ ਅੱਡਾ ਪੱਟੀ ਵਿਖੇ ...

ਪੂਰੀ ਖ਼ਬਰ »

ਲੋਕ ਇਨਸਾਫ ਪਾਰਟੀ ਦੇ ਆਗੂ ਹਰ ਹੀਲੇ ਪਹੁੰਚਣਗੇ ਦਿੱਲੀ-ਪੱਖੋਕੇ

ਫਤਿਆਬਾਦ, 26 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਕਿਸਾਨ ਮਾਰੂ ਕਾਨੂੰਨਾਂ ਦੇ ਖਿਲਾਫ਼ ਕਿਸਾਨਾਂ ਵਲੋਂ ਦਿੱਤੇ ਦਿੱਲੀ ਘੇਰਨ ਦੇ ਸੱਦੇ ਦੇ ਸੰਦਰਭ ਵਿਚ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਵੱਡੇ ...

ਪੂਰੀ ਖ਼ਬਰ »

ਤਰਨ ਤਾਰਨ 'ਚ ਮੁਲਾਜ਼ਮ-ਮਜ਼ਦੂਰਾਂ ਵਲੋਂ ਵਿਸ਼ਾਲ ਰੋਸ ਮਾਰਚ

ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-­ਮਜ਼ਦੂਰਾਂ-ਮੁਲਾਜ਼ਮਾਂ ਦੀ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਖਿਲਾਫ਼ ਸਥਾਨਕ ਸ਼ਹਿਰ ਵਿਚ ਏਟਕ ਸੀ. ਟੀ. ਯੂ. ਪੰਜਾਬ ਵਲੋਂ ਰੋਸ ਰੈਲੀ ਕਰਨ ਉਪਰੰਤ ਸ਼ਹਿਰ ਵਿਚ ਰੋਸ ਮਾਰਚ ਕੀਤਾ ਗਿਆ, ਜਿਸ ਦੀ ਅਗਵਾਈ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਹਰਿਆਣਾ ਸਰਕਾਰ ਦਾ ਪੁਤਲਾ ਸਾੜਿਆ

ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ (ਹਰਿਆਣੇ ਦੀ ਖੱਟਰ ਸਰਕਾਰ) ਦਾ ਪੁਤਲਾ ਫੂਕਿਆ ਗਿਆ | ਪਿੰਡ ਮਾਨੋਚਾਹਲ ਕਲਾਂ ਵਿਖੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ ਮਾਨੋਚਾਹਲ ਦੀ ...

ਪੂਰੀ ਖ਼ਬਰ »

6 ਦੀ ਕਾਨਫ਼ਰੰਸ ਦੀਆਂ ਤਿਆਰੀਆਂ ਜ਼ੋਰਾਂ 'ਤੇ-ਕਾ. ਬਲਵਿੰਦਰ ਸਿੰਘ

ਤਰਨ ਤਾਰਨ, 26 ਨਵੰਬਰ (ਲਾਲੀ ਕੈਰੋਂ)-ਭਾਰਤੀ ਕਮਿਊਨਿਸਟ ਪਾਰਟੀ ਦੇ ਨੌਸ਼ਹਿਰਾ ਪੰਨੂੰਆਂ ਤੇ ਚੋਹਲਾ ਸਾਹਿਬ ਦੇ ਸਾਂਝੇ ਸਕੱਤਰ ਕਾਮਰੇਡ ਬਲਵਿੰਦਰ ਸਿੰਘ ਦਦੇਹਰ ਸਾਹਿਬ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਭਾਰਤੀ ਕਮਿਊਨਿਸਟ ਪਾਰਟੀ ਵਲੋਂ ਹਰ ਸਾਲ ਦੀ ਤਰ੍ਹਾਂ ਨਗਰ ਦੇ ...

ਪੂਰੀ ਖ਼ਬਰ »

ਦੇਸ਼ ਵਿਆਪੀ ਹੜਤਾਲ ਦੇ ਸੱਦੇ 'ਤੇ ਸੀਟੂ ਵਲੋਂ ਰੋਡ ਮਾਰਚ ਤੇ ਚੱਕਾ ਜਾਮ

ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਕੇਂਦਰੀ ਟਰੇਡ ਯੂਨੀਅਨਾਂ ਵਲੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਦੀ ਮੋਦੀ ਸਰਕਾਰ ਦੀਆਂ ਕਿਸਾਨ ਮਜ਼ਦੂਰ ਮਾਰੂ ਨੀਤੀਆਂ ਦੇ ਖ਼ਿਲਾਫ਼ ਇਕ ਰੋਜ਼ਾ ਭਾਰਤ ਬੰਦ ਦੇ ਸੱਦੇ 'ਤੇ ਸੀਟੂ ਦੇ ਕਾਰਕੁੰਨਾਂ ਵਲੋਂ ਅੱਡਾ ਸ਼ੇਖਚੱਕ ਵਿਖੇ ਕਾ. ...

ਪੂਰੀ ਖ਼ਬਰ »

ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਕੀਤਾ ਚੱਕਾ ਜਾਮ

ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਰਾਮਗੜੀਆਂ ਬੁੰਗਾ ਤਰਨ ਤਾਰਨ, ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਪੰਜਾਬ ਦੇ ਵਰਕਰਾਂ ਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਦੇ ਵਰਕਰਾਂ ਦਾ ਵਿਸ਼ਾਲ ਇਕੱਠ ਕਾਮਰੇਡ ਕੁਲਵੰਤ ਸਿੰਘ ਗੋਹਲਵੜ, ਕਾਮਰੇਡ ਪ੍ਰੇਮ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਨਾਲ ਇਨਸਾਫ਼ ਨਹੀਂ ਕਰ ਰਹੀ-ਵਿਧਾਇਕ ਡਾ. ਅਗਨੀਹੋਤਰੀ

ਝਬਾਲ, 26 ਨਵੰਬਰ (ਸਰਬਜੀਤ ਸਿੰਘ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨਾਂ ਨਾਲ ਕੀਤੇ ਜਾ ਰਹੇ ਧੱਕੇ ਖਿਲਾਫ਼ ਕਿਸਾਨਾਂ ਵਲੋਂ ਸ਼ੁਰੂ ਕੀਤੇ ਗਏ ਸੰਘਰਸ਼ ਵਿਚ ਕਾਂਗਰਸ ਪਾਰਟੀ ਕਿਸਾਨਾਂ ਨਾਲ ਪੂਰੀ ਤਰ੍ਹਾਂ ਸਾਥ ਦੇ ਕੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ, ਕਿਉਂਕਿ ...

ਪੂਰੀ ਖ਼ਬਰ »

ਅੰਗਹੀਣ ਵਿਅਕਤੀਆਂ ਦੇ ਯੂ. ਡੀ. ਆਈ. ਡੀ. ਕਾਰਡ ਬਣਾਉਣ ਲਈ ਕੈਂਪ 28 ਨੂੰ -ਐੱਸ. ਡੀ. ਐੱਮ.

ਖਡੂਰ ਸਾਹਿਬ, 26 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਅੰਗਹੀਣ ਵਿਅਕਤੀਆਂ ਦੇ ਯੂ. ਡੀ. ਆਈ. ਡੀ. ਕਾਰਡ ਬਣਾਉਣ ਸਬੰਧੀ 28 ਨਵੰਬਰ ਨੂੰ ਸਵੇਰੇ 9 ਵਜੇ ਸਬ-ਡਵੀਜਨਲ ਹਸਪਤਾਲ ਖਡੂਰ ਸਾਹਿਬ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਦਾ ਲਾਭ ਲੈਣ ਲਈ ਅੰਗਹੀਣ ਵਿਅਕਤੀ ਮੌਕੇ ...

ਪੂਰੀ ਖ਼ਬਰ »

ਭਾਜਪਾ ਵਲੋਂ ਕਿਸਾਨ ਨਾਲ ਕੀਤਾ ਜਾ ਰਿਹਾ ਵਤੀਰਾ ਮੰਦਭਾਗਾ-ਹਰਮੀਤ ਸਿੰਘ ਸੰਧੂ

ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਹਰਮੀਤ ਸਿੰਘ ਸੰਧੂ ਕੌਮੀ ਜਨਰਲ ਸਕੱਤਰ ਸ਼ੋ੍ਰਮਣੀ ਅਕਾਲੀ ਦਲ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਕਿਸਾਨਾਂ ਵਲੋਂ ਸ਼ਾਂਤਮਈ ਪ੍ਰਦਰਸ਼ਨ ਲਈ ਦਿੱਲੀ ਵੱਲ ਕੂਚ ਕੀਤਾ ਜਾ ਰਿਹਾ ਹੈ, ਪਰ ਭਾਜਪਾ ਸਰਕਾਰ ਵਲੋਂ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਤਰਨ ਤਾਰਨ ਨੇ 3.50 ਲੱਖ ਰੁਪਏ ਸਹਾਇਤਾ ਰਾਸ਼ੀ ਵੰਡੀ

ਤਰਨ ਤਾਰਨ, 26 ਨਵੰਬਰ (ਪਰਮਜੀਤ ਜੋਸ਼ੀ)-ਖ਼ੇਤੀਬਾੜੀ ਹਾਦਸਿਆਂ ਦੌਰਾਨ ਹਾਦਸਾਗ੍ਰਸਤ ਹੋਏ ਕਿਸਾਨਾਂ ਨੂੰ ਮਾਰਕੀਟ ਕਮੇਟੀ ਤਰਨ ਤਾਰਨ ਵਲੋਂ 3.50 ਲੱਖ ਰੁਪਏ ਦਿੱਤੇ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਮਾਰਕੀਟ ਕਮੇਟੀ ਤਰਨ ਤਾਰਨ ਸੁਬੇਗ ਸਿੰਘ ਧੁੰਨ ਨੇ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਨਾਅਰੇਬਾਜ਼ੀ

ਫਤਿਆਬਾਦ, 26 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਦਿੱਲੀ ਵੱਲ ਜਾ ਰਹੇ ਕਿਸਾਨਾਂ ਨੂੰ ਪੰਜਾਬ ਹਰਿਆਣਾ ਬਾਰਡਰ 'ਤੇ ਬੈਰੀਕੇਡ ਲਗਾ ਕੇ ਰੋਕਣ ਅਤੇ ਸ਼ਾਂਤਮਈ ਕਿਸਾਨਾਂ 'ਤੇ ਪਾਣੀ ਦੀਆਂ ਬੁਛਾੜਾ ਮਾਰਨ ਦੇ ਰੋਸ ਵਜੋਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਜ਼ੋਨ ਟਾਂਡਾ ਵਲੋਂ ...

ਪੂਰੀ ਖ਼ਬਰ »

ਕਿਸਾਨਾਂ 'ਤੇ ਸਰਕਾਰੀ ਤਸ਼ੱਦਦ ਲੋਕਤੰਤਰ ਦਾ ਘਾਣ- ਡਾ. ਸੋਹਲ

ਤਰਨ ਤਾਰਨ, 26 ਨਵੰਬਰ (ਲਾਲੀ ਕੈਰੋਂ)-ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਦੀ ਅਗਵਾਈ 'ਚ 26 ਤੇ 27 ਨਵੰਬਰ ਨੂੰ ਦਿੱਲੀ ਵੱਲ ਨੂੰ ਕੂਚ ਕਰਨ ਦੇ ਬਣਾਏ ਪ੍ਰੋਗਰਾਮ ਦੌਰਾਨ ਦਿੱਲੀ ਜਾ ਰਹੇ ਕਿਸਾਨਾਂ ਨੂੰ ਪੰਜਾਬ ਹਰਿਆਣਾ ...

ਪੂਰੀ ਖ਼ਬਰ »

ਪਾਵਰਕਾਮ ਮੁਲਾਜ਼ਮਾਂ ਨੇ ਕੀਤੀ ਹੜਤਾਲ, ਕੱਢੀ ਰੋਸ ਰੈਲੀ

ਸ਼ਾਹਬਾਜ਼ਪੁਰ, 26 ਨਵੰਬਰ (ਪਰਦੀਪ ਬੇਗੇਪੁਰ)-ਸਬ ਡਵੀਜਨ ਕੈਰੋਂ ਪਾਵਰਕਾਮ ਮੁਲਾਜ਼ਮਾਂ ਦੀ ਯੂਨੀਅਨ ਪੀ.ਐੱਸ.ਈ.ਬੀ. ਇੰਪਲਾਈਜ਼ ਵਲੋਂ ਟਰੇਡ ਯੂਨੀਅਨ ਦੇ ਦੇਸ਼ ਵਿਆਪੀ ਹੜਤਾਲ ਦੇ ਸੱਦੇ ਤਹਿਤ ਬੀਤੇ ਕੱਲ ਹੜ੍ਹਤਾਲ ਕੀਤੀ ਗਈ | ਇਸ ਮੌਕੇ ਮੁਲਾਜ਼ਮਾਂ ਵਲੋਂ ਇਕ ਰੋੋਸ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੁੱਖ ਮੰਤਰੀ ਖੱਟੜ ਦਾ ਸਾੜਿਆ ਪੁਤਲਾ

ਖਡੂਰ ਸਾਹਿਬ, 26 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ਼ਹੀਦ ਬਾਬਾ ਬਲਾਕਾ ਸਿੰਘ ਜੀ ਕੰਗ ਵਲੋਂ ਹਰਿਆਣਾ ਦੀ ਖੱਟਰ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਜ਼ੋਨ ਆਗੂ ਹਰਬਿੰਦਰਜੀਤ ਸਿੰਘ ਕੰਗ ਤੇ ਪਿਆਰਾ ਸਿੰਘ ਬਾਣੀਆ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਦੇਸ਼ ਵਿਆਪੀ ਹੜਤਾਲ

ਅਮਰਕੋਟ, 26 ਨਵੰਬਰ (ਗੁਰਚਰਨ ਸਿੰਘ ਭੱਟੀ)-ਸਥਾਨਕ ਬਿਜਲੀ ਘਰ ਵਿਖੇ ਮੁਕੰਮਲ ਤੌਰ 'ਤੇ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਸਾਂਝਾ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਵਲੋਂ ਮੁਕੰਮਲ ਹੜਤਾਲ ਕੀਤੀ ਗਈ | ਹੜਤਾਲੀ ਸਾਥੀਆਂ ਨੂੰ ਸੰਬੋਧਨ ਕਰਦਿਆਂ ਬਿਜਲੀ ...

ਪੂਰੀ ਖ਼ਬਰ »

ਪਿੰਡ ਸਰਾਂ ਤਲਵੰਡੀ ਵਿਖੇ ਗੁਰਮਤਿ ਸਮਾਗਮ ਕਰਵਾਇਆ

ਮੀਆਂਵਿੰਡ, 26 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)-ਨੇੜਲੇ ਪਿੰਡ ਸਰਾਂ ਤਲਵੰਡੀ ਵਿਖੇ ਬਾਬਾ ਮੋਹਨ ਦਾਸ ਦੇ ਅਸਥਾਨ 'ਤੇ ਗੱਦੀ ਨਸ਼ੀਨ ਬਾਬਾ ਨਿਰਮਲ ਸਿੰਘ ਦੀ ਅਗਵਾਈ ਵਿਚ ਸਲਾਨਾ 17ਵਾਂ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਦੂਰੋਂ-ਦੂਰੋਂ ਸੰਗਤਾਂ ਅਤੇ ਰਾਜਸੀ ...

ਪੂਰੀ ਖ਼ਬਰ »

ਸੈਂਟਰ ਟਰੇਡ ਯੂਨੀਅਨ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਪੱਟੀ, 26 ਨਵੰਬਰ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)-ਸੈਂਟਰ ਟਰੇਡ ਯੂਨੀਅਨ ਵਲੋਂ ਦੇਸ਼ ਵਿਆਪੀ ਹੜਤਾਲ ਦੇ ਸੱਦੇ 'ਤੇ ਵੱਡੀ ਗਿਣਤੀ ਵਿਚ ਜਨਤਕ ਜਥੇਬੰਦੀਆਂ ਵਲੋਂ ਵਿਸ਼ਾਲ ਰੈਲੀ ਸਿਵਲ ਹਸਪਤਾਲ ਪੱਟੀ ਵਿਖੇ ਕਰ ਕੇ ਸ਼ਹਿਰ ਅੰਦਰ ਕੇਂਦਰ ਸਰਕਾਰ ਦਾ ਪਿੱਟ ਸਿਆਪਾ ...

ਪੂਰੀ ਖ਼ਬਰ »

ਡੀ.ਐੱਮ.ਐੱਫ਼. ਵਲੋਂ ਰੋਸ ਰੈਲੀ

ਤਰਨ ਤਾਰਨ, 26 ਨਵੰਬਰ (ਪਰਮਜੀਤ ਜੋਸ਼ੀ)-ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਵਲੋਂ ਰਾਜ ਅਤੇ ਕੇਂਦਰ ਸਰਕਾਰ ਦੀਆਂ ਮੁਲਾਜ਼ਮ, ਮਜ਼ਦੂਰ ਤੇ ਕਿਸਾਨ ਮਾਰੂ ਨੀਤੀਆਂ ਵਿਰੁੱਧ ਸਥਾਨਿਕ ਗਾਂਧੀ ਪਾਰਕ ਵਿਖੇ ਜੋਰਦਾਰ ਰੋਸ ਰੈਲੀ ਕੀਤੀ ਗਈ | ਕੇਂਦਰੀ ਟਰੇਡ ਯੂਨੀਅਨ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਖਿਲਾਫ਼ ਰੋਸ ਰੈਲੀ

ਪੱਟੀ, 26 ਨਵੰਬਰ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਕੇਂਦਰੀ ਟਰੇਂਡ ਯੂਨੀਅਨ ਵਲੋਂ ਦੇਸ਼ ਵਿਆਪੀ ਹੜਤਾਲ ਦੇ ਸੱਦੇ 'ਤੇ ਵੱਡੀ ਗਿਣਤੀ ਵਿਚ ਜਨਤਕ ਜਥੇਬੰਦੀਆਂ ਵਲੋਂ ਸਿਵਲ ਹਸਪਤਾਲ ਪੱਟੀ ਵਿਖੇ ਵਿਸ਼ਾਲ ਰੈਲੀ ਕਰਕੇ ਸ਼ਹਿਰ ਅੰਦਰ ਕੇਂਦਰ ਸਰਕਾਰ ਦਾ ਪਿੱਟ ਸਿਆਪਾ ...

ਪੂਰੀ ਖ਼ਬਰ »

ਕਿਸਾਨਾਂ ਤੇ ਪਾਣੀ ਦੀਆਂ ਬੁਛਾੜਾਂ ਕਰਕੇ ਖੱਟਰ ਨੇ ਲੋਕਤੰਤਰ ਦਾ ਘਾਣ ਕੀਤਾ-ਔਲਖ

ਫਤਿਆਬਾਦ, 26 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ ਨੇ ਸਰਪੰਚ ਕੁਲਦੀਪ ਸਿੰਘ ਲਾਹੌਰੀਆ, ਹਰਭਜਨ ਸਿੰਘ ਰਾਠੌਰ ਤੇ ਮੈਂਬਰ ਵਰਿੰਦਰ ਸਿੰਘ ਜੋਤੀ ਸਮੇਤ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX