ਤਾਜਾ ਖ਼ਬਰਾਂ


ਕੋਆਪਰੇਟਿਵ ਬੈਂਕ ਬਰਾਂਚ ਬੱਧਨੀ ਕਲਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾਂ
. . .  5 minutes ago
ਬੱਧਨੀ ਕਲਾਂ, 10 ਮਈ (ਸੰਜੀਵ ਕੋਛੜ) - ਸਥਾਨਕ ਕਸਬਾ ਬੱਧਨੀ ਕਲਾਂ 'ਚ ਬੀਤੇ ਪਿਛਲੇ ਕਈ ਦਿਨਾਂ ਤੋਂ ਹੋ ਰਹੀਆਂ ਚੋਰੀਆਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ...
ਬਾਜ਼ਾਰਾਂ ਵਿਚ ਸਮਾਜਿਕ ਦੂਰੀ ਦੀਆਂ ਉੱਡੀਆਂ ਧੱਜੀਆਂ
. . .  13 minutes ago
ਖਰੜ,10 ਮਈ (ਗੁਰਮੁੱਖ ਸਿੰਘ ਮਾਨ) - ਦੋ ਦਿਨ ਦੇ ਲਾਕਡਾਉਨ ਤੋਂ ਬਾਅਦ ਖੁੱਲ੍ਹੇ ਬਾਜ਼ਾਰਾਂ ਵਿਚ ਸਮਾਜਿਕ ਦੂਰੀ ਦੀਆਂ ਖੁੱਲ੍ਹੇਆਮ ਧੱਜੀਆਂ ਉਡਾਈਆਂ ਗਈਆਂ...
ਯੂ.ਕੇ. ਤੋਂ ਇਕ ਵਾਰ ਫਿਰ 1350 ਆਕਸੀਜਨ ਸਿਲੰਡਰ ਭਾਰਤ ਪਹੁੰਚੇ
. . .  43 minutes ago
ਨਵੀਂ ਦਿੱਲੀ , 10 ਮਈ - ਯੂ ਕੇ ਤੋਂ ਹੋਰ 1350 ਆਕਸੀਜਨ ਸਿਲੰਡਰ ਭਾਰਤ ਪਹੁੰਚੇ ਹਨ । ਜ਼ਿਕਰਯੋਗ ਹੈ ਕਿ ਭਾਰਤ ਵਲੋਂ ਇਸ ਤੋਹਫ਼ੇ ਲਈ ਬ੍ਰਿਟਿਸ਼ ਆਕਸੀਜਨ...
ਐਸ. ਬੀ. ਆਈ. ਬੈਂਕ ਦੀ ਸ਼ਾਖਾ ਅੱਡਾ ਨਸਰਾਲਾ ਵਿਖੇ ਸਰਕਾਰੀ ਹੁਕਮਾਂ ਦੀਆਂ ਉੱਡੀਆਂ ਧੱਜੀਆਂ
. . .  57 minutes ago
ਨਸਰਾਲਾ, 10 ਮਈ (ਸਤਵੰਤ ਸਿੰਘ ਥਿਆੜਾ) - ਅੱਜ ਅੱਡਾ ਨਸਰਾਲਾ, ਹੁਸ਼ਿਆਰਪੁਰ ਵਿਖੇ ਭਾਰਤੀ ਸਟੇਟ ਬੈਂਕ ਦੀ ਸ਼ਾਖਾ ਦੇ ਅੱਗੇ ਸਰਕਾਰੀ ਹੁਕਮਾਂ ਦੀਆਂ ਧੱਜੀਆਂ ਉਸ...
ਦਿਹਾਤੀ ਖੇਤਰਾਂ 'ਚ ਨਹੀਂ ਪਹੁੰਚੀ ਵੈਕਸੀਨ
. . .  about 1 hour ago
ਨਵਾਂ ਪਿੰਡ, (ਅੰਮ੍ਰਿਤਸਰ)10 ਮਈ (ਜਸਪਾਲ ਸਿੰਘ ) - ਸਥਾਨਕ ਮੁੱਢਲਾ ਸਿਹਤ ਕੇਂਦਰ ...
ਸਰਕਾਰੀ ਦਾਅਵਿਆਂ ਦੀ ਨਿਕਲੀ ਫੂਕ, ਬਿਨਾਂ ਵੈਕਸੀਨ ਤੋਂ ਪਰਤੇ ਨੌਜਵਾਨ
. . .  about 1 hour ago
ਜੰਡਿਆਲਾ ਮੰਜਕੀ,10 ਮਈ (ਸੁਰਜੀਤ ਸਿੰਘ ਜੰਡਿਆਲਾ) - ਅਠਾਰਾਂ ਸਾਲ ਤੋਂ ਉੱਪਰ ਦੇ ਨੌਜਵਾਨਾਂ ਨੂੰ ਵੈਕਸੀਨ ਲਾਉਣ ਦੀ ਸ਼ੁਰੂਆਤ ਕਰਨ ਦੇ ਸਰਕਾਰੀ ਦਾਅਵਿਆਂ ਦੀ ਫੂਕ ਨਿਕਲਦੀ ਉਦੋਂ ਨਜ਼ਰ ਆਈ ਜਦੋਂ...
ਅਜਨਾਲਾ 'ਚ ਅੱਜ 18 ਤੋਂ 44 ਸਾਲ ਉਮਰ ਦੇ ਵਿਅਕਤੀਆਂ ਨੂੰ ਨਹੀਂ ਲੱਗ ਸਕੀ ਕੋਰੋਨਾ ਵੈਕਸੀਨ
. . .  about 1 hour ago
ਅਜਨਾਲਾ, 10 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਭਿਆਨਕ ਮਹਾਂਮਾਰੀ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਾਅਦ ਅੱਜ ਸਿਵਲ ਹਸਪਤਾਲ ਅਜਨਾਲਾ ਵਿਚ 18 ਤੋਂ 44 ਸਾਲ ਉਮਰ ਤੱਕ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋਈ ਸ਼ੁਰੂ
. . .  about 2 hours ago
ਨਵੀਂ ਦਿੱਲੀ ,10 ਮਈ - ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਦੌਰਾਨ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ...
ਦੁਕਾਨਦਾਰਾਂ ਵਲੋਂ ਸਰਕਾਰੀ ਫ਼ੈਸਲੇ ਦਾ ਵਿਰੋਧ
. . .  about 2 hours ago
ਮਾਹਿਲਪੁਰ, 10 ਮਈ (ਦੀਪਕ ਅਗਨੀਹੋਤਰੀ) - ਮਾਹਿਲਪੁਰ ਵਿਖੇ ਅੱਜ ਸਵੇਰੇ ਹੀ ਦੁਕਾਨਦਾਰਾਂ ਨੇ ਇਕੱਠੇ ਹੋ ਕੇ ਸੂਬਾ ਸਰਕਾਰ ਦੀਆਂ ਕੋਰੋਨਾ ਸਬੰਧੀ ਦੁਕਾਨਾਂ ਬੰਦ ਕਰਨ ਦਾ ਸਮਾਂ ...
ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਕਿਸਾਨਾਂ ਦਾ ਵਿਸ਼ਾਲ ਕਾਫ਼ਲਾ ਦਿੱਲੀ ਲਈ ਰਵਾਨਾ
. . .  about 2 hours ago
ਟਾਂਡਾ ਉੜਮੁੜ, 10 ਮਈ (ਭਗਵਾਨ ਸਿੰਘ ਸੈਣੀ) - ਦੋਆਬਾ ਕਿਸਾਨ ਕਮੇਟੀ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਦੀ ਅਗਵਾਈ ਵਿਚ ਅੱਜ ਵੱਖ ਵੱਖ ਕਿਸਾਨ ਜਥੇਬੰਦੀਆਂ ਦਾ ਕਾਫ਼ਲਾ ਭਾਰੀ...
12 ਵਜੇ ਕਰਫ਼ਿਊ ਲੱਗਣ ਕਾਰਨ ਸ਼ਹਿਰ ਵਿਚ ਅਫ਼ਰਾ ਤਫ਼ਰੀ ਦਾ ਮਾਹੌਲ
. . .  about 2 hours ago
ਲੁਧਿਆਣਾ, 10 ਮਈ ( ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪ੍ਰਸ਼ਾਸਨ ਨੇ 12 ਵਜੇ ਕਰਫ਼ਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਜਿਸ ਕਾਰਨ ਸ਼ਹਿਰ ਵਿਚ ਅਫ਼ਰਾ ਤਫ਼ਰੀ ਦਾ ਮਾਹੌਲ...
ਜਨਮ ਦਿਨ ਦੀ ਪਾਰਟੀ ਮੌਕੇ ਔਰਤ ਦੇ ਪ੍ਰੇਮੀ ਵਲੋਂ ਚਲਾਈ ਗੋਲੀ ਵਿਚ ਪ੍ਰੇਮਿਕਾ ਸਣੇ 6 ਮੌਤਾਂ, ਪ੍ਰੇਮੀ ਨੇ ਵੀ ਕੀਤੀ ਆਤਮ ਹੱਤਿਆ
. . .  about 3 hours ago
ਸੈਕਰਾਮੈਂਟੋ, 10 ਮਈ (ਹੁਸਨ ਲੜੋਆ ਬੰਗਾ) - ਕੋਲੋਰਾਡੋ ਸਪਰਿੰਗ, ਕੋਲੋਰਾਡੋ ਵਿਚ ਇਕ ਸ਼ੱਕੀ ਵਿਅਕਤੀ ਵਲੋਂ ਕੀਤੀ ਗੋਲੀਬਾਰੀ ਵਿਚ 6 ਵਿਅਕਤੀ ਮਾਰੇ ਗਏ ਤੇ ਬਾਅਦ ਵਿਚ ਸ਼ੱਕੀ ਵਿਅਕਤੀ ਨੇ ਆਪਣੇ ਆਪ ਨੂੰ ...
ਇਜ਼ਰਾਈਲ ਨੇ ਭਾਰਤ ਨੂੰ 1,300 ਆਕਸੀਜਨ ਕੰਸਨਟ੍ਰੇਟਰਸ ਸਮੇਤ ਹੋਰ ਮੈਡੀਕਲ ਮਦਦ ਭੇਜੀ
. . .  about 3 hours ago
ਨਵੀਂ ਦਿੱਲੀ , 10 ਮਈ - ਇਜ਼ਰਾਈਲ ਨੇ ਭਾਰਤ ਨੂੰ ਮਦਦ ਨੂੰ ਮਦਦ ਭੇਜੀ ਹੈ । ਮਦਦ ਦੇ ਤੋਰ ਉੱਤੇ 1,300 ਆਕਸੀਜਨ ਕੰਸਨਟ੍ਰੇਟਰਸ , 400 ਵੈਂਟੀਲੇਟਰ ਅਤੇ ਹੋਰ ਡਾਕਟਰੀ ਉਪਕਰਨਾਂ...
ਕਾਰੋਬਾਰੀ ਨਵਨੀਤ ਕਾਲੜਾ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
. . .  24 minutes ago
ਨਵੀਂ ਦਿੱਲੀ , 10 ਮਈ - ਕਾਰੋਬਾਰੀ ਨਵਨੀਤ ਕਾਲੜਾ ਖ਼ਿਲਾਫ਼ ਆਕਸੀਜਨ ਕੌਂਸਨਟ੍ਰੈਟੋਰਸ ਦੀ ਕਾਲਾ ਮਾਰਕੀਟਿੰਗ ਕਰਨ ਦੇ ਦੋਸ਼ ਹੇਠ ਲੁੱਕ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3,66,161 ਕੋਰੋਨਾ ਦੇ ਨਵੇਂ ਮਾਮਲੇ ਆਏ, 3,754 ਮੌਤਾਂ
. . .  about 3 hours ago
ਨਵੀਂ ਦਿੱਲੀ,10 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3,66,161...
ਪਠਾਨਕੋਟ-ਜੋਗਿੰਦਰਨਗਰ ਰੇਲ ਸੇਵਾ 17 ਮਈ ਤੱਕ ਬੰਦ
. . .  about 3 hours ago
ਡਮਟਾਲ,10 ਮਈ (ਰਾਕੇਸ਼ ਕੁਮਾਰ) ਅੰਗਰੇਜ਼ਾਂ ਦੇ ਜ਼ਮਾਨੇ ਦੀ ਪਠਾਨਕੋਟ-ਜੋਗਿੰਦਰਨਗਰ ਰੇਲ ਮਾਰਗ 'ਤੇ ...
ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅੱਜ ਹਿਮਾਂਤਾ ਬਿਸਵਾ ਸਰਮਾ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
. . .  about 4 hours ago
ਆਸਾਮ,10 ਮਈ - ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ.ਪੀ. ਨੱਡਾ ਅੱਜ ਹਿਮਾਂਤਾ ਬਿਸਵਾ ਸਰਮਾ...
ਦਿੱਲੀ: ਮੈਟਰੋ ਰੇਲ ਸੇਵਾਵਾਂ 17 ਮਈ ਸਵੇਰੇ 5 ਵਜੇ ਤੱਕ ਅਸਥਾਈ ਤੌਰ 'ਤੇ ਬੰਦ
. . .  about 4 hours ago
ਦਿੱਲੀ,10 ਮਈ - ਦਿੱਲੀ ਮੈਟਰੋ ਰੇਲ ਸੇਵਾਵਾਂ 17 ਮਈ ਸਵੇਰੇ 5 ਵਜੇ ਤੱਕ ਅਸਥਾਈ ਤੌਰ 'ਤੇ ਬੰਦ ਰਹਿਣਗੀਆਂ...
ਉੱਤਰਾਖੰਡ: 11 ਮਈ ਸਵੇਰੇ 6 ਵਜੇ ਤੋਂ 18 ਮਈ ਸਵੇਰੇ 6 ਵਜੇ ਤੱਕ ਲੱਗਾ ਕਰਫ਼ਿਊ
. . .  about 5 hours ago
ਉੱਤਰਾਖੰਡ,10 ਮਈ - ਰਾਜ 'ਚ 11 ਮਈ ਸਵੇਰੇ 6 ਵਜੇ ਤੋਂ 18 ਮਈ ਸਵੇਰੇ 6 ਵਜੇ ਤੱਕ ਕਰਫ਼ਿਊ ਲੱਗਾ...
ਆਸਾਮ 'ਚ ਲੱਗੇ ਭੂਚਾਲ ਦੇ ਝਟਕੇ
. . .  about 5 hours ago
ਆਸਾਮ, 10 ਮਈ - ਆਸਾਮ ਦੇ ਨਾਗਾਓਂ ਨੇੜੇ 0705 ਘੰਟਿਆਂ 'ਤੇ ਰਿਕਟਰ ....
ਦਿੱਲੀ : ਪੈਟਰੋਲ ਅਤੇ ਡੀਜ਼ਲ ਦੀ ਕੀਮਤ 91.53 ਰੁਪਏ ਪ੍ਰਤੀ ਲੀਟਰ ਤੇ 82.06 ਰੁਪਏ ਹੋਈ
. . .  about 5 hours ago
ਨਵੀਂ ਦਿੱਲੀ, 10 ਮਈ - ਅੱਜ ਦਿੱਲੀ ਵਿਚ ਪੈਟਰੋਲ ਦੀ ਕੀਮਤ 91.53 ਰੁਪਏ ਪ੍ਰਤੀ ਲੀਟਰ ...
ਦਿੱਲੀ: ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸੈਂਟਰ ਅੱਜ 300 ਬੈੱਡਾਂ ਨਾਲ ਅਪਰੇਸ਼ਨ ਕਰੇਗਾ ਸ਼ੁਰੂ
. . .  about 4 hours ago
ਨਵੀਂ ਦਿੱਲੀ,10 ਮਈ - ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸੈਂਟਰ ਅੱਜ 300 ਬੈੱਡਾਂ ਨਾਲ ਅਪਰੇਸ਼ਨ ਕਰੇਗਾ...
ਆਈ.ਏ.ਐਫ. ਇੰਡੋਨੇਸ਼ੀਆ ਤੋਂ 4 ਆਕਸੀਜਨ ਕੰਟੇਨਰ ਭਾਰਤ ਲੈ ਕੇ ਆਇਆ
. . .  about 5 hours ago
ਨਵੀਂ ਦਿੱਲੀ ,10 ਮਈ - ਆਈ.ਏ.ਐਫ. ਇੰਡੋਨੇਸ਼ੀਆ ਤੋਂ 4 ਆਕਸੀਜਨ...
ਅੱਜ ਦਾ ਵਿਚਾਰ
. . .  about 6 hours ago
ਅੱਜ ਦਾ ਵਿਚਾਰ
ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਆਰਜ਼ੀ ਜੇਲ੍ਹਾਂ ਵਿਚ ਬੰਦ ਕਰਨ ਦਾ ਫ਼ੈਸਲਾ
. . .  1 day ago
ਲੁਧਿਆਣਾ , 9 ਮਈ {ਪਰਮਿੰਦਰ ਸਿੰਘ ਆਹੂਜਾ}- ਲੁਧਿਆਣਾ ਪੁਲੀਸ ਵਲੋਂ ਸੋਮਵਾਰ ਤੋਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ ਪੁਲਿਸ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 13 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ 'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। ਵੱਲਭ ਭਾਈ ਪਟੇਲ

ਮੋਗਾ

ਜ਼ਿਲ੍ਹੇ 'ਚੋਂ ਅੱਜ ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਦਿੱਲੀ ਲਈ ਰਵਾਨਾ

ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨਾਂ ਤੇ ਆਮ ਲੋਕਾਂ 'ਤੇ ਮੜੇ੍ਹ ਖੇਤੀ ਨਾਲ ਸਬੰਧਿਤ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਲੋਕਾਂ ਦਾ ਗ਼ੁੱਸਾ ਉਬਾਲੇ ਮਾਰ ਰਿਹਾ ਹੈ | ਮੋਗਾ ਜ਼ਿਲ੍ਹੇ 'ਚੋਂ ਅੱਜ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਟਰੈਕਟਰ ਟਰਾਲੀਆਂ, ਬੱਸਾਂ, ਕੈਂਟਰਾਂ ਤੇ ਹੋਰ ਸਾਧਨਾਂ ਰਾਹੀਂ ਦਿੱਲੀ ਨੂੰ ਰਵਾਨਾ ਹੋਏ | ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਨੇ ਦੱਸਿਆ ਕਿ ਜਿੱਥੇ ਕਿਸਾਨ ਅੱਜ ਦਿੱਲੀ ਲਈ ਰਵਾਨਾ ਹੋ ਰਹੇ ਹਨ ਉੱਥੇ ਜਿੱਥੇ-ਜਿੱਥੇ ਪਹਿਲਾਂ ਧਰਨੇ ਚੱਲ ਰਹੇ ਹਨ ਉਹ ਬਦਸਤੂਰ ਜਾਰੀ ਰਹਿਣਗੇ | ਮੋਗਾ ਸ਼ਹਿਰ ਵਿਚ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਦੇ ਘਰ ਅੱਗੇ ਲੱਗਾ ਧਰਨਾ ਜਾਰੀ ਰਿਹਾ | ਇਸੇ ਤਰ੍ਹਾਂ ਅਡਾਨੀ ਦੇ ਸਾਇਲੋ ਪਲਾਂਟ ਡਗਰੂ ਵਿਖੇ ਲਗਾਇਆ ਗਿਆ ਧਰਨਾ ਅੱਜ 57ਵੇਂ ਦਿਨ 'ਚ ਦਾਖ਼ਲ ਹੋ ਗਿਆ, ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਨੇ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ ਨੇ ਕਿਹਾ ਕਿ ਮੋਦੀ ਸਰਕਾਰ ਦੀ ਦਿੱਲੀ ਪੁਲਿਸ ਵਲੋਂ ਜਿੱਥੇ ਕਿਸਾਨਾਂ ਦੇ ਦਿੱਲੀ ਧਰਨੇ 'ਤੇ ਰੋਕਾਂ ਲਾਈਆਂ ਹਨ ਉੱਥੇ ਹਰਿਆਣਾ ਸਰਕਾਰ ਵਲੋਂ ਬਾਰਡਰ ਸੀਲ ਕਰ ਕੇ ਕਿਸਾਨਾਂ ਦੇ ਹਰਿਆਣਾ ਵਿਚ ਦਾਖ਼ਲ ਹੋਣ 'ਤੇ ਇਸ ਤਰ੍ਹਾਂ ਰੋਕ ਲਾ ਦਿੱਤੀ ਹੈ ਜਿਵੇਂ ਪੰਜਾਬ ਭਾਰਤ ਦਾ ਨਹੀਂ ਕਿਸੇ ਹੋਰ ਦੇਸ਼ ਦਾ ਹਿੱਸਾ ਹੋਵੇ | ਆਗੂਆਂ ਨੇ ਕਿਹਾ ਕਿ ਭਾਜਪਾ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਦੇ ਬਾਵਜੂਦ ਕਿਸਾਨਾਂ ਦਾ ਸੰਘਰਸ਼ ਉਨਾ ਚਿਰ ਜਾਰੀ ਰਹੇਗਾ ਜਿੰਨਾ ਚਿਰ ਖੇਤੀ ਨਾਲ ਸਬੰਧਿਤ ਤਿੰਨੇ ਕਾਲੇ ਕਾਨੂੰਨ, ਬਿਜਲੀ ਸੋਧ ਬਿੱਲ 2020 ਤੇ ਪ੍ਰਦੂਸ਼ਣ ਦੇ ਨਾਂਅ ਹੇਠ ਜਾਰੀ ਕੀਤਾ ਆਰਡੀਨੈਂਸ ਰੱਦ ਨਹੀਂ ਹੋ ਜਾਂਦਾ | ਧਰਨੇ ਨੂੰ ਜਸਵਿੰਦਰ ਸਿੰਘ ਘੱਲ ਕਲਾਂ, ਗੁਰਦੇਵ ਸਿੰਘ, ਗੁਰਦੀਪ ਸਿੰਘ ਢਿੱਲੋਂ ਨੇ ਵੀ ਸੰਬੋਧਨ ਕੀਤਾ |
ਠੱਠੀ ਭਾਈ, (ਜਗਰੂਪ ਸਿੰਘ ਮਠਾੜੂ)-ਕੇਂਦਰ ਸਰਕਾਰ ਦੇ ਕਿਸਾਨ ਮਾਰੂ ਤਿੰਨ ਕਾਨੂੰਨਾਂ ਖ਼ਿਲਾਫ਼ ਕਰੀਬ 2 ਮਹੀਨੇ ਤੋਂ ਕਿਸਾਨ ਜਥੇਬੰਦੀਆਂ ਵਲੋਂ ਰੇਲਵੇ ਟਰੈਕ, ਟੋਲ ਪਲਾਜ਼ਾ ਅਤੇ ਰਿਲਾਇੰਸ ਦੇ ਪੰਪਾਂ ਉੱਪਰ ਦਿੱਤੇ ਜਾ ਰਹੇ ਧਰਨਿਆਂ ਨੂੰ ਟਿੱਚ ਸਮਝਣ ਵਾਲੀ ਕੇਂਦਰ ਸਰਕਾਰ ਨੂੰ ਘੇਰਨ ਲਈ ਹੁਣ ਕਿਸਾਨਾਂ ਨੇ ਦਿੱਲੀ ਨੂੰ ਘੇਰਨ ਲਈ ਕੀਤੇ ਜਾ ਰਹੇ ਦਿੱਲੀ ਕੂਚ ਦੀ ਲੜੀ ਅਧੀਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਠੱਠੀ ਭਾਈ ਦੇ ਪ੍ਰਧਾਨ ਗੁਰਤੇਜ ਸਿੰਘ ਲੀਡਰ ਦੀ ਅਗਵਾਈ ਵਿਚ ਦਿੱਲੀ ਮੋਰਚੇ ਵਿਚ ਸ਼ਾਮਲ ਹੋਣ ਲਈ ਵੱਡੀ ਗਿਣਤੀ ਵਿਚ ਕਿਸਾਨਾਂ ਦਾ ਕਾਫ਼ਲਾ ਠੱਠੀ ਭਾਈ ਤੋਂ ਰਵਾਨਾ ਹੋਇਆ | ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਗੁਰਤੇਜ ਸਿੰਘ, ਕੁਲਵੰਤ ਸਿੰਘ, ਸੁਰਜੀਤ ਸਿੰਘ, ਸੁਖਵਿੰਦਰ ਸਿੰਘ, ਲਾਭ ਸਿੰਘ ਜਸਵਿੰਦਰ ਸਿੰਘ ਬੋਹੜ ਸਿੰਘ ਆਦਿ ਕਿਸਾਨ ਆਗੂਆਂ ਨੇ ਕਿਹਾ ਕੇਂਦਰ ਸਰਕਾਰ ਕਿ ਹੁਣ ਕਿਸਾਨਾਂ ਦੀ ਲੜਾਈ ਕੇਂਦਰ ਨਾਲ ਆਰ ਪਾਰ ਦੀ ਹੈ ਉਨ੍ਹਾਂ ਕਿਹਾ ਕਿ ਹੁਣ ਹੱਕ ਮੰਗਿਆਂ ਨਹੀਂ ਮਿਲਦੇ ਤਾਂ ਹੀ ਅੱਜ ਪੰਜਾਬ ਦਾ ਅੰਨਦਾਤਾ ਆਪਣੇ ਬੱਚਿਆਂ ਨੂੰ ਲੈ ਕੇ ਸੜਕਾਂ 'ਤੇ ਉਤਰ ਚੁੱਕਾ ਹੈ | ਕਿਸਾਨਾਂ ਨੇ ਜ਼ੋਰਦਾਰ ਜੈਕਾਰਿਆਂ ਨਾਲ ਜਥੇ ਨੂੰ ਰਵਾਨਾ ਕੀਤਾ ਅਤੇ ਸਰਕਾਰ ਵਿਰੋਧੀ ਨਾਅਰੇ ਲਗਾਏ | ਕਿਸਾਨਾਂ ਦਾ ਕਹਿਣਾ ਸੀ ਕਿ ਅਸੀਂ ਮੋਦੀ ਸਰਕਾਰ ਦੇ ਨਾਲ ਆਰ-ਪਾਰ ਦੀ ਲੜਾਈ ਲੜਨ ਜਾ ਰਹੇ ਹਾਂ ਅਤੇ ਜਿੱਤੇ ਬਿਨਾਂ ਵਾਪਸ ਨਹੀਂ ਆਵਾਂਗੇ |
ਬਾਘਾ ਪੁਰਾਣਾ, (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਾਘਾ ਪੁਰਾਣਾ ਦਾ ਵੱਡਾ ਕਾਫ਼ਲਾ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸਥਾਨਕ ਗੁਰਦੁਆਰਾ ਸਾਹਿਬ ਮੁਗਲੂ ਪੱਤੀ ਤੋਂ ਦਿੱਲੀ ਲਈ ਰਵਾਨਾ ਹੋਇਆ | ਇਸ ਮੌਕੇ ਸੂਬਾ ਮੀਤ ਪ੍ਰਧਾਨ ਪ੍ਰੀਤਮ ਸਿੰਘ ਬਰਾੜ, ਪ੍ਰਧਾਨ ਗੁਰਜਿੰਦਰ ਸਿੰਘ, ਸਕੱਤਰ ਰਣਤੇਜ ਸਿੰਘ, ਖ਼ਜ਼ਾਨਚੀ ਮੇਜਰ ਸਿੰਘ, ਨਿਰਮਲ ਸਿੰਘ, ਸੁਰਜੀਤ ਸਿੰਘ ਬਰਾੜ, ਰਜਿੰਦਰ ਸਿੰਘ, ਜਗਦੇਵ ਸਿੰਘ, ਲੱਖੀ ਸਿੰਘ, ਸੇਵਕ ਸਿੰਘ, ਗੁਰਚਰਨ ਸਿੰਘ, ਮਲਕੀਤ ਸਿੰਘ, ਇੰਦਰਜੀਤ ਸ਼ਰਮਾ, ਰੇਸ਼ਮ ਸਿੰਘ, ਮੱਖਣ ਸਿੰਘ, ਦੀਪਾ ਸਿੰਘ, ਜਸਵੰਤ ਸਿੰਘ, ਗਗਨਦੀਪ ਸਿੰਘ, ਸੀਰਾ ਸਿੰਘ, ਬਿੰਦਰ ਸਿੰਘ, ਜੱਸਾ ਚੀਮਾ, ਗੁਰਸੇਵਕ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਦਿੱਲੀ ਰਵਾਨਾ ਹੁੰਦੇ ਹੋਇਆ ਕੇਂਦਰ ਦੀ ਮੋਦੀ ਸਰਕਾਰ ਦਾ ਪਿੱਟ ਸਿਆਪਾ ਕਰਦੇ ਹੋਇਆ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਆਗੂਆਂ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਰੋ ਜਾਂ ਮਰੋਂ ਦੀ ਨੀਤੀ ਤਹਿਤ ਦਿੱਲੀ ਵੱਲ ਤੁਰੇ ਲੱਖਾਂ ਕਿਸਾਨ ਕੇਂਦਰ ਦੀ ਮੋਦੀ ਸਰਕਾਰ ਨੂੰ ਆਪਣੇ ਫ਼ੈਸਲੇ ਰੱਦ ਕਰਨ ਲਈ ਮਜਬੂਰ ਕਰ ਦੇਣਗੇ |
ਸਮਾਲਸਰ, (ਕਿਰਨਦੀਪ ਸਿੰਘ ਬੰਬੀਹਾ)-ਪੰਜਾਬ ਦੀਆਂ ਤੀਹ ਦੇ ਕਰੀਬ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਸੱਦੇ 'ਤੇ 26 ਅਤੇ 27 ਨਵੰਬਰ ਨੂੰ ਦਿੱਲੀ ਚੱਲੋ ਦੇ ਦਿੱਤੇ ਪ੍ਰੋਗਰਾਮ ਅਨੁਸਾਰ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪਿੰਡ ਇਕਾਈ ਸੁਖਾਨੰਦ ਦੀ ਟੀਮ ਦੀ ਅਗਵਾਈ ਹੇਠ ਕਿਸਾਨ ਮਜ਼ਦੂਰ ਦਿੱਲੀ ਲਈ ਰਵਾਨਾ ਹੋਏ | ਕਿਸਾਨਾਂ ਨੂੰ ਪਿੰਡ ਦੀ ਦਾਣਾ ਮੰਡੀ ਵਿਚੋਂ ਡੇਰਾ ਭੋਰੇ ਵਾਲਾ ਦੇ ਗੱਦੀਨਸ਼ੀਨ ਬਾਬਾ ਕੁਲਵੰਤ ਸਿੰਘ ਦੀ ਪ੍ਰੇਰਨਾ ਨਾਲ ਬਾਬਾ ਸੁਖਮੰਦਰ ਸਿੰਘ ਢਿੱਲੋਂ ਨੇ ਅਸ਼ੀਰਵਾਦ ਦੇ ਕੇ ਰਵਾਨਾ ਕੀਤਾ | ਇਸ ਮੌਕੇ ਕਿਸਾਨਾਂ ਨੇ ਦੱਸਿਆ ਕਿ ਸੰਤ ਬਾਬਾ ਕੁਲਵੰਤ ਸਿੰਘ ਡੇਰਾ ਭੋਰੇ ਵਾਲਾ ਦਾ ਬੇਹੱਦ ਸਹਿਯੋਗ ਹੈ | ਉਨ੍ਹਾਂ ਕਿਹਾ ਉਨ੍ਹਾਂ ਨੂੰ ਹਰ ਲੋੜੀਂਦੀ ਮਦਦ ਸੰਤ ਬਾਬਾ ਕੁਲਵੰਤ ਸਿੰਘ ਡੇਰਾ ਭੋਰੇ ਵਾਲਾ ਵਲੋਂ ਮਿਲ ਰਹੀ ਹੈ | ਕਿਸਾਨਾਂ ਨੇ ਕਿਹਾ ਕਿ ਸਮੂਹ ਕਿਸਾਨਾਂ ਮਜ਼ਦੂਰਾਂ ਵਿਚ ਦਿੱਲੀ ਜਾਣ ਲਈ ਪੂਰਾ ਉਤਸ਼ਾਹ ਹੈ ਅਤੇ ਉਹ ਦਿੱਲੀ ਪਹੁੰਚ ਕੇ ਹੀ ਰਹਿਣਗੇ ਅਤੇ ਆਪਣੀਆਂ ਮੰਗਾਂ ਮਨਵਾ ਕੇ ਹੀ ਰਹਿਣਗੇ ਚਾਹੇ ਉਨ੍ਹਾਂ ਨੂੰ ਕਿੰਨੇ ਹੀ ਦਿਨ ਸੜਕਾਂ 'ਤੇ ਦਿਨ ਗੁਜ਼ਾਰਨੇ ਪੈਣ | ਰਵਾਨਾ ਹੋਣ ਸਮੇਂ ਕਿਸਾਨਾਂ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ |
ਬੱਧਨੀ ਕਲਾਂ, (ਸੰਜੀਵ ਕੋਛੜ)-ਕੇਂਦਰ 'ਚ ਰਾਜ ਕਰ ਰਹੀ ਮੋਦੀ ਸਰਕਾਰ ਦੁਆਰਾ ਲਿਆਂਦੇ ਗਏ ਕਿਸਾਨੀ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਵਿੱਢੇ ਗਏ ਸੰਘਰਸ਼ ਤਹਿਤ ਦਿੱਲੀ ਜਾਣ ਦੇ ਕੀਤੇ ਗਏ ਐਲਾਨ ਤਹਿਤ ਜਿੱਥੇ ਕਈ ਜਥੇਬੰਦੀਆਂ ਦੇ ਆਗੂ, ਵਰਕਰ ਅਤੇ ਕਿਸਾਨ ਬੀਤੇ ਦਿਨਾਂ ਤੋਂ ਦਿੱਲੀ ਪਹੁੰਚਣੇ ਸ਼ੁਰੂ ਹੋ ਗਏ ਹਨ ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਇਕਾਈ ਬੱਧਨੀ ਕਲਾਂ ਦੇ ਪ੍ਰਧਾਨ ਮਹਿੰਦਰ ਸਿੰਘ ਅਤੇ ਬਲਾਕ ਖ਼ਜ਼ਾਨਚੀ ਕੇਵਲ ਕ੍ਰਿਸ਼ਨ ਸ਼ਰਮਾ ਦੀ ਅਗਵਾਈ 'ਚ ਸਥਾਨਕ ਕਸਬੇ ਦੇ ਸਰਕਾਰੀ ਕੰਨਿ੍ਹਆਂ ਸੀ. ਸੈਕੰ. ਸਕੂਲ ਦੇ ਨੇੜਿਓ ਵੱਡੀ ਗਿਣਤੀ 'ਚ ਕਿਸਾਨਾਂ ਅਤੇ ਔਰਤਾਂ ਨੇ ਟਰੈਕਟਰ ਟਰਾਲੀਆਂ, ਬੱਸਾਂ ਅਤੇ ਜੀਪਾਂ 'ਚ ਸਵਾਰ ਹੋ ਕੇ ਦਿੱਲੀ ਵੱਲ ਨੂੰ ਕੂਚ ਕੀਤਾ | ਇਸ ਸਮੇਂ ਇਕੱਤਰ ਹੋਏ ਕਿਸਾਨ ਆਗੂਆਂ ਤੇ ਵਰਕਰਾਂ ਨੇ ਕੇਂਦਰ ਸਰਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੀ ਖੱਟਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਕਿਸਾਨਾਂ ਤੇ ਥੋਪੇ ਗਏ ਕਾਲੇ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ | ਇਸ ਮੌਕੇ ਕਿਸਾਨ ਆਗੂਆਂ ਨੇ ਆਪਣੇ ਜਾਣ ਦੇ ਪ੍ਰੋਗਰਾਮ ਸਬੰਧੀ ਬੋਲਦਿਆਂ ਕਿਹਾ ਕਿ ਜਾਣ ਦਾ ਤਾਂ ਪਤਾ ਹੈ ਪਰ ਵਾਪਸ ਆਉਣ ਦਾ ਅਜੇ ਕੋਈ ਪਤਾ ਨਹੀਂ ਕਿਉਂਕਿ ਜਥੇਬੰਦੀਆਂ ਵਲੋਂ ਸੂਬੇ ਦੀ ਆਨ-ਬਾਨ-ਸ਼ਾਨ ਅਤੇ ਕਿਸਾਨੀ ਖ਼ਾਤਰ ਵਿੱਢਿਆ ਗਿਆ ਸੰਘਰਸ਼ ਕਿਨ੍ਹਾਂ ਲੰਮਾ ਹੋ ਸਕਦਾ ਹੈ ਅਜੇ ਕਿਸੇ ਨੂੰ ਵੀ ਪਤਾ ਨਹੀਂ ਪਰ ਸਿਰ ਤੇ ਕਫ਼ਨ ਬੰਨ੍ਹ ਕੇ ਤੁਰੇ ਕਿਸਾਨਾਂ ਨੇ ਹੁਣ ਕਾਨੂੰਨ ਵਾਪਸ ਲੈਣ ਤੱਕ ਸੰਘਰਸ਼ ਜਾਰੀ ਰੱਖਣ ਦਾ ਫ਼ੈਸਲਾ ਕਰ ਲਿਆ ਹੈ | ਇਸ ਮੌਕੇ ਕੇਵਲ ਕ੍ਰਿਸ਼ਨ ਸ਼ਰਮਾ, ਮਹਿੰਦਰ ਸਿੰਘ, ਜਗਜੀਤ ਸਿੰਘ ਰਣਜੀਤ ਸਿੰਘ, ਬਿੱਕਰ ਸਿੰਘ, ਕੁਲਵੰਤ ਸਿੰਘ ਪ੍ਰਧਾਨ ਸਹਿਕਾਰੀ ਸਭਾ, ਲਾਲ ਸਿੰਘ, ਗੁਰਦੇਵ ਸਿੰਘ, ਸ਼ਾਮ ਸਿੰਘ, ਹਰਜਿੰਦਰ ਸਿੰਘ, ਚਮਕੌਰ ਸਿੰਘ ਆਦਿ ਹਾਜ਼ਰ ਸਨ |
ਬਾਘਾ ਪੁਰਾਣਾ, (ਬਲਰਾਜ ਸਿੰਗਲਾ)-ਅੱਜ ਪਿੰਡ ਬੁੱਧ ਸਿੰਘ ਵਾਲਾ ਨੇੜੇ ਬਾਘਾ ਪੁਰਾਣਾ ਤੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪਿੰਡ ਦੇ ਪ੍ਰਧਾਨ ਗੁਰਮੁਖ ਸਿੰਘ ਦੀ ਅਗਵਾਈ ਹੇਠ ਜਥਾ ਟਰੈਕਟਰ ਟਰਾਲੀਆਂ ਰਾਹੀਂ ਦਿੱਲੀ ਵੱਲ ਰਵਾਨਾ ਹੋਇਆ | ਇਸ ਮੌਕੇ ਪ੍ਰਧਾਨ ਅਤੇ ਮੈਂਬਰਾਂ ਨੇ ਕਿਹਾ ਕਿ ਹੁਣ ਜੋ ਕਿਸਾਨ ਵਿਰੋਧੀ ਖੇਤੀ ਕਾਨੰੂਨ ਮੋਦੀ ਸਰਕਾਰ ਵਲੋਂ ਲਿਆਂਦਾ ਗਿਆ ਹੈ, ਨੂੰ ਰੱਦ ਕਰਵਾ ਕੇ ਹੀ ਵਾਪਸ ਆਵਾਂਗੇ, ਉਨ੍ਹਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਨੇ ਇਹ ਕਿਸਾਨ ਵਿਰੋਧੀ ਖੇਤੀ ਕਾਨੰੂਨ ਵਾਪਸ ਨਾ ਲਏ ਤਾਂ ਇਸ ਦਾ ਅੰਜਾਮ ਬਹੁਤ ਬੁਰਾ ਹੋਵੇਗਾ | ਇਸ ਮੌਕੇ ਕਿਸਾਨ ਯੂਨੀਅਨ ਦੇ ਸਮੂਹ ਮੈਂਬਰ ਜਿੰਨਾਂ ਵਿਚ ਵੀਰ ਸਿੰਘ, ਲਾਲ ਸਿੰਘ, ਰੂਪ ਸਿੰਘ, ਜਸਵਿੰਦਰ ਸਿੰਘ, ਗਿਆਨੀ ਧਰਮਿੰਦਰ ਸਿੰਘ, ਜਸਵੰਤ ਸਿੰਘ, ਭਜਨ ਸਿੰਘ, ਕੁਲਵੰਤ ਸਿੰਘ, ਅਮਰਜੀਤ ਸਿੰਘ ਸ਼ਿੰਦਾ ਸਿੰਘ ਆਦਿ ਨੇ ਵੀ ਵੱਡੀ ਗਿਣਤੀ 'ਚ ਦਿੱਲੀ ਵੱਲ ਚਾਲੇ ਪਾਏ |
ਮੋਗਾ, (ਸੁਰਿੰਦਰਪਾਲ ਸਿੰਘ)-ਪੰਜਾਬ ਤੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਦੇ 26 ਤੇ 27 ਨਵੰਬਰ ਨੂੰ ਦਿੱਲੀ ਚੱਲੋ ਸੱਦੇ 'ਤੇ ਕਿਸਾਨ ਦੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪ੍ਰਗਤੀਸ਼ੀਲ ਮੰਚ ਪੰਜਾਬ ਦੇ ਆਗੂ ਨਵਜੋਤ ਸਿੰਘ ਜੋਗੇਵਾਲਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ-2 ਕੁਲਵੰਤ ਸਿੰਘ ਕੰਤਾ ਤੇ ਛਿੰਦਰ ਸਿੰਘ ਖ਼ਾਲਸਾ ਦੀ ਅਗਵਾਈ 'ਚ ਪਿੰਡ ਜੋਗੇਵਾਲਾ ਤੋਂ ਕਿਸਾਨਾਂ ਦਾ ਜਥਾ ਦਿੱਲੀ ਨੂੰ ਰਵਾਨਾ ਹੋਇਆ | ਆਗੂਆਂ ਨੇ ਕਿਹਾ ਕਿ ਇਹ ਕਾਲੇ ਕਾਨੂੰਨ ਮੋਦੀ ਸਰਕਾਰ ਨੇ ਪੰਜਾਬ ਦੀ ਜ਼ਰਖੇਜ਼ ਜ਼ਮੀਨ ਕਾਰਪੋਰੇਟ ਘਰਾਨਿਆਂ ਨੂੰ ਸਿੱਧੇ ਤੌਰ 'ਤੇ ਦੇਣ ਲਈ ਬਣਾਏ ਹਨ | ਇਸ ਨਾਲ ਜਿੱਥੇ ਕਿਸਾਨਾਂ ਕੋਲੋਂ ਉਨ੍ਹਾਂ ਦੀ ਜ਼ਮੀਨ ਖੁੱਸ ਜਾਵੇਗੀ ਤੇ ਉਸ ਨਾਲ ਜੁੜਿਆ ਹਰ ਵਰਗ ਦਾ ਕੰਮਕਾਰ ਠੱਪ ਹੋ ਜਾਵੇਗਾ | ਇਸ ਨਾਲ 12 ਲੱਖ ਕਰੋੜ ਦਾ ਕਾਰੋਬਾਰ ਕਾਰਪੋਰੇਟ ਘਰਾਣੇ ਤਬਾਹ ਕਰ ਦੇਣਗੇ | ਇਸ ਲਈ ਕਿਰਤ ਕਰਨ ਵਾਲੀ ਧਿਰ ਜਾਗ ਪਈ | ਇਹ ਸੰਘਰਸ਼ ਦੋ ਮਹੀਨਿਆਂ ਤੋਂ ਜ਼ਿਆਦਾ ਸਮੇਂ ਤੋਂ ਚੱਲ ਰਿਹਾ | ਇਸ ਲਈ ਕਿਸਾਨਾਂ ਨੇ ਦਿੱਲੀ ਵੱਲ ਕੂਚ ਕੀਤਾ | ਦਿੱਲੀ ਨੂੰ ਰਵਾਨਾ ਹੁੰਦੇ ਹੋਏ ਸਾਥੀ ਹਰਮਨ ਸਿੰਘ, ਗੁਰਤੇਜ ਸਿੰਘ ਬਾਬਾ, ਕਰਮ ਸਿੰਘ, ਨਛੱਤਰ ਸਿੰਘ, ਜਗਰਾਜ ਸਿੰਘ ਬੱਬਲ, ਹਰਜਿੰਦਰ ਸਿੰਘ ਨੀਲਾ ਤੇ ਪ੍ਰਦੀਪ ਸਿੰਘ ਆਦਿ ਹਾਜ਼ਰ ਸਨ |
ਕੋਟ ਈਸੇ ਖਾਂ, (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਕੇਂਦਰ ਸਰਕਾਰ ਵਲੋਂ ਜੋ ਕਿਸਾਨ ਵਿਰੋਧੀ ਖੇਤੀ ਕਾਨੰੂਨ ਲਿਆਂਦੇ ਗਏ ਹਨ ਖ਼ਿਲਾਫ਼ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਚੱਲੋ, ਪੋ੍ਰਗਰਾਮ ਸੰਘਰਸ਼ ਵਿੱਢਿਆ ਗਿਆ ਹੈ | ਇਸੇ ਲੜੀ ਤਹਿਤ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਆਗੂਆਂ, ਵਰਕਰਾਂ ਵਲੋਂ ਸਥਾਨਕ ਦਾਣਾ ਮੰਡੀ ਤੋਂ ਟਰਾਲੀਆਂ ਰਾਹੀ ਦਿੱਲੀ ਜਾਣ ਲਈ ਚਾਲੇ ਪਾਏ ਗਏ | ਇਸ ਸਮੇਂ ਬਲਾਕ ਪ੍ਰਧਾਨ ਪਿਸ਼ੌਰ ਸਿੰਘ, ਸੂਬਾਈ ਆਗੂ ਸੂਰਤ ਸਿੰਘ ਬਹਿਰਾਮ ਕੇ, ਹਰਨੇਕ ਸਿੰਘ ਮਸੀਤਾਂ ਮੀਤ ਪ੍ਰਧਾਨ, ਜਗਜੀਵਨ ਸਿੰਘ ਗਿੱਲ ਸਰਪੰਚ ਲੁਹਾਰਾ ਨੇ ਪੱਤਰਕਾਰਾਂ, ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਸਾਡੇ ਉੱਪਰ ਕਾਲੇ ਕਾਨੰੂਨ ਮੜ੍ਹ ਕੇ ਕਿਸਾਨੀ ਅਤੇ ਪੰਜਾਬ ਦੇ ਸਭ ਵਰਗਾਂ ਦੇ ਕਾਰੋਬਾਰਾਂ ਨੂੰ ਖ਼ਤਮ ਕਰਨ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ | ਅਸੀ ਆਪਣੇ ਹੱਕਾਂ ਦੀ ਲੜਾਈ ਲਈ ਦਿੱਲੀ ਦੀ ਮੋਦੀ ਸਰਕਾਰ ਨੂੰ ਘੇਰਨ ਜਾ ਰਹੇ ਹਾਂ ਅਤੇ ਆਰ ਪਾਰ ਦੀ ਲੜਾਈ ਲੜਦਿਆਂ ਕਿਸੇ ਵੀ ਕੁਰਬਾਨੀ ਤੋਂ ਪਿੱਛੇ ਨਹੀ ਹਟਾਂਗੇ ਅਤੇ ਜਿਨ੍ਹਾਂ ਚਿਰ ਇਹ ਕਾਲੇ ਕਾਨੰੂਨ ਵਾਪਸ ਨਹੀ ਲਏ ਜਾਂਦੇ ਚੈਨ ਨਾਲ ਨਹੀ ਬੈਠਾਂਗੇ | ਇਸ ਸਮੇਂ ਸੂਰਤ ਸਿੰਘ ਬਹਿਰਾਮ ਕੇ ਸੂਬਾ ਆਗੂ, ਰਜਿੰਦਰ ਸਿੰਘ ਮਸੀਤਾਂ, ਸੁਖਵਿੰਦਰ ਸਿੰਘ ਬਹਿਰਾਮ ਕੇ, ਜਗਜੀਵਨ ਸਿੰਘ ਗਿੱਲ, ਤਹਿਸੀਲ ਪ੍ਰਧਾਨ ਪਿਸ਼ੌਰਾ ਸਿੰਘ, ਕੁਲਵੰਤ ਸਿੰਘ ਲੁਹਾਰਾ, ਅਵਤਾਰ ਸਿੰਘ ਬਹਿਰਾਮ ਕੇ, ਭੁਪਿੰਦਰ ਸਿੰਘ, ਹਰਪ੍ਰੀਤ ਸਿੰਘ, ਸਤਪਾਲ ਸਿੰਘ, ਬਾਬੂ ਸਿੰਘ ਗਿੱਲ, ਸ਼ਾਮ ਸਿੰਘ ਮੁੰਡੀ ਜਮਾਲ, ਕੁਲਵੰਤ ਸਿੰਘ, ਟਹਿਲ ਸਿੰਘ, ਅਮਰੀਕ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ |
ਨਿਹਾਲ ਸਿੰਘ ਵਾਲਾ,(ਪਲਵਿੰਦਰ ਸਿੰਘ ਟਿਵਾਣਾ)-ਹਲਕਾ ਨਿਹਾਲ ਸਿੰਘ ਵਾਲਾ ਦੇ ਵੱਖ-ਵੱਖ ਪਿੰਡਾਂ 'ਚੋਂ ਦੋ ਸੌ ਟਰੈਕਟਰ, 12 ਦੇ ਕਰੀਬ ਬੱਸਾਂ ਤੇ ਦਰਜਨਾਂ ਦੇ ਕਰੀਬ ਕਾਰਾਂ ਆਦਿ ਵਾਹਨਾਂ 'ਚ ਹਜ਼ਾਰਾਂ ਦੀ ਗਿਣਤੀ 'ਚ ਕਿਸਾਨਾਂ-ਮਜ਼ਦੂਰਾਂ ਤੇ ਉਨ੍ਹਾਂ ਦੇ ਸਮਰਥਕਾਂ ਦੇ ਵੱਡੇ ਕਾਫ਼ਲੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ, ਬਲਾਕ ਪ੍ਰਧਾਨ ਬੂਟਾ ਸਿੰਘ ਭਾਗੀਕੇ, ਪ੍ਰੈੱਸ ਸਕੱਤਰ ਸੁਦਾਗਰ ਸਿੰਘ ਖਾਈ, ਜੰਗੀਰ ਸਿੰਘ ਹਿੰਮਤਪੁਰਾ, ਕੇਵਲ ਸਿੰਘ ਬੱਧਨੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਬਜ਼ੁਰਗਾਂ ਅਤੇ ਨੌਜਵਾਨਾਂ ਦੇ ਕਾਫ਼ਲੇ ਦਿੱਲੀ ਵੱਲ ਕੂਚ ਕਰਨ ਲਈ ਰਵਾਨਾ ਹੋਏ | ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਆਈਆਂ ਟਰੈਕਟਰ ਟਰਾਲੀਆਂ ਵਿਚ ਪਾਣੀ ਦੇ ਕੈਂਪਰ, ਲੰਗਰ ਲਈ ਰਾਸ਼ਨ ਅਤੇ ਸਰਦੀ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਗਰਮ ਕੱਪੜਿਆਂ ਸਮੇਤ ਪੂਰੇ ਪ੍ਰਬੰਧ ਮੁਕੰਮਲ ਕੀਤੇ ਗਏ¢ ਉਕਤ ਆਗੂਆਂ ਨੇ ਕਿਹਾ ਕਿ ਬਾਰਡਰ 'ਤੇ ਇਕ ਨੌਜਵਾਨ ਵਲੋਂ ਪਾਣੀ ਦੀਆਂ ਬੁਛਾੜਾਂ ਵਾਲੀ ਤੋਪ ਬੰਦ ਕਰਨ ਦੀ ਵੀਡੀਓ ਵਾਇਰਲ ਹੋਣ ਮਗਰੋਂ ਦਿੱਲੀ ਵੱਲ ਕੂਚ ਕਾਫ਼ਲੇ ਵਿਚ ਨੌਜਵਾਨਾਂ ਦੀ ਗਿਣਤੀ ਤੇ ਉਤਸ਼ਾਹ ਠਾਠਾਂ ਮਾਰ ਰਿਹਾ ਸੀ¢ ਉਨ੍ਹਾਂ ਕਿਹਾ ਕਿ ਹੁਣ ਦਿੱਲੀ ਦੂਰ ਨਹੀਂ ਹੈ ਕਿਸਾਨ ਜ਼ਰੂਰ ਜਿੱਤ ਕੇ ਮੁੜਨਗੇ¢ ਪਿੰਡ ਰੌਾਤਾ ਵਿਖੇ ਸਰਹੱਦੀ ਜ਼ਿਲ੍ਹਾ ਬਠਿੰਡਾ ਵੱਲ ਵਧਣ ਸਮੇਂ ਜਗਸੀਰ ਸਿੰਘ ਰੌਾਤਾ, ਮੇਜਰ ਸਿੰਘ ਮਾਨ, ਐਡਵੋਕੇਟ ਕੁਲਦੀਪ ਸਿੰਘ, ਸਰਪੰਚ ਬਲਰਾਮ ਸਿੰਘ, ਹਿੰਦਰੀ ਪੱਤੋ, ਮਾ. ਸੁਖਮੰਦਰ ਸਿੰਘ, ਗੁਰਦੇਵ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਹਾਜ਼ਰ ਸਨ¢

ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਛੁੱਟੀ ਲੈ ਕੇ ਦੇਸ਼-ਵਿਆਪੀ ਹੜਤਾਲ 'ਚ ਲਿਆ ਹਿੱਸਾ

ਮੋਗਾ 26 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਦੇਸ਼ ਭਰ ਦੀਆਂ ਟਰੇਡ ਯੂਨੀਅਨਾਂ ਵਲੋਂ ਮੁਲਾਜ਼ਮ ਮੰਗਾਂ ਦੇ ਸਬੰਧ ਵਿਚ 26 ਨਵੰਬਰ ਨੂੰ ਕੀਤੀ ਗਈ ਦੇਸ਼-ਵਿਆਪੀ ਹੜਤਾਲ ਵਿਚ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਮੋਗਾ 'ਚ ਮਨਾਇਆ ਸੰਵਿਧਾਨ ਦਿਵਸ

ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ, ਕੋਵਿਡ-19 ਦੀ ਮਹਾਂਮਾਰੀ ਦੌਰਾਨ ਬੱਚਿਆਂ ਨੂੰ ਆਨ-ਲਾਈਨ ਵਿੱਦਿਆ ...

ਪੂਰੀ ਖ਼ਬਰ »

ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਵਾਂਗ ਕੰਮ ਕਰ ਰਹੀ-ਪੈਗੀ ਹੁੰਦਲ

ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ)-ਪਹਿਲਾਂ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਨੇ ਖੇਤੀ ਸਬੰਧੀ ਤਿੰਨ ਕਾਲੇ ਕਾਨੂੰਨ ਬਣਾ ਕੇ ਕਿਸਾਨੀ ਨੂੰ ਕਾਰਪੋਰੇਟ ਘਰਾਨਿਆਂ ਰਾਹੀਂ ਖ਼ਤਮ ਕਰਨ ਦੀ ਗੋਂਦਾ ਗੁੰਦੀਆਂ ਹਨ ਅਤੇ ਹੁਣ ਜਦੋਂ ਕਿਸਾਨ ਇਨ੍ਹਾਂ ਕਾਲੇ ...

ਪੂਰੀ ਖ਼ਬਰ »

ਲਾਹਣ ਸਮੇਤ ਇਕ ਕਾਬੂ

ਨਿਹਾਲ ਸਿੰਘ ਵਾਲਾ, 26 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਇੰਸਪੈਕਟਰ ਪਲਵਿੰਦਰ ਸਿੰਘ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਸ਼ੇਰ ਬਹਾਦਰ ਦੀ ਅਗਵਾਈ ਹੇਠਲੀ ...

ਪੂਰੀ ਖ਼ਬਰ »

ਮੋਗਾ ਬੱਸ ਅੱਡੇ 'ਤੇ ਦੇਸ਼ ਵਿਆਪੀ ਹੜਤਾਲ ਦੀ ਹਮਾਇਤ 'ਚ ਰੋਸ ਰੈਲੀ ਅਤੇ ਮੁਜ਼ਾਹਰਾ

ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਅਤੇ ਪੰਜਾਬ ਰੋਡਵੇਜ਼ ਪਨ ਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਆਗੂ ਬਲਜਿੰਦਰ ਸਿੰਘ ਨੇ ਦੇਸ਼ ਵਿਆਪੀ ਹੜਤਾਲ ਅਤੇ ਕਿਸਾਨੀ ਸੰਘਰਸ਼ ਦੇ ਸਮਰਥਨ ਵਿਚ ਮੋਗਾ ਬੱਸ ਸਟੈਂਡ ...

ਪੂਰੀ ਖ਼ਬਰ »

ਬਾਬਾ ਬਲਦੇਵ ਸਿੰਘ ਦੀ ਮਾਤਾ ਦਾ ਅੰਗੀਠਾ ਸੰਭਾਲਿਆ

ਬਾਘਾ ਪੁਰਾਣਾ, 26 ਨਵੰਬਰ (ਬਲਰਾਜ ਸਿੰਗਲਾ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂ ਵਾਲਾ ਨਵਾਂ ਦੇ ਮੁੱਖ ਸੇਵਾਦਾਰ ਬਾਬਾ ਬਲਦੇਵ ਸਿੰਘ ਦੀ ਮਾਤਾ ਮੁਖਤਿਆਰ ਕੌਰ ਜੋ ਬੀਤੇ ਦਿਨੀਂ ਪ੍ਰਲੋਕ ਗਮਨ ਕਰ ਗਏ ਸਨ, ਦਾ ਅੱਜ ਉਨ੍ਹਾਂ ਦੇ ਸਪੁੱਤਰ ਮੁੱਖ ...

ਪੂਰੀ ਖ਼ਬਰ »

ਸੰਘਰਸ਼ 'ਚ ਦਿੱਲੀ ਗਏ ਕਿਸਾਨਾਂ ਲਈ ਰਜਾਈਆਂ, ਗੱਦੇ, ਰਾਸ਼ਨ ਦੀ ਟਰਾਲੀ ਅਤੇ ਦੁੱਧ ਭੇਜਿਆ

ਬੱਧਨੀ ਕਲਾਂ, 26 ਨਵੰਬਰ (ਸੰਜੀਵ ਕੋਛੜ)-ਕੇਂਦਰ ਦੀ ਸਰਕਾਰ ਵਲੋਂ ਕਿਸਾਨਾਂ ਨਾਲ ਧ੍ਰੋਹ ਕਮਾਉਂਦਿਆਂ ਪਾਸ ਕਰ ਕੇ ਬਣਾਏ ਗਏ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਲਈ ਸੂਬੇ ਦੀਆਂ 31 ਕਿਸਾਨ ਜਥੇਬੰਦੀਆਂ ਵਲੋਂ ਵਿੱਢੇ ਗਏ ਸੰਘਰਸ਼ 'ਚ ਬੀਤੇ ਕੱਲ੍ਹ ਤੋਂ ਸ਼ਾਮਿਲ ਹੋਣ ਲਈ ਗਏ ...

ਪੂਰੀ ਖ਼ਬਰ »

ਦਿਨ ਦਿਹਾੜੇ ਮੋਬਾਈਲ ਝਪਟਿਆ

ਬਾਘਾ ਪੁਰਾਣਾ, 26 ਨਵੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਅੰਦਰ ਲਗਾਤਾਰ ਵੱਧ ਰਹੀਆਂ ਚੋਰੀਆਂ ਅਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੇ ਜਿੱਥੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਸਵਾਲੀਆ ਚਿੰਨ੍ਹ ਲਾ ਦਿੱਤਾ ਹੈ ਉੱਥੇ ਚੋਰਾਂ ਨੇ ਵੀ ਆਪਣੇ ਹੌਸਲੇ ਬੁਲੰਦ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਵਿਦਿਆਰਥੀ ਦਾ ਕੈਨੇਡਾ ਦਾ ਲਗਵਾਇਆ ਸਟੱਡੀ ਵੀਜ਼ਾ

ਬਾਘਾ ਪੁਰਾਣਾ, 26 ਨਵੰਬਰ (ਬਲਰਾਜ ਸਿੰਗਲਾ)-ਇੰਗਲਿਸ਼ ਸਟੂਡੀਓ ਸੰਸਥਾ ਬਾਘਾ ਪੁਰਾਣਾ ਦੀ ਕੋਟਕਪੂਰਾ ਰੋਡ ਉੱਪਰ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਹੈ, ਇਸ ਸੰਸਥਾ ਦੀ ਮਦਦ ਨਾਲ ਵਿਦਿਆਰਥੀ ਆਪਣੇ ਵਿਦੇਸ਼ ਜਾਣ ਦੇ ਸੁਪਨੇ ਸਾਕਾਰ ਕਰ ਰਹੇ ਹਨ | ਇਸ ਵਾਰ ਸੰਸਥਾ ਨੇ ...

ਪੂਰੀ ਖ਼ਬਰ »

ਕੇਂਦਰ ਦੇ ਨਵੇਂ ਕਿਰਤ ਕਾਨੂੰਨਾਂ ਖ਼ਿਲਾਫ਼ ਆਂਗਣਵਾੜੀ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ

ਬਾਘਾ ਪੁਰਾਣਾ, 26 ਨਵੰਬਰ (ਬਲਰਾਜ ਸਿੰਗਲਾ)-ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ਤੇ ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਬਾਘਾ ਪੁਰਾਣਾ ਵਲੋਂ ਬਲਾਕ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ, ...

ਪੂਰੀ ਖ਼ਬਰ »

ਬੀ. ਕੇ. ਯੂ. ਉਗਰਾਹਾਂ ਵਲੋਂ ਟੋਲ ਪਲਾਜ਼ਾ 'ਤੇ ਲਗਾਇਆ ਧਰਨਾ ਜਾਰੀ

ਬਾਘਾ ਪੁਰਾਣਾ, 26 ਨਵੰਬਰ (ਬਲਰਾਜ ਸਿੰਗਲਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਜੋ ਖੇਤੀ ਬਿੱਲ ਪਾਸ ਕੀਤੇ ਗਏ ਹਨ ਨੂੰ ਰੱਦ ਕਰਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪ੍ਰਧਾਨ ਗੁਰਦਾਸ ਸਿੰਘ ਸੇਖਾ ਦੀ ਅਗਵਾਈ ਹੇਠ ਟੋਲ ਪਲਾਜ਼ਾ ਚੰਦ ...

ਪੂਰੀ ਖ਼ਬਰ »

ਧੀ ਨੂੰ ਇਨਸਾਫ਼ ਦਿਵਾਉਣ ਲਈ ਪਿਤਾ ਖਾ ਰਿਹਾ ਦਰ-ਦਰ ਠੋਕਰਾਂ

ਮੋਗਾ, 26 ਨਵੰਬਰ (ਗੁਰਤੇਜ ਸਿੰਘ)-ਇਕ ਪਾਸੇ ਜਿੱਥੇ ਸਮੇਂ ਦੀਆਂ ਸਰਕਾਰਾਂ ਵਲੋਂ ਦਹੇਜ ਪ੍ਰਥਾ ਨੂੰ ਖ਼ਤਮ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾ ਕੇ ਲੋਕਾਂ ਨੂੰ ਦਾਜ ਨਾ ਲੈਣ ਸਬੰਧੀ ਸੁਚੇਤ ਕੀਤਾ ਜਾਂਦਾ ਹੈ ਉੱਥੇ ਦੂਜੇ ਪਾਸੇ ਹਾਲੇ ਵੀ ਕੁਝ ਲਾਲਚੀ ਕਿਸਮ ਦੇ ...

ਪੂਰੀ ਖ਼ਬਰ »

ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ

ਸਮਾਲਸਰ, 26 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)-ਗੁਰਪ੍ਰੀਤ ਸਿੰਘ ਪੁੱਤਰ ਰਾਜ ਸਿੰਘ ਵਾਸੀ ਮਹਿਰਾਜ ਵਾਲਾ (ਸ੍ਰੀ ਮੁਕਤਸਰ ਸਾਹਿਬ) ਦੇ 30 ਸਾਲਾ ਨੌਜਵਾਨ ਦੀ ਕਸਬਾ ਸਮਾਲਸਰ ਅਤੇ ਪੰਜਗਰਾਈਾ ਖ਼ੁਰਦ ਦੇ ਨਜ਼ਦੀਕ ਲੰਘਦੇ ਰਜਬਾਹੇ ਵਿਚ (ਸਮੇਤ ਮੋਟਰਸਾਈਕਲ ਨੰਬਰ ਪੀ. ਬੀ-30 ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੀ ਹਮਾਇਤ 'ਚ ਨੈਸਲੇ ਇੰਪਲਾਈਜ਼ ਯੂਨੀਅਨ ਵਲੋਂ ਗੇਟ ਰੈਲੀ

ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਦੀ ਮਸ਼ਹੂਰ ਬਹੁਕੌਮੀ ਕੰਪਨੀ ਨੈਸਲੇ ਦੇ ਵਰਕਰਾਂ ਵਲੋਂ ਨੈਸਲੇ ਇੰਪਲਾਈਜ਼ ਯੂਨੀਅਨ ਦੇ ਸੱਦੇ 'ਤੇ ਫ਼ੈਕਟਰੀ ਦੇ ਮੁੱਖ ਗੇਟ ਅੱਗੇ ਰੋਸ ਰੈਲੀ ਕੀਤੀ ਗਈ | ਜਿਸ ਵਿਚ ਪ੍ਰਧਾਨ ਦਲਜੀਤ ਸਿੰਘ ਰਵੀ, ਜਨਰਲ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਓਵਰਆਲ 7 ਬੈਂਡ ਕੀਤੇ ਪ੍ਰਾਪਤ

ਬਾਘਾ ਪੁਰਾਣਾ, 26 ਨਵੰਬਰ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਦੀ ਕੋਟਕਪੂਰਾ ਸੜਕ ਉੱਪਰ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਵਿਖੇ ਆਏ ਦਿਨ ਵਿਦਿਆਰਥੀ ਆਈਲਟਸ ਦੀ ਕੋਚਿੰਗ ਲੈ ਕੇ ਬਹੁਤ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਬਾਘਾ ਪੁਰਾਣਾ ਨੇ ਕੀਤੀ ਮੁਕੰਮਲ ਹੜਤਾਲ

ਬਾਘਾ ਪੁਰਾਣਾ, 26 ਨਵੰਬਰ (ਬਲਰਾਜ ਸਿੰਗਲਾ)-ਟੈਕਨੀਕਲ ਸਰਵਿਸਿਜ਼ ਯੂਨੀਅਨ (ਭੰਗਲ) ਪੰਜਾਬ ਕਮੇਟੀ ਦੇ ਸੱਦੇ 'ਤੇ ਮੰਡਲ ਦਫ਼ਤਰ ਬਾਘਾ ਪੁਰਾਣਾ ਦੇ ਗੇਟ ਅੱਗੇ ਪ੍ਰਧਾਨ ਕਮਲੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੜਤਾਲ ਕਰਨ ਉਪਰੰਤ ਰੋਸ ਰੈਲੀ ਕੀਤੀ | ਸਿਟੀ ਸਬ ਡਵੀਜ਼ਨ ਬਾਘਾ ...

ਪੂਰੀ ਖ਼ਬਰ »

ਵੱਖ-ਵੱਖ ਜਨਤਕ ਜਥੇਬੰਦੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਨਿਹਾਲ ਸਿੰਘ ਵਾਲਾ, 26 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਦੇਸ਼ ਦੀ ਕੇਂਦਰ ਸਰਕਾਰ ਵਲੋਂ ਮਜ਼ਦੂਰ ਮਾਰੂ ਨੀਤੀਆਂ ਖ਼ਿਲਾਫ਼ ਦੇਸ਼ ਭਰ ਦੀਆਂ ਟਰੇਡ ਯੂਨੀਅਨਾਂ ਤੇ ਮੁਲਾਜ਼ਮ ਫੈਡਰੇਸ਼ਨਾਂ ਦੇ ਸਾਂਝੇ ਸੱਦੇ 'ਤੇ ਹੜਤਾਲ ਨੂੰ ਸਫਲ ਬਣਾਉਂਦਿਆਂ ਨਿਹਾਲ ਸਿੰਘ ਵਾਲਾ ਦੀਆਂ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਗੇਟ ਰੈਲੀ

ਕੋਟ ਈਸੇ ਖਾਂ, 26 ਨਵੰਬਰ (ਨਿਰਮਲ ਸਿੰਘ ਕਾਲੜਾ)-ਕੌਮੀ ਟਰੇਡ ਯੂਨੀਅਨ ਅਤੇ ਸਾਂਝੇ ਫੋਰਮ ਪੰਜਾਬ ਦੇ ਸੱਦੇ ਉੱਪਰ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਉਪ ਮੰਡਲ ਕੋਟ ਈਸੇ ਖਾਂ ਵਿਖੇ ਦੇਸ਼-ਵਿਆਪੀ ਹੜਤਾਲ ਕੀਤੀ ਗਈ ਅਤੇ ਸਮੂਹ ਮੁਲਾਜ਼ਮਾਂ ਅਤੇ ਹਿਮਾਇਤੀ ਸਾਥੀਆਂ ...

ਪੂਰੀ ਖ਼ਬਰ »

ਮੋਦੀ ਤੇ ਹਰਿਆਣਾ ਸਰਕਾਰ ਦਾ ਪੁਤਲਾ ਫੂਕਿਆ

ਬਾਘਾ ਪੁਰਾਣਾ, 26 ਨਵੰਬਰ (ਬਲਰਾਜ ਸਿੰਗਲਾ)-ਅੱਜ ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮੋਦੀ ਹਕੂਮਤ ਦੁਆਰਾ ਪਾਸ ਕੀਤੇ ਕਿਸਾਨ ਅਤੇ ਲੋਕ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਦਿੱਲੀ ਜਾ ਰਹੇ ਕਿਸਾਨਾਂ ...

ਪੂਰੀ ਖ਼ਬਰ »

ਸਬ ਡਵੀਜ਼ਨ ਬੱਧਨੀ ਕਲਾਂ ਵਿਖੇ ਬਿਜਲੀ ਕਾਮਿਆਂ ਕੀਤੀ ਰੋਸ ਰੈਲੀ

ਬੱਧਨੀ ਕਲਾਂ, 26 ਨਵੰਬਰ (ਸੰਜੀਵ ਕੋਛੜ)-ਸੂਬਾ ਕਮੇਟੀ ਤੇ ਸੱਦੇ ਉੱਪਰ ਕੀਤੀ ਗਈ ਦੇਸ਼ ਵਿਆਪੀ ਹੜਤਾਲ ਦੇ ਮੱਦੇਨਜ਼ਰ ਸਬ ਡਵੀਜ਼ਨ ਬੱਧਨੀ ਕਲਾਂ ਦੇ ਸਮੂਹ ਬਿਜਲੀ ਕਾਮਿਆਂ ਨੇ ਹੜਤਾਲ ਕਰਦਿਆਂ ਰੋਹ ਭਰਪੂਰ ਰੈਲੀ ਕੀਤੀ, ਅੱਜ ਦੀ ਕੀਤੀ ਇਸ ਰੋਸ ਰੈਲੀ 'ਚ ਬਿਜਲੀ ਬਿੱਲ 2020 ...

ਪੂਰੀ ਖ਼ਬਰ »

10 ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਪੰਜਾਬ ਰੋਡਵੇਜ਼ ਮੋਗਾ ਡੀਪੂ 'ਚ ਮੁਕੰਮਲ ਹੜਤਾਲ ਤੇ ਰੈਲੀ

ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਰੋਡਵੇਜ਼/ਪਨਬਸ ਦੀ ਸਾਂਝੀ ਐਕਸ਼ਨ ਕਮੇਟੀ ਦੇ ਫ਼ੈਸਲੇ ਮੁਤਾਬਿਕ ਅਤੇ 10 ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਪੰਜਾਬ ਰੋਡਵੇਜ਼ ਮੋਗਾ ਡੀਪੂ ਵਿਚ ਮੁਕੰਮਲ ਹੜਤਾਲ ਕੀਤੀ ਗਈ | ਹੜਤਾਲ ਦੌਰਾਨ ਵਿਸ਼ਾਲ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਪੰਜਾਬ ਸਟੇਟ ਕਮੇਟੀ ਦੇ ਸੱਦੇ 'ਤੇ ਇਕ ਰੋਜ਼ਾ ਹੜਤਾਲ

ਧਰਮਕੋਟ, 26 ਨਵੰਬਰ (ਪਰਮਜੀਤ ਸਿੰਘ)-ਸਬ-ਡਵੀਜ਼ਨ ਧਰਮਕੋਟ ਦੇ ਬਿਜਲੀ ਕਾਮਿਆਂ ਨੇ ਪੰਜਾਬ ਸਟੇਟ ਕਮੇਟੀ ਦੇ ਸੱਦੇ ਉੱਪਰ ਇਕ ਰੋਜ਼ਾ ਹੜਤਾਲ ਕੀਤੀ | ਇਸ ਮੌਕੇ ਸਾਥੀ ਬਲਤੇਜ ਸਿੰਘ ਪ੍ਰਧਾਨ ਟੀ.ਐਸ.ਯੂ., ਸਾਥੀ ਅਮਰਜੀਤ ਸਿੰਘ ਨੂਰਪੁਰੀ ਪ੍ਰਧਾਨ ਇੰਪਲਾਈਜ਼ ਫੈਡਰੇਸ਼ਨ, ...

ਪੂਰੀ ਖ਼ਬਰ »

ਸਾਂਝਾ ਮੋਰਚਾ ਪੰਜਾਬ ਵਲੋਂ ਰੋਸ ਧਰਨਾ

ਨਿਹਾਲ ਸਿੰਘ ਵਾਲਾ, 26 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਮਜ਼ਦੂਰਾਂ ਕਿਸਾਨਾਂ ਤੇ ਛੋਟੇ ਦੁਕਾਨਦਾਰਾਂ ਦੀ ਕਰਜ਼ੇ ਬਦਲੇ ਕੁਰਕੀ ਕਰਨ ਦੀ ਨੀਤੀ ਖ਼ਿਲਾਫ਼ ਲੋਕ ਮਾਰੂ ਨੀਤੀਆਂ ਵਿਰੋਧੀ ਸਾਂਝਾ ਮੋਰਚਾ ਪੰਜਾਬ ਦੇ ਬੈਨਰ ਹੇਠ ਮਜ਼ਦੂਰ ਜਥੇਬੰਦੀਆਂ ਨੇ ਪੰਜਾਬ ਐਾਡ ਸਿੰਧ ...

ਪੂਰੀ ਖ਼ਬਰ »

ਪੱਤੋ ਹੀਰਾ ਸਿੰਘ ਦੀ ਗਰਾਮ ਪੰਚਾਇਤ ਨੇ ਸਰਕਾਰੀ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਤੋਂ ਬੇਰੰਗ ਮੋੜਿਆ

ਨਿਹਾਲ ਸਿੰਘ ਵਾਲਾ, 26 ਨਵੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਲੈ ਕੇ ਕੇਂਦਰ ਸਰਕਾਰ ਵਲੋਂ ਸੰਨ 2019 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨਛੋਹ ਪ੍ਰਾਪਤ ਅਸਥਾਨਾਂ ਦੇ ਵਿਕਾਸ ਤਹਿਤ ਇਕ-ਇਕ ...

ਪੂਰੀ ਖ਼ਬਰ »

ਜ਼ਿਲ੍ਹਾ ਇੰਟਕ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਰੈਲੀ

ਮੋਗਾ, 26 ਨਵੰਬਰ (ਜਸਪਾਲ ਸਿੰਘ ਬੱਬੀ)-ਭਾਰਤ ਦੀਆਂ 10 ਕੌਮੀ ਟਰੇਡ ਯੂਨੀਅਨਾਂ, ਕੇਂਦਰ ਸਰਕਾਰ ਅਤੇ ਰਾਜ ਸਰਕਾਰ ਦੇ ਮੁਲਾਜ਼ਮਾਂ ਦੀਆਂ ਫੈਡਰੇਸ਼ਨਾਂ ਦੇ ਸਾਂਝੇ ਸੱਦੇ ਅਤੇ ਇੰਟਕ ਦੇ ਕੌਮੀ ਪ੍ਰਧਾਨ ਡਾਕਟਰ ਜੀ ਸੰਜੀਵਾ ਰੈਡੀ ਅਤੇ ਪੰਜਾਬ ਪ੍ਰਦੇਸ਼ ਇੰਟਕ ਪ੍ਰਧਾਨ ...

ਪੂਰੀ ਖ਼ਬਰ »

ਬਿਜਲੀ ਕਰਮਚਾਰੀਆਂ ਨੇ ਹੜਤਾਲ ਕਰਕੇ ਕੀਤੀ ਰੋਸ ਰੈਲੀ

ਮੋਗਾ, 26 ਨਵੰਬਰ (ਅਸ਼ੋਕ ਬਾਂਸਲ)-ਬਿਜਲੀ ਘਰ ਮੋਗਾ ਵਿਖੇ ਅੱਜ ਦੇਸ਼ ਵਿਆਪੀ ਹੜਤਾਲ ਵਿਚ ਹਿੱਸਾ ਲੈਂਦੇ ਹੋਏ ਰੋਸ ਰੈਲੀ ਕਰਕੇ ਬਿਜਲੀ ਬੋਰਡ ਦੇ ਸਾਰੇ ਕਰਮਚਾਰੀਆਂ ਵਲੋਂ ਹੜਤਾਲ ਕੀਤੀ ਗਈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਲੋਕ ਮਾਰੂ ਨੀਤੀਆਂ ਜਿਵੇਂ ...

ਪੂਰੀ ਖ਼ਬਰ »

ਬਰਾਈਟ ਸਟੋਨ ਦੇ ਵਿਦਿਆਰਥੀ ਨੇ ਓਵਰਆਲ 6.5 ਬੈਂਡ ਕੀਤੇ ਪ੍ਰਾਪਤ

ਬਾਘਾ ਪੁਰਾਣਾ, 26 ਨਵੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਨਹਿਰੂ ਮੰਡੀ ਵਿਖੇ ਸਥਿਤ ਨਾਮਵਰ ਸੰਸਥਾ ਬਰਾਈਟ ਸਟੋਨ ਆਈਲਟਸ ਐਾਡ ਇਮੀਗੇ੍ਰਸ਼ਨ ਵਿਖੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਕੋਚਿੰਗ ਦੇ ਕੇ ਚੰਗੇ ਬੈਂਡ ਹਾਸਲ ਕਰਨ ਦੇ ਯੋਗ ਬਣਾਇਆ ਜਾਂਦਾ ਹੈ, ਜਿਸ ਦੇ ...

ਪੂਰੀ ਖ਼ਬਰ »

ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਯੂਨਿਟ ਮੋਗਾ ਵਲੋਂ ਰੋਸ ਰੈਲੀ

ਮੋਗਾ, 26 ਨਵੰਬਰ (ਜਸਪਾਲ ਸਿੰਘ ਬੱਬੀ)-132 ਕੇ.ਵੀ. ਬਿਜਲੀ ਘਰ ਮੋਗਾ ਵਿਖੇ ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਯੂਨਿਟ ਮੋਗਾ ਵਲੋਂ ਸਟੇਟ ਕਮੇਟੀ ਦੇ ਸੱਦੇ 'ਤੇ ਕਾਲੇ ਬਿੱਲੇ ਲਗਾ ਕੇ ਰੋਸ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ਇੰਜੀਨੀਅਰ ਭੁਪਿੰਦਰ ਸਿੰਘ ਪ੍ਰਧਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX