ਤਾਜਾ ਖ਼ਬਰਾਂ


ਬਾਜ਼ਾਰਾਂ ਵਿਚ ਸਮਾਜਿਕ ਦੂਰੀ ਦੀਆਂ ਉੱਡੀਆਂ ਧੱਜੀਆਂ
. . .  5 minutes ago
ਖਰੜ,10 ਮਈ (ਗੁਰਮੁੱਖ ਸਿੰਘ ਮਾਨ) - ਦੋ ਦਿਨ ਦੇ ਲਾਕਡਾਉਨ ਤੋਂ ਬਾਅਦ ਖੁੱਲ੍ਹੇ ਬਾਜ਼ਾਰਾਂ ਵਿਚ ਸਮਾਜਿਕ ਦੂਰੀ ਦੀਆਂ ਖੁੱਲ੍ਹੇਆਮ ਧੱਜੀਆਂ ਉਡਾਈਆਂ ਗਈਆਂ...
ਯੂ.ਕੇ. ਤੋਂ ਇਕ ਵਾਰ ਫਿਰ 1350 ਆਕਸੀਜਨ ਸਿਲੰਡਰ ਭਾਰਤ ਪਹੁੰਚੇ
. . .  35 minutes ago
ਨਵੀਂ ਦਿੱਲੀ , 10 ਮਈ - ਯੂ ਕੇ ਤੋਂ ਹੋਰ 1350 ਆਕਸੀਜਨ ਸਿਲੰਡਰ ਭਾਰਤ ਪਹੁੰਚੇ ਹਨ । ਜ਼ਿਕਰਯੋਗ ਹੈ ਕਿ ਭਾਰਤ ਵਲੋਂ ਇਸ ਤੋਹਫ਼ੇ ਲਈ ਬ੍ਰਿਟਿਸ਼ ਆਕਸੀਜਨ...
ਐਸ. ਬੀ. ਆਈ. ਬੈਂਕ ਦੀ ਸ਼ਾਖਾ ਅੱਡਾ ਨਸਰਾਲਾ ਵਿਖੇ ਸਰਕਾਰੀ ਹੁਕਮਾਂ ਦੀਆਂ ਉੱਡੀਆਂ ਧੱਜੀਆਂ
. . .  49 minutes ago
ਨਸਰਾਲਾ, 10 ਮਈ (ਸਤਵੰਤ ਸਿੰਘ ਥਿਆੜਾ) - ਅੱਜ ਅੱਡਾ ਨਸਰਾਲਾ, ਹੁਸ਼ਿਆਰਪੁਰ ਵਿਖੇ ਭਾਰਤੀ ਸਟੇਟ ਬੈਂਕ ਦੀ ਸ਼ਾਖਾ ਦੇ ਅੱਗੇ ਸਰਕਾਰੀ ਹੁਕਮਾਂ ਦੀਆਂ ਧੱਜੀਆਂ ਉਸ...
ਦਿਹਾਤੀ ਖੇਤਰਾਂ 'ਚ ਨਹੀਂ ਪਹੁੰਚੀ ਵੈਕਸੀਨ
. . .  about 1 hour ago
ਨਵਾਂ ਪਿੰਡ, (ਅੰਮ੍ਰਿਤਸਰ)10 ਮਈ (ਜਸਪਾਲ ਸਿੰਘ ) - ਸਥਾਨਕ ਮੁੱਢਲਾ ਸਿਹਤ ਕੇਂਦਰ ...
ਸਰਕਾਰੀ ਦਾਅਵਿਆਂ ਦੀ ਨਿਕਲੀ ਫੂਕ, ਬਿਨਾਂ ਵੈਕਸੀਨ ਤੋਂ ਪਰਤੇ ਨੌਜਵਾਨ
. . .  about 1 hour ago
ਜੰਡਿਆਲਾ ਮੰਜਕੀ,10 ਮਈ (ਸੁਰਜੀਤ ਸਿੰਘ ਜੰਡਿਆਲਾ) - ਅਠਾਰਾਂ ਸਾਲ ਤੋਂ ਉੱਪਰ ਦੇ ਨੌਜਵਾਨਾਂ ਨੂੰ ਵੈਕਸੀਨ ਲਾਉਣ ਦੀ ਸ਼ੁਰੂਆਤ ਕਰਨ ਦੇ ਸਰਕਾਰੀ ਦਾਅਵਿਆਂ ਦੀ ਫੂਕ ਨਿਕਲਦੀ ਉਦੋਂ ਨਜ਼ਰ ਆਈ ਜਦੋਂ...
ਅਜਨਾਲਾ 'ਚ ਅੱਜ 18 ਤੋਂ 44 ਸਾਲ ਉਮਰ ਦੇ ਵਿਅਕਤੀਆਂ ਨੂੰ ਨਹੀਂ ਲੱਗ ਸਕੀ ਕੋਰੋਨਾ ਵੈਕਸੀਨ
. . .  about 1 hour ago
ਅਜਨਾਲਾ, 10 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਭਿਆਨਕ ਮਹਾਂਮਾਰੀ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਾਅਦ ਅੱਜ ਸਿਵਲ ਹਸਪਤਾਲ ਅਜਨਾਲਾ ਵਿਚ 18 ਤੋਂ 44 ਸਾਲ ਉਮਰ ਤੱਕ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋਈ ਸ਼ੁਰੂ
. . .  about 2 hours ago
ਨਵੀਂ ਦਿੱਲੀ ,10 ਮਈ - ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਦੌਰਾਨ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ...
ਦੁਕਾਨਦਾਰਾਂ ਵਲੋਂ ਸਰਕਾਰੀ ਫ਼ੈਸਲੇ ਦਾ ਵਿਰੋਧ
. . .  about 2 hours ago
ਮਾਹਿਲਪੁਰ, 10 ਮਈ (ਦੀਪਕ ਅਗਨੀਹੋਤਰੀ) - ਮਾਹਿਲਪੁਰ ਵਿਖੇ ਅੱਜ ਸਵੇਰੇ ਹੀ ਦੁਕਾਨਦਾਰਾਂ ਨੇ ਇਕੱਠੇ ਹੋ ਕੇ ਸੂਬਾ ਸਰਕਾਰ ਦੀਆਂ ਕੋਰੋਨਾ ਸਬੰਧੀ ਦੁਕਾਨਾਂ ਬੰਦ ਕਰਨ ਦਾ ਸਮਾਂ ...
ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਕਿਸਾਨਾਂ ਦਾ ਵਿਸ਼ਾਲ ਕਾਫ਼ਲਾ ਦਿੱਲੀ ਲਈ ਰਵਾਨਾ
. . .  about 2 hours ago
ਟਾਂਡਾ ਉੜਮੁੜ, 10 ਮਈ (ਭਗਵਾਨ ਸਿੰਘ ਸੈਣੀ) - ਦੋਆਬਾ ਕਿਸਾਨ ਕਮੇਟੀ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਦੀ ਅਗਵਾਈ ਵਿਚ ਅੱਜ ਵੱਖ ਵੱਖ ਕਿਸਾਨ ਜਥੇਬੰਦੀਆਂ ਦਾ ਕਾਫ਼ਲਾ ਭਾਰੀ...
12 ਵਜੇ ਕਰਫ਼ਿਊ ਲੱਗਣ ਕਾਰਨ ਸ਼ਹਿਰ ਵਿਚ ਅਫ਼ਰਾ ਤਫ਼ਰੀ ਦਾ ਮਾਹੌਲ
. . .  about 2 hours ago
ਲੁਧਿਆਣਾ, 10 ਮਈ ( ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪ੍ਰਸ਼ਾਸਨ ਨੇ 12 ਵਜੇ ਕਰਫ਼ਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਜਿਸ ਕਾਰਨ ਸ਼ਹਿਰ ਵਿਚ ਅਫ਼ਰਾ ਤਫ਼ਰੀ ਦਾ ਮਾਹੌਲ...
ਜਨਮ ਦਿਨ ਦੀ ਪਾਰਟੀ ਮੌਕੇ ਔਰਤ ਦੇ ਪ੍ਰੇਮੀ ਵਲੋਂ ਚਲਾਈ ਗੋਲੀ ਵਿਚ ਪ੍ਰੇਮਿਕਾ ਸਣੇ 6 ਮੌਤਾਂ, ਪ੍ਰੇਮੀ ਨੇ ਵੀ ਕੀਤੀ ਆਤਮ ਹੱਤਿਆ
. . .  about 2 hours ago
ਸੈਕਰਾਮੈਂਟੋ, 10 ਮਈ (ਹੁਸਨ ਲੜੋਆ ਬੰਗਾ) - ਕੋਲੋਰਾਡੋ ਸਪਰਿੰਗ, ਕੋਲੋਰਾਡੋ ਵਿਚ ਇਕ ਸ਼ੱਕੀ ਵਿਅਕਤੀ ਵਲੋਂ ਕੀਤੀ ਗੋਲੀਬਾਰੀ ਵਿਚ 6 ਵਿਅਕਤੀ ਮਾਰੇ ਗਏ ਤੇ ਬਾਅਦ ਵਿਚ ਸ਼ੱਕੀ ਵਿਅਕਤੀ ਨੇ ਆਪਣੇ ਆਪ ਨੂੰ ...
ਇਜ਼ਰਾਈਲ ਨੇ ਭਾਰਤ ਨੂੰ 1,300 ਆਕਸੀਜਨ ਕੰਸਨਟ੍ਰੇਟਰਸ ਸਮੇਤ ਹੋਰ ਮੈਡੀਕਲ ਮਦਦ ਭੇਜੀ
. . .  about 3 hours ago
ਨਵੀਂ ਦਿੱਲੀ , 10 ਮਈ - ਇਜ਼ਰਾਈਲ ਨੇ ਭਾਰਤ ਨੂੰ ਮਦਦ ਨੂੰ ਮਦਦ ਭੇਜੀ ਹੈ । ਮਦਦ ਦੇ ਤੋਰ ਉੱਤੇ 1,300 ਆਕਸੀਜਨ ਕੰਸਨਟ੍ਰੇਟਰਸ , 400 ਵੈਂਟੀਲੇਟਰ ਅਤੇ ਹੋਰ ਡਾਕਟਰੀ ਉਪਕਰਨਾਂ...
ਕਾਰੋਬਾਰੀ ਨਵਨੀਤ ਕਾਲੜਾ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
. . .  16 minutes ago
ਨਵੀਂ ਦਿੱਲੀ , 10 ਮਈ - ਕਾਰੋਬਾਰੀ ਨਵਨੀਤ ਕਾਲੜਾ ਖ਼ਿਲਾਫ਼ ਆਕਸੀਜਨ ਕੌਂਸਨਟ੍ਰੈਟੋਰਸ ਦੀ ਕਾਲਾ ਮਾਰਕੀਟਿੰਗ ਕਰਨ ਦੇ ਦੋਸ਼ ਹੇਠ ਲੁੱਕ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3,66,161 ਕੋਰੋਨਾ ਦੇ ਨਵੇਂ ਮਾਮਲੇ ਆਏ, 3,754 ਮੌਤਾਂ
. . .  about 3 hours ago
ਨਵੀਂ ਦਿੱਲੀ,10 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3,66,161...
ਪਠਾਨਕੋਟ-ਜੋਗਿੰਦਰਨਗਰ ਰੇਲ ਸੇਵਾ 17 ਮਈ ਤੱਕ ਬੰਦ
. . .  about 3 hours ago
ਡਮਟਾਲ,10 ਮਈ (ਰਾਕੇਸ਼ ਕੁਮਾਰ) ਅੰਗਰੇਜ਼ਾਂ ਦੇ ਜ਼ਮਾਨੇ ਦੀ ਪਠਾਨਕੋਟ-ਜੋਗਿੰਦਰਨਗਰ ਰੇਲ ਮਾਰਗ 'ਤੇ ...
ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅੱਜ ਹਿਮਾਂਤਾ ਬਿਸਵਾ ਸਰਮਾ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
. . .  about 4 hours ago
ਆਸਾਮ,10 ਮਈ - ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ.ਪੀ. ਨੱਡਾ ਅੱਜ ਹਿਮਾਂਤਾ ਬਿਸਵਾ ਸਰਮਾ...
ਦਿੱਲੀ: ਮੈਟਰੋ ਰੇਲ ਸੇਵਾਵਾਂ 17 ਮਈ ਸਵੇਰੇ 5 ਵਜੇ ਤੱਕ ਅਸਥਾਈ ਤੌਰ 'ਤੇ ਬੰਦ
. . .  about 4 hours ago
ਦਿੱਲੀ,10 ਮਈ - ਦਿੱਲੀ ਮੈਟਰੋ ਰੇਲ ਸੇਵਾਵਾਂ 17 ਮਈ ਸਵੇਰੇ 5 ਵਜੇ ਤੱਕ ਅਸਥਾਈ ਤੌਰ 'ਤੇ ਬੰਦ ਰਹਿਣਗੀਆਂ...
ਉੱਤਰਾਖੰਡ: 11 ਮਈ ਸਵੇਰੇ 6 ਵਜੇ ਤੋਂ 18 ਮਈ ਸਵੇਰੇ 6 ਵਜੇ ਤੱਕ ਲੱਗਾ ਕਰਫ਼ਿਊ
. . .  about 4 hours ago
ਉੱਤਰਾਖੰਡ,10 ਮਈ - ਰਾਜ 'ਚ 11 ਮਈ ਸਵੇਰੇ 6 ਵਜੇ ਤੋਂ 18 ਮਈ ਸਵੇਰੇ 6 ਵਜੇ ਤੱਕ ਕਰਫ਼ਿਊ ਲੱਗਾ...
ਆਸਾਮ 'ਚ ਲੱਗੇ ਭੂਚਾਲ ਦੇ ਝਟਕੇ
. . .  about 5 hours ago
ਆਸਾਮ, 10 ਮਈ - ਆਸਾਮ ਦੇ ਨਾਗਾਓਂ ਨੇੜੇ 0705 ਘੰਟਿਆਂ 'ਤੇ ਰਿਕਟਰ ....
ਦਿੱਲੀ : ਪੈਟਰੋਲ ਅਤੇ ਡੀਜ਼ਲ ਦੀ ਕੀਮਤ 91.53 ਰੁਪਏ ਪ੍ਰਤੀ ਲੀਟਰ ਤੇ 82.06 ਰੁਪਏ ਹੋਈ
. . .  about 5 hours ago
ਨਵੀਂ ਦਿੱਲੀ, 10 ਮਈ - ਅੱਜ ਦਿੱਲੀ ਵਿਚ ਪੈਟਰੋਲ ਦੀ ਕੀਮਤ 91.53 ਰੁਪਏ ਪ੍ਰਤੀ ਲੀਟਰ ...
ਦਿੱਲੀ: ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸੈਂਟਰ ਅੱਜ 300 ਬੈੱਡਾਂ ਨਾਲ ਅਪਰੇਸ਼ਨ ਕਰੇਗਾ ਸ਼ੁਰੂ
. . .  about 4 hours ago
ਨਵੀਂ ਦਿੱਲੀ,10 ਮਈ - ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸੈਂਟਰ ਅੱਜ 300 ਬੈੱਡਾਂ ਨਾਲ ਅਪਰੇਸ਼ਨ ਕਰੇਗਾ...
ਆਈ.ਏ.ਐਫ. ਇੰਡੋਨੇਸ਼ੀਆ ਤੋਂ 4 ਆਕਸੀਜਨ ਕੰਟੇਨਰ ਭਾਰਤ ਲੈ ਕੇ ਆਇਆ
. . .  about 5 hours ago
ਨਵੀਂ ਦਿੱਲੀ ,10 ਮਈ - ਆਈ.ਏ.ਐਫ. ਇੰਡੋਨੇਸ਼ੀਆ ਤੋਂ 4 ਆਕਸੀਜਨ...
ਅੱਜ ਦਾ ਵਿਚਾਰ
. . .  1 minute ago
ਅੱਜ ਦਾ ਵਿਚਾਰ
ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਆਰਜ਼ੀ ਜੇਲ੍ਹਾਂ ਵਿਚ ਬੰਦ ਕਰਨ ਦਾ ਫ਼ੈਸਲਾ
. . .  1 day ago
ਲੁਧਿਆਣਾ , 9 ਮਈ {ਪਰਮਿੰਦਰ ਸਿੰਘ ਆਹੂਜਾ}- ਲੁਧਿਆਣਾ ਪੁਲੀਸ ਵਲੋਂ ਸੋਮਵਾਰ ਤੋਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ ਪੁਲਿਸ ...
ਆਜ਼ਮ ਖਾਨ ਦੀ ਜੇਲ੍ਹ ਵਿਚ ਸਿਹਤ ਵਿਗੜੀ, ਲਖਨਊ ਸ਼ਿਫਟ ਕਰਨ ਦੀਆਂ ਤਿਆਰੀਆਂ
. . .  1 day ago
ਲਖਨਊ ,9 ਮਈ - ਉੱਤਰ ਪ੍ਰਦੇਸ਼ ਦੇ ਰਾਮਪੁਰ ਤੋਂ ਸੰਸਦ ਮੈਂਬਰ ਅਤੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖਾਨ ਦੀ ਸਿਹਤ ਅੱਜ ਅਚਾਨਕ ਖ਼ਰਾਬ ਹੋ ਗਈ ਹੈ। ਆਜ਼ਮ ਖਾਨ ਦੀ ਰਿਪੋਰਟ 1 ਮਈ ਨੂੰ ਕੋਰੋਨਾ ਸਕਾਰਾਤਮਕ ਆਈ ਹੈ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 13 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ 'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। ਵੱਲਭ ਭਾਈ ਪਟੇਲ

ਸੰਗਰੂਰ

ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਨੇ ਦਿੱਲੀ ਵੱਲ ਪਾਏ ਚਾਲੇ

ਸੰਗਰੂਰ, 26 ਨਵੰਬਰ (ਧੀਰਜ ਪਸ਼ੌਰੀਆ)-ਬੇਸ਼ੱਕ ਹਰਿਆਣਾ ਸਰਕਾਰ ਨੇ ਪੰਜਾਬ ਤੋਂ ਹਰਿਆਣਾ 'ਚੋਂ ਲੰਘ ਕੇ ਦਿੱਲੀ ਜਾਣ ਵਾਲੇ ਸਭ ਰਾਸਤੇ ਬੰਦ ਕਰ ਦਿੱਤੇ ਹਨ ਪਰ ਫਿਰ ਵੀ 26 ਨਵੰਬਰ ਦੇ ਦਿੱਲੀ ਵੱਲ ਕੂਚ ਕਰਨ ਦੇ ਸੱਦੇ ਤਹਿਤ ਜ਼ਿਲ੍ਹਾ ਸੰਗਰੂਰ ਦੇ ਹਰ ਪਿੰਡ 'ਚੋਂ ਵੱਡੀ ਗਿਣਤੀ ਕਿਸਾਨ ਜਥਿਆਂ ਦੇ ਰੂਪ 'ਚ ਦਿੱਲੀ ਪਹੁੰਚਣ ਲਈ ਖਨੌਰੀ ਬਾਰਡਰ ਵੱਲ ਰਵਾਨਾ ਹੋ ਚੁੱਕੇ ਹਨ | ਪਿੰਡ ਮੰਗਵਾਲ ਤੋਂ ਬੀ. ਕੇ. ਯੂ. ਏਕਤਾ ਉਗਰਾਹਾਂ ਦੇ ਆਗੂ ਰਾਜਪਾਲ ਸਿੰਘ ਮੰਗਵਾਲ ਦੀ ਅਗਵਾਈ 'ਚ ਚਾਰ ਟਰੈਕਟਰ-ਟਰਾਲੀਆਂ 'ਚ ਰਵਾਨਾ ਹੋਏ ਕਿਸਾਨਾਂ ਦੇ ਜਥੇ ਨੇ ਰਵਾਨਾ ਹੋਣ ਤੋਂ ਪਹਿਲਾਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕੀਤੀ ਤੇ ਮੋਰਚੇ ਦੀ ਸਫਲਤਾ ਲਈ ਤਿੱਖੇ ਸੰਘਰਸ਼ ਦਾ ਸੰਕਲਪ ਕੀਤਾ | ਰਵਾਨਾ ਹੋਏ ਜਥੇ 'ਚ ਵੱਡੀ ਗਿਣਤੀ ਕਿਸਾਨ ਬੀਬੀਆਂ ਤੋਂ ਇਲਾਵਾ ਕਰਤਾਰ ਸਿੰਘ ਸਰਾਓ, ਬਾਰਾ ਸਿੰਘ ਭੂਲਰ, ਹਾਕਮ ਸਿੰਘ ਰਾਣੂ, ਲਾਭ ਸਿੰਘ ਮਾਨ, ਭੂਰਾ ਸਿੰਘ ਜਾਗਰ ਸਿੰਘ, ਬਲਵਿੰਦਰ ਸਿੰਘ ਤੇ ਵੱਡੀ ਗਿਣਤੀ ਹੋਰ ਕਿਸਾਨ ਮੌਜੂਦ ਸਨ |
ਪੰਜਾਬ ਦੀਆਂ ਮੁਖ ਰਾਜਨੀਤਿਕ ਪਾਰਟੀਆਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਬ) ਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਨਾਲ ਸਬੰਧਿਤ ਵਕੀਲਾਂ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ | ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਐਡ ਗੁਰਤੇਜ ਸਿੰਘ ਗਰੇਵਾਲ, ਐਡ. ਸੁਰਜੀਤ ਸਿੰਘ ਗਰੇਵਾਲ, ਐਡ. ਬਲਵੰਤ ਸਿੰਘ ਢੀਂਡਸਾ ਤੇ ਐਡ. ਦਲਜੀਤ ਸਿੰਘ ਸੇਖੋਂ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਨਾਲ ਕਿਸਾਨੀ ਤਾਂ ਬਰਬਾਦ ਹੋਵੇਗੀ, ਸੂਬੇ ਦੇ ਅਰਥਚਾਰਾ ਪੂਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ | ਐਡ. ਬਲਵੰਤ ਸਿੰਘ ਢੀਂਡਸਾ ਨੇ ਕਿਹਾ ਕਿ 27 ਨਵੰਬਰ ਨੂੰ ਵੱਡੀ ਗਿਣਤੀ ਵਕੀਲ ਕਿਸਾਨ ਅੰਦੋਲਨ ਦੀ ਹਮਾਇਤ 'ਚ ਖਨੌਰੀ ਬਾਰਡਰ ਵੱਲ ਕੂਚ ਕਰਨਗੇ | ਇਸ ਮੌਕੇ ਐਡ. ਸੁਰਜੀਤ ਸਿੰਘ ਖੇੜੀ, ਐਡ. ਅਜਾਇਬ ਸਿੰਘ ਸਰਾਓ, ਐਡ. ਰਣਜੀਤ ਸਿੰਘ ਦਿਓਲ, ਐਡ. ਅਮਨਦੀਪ ਸਿੰਘ ਗਰੇਵਾਲ, ਐਡ. ਸੁਖਬੀਰ ਸਿੰਘ ਪੂਨੀਆ, ਐਡ. ਮਹਿੰਦਰ ਸਿੰਘ ਗਿੱਲ, ਐਡ. ਗੁਰਤੇਜ ਸਿੰਘ ਹਰੀਕਾ, ਐਡ. ਬਲਰਾਜ ਸਿੰਘ ਚਹਿਲ, ਐਡ. ਗੁਰਬਚਨ ਸਿੰਘ ਸੈਣੀ, ਐਡ. ਪਿ੍ਤਪਾਲ ਸਿੰਘ ਸਿੱਧੂ ਅਤੇ ਹੋਰ ਮੌਜੂਦ ਸਨ |
ਸੁਨਾਮ ਊਧਮ ਸਿੰਘ ਵਾਲਾ (ਧਾਲੀਵਾਲ, ਭੁੱਲਰ)-ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗੁਰਬਖਸੀਸ਼ ਸਿੰਘ ਚੱਠਾ ਦੀ ਪ੍ਰਧਾਨਗੀ ਹੇਠ ਹੋਈ | ਇਸ ਸਮੇਂ ਵਕੀਲ ਭਾਈਚਾਰੇ ਵਲੋਂ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਸਮੇਂ ਸਰਬ ਸੰਮਤੀ ਨਾਲ ਕਿਸਾਨ ਸੰਘਰਸ਼ ਦੇ ਸਮਰਥਨ 'ਚ 26 ਤੇ 27 ਨਵੰਬਰ ਨੂੰ ਅਦਾਲਤਾਂ ਦਾ ਕੰਮਕਾਜ ਮੁਕੰਮਲ ਤੌਰ 'ਤੇ ਮੁਅੱਤਲ ਕਰ ਕੇ ਕਿਸਾਨਾਂ ਦੇ 'ਦਿੱਲੀ ਚੱਲੋ' ਅੰਦੋਲਨ 'ਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਗਿਆ | ਐਡਵੋਕੇਟ ਤੇਜਪਾਲ ਭਾਰਦਵਾਜ, ਐਡਵੋਕੇਟ ਕਰਨਵੀਰ ਵਸ਼ਿਸ਼ਟ, ਐਡਵੋਕੇਟ ਰਵਿੰਦਰ ਭਾਰਦਵਾਜ ਆਦਿ ਨੇ ਹਰਿਆਣਾ ਸਰਕਾਰ ਵਲੋਂ ਕਿਸਾਨਾਂ ਲਈ ਲਾਂਘਾ ਬੰਦ ਕਰਨ ਦੀ ਸਖ਼ਤ ਨਿੰਦਿਆ ਕਰਦਿਆਂ ਕਿਹਾ ਕਿ ਜੈ ਜਵਾਨ ਜੈ ਕਿਸਾਨ ਦਾ ਨਾਅਰਾ ਦੇਣ ਵਾਲੀ ਕੇਂਦਰ ਸਰਕਾਰ ਹੁਣ ਕਿਸਾਨਾਂ ਨੂੰ ਜਲੀਲ ਕਰ ਤੇ ਤੁਲੀ ਹੋਈ ਹੈ ਅਤੇ ਉਨ੍ਹਾਂ ਨੂੰ ਸੜਕਾਂ 'ਤੇ ਰੁਲਣ ਲਈ ਮਜਬੂਰ ਕਰ ਰਹੀ ਹੈ | ਇਸ ਮੌਕੇ ਐਡਵੋਕੇਟ ਨਰਿੰਦਰ ਸਿੰਘ ਸਿੱਧੂ, ਸੁਸ਼ੀਲ ਅੱਤਰੀ, ਗੁਰਲੀਨ ਸਿੰਘ, ਅਰਸ਼ਦੀਪ ਭਾਰਦਵਾਜ, ਅਭਿਮੰਨਿਊ ਸ਼ਰਮਾ, ਸੰਦੀਪ ਬਾਂਸਲ, ਸੁਰਜੀਤ ਸਿੰਘ ਛਾਹੜ, ਸੁਖਵਿੰਦਰ ਸਿੰਘ ਨਹਿਲ, ਵਰਿੰਦਰਪਾਲ ਸਿੰਘ ਚੱਠਾ, ਹਰਸੁੱਖ ਸਿੰਘ, ਮਲਕੀਤ ਸਿੰਘ ਅਬਦਾਲ ਅਤੇ ਗੁਰਮੁੱਖ ਸਿੰਘ ਆਦਿ ਮੌਜੂਦ ਸਨ |
ਲਹਿਰਾਗਾਗਾ, (ਅਸ਼ੋਕ ਗਰਗ)-ਕਿਸਾਨ ਅੰਦੋਲਨ ਦਾ ਸਮਰਥਨ ਕਰਦਿਆਂ ਆਲ ਇੰਡੀਆ ਯੂਥ ਕਾਂਗਰਸ ਦੇ ਸੋਸ਼ਲ ਮੀਡੀਆ ਇੰਚਾਰਜ ਦੁਰਲੱਭ ਸਿੰਘ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦਾ ਮਸਲਾ ਜਾਨ ਬੁੱਝ ਕੇ ਲਮਕਾ ਰਹੀ ਹੈ ਜਿਸ ਕਾਰਨ ਸੂਬੇ ਦੀ ਆਰਥਿਕ ਵਿਵਸਥਾ ਡਾਮਾ ਡੋਲ ਹੋਈ ਹੈ | ਇਸ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਹੋਣ ਦਾ ਵੀ ਖ਼ਦਸ਼ਾ ਬਣਿਆ ਹੋਇਆ ਹੈ |
ਸੰਦÏੜ, (ਗੁਰਪ੍ਰੀਤ ਸਿੰਘ ਚੀਮਾ, ਜਸਵੀਰ ਸਿੰਘ ਜੱਸੀ)-ਦਿੱਲੀ ਚੱਲੋਂ ਦੇ ਦਿੱਤੇ ਸੱਦੇ ਤਹਿਤ ਪਿੰਡ ਸੇਰਗੜ੍ਹ ਚੀਮਾ, ਕਾਸਾਪੁਰ ਤੇ ਅਬਦੁੱਲਾਪੁਰ ਚੁਹਾਣੇ ਤੋਂ ਵੱਡੀ ਗਿਣਤੀ 'ਚ ਕਿਸਾਨ ਪਿੰਡ ਸੇਰਗੜ੍ਹ ਚੀਮਾ ਤੋਂ ਦਿੱਲੀ ਲਈ ਰਵਾਨਾ ਹੋਏ | ਪਹਿਲੇ ਜਥੇ 'ਚ ਸੁਖਵਿੰਦਰ ਸਿੰਘ ਬੰਟੀ ਇਕਾਈ ਪ੍ਰਧਾਨ ਚੀਮਾ, ਠੇਕੇਦਾਰ ਬਲਦੇਵ ਸਿੰਘ ਬੱਬੀ, ਪਰਮਜੀਤ ਸਿੰਘ ਜੀਤਾ, ਸੁਖਵਿੰਦਰ ਸਿੰਘ ਸੁੱਖਾ, ਮਨਵੀਰ ਸਿੰਘ ਕਾਸਾਪੁਰ, ਬਿੰਦਰ ਸਿੰਘ ਕਾਸਾਪੁਰ, ਮੱਘਰ ਸਿੰਘ ਕਾਸਾਪੁਰ, ਮਲਕੀਤ ਸਿੰਘ ਕਾਸਾਪੁਰ, ਜੱਗਾ ਸਿੰਘ, ਸੁਰਜੀਤ ਸਿੰਘ, ਬਹਾਦਰ ਸਿੰਘ ਨੂੰ ਪਿੰਡ ਵਾਸੀਆਂ ਨੇ ਸਿਰੋਪਾਓ ਦੇ ਕੇ ਦਿੱਲੀ ਲਈ ਰਵਾਨਾ ਕੀਤਾ | ਇਸ ਮÏਕੇ ਰਾਜਵੀਰ ਸਿੰਘ ਰਾਜੂ, ਪੰਚ ਸੁਖਬੀਰ ਸਿੰਘ, ਗੁਰਮੇਲ ਸਿੰਘ ਵਾਰੀਆ, ਗੁਰਮੇਲ ਸਿੰਘ ਉਪਲ, ਨਿਰਮਲ ਸਿੰਘ, ਬਲਜਿੰਦਰ ਸਿੰਘ, ਜਸਪ੍ਰੀਤ ਸਿੰਘ, ਮਲਕੀਤ ਸਿੰਘ, ਰਣਜੀਤ ਸਿੰਘ, ਅਮਨਦੀਪ ਸਿੰਘ ਧੰਨਾ ਸਮੇਤ ਵੱਡੀ ਗਿਣਤੀ 'ਚ ਕਿਸਾਨ ਮੌਜੂਦ ਸਨ |
ਸੰਗਰੂਰ, (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਭਗਵਾਨ ਵਾਲਮੀਕਿ ਰਮਾਇਣ ਭਵਨ ਤੇ ਸਰੋਵਰ ਵਿਖੇ ਯੂਥ ਕਾਂਗਰਸ ਸੰਗਰੂਰ ਦੇ ਵਿਧਾਨ ਸਭਾ ਹਲਕਾ ਪ੍ਰਧਾਨ ਸਾਜਨ ਕਾਂਗੜਾ ਦੀ ਅਗਵਾਈ ਹੇਠ ਕਿਸਾਨਾਂ ਦੀ ਤੰਦਰੁਸਤੀ ਤੇ ਜਿੱਤ ਲਈ ਕਾਮਨਾ ਕੀਤੀ ਗਈ | ਸ੍ਰੀ ਕਾਂਗੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੰਦਰ ਔਰੰਗਜੇਬ ਦੀ ਰੂਹ ਪ੍ਰਵੇਸ਼ ਕਰ ਗਈ ਹੈ | ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਸੰਗਰੂਰ ਇਕਾਈ ਵਲੋਂ ਪੰਜਾਬ ਤੇ ਹਰਿਆਣਾ ਦੇ 7 ਬਾਰਡਰ ਸੀਲ ਕਰਨ ਦੀ ਤਿੱਖੀ ਨਿਖੇਧੀ ਕੀਤੀ ਗਈ | ਇਕਾਈ ਦੇ ਪ੍ਰਧਾਨ ਨਾਮਦੇਵ ਭੁਟਾਲ, ਮੀਤ ਪ੍ਰਧਾਨ ਵਿਸ਼ਵਕਾਂਤ, ਸਹਾਇਕ ਸਕੱਤਰ ਗੁਰਪ੍ਰੀਤ ਕੌਰ ਤੇ ਕਾਰਜਕਾਰਨੀ ਮੈਂਬਰ ਸਵਰਨਜੀਤ ਸਿੰਘ ਨੇ ਕਿਹਾ ਕਿ ਦਿੱਲੀ ਵਲੋਂ ਪੰਜਾਬ ਦੇ ਕਿਸਾਨਾਂ ਨੂੰ ਯੂ. ਪੀ. ਦੇ ਜਾਨਵਰਾਂ ਜਿੰਨੀ ਵੀ ਅਹਿਮੀਅਤ ਨਹੀਂ ਦਿੱਤੀ ਜਾ ਰਹੀ | ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਦੇ ਰਾਹ ਰੋਕਣ ਲਈ ਜਾਨਲੇਵਾ ਤਾਰ ਲਗਵਾਉਣ ਵਾਲੇ ਪ੍ਰਸ਼ਾਸ ਨਿਕ ਅਧਿਕਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ |
ਅਹਿਮਦਗੜ੍ਹ, (ਰਣਧੀਰ ਸਿੰਘ ਮਹੋਲੀ)-ਕੇਂਦਰ ਵਲੋਂ ਖੇਤੀ ਕਾਨੂੰਨ ਬਣਾ ਕੇ ਕਿਸਾਨੀ ਨੂੰ ਖ਼ਤਮ ਕਰਨ ਲਈ ਹਰ ਹੀਲਾ ਵਸੀਲਾ ਵਰਤਿਆ ਜਾ ਰਿਹਾ ਹੈ | ਕਿਸਾਨਾਂ ਦੇ ਸੰਘਰਸ਼ ਨੂੰ ਤਾਰੋਪੀੜ ਕਰਨ ਦੀਆਂ ਕੋਸ਼ਿਸ਼ਾਂ ਕਦੇ ਕਾਮਯਾਬ ਨਹੀਂ ਹੋਣਗੀਆਂ | ਇਸ ਦਾ ਪ੍ਰਗਟਾਵਾ ਕਰਦਿਆਂ ਸਾਥੀਆਂ ਨਾਲ ਪੁੱਜੇ ਜ਼ਿਲ੍ਹਾ ਜ. ਸਕੱਤਰ ਕਾਂਗਰਸ ਸਰਪੰਚ ਹਰਦੀਪ ਸਿੰਘ ਬੌੜਹਾਈ ਨੇ ਕਿਹਾ ਕਿ ਅਮਨ-ਸ਼ਾਂਤੀ ਨਾਲ ਦਿੱਲੀ ਨੂੰ ਕੂਚ ਕਰ ਰਹੇ ਕਿਸਾਨਾਂ ਨੂੰ ਕੇਂਦਰ ਪੱਖੀ ਸੂਬੇ ਦੀਆਂ ਸਰਕਾਰਾਂ ਵਲੋਂ ਬੈਰੀਕੇਡ, ਪਾਣੀ ਦੀਆਂ ਬੁਛਾਰਾਂ ਮਾਰ ਕੇ ਰੋਕਣਾ ਲੋਕਤੰਤਰ ਦਾ ਘਾਣ ਹੈ |
ਸੁਨਾਮ ਊਧਮ ਸਿੰਘ ਵਾਲਾ, (ਭੁੱਲਰ, ਧਾਲੀਵਾਲ)-ਦੋਧੀ ਤੇ ਡੇਅਰੀ ਯੂਨੀਅਨ ਦੀ ਅਗਵਾਈ 'ਚ ਇਲਾਕੇ ਭਰ ਦੇ ਦੁੱਧ ਦਾ ਕਾਰੋਬਾਰ ਕਰਨ ਵਾਲੇ ਦੁਕਾਨਦਾਰ, ਦੋਧੀ ਤੇ ਦੁੱਧ ਉਤਪਾਦਕ ਵੱਡੀ ਗਿਣਤੀ 'ਚ ਇਕੱਠੇ ਹੋਕੇ ਕਿਸਾਨਾਂ ਵਲੋਂ 'ਦਿੱਲੀ ਚੱਲੋ' ਅੰਦੋਲਨ 'ਚ ਸ਼ਾਮਿਲ ਹੁੰਦਿਆਂ ਸੁਨਾਮ ਤੋਂ ਦੋਧੀ ਡੇਅਰੀ ਯੂਨੀਅਨ ਦੇ ਪ੍ਰਧਾਨ ਅਸ਼ੋਕ ਕੁਮਾਰ ਦੀ ਅਗਵਾਈ 'ਚ ਦਿੱਲੀ ਲਈ ਰਵਾਨਾ ਹੋਏ | ਇਸ ਸਮੇਂ ਧਰਮਵੀਰ ਕੁੱਕੂ ਤੇ ਪ੍ਰਧਾਨ ਅਸ਼ੋਕ ਕੁਮਾਰ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਗੱਲ ਸੁਣਨੀ ਚਾਹੀਦੀ ਹੈ | ਇਸ ਮੌਕੇ ਕਿ੍ਸ਼ਨ ਸਿੰਘ ਕੋਟੜਾ ਅਮਰੂ, ਸਤੀਸ਼ ਗੋਇਲ, ਕਰਮਜੀਤ ਸਿੰਘ ਬਿਗੜਵਾਲ, ਮਨਜੀਤ ਸਿੰਘ, ਰਾਜ ਕੁਮਾਰ, ਸਤਿਗੁਰ ਸਿੰਘ, ਦਰਸ਼ਨ ਸਿੰਘ, ਮੰਗਾ ਸਿੰਘ, ਕਰਮ ਸਿੰਘ, ਜੋਨੀ ਕਾਂਸਲ, ਪੁਨੀਤ ਗੋਇਲ, ਸੁਰਿੰਦਰ ਕਾਂਸਲ, ਸੰਤੋਸ਼ ਕੁਮਾਰ ਨਮੋਲ ਤੇ ਪ੍ਰਵੀਨ ਕੁਮਾਰ ਆਦਿ ਸ਼ਾਮਿਲ ਸਨ |
ਸੰਦੌੜ, (ਗੁਰਪ੍ਰੀਤ ਸਿੰਘ ਚੀਮਾ, ਜਸਵੀਰ ਸਿੰਘ ਜੱਸੀ)-ਦਿੱਲੀ ਚੱਲੋ ਦੇ ਦਿੱਤੇ ਸੱਦੇ 'ਤੇ ਅਨਾਜ ਮੰਡੀ ਸੰਦੌੜ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਝੰਡੇ ਹੇਠ ਵੱਖ-ਵੱਖ ਪਿੰਡਾਂ 'ਚੋਂ ਵੱਡੀ ਗਿਣਤੀ ਵਿਚ ਕਿਸਾਨ ਦਿੱਲੀ ਲਈ ਰਵਾਨਾ ਹੋਏ | ਕਿਸਾਨ ਆਗੂ ਡਾ: ਅਮਰਜੀਤ ਸਿੰਘ ਧਲੇਰ ਕਲਾਂ ਨੇ ਕਿਸਾਨਾਂ ਨੂੰ ਦਿੱਲੀ ਲਈ ਰਵਾਨਾ ਕਰਨ ਸਮੇਂ ਬੋਲਦਿਆਂ ਕਿਹਾ ਕਿ ਪੂਰੇ ਬਲਾਕ ਅਹਿਮਦਗੜ੍ਹ 'ਚ ਪੜਾਅ ਵਾਰ ਕਿਸਾਨ ਦਿੱਲੀ ਲਈ ਚਾਲੇ ਪਾਉਣਗੇ ਤੇ ਹਰ ਰੋਜ਼ ਪਿੰਡਾਂ 'ਚੋਂ ਜਥੇ ਰਵਾਨਾ ਕੀਤੇ ਜਾਇਆ ਕਰਨਗੇ | ਇਸ ਮੌਕੇ ਜਰਨੈਲ ਸਿੰਘ ਬਈਏਵਾਲ, ਜਗਰੂਪ ਸਿੰਘ ਖੁਰਦ, ਮਨਜੀਤ ਸਿੰਘ ਫਰਵਾਲੀ, ਹਰਬੰਸ ਸਿੰਘ ਮਾਣਕੀ, ਹੁਸ਼ਿਆਰ ਸਿੰਘ ਮਹੋਲੀ, ਜੋਰਾ ਸਿੰਘ ਖ਼ੁਰਦ, ਕੁਲਵੰਤ ਸਿੰਘ ਬਈਏਵਾਲ, ਹਰਜਿੰਦਰ ਸਿੰਘ ਖੁਰਦ, ਨਛੱਤਰ ਸਿੰਘ ਝਨੇਰ, ਸਿੰਦਰ ਸਿੰਘ ਕਲਿਆਣ, ਦਰਸਨ ਸਿੰਘ ਦੁਲਮਾਂ, ਹਰਦਿਆਲ ਸਿੰਘ ਧਲੇਰ ਖ਼ੁਰਦ, ਨਛੱਤਰ ਸਿੰਘ ਝਨੇਰ, ਸੁਖਵਿੰਦਰ ਸਿੰਘ ਬੰਟੀ ਚੀਮਾ, ਠੇਕੇਦਾਰ ਬਲਦੇਵ ਸਿੰਘ ਬੱਬੀ, ਪਰਮਜੀਤ ਸਿੰਘ ਜੀਤਾ, ਸੁਖਵਿੰਦਰ ਸਿੰਘ ਸੁੱਖਾ ਆਦਿ ਹਾਜ਼ਰ ਸਨ |
ਖੇਤੀ ਬਿਲਾਂ ਦੇ ਵਿਰੋਧ 'ਚ ਅਧਿਆਪਕ ਵਰਗ ਵੀ ਕਿਸਾਨਾਂ ਦੇ ਹੱਕ 'ਚ ਮੈਦਾਨ ਵਿਚ ਆ ਗਏ | ਖੇਤੀ ਬਿੱਲਾਂ ਦੇ ਵਿਰੋਧ 'ਚ ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਦੀ ਪ੍ਰਬੰਧਕ ਕਮੇਟੀ ਤੇ ਸਟਾਫ਼ ਵਲੋਂ ਕਾਲਜ ਕੈਂਪਸ 'ਚ ਧਰਨਾ ਲਗਾਇਆ ਗਿਆ | ਪ੍ਰੋ: ਰਾਜਿੰਦਰ ਕੁਮਾਰ ਪੰਜਾਬੀ ਯੂਨੀਵਰਸਿਟੀ ਏਰੀਆ ਸਕੱਤਰ ਪੰਜਾਬ ਤੇ ਕਾਲਜ ਟੀਚਰ ਯੂਨੀਅਨ ਚੰਡੀਗੜ੍ਹ ਨੇ ਕਿਹਾ ਕਿ ਪੰਜਾਬ ਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦੇ ਸੱਦੇ 'ਤੇ ਅੱਜ ਦੋ ਘੰਟੇ ਲਈ ਇਹ ਧਰਨਾ (ਬਾਕੀ ਸਫ਼ਾ 6 'ਤੇ)
[ਸਫ਼ਾ 5 ਦੀ ਬਾਕੀ]
ਕਿਸਾਨਾਂ ਦੇ ਹੱਕ 'ਚ ਲਗਾਇਆ ਗਿਆ ਹੈ | ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਜਨਰਲ ਸਕੱਤਰ ਗਿਆਨੀ ਬਾਬੂ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੁਆਰਾ ਬਣਾਏ ਗਏ ਇਹ ਕਾਲੇ ਕਾਨੂੰਨ ਕਿਸਾਨੀ ਲਈ ਮਾਰੂ ਸਿੱਧ ਹੋਣਗੇ | ਧਰਨੇ ਵਿਚ ਡਾ: ਬਚਿੱਤਰ ਸਿੰਘ, ਡਾ: ਕਰਮਜੀਤ ਸਿੰਘ, ਪ੍ਰੋ: ਕਪਿਲ ਸ਼ਰਮਾ, ਪ੍ਰੋ: ਜਗਦੀਪ ਸਿੰਘ, ਪ੍ਰੋ: ਪਰਦੀਪ ਕੌਰ, ਪ੍ਰੋ: ਹਰਮਨ ਸਿੰਘ, ਪ੍ਰੋ: ਗੁਰਪ੍ਰੀਤ ਸਿੰਘ ਸਮੇਤ ਟੀਚਿੰਗ ਤੇ ਨਾਨ ਟੀਚਿੰਗ ਸਟਾਫ਼ ਨੇ ਸ਼ਮੂਲੀਅਤ ਕੀਤੀ |
ਲਹਿਰਾਗਾਗਾ, (ਗਰਗ, ਢੀਂਡਸਾ)-ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਕਿਸਾਨ ਅੰਦੋਲਨ ਦਾ ਸਮਰਥਨ ਕਰਦਿਆਂ ਐਡਵੋਕੇਟ ਗਗਨਦੀਪ ਸਿੰਘ ਖੰਡੇਬਾਦ, ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਗੁਰਸੰਤ ਸਿੰਘ ਭੁਟਾਲ, ਸ਼ੋ੍ਰਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਆਗੂ ਛੱਜੂ ਸਿੰਘ ਪ੍ਰਧਾਨ ਕਾਲਬੰਜਾਰਾ, ਸਾਬਕਾ ਸਰਪੰਚ ਜਗਦੀਪ ਸਿੰਘ ਜੱਗੀ ਨੰਗਲਾ, ਕਿਸਾਨ ਆਗੂ ਗੁਲਜ਼ਾਰ ਸਿੰਘ ਜਵੰਧਾ ਭਾਈ ਕੀ ਪਿਸ਼ੌਰ, ਸਾਬਕਾ ਬਲਾਕ ਸੰਮਤੀ ਮੈਂਬਰ ਧਰਮਜੀਤ ਸਿੰਘ ਸੰਗਤਪੁਰਾ, ਐਡਵੋਕੇਟ ਜਗਦੀਪ ਸਿੰਘ ਜੋਲੀ, ਯੂਥ ਅਕਾਲੀ ਆਗੂ ਸੁਖਵਿੰਦਰ ਸਿੰਘ ਬਿੱਲੂ ਖੰਡੇਬਾਦ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਐਡਵੋਕੇਟ ਹਰਿੰਦਰ ਸਿੰਘ ਚੰਗਾਲੀਵਾਲਾ, ਅਕਾਲੀ ਆਗੂ ਬਲਵਿੰਦਰ ਸਿੰਘ ਸੰਗਤੀਵਾਲਾ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਦਨ ਕਲੇਰ ਤੇ ਕਿਸਾਨ ਆਗੂ ਬਾਬਰਜੀਤ ਸਿੰਘ ਗਰੇਵਾਲ ਭੁਟਾਲ ਕਲਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦਾ ਮਸਲਾ ਜਾਨ ਬੁੱਝ ਕੇ ਲਮਕਾ ਰਹੀ ਹੈ | ਇਸ ਨਾਲ ਪੰਜਾਬ ਦਾ ਮਾਹੌਲ ਖਰਾਬ ਹੋਣ ਦਾ ਵੀ ਖ਼ਦਸ਼ਾ ਬਣਿਆ ਹੋਇਆ ਹੈ |
ਕੁੱਪ ਕਲਾਂ, (ਮਨਜਿੰਦਰ ਸਿੰਘ ਸਰੌਦ)-ਪੰਜਾਬ ਦੇ ਕੋਨੇ-ਕੋਨੇ ਤੋਂ ਪੂਰੀ ਵਿਉਂਤਬੰਦੀ ਦੇ ਤਹਿਤ ਨੌਜਵਾਨਾਂ ਦੇ ਨਾਲ ਬੀਬੀਆਂ ਦੇ ਕਾਫ਼ਲਿਆਂ ਨੇ ਵੀ ਦਿੱਲੀ ਵੱਲ ਨੂੰ ਵਹੀਰਾਂ ਘੱਤ ਦਿੱਤੀਆਂ ਹਨ | ਪੂਰੇ ਜਾਹੋ ਜਲਾਲ ਤੇ ਸਾਜ਼ੋ ਸਾਮਾਨ ਦੇ ਨਾਲ ਲੈਸ ਟਰਾਲੀਆਂ 'ਚ ਬੀਬੀਆਂ ਦਾ ਉਤਸ਼ਾਹ ਆਪਣੇ ਹੱਕ ਲੈਣ ਦੇ ਲਈ ਠਾਠਾਂ ਮਾਰਦਾ ਦਿਖਾਈ ਦੇ ਰਿਹਾ ਹੈ | ਸ਼ਾਇਦ ਵਰਿ੍ਹਆਂ ਬਾਅਦ ਆਪਣੀ ਹੋਂਦ ਨੂੰ ਬਚਾਈ ਰੱਖਣ ਦੇ ਲਈ ਲੜੇ ਜਾ ਰਹੇ ਸੰਘਰਸ਼ ਵਿਚ ਬੀਬੀਆਂ ਦੀ ਵੱਡੀ ਸ਼ਮੂਲੀਅਤ ਨੇ 'ਏਕੇ ਦੀ ਕਵਾਇਦ' 'ਤੇ ਮੋਹਰ ਲਾ ਕੇ ਇਹ ਸਿੱਧ ਕਰ ਦਿੱਤਾ ਹੈ ਹੁਣ ਇਹ ਲੜਾਈ ਆਰ ਜਾਂ ਪਾਰ ਦੀ ਹੋਵੇਗੀ, ਆਪਣੇ ਘਰ ਪਰਿਵਾਰਾਂ ਨੂੰ ਤਿਆਗ ਬਜ਼ੁਰਗ ਬੀਬੀਆਂ ਸੰਘਰਸ਼ ਦਾ ਹਿੱਸਾ ਬਣ ਕੇ ਆਉਣ ਵਾਲੇ ਭਵਿੱਖ ਦੀ ਰੂਪ ਰੇਖਾ 'ਤੇ 'ਮੋਹਰ' ਲਾ ਰਹੀਆਂ ਹਨ |
ਸੂਲਰ ਘਰਾਟ, (ਜਸਵੀਰ ਸਿੰਘ ਔਜਲਾ)-ਹਲਕਾ ਦਿੜ੍ਹਬਾ ਦੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨ ਆਗੂਆਂ ਵਲੋਂ ਭਾਰੀ ਗਿਣਤੀ 'ਚ ਜੱਥਾ ਦਿੱਲੀ ਨੂੰ ਰਵਾਨਾ ਹੋ ਰਿਹਾ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਦਰਸ਼ਨ ਸਿੰਘ ਸਾਦੀਹਰੀ ਨੇ ਦੱਸਿਆ ਕਿ ਬਲਾਕ ਦਿੜ੍ਹਬਾ ਦੇ ਪਿੰਡਾਂ 'ਚੋਂ ਲਗਪਗ 200 ਟਰੈਕਟਰ ਟਰਾਲੀਆਂ, 500 ਮੋਟਰਸਾਈਕਲ ਤੇ 20 ਬੱਸਾਂ ਅਤੇ ਬਾਕੀ ਕਿਸਾਨ ਆਪਣੇ ਨਿੱਜੀ ਸਾਧਨਾਂ 'ਤੇ ਦਿੱਲੀ ਨੂੰ ਰਵਾਨਾ ਹੋ ਰਹੇ ਹਨ | ਪਿੰਡ ਛਾਹੜ ਦੇ ਕਿਸਾਨ ਆਗੂ ਪਰਮਜੀਤ ਸਿੰਘ ਨੇ ਦੱਸਿਆ ਕਿ ਪਿੰਡ ਛਾਹੜ ਤੋਂ 12 ਟਰੈਕਟਰ ਟਰਾਲੀਆਂ ਤੇ ਇਕ ਬੱਸ ਆਪਣੇ ਹੱਕਾਂ ਲਈ ਦਿੱਲੀ ਨੂੰ ਜਾ ਰਹੇ ਹਨ |
ਘਰਾਚੋਂ, (ਘੁਮਾਣ)-ਪਿੰਡ ਨਾਗਰਾ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਪ੍ਰਧਾਨ ਦਰਬਾਰਾ ਸਿੰਘ ਨਾਗਰਾ ਦੀ ਅਗਵਾਈ 'ਚ ਵੱਡੀ ਗਿਣਤੀ ਵਿਚ ਵਰਕਰਾਂ ਨੇ ਟਰਾਲੀਆਂ ਲੈ ਕੇ ਦਿੱਲੀ ਲਈ ਚਾਲੇ ਪਾਏ | ਇਸ ਮੌਕੇ ਦਰਬਾਰਾ ਸਿੰਘ ਬਲਾਕ ਪ੍ਰਧਾਨ, ਕੁਲਜੀਤ ਸਿੰਘ, ਬਹਾਲ ਸਿੰਘ, ਪ੍ਰੀਤਮ ਸਿੰਘ, ਮਨਦੀਪ ਸਿੰਘ, ਮੱਘਰ ਸਿੰਘ ਸਰਪੰਚ, ਬਹਾਦਰ ਸਿੰਘ, ਦਲਵੀਰ ਸਿੰਘ, ਪਿਆਰਾ ਸਿੰਘ, ਮਹਿੰਦਰ ਸਿੰਘ ਨੰਬਰਦਾਰ, ਜਗਦੀਪ ਸਿੰਘ, ਹਿੰਦੀ ਸਿੰਘ, ਨਿੱਕਾ ਸਿੰਘ, ਮਹਿੰਦਰ ਸਿੰਘ ਤੇ ਜਸਪ੍ਰੀਤ ਸਿੰਘ ਮੌਜੂਦ ਸਨ |
ਮੂਲੋਵਾਲ, (ਰਤਨ ਭੰਡਾਰੀ)-ਪਿੰਡ ਧੰਦੀਵਾਲ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਧੰਦੀਵਾਲ ਦੀ ਅਗਵਾਈ 'ਚ ਕਿਸਾਨਾਂ ਦਾ ਜਥਾ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਰਵਾਨਾ ਹੋਇਆ | ਇਸ ਮੌਕੇ ਸਰਪੰਚ ਲਖਵੀਰ ਸਿੰਘ ਧੰਦੀਵਾਲ, ਬਲਵਿੰਦਰ ਸਿੰਘ ਬਲਾਕ ਸੰਮਤੀ ਮੈਂਬਰ, ਹਰਪ੍ਰੀਤ ਸਿੰਘ ਖ਼ਜ਼ਾਨਚੀ, ਸੁਖਜੀਤ ਸਿੰਘ ਸਕੱਤਰ, ਗੁਰਬਖਸੀਸ਼ ਸਿੰਘ ਮੀਤ ਪ੍ਰਧਾਨ, ਜਸਵੀਰ ਸਿੰਘ, ਗੁਰਿੰਦਰ ਸਿੰਘ, ਮਨਦੀਪ ਸਿੰਘ ਨੰਬਰਦਾਰ ਅਤੇ ਪਿੰਡ ਵਾਸੀਆਂ ਨੇ ਦਿੱਲੀ ਜਾਣ ਵਾਲੇ ਜਥੇ ਨੂੰ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਦਿੱਲੀ ਲਈ ਰਵਾਨਾ ਕੀਤਾ |
ਮੂਨਕ, (ਗਮਦੂਰ ਸਿੰਘ ਧਾਲੀਵਾਲ)-ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕੇ ਜਾਣ ਲਈ ਹਰਿਆਣਾ ਸਰਕਾਰ ਵਲੋਂ ਟੋਹਾਣਾ-ਚੰਡੀਗੜ੍ਹ ਮੁੱਖ ਮਾਰਗ 'ਤੇ ਹਰਿਆਣਾ ਦੇ ਆਪਣੇ ਪੈਂਦੇ ਏਰੀਏ ਪੰਜਾਬ ਬਾਰਡਰ ਤੋਂ ਲੰਘ ਕੇ ਬੈਰੀਕੇਟ ਲਗਾ ਕੇ ਆਪਣੇ ਪੁਲਿਸ ਮੁਲਾਜ਼ਮ ਤੇ ਪਾਣੀ ਦੀ ਬੁਛਾੜਾਂ ਮਾਰਨ ਵਾਲੀ ਗੱਡੀ ਖੜ੍ਹੀ ਕਰ ਕੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕੇ ਜਾਣ ਲਈ ਪੂਰਾ ਪ੍ਰਬੰਧ ਕੀਤਾ ਗਿਆ ਸੀ ਪਰ ਦੂਜੇ ਪਾਸੇ ਕਿਸਾਨਾਂ ਦੇ ਕਾਫ਼ਲੇ ਦੀ ਗਿਣਤੀ ਵਧਦੀ ਗਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਿਸਾਨ ਆਗੂਆਂ ਨੇ ਵੀ ਆਪਣੇ ਕਾਫ਼ਲੇ ਦੀ ਅਗਵਾਈ ਕਰਦੇ ਹੋਏ ਸ਼ਾਂਤਮਈ ਢੰਗ ਨਾਲ ਕਿਸਾਨਾਂ ਨੂੰ ਦਿੱਲੀ ਜਾਣ ਲਈ ਪ੍ਰੇਰਨਾ ਦਿੰਦੇ ਰਹੇ | ਜਦੋਂ ਹੀ ਆਗੂਆਂ ਨੇ ਸੰਕੇਤ ਦਿੱਤਾ ਤਾਂ ਕਿਸਾਨਾਂ ਨੌਜਵਾਨਾਂ ਨੇ ਕਿਸਾਨ ਏਕਤਾ ਦਾ ਨਾਅਰਾ ਲਗਾ ਕੇ ਬੈਰੀਕੇਟ ਤੋੜ ਕੇ ਅੱਗੇ ਵੱਲ ਚਾਲੇ ਪਾ ਦਿੱਤੇ ਤੇ ਜੋ ਰਸਤਾ ਰੋਕਣ ਲਈ ਗੱਡੀਆਂ ਬਗੈਰਾ ਲਗਾਇਆ ਹੋਇਆ ਸੀ ਪਾਸੇ ਕਰ ਕੇ ਟਰੈਕਟਰ-ਟਰਾਲੀਆਂ ਦਾ ਰਸਤਾ ਬਣ ਲਿਆ | ਜਾਮ ਲਗਾਈ ਬੈਠੇ ਕਿਸਾਨਾਂ ਲਈ ਹਰਿਆਣਾ ਦੇ ਪਿੰਡਾਂ ਤੋਂ ਲੰਗਰ ਲੈ ਕੇ ਆਏ ਹਰਿਆਣਾ ਦੇ ਕਿਸਾਨਾਂ ਦਾ ਆਗੂਆਂ ਨੇ ਸਹਿਯੋਗ ਦੇਣ 'ਤੇ ਧੰਨਵਾਦ ਕੀਤਾ | ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਹੁਣ ਖੇਤੀ ਖ਼ਿਲਾਫ਼ ਕਾਲੇ ਕਾਨੂੰਨਾਂ ਨੂੰ ਵਾਪਸ ਕਰਾ ਕੇ ਵਾਪਸ ਮੁੜਾਂਗੇ |
ਅਮਰਗੜ੍ਹ, (ਝੱਲ, ਮੰਨਵੀ)-ਅਨਾਜ ਮੰਡੀ ਤੋਲੇਵਾਲ ਤੋਂ ਦਿੱਲੀ ਵੱਲ ਕੂਚ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਭਾਰਤੀ ਕਿਸਾਨ ਯੂਨੀਅਨ ਡਕੌਾਦਾ 'ਤੇ ਇੰਡੀਅਨ ਫਾਰਮਰ ਐਸੋਸੀਏਸ਼ਨ ਦੀ ਅਗਵਾਈ ਹੇਠ ਕਿਸਾਨਾਂ ਦਾ ਵੱਡਾ ਕਾਫਲਾ ਰਵਾਨਾ ਹੋਇਆ | ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਜਗਦੀਸ਼ ਸਿੰਘ ਚੌਾਦਾ ਨੇ ਦੱਸਿਆ ਕਿ ਉਨ੍ਹਾਂ ਦੇ ਹੌਸਲੇ ਬੁਲੰਦ ਹਨ, ਚਾਹੇ ਉਨ੍ਹਾਂ ਨੂੰ ਮਹੀਨਿਆਂ ਬੱਧੀ ਦਿੱਲੀ ਦਾ ਘਿਰਾਓ ਕਰਨਾ ਪਵੇ | ਇਸ ਮੌਕੇ ਭੁਪਿੰਦਰ ਸਿੰਘ ਲਾਂਗੜੀਅ , ਭੁਪਿੰਦਰ ਸਿੰਘ ਭਿੰਦਾ ਬਨਭੌਰਾ, ਹਰਦੇਵ ਸਿੰਘ ਦਰੋਗੇਆਲ, ਨੇਤਰ ਸਿੰਘ ਸਲਾਰ, ਨਰਿੰਦਰਜੀਤ ਸਿੰਘ ਸਲਾਰ, ਸਾਬਕਾ ਸਰਪੰਚ ਲਾਲ ਸਿੰਘ ਤੋਲੇਵਾਲ, ਸਾਬਕਾ ਸਰਪੰਚ ਪਰਮਜੀਤ ਸਿੰਘ ਸਲਾਰ, ਕੁਲਵਿੰਦਰ ਸਿੰਘ ਸੋਹੀ ਬਾਗੜੀਆਂ, ਸਰਪੰਚ ਸੁਖਦੀਪ ਸਿੰਘ ਗੋਲਡੀ ਬਨਭੌਰਾ, ਸਤਵੰਤ ਸਿੰਘ ਭੁੱਲਰਾਂ, ਕੁਲਵਿੰਦਰ ਸਿੰਘ ਗੋਗੀ ਬਨਭੌਰਾ ਆਦਿ ਮੌਜੂਦ ਸਨ |
ਅਮਰਗੜ੍ਹ, (ਝੱਲ, ਮੰਨਵੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਦਿੱਤੇ ਦਿੱਲੀ ਵੱਲ ਕੂਚ ਕਰਨ ਦੇ ਸੱਦੇ ਤਹਿਤ ਕਿਸਾਨਾਂ ਦਾ ਵੱਡਾ ਕਾਫਲਾ ਅਨਾਜ ਮੰਡੀ ਅਮਰਗੜ੍ਹ ਤੋਂ ਰਵਾਨਾ ਹੋਇਆ | ਇਸ ਸਬੰਧੀ ਕਿਸਾਨ ਆਗੂ ਸਰਬਜੀਤ ਸਿੰਘ ਭੁਰਥਲਾ, ਸੁਖਵਿੰਦਰ ਸਿੰਘ ਪ੍ਰਧਾਨ ਅਮਰਗੜ੍ਹ ਇਕਾਈ, ਰਾਜਿੰਦਰ ਸਿੰਘ ਹੈਪੀ ਅਮਰਗੜ੍ਹ, ਅੰਮਿ੍ਤਪਾਲ ਸਿੰਘ ਅਲੀਪੁਰ, ਗੁਰਵੀਰ ਸਿੰਘ ਅਮਰਗੜ੍ਹ, ਜਸਵਿੰਦਰ ਸਿੰਘ ਦੱਦੀ, ਸਤਨਾਮ ਸਿੰਘ ਅਮਰਗੜ੍ਹ ਆਦਿ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਸਨ |
ਮਲੇਰਕੋਟਲਾ, (ਹਨੀਫ ਥਿੰਦ)-ਕਿਸਾਨਾਂ ਦਾ ਇਕ ਜਥਾ ਪਿੰਡ ਹਥੋਆ ਤੋਂ ਨੌਜਵਾਨ ਕਿਸਾਨ ਆਗੂ ਮਨਿੰਦਰਜੀਤ ਸਿੰਘ ਰਾਜੀ ਹਥੋਆ ਦੀ ਅਗਵਾਈ ਹੇਠ ਦਿੱਲੀ ਲਈ ਰਵਾਨਾ ਹੋਇਆ | ਇਸ ਮੌਕੇ ਗੋਲਡੀ ਹਥੋਆ, ਨੰਬਰਦਾਰ ਬੂਟਾ ਸਿੰਘ, ਸਤਵੀਰ ਸਿੰਘ, ਸੁਖਵਿੰਦਰ ਸਿੰਘ, ਹਰਪਰੀਤ ਸਿੰਘ, ਮਾਘ ਸਿੰਘ, ਜਗਵਿੰਦਰ ਸਿੰਘ ਹਥੋਆ ਆਦਿ ਕਿਸਾਨ ਆਗੂ ਹਾਜ਼ਰ ਸਨ |
ਅਮਰਗੜ੍ਹ, (ਝੱਲ ਮੰਨਵੀ)-ਵਰ੍ਹਦੇ ਮੀਂਹ 'ਚ ਪਿੰਡ ਝੂੰਦਾਂ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਇਕਾਈ ਪ੍ਰਧਾਨ ਰਾਜਿੰਦਰ ਸਿੰਘ ਪੱਪੂ ਘੁੰਮਣ ਦੀ ਅਗਵਾਈ ਹੇਠ ਦਿੱਲੀ ਲਈ ਕਿਸਾਨਾਂ ਦਾ ਜਥਾ ਰਵਾਨਾ ਹੋਇਆ | ਇਸ ਮੌਕੇ ਰਾਜਿੰਦਰ ਸਿੰਘ ਪੱਪੂ ਘੁੰਮਣ ਨੇ ਦੱਸਿਆ ਕਿ ਉਹ ਸੰਘਰਸ਼ ਲੜਨ ਲਈ ਪੂਰੀ ਤਰ੍ਹਾਂ ਤਿਆਰ ਬਰ ਤਿਆਰ ਹਨ ਚਾਹੇ ਸੰਘਰਸ਼ ਜਿੰਨਾ ਮਰਜ਼ੀ ਲੰਮਾ ਹੋ ਜਾਵੇ | ਇਸ ਮੌਕੇ ਸਰਬਜੀਤ ਸਿੰਘ, ਸਰੂਪ ਸਿੰਘ, ਗੁਰਸਿਮਰਨ ਸਿੰਘ, ਗੁਰਪ੍ਰੀਤ ਸਿੰਘ, ਹਰਵਿੰਦਰ ਸਿੰਘ, ਸੁਖਚੈਨ ਸਿੰਘ, ਬੇਅੰਤ ਸਿੰਘ, ਹਰਚਰਨ ਸਿੰਘ, ਹਮੀਰ ਸਿੰਘ, ਗੁਰਮੀਤ ਸਿੰਘ, ਗੁਰਜੀਤ ਸਿੰਘ ਆਦਿ ਕਿਸਾਨ ਮੌਜੂਦ ਸਨ |
ਮਸਤੂਆਣਾ ਸਾਹਿਬ, (ਦਮਦਮੀ)-ਦਿੱਲੀ ਮੋਰਚੇ ਲਈ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਵੱਡੀ ਗਿਣਤੀ ਕਿਸਾਨਾਂ ਦਾ ਕਾਫ਼ਲਾ ਮਸਤੂਆਣਾ ਸਾਹਿਬ ਤੋਂ ਸੰਭੂ ਬਾਰਡਰ ਵੱਲ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਾਗੋਵਾਲ ਤੇ ਜ਼ਿਲ੍ਹਾ ਕਨਵੀਨਰ ਜਸਦੀਪ ਸਿੰਘ ਬਹਾਦਰਪੁਰ ਦੀ ਅਗਵਾਈ ਵਿਚ ਰਵਾਨਾ ਹੋਇਆ | ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਦਰਸ਼ਨ ਸਿੰਘ ਕੁੰਨਰਾਂ, ਜੁਝਾਰ ਸਿੰਘ ਬਡਰੁੱਖਾਂ, ਭਜਨ ਸਿੰਘ ਢੱਡਰੀਆਂ, ਬਲਾਕ ਸੰਗਰੂਰ ਦੇ ਪ੍ਰਧਾਨ ਸੁਖਦੇਵ ਸਿੰਘ ਉੱਭਾਵਾਲ, ਬਲਾਕ ਲੌਾਗੋਵਾਲ ਦੇ ਪ੍ਰਧਾਨ ਬਲਵਿੰਦਰ ਸਿੰਘ ਜੱਗੀ ਹੋਰਾਂ ਵਲੋਂ ਵੱਡੀ ਗਿਣਤੀ ਵਿਚ ਕਿਸਾਨ ਵਰਕਰਾਂ ਨੇ ਆਪੋ ਆਪਣੇ ਟਰੈਕਟਰਾਂ ਦੇ ਪਿੱਛੇ ਦੋ-ਦੋ ਟਰਾਲੀਆਂ ਪਾ ਕੇ ਉਨ੍ਹਾਂ ਉੱਪਰੋਂ ਤਰਪਾਲਾਂ ਪਾ ਕੇ ਚੰਗਾ ਪ੍ਰਬੰਧ ਕੀਤਾ ਹੋਇਆ ਸੀ |

ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਦੇ 8 ਨਵੇਂ ਮਾਮਲੇ, 14 ਮਰੀਜ਼ ਹੋਏ ਸਿਹਤਯਾਬ

ਸੰਗਰੂਰ, 26 ਨਵੰਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਦੇ 8 ਮਾਮਲੇ ਆਏ ਹਨ ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਦੇ ਹੁਣ ਤੱਕ ਦੇ ਮਾਮਲਿਆਂ ਦੀ ਕੁਲ ਗਿਣਤੀ 4185 ਹੋ ਗਈ ਹੈ | ਇਸੇ ਦੌਰਾਨ 14 ਮਰੀਜ਼ ਕੋਰੋਨਾ ਨੂੰ ਹਰਾ ਕੇ ਸਿਹਤਯਾਬ ਹੋਏ ਹਨ | ਇਸ ਨਾਲ ਹੁਣ ਤੱਕ ਠੀਕ ...

ਪੂਰੀ ਖ਼ਬਰ »

ਜ਼ੋਰਦਾਰ ਸੰਘਰਸ਼ ਉਪਰੰਤ ਆਂਗਣਵਾੜੀ ਮੁਲਾਜ਼ਮਾਂ ਨੇ ਦਿੱਤੀਆਂ ਗਿ੍ਫ਼ਤਾਰੀਆਂ

ਸੰਗਰੂਰ, 26 ਨਵੰਬਰ (ਅਮਨਦੀਪ ਸਿੰਘ ਬਿੱਟਾ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਵਲੋਂ ਕੌਮੀ ਪ੍ਰਧਾਨ ਉੂਸ਼ਾ ਰਾਣੀ, ਜ਼ਿਲ੍ਹਾ ਪ੍ਰਧਾਨ ਗੁਰਮੇਲ ਕੌਰ ਤੇ ਜ਼ਿਲ੍ਹਾ ਜਨਰਲ ਸਕੱਤਰ ਸਿੰਦਰ ਕੌਰ ਬੜ੍ਹੀ ਦੀ ਅਗਵਾਈ ਹੇਠ ਦੇਸ਼ ਵਿਆਪੀ ਧਰਨੇ ਦੇ ਸੱਦੇ 'ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਪੈਨਸ਼ਨਰਾਂ ਦੀ ਬੈਠਕ ਅੱਜ-ਰਾਜ ਕੁਮਾਰ ਅਰੋੜਾ

ਸੰਗਰੂਰ, 26 ਨਵੰਬਰ (ਧੀਰਜ ਪਸ਼ੌਰੀਆ)-ਸਥਾਨਕ ਤਹਿਸੀਲ ਕੰਪਲੈਕਸ ਜ਼ਿਲ੍ਹਾ ਪੈਨਸ਼ਨਰ ਭਵਨ ਵਿਖੇ ਪੰਜਾਬ ਸਟੇਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ (ਐਮ. ਐਾਡ. ਏ.) ਦੇ ਮੁੱਖ ਅਹੁਦੇਦਾਰਾਂ ਦੀ ਇਕੱਤਰਤਾ ਸੂਬਾ ਪ੍ਰਧਾਨ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਹੋਈ | ...

ਪੂਰੀ ਖ਼ਬਰ »

ਨਰਿੰਦਰ ਗੋਇਲ ਪ੍ਰਮੋਟ ਹੋ ਕੇ ਬਣੇ ਵਿਭਾਗੀ ਵਿਜੀਲੈਂਸ ਅਫ਼ਸਰ

ਲਹਿਰਾਗਾਗਾ, 26 ਨਵੰਬਰ (ਸੂਰਜ ਭਾਨ ਗੋਇਲ)-ਨਹਿਰੀ ਵਿਭਾਗ 'ਚ ਤਾਇਨਾਤ ਲਹਿਰਾਗਾਗਾ ਵਾਸੀ ਨਰਿੰਦਰ ਗੋਇਲ ਐਸ. ਡੀ. ਓ. ਤੋਂ ਪ੍ਰਮੋਟ ਹੋ ਕੇ ਨਹਿਰੀ ਵਿਭਾਗ 'ਚ ਬਤੌਰ ਵਿਜੀਲੈਂਸ ਕਾਰਜਕਾਰੀ ਇੰਜੀਨੀਅਰ ਟੈਕਨੀਕਲ-2 ਤੇ ਵਿਜੀਲੈਂਸ ਅਫ਼ਸਰ ਪਟਿਆਲਾ ਵਿਖੇ ਨਿਯੁਕਤ ਹੋਏ ਹਨ | ...

ਪੂਰੀ ਖ਼ਬਰ »

1971 ਦੀ ਜੰਗ ਦੇ ਸ਼ਹੀਦ ਸੁਰਜੀਤ ਸਿੰਘ ਦਾ ਪਿੰਡ ਸੰਗਤੀਵਾਲਾ

ਕੁਲਵਿੰਦਰ ਸਿੰਘ ਰਿੰਕਾ 93162-65000 ਛਾਜਲੀ-ਸੰਗਤੀਵਾਲਾ ਪਿੰਡ ਦਾ ਨਾਂਅ ਪਹਿਲਾਂ ਦਿਆਲਪੁਰਾ ਸੀ, ਜੋ ਕਿ ਦਿਆਲਪੁਰਾ ਪਿੰਡ 'ਚੋਂ ਆ ਕੇ ਦਿਆਲ ਸਿੰਘ ਨਾਂਅ ਦੇ ਬੰਦੇ ਨੇ 1730 'ਚ ਬੰਨਿ੍ਹਆ ਸੀ, ਫਿਰ ਇਹ ਔਜਲੇ ਗੋਤ ਦੇ ਰੰਗਲਾਂ ਨੇ ਉਜਾੜ ਦਿੱਤਾ ਸੀ | ਜਿਹੜੇ ਕਿ ਅੱਜ ਕੱਲ੍ਹ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਪਿੰਡ ਧਾਂਦਰੇ ਦਾ ਕਬੱਡੀ ਕੱਪ

ਧੂਰੀ, 26 ਨਵੰਬਰ (ਸੰਜੇ ਲਹਿਰੀ)-ਗ੍ਰਾਮ ਵਿਕਾਸ ਸਭਾ ਧਾਂਦਰਾ ਵਲੋਂ ਗ੍ਰਾਮ ਪੰਚਾਇਤ ਤੇ ਨਗਰ ਦੇ ਸਹਿਯੋਗ ਨਾਲ ਡਾ: ਸੁਖਵਿੰਦਰ ਸਿੰਘ ਧਾਂਦਰਾ ਤੇ ਧੰਨਾ ਸਿੰਘ ਉੱਘੇ ਕਬੱਡੀ ਖਿਡਾਰੀ ਦੀ ਸਰਪ੍ਰਸਤੀ ਹੇਠ ਕਰਵਾਇਆ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਯਾਦਗਾਰੀ ਹੋ ...

ਪੂਰੀ ਖ਼ਬਰ »

ਜਨਮ ਦਿਨ ਕੁਸ਼ਟ ਆਸ਼ਰਮ 'ਚ ਮਨਾਇਆ

ਸੰਗਰੂਰ, 26 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਅਕਾਲ ਕਾਲਜਿਏਟ ਸਕੂਲ ਦੇ ਪਿ੍ੰਸੀਪਲ ਡਾ: ਰਸ਼ਪਿੰਦਰ ਕੌਰ ਤੇ ਮਨਪ੍ਰੀਤ ਸਿੰਘ ਚਹਿਲ ਨੇ ਆਪਣੇ ਬੇਟੇ ਆਨੰਦਵੀਰ ਸਿੰਘ ਚਹਿਲ ਦਾ ਜਨਮ ਦਿਨ ਸਥਾਨਕ ਬਰਨਾਲਾ ਰੋਡ ਸਥਿਤ ਕੁਸ਼ਟ ਆਸ਼ਰਮ 'ਚ ਮਨਾਇਆ | ਇਸ ਮੌਕੇ ਪਰਿਵਾਰ ਵਲੋਂ ...

ਪੂਰੀ ਖ਼ਬਰ »

ਮਿੰਕੂ ਜਵੰਧਾ ਨੇ ਕਿਰਤੀ ਦੀ ਕੀਤੀ ਆਰਥਿਕ ਮਦਦ

ਸੰਗਰੂਰ, 26 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਭਾਈ ਗੁਰਦਾਸ ਗੁਰੱਪ ਆਫ਼ ਇੰਸਟੀਚਿਊਸ਼ਨ ਦੇ ਚੇਅਰਮੈਨ ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਪਿੰਡ ਭੱਟੀਵਾਲ ਖ਼ੁਰਦ ਪਹੁੰਚ ਕੇ ਇਕ ਕਿਰਤੀ ਮਜ਼ਦੂਰ ਸੁਖਵਿੰਦਰ ਸਿੰਘ ਦੀ ਆਰਥਿਕ ਸਹਾਇਤਾ ਕੀਤੀ | ਜਪਹਰ ਵੈਲਫੇਅਰ ...

ਪੂਰੀ ਖ਼ਬਰ »

ਡਾਕ ਘਰ ਦੇ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਹੜਤਾਲ

ਸੰਗਰੂਰ, 26 ਨਵੰਬਰ (ਅਮਨਦੀਪ ਸਿੰਘ ਬਿੱਟਾ)-ਆਲ ਇੰਡੀਆ ਪੋਸਟਲ ਇੰਪਲਾਇਜ ਯੂਨੀਅਨ ਦੀ ਸੰਗਰੂਰ ਇਕਾਈ ਵਲੋਂ 26 ਨਵੰਬਰ ਦੇ ਦੇਸ਼ ਵਿਆਪੀ ਸੱਦੇ 'ਤੇ ਹੜਤਾਲ ਕੀਤੀ ਗਈ | ਆਪਣੇ ਸੰਬੋਧਨ 'ਚ ਯੂਨੀਅਨ ਦੇ ਸਕੱਤਰ ਨਰਿੰਦਰ ਸਿੰਘ ਨੇ ਕਿਹਾ ਕਿ ਹੜਤਾਲ ਦਾ ਮੁੱਖ ਮਕਸਦ ...

ਪੂਰੀ ਖ਼ਬਰ »

ਕਪਾਲ ਮੋਚਨਾ ਮੇਲਾ ਰੱਦ

ਸੰਗਰੂਰ, 26 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਹਰ ਸਾਲ ਯਮੁਨਾਨਗਰ ਦੇ ਬਿਲਾਸਪੁਰ 'ਚ ਲੱਗਣ ਵਾਲਾ ਸ੍ਰੀ ਕਪਾਲ ਮੋਚਨ ਮੇਲਾ ਇਸ ਵਾਰ ਨਹੀਂ ਲੱਗੇਗਾ | ਇਸ ਸਬੰਧੀ ਯਮੁਨਾਨਗਰ ਦੇ ਡਿਪਟੀ ਕਮਿਸ਼ਨਰ ਵਲੋਂ ਪ੍ਰਾਪਤ ਪੱਤਰ ਦਾ ਹਵਾਲਾ ਦਿੰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX