ਤਾਜਾ ਖ਼ਬਰਾਂ


ਯੂ.ਕੇ. ਤੋਂ ਇਕ ਵਾਰ ਫਿਰ 1350 ਆਕਸੀਜਨ ਸਿਲੰਡਰ ਭਾਰਤ ਪਹੁੰਚੇ
. . .  28 minutes ago
ਨਵੀਂ ਦਿੱਲੀ , 10 ਮਈ - ਯੂ ਕੇ ਤੋਂ ਹੋਰ 1350 ਆਕਸੀਜਨ ਸਿਲੰਡਰ ਭਾਰਤ ਪਹੁੰਚੇ ਹਨ । ਜ਼ਿਕਰਯੋਗ ਹੈ ਕਿ ਭਾਰਤ ਵਲੋਂ ਇਸ ਤੋਹਫ਼ੇ ਲਈ ਬ੍ਰਿਟਿਸ਼ ਆਕਸੀਜਨ...
ਐਸ. ਬੀ. ਆਈ. ਬੈਂਕ ਦੀ ਸ਼ਾਖਾ ਅੱਡਾ ਨਸਰਾਲਾ ਵਿਖੇ ਸਰਕਾਰੀ ਹੁਕਮਾਂ ਦੀਆਂ ਉੱਡੀਆਂ ਧੱਜੀਆਂ
. . .  42 minutes ago
ਨਸਰਾਲਾ, 10 ਮਈ (ਸਤਵੰਤ ਸਿੰਘ ਥਿਆੜਾ) - ਅੱਜ ਅੱਡਾ ਨਸਰਾਲਾ, ਹੁਸ਼ਿਆਰਪੁਰ ਵਿਖੇ ਭਾਰਤੀ ਸਟੇਟ ਬੈਂਕ ਦੀ ਸ਼ਾਖਾ ਦੇ ਅੱਗੇ ਸਰਕਾਰੀ ਹੁਕਮਾਂ ਦੀਆਂ ਧੱਜੀਆਂ ਉਸ...
ਦਿਹਾਤੀ ਖੇਤਰਾਂ 'ਚ ਨਹੀਂ ਪਹੁੰਚੀ ਵੈਕਸੀਨ
. . .  about 1 hour ago
ਨਵਾਂ ਪਿੰਡ, (ਅੰਮ੍ਰਿਤਸਰ)10 ਮਈ (ਜਸਪਾਲ ਸਿੰਘ ) - ਸਥਾਨਕ ਮੁੱਢਲਾ ਸਿਹਤ ਕੇਂਦਰ ...
ਸਰਕਾਰੀ ਦਾਅਵਿਆਂ ਦੀ ਨਿਕਲੀ ਫੂਕ, ਬਿਨਾਂ ਵੈਕਸੀਨ ਤੋਂ ਪਰਤੇ ਨੌਜਵਾਨ
. . .  about 1 hour ago
ਜੰਡਿਆਲਾ ਮੰਜਕੀ,10 ਮਈ (ਸੁਰਜੀਤ ਸਿੰਘ ਜੰਡਿਆਲਾ) - ਅਠਾਰਾਂ ਸਾਲ ਤੋਂ ਉੱਪਰ ਦੇ ਨੌਜਵਾਨਾਂ ਨੂੰ ਵੈਕਸੀਨ ਲਾਉਣ ਦੀ ਸ਼ੁਰੂਆਤ ਕਰਨ ਦੇ ਸਰਕਾਰੀ ਦਾਅਵਿਆਂ ਦੀ ਫੂਕ ਨਿਕਲਦੀ ਉਦੋਂ ਨਜ਼ਰ ਆਈ ਜਦੋਂ...
ਅਜਨਾਲਾ 'ਚ ਅੱਜ 18 ਤੋਂ 44 ਸਾਲ ਉਮਰ ਦੇ ਵਿਅਕਤੀਆਂ ਨੂੰ ਨਹੀਂ ਲੱਗ ਸਕੀ ਕੋਰੋਨਾ ਵੈਕਸੀਨ
. . .  about 1 hour ago
ਅਜਨਾਲਾ, 10 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਭਿਆਨਕ ਮਹਾਂਮਾਰੀ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਾਅਦ ਅੱਜ ਸਿਵਲ ਹਸਪਤਾਲ ਅਜਨਾਲਾ ਵਿਚ 18 ਤੋਂ 44 ਸਾਲ ਉਮਰ ਤੱਕ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋਈ ਸ਼ੁਰੂ
. . .  about 1 hour ago
ਨਵੀਂ ਦਿੱਲੀ ,10 ਮਈ - ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਦੌਰਾਨ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ...
ਦੁਕਾਨਦਾਰਾਂ ਵਲੋਂ ਸਰਕਾਰੀ ਫ਼ੈਸਲੇ ਦਾ ਵਿਰੋਧ
. . .  about 2 hours ago
ਮਾਹਿਲਪੁਰ, 10 ਮਈ (ਦੀਪਕ ਅਗਨੀਹੋਤਰੀ) - ਮਾਹਿਲਪੁਰ ਵਿਖੇ ਅੱਜ ਸਵੇਰੇ ਹੀ ਦੁਕਾਨਦਾਰਾਂ ਨੇ ਇਕੱਠੇ ਹੋ ਕੇ ਸੂਬਾ ਸਰਕਾਰ ਦੀਆਂ ਕੋਰੋਨਾ ਸਬੰਧੀ ਦੁਕਾਨਾਂ ਬੰਦ ਕਰਨ ਦਾ ਸਮਾਂ ...
ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਕਿਸਾਨਾਂ ਦਾ ਵਿਸ਼ਾਲ ਕਾਫ਼ਲਾ ਦਿੱਲੀ ਲਈ ਰਵਾਨਾ
. . .  about 2 hours ago
ਟਾਂਡਾ ਉੜਮੁੜ, 10 ਮਈ (ਭਗਵਾਨ ਸਿੰਘ ਸੈਣੀ) - ਦੋਆਬਾ ਕਿਸਾਨ ਕਮੇਟੀ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਦੀ ਅਗਵਾਈ ਵਿਚ ਅੱਜ ਵੱਖ ਵੱਖ ਕਿਸਾਨ ਜਥੇਬੰਦੀਆਂ ਦਾ ਕਾਫ਼ਲਾ ਭਾਰੀ...
12 ਵਜੇ ਕਰਫ਼ਿਊ ਲੱਗਣ ਕਾਰਨ ਸ਼ਹਿਰ ਵਿਚ ਅਫ਼ਰਾ ਤਫ਼ਰੀ ਦਾ ਮਾਹੌਲ
. . .  about 2 hours ago
ਲੁਧਿਆਣਾ, 10 ਮਈ ( ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪ੍ਰਸ਼ਾਸਨ ਨੇ 12 ਵਜੇ ਕਰਫ਼ਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਜਿਸ ਕਾਰਨ ਸ਼ਹਿਰ ਵਿਚ ਅਫ਼ਰਾ ਤਫ਼ਰੀ ਦਾ ਮਾਹੌਲ...
ਜਨਮ ਦਿਨ ਦੀ ਪਾਰਟੀ ਮੌਕੇ ਔਰਤ ਦੇ ਪ੍ਰੇਮੀ ਵਲੋਂ ਚਲਾਈ ਗੋਲੀ ਵਿਚ ਪ੍ਰੇਮਿਕਾ ਸਣੇ 6 ਮੌਤਾਂ, ਪ੍ਰੇਮੀ ਨੇ ਵੀ ਕੀਤੀ ਆਤਮ ਹੱਤਿਆ
. . .  about 2 hours ago
ਸੈਕਰਾਮੈਂਟੋ, 10 ਮਈ (ਹੁਸਨ ਲੜੋਆ ਬੰਗਾ) - ਕੋਲੋਰਾਡੋ ਸਪਰਿੰਗ, ਕੋਲੋਰਾਡੋ ਵਿਚ ਇਕ ਸ਼ੱਕੀ ਵਿਅਕਤੀ ਵਲੋਂ ਕੀਤੀ ਗੋਲੀਬਾਰੀ ਵਿਚ 6 ਵਿਅਕਤੀ ਮਾਰੇ ਗਏ ਤੇ ਬਾਅਦ ਵਿਚ ਸ਼ੱਕੀ ਵਿਅਕਤੀ ਨੇ ਆਪਣੇ ਆਪ ਨੂੰ ...
ਇਜ਼ਰਾਈਲ ਨੇ ਭਾਰਤ ਨੂੰ 1,300 ਆਕਸੀਜਨ ਕੰਸਨਟ੍ਰੇਟਰਸ ਸਮੇਤ ਹੋਰ ਮੈਡੀਕਲ ਮਦਦ ਭੇਜੀ
. . .  about 2 hours ago
ਨਵੀਂ ਦਿੱਲੀ , 10 ਮਈ - ਇਜ਼ਰਾਈਲ ਨੇ ਭਾਰਤ ਨੂੰ ਮਦਦ ਨੂੰ ਮਦਦ ਭੇਜੀ ਹੈ । ਮਦਦ ਦੇ ਤੋਰ ਉੱਤੇ 1,300 ਆਕਸੀਜਨ ਕੰਸਨਟ੍ਰੇਟਰਸ , 400 ਵੈਂਟੀਲੇਟਰ ਅਤੇ ਹੋਰ ਡਾਕਟਰੀ ਉਪਕਰਨਾਂ...
ਕਾਰੋਬਾਰੀ ਨਵਨੀਤ ਕਾਲੜਾ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
. . .  9 minutes ago
ਨਵੀਂ ਦਿੱਲੀ , 10 ਮਈ - ਕਾਰੋਬਾਰੀ ਨਵਨੀਤ ਕਾਲੜਾ ਖ਼ਿਲਾਫ਼ ਆਕਸੀਜਨ ਕੌਂਸਨਟ੍ਰੈਟੋਰਸ ਦੀ ਕਾਲਾ ਮਾਰਕੀਟਿੰਗ ਕਰਨ ਦੇ ਦੋਸ਼ ਹੇਠ ਲੁੱਕ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3,66,161 ਕੋਰੋਨਾ ਦੇ ਨਵੇਂ ਮਾਮਲੇ ਆਏ, 3,754 ਮੌਤਾਂ
. . .  about 3 hours ago
ਨਵੀਂ ਦਿੱਲੀ,10 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3,66,161...
ਪਠਾਨਕੋਟ-ਜੋਗਿੰਦਰਨਗਰ ਰੇਲ ਸੇਵਾ 17 ਮਈ ਤੱਕ ਬੰਦ
. . .  about 3 hours ago
ਡਮਟਾਲ,10 ਮਈ (ਰਾਕੇਸ਼ ਕੁਮਾਰ) ਅੰਗਰੇਜ਼ਾਂ ਦੇ ਜ਼ਮਾਨੇ ਦੀ ਪਠਾਨਕੋਟ-ਜੋਗਿੰਦਰਨਗਰ ਰੇਲ ਮਾਰਗ 'ਤੇ ...
ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅੱਜ ਹਿਮਾਂਤਾ ਬਿਸਵਾ ਸਰਮਾ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
. . .  about 3 hours ago
ਆਸਾਮ,10 ਮਈ - ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ.ਪੀ. ਨੱਡਾ ਅੱਜ ਹਿਮਾਂਤਾ ਬਿਸਵਾ ਸਰਮਾ...
ਦਿੱਲੀ: ਮੈਟਰੋ ਰੇਲ ਸੇਵਾਵਾਂ 17 ਮਈ ਸਵੇਰੇ 5 ਵਜੇ ਤੱਕ ਅਸਥਾਈ ਤੌਰ 'ਤੇ ਬੰਦ
. . .  about 4 hours ago
ਦਿੱਲੀ,10 ਮਈ - ਦਿੱਲੀ ਮੈਟਰੋ ਰੇਲ ਸੇਵਾਵਾਂ 17 ਮਈ ਸਵੇਰੇ 5 ਵਜੇ ਤੱਕ ਅਸਥਾਈ ਤੌਰ 'ਤੇ ਬੰਦ ਰਹਿਣਗੀਆਂ...
ਉੱਤਰਾਖੰਡ: 11 ਮਈ ਸਵੇਰੇ 6 ਵਜੇ ਤੋਂ 18 ਮਈ ਸਵੇਰੇ 6 ਵਜੇ ਤੱਕ ਲੱਗਾ ਕਰਫ਼ਿਊ
. . .  about 4 hours ago
ਉੱਤਰਾਖੰਡ,10 ਮਈ - ਰਾਜ 'ਚ 11 ਮਈ ਸਵੇਰੇ 6 ਵਜੇ ਤੋਂ 18 ਮਈ ਸਵੇਰੇ 6 ਵਜੇ ਤੱਕ ਕਰਫ਼ਿਊ ਲੱਗਾ...
ਆਸਾਮ 'ਚ ਲੱਗੇ ਭੂਚਾਲ ਦੇ ਝਟਕੇ
. . .  about 4 hours ago
ਆਸਾਮ, 10 ਮਈ - ਆਸਾਮ ਦੇ ਨਾਗਾਓਂ ਨੇੜੇ 0705 ਘੰਟਿਆਂ 'ਤੇ ਰਿਕਟਰ ....
ਦਿੱਲੀ : ਪੈਟਰੋਲ ਅਤੇ ਡੀਜ਼ਲ ਦੀ ਕੀਮਤ 91.53 ਰੁਪਏ ਪ੍ਰਤੀ ਲੀਟਰ ਤੇ 82.06 ਰੁਪਏ ਹੋਈ
. . .  about 5 hours ago
ਨਵੀਂ ਦਿੱਲੀ, 10 ਮਈ - ਅੱਜ ਦਿੱਲੀ ਵਿਚ ਪੈਟਰੋਲ ਦੀ ਕੀਮਤ 91.53 ਰੁਪਏ ਪ੍ਰਤੀ ਲੀਟਰ ...
ਦਿੱਲੀ: ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸੈਂਟਰ ਅੱਜ 300 ਬੈੱਡਾਂ ਨਾਲ ਅਪਰੇਸ਼ਨ ਕਰੇਗਾ ਸ਼ੁਰੂ
. . .  about 4 hours ago
ਨਵੀਂ ਦਿੱਲੀ,10 ਮਈ - ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸੈਂਟਰ ਅੱਜ 300 ਬੈੱਡਾਂ ਨਾਲ ਅਪਰੇਸ਼ਨ ਕਰੇਗਾ...
ਆਈ.ਏ.ਐਫ. ਇੰਡੋਨੇਸ਼ੀਆ ਤੋਂ 4 ਆਕਸੀਜਨ ਕੰਟੇਨਰ ਭਾਰਤ ਲੈ ਕੇ ਆਇਆ
. . .  about 5 hours ago
ਨਵੀਂ ਦਿੱਲੀ ,10 ਮਈ - ਆਈ.ਏ.ਐਫ. ਇੰਡੋਨੇਸ਼ੀਆ ਤੋਂ 4 ਆਕਸੀਜਨ...
ਅੱਜ ਦਾ ਵਿਚਾਰ
. . .  about 5 hours ago
ਅੱਜ ਦਾ ਵਿਚਾਰ
ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਆਰਜ਼ੀ ਜੇਲ੍ਹਾਂ ਵਿਚ ਬੰਦ ਕਰਨ ਦਾ ਫ਼ੈਸਲਾ
. . .  1 day ago
ਲੁਧਿਆਣਾ , 9 ਮਈ {ਪਰਮਿੰਦਰ ਸਿੰਘ ਆਹੂਜਾ}- ਲੁਧਿਆਣਾ ਪੁਲੀਸ ਵਲੋਂ ਸੋਮਵਾਰ ਤੋਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ ਪੁਲਿਸ ...
ਆਜ਼ਮ ਖਾਨ ਦੀ ਜੇਲ੍ਹ ਵਿਚ ਸਿਹਤ ਵਿਗੜੀ, ਲਖਨਊ ਸ਼ਿਫਟ ਕਰਨ ਦੀਆਂ ਤਿਆਰੀਆਂ
. . .  1 day ago
ਲਖਨਊ ,9 ਮਈ - ਉੱਤਰ ਪ੍ਰਦੇਸ਼ ਦੇ ਰਾਮਪੁਰ ਤੋਂ ਸੰਸਦ ਮੈਂਬਰ ਅਤੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖਾਨ ਦੀ ਸਿਹਤ ਅੱਜ ਅਚਾਨਕ ਖ਼ਰਾਬ ਹੋ ਗਈ ਹੈ। ਆਜ਼ਮ ਖਾਨ ਦੀ ਰਿਪੋਰਟ 1 ਮਈ ਨੂੰ ਕੋਰੋਨਾ ਸਕਾਰਾਤਮਕ ਆਈ ਹੈ...
ਅੰਮ੍ਰਿਤਸਰ 'ਚ ਕੋਰੋਨਾ ਦੇ 529 ਨਵੇਂ ਮਾਮਲੇ ਆਏ ਸਾਹਮਣੇ, 20 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 9 ਮਈ { ਜੱਸ }- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 529 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 37241 ਹੋ ਗਏ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 13 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ 'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। ਵੱਲਭ ਭਾਈ ਪਟੇਲ

ਬਠਿੰਡਾ / ਮਾਨਸਾ

ਵਰ੍ਹਦਾ ਮੀਂਹ ਅਤੇ ਠੰਢ ਕਿਸਾਨਾਂ ਦੇ ਹੌਾਸਲੇ ਅੱਗੇ ਪਏ ਫਿੱਕੇ

ਬਠਿੰਡਾ, 26 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਵਰ੍ਹਦਾ ਮੀਂਹ ਅਤੇ ਸਰਦੀ ਦੇ ਬਾਵਜੂਦ ਕਿਸਾਨਾਂ ਦਾ ਦਿੱਲੀ ਕੂਚ ਲਈ ਉਤਸ਼ਾਹ ਨਾ ਕੇਵਲ ਕਾਇਮ ਹੈ ਬਲਕਿ ਹਰਿਆਣਾ ਸਰਕਾਰ ਵਲੋਂ ਹਰਿਆਣਾ ਸਰਹੱਦ 'ਤੇ ਲਗਾਈਆਂ ਪੱਥਰਾਂ, ਮਿੱਟੀ ਅਤੇ ਬੈਰੀਕੇਡਿੰਗ ਦੀਆਂ ਰੋਕਾਂ ਦੇ ਬਾਵਜੂਦ ਕਿਸਾਨ ਪੂਰੇ ਬੁਲੰਦ ਹੌਾਸਲੇ ਨਾਲ ਇਨ੍ਹਾਂ ਰੋਕਾਂ ਨਾਲ ਜੂਝਦੇ ਰਹੇ ਤਾਂ ਜੋ ਅੱਗੇ ਵਧਿਆ ਜਾਵੇ, ਪਰ ਹਰਿਆਣਾ ਸਰਕਾਰ ਵਲੋਂ ਹਰੇਕ ਦਾਖ਼ਲੇ 'ਤੇ ਤੈਨਾਤ ਪੁਲਿਸ ਦੀ ਵੱਡੀ ਗਿਣਤੀ ਵਿਚ ਨਫ਼ਰੀ ਜੋ ਪੂਰੇ ਦਲ ਬਲ ਅਤੇ ਜਲ ਤੋਪਾਂ ਸਮੇਤ ਭੀੜ ਖਿਡਾਉਣ ਵਾਲੇ ਵਾਹਨਾਂ ਅਤੇ ਯੰਤਰਾਂ ਨਾਲ ਲੈੱਸ ਹੋਣ ਦੇ ਬਾਵਜੂਦ ਕਿਸਾਨ ਸਰਹੱਦ ਟੱਪਣ ਲਈ ਪੂਰੇ ਉਤਸ਼ਾਹ ਨਾਲ ਬਜ਼ਿੱਦ ਰਹੇ, ਜੋ ਸਾਰੀ ਰਾਤ ਵਰ੍ਹਦੇ ਮੀਂਹ ਵਿਚ ਅੱਗੇ ਵੱਧਣ ਲਈ ਗਿੱਲੇ ਕੱਪੜਿਆਂ ਦੇ ਬਾਵਜੂਦ ਕਿਸਾਨ ਸੰਘਰਸ਼ਾਂ ਨੂੰ ਹਰ ਹੀਲੇ ਸਫ਼ਲ ਬਣਾਉਣ ਤੇ ਕੇਂਦਰ ਸਰਕਾਰ ਤੋਂ ਖੇਤੀਬਾੜੀ ਕਾਨੂੰਨ ਰੱਦ ਕਰਵਾਉਣ ਲਈ ਪੂਰੇ ਜੋਸ਼ ਨਾਲ ਅੜੇ ਹੋਏ ਹਨ | ਉਧਰ ਬੀਤੇ 24 ਨਵੰਬਰ ਤੋਂ ਹੀ ਦਿੱਲੀ ਵੱਲ ਜਾਣ ਲਈ ਪਿੰਡਾਂ ਕਸਬਿਆਂ ਤੋਂ ਚੱਲੇ ਹੋਏ ਹਨ, ਕਿਸਾਨਾਂ ਦੇ ਹੌਾਸਲੇ ਇੰਨੇ੍ਹੇ ਬੁਲੰਦ ਹਨ ਕਿ ਕਿਸਾਨ ਆਪੋ ਆਪਣੇ ਟਰੈਕਟਰਾਂ ਮਗਰ 2-2 ਟਰਾਲੀਆਂ ਪਾ ਕੇ ਲੰਬੇ ਸਮੇਂ ਦਾ ਰਾਸ਼ਨ ਨਾਲ ਲੈ ਕੇ ਚੱਲੇ ਹੋਏ ਹਨ, ਜਿਨ੍ਹਾਂ ਦਾ ਕਹਿਣਾ ਹੈ ਕਿ ਸੰਘਰਸ਼ ਵਿਚ ਹਾਲਤ ਭਾਵੇਂ ਕਿਹੋ ਜਿਹੇ ਵੀ ਹੋਣ ਜਾਣ, ਕਿੰਨ੍ਹਾਂ ਵੀ ਸਮਾਂ ਇਸ ਦੌਰਾਨ ਲੱਗ ਜਾਵੇ, ਉਹ ਹੁਣ ਇਸ ਸੰਘਰਸ਼ ਤੋਂ ਕਿਸੇ ਵੀ ਹਾਲਤ ਵਿਚ ਪਿੱਛੇ ਨਹੀਂ ਹਟਣਗੇ | ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਅਤੇ ਹੋਰ ਹਮਾਇਤੀ ਜਥੇਬੰਦੀਆਂ ਪਹਿਲਾਂ ਹੀ ਐਲਾਨ ਕਰ ਚੁੱਕੇ ਕਿੰਨੇ ਵੀ ਸਮਾਂ ਭਾਵੇਂ ਲੱਗ ਜਾਵੇ, ਪਰ ਉਹ ਕਿਸੇ ਵੀ ਹਾਲਤ ਵਿਚ ਵਾਪਿਸ ਨਹੀਂ ਪਰਤਣਗੇ | ਕਿਸਾਨਾਂ ਦਾ ਕਹਿਣਾ ਇਹ ਵੀ ਸੀ ਕਿ ਜੇਲ੍ਹਾਂ ਥਾਣੇ ਅਤੇ ਗਿ੍ਫ਼ਤਾਰੀਆਂ ਵਰਗੇ ਡਰਾਂ ਨੂੰ ਉਹ ਪਹਿਲਾਂ ਹੀ ਪਿੱਛੇ ਸੁੱਟ ਕੇ ਆ ਚੁੱਕੇ ਹਨ, ਹੁਣ ਮਸਲਾ ਉਨ੍ਹਾਂ ਦੀ ਜ਼ਮੀਨ ਦਾ ਹੈ, ਰਿਜ਼ਕ ਦਾ ਹੈ ਅਤੇ ਕਿਸਾਨੀ ਭਵਿੱਖ ਦਾ ਹੈ | ਇਸ ਲਈ ਉਨ੍ਹਾਂ ਲਈ ਅਜਿਹਾ ਕੁਝ ਵੀ ਉਨ੍ਹਾਂ ਦੇ ਹੌਾਸਲੇ ਨੂੰ ਢਾਹ ਨਹੀਂ ਲਗਾ ਸਕਦਾ | ਇਥੇ ਦੱਸਣਯੋਗ ਹੈ ਕਿ ਇਸ ਕਿਸਾਨ ਜਥੇਬੰਦੀਆਂ ਦੇ ਦਿੱਲੀ ਕੂਚ ਵਿਚ ਜਿੱਥੇ ਮਾਈਆਂ ਅਤੇ ਬੱਚੇ ਵੀ ਕਿਸਾਨਾਂ ਨਾਲ ਟਰੈਕਟਰ ਟਰਾਂਲੀਆਂ 'ਤੇ ਤੁਰੇ ਹੋਏ ਹਨ, ਉਥੇ ਜਿੱਥੇ ਜਿੱਥੇ ਵੀ ਕਿਸਾਨਾਂ ਦਾ ਹਰਿਆਣਾ ਸਰਹੱਦ ਤੱਕ ਪੁੱਜਣ ਲਈ ਠਹਿਰਾਓ ਹੁੰਦਾ ਹੈ, ਉਥੇ ਸਥਾਨਕ ਪਿੱਤੇ ਦੇ ਕਿਸਾਨਾਂ ਵਲੋਂ ਵੀ ਚਾਹ ਪਾਣੀ ਰੋਟੀ ਅਤੇ ਹੋਰ ਲੋੜੀਂਦੀ ਸਹਾਇਤਾ ਦੇ ਐਲਾਨ ਤਹਿਤ ਕਿਸਾਨ ਪਿੰਡਾਂ ਦੇ ਲੋਕ ਵੀ ਕਿਸਾਨ ਸਮਰੱਥਨ ਵਿਚ ਨਿੱਤਰੇ ਹੋਏ ਹਨ | ਅੱਜ ਵੱਡੀ ਗਿਣਤੀ ਵਿਚ ਕਿਸਾਨਾਂ ਦੇ ਜਥੇ ਨੇ ਤਲਵੰਡੀ-ਰਾਮਾਂ ਖੇਤਰ ਤੇ ਹਰਿਆਣਾ ਵੱਲ ਟਰੈਕਟਰ ਟਰਾਲੀਆਂ ਨਾਲ ਚਾਲੇ ਪਾ ਦਿੱਤੇ ਜਿਨ੍ਹਾਂ ਨੇ ਪਹਿਲਾਂ ਤਖ਼ਤ ਸਾਹਿਬ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੁੰਦਿਆਂ ਸੰਘਰਸ਼ਾਂ ਵਿਚ ਜੇਤੂ ਬਣਨ 'ਤੇ ਇਨ੍ਹਾਂ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਵਿੱਢੇ ਸੰਘਰਸ਼ ਦੀ ਸਫ਼ਲਤਾ ਲਈ ਅਰਦਾਸ ਕੀਤੀ |
ਵੱਡੀ ਤਦਾਦ 'ਚ ਕਿਸਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਦਿੱਲੀ ਲਈ ਹੋਏ ਰਵਾਨਾ
ਤਲਵੰਡੀ ਸਾਬੋ, (ਰਵਜੋਤ ਸਿੰਘ ਰਾਹੀ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਜਥੇਬੰਦੀਆਂ ਵਲੋਂ 26 ਤੇ 27 ਤਾਰੀਕ ਨੂੰ ਦਿੱਲੀ ਘਿਰਾਓ ਦੇ ਦਿੱਤੇ ਗਏ ਸੱਦੇ ਤਹਿਤ ਅੱਜ ਹਜ਼ਾਰਾਂ ਦੀ ਤਦਾਦ 'ਚ ਕਿਸਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਟਰੈਕਟਰ, ਟਰਾਲੀਆਂ ਤੇ ਕਾਰਾਂ 'ਤੇ ਦਿੱਲੀ ਲਈ ਰਵਾਨਾ ਹੋਏ¢ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨਾਲ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਕਾਰਪੋਰੇਟ ਘਰਾਣਿਆਂ ਹੱਥ ਸੌਾਪਣਾ ਚਾਹੁੰਦੀ ਹੈ, ਪਰ ਕਿਸਾਨ ਕੇਂਦਰ ਸਰਕਾਰ ਦੀ ਇਸ ਸਾਜਿਸ਼ ਨੂੰ ਕਾਮਯਾਬ ਨਹੀਂ ਹੋਣ ਦੇਣਗੇ ਤੇ ਜਿੰਨਾ ਚਿਰ ਇਹ ਕਾਲੇ ਕਾਨੂੰਨ ਵਾਪਸ ਨਹੀਂ ਹੋ ਜਾਂਦੇ ਉੱਨਾ ਚਿਰ ਸਾਡਾ ਇਹ ਸੰਘਰਸ਼ ਜਾਰੀ ਰਹੇਗਾ¢ ਉਨ੍ਹਾਂ ਬੀਤੇ ਕੱਲ੍ਹ ਹਰਿਆਣਾ ਸਰਕਾਰ ਵਲੋਂ ਕਿਸਾਨਾਂ ਨੂੰ ਰੋਕਣ ਲਈ ਕੀਤੀਆਂ ਗਈਆਂ ਵਧੀਕੀਆਂ ਤੇ ਪਾਣੀ ਦੀ ਬੁਛਾੜਾਂ ਨਾਲ ਹਮਲਾ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਕਿਸਾਨ ਸਰਕਾਰਾਂ ਦੀਆਂ ਧੱਕੇਸ਼ਾਹੀਆਂ ਤੋਂ ਡਰਨ ਵਾਲੇ ਨਹੀਂ ਤੇ ਅਸੀਂ ਇਸ ਧੱਕੇਸ਼ਾਹੀ ਦਾ ਮੂੰਹਤੋੜ ਜਵਾਬ ਦੇਵੇਗਾ¢ ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਰੋਕਣ ਲਈ ਜਿਨੇ ਹੱਥੇਕੰਡੇ ਵਰਤ ਸਕਦੀ ਹੈ ਵਰਤ ਕੇ ਦੇਖ ਲਵੇ ਪਰ ਅਸੀਂ ਪਿੱਛੇ ਹਟਣ ਵਾਲੇ ਨਹੀਂ ਤੇ ਹਰ ਹਾਲਤ ਵਿਚ ਦਿੱਲੀ ਪਹੰੁਚ ਕੇ ਕੇਂਦਰ ਦੀ ਸਰਕਾਰ ਨੂੰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਮਜ਼ਬੂਰ ਕਰਾਂਗੇ¢ ਅਖ਼ੀਰ ਵਿਚ ਕਿਸਾਨਾਂ ਆਗੂਆਂ ਨੇ ਕਿਹਾ ਕਿ ਇਹ ਸੰਘਰਸ਼ ਵਿਚ ਅਸੀਂ ਹਰ ਤਰ੍ਹਾਂ ਦੀ ਕੁਰਬਾਨੀ ਕਰਨ ਲਈ ਤਿਆਰ ਹਾਂ ਪਰ ਹੁਣ ਅਸੀਂ ਪਿੱਛੇ ਨਹੀਂ ਹਟਾਂਗੇ¢
ਭਾਕਿਯੂ (ਕਾਦੀਆਂ) ਰਾਜੇਵਾਲ ਅਤੇ ਲੱਖੋਵਾਲ ਦੀ ਅਗਵਾਈ 'ਚ ਹਜ਼ਾਰਾਂ ਕਿਸਾਨ ਦਮਦਮਾ ਸਾਹਿਬ ਤੋਂ ਦਿੱਲੀ ਵੱਲ ਰਵਾਨਾ
ਤਲਵੰਡੀ ਸਾਬੋ, (ਰਣਜੀਤ ਸਿੰਘ ਰਾਜੂ)-ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੀਆਂ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਵਲੋਂ 26-27 ਨਵੰਬਰ ਨੂੰ ਦਿੱਲੀ ਕੂਚ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਅੱਜ ਭਾਰਤੀ ਕਿਸਾਨ ਯੂਨੀਅਨ (ਕਾਦੀਆਂ), ਭਾਕਿਯੂ (ਰਾਜੇਵਾਲ) ਅਤੇ ਭਾਕਿਯੂ (ਲੱਖੋਵਾਲ) ਦੀ ਅਗਵਾਈ ਹੇਠ ਵੱਖ ਵੱਖ ਜਥਿਆਂ ਰਾਹੀਂ ਹਜ਼ਾਰਾਂ ਕਿਸਾਨ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋ ਕੇ ਦਿੱਲੀ ਲਈ ਰਵਾਨਾ ਹੋਏ¢ਭਾਕਿਯੂ (ਕਾਦੀਆਂ) ਆਗੂਆਂ ਜਗਦੇਵ ਸਿੰਘ ਕਾਨਿਆਂਵਾਲੀ, ਗੁਰਮੀਤ ਸਿੰਘ ਗੋਲੇਵਾਲਾ, ਬਲਜਿੰਦਰ ਸਿੰਘ ਬੱਬੀ, ਮਾ: ਬੂਟਾ ਸਿੰਘ, ਮਨਪ੍ਰੀਤ ਸਿੰਘ ਫ਼ਾਜ਼ਿਲਕਾ, ਗੁਲਜ਼ਾਰ ਸਿੰਘ ਮੀਹਾ ਸਿੰਘ ਵਾਲਾ, ਸੁਖਜਿੰਦਰ ਸਿੰਘ ਖੋਸਾ ਆਦਿ ਦੀ ਅਗਵਾਈ ਵਿਚ ਛੇ ਜ਼ਿਲਿ੍ਹਆਂ ਦੇ ਕਿਸਾਨ ਸੈਂਕੜੇ ਟਰੈਕਟਰ ਟਰਾਲੀਆਂ ਰਾਹੀਂ ਬੀਤੀ ਦੇਰ ਰਾਤ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜੇ¢ ਇਥੇ ਰਾਤ ਠਹਿਰਣ ਉਪਰੰਤ ਅੱਜ ਸਵੇਰੇ ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਦਿੱਲੀ ਲਈ ਰਵਾਨਾ ਹੋਏ¢ ਉਕਤ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਕਿਸਾਨ ਮਾਰੂ ਬਿੱਲ ਰੱਦ ਨਾ ਹੋਣ ਤੱਕ ਹੁਣ ਦਿੱਲੀਓ ਵਾਪਸੀ ਨਹੀਂ ਹੋਵੇਗੀ¢ ਆਗੂਆਂ ਨੇ ਇਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਕਿਸਾਨਾਂ ਦੀ ਰਿਹਾਇਸ਼ ਅਤੇ ਲੰਗਰ ਦੇ ਪ੍ਰਬੰਧ ਕੀਤੇ ਜਾਣ ਤੇ ਤਖ਼ਤ ਸਾਹਿਬ ਪ੍ਰਬੰਧਕਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਵੀ ਕੀਤਾ¢ ਉਧਰ ਵੱਖਰੇ ਜਥਿਆਂ ਰਾਹੀਂ ਭਾਕਿਯੂ (ਲੱਖੋਵਾਲ) ਦੇ ਸੈਂਕੜੇ ਕਿਸਾਨ ਜਥੇਬੰਦੀ ਦੇ ਸਕੱਤਰ ਜਨਰਲ ਰਾਮਕਰਨ ਸਿੰਘ ਰਾਮਾਂ ਦੀ ਅਗਵਾਈ ਹੇਠ ਤਖ਼ਤ ਸਾਹਿਬ ਤੋਂ ਦਿੱਲੀ ਲਈ ਰਵਾਨਾ ਹੋਏ¢ ਗੱਲਬਾਤ ਦੌਰਾਨ ਰਾਮਕਰਨ ਸਿੰਘ ਰਾਮਾਂ ਨੇ ਕਿਹਾ ਕਿ ਜੇ ਕਿਸਾਨਾਂ ਨੂੰ ਹਰਿਆਣਾ ਸਰਕਾਰ ਨੇ ਰੋਕਿਆ ਤਾਂ ਉਥੇ ਹੀ ਸੜਕਾਂ ਜਾਮ ਕਰਕੇ ਉਦੋਂ ਤੱਕ ਪ੍ਰਦਰਸ਼ਨ ਜਾਰੀ ਰੱਖੇ ਜਾਣਗੇ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਬਿੱਲ ਵਾਪਿਸ ਨਹੀਂ ਲੈ ਲੈਂਦੀ¢
ਦੂਜੇ ਪਾਸੇ ਬਾਅਦ ਦੁਪਹਿਰ ਭਾਕਿਯੂ (ਰਾਜੇਵਾਲ) ਦਾ ਇਕ ਜਥਾ ਵੀ ਤਖ਼ਤ ਸਾਹਿਬ ਤੋਂ ਦਿੱਲੀ ਵੱਲ ਰਵਾਨਾ ਹੋਣ ਦੀ ਖ਼ਬਰ ਮਿਲੀ ਹੈ¢ ਰਵਾਨਾ ਹੋਣ ਮੌਕੇ ਕਾਦੀਆਂ ਦੇ ਛੇ ਜ਼ਿਲਿ੍ਹਆਂ ਦੇ ਪ੍ਰਧਾਨਾਂ ਵਿਚ ਜਸਵਿੰਦਰ ਸਿੰਘ ਫਰੀਦਕੋਟ, ਗੁਰਿੰਦਰ ਸਿੰਘ ਖਹਿਰਾ ਫ਼ਿਰੋਜ਼ਪੁਰ, ਜਗਸੀਰ ਸਿੰਘ ਛੀਨੀਵਾਲ ਬਰਨਾਲਾ, ਗੁਰਤੇਜ ਸਿੰਘ ਉਦੈਕਰਨ ਸ੍ਰੀ ਮੁਕਤਸਰ ਸਾਹਿਬ, ਨਿਸ਼ਾਨ ਸਿੰਘ ਅਰਨੀਵਾਲਾ ਫ਼ਾਜ਼ਿਲਕਾ, ਨਿਰਮਲ ਸਿੰਘ ਮਾਣੂੰਕੇ ਮੋਗਾ ਤੋਂ ਇਲਾਵਾ ਭਾਕਿਯੂ (ਲੱਖੋਵਾਲ) ਦੇ ਜ਼ਿਲ੍ਹਾ ਬਠਿੰਡਾ ਪ੍ਰਧਾਨ ਦਾਰਾ ਸਿੰਘ ਮਾਈਸਰਖਾਨਾ, ਸਰੂਪ ਸਿੰਘ ਸਿੱਧੂ ਆਦਿ ਹਾਜ਼ਰ ਸਨ¢
ਭਾਕਿਯੂ ਡਕੌਦਾ ਦੇ ਵਰਕਰਾਂ ਨੂੰ ਹਾਰ ਪਾ ਕੇ ਦਿੱਲੀ ਅੰਦੋਲਨ ਲਈ ਵਿਦਾ ਕੀਤਾ
ਬੱਲੂਆਣਾ, (ਗੁਰਨੈਬ ਸਾਜਨ)- ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਚੱਲੋ, ਦਿੱਲੀ ਹਿਲਾਓ ਦੇ ਮਿਸ਼ਨ ਤਹਿਤ ਬੱਲੂਆਣਾ ਵਾਸੀਆਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੇ ਬਲਾਕ ਜਨਰਲ ਸਕੱਤਰ ਬਲਦੇਵ ਸਿੰਘ ਬੱਲੂਆਣਾ ਅਤੇ ਉਨ੍ਹਾਂ ਨਾਲ ਦਿੱਲੀ ਵੱਲ ਚਾਲੇ ਪਾ ਰਹੇ ਉਨ੍ਹਾਂ ਦੇ ਸਾਥੀਆਂ ਨੂੰ ਹਾਰ ਪਾ ਕੇ ਦਿੱਲੀ ਵੱਲ ਰਵਾਨਾ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਅਮਨਦੀਪ ਸ਼ਰਮਾ ਬੱਲੂਆਣਾ, ਆਂਗਣਵਾੜੀ ਵਰਕਰ ਬੀਬੀ ਅੰਮਿ੍ਤਪਾਲ ਕੌਰ ਬੱਲੂਆਣਾ ਨੇ ਦੱਸਿਆ ਕਿ ਅੱਜ ਡਕੋਂਦਾ ਏਕਤਾ ਜਥੇਬੰਦੀ ਦੇ ਆਗੂ ਬਲਦੇਵ ਸਿੰਘ ਬੱਲੂਆਣਾ ਬਲਾਕ ਜਨਰਲ ਸਕੱਤਰ, ਸੰਤ ਸਿੰਘ ਫੌਜੀ ਪਿੰਡ ਇਕਾਈ ਮੀਤ ਪ੍ਰਧਾਨ ਆਪਣੇ 13 ਸਾਥੀਆਂ ਨਾਲ ਦਿੱਲੀ ਵੱਲ ਰਵਾਨਾ ਹੋ ਰਹੇ ਹਨ, ਜੋ ਟਰੈਕਟਰ ਟਰਾਲੀਆਂ ਵਿਚ ਰਾਸਨ ਵੀ ਨਾਲ ਲੈਕੇ ਜਾ ਰਹੇ ਹਨ¢ ਇਸ ਮੌਕੇ ਪਿੰਡ ਵਾਸੀਆਂ 'ਚ ਬਲਵੀਰ ਸਿੰਘ, ਭੋਲਾ ਸਿੰਘ, ਹਾਕਮ ਸਿੰਘ, ਲਛਮਣ ਸ਼ਰਮਾ, ਸੁਖਵੀਰ ਸਿੰਘ, ਮੇਜਰ ਸਿੰਘ, ਹਰਦੀਪ ਸਿੰਘ, ਭੋਲਾ ਸਿੰਘ ਖਾਲਸਾ ਅਤੇ ਉਨ੍ਹਾਂ ਦੇ ਹੋਰ ਸਾਥੀਆਂ ਨੂੰ ਹਾਰ ਪਾ ਕੇ ਸਨਮਾਨਤ ਕੀਤਾ ਅਤੇ ਦਿੱਲੀ ਫਤਿਹ ਕਰਨ ਲਈ ਹੌਸਲਾ ਅਫ਼ਜ਼ਾਈ ਕੀਤੀ ¢
ਸਰਦੂਲਗੜ੍ਹ ਤੋਂ ਵੱਡੇ ਕਾਫ਼ਲੇ ਦੇ ਰੂਪ 'ਚ ਕਿਸਾਨ ਦਿੱਲੀ ਰਵਾਨਾ
ਸਰਦੂਲਗੜ੍ਹ (ਪ੍ਰਕਾਸ਼ ਸਿੰਘ ਜ਼ੈਲਦਾਰ)- ਜ਼ਿਲ੍ਹਾ ਸਰਦੂਲਗੜ੍ਹ ਦੇ ਵੱਖ-ਵੱਖ ਪਿੰਡਾਂ ਤੋਂ ਇਕੱਠੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੇ ਕਿਸਾਨ ਵੱਡੇ ਕਾਫ਼ਲਿਆਂ ਦੇ ਰੂਪ 'ਚ ਦਿੱਲੀ ਰਵਾਨਾ ਹੋਏ | ਕਿਸਾਨ ਆਗੂ ਦਰਸ਼ਨ ਸਿੰਘ ਜਟਾਣਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਮੋਦੀ ਸਰਕਾਰ ਦੇ ਇਸ ਫ਼ੈਸਲੇ ਨਾਲ ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਆ ਜਾਣਗੀਆਂ | ਮੰਡੀਆਂ ਦਾ ਨਿੱਜੀ ਕਰਨ ਹੋ ਜਾਵੇਗਾ ਤੇ ਸਬਸਿਡੀਆਂ ਬੰਦ ਹੋ ਜਾਣਗੀਆਂ | ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਮਲੂਕ ਸਿੰਘ ਹੀਰਕੇ ਨੇ ਕਿਹਾ ਖੇਤੀ ਨੂੰ ਬਚਾਉਣ ਲਈ ਉਹ ਕੇਂਦਰ ਨਾਲ ਆਰ-ਪਾਰ ਦੀ ਲੜਾਈ ਲੜਨਗੇ |

ਜਥੇਦਾਰ ਅਕਾਲ ਤਖ਼ਤ ਵਲੋਂ ਹਰਿਆਣਾ 'ਚ ਕਿਸਾਨਾਂ 'ਤੇ ਤਸ਼ੱਦਦ ਦੀ ਨਿੰਦਾ

ਤਲਵੰਡੀ ਸਾਬੋ, 26 ਨਵੰਬਰ (ਰਣਜੀਤ ਸਿੰਘ ਰਾਜੂ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਜਾ ਰਹੇ ਕਿਸਾਨਾਂ 'ਤੇ ਰਾਸਤੇ ਵਿਚ ਹਰਿਆਣਾ ਪੁਲਿਸ ਵਲੋਂ ਤਸ਼ੱਦਦ ਕੀਤੇ ਜਾਣ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਬਜ਼ੁਰਗ ਦੀ ਮੌਤ, ਜ਼ਿਲ੍ਹੇ 'ਚ 80 ਨਵੇਂ ਮਾਮਲੇ

ਬਠਿੰਡਾ, 26 ਨਵੰਬਰ (ਅਵਤਾਰ ਸਿੰਘ)- ਸਥਾਨਕ ਸਹਾਰਾ ਜਨ ਸੇਵਾ ਦੇ ਪ੍ਰਧਾਨ ਵਿਜੈ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੋਰੋਨਾ ਪਾਜ਼ੀਟਿਵ ਵਿਅਕਤੀ ਜੋ ਕਿ ਘਰ ਵਿਚ ਏਕਾਂਤਵਾਸ ਹੋਣ ਉਪਰੰਤ ਬੀਤੇ ਬੁੱਧਵਾਰ ਦੀ ਰਾਤ ਮੌਤ ਹੋ ਜਾਣ ਕਾਰਨ, ਇਸ ਦੀ ਸੂਚਨਾ ਮਿਲਣ ਉਪਰੰਤ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਕੜਾਕੇ ਦੀ ਠੰਢ 'ਚ ਭਿੱਜੇ ਕੱਪੜਿਆਂ ਨਾਲ ਸੜਕਾਂ 'ਤੇ ਡਟੇ ਕਿਸਾਨਾਂ ਦੀਆਂ ਤਕਲੀਫ਼ਾਂ ਪ੍ਰਤੀ ਕਿਸੇ ਭੁਲੇਖੇ ਵਿਚ ਨਾ ਰਹਿਣ- ਮਲੂਕਾ

ਬਠਿੰਡਾ, 26 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਸ਼ੋ੍ਰਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਮੋਦੀ ਸਰਕਾਰ ਵਲੋਂ ਦਮਨਕਾਰੀ ਨੀਤੀਆਂ ਨਾਲ ਦਬਾਇਆ ਨਹੀਂ ਜਾ ਸਕਦਾ ਤੇ ਉਨ੍ਹਾਂ ਦੱਸਿਆ ਕਿ ਅੱਜ ਵੱਡੀ ...

ਪੂਰੀ ਖ਼ਬਰ »

ਪੰਜਾਬ ਦੇ ਕਿਸਾਨਾਂ ਵਲੋਂ ਦਿੱਲੀ ਕੂਚ ਚੱਲਣ ਵਾਲੇ ਅੰਦੋਲਨ 'ਚ ਹਰ ਵਰਗ ਨੇ ਦਿੱਤਾ ਸਾਥ

ਸੀਂਗੋ ਮੰਡੀ, 26 ਨਵੰਬਰ (ਲੱਕਵਿੰਦਰ ਸ਼ਰਮਾ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਕਿਸਾਨ ਯੂਨੀਅਨ ਦੀਆਂ 31 ਕਿਸਾਨ ਜਥੇਬੰਦੀਆਂ ਦੇ ਦਿੱਲੀ ਚੱਲਣ ਵਾਲੇ ਅੰਦੋਲਨ 'ਚ ਅੱਜ ਹਰ ਵਰਗ ਦਾ ਸਾਥ ਮਿਲਦਾ ਨਜ਼ਰ ਆਇਆ | ਅੱਜ ਜਿਵੇਂ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ 4 ਜ਼ਖ਼ਮੀ

ਬਠਿੰਡਾ, 26 ਨਵੰਬਰ (ਅਵਤਾਰ ਸਿੰਘ)- ਸਥਾਨਕ 100 ਫੁੱਟੀ ਰੋਡ 'ਤੇ ਕਾਰ ਦੀ ਟੱਕਰ ਨਾਲ ਦੋ ਸਕੂਟਰੀ ਸਵਾਰ ਜ਼ਖ਼ਮੀ ਹੋਣ ਦੀ ਸੂਚਨਾ ਮਿਲਣ ਉਪਰੰਤ ਸਹਾਰਾ ਜਨ ਸੇਵਾ ਦੀ ਲਾਇਫ਼ ਸੇਵਿੰਗ ਬਿ੍ਗੇਡ ਦੇ ਮੈਂਬਰ ਮਨੀਕਰਨ ਸ਼ਰਮਾ ਅਤੇ ਅਸ਼ੋਕ ਗੋਇਲ ਘਟਨਾ ਸਥਾਨ 'ਤੇ ਪਹੰੁਚੇ ਅਤੇ ...

ਪੂਰੀ ਖ਼ਬਰ »

-ਮਾਮਲਾ ਬਲੱਡ ਬੈਂਕ ਮਾਮਲੇ 'ਚ ਡਾਕਟਰਾਂ ਨਾਲ ਗਾਲੀ ਗਲੋਚ ਤੇ ਹੱਥੋਪਾਈ ਦਾ-

ਥੈਲੇਸੀਮੀਆ ਪੀੜਤ ਐਸੋਸੀਏਸ਼ਨ ਤੇ 'ਆਪ' ਦੇ ਪ੍ਰਧਾਨਾਂ ਸਮੇਤ 3 ਖ਼ਿਲਾਫ਼ ਮੁਕੱਦਮਾ ਦਰਜ

ਬਠਿੰਡਾ, 26 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਲੰਘੇ ਦਿਨ ਸਥਾਨਕ ਭਾਈ ਮਨੀ ਸਿੰਘ ਸਿਵਲ ਹਸਪਤਾਲ ਦੀ ਬਲੱਡ ਬੈਂਕ ਮਾਮਲੇ 'ਚ ਵਿਰੋਧ ਕਰਨ ਵਾਲੇ ਥੈਲੇਸੀਮੀਆਂ ਪੀੜਤ ਐਸੋਸੀਏਸ਼ਨ ਦੇ ਪ੍ਰਧਾਨ ਸੁਰੇਸ਼ਪਾਲ ਗਰਗ ਅਤੇ 'ਆਪ' ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਜੀਦਾ ...

ਪੂਰੀ ਖ਼ਬਰ »

ਗੌਰਵਮਈ ਇਤਿਹਾਸ ਦਾ ਖਜ਼ਾਨਾ ਹੈ ਕਸਬਾ ਫੂਲ

ਨਰਪਿੰਦਰ ਸਿੰਘ ਧਾਲੀਵਾਲ 9814822922 ਰਾਮਪੁਰਾ ਫੂਲ P ਕਸਬਾ ਫੂਲ ਟਾਊਨ ਰਿਆਸਤ ਨਾਭਾ ਦਾ ਜ਼ਿਲ੍ਹਾ ਮੁਕਾਮ ਰਿਹਾ ਹੈ | ਇਸ ਪਿੰਡ ਵਿਚ ਬਾਬਾ ਫੂਲ ਨੇ 1712 ਵਿਚ ਕੱਚੇ ਕਿਲ੍ਹੇ ਦਾ ਨਿਰਮਾਣ ਕਰਵਾਇਆ ਜਿੱਥੇ ਅੱਜ ਵੀ ਫੂਲ ਘਰਾਣੇ ਦੇ 7 ਚੁੱਲ੍ਹੇ ਮੌਜੂਦ ਹਨ | ਬਾਅਦ ਵਿਚ ਰਾਜਾ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦੀ 'ਕੰਪਿਊਟੇਸ਼ਨਲ ਤਕਨੀਕਾਂ ਅਤੇ ਇੰਟੈਲੀਜੈਂਟ ਮਸ਼ੀਨਾਂ' ਬਾਰੇ ਤਿੰਨ ਦਿਨਾ ਕੌਮਾਂਤਰੀ ਕਾਨਫ਼ਰੰਸ ਆਨਲਾਈਨ ਹੋਈ ਸ਼ੁਰੂ

ਬਠਿੰਡਾ, 26 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਬੀ.ਐਫ.ਜੀ.ਆਈ.) ਦੇ ਬਾਬਾ ਫ਼ਰੀਦ ਕਾਲਜ, ਬਠਿੰਡਾ ਦੇ ਗਣਿਤ ਅਤੇ ਕੰਪਿਊਟਰ ਸਾਇੰਸ ਵਿਭਾਗ ਵਲੋਂ 'ਕੰਪਿਊਟੇਸ਼ਨਲ ਤਕਨੀਕਾਂ ਅਤੇ ਇੰਟੈਲੀਜੈਂਟ ਮਸ਼ੀਨਾਂ' ਬਾਰੇ ਤਿੰਨ ਦਿਨਾਂ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਵਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣਾ ਮੰਦਭਾਗਾ : ਲਖਵਿੰਦਰ ਲੱਕੀ

ਰਾਮਾਂ ਮੰਡੀ, 26 ਨਵੰਬਰ (ਅਮਰਜੀਤ ਸਿੰਘ ਲਹਿਰੀ)- ਦਿੱਲੀ ਦਰਬਾਰ ਅੱਗੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਕਰਨਾ ਹੱਕ ਹੈ, ਜੇਕਰ ਦੇਸ਼ ਚਲਾਉਣ ਵਾਲੀਆਂ ਸਰਕਾਰਾਂ ਹੀ ਆਵਾਜ਼ ਨਹੀਂ ਸੁਣਨਗੀਆਂ ਅਤੇ ਕਾਲੇ ਕਾਨੂੰਨ ਪਾਸ ਕੀਤੇ ਜਾਣਗੇ ਤਾਂ ਫਿਰ ਲੋਕ ਹੱਕਾਂ ਦੀ ਆਵਾਜ਼ ਕਿਥੇ ...

ਪੂਰੀ ਖ਼ਬਰ »

ਟਰੱਕ ਆਪ੍ਰੇਟਰਾਂ ਅਤੇ ਠੇਕੇਦਾਰ ਵਿਚਕਾਰ ਵਿਵਾਦ ਭਖਿਆ

ਭੁੱਚੋ ਮੰਡੀ, 26 ਨਵੰਬਰ (ਬਿੱਕਰ ਸਿੰਘ ਸਿੱਧੂ)- ਕੰਮ ਨਾ ਮਿਲਣ ਤੇ ਭੜਕੇ ਟਰੱਕ ਆਪਰੇਟਰਾਂ ਨੇ ਅੱਜ ਦੂਸਰੇ ਦਿਨ ਵੀ ਸਪੈਸ਼ਲ ਭਰਨ ਦਾ ਕੰਮ ਨਾ ਚੱਲਣ ਦਿੱਤਾ | ਆਪਰੇਟਰਾਂ ਦੇ ਇਕ ਧੜੇ ਨੇ ਸੁਵਖਤੇ ਹੀ ਐਫ.ਸੀ.ਆਈ. ਦੇ ਗੁਦਾਮ ਅੱਗੇ ਧਰਨਾ ਦੇ ਕੇ ਮੁੱਖ ਗੇਟ ਜਾਮ ਕਰ ਦਿੱਤਾ | ...

ਪੂਰੀ ਖ਼ਬਰ »

ਮਾਲ ਗੱਡੀਆਂ ਰਾਹੀਂ ਯੂਰੀਆ ਖ਼ਾਦ ਆਉਣ 'ਤੇ ਕਿਸਾਨਾਂ 'ਚ ਖੁਸ਼ੀ ਦੀ ਲਹਿਰ

ਬਠਿੰਡਾ, 26 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਰੇਲ ਆਵਾਜਾਈ ਮੁੜ ਸ਼ੁਰੂ ਹੋਣ ਨਾਲ ਜ਼ਿਲ੍ਹੇ ਅੰਦਰ ਖਾਦ ਆਉਣੀ ਸ਼ੁਰੂ ਹੋ ਗਈ ਹੈ, ਜਿਸ ਨਾਲ ਕਿਸਾਨਾਂ ਦੇ ਚਿਹਰਿਆਂ 'ਤੇ ਖੁਸ਼ੀ ਦੀ ਲਹਿਰ ਦੌੜ ਗਈ ਹੈ | ਪਿਛਲੇ ਤਿੰਨ ਦਿਨਾਂ ਦੌਰਾਨ ਜ਼ਿਲ੍ਹੇ ਅੰਦਰ ਮਾਲ ਗੱਡੀਆਂ ਦੇ ...

ਪੂਰੀ ਖ਼ਬਰ »

ਇੰਜੀਨੀਅਰਜ਼ ਐਸੋਸੀਏਸ਼ਨ ਨੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ 'ਚ ਹਿੱਸਾ ਲੈਂਦਿਆਂ ਕਾਲੇ ਬਿੱਲੇ ਲਗਾ ਕੇ ਕੀਤੀ ਗੇਟ ਰੈਲੀ

ਲਹਿਰਾ ਮੁਹੱਬਤ, 26 ਨਵੰਬਰ (ਭੀਮ ਸੈਨ ਹਦਵਾਰੀਆ)-ਬਿਜਲੀ ਮੁਲਾਜ਼ਮਾਂ ਅਤੇ ਇੰਜੀਨੀਅਰਾਂ ਦੀ ਕੌਮੀ ਤਾਲਮੇਲ ਕਮੇਟੀ (ਐਨ.ਸੀ.ਸੀ.ਓ.ਈ.ਈ.) ਦੇ ਸੱਦੇ 'ਤੇ ਕੇਂਦਰ ਸਰਕਾਰ ਦੀਆਂ ਨਿੱਜੀਕਰਨ ਦੀਆਂ ਨੀਤੀਆਂ ਖਿਲਾਫ ਅੱਜ ਇੰਜੀਨੀਅਰਾਂ ਨੇ ਕਾਲੇ ਬਿੱਲੇ ਲਗਾਏ ਅਤੇ ਆਪਣੇ ...

ਪੂਰੀ ਖ਼ਬਰ »

ਭਾਜਪਾ ਸਰਕਾਰ ਕਿਸਾਨਾਂ ਨੂੰ ਰੋਕ ਕੇ ਸੰਘਰਸ਼ ਨੂੰ ਦਬਾ ਨਹੀਂ ਸਕਦੀ-ਵਿਧਾਇਕਾ ਬਲਜਿੰਦਰ ਕੌਰ

ਰਾਮਾਂ ਮੰਡੀ, 26 ਨਵੰਬਰ (ਅਮਰਜੀਤ ਸਿੰਘ ਲਹਿਰੀ)-ਆਮ ਆਦਮੀ ਪਾਰਟੀ ਦੀ ਕੇਂਦਰੀ ਕਾਰਜਕਾਰਨੀ ਮੈਂਬਰ ਅਤੇ ਹਲਕਾ ਤਲਵੰਡੀ ਸਾਬੋ ਦੀ ਵਿਧਾਇਕਾ ਪ੍ਰੋ.ਬਲਜਿੰਦਰ ਕੌਰ ਨੇ ਰਾਮਾਂ ਮੰਡੀ ਦਾ ਦੌਰਾ ਕਰਕੇ ਵਰਕਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਪਿਛਲੇ ਦਿਨੀਂ ਮੰਡੀ ਵਿਚ ...

ਪੂਰੀ ਖ਼ਬਰ »

ਦੇਸ਼ ਵਿਆਪੀ ਹੜਤਾਲ ਦੌਰਾਨ ਸਫਾਈ ਸੇਵਕਾਂ ਨੇ ਮੋਦੀ ਸਰਕਾਰ ਖਿਲਾਫ ਕੀਤੀ ਜ਼ੋਰਦਾਰ ਨਾਅਰੇਬਾਜ਼ੀ

ਮਹਿਰਾਜ, 26 ਨਵੰਬਰ (ਸੁਖਪਾਲ ਮਹਿਰਾਜ)- ਕੇਂਦਰੀ ਟਰੇਡ ਯੂਨੀਅਨ ਦੇ ਸੱਦੇ ਤਹਿਤ ਦੇਸ਼ ਵਿਆਪੀ ਹੜਤਾਲ ਦੌਰਾਨ ਮੋਦੀ ਸਰਕਾਰ ਦੇ ਖਿਲਾਫ ਸਫਾਈ ਸੇਵਕ ਯੂਨੀਅਨ ਮਹਿਰਾਜ ਵਲੋਂ ਦਫਤਰ ਨਗਰ ਪੰਚਾਇਤ ਮਹਿਰਾਜ ਦੇ ਬਾਹਰ ਰੋਸ ਪ੍ਰਦਰਸਨ ਕੀਤਾ ਗਿਆ | ਇਸ ਮੌਕੇ ਯੂਨੀਅਨ ਆਗੂ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼-ਸਵ: ਮਾਤਾ ਗੁਰਚਰਨ ਕੌਰ ਜਲਾਲ

ਭਾਈਰੂਪਾ- ਮਾਤਾ ਗੁਰਚਰਨ ਕੌਰ ਜਲਾਲ ਦਾ ਜਨਮ 1939 'ਚ ਜ਼ਿਲ੍ਹਾ ਮਾਨਸਾ ਦੇ ਪਿੰਡ ਜੋਗਾ ਵਿਖੇ ਸੁਤੰਤਰਤਾ ਸੈਨਾਨੀ ਅਨੌਖ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ ਹੋਇਆ¢ ਇਨ੍ਹਾਂ ਨੇ ਮੁੱਢਲੀ ਵਿੱਦਿਆ ਸਰਕਾਰੀ ਸਕੂਲ ਤੋਂ ਪ੍ਰਾਪਤ ਕੀਤੀ¢1961 'ਚ ਆਪ ਦਾ ਵਿਆਹ ਸ਼ਾਦੀ ...

ਪੂਰੀ ਖ਼ਬਰ »

ਸਫਾਈ ਸੇਵਕਾਂ ਵਲੋਂ ਸਰਕਾਰਾਂ ਵਿਰੁੱਧ ਰੋਸ ਮੁਜ਼ਾਹਰਾ

ਰਾਮਾਂ ਮੰਡੀ, 26 ਨਵੰਬਰ (ਤਰਸੇਮ ਸਿੰਗਲਾ)- ਟਰੇਡ ਯੂਨੀਅਨ ਦੇ ਸੱਦੇ 'ਤੇ ਪੰਜਾਬ ਸਫ਼ਾਈ ਸੇਵਕ ਯੂਨੀਅਨ ਵਲੋਂ ਦੋ ਰੋਜ਼ਾ ਹੜਤਾਲ ਦੇ ਨਿਰਦੇਸ਼ਾਂ 'ਤੇ ਅੱਜ ਸਫਾਈ ਸੇਵਕ ਯੂਨੀਅਨ ਰਾਮਾਂ ਵਲੋਂ ਨਗਰ ਕੌਾਸਲ ਦਫਤਰ ਦੇ ਗੇਟ ਅੱਗੇ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਮੁਲਾਜ਼ਮ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲ ਦੇ ਪ੍ਰਬੰਧਕਾਂ ਵਲੋਂ ਫ਼ੀਸਾਂ ਦੀ ਨਾਜਾਇਜ਼ ਵਸੂਲੀ ਨੰੂ ਲੈ ਕੇ ਸੰਘਰਸ਼ ਕਮੇਟੀ ਦਾ ਧਰਨਾ ਤੀਜੇ ਦਿਨ 'ਚ ਦਾਖ਼ਲ

ਗੋਨਿਆਣਾ, 26 ਨਵੰਬਰ (ਲਛਮਣ ਦਾਸ ਗਰਗ)- ਨਜਦੀਕੀ ਪਿੰਡ ਜੀਦਾ ਦੇ ਇਕ ਪ੍ਰਾਈਵੇਟ ਸਕੂਲ ਦੀ ਪਿ੍ੰਸੀਪਲ ਵਲੋਂ ਸਕੂਲ 'ਚ ਆਨ ਲਾਈਨ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਕੀਤੀ ਬਦਸਲੂਕੀ ਅਤੇ ਮੰਗਾਂ ਨਾ ਮੰਨਣ ਨੰੂ ਲੈ ਕੇ ਮਾਤਾ-ਪਿਤਾ ਸੰਘਰਸ਼ ਕਮੇਟੀ ਵਲੋਂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਹੱਦ 'ਤੇ ਬੈਠੇ ਸੰਘਰਸ਼ੀ ਕਿਸਾਨਾਂ ਲਈ ਭੇਜਿਆ ਲੰਗਰ ਅਤੇ ਰਾਸ਼ਨ

ਤਲਵੰਡੀ ਸਾਬੋ, 26 ਨਵੰਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਬੀਤੇ ਦਿਨ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਜਾਣ ਵਾਲੇ ਕਿਸਾਨਾਂ ਨੂੰ ਰਾਸਤੇ ਵਿਚ ਹਰ ਸੰਭਵ ਮਦਦ ਦੇਣ ਦੇ ...

ਪੂਰੀ ਖ਼ਬਰ »

ਸਫਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਇਕ ਰੋਜ਼ਾ ਹੜਤਾਲ

ਤਲਵੰਡੀ ਸਾਬੋ, 26 ਨਵੰਬਰ (ਰਣਜੀਤ ਸਿੰਘ ਰਾਜੂ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਤਲਵੰਡੀ ਸਾਬੋ ਸਫ਼ਾਈ ਸੇਵਕ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਇਕ ਰੋਜ਼ਾ ਹੜ੍ਹਤਾਲ ਕਰਕੇ ਆਪਣਾ ਕੰਮਕਾਜ ਬੰਦ ਰੱਖਿਆ ਗਿਆ, ਸਫ਼ਾਈ ਸੇਵਕਾਂ ਵਲੋਂ ਨਗਰ ...

ਪੂਰੀ ਖ਼ਬਰ »

ਸੰਵਿਧਾਨ ਦਿਹਾੜੇ ਮੌਕੇ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਕਰਵਾਏ ਵੱਖ-ਵੱਖ ਸਮਾਗਮ

ਤਲਵੰਡੀ ਸਾਬੋ, 26 ਨਵੰਬਰ (ਰਵਜੋਤ ਸਿੰਘ ਰਾਹੀ)- ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ, ਯੂਨੀਵਰਸਿਟੀ ਕਾਲਜ ਆਫ਼ ਬੇਸਿਕ ਸਾਇੰਸਜ਼ ਐਾਡ ਹਿਊਮੈਨਟੀਜ਼ ਤੇ ਵੱਖ-ਵੱਖ ਕਾਲਜਾਂ ਦੇ ਐਨ.ਐਸ.ਐਸ. ਯੂਨਿਟਾਂ ਵਲੋਂ ਡਾ: ਅਰਪਨਾ ਬਾਂਸਲ (ਡੀਨ), ਡਾ: ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਨੇ ਮਨਾਇਆ ਕੌਮੀ ਕਾਨੂੰਨ ਦਿਵਸ

ਬਠਿੰਡਾ, 26 ਨਵੰਬਰ (ਸਟਾਫ਼ ਰਿਪੋਰਟਰ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਵਲੋਂ ਅੱਜ ਕੌਮੀ ਕਾਨੂੰਨ ਦਿਵਸ ਪ੍ਰਧਾਨ ਲਕਿੰਦਰਦੀਪ ਸਿੰਘ ਸਿੱਧੂ ਭਾਈਕਾ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ, ਜਿਸ ਵਿਚ ਜ਼ਿਲ੍ਹਾ ਬਾਰ ਦੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਬਰਾੜ, ਸਕੱਤਰ ...

ਪੂਰੀ ਖ਼ਬਰ »

ਸਰਕਾਰੀ ਮਹਿਲਾ ਲੈਕਚਰਾਰ ਤੋਂ ਲੱਖ ਰੁਪਏ ਖੋਹ ਕੇ ਭੱਜੇ ਝਪਟਮਾਰ ਹਾਦਸੇ ਉਪਰੰਤ ਕਾਬੂ

ਬਠਿੰਡਾ, 26 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਸਥਾਨਕ ਅਜੀਤ ਰੋਡ 'ਤੇ ਸਕੂਟਰੀ ਸਵਾਰ 3 ਨੌਜਵਾਨ ਇਕ ਸਰਕਾਰੀ ਸਕੂਲ ਦੀ ਲੈਕਚਰਾਰ ਤੋਂ ਪਰਸ ਖੋਹ ਕੇ ਫ਼ਰਾਰ ਹੋ ਗਏ, ਪਰਸ ਵਿਚ ਇਕ ਲੱਖ ਰੁਪਏ ਸਨ, ਪਰ ਬਾਅਦ ਵਿਚ ਝਪਟਮਾਰਾਂ ਦੀ ਸਕੂਟਰੀ ਹਾਦਸੇ ਦਾ ਸ਼ਿਕਾਰ ਹੋ ਗਏ, ...

ਪੂਰੀ ਖ਼ਬਰ »

ਗੋਨਿਆਣਾ 'ਚ ਰਸੋਈ ਗੈਸ ਨੂੰ ਛੋਟੇ ਸਿਲੰਡਰਾਂ 'ਚ ਭਰਨ ਦੇ ਚੱਲਦੇ ਹਨ ਨਾਜਾਇਜ਼ ਕਾਰੋਬਾਰ

ਗੋਨਿਆਣਾ, 26 ਨਵੰਬਰ (ਲਛਮਣ ਦਾਸ ਗਰਗ)- ਗੋਨਿਆਣਾ ਮੰਡੀ 'ਚ ਅੱਜ ਕੱਲ੍ਹ ਇਕ ਅਜਿਹਾ ਮੌਤ ਦਾ ਗੋਰਖ ਧੰਦਾ ਪ੍ਰਚਲਿਤ ਹੋ ਰਿਹਾ ਹੈ, ਜੋ ਆਪਣੇ ਮੁਨਾਫ਼ੇ ਦੇ ਲਾਲਚ 'ਚ ਘਰਾਂ ਵਿਚ ਖਾਣਾ ਬਣਾਉਣ ਲਈ ਵਰਤੀ ਜਾਣ ਵਾਲੀ ਰਸੋਈ ਗੈਸ ਦਾ ਨਾਜਾਇਜ਼ ਵਪਾਰ ਕਰਦੇ ਹੋਏ ਆਪਣੀ ਅਤੇ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਵਲੋਂ ਨਗਰ ਪੰਚਾਇਤ ਦਫ਼ਤਰ ਅੱਗੇ ਰੋਸ ਧਰਨਾ

ਲਹਿਰਾ ਮੁਹੱਬਤ, 26 ਨਵੰਬਰ (ਸੁਖਪਾਲ ਸਿੰਘ ਸੁੱਖੀ)- ਸਥਾਨਕ ਨਗਰ ਪੰਚਾਇਤ ਦਫ਼ਤਰ ਅੱਗੇ ਕੇਂਦਰੀ ਟਰੇਡ ਯੂਨੀਅਨਾਂ ਦੇ ਹੜਤਾਲ ਦੇ ਸੱਦੇ 'ਤੇ ਸਫ਼ਾਈ ਸੇਵਕ ਯੂਨੀਅਨ ਵਲੋਂ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਜ਼ਿਲ੍ਹਾ ਸਕੱਤਰ ਕਰਮਜੀਤ ਸਿੰਘ ਖ਼ਾਲਸਾ, ਮੀਤ ਪ੍ਰਧਾਨ ...

ਪੂਰੀ ਖ਼ਬਰ »

ਦੇਸ਼ ਵਿਆਪੀ ਹੜਤਾਲ ਤਹਿਤ ਬਠਿੰਡਾ 'ਚ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਧਰਨੇ

ਬਠਿੰਡਾ, 26 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਦੇਸ਼ ਵਿਆਪੀ ਹੜਤਾਲ ਵਿਚ ਸ਼ਮੂਲੀਅਤ ਕਰਦਿਆਂ ਜ਼ਿਲ੍ਹੇ ਨਾਲ ਸਬੰਧਿਤ ਵੱਖ-ਵੱਖ ਜਥੇਬੰਦੀਆਂ ਨੇ ਧਰਨੇ ਦਿੰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ | ਕਈ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX