ਤਾਜਾ ਖ਼ਬਰਾਂ


ਯੂ.ਕੇ. ਤੋਂ ਇਕ ਵਾਰ ਫਿਰ 1350 ਆਕਸੀਜਨ ਸਿਲੰਡਰ ਭਾਰਤ ਪਹੁੰਚੇ
. . .  18 minutes ago
ਨਵੀਂ ਦਿੱਲੀ , 10 ਮਈ - ਯੂ ਕੇ ਤੋਂ ਹੋਰ 1350 ਆਕਸੀਜਨ ਸਿਲੰਡਰ ਭਾਰਤ ਪਹੁੰਚੇ ਹਨ । ਜ਼ਿਕਰਯੋਗ ਹੈ ਕਿ ਭਾਰਤ ਵਲੋਂ ਇਸ ਤੋਹਫ਼ੇ ਲਈ ਬ੍ਰਿਟਿਸ਼ ਆਕਸੀਜਨ...
ਐਸ. ਬੀ. ਆਈ. ਬੈਂਕ ਦੀ ਸ਼ਾਖਾ ਅੱਡਾ ਨਸਰਾਲਾ ਵਿਖੇ ਸਰਕਾਰੀ ਹੁਕਮਾਂ ਦੀਆਂ ਉੱਡੀਆਂ ਧੱਜੀਆਂ
. . .  32 minutes ago
ਨਸਰਾਲਾ, 10 ਮਈ (ਸਤਵੰਤ ਸਿੰਘ ਥਿਆੜਾ) - ਅੱਜ ਅੱਡਾ ਨਸਰਾਲਾ, ਹੁਸ਼ਿਆਰਪੁਰ ਵਿਖੇ ਭਾਰਤੀ ਸਟੇਟ ਬੈਂਕ ਦੀ ਸ਼ਾਖਾ ਦੇ ਅੱਗੇ ਸਰਕਾਰੀ ਹੁਕਮਾਂ ਦੀਆਂ ਧੱਜੀਆਂ ਉਸ...
ਦਿਹਾਤੀ ਖੇਤਰਾਂ 'ਚ ਨਹੀਂ ਪਹੁੰਚੀ ਵੈਕਸੀਨ
. . .  about 1 hour ago
ਨਵਾਂ ਪਿੰਡ, (ਅੰਮ੍ਰਿਤਸਰ)10 ਮਈ (ਜਸਪਾਲ ਸਿੰਘ ) - ਸਥਾਨਕ ਮੁੱਢਲਾ ਸਿਹਤ ਕੇਂਦਰ ...
ਸਰਕਾਰੀ ਦਾਅਵਿਆਂ ਦੀ ਨਿਕਲੀ ਫੂਕ, ਬਿਨਾਂ ਵੈਕਸੀਨ ਤੋਂ ਪਰਤੇ ਨੌਜਵਾਨ
. . .  about 1 hour ago
ਜੰਡਿਆਲਾ ਮੰਜਕੀ,10 ਮਈ (ਸੁਰਜੀਤ ਸਿੰਘ ਜੰਡਿਆਲਾ) - ਅਠਾਰਾਂ ਸਾਲ ਤੋਂ ਉੱਪਰ ਦੇ ਨੌਜਵਾਨਾਂ ਨੂੰ ਵੈਕਸੀਨ ਲਾਉਣ ਦੀ ਸ਼ੁਰੂਆਤ ਕਰਨ ਦੇ ਸਰਕਾਰੀ ਦਾਅਵਿਆਂ ਦੀ ਫੂਕ ਨਿਕਲਦੀ ਉਦੋਂ ਨਜ਼ਰ ਆਈ ਜਦੋਂ...
ਅਜਨਾਲਾ 'ਚ ਅੱਜ 18 ਤੋਂ 44 ਸਾਲ ਉਮਰ ਦੇ ਵਿਅਕਤੀਆਂ ਨੂੰ ਨਹੀਂ ਲੱਗ ਸਕੀ ਕੋਰੋਨਾ ਵੈਕਸੀਨ
. . .  about 1 hour ago
ਅਜਨਾਲਾ, 10 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਭਿਆਨਕ ਮਹਾਂਮਾਰੀ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਾਅਦ ਅੱਜ ਸਿਵਲ ਹਸਪਤਾਲ ਅਜਨਾਲਾ ਵਿਚ 18 ਤੋਂ 44 ਸਾਲ ਉਮਰ ਤੱਕ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋਈ ਸ਼ੁਰੂ
. . .  about 1 hour ago
ਨਵੀਂ ਦਿੱਲੀ ,10 ਮਈ - ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਦੌਰਾਨ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ...
ਦੁਕਾਨਦਾਰਾਂ ਵਲੋਂ ਸਰਕਾਰੀ ਫ਼ੈਸਲੇ ਦਾ ਵਿਰੋਧ
. . .  about 2 hours ago
ਮਾਹਿਲਪੁਰ, 10 ਮਈ (ਦੀਪਕ ਅਗਨੀਹੋਤਰੀ) - ਮਾਹਿਲਪੁਰ ਵਿਖੇ ਅੱਜ ਸਵੇਰੇ ਹੀ ਦੁਕਾਨਦਾਰਾਂ ਨੇ ਇਕੱਠੇ ਹੋ ਕੇ ਸੂਬਾ ਸਰਕਾਰ ਦੀਆਂ ਕੋਰੋਨਾ ਸਬੰਧੀ ਦੁਕਾਨਾਂ ਬੰਦ ਕਰਨ ਦਾ ਸਮਾਂ ...
ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਕਿਸਾਨਾਂ ਦਾ ਵਿਸ਼ਾਲ ਕਾਫ਼ਲਾ ਦਿੱਲੀ ਲਈ ਰਵਾਨਾ
. . .  about 2 hours ago
ਟਾਂਡਾ ਉੜਮੁੜ, 10 ਮਈ (ਭਗਵਾਨ ਸਿੰਘ ਸੈਣੀ) - ਦੋਆਬਾ ਕਿਸਾਨ ਕਮੇਟੀ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਦੀ ਅਗਵਾਈ ਵਿਚ ਅੱਜ ਵੱਖ ਵੱਖ ਕਿਸਾਨ ਜਥੇਬੰਦੀਆਂ ਦਾ ਕਾਫ਼ਲਾ ਭਾਰੀ...
12 ਵਜੇ ਕਰਫ਼ਿਊ ਲੱਗਣ ਕਾਰਨ ਸ਼ਹਿਰ ਵਿਚ ਅਫ਼ਰਾ ਤਫ਼ਰੀ ਦਾ ਮਾਹੌਲ
. . .  about 2 hours ago
ਲੁਧਿਆਣਾ, 10 ਮਈ ( ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪ੍ਰਸ਼ਾਸਨ ਨੇ 12 ਵਜੇ ਕਰਫ਼ਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਜਿਸ ਕਾਰਨ ਸ਼ਹਿਰ ਵਿਚ ਅਫ਼ਰਾ ਤਫ਼ਰੀ ਦਾ ਮਾਹੌਲ...
ਜਨਮ ਦਿਨ ਦੀ ਪਾਰਟੀ ਮੌਕੇ ਔਰਤ ਦੇ ਪ੍ਰੇਮੀ ਵਲੋਂ ਚਲਾਈ ਗੋਲੀ ਵਿਚ ਪ੍ਰੇਮਿਕਾ ਸਣੇ 6 ਮੌਤਾਂ, ਪ੍ਰੇਮੀ ਨੇ ਵੀ ਕੀਤੀ ਆਤਮ ਹੱਤਿਆ
. . .  about 2 hours ago
ਸੈਕਰਾਮੈਂਟੋ, 10 ਮਈ (ਹੁਸਨ ਲੜੋਆ ਬੰਗਾ) - ਕੋਲੋਰਾਡੋ ਸਪਰਿੰਗ, ਕੋਲੋਰਾਡੋ ਵਿਚ ਇਕ ਸ਼ੱਕੀ ਵਿਅਕਤੀ ਵਲੋਂ ਕੀਤੀ ਗੋਲੀਬਾਰੀ ਵਿਚ 6 ਵਿਅਕਤੀ ਮਾਰੇ ਗਏ ਤੇ ਬਾਅਦ ਵਿਚ ਸ਼ੱਕੀ ਵਿਅਕਤੀ ਨੇ ਆਪਣੇ ਆਪ ਨੂੰ ...
ਇਜ਼ਰਾਈਲ ਨੇ ਭਾਰਤ ਨੂੰ 1,300 ਆਕਸੀਜਨ ਕੰਸਨਟ੍ਰੇਟਰਸ ਸਮੇਤ ਹੋਰ ਮੈਡੀਕਲ ਮਦਦ ਭੇਜੀ
. . .  about 2 hours ago
ਨਵੀਂ ਦਿੱਲੀ , 10 ਮਈ - ਇਜ਼ਰਾਈਲ ਨੇ ਭਾਰਤ ਨੂੰ ਮਦਦ ਨੂੰ ਮਦਦ ਭੇਜੀ ਹੈ । ਮਦਦ ਦੇ ਤੋਰ ਉੱਤੇ 1,300 ਆਕਸੀਜਨ ਕੰਸਨਟ੍ਰੇਟਰਸ , 400 ਵੈਂਟੀਲੇਟਰ ਅਤੇ ਹੋਰ ਡਾਕਟਰੀ ਉਪਕਰਨਾਂ...
ਕਾਰੋਬਾਰੀ ਨਵਨੀਤ ਕਾਲੜਾ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
. . .  about 2 hours ago
ਨਵੀਂ ਦਿੱਲੀ , 10 ਮਈ - ਕਾਰੋਬਾਰੀ ਨਵਨੀਤ ਕਾਲੜਾ ਖ਼ਿਲਾਫ਼ ਆਕਸੀਜਨ ਕੌਂਸਨਟ੍ਰੈਟੋਰਸ ਦੀ ਕਾਲਾ ਮਾਰਕੀਟਿੰਗ ਕਰਨ ਦੇ ਦੋਸ਼ ਹੇਠ ਲੁੱਕ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3,66,161 ਕੋਰੋਨਾ ਦੇ ਨਵੇਂ ਮਾਮਲੇ ਆਏ, 3,754 ਮੌਤਾਂ
. . .  about 3 hours ago
ਨਵੀਂ ਦਿੱਲੀ,10 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3,66,161...
ਪਠਾਨਕੋਟ-ਜੋਗਿੰਦਰਨਗਰ ਰੇਲ ਸੇਵਾ 17 ਮਈ ਤੱਕ ਬੰਦ
. . .  about 3 hours ago
ਡਮਟਾਲ,10 ਮਈ (ਰਾਕੇਸ਼ ਕੁਮਾਰ) ਅੰਗਰੇਜ਼ਾਂ ਦੇ ਜ਼ਮਾਨੇ ਦੀ ਪਠਾਨਕੋਟ-ਜੋਗਿੰਦਰਨਗਰ ਰੇਲ ਮਾਰਗ 'ਤੇ ...
ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅੱਜ ਹਿਮਾਂਤਾ ਬਿਸਵਾ ਸਰਮਾ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
. . .  about 3 hours ago
ਆਸਾਮ,10 ਮਈ - ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ.ਪੀ. ਨੱਡਾ ਅੱਜ ਹਿਮਾਂਤਾ ਬਿਸਵਾ ਸਰਮਾ...
ਦਿੱਲੀ: ਮੈਟਰੋ ਰੇਲ ਸੇਵਾਵਾਂ 17 ਮਈ ਸਵੇਰੇ 5 ਵਜੇ ਤੱਕ ਅਸਥਾਈ ਤੌਰ 'ਤੇ ਬੰਦ
. . .  about 3 hours ago
ਦਿੱਲੀ,10 ਮਈ - ਦਿੱਲੀ ਮੈਟਰੋ ਰੇਲ ਸੇਵਾਵਾਂ 17 ਮਈ ਸਵੇਰੇ 5 ਵਜੇ ਤੱਕ ਅਸਥਾਈ ਤੌਰ 'ਤੇ ਬੰਦ ਰਹਿਣਗੀਆਂ...
ਉੱਤਰਾਖੰਡ: 11 ਮਈ ਸਵੇਰੇ 6 ਵਜੇ ਤੋਂ 18 ਮਈ ਸਵੇਰੇ 6 ਵਜੇ ਤੱਕ ਲੱਗਾ ਕਰਫ਼ਿਊ
. . .  about 4 hours ago
ਉੱਤਰਾਖੰਡ,10 ਮਈ - ਰਾਜ 'ਚ 11 ਮਈ ਸਵੇਰੇ 6 ਵਜੇ ਤੋਂ 18 ਮਈ ਸਵੇਰੇ 6 ਵਜੇ ਤੱਕ ਕਰਫ਼ਿਊ ਲੱਗਾ...
ਆਸਾਮ 'ਚ ਲੱਗੇ ਭੂਚਾਲ ਦੇ ਝਟਕੇ
. . .  about 4 hours ago
ਆਸਾਮ, 10 ਮਈ - ਆਸਾਮ ਦੇ ਨਾਗਾਓਂ ਨੇੜੇ 0705 ਘੰਟਿਆਂ 'ਤੇ ਰਿਕਟਰ ....
ਦਿੱਲੀ : ਪੈਟਰੋਲ ਅਤੇ ਡੀਜ਼ਲ ਦੀ ਕੀਮਤ 91.53 ਰੁਪਏ ਪ੍ਰਤੀ ਲੀਟਰ ਤੇ 82.06 ਰੁਪਏ ਹੋਈ
. . .  about 4 hours ago
ਨਵੀਂ ਦਿੱਲੀ, 10 ਮਈ - ਅੱਜ ਦਿੱਲੀ ਵਿਚ ਪੈਟਰੋਲ ਦੀ ਕੀਮਤ 91.53 ਰੁਪਏ ਪ੍ਰਤੀ ਲੀਟਰ ...
ਦਿੱਲੀ: ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸੈਂਟਰ ਅੱਜ 300 ਬੈੱਡਾਂ ਨਾਲ ਅਪਰੇਸ਼ਨ ਕਰੇਗਾ ਸ਼ੁਰੂ
. . .  about 4 hours ago
ਨਵੀਂ ਦਿੱਲੀ,10 ਮਈ - ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸੈਂਟਰ ਅੱਜ 300 ਬੈੱਡਾਂ ਨਾਲ ਅਪਰੇਸ਼ਨ ਕਰੇਗਾ...
ਆਈ.ਏ.ਐਫ. ਇੰਡੋਨੇਸ਼ੀਆ ਤੋਂ 4 ਆਕਸੀਜਨ ਕੰਟੇਨਰ ਭਾਰਤ ਲੈ ਕੇ ਆਇਆ
. . .  about 5 hours ago
ਨਵੀਂ ਦਿੱਲੀ ,10 ਮਈ - ਆਈ.ਏ.ਐਫ. ਇੰਡੋਨੇਸ਼ੀਆ ਤੋਂ 4 ਆਕਸੀਜਨ...
ਅੱਜ ਦਾ ਵਿਚਾਰ
. . .  about 5 hours ago
ਅੱਜ ਦਾ ਵਿਚਾਰ
ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਆਰਜ਼ੀ ਜੇਲ੍ਹਾਂ ਵਿਚ ਬੰਦ ਕਰਨ ਦਾ ਫ਼ੈਸਲਾ
. . .  1 day ago
ਲੁਧਿਆਣਾ , 9 ਮਈ {ਪਰਮਿੰਦਰ ਸਿੰਘ ਆਹੂਜਾ}- ਲੁਧਿਆਣਾ ਪੁਲੀਸ ਵਲੋਂ ਸੋਮਵਾਰ ਤੋਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ ਪੁਲਿਸ ...
ਆਜ਼ਮ ਖਾਨ ਦੀ ਜੇਲ੍ਹ ਵਿਚ ਸਿਹਤ ਵਿਗੜੀ, ਲਖਨਊ ਸ਼ਿਫਟ ਕਰਨ ਦੀਆਂ ਤਿਆਰੀਆਂ
. . .  1 day ago
ਲਖਨਊ ,9 ਮਈ - ਉੱਤਰ ਪ੍ਰਦੇਸ਼ ਦੇ ਰਾਮਪੁਰ ਤੋਂ ਸੰਸਦ ਮੈਂਬਰ ਅਤੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖਾਨ ਦੀ ਸਿਹਤ ਅੱਜ ਅਚਾਨਕ ਖ਼ਰਾਬ ਹੋ ਗਈ ਹੈ। ਆਜ਼ਮ ਖਾਨ ਦੀ ਰਿਪੋਰਟ 1 ਮਈ ਨੂੰ ਕੋਰੋਨਾ ਸਕਾਰਾਤਮਕ ਆਈ ਹੈ...
ਅੰਮ੍ਰਿਤਸਰ 'ਚ ਕੋਰੋਨਾ ਦੇ 529 ਨਵੇਂ ਮਾਮਲੇ ਆਏ ਸਾਹਮਣੇ, 20 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 9 ਮਈ { ਜੱਸ }- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 529 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 37241 ਹੋ ਗਏ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 13 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ 'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। ਵੱਲਭ ਭਾਈ ਪਟੇਲ

ਬਰਨਾਲਾ

ਰੂੜੇਕੇ ਖ਼ੁਰਦ ਵਿਖੇ ਸ਼ਰਾਬ ਦੇ ਠੇਕੇ ਦੇ ਗੇਟ 'ਤੇ ਧਰਨਾ ਲਗਾ ਕੇ ਪਿੰਡ ਵਾਸੀਆਂ ਵਲੋਂ ਨਾਅਰੇਬਾਜ਼ੀ

ਰੂੜੇਕੇ ਕਲਾਂ, 26 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਰੂੜੇਕੇ ਖ਼ੁਰਦ ਵਿਖੇ ਬੱਲ੍ਹੋ ਰੋਡ 'ਤੇ ਇਕ ਪੁਰਾਣੇ ਘਰ ਦੀ ਇਮਾਰਤ 'ਚ ਚੱਲ ਰਹੇ ਸ਼ਰਾਬ ਦੇ ਠੇਕੇ ਦੇ ਗੇਟ 'ਤੇ ਪੰਚ ਜਰਨੈਲ ਸਿੰਘ, ਪੰਚ ਰੂਪ ਸਿੰਘ, ਗੁਰਤੇਜ ਸਿੰਘ, ਸੇਵਾ ਮੁਕਤ ਅਧਿਆਪਕ ਹਰਮੇਲ ਸਿੰਘ, ਨੌਜਵਾਨ ਆਗੂ ਸੁਖਜਿੰਦਰ ਸਿੰਘ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਇਕਾਈ ਪ੍ਰਧਾਨ ਗੁਰਵਿੰਦਰ ਸਿੰਘ, ਭਾਰਤੀ ਕਿਸਾਨ ਯੂਨੀਅਨ ਡਕੌਦਾ ਦੇ ਇਕਾਈ ਪ੍ਰਧਾਨ ਜਗਦੀਸ਼ ਸਿੰਘ, ਸੰਦੀਪ ਸਿੰਘ, ਹਰਮੇਲ ਸਿੰਘ, ਮਲਕੀਤ ਸਿੰਘ, ਨਿਰਭੈ ਸਿੰਘ, ਹਰਬੰਸ ਸਿੰਘ ਆਦਿ ਦੀ ਅਗਵਾਈ 'ਚ ਸੈਂਕੜਿਆਂ ਦੀ ਗਿਣਤੀ ਵਿਚ ਪਿੰਡ ਵਾਸੀਆਂ ਤੇ ਔਰਤਾਂ ਨੇ ਧਰਨਾ ਦਿੱਤਾ | ਜਾਣਕਾਰੀ ਦਿੰਦੇ ਹੋਏ ਧਰਨਾਕਾਰੀਆਂ ਨੇ ਦੱਸਿਆ ਕਿ ਪਿੰਡ ਰੂੜੇਕੇ ਖ਼ੁਰਦ ਦੇ ਸਾਬਕਾ ਸਰਪੰਚ ਸ੍ਰੀਮਤੀ ਜਰਨੈਲ ਕੌਰ ਨੇ ਪਿੰਡ 'ਚੋਂ ਸ਼ਰਾਬ ਦਾ ਠੇਕਾ ਸਾਲ 2017 ਵਿਚ ਚੁਕਵਾ ਦਿੱਤਾ ਸੀ ਪਰ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸ਼ਰਾਬ ਦੇ ਠੇਕੇਦਾਰਾਂ ਵਲੋਂ ਪਿੰਡ ਵਾਸੀਆਂ ਤੋਂ ਧੱਕੇਸ਼ਾਹੀ ਸ਼ਰੇ੍ਹਆਮ ਸ਼ਰਾਬ ਦਾ ਨਾਜਾਇਜ਼ ਠੇਕਾ ਪਿੰਡ ਰੂੜੇਕੇ ਖ਼ੁਰਦ ਵਿਖੇ ਚਲਾਇਆ ਜਾ ਰਿਹਾ ਹੈ | ਪਿੰਡ 'ਚੋਂ ਸ਼ਰਾਬ ਦਾ ਨਾਜਾਇਜ਼ ਚੱਲਦਾ ਠੇਕਾ ਚੁਕਾਉਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਐਕਸਾਈਜ਼ ਵਿਭਾਗ ਬਰਨਾਲਾ, ਆਬਕਾਰੀ ਤੇ ਕਰ ਕਮਿਸ਼ਨਰ ਪਟਿਆਲਾ ਤੋਂ ਇਲਾਵਾ ਪੰਜਾਬ ਸਰਕਾਰ, ਪੁਲਿਸ ਦੇ ਕਈ ਉੱਚ ਅਧਿਕਾਰੀਆਂ ਨੂੰ ਲਿਖਤੀ ਦਰਖ਼ਾਸਤਾਂ ਭੇਜ ਕੇ ਸ਼ਰਾਬ ਦਾ ਠੇਕਾ ਚੁਕਵਾਉਣ ਦੀ ਮੰਗ ਕੀਤੀ ਗਈ ਸੀ ਪਰ ਪਿੰਡ ਵਾਸੀਆਂ ਦੀ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੋਈ ਸਾਰ ਨਹੀਂ ਲਈ ਹੈ | ਪਿਛਲੇ ਦਿਨੀਂ ਸ਼ਰਾਬ ਦੇ ਠੇਕੇਦਾਰਾਂ ਦੇ ਵਿਅਕਤੀਆਂ ਨੇ ਪਿੰਡ ਦੇ ਦੋ-ਤਿੰਨ ਨੌਜਵਾਨਾਂ ਦੀ ਨਾਜਾਇਜ਼ ਕੁੱਟਮਾਰ ਕਰ ਕੇ ਜ਼ਖ਼ਮੀ ਕਰ ਦਿੱਤਾ | ਜ਼ਖ਼ਮੀ ਨੌਜਵਾਨ ਸਿਵਲ ਹਸਪਤਾਲ ਤਪਾ ਵਿਖੇ ਜ਼ੇਰੇ ਇਲਾਜ ਹਨ | ਨੌਜਵਾਨਾਂ ਦੀ ਕੁੱਟਮਾਰ ਕਰਨ ਵਾਲੇ ਸ਼ਰਾਬ ਦੇ ਠੇਕੇਦਾਰਾਂ ਦੇ ਵਿਅਕਤੀਆਂ ਤੇ ਨਾਜਾਇਜ਼ ਸ਼ਰਾਬ ਦਾ ਠੇਕਾ ਚਲਾ ਰਹੇ ਵਿਅਕਤੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਲਈ ਪਿੰਡ ਵਾਸੀਆਂ ਵਲੋਂ ਮੁੱਖ ਅਫ਼ਸਰ ਪੁਲਿਸ ਥਾਣਾ ਰੂੜੇਕੇ ਕਲਾਂ ਨੂੰ ਮਿਲ ਕੇ ਮੰਗ ਕੀਤੀ ਗਈ ਸੀ | ਪਿੰਡ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਜੇਕਰ ਪਿੰਡ ਵਾਸੀਆਂ ਨੂੰ ਇਨਸਾਫ਼ ਨਾ ਮਿਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਬਰਨਾਲਾ-ਮਾਨਸਾ ਮੁੱਖ ਰੋਡ ਜਾਮ ਕਰ ਕੇ ਧਰਨਾ ਲਗਾਇਆ ਜਾਵੇਗਾ | ਇਸ ਮੌਕੇ ਸੁਖਵਿੰਦਰ ਸਿੰਘ, ਜਸਵਿੰਦਰ ਕੌਰ, ਨਿਰਭੈ ਸਿੰਘ, ਸੰਤੋਖ ਸਿੰਘ, ਰੂਪ ਸਿੰਘ, ਕਰਤਾਰ ਸਿੰਘ, ਗੁਰਮੀਤ ਸਿੰਘ, ਗੁਰਲਾਲ ਸਿੰਘ, ਸੁਰਜੀਤ ਸਿੰਘ, ਗੁਰਵਿੰਦਰ ਕੌਰ, ਜਸਵਿੰਦਰ ਕੌਰ, ਮਨਦੀਪ ਸਿੰਘ, ਦਰਸ਼ਨ ਸਿੰਘ, ਗੁਰਚੇਤ ਸਿੰਘ, ਰਣਧੀਰ ਸਿੰਘ, ਲਾਭ ਸਿੰਘ, ਜਰਨੈਲ ਕੌਰ ਸਾਬਕਾ ਸਰਪੰਚ, ਗੁਰਸੇਵਕ ਸਿੰਘ, ਗੁਰਪ੍ਰੀਤ ਸਿੰਘ, ਮਨਜਿੰਦਰ ਸਿੰਘ, ਬਿੱਟੂ ਸਿੰਘ, ਸਮਨਾ ਸਿੰਘ, ਕੁਲਦੀਪ ਸਿੰਘ, ਹਰਦੀਪ ਸਿੰਘ, ਹਰਜੀਤ ਸਿੰਘ ਤੋਂ ਇਲਾਵਾ ਹੋਰ ਧਰਨਾਕਾਰੀ ਹਾਜ਼ਰ ਸਨ | ਇਸ ਸਬੰਧੀ ਪੁਲਿਸ ਥਾਣਾ ਰੂੜੇਕੇ ਕਲਾਂ ਦੇ ਮੁੱਖ ਅਫ਼ਸਰ ਗੁਰਤੇਜ ਸਿੰਘ ਤੇ ਤਫ਼ਤੀਸ਼ੀ ਥਾਣੇਦਾਰ ਜੋਗਿੰਦਰ ਸਿੰਘ ਨੇ ਕਿਹਾ ਕਿ ਰੂੜੇਕੇ ਖ਼ੁਰਦ ਵਿਖੇ ਸ਼ਰਾਬ ਦੇ ਠੇਕੇ 'ਤੇ ਕੰਮ ਕਰਦੇ ਨੌਜਵਾਨ ਸੱਤਪਾਲ ਪੁੱਤਰ ਬਲਵੀਰ ਰਾਮ ਵਲੋਂ ਨਾਲ ਹੀ ਅਹਾਤਾ ਚਲਾਇਆ ਜਾ ਰਿਹਾ ਹੈ | ਆਡਿਆਂ ਦੇ ਲੈਣ ਦੇਣ ਨੂੰ ਲੈ ਕੇ ਸ਼ਰਾਬ ਦੇ ਠੇਕੇ 'ਤੇ ਕੰਮ ਕਰਦੇ ਉਕਤ ਨੌਜਵਾਨ ਤੇ ਪਿੰਡ ਦੇ ਨੌਜਵਾਨਾਂ ਦੀ ਆਪਸੀ ਲੜਾਈ ਹੋ ਗਈ ਸੀ | ਜਿਸ 'ਚ ਸ਼ਰਾਬ ਦੇ ਠੇਕੇਦਾਰਾਂ ਦੇ ਵਿਅਕਤੀ ਸੱਤਪਾਲ ਤੇ ਦੂਜੀ ਧਿਰ ਦੇ ਨੌਜਵਾਨ ਨਿਰਮਲ ਸਿੰਘ ਪੁੱਤਰ ਦਰਸ਼ਨ ਸਿੰਘ, ਬਲਜਿੰਦਰ ਸਿੰਘ ਪੁੱਤਰ ਕੇਸਰ ਸਿੰਘ ਸਾਰੇ ਵਾਸੀਆਨ ਰੂੜੇਕੇ ਖ਼ੁਰਦ ਜ਼ਖ਼ਮੀ ਹੋ ਗਏ ਸਨ | ਜ਼ਖ਼ਮੀ ਨੌਜਵਾਨਾਂ ਦੇ ਬਿਆਨ ਲੈ ਲਏ ਗਏ ਹਨ | ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ | ਨਾਜਾਇਜ਼ ਸ਼ਰਾਬ ਦੇ ਠੇਕੇ ਸਬੰਧੀ ਸਬੰਧਿਤ ਮਹਿਕਮੇ ਤੋਂ ਪੜਤਾਲ ਕੀਤੀ ਜਾ ਰਹੀ ਹੈ | ਇਸ ਸਬੰਧੀ ਐਕਸਾਈਜ਼ ਵਿਭਾਗ ਬਰਨਾਲਾ ਦੇ ਇੰਸਪੈਕਟਰ ਰਾਕੇਸ਼ ਮਿੱਤਲ ਨਾਲ ਵਾਰ-ਵਾਰ ਸੰਪਰਕ ਕੀਤਾ ਤਾਂ ਉਨ੍ਹਾਂ ਫ਼ੋਨ ਨਹੀਂ ਚੁੱਕਿਆ |

ਸਾਂਝੇ ਕਿਸਾਨੀ ਸੰਘਰਸ਼ ਦਾ 57ਵੇਂ ਦਿਨ 'ਚ ਸ਼ਾਮਿਲ

ਬਰਨਾਲਾ, 26 ਨਵੰਬਰ (ਧਰਮਪਾਲ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਦੇ ਤਿੰਨ ਖੇਤੀ ਵਿਰੋਧੀ ਕਾਨੂੰਨਾਂ, ਬਿਜਲੀ ਸੋਧ ਬਿਲ-2020 ਤੇ ਪਰਾਲੀ ਸਾੜਨ ਸਬੰਧੀ ਕਿਸਾਨਾਂ ਨੂੰ ਇਕ ਕਰੋੜ ਰੁਪਏ ਜੁਰਮਾਨਾ ਤੇ ਪੰਜ ਸਾਲ ਦੀ ਕੈਦ ਵਾਲੇ ਆਰਡੀਨੈਂਸ ਖ਼ਿਲਾਫ਼ 30 ਕਿਸਾਨ ਜਥੇਬੰਦੀਆਂ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ 7 ਨਵੇਂ ਕੇਸ

ਬਰਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ 'ਚ ਅੱਜ ਕੋਰੋਨਾ ਵਾਇਰਸ ਦੇ 7 ਨਵੇਂ ਕੇਸ ਸਾਹਮਣੇ ਆਏ ਹਨ ਜਦ ਕਿ 3 ਹੋਰ ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਆਏ ਸੈਂਪਲਾਂ ਦੀ ਰਿਪੋਰਟ ਵਿਚ ਸ਼ਹਿਰ ਬਰਨਾਲਾ, ...

ਪੂਰੀ ਖ਼ਬਰ »

ਦਿਹਾਤੀ ਅਤੇ ਸ਼ਹਿਰੀ ਮੰਡਲ ਬਰਨਾਲਾ ਵਲੋਂ ਦੇਸ਼ ਵਿਆਪੀ ਹੜਤਾਲ

ਬਰਨਾਲਾ, 26 ਨਵੰਬਰ (ਰਾਜ ਪਨੇਸਰ)-ਪੀ. ਐਸ. ਈ. ਬੀ. ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਦਿਹਾਤੀ ਤੇ ਸ਼ਹਿਰੀ ਮੰਡਲ ਬਰਨਾਲਾ ਵਲੋਂ ਦੇਸ਼ ਵਿਆਪੀ ਹੜਤਾਲ 'ਚ ਹਿੱਸਾ ਲਿਆ ਗਿਆ | ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੀ ਸਖ਼ਤ ਨਿੰਦਾ ਕੀਤੀ ਗਈ ਤੇ ਕਿਸਾਨ ਜਥੇਬੰਦੀਆਂ ਦੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਪੂਰੀ ਤਰ੍ਹਾਂ ਨਾਲ ਕਿਸਾਨਾਂ ਦੇ ਨਾਲ ਖੜ੍ਹੀ-ਬੀਬੀ ਘਨੌਰੀ

ਮਹਿਲ ਕਲਾਂ, 26 ਨਵੰਬਰ (ਅਵਤਾਰ ਸਿੰਘ ਅਣਖੀ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿਲਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਦਿੱਲੀ ਪਹੁੰਚਣ ਤੋਂ ਰੋਕਣ ਲਈ ਖੱਟਰ ਸਰਕਾਰ ਵਲੋਂ ਕਿਸਾਨਾਂ ਨਾਲ ਕੀਤਾ ਜਾ ਰਿਹਾ ਦੁਰਵਿਵਹਾਰ ਅਤਿ ਨਿੰਦਣਯੋਗ ਹੈ | ...

ਪੂਰੀ ਖ਼ਬਰ »

ਟਰੇਡ ਯੂਨੀਅਨ ਦੇ ਸੱਦੇ 'ਤੇ ਪੰਜਾਬ ਨੈਸ਼ਨਲ ਬੈਂਕ ਹੜਤਾਲ 'ਤੇ

ਤਪਾ ਮੰਡੀ, 26 ਨਵੰਬਰ (ਵਿਜੇ ਸ਼ਰਮਾ)-ਟਰੇਡ ਯੂਨੀਅਨਾਂ ਦੇ ਸੱਦੇ 'ਤੇ ਪੰਜਾਬ ਨੈਸ਼ਨਲ ਬੈਂਕ ਬੰਦ ਰਿਹਾ ਹੈ ਜਿਸ ਕਰ ਕੇ ਲੋਕਾਂ ਨੂੰ ਖੁੱਜਲ-ਖੁਆਰ ਹੋਣਾ ਪਿਆ ਹੈ | ਇਸ ਸਬੰਧੀ ਬੈਂਕ ਦੇ ਸਹਾਇਕ ਮੈਨੇਜਰ ਹਰਸ਼ਦੀਪ ਵਰਮਾ ਨੇ ਦੱਸਿਆ ਕਿ ਟਰੇਡ ਯੂਨੀਅਨਾਂ ਦੇ ਸੱਦੇ 'ਤੇ ...

ਪੂਰੀ ਖ਼ਬਰ »

ਬੀਹਲਾ ਦੇ ਵਿਅਕਤੀ 'ਤੇ ਅਸਲ੍ਹਾ ਐਕਟ ਤਹਿਤ ਪਰਚਾ ਦਰਜ

ਟੱਲੇਵਾਲ, 26 ਨਵੰਬਰ (ਸੋਨੀ ਚੀਮਾ)-ਥਾਣਾ ਟੱਲੇਵਾਲ ਦੀ ਪੁਲਿਸ ਵਲੋਂ ਪਿੰਡ ਬੀਹਲਾ ਦੇ ਇਕ ਵਿਅਕਤੀ ਵਿਰੁੱਧ ਅਸਲ੍ਹਾ ਐਕਟ ਤਹਿਤ ਪਰਚਾ ਦਰਜ ਕਰ ਕੇ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਐਸ. ਐਚ. ਓ. ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪਿੰਡ ਗਹਿਲ ...

ਪੂਰੀ ਖ਼ਬਰ »

ਲਿੰਕ ਰੋਡ 'ਤੇ ਕਾਰ ਪਲਟਣ ਕਾਰਨ ਦੋ ਜ਼ਖ਼ਮੀ

ਤਪਾ ਮੰਡੀ, 26 ਨਵੰਬਰ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਤਾਜੋਕੇ ਤੋਂ ਰੂੜੇਕੇ ਲਿੰਕ ਰੋਡ 'ਤੇ ਸਥਿਤ ਗੁਰਦੁਆਰਾ ਸਾਹਿਬ ਨਜ਼ਦੀਕ ਇਕ ਕਾਰ ਦੇ ਪਲਟ ਜਾਣ ਕਾਰਨ ਕਾਰ 'ਚ ਸਵਾਰ ਦੋ ਨੌਜਵਾਨਾਂ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਸਿਵਲ ...

ਪੂਰੀ ਖ਼ਬਰ »

ਟੈਕਨੀਕਲ ਬਿਜਲੀ ਕਾਮਿਆਂ ਵਲੋਂ ਹੜਤਾਲ ਕਰ ਕੇ ਕੇਂਦਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਮਹਿਲ ਕਲਾਂ, 26 ਨਵੰਬਰ (ਤਰਸੇਮ ਸਿੰਘ ਚੰਨਣਵਾਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਤੇ ਬਿਜਲੀ ਸੋਧ ਬਿੱਲ ਦੇ ਖ਼ਿਲਾਫ਼ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਪੰਜਾਬ ਸਟੇਟ ਪਾਵਰਕਾਮ ਸਬ-ਡਵੀਜ਼ਨ ਦਫ਼ਤਰ ਮਹਿਲ ਕਲਾਂ ਵਿਖੇ ਟੈਕਨੀਕਲ ਬਿਜਲੀ ਕਾਮਿਆਂ ਵਲੋਂ ...

ਪੂਰੀ ਖ਼ਬਰ »

ਮਾਲਵਾ ਕਾਲਜ ਆਫ਼ ਨਰਸਿੰਗ ਮਹਿਲ ਕਲਾਂ 'ਚ ਦਾਖ਼ਲੇ ਲਈ ਕਾਊਾਸਲਿੰਗ 29 ਨੂੰ

ਮਹਿਲ ਕਲਾਂ, 26 ਨਵੰਬਰ (ਤਰਸੇਮ ਸਿੰਘ ਚੰਨਣਵਾਲ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਲਵਾ ਕਾਲਜ ਆਫ਼ ਨਰਸਿੰਗ ਮਹਿਲ ਕਲਾਂ ਵਿਖੇ ਦਾਖ਼ਲੇ ਲਈ ਕਾਊਾਸਲਿੰਗ 29 ਨਵੰਬਰ ਨੂੰ ਮਾਲਵਾ ਕਾਲਜ ਆਫ਼ ਨਰਸਿੰਗ ਵਿਖੇ ਕੀਤੀ ਜਾਵੇਗੀ | ਇਹ ਪ੍ਰਗਟਾਵਾ ਮਾਲਵਾ ਕਾਲਜ ਆਫ਼ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਕਿਸਾਨਾਂ ਨੂੰ ਰੋਕ ਕੇ ਜਮਹੂਰੀਅਤ ਦਾ ਗਲਾ ਘੁੱਟ ਰਹੀ-ਕਾਂਗਰਸੀ ਆਗੂ

ਟੱਲੇਵਾਲ, 26 ਨਵੰਬਰ (ਸੋਨੀ ਚੀਮਾ)-ਹਰਿਆਣੇ ਦੀ ਖੱਟਰ ਸਰਕਾਰ ਖੇਤੀਬਾੜੀ ਕਾਨੂੰਨਾਂ ਦੇ ਸਬੰਧ 'ਚ ਇਨਸਾਫ਼ ਲਈ ਦਿੱਲੀ ਜਾ ਰਹੇ ਕਿਸਾਨਾਂ ਨੂੰ ਬੈਰੀਕੇਡ ਲਗਾ ਕੇ ਜਮਹੂਰੀਅਤ ਦਾ ਗਲਾ ਘੁੱਟ ਰਹੀ ਹੈ | ਇਹ ਸ਼ਬਦ ਬਲਜੀਤ ਸਿੰਘ ਨਿਹਾਲੂਵਾਲ ਮੈਂਬਰ ਜ਼ਿਲ੍ਹਾ ਸ਼ਿਕਾਇਤ ...

ਪੂਰੀ ਖ਼ਬਰ »

ਜਰਨੈਲ ਸਿੰਘ ਸਾਬਕਾ ਸਰਪੰਚ ਨੂੰ ਸ਼ਰਧਾਂਜਲੀਆਂ ਭੇਟ

ਭਦੌੜ, 26 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿੰਡ ਜੰਗੀਆਣਾ ਦੇ ਸਾਬਕਾ ਸਰਪੰਚ ਤੇ ਕਾਂਗਰਸੀ ਪਾਰਟੀ ਦੇ ਟਕਸਾਲੀ ਆਗੂ ਜਰਨੈਲ ਸਿੰਘ ਗਿੱਲ ਦੀ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਵਿਖੇ ਹੋਇਆ ਭਾਈ ਲਛਕਾਰ ਸਿੰਘ ਗਾਜੀਆਣਾ ਦੇ ...

ਪੂਰੀ ਖ਼ਬਰ »

ਤਿੰਨ ਰੋਜ਼ਾ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ

ਧਨੌਲਾ, 26 ਨਵੰਬਰ (ਜਤਿੰਦਰ ਸਿੰਘ ਧਨੌਲਾ)-ਲੋਭ ਲਾਲਚਾਂ ਤੇ ਫੋਕੀਆਂ ਸ਼ੋਹਰਤਾਂ ਦੀ ਦਲ ਦਲ 'ਚ ਅਟਕਿਆ ਮਨੁੱਖ ਦੁਨਿਆਵੀ ਭਟਕਣਾ ਦੇ ਵਿਚ ਗ੍ਰਸਤ ਹੋ ਕੇ ਰਹਿ ਜਾਂਦਾ ਹੈ | ਜਦ ਕਿ ਨਾਮ ਸਿਮਰਨ ਦੇ ਲੜ ਲੱਗਿਆ ਇਨਸਾਨ ਆਪਣਾ ਜੀਵਨ ਸਫਲ ਬਣਾ ਲੈਂਦਾ ਹੈ | ਇਹ ਪ੍ਰਗਟਾਵਾ ਉੱਘੇ ...

ਪੂਰੀ ਖ਼ਬਰ »

ਕਿਸਾਨ ਮੋਰਚੇ ਦੌਰਾਨ ਹਾਦਸੇ 'ਚ ਮਰੇ ਕਿਸਾਨ ਆਗੂ ਦਾ ਪਿੰਡ ਧਨੇਰ 'ਚ ਹੋਇਆ ਅੰਤਿਮ ਸੰਸਕਾਰ

ਮਹਿਲ ਕਲਾਂ, 26 ਨਵੰਬਰ (ਅਵਤਾਰ ਸਿੰਘ ਅਣਖੀ)-ਟੋਲ ਪਲਾਜ਼ਾ ਮਹਿਲ ਕਲਾਂ ਵਿਖੇ ਲੱਗੇ ਕਿਸਾਨ ਮੋਰਚੇ ਦੌਰਾਨ ਸੜਕ ਹਾਦਸੇ 'ਚ ਮੌਤ ਦਾ ਸ਼ਿਕਾਰ ਹੋਏ ਬਜ਼ੁਰਗ ਕਿਸਾਨ ਆਗੂ ਕਾਹਨ ਸਿੰਘ ਦਾ ਅੰਤਿਮ ਸੰਸਕਾਰ ਪਿੰਡ ਧਨੇਰ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੀ ਅਗਵਾਈ 'ਚ ...

ਪੂਰੀ ਖ਼ਬਰ »

ਮੁਸਲਮਾਨ ਭਾਈਚਾਰੇ ਨੇ 250 ਸਾਲ ਪਹਿਲਾਂ ਵਸਾਇਆ ਸੀ ਪਿੰਡ ਧਨੌਲਾ ਖ਼ੁਰਦ

ਗੁਰਜੀਤ ਸਿੰਘ ਖੱੁਡੀ 98725-45131 ਹੰਡਿਆਇਆ-ਜ਼ਿਲ੍ਹਾ ਬਰਨਾਲਾ ਦਾ ਪਿੰਡ ਧਨੌਲਾ ਖ਼ੁਰਦ ਰਾਜ ਮਾਰਗ ਬਰਨਾਲਾ-ਮਾਨਸਾ 'ਤੇ ਪੁਰਬ ਵੱਲ ਸਥਿਤ ਹੈ | ਇਹ ਪਿੰਡ ਤਕਰੀਬਨ 250 ਕੁ ਸਾਲ ਪਹਿਲਾਂ ਹੋਂਦ 'ਚ ਆਇਆ ਸੀ | ਇਸ ਪਿੰਡ ਨੂੰ ਧਨੌਲਾ ਮੰਡੀ 'ਚੋਂ ਇਥੇ ਮੁਸਲਮਾਨ ਬਰਾਦਰੀ ਦੇ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਆਜ਼ਾਦ ਯੂਨੀਅਨ ਵਲੋਂ ਹੜਤਾਲ

ਬਰਨਾਲਾ, 26 ਨਵੰਬਰ (ਅਸ਼ੋਕ ਭਾਰਤੀ)-ਵੱਖ-ਵੱਖ ਕਿਸਾਨ ਯੂਨੀਅਨਾਂ ਤੇ ਮਜ਼ਦੂਰ ਜਥੇਬੰਦੀਆਂ ਵਲੋਂ ਦਿੱਤੇ ਹੜਤਾਲ ਦੇ ਸੱਦੇ ਦਾ ਸਮਰਥਨ ਕਰਦੇ ਹੋਏ ਪੀ. ਆਰ. ਟੀ. ਸੀ. ਆਜ਼ਾਦ ਯੂਨੀਅਨ ਵਲੋਂ ਪੀ. ਆਰ. ਟੀ. ਸੀ. ਵਰਕਸ਼ਾਪ ਦੇ ਗੇਟ ਅੱਗੇ ਹੜਤਾਲ ਕੀਤੀ ਗਈ | ਇਸ ਮੌਕੇ ਨਿਰਪਾਲ ...

ਪੂਰੀ ਖ਼ਬਰ »

ਨਗਰ ਕੌਾਸਲ ਚੋਣਾਂ 'ਚ ਭਾਜਪਾ ਉਮੀਦਵਾਰਾਂ ਨੂੰ ਲੋਕ ਮੂੰਹ ਨਹੀਂ ਲਾਉਣਗੇ-ਬੀਬੀ ਸੱੁਖੀ

ਬਰਨਾਲਾ, 26 ਨਵੰਬਰ (ਰਾਜ ਪਨੇਸਰ)-ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਆਉਣ ਵਾਲੀਆਂ ਨਗਰ ਕੌਾਸਲ ਚੋਣਾਂ 'ਚ ਭਾਜਪਾ ਦੇ ਚੋਣ ਨਿਸ਼ਾਨ 'ਤੇ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਸ਼ਹਿਰ ਵਾਸੀ ਮੂੰਹ ਨਹੀਂ ਲਾਉਣਗੇ | ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੀ ਮਹਿਲਾ ...

ਪੂਰੀ ਖ਼ਬਰ »

ਮਾਲ ਗੱਡੀਆਂ ਰਾਹੀਂ ਯੂਰੀਆ ਖਾਦ ਪੁੱਜਣ ਨਾਲ ਕਿਸਾਨਾਂ ਦੀ ਚਿੰਤਾ ਹੋਈ ਦੂਰ

ਬਰਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸੂਬੇ 'ਚ ਕਰੀਬ ਦੋ ਮਹੀਨਿਆਂ ਬਾਅਦ ਰੇਲ ਆਵਾਜਾਈ ਬਹਾਲ ਹੋਣ ਨਾਲ ਜਿਥੇ ਸਨਅਤੀ ਅਦਾਰਿਆਂ ਤੇ ਵਪਾਰਕ ਗਲਿਆਰਿਆਂ 'ਚ ਖ਼ੁਸ਼ੀ ਦੀ ਲਹਿਰ ਹੈ, ਉਥੇ ਫ਼ਸਲਾਂ ਲਈ ਯੂਰੀਆ ਖਾਦ ਦੇ ਰੈਕ ਪੁੱਜਣ ਨਾਲ ਕਿਸਾਨਾਂ ਦੀ ਚਿੰਤਾ ਦੂਰ ਹੋ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਦੇ ਹੱਕ 'ਚ ਕਾਲਜ ਅਧਿਆਪਕਾਂ ਨੇ ਦਿੱਤਾ ਧਰਨਾ

ਬਰਨਾਲਾ, 26 ਨਵੰਬਰ (ਅਸ਼ੋਕ ਭਾਰਤੀ)-ਐਸ. ਡੀ. ਕਾਲਜ ਦੇ ਅਧਿਆਪਕਾਂ ਨੇ ਖੇਤੀ ਕਾਨੂੰਨ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ 'ਚ ਰੋਸ ਧਰਨਾ ਦਿੱਤਾ ਗਿਆ | ਪੰਜਾਬ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦੇ ਸੱਦੇ 'ਤੇ ਲਗਾਏ ਗਏ ਦੋ ਘੰਟੇ ਦੇ ਧਰਨੇ 'ਚ ਅਧਿਆਪਕ ਆਗੂਆਂ ...

ਪੂਰੀ ਖ਼ਬਰ »

ਚੀਮਾ ਦੇ ਲੋਕ ਦੂਸ਼ਿਤ ਪਾਣੀ ਪੀਣ ਲਈ ਮਜਬੂਰ

ਟੱਲੇਵਾਲ, 26 ਨਵੰਬਰ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਵਾਟਰ ਵਰਕਸ ਲਗਪਗ 35 ਸਾਲਾਂ ਤੋਂ ਲੋਕਾਂ ਨੂੰ ਪੀਣ ਵਾਲਾ ਪਾਣੀ ਸਪਲਾਈ ਕਰ ਰਿਹਾ ਹੈ, ਪਰ ਲੰਬੇ ਸਮੇਂ ਤੋਂ ਪਿੰਡ 'ਚ ਕਈ ਥਾਵਾਂ 'ਤੇ ਪਾਣੀ ਸਪਲਾਈ ਵਾਲੀਆਂ ਪਾਈਪਾਂ ਲੀਕ ਹੋਣ ਕਾਰਨ ਪਿੰਡ ਵਾਸੀ ਦੂਸ਼ਿਤ ਪਾਣੀ ਪੀਣ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਟੱਲੇਵਾਲ, 26 ਨਵੰਬਰ (ਸੋਨੀ ਚੀਮਾ)-ਪਿੰਡ ਚੀਮਾ ਦੇ ਗੁਰਦੁਆਰਾ ਰਾਮਬਾਗ ਸਾਹਿਬ ਤੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਬਾਬਾ ਬਲਜੀਤ ਸਿੰਘ ਕੈਰੋ ਦੇ ਪ੍ਰਬੰਧਾਂ ਹੇਠ ਸਜਾਇਆ ਗਿਆ | ਇਸ ਮੌਕੇ ਰਾਗੀ ਭਾਈ ਊਧਮ ...

ਪੂਰੀ ਖ਼ਬਰ »

ਕੇਂਦਰੀ ਟਰੇਡ ਜਥੇਬੰਦੀਆਂ ਦੇ ਸੱਦੇ 'ਤੇ ਬਰਨਾਲਾ 'ਚ ਰੋਸ ਮੁਜ਼ਾਹਰਾ

ਬਰਨਾਲਾ, 26 ਨਵੰਬਰ (ਧਰਮਪਾਲ ਸਿੰਘ)-ਕੇਂਦਰੀ ਟਰੇਡ ਜਥੇਬੰਦੀਆਂ ਦੇ ਸੱਦੇ 'ਤੇ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਮਜ਼ਦੂਰ-ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਦੇ ਸੈਂਕੜੇ ਕਾਰਕੁਨਾਂ ਨੇ ਰੇਲਵੇ ਸਟੇਸ਼ਨ 'ਤੇ ਵਿਸ਼ਾਲ ਰੋਸ ਰੈਲੀ ਕੀਤੀ | ਉਪਰੰਤ ਸ਼ਹਿਰ ਅੰਦਰ ਰੋਸ ਮਾਰਚ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ/ਹੈਲਪਰਾਂ ਵਲੋਂ ਹੱਕੀ ਮੰਗਾਂ ਲਈ ਕੇਂਦਰ ਖ਼ਿਲਾਫ਼ ਰੋਸ ਮੁਜ਼ਾਹਰਾ

ਬਰਨਾਲਾ, 26 ਨਵੰਬਰ (ਧਰਮਪਾਲ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਜ਼ਿਲ੍ਹਾ ਪ੍ਰਧਾਨ ਬਲਰਾਜ ਕੌਰ ਨੰਗਲ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ/ਹੈਲਪਰਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਐਸ. ਡੀ. ਐਮ. ਦਫ਼ਤਰ ਅੱਗੇ ਧਰਨਾ ਦੇ ਕੇ ਕੇਂਦਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX