ਤਾਜਾ ਖ਼ਬਰਾਂ


ਵਪਾਰੀ ਆਗੂ ਰਾਕੇਸ਼ ਗੁਪਤਾ ਦੇ ਖ਼ਿਲਾਫ਼ ਪੁਲਿਸ ਨੇ ਕੀਤਾ ਮਾਮਲਾ ਦਰਜ
. . .  28 minutes ago
ਪਟਿਆਲਾ, 6 ਮਈ ( ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਵਿਚ ਵਪਾਰੀਆਂ ਦੀ ਅਗਵਾਈ ਕਰ ਰਹੇ ਰਾਕੇਸ਼ ਗੁਪਤਾ ਦੇ ਉੱਪਰ ਪੁਲਸ ਪ੍ਰਸ਼ਾਸਨ ਵਲੋਂ ਮਾਮਲਾ ਦਰਜ ਕਰ ਲਿਆ ਗਿਆ...
ਸੂਬਾ ਸਰਕਾਰ ਦੀਆਂ ਪਾਬੰਦੀਆਂ ਦੇ ਉਲਟ ਪਟਿਆਲਾ ਵਿਚ ਦੁਕਾਨਦਾਰਾਂ ਨੇ ਵਪਾਰਕ ਸਥਾਨ ਖੋਲ੍ਹਣੇ ਸ਼ੁਰੂ ਕੀਤੇ
. . .  39 minutes ago
ਪਟਿਆਲਾ , 6 ਮਈ (ਅਮਰਬੀਰ ਸਿੰਘ ਆਹਲੂਵਾਲੀਆ ) - ਕੋਰੋਨਾ ਦੀ ਰੋਕਥਾਮ ਲਈ ਲਗਾਏ ਗਏ ਲਾਕਡਾਊਨ ਦੀਆਂ ਸ਼ਰਤਾਂ ਤੋਂ ਨਾਖ਼ੁਸ਼ ਵਪਾਰੀਆਂ ਵਲੋਂ ਅੱਜ ਆਪਣੇ ਵਪਾਰਕ ਸਥਾਨ ਖੋਲ੍ਹਣ...
ਕਣਕ ਦੀ ਲਿਫ਼ਟਿੰਗ ਨਾ ਹੋਣ ਦਾ ਮਾਮਲਾ - ਮਜ਼ਦੂਰਾਂ ਨੇ ਧਰਨਾ ਲਗਾ ਕੇ ਸੂਬਾ ਸਰਕਾਰ ਅਤੇ ਸਬੰਧਿਤ ਖ਼ਰੀਦ ਏਜੰਸੀਆਂ ਵਿਰੁੱਧ ਕੀਤੀ ਨਾਅਰੇਬਾਜ਼ੀ
. . .  58 minutes ago
ਤਪਾ ਮੰਡੀ, 6 ਮਈ (ਪ੍ਰਵੀਨ ਗਰਗ) - ਇਲਾਕੇ ਦੀ ਬਾਹਰਲੀ ਅਨਾਜ ਮੰਡੀ ਜੋ ਕਿ ਤਪਾ ਤਾਜੋ ਰੋਡ 'ਤੇ ਸਥਿਤ ਹੈ, ਵਿਖੇ ਲਿਫ਼ਟਿੰਗ ਨਾ ਹੋਣ ਦੇ ਰੋਸ ਵਜੋਂ ਮਜ਼ਦੂਰਾਂ ਨੇ ਇਕੱਠੇ ਹੋ ਕੇ ਧਰਨਾ ਲਗਾ ਦਿੱਤਾ...
ਕੋਰੋਨਾ ਦਾ ਕਹਿਰ - 24 ਘੰਟਿਆਂ ਵਿਚ 4,12,262 ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 6 ਮਈ - ਭਾਰਤ ਵਿਚ ਕੋਰੋਨਾ ਦੇ ਰਿਕਾਰਡ ਤੋੜ ਮਾਮਲੇ ਸਾਹਮਣੇ ਆਏ ਹਨ | ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ...
ਪੰਜ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਤੇਲ ਦੇ ਰੇਟ ਫਿਰ ਵਧਣੇ ਹੋਏ ਸ਼ੁਰੂ
. . .  about 1 hour ago
ਖੋਸਾ ਦਲ ਸਿੰਘ (ਫ਼ਿਰੋਜ਼ਪੁਰ) , 6 ਮਈ (ਮਨਪ੍ਰੀਤ ਸਿੰਘ ਸੰਧੂ) - ਦੇਸ਼ ਦੇ ਪੰਜ ਰਾਜਾਂ ਵਿਚ ਚੋਣ ਨਤੀਜੇ ਆਉਂਦਿਆਂ ਹੀ ਡੀਜ਼ਲ ਅਤੇ ਪੈਟਰੋਲ ਦੇ ਰੇਟ ਵਧਣੇ ਸ਼ੁਰੂ ਹੋ ਗਏ ਹਨ। ਜਿਸ ਤੋਂ ਲਗਦਾ ਹੈ ਕਿ ਕੇਂਦਰ ਸਰਕਾਰ...
ਉੱਘੇ ਸਿਆਸਤਦਾਨ ਚੌਧਰੀ ਅਜੀਤ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ
. . .  about 2 hours ago
ਨਵੀਂ ਦਿੱਲੀ, 6 ਮਈ - ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉਨ੍ਹਾਂ ਦੀ ਮੰਗਲਵਾਰ ਰਾਤ ਨੂੰ ਤਬੀਅਤ...
ਆਸਾਰਾਮ ਬਾਪੂ ਦੀ ਵਿਗੜੀ ਹਾਲਤ
. . .  about 3 hours ago
ਜੋਧਪੁਰ, 6 ਮਈ - ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਚ ਬੰਦ ਜਬਰ ਜਨਾਹ ਦੇ ਦੋਸ਼ੀ ਆਸਾਰਾਮ ਬਾਪੂ ਨੂੰ ਆਈ.ਸੀ.ਯੂ. 'ਚ ਭਰਤੀ ਕੀਤਾ ਗਿਆ ਹੈ। ਆਸਾਰਾਮ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ...
ਕੋਰੋਨਾ ਨੇ ਲਈ ਨੌਜਵਾਨ ਦੀ ਜਾਨ
. . .  about 3 hours ago
ਲੌਂਗੋਵਾਲ, 6 ਮਈ (ਸ.ਸ.ਖੰਨਾ, ਵਿਨੋਦ) - ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਰੰਧਾਵਾ ਜੋ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਕਾਰਨ ਪਟਿਆਲਾ ਦੇ ਹਸਪਤਾਲ ਵਿਖੇ ਜੇਰੇ ਇਲਾਜ...
ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਢੇਰ, ਇਕ ਨੇ ਕੀਤਾ ਆਤਮ ਸਮਰਪਣ
. . .  about 3 hours ago
ਸ਼ੋਪੀਆਂ, 6 ਮਈ - ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਮਾਰੇ ਗਏ ਹਨ। ਜਦਕਿ ਇਕ ਅੱਤਵਾਦੀ ਨੇ ਆਤਮ ਸਮਰਪਣ ਕੀਤਾ ਹੈ। ਇਹ ਮੁੱਠਭੇੜ ਵਿਚ ਦੱਖਣੀ ਕਸ਼ਮੀਰ ਸਥਿਤ ਸ਼ੋਪੀਆਂ ਜ਼ਿਲ੍ਹੇ ਦੇ ਕਾਨੀਗਾਮ ਇਲਾਕੇ...
ਅੱਜ ਦਾ ਵਿਚਾਰ
. . .  about 3 hours ago
ਸੰਯੁਕਤ ਕਿਸਾਨ ਮੋਰਚੇ ਵਲੋਂ ਫੈਸਲਾ : 8 ਮਈ ਨੂੰ ਸੂਬੇ ਭਰ 'ਚ ਕੋਰੋਨਾ ਦੇ ਨਾਂਅ ਹੇਠ ਲਾਈਆਂ ਪਾਬੰਦੀਆਂ ਦਾ ਖੁੱਲ੍ਹ ਕੇ ਕਰਨਗੇ ਵਿਰੋਧ
. . .  1 day ago
ਅੰਮ੍ਰਿਤਸਰ ,5 ਮਈ ( ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਸਿੰਘੂ-ਬਾਰਡਰ 'ਤੇ ਹੋਈ। ਇਸ ਮੀਟਿੰਗ ...
ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ
. . .  1 day ago
ਨਵੀਂ ਦਿੱਲੀ, 5 ਮਈ - ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ ਹੋਣ 'ਤੇ ਖ਼ਾਲਸਾ ਏਡ ਨੇ ਬ੍ਰਿਟਿਸ਼ ਏਅਰਵੇਜ਼ ਦਾ ਧੰਨਵਾਦ ਕੀਤਾ ਹੈ , ਕਿਉਂਕਿ ਉਨ੍ਹਾਂ ਨੇ ਕੋਈ ਕਿਰਾਇਆ ਨਹੀਂ ...
ਆਕਸੀਜਨ ਪਲਾਂਟ ਲਗਵਾਉਣ ’ਚ ਸਰਬਤ ਦਾ ਭਲਾ ਟਰਸਟ ਨੇ ਵਧਾਇਆ ਹੱਥ
. . .  1 day ago
ਪਟਿਆਲਾ , 5 ਮਈ {ਅਮਨਦੀਪ ਸਿੰਘ}- ਔਖ ਦੀ ਘੜੀ ’ਚ ਇਕ ਵਾਰ ਫਿਰ ਸਰਬਤਾ ਦਾ ਭਲਾ ਟਰਸਟ ਨੇ ਮਦਦ ਲਈ ਹੱਥ ਅੱਗੇ ਵਧਾਇਆ ਹੈ। ਟਰਸਟ ਨੇ ਪੰਜਾਬ ਸਰਕਾਰ ਨੂੰ ਨਵੇਂ ਆਕਸੀਜਨ ਪਲਾਂਟ ਲਗਾਊਣ ’ਚ ਆਪਣੇ ...
ਆਸਾਮ ਦੇ ਸੋਨੀਤਪੁਰ ਵਿਚ ਭੂਚਾਲ ਦੇ ਝਟਕੇ, ਤੀਬਰਤਾ 3.5
. . .  1 day ago
ਕੋਰੋਨਾ ਦੇ ਕਾਰਨ 3 ਲੋਕ ਸਭਾ ਅਤੇ 8 ਵਿਧਾਨ ਸਭਾ ਸੀਟਾਂ ਉੱਤੇ ਉਪ ਚੋਣਾਂ ਮੁਲਤਵੀ
. . .  1 day ago
ਨਵੀਂ ਦਿੱਲੀ, 5 ਮਈ - ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦਾਦਰਾ ਅਤੇ ਨਗਰ ਹਵੇਲੀ, ਖੰਡਵਾ (ਮੱਧ ਪ੍ਰਦੇਸ਼) ਅਤੇ ਮੰਡੀ (ਹਿਮਾਚਲ ਪ੍ਰਦੇਸ਼) ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੀਆਂ 8 ਵਿਧਾਨ ਸਭਾ ...
ਸਿਹਤ ਮੰਤਰੀ ਸਤੇਂਦਰ ਜੈਨ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੋਰੋਨਾ ਕੇਅਰ ਸੈਂਟਰ ਦਾ ਦੌਰਾ
. . .  1 day ago
ਨਵੀਂ ਦਿੱਲੀ, 5 ਮਈ - ਦਿੱਲੀ ਦੇ ਸਿਹਤ ਮੰਤਰੀ ਸ੍ਰੀ ਸਤੇਂਦਰ ਜੈਨ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਬਣਾਏ ਕੋਰੋਨਾ ਕੇਅਰ ਸੈਂਟਰ ਦਾ ਦੌਰਾ ...
ਫਿਲਮ 'ਲੂਡੋ' ਅਤੇ 'ਜੱਗਾ ਜਾਸੂਸ' ਦੇ ਸੰਪਾਦਕ ਅਜੇ ਸ਼ਰਮਾ ਦੀ ਕੋਰੋਨਾ ਨਾਲ ਮੌਤ
. . .  1 day ago
ਨਵੀਂ ਦਿੱਲੀ, 5 ਮਈ - ਬਾਲੀਵੁੱਡ ਫਿਲਮਾਂ 'ਲੂਡੋ' ਅਤੇ 'ਜੱਗਾ ਜਾਸੂਸ' ਵਰਗੀਆਂ ਫਿਲਮਾਂ ਲਈ ਜਾਣੇ ਜਾਂਦੇ ਫਿਲਮ ਸੰਪਾਦਕ ਅਜੇ ਸ਼ਰਮਾ ਦੀ ਨਵੀਂ ਦਿੱਲੀ ਦੇ ਇਕ ਸਰਕਾਰੀ ਹਸਪਤਾਲ 'ਚ ਕੋਰੋਨਾ ਨਾਲ ਮੌਤ ਹੋ ...
ਹਰਸਿਮਰਤ ਕੌਰ ਬਾਦਲ ਨੇ ਐਚ. ਐਮ. ਈ. ਐਲ. ਰਿਫਾਇਨਰੀ ਨਾਲ ਆਕਸੀਜਨ ਲਈ ਕੀਤਾ ਤਾਲਮੇਲ
. . .  1 day ago
ਬਠਿੰਡਾ , 5 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਕਿ ਐਚ. ਐਮ. ਈ. ਐਲ. ਰਿਫਾਇਨਰੀ ਏਮਜ਼ ਵਿਖੇ ਤਿਆਰ ਕੀਤੀ ਜਾ ਰਹੀ 100 ਬੈੱਡਾਂ ਦੀ ਕੋਰੋਨਾ ਸਹੂਲਤ ਦੇ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 932 ਨਵੇਂ ਮਾਮਲੇ ਆਏ ਸਾਹਮਣੇ, 18 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 5 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 932 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 35108 ਹੋ ...
ਕੋਰੋਨਾ ਨਾਲ ਗਈ 5 ਹੋਰ ਲੋਕਾਂ ਦੀ ਜਾਨ, ਆਏ 112 ਨਵੇਂ ਮਾਮਲੇ
. . .  1 day ago
ਮੋਗਾ , 5 ਮਈ (ਗੁਰਤੇਜ ਸਿੰਘ ਬੱਬੀ)- ਅੱਜ ਕੋਰੋਨਾ ਨਾਲ ਜ਼ਿਲ੍ਹੇ ’ਚੋਂ 5 ਹੋਰ ਲੋਕਾਂ ਦੀ ਜਾਨ ਚਲੀ ਗਈ । ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 112 ਨਵੇਂ ਮਾਮਲੇ ਆਏ ਹਨ। ਮਰੀਜ਼ਾਂ ਦੀ ਕੁੱਲ ਗਿਣਤੀ 5945 ਹੋਣ ਦੇ ਨਾਲ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 9 ਹੋਰ ਮਰੀਜ਼ਾਂ ਦੀ ਮੌਤ, 268 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 9 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 60 ਸਾਲਾ ...
ਆਈ.ਐਨ.ਐਸ. ਤਲਵਾੜ ਬਹਿਰੀਨ ਤੋਂ 54 ਟਨ ਆਕਸੀਜਨ ਦੀ ਪਹਿਲੀ ਖੇਪ ਲੈ ਭਾਰਤ ਪੁੱਜਾ
. . .  1 day ago
ਨਵੀਂ ਦਿੱਲੀ, 5 ਮਈ - ਕੋਰੋਨਾ ਵਾਇਰਸ ਦੇ ਕੇਸਾਂ ਵਿਚ ਵਾਧੇ ਕਾਰਨ ਜੀਵਨ ਬਚਾਉਣ ਵਾਲੀ ਗੈਸ ਦੀ ਵੱਡੀ ਮੰਗ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਭਾਰਤੀ ਜਲ ਸੈਨਾ ਨੇ ਆਪ੍ਰੇਸ਼ਨ ਸਮੁੰਦਰ ਸੇਤੂ -2 ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ, ਭਾਰਤੀ ...
ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ਡਿਊਟੀ ਲਈ ਅਸਰਦਾਰ
. . .  1 day ago
ਚੰਡੀਗੜ੍ਹ , 5 ਮਈ - ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ...
ਤਾਮਿਲਨਾਡੂ ਦੇ ਸਰਕਾਰੀ ਹਸਪਤਾਲ ਵਿਚ 13 ਮਰੀਜ਼ਾਂ ਦੀ ਮੌਤ
. . .  1 day ago
ਚੇਨਈ, 5 ਮਈ - ਤਾਮਿਲਨਾਡੂ ਦੇ ਚੇਂਗਲਪੱਟੂ ਦੇ ਇਕ ਸਰਕਾਰੀ ਹਸਪਤਾਲ ਵਿਚ ਪਿਛਲੇ 24 ਘੰਟਿਆਂ ਵਿਚ 13 ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ਇਸ ਨੂੰ ਆਕਸੀਜਨ ਦੀ ਘਾਟ ਦਾ ਕਾਰਨ ਦੱਸਿਆ ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰਿਆ
. . .  1 day ago
ਚੰਡੀਗੜ੍ਹ , 5 ਮਈ ( ਬਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰ ਦਿੱਤਾ ਗਿਆ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਰਾਜ ਵਿਚ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 13 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ 'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। ਵੱਲਭ ਭਾਈ ਪਟੇਲ

ਸ੍ਰੀ ਮੁਕਤਸਰ ਸਾਹਿਬ

ਵੱਖ-ਵੱਖ ਜਥੇਬੰਦੀਆਂ ਦੀ ਅਗਵਾਈ 'ਚ ਕਿਸਾਨ ਦਿੱਲੀ ਰਵਾਨਾ

ਮਲੋਟ, 26 ਨਵੰਬਰ (ਪਾਟਿਲ, ਅਜਮੇਰ ਸਿੰਘ ਬਰਾੜ)-ਕੇਂਦਰ ਸਰਕਾਰ ਦੁਆਰਾ ਕਿਸਾਨਾਂ ਦੇ ਖ਼ਿਲਾਫ਼ ਬਣਾਏ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਤੇ ਜਾ ਰਹੇ ਧਰਨੇ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੰਧੂ ਆਪਣੇ ਸਾਥੀਆਂ ਨਾਲ ਰਵਾਨਾ ਹੋਏ | ਇਸ ਮੌਕੇ ਬੋਲਦਿਆਂ ਗਗਨਦੀਪ ਸਿੰਘ ਸੰਧੂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੇ ਸਬਰ ਦੀ ਪ੍ਰੀਖਿਆ ਲਈ ਜਾ ਰਹੀ ਹੈ, ਪਰ ਉਹ ਇਹ ਨਹੀਂ ਜਾਣਦੇ ਕਿ ਇਹ ਅੱਗ ਭਾਂਬੜ ਦਾ ਰੂਪ ਧਾਰਨ ਕਰ ਗਈ ਤਾਂ ਇਨ੍ਹਾਂ ਦੇ ਕੰਟਰੋਲ ਤੋਂ ਬਾਹਰ ਹੋ ਜਾਵੇਗੀ | ਜਦਕਿ ਕਿਸਾਨਾਂ ਨੇ ਆਪਣਾ ਹੱਕ ਲਏ ਬਿਨਾਂ ਵਾਪਸ ਨਹੀਂ ਮੁੜਨਾ ਅਤੇ ਨਾ ਹੀ ਪਿੱਛੇ ਹਟਣਾ ਹੈ | ਉਨ੍ਹਾਂ ਕਿਹਾ ਕਿ ਇਸ ਅੰਦੋਲਨ ਵਿਚ ਆਮ ਆਦਮੀ ਪਾਰਟੀ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ | ਦਿੱਲੀ ਦੇ ਮੁੱਖ ਮੰਤਰੀ ਭਾਜਪਾ ਦਾ ਮੋਹਰਾ ਬਣ ਕੇ ਕੰਮ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਤਾਂ ਦਿੱਲੀ ਤੱਕ ਪਹੁੰਚਣ ਲਈ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ, ਪਰ ਕੇਜਰੀਵਾਲ ਤਾਂ ਦਿੱਲੀ ਬੈਠਾ ਹੈ, ਜੇ ਉਹ ਕਿਸਾਨਾਂ ਦਾ ਹਮਦਰਦ ਹੈ ਤਾਂ ਪ੍ਰਧਾਨ ਮੰਤਰੀ ਦੇ ਬੂਹੇ ਅੱਗੇ ਧਰਨਾ ਦੇਵੇ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਝੁਕਣਾ ਹੀ ਪਵੇਗਾ ਅਤੇ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਹੀ ਪੈਣਗੀਆਂ ਜੋ ਬਿਲਕੁੱਲ ਜਾਇਜ਼ ਹਨ | ਇਸ ਮੌਕੇ ਉਨ੍ਹਾਂ ਨਾਲ ਇੰਦਰਜੀਤ ਸਿੰਘ ਉੱਪ ਪ੍ਰਧਾਨ, ਮਨਜੀਤ ਸਿੰਘ ਸਕੱਤਰ, ਪਾਲ ਸਿੰਘ ਬਲਾਕ ਪ੍ਰਧਾਨ, ਤੇਗਾ ਸਿੰਘ ਸਰਪੰਚ, ਗੁਰਮੇਜ ਸਿੰਘ ਛੀਨਾ, ਸੋਹਣ ਸਿੰਘ, ਸੁਖਜਿੰਦਰ ਸਿੰਘ ਰੱਤਾ ਖੇੜਾ ਆਦਿ ਹਾਜ਼ਰ ਸਨ | ਇਸ ਮੌਕੇ ਟਰੈਕਟਰ ਯੂਨੀਅਨ ਮਲੋਟ ਵਲੋਂ ਯੂਨੀਅਨ ਨੂੰ ਫ਼ੰਡ ਦੇ ਕੇ ਇਸ ਸੰਘਰਸ਼ ਵਿਚ ਹਿੱਸਾ ਪਾਇਆ ਗਿਆ | ਟਰੈਕਟਰ ਯੂਨੀਅਨ ਦੇ ਪ੍ਰਧਾਨ ਪ੍ਰੀਤਮ ਸਿੰਘ ਰਾਜਸਥਾਨੀ, ਵਾਇਸ ਪ੍ਰਧਾਨ ਹਰਪ੍ਰੀਤ ਸਿੰਘ ਅਤੇ ਸੈਕਟਰੀ ਬਲਬੀਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੀ ਇਸ ਲੜਾਈ ਵਿਚ ਉਹ ਨਾਲ ਹਨ ਅਤੇ ਹਰ ਤਰ੍ਹਾਂ ਦਾ ਯੋਗਦਾਨ ਪਾਉਂਦੇ ਰਹਾਂਗੇ | ਇਸ ਮੌਕੇ ਟਰੈਕਟਰ ਯੂਨੀਅਨ ਦੇ ਅਜੀਤ ਸਿੰਘ ਆਤਮਾ ਸਿੰਘ ਵੀ ਹਾਜ਼ਰ ਸਨ |
ਗਿੱਦੜਬਾਹਾ, (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਦੀ ਅਗਵਾਈ ਵਿਚ ਗਿੱਦੜਬਾਹਾ ਨੇੜਲੇ ਪਿੰਡ ਮਧੀਰ ਤੋਂ 40 ਦੇ ਲਗਪਗ ਟਰੈਕਟਰ-ਟਰਾਲੀਆਂ ਦਾ ਵੱਡਾ ਕਾਫ਼ਲਾ ਲੰਮੇ ਸੰਘਰਸ਼ਾਂ ਲਈ ਆਪਣੇ ਨਾਲ ਕਈ ਮਹੀਨਿਆਂ ਦਾ ਰਾਸ਼ਨ ਲੈ ਕੇ ਦਿੱਲੀ ਵੱਲ ਰਵਾਨਾ ਹੋਇਆ, ਜਿਸ ਨੂੰ ਪੰਜਾਬ ਖੇਤ ਮਜ਼ਦੂਰ ਯੂਨੀਅਨ, ਟੈਕਨੀਕਲ ਸਰਵਿਸ ਯੂਨੀਅਨ ਅਤੇ ਠੇਕੇ ਮੁਲਾਜ਼ਮ ਯੂਨੀਅਨ ਦੇ ਆਗੂਆਂ ਵਲੋਂ ਹਰੀ ਝੰਡੀ ਦੇ ਕੇ ਦਿੱਲੀ ਵੱਲ ਤੋਰਿਆ ਗਿਆ | ਇਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਪੂਰਨ ਸਿੰਘ ਦੋਦਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਹਿਲਾ ਵਾਰ ਕਿਸੇ ਮਸਲੇ 'ਤੇ ਦੇਸ਼ ਭਰ ਵਿਚ ਇੰਨ੍ਹੀਂ ਵੱਡੀ ਲਹਿਰ ਬਣੀ ਹੈ, ਤੇ ਜਦੋਂ ਲੋਕ ਲਹਿਰਾਂ ਹੜ੍ਹ ਦਾ ਰੂਪ ਧਾਰ ਕੇ ਆਪਣੇ ਨਿਸ਼ਾਨੇ ਵੱਲ ਨੂੰ ਵਧਦੀਆਂ ਹਨ, ਤਾਂ ਉਨ੍ਹਾਂ ਦੇ ਅੱਗੇ ਵੱਡੀਆਂ-ਵੱਡੀਆਂ ਰੁਕਾਵਟਾਂ ਵੀ ਤਿੰਨਕੇ ਵਾਂਗ ਰੁੜ੍ਹ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਜ਼ਮੀਨ ਕਿਸਾਨ ਦੀ ਮਾਂ ਹੈ, ਤੇ ਕਿਸਾਨ ਆਪਣੀ ਜ਼ਮੀਨ ਨੂੰ ਬਚਾਉਣ ਲਈ ਹਰ ਤਰ੍ਹਾਂ ਦੇ ਜਬਰ ਜ਼ੁਲਮ ਦਾ ਟਾਕਰਾ ਕਰਦਿਆਂ ਸ਼ਾਂਤਮਈ ਸੰਘਰਸ਼ ਜਾਰੀ ਰੱਖਣਗੇ | ਉਨ੍ਹਾਂ ਕਿਹਾ ਕਿ ਭਾਵੇਂ ਹਰਿਆਣੇ ਦੀ ਖੱਟੜ ਸਰਕਾਰ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਥਾਂ-ਥਾਂ 'ਤੇ ਰੋਕਾਂ ਲਗਾ ਕੇ ਆਪਣਾ ਲੋਕ ਵਿਰੋਧੀ ਚਿਹਰਾ ਨੰਗਾ ਕਰ ਰਹੀ ਹੈ, ਪਰ ਹਰਿਆਣਾ ਦੇ ਕਿਸਾਨ, ਮਜ਼ਦੂਰ, ਮੁਲਾਜ਼ਮਾਂ ਸਮੇਤ ਸਾਰੇ ਲੋਕ ਸਾਡੇ ਨਾਲ ਹਨ ਤੇ ਉਹ ਵੀ ਆਪਣੀਆਂ ਜ਼ਮੀਨਾਂ ਬਚਾਉਣ ਲਈ ਸਾਡੇ ਸੰਘਰਸ਼ਾਂ ਦੇ ਸਾਥੀ ਹਨ | ਇਸ ਮੌਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਕਾਲਾ ਸਿੰਘ ਤੇ ਰਾਜਾ ਸਿੰਘ ਖੂਨਣ ਖੁਰਦ, ਲੋਕ ਮੋਰਚਾ ਪੰਜਾਬ ਦੇ ਆਗੂ ਪਿਆਰਾ ਲਾਲ ਆਦਿ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ |
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦਾ ਕਾਫ਼ਲਾ ਸੂਬਾ ਮੀਤ ਪ੍ਰਧਾਨ ਹਰਚਰਨ ਸਿੰਘ ਅਕਾਲਗੜ੍ਹ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਗਗਨਦੀਪ ਸਿੰਘ ਕਬਰਵਾਲਾ ਦੀ ਅਗਵਾਈ 'ਚ ਟਰੈਕਟਰ-ਟਰਾਲੀਆਂ ਰਾਹੀਂ ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਰਵਾਨਾ ਹੋਇਆ | ਇਸ ਮੌਕੇ ਬਰੀਵਾਲਾ ਦੇ ਪ੍ਰਧਾਨ ਅਵਤਾਰ ਸਿੰਘ ਵੱਟੂ, ਮਲੋਟ ਬਲਾਕ ਦੇ ਪ੍ਰਧਾਨ ਸ਼ਿੰਗਾਰਾ ਸਿੰਘ, ਬਲਾਕ ਲੰਬੀ ਦੇ ਪ੍ਰਧਾਨ ਅਤੇ ਬਲਾਕ ਗਿੱਦੜਬਾਹਾ ਦੇ ਪ੍ਰਧਾਨ ਤੋਂ ਇਲਾਵਾ ਵੱਡੀ ਗਿਣਤੀ 'ਚ ਕਿਸਾਨ ਵੀ ਹਾਜ਼ਰ ਸਨ |
ਮੰਡੀ ਲੱਖੇਵਾਲੀ, (ਮਿਲਖ ਰਾਜ)-ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਇਲਾਕੇ ਦੇ ਪਿੰਡਾਂ ਵਿਚ ਲੋਕ ਰੋਹ ਵਧਦਾ ਜਾ ਰਿਹਾ ਹੈ | ਕਿਸਾਨ ਸੰਗਠਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਵਿੱਢੇ ਸੰਘਰਸ਼ ਤਹਿਤ 26 ਅਤੇ 27 ਨਵੰਬਰ ਦੇ ਦਿੱਲੀ ਚੱਲੋ ਦੇ ਸੱਦੇ ਤੇ ਇਲਾਕੇ ਦੇ ਪਿੰਡਾਂ ਚੋਂ ਵੱਡੀ ਗਿਣਤੀ ਵਿਚ ਕਿਸਾਨ ਆਪ ਮੁਹਾਰੇ ਦਿੱਲੀ ਜਾਣ ਲਈ ਉਤਾਵਲੇ ਹੋਏ ਪਏ ਹਨ | ਇਸ ਇਲਾਕੇ ਦੇ ਪਿੰਡ ਭਾਗਸਰ, ਲੱਖੇਵਾਲੀ ਅਤੇ ਨੰਦਗੜ੍ਹ ਵਿਚੋਂ ਅੱਜ ਵੱਡੀ ਗਿਣਤੀ ਵਿਚ ਕਿਸਾਨ ਟਰੈਕਟਰ ਟਰਾਲੀਆਂ ਰਾਹੀਂ ਦਿੱਲੀ ਲਈ ਰਵਾਨਾ ਹੋਏ | ਦਿੱਲੀ ਨੂੰ ਰਵਾਨਾ ਹੋਣ ਤੋਂ ਪਹਿਲਾਂ ਸਾਰੇ ਪਿੰਡਾਂ ਦੇ ਸਮੁੱਚੇ ਵਾਸੀਆਂ ਨੇ ਜਾਣ ਵਾਲੇ ਕਿਸਾਨਾਂ ਨੂੰ ਨਾ ਸਿਰਫ਼ ਪੂਰੇ ਲੰਗਰ ਪਾਣੀ ਅਤੇ ਖ਼ਰਚੇ ਦਾ ਪ੍ਰਬੰਧ ਕਰਕੇ ਦਿੱਤਾ ਬਲਕਿ ਉਨ੍ਹਾਂ ਦੀ ਹੌਸਲਾ ਅਫਜਾਈ ਲਈ ਸਮੁੱਚੇ ਪਿੰਡਾਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੂਰੇ ਜੋਸ਼ ਨਾਲ ਵਿਦਾ ਕੀਤਾ | ਇਸ ਮੌਕੇ ਪਿੰਡਾਂ ਵਿਚ ਪਹਿਲਾਂ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਾ ਹੋਇਆ ਰੋਸ ਮਾਰਚ ਵੀ ਕੱਢਿਆ ਗਿਆ | ਕਿਸਾਨ ਆਗੂਆਂ ਨੇ ਆਖਿਆ ਕਿ ਮੋਦੀ ਸਰਕਾਰ ਖ਼ਿਲਾਫ਼ ਉਠਿਆ ਹੋਇਆ ਲੋਕ ਰੋਹ ਬਹੁਤ ਜਲਦ ਪੂਰੇ ਦੇਸ਼ ਵਿਚ ਫੈਲ ਜਾਵੇਗਾ ਅਤੇ ਦੇਸ਼ ਦਾ ਅੰਨਦਾਤਾ ਮੋਦੀ ਸਰਕਾਰ ਨੂੰ ਉਨ੍ਹਾਂ ਅੱਗੇ ਝੁਕਣ ਲਈ ਮਜਬੂਰ ਕਰ ਦੇਵੇਗਾ |
ਮਲੋਟ, (ਪਾਟਿਲ)-ਕਿਸਾਨ-ਮਜ਼ਦੂਰ ਸੰਘਰਸ਼ ਤਾਲਮੇਲ ਕਮੇਟੀ ਸਾਂਝਾ ਮੰਚ ਮਲੋਟ ਵਲੋਂ ਅੱਜ ਹਰਿਆਣਾ ਦੇ ਡੱਬਵਾਲੀ ਬਾਰਡਰ ਵਿਖੇ ਪਹੁੰਚ ਕੇ ਦਿੱਲੀ ਵੱਲ ਕੂਚ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੀ ਹਮਾਇਤ ਵਿਚ ਭਰਵੀਂ ਸ਼ਮੂਲੀਅਤ ਕੀਤੀ | ਸਾਂਝਾ ਮੰਚ ਮਲੋਟ ਵਲੋਂ ਕਨਵੀਨਰ ਸਤਪਾਲ ਮੋਹਲਾਂ, ਕੁਲਦੀਪ ਕੰਦੂਖੇੜਾ, ਮਨੋਹਰ ਲਾਲ ਸ਼ਰਮਾ ਬਲਕਰਨ ਸਿੰਘ ਜਟਾਣਾ, ਜਰਮਨ ਸੰਧੂ ਮੋਹਲਾਂ, ਯਾਦਵਿੰਦਰ ਸੰਧੂ ਮੋਹਲਾਂ, ਲਵਜੀਤ ਜਟਾਣਾ, ਪੁਪਿੰਦਰ ਸਿੰਘ ਜਟਾਣਾ, ਕੇਵਲ ਸਿੰਘ ਜਟਾਣਾ, ਗੁਰਦਿਆਲ ਸਿੰਘ ਸ਼ਾਮ ਖੇੜਾ, ਬਲਕਾਰ ਸਿੰਘ ਮਜਦੂਰ ਆਗੂ ਅਤੇ ਪੰਨੀਵਾਲਾ ਫੱਤਾ ਤੋਂ ਹੋਰ ਆਗੂ ਆਪਣੇ ਸਾਥੀਆਂ ਸਮੇਤ ਹਰਿਆਣਾ ਬਾਰਡਰ 'ਤੇ ਪੁੱਜੇ | ਕਨਵੀਨਰ ਸਤਪਾਲ ਮੋਹਲਾਂ ਅਤੇ ਮਨੋਹਰ ਲਾਲ ਸ਼ਰਮਾ ਨੇ ਦੱਸਿਆ ਕਿ ਦਿੱਲੀ ਨੂੰ ਜਾਣ ਵਾਲੇ ਰਸਤੇ ਡੱਬਵਾਲੀ ਹਰਿਆਣਾ ਵਿਚ ਰਸਤੇ ਬੰਦ ਕਰ ਦਿੱਤੇ ਜਾਣ ਨਾਲ ਹਜ਼ਾਰਾਂ ਕਿਸਾਨ ਰੋਸ ਧਰਨੇ 'ਤੇ ਬੈਠ ਗਏ | ਉਨ੍ਹਾਂ ਦੱਸਿਆ ਕਿ ਕਿਸਾਨ ਘੋਲ ਦੀ ਹਮਾਇਤ ਵਿਚ ਭਰਵੀਂ ਸ਼ਮੂਲੀਅਤ ਕਰਦਿਆਂ ਸਾਂਝਾ ਮੰਚ ਮਲੋਟ ਨੇ ਵੀ ਪੱਕੇ ਮੋਰਚੇ ਲਾ ਦਿੱਤੇ ਹਨ | ਉਨ੍ਹਾਂ ਦੱਸਿਆ ਕਿ ਕਿਸਾਨ ਜਥੇਬੰਦੀਆਂ ਵਲੋਂ ਕੋਈ ਨਵਾਂ ਫ਼ੈਸਲਾ ਲਏ ਜਾਣ ਤਕ ਇਸੇ ਤਰ੍ਹਾਂ ਹੀ ਉਹ ਆਪਣੇ ਸਾਥੀਆਂ ਸਮੇਤ ਕਿਸਾਨ ਘੋਲ਼ ਦੀ ਹਮਾਇਤ ਵਿਚ ਅਤੇ ਇਸ ਧਰਨੇ ਵਿਚ ਸਹਿਯੋਗ ਦੇਣਗੇ |
ਲੰਬੀ, (ਮੇਵਾ ਸਿੰਘ)-ਕੇਂਦਰ ਦੀ ਮੋਦੀ ਹਕੂਮਤ ਵੱਲੋਂ ਧੱਕੇ ਨਾਲ ਕਿਸਾਨਾਂ ਦੀ ਰਾਇ ਜਾਣੇ ਬਿਨਾਂ ਪਾਸ ਕੀਤੇ ਖੇਤੀ ਕਾਨੂੰਨਾਂ ਅਤ ੇਬਿਜਲੀ ਸੋਧ ਬਿੱਲ 2020 ਨੂੰ ਰੱਦ ਕਰਵਾਉਣ ਲਈ ਦਿੱਲੀ ਜਾਣ ਵਾਲੇ ਵੱਡੀ ਗਿਣਤੀ ਕਿਸਾਨਾਂ ਦੀਆਂ ਟਰੈਕਟਰ-ਟਰਾਲੀਆਂ, ਕਾਰਾਂ, ਜੀਪਾਂ ਤੇ ਹੋਰ ਛੋਟੇ ਵਾਹਨਾਂ ਦੇ ਕਾਫ਼ਲੇ ਚੜ੍ਹਦੀ ਕਲਾ 'ਚ ਆਪਣੀ ਮੰਜ਼ਿਲ ਵੱਲ ਵਧ ਰਹੇ ਹਨ | ਇਸ ਪ੍ਰਤੀਨਿਧ ਨੇ ਦੇਖਿਆ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਬਲਾਕ ਮਲੋਟ, ਗਿੱਦੜਬਾਹਾ ਅਤੇ ਬਲਾਕ ਲੰਬੀ ਦੀ ਸਰਾਂਵਾ ਜ਼ੈਲ ਵਿਚੋਂ ਦਿੱਲੀ ਜਾਣ ਵਾਲੇ ਕਿਸਾਨਾਂ ਦੇ ਜਥਿਆਂ ਦੀਆਂ ਕਿਸਾਨਾਂ ਨਾਲ ਭਰੀਆਂ ਟਰੈਕਟਰ ਟਰਾਲੀਆਂ ਦੇ ਕਾਫ਼ਲੇ ਵਾਇਆ ਪਿੰਡ ਲੰਬੀ ਵਿਚਕਾਰ ਦੀ ਹੁੰਦੇ ਹੋਏ ਡੱਬਵਾਲੀ-ਬਠਿੰਡਾ ਮੁੱਖ ਸੜਕ ਪਿੰਡ ਡੂੰਮਵਾਲੀ ਦੇ ਕਰੀਬ ਇਕੱਠੇ ਹੋ ਰਹੇ ਹਨ | ਇਸ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਈ ਕਿਸਾਨਾਂ ਨੇ ਆਖਿਆ ਕਿ ਉਹ ਹੁਣ ਖੇਤੀ ਕਾਨੂੰਨਾਂ ਨੂੰ ਕੇਂਦਰ ਦੀ ਮੋਦੀ ਸਰਕਾਰ ਤੋਂ ਰੱਦ ਕਰਾਉਣ ਤੋਂ ਬਾਅਦ ਹੀ ਆਪਣੇ ਘਰਾਂ ਨੂੰ ਵਾਪਸ ਪਰਤਣਗੇ | ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਅਤੇ ਹਰਿਆਣਾ ਦੀ ਖੱਟਰ ਸਰਕਾਰ ਨਾਕੇਬੰਦੀ ਕਰਕੇ ਕਿਸਾਨ ਜਥੇਬੰਦੀਆਂ ਦੇ ਕਾਫ਼ਲਿਆਂ ਨੂੰ ਦਿੱਲੀ ਜਾਣ ਤੋਂ ਰੋਕ ਨਹੀਂ ਸਕਦੀ | ਦਿੱਲੀ ਜਾਣ ਵਾਲੇ ਇਨ੍ਹਾਂ ਕਾਫ਼ਲਿਆਂ ਵਿਚ ਕਿਸਾਨ ਔਰਤਾਂ ਵੀ ਵੱਡੀ ਗਿਣਤੀ ਵਿਚ ਜਾ ਰਹੀਆਂ ਹਨ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲੰਬੀ ਦੇ ਪ੍ਰਧਾਨ ਗੁਰਪਾਸ ਸਿੰਘ ਸਿੰਘੇਵਾਲਾ ਨੇ ਫ਼ੋਨ ਤੇ ਗੱਲਬਾਤ ਕਰਦਿਆਂ ਦੱਸਿਆ ਕਿ ਜਥੇਬੰਦੀ ਨੇ ਇਹ ਫ਼ੈਸਲਾ ਪਹਿਲਾਂ ਹੀ ਲਿਆ ਸੀ ਕਿ ਦਿੱਲੀ ਜਾਣ ਸਮੇਂ ਉਨ੍ਹਾਂ ਨੂੰ ਰਸਤੇ ਵਿਚ ਖ਼ਾਸਕਰ ਹਰਿਆਣਾ ਦੀ ਪੁਲਿਸ ਨੇ ਅੱਗੇ ਨਾ ਜਾਣ ਦਿੱਤਾ ਤਾਂ ਉਹ ਉਸੀ ਜਗਾ ਤੇ ਪੂਰੇ ਇਕ ਹਫ਼ਤੇ ਲਈ ਰੋਸ ਧਰਨਾ ਲਾਉਣਗੇ | ਹੁਣ ਜਦੋਂ ਕਿ ਹਰਿਆਣਾ ਪੁਲਿਸ ਨੇ ਜਥੇਬੰਦੀ ਨੂੰ ਪੰਜਾਬ-ਹਰਿਆਣਾ ਹੱਦ ਤੇ ਰੋਕ ਲਿਆ ਹੈ, ਇਸ ਲਈ ਜਥੇਬੰਦੀ ਦੇ ਹਜ਼ਾਰਾਂ ਦੀ ਗਿਣਤੀ ਵਿਚ ਕਾਰਕੁੰਨਾਂ ਨੇ ਪੰਜਾਬ-ਹਰਿਆਣਾ ਦੀ ਹੱਦ ਤੇ ਪੱਕਾ ਮੋਰਚਾ ਲਾਕੇ ਰੋਸ ਧਰਨਾ ਸ਼ੁਰੂ ਕਰ ਦਿੱਤਾ ਹੈ, ਜੋ ਕਿ ਲਗਾਤਾਰ ਹਫ਼ਤਾ ਭਰ ਚੱਲੇਗਾ |

ਸ਼ੋ੍ਰਮਣੀ ਕਮੇਟੀ ਨੇ ਦਿੱਲੀ ਜਾ ਰਹੇ ਕਿਸਾਨਾਂ ਲਈ ਲਾਇਆ ਲੰਗਰ

ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ ਦੇ ਆਦੇਸ਼ 'ਤੇ ਦਿੱਲੀ ਜਾ ਰਹੇ ਕਿਸਾਨਾਂ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਸ੍ਰੀ ਦਰਬਾਰ ਸਾਹਿਬ ਸ੍ਰੀ ...

ਪੂਰੀ ਖ਼ਬਰ »

ਹਰਿਆਣਾ ਪੁਲਿਸ ਵਲੋਂ ਹਰਿਆਣਾ ਦੀ ਹੱਦ ਨੂੰ ਬੰਦ ਕਰਨ 'ਤੇ ਆਮ ਲੋਕ ਵੀ ਹੋ ਰਹੇ ਨੇ ਪ੍ਰੇਸ਼ਾਨ

ਲੰਬੀ, 26 ਨਵੰਬਰ (ਮੇਵਾ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਤੇ ਹਰਿਆਣਾ ਦੀ ਖੱਟਰ ਸਰਕਾਰ ਦੇ ਹੁਕਮਾਂ ਤੇ ਹਰਿਆਣਾ ਪੁਲਿਸ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਜਾ ਰਹੇ ਕਿਸਾਨ ਜਥੇਬੰਦੀਆਂ ਦੇ ਟਰੈਕਟਰ-ਟਰਾਲੀਆਂ, ਕਾਰਾਂ, ਜੀਪਾਂ ਦੇ ਕਾਫ਼ਲਿਆਂ ਨੂੰ ...

ਪੂਰੀ ਖ਼ਬਰ »

ਸ਼ਿਵਾਲਿਕ ਕਿਡਜ਼ ਸਕੂਲ ਜੈਤੋ ਦੇ ਵਿਦਿਆਰਥੀਆਂ ਨੇ ਪੁਜ਼ੀਸ਼ਨਾਂ ਹਾਸਲ ਕੀਤੀਆਂ

ਜੈਤੋ, 26 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸ਼ਿਵਾਲਿਕ ਕਿਡਜ਼ ਸਕੂਲ ਜੈਤੋ ਦੇ ਮੁੱਖ ਅਧਿਆਪਕਾ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਏ.ਆਈ.ਐਸ.ਐਸ.ਐਸ. ਬਨੂੜ (ਚੰਡੀਗੜ੍ਹ) ਵਿਖੇ ਵੱਖ-ਵੱਖ ਸਕੂਲਾਂ ਦੇ 100 ਦੇ ਕਰੀਬ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲਿਆ ਵਿਚੋਂ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਇਕ ਰੋਜ਼ਾ ਮੁਕੰਮਲ ਹੜਤਾਲ

ਮਲੋਟ, 26 ਨਵੰਬਰ (ਪਾਟਿਲ, ਅਜਮੇਰ ਸਿੰਘ ਬਰਾੜ)-ਟਰੇਡ ਯੂਨੀਅਨ ਜਥੇਬੰਦੀਆਂ ਦੇ ਸੱਦੇ 'ਤੇ ਮਲੋਟ ਡਵੀਜ਼ਨ ਮਲੋਟ ਦੀਆਂ ਬਿਜਲੀ ਮੁਲਾਜ਼ਮ ਜਥੇਬੰਦੀਆਂ ਨੇ ਸਾਂਝੇ ਤੌਰ 'ਤੇ ਇਕ ਰੋਜ਼ਾ ਮੁਕੰਮਲ ਹੜਤਾਲ ਕੀਤੀ | ਇਨ੍ਹਾਂ ਜਥੇਬੰਦੀਆਂ 'ਚ ਸਾਂਝੇ ਫੋਰਮ ਨਾਲ ਸਬੰਧਿਤ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਬੀਮਾ ਕਰਮਚਾਰੀਆਂ ਵਲੋਂ ਹੜਤਾਲ

ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਦੇਸ਼ ਵਿਆਪੀ ਹੜਤਾਲ ਦੇ ਮੱਦੇਨਜ਼ਰ ਅੱਜ ਬੀਮਾ ਕਰਮਚਾਰੀਆਂ ਵਲੋਂ ਸ੍ਰੀ ਮੁਕਤਸਰ ਸਾਹਿਬ ਮੰਡਲ ਦੇ ਦਫ਼ਤਰ ਅੱਗੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਟਰੇਡ ਯੂਨੀਅਨਾਂ ਦੇ ਸੱਦੇ 'ਤੇ ਨਗਰ ਕੌਾਸਲ ਦੇ ਸਮੂਹ ਸਟਾਫ਼ ਵਲੋਂ ਹੜਤਾਲ

ਕੋਟਕਪੂਰਾ, 26 ਨਵੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਭਾਰਤ ਦੀਆਂ ਪ੍ਰਮੁੱਖ ਕੇਂਦਰੀ ਟਰੇਡ ਯੂਨੀਅਨਾਂ, ਕੇਂਦਰ ਸਰਕਾਰ ਅਮਤੇ ਰਾਜ ਸਰਕਾਰਾਂ ਦੇ ਮੁਲਾਜ਼ਮਾਂ ਦੀਆਂ ਫੈਡਰੇਸ਼ਨਾਂ ਦੇ ਸੱਦੇ 'ਤੇ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਇਕ ਰੋਜ਼ਾ ਹੜਤਾਲ ਕੀਤੀ ਗਈ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਲੋਂ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜਿੱਥੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ, ਉੱਥੇ ਨਾਲ ਹੀ ਬੇਰੁਜ਼ਗਾਰ ਨੌਜਵਾਨਾਂ ਨੂੰ ਆਪਣਾ ਕੰਮ-ਧੰਦਾ ਸ਼ੁਰੂ ਕਰਵਾਉਣ ਲਈ ...

ਪੂਰੀ ਖ਼ਬਰ »

ਯੋਗਾ ਮੁਕਾਬਲੇ 'ਚ ਡੀ.ਏ.ਵੀ. ਕਾਲਜ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਗਿੱਦੜਬਾਹਾ, 26 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਜ਼ਿਲ੍ਹਾ ਪੱਧਰੀ ਯੋਗਾ ਮੁਕਾਬਲੇ ਜੀ.ਕੇ.ਯੋਗਾ ਸੈਂਟਰ ਗਿੱਦੜਬਾਹਾ ਵਿਖੇ ਕਰਵਾਏ ਗਏ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ਜ਼ਿਲੇ੍ਹ ਦੇ ਖਿਡਾਰੀਆਂ ਨੇ ਭਾਗ ਲਿਆ | ਇਸ ਯੋਗਾ ਪ੍ਰਤੀਯੋਗਤਾ ਵਿਚ ਐੱਮ. ਐੱਮ. ਡੀ. ...

ਪੂਰੀ ਖ਼ਬਰ »

ਜਥੇ. ਕਸ਼ਮੀਰ ਸਿੰਘ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦੇ ਪੁਰਾਣੇ ਤੇ ਨਿਧੜਕ ਜਰਨੈਲ ਜਥੇਦਾਰ ਕਸ਼ਮੀਰ ਸਿੰਘ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ | ਉਨ੍ਹਾਂ ਨਮਿਤ ਗੁਰਦੁਆਰਾ ਸਾਹਿਬ ਪਿੰਡ ਕਾਬਲਵਾਲਾ ਵਿਖੇ ਪਾਠ ਦਾ ਭੋਗ ਪਾਇਆ ਗਿਆ ਤੇ ਆਤਮਿਕ ...

ਪੂਰੀ ਖ਼ਬਰ »

ਸਿਟੀ ਬਿਊਟੀਫੁੱਲ ਵੈੱਲਫੇਅਰ ਸੁਸਾਇਟੀ ਨੇ ਸੰਵਿਧਾਨ ਦਿਵਸ ਮਨਾਇਆ

ਕੋਟਕਪੂਰਾ, 26 ਨਵੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-26 ਨਵੰਬਰ ਦਾ ਦਿਨ ਸਾਡੇ ਦੇਸ਼ ਦੇ ਸੰਵਿਧਾਨ ਨੂੰ ਪੂਰਾ ਕਰਨ ਕਰਕੇ ਇਸ ਦਿਨ ਨੂੰ ਸੰਵਿਧਾਨ ਦਿਵਸ ਵਜੋਂ ਮਨਾਇਆ ਜਾਂਦਾ ਹੈ | ਬਾਬਾ ਸਾਹਿਬ ਡਾ. ਭੀਮ ਰਾਉ ਅੰਬੇਡਕਰ ਜੀ ਨੇ ਸਾਡੇ ਦੇਸ਼ ਦੇ ਵਿਸ਼ਾਲ ਸੰਵਿਧਾਨ ਨੂੰ ...

ਪੂਰੀ ਖ਼ਬਰ »

ਸਰਪੰਚ ਕੋਠੇ ਬੰਬੀਹਾ ਮਾਤਾ ਗੁਰਚਰਨ ਕੌਰ ਸਿੱਧੂ ਨਹੀਂ ਰਹੇ

ਬਾਜਾਖਾਨਾ, 26 ਨਵੰਬਰ (ਜੀਵਨ ਗਰਗ)-ਗੁਰਪ੍ਰੀਤ ਸਿੰਘ ਸਾਬਕਾ ਸਰਪੰਚ ਅਤੇ ਨਿਰਮਲ ਸਿੰਘ ਨੂੰ ਉਸ ਵਕਤ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਸਤਿਕਾਰਤ ਮਾਤਾ ਗੁਰਚਰਨ ਕੌਰ ਸਿੱਧੂ ਸਰਪੰਚ ਕੋਠੇ ਬੰਬੀਹਾ (ਦਬੜੀਖਾਨਾ) ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ | ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਰੋਸ ਰੈਲੀ

ਬਰਗੜੀ, 26 ਨਵੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਸਬ ਡਵੀਜ਼ਨ ਬਰਗਾੜੀ ਦੇ ਸਮੂਹ ਮੁਲਾਜ਼ਮਾਂ ਵਲੋਂ ਸਾਂਝਾ ਫੋਰਮ ਪੰਜਾਬ ਨੈਸ਼ਨਲ ਤਾਲਮੇਲ ਕਮੇਟੀ ਦੇ ਸੱਦੇ 'ਤੇ ਇਕ ਰੋਜ਼ਾ ਹੜਤਾਲ ਕਰਕੇ ਰੋਸ ਰੈਲੀ ਕੀਤੀ ਗਈ | ਬੁਲਾਰਿਆਂ ਨੇ ਕੇਂਦਰ ਸਰਕਾਰ ਦੀਆਂ ਗਲਤ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਰੋਸ ਧਰਨਾ 55ਵੇਂ ਦਿਨ ਵੀ ਜਾਰੀ

ਕੋਟਕਪੂਰਾ, 26 ਨਵੰਬਰ (ਮੋਹਰ ਸਿੰਘ ਗਿੱਲ)-ਭਾਰਤੀ ਕਿਸਾਨ ਯੁੂਨੀਅਨ ਡਕੌਾਦਾ ਵਲੋਂ ਸਥਾਨਕ ਮੋਗਾ ਸੜਕ 'ਤੇ ਸਥਿਤ ਰਿਲਾਇੰਸ ਪੈਟਰੋਲ ਪੰਪ 'ਤੇ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਤਾ ਜਾ ਰਿਹਾ ਰੋਸ ਧਰਨਾ ਅੱਜ 55ਵੇਂ ਦਿਨ ਵੀ ਜਾਰੀ ਰਿਹਾ | ਇਸ ਦੌਰਾਨ ਕਿਸਾਨਾਂ ...

ਪੂਰੀ ਖ਼ਬਰ »

ਕੇਂਦਰ ਦੇ ਨਵੇਂ ਕਿਰਤ ਕਾਨੂੰਨਾਂ ਖ਼ਿਲਾਫ਼ ਆਂਗਣਵਾੜੀ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ

ਬਾਘਾ ਪੁਰਾਣਾ, 26 ਨਵੰਬਰ (ਬਲਰਾਜ ਸਿੰਗਲਾ)-ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ਤੇ ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਬਾਘਾ ਪੁਰਾਣਾ ਵਲੋਂ ਬਲਾਕ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ, ...

ਪੂਰੀ ਖ਼ਬਰ »

ਬੀ. ਕੇ. ਯੂ. ਉਗਰਾਹਾਂ ਵਲੋਂ ਟੋਲ ਪਲਾਜ਼ਾ 'ਤੇ ਲਗਾਇਆ ਧਰਨਾ ਜਾਰੀ

ਬਾਘਾ ਪੁਰਾਣਾ, 26 ਨਵੰਬਰ (ਬਲਰਾਜ ਸਿੰਗਲਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਜੋ ਖੇਤੀ ਬਿੱਲ ਪਾਸ ਕੀਤੇ ਗਏ ਹਨ ਨੂੰ ਰੱਦ ਕਰਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪ੍ਰਧਾਨ ਗੁਰਦਾਸ ਸਿੰਘ ਸੇਖਾ ਦੀ ਅਗਵਾਈ ਹੇਠ ਟੋਲ ਪਲਾਜ਼ਾ ਚੰਦ ...

ਪੂਰੀ ਖ਼ਬਰ »

ਧੀ ਨੂੰ ਇਨਸਾਫ਼ ਦਿਵਾਉਣ ਲਈ ਪਿਤਾ ਖਾ ਰਿਹਾ ਦਰ-ਦਰ ਠੋਕਰਾਂ

ਮੋਗਾ, 26 ਨਵੰਬਰ (ਗੁਰਤੇਜ ਸਿੰਘ)-ਇਕ ਪਾਸੇ ਜਿੱਥੇ ਸਮੇਂ ਦੀਆਂ ਸਰਕਾਰਾਂ ਵਲੋਂ ਦਹੇਜ ਪ੍ਰਥਾ ਨੂੰ ਖ਼ਤਮ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾ ਕੇ ਲੋਕਾਂ ਨੂੰ ਦਾਜ ਨਾ ਲੈਣ ਸਬੰਧੀ ਸੁਚੇਤ ਕੀਤਾ ਜਾਂਦਾ ਹੈ ਉੱਥੇ ਦੂਜੇ ਪਾਸੇ ਹਾਲੇ ਵੀ ਕੁਝ ਲਾਲਚੀ ਕਿਸਮ ਦੇ ...

ਪੂਰੀ ਖ਼ਬਰ »

ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ

ਸਮਾਲਸਰ, 26 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)-ਗੁਰਪ੍ਰੀਤ ਸਿੰਘ ਪੁੱਤਰ ਰਾਜ ਸਿੰਘ ਵਾਸੀ ਮਹਿਰਾਜ ਵਾਲਾ (ਸ੍ਰੀ ਮੁਕਤਸਰ ਸਾਹਿਬ) ਦੇ 30 ਸਾਲਾ ਨੌਜਵਾਨ ਦੀ ਕਸਬਾ ਸਮਾਲਸਰ ਅਤੇ ਪੰਜਗਰਾਈਾ ਖ਼ੁਰਦ ਦੇ ਨਜ਼ਦੀਕ ਲੰਘਦੇ ਰਜਬਾਹੇ ਵਿਚ (ਸਮੇਤ ਮੋਟਰਸਾਈਕਲ ਨੰਬਰ ਪੀ. ਬੀ-30 ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੀ ਹਮਾਇਤ 'ਚ ਨੈਸਲੇ ਇੰਪਲਾਈਜ਼ ਯੂਨੀਅਨ ਵਲੋਂ ਗੇਟ ਰੈਲੀ

ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਦੀ ਮਸ਼ਹੂਰ ਬਹੁਕੌਮੀ ਕੰਪਨੀ ਨੈਸਲੇ ਦੇ ਵਰਕਰਾਂ ਵਲੋਂ ਨੈਸਲੇ ਇੰਪਲਾਈਜ਼ ਯੂਨੀਅਨ ਦੇ ਸੱਦੇ 'ਤੇ ਫ਼ੈਕਟਰੀ ਦੇ ਮੁੱਖ ਗੇਟ ਅੱਗੇ ਰੋਸ ਰੈਲੀ ਕੀਤੀ ਗਈ | ਜਿਸ ਵਿਚ ਪ੍ਰਧਾਨ ਦਲਜੀਤ ਸਿੰਘ ਰਵੀ, ਜਨਰਲ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਓਵਰਆਲ 7 ਬੈਂਡ ਕੀਤੇ ਪ੍ਰਾਪਤ

ਬਾਘਾ ਪੁਰਾਣਾ, 26 ਨਵੰਬਰ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਦੀ ਕੋਟਕਪੂਰਾ ਸੜਕ ਉੱਪਰ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਵਿਖੇ ਆਏ ਦਿਨ ਵਿਦਿਆਰਥੀ ਆਈਲਟਸ ਦੀ ਕੋਚਿੰਗ ਲੈ ਕੇ ਬਹੁਤ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਬਾਘਾ ਪੁਰਾਣਾ ਨੇ ਕੀਤੀ ਮੁਕੰਮਲ ਹੜਤਾਲ

ਬਾਘਾ ਪੁਰਾਣਾ, 26 ਨਵੰਬਰ (ਬਲਰਾਜ ਸਿੰਗਲਾ)-ਟੈਕਨੀਕਲ ਸਰਵਿਸਿਜ਼ ਯੂਨੀਅਨ (ਭੰਗਲ) ਪੰਜਾਬ ਕਮੇਟੀ ਦੇ ਸੱਦੇ 'ਤੇ ਮੰਡਲ ਦਫ਼ਤਰ ਬਾਘਾ ਪੁਰਾਣਾ ਦੇ ਗੇਟ ਅੱਗੇ ਪ੍ਰਧਾਨ ਕਮਲੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੜਤਾਲ ਕਰਨ ਉਪਰੰਤ ਰੋਸ ਰੈਲੀ ਕੀਤੀ | ਸਿਟੀ ਸਬ ਡਵੀਜ਼ਨ ਬਾਘਾ ...

ਪੂਰੀ ਖ਼ਬਰ »

ਵੱਖ-ਵੱਖ ਜਨਤਕ ਜਥੇਬੰਦੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਨਿਹਾਲ ਸਿੰਘ ਵਾਲਾ, 26 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਦੇਸ਼ ਦੀ ਕੇਂਦਰ ਸਰਕਾਰ ਵਲੋਂ ਮਜ਼ਦੂਰ ਮਾਰੂ ਨੀਤੀਆਂ ਖ਼ਿਲਾਫ਼ ਦੇਸ਼ ਭਰ ਦੀਆਂ ਟਰੇਡ ਯੂਨੀਅਨਾਂ ਤੇ ਮੁਲਾਜ਼ਮ ਫੈਡਰੇਸ਼ਨਾਂ ਦੇ ਸਾਂਝੇ ਸੱਦੇ 'ਤੇ ਹੜਤਾਲ ਨੂੰ ਸਫਲ ਬਣਾਉਂਦਿਆਂ ਨਿਹਾਲ ਸਿੰਘ ਵਾਲਾ ਦੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX