ਤਾਜਾ ਖ਼ਬਰਾਂ


ਕੋਰੋਨਾ ਪੀੜਤ ਅੰਡਰਵਰਲਡ ਡਾਨ ਛੋਟਾ ਰਾਜਨ ਹੋਇਆ ਠੀਕ
. . .  about 1 hour ago
ਨਵੀਂ ਦਿੱਲੀ,11 ਮਈ - ਅੰਡਰਵਰਲਡ ਡਾਨ ਛੋਟਾ ਰਾਜਨ ਕੋਰੋਨਾ ਤੋਂ ਠੀਕ ਹੋਣ 'ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਸ ਨੂੰ 25 ਅਪ੍ਰੈਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ...
ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  about 2 hours ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  about 2 hours ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ 8 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
. . .  about 3 hours ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  about 3 hours ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  1 minute ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  about 4 hours ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  about 4 hours ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  about 4 hours ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  about 5 hours ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  about 5 hours ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  about 5 hours ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  about 5 hours ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  about 5 hours ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  about 5 hours ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  about 5 hours ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  about 6 hours ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  about 6 hours ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  about 6 hours ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  about 6 hours ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  about 7 hours ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  about 7 hours ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 14 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਫ਼ਤਹਿਗੜ੍ਹ ਸਾਹਿਬ

ਲੜਕੀਆਂ ਦੇ ਵਿਕਾਸ ਵੱਲ ਦਿੱਤਾ ਜਾਵੇ ਉਚੇਚਾ ਧਿਆਨ- ਡਾ: ਅਮਰ ਸਿੰਘ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਬਲਜਿੰਦਰ ਸਿੰਘ)- 'ਬੇਟੀ ਬਚਾਓ, ਬੇਟੀ ਪੜ੍ਹਾਓ' ਸਮੇਤ ਲੜਕੀਆਂ ਦੇ ਵਿਕਾਸ ਸਬੰਧੀ ਜਿੰਨੀਆਂ ਵੀ ਸਕੀਮਾਂ ਹਨ, ਉਨ੍ਹਾਂ ਤਹਿਤ ਇਹ ਗੱਲ ਯਕੀਨੀ ਬਣਾਈ ਜਾਵੇ ਕਿ ਜ਼ਿਲ੍ਹੇ ਦੇ ਲਿੰਗ ਅਨੁਪਾਤ ਵਿਚ ਹੋਰ ਸੁਧਾਰ ਆਵੇ ਤੇ ਨਾਲ ਹੀ ਲੜਕੀਆਂ ਨੂੰ ਜ਼ਿੰਦਗੀ ਵਿਚ ਅੱਗੇ ਵਧਣ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾਣ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ: ਅਮਰ ਸਿੰਘ ਨੇ ਦਿਸ਼ਾ ਕਮੇਟੀ ਦੀ ਆਨਲਾਈਨ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀਆਂ ਤੱਕ ਪੁੱਜਦਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ ਤੇ ਸਮੂਹ ਅਧਿਕਾਰੀ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਖ਼ੁਦ ਨਿਗਰਾਨੀ ਕਰਨ ਲਈ ਫ਼ੀਲਡ 'ਚ ਜਾਣਾ ਯਕੀਨੀ ਬਨਾਉਣ | ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ | ਉਨ੍ਹਾਂ ਕਿਹਾ ਕਿ ਜਿਹੜੇ ਕਿੱਤੇ ਸਬੰਧੀ ਕਾਮਿਆਂ ਦੀ ਲੋੜ ਹੈ, ਉਨ੍ਹਾਂ ਸਬੰਧੀ ਕੋਰਸ ਕਰਵਾਉਣ ਨੂੰ ਹੀ ਤਰਜੀਹ ਦਿੱਤੀ ਜਾਵੇ | ਸੰਸਦ ਮੈਂਬਰ ਨੇ ਇਸ ਤੋਂ ਇਲਾਵਾ ਕਈ ਹੋਰ ਆਦੇਸ਼ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੇ | ਡਿਪਟੀ ਕਮਿਸ਼ਨਰ ਅੰਮਿ੍ਤ ਕੌਰ ਗਿੱਲ ਨੇ ਮੈਂਬਰ ਲੋਕ ਸਭਾ ਡਾ: ਅਮਰ ਸਿੰਘ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਵਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਣੀ ਯਕੀਨੀ ਬਣਾਈ ਜਾਵੇਗੀ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ, ਵਧੀਕ ਡਿਪਟੀ ਕਮਿਸ਼ਨਰ ਅਨੁਪਿ੍ਤਾ ਜੌਹਲ ਸਮੇਤ ਹੋਰ ਅਧਿਕਾਰੀ ਮੌਜੂਦ ਸਨ |

ਬੱਚਿਆਂ ਨੂੰ ਗੱਤਕੇ ਦੀ ਸਿਖਲਾਈ ਦੇ ਕੇ ਵਿਰਸੇ ਨਾਲ ਜੋੜਨਾ ਸ਼ਲਾਘਾਯੋਗ ਕਾਰਜ- ਰਾਜਾ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਬਲਜਿੰਦਰ ਸਿੰਘ)- ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਤੇ ਅਕਾਲੀ ਫੂਲਾ ਸਿੰਘ ਗੱਤਕਾ ਅਖਾੜਾ ਦੀ ਅਗਵਾਈ ਹੇਠ ਨਜ਼ਦੀਕੀ ਪਿੰਡ ਝਾਂਮਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਗੱਤਕੇ ਦੇ ਮੁਕਾਬਲੇ ...

ਪੂਰੀ ਖ਼ਬਰ »

10 ਪੇਟੀ ਨਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਬਸੀ ਪਠਾਣਾਂ, 27 ਨਵੰਬਰ (ਰਵਿੰਦਰ ਮੌਦਗਿਲ)- ਪੁਲਿਸ ਨੇ ਚੰਡੀਗੜ੍ਹ ਤੋਂ ਨਜਾਇਜ਼ ਢੰਗ ਨਾਲ ਲਿਆਈ ਜਾ ਰਹੀ ਸ਼ਰਾਬ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਮਨਪ੍ਰੀਤ ਸਿੰਘ ਦਿਉਲ ਨੇ ਦੱਸਿਆ ਕਿ ਸੀ.ਆਈ.ਏ. ਸਰਹਿੰਦ ਦੇ ਸਹਾਇਕ ...

ਪੂਰੀ ਖ਼ਬਰ »

ਪਵਾਲਾ ਬਹੁਮੰਤਵੀ ਖੇਤੀਬਾੜੀ ਸਭਾ ਦੇ ਸੁਖਰਾਜ ਸਿੰਘ ਗਿੱਲ ਪ੍ਰਧਾਨ ਚੁਣੇ ਗਏ

ਚੁੰਨ੍ਹੀ, 27 ਨਵੰਬਰ (ਗੁਰਪ੍ਰੀਤ ਸਿੰਘ ਬਿਲਿੰਗ)- ਪਿੰਡ ਪਵਾਲਾ ਦੀ ਪਵਾਲਾ ਬਹੁਮੰਤਵੀ ਖੇਤੀਬਾੜੀ ਸਭਾ ਲਿਮਟਿਡ ਦੀ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ ਹੈ | ਕਮੇਟੀ ਚੋਣ ਦੌਰਾਨ ਸੁਖਰਾਜ ਸਿੰਘ ਗਿੱਲ ਨੂੰ ਪ੍ਰਧਾਨ ਚੁਣਿਆ ਗਿਆ ਤੇ ਅਮਰਜੀਤ ਸਿੰਘ ਨੂੰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਚੋਣ 14 ਦਸੰਬਰ ਨੰੂ 7 ਦਸੰਬਰ ਨੰੂ ਹੋਵੇਗੀ ਨੋਮੀਨੇਸ਼ਨ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਰਾਜਿੰਦਰ ਸਿੰਘ)- ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਹਰਬੰਸ ਸਿੰਘ ਰਿਟਾਇਰਡ ਇੰਸਪੈਕਟਰ ਨੇ ਦੱਸਿਆ ਕਿ ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬ ...

ਪੂਰੀ ਖ਼ਬਰ »

ਲੋਕਤੰਤਰਿਕ ਪ੍ਰਕਿਰਿਆ ਰਾਹੀਂ ਸ਼ੋ੍ਰਮਣੀ ਕਮੇਟੀ ਦਾ ਪ੍ਰਧਾਨ ਚੁਣੇ ਜਾਣਾ ਸ਼ਲਾਘਾਯੋਗ-ਗੁਰੂ

ਖਮਾਣੋਂ, 27 ਨਵੰਬਰ (ਮਨਮੋਹਣ ਸਿੰਘ ਕਲੇਰ)-ਅੱਜ ਸ਼ੋ੍ਰਮਣੀ ਕਮੇਟੀ ਦੇ ਸਾਲਾਨਾ ਇਜਲਾਸ ਦੌਰਾਨ ਸ਼ੋ੍ਰਮਣੀ ਕਮੇਟੀ ਮੈਂਬਰਾਂ ਵਲੋਂ ਲੋਕਤੰਤਰਿਕ ਤਰੀਕੇ ਨਾਲ ਬੀਬੀ ਜਗੀਰ ਕੌਰ ਨੂੰ ਸ਼ੋ੍ਰਮਣੀ ਕਮੇਟੀ ਪ੍ਰਧਾਨ ਚੁਣੇ ਜਾਣਾ ਸ਼ਲਾਘਾਯੋਗ ਹੈ | ਇਹ ਸ਼ਲਾਘਾ ਦਰਬਾਰਾ ...

ਪੂਰੀ ਖ਼ਬਰ »

ਦਿੱਲੀ ਜਾ ਰਹੇ ਰਾਣਵਾਂ ਦੇ ਕਿਸਾਨ ਹਾਦਸੇ ਦਾ ਸ਼ਿਕਾਰ

ਸੰਘੋਲ, 27 ਨਵੰਬਰ (ਪੱਤਰ ਪ੍ਰੇਰਕ)- ਬੀਤੇ ਕੱਲ੍ਹ ਬਲਾਕ ਖਮਾਣੋਂ ਦੇ ਪਿੰਡ ਰਾਣਵਾਂ ਤੋਂ ਅੰਦੋਲਨ ਵਿਚ ਸ਼ਾਮਿਲ ਹੋ ਕੇ ਦਿੱਲੀ ਜਾ ਰਹੇ ਕਿਸਾਨਾਂ ਦੀ ਟਰੈਕਟਰ ਟਰਾਲੀ ਕਰਨਾਲ ਕੋਲ ਹਾਦਸੇ ਦਾ ਸ਼ਿਕਾਰ ਹੋ ਗਈ | ਟਰੱਕ ਵਲੋਂ ਟਰਾਲੀ ਨੂੰ ਪਿੱਛੋਂ ਟੱਕਰ ਮਾਰਨ ਕਾਰਨ ...

ਪੂਰੀ ਖ਼ਬਰ »

ਬੈਂਕਾਂ ਮੁਲਾਜ਼ਮਾਂ ਨੇ ਹੜਤਾਲ ਦੌਰਾਨ ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਕੀਤਾ ਵਿਰੋਧ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਮਨਪ੍ਰੀਤ ਸਿੰਘ)- ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ ਦੇ ਸੱਦੇ 'ਤੇ ਬੈਂਕਾਂ ਵਲੋਂ ਹੜਤਾਲ ਦਾ ਸਮਰਥਨ ਕੀਤਾ ਗਿਆ ਤੇ ਮੁਲਾਜ਼ਮਾਂ ਵਲੋਂ ਬੈਂਕ ਬੰਦ ਕਰਕੇ ਨਰੇਸ਼ ਵੈਦ ਜਨਰਲ ਸਕੱਤਰ, ਇਲਾਹਾਬਾਦ ਬੈਂਕ ਇੰਪਲਾਈਜ਼ ਯੂਨੀਅਨ ਨੋਰਥ ...

ਪੂਰੀ ਖ਼ਬਰ »

ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਬਾਰ ਐਸੋਸੀਏਸ਼ਨ ਦੇ ਵਕੀਲਾਂ ਨੇ ਕਿਸਾਨਾਂ ਦੇ ਸਮਰਥਨ 'ਚ ਪਾਇਆ ਮਤਾ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਮਨਪ੍ਰੀਤ ਸਿੰਘ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਵਕੀਲਾਂ ਵਲੋਂ ਹਰਿਆਣਾ ਸਰਕਾਰ ਦੁਆਰਾ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕੇ ਜਾਣ ਵਿਰੁੱਧ ਮਤਾ ਪਾਸ ਕਰ, ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ...

ਪੂਰੀ ਖ਼ਬਰ »

ਕਾਲੇ ਕਾਨੂੰਨਾਂ ਦੇ ਵਿਰੋਧ 'ਚ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਪ.ਪ)- ਬਲਾਕ ਖੇੜਾ ਦੇ ਲਾਗਲੇ ਪਿੰਡ ਭਗੜਾਣਾ ਵਿਖੇ ਕਾਂਗਰਸ ਪਾਰਟੀ ਬਲਾਕ ਖੇੜਾ ਦੇ ਪ੍ਰਧਾਨ ਡਾ. ਬਲਰਾਮ ਸ਼ਰਮਾ ਦਾਦੂਮਾਜਰਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਵੀਰ ਸਿੰਘ ਭਗੜਾਣਾ ਦੀ ਅਗਵਾਈ ਹੇਠ ਮੋਦੀ ਸਰਕਾਰ ਵਲੋਂ ਥੋਪੇ ਗਏ ਤਿੰਨ ...

ਪੂਰੀ ਖ਼ਬਰ »

ਫ਼ੌਜ 'ਚ ਭਰਤੀ ਲਈ 7 ਫਰਵਰੀ 2021 ਤੋਂ ਸ਼ੁਰੂ ਹੋਵੇਗੀ ਭਰਤੀ ਰੈਲੀ- ਡੀ.ਸੀ.

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਬਲਜਿੰਦਰ ਸਿੰਘ, ਰਾਜਿੰਦਰ ਸਿੰਘ)- ਨੌਜਵਾਨਾਂ ਨੂੰ ਫ਼ੌਜ 'ਚ ਭਰਤੀ ਕਰਨ ਲਈ ਭਾਰਤ ਸਰਕਾਰ ਵਲੋਂ ਫ਼ੌਜ 'ਚ ਭਰਤੀ ਰੈਲੀ ਦੀਆਂ ਮਿਤੀਆਂ ਦਾ ਐਲਾਨ ਕੀਤਾ ਗਿਆ ਹੈ | ਰੈਲੀ ਸਬੰਧੀ ਆਨਲਾਈਨ ਅਰਜ਼ੀਆਂ ਦੀ ਮੰਗ 2 ਜੂਨ 2020 ਤੋਂ 16 ਜੁਲਾਈ 2020 ਤੱਕ ...

ਪੂਰੀ ਖ਼ਬਰ »

ਕਿਸਾਨਾਂ ਦੇ ਹੱਕ 'ਚ ਨਿੱਤਰੇ ਵਕੀਲ, ਕੰਮ ਕੀਤਾ ਠੱਪ

ਖਮਾਣੋਂ, 27 ਨਵੰਬਰ (ਜੋਗਿੰਦਰ ਪਾਲ)-ਬਾਰ ਐਸੋਸੀਏਸ਼ਨ ਖਮਾਣੋਂ ਵਲੋਂ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕੀਤਾ ਜਾ ਰਿਹਾ ਹੈ ਜਿਸ ਤਹਿਤ ਸ਼ੁੱਕਰਵਾਰ ਨੂੰ ਵਕੀਲਾਂ ਨੇ ਮੀਟਿੰਗ ਉਪਰੰਤ ਪੰਜਾਬ ਦੇ ਕਿਸਾਨਾਂ ਦੇ ਹੱਕ 'ਚ ਖੜ੍ਹਨ ਦਾ ਫ਼ੈਸਲਾ ਕੀਤਾ ਤੇ ਮਤੇ ਰਾਹੀਂ ਕੰਮ ...

ਪੂਰੀ ਖ਼ਬਰ »

ਸ਼ਹੀਦੀ ਜੋੜ ਮੇਲ ਨੂੰ ਮੁੱਖ ਰੱਖਦਿਆਂ ਸੜਕਾਂ ਤੇ ਬਾਜ਼ਾਰਾਂ 'ਚੋਂ ਬੇਸਹਾਰਾ ਗਊਧਨ ਨੂੰ ਗਊਸ਼ਾਲਾਵਾਂ 'ਚ ਭੇਜਣਾ ਯਕੀਨੀ ਬਣਾਇਆ ਜਾਵੇ- ਸਚਿਨ ਸ਼ਰਮਾ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਬਲਜਿੰਦਰ ਸਿੰਘ)- ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਫ਼ਤਹਿਗੜ੍ਹ ਸਾਹਿਬ ਵਿਖੇ ਦਸੰਬਰ ਮਹੀਨੇ ਸ਼ੁਰੂ ਹੋਣ ਵਾਲੇ 'ਸ਼ਹੀਦੀ ਜੋੜ ਮੇਲ' ਨੂੰ ਮੁਖ ਰੱਖਦੇ ਹੋਏ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਦਿਸ਼ਾ ...

ਪੂਰੀ ਖ਼ਬਰ »

ਪਿੰਡ ਗੰਢੂਆਂ ਵਾਸੀਆਂ ਨੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਚੀਮਾ ਨੂੰ ਕੀਤਾ ਸਨਮਾਨਿਤ

ਬਸੀ ਪਠਾਣਾਂ, 27 ਨਵੰਬਰ (ਐਚ.ਐਸ. ਗੌਤਮ)- ਸ਼੍ਰੋਮਣੀ ਅਕਾਲੀ ਦਲ ਦਾ ਜ਼ਿਲ੍ਹਾ ਪ੍ਰਧਾਨ ਬਨਾਉ ਣ 'ਤੇ ਪਿੰਡ ਗੰਢੂਆਂ ਵਾਸੀਆਂ ਵਲੋਂ ਉਨ੍ਹਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਕਿਹਾ ਕਿ ...

ਪੂਰੀ ਖ਼ਬਰ »

ਉੱਤਰ ਜ਼ੋਨ ਪੀ.ਆਰ.ਡੀ. ਚੋਣ ਕੈਂਪ ਲਈ ਜੀ.ਪੀ.ਸੀ. ਦਾ ਐਨ.ਐਸ.ਐਸ ਵਲੰਟੀਅਰ ਚੁਣਿਆ

ਮੰਡੀ ਗੋਬਿੰਦਗੜ੍ਹ, 27 ਨਵੰਬਰ (ਮੁਕੇਸ਼ ਘਈ)- ਗੋਬਿੰਦਗੜ੍ਹ ਪਬਲਿਕ ਕਾਲਜ ਦੀ ਪਿ੍ੰਸੀਪਲ ਡਾ. ਨੀਨਾ ਸੇਠ ਪਜਨੀ ਨੇ ਦੱਸਿਆ ਕਿ ਵਿਦਿਆਰਥੀ ਰਾਜ ਕੁਮਾਰ ਸਾਹੂ ਨੂੰ ਚਿਤਕਾਰਾ ਯੂਨੀਵਰਸਿਟੀ ਉੱਤਰੀ ਜ਼ੋਨ ਐਨ.ਐਸ.ਐਸ. ਪ੍ਰੀ ਗਣਤੰਤਰ ਦਿਵਸ ਪਰੇਡ ਲਈ ਰਾਜ ਦੀਆਂ ...

ਪੂਰੀ ਖ਼ਬਰ »

ਕਿਸਾਨਾਂ 'ਤੇ ਹਰਿਆਣਾ ਸਰਹੱਦ 'ਤੇ ਰੋਕ ਕੇ ਤਸ਼ੱਦਦ ਢਾਹੁਣਾ ਮੰਦਭਾਗਾ-ਭੱਟੀ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਦੀਦਾਰ ਸਿੰਘ ਭੱਟੀ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੌਰਾਨ ਦਿੱਲੀ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਬਾਰਡਰ 'ਤੇ ਰੋਕ ਕੇ ਉਨ੍ਹਾਂ ਉੱਪਰ ...

ਪੂਰੀ ਖ਼ਬਰ »

ਕੇਜਰੀਵਾਲ ਸਰਕਾਰ ਦੀ ਹਮਾਇਤ ਮਿਲਣ ਨਾਲ ਕਿਸਾਨਾਂ ਦੇ ਹੌਸਲੇ ਹੋਰ ਵਧੇ- ਮੰਡੋਫਲ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਬਲਜਿੰਦਰ ਸਿੰਘ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ 9 ਮੈਦਾਨਾਂ 'ਚ ਬਣਾਈਆਂ ਜਾਣ ਵਾਲੀਆਂ ਆਰਜ਼ੀ ਜੇਲ੍ਹਾਂ ਲਈ ਦਿੱਲੀ ਪੁਲਿਸ ਨੂੰ ਸਹਿਯੋਗ ਦੇਣ ਤੋਂ ਕੋਰੀ ਨਾਂਹ ਕਰਕੇ ਇਕ ਵਾਰ ਫਿਰ ਕਿਸਾਨ ਹਿਤੈਸ਼ੀ ਹੋਣ ...

ਪੂਰੀ ਖ਼ਬਰ »

6 ਘਰਾਂ 'ਚੋਂ ਮੱਛਰ ਪੈਦਾ ਕਰਨ ਵਾਲਾ ਲਾਰਵਾ ਮਿਲਣ 'ਤੇ ਕੀਤੇ ਚਲਾਨ

ਮੰਡੀ ਗੋਬਿੰਦਗੜ੍ਹ, 27 ਨਵੰਬਰ (ਬਲਜਿੰਦਰ ਸਿੰਘ)- ਜ਼ਿਲ੍ਹਾ ਸਿਹਤ ਵਿਭਾਗ ਅਤੇ ਨਗਰ ਕੌਾਸਲ ਗੋਬਿੰਦਗੜ੍ਹ ਪ੍ਰਸ਼ਾਸਨ ਵਲੋਂ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਡਰਾਈ ਡੇਅ ਮੁਹਿੰਮ ਤਹਿਤ ਅੱਜ ਸਥਾਨਕ ...

ਪੂਰੀ ਖ਼ਬਰ »

ਪੰਜਾਬ ਹਰਿਆਣਾ ਹਾਈਕੋਰਟ ਦੇ ਸਾਬਕਾ ਜਸਟਿਸ ਨਿਰਮਲ ਸਿੰਘ ਨੇ ਖੱਟਰ ਸਰਕਾਰ ਦੀ ਕੀਤੀ ਨਿੰਦਾ

ਬਸੀ ਪਠਾਣਾਂ, 27 ਨਵੰਬਰ (ਗੁਰਬਚਨ ਸਿੰਘ ਰੁਪਾਲ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜਸਟਿਸ ਨਿਰਮਲ ਸਿੰਘ ਨੇ ਪ੍ਰਧਾਨ ਮੰਤਰੀ ਦੇ ਸਾਹਮਣੇ ਕਿਸਾਨ ਵਿਰੋਧੀ ਕਾਨੂੰਨ ਰੱਦ ਕਰਵਾਉਣ ਅਤੇ ਰੋਸ ਪ੍ਰਗਟਾਵੇ ਲਈ ਦਿੱਲੀ ਵਲ ਕੂਚ ਕਰ ਰਹੇ ਪੰਜਾਬ ਦੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਓ.ਪੀ. ਜਿਊਲਰਜ਼ ਨੇ ਮਾਨਵ ਏਕਤਾ ਮਹਾਂ ਸੰਤ ਸੰਮੇਲਨ ਦੌਰਾਨ ਕੱਢੀ ਸ਼ੋਭਾ ਯਾਤਰਾ ਦਾ ਕੀਤਾ ਸਵਾਗਤ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਬਲਜਿੰਦਰ ਸਿੰਘ)- ਦਸ਼ਨਾਮੀ ਅਖਾੜਾ ਸਰਹਿੰਦ ਸ਼ਹਿਰ ਵਿਖੇ ਮਨਾਏ ਜਾ ਰਹੇ 50ਵੇਂ ਮਾਨਵ ਏਕਤਾ ਮਹਾਂ ਸੰਤ ਸੰਮੇਲਨ ਦੌਰਾਨ ਅਖਾੜੇ ਦੇ ਗੱਦੀ ਨਸ਼ੀਨ ਮਹਾਂਮੰਡਲੇਸ਼ਵਰ ਈਸ਼ਵਰ ਨੰਦ ਗਿਰ ਦੀ ਅਗਵਾਈ ਹੇਠ ਅੱਜ ਸੰਤ ਮਹਾਤਮਾ ਵਲੋਂ ਸ਼ਹਿਰ 'ਚ ...

ਪੂਰੀ ਖ਼ਬਰ »

ਕਿਸਾਨ ਮੋਦੀ ਸਰਕਾਰ ਨੂੰ ਕਾਲੇ ਕਾਨੂੰਨ ਰੱਦ ਕਰਨ ਲਈ ਮਜਬੂਰ ਕਰ ਦੇਣਗੇ-ਛੰਨਾ

ਜਖਵਾਲੀ, 27 ਨਵੰਬਰ (ਨਿਰਭੈ ਸਿੰਘ)- ਕਿਸਾਨਾਂ ਦਾ ਦਿੱਲੀ ਚਲੋ ਪ੍ਰੋਗਰਾਮ ਅਧੀਨ ਦਿੱਲੀ ਪਹੁੰਚਣ ਵਿਚ ਕਿਸਾਨ ਕਾਮਯਾਬ ਹੋ ਗਏ ਹਨ ਅਤੇ ਕਿਸਾਨਾਂ ਦੇ ਇਸ ਅੰਦੋਲਨ ਨੂੰ ਕਿਸੇ ਵੀ ਕੀਮਤ 'ਤੇ ਫ਼ੇਲ੍ਹ ਨਹੀਂ ਹੋਣ ਦਿੱਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ...

ਪੂਰੀ ਖ਼ਬਰ »

ਜੈ ਪੀਰ ਬਾਬਾ ਜਮਾਲ ਸ਼ਾਹ ਦਾ 25ਵਾਂ ਸਾਲਾਨਾ ਉਰਸ ਸਮਾਗਮ ਕਰਵਾਇਆ

ਬਸੀ ਪਠਾਣਾਂ, 27 ਨਵੰਬਰ (ਐਚ.ਐਸ. ਗੌਤਮ)- ਬਸੀ ਪਠਾਣਾਂ ਦੀ ਪੁਰਾਣੀ ਸਿਟੀ ਸਥਿਤ ਜੈ ਪੀਰ ਬਾਬਾ ਜਮਾਲ ਸ਼ਾਹ ਦੀ ਮਜ਼ਾਰ 'ਤੇ 25ਵਾਂ ਸਾਲਾਨਾ ਉਰਸ ਸਮਾਰੋਹ ਸਮਾਪਤ ਹੋ ਗਿਆ | ਸਮਾਗਮ ਦੌਰਾਨ ਫ਼ਿਲਮੀ ਕਲਾਕਾਰ ਮਨਪ੍ਰੀਤ ਔਲਖ ਵਲੋਂ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਗਈ ...

ਪੂਰੀ ਖ਼ਬਰ »

ਕਿਸਾਨਾਂ ਪਾਸੋਂ ਪ੍ਰਦਰਸ਼ਨ ਕਰਨ ਦੇ ਸੰਵਿਧਾਨਿਕ ਹੱਕ ਖੋਹਣ 'ਤੇ ਹੋਈ ਉਤਾਰੂ ਕੇਂਦਰ -ਲਿਬੜਾ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਬਲਜਿੰਦਰ ਸਿੰਘ)- ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਪੰਜਾਬ ਦੇ ਜੁਝਾਰੂ ਕਿਸਾਨ ਕੇਂਦਰ ਸਰਕਾਰ ਦੀਆਂ ਸਾਰੀਆਂ ਰੋਕਾਂ ਤੋਂ ਲੰਘ ਕੇ ਦਿੱਲੀ ਪੁੱਜਣ ਵਿਚ ਸਫਲ ਹੋ ਗਏ ਹਨ ਪਰ ਇਸ ਤੋਂ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ 'ਚ ਮਨਾਇਆ 72ਵਾਂ ਐਨ.ਸੀ.ਸੀ. ਦਿਵਸ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਐਨ.ਸੀ.ਸੀ. ਵਿਭਾਗ ਵਲੋਂ ਡੀ.ਜੀ.ਐਨ.ਸੀ.ਸੀ. ਮਨਿਸਟਰੀ ਆਫ਼ ਡਿਫੈਂਸ ਅਤੇ ਕਮਾਂਡਿੰਗ ਅਫ਼ਸਰ ਕਰਨਲ ਐਸ.ਬੀ. ਰਾਣਾ 23-ਪੀ.ਬੀ. ਬੀ.ਐਨ. ਐੱਨ.ਸੀ.ਸੀ. ਰੋਪੜ ਗਰੁੱਪ ਹੈੱਡਕੁਆਟਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਸਵੱਛ ਸਾਖਰਤਾ ਅਭਿਆਨ ਦੀ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਬਲਜਿੰਦਰ ਸਿੰਘ)- ਨਾਬਾਰਡ ਵਲੋਂ ਪਿੰਡ ਬਹਾਦਰਗੜ੍ਹ 'ਚੋਂ ਅੱਜ ਸਵੱਛ ਸਾਖਰਤਾ ਅਭਿਆਨ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਨਾਬਾਰਡ ਦੇ ਡੀ.ਡੀ.ਐਮ. ਸੰਜੀਵ ਕੁਮਾਰ ਸ਼ਰਮਾ ਨੇ ਕਿਹਾ ਕਿ ਸਵੱਛ ਭਾਰਤ ...

ਪੂਰੀ ਖ਼ਬਰ »

ਕਿਰਤੀ ਕਾਲਜ ਨਿਆਲ ਪਾਤੜਾਂ 'ਚ ਕੋਰੋਨਾ ਜਾਂਚ ਲਈ ਕੈਂਪ ਲਗਾਇਆ

ਪਾਤੜਾਂ, 27 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਕਿਰਤੀ ਕਾਲਜ ਨਿਆਲ ਪਾਤੜਾਂ 'ਚ ਸਿਹਤ ਵਿਭਾਗ ਵਲੋਂ ਕੋਰੋਨਾ ਦੀ ਜਾਂਚ ਲਈ ਕੈਂਪ ਲਾਇਆ ਗਿਆ | ਜਿਸ ਵਿਚ ਡਾ. ਰਾਜੇਸ਼ ਕੁਮਾਰ ਦੀ ਅਗਵਾਈ 'ਚ ਆਈ ਸਿਹਤ ਵਿਭਾਗ ਦੀ ਟੀਮ ਵਲੋਂ ਪੋ੍ਰਫ਼ੈਸਰਾਂ ਅਤੇ ਵਿਦਿਆਰਥੀਆਂ ਦੇ ਕੋਰੋਨਾ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਅਮਲੋਹ ਵਲੋਂ ਧਾਰਮਿਕ ਸਮਾਗਮ

ਅਮਲੋਹ, 27 ਨਵੰਬਰ (ਰਿਸ਼ੂ ਗੋਇਲ)-ਮਾਰਕੀਟ ਕਮੇਟੀ ਅਮਲੋਹ ਦੇ ਸਮੁੱਚੇ ਅਹੁਦੇਦਾਰਾਂ ਵਲੋਂ ਅੱਜ ਕਮੇਟੀ ਦੇ ਚੇਅਰਮੈਨ ਜਸਮੀਤ ਸਿੰਘ ਰਾਜਾ ਦੀ ਅਗਵਾਈ 'ਚ ਹਲਕਾ ਅਮਲੋਹ ਅਧੀਨ ਆਉਂਦੀਆਂ ਸਾਰੀਆਂ ਅਨਾਜ ਮੰਡੀਆਂ 'ਚ ਝੋਨੇ ਦੀ ਫ਼ਸਲ ਦੀ ਸੁਚੱਜੀ ਖ਼ਰੀਦ ਕਰਨ ਉਪਰੰਤ ਪਾਠ ...

ਪੂਰੀ ਖ਼ਬਰ »

ਅਜੋਕੇ ਸਮੇਂ ਦੌਰਾਨ 'ਇਕੱਲੇਪਣ ਤੇ ਚਿੰਤਾ ਨਾਲ ਕਿਵੇਂ ਨਜਿੱਠੀੲ' ਵਿਸ਼ੇ 'ਤੇ ਹੋਈ ਚਰਚਾ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਅੰਦਰੂਨੀ ਗੁਣਵੱਤਾ ਸੈੱਲ ਤੇ ਸਮਾਜਿਕ ਵਿਗਿਆਨ ਵਿਭਾਗ ਵਲੋਂ ਕਰਵਾਈ ਜਾ ਰਹੀ 7 ਰੋਜ਼ਾ ਰਾਸ਼ਟਰੀ ਯੁਵਕ ਸਸ਼ਕਤੀਕਰਨ ਵਰਕਸ਼ਾਪ ਦੇ ਤੀਜੇ ਦਿਨ 'ਇਕੱਲੇ ਪੁਣੇ ਅਤੇ ਚਿੰਤਾ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਖਮਾਣੋਂ ਦੇ ਸਕੱਤਰ ਦੇਸ ਰਾਜ ਨੂੰ ਵਿਦਾਇਗੀ ਪਾਰਟੀ ਦਿੱਤੀ

ਖਮਾਣੋਂ, 27 ਨਵੰਬਰ (ਜੋਗਿੰਦਰ ਪਾਲ)- ਮਾਰਕੀਟ ਕਮੇਟੀ ਖਮਾਣੋਂ ਦੇ ਸਕੱਤਰ ਦੇਸ ਰਾਜ ਨੂੰ ਸੇਵਾ ਮੁਕਤ ਹੋਣ ਉਪਰੰਤ ਅੱਜ ਮਾਰਕੀਟ ਕਮੇਟੀ ਦਫ਼ਤਰ ਖਮਾਣੋਂ ਵਿਖੇ ਉਨ੍ਹਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਸਮਾਗਮ ਦੌਰਾਨ ਸੁਰਿੰਦਰ ਸਿੰਘ ਰਾਮਗੜ੍ਹ ਚੇਅਰਮੈਨ ਮਾਰਕੀਟ ...

ਪੂਰੀ ਖ਼ਬਰ »

ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਜੀਵ ਦੱਤਾ ਵਲੋਂ ਵਿਕਾਸ ਕੰਮਾਂ ਦਾ ਉਦਘਾਟਨ

ਮੰਡੀ ਗੋਬਿੰਦਗੜ੍ਹ, 27 ਨਵੰਬਰ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਨਗਰ ਕੌਾਸਲ ਦੀ ਹੱਦ ਅੰਦਰ ਲਏ ਗਏ ਨਵੇਂ ਇਲਾਕੇ ਪਿੰਡ ਅਜਨਾਲੀ ਦੇ ਮੁਹੱਲਾ ਤਿਰਲੋਕ ਪੁਰੀ ਦੇ ਲੋਕਾਂ ਨੂੰ ਨਰਕ 'ਚੋਂ ਕੱਢਣ ਦੇ ਮਕਸਦ ਨਾਲ ਹਲਕਾ ਵਿਧਾਇਕ ਕਾਕਾ ਰਣਦੀਪ ਸਿੰਘ ਦੇ ਉੱਦਮ ...

ਪੂਰੀ ਖ਼ਬਰ »

ਬਲਾਕ ਨੋਡਲ ਇੰਚਾਰਜ ਵਲੋਂ ਵੱਖ-ਵੱਖ ਸਕੂਲਾਂ 'ਚ ਚੱਲ ਰਹੇ ਕੰਮਾਂ ਦਾ ਨਿਰੀਖਣ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਰਾਜਿੰਦਰ ਸਿੰਘ)- ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ. ਪ੍ਰਭਸਿਮਰਨ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਕੂਲਾਂ ਨੰੂ ਸਮਾਰਟ ਸਕੂਲ ਪੈਰਾਮੀਟਰ-2 ਅਨੁਸਾਰ ਹੋਰ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ...

ਪੂਰੀ ਖ਼ਬਰ »

ਕਿਸਾਨ ਦਿੱਲੀ ਤੋਂ ਆਪਣੇ ਹੱਕ ਲੈ ਕੇ ਹੀ ਵਾਪਸ ਮੁੜਨਗੇ- ਰਾਜਾ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਬਲਜਿੰਦਰ ਸਿੰਘ)- ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਆਰੰਭੇ ਅੰਦੋਲਨ ਨੂੰ ਹਰ ਵਰਗ ਦੇ ਲੋਕਾਂ ਤੋਂ ਮਿਲੇ ਭਰਵੇਂ ਸਮਰਥਨ ਸਦਕਾ ਮੋਦੀ ਸਰਕਾਰ ਨੂੰ ਕਿਸਾਨਾਂ ਮੂਹਰੇ ਗੋਡੇ ਟੇਕਣ ਲਈ ਮਜਬੂਰ ਹੋਣਾ ਪਵੇਗਾ ਕਿਉਂਕਿ ...

ਪੂਰੀ ਖ਼ਬਰ »

ਮੋਦੀ ਤੇ ਉਨ੍ਹਾਂ ਦੇ ਸਲਾਹਕਾਰਾਂ ਪੰਜਾਬੀਆਂ ਦਾ ਇਤਿਹਾਸ ਪੜ੍ਹਨ- ਦੀਵਾਨਾ

ਬਸੀ ਪਠਾਣਾਂ, 27 ਨਵੰਬਰ (ਗੁਰਬਚਨ ਸਿੰਘ ਰੁਪਾਲ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਕਾਨੂੰਨਦਾਨ ਐਡ. ਹਰਨੇਕ ਸਿੰਘ ਦੀਵਾਨਾ ਨੇ ਦਿੱਲੀ ਧਰਨੇ 'ਤੇ ਬੈਠਣ ਲਈ ਜਾ ਰਹੇ ਅਦੋਲਨਕਾਰੀ ਕਿਸਾਨਾਂ ਨਾਲ 'ਤੇ ਲਾਠੀਚਾਰਜ, ਹੰਝੂ ਗੈਸ ਤੇ ਠੰਡੇ ਪਾਣੀ ਦੀਆਂ ...

ਪੂਰੀ ਖ਼ਬਰ »

ਬਾਮਸੇਫ, ਰਾਸ਼ਟਰੀ ਮੂਲ ਨਿਵਾਸੀ ਸੰਘ ਤੇ ਬਸਪਾ ਨੇ ਸਾਂਝੇ ਤੌਰ 'ਤੇ ਮਨਾਇਆ ਸੰਵਿਧਾਨ ਦਿਵਸ

ਮੰਡੀ ਗੋਬਿੰਦਗੜ੍ਹ, 27 ਨਵੰਬਰ (ਬਲਜਿੰਦਰ ਸਿੰਘ)- ਬਾਮਸੇਫ, ਰਾਸ਼ਟਰੀ ਮੂਲ ਨਿਵਾਸੀ ਅਤੇ ਬਸਪਾ ਵਲੋਂ ਸਾਂਝੇ ਤੌਰ 'ਤੇ ਮੰਡੀ ਗੋਬਿੰਦਗੜ੍ਹ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ ਜਿਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਆਮ ਲੋਕਾਂ ਨੂੰ ਉਨ੍ਹਾਂ ਦੇ ਸੰਵਿਧਾਨਿਕ ਹੱਕਾਂ ...

ਪੂਰੀ ਖ਼ਬਰ »

ਖੇਤੀਬਾੜੀ ਕਾਨੂੰਨ ਲਿਆ ਕੇ ਭਾਜਪਾ ਸਰਕਾਰ ਆਪਣੇ ਵਿਨਾਸ਼ ਵੱਲ ਤੁਰੀ- ਭੱਟਮਾਜਰਾ, ਨੰਬਰਦਾਰ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਮਨਪ੍ਰੀਤ ਸਿੰਘ)- ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਖੇ ਰੋਸ ਮੁਜ਼ਾਹਰਾ ਕਰਨ ਜਾ ਰਹੇ ਕਿਸਾਨਾਂ ਨੂੰ , ਹਰਿਆਣਾ ਸਰਕਾਰ ਵਲੋਂ ਰੋਕਿਆ ਜਾਣਾ ਮੰਦਭਾਗਾ ਹੈ ਜਦਕਿ ਕਿਸਾਨ ਦਿੱਲੀ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਜਾ ਰਹੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 8 ਨਵੇਂ ਕੋਰੋਨਾ ਮਰੀਜ਼ਾਂ ਦੀ ਹੋਈ ਪਛਾਣ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਬਲਜਿੰਦਰ ਸਿੰਘ)- ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹੇ 'ਚ 8 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਜਿਨ੍ਹਾਂ 'ਚ ਪਿੰਡ ਬਰਾਸ, ਮਾਡਰਨ ਵੈਲੀ ਫ਼ਤਹਿਗੜ੍ਹ ਸਾਹਿਬ, ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਹਲਕਾ ਅਮਲੋਹ 'ਚ ਖ਼ੁਸ਼ੀ ਦੀ ਲਹਿਰ

ਅਮਲੋਹ, 27 ਨਵੰਬਰ (ਰਿਸ਼ੂ ਗੋਇਲ)- ਸਿੱਖ ਜਗਤ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬੀਬੀ ਜਗੀਰ ਕੌਰ ਨੂੰ ਦੂਸਰੀ ਵਾਰ ਪ੍ਰਧਾਨ ਬਣਨ 'ਤੇ ਸਮੁੱਚੇ ਸਿੱਖ ਜਗਤ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਤੇ ਬੀਬੀ ਜਗੀਰ ਕੌਰ ਦਾ ਪ੍ਰਧਾਨ ਬਣਨਾ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਸ਼ੋ੍ਰਮਣੀ ਕਮੇਟੀ ਦਾ ਪ੍ਰਧਾਨ ਬਣਨ ਦਾ ਸਵਾਗਤ

ਖਮਾਣੋਂ, 27 ਨਵੰਬਰ (ਮਨਮੋਹਣ ਸਿੰਘ ਕਲੇਰ)- ਬੀਬੀ ਜਗੀਰ ਕੌਰ ਦੇ ਸ਼ੋ੍ਰਮਣੀ ਕਮੇਟੀ ਦਾ ਪ੍ਰਧਾਨ ਬਣਨ 'ਤੇ ਖਮਾਣੋਂ ਵਿਖੇ ਅਕਾਲੀ ਆਗੂਆਂ ਨੇ ਸਵਾਗਤ ਕੀਤਾ ਹੈ | ਸਵਾਗਤ ਕਰਤਾ 'ਚ ਡਾ. ਜਗਦੀਪ ਰਾਣਾ ਸਟੇਟ ਡੈਲੀਗੇਟ, ਗੁਰਿੰਦਰ ਸਿੰਘ ਮਿੰਟੂ ਸਰਕਲ ਪ੍ਰਧਾਨ ਖੇੜੀ ਨੌਧ ...

ਪੂਰੀ ਖ਼ਬਰ »

ਦਸ਼ਨਾਮੀ ਅਖਾੜਾ ਸਰਹਿੰਦ ਵਲੋਂ 50ਵੇਂ ਸੰਤ ਸੰਮੇਲਨ ਮੌਕੇ ਕੱਢੀ ਗਈ ਸ਼ੋਭਾ ਯਾਤਰਾ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਮਨਪ੍ਰੀਤ ਸਿੰਘ)- ਦਸ਼ਨਾਮੀ ਅਖਾੜਾ ਸਰਹਿੰਦ ਸ਼ਹਿਰ ਵਲੋਂ 50ਵੇਂ ਮਾਨਵ ਏਕਤਾ ਮਹਾ ਸੰਤ ਸੰਮੇਲਨ ਦੀ ਸ਼ੁਰੂਆਤ ਦੇ ਅੱਜ ਪਹਿਲੇ ਦਿਨ ਸ਼ਹਿਰ ਦੇ ਬਾਜ਼ਾਰਾਂ 'ਚ ਸੋਭਾ ਯਾਤਰਾ ਕੱਢੀ ਗਈ ਜਿਸ ਦੀ ਅਗਵਾਈ ਦਸ਼ਨਾਮੀ ਅਖਾੜਾ ਸਰਹਿੰਦ ਦੇ ...

ਪੂਰੀ ਖ਼ਬਰ »

ਦਸ਼ਨਾਮੀ ਅਖਾੜਾ ਸਰਹਿੰਦ ਵਲੋਂ 50ਵੇਂ ਸੰਤ ਸੰਮੇਲਨ ਮੌਕੇ ਕੱਢੀ ਗਈ ਸ਼ੋਭਾ ਯਾਤਰਾ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਮਨਪ੍ਰੀਤ ਸਿੰਘ)- ਦਸ਼ਨਾਮੀ ਅਖਾੜਾ ਸਰਹਿੰਦ ਸ਼ਹਿਰ ਵਲੋਂ 50ਵੇਂ ਮਾਨਵ ਏਕਤਾ ਮਹਾ ਸੰਤ ਸੰਮੇਲਨ ਦੀ ਸ਼ੁਰੂਆਤ ਦੇ ਅੱਜ ਪਹਿਲੇ ਦਿਨ ਸ਼ਹਿਰ ਦੇ ਬਾਜ਼ਾਰਾਂ 'ਚ ਸੋਭਾ ਯਾਤਰਾ ਕੱਢੀ ਗਈ ਜਿਸ ਦੀ ਅਗਵਾਈ ਦਸ਼ਨਾਮੀ ਅਖਾੜਾ ਸਰਹਿੰਦ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX