ਤਾਜਾ ਖ਼ਬਰਾਂ


ਕੋਰੋਨਾ ਪੀੜਤ ਅੰਡਰਵਰਲਡ ਡਾਨ ਛੋਟਾ ਰਾਜਨ ਹੋਇਆ ਠੀਕ
. . .  about 1 hour ago
ਨਵੀਂ ਦਿੱਲੀ,11 ਮਈ - ਅੰਡਰਵਰਲਡ ਡਾਨ ਛੋਟਾ ਰਾਜਨ ਕੋਰੋਨਾ ਤੋਂ ਠੀਕ ਹੋਣ 'ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਸ ਨੂੰ 25 ਅਪ੍ਰੈਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ...
ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  about 2 hours ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  about 2 hours ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ 8 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
. . .  about 2 hours ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  about 3 hours ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  about 3 hours ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  about 4 hours ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  about 4 hours ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  about 4 hours ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  about 5 hours ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  about 5 hours ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  about 5 hours ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  about 5 hours ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  about 5 hours ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  about 5 hours ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  about 5 hours ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  about 5 hours ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  about 6 hours ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  about 6 hours ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  about 6 hours ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  about 7 hours ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  about 7 hours ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 14 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਲੁਧਿਆਣਾ

ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ 103 ਨਵੇਂ ਮਰੀਜ਼ ਸਾਹਮਣੇ ਆਏ

ਲੁਧਿਆਣਾ, 27 ਨਵੰਬਰ (ਸਲੇਮਪੁਰੀ)-ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ਼ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਜਿਉਂ ਦੀ ਤਿਉਂ ਹੈ¢ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ 103 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਲੁਧਿਆਣਾ ਨਾਲ ਸਬੰਧਿਤ 85 ਮਰੀਜ਼ ਜਦਕਿ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ 18 ਮਰੀਜ਼ ਸ਼ਾਮਿਲ ਹਨ¢ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ 3 ਜਣਿਆਂ ਦੀ ਮੌਤ ਹੋ ਗਈ ਹੈ ਅਤੇ ਜਿਹੜੇ ਮਰੀਜ਼ਾਂ ਦੀ ਮੌਤ ਹੋਈ ਹੈ | ਉਨ੍ਹਾਂ ਵਿਚ 75 ਸਾਲਾ ਮਿ੍ਤਕ ਮਰੀਜ਼ ਵਾਸੀ ਪਿੰਡ ਮੁੰਡੀਆਂ, 67 ਸਾਲਾ ਮਿ੍ਤਕ ਮਰੀਜ਼ ਵਾਸੀ ਪਟੇਲ ਨਗਰ ਡੰਡੀ ਸੁਆਮੀ ਸਿਵਲ ਲਾਈਨ ਅਤੇ 82 ਸਾਲਾ ਮਿ੍ਤਕ ਮਰੀਜ਼ ਵਾਸੀ ਨਿਊ ਸ਼ਿਵਪੁਰੀ ਸ਼ਾਮਿਲ ਹੈ¢
ਪੀੜ੍ਹਤਾਂ ਦੀ ਗਿਣਤੀ ਦਾ ਅੰਕੜਾ 25719 ਹੋਇਆ
ਕੋਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ਦੀ ਪਛਾਣ ਕਰਨ ਲਈ ਜ਼ਿਲ੍ਹਾ ਲੁਧਿਆਣਾ ਵਿਚ ਅੱਜ ਤੱਕ 448932 ਸ਼ੱਕੀ ਵਿਅਕਤੀਆਂ ਦੀ ਲੈਬ ਜਾਂਚ ਹੋ ਚੁੱਕੀ ਹੈ, ਜਦਕਿ ਅੱਜ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ 3753 ਹੋਰ ਵਿਅਕਤੀਆਂ ਦੇ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਗਏ ਹਨ¢ ਉਕਤ ਨਮੂਨਿਆਂ ਵਿਚੋਂ ਅੱਜ ਤੱਕ 446573 ਨਮੂਨਿਆਂ ਦੀ ਜਾਂਚ ਰਿਪੋਰਟ ਮਿਲੀ ਹੈ, ਜਿਸ ਵਿਚ 420854 ਨਮੂਨੇ ਨੈਗੇਟਿਵ ਪਾਏ ਗਏ ਹਨ ਜਦਕਿ ਉਕਤ ਨਮੂਨਿਆਂ ਵਿਚੋਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 25719 ਨੂੰ ਟੱਪ ਗਿਆ ਹੈ, ਜਿਨ੍ਹਾਂ ਵਿਚ 22542 ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ ਜਦਕਿ 3177 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ¢ ਇਨ੍ਹਾਂ ਮਰੀਜ਼ਾਂ ਵਿਚੋਂ ਇਸ ਵੇਲੇ ਮਰੀਜ਼ 963 ਐਕਟਿਵ ਹਾਲਾਤ ਵਿਚ ਹਨ ਅਤੇ ਉਨ੍ਹਾਂ ਵਿਚੋਂ 874 ਮਰੀਜ਼ ਲੁਧਿਆਣਾ ਨਾਲ ਜਦਕਿ 89 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧ ਰੱਖਦੇ ਹਨ¢ ਅੱਜ ਤੱਕ ਕੋਰੋਨਾ ਪੀੜਤ ਮਰੀਜ਼ਾਂ ਵਿਚੋਂ 23480 ਮਰੀਜ਼ ਸਿਹਤਯਾਬੀ ਹਾਸਲ ਕਰ ਚੁੱਕੇ ਹਨ, ਉਨ੍ਹਾਂ ਵਿਚ 20768 ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ ਜਦਕਿ 2712 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ ਜੋ ਸਿਹਤਯਾਬੀ ਹਾਸਿਲ ਕਰ ਚੁੱਕੇ ਹਨ¢ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣ ਤੱਕ ਜਿੰਨੇ ਸ਼ੱਕੀ ਵਿਅਕਤੀਆਂ ਦੇ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਗਏ ਹਨ | ਉਨ੍ਹਾਂ ਵਿਚੋਂ 2359 ਨਮੂਨਿਆਂ ਦੀ ਜਾਂਚ ਰਿਪੋਰਟ ਆਉਣੀ ਬਾਕੀ ਹੈ¢
ਮਿ੍ਤਕ ਮਰੀਜ਼ਾਂ ਦਾ ਅੰਕੜਾ 1273 ਹੋਇਆ
ਲੁਧਿਆਣਾ ਵਿਚ ਅੱਜ ਤੱਕ ਕੋਰੋਨਾ ਨਾਲ ਦਮ ਤੋੜਨ ਵਾਲੇ ਮਿ੍ਤਕ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 1273 ਹੋ ਗਿਆ ਹੈ, ਜਿਸ ਵਿਚ 897 ਮਿ੍ਤਕ ਮਰੀਜ਼ ਲੁਧਿਆਣਾ ਜ਼ਿਲ੍ਹੇ ਨਾਲ ਜਦਕਿ 376 ਮਿ੍ਤਕ ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ ਸਨ¢
ਸਿਹਤਯਾਬੀ ਹਾਸਲ ਕਰਨ ਵਾਲੇ ਮਰੀਜ਼ਾਂ ਦੀ ਦਰ ਘਟੀ
ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਹੋਣ ਕਰਕੇ ਜਿਹੜੇ ਮਰੀਜ਼ ਸਾਹਮਣੇ ਆਏ ਹਨ, ਉਨ੍ਹਾਂ ਵਿਚੋਂ ਇਲਾਜ ਪਿਛੋਂ ਸਿਹਤਯਾਬੀ ਹਾਸਿਲ ਕਰਨ ਵਾਲੇ ਮਰੀਜ਼ਾਂ ਦੀ ਦਰ 92.13 ਫੀਸਦੀ ਦਰਜ ਕੀਤੀ ਗਈ ਹੈ¢ ਪਹਿਲੇ ਦਿਨਾਂ ਦੇ ਮੁਕਾਬਲੇ ਸਿਹਤਯਾਬੀ ਦੀ ਦਰ ਘਟ ਰਹੀ ਹੈ, ਜੋ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ¢
147 ਸ਼ੱਕੀ ਵਿਅਕਤੀਆਂ ਨੂੰ ਕੀਤਾ ਇਕਾਂਤਵਾਸ
ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿਚ ਅੱਜ 147 ਸ਼ੱਕੀ ਵਿਅਕਤੀਆਂ ਨੂੰ ਉਨ੍ਹਾਂ ਦੇ ਘਰਾਂ ਵਿਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਹੁਣ ਤੱਕ ਇਥੇ 50238 ਸ਼ੱਕੀਆਂ ਨੂੰ ਇਕਾਂਤਵਾਸ ਕੀਤਾ ਜਾ ਚੁੱਕਿਆ ਹੈ ਅਤੇ ਇਸ ਵੇਲੇ 1943 ਸ਼ੱਕੀ ਵਿਅਕਤੀ ਅਜੇ ਵੀ ਇਕਾਂਤਵਾਸ ਹਨ¢

ਸੰਵਿਧਾਨ ਦਿਵਸ ਮੌਕੇ ਮੋਦੀ-ਖੱਟੜ ਨੇ ਲੋਕਤੰਤਰ ਦਾ ਕਤਲ ਕੀਤਾ-ਕੁਲਵੰਤ ਸਿੱਧੂ

ਲੁਧਿਆਣਾ, 27 ਨਵੰਬਰ (ਕਵਿਤਾ ਖੁੱਲਰ)-ਕੇਂਦਰ ਸਰਕਾਰ ਦਾ ਕਿਸਾਨਾਂ ਅਤੇ ਪੰਜਾਬ ਪ੍ਰਤੀ ਰਵੱਈਆ ਨਿਰਾਸ਼ਾਜਨਕ ਹੈ, ਜਦੋਂ ਕਿਸਾਨ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੜਕਾਂ 'ਤੇ ਸਨ ਤਾਂ ਕੇਂਦਰ ਸਰਕਾਰ ਨੇ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਅੜੀਅਲ ਰਵੱਈਆ ਅਪਨਾ ਕੇ ...

ਪੂਰੀ ਖ਼ਬਰ »

ਪੀ.ਏ.ਯੂ. ਦੇ ਮੁਲਾਜ਼ਮਾਂ ਨੇ ਉਪ ਕੁਲਪਤੀ ਦੇ ਦਫ਼ਤਰ ਦਾ ਘੇਰਾਓ ਕਰਕੇ ਕੀਤੀ ਨਾਅਰੇਬਾਜ਼ੀ

ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਲਈ ਪੀ.ਏ.ਯੂ ਇੰਪਲਾਈਜ਼ ਯੂਨੀਅਨ ਤੇ ਪੀ.ਏ.ਯੂ. ਟੀਚਰਜ਼ ਐਸੋਸ਼ੀਸ਼ੇਨ ਵਲੋਂ ਕੀਤਾ ਜਾ ਰਿਹਾ ਸੰਘਰਸ਼ ਅੱਜ 46ਵੇਂ ਦਿਨ ਵਿਚ ਪੁੱਜ ਗਿਆ ਹੈ | ਅੱਜ ਮੁਲਾਜ਼ਮ ਆਗੂਆਂ ਤੇ ਮੁਲਾਜ਼ਮਾਂ ਨੇ ਇੰਪਲਾਈਜ਼ ...

ਪੂਰੀ ਖ਼ਬਰ »

ਕੇਂਦਰ ਤੇ ਹਰਿਆਣਾ ਸਰਕਾਰ ਦੀ ਰੋਕ ਦੇ ਬਾਵਜੂਦ ਦਿੱਲੀ ਪਹੁੰਚਣਾ ਕਿਸਾਨਾਂ ਦੀ ਵੱਡੀ ਜਿੱਤ-ਗੋਸ਼ਾ

ਲੁਧਿਆਣਾ, 27 ਨਵੰਬਰ (ਕਵਿਤਾ ਖੁੱਲਰ)-ਪਾਰਟੀ ਪੱਧਰ ਤੋਂ ਉੱਪਰ ਉੱਠਕੇ ਯੂਥ ਅਕਾਲੀ ਦਲ ਦੇ ਵੱਡੀ ਗਿਣਤੀ 'ਚ ਆਗੂ ਅਤੇ ਵਰਕਰ ਵੀ ਦਿੱਲੀ ਵਿਚ ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਿਲ ਹੋਏ ¢ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਕੇਂਦਰ ...

ਪੂਰੀ ਖ਼ਬਰ »

ਫੈਕਟਰੀਆਂ ਵਿਚ ਧਾਗਾ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਦੋ ਖਿਲਾਫ ਕੇਸ ਦਰਜ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਹੌਜ਼ਰੀਆਂ ਵਿਚ ਧਾਗਾ ਚੋਰੀ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਪੁਲਿਸ ਨੇ ਉਸ ਦੇ ਦੋ ਮੈਂਬਰਾਂ ਖ਼ਿਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਇਹ ਕਾਰਵਾਈ ਹੌਜ਼ਰੀ ...

ਪੂਰੀ ਖ਼ਬਰ »

ਨੌਜਵਾਨ ਲੜਕੀ ਦੀ ਨਹਿਰ ਵਿਚੋਂ ਲਾਸ਼ ਬਰਾਮਦ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਵੇਰਕਾ ਪਲਾਂਟ ਨੇੜੇ ਜਾਂਦੀ ਸਿੱਧਵਾਂ ਨਹਿਰ 'ਚ ਅੱਜ ਸ਼ਾਮ ਪੁਲਿਸ ਵੱਲੋਂ ਇਕ ਨੌਜਵਾਨ ਲੜਕੀ ਦੀ ਲਾਸ਼ ਬਰਾਮਦ ਕੀਤੀ ਗਈ ਹੈ | ਜਾਂਚ ਕਰ ਰਹੀ ਐਸ.ਐਚ.ਓ. ਮਧੂਬਾਲਾ ਨੇ ਦੱਸਿਆ ਕਿ ਅੱਜ ਸ਼ਾਮ ਕੁਝ ਲੋਕਾਂ ਨੇ ਜਦੋਂ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਮੌਤਾਂ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਹੋਏ ਸੜਕ ਹਾਦਸਿਆਂ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਹਾਰਡੀ ਵਰਡ ਨੇੜੇ ਹੋਏ ਇਕ ਸੜਕ ...

ਪੂਰੀ ਖ਼ਬਰ »

-ਮਾਮਲਾ ਪਤਨੀ, ਪੁੱਤਰ, ਨੂੰਹ ਅਤੇ ਪੋਤੇ ਨੂੰ ਕਤਲ ਕਰਨ ਉਪਰੰਤ ਖੁਦਕੁਸ਼ੀ ਕਰਨ ਦਾ-

ਮਿ੍ਤਕ ਕਾਰੋਬਾਰੀ ਦੀ ਲਿਖੀ ਚਿੱਠੀ ਦੇ ਆਧਾਰ 'ਤੇ ਪੁਲਿਸ ਨੇ ਨੂੰਹ ਦੇ ਪਿਓ ਤੇ ਭਰਾ ਖ਼ਿਲਾਫ਼ ਕੀਤਾ-ਕੇਸ ਦਰਜ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੇ ਘੇਰੇ ਅੰਦਰ ਪੈਂਦੇ ਇਲਾਕੇ ਮਿਊਰ ਵਿਹਾਰ ਵਿਚ ਪਤਨੀ ਪੁੱਤਰ ਨੂੰਹ ਅਤੇ ਪੋਤੇ ਨੂੰ ਕਤਲ ਕਰਨ ਉਪਰੰਤ ਪ੍ਰਾਪਰਟੀ ਕਾਰੋਬਾਰੀ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਵਿਚ ਪੁਲਿਸ ਵੱਲੋਂ ਮਿ੍ਤਕ ...

ਪੂਰੀ ਖ਼ਬਰ »

ਸ਼ਿਮਲਾਪੁਰੀ ਵਿਚ ਗੁੰਡਾਗਰਦੀ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਰੋਟਾ ਰੋਡ 'ਤੇ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ ਹੈ, ਜਦਕਿ ਹਮਲਾਵਰਾਂ ਵਲੋਂ ਹਮਲੇ ਦੌਰਾਨ ਘਰ ਦੀ ਬੁਰੀ ਤਰ੍ਹਾਂ ਨਾਲ ...

ਪੂਰੀ ਖ਼ਬਰ »

ਚੋਰ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ, ਸਾਮਾਨ ਬਰਾਮਦ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਖ਼ਤਰਨਾਕ ਚੋਰ ਗਿਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਆਸਿਫ਼ ਪੁੱਤਰ ਮੁਹੰਮਦ ਵਾਸੀ ਪੰਜਾਬੀ ...

ਪੂਰੀ ਖ਼ਬਰ »

ਜ਼ਿਲ੍ਹਾ ਕਚਹਿਰੀਆਂ 'ਚ ਕੰਮ ਕਰ ਰਹੇ ਕਰਮਚਾਰੀਆਂ ਦੇ ਅੱਜ ਹੋਰ ਕਰਵਾਏ ਕੋਵਿਡ-19 ਟੈਸਟ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਕਚਹਿਰੀਆਂ ਵਿਚ ਕੰਮ ਕਰਦੇ ਕਰਮਚਾਰੀਆਂ ਦੇ ਕੋਵਿਡ-19 ਦੇ ਟੈਸਟ ਕਰਵਾਏ ਜਾ ਰਹੇ ਹਨ ਜਿਸਦੇ ਤਹਿਤ ਸਿਵਲ ਸਰਜਨ ਲੁਧਿਆਣਾ ਵਲੋਂ ਭੇਜੀਆਂ ਗਈਆਂ ਡਾਕਟਰਾਂ ਦੀਆਂ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਐਸ.ਸੀ.ਡੀ. ਸਰਕਾਰੀ ਕਾਲਜ ਵਿਖੇ ਸੂਬਾ ਪੱਧਰੀ ਵੈਬੀਨਾਰ ਕਰਵਾਇਆ

ਲੁਧਿਆਣਾ, 27 ਨਵੰਬਰ (ਕਵਿਤਾ ਖੁੱਲਰ/ਪੁਨੀਤ ਬਾਵਾ)-ਐਸ.ਸੀ.ਡੀ. ਸਰਕਾਰੀ ਕਾਲਜ ਵਿਖੇ ਪੰਜਾਬ ਕਾਮਰਸ ਐਾਡ ਮੈਨੇਜਮੈਂਟ ਐਸੋਸੀਏਸ਼ਨ ਵਲੋਂ ਅੱਜ ਨੌਜਵਾਨਾਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਂ ਤੇ ਹੋਰ ਮੌਕਿਆਂ ਬਾਰੇ ਜਾਗਰੂਕ ਕਰਨ ਲਈ ਇਕ ਸੂਬਾ ਪੱਧਰੀ ਵੈਬੀਨਾਰ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਨੌਜਵਾਨ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੰਤੋਖ ਨਗਰ ਵਿਚ ਇਕ ਨੌਜਵਾਨ ਵੱਲੋਂ ਸ਼ੱਕੀ ਹਾਲਾਤ 'ਚ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਨੂਰ ਆਲਮ ...

ਪੂਰੀ ਖ਼ਬਰ »

ਸਹਿਯੋਗ ਸੰਸਥਾ ਦੀ ਮੀਟਿੰਗ ਹੋਈ

ਲੁਧਿਆਣਾ, 27 ਨਵੰਬਰ (ਕਵਿਤਾ ਖੁੱਲਰ)-ਸਹਿਯੋਗ ਸੰਸਥਾ ਦੇ ਮੈਂਬਰਾਂ ਦੁਆਰਾ 'ਕਿਸਾਨਾਂ ਨੂੰ ਮਾਰਨ ਵਾਲੇ ਖੇਤੀ ਬਿੱਲਾਂ ਦੇ ਵਿਰੋਧ' ਵਿਚ ਮੀਟਿੰਗ ਕੀਤੀ ਗਈ ਜਿਸ ਦੀ ਪ੍ਰਧਾਨਗੀ ਚੇਅਰਮੈਨ ਮਨਜੀਤ ਸਿੰਘ ਕੋਮਲ, ਸਰਪ੍ਰਸਤ ਅਮਰਜੀਤ ਸਿੰਘ ਰਾਣਾ ਅਤੇ ਦਵਿੰਦਰ ਸਿੰਘ ਰਾਣਾ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਦੇ ਬੋਵਾਈਨ ਰੋਟਾਵਾਇਰਸ ਰੋਗ ਨਿਵਾਰਣ ਸੰਬੰਧੀ ਪ੍ਰੋਜੈਕਟ ਨੂੰ ਭਾਰਤ ਸਰਕਾਰ ਨੇ ਪੇਟੈਂਟ ਦੀ ਦਿੱਤੀ ਮਾਨਤਾ

ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਕਾਲਜ ਆਫ਼ ਐਨੀਮਲ ਬਾਇਓਤਕਨਾਲੌਜੀ ਦੇ ਡੀਨ ਵਜੋਂ ਸੇਵਾਵਾਂ ਨਿਭਾਅ ਰਹੇ ਡਾ. ਯਸ਼ਪਾਲ ਸਿੰਘ ਮਲਿਕ ਦੀ ਅਗਵਾਈ ਵਿਚ ਖੋਜਕਰਤਾਵਾਂ ਨੇ ਬੋਵਾਈਨ ਰੋਟਾਵਾਇਰਸ ਰੋਗ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਤੀਸਰੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣੇ ਜਾਣ ਦਾ ਕੀਤਾ ਸਵਾਗਤ

ਲੁਧਿਆਣਾ, 27 ਨਵੰਬਰ (ਕਵਿਤਾ ਖੁੱਲਰ)-ਬੀਬੀ ਜਗੀਰ ਕੌਰ ਨੂੰ ਸਿੱਖਾਂ ਦੀ ਮਿਨੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦਾ ਤੀਸਰੀ ਵਾਰ ਪ੍ਰਧਾਨ ਬਣਾਏ ਜਾਣ ਕਾਰਨ ਸਿੱਖ ਪੰਥ ਵਿਚ ਖੁਸ਼ੀ ਦੀ ਲਹਿਰ ਹੈ ਅਤੇ ਵੱਖ-ਵੱਖ ਆਗੂਆਂ ਵਲੋਂ ...

ਪੂਰੀ ਖ਼ਬਰ »

ਮੋਦੀ ਸਰਕਾਰ ਕਾਲੇ ਕਾਨੂੰਨਾਂ ਦੀ ਜਨਮ ਦਾਤਾ-ਤੇਜਿੰਦਰ ਡੰਗ

ਮੀਟਿੰਗ ਦੌਰਾਨ ਗੱਲਬਾਤ ਦੌਰਾਨ ਤੇਜਿੰਦਰ ਸਿੰਘ ਡੰਗ, ਨਾਲ ਸਤਪਾਲ ਸਿੰਘ ਪਾਲ, ਬਲਜੀਤ ਸਿੰਘ ਦੁਖੀਆ ਤੇ ਹੋਰ | ਅਜੀਤ ਤਸਵੀਰ ਲੁਧਿਆਣਾ, 27 ਨਵੰਬਰ (ਕਵਿਤਾ ਖੁੱਲਰ)-ਪੰਜਾਬ ਤੋਂ ਦਿੱਲੀ ਨੂੰ ਕੂਚ ਕਰ ਚੁੱਕੇ ਹਜ਼ਾਰਾਂ ਕਿਸਾਨਾਂ ਦੇ ਭਾਰੀ ਰੁਕਾਵਟਾਂ, ਜਲ ਤੋਪਾਂ, ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਬੰਦੀਆਂ ਪਾਸੋਂ ਚਾਰ ਮੋਬਾਇਲ ਬਰਾਮਦ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵੱਲੋਂ ਛਾਪਾਮਾਰੀ ਦੌਰਾਨ ਦੋ ਬੰਦੀਆਂ ਪਾਸੋਂ ਚਾਰ ਮੋਬਾਇਲ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀ ਜਗਪਾਲ ਸਿੰਘ ਵੱਲੋਂ ਇਸ ਸਬੰਧੀ ਪੁਲਿਸ ਪਾਸ ਵੀ ਇਨ੍ਹਾਂ ...

ਪੂਰੀ ਖ਼ਬਰ »

ਸਿੱਖ ਧਰਮ ਦੇ ਪ੍ਰਚਾਰ ਦੇ ਨਾਲ ਵਿਦਿਆ ਦੇ ਖੇਤਰ ਵਿਚ ਵੀ ਬੀਬੀ ਜਗੀਰ ਕੌਰ ਵਲੋਂ ਅਹਿਮ ਕਾਰਜ ਕੀਤੇ ਗਏ ਹਨ-ਬੀਬੀ ਲਾਂਬਾ

ਲੁਧਿਆਣਾ, 27 ਨਵੰਬਰ (ਕਵਿਤਾ ਖੁੱਲਰ)-ਸਾਬਕਾ ਵਿਧਾਇਕ ਅਤੇ ਨਿਧੜਕ ਆਗੂ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦਾ ਤੀਸਰੀ ਵਾਰ ਪ੍ਰਧਾਨ ਚੁਣੇ ਜਾਣ ਦਾ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਕੌਮੀ ਮੀਤ ਪ੍ਰਧਾਨ ਬੀਬੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਤੋਂ ਅੱਜ ਸਜਾਇਆ ਜਾਵੇਗਾ ਨਗਰ ਕੀਰਤਨ

ਲੁਧਿਆਣਾ, 27 ਨਵੰਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 28 ...

ਪੂਰੀ ਖ਼ਬਰ »

ਸਜਾਵਟੀ ਮੱਛੀ ਪਾਲਣ ਸਬੰਧੀ ਵੈਟਰਨਰੀ ਯੂਨੀਵਰਸਿਟੀ ਵਿਖੇ ਕੌਮੀ ਵੈਬੀਨਾਰ ਕਰਵਾਇਆ

ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਸਜਾਵਟੀ ਮੱਛੀ ਪਾਲਣ ਸੰਬੰਧੀਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਫ਼ਿਸ਼ਰੀਜ਼ ਕਾਲਜ ਵਲੋਂ ਆਈ. ਸੀ. ਏ. ਆਰ. ਨੈਸ਼ਨਲ ਐਗਰੀਕਲਚਰਲ ਹਾਇਰ ਐਜੂੈਕੇਸ਼ਨ ਪ੍ਰਾਜੈਕਟ (ਐਨ. ਏ. ਐਚ. ਈ. ਪੀ.) ਅਧੀਨ ...

ਪੂਰੀ ਖ਼ਬਰ »

ਢਿੱਲੋਂ ਦੂਜੀ ਵਾਰ ਸਰਬਸੰਮਤੀ ਨਾਲ ਬਣੇ ਪੰਜਾਬ ਰੋਡਵੇਜ਼ /ਪਨਬੱਸ ਠੇਕਾ ਮੁਲਾਜ਼ਮ ਜਥੇਬੰਦੀ ਲੁਧਿਆਣਾ ਡਿਪੂ ਦੇ ਪ੍ਰਧਾਨ

ਲੁਧਿਆਣਾ, 27 ਨਵੰਬਰ (ਸਲੇਮਪੁਰੀ)-ਅੱਜ ਪੰਜਾਬ ਰੋਡਵੇਜ਼/ਪਨਬੱਸ ਕ੍ਰੰਟਰੈਕਟ ਵਰਕਰਜ਼ ਯੂਨੀਅਨ ਲੁਧਿਆਣਾ ਡਿਪੂ ਦੀ ਚੋਣ ਹੋਈ ਜਿਸ ਵਿਚ ਸ਼ਮਸ਼ੇਰ ਸਿੰਘ ਢਿੱਲੋਂ ਨੂੰ ਸਰਬ ਸੰਮਤੀ ਨਾਲ ਲੁਧਿਆਣਾ ਡਿਪੂ ਦਾ ਪ੍ਰਧਾਨ ਚੁਣਿਆ ਗਿਆ, ਜਦੋਂਕਿ ਸਤਨਾਮ ਸਿੰਘ ਨੂੰ ਸੂਬਾ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ ਕਿਸਾਨੀ ਦੇ ਸੰਘਰਸ਼ਮਈ ਹੌਸਲੇ ਨੂੰ ਸਲਾਮ

ਲੁਧਿਆਣਾ, 27 ਨਵੰਬਰ (ਸਲੇਮਪੁਰੀ)-ਲੁਧਿਆਣੇ ਦੀਆਂ ਜਨਤਕ-ਜ਼ਮਹੂਰੀ ਤੇ ਇਨਕਲਾਬੀ ਜੱਥੇਬੰਦੀਆਂ ਦੀ ਹੰਗਾਮੀ ਮੀਟਿੰਗ ਦੌਰਾਨ ਕਿਸਾਨਾਂ ਦੇ ਸ਼ਾਨਮੱਤੇ ਸੰਘਰਸ਼ ਦੀ ਦਿੱਲੀ ਜਾਕੇ ਝੰਡੇ ਗੱਡਣ ਦੀ ਪ੍ਰਾਪਤੀ ਨੂੰ ਸਲਾਮ ਕਰਦਿਆਂ ਆਪਣੇ ਆਪਣੇ ਖੇਤਰ ਵਿਚ ਲੋਕਾਂ ਨੂੰ ਇਸ ...

ਪੂਰੀ ਖ਼ਬਰ »

ਲੁੱਟਾਂ ਖੋਹਾਂ ਦੇ ਮਾਮਲੇ 'ਚ ਲੋੜੀਂਦਾ ਖ਼ਤਰਨਾਕ ਲੁਟੇਰਾ ਗਿ੍ਫ਼ਤਾਰ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁੱਟਾਂ ਖੋਹਾਂ ਦੀਆਂ ਵਾਰਦਾਤਾਂ 'ਚ ਲੋੜੀਂਦੇ ਇਕ ਲੁਟੇਰੇ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਿਲ ਕੀਤੀਆਂ ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ ਖਿਡੌਣਾ ਪਿਸਤੌਲ ਅਤੇ ਮੋਬਾਇਲ ਬਰਾਮਦ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਵਾਰਡ ਨੰਬਰ 35 ਵਿਖੇ ਲੋਕ ਇਨਸਾਫ ਪਾਰਟੀ ਦੀ ਹੋਈ ਇਕੱਤਰਤਾ

ਡਾਬਾ/ਲੁਹਾਰਾ, 27 ਨਵੰਬਰ (ਕੁਲਵੰਤ ਸਿੰਘ ਸੱਪਲ)- ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਇਕ ਔਰਤ ਵੱਲੋਂ ਲਗਾਏ ਗਏ ਦੋਸ਼ਾਂ ਖਿਲਾਫ ਭੜਕੇ ਪਾਰਟੀ ਦੇ ਜੂਝਾਰੂ ਵਰਕਰਾਂ ਦੀ ਇਕ ਅਹਿਮ ਇਕੱਤਰਤਾ ਵਿਧਾਨ ਸਭਾ ਹਲਕਾ ਦੱਖਣੀ ਦੇ ਇਲਾਕਾ ...

ਪੂਰੀ ਖ਼ਬਰ »

ਕਿਸਾਨ ਆਪਣੀ ਹੋਂਦ ਬਚਾਉਣ ਲਈ ਹੀ ਕੇਂਦਰ ਨਾਲ ਸੰਘਰਸ਼ ਕਰਨ ਲਈ ਮਜਬੂਰ ਹੋਏ-ਐਡ. ਮਹਿਮੀ

ਹੰਬੜਾਂ, 27 ਨਵੰਬਰ (ਹਰਵਿੰਦਰ ਸਿੰਘ ਮੱਕੜ)- ਕੇਂਦਰ ਦੇ ਪਾਸ ਕੀਤੇ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਦੇਸ਼ ਵਿਆਪੀ ਰੋਹ ਹੈ ਅਤੇ ਪੰਜਾਬ ਦੇ ਕਿਸਾਨ ਕੇਂਦਰ ਨਾਲ ਆਰ-ਪਾਰ ਦੀ ਲੜ੍ਹਾਈ ਲੜ੍ਹਨ ਲਈ ਸੰਘਰਸ਼ ਵਿਚ ਡੱਟ ਕੇ ਉੱਤਰੇ ਹਨ | ਅੱਜ ਦੇਸ਼ ਦੇ ਕਿਸਾਨ ਆਪਣੀ ਹੋਂਦ ਤੇ ...

ਪੂਰੀ ਖ਼ਬਰ »

ਡੇਰਾ ਕਾਰ ਸੇਵਾ ਆਲਮਗੀਰ ਮੁਖੀ ਜਥੇਦਾਰ ਭਿੰਦਾ ਵਲੋਂ ਸੰਘਰਸ਼ਸ਼ੀਲ ਕਿਸਾਨਾਂ ਲਈ ਲੰਗਰ ਸੇਵਾ ਜਾਰੀ

ਆਲਮਗੀਰ, 27 ਨਵੰਬਰ (ਜਰਨੈਲ ਸਿੰਘ ਪੱਟੀ)- ਬੀਤੇ ਕਈ ਮਹੀਨਿਆਂ ਤੋਂ ਖੇਤੀ ਸੋਧ ਕਾਨੂੰਨ ਖ਼ਿਲਾਫ਼ ਲਗਾਤਾਰ ਸੰਘਰਸ਼ ਕਰ ਰਹੇ ਇਲਾਕੇ ਦੇ ਕਿਸਾਨਾਂ ਲਈ ਲੰਗਰ ਸੇਵਾਵਾਂ ਨਿਭਾ ਰਹੇ ਕਾਰਸੇਵਾ ਸੰਪਰਦਾਇ ਪਟਿਆਲਾ ਮੁਖੀ ਸੰਤ ਅਮਰੀਕ ਸਿੰਘ ਦੇ ਸਥਾਨਕ ਜਥੇਦਾਰ ਹਰਪਿੰਦਰ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦਾ ਐੱਸ.ਜੀ.ਪੀ.ਸੀ.ਪ੍ਰਧਾਨ ਬਣਨ 'ਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸਵਾਗਤ

ਬੀਬੀ ਜਗੀਰ ਕੌਰ ਲੁਧਿਆਣਾ, 27 ਨਵੰਬਰ (ਕਵਿਤਾ ਖੁੱਲਰ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਬੀਬੀ ਜਗੀਰ ਕੌਰ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ 'ਤੇ ਸਵਾਗਤ ਕੀਤਾ ਗਿਆ¢ ਕੇਂਦਰੀ ਦਫ਼ਤਰ ਤੋਂ ਜਾਰੀ ਵਧਾਈ ਸੰਦੇਸ਼ ਵਿਚ ਉਨ੍ਹਾਂ ...

ਪੂਰੀ ਖ਼ਬਰ »

ਗੁਰਪੁਰਬ ਨੂੰ ਸਮਰਪਤ ਅਖੰਡ ਪਾਠ ਅੱਜ ਤੋਂ

ਢੰਡਾਰੀ ਕਲਾਂ, 27 ਨਵੰਬਰ (ਪਰਮਜੀਤ ਸਿੰਘ ਮਠਾੜੂ)-ਵੱਡੇ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਅਤੇ ਸਕੱਤਰ ਨਿਰਮਲ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਤ ਸ੍ਰੀ ਅਖੰਡ ਸਾਹਿਬ ਜੀ ਦੇ ਪਾਠ ...

ਪੂਰੀ ਖ਼ਬਰ »

ਫਰਜ਼ੀ ਬਿੱਲ ਬਣਾ ਕੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲਾ ਗਿ੍ਫ਼ਤਾਰ

ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)- ਕੇਂਦਰੀ ਜੀ.ਐਸ.ਟੀ. (ਸੀ.ਜੀ.ਐਸ.ਟੀ.) ਕਮਿਸ਼ਨਰੇਟ ਲੁਧਿਆਣਾ ਵਲੋਂ 158 ਕਰੋੜ ਰੁਪਏ ਦੇ ਫਰਜ਼ੀ ਬਿੱਲ ਬਣਾ ਕੇ ਕਰੋੜਾਂ ਰੁਪਏ ਦੇ ਇਨਪੁੱਟ ਟੈਕਸ ਕੈ੍ਰਡਿਟ (ਆਈ.ਟੀ.ਸੀ.) ਲੈਣ ਵਾਲੇ ਨੋਇਡਾ ਦੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ...

ਪੂਰੀ ਖ਼ਬਰ »

ਲੋਕ ਸਭਾ ਮੈਂਬਰ ਬਿੱਟੂ ਨੇ ਕਿਸਾਨਾਂ ਨੂੰ ਸੜਕਾਂ ਖ਼ਾਲੀ ਨਾ ਕਰਨ ਦੀ ਕੀਤੀ ਅਪੀਲ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕੇਂਦਰ ਸਰਕਾਰ ਖ਼ਿਲਾਫ਼ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਨੇੜੇ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਸੜਕਾਂ ਖਾਲੀ ਨਾ ਕਰਨ ਦੀ ਅਪੀਲ ਕੀਤੀ ਹੈ | ਬਿੱਟੂ ਵਲੋਂ ...

ਪੂਰੀ ਖ਼ਬਰ »

ਗ੍ਰੈਫਿਟੀਆਂ ਦੀ ਵਰਤੋਂ ਕਰਦਿਆਂ ਸ਼ਹਿਰ ਦਾ ਕੀਤਾ ਜਾਵੇਗਾ ਸੁੰਦਰੀਕਰਨ-ਆਸ਼ੂ

ਲੁਧਿਆਣਾ, 27 ਨਵੰਬਰ (ਕਵਿਤਾ ਖੁੱਲਰ)-ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰਾਂ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਵਲੋਂ ਵਿਸ਼ਾਲ ਸੁੰਦਰੀਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ¢ ਉਨ੍ਹਾਂ ...

ਪੂਰੀ ਖ਼ਬਰ »

ਸਨਅਤਕਾਰਾਂ ਵਲੋਂ ਪੰਜਾਬ ਵਾਟਰ ਰੈਗੂਲੇਸ਼ਨ ਐਾਡ ਡਿਵੈਲਪਮੈਂਟ ਅਥਾਰਟੀ ਦੇ ਚੇਅਰਮੈਨ ਨਾਲ ਉੱਚ ਪੱਧਰੀ ਮੀਟਿੰਗ

ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਲੋਂ ਇਕ ਮੀਟਿੰਗ ਕਰਵਾਈ ਗਈ, ਜਿਸ ਵਿਚ ਸਨਅਤਕਾਰਾਂ ਨੇ ਆਨਲਾਈਨ ਪੰਜਾਬ ਵਾਟਰ ਰੈਗੂਲੇਸ਼ਨ ਐਾਡ ਡਿਵੈਲਪਮੈਂਟ ਅਥਾਰਟੀ ਦੇ ਚੇਅਰਮੈਨ ਡਾ. ਕਰਨ ਅਵਤਾਰ ਸਿੰਘ ...

ਪੂਰੀ ਖ਼ਬਰ »

ਐਨ.ਜੀ.ਟੀ. ਦੀ 6 ਮੈਂਬਰੀ ਨਿਗਰਾਨ ਤੇ ਕਾਰਜਕਾਰੀ ਕਮੇਟੀ ਨੇ ਲੁਧਿਆਣਾ ਦਾ ਦੌਰਾ ਕਰਕੇ ਪ੍ਰਦੂਸ਼ਣ ਰੋਕਣ ਦੇ ਉਪਰਾਲਿਆਂ ਦੀ ਜਾਣਕਾਰੀ ਲਈ

ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ/ਅਮਰੀਕ ਸਿੰਘ ਬੱਤਰਾ)-ਨੈਸ਼ਨਲ ਗਰੀਨ ਟਿ੍ਬਿਊਨਲ (ਐਨ.ਜੀ.ਟੀ.) ਦੀ 6 ਮੈਂਬਰੀ ਨਿਗਰਾਨ ਤੇ ਕਾਰਜਕਾਰੀ ਕਮੇਟੀ ਨੇ ਅੱਜ ਲੁਧਿਆਣਾ ਦਾ ਦੌਰਾ ਕਰਕੇ ਪ੍ਰਦੂਸ਼ਣ ਨੂੰ ਰੋਕਣ ਲਈ ਸਰਕਾਰ, ਨਗਰ ਨਿਗਮ ਤੇ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ...

ਪੂਰੀ ਖ਼ਬਰ »

ਵੀਰ ਏਕਲਵਯ ਯੂਥ ਫੈਡਰੇਸ਼ਨ ਵਲੋਂ ਸੁਨੀਲ ਜਾਖੜ ਦਾ ਸਨਮਾਨ

ਲੁਧਿਆਣਾ, 27 ਨਵੰਬਰ (ਕਵਿਤਾ ਖੁੱਲਰ)-ਵੀਰ ਏਕਲਵਯ ਯੂਥ ਫੈਡਰੇਸ਼ਨ ਦੇ ਪ੍ਰਧਾਲ ਰਾਹੁਲ ਡੁਲਗਚ ਦੀ ਅਗਵਾਈ ਵਿਚ ਇਕ ਵਫਦ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਕਾਂਗਰਸ ਭਵਨ ਵਿਖੇ ਮਿਲਿਆ ¢ ਇਸ ਮੌਕੇ ਰਾਹੁਲ ਡੁਲਗਚ ਵੱਲੋਂ ਸੁਨੀਲ ਜਾਖੜ ਨਾਲ ਪਾਰਟੀ ਦੀ ...

ਪੂਰੀ ਖ਼ਬਰ »

ਮਨਪ੍ਰੀਤ ਬੰਟੀ ਵੱਲੋਂ ਨਵ-ਨਿਯੁਕਤ ਪ੍ਰਧਾਨ ਬੀਬੀ ਜਗੀਰ ਕੌਰ ਦਾ ਸਨਮਾਨ

ਲੁਧਿਆਣਾ, 27 ਨਵੰਬਰ (ਕਵਿਤਾ ਖੁੱਲਰ)-(ਕਵਿਤਾ ਖੁੱਲਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪ੍ਰਧਾਨ ਬਣਾਏ ਜਾਣ ਬਾਅਦ ਬੀਬੀ ਜੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਿਖੇ ਨਤਮਸਤਕ ਹੋਏ, ਜਿਥੇ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX