ਲੁਧਿਆਣਾ, 28 ਨਵੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਆਮਗਨ ਪੁਰਬ ਨੂੰ ਸਮਰਪਿਤ 28 ਤੋਂ 30 ਨਵੰਬਰ ਸਨਿਚਰਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜੋ ਜੇਲ੍ਹ ਰੋਡ, ਜਗਰਾਉਂ ਪੁਲ, ਬੈਰਿੰਗ ਮਾਰਕੀਟ, ਘੰਟਾ ਘਰ ਚੌਕ, ਚੌੜਾ ਬਜ਼ਾਰ, ਡਵੀਜਨ ਨੰਬਰ 3 ਚੌਕ, ਬਾਬਾ ਥਾਨ ਸਿੰਘ ਚੌਕ, ਸੀ. ਐੱਮ. ਸੀ. ਹਸਪਤਾਲ ਚੌਕ, ਸਿਕੰਦਰੀ ਰੋਡ, ਖੁੱਡ ਮੁਹੱਲਾ, ਬਰਾਊਨ ਰੋਡ (ਪੁਰਾਣਾ ਸਿਵਲ ਹਸਪਤਾਲ ਰੋਡ) ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦੇ ਰੂਟ ਨੂੰ ਸੰਗਤਾਂ, ਦੁਕਾਨਦਾਰਾਂ ਵਲੋਂ ਸਜਾਇਆ ਹੋਇਆ ਸੀ, ਥਾਂ-ਥਾਂ ਸੰਗਤਾਂ ਲਈ ਚਾਹ ਪਕੌੜੇ, ਫਲ ਫਰੂਟ, ਕੁਲਚੇ ਛੋਲਿਆਂ ਦੇ ਲੰਗਰ ਲਗਾਏ ਹੋਏ ਸਨ, ਨਗਰ ਕੀਰਤਨ 'ਚ ਇਸਤਰੀ ਸਤਿਸੰਗ ਸਭਾਵਾਂ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਕੀਰਤਨੀ ਜੱਥੇ, ਗਤਕਾ ਪਾਰਟੀਆਂ, ਬੈਂਡ ਵਾਜੇ ਤੇ ਭਾਰੀ ਗਿਣਤੀ 'ਚ ਸੰਗਤਾਂ ਸ਼ਾਮਿਲ ਸਨ, ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਅੱਗੇ ਸਫਾਈ ਕੀਤੀ ਜਾ ਰਹੀ ਸੀ | ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ | ਗੁਰਦੁਆਰਾ ਸਾਹਿਬ ਵਿਖੇ ਲਗਾਈ ਸਟੇਜ ਤੋਂ ਨਗਰ-ਕੀਰਤਨ ਵਿਚ ਸ਼ਾਮਿਲ ਜੱਥਆਂ ਦਾ ਸਿਰੋਪਾਓ ਭੇਟ ਕਰਕੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਰਣਜੀਤ ਸਿੰਘ ਢਿੱਲੋਂ ਪ੍ਰਧਾਨ ਅਕਾਲੀ ਜਥਾ ਲੁਧਿਆਣਾ ਸ਼ਹਿਰੀ, ਬਾਬਾ ਅਜੀਤ ਸਿੰਘ, ਜਨਰਲ ਸਕੱਤਰ ਜਰਨੈਲ ਸਿੰਘ, ਗੁਰਵਿੰਦਰ ਸਿੰਘ ਬੱਤਰਾ, ਪ੍ਰਲਾਦ ਸਿੰਘ ਡੱਲ, ਬਲਜੀਤ ਸਿੰਘ ਬਿੰਦਰਾ, ਗੁਰਦੀਪ ਸਿੰਘ ਸ਼ੇਰਾ, ਗੁਰਦੀਪ ਸਿੰਘ ਨੀਟੂ ਕੌਾਸਲਰ, ਵਿਧਾਇਕ ਸੁਰਿੰਦਰ ਡਾਬਰ, ਰਮਨਦੀਪ ਸਿੰਘ, ਸੇਵਾ ਸਿੰਘ ਭੱਟੀ, ਪਰਮਜੀਤ ਸਿੰਘ ਖਾਲਸਾ, ਬੀਬੀ ਨਰਿੰਦਰ ਕੌਰ ਲਾਂਬਾ ਆਦਿ ਸੰਗਤਾਂ ਹਾਜ਼ਰ ਸਨ |
ਗੁ: ਭਗਤ ਚੇਤਨ ਰਾਮ ਵਿਖੇ ਨਗਰ ਕੀਰਤਨ ਦਾ ਸਵਾਗਤ
ਮੁੱਖ ਸੇਵਾਦਾਰ ਦਵਿੰਦਰ ਸਿੰਘ ਦੀ ਅਗਵਾਈ ਹੇਠ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਦਾ ਸਵਾਗਤ ਫੁੱਲਾਂ ਦੀ ਵਰਖਾ ਕਰਕੇ ਕੀਤਾ ਗਿਆ ਤੇ ਨਗਰ ਕੀਰਤਨ ਵਿਚ ਸ਼ਾਮਿਲ ਕੀਰਤਨੀ ਜਥਿਆਂ ਦਾ ਸਨਮਾਨ ਕੀਤਾ ਕੀਤਾ | ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਜਗਜੀਤ ਸਿੰਘ ਹੈਪੀ, ਜਸਵੀਰ ਸਿੰਘ ਦੂਆ, ਗੁਰਪ੍ਰੀਤ ਸਿੰਘ ਸਿੱਪੀ, ਗੁਰਦੀਪ ਸਿੰਘ ਪਿੰਕੀ, ਹਰਪ੍ਰੀਤ ਸਿੰਘ, ਜਸਨੂਰ ਸਿੰਘ, ਭਾਈ ਅਨੂਪ ਸਿੰਘ ਆਦਿ ਮੌਜੂਦ ਸਨ |
ਘੰਟਾ ਘਰ ਚੌਕ ਵਿਖੇ ਸਵਾਗਤ
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਮੁੱਖ ਸੇਵਾਦਾਰ ਜਥੇਦਾਰ ਪਿ੍ਤਪਾਲ ਸਿੰਘ ਦੀ ਅਗਵਾਈ ਹੇਠ ਘੰਟਾ ਘਰ ਚੌਕ ਵਿਖੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ | ਕੀਰਤਨੀ ਜਥਿਆਂ, ਗੱਤਕਾ ਪਾਰਟੀਆਂ ਅਤੇ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਪ੍ਰਬੰਧਕ ਕਮੇਟੀ ਮੈਂਬਰਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਅਵਤਾਰ ਸਿੰਘ, ਅਮਰਜੀਤ ਸਿੰਘ ਹੈਪੀ, ਕਵਲਪ੍ਰੀਤ ਸਿੰਘ, ਜਤਿੰਦਰ ਸਿੰਘ ਰੋਬਿਨ, ਰਜਿੰਦਰਪਾਲ ਸਿੰਘ ਟਿੰਕੂ, ਰਣਦੀਪ ਸਿੰਘ, ਮਨਵਿੰਦਰ ਸਿੰਘ ਹੈਪੀ, ਜਗਜੀਤ ਸਿੰਘ, ਬਲਵਿੰਦਰ ਸਿੰਘ, ਗਿਆਨੀ ਹਰਜੀਤ ਸਿੰਘ, ਕੁਲਦੀਪ ਸਿੰਘ ਦੂਆ, ਇਸ਼ਪ੍ਰੀਤ ਸਿੰਘ, ਜਸਵਿੰਦਰ ਸਿੰਘ, ਪਰਮਪਾਲ ਸਿੰਘ ਵਿੱਟੀ ਆਦਿ ਮੌਜੂਦ ਸਨ |
ਗੁਰਦੁਆਰਾ ਅਕਾਲਗੜ੍ਹ ਵਿਖੇ ਨਗਰ ਕੀਰਤਨ ਦਾ ਕੀਤਾ ਸਵਾਗਤ
ਕੌਾਸਲਰ ਰਖਵਿੰਦਰ ਸਿੰਘ ਗਾਬੜੀਆ ਤੇ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬੰਟੀ ਦੀ ਅਗਵਾਈ ਹੇਠ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ, ਕੁਲਚੇ ਛੋਲਿਆਂ ਦਾ ਲੰਗਰ ਲਗਾਇਆ ਗਿਆ |
ਯੂਨਾਈਟਿਡ ਯੂਥ ਫੈਡਰੇਸ਼ਨ ਵਲੋਂ ਲਗਾਏ ਗਏ ਖੀਰ ਦੇ ਲੰਗਰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਮਹਾਨ ਨਗਰ ਕੀਰਤਨ ਰਾਮਗੜ੍ਹੀਆ ਗੁਰਦੁਆਰਾ ਸਾਹਿਬ ਮਿਲਰ ਗੰਜ ਤੋਂ ਸਜਾਇਆ ਗਿਆ | ਨਗਰ ਕੀਰਤਨ ਦੇ ਰਸਤੇ ਵਿਚ ਯੂਨਾਈਟਿਡ ਯੂਥ ਫੈਡਰੇਸ਼ਨ ਵਲੋਂ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਨ ਵਾਲੀਆਂ ਸੰਗਤਾਂ ਲਈ ਗੁਰੂ ਕੇ ਲੰਗਰ ਵਰਤਾਏ ਗਏ | ਫੈਡਰੇਸ਼ਨ ਦੇ ਪ੍ਰਧਾਨ ਸੋਹਣ ਸਿੰਘ ਗੋਗਾ ਨੇ ਨਗਰ ਕੀਰਤਨ ਪ੍ਰਬੰਧਕਾਂ ਜਿਨ੍ਹਾਂ ਵਿਚ ਰਣਜੋਧ ਸਿੰਘ ਦਾ ਸਵਾਗਤ ਕਰਦੇ ਹੋਏ ਸਿਰਪਾਉ ਭੇਟ ਕੀਤੇ | ਇਸ ਮੌਕੇ ਕੁੰਦਨ ਸਿੰਘ ਨਾਗੀ, ਤੇਜਿੰਦਰ ਸੈਣੀ, ਸੁਖਵਿੰਦਰ ਸਿੰਘ ਦਹੇਲਾ, ਸੁਰਿੰਦਰ ਸਿੰਘ ਟੋਨੀ ਦਹੇਲਾ, ਸ਼ਿਵ ਕੁਮਾਰ ਖੋਸਲਾ, ਰਵਿੰਦਰ ਸ਼ਰਮਾ, ਜਤਿੰਦਰ ਸਿੰਘ ਮਣਕੂ, ਕੁਲਜਿੰਦਰ ਸਿੰਘ ਕਲਸੀ, ਤੇਜਿੰਦਰ ਸਿੰਘ ਬਾਂਗਾ, ਆਕਾਸ਼ ਕੁਮਾਰ ਆਦਿ ਹਾਜਰ ਸਨ |
ਰਾਮਗੜ੍ਹੀਆ ਐਜੂਕੇਸ਼ਨਲ ਕੌਾਸਲ ਵਲੋਂ ਨਗਰ ਕੀਰਤਨ
ਲੁਧਿਆਣਾ, (ਪੁਨੀਤ ਬਾਵਾ)-ਹਰ ਸਾਲ ਦੀ ਤਰ੍ਹਾਂ ਰਾਮਗੜ੍ਹੀਆ ਐਜੂਕੇਸ਼ਨਲ ਕੌਾਸਲ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਰਾਮਗੜ੍ਹੀਆ ਵਿਸ਼ਵਕਰਮਾ ਚੌਾਕ ਮਿਲਰਗੰਜ ਲੁਧਿਆਣਾ ਤੋਂ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ, ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਕੱਢਿਆ ਗਿਆ | ਨਗਰ ਕੀਰਤਨ ਦੀ ਸ਼ੁਰੂਆਤ ਸਮੇਂ ਰਾਮਗੜ੍ਹੀਆ ਐਜੂਕੇਸ਼ਨਲ ਕੌਾਸਲ ਦੇ ਪ੍ਰਧਾਨ ਰਣਜੋਧ ਸਿੰਘ ਰਿਐਤ,ਜਨਰਲ ਸਕੱਤਰ ਗੁਰਚਰਨ ਸਿੰਘ ਲੋਟੇ, ਗੁਰਮੀਤ ਸਿੰਘ ਕੁਲਾਰ ਪ੍ਰਧਾਨ ਫਿਕੋ, ਸੁਰਿੰਦਰ ਸਿੰਘ ਬੰਟੀ ਚੌਹਾਨ ਪ੍ਰਧਾਨ ਗੁਰੂ ਨਾਨਕ ਸੇਵਾ ਮਿਸ਼ਨ, ਇਕਬਾਲ ਸਿੰਘ ਸੋਨੂੰ ਡੀਕੋ ਕੌਾਸਲਰ ਪਤੀ ਆਦਿ ਹਾਜ਼ਰ ਸਨ | ਨਗਰ ਕੀਰਤਨ ਵਿਚ ਬੈਂਡ ਵਾਜੇ, ਕੀਰਤਨੀ ਜੱਥਿਆਂ, ਗਤਕਾ ਪਾਰਟੀਆਂ ਤੇ ਹੋਰ ਸੰਗਤ ਸ਼ਾਮਿਲ ਹੋਈ | ਨਗਰ ਕੀਰਤਨ ਰਾਮਗੜ੍ਹੀਆ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਮਿਲਰਗੰਜ ਤੋਂ ਗਿੱਲ ਰੋਡ ਵਿਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫਿਕੋ) ਦੇ ਪ੍ਰਧਾਨ ਤੇ ਰਾਮਗੜ੍ਹੀਆ ਫਾਊਾਡੇਸ਼ਨ ਦੇ ਸਕੱਤਰ ਜਨਰਲ ਗੁਰਮੀਤ ਸਿੰਘ ਕੁਲਾਰ ਦੀ ਅਗਵਾਈ ਵਿਚ ਕੁਲਾਰ ਸਾਈਕਲ ਦੇ ਸਾਹਮਣੇ ਰਾਮਗੜ੍ਹੀਆ ਫਾਊਾਡੇਸ਼ਨ ਦੇ ਪ੍ਰਧਾਨ ਤੇ ਪਲਾਈਵੁੱਡ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਰਘਵੀਰ ਸਿੰਘ ਸੋਹਲ, ਫਿਕੋ ਦੇ ਪ੍ਰਚਾਰ ਸਕੱਤਰ ਸਤਨਾਮ ਸਿੰਘ ਮੱਕੜ, ਰਾਮਗੜ੍ਹੀਆ ਭਲਾਈ ਬੋਰਡ ਦੇ ਸਾਬਕਾ ਚੇਅਰਮੈਨ ਸੋਹਣ ਸਿੰਘ ਗੋਗਾ, ਸਨਤਕਾਰ ਜਗਦੇਵ ਸਿੰਘ ਵਿੱਕੀ ਕੁਲਾਰ ਵਲੋਂ ਆਪਣੇ ਸਾਥੀਆਂ ਨਾਲ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਨਗਰ ਕੀਰਤਨ ਦੌਰਾਨ ਸ.ਕੁਲਾਰ ਦੀ ਅਗਵਾਈ ਵਿਚ ਰਾਮਗੜ੍ਹੀਆ ਐਜੂਕੇਸ਼ਨਲ ਕੌਾਸਲ ਦੇ ਪ੍ਰਧਾਨ ਰਣਜੋਧ ਸਿੰਘ ਰਿਐਤ ਅਤੇ ਜਨਰਲ ਸਕੱਤਰ ਗੁਰਚਰਨ ਸਿੰਘ ਲੋਟੇ ਨੂੰ ਸਨਮਾਨਿਤ ਕੀਤਾ ਗਿਆ |
ਲੁਧਿਆਣਾ, 28 ਨਵੰਬਰ (ਸਲੇਮਪੁਰੀ)-ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ 132 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਲੁਧਿਆਣਾ ਨਾਲ ਸਬੰਧਿਤ 100 ਮਰੀਜ਼, ਜਦਕਿ ਲੁਧਿਆਣਾ ਤੋਂ ਬਾਹਰਲੇ ...
ਲੁਧਿਆਣਾ, 28 ਨਵੰਬਰ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਲੋਕ ਇਨਸਾਫ਼ ਪਾਰਟੀ ਦੇ ਆਗੂ ਤੇ ਵਰਕਰਾਂ ...
ਲੁਧਿਆਣਾ, 28 ਨਵੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)- ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇੇ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਕੋਵਿਡ-19 ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਆਈ.ਈ.ਸੀ. ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ¢ ਆਈ.ਈ.ਸੀ. ਵੈਨ ਤੇ ...
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ ਭੁੱਕੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਧਰਮਜੀਤ ਸਿੰਘ ਪੁੱਤਰ ...
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਤਿੰਨ ਵੱਖ ਵੱਖ ਮਾਮਲਿਆਂ ਵਿਚ ਪੁਲਿਸ ਨੇ ਪੰਜ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਕਮਲਜੀਤ ਕੌਰ ਵਾਸੀ ...
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮਟਾਬਰੀ ਦੇ ਬਿਲਕੁਲ ਨੇੜੇ ਸਥਿਤ ਪੈਟਰੋਲ ਪੰਪ 'ਤੇ ਅੱਜ ਸ਼ਰ੍ਹੇਆਮ ਗੁੰਡਾਗਰਦੀ ਕਰਦੇ ਹੋਏ ਦਿਨ ਦਿਹਾੜੇ ਇਕ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਪੈਟਰੋਲ ਪੰਪ ਦੇ ਤਿੰਨ ਕਰਿੰਦੇ ...
ਸਿੱਧਵਾਂ ਬੇਟ, 28 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਪਹਿਲੀ ਤੇ ਛੇਵੀਂ ਪਾਤਸ਼ਾਹੀ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਬਾਓਲੀ ਸਾਹਿਬ (ਸੋਢੀਵਾਲ) ਵਿਖੇ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ 551ਵੇਂ ਆਗਮਨ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 30 ਨਵੰਬਰ ਦਿਨ ...
ਆਲਮਗੀਰ, 28 ਨਵੰਬਰ (ਜਰਨੈਲ ਸਿੰਘ ਪੱਟੀ)- ਕੇਂਦਰ ਸਰਕਾਰ ਵਲੋਂ ਕਿਸਾਨਾਂ 'ਤੇ ਜ਼ਬਰੀ ਥੋਪਿਆ ਜਾ ਰਿਹਾ ਖੇਤੀ ਸੋਧ ਕਾਨੂੰਨ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦੇ ਦਿੱਲੀ ਚੱਲੋ ਦੇ ਸੱਦੇ 'ਤੇ ਪਿੰਡ ਆਲਮਗੀਰ ਮਹਿਮੂਦਪੁਰਾ ਡੰਗੋਰਾ ਰਣੀਆ ਜਰਖੜ ਜੱਸੋਵਾਲ ਗਿੱਲ ਬੁਲਾਰਾ ...
ਲੁਧਿਆਣਾ, 28 ਨਵੰਬਰ (ਕਵਿਤਾ ਖੁੱਲਰ)- ਸੀਨੀਅਰ ਯੂਥ ਅਕਾਲੀ ਆਗੂ ਜਸਦੀਪ ਸਿੰਘ ਕਾਉਂਕੇ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਸਿੱਖਾਂ ਦੀ ਮਿਨੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦਾ ਤੀਸਰੀ ਵਾਰ ਪ੍ਰਧਾਨ ਬਣਾਏ ਜਾਣ ਕਾਰਨ ਸਿੱਖ ...
ਇਯਾਲੀ/ਥਰੀਕੇ, 28 ਨਵੰਬਰ (ਮਨਜੀਤ ਸਿੰਘ ਦੁੱਗਰੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਲੈ ਕੇ ਦੇਸ਼ ਭਰ ਦੇ ਕਿਸਾਨਾਂ ਵੱਲੋਂ ਦਿੱਲੀ ਧਰਨੇ 'ਚ ਕਾਫਲਿਆਂ ਦੇ ਰੂਪ ਵਿਚ ਵਹੀਰਾਂ ਘੱਤ ਕੇ ਸ਼ਾਮਲ ਹੋਣ ਲਈ ਪੰਜਾਬ ਦੀ ...
ਲੁਧਿਆਣਾ, 28 ਨਵੰਬਰ (ਜੁਗਿੰਦਰ ਸਿੰਘ ਅਰੋੜਾ)- ਖੁਰਾਕ ਸਪਲਾਈ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜਿਲ੍ਹਾ ਲੁਧਿਆਣਾ ਵਿੱਚ ਦੋ ਹਜ਼ਾਰ ਦੇ ਕਰੀਬ ਰਾਸ਼ਨ ਡਿਪੂ ਚਲ ਰਹੇ ਹਨ, ਜਿਹਨਾਂ ਤੋਂ ਸਰਕਾਰ ਦੀਆਂ ਵੱਖ-ਵਖ ਸਕੀਮਾਂ ਤਹਿਤ ਖਪਤਕਾਰਾਂ ਨੂੰ ਰਾਸ਼ਨ ਦਿੱਤਾ ...
ਲੁਧਿਆਣਾ, 28 ਨਵੰਬਰ (ਪੁਨੀਤ ਬਾਵਾ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਦੀ ਅਗਵਾਈ ਵਿਚ ਭਾਜਪਾ ਦੇ ਘੰਟਾ ਘਰ ਸਥਿਤ ਦਫ਼ਤਰ ਵਿਖੇ ਭਾਰਤ ਦਾ ਸੰਵਿਧਾਨ ਦਿਵਸ ਮਨਾਇਆ ਗਿਆ | ਜਿਸ ਵਿਚ ਭਾਜਪਾ ਆਗੂਆਂ ਨੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ...
ਲੁਧਿਆਣਾ, 28 ਨਵੰਬਰ (ਅਮਰੀਕ ਸਿੰਘ ਬੱਤਰਾ)-ਪੰਜਾਬ ਸਰਕਾਰ ਵਲੋਂ ਲਾਗੂ ਕੀਤੀ ਆਊਟਡੋਰ ਇਸ਼ਤਿਹਾਰਬਾਜ਼ੀ ਨੀਤੀ ਦੀ ਉਲੰਘਣਾ ਕਰਕੇ ਦੁਕਾਨਾਂ, ਸ਼ੋਅਰੂਮਾਂ ਤੇ ਨਿੱਜੀ ਇਮਾਰਤਾਂ 'ਤੇ ਲਗਾਏ ਇਸ਼ਤਿਹਾਰੀ ਬੋਰਡਾਂ ਵਿਰੁੱਧ ਨਗਰ ਨਿਗਮ ਇਸ਼ਤਿਹਾਰਬਾਜ਼ੀ ਸ਼ਾਖਾ ਵਲੋਂ ...
ਲੁਧਿਆਣਾ, 28 ਨਵੰਬਰ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਅਗਰਵਾਲ ਨੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਲੁਧਿਆਣਾ ਦੇ ਅਧਿਕਾਰਤ ਪੇਜ਼ 'ਤੇ ਫੇਸਬੁੱਕ ਲਾਈਵ ਦੌਰਾਨ ਜ਼ਿਲ੍ਹਾ ਲੁਧਿਆਣਾ ਦੇ ਵਸਨੀਕਾਂ ਨੂੰ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਦੀ ...
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਅੰਗਦ ਰਾਏ ਵਾਸੀ ਕੈਲਾਸ਼ ਨਗਰ ਨੂੰ ...
ਆਲਮਗੀਰ, 28 ਨਵੰਬਰ (ਜਰਨੈਲ ਸਿੰਘ ਪੱਟੀ)-ਕਿਸੇ ਵੀ ਦੇਸ਼ ਦਾ ਸ਼ਾਸਕ ਜਦੋਂ ਹੰਕਾਰੀ ਤੇ ਜਬਰ ਜ਼ੁਲਮ ਅਤੇ ਨਿਆਂ ਅਨਿ੍ਹਆਂ ਵਿਚਲਾ ਫ਼ਰਕ ਭੁੱਲ ਜਾਵੇ ਤਾਂ ਉਸ ਸ਼ਾਸਕ ਅਤੇ ਦੇਸ਼ ਦਾ ਪਤਨ ਹੋਣ ਤੋਂ ਕੋਈ ਨਹੀਂ ਰੋਕ ਸਕਦਾ ਠੀਕ ਐਸੀ ਹੀ ਤਰਜ਼ 'ਤੇ ਭਾਜਪਾ ਦੀ ਅਗਵਾਈ ਹੇਠਲੀ ...
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜ਼ਨ ਨੰਬਰ 5 ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰਦੇਵ ਨਗਰ ਵਿਚ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਵਕੀਲ ਵਲੋਂ ਖ਼ੁਦਕੁਸ਼ੀ ਕਰ ਲਈ ਗਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਗੌਰਵ ਸੈਣੀ ਵਜੋਂ ਕੀਤੀ ਗਈ, ...
ਹੰਬੜਾਂ, 28 ਨਵੰਬਰ (ਜਗਦੀਸ਼ ਸਿੰਘ ਗਿੱਲ)-ਮੋਦੀ ਸਰਕਾਰ ਵਲੋਂ ਕਾਲੇ ਕਨੂੰਨ ਖ਼ਿਲਾਫ਼ ਦਿੱਲੀ ਜਾ ਰਹੇ ਕਿਸਾਨਾਂ ਉਪਰ ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੇ ਗੋਲੇ ਦਾਗ ਕੇ ਖੱਟਰ ਸਰਕਾਰ ਨੇ ਮੋਦੀ ਦੀ ਸ਼ਹਿ 'ਤੇ ਲੋਕਤੰਤਰ ਦਾ ਘਾਣ ਕੀਤਾ | ਮੋਦੀ ਅਤੇ ਖੱਟਰ ...
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਹੈਬੋਵਾਲ ਚੌਕ ਵਿਚ ਆਟੋ ਵਿਚ ਬੈਠੀਆਂ ਔਰਤਾਂ ਵਲੋਂ ਇਕ ਔਰਤ ਦਾ ਮੋਬਾਇਲ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸੰਬੰਧੀ ਗੋਕਲ ਵਿਹਾਰ ਕਾਲੋਨੀ ਦੀ ਰਹਿਣ ਵਾਲੀ ਸੁਦਰਸ਼ਨ ਬਜਾਜ ...
ਲੁਧਿਆਣਾ, 28 ਨਵੰਬਰ (ਪੁਨੀਤ ਬਾਵਾ)- ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਦੀਆਂ ਸਰਹੱਦਾਂ ਨੂੰ ਘੇਰ ਕੇ ਬੈਠੇ ਦੇਸ਼ ਭਰ ਖਾਸਕਰ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਡਾ. ...
ਲੁਧਿਆਣਾ, 28 ਨਵੰਬਰ (ਪੁਨੀਤ ਬਾਵਾ)- ਪਸ਼ੂ ਆਹਾਰ ਵਿਭਾਗ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਸਹਿਯੋਗੀ ਪ੍ਰੋਫੈਸਰ ਡਾ. ਜੈਸਮੀਨ ਕੌਰ ਨੇ ਅੰਤਰਰਾਸ਼ਟਰੀ ਵੈਬੀਨਾਰ ਵਿਚ ਹਿੱਸਾ ਲਿਆ¢ ਇਹ ਵੈਬੀਨਾਰ ਤਾਮਿਲਨਾਡੂ ਵੈਟਰਨਰੀ ...
ਹੰਬੜਾਂ, 28 ਨਵੰਬਰ (ਜਗਦੀਸ਼ ਸਿੰਘ ਗਿੱਲ)- ਬੇਟ ਇਲਾਕੇ ਦੇ ਉੱਘੇ ਸਾਹੋਵਾਲੀਏ ਪਰਿਵਾਰ ਦੇ ਸਰਦਾਰਨੀ ਅਜਮੇਰ ਕੌਰ ਸਿੱਧੂ (69) ਧਰਮਪਤਨੀ ਗੁਰਦੇਵ ਸਿੰਘ ਸਿੱਧੂ ਦੀ ਸੰਖੇਪ ਜਿਹੀ ਬਿਮਾਰੀ ਨਾਲ ਮੌਤ ਹੋ ਗਈ | ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਬਾਣੀਏਵਾਲ ਦੇ ...
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਨੇਤਾ ਜੀ ਨਗਰ 'ਚ ਰਹਿੰਦੀ ਇਕ ਨੌਜਵਾਨ ਲੜਕੀ ਨੂੰ ਆਟੋ ਰਿਕਸ਼ਾ ਚਾਲਕ ਵਲੋਂ ਅਗਵਾ ਕਰਕੇ ਉਸ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣਾ ਆਇਆ ਹੈ | ਜਾਣਕਾਰੀ ...
ਲੁਧਿਆਣਾ, 28 ਨਵੰਬਰ (ਕਵਿਤਾ ਖੁੱਲਰ)- ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਜਨਰਲ ਸਕੱਤਰ ਚਰਨਦੀਪ ਸਿੰਘ ਚੰਨੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਸੰਘਰਸ਼ ਕਰਨ ਲਈ ਦਿੱਲੀ ਜਾਣ ਦੇ ...
ਸਾਹਨੇਵਾਲ, 28 ਨਵੰਬਰ (ਅਮਰਜੀਤ ਸਿੰਘ ਮੰਗਲੀ) - ਵਿਧਾਨ ਸਭਾ 'ਚ ਸ਼੍ਰੋਮਣੀ ਅਕਾਲੀ ਦੇ ਵਿਧਾਇਕਾਂ ਦੇ ਆਗੂ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ...
ਲੁਧਿਆਣਾ, 28 ਨਵੰਬਰ (ਕਵਿਤਾ ਖੁੱਲਰ)- ਭਗਤ ਪੂਰਨ ਸਿੰਘ ਵੈੱਲਫੇਅਰ ਸੁਸਾਇਟੀ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜਗੁਰੂ ਨਗਰ ਦੀ ਸੰਗਤ ਵਲੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਪ੍ਰਭਾਤ ਫੇਰੀਆਂ ਦੌਰਾਨ ਭਗਤ ਪੂਰਨ ਸਿੰਘ ਪਾਰਕ ...
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਸ਼ੁਰੂ ਕੀਤੀ ਗਈ ਨੋ ਯੂਅਰ ਕੇਸ ਸਕੀਮ ਤਹਿਤ ਲਗਾਏ ਗਏ ਵਿਸ਼ੇਸ਼ ਕੈਂਪਾਂ ਵਿਚ ਪੁਲਿਸ ਵਲੋਂ ਅੱਜ 2320 ਮਾਮਲਿਆਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ ਹੈ ਜਿਨ੍ਹਾਂ ਵਿਚ ਦਾਜ ਸਬੰਧੀ 162 ਮਾਮਲੇ ਵੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX