ਤਾਜਾ ਖ਼ਬਰਾਂ


ਅਧਿਆਪਕਾਂ ਤੋਂ ਬਾਅਦ ਹੁਣ ਪਟਵਾਰੀ ਉਮੀਦਵਾਰਾਂ ਨੂੰ ਵੀ 6 ਜੁਲਾਈ ਤੋਂ ਮਿਲਣਗੇ ਨਿਯੁਕਤੀ ਪੱਤਰ
. . .  21 minutes ago
ਬੁਢਲਾਡਾ, 2 ਜੁਲਾਈ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ 6635 ਅਧਿਆਪਕ ਭਰਤੀ ਪ੍ਰਕਿਰਿਆ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਹੁਣ ਅਗਲੇ ਕੁੱਝ ਦਿਨਾਂ 'ਚ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ...
ਸਮਸਾਨਘਾਟ 'ਚ ਮਿਲੀ ਅਣਪਛਾਤੀ ਲਾਸ਼, ਕਤਲ ਕੀਤੇ ਜਾਣ ਦਾ ਸ਼ੱਕ
. . .  31 minutes ago
ਹੰਡਿਆਏਿਆ/ਬਰਨਾਲਾ , 2 ਜੁਲਾਏੀ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਦੇ ਵਾਰਡ ਨੰਬਰ 5 ਸ਼ਮਸ਼ਾਨਘਾਟ ਵਿੱਚ 30 ਸਾਲ ਦੇ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਮਾਮਲਾ ਕਤਲ ਕੀਤੇ ਜਾਣ ਦਾ ਜਾਪਦਾ...
ਅਮਰਨਾਥ ਯਾਤਰਾ : ਫ਼ੌਜ ਵਲੋਂ ਰਿਕਾਰਡ ਸਮੇਂ 'ਚ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ
. . .  about 1 hour ago
ਊਧਮਪੁਰ, 2 ਜੁਲਾਈ - ਅਮਰਨਾਥ ਯਾਤਰਾ ਦੌਰਾਨ ਭਾਰਤੀ ਫ਼ੌਜ ਨੇ ਰਿਕਾਰਡ ਸਮੇਂ 'ਚ ਬਾਲਟਾਲ ਰੂਟ 'ਤੇ ਜ਼ਮੀਨ ਖਿਸਕਣ ਕਾਰਨ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ ਕੀਤਾ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀ.ਜੀ.ਪੀ. ਭਾਵਰਾ ਦੀ ਛੁੱਟੀ ਮਨਜ਼ੂਰ
. . .  about 1 hour ago
ਚੰਡੀਗੜ੍ਹ, 2 ਜੁਲਾਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਵਲੋਂ 2 ਮਹੀਨਿਆਂ ਲਈ ਛੁੱਟੀ 'ਤੇ ਜਾਣ ਲਈ ਦਿੱਤੀ ਅਰਜ਼ੀ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰ...
ਗ਼ੁੱਸੇ 'ਚ ਆਏ ਲੋਕਾਂ ਵਲੋਂ ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਉੱਪਰ ਹਮਲਾ
. . .  about 2 hours ago
ਜੈਪੁਰ, 2 ਜੁਲਾਈ - ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਨੂੰ ਜੈਪੁਰ ਵਿਖੇ ਐਨ.ਆਈ.ਏ.ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਗ਼ੁੱਸੇ ਵਿਚ ਆਏ ਲੋਕਾਂ ਨੇ ਦੋਸ਼ੀਆਂ ਉੱਪਰ ਹਮਲਾ ਕਰ ਦਿੱਤਾ। ਐਨ.ਆਈ.ਏ. ਅਦਾਲਤ ...
ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਕਰਨ ਦੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਨਿਖੇਧੀ
. . .  about 2 hours ago
ਚੰਡੀਗੜ੍ਹ, 2 ਜੁਲਾਈ - ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਹੋਣ 'ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰ ਕਿਹਾ ਕਿ ਰਵੀ ਸਿੰਘ ਖ਼ਾਲਸਾ...
ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਪ੍ਰਵਾਸੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਵਲੋਂ ਕਤਲ
. . .  about 3 hours ago
ਮਲੋਟ, 2 ਜੁਲਾਈ (ਪਾਟਿਲ) - ਪਿੰਡ ਈਨਾ ਖੇੜਾ ਵਿਖੇ ਇਕ ਪਾਈਪ ਫ਼ੈਕਟਰੀ ਵਿਚ ਕੰਮ ਕਰਦੇ ਬਿਹਾਰੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਨੇ ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਲੋਹੇ ਦੀਆਂ ਰਾਡਾਂ ਮਾਰ ਕੇ ਬੇਰਹਿਮੀ ਨਾਲ...
ਕੰਧ ਨੂੰ ਲੈ ਕੇ ਹੋਏ ਝਗੜੇ ਦੌਰਾਨ ਪੋਤੇ ਵਲੋਂ ਦਾਦੇ ਤੇ ਤਾਏ ਦੀ ਗੋਲੀਆਂ ਮਾਰ ਕੇ ਹੱਤਿਆ, ਦਾਦੀ ਗੰਭੀਰ ਜ਼ਖਮੀਂ
. . .  about 3 hours ago
ਮਲੋਟ, 2 ਜੁਲਾਈ (ਪਾਟਿਲ) - ਥਾਣਾ ਸਦਰ ਮਲੋਟ ਦੇ ਪਿੰਡ ਬਾਮ ਵਿਖੇ ਅੱਜ ਹੋਈ ਬਹਿਸ ਦੌਰਾਨ ਇਕ ਵਿਅਕਤੀ ਵਲੋਂ ਦੋ ਬਜ਼ੁਰਗਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦ ਕਿ ਇੱਕ ਬਜ਼ੁਰਗ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ...
ਪੰਜਾਬ ਸਰਕਾਰ ਕਰੇਗੀ ਐਮ.ਐਸ.ਪੀ. ਤੋਂ ਘੱਟ ਖ਼ਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ - ਭਗਵੰਤ ਮਾਨ
. . .  about 3 hours ago
ਚੰਡੀਗੜ੍ਹ, 2 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮੇਰੀ ਅਪੀਲ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਮੂੰਗੀ ਦੀ ਫ਼ਸਲ ਬੀਜੀ ਸੀ, ਉਨ੍ਹਾਂ ਨੂੰ ਸਾਡੀ ਸਰਕਾਰ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ...
ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  about 3 hours ago
ਮਹਿਲ ਕਲਾਂ, 2 ਜੁਲਾਈ (ਗੁਰਪ੍ਰੀਤ ਸਿੰਘ ਅਣਖੀ)-ਟਵਿੱਟਰ ਵਲੋਂ ਕਿਸਾਨ ਏਕਤਾ ਮੋਰਚਾ ਅਤੇ ਟਰੈੱਕਟ ਟੂ ਟਵਿੱਟਰ ਦੇ ਖਾਤੇ ਬੰਦ ਕਰਨ ਤੋਂ ਬਾਅਦ ਅੱਜ ਟਵਿੱਟਰ ਨੇ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਮੁੱਖ ਸੰਚਾਲਕ ਰਵੀ ਸਿੰਘ...
ਮੂੰਗੀ ਦੀ ਖ਼ਰੀਦ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਲੈ ਸਕਦੇ ਹਨ ਵੱਡਾ ਫ਼ੈਸਲਾ
. . .  about 4 hours ago
ਚੰਡੀਗੜ੍ਹ, 2 ਜੁਲਾਈ (ਅਵਤਾਰ ਸਿੰਘ) - ਮੂੰਗੀ ਦੀ ਖ਼ਰੀਦ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਮੂੰਗੀ ਦੀ ਖ਼ਰੀਦ ਨੂੰ ਲੈ ਕੇ ਸਰਕਾਰ ਕਿਸਾਨਾਂ ਨੂੰ ਰਾਹਤ ਦੇ ਸਕਦੀ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਕੋਈ ਵੱਡਾ ਫ਼ੈਸਲਾ...
ਭਾਰਤ-ਇੰਗਲੈਂਡ 5ਵਾਂ ਟੈਸਟ : ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ
. . .  about 4 hours ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕੇਟ ਟੀਮਾਂ ਵਿਚਕਾਰ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ...
ਨੂਪੁਰ ਸ਼ਰਮਾ ਦਾ ਸਮਰਥਨ ਕਰਨ ਵਾਲੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ
. . .  about 4 hours ago
ਨਵੀਂ ਦਿੱਲੀ, 2 ਜੁਲਾਈ - ਮੁਅੱਤਲ ਭਾਜਪਾ ਆਗੂ ਨੂਪੁਰ ਸ਼ਰਮਾ ਦਾ ਸਮਰਥਨ ਕਰਨ 'ਤੇ ਅਮਰਾਵਤੀ ਵਿਖੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਗਏ...
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਗੁਜਰਾਤ ਦੌਰੇ 'ਤੇ
. . .  about 5 hours ago
ਨਵੀਂ ਦਿੱਲੀ, 2 ਜੁਲਾਈ- 'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਦੇ ਦੌਰੇ 'ਤੇ ਹਨ, ਉਹ 3-4 ਜੁਲਾਈ ਨੂੰ ਅਹਿਮਦਾਬਾਦ 'ਚ ਹੋਣਗੇ। 3 ਜੁਲਾਈ ਨੂੰ ਉਹ ਪਾਰਟੀ ਦੇ ਨਵੇਂ ਅਹੁਦੇਦਾਰਾਂ ਨੂੰ ਸਹੁੰ ਚੁਕਾਉਣਗੇ ਅਤੇ 4 ਜੁਲਾਈ ਨੂੰ ਉਹ ਟਾਊਨ ਹਾਲ ਮੀਟਿੰਗ 'ਚ ਸ਼ਾਮਿਲ ਹੋਣਗੇ।
ਮੁਹੰਮਦ ਜ਼ੁਬੈਰ ਨੂੰ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖ਼ਾਰਿਜ, ਕੋਰਟ ਨੇ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ
. . .  about 5 hours ago
ਨਵੀਂ ਦਿੱਲੀ, 2 ਜੁਲਾਈ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਿੱਜੀ ਚੈਨਲ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਅਦਾਲਤ ਨੇ ਮੁਹੰਮਦ ਜ਼ੁਬੈਰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।
ਜੀ.ਆਰ.ਪੀ. ਦੇ ਏ.ਆਈ.ਜੀ. ਵਲੋਂ ਰੇਲਵੇ ਸਟੇਸ਼ਨ ਦੀ ਚੈਕਿੰਗ
. . .  about 5 hours ago
ਅੰਮ੍ਰਿਤਸਰ, 2 ਜੁਲਾਈ (ਗਗਨਦੀਪ ਸ਼ਰਮਾ)-ਜੀ.ਆਰ.ਪੀ. ਦੇ ਏ.ਆਈ.ਜੀ. ਅਜੇ ਮਲੂਜਾ ਵਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਯਾਤਰੀਆਂ ਦੀ ਸੁਰੱਖਿਆ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ। ਇਸ ਦੌਰਾਨ ਯਾਤਰੀਆਂ ਦੇ ਸਾਮਾਨ ਨੂੰ ਵੀ ਚੈੱਕ ਕੀਤਾ ਗਿਆ।
ਬਰਗਾੜੀ ਬੇਅਦਬੀ ਮਾਮਲਾ: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿੱਖ ਆਗੂਆਂ ਨੂੰ ਸੌਂਪੀ ਜਾਂਚ ਰਿਪੋਰਟ
. . .  about 6 hours ago
ਅਜਨਾਲਾ, 2 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਸਿੱਖ ਆਗੂਆਂ ਨੂੰ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਰਿਪੋਰਟ ਸੌਂਪ ਦਿੱਤੀ ਹੈ। ਇਸ ਸੰਬੰਧੀ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਗੁਰਮੀਤ ਵਿਦਿਆਲਾ ਦਮਦਮੀ ਟਕਸਾਲ...
ਜਬਰ ਜਨਾਹ ਮਾਮਲੇ 'ਚ ਸਾਬਕਾ ਵਿਧਾਇਕ ਬੈਂਸ ਦਾ ਭਰਾ ਗ੍ਰਿਫ਼ਤਾਰ
. . .  about 6 hours ago
ਲੁਧਿਆਣਾ, 2 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਨੇ ਅੱਜ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਜੁਆਇੰਟ ਪੁਲਿਸ ਕਮਿਸ਼ਨਰ...
ਗਗਨਦੀਪ ਸਿੰਘ ਚੱਢਾ ਦੀ ਅੰਤਿਮ ਅਰਦਾਸ ਮੌਕੇ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
. . .  about 6 hours ago
ਪਟਿਆਲਾ, 2 ਜੁਲਾਈ (ਅਮਨਦੀਪ ਸਿੰਘ)-ਪਟਿਆਲਾ ਵਿਖੇ ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੇ ਸਟੇਟ ਸੈਕਟਰੀ ਗਗਨਦੀਪ ਸਿੰਘ ਚੱਢਾ ਅਕਾਲ ਚਲਾਣਾ ਕਰ ਗਏ ਸਨ, ਜਿਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ 'ਤੇ ਪਹੁੰਚੇ...
ਮਣੀਪੁਰ ਜ਼ਮੀਨ ਖਿਸਕਣ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 24
. . .  about 7 hours ago
ਗੁਹਾਟੀ, 2 ਜੁਲਾਈ-ਮਣੀਪੁਰ ਦੇ ਨੋਨੀ ਜ਼ਿਲ੍ਹੇ 'ਚ ਇਕ ਰੇਲਵੇ ਨਿਰਮਾਣ ਸਥਾਨ 'ਤੇ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 24 ਹੋ ਗਈ ਹੈ। ਦਸ ਦੇਈਏ ਕਿ ਤੁਪੁਲ ਇਲਾਕੇ 'ਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।
ਸ੍ਰੀ ਦਰਬਾਰ ਸਾਹਿਬ 'ਤੇ 1955 'ਚ ਕੀਤੇ ਹਮਲੇ ਦੀ ਯਾਦ 'ਚ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਅਖੰਡ ਪਾਠ ਆਰੰਭ
. . .  about 8 hours ago
ਅੰਮ੍ਰਿਤਸਰ, 2 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਪੰਜਾਬੀ ਸੂਬਾ ਮੋਰਚਾ ਦੌਰਾਨ 4 ਜੁਲਾਈ 1955 ਨੂੰ ਉਸ ਵੇਲੇ ਦੀ ਸਰਕਾਰ ਵਲੋਂ ਸ੍ਰੀ ਦਰਬਾਰ ਸਾਹਿਬ 'ਤੇ ਕਰਵਾਏ ਗਏ ਹਮਲੇ ਦੀ ਯਾਦ 'ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਆਰੰਭ ਕਰਵਾਇਆ...
ਦਿੱਲੀ ਪੁਲਿਸ ਨੇ ਮੁਹੰਮਦ ਜ਼ੁਬੈਰ ਦੀ ਨਿਆਇਕ ਹਿਰਾਸਤ ਦੀ ਕੀਤੀ ਮੰਗ
. . .  about 8 hours ago
ਨਵੀਂ ਦਿੱਲੀ, 2 ਜੁਲਾਈ-ਦਿੱਲੀ ਪੁਲਿਸ ਨੇ ਮੁਹੰਮਦ ਜ਼ੁਬੈਰ ਦੀ ਨਿਆਇਕ ਹਿਰਾਸਤ ਦੀ ਕੀਤੀ ਮੰਗ
ਅਮਰੀਕਾ 'ਚ ਵਾਰੰਟਾਂ ਦੀ ਤਾਮੀਲ ਕਰਵਾਉਣ ਗਏ ਪੁਲਿਸ ਅਫ਼ਸਰਾਂ 'ਤੇ ਚਲਾਈ ਗੋਲੀ, 2 ਦੀ ਮੌਤ 6 ਜ਼ਖ਼ਮੀ
. . .  about 7 hours ago
ਸੈਕਰਾਮੈਂਟੋ, 2 ਜੁਲਾਈ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਕੈਂਟੁਕੀ ਰਾਜ 'ਚ ਅਦਾਲਤ ਵਲੋਂ ਜਾਰੀ ਵਾਰੰਟਾਂ ਦੀ ਤਾਮੀਲ ਕਰਵਾਉਣ ਗਏ ਪੁਲਿਸ ਅਧਿਕਾਰੀਆਂ 'ਤੇ ਸ਼ੱਕੀ ਦੋਸ਼ੀ ਨੇ ਰਾਈਫ਼ਲ ਨਾਲ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਸਿੱਟੇ ਵਜੋਂ 2 ਪੁਲਿਸ ਅਫ਼ਸਰਾਂ ਦੀ ਮੌਤ ਹੋ ਗਈ ਤੇ 6 ਹੋਰ ਜ਼ਖ਼ਮੀ ਹੋ ਗਏ।
ਇਕਬਾਲ ਸਿੰਘ ਲਾਲਪੁਰਾ ਸ੍ਰੀ ਚਮਕੌਰ ਸਾਹਿਬ ਹੋਏ ਨਤਮਸਤਕ
. . .  about 8 hours ago
ਸ੍ਰੀ ਚਮਕੌਰ ਸਾਹਿਬ, 2ਜੁਲਾਈ (ਜਗਮੋਹਨ ਸਿੰਘ ਨਾਰੰਗ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਗੜੀ ਸਾਹਿਬ ਵਿਖੇ ਨਤਮਸਤਕ ਹੋਏ...
ਸੀਵਰੇਜ ਟਰੀਟਮੈਂਟ ਪਲਾਂਟ 'ਚ ਗੈਸ ਲੀਕ, ਇਕ ਮੁਲਾਜ਼ਮ ਦੀ ਵਿਗੜੀ ਸਿਹਤ
. . .  about 9 hours ago
ਤਲਵੰਡੀ ਸਾਬੋ, 2 ਜੁਲਾਈ (ਰਣਜੀਤ ਸਿੰਘ ਰਾਜੂ)-ਸਥਾਨਕ ਨਗਰ ਦੇ ਸੀਵਰੇਜ ਟਰੀਟਮੈਂਟ ਪਲਾਂਟ 'ਚ ਬੀਤੀ ਅੱਧੀ ਰਾਤ ਤੋਂ ਬਾਅਦ ਪਾਣੀ ਸਾਫ਼ ਕਰਨ ਵਾਲੀ ਗੈਸ ਲੀਕ ਹੋਣ ਕਾਰਨ ਇਕ ਮੁਲਾਜ਼ਮ ਦੀ ਸਿਹਤ ਵਿਗੜ ਜਾਣ ਦੀ ਖ਼ਬਰ ਸਾਹਮਣੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 16 ਮੱਘਰ ਸੰਮਤ 552

ਸ੍ਰੀ ਮੁਕਤਸਰ ਸਾਹਿਬ

ਕਾਰ-ਪਿਕਅੱਪ ਹਾਦਸੇ 'ਚ ਮਰਦ-ਔਰਤ ਖੇਤ ਮਜ਼ਦੂਰਾਂ ਸਮੇਤ 15 ਜ਼ਖ਼ਮੀ

ਮੰਡੀ ਕਿੱਲਿਆਂਵਾਲੀ, 29 ਨਵੰਬਰ (ਇਕਬਾਲ ਸਿੰਘ ਸ਼ਾਂਤ)-ਅੱਜ ਦੇਰ ਸ਼ਾਮ ਲੰਬੀ-ਗਿੱਦੜਬਾਹਾ ਮੁੱਖ ਮਾਰਗ 'ਤੇ ਪਿੰਡ ਲਾਲਬਾਈ ਨੇੜੇ ਕਾਰ ਅਤੇ ਪਿਕਅੱਪ 'ਚ ਟੱਕਰ ਹੋਣ ਕਰਕੇ ਰਾਜਸਥਾਨ ਤੋਂ ਪਰਤ ਰਹੇ ਦਰਜਨ ਭਰ ਮਰਦ-ਔਰਤ ਖੇਤ ਮਜ਼ਦੂਰ ਸਮੇਤ ਕਰੀਬ 15 ਜਣੇ ਜ਼ਖ਼ਮੀ ਹੋ ਗਏ | ਇਸ ਹਾਦਸੇ 'ਚ ਮਜ਼ਦੂਰਾਂ ਦੀ ਭਰੀ ਪਿਕਅੱਪ ਪਲਟ ਗਈ | ਜ਼ਖ਼ਮੀਆਂ ਨੂੰ ਇਲਾਜ ਲਈ ਗਿੱਦੜਬਾਹਾ ਭੇਜਿਆ ਗਿਆ | ਜ਼ਖ਼ਮੀਆਂ 'ਚ 9 ਪੁਰਸ਼ ਅਤੇ 5 ਔਰਤਾਂ ਹਨ | ਸਾਰੇ ਖੇਤ ਮਜ਼ਦੂਰ ਗਿੱਦੜਬਾਹਾ ਖੇਤਰ ਦੇ ਪਿੰਡ ਬੁੱਟਰ ਸ਼ਰੀਂਹ ਦੇ ਬਾਸ਼ਿੰਦੇ ਹਨ ਅਤੇ ਉਹ ਰਾਜਸਥਾਨ ਦੇ ਪੀਲੀਬੰਗਾ ਖੇਤਰ ਤੋਂ ਨਰਮਾ ਚੁਗਾਈ ਉਪਰੰਤ ਕਰੀਬ ਡੇਢ ਮਹੀਨੇ ਬਾਅਦ ਘਰ ਨੂੰ ਪਰਤ ਰਹੇ ਸਨ | ਜਾਣਕਾਰੀ ਅਨੁਸਾਰ ਰਾਹ 'ਚ ਲਾਲਬਾਈ ਨੇੜੇ ਸਾਹਮਣਿਓਾ ਆ ਰਹੀ ਆਲਟੋ ਕਾਰ ਨੰਬਰ ਪੀ. ਬੀ. 30 ਪੀ./4952 ਵਲੋਂ ਪਿਕਅੱਪ ਦੇ ਪਿਛਲੇ ਟੱਕਰ ਨਾਲ ਟਕਰਾਈ | ਹਾਦਸਾ ਏਨਾ ਜ਼ਬਰਦਸਤ ਸੀ ਕਿ ਪਿਕਅੱਪ ਗੱਡੀ ਪੀ. ਬੀ. 22 ਕੇ/3198 ਮੂਧੇ-ਮੂੰਹ ਹੋ ਗਈ | ਗੱਡੀ ਪਲਟਣ ਦੇ ਬਾਵਜੂਦ ਖੁਸ਼ਕਿਸਮਤੀ ਨਾਲ ਪਿਕਅੱਪ ਸਵਾਰ ਮੁਸਾਫ਼ਰ ਗੰਭੀਰਾਂ ਸੱਟਾਂ ਤੋਂ ਬਚ ਗਏ | ਕਾਰ ਸਵਾਰ ਵਿਅਕਤੀ ਪਿੰਡ ਘੁਮਿਆਰਾ ਨਾਲ ਸਬੰਧਿਤ ਦੱਸੇ ਜਾਂਦੇ ਹਨ | ਖੇਤ ਮਜ਼ਦੂਰਾਂ ਦੇ ਜਾਣਕਾਰ ਤੇਜਾ ਸਿੰਘ ਵਾਸੀ ਮਿਠੜੀ ਬੁੱਧਗਿਰ ਨੇ ਦੱਸਿਆ ਕਿ ਹਾਦਸੇ 'ਚ ਪਿਅਕੱਪ ਡਰਾਈਵਰ ਅਤੇ ਉਸ ਦਾ ਸਾਥੀ ਵੀ ਜ਼ਖ਼ਮੀ ਹੋਏ ਹਨ | ਉਸ ਦੇ ਅਨੁਸਾਰ ਕਾਰ ਸਵਾਰ ਦੇ ਵੀ ਸੱਟਾਂ ਵੱਜੀਆਂ ਹਨ | ਹਾਦਸੇ ਵਿਚ ਕਾਰ ਅਤੇ ਪਿਕਅੱਪ ਬੁਰੀ ਤਰ੍ਹਾਂ ਨੁਕਸਾਨੇ ਗਏ | ਪੁਲਿਸ ਚੈੱਕ ਪੋਸਟ ਆਧਨੀਆਂ ਦੇ ਮੁਲਾਜਮਾਂ ਏ. ਐੱਸ. ਆਈ. ਗੁਰਸ਼ਰਨ ਸਿੰਘ ਅਤੇ ਸੀਨੀਅਰ ਸਿਪਾਹੀ ਜਗਦੀਪ ਸਿੰਘ ਸੰਧੂ ਅਤੇ 108 ਐਾਬੂਲੈਂਸ ਨੇ ਸਾਰੇ ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਗਿੱਦੜਬਾਹਾ ਪਹੁੰਚਾਇਆ | ਹਸਪਤਾਲ ਦੇ ਡਾਕਟਰ ਡਾ. ਜਸ਼ਨ ਜੀਦਾ ਨੇ ਹਾਦਸੇ ਦੇ 14 ਮਰੀਜ਼ ਪੁੱਜੇ ਹਨ, ਜਿਨ੍ਹਾਂ 'ਚੋਂ ਤਿੰਨ ਦੇ ਸਿਰਾਂ 'ਤੇ ਸੱਟ ਹੈ ਤੇ ਉਨ੍ਹਾਂ ਨੂੰ ਬਠਿੰਡਾ ਰੈਫ਼ਰ ਕੀਤਾ ਗਿਆ ਹੈ | ਲੰਬੀ ਦੇ ਥਾਣਾ ਮੁਖੀ ਕਰਨਬੀਰ ਸਿੰਘ ਨੇ ਹਾਦਸੇ 'ਚ ਪੀੜਤਾਂ ਦੇ ਬਿਆਨਾਂ 'ਤੇ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |

ਸੜਕ ਹਾਦਸੇ 'ਚ ਵਿਅਕਤੀ ਜ਼ਖ਼ਮੀ

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਹਰਮਹਿੰਦਰ ਪਾਲ)-ਬੀਤੀ ਦੇਰ ਸ਼ਾਮ ਮਲੋਟ ਰੋਡ 'ਤੇ ਪਿੰਡ ਰੁਪਾਣਾ ਦੇ ਨਜ਼ਦੀਕ ਇਕ ਸੜਕ ਹਾਦਸੇ 'ਚ ਰੇਹੜਾ ਚਾਲਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ਰੁਪਾਣਾ ਜਨ ਸਹਾਰਾ ਕਲੱਬ ਦੇ ਰਾਜਾ ਸ਼ਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਯੂਰੀਆ ਖਾਦ ਦੀ ਕਮੀ ਦੂਰ ਕਰਨ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ-ਕਿਸਾਨ ਆਗੂ

ਮੰਡੀ ਬਰੀਵਾਲਾ, 29 ਨਵੰਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਜਗਦੇਵ ਸਿੰਘ ਕਾਨਿਆਂਵਾਲੀ, ਦਲਜੀਤ ਸਿੰਘ ਰੰਧਾਵਾ ਜਨਰਲ ਸਕੱਤਰ, ਹਰਪਾਲ ਸਿੰਘ ਡੋਹਕ ਜ਼ਿਲ੍ਹਾ ਮੀਤ ਪ੍ਰਧਾਨ, ਜਗਮੇਲ ਸਿੰਘ ਜੰਡੋਕੇ, ਹਰਦੀਪ ਸਿੰਘ ਹਰੀਕੇ ਕਲਾਂ, ਦਵਿੰਦਰ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮਲੋਟ, 29 ਨਵੰਬਰ (ਪਾਟਿਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਭਾਈ ਜਗਤਾ ਜੀ, ਜੀ.ਟੀ. ਰੋਡ ਮਲੋਟ ਤੋਂ ਪੈਦਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਮੋਢਿਆਂ 'ਤੇ ਚੁੱਕ ਕੇ ਸੰਗਤਾਂ ਨੇ ਸ਼ਹਿਰ ਦੀ ਫੇਰੀ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਨੂੰ ਮਿਲ ਕੇ ਇਸਤਰੀ ਅਕਾਲੀ ਦਲ ਨੇ ਦਿੱਤੀ ਵਧਾਈ

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਵਧਾਈ ਦਿੱਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਧੀਰਾ ਖੁੱਡੀਆਂ ਨੇ ਸ਼ਹੀਦ ਮਨਦੀਪ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਉੱਚ ਅਧਿਕਾਰੀਆਂ ਦੇ ਨਾ ਪਹੁੰਚਣ 'ਤੇ ਚੁੱਕੇ ਸਵਾਲ

ਲੰਬੀ, 29 ਨਵੰਬਰ (ਮੇਵਾ ਸਿੰਘ)- ਲਾਂਸ ਨਾਇਕ ਸ਼ਹੀਦ ਮਨਦੀਪ ਸਿੰਘ ਦੇ ਪਿੰਡ ਆਧਨੀਆਂ ਦੇ ਸ਼ਮਸ਼ਾਨਘਾਟ ਵਿਖੇ ਹੋਏ ਅੰਤਿਮ ਸੰਸਕਾਰ ਤੋਂ ਬਾਅਦ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸੀ ਆਗੂ ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਆਖਿਆ ਕਿ ਜਿੱਥੇ ਉਹ, ਨਗਰ ...

ਪੂਰੀ ਖ਼ਬਰ »

ਜਥੇ: ਨਵਤੇਜ ਸਿੰਘ ਕਾਉਣੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਸਮੇਂ ਨਵੀਂ ਬਣਾਈ ਅੰਤਿ੍ਗ ਕਮੇਟੀ ਵਿਚ ਜਥੇਦਾਰ ਨਵਤੇਜ ਸਿੰਘ ਕਾਉਣੀ ਨੂੰ ਸ਼ਾਮਿਲ ਕੀਤਾ ਗਿਆ ਹੈ | ਅੱਜ ਜਥੇ: ਕਾਉਣੀ ਸ੍ਰੀ ਦਰਬਾਰ ਸਾਹਿਬ ...

ਪੂਰੀ ਖ਼ਬਰ »

ਕਲੀਨ ਐਾਡ ਗਰੀਨ ਸੇਵਾ ਸੁਸਾਇਟੀ ਨੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਵੰਡੇ ਮਾਸਕ

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਹਰਮਹਿੰਦਰ ਪਾਲ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਥਾਣਾ ਸਦਰ ਦੇ ਮੁਖੀ ਪ੍ਰੇਮ ਨਾਥ ਅਤੇ ਪੁਲਿਸ ਪਾਰਟੀ ਦੇ ਸਹਿਯੋਗ ਨਾਲ ਕਲੀਨ ਐਾਡ ਗਰੀਨ ਸੇਵਾ ਸੁਸਾਇਟੀ ਦੇ ਪ੍ਰਧਾਨ ਤਰਸੇਮ ਗੋਇਲ ਦੀ ਅਗਵਾਈ ਵਿਚ ਕੋਟਕਪੂਰਾ ਰੋਡ ਬਾਈਪਾਸ ਅਤੇ ...

ਪੂਰੀ ਖ਼ਬਰ »

ਪੀ. ਸੀ. ਆਰ ਟੀਮ ਵਲੋਂ ਬੁਲਟ ਮੋਟਰਸਾਈਕਲਾਂ ਦੀ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਡੀ. ਸੁਡਰਵਿਲੀ ਦੇ ਦਿਸ਼ਾ-ਨਿਰਦੇਸ਼ 'ਤੇ ਪੀ.ਸੀ.ਆਰ. ਟੀਮ ਵਲੋਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਗਿਆ ਅਤੇ ਜਿਹੜੇ ਲੋਕਾਂ ਨੇ ਟ੍ਰੈਫਿਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX