ਤਾਜਾ ਖ਼ਬਰਾਂ


ਪੋਲਟਰੀ ਫਾਰਮ ਵਿਚ ਬਰਡ ਫਲੂ ਦਾ ਮਾਮਲਾ ਆਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਵਲੋਂ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 7 ਮਈ(ਪੁਨੀਤ ਬਾਵਾ)-ਭਾਰਤ ਸਰਕਾਰ ਵਲੋਂ ਜਾਰੀ ਕੀਤੇ ਗਏ ਐਕਸ਼ਨ ਪਲਾਨ ਫ਼ਾਰ ਏਵੀਏਸ਼ਨ ਇੰਫਿਊਜ਼ ਮੁਤਾਬਕ ਸੂਬਾ ਸਿੰਘ ਪੋਲਟਰੀ ਫਰਮ ਕਿਲਾ ਰਾਏਪੁਰ ਜ਼ਿਲ੍ਹਾ ਲੁਧਿਆਣਾ ਵਿਖੇ ਬਰਡ ਫਲੂ ਦਾ ਪਾਜ਼ੀਟਿਵ ਮਾਮਲਾ ...
ਕੋਟਕਪੂਰਾ ਗੋਲੀਬਾਰੀ ਕਾਂਡ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ
. . .  1 day ago
ਚੰਡੀਗੜ੍ਹ, 7 ਮਈ - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ‘ਤੇ ਪੰਜਾਬ ਸਰਕਾਰ ਨੇ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ, ਜਿਸ ਵਿਚ ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ...
ਭਾਈ ਅਵਤਾਰ ਸਿੰਘ ਦੇ ਅਕਾਲ ਚਲਾਣੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ
. . .  1 day ago
ਮਹਿਤਪੁਰ, 7 ਮਈ (ਲਖਵਿੰਦਰ ਸਿੰਘ)- ਗੁਰੂਦੁਆਰਾ ਹਲਟੀ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਆਪਣੇ ਸਵਾਸਾਂ ਦੀ ਪੂੰਜੀ ਪੂਰਾ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ । ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਦੇ ਅਕਾਲ ...
ਪੰਜਾਬ ਪੁਲਿਸ ਦੇ 7 ਉੱਚ ਪੱਧਰੀ ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ ,7 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਸਮੇਤ 7 ਪੁਲਿਸ ਅਧਿਕਾਰੀਆਂ ਦੇ ...
ਨਵੀਂ ਬਿਮਾਰੀ ਯੂ .ਕੇ . ਸਟ੍ਰੇਨ ਹੈ ਖ਼ਤਰਨਾਕ
. . .  1 day ago
ਐੱਸ.ਪੀ. ਸਿੰਘ ਓਬਰਾਏ ਵੱਲੋਂ ਕੋਰੋਨਾ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਕੈਪਟਨ ਵੱਲੋਂ ਸ਼ਲਾਘਾ
. . .  1 day ago
ਆਪਣੇ ਪਰਿਵਾਰਾਂ ਨੂੰ ਬਚਾਉਣ ਵਾਸਤੇ ਸਾਨੂੰ ਆਪ ਨੂੰ ਖਿਆਲ ਰੱਖਣਾ ਪਵੇਗਾ-ਕੈਪਟਨ
. . .  1 day ago
ਕੋਰੋਨਾ ਨਾਲ ਹੁਣ ਤਕ ਪੰਜਾਬ ਵਿਚ 9980 ਮੌਤਾਂ ਹੋਈਆਂ
. . .  1 day ago
ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਵਿਚ ਵਧ ਰਹੇ ਹਨ ਕੋਰੋਨਾ ਦੇ ਮਾਮਲੇ- ਕੈਪਟਨ
. . .  1 day ago
ਕੋਰੋਨਾ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਏ ਲਾਈਵ
. . .  1 day ago
ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  1 day ago
ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਨੰਗਲ ਕਲਾਂ ਦੇ ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਰਣਜੀਤ ਸਿੰਘ (56) ਪੁੱਤਰ ਉੱਗਰ ਸਿੰਘ ਪਿਛਲੇ ...
ਨਿਰਦੇਸ਼ਕ ਰੋਹਿਤ ਸ਼ੈਟੀ ਨੇ ਕੋਵਿਡ ਕੇਅਰ ਲਈ ਕੀਤਾ ਦਾਨ
. . .  1 day ago
ਨਵੀਂ ਦਿੱਲੀ , 7 ਮਈ - ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਨਿਰਦੇਸ਼ਕ ਰੋਹਿਤ ਸ਼ੈਟੀ ਦੁਆਰਾ ਕੋਵਿਡ ਕੇਅਰ ਲਈ ਦਾਨ ਕਰਨ ਲਈ ਧੰਨਵਾਦ ਕੀਤਾ ...
ਕੈਪਟਨ ਨੇ ਦਿੱਤੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਆਦੇਸ਼
. . .  1 day ago
ਚੰਡੀਗੜ੍ਹ, 7 ਮਈ {ਮਾਨ} - ਕੋਇਡ ਨੰਬਰਾਂ ਦੇ ਵਾਧੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਤੌਰ 'ਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਸਖ਼ਤ ਰੋਕ ਲਗਾਉਣ ਦਾ ਅਧਿਕਾਰ ...
ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ਨੂੰ ਕੀਮੋਥੈਰੇਪੀ ਪ੍ਰਦਾਨ ਕੀਤੀ ਜਾਵੇ
. . .  1 day ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਓ. ਪੀ. ਸੋਨੀ ਨਾਲ ਖ਼ਾਸ ਮੀਟਿੰਗ 'ਚ ਕਿਹਾ ਹੈ ਕਿ ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ...
ਪੰਜਾਬ ਵਿਚ ਸਰਕਾਰੀ ਹਸਪਤਾਲਾਂ ‘ਚ 18 ਤੋਂ 45 ਸਾਲ ਤੱਕ ਦੀ ਵੈਕਸੀਨ ਸੋਮਵਾਰ ਤੋਂ
. . .  1 day ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿਚੋਂ 18-45 ਸਾਲਾਂ ਵਰਗ ਦੇ ਪਹਿਲਕਦਮੀ ਸਮੂਹਾਂ ਨੂੰ ਟੀਕਾ ਲਗਾਉਣ ਦੀ ...
ਕੋਰੋਨਾ ਸੰਕਟ 'ਚ ਜਰਮਨੀ ਤੋਂ ਦੂਜੀ ਖੇਪ ਭਾਰਤ ਪੁੱਜੀ , ਆਕਸੀਜਨ ਪਲਾਂਟ ਸਮਾਨ ਸ਼ਾਮਿਲ
. . .  1 day ago
ਪਠਾਨਕੋਟ ਵਿਚ ਕੋਰੋਨਾ ਦੇ 436 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 7 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ | ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ...
ਸੁਰੱਖਿਆ ਬਲਾਂ 'ਤੇ ਅੱਤਵਾਦੀਆਂ ਨੇ ਸੁੱਟਿਆ ਗਰਨੇਡ
. . .  1 day ago
ਸ਼੍ਰੀਨਗਰ : ਪੁਰਾਣੇ ਸ਼੍ਰੀਨਗਰ ਸ਼ਹਿਰ ਦੇ ਨਵਾ ਬਾਜ਼ਾਰ ਖੇਤਰ ਵਿਚ ਅੱਤਵਾਦੀਆਂ ਨੇ ਅੱਜ ਸੁਰੱਖਿਆ ਬਲਾਂ 'ਤੇ ਗਰਨੇਡ ਸੁੱਟਿਆ...
ਹੁਸ਼ਿਆਰਪੁਰ ਜ਼ਿਲ੍ਹੇ 'ਚ 266 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 7 ਦੀ ਮੌਤ
. . .  1 day ago
ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ) - ਹੁਸ਼ਿਆਰਪੁਰ ਜ਼ਿਲ੍ਹੇ 'ਚ 266 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 20570 ਅਤੇ 7 ਮਰੀਜ਼ਾਂ...
ਮੋਗਾ ਵਿਚ ਕੋਰੋਨਾ ਪੀੜਤ 81 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 7 ਮਈ (ਗੁਰਤੇਜ ਸਿੰਘ ਬੱਬੀ) - ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਅਨੁਸਾਰ 81 ਹੋਰ ਕੋਰੋਨਾ ਪੀੜਤ ਮਾਮਲੇ ਸਾਹਮਣੇ ਆਏ ਹਨ...
ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ - ਏਮਜ਼ ਅਧਿਕਾਰੀ
. . .  1 day ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ ਹੈ, ਉਸ ਦਾ ਏਮਜ਼ ਵਿਖੇ ਕੋਰੋਨਾ ਦਾ ਇਲਾਜ ਚਲ ਰਿਹਾ ਹੈ ...
ਨਗਰ ਕੌਂਸਲ ਜੈਤੋ ਦੇ ਪ੍ਰਧਾਨ ਦੀ ਚੋਣ ਮੌਕੇ ਖੁੱਲ੍ਹ ਕੇ ਕਾਂਗਰਸ ਦੀ ਫੁੱਟ ਸਾਹਮਣੇ ਆਈ
. . .  1 day ago
ਜੈਤੋ, 7 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਵਿਖੇ ਕਾਂਗਰਸ ਦੀ ਆਪਸੀ ਫੁੱਟ ਉਸ ਵੇਲ੍ਹੇ ਸਾਹਮਣੇ ਆ ਗਈ ਜਦ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ 17 ਕੌਂਸਲਰਾਂ ਵਾਲੀ ਜੈਤੋ ਨਗਰ ਕੌਂਸਲ ਦੀ...
ਚੰਡੀਗੜ੍ਹ : ਵਿੱਦਿਅਕ ਸੰਸਥਾਵਾਂ ਲਈ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ
. . .  1 day ago
ਚੰਡੀਗੜ੍ਹ , 7 ਮਈ ( ਸੁਰਿੰਦਰਪਾਲ ਸਿੰਘ ) - ਚੰਡੀਗੜ੍ਹ ਵਿਚ ਵਿੱਦਿਅਕ ਸੰਸਥਾਵਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ , ਜਿਸ ਦੇ ਮੁਤਾਬਿਕ ਵਿੱਦਿਅਕ ਸੰਸਥਾਵਾਂ , ਕੋਚਿੰਗ ਸੈਂਟਰ ਅਤੇ ...
ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ
. . .  1 day ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਉਸ ਨੂੰ ਏਮਜ਼ ਹਸਪਤਾਲ...
ਮਾਯਾਵਤੀ ਨੇ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ 'ਤੇ ਕੀਤੀ ਟਿੱਪਣੀ
. . .  1 day ago
ਲਖਨਊ, 7 ਮਈ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਯਾਵਤੀ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ ਦੀਆਂ ਘਟਨਾਵਾਂ 'ਤੇ ਚਿੰਤਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 17 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਹੁਸ਼ਿਆਰਪੁਰ / ਮੁਕੇਰੀਆਂ

ਵੱਖ-ਵੱਖ ਥਾਈਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਹੁਸ਼ਿਆਰਪੁਰ, 30 ਨਵੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ 2 ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ | ਇਸ ਮੌਕੇ ਸਜਾਏ ਕੀਰਤਨ ਦੀਵਾਨ 'ਚ ਭਾਈ ਅਮਰਜੀਤ ਸਿੰਘ ਹਜ਼ੂਰੀ ਰਾਗੀ, ਬੀਬੀ ਰਮਨਦੀਪ ਕੌਰ ਨਿਊ ਦਸਮੇਸ਼ ਨਗਰ, ਬੀਬੀ ਬਲਜਿੰਦਰ ਕੌਰ ਖ਼ਾਲਸਾ, ਭਾਈ ਅਵਤਾਰ ਸਿੰਘ ਆਦਿ ਜਥਿਆਂ ਵਲੋਂ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਸੰਤ ਕਰਮਜੀਤ ਸਿੰਘ ਟਿੱਬਾ ਸਾਹਿਬ ਵਾਲਿਆਂ ਨੇ ਸਮੂਹ ਸੰਗਤਾਂ, ਕੀਰਤਨੀ ਜਥਿਆਂ ਤੇ ਪ੍ਰਚਾਰਕਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸੰਤ ਬਲਵੀਰ ਸਿੰਘ ਟਿੱਬਾ ਸਾਹਿਬ, ਅਵਤਾਰ ਸਿੰਘ ਜੌਹਲ, ਨਰਿੰਦਰ ਸਿੰਘ, ਸੁਖਵਿੰਦਰ ਸਿੰਘ, ਅਵਤਾਰ ਸਿੰਘ, ਇੰਦਰਜੀਤ ਸਿੰਘ, ਪਰਮਿੰਦਰ ਸਿੰਘ, ਤਰਨਪ੍ਰੀਤ ਸਿੰਘ, ਅੰਮਿ੍ਤਪਾਲ ਸਿੰਘ, ਪਰਮਵੀਰ ਸਿੰਘ, ਅਰਜੁਨ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)-ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਜੇਲ੍ਹ ਅੰਦਰ ਬਣੇ ਗੁਰੂ ਘਰ 'ਚ ਹਵਾਲਾਤੀਆਂ ਤੇ ਕੈਦੀਆਂ ਨੇ ਨਤਮਸਤਕ ਹੋ ਕੇ ਆਪਣੀਆਂ ਹਾਜ਼ਰੀਆਂ ਭਰੀਆਂ | ਇਸ ਮੌਕੇ ਸਵੇਰੇ ਗੁਰੂ ਘਰ 'ਚ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ ਤੇ ਸ਼ਬਦ ਕੀਰਤਨ ਕਰਨ ਉਪਰੰਤ ਲੰਗਰ ਵੀ ਵਰਤਾਇਆ ਗਿਆ | ਇਸ ਮੌਕੇ ਸੁਪਰਡੈਂਟ ਜੇਲ੍ਹ ਇਕਬਾਲ ਸਿੰਘ ਧਾਲੀਵਾਲ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਿਖਾਏ ਹੋਏ ਮਾਰਗ ਦਰਸ਼ਨ 'ਤੇ ਚੱਲਣ ਦੀ ਲੋੜ ਹੈ | ਇਸ ਮੌਕੇ ਸਹਾਇਕ ਸੁਪਰਡੈਂਟ ਅਵਤਾਰ ਕ੍ਰਿਸ਼ਨ ਸੈਣੀ, ਸਹਾਇਕ ਸੁਪਰਡੈਂਟ ਦਰਸ਼ਨ ਸਿੰਘ ਅਤੇ ਜੇਲ੍ਹ ਸਟਾਫ਼ ਵੀ ਹਾਜ਼ਰ ਸਨ |
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ
ਹੁਸ਼ਿਆਰਪੁਰ, (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਠੱਕਰਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆ ਦੀ ਅਗਵਾਈ 'ਚ ਸਜਾਇਆ ਗਿਆ | ਨਗਰ ਕੀਰਤਨ 'ਚ ਭਾਈ ਰਾਮ ਸਿੰਘ ਹੈੱਡ ਗ੍ਰੰਥੀ, ਭਾਈ ਕਸ਼ਮੀਰ ਸਿੰਘ ਕਾਦਰ ਪੰਥਕ ਇੰਟਰਨੈਸ਼ਨਲ ਢਾਡੀ ਜਥਾ, ਪ੍ਰਭਾਤ ਫੇਰੀ ਬੀਬੀਆਂ ਦੇ ਜਥੇ ਨੇ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਜਥੇਦਾਰ ਬਾਬਾ ਅਜੀਤ ਸਿੰਘ ਬਾਸੀ ਮੁਖੀ ਸ਼ਹੀਦ ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ, ਪ੍ਰਧਾਨ ਜਥੇਦਾਰ ਰਘਵੀਰ ਸਿੰਘ ਠੱਕਰਵਾਲ, ਬਾਬਾ ਰਾਮ ਸਿੰਘ ਗ੍ਰੰਥੀ, ਮਾਸਟਰ ਸਰਬਜੀਤ ਸਿੰਘ ਮੰਝ, ਕੈਪਟਨ ਗਿਆਨ ਸਿੰਘ, ਨੰਬਰਦਾਰ ਤੇ ਸਰਪੰਚ ਜਸਵਿੰਦਰ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਡਾਕਟਰ ਪਰਮਜੀਤ ਸਿੰਘ ਕੈਪਟਨ ਅਮਨਚੈਨ ਸਿੰਘ, ਹਰੀ ਸਿੰਘ ਮੰਝ, ਸੁਖਦੇਵ ਸਿੰਘ ਮੰਝ, ਕਾਬਲ ਸਿੰਘ ਖਹਿਰਾ, ਸਰਪੰਚ ਜਸਵੀਰ ਸਿੰਘ ਮੌਜੋਮਜਾਰਾ, ਮਨਜੀਤ ਸਿੰਘ ਪੰਚ, ਬਲਵੀਰ ਸਿੰਘ ਪੰਚ, ਕਮਲਜੀਤ ਸਿੰਘ, ਮਿਸਤਰੀ ਜੋਗਿੰਦਰ ਸਿੰਘ, ਪਰਮਿੰਦਰ ਸਿੰਘ ਪਾਖਰ, ਅਮਨਦੀਪ ਸਿੰਘ ਠੱਕਰਵਾਲ ਆਦਿ ਹਾਜ਼ਰ ਸਨ |
ਨਸਰਾਲਾ, (ਸਤਵੰਤ ਸਿੰਘ ਥਿਆੜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਸਤਪਾਲ ਸਿੰਘ ਸਾਹਰੀ ਵਾਲਿਆਂ ਦੀ ਰਹਿਨੁਮਾਈ ਹੇਠ ਗੁਰਦੁਆਰਾ ਬਾਬਾ ਦਲੀਪ ਸਿੰਘ ਸਾਹਰੀ ਵਿਖੇ ਸ਼ਾਮ ਦੇ ਦੀਵਾਨ ਸਜਾਏ ਗਏ | ਸਜੇ ਦੀਵਾਨਾ ਅੰਦਰ ਭਾਈ ਗੁਰਜੋਤ ਸਿੰਘ ਰਾਮੂ ਥਿਆੜੇ ਵਾਲਿਆਂ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕਥਾ ਕੀਰਤਨ ਦੇ ਨਾਲ ਜੋੜਿਆ | ਇਸ ਮੌਕੇ ਮਹਿੰਦਰ ਸਿੰਘ ਸਾਹਰੀ, ਜੋਗਾ ਸਿੰਘ, ਮਨੋਹਰ ਸਿੰਘ, ਕਰਮਜੀਤ ਸਿੰਘ ਚੱਕਗੁਜ਼ਰਾਂ, ਜਸਵੀਰ ਸਿੰਘ ਜੱਜ, ਸਤਨਾਮ ਸਿੰਘ, ਸਤਵਿੰਦਰ ਸਿੰਘ ਪੁਰਹੀਰਾਂ, ਚੰਨਪੀ੍ਰਤ ਸਿੰਘ, ਧਰਮਿੰਦਰ ਸਿੰਘ ਹੁਸ਼ਿਆਰਪੁਰ, ਕੁਲਦੀਪ ਸਿੰਘ ਮਿੰਟੂ ਮੇਘੋਵਾਲ, ਨਰਿੰਦਰ ਸਿੰਘ ਬੈਂਸ ਗਗਨੌਲੀ ਆਦਿ ਹਾਜ਼ਰ ਸਨ |
ਦਸਮੇਸ਼ ਗਰਲਜ਼ ਕਾਲਜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਮੁਕੇਰੀਆਂ, (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ | ਇਸ ਮੌਕੇ 'ਤੇ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਰਸ-ਭਿੰਨੇ ਸ਼ਬਦਾਂ ਦਾ ਗਾਇਣ ਕੀਤਾ ਗਿਆ | ਇਸ ਮੌਕੇ 'ਤੇ ਸੁਰਜੀਤ ਸਿੰਘ ਭੱਟੀਆਂ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਇਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਰਕਤ ਹੀ ਹੈ, ਜਿਸ ਦਾ ਵਰਤਾਰਾ ਸਮੁੱਚੇ ਜਗਤ ਵਿਚ ਦਿਖਾਈ ਦੇ ਰਿਹਾ ਹੈ | ਚੇਅਰਪਰਸਨ ਮੈਡਮ ਸੁਖਵਿੰਦਰ ਕੌਰ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਸਮੁੱਚੇ ਸਮਾਜ ਨੂੰ ਸੇਧ ਦਿੰਦੀ ਹੋਈ ਨਾਰੀ ਮੁਕਤੀ ਦਾ ਪ੍ਰਵਚਨ ਸਿਰਜਦੀ ਹੈ | ਕਾਲਜ ਦੇ ਪਿ੍ੰਸੀਪਲ ਡਾ. ਕਰਮਜੀਤ ਕੌਰ ਨੇ ਆਏ ਹੋਏ ਮਹਿਮਾਨਾਂ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ | ਇਸ ਮੌਕੇ ਮੈਡਮ ਸੁਖਵਿੰਦਰ ਕੌਰ ਚੇਅਰਪਰਸਨ, ਕੁਲਦੀਪ ਸਿੰਘ ਬਰਿਆਣਾ ਵਾਈਸ ਚੇਅਰਮੈਨ, ਸੁਰਜੀਤ ਸਿੰਘ ਭੱਟੀਆਂ ਮੈਨੇਜਰ, ਗੁਰਦੀਪ ਸਿੰਘ, ਸਤਪਾਲ ਸਿੰਘ, ਹਰਪਾਲ ਸਿੰਘ ਕੌਲਪੁਰ, ਮੈਡਮ ਨਵਜੋਤ ਕੌਰ, ਮੈਡਮ ਜੋਗਿੰਦਰ ਕੌਰ, ਮੈਡਮ ਗੁਰਜੀਤ ਕੌਰ, ਮੈਡਮ ਗੁਰਿੰਦਰ ਕੌਰ ਗੁਰਾਇਆ, ਮੈਡਮ ਗੁਰਮੀਤ ਕੌਰ ਗਿੱਲ ਪਿ੍ੰਸੀਪਲ ਦਸਮੇਸ਼ ਨਰਸਰੀ ਸਕੂਲ ਮੁਕੇਰੀਆਂ, ਮੈਡਮ ਸ਼ਿਵਾਨੀ ਪਿ੍ੰਸੀਪਲ ਦਸਮੇਸ਼ ਸਕੂਲ ਸੀਪਰੀਆਂ ਸ਼ਾਮਿਲ ਹੋਏ |
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਸੈਲਾ ਖੁਰਦ, (ਹਰਜਿੰਦਰ ਸਿੰਘ ਬੰਗਾ)-ਗੁਰਦੁਆਰਾ ਸਿੰਘ ਸਭਾ ਅੱਡਾ ਪ੍ਰਬੰਧਕ ਕਮੇਟੀ ਸੈਲਾ ਖੁਰਦ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧੂਮ ਧਾਮ ਨਾਲ ਮਨਾਇਆ ਗਿਆ | ਭਾਈ ਗੁਰਨਾਮ ਸਿੰਘ ਜਲਾਲਾ ਦੇ ਰਾਗੀ ਜਥੇ ਵਲੋਂ ਗੁਰਬਾਣੀ ਦੇ ਜੱਸ ਗਾਇਣ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਗੁ. ਪ੍ਰਬੰਧਕ ਕਮੇਟੀ ਪ੍ਰਧਾਨ ਜਸਵਿੰਦਰ ਸਿੰਘ ਸਹੋਤਾ, ਜਥੇਦਾਰ ਮਹਿੰਗਾ ਸਿੰਘ, ਮਿਸਤਰੀ ਹਰਭਜਨ ਸਿੰਘ ਵਲੋਂ ਰਾਗੀ ਸਿੰਘਾਂ ਸਮੇਤ ਹੋਰ ਮੋਹਤਬਰਾਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਿਆਂ ਰਾਹੀਂ ਸਨਮਾਨ ਕੀਤਾ ਗਿਆ | ਇਸ ਮੌਕੇ ਮਾਸਟਰ ਅਜੀਤ ਸਿੰਘ, ਗੁਰਮੀਤ ਸਿੰਘ, ਬਲਦੇਵ ਸਿੰਘ ਸੋਢੀ, ਕਰਨੈਲ ਸਿੰਘ ਪੰਚ, ਸਤਨਾਮ ਸਿੰਘ ਸਹੋਤਾ ਵੀ ਮੌਜੂਦ ਸਨ |
ਪਿੰਡ ਮਸੀਤਪਲ ਕੋਟ ਵਿਖੇ ਪ੍ਰਕਾਸ਼ ਪੁਰਬ ਸਬੰਧੀ 2 ਦਿਨਾਂ ਸਮਾਗਮ
ਅੱਡਾ ਸਰਾਂ, (ਹਰਜਿੰਦਰ ਸਿੰਘ ਮਸੀਤੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਪਿੰਡ ਮਸੀਤਪਲ ਕੋਟ ਦੇ ਗੁਰਦੁਆਰਾ ਸਾਹਿਬ ਵਿਖੇ ਦੋ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਪਹਿਲੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਸਾਹਿਬ ਤੋਂ ਸਜਾਇਆ ਗਿਆ ਇਹ ਨਗਰ ਕੀਰਤਨ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਦੇਰ ਸ਼ਾਮ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਪ੍ਰਕਰਮਾ ਦੌਰਾਨ ਭਾਈ ਰਣਜੀਤ ਸਿੰਘ ਧੁੱਗਾ, ਭਾਈ ਕੁਲਦੀਪ ਸਿੰਘ ਤੇ ਹੋਰ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ | ਸਮਾਗਮ ਦੇ ਦੂਸਰੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਭਾਈ ਚਰਨਜੀਤ ਸਿੰਘ ਮਿਆਣੀ ਤੇ ਹੋਰ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਜਸਬੀਰ ਸਿੰਘ, ਮਾਸਟਰ ਚੈਂਚਲ ਸਿੰਘ, ਪ੍ਰੋ. ਕੁਲਦੀਪ ਸਿੰਘ, ਜੀਤ ਸਿੰਘ, ਪ੍ਰੇਮ ਪਾਲ ਸਿੰਘ, ਪਿ੍ਥੀਪਾਲ ਸਿੰਘ, ਪਿ੍ਤਪਾਲ ਸਿੰਘ, ਚੰਨਣ ਸਿੰਘ, ਦਵਿੰਦਰ ਸਿੰਘ, ਗ੍ਰੰਥੀ ਜਸਵਿੰਦਰ ਸਿੰਘ, ਅਵਤਾਰ ਸਿੰਘ, ਅੰਮਿ੍ਤਪਾਲ ਸਿੰਘ, ਸੁਰਿੰਦਰ ਸਿੰਘ, ਮਹਾਂਵੀਰ ਸਿੰਘ, ਸਰਪੰਚ ਸੁਰਿੰਦਰ ਕੌਰ, ਸੁਖਵਿੰਦਰ ਸਿੰਘ ਬੱਬੂ, ਜਸਵਿੰਦਰ ਸਿੰਘ ਲਾਲਾ ਆਦਿ ਹਾਜ਼ਰ ਸਨ |
ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਅੰਗੀਠਾ ਸਾਹਿਬ 'ਚ ਸਮਾਗਮ
ਹੁਸ਼ਿਆਰਪੁਰ, (ਨਰਿੰਦਰ ਸਿੰਘ ਬੱਡਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਅੰਗੀਠਾ ਸਾਹਿਬ ਡੇਰਾ ਵਿਰੱਕਤਾਂ ਹੁਸ਼ਿਆਰਪੁਰ ਵਿਖੇ ਮੁੱਖ ਸੇਵਾਦਾਰ ਸੰਤ ਤਰਲੋਚਨ ਸਿੰਘ ਦੀ ਦੇਖ-ਰੇਖ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਭਾਈ ਗੁਰਪ੍ਰੀਤ ਸਿੰਘ, ਭਾਈ ਮਨਦੀਪ ਸਿੰਘ, ਇਸਤਰੀ ਸਤਿਸੰਗ ਸਭਾ ਆਦਿ ਜਥਿਆਂ ਵਲੋਂ ਸੰਗਤਾਂ ਨੂੰ ਮਨੋਹਰ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਇਸ ਮੌਕੇ ਸੰਤ ਤਰਲੋਚਨ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਉਨ੍ਹਾਂ ਨੂੰ ਸ਼ਬਦ ਗੁਰੂ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਮਹਿੰਦਰ ਸਿੰਘ, ਪ੍ਰਸ਼ੋਤਮ ਸਿੰਘ, ਮਹਿੰਦਰਪਾਲ ਸਿੰਘ, ਸੁਰਜੀਤ ਸਿੰਘ, ਸਵਰਨ ਸਿੰਘ, ਦਿਲਬਾਗ ਸਿੰਘ, ਜੋਗਾ ਰਾਮ, ਮੈਨੇਜਰ ਇੰਦਰਜੀਤ ਸਿੰਘ, ਤਜਿੰਦਰ ਸਿੰਘ ਤੇਜੀ, ਅਮਨਦੀਪ ਸਿੰਘ ਦੋਆਬਾ, ਹਰਜਾਪ ਸਿੰਘ, ਇੰਦਰਪਾਲ ਸ਼ਰਮਾ, ਜੋਗਿੰਦਰ ਸਿੰਘ ਆਦਿ ਸੰਗਤਾਂ ਹਾਜ਼ਰ ਸਨ |
ਪ੍ਰਕਾਸ਼ ਪੁਰਬ ਸਬੰਧੀ ਖ਼ਾਲਸਾ ਸਕੂਲ ਵਿਖੇ ਧਾਰਮਿਕ ਦੀਵਾਨ ਸਜਾਇਆ
ਗੜ੍ਹਦੀਵਾਲਾ, (ਚੱਗਰ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੰਬੰਧੀ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਮਾਡਲ ਸਕੂਲ ਗੜ੍ਹਦੀਵਾਲਾ ਤੇ ਸ਼ਾਂਗਲਾ ਹਿੱਲ ਗੁਰੂ ਨਾਨਕ ਗਰਲਜ਼ ਸਕੂਲ ਦੇ ਸਹਿਯੋਗ ਨਾਲ ਵਿਸ਼ੇਸ਼ ਧਾਰਮਿਕ ਦੀਵਾਨ ਸਜਾਇਆ ਗਿਆ ਜਿਸ ਦੌਰਾਨ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਭਾਈ ਇੰਦਰਜੀਤ ਸਿੰਘ ਦਿੱਲੀ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਸਕੂਲ ਦੇ ਪ੍ਰਧਾਨ ਤਰਸੇਮ ਸਿੰਘ ਧੁੱਗਾ ਨੇ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਜਦ ਕਿ ਪਿ੍ੰਸੀਪਲ ਅਰਵਿੰਦਰ ਕੌਰ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਨਗਰ ਕੌਾਸਲ ਦੇ ਸਾਬਕਾ ਮੀਤ ਪ੍ਰਧਾਨ ਰਸ਼ਪਾਲ ਸਿੰਘ ਸਹੋਤਾ, ਪਿ੍ੰ. ਦਰਸ਼ਨਾ ਕੌਸ਼ਲ ਅਤੇ ਉਕਤ ਸਕੂਲਾਂ ਦਾ ਸਮੂਹ ਸਟਾਫ਼ ਹਾਜ਼ਰ ਸੀ |
ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਇਆ
ਮਾਹਿਲਪੁਰ, (ਰਜਿੰਦਰ ਸਿੰਘ)- ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਜਾਏ ਗਏ ਦੀਵਾਨ ਮੌਕੇ ਭਾਈ ਹਰਮੇਲ ਸਿੰਘ ਹਜ਼ੂਰੀ ਰਾਗੀ ਜਥਾ, ਭਾਈ ਸੇਵਾ ਸਿੰਘ, ਭਾਈ ਬਹਾਦਰ ਸਿੰਘ ਤੇ ਕਥਾ ਵਾਚਕ ਗੁਰਜਿੰਦਰ ਸਿੰਘ, ਜਸਵਿੰਦਰ ਸਿੰਘ ਦਾਦੂਵਾਲ, ਦਿਆਲ ਸਿੰਘ ਨੇ ਮਨੋਹਰ ਕੀਰਤਨ ਤੇ ਕਥਾ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸੰਤ ਰਾਮ ਕਿਸ਼ਨ ਸ਼ੇਰਪੁਰ ਕਲਰਾਂ, ਮੈਨੇਜਰ ਅਵਤਾਰ ਸਿੰਘ, ਹੈੱਡ ਗ੍ਰੰਥੀ ਹਰਬੰਸ ਸਿੰਘ, ਭੁਪਿੰਦਰ ਸਿੰਘ, ਪਿ੍ੰ. ਸੁਰਿੰਦਰ ਪਾਲ ਸਿੰਘ ਪ੍ਰਦੇਸੀ, ਸੁਖਦੇਵ ਸਿੰਘ, ਮਨਵੀਰ ਸਿੰਘ ਚੰਬਲਾਂ, ਅਮਰੀਕ ਸਿੰਘ ਰਾਮਪੁਰ, ਰੂਪ ਸਿੰਘ, ਜਸਵਿੰਦਰ ਸਿੰਘ ਗੜ੍ਹਸ਼ੰਕਰ, ਪਿ੍ੰਸ ਸਿੰਘ, ਕਰਨੈਲ ਸਿੰਘ ਮੇਘੋਵਾਲ, ਗੁਰਲਾਟ ਸਿੰਘ, ਬਲਦੇਵ ਸਿੰਘ, ਗਿਆਨੀ ਸੋਹਣ ਸਿੰਘ, ਸੁਰਜੀਤ ਸਿੰਘ, ਸੰਤੋਖ ਸਿੰਘ ਬਿਲਾਸਪੁਰ, ਰਾਜਨ ਸਿੰਘ ਆਦਿ ਹਾਜ਼ਰ ਸਨ |
ਗੁਰਦੁਆਰਾ ਸਿੰਘ ਸਭਾ ਥੇਂਦਾ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਗੜ੍ਹਦੀਵਾਲਾ, (ਚੱਗਰ)-ਗੁਰਦੁਆਰਾ ਸਿੰਘ ਸਭਾ ਥੇਂਦਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ ਜਿਸ ਦੌਰਾਨ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪਿੰਡ ਦੇ ਛੋਟੋ ਛੋਟੇ ਬੱਚਿਆਂ ਨੇ ਦਸਤਾਰਾਂ ਸਜਾ ਕੇ ਗੁਰਬਾਣੀ ਸ਼ਬਦ, ਕਵਿਤਾਵਾਂ ਤੇ ਕਵੀਸ਼ਰੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਦ ਕਿ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਭਾਈ ਸੁਰਜੀਤ ਸਿੰਘ ਅਤੇ ਪਿ੍ੰ. ਜਗਜੀਤ ਸਿੰਘ ਰੀਹਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੰਦਿਆਂ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਇਸ ਮੌਕੇ ਕਿਸਾਨ-ਮਜ਼ਦੂਰ ਸੰਘਰਸ਼ ਦੀ ਸਫਲਤਾ ਤੇ ਕੋਰੋਨਾ ਮਹਾਂਮਾਰੀ ਦੇ ਖ਼ਾਤਮੇ ਲਈ ਅਰਦਾਸ ਵੀ ਕੀਤੀ ਗਈ | ਜਦ ਕਿ ਪਿੰਡ ਦੇ ਬੱਚੇ ਜਿਨ੍ਹਾਂ ਨੇ ਪਿੰਡ ਜੌਹਲਾਂ ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਆਨ-ਲਾਈਨ ਕਰਵਾਏ ਕੁਇਜ਼ ਮੁਕਾਬਲੇ ਵਿੱਚ ਪੁਜ਼ੀਸ਼ਨਾਂ ਹਾਸਲ ਕੀਤੀਆਂ, ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ. ਮੋਹਣ ਸਿੰਘ ਭੁੱਲਰ, ਹਰਵਿੰਦਰ ਸਿੰਘ ਕਾਲਾ, ਗਿਆਨੀ ਹਰਭਜਨ ਸਿੰਘ, ਬਾਬਾ ਬਲਦੇਵ ਸਿੰਘ, ਸਰਪੰਚ ਕੁਲਦੀਪ ਸਿੰਘ ਕਿੱਪੀ, ਤਿ੍ਲੋਕ ਸਿੰਘ, ਭਾਈ ਕਰਨੈਲ ਸਿੰਘ ਸੋਢੀ, ਨੰਬਰਦਾਰ ਪਰਮਿੰਦਰ ਸਿੰਘ, ਹਰਵਿੰਦਰ ਸਿੰਘ, ਅਮਰਜੀਤ ਸਿੰਘ, ਹਰਦਿਆਲ ਸਿੰਘ ਕਾਲਾ ਬਾਬਾ, ਮਨਜੀਤ ਸਿੰਘ, ਸੁਖਵਿੰਦਰ ਸਿੰਘ ਚੱਗਰ, ਮਾ. ਦਿਲਬਾਗ ਸਿੰਘ, ਸਰਬਜੋਤ ਸਿੰਘ ਸਮਰਾ, ਮਨਵੀਰ ਸਿੰਘ, ਅਮਨਪ੍ਰੀਤ ਸਿੰਘ ਸਮਰਾ, ਤਰਸੇਮ ਸਿੰਘ, ਕੈਪ.ਗੁਲਜ਼ਾਰ ਸਿੰਘ, ਸੁਖਦੇਵ ਸਿੰਘ ਸੁੱਖਾ, ਅਜੀਤਪਾਲ ਸਿੰਘ, ਬਲਜੀਤ ਸਿੰਘ, ਮਨਦੀਪ ਸਿੰਘ, ਜਸ਼ਨ, ਅਨਮੋਲਪ੍ਰੀਤ ਸਿੰਘ, ਹਰਜੋਤ ਸਿੰਘ ਆਦਿ ਹਾਜ਼ਰ ਸਨ |
ਗੋਗੋਂ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ
ਗੜ੍ਹਸ਼ੰਕਰ, (ਧਾਲੀਵਾਲ)-ਪਿੰਡ ਗੋਗੋਂ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਸੁਖਦੇਵ ਸਿੰਘ, ਭਾਈ ਕੁਲਦੀਪ ਸਿੰਘ ਤੇ ਭਾਈ ਮਨਪ੍ਰੀਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਮਨੋਹਰ ਕੀਰਤਨ ਦੁਆਰਾ ਨਿਹਾਲ ਕਰਦਿਆਂ ਗੁਰੂ ਸਾਹਿਬ ਦੇ ਜੀਵਨ 'ਤੇ ਚਾਨਣਾ ਪਾਇਆ | ਇਸ ਮੌਕੇ ਗੁਰੂ ਘਰ ਵਿਖੇ ਗੁਰਮਤਿ ਸੰਗੀਤ ਦੀ ਸਿੱਖਿਆ ਲੈ ਰਹੇ ਬੱਚਿਆਂ ਨੇ ਸ਼ਬਦ ਕੀਰਤਨ ਦੁਆਰਾ ਹਾਜ਼ਰੀ ਲਵਾਈ | ਇਸ ਮੌਕੇ ਪ੍ਰਧਾਨ ਗੁਰਮੇਲ ਸਿੰਘ ਫ਼ੌਜੀ, ਮਾ. ਕੁਲਵੰਤ ਸਿੰਘ, ਜੁਝਾਰ ਸਿੰਘ ਬੈਂਸ, ਮਾ. ਬਲਵੀਰ ਸਿੰਘ ਬੈਂਸ, ਨੰਬਰਦਾਰ ਕੁਲਦੀਪ ਸਿੰਘ, ਨੰਬਰਦਾਰ ਸੁਰਜੀਤ ਸਿੰਘ, ਪਰਮਜੀਤ ਸਿੰਘ, ਰਾਮ ਤੀਰਥ ਸਿੰਘ ਮੱਲ੍ਹੀ, ਮੱਖਣ ਸਿੰਘ, ਮਾ. ਗੁਰਮੇਲ ਸਿੰਘ, ਇਕਬਾਲ ਸਿੰਘ, ਜਗਤਾਰ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਹੋਈਆਂ |
ਗੁਰਦੁਆਰਾ ਸਿੰਘ ਸਭਾ ਗੜ੍ਹਸ਼ੰਕਰ ਵਿਖੇ 551ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਗੜ੍ਹਸ਼ੰਕਰ, (ਧਾਲੀਵਾਲ)-ਗੁਰਦੁਆਰਾ ਸਿੰਘ ਸਭਾ ਗੜ੍ਹਸ਼ੰਕਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਲੜੀਵਾਰ ਚੱਲ ਰਹੇ ਪੰਜਵੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਪਰਮਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਿੰਘ ਸਭਾ, ਇਸਤਰੀ ਸਤਿਸੰਗ ਸਭਾ ਵਲੋਂ ਬੀਬੀ ਜਸਵੀਰ ਕੌਰ ਬਜਾਜ ਤੇ ਰਣਜੀਤ ਕੌਰ ਨੇ ਸੰਗਤਾਂ ਨੂੰ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਗੁਰੂ ਘਰ ਵਿਖੇ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦੇ ਹੋਏ ਸੰਘਰਸ਼ ਵਿਚ ਸ਼ਾਮਿਲ ਕਿਸਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ ਤੇ ਗਿਆਨੀ ਬਲਵੀਰ ਸਿੰਘ ਚੰਗਿਆੜਾ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਆ | ਇਸ ਮੌਕੇ ਰਜਿੰਦਰ ਸਿੰਘ ਸ਼ੂਕਾ, ਡਾ. ਹਰਵਿੰਦਰ ਸਿੰਘ ਬਾਠ, ਤਰਲੋਕ ਸਿੰਘ ਅਰੋੜਾ, ਜੇ.ਪੀ. ਸਿੰਘ, ਸੁਰਿੰਦਰ ਸਿੰਘ, ਨਰਿੰਦਰ ਸਿੰਘ, ਜੇ.ਪੀ. ਸਿੰਘ, ਸੰਦੀਪ ਸਿੰਘ ਅਰੋੜਾ, ਹਰਵੇਲ ਸਿੰਘ ਸੈਣੀ, ਅਨੂਪ ਸਿੰਘ ਡੀ.ਐੱਫ.ਓ. ਸਤਿੰਦਰ ਸਿੰਘ, ਮਹਿੰਦਰ ਸਿੰਘ ਗੜ੍ਹਸ਼ੰਕਰੀ, ਹਰਚਰਨ ਸਿੰਘ, ਰਣਜੀਤ ਸਿੰਘ ਖੱਖ, ਮਨਜੀਤ ਸਿੰਘ ਭੁੱਲਰ, ਮਨਮੋਹਣ ਸਿੰਘ ਬਜਾਜ, ਤਰਲੋਕ ਸਿੰਘ ਨਾਗਪਾਲ, ਠੇਕੇਦਾਰ ਭਜਨ ਸਿੰਘ ਅੰਮਿ੍ਤਪਾਲ ਸਿੰਘ, ਅਮਰਜੀਤ ਸਿੰਘ ਤਨੇਜਾ, ਮਨਦੀਪ ਸਿੰਘ ਬਜਾਜ, ਗੁਰਦੀਪ ਸਿੰਘ ਆਦਿ ਸੰਗਤਾਂ ਨੇ ਹਾਜ਼ਰੀ ਭਰੀ |
ਮੰਨਣਹਾਨਾ 'ਚ ਪ੍ਰਕਾਸ਼ ਪੁਰਬ ਮਨਾਇਆ
ਕੋਟਫ਼ਤੂਹੀ, (ਅਟਵਾਲ)-ਮੰਨਣਹਾਨਾ ਦੇ ਗੁਰਦੁਆਰਾ ਨਾਭ ਕੰਵਲ ਰਾਜਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਵਲੋਂ ਮਨਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 2 ਅਖੰਡ ਪਾਠਾਂ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਦੀਵਾਨ 'ਚ ਭਾਈ ਬਲਵਿੰਦਰ ਸਿੰਘ ਮੁੱਗੋਵਾਲ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਮਹਿੰਦਰ ਸਿੰਘ ਲੇਹਲ, ਜੋਗਾ ਸਿੰਘ ਲੇਹਲ, ਅਮਰੀਕ ਸਿੰਘ ਲੇਹਲ, ਪਰਮਜੀਤ ਸਿੰਘ, ਸੂਬੇ. ਜੀ. ਓ. ਜੀ. ਜਸਵੀਰ ਸਿੰਘ ਲੇਹਲ, ਨੰਬਰਦਾਰ ਜਰਨੈਲ ਸਿੰਘ, ਸਤਪਾਲ ਸਿੰਘ, ਪ੍ਰਦੀਪ ਸਿੰਘ ਲੇਹਲ, ਉਂਕਾਰ ਸਿੰਘ, ਤਰਨਜੀਤ ਸਿੰਘ, ਬਲਵੀਰ ਸਿੰਘ ਅਟਵਾਲ, ਕੁਲਵੀਰ ਸਿੰਘ, ਕੁਲਦੀਪ ਸਿੰਘ, ਲਾਲ ਸਿੰਘ ਆਦਿ ਹਾਜ਼ਰ ਸਨ |
ਚੱਬੇਵਾਲ, (ਥਿਆੜਾ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਦੇ ਮੁੱਖ ਦਫ਼ਤਰ ਤੇ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਹਰੀਆਂ ਵੇਲਾਂ ਵਿਖੇ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਜੀ ਹਰੀਆਂ ਵੇਲਾਂ ਵਾਲਿਆਂ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਕਥਾ ਤੇ ਕੀਰਤਨ ਦਰਬਾਰ ਕਰਵਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਜਿੰਦਾ ਸ਼ਹੀਦ ਸੰਤ ਬਾਬਾ ਨਿਹਾਲ ਸਿੰਘ ਨੇ ਆਈ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤ ਕਰੋ, ਵੰਡ ਛਕੋ ਦੇ ਫ਼ਲਸਫ਼ੇ 'ਤੇ ਚੱਲਣ ਲਈ ਪ੍ਰੇਰਦਿਆਂ ਦਿੱਲੀ ਵਿਖੇ ਕਿਸਾਨਾਂ ਵਲੋਂ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਕੀਤੇ ਜਾ ਰਹੇ ਸੰਘਰਸ਼ ਦੀ ਚੜ੍ਹਦੀ ਕਲਾ ਤੇ ਜਿੱਤ ਲਈ ਅਰਦਾਸ ਕੀਤੀ ਉਪਰੰਤ ਭਾਈ ਜੁਝਾਰ ਸਿੰਘ ਹਜ਼ੂਰੀ ਰਾਗੀ ਹਰੀਆਂ ਵੇਲਾਂ ਨੇ ਰਸਭਿੰਨੇ ਕੀਰਤਨ ਰਾਹੀਂ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਬੀਬੀ ਯਸ਼ਪਾਲ ਕੌਰ ਹਰੀਆਂ ਵੇਲਾਂ, ਭਾਈ ਉਂਕਾਰ ਸਿੰਘ, ਭਾਈ ਦਲਜੀਤ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਤਰਸੇਮ ਸਿੰਘ, ਅਜੀਤ ਸਿੰਘ ਗੋਂਦਪੁਰ, ਪਿਆਰਾ ਸਿੰਘ ਬਜਰਾਵਰ, ਮੁਖ਼ਤਿਆਰ ਸਿੰਘ ਬਜਰਾਵਰ, ਬਲਜੀਤ ਸਿੰਘ ਨੌਰੰਗਾਬਾਦ, ਨੰਦ ਲਾਲ ਬਜਰਾਵਰ, ਇੰਦਰਜੀਤ ਸਿੰਘ ਬਜਰਾਵਰ, ਸੰਤੋਖ ਸਿੰਘ ਚੱਗਰਾਂ, ਮਨਦੀਪ ਸਿੰਘ ਬਜਰਾਵਰ ਆਦਿ ਸੰਗਤਾਂ ਹਾਜ਼ਰ ਸਨ |
ਪ੍ਰਕਾਸ਼ ਪੁਰਬ ਮੌਕੇ ਟਾਂਡਾ ਵਿਖੇ ਕਰਵਾਇਆ ਗੁਰਮਤਿ ਸਮਾਗਮ
ਟਾਂਡਾ ਉੜਮੁੜ, (ਦੀਪਕ ਬਹਿਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਤਪ-ਅਸਥਾਨ ਬਾਬਾ ਬਲਵੰਤ ਸਿੰਘ ਜੀ ਟਾਂਡਾ ਵਿਖੇ ਇੱਕ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਦੂਰ ਦੁਰੇਡੇ ਤੋਂ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ, ਜਿਸ ਮਗਰੋਂ ਵਿਸ਼ਾਲ ਗੁਰਮਤਿ ਸਮਾਗਮ ਵੀ ਕਰਵਾਏ ਗਏ, ਜਿਸ ਦੌਰਾਨ ਸੰਤ ਬਾਬਾ ਗੁਰਦਿਆਲ ਸਿੰਘ ਨੇ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ਝਾਤ ਦੀ ਵਿਆਖਿਆ ਕਰਦਿਆਂ ਸੰਗਤਾਂ ਨੂੰ ਉਨ੍ਹਾਂ ਵਲੋਂ ਦਰਸਾਏ ਸਰਬਸਾਂਝੀ ਵਾਲਤਾ ਦੇ ਸੰਦੇਸ਼ 'ਤੇ ਚੱਲਣ ਦੀ ਗੱਲ ਕਹੀ, ਉਥੇ ਉਨ੍ਹਾਂ ਗੁਰੂ ਸਾਹਿਬ ਦੇ ਫਲਸਫੇ ਨਾਲ ਸਦਾ ਜੁੜਨ ਲਈ ਪ੍ਰੇਰਿਆ | ਇਸ ਦੌਰਾਨ ਜਥੇਦਾਰ ਹਰਮੇਲ ਪ੍ਰਕਾਸ਼ ਸਿੰਘ, ਭਾਈ ਬਲਕਾਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਗੁਰਦੀਪ ਸਿੰਘ ਮੂਮ, ਭਾਈ ਜੋਰਾਵਰ ਸਿੰਘ, ਭਾਈ ਸਿਮਰਨ ਸਿੰਘ, ਭਾਈ ਅਰਜਨ ਸਿੰਘ, ਭਾਈ ਗੁਰਮੀਤ ਸਿੰਘ ਆਦਿ ਸੰਗਤਾਂ ਨੇ ਹਾਜਰੀ ਲਗਾਈ |
ਕੋਲੀਆਂ ਦੀਆਂ ਸੰਗਤਾਂ ਵਲੋਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਐਮਾਂ ਮਾਂਗਟ, (ਭੰਮਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਪਿੰਡ ਕੋਲੀਆਂ ਦੀਆਂ ਸੰਗਤਾਂ ਬੜੀ ਸ਼ਰਧਾ ਨਾਲ ਮਨਾਇਆ ਗਿਆ | ਸਮੂਹ ਪਿੰਡ ਕੋਲੀਆਂ ਦੀਆਂ ਸੰਗਤਾਂ ਵਲੋਂ ਸਭ ਤੋਂ ਪਹਿਲਾਂ ਪਿੰਡ ਵਿਚ ਨਗਰ ਕੀਰਤਨ ਸਜਾਇਆ ਗਿਆ, ਉਪਰੰਤ ਅਖੰਡ ਪਾਠ ਰੱਖੇ ਗਏ | ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਕੀਰਤਨ ਨਾਲ ਜੋੜਿਆ ਗਿਆ | ਇਸ ਮੌਕੇ ਆਸ਼ਾ ਸਿੰਘ ਕੋਲੀਆਂ, ਸਕੱਤਰ ਤਰਲੋਚਨ ਸਿੰਘ, ਮੈਂਬਰ ਅਮਨਦੀਪ ਕੌਰ, ਸੰਤੋਖ ਸਿੰਘ, ਭਾਈ ਲਖਵੀਰ ਸਿੰਘ, ਚਰਨ ਸਿੰਘ, ਦਰਸ਼ਨ ਸਿੰਘ, ਸੁਰਿੰਦਰ ਸਿੰਘ ਆਦਿ ਤੋਂ ਇਲਾਵਾ ਸਮੂਹ ਪਿੰਡ ਦੀਆਂ ਸੰਗਤਾਂ ਨੇ ਬੜੀ ਸ਼ਰਧਾ ਨਾਲ ਹਾਜ਼ਰੀਆਂ ਭਰੀਆਂ |
ਗੁਰਦੁਆਰਾ ਸਿੰਘ ਸਭਾ ਹੁਸ਼ਿਆਰਪੁਰ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਤੇ ਸ਼ੋ੍ਰਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਜਾਏ ਦੀਵਾਨ 'ਚ ਭਾਈ ਸਵਰਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਪਰਮਜੀਤ ਸਿੰਘ, ਭਾਈ ਚਰਨਜੀਤ ਸਿੰਘ ਅਖੰਡ ਕੀਰਤਨੀ ਜਥਾ, ਭਾਈ ਅਜੈਪਾਲ ਸਿੰਘ, ਭਾਈ ਸਰਬਜੀਤ ਸਿੰਘ ਹੈੱਡ ਗ੍ਰੰਥੀ, ਭਾਈ ਧਰਮਿੰਦਰ ਸਿੰਘ, ਭਾਈ ਸੁਰਿੰਦਰਪਾਲ ਸਿੰਘ, ਭਾਈ ਸੂਰਬੀਰ ਸਿੰਘ, ਨਿੱਤਨੇਮ ਸੇਵਾ ਸੁਸਾਇਟੀ, ਇਸਤਰੀ ਸਤਿਸੰਗ ਸਭਾ ਮਾਤਾ ਗੁਜਰੀ ਜੀ, ਇਸਤਰੀ ਸਤਿਸੰਗ ਸਭਾ ਮਾਤਾ ਸਾਹਿਬ ਕੌਰ ਜੀ ਆਦਿ ਜਥਿਆਂ ਵਲੋਂ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਤੇ ਸ਼ੋ੍ਰਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫ਼ਲਸਫ਼ੇ ਤੋਂ ਜਾਣੂ ਕਰਵਾਇਆ | ਇਸ ਮੌਕੇ ਮਹੰਤ ਪਿ੍ਤਪਾਲ ਸਿੰਘ, ਅਵਤਾਰ ਸਿੰਘ ਲਾਇਲ, ਐਡਵੋਕੇਟ ਮਨਿੰਦਰਪਾਲ ਸਿੰਘ, ਉਜਾਗਰ ਸਿੰਘ ਲਾਵੀਆ ਸਕੱਤਰ, ਪਿ੍ੰ: ਪਰਮਜੀਤ ਸਿੰਘ ਕੈਸ਼ੀਅਰ, ਜਸਵਿੰਦਰ ਸਿੰਘ ਗੋਲਡੀ, ਮੈਨੇ: ਪਵਨਪ੍ਰੀਤ ਸਿੰਘ, ਵਿਕਾਸ ਸਿੰਘ, ਜਸਪਾਲ ਸਿੰਘ, ਸੁਰਜੀਤ ਸਿੰਘ, ਜਗਦੀਸ਼ ਸਿੰਘ, ਸਵਤੰਤਰ ਸਿੰਘ, ਬਲਵਿੰਦਰ ਸਿੰਘ, ਦਵਿੰਦਰ ਸਿੰਘ ਸੀਹਰਾ, ਪਿ੍ੰ: ਹਰਭਜਨ ਸਿੰਘ, ਸਵਰਨਜੀਤ ਕੌਰ, ਚਰਨਜੀਤ ਸਿੰਘ, ਹਰਪ੍ਰੀਤ ਸਿੰਘ, ਉਂਕਾਰ ਸਿੰਘ ਆਦਿ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ
ਦਸੂਹਾ, (ਭੁੱਲਰ)-ਅੱਜ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਇਤਿਹਾਸਕ ਸਥਾਨ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਦੀਵਾਨ ਹਾਲ ਵਿਚ ਦੀਵਾਨ ਸਜਾਇਆ ਗਿਆ | ਇਸ ਮੌਕੇ ਹਜ਼ੂਰੀ ਰਾਗੀ ਭਾਈ ਬਲਬੀਰ ਸਿੰਘ ਬੋਦਲ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਇਸ ਮੌਕੇ ਮੈਨੇਜਰ ਰਤਨ ਸਿੰਘ ਜਹੂਰਾ, ਪ੍ਰਚਾਰਕ ਭਾਈ ਕਲਿਆਣ ਸਿੰਘ ਤੇ ਹੈੱਡ ਗ੍ਰੰਥੀ ਗਿਆਨੀ ਸਲਵਿੰਦਰ ਨੇ ਵੀ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਦੀਦਾਰ ਸਿੰਘ ਕਾਲਾ, ਸਤਪਾਲ ਸਿੰਘ ਬਿੱਟੂ, ਗੁਰਵਿਕਰਮ ਸਿੰਘ ਬਾਜਵਾ, ਬਾਬਾ ਜਸਬੀਰ ਸਿੰਘ ਪਟਵਾਰੀ, ਰਾਜ ਗੁਰਸ਼ਰਨ ਸਿੰਘ ਬਲੱਗਣ, ਗੁਰਨੈਬ ਸਿੰਘ ਇੰਸਪੈਕਟਰ, ਕਲਿਆਣ ਸਿੰਘ ਪ੍ਰਚਾਰਕ, ਹਰਪਾਲ ਸਿੰਘ ਬਿੱਟਾ, ਜਸਬੀਰ ਸਿੰਘ ਰੰਧਾਵਾ, ਧਰਮਿੰਦਰ ਸਿੰਘ ਟੋਨੀ, ਪ੍ਰੋ. ਬਲਦੇਵ ਸਿੰਘ ਬੱਲੀ, ਮਨਦੀਪ ਸਿੰਘ ਢੀਂਡਸਾ, ਐਡਵੋਕੇਟ ਕਰਮਵੀਰ ਸਿੰਘ ਘੁੰਮਣ, ਸੁਖਵਿੰਦਰ ਸਿੰਘ ਬੋਦਲ, ਐਡਵੋਕੇਟ ਲਖਵੀਰ ਸਿੰਘ, ਸੰਦੀਪ ਸਿੰਘ ਬੇਰਛਾ, ਜਸਬੀਰ ਸਿੰਘ ਸਵੀਟ ਸ਼ਾਪ, ਸਿਮਰਜੀਤ ਸਿੰਘ ਬੋਦਲ, ਸਰਪੰਚ ਬੀਰਇੰਦਰ ਸਿੰਘ ਮਸ਼ਿਆਣਾ, ਸਰਬਜੀਤ ਸਿੰਘ, ਪਰਮਜੀਤ ਸਿੰਘ ਚੱਕ, ਗੁਰਵਿੰਦਰ ਸਿੰਘ, ਰੁਪਿੰਦਰ ਸਿੰਘ ਗਿੱਲ ਆਦਿ ਹਾਜ਼ਰ ਸਨ |
ਪਿੰਡ ਨੱਥੂਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਮਿਆਣੀ, (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਨੱਥੂਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪਿੰਡ ਦੀਆਂ ਸਮੂਹ ਸੰਗਤਾਂ ਵਲੋਂ ਬੜੀ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਜਸਬੀਰ ਸਿੰਘ, ਭਾਈ ਹਰਦੀਪ ਸਿੰਘ ਇੰਗਲੈਂਡ ਆਦਿ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ | ਇਸ ਮੌਕੇ ਸਰਪੰਚ ਪਰਮਜੀਤ ਕੌਰ, ਪ੍ਰਧਾਨ ਮਹਿੰਦਰ ਸਿੰਘ, ਰਣਬੀਰ ਸਿੰਘ, ਕਸ਼ਮੀਰਾ ਸਿੰਘ, ਸੈਕਟਰੀ ਗੁਰਦੀਪ ਸਿੰਘ, ਖਜਾਨਚੀ ਬਲਵਿੰਦਰ ਸਿੰਘ, ਕੈਪਟਨ ਚਰਨ ਸਿੰਘ, ਡੀ. ਐੱਸ. ਪੀ. ਸੁਰਜੀਤ ਸਿੰਘ, ਇੰਸ ਰਜਿੰਦਰ ਸਿੰਘ, ਸੂਬੇ. ਸ਼ਾਹਬਾਜ਼ ਸਿੰਘ, ਲਖਬੀਰ ਸਿੰਘ, ਮਨਜਿੰਦਰਪਾਲ ਸਿੰਘ, ਰਛਪਾਲ ਸਿੰਘ, ਦਲੇਰ ਸਿੰਘ, ਅਵਤਾਰ ਸਿੰਘ, ਬਲਕਾਰ ਸਿੰਘ, ਸੁਖਦੇਵ ਸਿੰਘ, ਅਮਰੀਕ ਸਿੰਘ, ਬਲਦੇਵ ਸਿੰਘ, ਸੂਬੇਦਾਰ ਨਿਰਮਲ ਸਿੰਘ, ਸੁਖਚੈਨ ਸਿੰਘ, ਸੂਬੇ. ਸੁਖਵਿੰਦਰ ਸਿੰਘ, ਡਾ. ਸਰੂਪ ਸਿੰਘ, ਮਾਸਟਰ ਬਲਵਿੰਦਰ ਸਿੰਘ, ਤਰਸੇਮ ਸਿੰਘ, ਡਾ. ਜਤਿੰਦਰ ਸਿੰਘ, ਜਗਤਾਰ ਸਿੰਘ, ਸੁਤਪਾਲ ਸਿੰਘ, ਸੁਖਦੇਵ ਸਿੰਘ, ਨਿਰਮਲ ਸਿੰਘ ਜਰਮਨੀ, ਸੂਬੇਦਾਰ ਕਰਨੈਲ ਸਿੰਘ, ਸੂਬੇਦਾਰ ਮਾਨ ਸਿੰਘ, ਬਲਵੰਤ ਸਿੰਘ, ਗੁਰਮੀਤ ਸਿੰਘ, ਜਰਨੈਲ ਸਿੰਘ ਆਦਿ ਨੇ ਹਾਜ਼ਰੀ ਲਗਵਾਈ |
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ
ਟਾਂਡਾ ਉੜਮੁੜ, (ਭਗਵਾਨ ਸਿੰਘ ਸੈਣੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਸੰਤ ਬਾਬਾ ਨਿਹਾਲ ਸਿੰਘ ਜੀ ਹਰੀਆਂ ਵੇਲਾਂ ਵਾਲਿਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੇਵਾਦਾਰ ਬਾਬਾ ਕੁਲਦੀਪ ਸਿੰਘ ਤੇ ਭਾਈ ਹਰਪ੍ਰੀਤ ਸਿੰਘ ਦੀ ਦੇਖ-ਰੇਖ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨ ਦਰਬਾਰ ਵੀ ਸਜਾਇਆ ਗਿਆ, ਜਿਸ ਵਿਚ ਕੀਰਤਨੀਏ ਜਥਿਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਇਲਾਕੇ ਦੀਆਂ ਸੰਗਤਾਂ ਨੇ ਭਾਰੀ ਸੰਖਿਆ ਵਿਚ ਆਪਣੀ ਹਾਜ਼ਰੀ ਲਗਵਾਈ | ਇਸ ਮੌਕੇ ਬਾਬਾ ਕੁਲਦੀਪ ਸਿੰਘ ਵਲੋਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ |
ਗੁਰਦੁਆਰਾ ਹਰਿ ਜੀ ਸਹਾਇ 'ਚ ਸ੍ਰੀ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਮਨਾਇਆ
ਹੁਸ਼ਿਆਰਪੁਰ, 30 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਟਿੱਬਾ ਸਾਹਿਬ ਸੇਵਾ ਸਿਮਰਨ ਸਭਾ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਮੀਰੀ ਪੀਰੀ ਸੇਵਾ ਸਿਮਰਨ ਕਲੱਬ ਹੁਸ਼ਿਆਰਪੁਰ ਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਹਰਿ ਜੀ ਸਹਾਇ ਟਿੱਬਾ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਗਏ ਦੀਵਾਨ ਵਿੱਚ ਭਾਈ ਸਰਬਜੀਤ ਸਿੰਘ ਖਡੂਰ ਸਾਹਿਬ, ਭਾਈ ਹਰਭਜਨ ਸਿੰਘ ਸੋਤਲੇ ਵਾਲੇ, ਭਾਈ ਸੁਰਿੰਦਰਪਾਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ਼੍ਰੀ ਹਰਿ ਜੀ ਸਹਾਇ, ਬੀਬੀ ਸਿਮਰਨਜੀਤ ਕੌਰ ਨੰਗਲ ਵਾਲੇ, ਕਾਕਾ ਜਸਜੀਤ ਸਿੰਘ ਪਲਾਹਾ, ਕਾਕਾ ਜਸਕਰਨ ਸਿੰਘ,ਕਾਕਾ ਸੁਖਪ੍ਰੀਤ ਸਿੰਘ ਟਿੱਬਾ ਸਾਹਿਬ ਨੇ ਧੁਰ ਕੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਤੇ ਬਾਬਾ ਬਹਾਦਰ ਸਿੰਘ ਮਿੱਠਾ ਟਿਵਾਣਾ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਇਸ ਮੌਕ ਜਸਵਿੰਦਰ ਸਿੰਘ ਪਰਮਾਰ ਜਨਰਲ ਸਕੱਤਰ ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ, ਦਰਸ਼ਨ ਸਿੰਘ ਪਲਾਹਾ ਪ੍ਰਧਾਨ, ਭਾਈ ਅਵਤਾਰ ਸਿੰਘ ਹੈੱਡ ਗ੍ਰੰਥੀ, ਐਡਵੋਕੇਟ ਜਸਪਾਲ ਸਿੰਘ, ਗੁਰਵਿੰਦਰ ਸਿੰਘ ਸ਼ਾਨੇ, ਜਸਬੀਰ ਸਿੰਘ, ਗੁਰਬਚਨ ਸਿੰਘ ਚੀਮਾ, ਦਰਸ਼ਨ ਸਿੰਘ ਗੋਕਲ ਨਗਰ, ਜਸਪਾਲ ਸਿੰਘ ਕਲਸੀ ਆਦਿ ਹਾਜ਼ਰ ਸਨ |
ਖ਼ਾਨਪੁਰ ਸਹੋਤਾ ਵਿਖੇ ਪ੍ਰਕਾਸ਼ ਪੁਰਬ ਮੌਕੇ ਸਮਾਗਮ
ਸ਼ਾਮਚੁਰਾਸੀ, (ਗੁਰਮੀਤ ਸਿੰਘ ਖ਼ਾਨਪੁਰੀ)-ਗੁਰਦੁਆਰਾ ਸਿੰਘ ਸਭਾ ਖ਼ਾਨਪੁਰ ਸਹੋਤਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਸਜਾਏ ਗਏ ਧਾਰਮਿਕ ਦੀਵਾਨ ਦੌਰਾਨ ਬੀਬੀ ਰਾਜਪਾਲ ਕੌਰ ਤੇ ਬੀਬੀ ਹਰਦੀਪ ਕੌਰ ਤੇ ਸਾਥੀਆਂ ਵਲੋਂ ਕੀਰਤਨ ਸਰਵਣ ਕਰਵਾਇਆ | ਇਸ ਮੌਕੇ ਹਰਭਜਨ ਸਿੰਘ ਸੋਢੀ, ਇੰਸਪੈਕਟਰ ਰਣਜੀਤ ਸਿੰਘ ਰਾਣਾ, ਬੀਬੀ ਬਲਵੀਰ ਕੌਰ, ਅਮਰਜੀਤ ਕੌਰ, ਗੁਰਪ੍ਰੀਤ ਸਿੰਘ, ਪ੍ਰਗਟ ਸਿੰਘ ਸਿੱਧੂ, ਨਿਰਮਲ ਸਿੰਘ ਨਿੱਮਾ, ਸੁਖਜਿੰਦਰ ਸਿੰਘ ਗੋਲਡੀ, ਉਂਕਾਰ ਸਿੰਘ, ਲਖਵੀਰ ਸਿੰਘ ਹੰਸੀ, ਲਸ਼ਕਰ ਸਿੰਘ, ਪ੍ਰਭ ਸਿੰਘ, ਮਹਿੰਦਰ ਸਿੰਘ, ਗੁਰਦਿਆਲ ਸਿੰਘ, ਦੀਦਾਰ ਸਿੰਘ ਵੀ ਹਾਜ਼ਰ ਸਨ |
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪਿੰਡ ਜਲੋਟਾ ਵਿਖੇ ਮਨਾਇਆ
ਦਸੂਹਾ, (ਭੁੱਲਰ)-ਗੁਰਦੁਆਰਾ ਕਲਗ਼ੀਧਰ ਸਾਹਿਬ ਪਿੰਡ ਜਲੋਟਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਤੇ ਧੂਮ-ਧਾਮ ਨਾਲ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਭਾਈ ਨਰਿੰਦਰਜੀਤ ਸਿੰਘ ਵਲੋਂ ਸੰਗਤਾਂ ਨੂੰ ਰਸ-ਭਿੰਨੇ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਇਸ ਮੌਕੇ ਰਘਬੀਰ ਸਿੰਘ ਕਲਸੀ, ਜੋਗਿੰਦਰ ਸਿੰਘ ਕਲਸੀ, ਇਕਬਾਲ ਸਿੰਘ, ਗੁਰਦਿਆਲ ਸਿੰਘ, ਮਲਕੀਤ ਸਿੰਘ ਕਲਸੀ, ਸੁਖਵਿੰਦਰ ਸਿੰਘ, ਦਵਿੰਦਰ ਸਿੰਘ, ਦਲਵੀਰ ਸਿੰਘ, ਗੁਰਦੀਪ ਸਿੰਘ, ਮਹਿੰਦਰ ਸਿੰਘ, ਬਲਵੀਰ ਸਿੰਘ, ਸੰਦੀਪ ਸਿੰਘ, ਅਵਤਾਰ ਸਿੰਘ, ਨਵਦੀਪ ਸਿੰਘ, ਬਖ਼ਸ਼ੀਸ਼ ਸਿੰਘ, ਪਵਿੱਤਰ ਜੀਤ ਸਿੰਘ, ਅਮਰੀਕ ਸਿੰਘ, ਨੰਬਰਦਾਰ ਸੁਰਿੰਦਰ ਸਿੰਘ ਆਦਿ ਹਾਜ਼ਰ ਸਨ |
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵੱਖ-ਵੱਖ ਪਿੰਡਾਂ 'ਚ ਮਨਾਇਆ
ਐਮਾਂ ਮਾਂਗਟ, (ਗੁਰਾਇਆ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਭਾਵਨਾ ਨਾਲ ਵੱਖ-ਵੱਖ ਟਾਂਡਾ ਰਾਮ ਸਹਾਏ, ਸਲੈਰੀਆਂ, ਚੱਕ ਅੱਲਾ ਬਖ਼ਸ਼ ਪਿੰਡਾਂ ਵਿਚ ਮਨਾਇਆ ਗਿਆ | ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ ਭਾਈ ਜਸਪਾਲ ਸਿੰਘ ਨੇ ਆਈਆਂ ਹੋਈਆਂ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਬਾਰੇ ਆਈਆਂ ਹੋਈਆਂ ਸੰਗਤਾਂ ਨੂੰ ਚਾਨਣਾ ਪਾਇਆ | ਇਸ ਮੌਕੇ ਗੁਰਵਿੰਦਰ ਸਿੰਘ, ਬਾਬਾ ਜਸਵਿੰਦਰ ਸਿੰਘ, ਸਤਪਾਲ ਪਾਲ ਸਿੰਘ ਚੱਕ ਸਾਬਕਾ ਸਰਪੰਚ, ਹਰਸ਼ਰਨ ਸਿੰਘ ਲੰਬੜਦਾਰ, ਸ਼ੇਰ ਸਿੰਘ ਸ਼ੇਰਾ, ਗੁਰਜਿੰਦਰ ਸਿੰਘ, ਸਰਵਣ ਸਿੰਘ, ਕੁਲਦੀਪ ਸਿੰਘ ਕੈਸ਼ੀਅਰ, ਗੁਰੂਸੱਜਣਦੀਪ ਸਿੰਘ, ਮਾਸਟਰ ਜਸਵੀਰ ਸਿੰਘ, ਹਰਗੁਣਦੀਪ ਸਿੰਘ, ਸੁਖਵਿੰਦਰ ਸਿੰਘ, ਜੁਗਰਾਜ ਸਿੰਘ, ਸੁਖਜਿੰਦਰ ਸਿੰਘ, ਮਨਵੀਰ ਸਿੰਘ, ਸਵਰਨ ਸਿੰਘ ਚੱਕ, ਬੀਬੀ ਸੁਖਵਿੰਦਰ ਕੌਰ, ਬਲਜੀਤ ਕੌਰ ਐਮ ਸੀ, ਸੁਖਵਿੰਦਰ ਕੌਰ, ਮਹਿੰਦਰ ਕੌਰ, ਚਰਨਜੀਤ ਕੌਰ, ਬਲਜੀਤ ਕੌਰ, ਕਰਮਜੀਤ ਕੌਰ, ਅਮਰੀਕ ਕੌਰ, ਹਰਮਨਪ੍ਰੀਤ ਕੌਰ, ਜਸਨੀਤ ਕੌਰ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ |
ਤਲਵਾੜਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਤਲਵਾੜਾ, (ਵਿਸ਼ੇਸ਼ ਪ੍ਰਤੀਨਿਧ)-ਤਲਵਾੜਾ ਦੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦਾ 551ਵਾਂ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਵਲੋਂ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਰਘਬੀਰ ਸਿੰਘ ਤੇ ਅਰੁਣ ਮਿੱਕੀ ਡੋਗਰਾ ਹਲਕਾ ਵਿਧਾਇਕ ਦਸੂਹਾ ਵਿਸ਼ੇਸ਼ ਤੌਰ 'ਤੇ ਨਤਮਸਤਕ ਹੋਏ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਉਮਰਾਓ ਸਿੰਘ ਨੇ ਆਈਆਂ ਹੋਈਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ | ਪੰਥ ਦੇ ਉੱਘੇ ਕਥਾ ਵਾਚਕ ਭਾਈ ਨਿਹਾਲ ਸਿੰਘ ਅਤੇ ਕੀਰਤਨੀ ਜਥਾ ਭਾਈ ਹਰਜੀਤ ਸਿੰਘ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ | ਸਮਾਗਮ 'ਚ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ, ਇੰਜ. ਏ.ਪੀ.ਐੱਸ.ਉਭੀ, ਇੰਜ. ਹਰਜੀਤ ਸਿੰਘ, ਗੁਰਜੀਤ ਸਿੰਘ, ਦਮਨਦੀਪ ਸਿੰਘ, ਹਰਵਿੰਦਰ ਸਿੰਘ ਸਾਗਰ, ਟਕਸਾਲੀ ਆਗੂ ਤਜਿੰਦਰ ਸਿੰਘ ਸੇਠੀ, ਨਾਥ ਸਿੰਘ, ਸਰਬਜੀਤ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ |
ਨੰਗਲਾਂ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਗੜ੍ਹਸ਼ੰਕਰ, (ਧਾਲੀਵਾਲ)-ਪਿੰਡ ਨੰਗਲਾਂ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸਮੂਹ ਸੰਗਤਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਬਾਬਾ ਧੰਨਾ ਸਿੰਘ ਖ਼ਾਲਸਾ ਫ਼ਿਰੋਜ਼ਪੁਰ ਵਾਲਿਆਂ ਦੇ ਜਥੇ ਨੇ ਢਾਡੀ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕਰਦਿਆਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਆ | ਇਸ ਮੌਕੇ ਪ੍ਰਧਾਨ ਨਿਰਮਲ ਸਿੰਘ, ਹਰਪਾਲ ਸਿੰਘ ਨੰਬਰਦਾਰ, ਜਗਦੀਪ ਸਿੰਘ, ਸੁਰਿੰਦਰ ਸਿੰਘ ਗ੍ਰੰਥੀ, ਰਣਜੀਤ ਸਿੰਘ ਕਢਾਈ ਵਾਲੇ, ਬਖ਼ਸ਼ੀਸ਼ ਸਿੰਘ ਥਿਆੜਾ, ਹਰਬੰਸ ਸਿੰਘ ਆਦਿ ਹਾਜ਼ਰ ਸਨ |
ਕੋਹਿਨੂਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਮਨਾਇਆ ਪ੍ਰਕਾਸ਼ ਪੁਰਬ
ਹਾਜੀਪੁਰ, (ਜੋਗਿੰਦਰ ਸਿੰਘ)-ਕੋਹਿਨੂਰ ਇੰਟਰਨੈਸ਼ਨਲ ਸਕੂਲ ਵਿਚ ਪਿ੍ੰਸੀਪਲ ਹਰਪ੍ਰੀਤ ਪੰਧੇਰ ਦੀ ਅਗਵਾਈ 'ਚ ਆਨਲਾਈਨ ਹੋ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਬੱਚਿਆਂ ਨੇ ਆਪਣੇ ਪੰਜਾਬ ਦੀ ਡਰੈੱਸ ਪਾ ਕੇ ਮੂਲ ਮੰਤਰ ਤੇ ਦਸ ਗੁਰੂ ਸਾਹਿਬ ਦੇ ਨਾਂਅ ਉਚਾਰਨ ਕਰਦੇ ਹੋਏ ਵੀਡੀਓ ਬਣਾ ਕੇ ਭੇਜੇ ਤੇ ਕੁੱਝ ਬੱਚਿਆਂ ਨੇ ਗੁਰੂ ਸਾਹਿਬ ਜੀ ਦੀ ਬਹੁਤ ਸੁੰਦਰ ਤਸਵੀਰਾਂ ਬਣਾ ਕੇ ਭੇਜੀਆਂ | ਜਦਕਿ ਕੁੱਝ ਬੱਚਿਆਂ ਨੇ ਗੁਰੂ ਸਾਹਿਬ ਜੀ ਦੇ ਜੀਵਨ ਦੇ ਸਬੰਧ ਵਿਚ ਲੇਖ ਲਿਖ ਕੇ ਵੀਡੀਓ ਬਣਾ ਕੇ ਭੇਜੇ | ਸ੍ਰੀਮਤੀ ਹਰਪ੍ਰੀਤ ਪੰਧੇਰ ਨੇ ਸਮੂਹ ਸਟਾਫ਼ ਵਲੋਂ ਸਾਰਿਆਂ ਨੂੰ ਗੁਰਪੁਰਬ ਦੀਆਂ ਮੁਬਾਰਕਾਂ ਦਿੱਤੀਆਂ ਤੇ ਸਾਰਿਆਂ ਨੂੰ ਗੁਰੂ ਸਾਹਿਬ ਦੇ ਦੱਸੇ ਹੋਏ ਰਸਤੇ 'ਤੇ ਚੱਲਣ ਦੀ ਪ੍ਰੇਰਿਤ ਦਿੱਤੀ |
ਗੁਰਦੁਆਰਾ ਮਿੱਠਾ ਟਿਵਾਣਾ 'ਚ ਪ੍ਰਕਾਸ਼ ਪੁਰਬ ਮੌਕੇ ਸਮਾਗਮ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਮਿੱਠਾ ਟਿਵਾਣਾ ਹੁਸ਼ਿਆਰਪੁਰ 'ਚ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਦੀਵਾਨ 'ਚ ਭਾਈ ਪਿਆਰਾ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਤਰਨਦੀਪ ਸਿੰਘ, ਭਾਈ ਬਹਾਦਰ ਸਿੰਘ ਆਦਿ ਜਥਿਆਂ ਵਲੋਂ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਇਸ ਮੌਕੇ ਮੁੱਖ ਸੇਵਾਦਾਰ ਮਹੰਤ ਪਿ੍ਤਪਾਲ ਸਿੰਘ ਸੇਵਾਪੰਥੀ ਨੇ ਸਮੂਹ ਸੰਗਤਾਂ, ਕੀਰਤਨੀ ਜਥਿਆਂ ਤੇ ਪ੍ਰਚਾਰਕਾਂ ਦਾ ਧੰਨਵਾਦ ਕੀਤਾ |
ਗੁਰਦੁਆਰਾ ਸਿੰਘ ਸਭਾ ਕਹਿਰਵਾਲੀ ਵਿਖੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ
ਦਸੂਹਾ, (ਭੁੱਲਰ)-ਗੁਰਦੁਆਰਾ ਸਿੰਘ ਸਭਾ ਮੁਹੱਲਾ ਕਹਿਰਵਾਲੀ ਦਸੂਹਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਦੀਵਾਨ ਹਾਲ ਵਿਚ ਦੀਵਾਨ ਸਜਾਇਆ ਗਿਆ | ਇਸ ਮੌਕੇ ਹਜ਼ੂਰੀ ਰਾਗੀ ਭਾਈ ਸਤਪਾਲ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਇਸ ਮੌਕੇ ਬਿਕਰਮਜੀਤ ਸਿੰਘ ਸੰਧੂ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਨੇ ਵੀ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਸਰਬਜੀਤ ਸਿੰਘ ਕਾਹਲੋਂ, ਬਿਕਰਮ ਸਿੰਘ ਸੰਧੂ, ਹਰਵਿੰਦਰ ਸਿੰਘ ਕਾਹਲੋਂ, ਹਰਮਿੰਦਰ ਸਿੰਘ ਫ਼ੌਜੀ, ਸੁੱਚਾ ਸਿੰਘ, ਯੁੱਧਵੀਰ ਸਿੰਘ, ਮਨਰਾਜ ਸਿੰਘ, ਰਾਜਬੀਰ ਸਿੰਘ, ਜੋਗਾ ਸਿੰਘ, ਦੀਦਾਰ ਸਿੰਘ ਕਾਲਾ ਆਦਿ ਹਾਜਰ ਸਨ |
ਗੁਰਦੁਆਰਾ ਅਰਜੁਨਾ ਕਾਲੋਨੀ ਵਿਖੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ
ਦਸੂਹਾ, (ਭੁੱਲਰ)-ਗੁਰਦੁਆਰਾ ਅਰਜੁਨਾ ਕਾਲੋਨੀ ਦਸੂਹਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸਿੱਖ ਪੰਥ ਦੇ ਪ੍ਰਸਿੱਧ ਰਾਗੀ ਭਾਈ ਹਰਪਾਲ ਸਿੰਘ ਦਸੂਹਾ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਇਸ ਮੌਕੇ ਹੈੱਡ ਗ੍ਰੰਥੀ ਭਾਈ ਗੁਰਦੀਪ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਵਧਾਈ ਦਿੱਤੀ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਦਿਆਲ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਹੋਇਆਂ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਤਿਆਰ ਕਰਨ ਲਈ ਦਿੱਤੇ ਸਹਿਯੋਗ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਪ੍ਰਕਾਸ਼ ਸਿੰਘ, ਬਲਦੇਵ ਸਿੰਘ, ਮੈਨੇਜਰ ਅਮਰਜੀਤ ਸਿੰਘ, ਗੁਰਮੀਤ ਸਿੰਘ, ਬਲਬੀਰ ਸਿੰਘ, ਹਰਦੀਪ ਸਿੰਘ, ਏਕਮਜੋਤ ਸਿੰਘ, ਹਰਦੇਵ ਸਿੰਘ, ਪਿ੍ੰਸੀਪਲ ਜਗੀਰ ਸਿੰਘ, ਬਲਦੇਵ ਸਿੰਘ, ਕਰਨਦੀਪ ਸਿੰਘ, ਸਤਨਾਮ ਸਿੰਘ, ਮਹਿੰਦਰ ਸਿੰਘ, ਦਵਿੰਦਰ ਸਿੰਘ, ਸੁਖਵਿੰਦਰ ਸਿੰਘ, ਧਰਮ ਸਿੰਘ, ਦਵਿੰਦਰ ਸਿੰਘ, ਜਤਿੰਦਰ ਸਿੰਘ, ਹਰਵਿੰਦਰ ਸਿੰਘ ਆਦਿ ਹਾਜ਼ਰ ਸਨ |

ਦੁਨੀਆਂ 'ਚ ਮਿੰਨੀ ਮਾਸਕੋ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ ਪਿੰਡ ਧੂਤ ਕਲਾਂ

ਹਰਮੇਲ ਸਿੰਘ ਖੱਖ 84374 16016 ਹਰਿਆਣਾ- ਧੂਤ ਕਲਾਂ ਪਿੰਡ ਹੁਸ਼ਿਆਰਪੁਰ ਜ਼ਿਲ੍ਹੇ ਦਾ ਇਤਿਹਾਸਕ ਪਿੰਡ ਹੈ, ਜਿਸ ਦੀ ਪਹਿਚਾਣ ਦੇਸ਼ਾਂ ਵਿਦੇਸ਼ਾਂ 'ਚ ਦੇਸ਼ ਦੀ ਆਜ਼ਾਦੀ 'ਚ ਪਾਏ ਅਹਿਮ ਯੋਗਦਾਨ ਦੇ ਕਾਰਨ ਬਣੀ | ਪਿੰਡ ਦੇਸੀ ਰਿਆਸਤ ਕਪੂਰਥਲਾ 'ਚ ਹੋਣ ਕਰਕੇ ਦੋਹਰੀ ਗੁਲਾਮੀ ...

ਪੂਰੀ ਖ਼ਬਰ »

ਆਨਲਾਈਨ ਮੁਕਾਬਲੇ ਕਰਵਾਏ

ਚੱਬੇਵਾਲ, 30 ਨਵੰਬਰ (ਥਿਆੜਾ)-ਸ੍ਰੀ ਗੁਰੂ ਹਰਿ ਰਾਏ ਸਾਹਿਬ ਕਾਲਜ ਫ਼ਾਰ ਵਿਮੈਨ ਚੱਬੇਵਾਲ ਵਿਖੇ ਹਿਸਟਰੀ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੇ ਜੀਵਨ, ਸਿੱਖਿਆਵਾਂ, ਯਾਤਰਾਵਾਂ ਤੇ ਯੋਗਦਾਨ ਵਿਸ਼ਿਆਂ ਲਈ ਆਨਲਾਈਨ ...

ਪੂਰੀ ਖ਼ਬਰ »

ਡਿਪਟੀ ਡਾਇਰੈਕਟਰ ਡਾ: ਗੁਰਵਿੰਦਰ ਸਿੰਘ ਦਾ ਸੇਵਾਮੁਕਤੀ 'ਤੇ ਸਨਮਾਨ

ਦਸੂਹਾ, 30 ਨਵੰਬਰ (ਭੁੱਲਰ)-ਸ੍ਰੀ ਗੁਰੂ ਰਵਿਦਾਸ ਚੈਰੀਟੇਬਲ ਟਰੱਸਟ ਦਸੂਹਾ ਵਲੋਂ ਡੇਰਾ ਬਾਬਾ ਬੰਨਾ ਰਾਮ ਉਡਰਾਂ ਵਿਖੇ ਡਿਪਟੀ ਡਾਇਰੈਕਟਰ ਡੈਂਟਲ ਡਾ: ਗੁਲਵਿੰਦਰ ਸਿੰਘ ਦਾ ਸੇਵਾਮੁਕਤੀ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਸੰਤ ਬਾਬਾ ...

ਪੂਰੀ ਖ਼ਬਰ »

ਨਸਬੰਦੀ ਜਾਗਰੂਕਤਾ ਕੈਂਪ ਲਗਿਾੲਆ

ਪੱਸੀ ਕੰਢੀ, 30 ਨਵੰਬਰ (ਜਗਤਾਰਿ ਸੰਘ ਰਜਪਾਲਮਾ)-ਪੀ.ਐੱਚ.ਸੀ. ਮੰਡ ਭੰਡੇਰ ਵਿਖੇ ਚੀਰਾ ਰਿਹਤ ਨਸਬੰਦੀ ਜਾਗਰੂਕਤਾ ਕੈਂਪ ਲਗਿਾੲਆ ਗਿਆ | ਇਸ ਮੌਕੇ ਆਏ ਹੋਏ ਲੋਕਾਂ ਤੇ ਸਟਾਫ ਨੂੰ ਡਾ.ਐੱਸ.ਪੀ ਸਿੰਘ ਨੇ ਪਰਿਵਾਰ ਨਿਯੋਜਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਸਮੇਂ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਸਾਢੇ ਪੰਜ ਏਕੜ ਕਮਾਦ ਦੀ ਫ਼ਸਲ ਸੜ ਕੇ ਹੋਈ ਸੁਆਹ

ਗੜ੍ਹਦੀਵਾਲਾ, 30 ਨਵੰਬਰ (ਚੱਗਰ)-ਪਿੰਡ ਡੱਫਰ ਅਧੀਨ ਮਾਨਗੜ੍ਹ ਭੱਠੇ ਕੋਲ ਪੈਂਦੇ ਰਕਬੇ ਵਿੱਚ ਕਮਾਦ ਦੀ ਫ਼ਸਲ ਨੂੰ ਅਚਾਨਕ ਅੱਗ ਲੱਗਣ ਕਾਰਨ ਲਗਭਗ ਸਾਢੇ ਪੰਜ ਏਕੜ ਕਮਾਦ ਦੀ ਫ਼ਸਲ ਸੜ ਕੇ ਸੁਆਹ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਸਰਕਾਰਾਂ ਜ਼ਰੂਰਤਮੰਦ ਪਰਿਵਾਰਾਂ ਦੀ ਮਾਲੀ ਸਹਾਇਤਾ ਕਰਨ - ਰਾਣਾ

ਤਲਵਾੜਾ, 30 ਨਵੰਬਰ (ਮਹਿਤਾ)-ਗ਼ਰੀਬੀ ਤੇ ਲਾਚਾਰੀ ਦਾ ਸਬੰਧ ਕਿਸੇ ਜਾਤੀ ਨਾਲ ਨਹੀਂ ਹੁੰਦਾ, ਬਲਕਿ ਹਰ ਜਾਤ 'ਚ ਗ਼ਰੀਬ ਤੇ ਲਾਚਾਰ ਲੋਕ ਹੁੰਦੇ ਹਨ | ਚੋਣਾਂ ਦੌਰਾਨ ਹਰ ਜਾਤ ਵਰਗ ਤੇ ਮਜ਼੍ਹਬ ਦੇ ਲੋਕ ਵੋਟ ਪਾਉਂਦੇ ਹਨ | ਫਿਰ ਸਰਕਾਰ ਬਣਦੀ ਹੈ | ਇਸ ਤੋਂ ਬਾਅਦ ਸਰਕਾਰਾਂ ਦੀ ...

ਪੂਰੀ ਖ਼ਬਰ »

4 ਦਸੰਬਰ ਤੱਕ ਹੋਣਗੀਆਂ ਆਨਲਾਈਨ ਜ਼ਿਲ੍ਹਾ ਪੱਧਰੀ ਮੀਟਿੰਗਾਂ-ਰੁਪਿੰਦਰ ਕੌਰ

ਹੁਸ਼ਿਆਰਪੁਰ, 30 ਨਵੰਬਰ (ਬਲਜਿੰਦਰਪਾਲ ਸਿੰਘ)-ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਦੀ ਗੁਣਾਤਮਿਕ ਸਿੱਖਿਆ ਲਈ ਕੀਤੇ ਜਾਣ ਉਪਰਾਲਿਆਂ ਦੇ ਨਾਲ-ਨਾਲ ਅਧਿਆਪਕਾਂ ਨੂੰ ਅੰਗਰੇਜ਼ੀ ਭਾਸ਼ਾ 'ਚ ਮੁਹਾਰਤ ਤੇ ਇਨ੍ਹਾਂ ਦੇ ਮਹੱਤਵ ਸਬੰਧੀ ਵਿਚਾਰ ਚਰਚਾ ਕਰਨ ਲਈ ਸਮੂਹ ...

ਪੂਰੀ ਖ਼ਬਰ »

ਸੜਕ ਪਾਰ ਕਰਦੇ ਸਮੇਂ ਬਜ਼ੁਰਗ ਨੂੰ ਅਣਪਛਾਤੇ ਵਾਹਨ ਨੇ ਕੁਚਲਿਆ

ਐਮਾਂ ਮਾਂਗਟ, 30 ਨਵੰਬਰ (ਗੁਰਾਇਆ)-ਇੱਥੋਂ ਥੋੜ੍ਹੀ ਦੂਰ ਅੱਜ ਸਵੇਰੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਨਜ਼ਦੀਕ ਪੈਂਦੇ ਅੱਡਾ ਉੱਚੀ ਬੱਸੀ ਐਮਾ ਮਾਂਗਟ ਵਿਖੇ ਸਵੇਰੇ ਇੱਕ ਬਜ਼ੁਰਗ ਦੀ 6 ਵਜੇ ਦੇ ਕਰੀਬ ਸੜਕ ਨੂੰ ਪਾਰ ਕਰਦੇ ਸਮੇਂ ਕਿਸੇ ਅਣਪਛਾਤੇ ਵਾਹਨ ਦੀ ਲਪੇਟ ...

ਪੂਰੀ ਖ਼ਬਰ »

ਸਪੇਨ ਭੇਜਣ ਦੇ ਨਾਂਅ 'ਤੇ 19 ਲੱਖ ਠੱਗੇ, ਦੋਸ਼ੀ ਨਾਮਜ਼ਦ

ਹੁਸ਼ਿਆਰਪੁਰ, 30 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਪੇਨ ਭੇਜਣ ਦਾ ਝਾਂਸਾ ਦੇ ਕੇ ਕਥਿਤ ਤੌਰ 'ਤੇ 19 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਕਥਿਤ ਦੋਸ਼ੀ ਟਰੈਵਲ ਏਜੰਟ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਬੈਂਸ ਨੂੰ ਸਦਮਾ-ਮਾਤਾ ਦਾ ਦਿਹਾਂਤ

ਮਾਹਿਲਪੁਰ, 30 ਨਵੰਬਰ (ਦੀਪਕ ਅਗਨੀਹੋਤਰੀ)-ਮਾਹਿਲਪੁਰ ਸ਼ਹਿਰ ਦੇ ਸਮਾਜ ਸੇਵਕ ਗੁਰਪ੍ਰੀਤ ਸਿੰਘ ਬੈਂਸ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਮਾਤਾ ਦਰਸ਼ਨ ਕੌਰ ਬੈਂਸ ਪਤਨੀ ਸਵਰਗਵਾਸੀ ਪਿ੍ਥੀਪਾਲ ਸਿੰਘ ਬੈਂਸ ਦਾ ਸੰਖੇਪ ਜਿਹੀ ਬਿਮਾਰੀ ਤੋਂ ਬਾਅਦ ...

ਪੂਰੀ ਖ਼ਬਰ »

ਦੇਸੀ ਪਿਸਤੌਲ ਸਮੇਤ ਕਾਬੂ

ਹੁਸ਼ਿਆਰਪੁਰ, 30 ਨਵੰਬਰ (ਹਰਪ੍ਰੀਤ ਕੌਰ)-ਮਾਡਲ ਟਾਊਨ ਪੁਲਿਸ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਚੌਕ ਵਿਚ ਇਕ ਵਿਅਕਤੀ ਨੂੰ ਅਸਲੇ ਸਮੇਤ ਕਾਬੂ ਕੀਤਾ ਹੈ | ਇਸ ਦੀ ਪਛਾਣ ਮਨਪ੍ਰੀਤ ਸਿੰਘ ਵਾਸੀ ਕੋਟਲੀ ਬਾਵਾ ਦਾਸ ਵਜੋਂ ਹੋਈ | ਨਾਕਾਬੰਦੀ ਦੌਰਾਨ ਸ਼ੱਕੀ ਹਾਲਤ 'ਚ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਮਿਆਣੀ, 30 ਨਵੰਬਰ (ਹਰਜਿੰਦਰ ਸਿੰਘ ਮੁਲਤਾਨੀ)-ਮਿਆਣੀ ਧੁੱਸੀ ਬੰਨ੍ਹ ਨਜ਼ਦੀਕ ਇਕ ਮੋਟਰਸਾਈਕਲ ਸਵਾਰ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ 'ਚ ਟਾਂਡਾ ਪੁਲਿਸ ਦੀ ਟੀਮ ਨੇ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਮੁਖੀ ਇੰਸ. ਬਿਕਰਮ ਸਿੰਘ ਨੇ ਦੱਸਿਆ ਕਿ ਥਾਣੇਦਾਰ ਅਮਰਜੀਤ ...

ਪੂਰੀ ਖ਼ਬਰ »

ਪਿੰਡ ਫਾਂਬੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

ਹਰਿਆਣਾ/ਹੁਸ਼ਿਆਰਪੁਰ, 30 ਨਵੰਬਰ (ਹਰਮੇਲ ਸਿੰਘ ਖੱਖ, ਹਰਪ੍ਰੀਤ ਕੌਰ)-ਅੱਜ ਪਿੰਡ ਫਾਂਬੜਾ (ਹੁਸ਼ਿਆਰਪੁਰ) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਮਾਨਗੜ੍ਹ ਟੋਲ ਪਲਾਜ਼ਾ 'ਤੇ ਕਿਸਾਨਾਂ ਵਲੋਂ 53ਵੇਂ ਦਿਨ ਵੀ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਗੜ੍ਹਦੀਵਾਲਾ, 30 ਨਵੰਬਰ (ਚੱਗਰ)-ਗੰਨਾ ਸੰਘਰਸ਼ ਕਮੇਟੀ ਏ. ਬੀ. ਸ਼ੂਗਰ ਮਿੱਲ ਰੰਧਾਵਾ ਵਲੋਂ ਇਲਾਕੇ ਦੇ ਕਿਸਾਨਾਂ ਦੇ ਸਹਿਯੋਗ ਨਾਲ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਬਣਾਏ ਕਾਲੇ ਕਾਨੂੰਨ ਦੇ ਖ਼ਿਲਾਫ਼ ਮਾਨਗੜ੍ਹ ਟੋਲ ਪਲਾਜ਼ਾ 'ਤੇ ਦਿੱਤੇ ਜਾ ਰਹੇ ਅਣਮਿੱਥੇ ਸਮੇਂ ...

ਪੂਰੀ ਖ਼ਬਰ »

ਕੁਲ ਹਿੰਦ ਕਿਸਾਨ ਸਭਾ ਤਹਿਸੀਲ ਮੁਕੇਰੀਆਂ ਵਲੋਂ ਰੋਸ ਪ੍ਰਦਰਸ਼ਨ

ਮੁਕੇਰੀਆਂ, 30 ਨਵੰਬਰ (ਰਾਮਗੜ੍ਹੀਆ)-ਕੁਲ ਹਿੰਦ ਕਿਸਾਨ ਸਭਾ ਤਹਿਸੀਲ ਮੁਕੇਰੀਆਂ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਤੇ ਹਰਿਆਣਾ ਦੀ ਖੱਟਰ ਸਰਕਾਰ ਵਲੋਂ ਕਿਸਾਨਾਂ ਦੇ ਜਮਹੂਰੀ ਸੰਘਰਸ਼ ਨੂੰ ਤਾਰਪੀਡੋ ਕਰਨ ਦੀਆਂ ਨਾਕਾਮ ਕੋਸ਼ਿਸ਼ਾਂ ਦੇ ...

ਪੂਰੀ ਖ਼ਬਰ »

ਟੋਲ ਪਲਾਜ਼ਾ ਨੰਗਲ ਸ਼ਹੀਦਾਂ ਵਿਖੇ ਕਿਸਾਨਾਂ ਵਲੋਂ 50ਵੇਂ ਦਿਨ ਵੀ ਧਰਨਾ ਜਾਰੀ

ਚੱਬੇਵਾਲ, 30 ਨਵੰਬਰ (ਥਿਆੜਾ)-ਕੇਂਦਰ ਦੇ ਖੇਤੀ ਵਿਰੋਧੀ ਕਾਨੂੰਨਾਂ ਦੇ ਖ਼ਿਲਾਫ਼ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਦੀ ਸਾਂਝੀ ਸੰਘਰਸ਼ ਕਮੇਟੀ ਵਲੋਂ ਦਿੱਤੇ ਸੱਦੇ ਦੇ ਤਹਿਤ ਇਲਾਕੇ ਦੇ ਕਿਸਾਨਾਂ ਵਲੋਂ ਚੱਬੇਵਾਲ ਦੇ ਰੋਹਨ ਰਾਜਦੀਪ ਟੋਲ ਪਲਾਜ਼ਾ ਨੰਗਲ ਸ਼ਹੀਦਾਂ ...

ਪੂਰੀ ਖ਼ਬਰ »

ਦਰਜਨ ਦੇ ਕਰੀਬ ਕਿਸਾਨ ਦਿੱਲੀ ਸੰਘਰਸ਼ ਲਈ ਰਵਾਨਾ

ਕੋਟਫ਼ਤੂਹੀ, 30 ਨਵੰਬਰ (ਅਟਵਾਲ)-ਕਿਸਾਨ ਜਥੇਬੰਦੀਆਂ ਵਲੋਂ ਦਿੱਲੀ 'ਚ ਚੱਲ ਰਹੇ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ ਸੰਘਰਸ਼ 'ਚ ਹਿੱਸਾ ਲੈਣ ਲਈ ਪਿੰਡ ਦਾਤਾ ਤੋਂ ਦਰਜਨ ਦੇ ਕਰੀਬ ਕਿਸਾਨ ਅੱਜ ਸਵੇਰੇ ਟਰੈਕਟਰ-ਟਰਾਲੀ ਉੱਪਰ ਰਵਾਨਾ ਹੋਏ | ਇਸ ਮੌਕੇ ਕਰਮਜੀਤ ਸਿੰਘ ਦਾਤਾ, ...

ਪੂਰੀ ਖ਼ਬਰ »

ਚੌਹਾਨ ਕਿਸਾਨਾਂ ਦੇ ਸੰਘਰਸ਼ 'ਚ ਸਾਥ ਦੇਣ ਲਈ ਸਾਈਕਲ 'ਤੇ ਦਿੱਲੀ ਲਈ ਰਵਾਨਾ

ਹੁਸ਼ਿਆਰਪੁਰ, 30 ਨਵੰਬਰ (ਨਰਿੰਦਰ ਸਿੰਘ ਬੱਡਲਾ)-ਹੁਸ਼ਿਆਰਪੁਰ ਦੇ ਪ੍ਰਸਿੱਧ ਸਾਈਕਲਿਸਟ ਬਲਰਾਜ ਸਿੰਘ ਚੌਹਾਨ ਅੱਜ ਕਿਸਾਨਾਂ ਵਲੋਂ ਖੇਤ ਕਾਨੂੰਨਾਂ ਖ਼ਿਲਾਫ਼ ਕੀਤੇ ਜਾ ਰਹੇ ਸੰਘਰਸ਼ 'ਚ ਉਨ੍ਹਾਂ ਦਾ ਸਾਥ ਦੇਣ ਲਈ ਸਾਈਕਲ 'ਤੇ ਦਿੱਲੀ ਲਈ ਰਵਾਨਾ ਹੋਏ | ਇਸ ਮੌਕੇ ਸਥਾਨਕ ...

ਪੂਰੀ ਖ਼ਬਰ »

ਕੋਵਿਡ ਅਵੇਅਰਨੈੱਸ ਵੈਨ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ

ਮਾਹਿਲਪੁਰ, 30 ਨਵੰਬਰ (ਰਜਿੰਦਰ ਸਿੰਘ)-'ਕੋਰੋਨਾ ਫ਼ਤਿਹ ਮੁਹਿੰਮ' ਤਹਿਤ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ ਅਧੀਨ ਸਿਹਤ ਵਿਭਾਗ ਵਲੋਂ ਚੰਡੀਗੜ੍ਹ ਤੋਂ ਚਾਲੂ ਕੀਤੀ ਕੋਵਿਡ ਅਵੇਅਰਨੈੱਸ ਵੈਨ ਦਾ ਸਿਵਲ ਹਸਪਤਾਲ ਪਾਲਦੀ ਅਧੀਨ ਚੱਲ ਰਹੇ ਸਬ ਸੈਂਟਰ ਮਾਹਿਲਪੁਰ ਵਿਖੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੁਨੈਕਸ਼ਨ ਕੱਟਣ ਦੇ ਰੋਸ ਵਜੋਂ ਪੁਤਲਾ ਫੂਕਿਆ

ਹੁਸ਼ਿਆਰਪੁਰ, 30 ਨਵੰਬਰ (ਨਰਿੰਦਰ ਸਿੰਘ ਬੱਡਲਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮਰਨਾਈਆਂ ਬਿਜਲੀ ਘਰ ਦੇ ਐੱਸ ਡੀ ਓ ਦਾ ਪੁਤਲਾ ਸੂਬਾ ਪ੍ਰਧਾਨ ਸਤਨਾਮ ਸਿੰਘ ਤੇ ਸੂਬਾ ਆਗੂ ਸਤਿੰਦਰ ਬੁਤਾਲਾ ਦੀ ਅਗਵਾਈ ਹੇਠ ਫੂਕਿਆ ਗਿਆ | ਇਸ ਮੌਕੇ ਉਨ੍ਹਾਂ ਦੋਸ਼ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਜਿਓ ਰਿਲਾਇੰਸ 'ਤੇ ਲਗਾਇਆ ਧਰਨਾ 20ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 30 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਕਿਸਾਨ ਜਥੇਬੰਦੀਆਂ ਵਲੋਂ ਜਿਓ ਰਿਲਾਇੰਸ 'ਤੇ ਧਰਨਾ 20ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਦਿੱਲੀ ਅੰਦਰ ਚੱਲ ਰਹੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੰਘਰਸ਼ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX