ਤਾਜਾ ਖ਼ਬਰਾਂ


ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦਾ ਨਤੀਜਾ ਐਲਾਨਿਆ
. . .  5 minutes ago
ਐੱਸ. ਏ. ਐੱਸ. ਨਗਰ, 30 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 12ਵੀਂ ਜਮਾਤ ਦਾ ਨਤੀਜਾ ਐਲਾਨ...
ਸੀ.ਬੀ.ਐੱਸ.ਈ. ਨੇ 12 ਵੀਂ ਜਮਾਤ ਦੇ ਨਤੀਜੇ ਕੀਤੇ ਐਲਾਨ, 99.37% ਵਿਦਿਆਰਥੀ ਪਾਸ
. . .  33 minutes ago
ਨਵੀਂ ਦਿੱਲੀ,30 ਜੁਲਾਈ - ਸੀ.ਬੀ.ਐੱਸ.ਈ. ਨੇ 12 ...
ਸਾਬਕਾ ਮੁੱਖ ਮੰਤਰੀ ਦੀ ਮੌਜੂਦਗੀ 'ਚ ਫੁੱਲੂਖੇੜਾ ਦਾ ਕਾਂਗਰਸੀ ਸਰਪੰਚ ਅਕਾਲੀ ਦਲ ਵਿਚ ਸ਼ਾਮਿਲ
. . .  42 minutes ago
ਮੰਡੀ ਕਿੱਲ੍ਹਿਆਂਵਾਲੀ, 30 ਜੁਲਾਈ (ਇਕਬਾਲ ਸਿੰਘ ਸ਼ਾਂਤ) - ਲੰਬੀ ਹਲਕੇ ਵਿਚ ਕਾਂਗਰਸ ਪਾਰਟੀ ਨੂੰ ਝਟਕਿਆਂ ਦਾ ਦੌਰ ਲਗਾਤਾਰ ਜਾਰੀ ਹੈ...
ਜੰਮੂ ਕਸ਼ਮੀਰ ਦੇ ਬਾਰਾਮੂਲਾ ਕਸਬੇ ਵਿਚ ਗਰਨੇਡ ਹਮਲਾ, ਜਵਾਨ ਜ਼ਖ਼ਮੀ
. . .  about 1 hour ago
ਸ੍ਰੀਨਗਰ, 30 ਜੁਲਾਈ - ਜੰਮੂ ਕਸ਼ਮੀਰ ਦੇ ਬਾਰਾਮੂਲਾ ਕਸਬੇ ਵਿਚ ਗਰਨੇਡ ਹਮਲੇ ਵਿਚ ਸੀ.ਆਰ.ਪੀ.ਐਫ. ...
ਪੰਜਾਬ ਦੇ 700 ਪਿੰਡਾਂ ਨੂੰ ਮਿਲੇਗਾ ਪੀਣ ਯੋਗ ਪਾਣੀ
. . .  about 1 hour ago
ਚੰਡੀਗੜ੍ਹ, 30 ਜੁਲਾਈ - ਆਰ.ਆਈ.ਡੀ.ਐਫ. ਦੇ ਅਧੀਨ ਨਾਬਾਰਡ (ਖੇਤੀਬਾੜੀ ਅਤੇ ਪੇਂਡੂ ਵਿਕਾਸ ਲਈ ਰਾਸ਼ਟਰੀ ਬੈਂਕ) ਦੇ ਨਾਲ 445.89 ਕਰੋੜ ਰੁਪਏ ਦੇ ਪ੍ਰੋਜੈਕਟਾਂ ਤਹਿਤ...
ਗੁਰੂ ਹਰ ਸਹਾਏ : ਸਰਹੱਦੀ ਖੇਤਰ ਦੇ ਤਿੰਨ ਪਿੰਡ ਆਏ ਮੀਂਹ ਦੇ ਪਾਣੀ ਦੀ ਲਪੇਟ 'ਚ
. . .  about 1 hour ago
ਗੁਰੂ ਹਰ ਸਹਾਏ, 30 ਜੁਲਾਈ (ਹਰਚਰਨ ਸਿੰਘ ਸੰਧੂ) - ਸਥਾਨਕ ਇਲਾਕੇ 'ਚ ਪਈ ਜ਼ੋਰਦਾਰ ਬਾਰਸ਼ ਕਾਰਨ ਭਾਵੇ ਗਰਮੀ ਤੋਂ ...
ਬੱਸ ਨਾ ਰੋਕਣ ਦੇ ਕਾਰਨ ਖੜ੍ਹੇ ਯਾਤਰੀਆਂ ਨੇ ਬੱਸ ਦੇ ਸ਼ੀਸ਼ੇ 'ਤੇ ਮਾਰੀ ਇੱਟ, ਰੋਡਵੇਜ਼ ਦੇ ਕਰਮਚਾਰੀਆਂ ਨੇ ਕੀਤਾ ਰੋਡ ਜਾਮ
. . .  about 2 hours ago
ਮੰਡੀ ਲਾਧੂਕਾ, 30 ਜੁਲਾਈ (ਮਨਪ੍ਰੀਤ ਸਿੰਘ ਸੈਣੀ) - ਅੱਜ ਫ਼ਿਰੋਜ਼ਪੁਰ ਤੋਂ ਫ਼ਾਜ਼ਿਲਕਾ ਜਾਣ ਵਾਲੀ ਰੋਡਵੇਜ਼ ਬੱਸ ਦੇ ਡਰਾਈਵਰ...
2022 ਦੀਆਂ ਚੋਣਾਂ ਵਿਚ ਲੋਕ ਅਕਾਲੀ-ਬਸਪਾ ਗੱਠਜੋੜ ਦਾ ਸਾਥ ਦੇਣਗੇ - ਜਸਵੀਰ ਸਿੰਘ ਗੜ੍ਹੀ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 30 ਜੁਲਾਈ (ਰਣਜੀਤ ਸਿੰਘ ਢਿੱਲੋਂ) - ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਅੱਜ ਸਵੇਰੇ ਸ੍ਰੀ ਮੁਕਤਸਰ...
ਲੋਕ ਸਭਾ ਦੀ ਕਾਰਵਾਈ 2 ਅਗਸਤ ਸਵੇਰੇ 11 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 30 ਜੁਲਾਈ - ਸੰਸਦ ਦਾ ਮੌਨਸੂਨ ਸੈਸ਼ਨ ਚੱਲ ਰਿਹਾ ਹੈ | ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ...
ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੀ ਲੜਕੀ ਨੂੰ ਢਾਈ ਘੰਟੇ ਦੀ ਮਸ਼ੱਕਤ ਤੋਂ ਬਾਅਦ ਪਾਣੀ 'ਚੋਂ ਬਾਹਰ ਕੱਢਿਆ
. . .  about 2 hours ago
ਪਠਾਨਕੋਟ, 30 ਜੁਲਾਈ (ਸੰਧੂ ) - ਪਠਾਨਕੋਟ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਲਮੀਨੀ ਦੇ ਨੇੜੇ ਅੱਜ ਸਵੇਰੇ 9 ਵਜੇ ਇਕ ਹਾਦਸਾ ਵਾਪਰ...
ਵਰਕਰਾਂ ਅਤੇ ਹੈਲਪਰਾਂ ਨੇ ਮੁੜ ਮਲਿਆ ਵਿੱਤ ਮੰਤਰੀ ਦਾ ਬੂਹਾ
. . .  about 2 hours ago
ਮੰਡੀ ਕਿੱਲ੍ਹਿਆਂਵਾਲੀ, 30 ਜੁਲਾਈ (ਇਕਬਾਲ ਸਿੰਘ ਸ਼ਾਂਤ) - ਆਂਗਣਵਾੜੀ ਵਰਕਰਾਂ/ਹੈਲਪਰਾਂ ਨੇ ਅੱਜ ਮੁੜ ਵਜੀਰ-ਏ-ਖਜ਼ਾਨਾ...
ਸੜਕ ਹਾਦਸੇ ਵਿਚ ਦਾਦੇ ਪੋਤੇ ਦੀ ਮੌਤ, ਇੱਕ ਜ਼ਖ਼ਮੀ
. . .  about 2 hours ago
ਪੱਟੀ,30 ਜੁਲਾਈ - (ਅਵਤਾਰ ਸਿੰਘ ਖਹਿਰਾ,ਬੋਨੀ ਕਾਲੇਕੇ) - ਇੱਥੇ ਇੱਕ ਕਾਰ ਅਤੇ ਜੁਗਾੜੂ ਮੋਟਰਸਾਈਕਲ ਵਿਚ ਹੋਈ ਟੱਕਰ ਦੇ...
ਕਾਂਗਰਸ ਦੇ ਸੰਸਦ ਮੈਂਬਰਾਂ ਦਾ ਸੰਸਦ ਵਿਚ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 30 ਜੁਲਾਈ - ਲੋਕ ਸਭਾ ਦੇ ਵਿਹੜੇ ਵਿਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਕਾਂਗਰਸ ਦੇ ...
ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 30 ਜੁਲਾਈ - ਰਾਜ ਸਭਾ ਦੁਪਹਿਰ 12 ਵਜੇ ਤੱਕ ...
ਭਾਰਤੀ ਮਹਿਲਾ ਹਾਕੀ ਟੀਮ ਦੀ ਜਿੱਤ, ਆਇਰਲੈਂਡ ਨੂੰ ਦਿੱਤੀ ਮਾਤ
. . .  about 3 hours ago
ਟੋਕੀਓ, 30 ਜੁਲਾਈ - ਭਾਰਤੀ ਮਹਿਲਾ ਹਾਕੀ ਟੀਮ ਨੇ ਆਇਰਲੈਂਡ ਨੂੰ 1-0 ਨਾਲ...
ਸਬ-ਡਵੀਜ਼ਨ ਤਪਾ ਦੇ ਜਤਿੰਦਰਪਾਲ ਸਿੰਘ ਹੋਣਗੇ ਨਵੇਂ ਡੀ. ਐੱਸ. ਪੀ.
. . .  about 4 hours ago
ਤਪਾ ਮੰਡੀ, 30 ਜੁਲਾਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਚੱਲਦਿਆਂ ਡੀ. ਐੱਸ. ਪੀ. ਦੀਆਂ ਹੋਈਆਂ ਬਦਲੀਆਂ ਤਹਿਤ ਸਬ-ਡਵੀਜ਼ਨ ...
ਅੱਜ ਦੁਪਹਿਰ 2 ਵਜੇ ਸੀ.ਬੀ.ਐੱਸ.ਈ. 12 ਵੀਂ ਜਮਾਤ ਦਾ ਆਵੇਗਾ ਨਤੀਜਾ
. . .  about 4 hours ago
ਨਵੀਂ ਦਿੱਲੀ, 30 ਜੁਲਾਈ - ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ.) 12 ਵੀਂ ਜਮਾਤ ਦਾ...
ਜ਼ਮੀਨ ਖਿਸਕਣ ਕਾਰਨ ਚੰਡੀਗੜ੍ਹ-ਮਨਾਲੀ ਰਾਜਮਾਰਗ ਜਾਮ
. . .  about 4 hours ago
ਸ਼ਿਮਲਾ (ਹਿਮਾਚਲ ਪ੍ਰਦੇਸ਼),30 ਜੁਲਾਈ - ਹਿਮਾਚਲ ਪ੍ਰਦੇਸ਼ ਵਿਚ ਜ਼ਮੀਨ ਖਿਸਕਣ ਕਾਰਨ ਚੰਡੀਗੜ੍ਹ-ਮਨਾਲੀ ...
ਭਾਰਤ ਦੀ ਮਹਿਲਾ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਟੋਕੀਓ ਉਲੰਪਿਕ ਦੇ ਸੈਮੀਫਾਈਨਲ 'ਚ ਪੁੱਜੀ, ਇਕ ਹੋਰ ਤਗਮਾ ਹੋਇਆ ਪੱਕਾ
. . .  about 5 hours ago
ਟੋਕੀਓ, 30 ਜੁਲਾਈ - ਟੋਕੀਓ ਉਲੰਪਿਕ 'ਚ ਮੁੱਕੇਬਾਜ਼ੀ ਮੁਕਾਬਲੇ ਵਿਚ ਭਾਰਤ ਦੀ ਲਵਲੀਨਾ ਬੋਰਗੋਹੇਨ ਨੇ ਇਤਿਹਾਸ ਰਚਦੇ ਹੋਏ ਸੈਮੀਫਾਈਨਲ ਵਿਚ ਸਥਾਨ ਬਣਾ ਲਿਆ ਹੈ। ਲਵਲੀਨਾ ਨੇ 69 ਕਿੱਲੋ ਵਰਗ ਕੁਆਟਰ ਫਾਈਨਲ ਮੁਕਾਬਲੇ ਵਿਚ ਚੀਨੀ ਤਾਈਪੇ ਦੀ ਨਿਐਨ ਚਿਨ ਚੇਨ ਨੂੰ ਮਾਤ ਦਿੱਤੀ ਹੈ...
ਜੰਮੂ ਕਸ਼ਮੀਰ 'ਚ ਸ਼ੱਕੀ ਪਾਕਿਸਤਾਨੀ ਡਰੋਨਾਂ ਦੇ ਵਿਖਾਈ ਦੇਣ ਦਾ ਸਿਲਸਿਲਾ ਜਾਰੀ
. . .  about 5 hours ago
ਸ੍ਰੀਨਗਰ, 30 ਜੁਲਾਈ - ਜੰਮੂ-ਕਸ਼ਮੀਰ ਵਿਚ ਸ਼ੱਕੀ ਡਰੋਨ ਵਿਖਾਈ ਦੇਣ ਦਾ ਸਿਲਸਿਲਾ ਜਾਰੀ ਹੈ। ਵੀਰਵਾਰ ਦੇਰ ਰਾਤ ਵੀ ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿਚ ਤਿੰਨ ਵੱਖ-ਵੱਖ ਸਥਾਨਾਂ 'ਤੇ ਸ਼ੱਕੀ ਪਾਕਿਸਤਾਨੀ ਡਰੋਨ ਵੇਖੇ ਗਏ। ਜਿਨ੍ਹਾਂ 'ਤੇ ਸੁਰੱਖਿਆ ਬਲਾਂ ਵਲੋਂ ਫਾਈਰਿੰਗ ਕੀਤੀ ਗਈ...
ਲਾਹੌਲ-ਸਪਿਤੀ 'ਚ ਫਸੇ ਹੋਏ ਹਨ ਕੁੱਲ 204 ਸੈਲਾਨੀ
. . .  about 5 hours ago
ਸ਼ਿਮਲਾ, 30 ਜੁਲਾਈ - ਹਿਮਾਚਲ ਪ੍ਰਦੇਸ਼ ਆਫ਼ਤ ਇੰਤਜ਼ਾਮੀਆਂ ਅਥਾਰਿਟੀ ਮੁਤਾਬਿਕ ਭਾਰੀ ਮੀਂਹ ਕਾਰਨ ਆਈਆਂ ਆਫ਼ਤਾਂ ਦੇ ਚੱਲਦਿਆਂ ਲਾਹੌਲ-ਸਪਿਤੀ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ 'ਤੇ ਕੁੱਲ 204 ਸੈਲਾਨੀ ਫਸੇ ਹੋਏ ਹਨ...
ਦੀਪਿਕਾ ਕੁਮਾਰੀ ਉਲੰਪਿਕ ਕੁਆਟਰ ਫਾਈਨਲ ਵਿਚ ਪਹੁੰਚਣ ਵਾਲੀ ਬਣੀ ਪਹਿਲੀ ਭਾਰਤੀ ਤੀਰਅੰਦਾਜ਼
. . .  about 6 hours ago
ਨਵੀਂ ਦਿੱਲੀ, 30 ਜੁਲਾਈ - ਦੁਨੀਆ ਦੀ ਨੰਬਰ ਇਕ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਸਾਬਕਾ ਵਿਸ਼ਵ ਚੈਂਪੀਅਨ ਰੂਸੀ ਉਲੰਪਿਕ ਕਮੇਟੀ ਦੀ ਸੇਨੀਆ ਪੇਰੋਵਾ ਨੂੰ ਰੋਮਾਂਚਕ ਸ਼ੂਟ ਆਫ਼ ਵਿਚ ਹਰਾ ਕੇ ਟੋਕੀਓ ਉਲੰਪਿਕ ਮਹਿਲਾ ਸਿੰਗਲਜ਼ ਦੇ...
ਅੱਜ ਦਾ ਵਿਚਾਰ
. . .  about 6 hours ago
ਭਾਰਤ ਬਨਾਮ ਸ੍ਰੀਲੰਕਾ : ਸ੍ਰੀਲੰਕਾ ਨੇ ਭਾਰਤ ਨੂੰ ਤੀਸਰੇ ਟੀ20 ਮੈਚ 'ਚ 7 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਭਾਰਤ ਬਨਾਮ ਸ੍ਰੀਲੰਕਾ : ਭਾਰਤ ਨੇ ਤੀਸਰੇ ਟੀ20 'ਚ ਸ੍ਰੀਲੰਕਾ ਨੂੰ ਮਹਿਜ਼ 82 ਦੌੜਾਂ ਦਾ ਦਿੱਤਾ ਟੀਚਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 17 ਮੱਘਰ ਸੰਮਤ 552

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਵੱਖ-ਵੱਖ ਥਾਈਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਔੜ/ਝਿੰਗੜਾਂ, 30 ਨਵੰਬਰ (ਕੁਲਦੀਪ ਸਿੰਘ ਝਿੰਗੜ)-ਇਤਿਹਾਸਕ ਪਿੰਡ ਝਿੰਗੜਾਂ ਦੇ ਗੁਰਦੁਆਰਾ ਦੂਖ ਨਿਵਾਰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਭਾਈ ਮਨਜਿੰਦਰ ਸਿੰਘ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਤੋਂ ਇਲਾਵਾ ਗਿਆਨੀ ਜੋਗਿੰਦਰ ਸਿੰਘ ਰਾਹੋਂ ਵਾਲਿਆਂ ਦੇ ਕੀਰਤਨੀ ਜਥੇ ਵਲੋਂ ਰਸ ਭਿੰਨਾ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਜੀ ਦੇ ਚਰਨਾਂ ਨਾਲ ਜੋੜਿਆ ਤੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਸਕੱਤਰ ਜਥੇਦਾਰ ਰਣਜੀਤ ਸਿੰਘ ਝਿੰਗੜ ਤੇ ਹੈੱਡ ਗ੍ਰੰਥੀ ਬੁੱਧ ਸਿੰਘ ਨੇ ਸਮਾਗਮ ਵਿਚ ਪੁੱਜੀਆਂ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਇਸ ਮੌਕੇ ਪ੍ਰਧਾਨ ਭੁਪਿੰਦਰ ਸਿੰਘ ਤੇਜਾ, ਅਜੀਤ ਸਿੰਘ ਗੋਸਲ, ਬੁੱਧ ਸਿੰਘ ਹੈੱਡਗ੍ਰੰਥੀ, ਹਰਬਲਾਸ ਸਿੰਘ ਝਿੰਗੜ ਯੂ.ਐੱਸ.ਏ., ਨਿਰਮਲ ਸਿੰਘ ਮਹਿਮੀ, ਸੰਤੋਖ ਸਿੰਘ, ਬਲਵਿੰਦਰ ਸਿੰਘ ਸ਼ੇਰਗਿੱਲ, ਬਿਸ਼ਨ ਝਿੰਗੜ, ਕੁਲਦੀਪ ਸਿੰਘ ਗਰੇਵਾਲ, ਮਨਜੀਤ ਸਿੰਘ ਸ਼ੇਰਗਿੱਲ, ਸੁਰਜੀਤ ਸਿੰਘ ਬੰਬੇ, ਨੰਬਰਦਾਰ ਗੁਰਮੀਤ ਸਿੰਘ, ਸੁੱਚਾ ਸਿੰਘ, ਨੰਬਰਦਾਰ ਸਰਵਣ ਸਿੰਘ, ਮਾ: ਮਲਕੀਤ ਸਿੰਘ, ਮਲਕੀਤ ਸਿੰਘ, ਭੁਪਿੰਦਰ ਸਿੰਘ, ਜਸਕਰਨ ਸਿੰਘ, ਸੁਰਿੰਦਰ ਸਿੰਘ, ਜੋਗਿੰਦਰ ਸਿੰਘ, ਅਮਨਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਮਦਨ ਸਿੰਘ, ਗੁਰਮੁਖ ਸਿੰਘ, ਅਵਤਾਰ ਸਿੰਘ, ਸੁਖਵਿੰਦਰ ਸਿੰਘ, ਗੁਰਜੀਤ ਸਿੰਘ, ਜਤਿੰਦਰ ਸਿੰਘ ਢਿੱਲੋਂ, ਅਮਰਨਾਥ ਮਹਿਮੀ ਆਦਿ ਹਾਜ਼ਰ ਸਨ |
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ
ਔੜ, (ਜਰਨੈਲ ਸਿੰਘ ਖੁਰਦ)-ਨਜ਼ਦੀਕੀ ਪਿੰਡ ਗੜ੍ਹਪਧਾਣਾ ਦੇ ਪੁਰਾਤਨ ਧਾਰਮਿਕ ਤਪ ਅਸਥਾਨ ਗੁਰਦੁਆਰਾ ਠੇਰ੍ਹੀ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਠਾਕਰ ਸਿੰਘ ਦੀ ਦੇਖ ਰੇਖ ਹੇਠ ਤੇ ਪਿੰਡ ਦੀਆਂ ਸਮੂਹ ਸੰਗਤਾਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆ ਦੀ ਅਗਵਾਈ ਵਿਚ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਸਵਾਰੀ ਫੁੱਲਾਂ ਨਾਲ ਸਜਾਈ ਟਰਾਲੀ ਵਿਚ ਸੁਸ਼ੋਭਿਤ ਸੀ ਤੇ ਪੰਜ ਪਿਆਰੇ ਸਾਹਿਬਾਨ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਸਨ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਠਾਕਰ ਸਿੰਘ, ਬਾਵਾ ਸਿੰਘ, ਜੁਝਾਰ ਸਿੰਘ, ਹਰਪਾਲ ਸਿੰਘ, ਸਰਬਜੀਤ ਸਿੰਘ ਨਾਮਧਾਰੀ, ਅਮਰਜੀਤ ਸਿੰਘ, ਬਲਬੀਰ ਸਿੰਘ ਥਾਂਦੀ, ਚਰਨਾਮਤ ਸਿੰਘ ਤੇ ਕਸ਼ਮੀਰ ਸਿੰਘ ਦੋਵੇਂ ਨੰਬਰਦਾਰ, ਦਲਾਵਰ ਸਿੰਘ, ਰਵੀ ਕਟਾਰੀਆ, ਅੰਮਿ੍ਤਪਾਲ ਸਿੰਘ, ਹਰਦੀਪ ਸਿੰਘ, ਹਰੀ ਸਿੰਘ, ਨਿਰਮਲ ਸਿੰਘ ਯੂ.ਕੇ., ਗੁਰਜੋਤ ਸਿੰਘ, ਅਜੀਤ ਸਿੰਘ, ਰਘਵੀਰ ਸਿੰਘ ਆਦਿ ਸਮੂਹ ਸੰਗਤਾਂ ਨਗਰ ਕੀਰਤਨ ਦੇ ਨਾਲ-ਨਾਲ ਚੱਲ ਰਹੇ ਸਨ | ਨਗਰ ਕੀਰਤਨ ਦੀ ਸ਼ੋਭਾ ਨੂੰ ਵਧਾਉਣ ਲਈ ਬੈਂਡ ਬਾਜਿਆਂ ਦੀਆਂ ਧਾਰਮਿਕ ਧੁਨਾਂ ਦੇ ਨਾਲ-ਨਾਲ ਨਗਰ ਕੀਰਤਨ ਦਾ ਸਵਾਗਤ ਕਰਦੇ ਹੋਏ ਸੰਗਤ ਵਲੋਂ ਫੁੱਲਾਂ ਦੀ ਵਰਖਾ ਵੀ ਕੀਤੀ ਗਈ | ਸ਼ਰਧਾਲੂ ਸੰਗਤਾਂ ਵਲੋਂ ਹਰ ਪੜ੍ਹਾਅ 'ਤੇ ਥਾਂ-ਥਾਂ ਮਠਿਆਈਆਂ, ਚਾਹ ਪਕੌੜਾ ਤੇ ਫਲਾਂ ਦੇ ਲੰਗਰ ਵੀ ਲਗਾਏ ਗਏ |
ਲਧਾਣਾ ਉੱਚਾ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਬੰਗਾ, (ਕਰਮ ਲਧਾਣਾ)-ਗੁਰਦੁਆਰਾ ਸਿੰਘ ਸਭਾ ਮਸੀਤ ਵਾਲਾ ਲਧਾਣਾ ਉੱਚਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਮਨਾਇਆ | ਸਹਿਜ ਪਾਠ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਕਰਵਾਏ ਗਏ | ਬੱਚਿਆਂ ਦੇ ਕੀਰਤਨੀ ਤੇ ਸ਼ਬਦ ਗਾਇਨ ਜਥਿਆਂ ਨੇ ਸੰਗਤਾਂ ਨੂੰ ਨਿਹਾਲ ਕਰਦਿਆਂ ਸਮਾਗਮਾਂ ਨੂੰ ਯਾਦਗਾਰੀ ਬਣਾ ਦਿੱਤਾ | ਗੁਰੂ ਘਰ ਦੇ ਗ੍ਰੰਥੀ ਸਿੰਘ, ਕੀਰਤਨੀਏ ਤੇ ਕਥਾ ਵਾਚਕ ਗਿਆਨੀ ਹਰਦੇਵ ਸਿੰਘ ਨੇ ਭਾਈ ਗੁਰਦਾਸ ਦੀ ਵਾਰ 'ਬਾਬਾ ਗਇਆ ਬਗਦਾਦ' ਗਾਉਂਦਿਆਂ ਗੁਰੂ ਸਾਹਿਬ ਦੀ ਇਸ ਪ੍ਰਸਿੱਧ ਉਦਾਸੀ ਦਾ ਦਿਲਕਸ਼ ਚਿੱਤਰ ਪੇਸ਼ ਕਰਦਿਆਂ ਗੁਰੂ ਸਾਹਿਬ ਦੇ ਨਾਮ ਜਪੋ ਦੇ ਸੁਨੇਹੇ ਨੂੰ ਦਿ੍ੜਾਇਆ | ਦੀਵਾਨ ਵਿਚ ਕਮੇਟੀ ਦੇ ਪ੍ਰਧਾਨ ਜਸਵੀਰ ਸਿੰਘ ਧਮੜੈਤ, ਉਪ ਪ੍ਰਧਾਨ ਤਾਰਾ ਸਿੰਘ, ਸਕੱਤਰ ਗਿ. ਬਲਵੀਰ ਸਿੰਘ, ਗੁਰਦਿਆਲ ਸਿੰਘ ਟਰਾਂਸਪੋਰਟਰ, ਖਜ਼ਾਨਚੀ ਗੁਰਮੁੱਖ ਸਿੰਘ, ਮੈਂਬਰ ਡਾ. ਅਮਰੀਕ ਸਿੰਘ ਸੋਢੀ, ਸਰਪੰਚ ਬੀਬੀ ਜਸਵਿੰਦਰ ਕੌਰ, ਸੁਖਦੇਵ ਸਿੰਘ ਯੂ. ਐਸ. ਏ, ਨਿਰੰਜਣ ਸਿੰਘ, ਕਰਨੈਲ ਸਿੰਘ, ਦਿਲਬਾਗ ਸਿੰਘ, ਇਕਬਾਲ ਸਿੰਘ ਪਾਲਾ, ਮਹਿੰਦਰ ਸਿੰਘ, ਮਾ. ਹਰਬੰਸ ਸਿੰਘ, ਮੈਂਬਰ ਪੰਚਾਇਤ ਅਵਤਾਰ ਸਿੰਘ ਤਾਰਾ, ਡਾ. ਰਾਮ ਆਸਰਾ, ਪੰਚ ਕਮਲਜੀਤ, ਪੰਚ ਰਣਜੀਤ ਕੌਰ, ਪੰਚ ਜਸਵਿੰਦਰ ਕੌਰ, ਮਨਜੀਤ ਕੌਰ ਲਧਾਣਾ, ਗਿ. ਤਰਸੇਮ ਸਿੰਘ, ਹਰਜਿੰਦਰ ਕੌਰ, ਕੁੰਦਨ ਸਿੰਘ, ਹਰਜਿੰਦਰ ਐਚ. ਆਰ. ਆਟੋ, ਹਰਦਿਆਲ ਸਿੰਘ ਆਦਿ ਹਾਜ਼ਰ ਸਨ |
ਹੀਉਂ 'ਚ ਨਗਰ ਕੀਰਤਨ ਸਜਾਇਆ
ਬੰਗਾ, (ਜਸਬੀਰ ਸਿੰਘ ਨੂਰਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਿੰਘ ਸਭਾ ਹੀਉਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦਾ ਵੱਖ-ਵੱਖ ਪੜ੍ਹਾਵਾਂ 'ਤੇ ਸਵਾਗਤ ਕੀਤਾ ਗਿਆ ਤੇ ਦੀਵਾਨ ਸਜਾਏ ਗਏ | ਇਸ ਮੌਕੇ 'ਤੇ ਤਰਲੋਕ ਸਿੰਘ ਫਲੋਰਾ, ਹਰਪ੍ਰੀਤ ਸਿੰਘ, ਸੰਤੋਖ ਸਿੰਘ ਮਾਨ, ਸਤਨਾਮ ਸਿੰਘ, ਹਰਦੀਪ ਸਿੰਘ, ਧਰਮਵੀਰ ਪਾਲ, ਤਰਸੇਮ ਲਾਲ ਝੱਲੀ, ਗੁਰਨੇਕ ਸਿੰਘ, ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਕੁਲਦੀਪ ਸਿੰਘ ਡੀ. ਪੀ, ਇੰਦਰਜੀਤ ਸਿੰਘ, ਰਮਨਜੀਤ ਸਿੰਘ ਮਾਨ ਆਦਿ ਹਾਜ਼ਰ ਸਨ |
ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਉੜਾਪੜ/ਲਸਾੜਾ, (ਲਖਵੀਰ ਸਿੰਘ ਖੁਰਦ)-ਇਤਿਹਾਸਿਕ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਉੜਾਪੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਵਲੋਂ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ 'ਚ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਵਡੀ ਗਿਣਤੀ 'ਚ ਸ਼ਮੂਲੀਅਤ ਕੀਤੀ ਗਈ | ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਕਿਸ਼ਨ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ |ਪ੍ਰਬੰਧਕ ਕਮੇਟੀ ਵਲੋਂ ਦਾਨੀ ਸੱਜਣਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਗਾ ਸਿੰਘ ਵਲੋਂ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਾਣੀ ਮਨੁੱਖ ਨੂੰ ਜੀਵਨ ਜਾਂਚ ਸਿਖਾਉਂਦੀ ਹੈ | ਇਸ ਮੌਕੇ ਸੁਜਾਨ ਸਿੰਘ, ਤਰਲੋਕ ਸਿੰਘ, ਗੁਰਦਿਆਲ ਸਿੰਘ, ਬਾਵਾ ਸਿੰਘ, ਐਡਵੋਕੇਟ ਦਲਜੀਤ ਸਿੰਘ, ਜਸਵੰਤ ਸਿੰਘ, ਗੁਰਕੰਵਲ ਸਿੰਘ, ਭੁਪਿੰਦਰ ਸਿੰਘ ਨੰਬਰਦਾਰ, ਗੁਰਮੇਲ ਸਿੰਘ, ਪਾਖਰ ਸਿੰਘ ਆਦਿ ਹਾਜ਼ਰ ਸਨ |
ਚਾਂਦਪੁਰ ਰੁੜਕੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ
ਪੋਜੇਵਾਲ ਸਰਾਂ, 30 ਨਵੰਬਰ (ਨਵਾਂਗਰਾਈਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਚਾਂਦਪੁਰ ਰੁੜਕੀ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਭਾਈ ਜਰਨੈਲ ਸਿੰਘ ਦੇ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ ਗਿਆ | ਇਸ ਮੌਕੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੰਦੇ ਹੋਏ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣਾ ਸਾਰਾ ਜੀਵਨ ਮਨੁੱਖਤਾ ਦੀ ਭਲਾਈ ਲਈ ਲਗਾਇਆ | ਇਸ ਮੌਕੇ ਬਿੰਦਰ ਕੁਮਾਰ ਸਰਪੰਚ, ਹਰਅਮਰਿੰਦਰ ਸਿੰਘ ਰਿੰਕੂ, ਚਾਨਣ ਸਿੰਘ ਪਟਵਾਰੀ, ਦਲਜੀਤ ਸਿੰਘ ਮੀਲੂ, ਦੀਦਾਰ ਸਿੰਘ, ਰਾਜ ਕੁਮਾਰ ਮੀਲੂ, ਧਰਮ ਚੰਦ ਬਿੱਟੂ, ਸਤਿੰਦਰ ਕੁਮਾਰ ਸਾਬਕਾ ਸਰਪੰਚ, ਨਰੰਜਣਯੋਤ ਸਿੰਘ, ਗੁਰਮੇਲ ਸਿੰਘ ਪੀ.ਪੀ., ਗਿਰਧਾਰੀ ਲਾਲ ਆਦਿ ਸੰਗਤਾਂ ਹਾਜ਼ਰ ਸਨ |
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਧਾਰਮਿਕ ਸਮਾਗਮ ਸਮਾਪਤ
ਸੰਧਵਾਂ, (ਪ੍ਰੇਮੀ ਸੰਧਵਾਂ)-ਗੁਰਦੁਆਰਾ ਸ੍ਰੀ ਗੁਰੂ ਹਰਿ ਰਾਇ ਸਾਹਿਬ ਪਿੰਡ ਫਰਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਘਰ ਦੇ ਮੁੱਖ ਸੇਵਾਦਾਰ ਪ੍ਰੋ. ਪ੍ਰਗਣ ਸਿੰਘ ਅਟਵਾਲ ਤੇ ਸਮੂਹ ਪ੍ਰਬੰਧਕ ਦੀ ਅਗਵਾਈ 'ਚ ਦੋ ਰੋਜ਼ਾ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਸਮਾਗਮ ਦੇ ਪਹਿਲੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੌਰਾਨ ਗਿਆਨੀ ਬੂਟਾ ਸਿੰਘ ਔਜਲਾ ਦੇ ਢਾਡੀ ਜਥੇ ਨੇ ਲੜੀਵਾਰ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਸਮਾਗਮ ਦੇ ਦੂਸਰੇ ਦਿਨ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਬਲਵਿੰਦਰ ਸਿੰਘ, ਭਾਈ ਚੰਦਰ ਪਾਲ ਹੀਰਾ ਤੇ ਭਾਈ ਗੁਰਵਿੰਦਰ ਸਿੰਘ ਗੁਰਦਾਸਪੁਰ ਆਦਿ ਕੀਰਤਨੀ ਜਥਿਆਂ ਨੇ ਗੁਰਬਾਣੀ ਦੇ ਸ਼ਬਦਾਂ ਦਾ ਵਿਆਖਿਆ ਸਾਹਿਤ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸਰਪੰਚ ਕੈਪਟਨ ਮਹਿੰਦਰ ਸਿੰਘ ਅਟਵਾਲ, ਪ੍ਰੋ. ਪ੍ਰਗਣ ਸਿੰਘ ਅਟਵਾਲ, ਭਾਈ ਚੈਂਚਲ ਸਿੰਘ, ਜਥੇ. ਕਰਨਜੀਤ ਸਿੰਘ ਅਟਵਾਲ, ਜਥੇ. ਮੋਤਾ ਸਿੰਘ ਪੰਚ, ਰਾਣਾ ਬਾਬਾ ਮੈਂਬਰ ਬਲਾਕ ਸੰਮਤੀ, ਜਥੇ. ਮਲਕੀਤ ਸਿੰਘ ਅਟਵਾਲ, ਜੀਤ ਰਾਮ, ਜਥੇ. ਹਰਭਜਨ ਸਿੰਘ ਅਟਵਾਲ, ਸੂਬੇਦਾਰ ਸਰਵਣ ਸਿੰਘ ਅਟਵਾਲ, ਕਰਨੈਲ ਚੰਦ ਚੁੰਬਰ ਪੰਚ, ਮਾਤਾ ਮਹਿੰਦਰ ਕੌਰ ਪੰਚ, ਬਲਵੀਰ ਸਿੰਘ ਬਾਲੀ ਪੰਚ, ਜਥੇ. ਖੁਸ਼ਵਿੰਦਰ ਸਿੰਘ, ਕੁਲਵੰਤ ਸਿੰਘ, ਪੰਚ, ਰਾਜਿੰਦਰ ਸਿੰਘ ਨਿੱਝਰ, ਵੀਰ ਨਿੱਝਰ, ਜੱਸਾ ਮਾਨ ਪੰਚ, ਗੁਰਮੁੱਖ ਸਿੰਘ, ਥਾਣੇਦਾਰ ਤਰਲੋਚਨ ਸਿੰਘ, ਲੱਕੀ ਪਾਸੀ, ਡਾ. ਸੁਭਾਸ਼ ਚੰਦਰ, ਡਾ. ਬਲਕਾਰ, ਜਥੇ. ਜਗਜੀਤ ਸਿੰਘ, ਪ੍ਰਧਾਨ ਜਸਵੀਰ ਸਿੰਘ ਬੀਰਾ, ਸਾਬੀ ਅਟਵਾਲ, ਗੁਰਦਾਵਰ ਸਿੰਘ, ਪ੍ਰਧਾਨ ਮੇਹਰ ਚੰਦ, ਬਰਿੰਦਰ ਸਿੰਘ ਅਟਵਾਲ ਆਦਿ ਹਾਜ਼ਰ ਸਨ |
ਕਿਰਪਾਲ ਸਾਗਰ ਅਕੈਡਮੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਰਾਹੋਂ, (ਬਲਬੀਰ ਸਿੰਘ ਰੂਬੀ)-ਕਿਰਪਾਲ ਸਾਗਰ ਅਕੈਡਮੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਪਿ੍ੰ: ਗੁਰਜੀਤ ਸਿੰਘ ਨੇ ਦੱਸਿਆ ਕਿ ਕਿਰਪਾਲ ਸਾਗਰ ਸਰੋਵਰ ਦੇ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਬੜੇ ਅਦਬ-ਸਤਿਕਾਰ ਨਾਲ ਕਿਰਪਾਲ ਸਾਗਰ ਅਕੈਡਮੀ ਦੇ ਵਿਹੜੇ ਲਿਆਂਦਾ ਗਿਆ | ਭਾਈ ਕੁਲਦੀਪ ਸਿੰਘ ਵਲੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਿਰਪਾਲ ਸਾਗਰ ਅਕੈਡਮੀ ਦੇ ਨਵੇਂ ਐਡਮਿਨਿਸਟ੍ਰੇਟਿਵ ਬਲਾਕ ਵਿਖੇ ਕੀਤਾ ਗਿਆ ਤੇ ਅਕੈਡਮੀ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਕੀਤਾ | ਇਸ ਮੌਕੇ ਅਕੈਡਮੀ ਦੇ ਚੇਅਰਮੈਨ ਡਾਕਟਰ ਕਰਮਜੀਤ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤ 'ਤੇ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਕਿਰਪਾਲ ਸਾਗਰ ਅਕੈਡਮੀ ਦੇ ਨਵ ਨਿਰਮਾਣ ਐਡਮਨਿਸਟਰੇਟਵ ਬਲਾਕ ਦਾ ਉਦਘਾਟਨ ਚੇਅਰਮੈਨ ਡਾ: ਕਰਮਜੀਤ ਸਿੰਘ ਵਾਇਸ ਚੇਅਰਮੈਨ ਪਰਮਜੀਤ ਕੌਰ ਪਿ੍ੰ:ਗੁਰਜੀਤ ਸਿੰਘ ਤੇ ਹੋਰ ਮੈਨੇਜਮੈਂਟ ਅਧਿਕਾਰੀਆਂ ਵਲੋਂ ਕੀਤਾ ਗਿਆ | ਸਮੂਹ ਪ੍ਰੋਗਰਾਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਜਸਬੀਰ ਸਿੰਘ ਚਾਵਲਾ ਨੇ ਨਿਭਾਈ |
ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ
ਬਹਿਰਾਮ, (ਸਰਬਜੀਤ ਸਿੰਘ ਚੱਕਰਾਮੂੰ)-ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਗੁਰਪਲਾਹ ਪੰਜ ਟਾਹਲੀਆਂ ਸਾਹਿਬ ਚੱਕ ਗੁਰੂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ ਜਿਸ ਵਿਚ ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ, ਭਾਈ ਜਸਵੰਤ ਸਿੰਘ ਪਰਵਾਨਾ ਕਥਾ ਵਾਚਕ, ਭਾਈ ਜਗਜੀਤ ਸਿੰਘ ਚੱਕ ਰਾਮੂੰ ਕੀਰਤਨੀ ਜਥਾ, ਗਿਆਨੀ ਬਲਕਾਰ ਸਿੰਘ ਕਥਾ ਵਾਚਕ ਵਿਦਿਆਰਥੀ ਦਮਦਮੀ ਟਕਸਾਲ ਨੇ ਕਥਾ ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਣ ਲਈ ਪ੍ਰੇਰਿਤ ਕੀਤਾ | ਪ੍ਰਬੰਧਕ ਕਮੇਟੀ ਵਲੋਂ ਗੁਰੂ ਘਰ ਦੇ ਸੇਵਕਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਭਾਈ ਗੁਰਮੀਤ ਸਿੰਘ, ਭਾਈ ਅਵਤਾਰ ਸਿੰਘ, ਭਾਈ ਜਗਜੀਤ ਸਿੰਘ, ਭਾਈ ਭਗਵੰਤ ਸਿੰਘ, ਭਾਈ ਮਹਿਤਾਬ ਸਿੰਘ, ਸਰਪੰਚ ਮਨਜੀਤ ਕੌਰ ਭਰੋਮਜਾਰਾ, ਸਰਪੰਚ ਸੁਖਜਿੰਦਰ ਕੌਰ ਚੱਕ ਰਾਮੂੰ, ਮੁੱਖ ਗ੍ਰੰਥੀ ਭਾਈ ਮਲਕੀਤ ਸਿੰਘ, ਗੁਰਦੇਬ ਸਿੰਘ ਚਾਹਲ, ਗੁਰਦਿਆਲ ਸਿੰਘ, ਹਰਜਾਪ ਸਿੰਘ ਖਾਲਸਾ, ਅਮਰਜੀਤ ਸਿੰਘ, ਨਰਪਿੰਦਰ ਸਿੰਘ, ਜਗਤਾਰ ਸਿੰਘ ਰੰਧਾਵਾ, ਗੋਗੀ ਸਿੰਘ, ਕੁਲਦੀਪ ਸਿੰਘ, ਏ.ਐੱਸ.ਆਈ ਸੰਦੀਪ ਸਿੰਘ, ਜਸਪਾਲ ਸਿੰਘ, ਸੁਖਦੀਪ ਸਿੰਘ ਭਰੋਮਜਾਰਾ, ਕੇਵਲ ਸਿੰਘ, ਗੁਰਪ੍ਰੀਤ ਸਿੰਘ, ਬਲਿਹਾਰ ਸਿੰਘ, ਮਨਦੀਪ ਸਿੰਘ ਆਦਿ ਹਾਜ਼ਰ ਸਨ |
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਕਾਠਗੜ੍ਹ, (ਬਲਦੇਵ ਸਿੰਘ ਪਨੇਸਰ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਇਸ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਗੁਰਦੁਆਰਿਆਂ 'ਚ ਸੰਗਤਾਂ ਵਲੋਂ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਗੁਰਦੁਆਰਾ ਸਿੰਘ ਸਭਾ ਕਾਠਗੜ੍ਹ ਵਿਖੇ ਬੀਬੀ ਤਰਸੇਮ ਕੌਰ ਦੇ ਪਰਿਵਾਰ ਵਲੋਂ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਗਿਆਨੀ ਸਤਨਾਮ ਸਿੰਘ ਦੇ ਢਾਡੀ ਜਥੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫ਼ਲਸਫ਼ੇ ਸਬੰਧੀ ਇਤਿਹਾਸ ਤੇ ਢਾਡੀ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸਰਪੰਚ ਗੁਰਨਾਮ ਸਿੰਘ ਚਾਹਲ, ਨੰਬਰਦਾਰ ਅਵਤਾਰ ਸਿੰਘ ਬਾਜਵਾ, ਜੋਗਿੰਦਰ ਪਾਲ ਦੱਤ, ਸੁਖਵਿੰਦਰ ਸਿੰਘ, ਕੇਤਰ ਸਿੰਘ ਬਾਜਵਾ, ਚੌਧਰੀ ਮਨੀਸ਼ ਕੁਮਾਰ, ਰਵਿੰਦਰ ਕੁਮਾਰ ਮਨੀਲਾ, ਗੁਰਮੀਤ ਸਿੰਘ ਸੈਕਟਰੀ, ਬਾਬਾ ਲਖਵਿੰਦਰ ਸਿੰਘ, ਪੰਡਿਤ ਰਜਿੰਦਰ ਪਾਲ, ਸੁਭਾਸ਼ ਅਨੰਦ, ਡਾ: ਮਨਜੀਤ ਸਿੰਘ ਵਿੱਕੀ, ਸਰੂਪ ਸਿੰਘ ਪਨੇਸਰ, ਅਵਤਾਰ ਸਿੰਘ ਕਟਾਰੀਆ, ਠੇਕੇਦਾਰ ਦੀਦਾਰ ਸਿੰਘ, ਗੁਰਦੀਪ ਸਿੰਘ ਸਹੋਤਾ, ਮਾ: ਪ੍ਰੀਤਮ ਚੰਦ, ਸਤੀਸ਼ ਸ਼ਰਮਾ, ਮਿਸਤਰੀ ਮੋਹਣ ਸਿੰਘ ਆਦਿ ਹਾਜ਼ਰ ਸਨ |
ਗੁਰਦੁਆਰਾ ਪੰਥ ਮਾਤਾ ਸਾਹਿਬ ਕੌਰ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਬੰਗਾ, (ਜਸਬੀਰ ਸਿੰਘ ਨੂਰਪੁਰ)-ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਪੰਥ ਮਾਤਾ ਸਾਹਿਬ ਕੌਰ ਜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਗੁਰਮੇਲ ਸਿੰਘ ਦੇ ਜਥੇ ਵਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ | ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਮੇਟੀ ਦੇ ਸਕੱਤਰ ਜਤਿੰਦਰ ਸਿੰਘ ਮਾਨ ਵਲੋਂ ਸਮੁੱਚੀ ਸਾਧ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੇ ਅਨੁਸਾਰ ਆਪਣਾ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਜਸਵਿੰਦਰ ਸਿੰਘ ਮਾਨ, ਪਿ੍ੰਸੀਪਲ ਕੁਲਵੰਤ ਸਿੰਘ, ਕੌਾਸਲਰ ਜੀਤ ਸਿੰਘ ਭਾਟੀਆ, ਸੇਵਾ ਸਿੰਘ ਨਿਧੜਕ, ਜਸਬੀਰ ਸਿੰਘ, ਪਾਲ ਸਿੰਘ ਮਾਨ, ਜਤਿੰਦਰ ਸਿੰਘ ਮਾਨ, ਲੈਕਚਰਾਰ ਅੰਮਿ੍ਤਪਾਲ ਸਿੰਘ, ਅੰਮਿ੍ਤ ਮਾਨ, ਸੁਖਜਿੰਦਰ ਸਿੰਘ ਮਾਨ, ਰਾਜਵਿੰਦਰ ਸਿੰਘ ਮਾਨ, ਭੁਪਿੰਦਰ ਪ੍ਰੀਤ ਸਿੰਘ, ਅਨਮੋਲਜੋਤ ਸਿੰਘ, ਪਿ੍ੰਸੀਪਲ ਚਰਨਜੀਤ ਸਿੰਘ ਤੇ ਸਮੁੱਚੀ ਸਾਧ ਸੰਗਤ ਹਾਜ਼ਰ ਸੀ |
ਪਿੰਡ ਨੂਰਪੁਰ 'ਚ ਪ੍ਰਕਾਸ਼ ਪੁਰਬ ਮਨਾਇਆ
ਬੰਗਾ, (ਜਸਬੀਰ ਸਿੰਘ ਨੂਰਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਪਿੰਡ ਨੂਰਪੁਰ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਭੋਗ ਉਪਰੰਤ ਭਾਈ ਦਲਜਿੰਦਰ ਸਿੰਘ ਅੱਪਰਾ ਕਥਾਵਾਚਕ ਵਲੋਂ ਕਥਾ ਕੀਤੀ ਗਈ | ਗਿਆਨੀ ਕੁਲਦੀਪ ਸਿੰਘ ਵਲੋਂ ਗੁਰਮਤਿ ਵਿਚਾਰਾਂ ਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੋਂ ਸੰਗਤਾਂ ਨੂੰ ਜਾਣੂੰ ਕਰਵਾਇਆ | ਇਸ ਮੌਕੇ 'ਤੇ ਪ੍ਰਧਾਨ ਪ੍ਰੀਤਮ ਸਿੰਘ, ਗਿਆਨੀ ਕਿਰਪਾਲ ਸਿੰਘ, ਜੋਗਾ ਸਿੰਘ ਸਕੱਤਰ, ਬਲਵੀਰ ਸਿੰਘ, ਅਮਰਜੀਤ ਸਿੰਘ ਨੰਬਰਦਾਰ, ਕੁਲਵਿੰਦਰ ਸਿੰਘ ਕਲੇਰ, ਬਰਿੰਦਰਪਾਲ ਸਿੰਘ, ਬਲਰਾਜ ਸਿੰਘ, ਵਰਿੰਦਰਪਾਲ ਸਿੰਘ ਮਾਨ, ਪ੍ਰਗਣ ਸਿੰਘ, ਮੋਹਣ ਸਿੰਘ ਮਿਸਤਰੀ, ਕਰਨੈਲ ਸਿੰਘ, ਅਰਵਿੰਦਰ ਸਿੰਘ ਆਦਿ ਹਾਜ਼ਰ ਸਨ |
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ
ਬਹਿਰਾਮ, (ਨਛੱਤਰ ਸਿੰਘ ਬਹਿਰਾਮ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕਲਗੀਧਰ ਸਾਹਿਬ ਬਹਿਰਾਮ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪ੍ਰਸਿੱਧ ਕੀਰਤਨੀ ਜਥੇ ਭਾਈ ਕਮਲਦੀਪ ਸਿੰਘ ਖਾਲਸਾ ਰਕਾਸਣ ਵਾਲਿਆਂ ਵਲੋਂ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮੱਖਣ ਸਿੰਘ ਅਟਵਾਲ ਨੇ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ, ਉਥੇ ਉਨ੍ਹਾਂ ਸਾਰੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ | ਉਪਰੰਤ ਕਿਸਾਨੀ ਉੱਤੇ ਆਏ ਸੰਕਟ ਤੇ ਕੋਰੋਨਾ ਵਾਇਰਸ ਦੇ ਖਾਤਮੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਵੀ ਕਰਾਏ ਗਏ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮੱਖਣ ਸਿੰਘ ਅਟਵਾਲ, ਜਥੇ: ਬਲਦੇਵ ਸਿੰਘ ਅਟਵਾਲ, ਸਤਨਾਮ ਸਿੰਘ, ਜਸਵੀਰ ਸਿੰਘ ਨਾਗਰਾ, ਬੀਬੀ ਅਕਵਿੰਦਰ ਕੌਰ ਸਰਪੰਚ ਬਹਿਰਾਮ, ਗੁਰਪ੍ਰੀਤ ਸਿੰਘ ਅਟਵਾਲ, ਜਗਮੋਹਣ ਸਿੰਘ ਹੈੱਡ ਗ੍ਰੰਥੀ, ਸੁਖਵਿੰਦਰ ਸਿੰਘ ਰੰਧਾਵਾ, ਮੁਖਤਿਆਰ ਸਿੰਘ ਅਟਵਾਲ, ਅਜੈਬ ਸਿੰਘ ਅਟਵਾਲ, ਗੁਰਪ੍ਰੀਤ ਸਿੰਘ ਗੋਪੀ, ਚਰਨਜੀਤ ਸਿੰਘ ਰੰਧਾਵਾ, ਕਲਿਆਣ ਸਿੰਘ ਮਝੈਲ, ਰਣਜੀਤ ਸਿੰਘ ਭੋਗਲ, ਸਰਬਜੀਤ ਸਿੰਘ ਭੋਗਲ, ਅਵਤਾਰ ਸਿੰਘ, ਚੇਤਨ ਸਿੰਘ, ਇੰਦਰਜੀਤ ਪਸਰੀਚਾ, ਦਵਿੰਦਰ ਬਤਰਾ, ਮੇਜਰ ਸਿੰਘ, ਲਛਮਣ ਦਾਸ ਆਦਿ ਹਾਜ਼ਰ ਸਨ |
ਪ੍ਰਕਾਸ਼-ਪੁਰਬ ਮੌਕੇ ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ
ਨਵਾਂਸ਼ਹਿਰ, (ਬਲਕਾਰ ਸਿੰਘ ਭੂਤਾਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼-ਪੁਰਬ ਨੂੰ ਸਮਰਪਿਤ ਨਵਾਂਸ਼ਹਿਰ ਦੇ ਚੰਡੀਗੜ੍ਹ ਚੌਾਕ ਸਥਿਤ ਗੁੁਰਦੁਆਰਾ ਸਿੰਘ ਸਭਾ ਦੇ ਨਵੇਂ ਹਾਲ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਕੀਰਤਨ ਸਮਾਗਮ ਕਰਵਾਏ ਗਏ, ਜਿਸ ਵਿਚ ਗਿਆਨੀ ਸਰਬਜੀਤ ਸਿੰਘ ਕਥਾਵਾਚਕ (ਲੁਧਿਆਣੇ ਵਾਲੇ), ਢਾਡੀ ਜਥਾ ਭਾਈ ਸੁਖਪ੍ਰੀਤ ਸਿੰਘ ਖ਼ਾਲਸਾ ਅਤੇ ਭਾਈ ਸੁਰਜੀਤ ਸਿੰਘ (ਹਜ਼ੂਰੀ ਰਾਗੀ ਗੁ: ਸਿੰਘ ਸਭਾ) ਨੇ ਸੰਗਤਾਂ ਨੂੰ ਗੁਰ ਜੱਸ ਰਾਹੀਂ ਨਿਹਾਲ ਕੀਤਾ, ਇਸ ਮੌਕੇ ਸੰਗਤਾਂ ਭਾਰੀ ਗਿਣਤੀ 'ਚ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ ਤੇ ਸਾਬਕਾ ਜਨਰਲ ਸਕੱਤਰ ਸ਼ੋ੍ਰਮਣੀ ਕਮੇਟੀ ਸੁਖਦੇਵ ਸਿੰਘ ਭੌਰ ਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਟਰੱਸਟ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਮੈਂਬਰ ਤਰਲੋਕ ਸਿੰਘ ਸੇਠੀ, ਉੱਤਮ ਸਿੰਘ ਸੇਠੀ, ਭੁਪਿੰਦਰ ਸਿੰਘ ਸਿੰਬਲੀ, ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ ਅਨਜਾਣ, ਹਰਵਿੰਦਰ ਸਿੰਘ, ਸੋਹਣ ਸਿੰਘ, ਹੈੱਡ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ, ਗਿਆਨੀ ਰਾਹੁਲ ਸਿੰਘ, ਭਾਈ ਪ੍ਰਦੀਪ ਸਿੰਘ, ਤਵਲਾਵਾਦਕ ਗੁਰਦੀਪ ਸਿੰਘ ਸੂਰਾਪੁਰੀ, ਕਥਾਵਾਚਕ ਹਰਜੀਤ ਸਿੰਘ ਅਤੇ ਗੁਰੂਘਰ ਦੇ ਲਾਂਗਰੀ ਭਾਈ ਪਰਮਜੀਤ ਸਿੰਘ ਨੇ ਗੁਰੂਘਰ ਵਿਖੇ ਪਹੁੰਚੀਆਂ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕੀਤਾ |
ਵੱਖ-ਵੱਖ ਪਿੰਡਾਂ 'ਚ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਮਜਾਰੀ/ਸਾਹਿਬਾ, (ਨਿਰਮਲਜੀਤ ਸਿੰਘ ਚਾਹਲ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵਲੋਂ ਬੜੇ ਉਤਸ਼ਾਹ ਪੂਰਵਕ ਮਨਾਇਆ ਗਿਆ | ਪਿੰਡ ਭਾਰਾਪੁਰ, ਛਦੌੜੀ, ਸਜਾਵਲਪੁਰ, ਸਿੰਬਲ ਮਜਾਰਾ, ਮਹਿੰਦਪੁਰ, ਗੁੱਲਪੁਰ, ਜੈਨਪੁਰ, ਰੱਕੜਾਂ ਢਾਹਾਂ ਤੇ ਹੋਰ ਪਿੰਡਾਂ ਦੇ ਗੁਰਦੁਆਰਿਆਂ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਰਾਗੀ ਜਥਿਆਂ ਵਲੋਂ ਕੀਰਤਨ ਕੀਤਾ ਗਿਆ | ਇਸੇ ਤਰ੍ਹਾਂ ਗੁਰਦੁਆਰਾ ਸਿੰਘ ਸਭਾ ਕਸਬਾ ਮਜਾਰੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਗਿਆਨੀ ਪਰਮਜੀਤ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਿਆ ਗਿਆ | ਇਸ ਮੌਕੇ ਪ੍ਰਧਾਨ ਅਵਤਾਰ ਸਿੰਘ ਮਾਹੀ, ਸਰਵਣ ਸਿੰਘ ਅਟਵਾਲ, ਬਾਬਾ ਪ੍ਰੀਤਮ ਸਿੰਘ, ਮਾ: ਮੋਹਣ ਸਿੰਘ, ਹਰਕਮਲ ਸਿੰਘ ਗਿੱਲ, ਨੰਬਰਦਾਰ ਪਾਖਰ ਸਿੰਘ, ਸੂਬੇ: ਕੁਲਦੀਪ ਸਿੰਘ ਗਿੱਲ, ਜਸਵਿੰਦਰ ਸਿੰਘ ਫ਼ੌਜੀ, ਪਰਮਜੀਤ ਸਿੰਘ, ਸਤਨਾਮ ਸਿੰਘ ਪਨੇਸਰ, ਕੁਲਦੀਪ ਸਿੰਘ ਬੈਂਸ, ਡਾ: ਬਲਿਹਾਰ ਸਿੰਘ, ਚਰਨਜੀਤ ਸਿੰਘ, ਗੁਰਮੁਖ ਸਿੰਘ, ਤੇਜਿੰਦਰ ਸਿੰਘ ਆਦਿ ਹਾਜ਼ਰ ਸਨ |
ਬਜੀਦਪੁਰ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ
ਔੜ, (ਜਰਨੈਲ ਸਿੰਘ ਖੁਰਦ)-ਗੁਰਦੁਆਰਾ ਸਿੰਘ ਸਭਾ ਬਜੀਦਪੁਰ ਦੀ ਪ੍ਰਬੰਧਕ ਕਮੇਟੀ ਵਲੋਂ ਪਿੰਡ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਬਾਣੀ ਦੇ ਭੋਗ ਪਾਏ ਜਾਣ, ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਜਿਸ ਵਿਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਵੈਰ ਸਿੰਘ ਦੇ ਕੀਰਤਨੀ ਜਥੇ ਨੇ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਸਮਾਗਮ ਦੇ ਅੰਤ ਵਿਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ ਸਿੰਘ ਵਲੋਂ ਆਈਆਂ ਹੋਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਕੁਲਵੰਤ ਸਿੰਘ ਪ੍ਰਧਾਨ, ਸਰਬਣ ਸਿੰਘ ਖ਼ਜ਼ਾਨਚੀ, ਸੁਰਿੰਦਰ ਸਿੰਘ ਸਕੱਤਰ, ਬਲਬੀਰ ਸਿੰਘ, ਚਰਨਜੀਤ ਸਿੰਘ, ਸ਼ੇਰ ਸਿੰਘ ਸਾਰੇ ਕਮੇਟੀ ਮੈਂਬਰ, ਤਰਲੋਚਨ ਸਿੰਘ, ਅਮਰੀਕ ਸਿੰਘ, ਹਰਭਜਨ ਸਿੰਘ ਸਰਪੰਚ, ਨਰਿੰਦਰ ਸਿੰਘ, ਲਛਕਰ ਸਿੰਘ, ਗੁਰਮੇਲ ਸਿੰਘ, ਬਿੱਕਰ ਸਿੰਘ, ਕੁਲਦੀਪ ਸਿੰਘ, ਮਲਕੀਤ ਸਿੰਘ, ਮੁਖ਼ਤਿਆਰ ਸਿੰਘ, ਰੇਸ਼ਮ ਸਿੰਘ, ਬਲਵਿੰਦਰ ਕੌਰ ਪੰਚ, ਸਤਵਿੰਦਰ ਕੌਰ ਤੇ ਕੁਲਵਿੰਦਰ ਕੌਰ ਆਦਿ ਹਾਜ਼ਰ ਸਨ |
ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਬੰਗਾ, (ਜਸਬੀਰ ਸਿੰਘ ਨੂਰਪੁਰ)-ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ ਗਿਆ | ਭੋਗ ਉਪਰੰਤ ਕੀਰਤਨੀ ਜਥਿਆਂ ਵਲੋਂ ਕੀਰਤਨ ਕੀਤਾ ਗਿਆ | ਭਾਈ ਪਲਵਿੰਦਰ ਸਿੰਘ ਨੇ ਕਥਾ ਕੀਤੀ | ਇਸ ਮੌਕੇ 'ਤੇ ਜਥੇ. ਗੁਰਬਖਸ਼ ਸਿੰਘ ਖਾਲਸਾ, ਜਥੇ. ਸੁਖਦੇਵ ਸਿੰਘ ਭੌਰ, ਪਲਵਿੰਦਰ ਸਿੰਘ ਕਠਿਆਲ ਮੈਨੇਜਰ, ਸੁਖਦੇਵ ਸਿੰਘ ਅਜੀਮਲ, ਕੁਲਜਿੰਦਰ ਸਿੰਘ ਸੋਢੀ, ਸਰਪੰਚ ਕੁਲਵੰਤ ਰਾਏ, ਦੀਦਾਰ ਸਿੰਘ ਜੀਂਦੋਵਾਲ, ਬਲਵੀਰ ਸਿੰਘ ਝਿੱਕਾ, ਭੁਪਿੰਦਰ ਸਿੰਘ ਗਹੂੰਣੀਆ, ਸਤਵੰਤ ਸਿੰਘ ਬੰਗਾ, ਗੁਰਦਿਆਲ ਸਿੰਘ ਆਦਿ ਹਾਜ਼ਰ ਸਨ |
ਮਾਲੋਮਜਾਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਮੁਕੰਦਪੁਰ, (ਸੁਖਜਿੰਦਰ ਸਿੰਘ ਬਖਲੌਰ)-ਪਿੰਡ ਮਾਲੋਮਜਾਰਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਜਿਸ ਵਿਚ ਪੰਜਾਬ ਪ੍ਰਸਿੱਧ ਕੀਰਤਨੀ ਜਥਿਆਂ ਵਲੋਂ ਕੀਰਤਨ ਕੀਤਾ ਗਿਆ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ਤੇ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੁੱਖ ਮਹਿਮਾਨਾਂ ਤੇ ਦਾਨੀ ਸੱਜਣਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਕਰਨੈਲ ਸਿੰਘ, ਸੈਕਟਰੀ ਹਰਜਿੰਦਰ ਸਿੰਘ ਸੀਰਾ, ਸਰਪੰਚ ਫਕੀਰ ਚੰਦ, ਰਘਵੀਰ ਸਿੰਘ, ਗੁਰਮੇਲ ਸਿੰਘ, ਅਜੈਬ ਸਿੰਘ, ਗੁਦਾਵਰ ਸਿੰਘ, ਸੋਹਣ ਸਿੰਘ, ਬਚਿੱਤਰ ਸਿੰਘ, ਸੁਰਿੰਦਰ ਸਿੰਘ ਚਾਹਲ, ਗੋਪੀ ਚਾਹਲ, ਜਰਨੈਲ ਸਿੰਘ, ਦੀਪਾ ਥਾਂਦੀ, ਮੱਖਣ ਸਿੰਘ, ਹਰਭਜਨ ਸਿੰਘ, ਸੰਤੋਖ ਸਿੰਘ ਸ਼ੇਤਰਾ ਤੋਂ ਇਲਾਵਾ ਹੋਰ ਪਿੰਡ ਵਾਸੀ ਹਾਜ਼ਰ ਸਨ |

ਪੰਜਾਬ ਸਰਕਾਰ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾ ਕੇ ਬਦਲ ਰਹੀ ਨੁਹਾਰ : ਸਤਵੀਰ ਪੱਲੀ ਝਿੱਕੀ

ਮੁਕੰਦਪੁਰ, 30 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਪਿੰਡ ਹਕੀਮਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਨਕਸਰ ਵਿਖੇ ਪੰਜਾਬ ਸਰਕਾਰ ਪੇਂਡੂ ਵਿਕਾਸ ਤੇ ਪੰਚਾਇਤ ...

ਪੂਰੀ ਖ਼ਬਰ »

ਮਹਾਂਵੀਰ ਚੱਕਰ ਜੇਤੂ ਬਿ੍ਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਪਿੰਡ ਹੈ ਚਾਂਦਪੁਰ ਰੁੜਕੀ ਕਲਾਂ

ਕੁਲਵਿੰਦਰ ਨਵਾਂਗਰਾਈ 6280063975 ਪੋਜੇਵਾਲ-ਗੜ੍ਹਸ਼ੰਕਰ ਤੋਂ 10 ਕੁ ਕਿੱਲੋਮੀਟਰ ਦੂਰ ਜ਼ਿਲੇ੍ਹ ਦਾ ਸਭ ਤੋਂ ਆਖ਼ਰੀ ਪਿੰਡ ਤੇ 1971 ਦੀ ਪਾਕਿਸਤਾਨ ਨਾਲ ਹੋਈ ਜੰਗ ਵਿਚ ਲੌਾਗੋਵਾਲ ਚੌਕੀ ਨੂੰ ਫਤਿਹ ਕਰਨ ਵਾਲੇ ਭਾਰਤ ਦੇ ਮਹਾਨ ਸਪੂਤ ਤੇ ਮਹਾਂਵੀਰ ਚੱਕਰ ਜੇਤੂ ਬਿ੍ਗੇਡੀਅਰ ...

ਪੂਰੀ ਖ਼ਬਰ »

ਕਾਂਗਰਸੀ ਆਗੂ ਬਲਵੀਰ ਚੈੜ ਨੂੰ ਸਦਮਾ-ਮਾਤਾ ਦਾ ਦਿਹਾਂਤ

ਘੁੰਮਣਾ, 30 ਨਵੰਬਰ (ਮਹਿੰਦਰ ਪਾਲ ਸਿੰਘ)-ਕਾਂਗਰਸੀ ਆਗੂ ਬਲਵੀਰ ਸਿੰਘ ਚੈੜ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਬੇਅੰਤ ਕੌਰ ਪਤਨੀ ਨੰਬਰਦਾਰ ਸਵ. ਗੁਰਚਰਨ ਸਿੰਘ ਜੋ ਅਚਾਨਕ ਸੰਖੇਪ ਬਿਮਾਰੀ ਉਪਰੰਤ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦਾ ਅੰਤਿਮ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮ ਕੱਲ੍ਹ

ਭੱਦੀ, 30 ਨਵੰਬਰ (ਨਰੇਸ਼ ਧੌਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਸਿੰਘਾਂ ਸ਼ਹੀਦਾਂ ਪਿੰਡ ਮੌਜੋਵਾਲ ਮਜਾਰਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 2 ਦਸੰਬਰ ਦਿਨ ਬੁੱਧਵਾਰ ਨੂੰ ਸ਼ਰਧਾ ਪੂਰਵਕ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਖ਼ੂਨ ਜਾਂਚ ਕੈਂਪ

ਨਵਾਂਸ਼ਹਿਰ, 30 ਨਵੰਬਰ (ਗੁਰਬਖਸ਼ ਸਿੰਘ ਮਹੇ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ 295 ਬਲਾਕ ਨਵਾਂਸ਼ਹਿਰ ਵਲੋਂ ਨਿਰੋਗ ਚੈਰੀਟੇਬਲ ਸੁਸਾਇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨ ਜਾਂਚ ਕੈਂਪ ਡਾ: ...

ਪੂਰੀ ਖ਼ਬਰ »

ਕੋਰੋਨਾ ਯੋਧਿਆਂ ਵਲੋਂ 3 ਨੂੰ ਕੀਤਾ ਜਾਵੇਗਾ ਮੋਤੀ ਮਹਿਲ ਦਾ ਘਿਰਾਓ

ਨਵਾਂਸ਼ਹਿਰ, 30 ਨਵੰਬਰ (ਗੁਰਬਖਸ਼ ਸਿੰਘ ਮਹੇ)-ਕੋਵਿਡ-19 ਬੇਰੁਜ਼ਗਾਰ ਪੈਰਾ ਮੈਡੀਕਲ ਸਟਾਫ ਵਲੰਟੀਅਰ ਕਮੇਟੀ ਪੰਜਾਬ ਵਲੋਂ 3 ਦਸੰਬਰ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਸੂਬਾ ਪ੍ਰਧਾਨ ਰਾਜਵਿੰਦਰ ਸਿੰਘ ਤੇ ਚੇਅਰਮੈਨ ...

ਪੂਰੀ ਖ਼ਬਰ »

ਅਸਥਾਨ ਗੁੱਗਾ ਜ਼ਾਹਰ ਪੀਰ ਦੇ ਹਾਲ ਦੀ ਉਸਾਰੀ ਦਾ ਕੰਮ ਸ਼ੁਰੂ

ਸੰਧਵਾਂ, 30 ਨਵੰਬਰ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਵਿਖੇ ਪਹਿਲਾਂ ਸੰਗਤਾਂ ਦੇ ਸਹਿਯੋਗ ਨਾਲ ਅਸਥਾਨ ਗੁੱਗਾ ਜਾਹਰ ਪੀਰ ਦਾ ਇਕ ਅਲੀਸ਼ਾਨ ਦਰਬਾਰ ਬਣਾਇਆ ਤੇ ਹੁਣ ਸੰਗਤਾਂ ਦੇ ਸਹਿਯੋਗ ਨਾਲ ਗੁੱਗਾ ਜਾਹਰ ਪੀਰ ਪ੍ਰਬੰਧਕ ਕਮੇਟੀ ਦੀ ਅਗਵਾਈ 'ਚ ਗੁੱਗਾ ਜਾਹਰ ਪੀਰ ਦੇ ...

ਪੂਰੀ ਖ਼ਬਰ »

ਦਿੱਲੀ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਕੈਨੇਡਾ ਦੀਆਂ ਸੰਗਤਾਂ ਵਲੋਂ ਆਰਥਿਕ ਸਹਾਇਤਾ

ਨਵਾਂਸ਼ਹਿਰ, 30 ਨਵੰਬਰ (ਗੁਰਬਖਸ਼ ਸਿੰਘ ਮਹੇ)-ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ਼ ਦਿੱਲੀ ਨੂੰ ਘੇਰੀ ਬੈਠੇ ਕਿਸਾਨ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਕਿਸਾਨ ਤੇ ਮੁਫ਼ਤ 'ਚ ਟਰੈਕਟਰਾਂ ਦੀ ਮੁਰੰਮਤ ਦੀ ਸੇਵਾ ਕਰਨ ਵਾਲੇ ਵਿਅਕਤੀ ਦੇ ...

ਪੂਰੀ ਖ਼ਬਰ »

ਜਾਗਰੂਕਤਾ ਵੈਨ ਵਲੋਂ ਕੋਵਿਡ-19 ਤਹਿਤ ਕੋਰੋਨਾ ਸੈਂਪਲ ਲਏ

ਨਵਾਂਸ਼ਹਿਰ, 30 ਨਵੰਬਰ (ਗੁਰਬਖਸ਼ ਸਿੰਘ ਮਹੇ)-ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ: ਰਾਜਿੰਦਰ ਪ੍ਰਸਾਦ ਭਾਟੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਹਰਵਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਕੋਰੋਨਾ ਫ਼ਤਿਹ ਮੁਹਿੰਮ ਤਹਿਤ ਜਾਗਰੂਕਤਾ ...

ਪੂਰੀ ਖ਼ਬਰ »

ਆਟੋ ਵਰਕਰਾਂ ਤੇ ਮੈਡੀਕਲ ਪ੍ਰੈਕਟੀਸ਼ਨਰਾਂ ਨੇ ਸੰਭਾਲਿਆ ਕਿਸਾਨ ਧਰਨੇ ਦਾ ਮੋਰਚਾ

ਨਵਾਂਸ਼ਹਿਰ, 30 ਨਵੰਬਰ (ਗੁਰਬਖਸ਼ ਸਿੰਘ ਮਹੇ)-ਲਗਭਗ ਦੋ ਮਹੀਨੇ ਤੋਂ ਸਥਾਨਕ ਰਿਲਾਇੰਸ ਦੇ ਸਟੋਰ ਅੱਗੇ ਕਿਸਾਨਾਂ ਦੇ ਚੱਲ ਰਹੇ ਧਰਨੇ ਦਾ ਮੋਰਚਾ ਅੱਜ ਨਿਊ ਆਟੋ ਵਰਕਰਜ਼ ਯੂਨੀਅਨ ਨਵਾਂਸ਼ਹਿਰ, ਐੱਸ.ਬੀ.ਐੱਸ. ਟੈਕਸੀ ਯੂਨੀਅਨ ਨਵਾਂਸ਼ਹਿਰ ਤੇ ਮੈਡੀਕਲ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਨੂੰ ਮੋਦੀ ਤੇ ਖੱਟਰ ਸਰਕਾਰ ਫ਼ਿਰਕੂ ਰੰਗਤ ਨਾ ਦੇਵੇ-ਸਾਹਦੜਾ

ਮਜਾਰੀ/ਸਾਹਿਬਾ, 30 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਕੇਂਦਰ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਬਾਰਡਰ 'ਤੇ ਪੂਰੇ ਦੇਸ਼ ਦੀਆਂ ਸ਼ਾਂਤਮਈ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਕੇਂਦਰ ਦੀ ਮੋਦੀ ਤੇ ਹਰਿਆਣੇ ਦੀ ਖੱਟਰ ਸਰਕਾਰ ਵਲੋਂ ਫ਼ਿਰਕੂ ...

ਪੂਰੀ ਖ਼ਬਰ »

ਆਟਾ ਚੱਕੀ 'ਚ ਚੋਰੀ

ਮਜਾਰੀ/ਸਾਹਿਬਾ, 30 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਬੀਤੀ ਰਾਤ ਪਿੰਡ ਸਾਹਿਬਾ ਵਿਖੇ ਸਤਿਕਾਰ ਆਟਾ ਚੱਕੀ 'ਤੇ ਚੋਰੀ ਹੋਣ ਦੀ ਖ਼ਬਰ ਹੈ | ਚੱਕੀ ਦੇ ਮਾਲਕ ਬਾਬੂ ਸੋਮਨਾਥ ਤੇ ਉਨ੍ਹਾਂ ਦੇ ਪੁੱਤਰ ਕਮਲਜੀਤ ਚੰਦੜ ਨੇ ਦੱਸਿਆ ਕਿ ਉਹ ਰਾਤ ਨੂੰ ਚੱਕੀ ਬੰਦ ਕਰਕੇ ਘਰ ਚਲੇ ਗਏ | ...

ਪੂਰੀ ਖ਼ਬਰ »

ਕਿਸਾਨ ਮੋਦੀ ਤੋਂ ਸਵਾਮੀਨਾਥਨ ਰਿਪੋਰਟ ਮੰਗਦੇ ਸਨ ਨਾ ਕਿ ਕਾਲੇ ਕਾਨੂੰਨ-ਮਹਾਂ ਸਿੰਘ ਰੋੜੀ

ਮਜਾਰੀ/ਸਾਹਿਬਾ, 30 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਸਰਕਾਰਾਂ ਤੇ ਮੌਸਮ ਦੀਆਂ ਮਾਰਾਂ ਦੇ ਝੰਬੇ ਤੇ ਆਰਥਿਕ ਸੰਕਟ ਨਾਲ ਜੂਝ ਰਹੇ ਕਿਸਾਨ ਮੋਦੀ ਸਰਕਾਰ ਤੋਂ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਵਾ ਕੇ ਅੱਛੇ ਦਿਨਾਂ ਦੀ ਆਸ ਲਗਾਈ ਬੈਠੇ ਸਨ, ਪਰ ਇਸ ਸਰਕਾਰ ਨੇ ਤਾਂ ਕਿਸਾਨ ...

ਪੂਰੀ ਖ਼ਬਰ »

ਪਿ੍ੰਸੀਪਲ ਅਮਰਜੀਤ ਖਟਕੜ ਜਨਰਲ ਸਕੱਤਰ ਪੰਜਾਬ ਨਿਯੁਕਤ

ਮੁਕੰਦਪੁਰ, 30 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)-ਪਿ੍ੰਸੀਪਲ ਅਮਰਜੀਤ ਖਟਕੜ ਨੂੰ ਉਨ੍ਹਾਂ ਵਲੋਂ ਫੈਡਰੇਸ਼ਨ 'ਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਦੇਖਦੇ ਹੋਏ ਸੂਬਾ ਚੇਅਰਮੈਨ ਜਸਬੀਰ ਸਿੰਘ ਪਾਲ ਵਲੋਂ ਗਜ਼ਟਿਡ ਐਾਡ ਨਾਨ ਗਜ਼ਟਿਡ ਐਸ. ਸੀ. ਬੀ. ਸੀ ਇੰਪਲਾਇਜ਼ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 5 ਮਾਮਲੇ ਆਏ ਸਾਹਮਣੇ

ਨਵਾਂਸ਼ਹਿਰ, 30 ਨਵੰਬਰ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 5 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਸਿਵਲ ਸਰਜਨ ਡਾ: ਰਾਜਿੰਦਰ ਪ੍ਰਸ਼ਾਦ ਭਾਟੀਆ ਨੇ ਦੱਸਿਆ ਕਿ ਅੱਜ ਬਲਾਕ ਨਵਾਂਸ਼ਹਿਰ 'ਚ 1, ਬਲਾਕ ਮੁਕੰਦਪੁਰ 'ਚ 1, ਬਲਾਕ ਬਲਾਚੌਰ 'ਚ ...

ਪੂਰੀ ਖ਼ਬਰ »

ਸਰਕਾਰੀ ਸਕੂਲ ਪਰਾਗਪੁਰ ਨੂੰ ਸਪੋਰਟਸ ਕਿੱਟਾਂ ਭੇਟ

ਰੈਲਮਾਜਰਾ, 30 ਨਵੰਬਰ (ਰਾਕੇਸ਼ ਰੋਮੀ)-ਸਰਕਾਰੀ ਮਿਡਲ ਸਕੂਲ ਪਰਾਗ ਦੇ ਸਮੂਹ ਵਿਦਿਆਰਥੀਆਂ ਨੂੰ ਪਾਰਵਤੀ ਕੋਲ ਡੈਮ ਟਰਾਂਸਮਿਸ਼ਨ ਕੰਪਨੀ ਵਲੋਂ ਟਰੈਕ ਸੂਟ, ਖੇਡਣ ਲਈ ਬੈਡਮਿੰਟਨ, ਬਾਲੀਵਾਲ ਆਦਿ ਸਮਾਨ ਸਕੂਲ ਨੂੰ ਭੇਟ ਕੀਤਾ | ਇਸ ਮੌਕੇ ਕੰਪਨੀ ਦੇ ਸੀਨੀਅਰ ਮੈਨੇਜਰ ...

ਪੂਰੀ ਖ਼ਬਰ »

ਏਕ ਨੂਰ ਸਵੈ ਸੇਵੀ ਸੰਸਥਾ ਦਾ ਸਹਾਇਤਾ ਵੰਡ ਸਮਾਗਮ 4 ਨੂੰ

ਬੰਗਾ, 30 ਨਵੰਬਰ (ਕਰਮ ਲਧਾਣਾ)-ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਵਲੋਂ 4 ਦਸੰਬਰ ਸ਼ੁੱਕਰਵਾਰ ਨੂੰ ਕਰਵਾਏ ਜਾ ਰਹੇ ਸਾਲਾਨਾ ਸਹਾਇਤਾ ਵੰਡ ਸਮਾਗਮ ਦੌਰਾਨ ਸਰੀਰਕ ਤੌਰ 'ਤੇ ਅਪੰਗ ਵਿਅਕਤੀਆਂ ਨੂੰ ਟਰਾਈਸਾਈਕਲ ਤੇ ਵੀਲ ਚੇਅਰਾਂ ਆਰਥਿਕ ਤੌਰ 'ਤੇ ਕਮਜ਼ੋਰ ਲੜਕੀਆਂ ਅਤੇ ...

ਪੂਰੀ ਖ਼ਬਰ »

ਸੰਤ ਜੱਸੋਵਾਲ ਸ਼ੋ੍ਰਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਬਣਨ 'ਤੇ ਸਨਮਾਨਿਤ

ਬੰਗਾ, 30 ਨਵੰਬਰ (ਕਰਮ ਲਧਾਣਾ)-ਸਿੱਖਾਂ ਦੀ ਮਿੰਨੀ ਪਾਰਲੀਮੈਂਟ ਸਮਝੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਚੋਣ ਉਪਰੰਤ ਸੰਤ ਬਾਬਾ ਚਰਨਜੀਤ ਸਿੰਘ ਜੱਸੋਵਾਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਐਗਜ਼ੈਕਟਿਵ ਮੈਂਬਰ ਚੁਣਿਆ ਗਿਆ, ...

ਪੂਰੀ ਖ਼ਬਰ »

ਸਰਹਾਲ ਕਾਜੀਆਂ ਕਬੱਡੀ ਕੱਪ 'ਪੰਜਾਬ ਕਲੱਬ' ਦੀਆਂ ਲੜਕੀਆਂ ਨੇ ਜਿੱਤਿਆ

ਬੰਗਾ, 30 ਨਵੰਬਰ (ਜਸਬੀਰ ਸਿੰਘ ਨੂਰਪੁਰ)-ਸ਼ਹੀਦ ਭਗਤ ਸਿੰਘ ਸਪੋਰਟਸ ਐਾਡ ਵੈਲਫੇਅਰ ਕਲੱਬ ਵਲੋਂ ਪਹਿਲਾ ਕਬੱਡੀ ਕੱਪ ਸਰਹਾਲ ਕਾਜੀਆਂ ਵਿਖੇ ਕਰਵਾਇਆ ਗਿਆ | ਕਬੱਡੀ ਕੱਪ ਦੌਰਾਨ ਵੱਖ-ਵੱਖ ਕਲੱਬਾਂ ਦੀਆਂ 12 ਟੀਮਾਂ ਨੇ ਭਾਗ ਲਿਆ | ਲੜਕਿਆਂ ਦੇ ਮੈਚ 'ਚ ਫਾਈਨਲ ਮੁਕਾਬਲਾ ...

ਪੂਰੀ ਖ਼ਬਰ »

ਮੋਟਰਸਾਈਕਲ ਟਰੈਕਟਰ ਦੀ ਟੱਕਰ 'ਚ 3 ਨੌਜਵਾਨ ਗੰਭੀਰ ਜ਼ਖਮੀ

ਰਾਹੋਂ, 30 ਨਵੰਬਰ (ਬਲਬੀਰ ਸਿੰਘ ਰੂਬੀ)-ਸਥਾਨਕ ਫਿਲੌਰ ਮਾਛੀਵਾੜਾ ਟੀ.ਪੁਆਇੰਟ 'ਤੇ ਇਕ ਮੋਟਰ ਸਾਈਕਲ ਟਰੈਕਟਰ ਦੀ ਟੱਕਰ 'ਚ ਤਿੰਨ ਨੌਜਵਾਨਾਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ | ਹਾਦਸੇ ਦੇ ਸ਼ਿਕਾਰ ਹੋਏ ਨੌਜਵਾਨਾਂ ਦੇ ਰਿਸ਼ਤੇਦਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੀਟੂ ਵਲੋਂ ਮੋਦੀ ਤੇ ਖੱਟਰ ਦੇ ਪੰਜਾਬ ਭਰ 'ਚ ਪੁਤਲੇ ਫੂਕਣ ਦਾ ਐਲਾਨ

ਬਲਾਚੌਰ, 30 ਨਵੰਬਰ (ਸ਼ਾਮ ਸੁੰਦਰ ਮੀਲੂ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ, ਬਿਜਲੀ ਬਿੱਲ 2020, ਪਰਾਲੀ ਸਾੜਨ ਉੱਤੇ ਇਕ ਕਰੋੜ ਰੁਪਏ ਦਾ ਜੁਰਮਾਨਾ ਅਤੇ ਸਜ਼ਾ ਕਰਨ ਦੇ ਨੋਟੀਫ਼ਿਕੇਸ਼ਨ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਕਿਸਾਨਾਂ ...

ਪੂਰੀ ਖ਼ਬਰ »

ਕੇ.ਸੀ. ਗਰੱੁਪ ਆਫ਼ ਇੰਸਟੀਚਿਊਸ਼ਨ 'ਚ ਕਰਵਾਇਆ ਸ੍ਰੀ ਸੁਖਮਨੀ ਸਾਹਿਬ ਦਾ ਪਾਠ

ਨਵਾਂਸ਼ਹਿਰ, 30 ਨਵੰਬਰ (ਗੁਰਬਖਸ਼ ਸਿੰਘ ਮਹੇ)-ਕੇ.ਸੀ. ਗਰੁੱਪ ਆਫ਼ ਇੰਸਟੀਚਿਉਸ਼ਨ ਕਰਿਆਮ ਰੋਡ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ | ਪਿ੍ੰ: ਆਰ.ਕੇ. ਮੂੰਮ ਨੇ ਸੰਗਤ ਨੂੰ ਦੱਸਿਆ ਕਿ ...

ਪੂਰੀ ਖ਼ਬਰ »

ਕੋ-ਆਪਰੇਟਿਵ ਬੈਂਕ ਘੁੰਮਣ 'ਚ ਵਿੱਤੀ ਸਾਖਰਤਾ ਕੈਂਪ

ਘੁੰਮਣਾਂ, 30 ਨਵੰਬਰ (ਮਹਿੰਦਰ ਪਾਲ ਸਿੰਘ)-ਪਿੰਡ ਘੁੰਮਣ ਦੇ ਕੋ-ਆਪਰੇਟਿਵ ਬੈਂਕ 'ਚ ਗ੍ਰਾਹਕਾਂ ਦੀ ਜਾਣਕਾਰੀ ਲਈ ਵਿੱਤੀ ਸਾਖ਼ਰਤਾ ਕੈਂਪ ਬੈਂਕ ਮੈਨੇਜਰ ਸਤਿੰਦਰ ਸਿਘ ਦੀ ਅਗਵਾਈ 'ਚ ਲਗਾਇਆ ਗਿਆ | ਬੈਂਕ ਮੈਨੇਜਰ ਨੇ ਗ੍ਰਾਹਕਾਂ ਨੂੰ ਬੈਂਕ ਤੋਂ ਮਿਲਣ ਵਾਲੀਆਂ ਲੋਕ ...

ਪੂਰੀ ਖ਼ਬਰ »

ਕਬੱਡੀ ਦੀ ਸਿਖਲਾਈ ਲੈਣ ਵਾਲੇ ਬੱਚਿਆਂ ਨੂੰ ਵਰਦੀਆਂ ਵੰਡੀਆਂ

ਔੜ/ਝਿੰਗੜਾਂ, 30 ਨਵੰਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਗੜ੍ਹੀ ਅਜੀਤ ਸਿੰਘ ਦੇ ਸਮਾਜ ਸੇਵੀ ਸੱਜਣਾਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਬੱਡੀ ਦੀ ਸਿਖਲਾਈ ਲੈ ਰਹੇ ਬੱਚਿਆਂ ਨੂੰ ਵਰਦੀਆਂ ਵੰਡੀਆਂ ਗਈਆਂ | ਇਸ ਮੌਕੇ ਕੋਚ ਜਗਦੀਪ ਸਿੰਘ ਤੇ ਉਂਕਾਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੇਸ਼ ਦੇ ਅੰਨ ਦਾਤਾ ਵਿਰੁੱਧ ਬਣਾਏ ਕਾਨੂੰਨ ਤੁਰੰਤ ਵਾਪਸ ਲਵੇ-ਭਾਟੀਆ, ਖੇਪੜ, ਬੱਲ

ਭੱਦੀ, 30 ਨਵੰਬਰ (ਨਰੇਸ਼ ਧੌਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਪਿਛਲੇ ਸਮੇਂ ਦੌਰਾਨ ਦੇਸ਼ ਦੇ ਅੰਨ ਦਾਤਾ ਵਿਰੁੱਧ ਲਿਆਂਦੇ ਗਏ ਕਾਨੂੰਨ ਤੁਰੰਤ ਵਾਪਸ ਲੈਣੇ ਚਾਹੀਦੇ ਹਨ ਤਾਂ ਜੋ ਕਿਸਾਨਾਂ ਦੇ ਨਾਲ-ਨਾਲ ਸਮੁੱਚੇ ਵਰਗਾਂ ਨੂੰ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਕਿਸਾਨ ਅੰਦੋਲਨ ਦੀ ਹਮਾਇਤ

ਬੰਗਾ, 30 ਨਵੰਬਰ (ਜਸਬੀਰ ਸਿੰਘ ਨੂਰਪੁਰ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਪਾਲ ਸਿੰਘ ਜੈੈਨਪੁਰੀ ਦੀ ਪ੍ਰਧਾਨਗੀ ਹੇਠ ਬੰਗਾ ਵਿਖੇ ਹੋਈ | ਸੂਬਾ ਪ੍ਰਧਾਨ ਰਮੇਸ਼ ਕੁਮਾਰ ਬਾਲੀ ਨੇ ਸ੍ਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX