ਤਾਜਾ ਖ਼ਬਰਾਂ


ਪੋਲਟਰੀ ਫਾਰਮ ਵਿਚ ਬਰਡ ਫਲੂ ਦਾ ਮਾਮਲਾ ਆਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਵਲੋਂ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 7 ਮਈ(ਪੁਨੀਤ ਬਾਵਾ)-ਭਾਰਤ ਸਰਕਾਰ ਵਲੋਂ ਜਾਰੀ ਕੀਤੇ ਗਏ ਐਕਸ਼ਨ ਪਲਾਨ ਫ਼ਾਰ ਏਵੀਏਸ਼ਨ ਇੰਫਿਊਜ਼ ਮੁਤਾਬਕ ਸੂਬਾ ਸਿੰਘ ਪੋਲਟਰੀ ਫਰਮ ਕਿਲਾ ਰਾਏਪੁਰ ਜ਼ਿਲ੍ਹਾ ਲੁਧਿਆਣਾ ਵਿਖੇ ਬਰਡ ਫਲੂ ਦਾ ਪਾਜ਼ੀਟਿਵ ਮਾਮਲਾ ...
ਕੋਟਕਪੂਰਾ ਗੋਲੀਬਾਰੀ ਕਾਂਡ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ
. . .  1 day ago
ਚੰਡੀਗੜ੍ਹ, 7 ਮਈ - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ‘ਤੇ ਪੰਜਾਬ ਸਰਕਾਰ ਨੇ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ, ਜਿਸ ਵਿਚ ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ...
ਭਾਈ ਅਵਤਾਰ ਸਿੰਘ ਦੇ ਅਕਾਲ ਚਲਾਣੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ
. . .  1 day ago
ਮਹਿਤਪੁਰ, 7 ਮਈ (ਲਖਵਿੰਦਰ ਸਿੰਘ)- ਗੁਰੂਦੁਆਰਾ ਹਲਟੀ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਆਪਣੇ ਸਵਾਸਾਂ ਦੀ ਪੂੰਜੀ ਪੂਰਾ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ । ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਦੇ ਅਕਾਲ ...
ਪੰਜਾਬ ਪੁਲਿਸ ਦੇ 7 ਉੱਚ ਪੱਧਰੀ ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ ,7 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਸਮੇਤ 7 ਪੁਲਿਸ ਅਧਿਕਾਰੀਆਂ ਦੇ ...
ਨਵੀਂ ਬਿਮਾਰੀ ਯੂ .ਕੇ . ਸਟ੍ਰੇਨ ਹੈ ਖ਼ਤਰਨਾਕ
. . .  1 day ago
ਐੱਸ.ਪੀ. ਸਿੰਘ ਓਬਰਾਏ ਵੱਲੋਂ ਕੋਰੋਨਾ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਕੈਪਟਨ ਵੱਲੋਂ ਸ਼ਲਾਘਾ
. . .  1 day ago
ਆਪਣੇ ਪਰਿਵਾਰਾਂ ਨੂੰ ਬਚਾਉਣ ਵਾਸਤੇ ਸਾਨੂੰ ਆਪ ਨੂੰ ਖਿਆਲ ਰੱਖਣਾ ਪਵੇਗਾ-ਕੈਪਟਨ
. . .  1 day ago
ਕੋਰੋਨਾ ਨਾਲ ਹੁਣ ਤਕ ਪੰਜਾਬ ਵਿਚ 9980 ਮੌਤਾਂ ਹੋਈਆਂ
. . .  1 day ago
ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਵਿਚ ਵਧ ਰਹੇ ਹਨ ਕੋਰੋਨਾ ਦੇ ਮਾਮਲੇ- ਕੈਪਟਨ
. . .  1 day ago
ਕੋਰੋਨਾ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਏ ਲਾਈਵ
. . .  1 day ago
ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  1 day ago
ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਨੰਗਲ ਕਲਾਂ ਦੇ ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਰਣਜੀਤ ਸਿੰਘ (56) ਪੁੱਤਰ ਉੱਗਰ ਸਿੰਘ ਪਿਛਲੇ ...
ਨਿਰਦੇਸ਼ਕ ਰੋਹਿਤ ਸ਼ੈਟੀ ਨੇ ਕੋਵਿਡ ਕੇਅਰ ਲਈ ਕੀਤਾ ਦਾਨ
. . .  1 day ago
ਨਵੀਂ ਦਿੱਲੀ , 7 ਮਈ - ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਨਿਰਦੇਸ਼ਕ ਰੋਹਿਤ ਸ਼ੈਟੀ ਦੁਆਰਾ ਕੋਵਿਡ ਕੇਅਰ ਲਈ ਦਾਨ ਕਰਨ ਲਈ ਧੰਨਵਾਦ ਕੀਤਾ ...
ਕੈਪਟਨ ਨੇ ਦਿੱਤੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਆਦੇਸ਼
. . .  1 day ago
ਚੰਡੀਗੜ੍ਹ, 7 ਮਈ {ਮਾਨ} - ਕੋਇਡ ਨੰਬਰਾਂ ਦੇ ਵਾਧੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਤੌਰ 'ਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਸਖ਼ਤ ਰੋਕ ਲਗਾਉਣ ਦਾ ਅਧਿਕਾਰ ...
ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ਨੂੰ ਕੀਮੋਥੈਰੇਪੀ ਪ੍ਰਦਾਨ ਕੀਤੀ ਜਾਵੇ
. . .  1 day ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਓ. ਪੀ. ਸੋਨੀ ਨਾਲ ਖ਼ਾਸ ਮੀਟਿੰਗ 'ਚ ਕਿਹਾ ਹੈ ਕਿ ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ...
ਪੰਜਾਬ ਵਿਚ ਸਰਕਾਰੀ ਹਸਪਤਾਲਾਂ ‘ਚ 18 ਤੋਂ 45 ਸਾਲ ਤੱਕ ਦੀ ਵੈਕਸੀਨ ਸੋਮਵਾਰ ਤੋਂ
. . .  1 day ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿਚੋਂ 18-45 ਸਾਲਾਂ ਵਰਗ ਦੇ ਪਹਿਲਕਦਮੀ ਸਮੂਹਾਂ ਨੂੰ ਟੀਕਾ ਲਗਾਉਣ ਦੀ ...
ਕੋਰੋਨਾ ਸੰਕਟ 'ਚ ਜਰਮਨੀ ਤੋਂ ਦੂਜੀ ਖੇਪ ਭਾਰਤ ਪੁੱਜੀ , ਆਕਸੀਜਨ ਪਲਾਂਟ ਸਮਾਨ ਸ਼ਾਮਿਲ
. . .  1 day ago
ਪਠਾਨਕੋਟ ਵਿਚ ਕੋਰੋਨਾ ਦੇ 436 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 7 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ | ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ...
ਸੁਰੱਖਿਆ ਬਲਾਂ 'ਤੇ ਅੱਤਵਾਦੀਆਂ ਨੇ ਸੁੱਟਿਆ ਗਰਨੇਡ
. . .  1 day ago
ਸ਼੍ਰੀਨਗਰ : ਪੁਰਾਣੇ ਸ਼੍ਰੀਨਗਰ ਸ਼ਹਿਰ ਦੇ ਨਵਾ ਬਾਜ਼ਾਰ ਖੇਤਰ ਵਿਚ ਅੱਤਵਾਦੀਆਂ ਨੇ ਅੱਜ ਸੁਰੱਖਿਆ ਬਲਾਂ 'ਤੇ ਗਰਨੇਡ ਸੁੱਟਿਆ...
ਹੁਸ਼ਿਆਰਪੁਰ ਜ਼ਿਲ੍ਹੇ 'ਚ 266 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 7 ਦੀ ਮੌਤ
. . .  1 day ago
ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ) - ਹੁਸ਼ਿਆਰਪੁਰ ਜ਼ਿਲ੍ਹੇ 'ਚ 266 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 20570 ਅਤੇ 7 ਮਰੀਜ਼ਾਂ...
ਮੋਗਾ ਵਿਚ ਕੋਰੋਨਾ ਪੀੜਤ 81 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 7 ਮਈ (ਗੁਰਤੇਜ ਸਿੰਘ ਬੱਬੀ) - ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਅਨੁਸਾਰ 81 ਹੋਰ ਕੋਰੋਨਾ ਪੀੜਤ ਮਾਮਲੇ ਸਾਹਮਣੇ ਆਏ ਹਨ...
ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ - ਏਮਜ਼ ਅਧਿਕਾਰੀ
. . .  1 day ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ ਹੈ, ਉਸ ਦਾ ਏਮਜ਼ ਵਿਖੇ ਕੋਰੋਨਾ ਦਾ ਇਲਾਜ ਚਲ ਰਿਹਾ ਹੈ ...
ਨਗਰ ਕੌਂਸਲ ਜੈਤੋ ਦੇ ਪ੍ਰਧਾਨ ਦੀ ਚੋਣ ਮੌਕੇ ਖੁੱਲ੍ਹ ਕੇ ਕਾਂਗਰਸ ਦੀ ਫੁੱਟ ਸਾਹਮਣੇ ਆਈ
. . .  1 day ago
ਜੈਤੋ, 7 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਵਿਖੇ ਕਾਂਗਰਸ ਦੀ ਆਪਸੀ ਫੁੱਟ ਉਸ ਵੇਲ੍ਹੇ ਸਾਹਮਣੇ ਆ ਗਈ ਜਦ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ 17 ਕੌਂਸਲਰਾਂ ਵਾਲੀ ਜੈਤੋ ਨਗਰ ਕੌਂਸਲ ਦੀ...
ਚੰਡੀਗੜ੍ਹ : ਵਿੱਦਿਅਕ ਸੰਸਥਾਵਾਂ ਲਈ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ
. . .  1 day ago
ਚੰਡੀਗੜ੍ਹ , 7 ਮਈ ( ਸੁਰਿੰਦਰਪਾਲ ਸਿੰਘ ) - ਚੰਡੀਗੜ੍ਹ ਵਿਚ ਵਿੱਦਿਅਕ ਸੰਸਥਾਵਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ , ਜਿਸ ਦੇ ਮੁਤਾਬਿਕ ਵਿੱਦਿਅਕ ਸੰਸਥਾਵਾਂ , ਕੋਚਿੰਗ ਸੈਂਟਰ ਅਤੇ ...
ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ
. . .  1 day ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਉਸ ਨੂੰ ਏਮਜ਼ ਹਸਪਤਾਲ...
ਮਾਯਾਵਤੀ ਨੇ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ 'ਤੇ ਕੀਤੀ ਟਿੱਪਣੀ
. . .  1 day ago
ਲਖਨਊ, 7 ਮਈ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਯਾਵਤੀ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ ਦੀਆਂ ਘਟਨਾਵਾਂ 'ਤੇ ਚਿੰਤਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 17 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਫਾਜ਼ਿਲਕਾ / ਅਬੋਹਰ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਫ਼ਾਜ਼ਿਲਕਾ, 30 ਨਵੰਬਰ (ਦਵਿੰਦਰ ਪਾਲ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਫ਼ਾਜ਼ਿਲਕਾ ਇਲਾਕੇ ਅੰਦਰ ਬੜੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਹੀ ਗੁਰੂ ਘਰਾਂ ਵਿਚ ਸੰਗਤਾਂ ਨਤਮਸਤਕ ਹੋਣ ਲਈ ਪੁੱਜਣੀਆਂ ਸ਼ੁਰੂ ਹੋ ਗਈਆਂ | ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਅੰਮਿ੍ਤ ਵੇਲੇ ਤੋਂ ਇਸਤਰੀ ਸਭਾ ਵਲੋਂ ਪੰਜ ਬਾਣੀਆਂ ਦੇ ਨਿੱਤਨੇਮ ਕੀਤੇ ਗਏ, ਉਪਰੰਤ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਤੋਂ ਬਾਅਦ ਸਜੇ ਦੀਵਾਨ ਅੰਦਰ ਭਾਈ ਮੰਗਲ ਸਿੰਘ, ਬੀਬੀ ਤਿ੍ਪਤ ਕੌਰ ਅਤੇ ਭਾਈ ਹਰਸਿਮਰਤ ਜੀਤ ਸਿੰਘ ਨੇ ਕਥਾ ਕੀਰਤਨ ਦੇ ਪ੍ਰਵਾਹ ਚਲਾਏ | ਉਪਰੰਤ ਮੋਗੇ ਤੋਂ ਪੁੱਜੇ ਭਾਈ ਰਾਜਦੀਪ ਸਿੰਘ ਜੀ ਦੇ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਦਵਿੰਦਰ ਪਾਲ ਸਿੰਘ ਨੇ ਪੁੱਜੀ ਸੰਗਤ ਦਾ ਧੰਨਵਾਦ ਕਰਦਿਆਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਅਵਸਰ ਤੇ ਮਹਿੰਦਰ ਸਿੰਘ ਖ਼ਾਲਸਾ, ਭਾਈ ਕੰਵਲਜੀਤ ਸਿੰਘ, ਡਾ. ਬਲਵੀਰ ਸਿੰਘ, ਅਮਰਜੀਤ ਸਿੰਘ ਸੰਧੂ, ਦਵਿੰਦਰ ਸਿੰਘ ਅਹੂਜਾ, ਮਨਜੀਤ ਸਿੰਘ ਬਾਂਗਾਂ, ਗੁਰਮੀਤ ਸਿੰਘ ਬੇਦੀ, ਜਰਨੈਲ ਸਿੰਘ ਤਨੇਜਾ, ਜੁਗਿੰਦਰ ਸਿੰਘ ਨਾਮਧਾਰੀ, ਨਰਾਇਣ ਸਿੰਘ, ਹਰਭਜਨ ਸਿੰਘ ਪਰੂਥੀ, ਗੁਰਮੀਤ ਸਿੰਘ ਦੂਆ, ਨਰਿੰਦਰ ਪਾਲ ਸਿੰਘ ਸਵਨਾ, ਸੁਖਵਿੰਦਰ ਸਿੰਘ ਰਾਜੂ, ਐਡਵੋਕੇਟ ਸਤਿੰਦਰ ਸਿੰਘ ਸਵੀ, ਅਮਿੰਦਰ ਸਿੰਘ ਕਾਠਪਾਲ, ਬ੍ਰਹਮਜੀਤ ਸਿੰਘ ਗਿਲਹੋਤਰਾ, ਦਰਸ਼ਨ ਸਿੰਘ ਤਨੇਜਾ, ਮਨਦੀਪ ਕੰਬੋਜ, ਸਰਪ੍ਰੀਤ ਸਿੰਘ ਪਟਵਾਰੀ, ਸੁਖਵਿੰਦਰ ਸਿੰਘ ਸੁੱਖਾ, ਪਿ੍ੰਸੀਪਲ ਨਰਿੰਦਰ ਸਿੰਘ, ਗੁਰਮੀਤ ਸਿੰਘ ਫ਼ੌਜੀ, ਅਮਰ ਸਿੰਘ ਕਾਠਪਾਲ ਆਦਿ ਨੇ ਪੂਰਨ ਸੇਵਾ ਨਿਭਾਈ | ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਗੁਰੂ ਦੇ ਲੰਗਰ ਅਤੁੱਟ ਵਰਤੇ |
ਗੁਰਦੁਆਰਾ ਬਾਬਾ ਨਾਮਦੇਵ ਵਿਖੇ ਸਜੇ ਦੀਵਾਨ ਵਿਚ ਭਾਈ ਅਵਤਾਰ ਸਿੰਘ, ਭਾਈ ਹਰਬੰਸ ਸਿੰਘ, ਕਾਕਾ ਹਰਨੂਰ ਸਿੰਘ ਨੇ ਕਥਾ ਕੀਰਤਨ ਦਾ ਪ੍ਰਵਾਹ ਚਲਾਉਂਦਿਆਂ ਗੁਰੂ ਜੀ ਦੇ ਜੀਵਨ ਦੇ ਪ੍ਰਕਾਸ਼ ਪਾਇਆ | ਇਸ ਮੌਕੇ ਸੇਵਾਮੁਕਤ ਪਿ੍ੰਸੀਪਲ ਗੁਰਮੀਤ ਸਿੰਘ, ਵਿੰਦਰ ਜੀਤ ਸਿੰਘ ਜੱਸਲ, ਦਵਿੰਦਰ ਸਿੰਘ, ਰੂਪਨੀਤ ਸਿੰਘ, ਹਰਮੀਤ ਸਿੰਘ, ਅਜੀਤ ਸਾਗਰ ਨੇ ਪੂਰਨ ਸੇਵਾ ਨਿਭਾਈ | ਗੁਰਦੁਆਰਾ ਟਰੱਕ ਯੂਨੀਅਨ ਵਿਖੇ ਹੋਏ ਸਮਾਗਮ ਦੌਰਾਨ ਭਾਈ ਗੁਰਨਾਮ ਸਿੰਘ ਦੇ ਜਥੇ ਨੇ ਗੁਰਬਾਣੀ ਦੀ ਅੰਮਿ੍ਤ ਵਰਖਾ ਕੀਤੀ | ਇਸ ਮੌਕੇ ਗੁਰਦਿਆਲ ਸਿੰਘ ਢਿੱਲੋਂ ਪ੍ਰਧਾਨ, ਮਿਹਰ ਸਿੰਘ, ਬਲਵਿੰਦਰ ਸਿੰਘ, ਬਲਜਿੰਦਰ ਸਿੰਘ, ਪੁਸ਼ਪਿੰਦਰ ਸਿੰਘ, ਦਵਿੰਦਰ ਸਿੰਘ, ਰੀਤਕ ਕੁਮਾਰ, ਸਹਿਜਪਾਲ ਸਿੰਘ, ਜਸਕਰਨ ਸਿੰਘ ਅਤੇ ਅਜੇ ਕੁਮਾਰ ਆਦਿ ਨੇ ਪੂਰਨ ਸੇਵਾ ਨਿਭਾਈ | ਇਸ ਤੋਂ ਇਲਾਵਾ ਪਿੰਡ ਅਭੁੰਨ, ਪੈਂਚਾਂ ਵਾਲੀ, ਆਵਾ, ਪੱਕਾ ਚਿਸ਼ਤੀ, ਚੂਵਾੜਿਆਂ ਵਾਲੀ, ਰਾਮਪੁਰਾ, ਵਣਵਾਲਾ ਹਨੂਵੰਤਾ, ਜੰਡਵਾਲਾ ਖਰਤਾ, ਬਾਘੇ ਵਾਲਾ, ਥੇਹ ਕਲੰਦਰ, ਜੋੜਕੀ ਅੰਧੇਵਾਲੀ, ਚਿਮਨੇ ਵਾਲੀ, ਟਾਹਲੀ ਵਾਲਾ, ਪੱਟੀ ਪੂਰਨ, ਰਾਣਾ ਆਦਿ ਪਿੰਡਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ |
ਕਿਸਾਨਾਂ ਦੀ ਚੜ•ਦੀ ਕਲਾ ਲਈ ਸੰਗਤ ਨੇ ਕੀਤਾ ਸਿਮਰਨ
ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨਾਂ ਸਬੰਧੀ ਬਿੱਲ ਪਾਸ ਕੀਤੇ ਜਾਣ ਦੇ ਵਿਰੋਧ ਵਿਚ ਸਮੁੱਚੇ ਭਾਰਤ ਦੇ ਕਿਸਾਨਾਂ ਵਲੋਂ ਦਿੱਲੀ ਵਿਖੇ ਜੋ ਸੰਘਰਸ਼ ਅਰੰਭਿਆ ਗਿਆ ਹੈ, ਉਸ ਪ੍ਰਤੀ ਕਿਸਾਨਾਂ ਦੀ ਚੜ•ਦੀਕਲਾ ਲਈ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਵਾਹਿਗੁਰੂ ਸਿਮਰਨ ਦਾ ਜਾਪ ਕਰਦਿਆਂ ਗੁਰੂ ਮਹਾਰਾਜ ਅੱਗੇ ਅਰਦਾਸ ਕੀਤੀ ਗਈ ਕਿ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਉਹ ਹੌਸਲਾ ਅਤੇ ਬਲ ਦੇਵੇ ਕਿ ਕਿਰਤੀ ਕਿਸਾਨਾਂ ਦਾ ਸੰਘਰਸ਼ ਜਿੱਤ ਪ੍ਰਾਪਤ ਕਰੇ |
ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਸ਼ੋਹ ਪ੍ਰਾਪਤ ਅਸਥਾਨ 'ਤੇ ਡਿਪਟੀ ਕਮਿਸ਼ਨਰ ਹੋਏ ਨਤਮਸਤਕ
ਖੂਈਆਂ ਸਰਵਰ, (ਵਿਵੇਕ ਹੂੜੀਆ)- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪਿੰਡ ਖੂਈਆਂ ਸਰਵਰ ਅਧੀਨ ਪੈਂਦੇ ਪਿੰਡ ਹਰੀਪੁਰਾ ਵਿਖੇ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤ 'ਤੇ ਸਥਾਪਿਤ ਕੀਤੇ ਗਏ ਗੁਰਦੁਆਰਾ ਵੱਡ ਤੀਰਥ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਵਲੋਂ ਸ਼ਮੂਲੀਅਤ ਕੀਤੀ ਗਈ | ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਵਿਚਾਰਾਂ ਤੋਂ ਸਾਰਾ ਸੰਸਾਰ ਜਾਣੂ ਹੈ | ਉਨ੍ਹਾਂ ਕਿਹਾ ਕਿ ਗੁਰੂ ਨਾਨਕ ਨੇ 550 ਸਾਲ ਪਹਿਲਾਂ ਸਾਨੂੰ ਸਿੱਖਿਆਵਾਂ ਦਿੱਤੀਆਂ ਸੀ | ਉਨ੍ਹਾਂ ਸਿੱਖਿਆਵਾਂ ਦੀ ਅੱਜ ਵੀ ਬਹੁਤ ਜ਼ਰੂਰਤ ਤੇ ਉਨ੍ਹਾਂ ਸਿੱਖਿਆਵਾਂ ਨੂੰ ਅਪਣਾ ਕੇ ਹੀ ਅਸੀਂ ਜਾਤ-ਪਾਤ, ਅਮੀਰੀ-ਗਰੀਬੀ ਵਰਗੀਆਂ ਨਾਕਾਰਾਤਮਿਕ ਬੁਰਾਈਆਂ ਤੋਂ ਦੂਰ ਰਹਿ ਸਕਦੇ ਹਾਂ | ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਗੁਰਦੁਆਰਾ ਸਾਹਿਬ ਵਿਖੇ ਸ਼ਬਦ ਕੀਰਤਨ ਵੀ ਸਰਵਣ ਕੀਤਾ ਗਿਆ | ਇਸ ਉਪਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਨੂੰ ਸਿਰੋਪਾਓ ਭੇਟ ਕੀਤਾ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪੰਗਤ ਵਿਚ ਬੈਠ ਕੇ ਲੰਗਰ ਵੀ ਛਕਿਆ | ਉਪਰੰਤ ਪਿੰਡ ਦੇ ਮੋਹਤਬਰਾਂ ਵਲੋਂ ਡਿਪਟੀ ਕਮਿਸ਼ਨਰ ਨੂੰ ਪਿੰਡ ਹਰੀਪੁਰਾ ਵਿਖੇ ਹੋਣ ਵਾਲੇ ਲੋੜੀਂਦੇ ਵਿਕਾਸ ਕਾਰਜਾਂ ਬਾਰੇ ਜਾਣੂ ਕਰਵਾਇਆ ਗਿਆ ਜਿਸ ਨੂੰ ਡਿਪਟੀ ਕਮਿਸ਼ਨਰ ਨੇ ਵਿਸ਼ਵਾਸ ਦਿਵਾਇਆ ਕਿ ਗੁਰੂ ਸਾਹਿਬ ਦੇ ਚਰਨ ਛੋਹ ਪ੍ਰਾਪਤ ਧਰਤੀ 'ਤੇ ਪਹਿਲ ਦੇ ਆਧਾਰ 'ਤੇ ਵਿਕਾਸ ਕਾਰਜਾਂ ਨੂੰ ਕਰਵਾਇਆ ਜਾਵੇਗਾ | ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਸਮੂਹ ਹਾਜ਼ਰੀਨ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਤੋਂ ਸਾਨੂੰ ਸਾਰਿਆਂ ਨੂੰ ਬਚਣ ਦੀ ਲੋੜ ਹੈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਨਵਲ ਰਾਮ, ਐੱਸ.ਪੀ. ਜਗਦੀਸ਼ ਬਿਸ਼ਨੋਈ, ਐੱਸ.ਡੀ.ਐਮ. ਅਬੋਹਰ ਜਸਪਾਲ ਸਿੰਘ, ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਰਾਕੇਸ਼ ਗਰੋਵਰ, ਬੀ.ਡੀ.ਓ. ਵਰਿੰਦਰ ਕੁਮਾਰ, ਬਾਬਾ ਸੁੱਚਾ ਸਿੰਘ, ਬਲਬੀਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਸੱਜਣ ਮੌਜੂਦ ਸਨ |

ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕਰ ਰਹੀ ਹੈ ਵਿਸ਼ੇਸ਼ ਉਪਰਾਲੇ-ਵਿਧਾਇਕ ਨੱਥੂ ਰਾਮ

ਅਬੋਹਰ, 30 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)- ਹਲਕਾ ਬੱਲੂਆਣਾ ਦੇ ਪਿੰਡ ਰਾਮਪੁਰਾ ਨਰਾਇਣਪੁਰਾ ਵਿਚ ਐਚ.ਬੀ ਸਪੋਰਟਸ ਕਲੱਬ ਵਲੋਂ ਕਰਵਾਈਆਂ ਗਈਆਂ ਸਾਲਾਨਾ ਤੀਜੀਆਂ ਦੋ ਰੋਜ਼ਾ ਅਥਲੈਟਿਕਸ ਖੇਡਾਂ ਪੂਰੇ ਉਤਸ਼ਾਹ ਨਾਲ ਸਮਾਪਤ ਹੋਈਆਂ | ਇਨ੍ਹਾਂ ਖੇਡਾਂ ਵਿਚ ਵੱਖ ਵੱਖ ...

ਪੂਰੀ ਖ਼ਬਰ »

ਕੋਵਿਡ ਫ਼ਤਹਿ ਵੈਨ ਅਬੋਹਰ ਪੁੱਜੀ, 22 ਲੋਕਾਂ ਦੇ ਸੈਂਪਲ ਲਏ

ਅਬੋਹਰ, 30 ਨਵੰਬਰ (ਕੁਲਦੀਪ ਸਿੰਘ ਸੰਧੂ)- ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਵਲੋਂ ਲੋਕਾਂ ਨੂੰ ਕੋਰੋਨਾ ਅਤੇ ਸੈਂਪਿਲੰਗ ਦੇ ਬਾਰੇ ਜਾਗਰੂਕ ਕਰਨ ਦੇ ਲਈ ਹਰ ਜ਼ਿਲ੍ਹੇ ਵਿਚ ਇਕ-ਇਕ ਕੋਵਿਡ ਫ਼ਤਿਹ ਵੈਨ ਭੇਜੀ ਗਈ ਹੈ | ਇਹ ਵੈਨ ਅੱਜ ਸੀਤੋ ਰੋਡ 'ਤੇ ਸਥਿਤ ਜ਼ੂਮ ਕੰਪਿਊਟਰ ...

ਪੂਰੀ ਖ਼ਬਰ »

ਪਿੰਡ ਕਮਾਲਵਾਲਾ ਤੋਂ ਕਿਸਾਨ ਯੂਨੀਅਨ ਦਾ ਜਥਾ ਦਿੱਲੀ ਲਈ ਰਵਾਨਾ

ਮੰਡੀ ਅਰਨੀਵਾਲਾ, 30 ਨਵੰਬਰ (ਨਿਸ਼ਾਨ ਸਿੰਘ ਸੰਧੂ)- ਪਿੰਡ ਕਮਾਲਵਾਲਾ ਤੋਂ ਕਿਸਾਨਾਂ ਦਾ ਇਕ ਜਥਾ ਦਿੱਲੀ ਕਿਸਾਨ ਸੰਘਰਸ਼ ਲਈ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਇਕਾਈ ਪ੍ਰਧਾਨ ਭੁਪਿੰਦਰ ਸਿੰਘ ਢਿੱਲੋਂ ਅਤੇ ਮੀਤ ਪ੍ਰਧਾਨ ਸੁਖਵੰਤ ਸਿੰਘ ਛੀਨਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਬੰਦ ਪਏ ਮਕਾਨ 'ਚੋਂ ਲੱਖਾਂ ਦੀ ਚੋਰੀ

ਫ਼ਾਜ਼ਿਲਕਾ, 30 ਨਵੰਬਰ (ਅਮਰਜੀਤ ਸ਼ਰਮਾ)- ਫ਼ਾਜ਼ਿਲਕਾ ਸ਼ਹਿਰ ਅੰਦਰ ਚੋਰੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸ ਕਾਰਨ ਸ਼ਹਿਰਵਾਸੀ ਖੌਫ਼ਜ਼ਦਾ ਹਨ | ਇਸ ਦੇ ਬਾਵਜੂਦ ਪੁਲਿਸ ਅਜੇ ਤੱਕ ਚੋਰਾਂ ਦਾ ਪਤਾ ਲਗਾਉਣ 'ਚ ਨਾਕਾਮ ਰਹੀ ਹੈ | ਬੀਤੀ ਰਾਤ ਵੀ ਸਥਾਨਕ ਮਲਕਾਨਾ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ 'ਚ ਕੋਈ ਵੀ ਸਿਆਸੀ ਪਾਰਟੀ ਦਾ ਆਗੂ ਝੂਠੀ ਸ਼ੋਹਰਤ ਪ੍ਰਾਪਤ ਨਾ ਕਰੇ- ਜੋਸਨ

ਫ਼ਾਜ਼ਿਲਕਾ, 30 ਨਵੰਬਰ(ਦਵਿੰਦਰ ਪਾਲ ਸਿੰਘ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਵਲੋਂ ਜੋ ਦਿੱਲੀ ਵਿਖੇ ਸੰਘਰਸ਼ ਅਰੰਭਿਆ ਗਿਆ ਹੈ, ਉਸ ਵਿਚ ਕੋਈ ਵੀ ਸਿਆਸੀ ਪਾਰਟੀ ਦਾ ਆਗੂ ਝੂਠੀ ਸ਼ੋਹਰਤ ਲੈਣ ਲਈ ਕਿਸਾਨ ...

ਪੂਰੀ ਖ਼ਬਰ »

ਸੰਭਾਵਿਤ ਨਗਰ ਨਿਗਮ ਚੋਣਾਂ: ਅਬੋਹਰ ਦੇ ਸਾਰੇ 50 ਵਾਰਡਾਂ 'ਚ ਚਾਰ ਕੌਣੀ ਮੁਕਾਬਲੇ ਦੇ ਆਸਾਰ

ਅਬੋਹਰ, 30 ਨਵੰਬਰ (ਕੁਲਦੀਪ ਸਿੰਘ ਸੰਧੂ)- 13 ਫਰਵਰੀ ਤੋਂ ਪਹਿਲਾਂ ਪੰਜਾਬ ਦੀਆਂ 9 ਨਗਰ ਨਿਗਮਾਂ ਅਤੇ 109 ਨਗਰ ਕੌਾਸਲਾਂ ਦੀਆਂ ਚੋਣਾਂ ਬਾਬਤ ਹਰੀ ਝੰਡੀ ਮਿਲਣ ਉਪਰੰਤ ਹੁਣ ਸਿਆਸੀ ਪਾਰਟੀਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | 1998 ਤੋਂ ਲੈ ਕੇ 2020 ਤੱਕ ਇਕੱਠੇ ਹੋ ਕੇ ...

ਪੂਰੀ ਖ਼ਬਰ »

ਕਿਸਾਨਾਂ ਦੇ ਦਿੱਲੀ ਕੂਚ ਕਾਰਨ ਦੁਕਾਨਦਾਰਾਂ ਦਾ ਵਪਾਰ ਮੱਠਾ ਪਿਆ

ਮੰਡੀ ਲਾਧੂਕਾ, 30 ਨਵੰਬਰ (ਰਾਕੇਸ਼ ਛਾਬੜਾ)-ਦਿੱਲੀ ਚਲੋ ਸੰਘਰਸ਼ ਦਾ ਸਿੱਧਾ ਅਸਰ ਪਿੰਡਾਂ ਦੇ ਆਧਾਰਿਤ ਮੰਡੀਆਂ 'ਚ ਦੇਖਣ ਨੂੰ ਮਿਲ ਰਿਹਾ ਹੈ | ਇਸ ਖੇਤਰ ਦੇ ਕਾਫ਼ੀ ਪਿੰਡਾਂ ਵਿਚੋਂ ਟਰਾਲੀਆਂ ਭਰ ਕੇ ਕਿਸਾਨਾਂ ਅਤੇ ਨੌਜਵਾਨਾਂ ਦੇ ਦਿੱਲੀ ਜਾਣ ਕਰਕੇ ਬਾਜ਼ਾਰ ਵਿਚ ...

ਪੂਰੀ ਖ਼ਬਰ »

ਸ਼ਹਿਰ 'ਚ ਵਧ ਰਹੀਆਂ ਹਨ ਲੁੱਟ ਦੀਆਂ ਘਟਨਾਵਾਂ, ਲੋਕਾਂ 'ਚ ਖ਼ੌਫ਼ ਦਾ ਮਾਹੌਲ

ਅਬੋਹਰ,30 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)- ਸ਼ਹਿਰ 'ਚ ਲਗਾਤਾਰ ਪੁਲਿਸ ਦੀ ਅਣਗਹਿਲੀ ਕਾਰਨ ਲੁੱਟ ਖੋਹ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ, ਜਿਸ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਪਿਛਲੇ ਤਿੰਨ ਦਿਨਾਂ 'ਚ ਤਿੰਨ ਵੱਡੀਆਂ ਘਟਨਾਵਾਂ ਹੋਈਆਂ ਹਨ ...

ਪੂਰੀ ਖ਼ਬਰ »

ਵਿਦਿਆਰਥੀ 'ਤੇ ਗੋਲੀ ਚਲਾਉਣ ਤੇ ਉਸ ਦਾ ਮੋਟਰਸਾਈਕਲ ਖੋਹ ਕੇ ਭੱਜੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 30 ਨਵੰਬਰ (ਕੁਲਦੀਪ ਸਿੰਘ ਸੰਧੂ)- ਥਾਣਾ ਸਿਟੀ-1 ਦੀ ਪੁਲਿਸ ਨੇ ਵਿਦਿਆਰਥੀ 'ਤੇ ਗੋਲੀ ਚਲਾਉਣ ਤੇ ਉਸ ਦਾ ਮੋਟਰਸਾਈਕਲ ਖੋਹ ਭੱਜਣ ਵਾਲੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਥੋਂ ਦੀ ...

ਪੂਰੀ ਖ਼ਬਰ »

ਝੋਨਾ ਚੋਰੀ ਕਰਨ ਅਤੇ ਕੁੱਟਮਾਰ ਦੇ ਦੋਸ਼ 'ਚ 5 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 30 ਨਵੰਬਰ (ਅਮਰਜੀਤ ਸ਼ਰਮਾ)- ਸਦਰ ਥਾਣਾ ਪੁਲਿਸ ਨੇ ਝੋਨਾ ਚੋਰੀ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ਵਿਚ 5 ਵਿਅਕਤੀਆਂ ਵਿਰੁੱਧ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਪੂਰਨ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਪਿੰਡ ਕਾਂਵਾਂ ਵਾਲੀ ਨੇ ...

ਪੂਰੀ ਖ਼ਬਰ »

ਪੁਲਿਸ ਰਿਮਾਂਡ ਤੋਂ ਬਾਅਦ ਦੋਸ਼ੀਆਂ ਕੋਲੋਂ ਪੰਜ ਹੋਰ ਚੋਰੀ ਦੇ ਮੋਟਰਸਾਈਕਲ ਬਰਾਮਦ

ਅਬੋਹਰ, 30 ਨਵੰਬਰ (ਕੁਲਦੀਪ ਸਿੰਘ ਸੰਧੂ)- ਥਾਣਾ ਸਿਟੀ-2 ਦੀ ਪੁਲਿਸ ਵਲੋਂ ਫੜੇ ਗਏ ਮੋਟਰਸਾਈਕਲ ਚੋਰਾਂ ਕੋਲੋਂ ਪੁਲਿਸ ਰਿਮਾਂਡ ਦੌਰਾਨ ਪੁਲਿਸ ਨੇ 5 ਹੋਰ ਚੋਰੀ ਕੀਤੇ ਮੋਟਰਸਾਈਕਲ ਬਰਾਮਦ ਕੀਤੇ ਹਨ | ਥਾਣਾ ਸਿਟੀ-2 ਦੇ ਮੁਖੀ ਬਲਜੀਤ ਸਿੰਘ ਤੇ ਏ.ਐਸ.ਆਈ. ਵਿਨੋਦ ਕੁਮਾਰ, ...

ਪੂਰੀ ਖ਼ਬਰ »

ਪੰਜਾਬੀ ਸੱਭਿਆਚਾਰ ਮੰਚ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਵਿਚਾਰ ਗੋਸ਼ਟੀ

ਅਬੋਹਰ,30 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)- ਪੰਜਾਬੀ ਸਭਿਆਚਾਰ ਮੰਚ ਵਲੋਂ ਅੱਜ ਇਥੇ ਗਲੀ ਨੰਬਰ 6 ਵਿਚ ਬਣੇ ਸਤਸੰਗ ਭਵਨ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਪੁਰਬ ਸਬੰਧੀ ਇਕ ਵਿਚਾਰ ਗੋਸ਼ਟੀ ਕਰਵਾਈ ਗਈ ਜਿਸ ਵਿਚ ਪੁੱਜੇ ਕਰਨਲ ਐਸ.ਪੀ ਆਰ ਗਾਬਾ ਤੇ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਸਰਪੰਚ 'ਤੇ ਹਰੇ-ਭਰੇ ਦਰੱਖ਼ਤ ਵਢਾਉਣ ਦਾ ਦੋਸ਼

ਫ਼ਾਜ਼ਿਲਕਾ, 30 ਨਵੰਬਰ (ਅਮਰਜੀਤ ਸ਼ਰਮਾ)- ਇਕ ਪਾਸੇ ਜਿਥੇ ਲੋਕ ਅਤੇ ਸਮਾਜ ਸੇਵੀ ਸੰਸਥਾਵਾਂ ਬੂਟੇ ਲਗਾ ਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਉਪਰਾਲੇ ਕਰ ਰਹੇ ਹਨ, ਉਥੇ ਹੀ ਕੁੱਝ ਲੋਕ ਉਨ੍ਹਾਂ ਵਲੋਂ ਲਗਾਏ ਗਏ ਰੁੱਖਾਂ 'ਤੇ ਕੁਹਾੜੀ ਚਲਾ ਕੇ ਦਰਖਤਾਂ ਨੂੰ ...

ਪੂਰੀ ਖ਼ਬਰ »

8 ਮਹੀਨੇ 8 ਦਿਨਾਂ ਬਾਅਦ ਰੇਲਵੇ ਸਟੇਸ਼ਨ ਅਬੋਹਰ 'ਤੇ 'ਯਾਤਰੀਆਂ ਦਾ ਸਵਾਗਤ ਹੈ'

ਅਬੋਹਰ, 30 ਨਵੰਬਰ (ਕੁਲਦੀਪ ਸਿੰਘ ਸੰਧੂ)- ਕੋਰੋਨਾ ਵੈਕਸੀਨ ਆਉਣ ਦੀ ਚਰਚਾ ਤੋਂ ਬਾਅਦ ਅੰਬਾਲਾ ਮੰਡਲ ਦੀਆਂ ਦੋ ਰੇਲ ਗੱਡੀਆਂ ਨੂੰ ਹਰੀ ਝੰਡੀ ਵਿਖਾਉਣੀ ਹੈ | ਸ੍ਰੀਗੰਗਾਨਗਰ ਤੋਂ ਹਰਿਦੁਆਰ ਜਾਣ ਵਾਲੀ ਰੋਜ਼ਾਨਾ ਇੰਟਰਸਿਟੀ ਐਕਸਪੈੱ੍ਰਸ ਅਤੇ ਸ੍ਰੀਗੰਗਾ ਨਗਰ ਤੋਂ ...

ਪੂਰੀ ਖ਼ਬਰ »

ਕੰਗਣਾ ਰਾਣੋਤ ਵਲੋਂ ਬਜ਼ੁਰਗ ਮਾਤਾ 'ਤੇ ਕੀਤੇ ਟਵੀਟ ਕਾਰਨ ਪੰਜਾਬੀਆਂ ਵਿਚ ਰੋਹ

ਜਲਾਲਾਬਾਦ, 30 ਨਵੰਬਰ (ਜਤਿੰਦਰ ਪਾਲ ਸਿੰਘ)- ਬਾਲੀਵੁੱਡ ਦੀ ਮਸ਼ਹੂਰ ਅਤੇ ਅਕਸਰ ਹੀ ਵਿਵਾਦਾਂ ਵਿਚ ਰਹਿਣ ਵਾਲੀ ਐਕਟਰ ਕੰਗਣਾ ਰਾਣੌਤ ਵਲੋਂ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਵਿਰੋਧੀ ਕਾਨੂੰਨਾਂ ਵਿਚ ਹਿੱਸਾ ਲੈ ਰਹੀ ਇਕ ਬਜ਼ੁਰਗ ਮਾਤਾ ਦੇ ਖ਼ਿਲਾਫ਼ ਆਪਣੇ ...

ਪੂਰੀ ਖ਼ਬਰ »

ਨਾਬਾਲਗਾ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ 'ਚ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਖਾਰਜ

ਫ਼ਿਰੋਜ਼ਪੁਰ, 30 ਨਵੰਬਰ (ਰਾਕੇਸ਼ ਚਾਵਲਾ)- ਨਾਬਾਲਗ ਲੜਕੀ ਨਾਲ ਸਮੂਹਿਕ ਜਬਰ-ਜਨਾਹ ਦੇ ਮਾਮਲੇ ਵਿਚ ਜੇਲ੍ਹ ਅੰਦਰ ਬੰਦ ਇਕ ਵਿਅਕਤੀ ਦੀ ਰੈਗੂਲਰ ਜਮਾਨਤ ਫ਼ਿਰੋਜ਼ਪੁਰ ਦੀ ਫ਼ਸਟ ਟਰੈਕ ਕੋਰਟ ਨੇ ਖਾਰਿਜ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਮਖੂ ਪੁਲਿਸ ਵਲੋਂ 23 ਮਾਰਚ 2019 ...

ਪੂਰੀ ਖ਼ਬਰ »

ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਸਰਹੱਦ ਤੋਂ 2 ਕਿੱਲੋ ਹੈਰੋਇਨ ਬਰਾਮਦ

ਮਮਦੋਟ, 30 ਨਵੰਬਰ (ਸੁਖਦੇਵ ਸਿੰਘ ਸੰਗਮ)- ਕੁਝ ਦਿਨ ਪਹਿਲਾਂ 5 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤੇ ਗਏ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਾਰਵਾਈ ਕਰਦਿਆਂ ਨਾਰਕੋਟਿਕਸ ਸੈੱਲ ਫ਼ਿਰੋਜ਼ਪੁਰ ਵਲੋਂ ਵੱਡੀ ਮਾਤਰਾ ਵਿਚ ਹੈਰੋਇਨ ਦੀ ਬਰਾਮਦਗੀ ਕੀਤੀ ਗਈ ਹੈ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਇਕ ਜ਼ਖ਼ਮੀ

ਲੱਖੋ ਕੇ ਬਹਿਰਾਮ, 30 ਨਵੰਬਰ (ਰਾਜਿੰਦਰ ਸਿੰਘ ਹਾਂਡਾ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਪਿੰਡ ਚੱਕ ਮੇਘਾ ਵਿਰਾਨ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਜ਼ਖ਼ਮੀ ਹੋ ਗਿਆ | ਪ੍ਰਾਪਤ ਜਾਣਕਾਰੀ ਮੁਤਾਬਿਕ ਬਲਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਰਾਇਲ ਤੇ ਰਾਜਾ ਇਲੈਵਨ ਨੇ ਜਿੱਤੇ ਸੁਰਿੰਦਰ ਜਾਖੜ ਯਾਦਗਾਰੀ ਕਿ੍ਕਟ ਟੂਰਨਾਮੈਂਟ ਦੇ ਮੈਚ

ਅਬੋਹਰ,30 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)- ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਨਾਲ ਜੋੜਨ ਦੇ ਉਪਰਾਲੇ ਤਹਿਤ ਸੁਰਿੰਦਰ ਜਾਖੜ ਇਫ਼ਕੋ ਟਰੱਸਟ ਵਲੋਂ ਇੱਥੇ ਨਹਿਰੂ ਸਟੇਡੀਅਮ ਵਿਚ ਕਰਵਾਏ ਜਾ ਰਹੇ ਸੁਰਿੰਦਰ ਜਾਖੜ ਯਾਦਗਾਰੀ ਵਾਰਡ ਪੱਧਰੀ ਕਿ੍ਕਟ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ

ਮੱਲਾਂਵਾਲਾ, 30 ਨਵੰਬਰ (ਸੁਰਜਨ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਤਪ ਸਥਾਨ ਬਾਬਾ ਹਜ਼ਾਰਾ ਸਿੰਘ ਬੀਬੀਆਂ ਵਾਲਾ ਗੁਰਦੁਆਰਾ ਸਾਹਿਬ ਮੱਲਾਂਵਾਲਾ ਵਿਖੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਮਨਾਇਆ ਜਾਂਦਾ ਹੈ | ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਜਲਾਲਾਬਾਦ, 30 ਨਵੰਬਰ (ਕਰਨ ਚੁਚਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰਕਾਸ਼ ਪੁਰਬ ਧੂਮ-ਧਾਮ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ਤੇ ਗਲੀ ਮੁਹੱਲਿਆਂ 'ਚ ਧਾਰਮਿਕ ...

ਪੂਰੀ ਖ਼ਬਰ »

ਸਹੂਲਤਾਂ 'ਚ ਕਟੌਤੀ ਕੀਤੇ ਜਾਣ ਤੋਂ ਸਾਬਕਾ ਫ਼ੌਜੀਆਂ 'ਚ ਭਾਰੀ ਰੋਸ

ਤਲਵੰਡੀ ਭਾਈ, 30 ਦਸੰਬਰ (ਕੁਲਜਿੰਦਰ ਸਿੰਘ ਗਿੱਲ)- ਚੀਫ਼ ਆਫ਼ ਡਿਫੈਂਸ ਸਟਾਫ਼ ਬਿਪਨ ਰਾਵਤ ਵਲੋਂ ਸੇਵਾ ਮੁਕਤ ਹੋਣ ਵਾਲੇ ਸੈਨਿਕਾਂ ਦੀ ਪੈਨਸ਼ਨ ਕਟੌਤੀ ਅਤੇ ਹੋਰ ਸਹੂਲਤਾਂ 'ਤੇ ਲਗਾਏ ਕੱਟ ਨੂੰ ਲੈ ਕੇ ਸਾਬਕਾ ਫ਼ੌਜੀਆਂ ਦੀ ਜਥੇਬੰਦੀ ਆਲ ਇੰਡੀਆ ਵੈਟਰਨ ...

ਪੂਰੀ ਖ਼ਬਰ »

ਕੇਂਦਰ ਦੀ ਭਾਜਪਾ ਸਰਕਾਰ ਖੇਤੀ ਬਿੱਲਾਂ ਰਾਹੀਂ ਪੰਜਾਬ ਨੂੰ ਤਬਾਹ ਕਰਨਾ ਚਾਹੁੰਦੈ- ਬਰਾੜ, ਘੁਬਾਇਆ, ਜ਼ੀਰਾ

ਮਖੂ, 30 ਨਵੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਹਮੇਸ਼ਾ ਹੀ ਪੰਜਾਬ, ਪੰਜਾਬੀਅਤ ਅਤੇ ਕਿਸਾਨੀ ਲਈ ਇਤਿਹਾਸਕ ਫੈਸਲੇ ਲਏ ਹਨ, ਚਾਹੇ ਉਹ ਪਿਛਲੇ ਸਮੇਂ ਲਏ ਪਾਣੀਆਂ ਦੇ ਫੈਸਲੇ ਜਾਂ ਫਿਰ ਖੇਤੀ ਬਿੱਲਾਂ ਦਾ ...

ਪੂਰੀ ਖ਼ਬਰ »

ਸਾਈਆਂਵਾਲਾ ਪਰਿਵਾਰ ਦਾ ਸਨਮਾਨ

ਫ਼ਿਰੋਜ਼ਪੁਰ, 30 ਨਵੰਬਰ (ਜਸਵਿੰਦਰ ਸਿੰਘ ਸੰਧੂ)- ਖ਼ਾਲਸਾ ਗੁਰਦੁਆਰਾ ਫ਼ਿਰੋਜ਼ਪੁਰ ਛਾਉਣੀ ਵਿਖੇ ਦਰਬਾਰ ਸਾਹਿਬ ਅੰਦਰ ਸੋਨਾ ਰੰਗ ਭਾਅ ਮਾਰਦੀ ਪਾਲਕੀ ਸਾਹਿਬ ਦੀ ਸੇਵਾ ਪ੍ਰਬੰਧਕ ਕਮੇਟੀ ਵਲੋਂ ਕਰਵਾਈ ਗਈ, ਜਿਸ ਵਿਚ ਸਾਈਾਆਵਾਲਾ ਪਰਿਵਾਰ ਵਲੋਂ ਵੱਡੇ ਯੋਗਦਾਨ ਪਾਏ ...

ਪੂਰੀ ਖ਼ਬਰ »

ਰਟੌਲ ਰੋਹੀ ਵਿਖੇ ਭਾਕਿਯੂ (ਉਗਰਾਹਾਂ) ਦੀ ਇਕਾਈ ਦਾ ਗਠਨ

ਤਲਵੰਡੀ ਭਾਈ, 30 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਇਕੱਤਰਤਾ ਪਿੰਡ ਰਟੌਲ ਰੋਹੀ ਵਿਖੇ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਵਿਚਾਰ ਸਾਂਝੇ ਕਰਦਿਆਂ ਭਾਗ ਸਿੰਘ ਮਰਖਾਈ ਨੇ ਸਮੂਹ ਪਿੰਡ ...

ਪੂਰੀ ਖ਼ਬਰ »

ਚੋਰਾਂ ਨੇ ਰੈਡੀਮੇਡ ਕੱਪੜੇ ਦੀ ਦੁਕਾਨ ਤੋਂ ਲੱਖਾਂ ਦਾ ਸਾਮਾਨ ਕੀਤਾ ਚੋਰੀ

ਫ਼ਿਰੋਜ਼ਪੁਰ, 30 ਨਵੰਬਰ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਤਹਿਤ ਪੈਂਦੇ ਕਸਬਾ ਗੁਰੂਹਰਸਹਾਏ-ਮੁਕਤਸਰ ਮਾਰਗ 'ਤੇ ਸਥਿਤ ਟਾਪ ਬਰਾਂਡ ਨਾਮ ਦੀ ਰੈਡੀਮੇਡ ਕੱਪੜਿਆਂ ਦੀ ਦੁਕਾਨ ਅੰਦਰ ਬੀਤੀ ਰਾਤ ਚੋਰਾਂ ਵਲੋਂ ਦੁਕਾਨ ਦੇ ਉੱਪਰ ਲੱਗੇ ਸ਼ਟਰ ਨੂੰ ਤੋੜ ਕੇ ਲੱਖਾਂ ਰੁਪਏ ਦਾ ...

ਪੂਰੀ ਖ਼ਬਰ »

ਨਗਰ ਨਿਗਮ ਦੇ ਸਹਿਯੋਗ ਨਾਲ ਚਲਾਇਆ ਸਫ਼ਾਈ ਅਭਿਆਨ

ਅਬੋਹਰ, 30 ਨਵੰਬਰ (ਕੁਲਦੀਪ ਸਿੰਘ ਸੰਧੂ)- ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ ਲਈ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਵਲੋਂ 'ਆਪਣਾ ਅਬੋਹਰ, ਆਪਣੀ ਆਭਾ' ਮੁਹਿੰਮ ਤਹਿਤ ਚਲਾਏ ਜਾ ਰਹੇ ਸਫ਼ਾਈ ਅਭਿਆਨ ਦੌਰਾਨ ਅੱਜ ਨਗਰ ਨਿਗਮ ਦੇ ਕਰਮਚਾਰੀਆਂ ਨੇ ਗੰਗਾਨਗਰ ਰੋਡ ਸਥਿਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX