ਤਰਨ ਤਾਰਨ, 30 ਨਵੰਬਰ (ਹਰਿੰਦਰ ਸਿੰਘ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਜ਼ਿਲ੍ਹੇ 'ਚ ਵੱਖ-ਵੱਖ ਥਾੲੀਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧੀ ਗੁਰੂ ਘਰਾਂ 'ਚ ਰਾਗੀ, ਢਾਡੀ ਜਥਿਆਂ ਅਤੇ ਕਥਾਵਾਚਕਾਂ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ |
ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਕੀਰਤਨ ਦਰਬਾਰ ਸਜਾਇਆ
ਪਹਿਲੇ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏੇ | ਉਪਰੰਤ ਭਾਈ ਵਿਰਸਾ ਸਿੰਘ ਦੇ ਹਜ਼ੂਰੀ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਭਾਈ ਗੁਰਜੰਟ ਸਿੰਘ ਹੈੱਡ ਗ੍ਰੰਥੀ ਨੇ ਕਥਾ ਵਿਚਾਰਾ ਸੁਣ ਕੇ ਨਿਹਾਲ ਕੀਤਾ | ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ ਅਤੇ ਸ੍ਰੀ ਦਰਬਾਰ ਸਾਹਿਬ ਅੰਦਰ ਨਤਮਸਤਕ ਹੋ ਕੇ ਮਨ ਬਿਰਤੀ ਇਕਾਗਰ ਕਰਕੇ ਗੁਰਬਾਣੀ ਕੀਰਤਨ ਸਰਵਣ ਕੀਤਾ | ਉਪਰੰਤ ਮਾਤਾ ਗੰਗਾ ਜੀ ਕੀਰਤਨੀ ਜਥਾ, ਸਿੰਘ ਸਾਹਿਬ ਗਿਆਨੀ ਗੁਰਜੰਟ ਸਿੰਘ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਬੀਬੀ ਭਾਨੀ ਕੀਤਰਨੀ ਜਥਾ, ਬਾਬਾ ਬੁੱਢਾ ਜੀ ਕੀਰਤਨੀ ਜਥਾ, ਸ੍ਰੀ ਗੁਰੂ ਅਰਜਨ ਦੇਵ ਕੀਰਤਨੀ ਜਥਾ, ਗਿਆਨੀ ਹਰਜੀਤ ਸਿੰਘ ਗੁ: ਦੂਖ ਨਿਵਾਰਨ (ਲੁਧਿਆਣਾ), ਸੇਰੋਂ ਵਾਲੇ ਬੱਚੇ, ਭਾਈ ਰਣਜੀਤ ਸਿੰਘ ਹਜੂਰੀ ਰਾਗੀ ਤਰਨ ਤਾਰਨ, ਭਾਈ ਸਰਜਪ੍ਰਤਾਪ ਸਿੰਘ ਚੋਹਲਾ ਸਾਹਿਬ, ਗਿਆਨੀ ਗੁਰਮੀਤ ਸਿੰਘ ਲੁਧਿਆਣਾ ਅਤੇ ਅੰਮਿ੍ਤ ਰਸ ਕੀਰਤਨ ਕੌਾਸਲ ਤਰਨ ਤਾਰਨ ਦੇ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਸਮੇਂ ਕੁਲਦੀਪ ਸਿੰਘ ਕੈਰੋਵਾਲ ਮੈਨੇਜਰ, ਜਰਮਨਜੀਤ ਸਿੰਘ ਗੁ: ਇੰਸਪੈਕਟਰ, ਧਰਵਿੰਦਰ ਸਿੰਘ ਮੀਤ ਮੈਨੇਜਰ, ਭਾਈ ਗੁਰਜੰਟ ਸਿੰਘ ਹੈੱਡ ਗ੍ਰੰਥੀ, ਮਨਿੰਦਰ ਸਿੰਘ ਪ੍ਰਧਾਨ ਜੋੜਾ ਘਰ, ਰਜਿੰਦਰ ਸਿੰਘ ਬੇਦੀ, ਹਰਵਿੰਦਰ ਸਿੰਘ ਹੈਰੀ, ਅੰਮਿ੍ਤ ਸਿੰਘ ਬਿੱਲਾ, ਬਲਰਾਜ ਸਿੰਘ ਚਾਵਲਾ, ਬਲਜਿੰਦਰ ਸਿੰਘ ਬੈਂਕ ਵਾਲੇ, ਚਰਨਜੀਤ ਸਿੰਘ ਜੰਮੂ, ਅੰਗਰੇਜ ਸਿੰਘ, ਸੁਰਜੀਤ ਸਿੰਘ, ਦਿਲਪ੍ਰੀਤ ਸਿੰਘ ਆਦਿ ਸਮੂਹ ਸਟਾਫ਼ ਅਤੇ ਸ਼ਰਧਾਲੂ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਗੁਰੂ ਨਾਨਕ ਪੜਾਓ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਫਤਿਆਬਾਦ, (ਹਰਵਿੰਦਰ ਸਿੰਘ ਧੂੰਦਾ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਇਤਿਹਾਸਕ ਕਸਬਾ ਫਤਿਆਬਾਦ ਦੇ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਮਨਾਇਆ ਗਿਆ | ਇਸ ਮੌਕੇ ਰੱਖੇ ਅਖੰਡ ਪਾਠ ਦੇ ਭੋਗ ਉਪਰੰਤ ਖੁੱਲੇ੍ਹ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਏ ਗਏ, ਜਿਸ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫੇ ਤੋਂ ਜਾਣੂ ਕਰਵਾਇਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜੂਰੀ ਕਰਮ ਸਿੰਘ ਸਾਹਨੀ ਤੋਂ ਇਲਾਵਾ ਹੀਰਾ ਸਿੰਘ ਦੇ ਕਵੀਸ਼ਰੀ ਜਥੇ ਅਤੇ ਜਸਬੀਰ ਸਿੰਘ ਸੁਖਮਨੀ ਸਾਹਿਬ ਸੁਸਾਇਟੀ ਦੇ ਜਥੇ ਨੇ ਧਾਰਮਿਕ ਦੀਵਾਨ ਵਿਚ ਹਾਜ਼ਰੀ ਭਰੀ | ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਰਤਨ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਸੰਤੋਖ ਸਿੰਘ ਨੰਬਰਦਾਰ, ਬਲਦੇਵ ਸਿੰਘ ਸ਼ੈਲਰ ਵਾਲੇ, ਭੁਪਿੰਦਰ ਸਿੰਘ ਭਿੰਦਾ ਸਾ. ਸਰਪੰਚ, ਸੁਰਿੰਦਰ ਸਿੰਘ ਛਿੰਦਾ, ਜਗਜੀਤ ਸਿੰਘ ਕਾਲੂ, ਬਸੰਤ ਸਿੰਘ, ਭੁਪਿੰਦਰ ਸਿੰਘ ਟੀਟੂ, ਕਸ਼ਮੀਰ ਸਿੰਘ ਸਹੋਤਾ, ਪ੍ਰਮਜੀਤ ਸਿੰਘ ਦਿਉਲ, ਮਲਕੀਤ ਸਿੰਘ, ਗੁਰਚਰਨ ਸਿੰਘ ਪਿ੍ੰਸ, ਸੁਰਜੀਤ ਸਿੰਘ ਨੰਡਾ, ਡਾ. ਸੁਖਵੰਤ ਸਿੰਘ ਭੱਪੀ, ਮਾਸਟਰ ਹਰਦੀਪ ਸਿੰਘ, ਅਸ਼ੋਕ ਕੁਮਾਰ ਮਹਾਸ਼ਾ, ਪਿਆਰਾ ਸਿੰਘ, ਅਵਤਾਰ ਸਿੰਘ ਪਟਿਆਲਾ, ਜਸਵਿੰਦਰ ਸਿੰਘ ਜੱਸ ਆਦਿ ਹਾਜ਼ਰ ਸਨ |
ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਝਬਾਲ, (ਸਰਬਜੀਤ ਸਿੰਘ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਮਨਾਇਆ ਗਿਆ | ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਨੇ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਜੀ ਦੇ ਜੀਵਨ ਬਾਰੇ ਵਿਸਥਾਰ ਨਾਲ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਕਥਾ ਕਰਕੇ ਨਾਮ ਬਾਣੀ ਨਾਲ ਜੋੜਿਆ | ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ | ਇਸ ਮੌਕੇ 'ਤੇ ਮੈਨੇਜਰ ਸਤਨਾਮ ਸਿੰਘ ਝਬਾਲ, ਦਿਲਬਾਗ ਸਿੰਘ, ਜਗਜੀਤ ਸਿੰਘ ਪੰਜਵੜ ਤੇ ਹੋਰ ਵੀ ਹਾਜ਼ਰ ਸਨ |
ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਤਰਨ ਤਾਰਨ, (ਹਰਿੰਦਰ ਸਿੰਘ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਅਤੇ ਇਲਾਕੇ ਦੀਆ ਸੰਗਤਾਂ ਵਲੋਂ ਮਨਾਇਆ ਗਿਆ | ਇਸ ਮੌਕੇ ਰਖਾਏ ਹੋਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਸਾਰਾ ਦਿਨ ਕੀਰਤਨ ਦਰਬਾਰ, ਢਾਡੀ ਦਰਬਾਰ, ਕਵੀਸ਼ਰਾਂ ਅਤੇ ਰਾਗੀ ਸਿੰਘਾਂ ਵਲੋਂ ਆਈ ਹੋਈ ਸੰਗਤ ਨੂੰ ਗੁਰੂ ਜਸ ਗਾਇਨ ਕਰ ਕੇ ਨਿਹਾਲ ਕੀਤਾ ਗਿਆ | ਇਸ ਮੌਕੇ ਮੁੱਖ ਸੇਵਾਦਾਰ ਬਾਬਾ ਮਨਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ ਹੈ ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਹਾਜ਼ਰੀ ਲਗਵਾਈ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ |
ਰਾਮਪੁਰ ਦੀ ਸੰਗਤ ਨੇ ਪ੍ਰਕਾਸ਼ ਪੁਰਬ ਮਨਾਇਆ
ਖਡੂਰ ਸਾਹਿਬ, (ਰਸ਼ਪਾਲ ਸਿੰਘ ਕੁਲਾਰ)-ਸ੍ਰੀ ਗੁਰੂੁ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪਿੰਡ ਰਾਮਪੁਰ ਭੂਤਵਿੰਡ ਦੀ ਸਮੂਹ ਸੰਗਤ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਬਾਬਾ ਰਾਮ ਆਸਰੇ ਪੱਤੀ ਨੀਵੀ ਚਵਾਈ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਵਾਏ ਗਏ | ਉਪਰੰਤ ਭਾਈ ਬਲਕਾਰ ਸਿੰਘ ਮੀਆਂਵਿੰਡ ਦੇ ਸ਼ਬਦੀ ਜਥੇ ਅਤੇ ਨਿਸ਼ਕਾਮ ਸੇਵਕ ਜਥਾ ਰਾਮਪੁਰ ਵਲੋਂ ਜੁੜ ਬੈਠੀਆਂ ਸੰਗਤਾਂ ਨੂੰ ਗੁਰੂੁ ਜਸ ਸੁਣਾ ਕਿ ਨਿਹਾਲ ਕੀਤਾ ਗਿਆ | ਇਸ ਮੌਕੇ ਗੁਰੁੂ ਕਿ ਅਤੁੱਟ ਲੰਗਰ ਵੀ ਵਰਤਾਏ ਗਏ | ਇਸ ਮੌਕੇ ਨਗਰ ਦੀ ਸਮੁੱਚੀ ਸੰਗਤ ਨੇ ਹਾਜ਼ਰੀ ਭਰੀ |
ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਅੰਗੀਠਾ ਸਾਹਿਬ ਖਡੂਰ ਸਾਹਿਬ ਤੋਂ ਨਗਰ ਕੀਰਤਨ ਸਜਾਇਆ
ਖਡੂਰ ਸਾਹਿਬ, (ਰਸ਼ਪਾਲ ਸਿੰਘ ਕੁਲਾਰ)-ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਅੰਗੀਠਾ ਸਾਹਿਬ) ਪਾਤਸ਼ਾਹੀ ਦੂਜੀ ਖਡੂਰ ਸਾਹਿਬ ਵਿਖੇ ਸ੍ਰੀ ਗੁਰੁੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਲੋਕਲ ਗੁਰਦੁਆਰਾ ਪ੍ਰਬੰਦਕ ਕਮੇਟੀ ਖਡੂਰ ਸਾਹਿਬ ਵਲੋਂ ਕਾਰ ਸੇਵਾ ਖਡੂਰ ਸਾਹਿਬ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਅੰਗੀਠਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ, ਜਿਸ ਦਾ ਨਗਰ ਦੀ ਸੰਗਤ ਵਲੋਂ ਥਾਂ-ਥਾਂ ਸਵਾਗਤ ਕੀਤਾ ਗਿਆ | ਇਸ ਮੌਕੇ ਮੇਨ ਬਾਜ਼ਾਰ ਦੇ ਦੁਕਾਨਦਾਰਾਂ ਵਲੋਂ ਵੀ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦੇ ਹੋਏ ਲੰਗਰ ਵੀ ਲਗਾਏ ਗਏ | ਇਸ ਮੌਕੇ ਕਮੇਟੀ ਪ੍ਰਧਾਨ ਸਰਬਜੀਤ ਸਿੰਘ ਬਾਣੀਆਂ, ਸਰਪੰਚ ਬਲਬੀਰ ਸਿੰਘ ਸ਼ਾਹ ਖਡੂਰ ਸਾਹਿਬ, ਜਥੇਦਾਰ ਗੱਜਣ ਸਿੰਘ, ਅਜੀਤ ਸਿੰਘ ਮੁਗਲਾਣੀ, ਨਰਿੰਦਰ ਸਿੰਘ ਸ਼ਾਹ, ਪ੍ਰਮਜੀਤ ਸਿੰਘ ਮੈਨੇਜਰ, ਜਥੇਦਾਰ ਮੇਘ ਸਿੰਘ, ਗੁਰਦੇਵ ਸਿੰਘ ਗੋਲਡੀ, ਬਲਦੇਵ ਸਿੰਘ ਕੱਪੜੇਵਾਲੇ, ਸਕਤਰ ਸਿੰਘ ਟੈਂਟ ਵਾਲੇ, ਅਜੀਤ ਸਿੰਘ ਬਾਵਾ, ਪਿ੍ਤਪਾਲ ਸਿੰਘ ਖਹਿਰਾ, ਸਵਿੰਦਰ ਸਿੰਘ ਖਹਿਰਾ, ਜਸਬੀਰ ਸਿੰਘ ਮਹਿਤੀਆ, ਮਾ.ਹਰਚਰਨ ਸਿੰਘ, ਡਾ.ਵਰਿਆਮ ਸਿੰਘ, ਕਸ਼ਮੀਰ ਸਿੰਘ ਖਹਿਰਾ ਟਰਾਂਸਪੋਟਰ ਆਦਿ ਹਾਜ਼ਰ ਸਨ |
ਪ੍ਰਕਾਸ਼ ਪੁਰਬ ਗੁਰਦੁਆਰਾ ਸ਼ਹੀਦ ਭਾਈ ਪ੍ਰਤਾਪ ਸਿੰਘ ਵਿਖੇ ਮਨਾਇਆ
ਪੱਟੀ, (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਸ਼ਹੀਦ ਭਾਈ ਪ੍ਰਤਾਪ ਸਿੰਘ (ਸਾਕਾ ਪੰਜਾ ਸਾਹਿਬ) ਚੌਕ ਪਾਂਡਿਆਂ ਵਾਲਾ ਪੱਟੀ ਵਿਖੇ ਮਨਾਇਆ ਗਿਆ | ਇਸ ਮੌਕੇ ਰਾਗੀ ਜਥਾ ਭਾਈ ਗੁਰਨਿਸ਼ਾਨ ਸਿੰਘ ਪੱਟੀ, ਅੰਮਿ੍ਤਪਾਲ ਕੌਰ ਅਤੇ ਦਲਵਿੰਦਰ ਸਿੰਘ ਬੋਪਾਰਾਏ ਦੇ ਜਥਿਆਂ ਵਲੋਂ ਰਸ ਭਿੰਨਾ ਕੀਰਤਨ ਕੀਤਾ ਗਿਆ | ਇਸ ਸਮੇਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਸਵਰਨਕਾਰ ਰਾਜਪੂਤ ਸਮੂਹ ਬਰਾਦਰੀ ਦੇ ਪ੍ਰਧਾਨ ਗੁਰਇਕਬਾਲ ਸਿੰਘ ਦਾਸੂਵਾਲ ਅਤੇ ਸਵਰਨਕਾਰ ਸੰਘ ਦੇ ਪ੍ਰਧਾਨ ਜਗਦੀਪ ਸਿੰਘ ਸੋਨੂ ਵੱਲੋਂ ਜਥਿਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸਵਰਨਕਾਰ ਸਮੂਹ ਬਰਾਦਰੀ ਵਲੋਂ ਦਿੱਲੀ ਗਏ ਕਿਸਾਨਾਂ ਦੇ ਹੱਕ ਵਿਚ ਗ੍ਰੰਥੀ ਕੁਲਵਿੰਦਰ ਸਿੰਘ ਤੋਂ ਅਰਦਾਸ ਵੀ ਕਰਵਾਈ ਗਈ | ਇਸ ਮੌਕੇ ਹਰਬੰਸ ਸਿੰਘ ਸਰਾਫ ਕਾਲੇਕੇ ਵਾਲੇ, ਹਰਜਿੰਦਰ ਸਿੰਘ ਪੱਪੂ, ਰਾਜਦੀਪ ਸਿੰਘ ਰਾਜਾ, ਹਰਭਜਨ ਸਿੰਘ ਦਾਸੂਵਾਲ, ਮਨਦੀਪ ਸਿੰਘ, ਰਜਿੰਦਰ ਸਿੰਘ, ਦਵਿੰਦਰ ਕੁਮਾਰ ਐਨ.ਆਰ, ਜੰਗ ਬਹਾਦਰ ਸਿੰਘ ਦਾਸੂਵਾਲ, ਜਤਿੰਦਰ ਸਿੰਘ ਰਿੰਪਾ, ਇੰਦਰਜੀਤ ਸਿੰਘ ਲਾਡਾ, ਮਨਜਿੰਦਰ ਸਿੰਘ, ਜਸਬੀਰ ਸਿੰਘ, ਪ੍ਰਤਾਪ ਸਿੰਘ ਸਾਬ, ਰਾਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਨਾਮ ਸਿੰਘ, ਬਲਬੀਰ ਸਿੰਘ ਲਲਿਆਣੀ ਵਾਲੇ, ਬਸੰਤ ਸਿੰਘ ਸ਼ੇਰਾ, ਬੂਟਾ ਸਿੰਘ, ਸੁਖਵੰਤ ਸਿੰਘ, ਸੁਰਜੀਤ ਸਿੰਘ, ਜੈਦੀਪ ਸਿੰਘ ਲੱਕੀ ਵੀ ਵਿਸ਼ੇਸ਼ ਤੌਰ ਤੇ ਪਹੁੰਚੇ |
ਪ੍ਰਕਾਸ਼ ਪੁਰਬ ਮੌਕੇ ਵਿਧਾਇਕ ਅਗਨੀਹੋਤਰੀ ਆਗੂਆਂ ਸਮੇਤ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
ਤਰਨ ਤਾਰਨ, (ਹਰਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਮੌਕੇ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਆਪਣੇ ਆਗੂਆਂ ਅਤੇ ਵਰਕਰਾਂ ਸਮੇਤ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਅਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ | ਇਸ ਮੌਕੇ ਮੱਥਾ ਟੇਕਣ ਤੋਂ ਬਾਅਦ ਗੁਰਦੁਆਰਾ ਸਾਹਿਬ ਕੰਪਲੈਕਸ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਸਮਾਜ ਕਲਿਆਣ ਦੇ ਕੰਮ ਕਰਨੇ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਦੇਸ਼ ਤੋਂ ਇਲਾਵਾ ਵਿਦੇਸ਼ਾਂ ਵਿਚ ਸੰਗਤਾਂ ਵਲੋਂ ਵੀ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਮੌਕੇ ਉਨ੍ਹਾਂ ਨਾਲ ਡਾ. ਸੰਦੀਪ ਅਗਨੀਹੋਤਰੀ, ਭੋਲਾ ਸਿੱਧੂ, ਸੋਨੂੰ ਦੋਦੇ, ਮਨਜੀਤ ਸਿੰਘ ਢਿੱਲੋਂ, ਮੰਗਲ ਦਾਸ ਮੁਨੀਮ, ਅਵਤਾਰ ਸਿੰਘ ਤਨੇਜਾ, ਪ੍ਰਮਜੀਤ ਸਿੰਘ ਮੱਲ੍ਹੀ, ਅਮਨ ਸੂਦ, ਰਿਤਿਕ ਅਰੋੜਾ, ਗੁਰਦੀਪ ਸਿੰਘ ਪ੍ਰਧਾਨ, ਸਰਵਣ ਸਿੰਘ ਆਦਿ ਹਾਜ਼ਰ ਸਨ |
ਪ੍ਰਕਾਸ਼ ਪੁਰਬ ਮੌਕੇ ਕਸਬਾ ਖਾਲੜਾ ਵਿਖੇ ਨਗਰ ਕੀਰਤਨ ਸਜਾਇਆ
ਖਾਲੜਾ, (ਜੱਜਪਾਲ ਸਿੰਘ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਕਸਬਾ ਖਾਲੜਾ ਵਿਖੇ ਮਨਾਉਂਦਿਆਂ ਨਗਰ ਕੀਰਤਨ ਸਜਾਇਆ ਗਿਆ, ਜੋ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਪਹਿਲੀ ਪਾਤਸ਼ਾਹੀ (ਚਰਨ ਛੋਹ ਪ੍ਰਾਪਤ ਸ੍ਰੀ ਗੁਰੂ ਨਾਨਕ ਦੇਵ ਜੀ ਜੀ) ਪਿੰਡ ਖਾਲੜਾ ਤੋਂ ਆਰੰਭ ਹੋਇਆ ਤੇ ਗੁਰਦੁਆਰਾ ਭਾਈ ਜਗਤਾ ਜੀ, ਗੁਰਦੁਆਰਾ ਸਿੰਘ ਸਭਾ, ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਅਤੇ ਕਸਬੇ ਦੇ ਬਾਜ਼ਾਰਾਂ ਵਿਚ ਹੁੰਦਾ ਹੋਇਆ ਵਾਪਿਸ ਆਰੰਭਿਕ ਅਸਥਾਨ 'ਤੇ ਸਮਾਪਤ ਹੋਇਆ | ਨਗਰ ਕੀਰਤਨ ਦੇ ਅੱਗੇ ਚੱਲ ਰਹੀਆਂ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਨੇ ਗਤਕੇ ਦੇ ਜੌਹਰ ਦਿਖਾਏ | ਸੰਗਤ ਦੀ ਟਹਿਲ ਸੇਵਾ ਲਈ ਸ਼ਰਧਾਲੂਆਂ ਵਲੋਂ ਵੱਖ ਵੱਖ ਜਗ੍ਹਾ 'ਤੇ ਵੱਖ ਵੱਖ ਪਕਵਾਨਾਂ ਦੇ ਲੰਗਰ ਲਗਾਏ ਸਨ | ਪ੍ਰਬੰਧਕ ਕਮੇਟੀ ਨੇ ਦੱਸਿਆ ਕਿ 1 ਦਸੰਬਰ ਰਾਤ ਨੂੰ ਗੁਰਦੁਆਰਾ ਪਹਿਲੀ ਪਾਤਸ਼ਾਹੀ ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਪੰਥ ਪ੍ਰਸਿੱਧ ਢਾਡੀ ਤੇ ਕਵੀਸ਼ਰੀ ਜਥੇ ਗੁਰ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ |
ਤਰਨ ਤਾਰਨ, 30 ਨਵੰਬਰ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਪੁਲਿਸ ਮੁਲਾਜ਼ਮ ਦੀ ਵਰਦੀ ਪਾੜਨ ਦੇ ਦੋਸ਼ ਹੇਠ ਇਕ ਵਿਅਕਤੀ ਤੋਂ ਇਲਾਵਾ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਿਟੀ ਵਿਖੇ ...
ਤਰਨ ਤਾਰਨ, 30 ਨਵੰਬਰ (ਲਾਲੀ ਕੈਰੋਂ)-ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਪੱਖੋਕੇ ਤੇ ਕਿਸਾਨ ਵਿੰਗ ਦੇ ਪ੍ਰਧਾਨ ਸੁਖਦੇਵ ਸਿੰਘ ਬਾਠ ਨੇ ਕਿਹਾ ਕਿ ਯੂਰੀਆ ਖ਼ਾਦ ਜੋ ਕਿ ਪਿੰਡਾਂ ਦੀਆਂ ਸੁਸਾਇਟੀਆਂ ਵਿਚ ਤਾਂ ਆ ਰਹੀ ਹੈ, ਜੋਕਿ ...
ਤਰਨ ਤਾਰਨ, 30 ਨਵੰਬਰ (ਹਰਿੰਦਰ ਸਿੰਘ)-ਲੋਕ ਇਨਸਾਫ਼ ਪਾਰਟੀ ਦੀ ਮੀਟਿੰਗ ਮਾਝਾ ਜੋਨ ਪ੍ਰਧਾਨ ਅਮਰੀਕ ਸਿੰਘ ਵਰਪਾਲ ਦੀ ਪ੍ਰਧਾਨਗੀ ਹੇਠ ਜਸਮੀਤ ਸਿੰਘ ਦੇ ਗ੍ਰਹਿ ਵਿਖੇ ਹੋਈ | ਮੀਟਿੰਗ 'ਚ ਕੁਝ ਦਿਨ ਪਹਿਲਾ ਜਸਮੀਤ ਸਿੰਘ ਪੰਡੋਰੀ ਜੋ ਕਿ ਅਕਾਲੀ ਦਲ ਡੈਮੋਕ੍ਰੇਟਿਕ ਵਿਚ ...
ਤਰਨ ਤਾਰਨ, 30 ਨਵੰਬਰ (ਹਰਿੰਦਰ ਸਿੰਘ)-ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਪਿੰਡ ਨੂਰਦੀ ਵਿਖੇ ਪਿੰਡ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਪਿੰਡ ਦੇ ਸਰਪੰਚ ਸੁਖਣਦੀਪ ਸਿੰਘ ਅਤੇ ਇਲਾਕਾ ਨਿਵਾਸੀਆਂ ਵਲੋਂ ਉਨ੍ਹਾਂ ਦਾ ਸਵਾਗਤ ਕਰਦਿਆਂ ...
ਸਰਾਏ ਅਮਾਨਤ ਖਾਂ, 30 ਨਵੰਬਰ (ਨਰਿੰਦਰ ਸਿੰਘ ਦੋਦੇ)-ਬਲਾਕ ਗੰਡੀਵਿੰਡ ਅਧੀਂਨ ਆਉਦੇਂ ਪਿੰਡ ਲਹੀਆ ਵਿਖੇ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਵਲੋਂ ਸਰਪੰਚ ਸੂਖਵਿੰਦਰ ਸਿੰਘ ਦੀ ਅਗਵਾਈ ਹੇਠ ਵਿਕਾਸ ਦੇ ਕੰਮਾਂ ਦੀ ਸ਼ੂਰੂਆਤ ਕੀਤੀ ਗਈ | ਇਸ ਸਮੇਂ ਵਿਧਾਇਕ ਨੇ ਲੋਕਾਂ ...
ਅਮਰਕੋਟ, 30 ਨਵੰਬਰ (ਗੁਰਚਰਨ ਸਿੰਘ ਭੱਟੀ)-ਇਲਾਕੇ ਦੇ ਨਾਮਵਰ ਨੰਬਰਦਾਰ ਸਵਰਨ ਸਿੰਘ ਦੇ ਸਪੁੱਤਰ ਤੇ ਸੁਖਪਾਲ ਸਿੰਘ ਪੰਚਾਇਤ ਸਕੱਤਰ ਦੇ ਭਰਾਤਾ ਹਰਪਾਲ ਸਿੰਘ ਦਾ ਸੰਖੇਪ ਬਿਮਾਰੀ ਪਿਛੋਂ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਲੱਧੂ ਵਿਖੇ ਕੀਤਾ ਗਿਆ | ...
ਗੋਇੰਦਵਾਲ ਸਾਹਿਬ, 30 ਨਵੰਬਰ (ਸਕੱਤਰ ਸਿੰਘ ਅਟਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੋ ਵਿਕਾਸ ਕਾਰਜ ਮੌਜੂਦਾ ਕੈਪਟਨ ਸਰਕਾਰ ਵਲੋਂ ਆਰੰਭੇ ਗਏ ਸਨ, ਉਹ ਸਾਰੇ ਕੰਮ ਸੰਪੂਰਨ ਹੋਣ 'ਤੇ ਵੱਖ-ਵੱਖ ਥਾਈਾ ਉਦਘਾਟਨੀ ਸਮਾਗਮ ਕੀਤੇ ਜਾ ...
ਖਡੂਰ ਸਾਹਿਬ, 30 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਸ੍ਰੀ ਗੁਰੂੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਚਰਨ ਛੋਹ ਪ੍ਰਾਪਤ ਪਿੰਡਾਂ ਦੇ ਸੁੰਦਰੀਕਰਨ ਲਈ ਪੰਜਾਬ ਸਰਕਾਰ ਵਲੋਂ ਦਿੱਤੀਆਂ ਗ੍ਰਾਂਟਾ ਸਦਕਾ ਇਤਿਹਾਸਕ ਨਗਰ ਖਡੂਰ ਸਾਹਿਬ ਨੂੰ ਵੀ ਇਕ ਕਰੋੜ ਰੁਪਏ ਦੀ ...
ਝਬਾਲ, 30 ਨਵੰਬਰ (ਸੁਖਦੇਵ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਸ਼ੁਰੂ ਕੀਤੇ ਗਏ ਸੰਘਰਸ਼ ਵਿਚ ਦਿੱਲੀ ਵਿਖੇ ਧਰਨਾ ਲਗਾ ਕੇ ਬੈਠੇ ਕਿਸਾਨਾਂ ਲਈ ਰਾਸ਼ਨ ਅਤੇ ਜਥੇ ਭੇਜਣ ਲਈ ਕਿਸਾਨ ਮਜ਼ਦੂਰ ...
ਤਰਨ ਤਾਰਨ, 30 ਨਵੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ ਆਰ.ਟੀ.ਪੀ.ਸੀ.ਆਰ., ਰੈਪਿਡ ਐਾਟੀਜਨ ਤੇ ਟਰੂਨੈੱਟ ਵਿਧੀ ਰਾਹੀਂ 95240 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿੰਨਾਂ ...
ਤਰਨ ਤਾਰਨ, 30 ਨਵੰਬਰ (ਲਾਲੀ ਕੈਰੋ)-ਸਾਹਿਤ ਵਿਚਾਰ ਮੰਚ ਤਰਨ ਤਾਰਨ ਦੇ ਪ੍ਰਧਾਨ ਤਰਲੋਚਨ ਸਿੰਘ ਨੇ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਕਾਨੂੰਨਾਂ ਵਿਰੁੱਧ ਆਰ ਪਾਰ ਦਾ ਸੰਘਰਸ਼ ਲੜ ਰਹੇ ਕਿਸਾਨਾਂ ਦੇ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ...
ਤਰਨ ਤਾਰਨ, 30 ਨਵੰਬਰ (ਹਰਿੰਦਰ ਸਿੰਘ)-ਜੰਡਿਆਲਾ ਰੋਡ ਸਥਿਤ ਦਾ ਟੀਮ ਗ਼ਲੋਬਲ ਇੰਮੀਗ੍ਰੇਸ਼ਨ ਸੈਂਟਰ ਵਿਖੇ ਟੀਮ ਦੇ ਡਾਇਰੈਕਟਰ ਅਤੇ ਵੀਜ਼ਾ ਮਾਹਿਰ ਸੈਮ ਗਿੱਲ ਨੇ ਨਵਦੀਪ ਸਿੰਘ ਵਾਸੀ ਦੀਨਪੁਰ, ਜਸਮੀਤ ਕੌਰ ਵਾਸੀ ਰਸੂਲਪੁਰ ਅਤੇ ਅਜੈ ਕੁਮਾਰ ਵਾਸੀ ਤਰਨ ਤਾਰਨ ਦਾ ...
ਖਡੂਰ ਸਾਹਿਬ, 30 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਮੋਦੀ ਸਰਕਾਰ ਦੀਆਂ ਜੜ੍ਹਾਂ ਹਿਲਾਉਣ ਅਤੇ ਕਿਸਾਨ ਵਿਰੋਧੀ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਸੰਘਰਸ਼ ਕਰਨ ਲਈ ਪੁੱਜੇ ਕਿਸਾਨਾਂ ਨੂੰ ਜਿਥੇ ਪੂਰੇ ਭਾਰਤ ਦੇਸ਼ ਵਿਚੋਂ ਹਮਾਇਤ ਮਿਲ ਰਿਹੀ ਹੈ | ਉਥੇ ਹੀ ...
ਤਰਨ ਤਾਰਨ, 30 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਰੇਤ ਦੀ ਮਾਈਨਿੰਗ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਰੇਤ ਨਾਲ ਭਰੇ ਹੋਏ 3 ਘੋੜੇ ਟਰਾਲੇ ਬਰਾਮਦ ਕੀਤੇ ਹਨ ਜਿਸ 'ਤੇ 30 ਸੈਂਕੜੇ ਰੇਤ ਭਰੀ ਹੋਈ ਸੀ | ...
ਫਤਿਆਬਾਦ, 30 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਪ੍ਰਦੀਪ ਕੁਮਾਰ ਚੋਪੜਾ ਦੀ ਅਗਵਾਈ ਹੇਠ ਸਰਪੰਚ ਸ੍ਰੀਮਤੀ ਸੁਨੈਣਾ ਚੋਪੜਾ ਵਲੋਂ ਕਸਬਾ ਫਤਿਆਬਾਦ ਵਿਚ ਪੰਜਾਬ ਸਰਕਾਰ ਵਲੋਂ ਦਿੱਤੀ ਗਈ ਗ੍ਰਾਂਟ ...
ਖੇਮਕਰਨ, 30 ਨਵੰਬਰ (ਰਾਕੇਸ਼ ਬਿੱਲਾ)-ਕਸਬਾ ਖੇਮਕਰਨ ਦੇ ਪ੍ਰਾਚੀਨ ਮੰਦਰ ਸ੍ਰੀ ਦੇਵੀ ਦੁਆਰਾ ਵਿਖੇ ਬਣ ਰਹੇ ਲੰਗਰ ਹਾਲ ਦਾ ਲੈਂਟਰ ਪਾਇਆ ਗਿਆ | ਇਸ ਮੌਕੇ ਸ੍ਰੀ ਸਨਾਤਮ ਧਰਮ ਸਭਾ ਖੇਮਕਰਨ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਨਗਰ ਵਾਸੀਆਂ ਅਤੇ ਧਾਰਮਿਕ ਸਭਾ ...
ਭਿੱਖੀਵਿੰਡ, 30 ਨਵੰਬਰ (ਬੌਬੀ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਜਰਨਲ ਬਾਡੀ ਮੀਟਿੰਗ ਪਾਰਟੀ ਦਫ਼ਤਰ ਭਿੱਖੀਵਿੰਡ ਵਿਖੇ ਹਰਜਿੰਦਰ ਸਿੰਘ ਚੂੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪਾਰਟੀ ਮੈਂਬਰਾਂ ਨੇ ਭਾਗ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ...
ਤਰਨ ਤਾਰਨ, 30 ਨਵੰਬਰ (ਹਰਿੰਦਰ ਸਿੰਘ)-ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਦੀ ਗੁਣਾਤਮਿਕ ਸਿੱਖਿਆ ਦੇ ਲਈ ਕੀਤੇ ਜਾਣ ਉਪਰਾਲਿਆਂ ਦੇ ਨਾਲ-ਨਾਲ ਅਧਿਆਪਕਾਂ ਨੂੰ ਅੰਗਰੇਜ਼ੀ ਭਾਸ਼ਾ ਵਿਚ ਮੁਹਾਰਤ ਅਤੇ ਇਨ੍ਹਾਂ ਦੇ ਮਹੱਤਵ ਸਬੰਧੀ ਵਿਚਾਰ ਚਰਚਾ ਕਰਨ ਲਈ ਸਮੂਹ ...
ਖੇਮਕਰਨ, 30 ਨਵੰਬਰ (ਰਾਕੇਸ਼ ਬਿੱਲਾ)-ਬੀ. ਐੱਸ. ਐੱਫ. 1 ਦਸੰਬਰ ਨੂੰ ਆਪਣਾ 56ਵਾਂ ਸਥਾਪਨਾ ਦਿਵਸ ਮਨਾ ਰਹੀ ਹੈ | ਸਥਾਪਨਾ ਦਿਵਸ ਮੌਕੇ 'ਤੇ 14 ਬਟਾਲੀਅਨ ਬੀਐਸਐਫ ਵਲੋਂ ਸਰਹੱਦੀ ਵਸਨੀਕਾਂ 'ਚ ਜਾਗਰੂਕਤਾ ਲਿਆਉਣ ਲਈ ਇਕ ਸਵੱਛਤਾ ਮੁਹਿੰਮ, ਜਲ ਬਚਾਅ ਜਾਗਰੂਕਤਾ ਅਭਿਆਨ ਚਲਾਇਆ ...
ਪੱਟੀ, 30 ਨਵੰਬਰ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਭਗਤ ਪੂਰਨ ਸਿੰਘ ਖ਼ੂਨਦਾਨ ਕਮੇਟੀ ਤੇ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਵਿਨੋਦ ਸ਼ਰਮਾ ਦੀ ਅਗਵਾਈ ਹੇਠ ਸਿਵਲ ਹਸਪਤਾਲ ਪੱਟੀ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ 'ਚ 100 ਯੂਨਿਟ ਸਿਵਲ ਹਸਪਤਾਲ ਦੇ ਬਲੱਡ ...
ਝਬਾਲ, 30 ਨਵੰਬਰ (ਸਰਬਜੀਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਣੇ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਸਿਆਸੀ ਸਕੱਤਰ ਗੁਰਮੁੱਖ ਸਿੰਘ ਘੁੱਲਾ ਬਲ੍ਹੇਰ, ਸਾਬਕਾ ਮੀਤ ਸਕੱਤਰ ਜਥੇਦਾਰ ਪਰਮਜੀਤ ...
ਖਾਲੜਾ, 30 ਨਵੰਬਰ (ਜੱਜਪਾਲ ਸਿੰਘ ਜੱਜ)-ਕੇਂਦਰ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਮਗਰਲੇ ਕਰੀਬ ਛੇ ਦਿਨਾਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਧਰਨਾ ਦੇ ਰਹੇ ਕਿਸਾਨਾਂ ਦੇ ਸੰਘਰਸ਼ 'ਤੇ ਪ੍ਰਤੀਕਰਮ ਪ੍ਰਗਟਾਉਂਦਿਆਂ ਚੇਅਰਮੈਨ ਪੀ.ਏ.ਡੀ.ਬੀ. ...
ਫਤਿਆਬਾਦ, 30 ਨਵੰਬਰ( ਹਰਵਿੰਦਰ ਸਿੰਘ ਧੂੰਦਾ)-ਲੋਟਸ ਵੈਲੀ ਸੀਨੀਅਰ ਸਕੂਲ ਕੋਟ ਮੁਹੰਮਦ ਖਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਆਨ ਲਾਈਨ ਅਸੰਬਲੀ ਦਾ ਆਯੋਜਨ ਸਕੂਲ ਦੇ ਡਾਇਰੈਕਟਰ ਸਰਵਜੀਤ ਸਿੰਘ ਗਿੱਲ ਅਤੇ ਪਿ੍ੰਸੀਪਲ ਮੈਡਮ ...
ਪੱਟੀ, 30 ਨਵੰਬਰ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਸ਼੍ਰੋਮਣੀ ਕਮੇਟੀ ਜੋ ਗੁਰਦੁਆਰਿਆਂ ਦੀ ਸੇਵਾ ਸੰਭਾਲ, ਇਲਾਜ ਲਈ ਹਸਪਤਾਲ, ਸਿੱਖਿਆ ਲਈ ਸਕੂਲ, ਕਾਲਜ ਚਲਾ ਰਹੀ ਹੈ 'ਤੇ ਇਸ ਦੇ ਨਾਲ ਨਾਲ ਲੋੜਵੰਦਾਂ ਬੇਸਹਾਰਿਆਂ ਦੀ ਆਰਥਿਕ ਮਦਦ ਵੀ ਕਰ ਰਹੀ ਹੈ ਦੀ ਕੜੀ ਤਹਿਤ ...
ਤਰਨ ਤਾਰਨ, 30 ਨਵੰਬਰ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਅਤੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਦਵਿੰਦਰ ਸਿੰਘ ...
ਮੀਆਂਵਿੰਡ, 30 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਖਡੂਰ ਸਾਹਿਬ ਦੀ ਕਿਸਾਨ ਜਥੇਬੰਦੀ ਨੇ ਜ਼ੋਨ ਖਡੂਰ ਸਾਹਿਬ ਦੇ ਪਿੰਡਾਂ 'ਚ ਇਕੱਠਾ ਹੋਇਆ ਰਾਸ਼ਨ ਅਤੇ ਦੁੱਧ ਤੋਂ ਤਿਆਰ ਕੀਤਾ ਪੰਜ ਕੁਇੰਟਲ ਖੋਆ, ਡੇਢ ਕੁਇੰਟਲ ਪਨੀਰ ...
ਖਾਲੜਾ, 30 ਨਵੰਬਰ (ਜੱਜਪਾਲ ਸਿੰਘ)-ਥਾਣਾ ਖਾਲੜਾ ਵਿਖੇ ਨਵਨਿਯੁਕਤ ਐੱਸ.ਐੱਚ.ਓ. ਜਸਵੰਤ ਸਿੰਘ ਨੂੰ ਮੁਹਤਬਰਾਂ ਵਲੋਂ ਸਨਮਾਨਿਤ ਕੀਤਾ ਗਿਆ | ਪ੍ਰਤਾਪ ਸਿੰਘ ਸਰਪੰਚ ਮੱਦਰ ਮਥਰਾ ਭਾਗੀ ਨੇ ਐੱਸ.ਐੱਚ.ਓ. ਜਸਵੰਤ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦਿਆਂ ਕਿਹਾ ਕਿ ...
ਤਰਨ ਤਾਰਨ, 30 ਨਵੰਬਰ (ਪਰਮਜੀਤ ਜੋਸ਼ੀ)-ਆਪਣੀਆਂ ਹੱਕੀ ਮੰਗਾਂ ਲਈ ਘੋਲ ਕਰ ਰਹੇ ਕਿਰਤੀ ਕਿਸਾਨਾਂ 'ਤੇ ਹਰਿਆਣਾ ਸਰਕਾਰ ਵਲੋਂ ਸੜਕਾਂ 'ਤੇ ਖੜ੍ਹੀਆਂ ਕੀਤੀਆਂ ਗਈਆਂ ਰੋਕਾਂ ਨੂੰ ਹਟਾਉਣ ਕਾਰਨ, ਹਰਿਆਣਾ ਪੁਲਿਸ ਨੇ ਵੱਡੀ ਪੱਧਰ 'ਤੇ ਪਰਚੇ ਦਰਜ ਕੀਤੇ ਹਨ | ਖੇਤੀ ...
ਖਡੂਰ ਸਾਹਿਬ, 30 ਨਵੰਬਰ (ਰਸ਼ਪਾਲ ਸਿੰਘ ਕੁਲਾਰ)- ਜਰਮਨਜੀਤ ਸਿੰਘ ਕਾਲਾ ਨਾਗੋਕੇ ਦੇ ਪਿਤਾ ਜਥੇਦਾਰ ਖੁਸ਼ਵਿੰਦਰ ਸਿੰਘ ਦੀ ਅਚਾਨਕ ਮੌਤ ਹੋ ਗਈ | ਉਨ੍ਹਾਂ ਦੀ ਮੌਤ ਦਾ ਅਫ਼ਸੋਸ ਕਰਨ ਲਈ ਹਲਕਾ ਇੰਚਾਰਜ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਆਪਣੇ ਸਾਥੀਆਂ ਮਾਝਾ ਜ਼ੋਨ ...
ਖੇਮਕਰਨ, 30 ਨਵੰਬਰ (ਰਾਕੇਸ਼ ਬਿੱਲਾ)-ਬੀਤੀ 29 ਨਵੰਬਰ ਦੀ ਰਾਤ ਨੂੰ ਨਜ਼ਦੀਕੀ ਪਿੰਡ ਭੂਰਾ ਕੋਹਨਾ ਬੱਸ ਅੱਡੇ ਨਜ਼ਦੀਕ ਮੁੱਖ ਸੜਕ 'ਤੇ ਇਕ ਇਨੋਵਾ ਗੱਡੀ 'ਚ ਸਵਾਰ ਕੁਝ ਵਿਅਕਤੀਆਂ ਨੇ ਪ੍ਰੇਮ ਸਬੰਧਾਂ ਦੇ ਸ਼ੱਕ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਦਰੜ ਦਿੱਤਾ, ...
ਅਮਰਕੋਟ, 30 ਨਵੰਬਰ (ਗੁਰਚਰਨ ਸਿੰਘ ਭੱਟੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਵਾਏ ਗਏ | ਉਪਰੰਤ ਹਜੂਰੀ ਰਾਗੀ ਜਥੇ ਗੁਰੂ ਕੀ ਇਲਾਹੀ ਬਾਣੀ ਦਾ ਕੀਰਤਨ ...
ਲੁਧਿਆਣਾ, 30 ਨਵੰਬਰ (ਸਲੇਮਪੁਰੀ)-ਸਮਾਜ ਦੇ ਹਰ ਵਰਗ ਦੇ ਉਨ੍ਹਾਂ ਲੋਕਾਂ ਲਈ ਜਿਨ੍ਹਾਂ ਨੂੰ ਘੱਟ ਸੁਣਾਈ ਦਿੰਦਾ ਹੈ, ਦੇ ਲਈ ਗੋਇੰਦਵਾਲ ਸਥਿਤ ਗੁਰੂ ਅਮਰਦਾਸ ਹਸਪਤਾਲ ਮਿਸ਼ਨ ਟਰੱਸਟ, ਤਰਨਤਾਰਨ ਰੋਡ ਨੇੜੇ ਕੈਨੇਡੀਅਨ ਸਕੂਲ ਵਿਖੇ ਪਹਿਲੀ ਦਸੰਬਰ ਨੂੰ ਮੈਕਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX